ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਚਿੱਟੇ ਸੋਨੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ | ਜਦੋਂ ਅੱਜ ਵਪਾਰੀ ਨਰਮੇ ਦੀ ਬੋਲੀ ਲਾਉਣ ਲੱਗੇ ਤਾਂ ਬਾਕੀ ਮੰਡੀਆਂ ਨਾਲੋਂ ਘੱਟ ਰੇਟ 'ਤੇ ਖ਼ਰੀਦ ਨੂੰ ਲੈ ਕੇ ਕਿਸਾਨਾਂ ਵਿਚ ਰੋਸ ਫ਼ੈਲ ਗਿਆ ਅਤੇ ਉਨ੍ਹਾਂ ਵਲੋਂ ਭਾਰਤੀ ਕਿਸਾਨ-ਮਜ਼ਦੂਰ ਏਕਤਾ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਜਟਾਣਾ ਦੀ ਅਗਵਾਈ ਵਿਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਵਪਾਰੀਆਂ ਨੂੰ ਬੋਲੀ ਲਾਉਣ ਤੋਂ ਰੋਕ ਦਿੱਤਾ | ਸ: ਜਟਾਣਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਰਕਿਟ ਕਮੇਟੀ ਦੇ ਕਰਮਚਾਰੀਆਂ ਨੇ ਹੁਣੇ ਦੱਸਿਆ ਹੈ ਕਿ ਮਲੋਟ ਮੰਡੀ ਵਿਖੇ ਅੱਜ 7040 ਰੁਪਏ ਪ੍ਰਤੀ ਕੁਇੰਟਲ ਨਰਮੇ ਦੀ ਖ਼ਰੀਦ ਹੋਈ ਹੈ ਪਰ ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਚ 6400 ਰੁਪਏ ਪ੍ਰਤੀ ਕੁਇੰਟਲ ਖ਼ਰੀਦ ਕੀਤੀ ਜਾ ਰਹੀ ਹੈ ਤੇ ਕਿਸਾਨ ਐਨੀ ਵੱਡੀ ਲੁੱਟ ਨੂੰ ਬਰਦਾਸ਼ਤ ਨਹੀਂ ਕਰ ਸਕਦੇ | ਉਨ੍ਹਾਂ ਦੋਸ਼ ਲਾਇਆ ਕਿ ਇੱਥੇ ਸਿਰਫ਼ 2 ਘਰ ਹੀ ਨਰਮੇ ਦਾ ਵਪਾਰ ਕਰਦੇ ਹਨ ਤੇ ਉਹ ਪੂਲ ਬਣਾ ਕੇ ਨਰਮੇ ਦੀ ਖ਼ਰੀਦ 'ਚ ਕਿਸਾਨਾਂ ਦੀ ਲੁੱਟ ਕਰ ਰਹੇ ਹਨ | ਕਿਸਾਨ ਆਗੂ ਗੋਬਿੰਦ ਸਿੰਘ ਕੋਟਲੀ ਦੇਵਨ, ਜਸਵਿੰਦਰ ਸਿੰਘ ਗੋਹਲੀ ਰੋਮਾਣਾ ਤੇ ਹੋਰ ਕਿਸਾਨਾਂ ਨੇ ਵੀ ਨਰਮੇ ਦੀ ਖ਼ਰੀਦ ਵਿਚ ਕੀਤੀ ਜਾ ਰਹੀ ਲੁੱਟ ਦੀ ਨਿਖੇਧੀ ਕੀਤੀ | ਇਸ ਦੌਰਾਨ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਬੱਬੂ ਬਾਂਸਲ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਕੀ ਮੰਡੀਆਂ ਨਾਲੋਂ ਇਸ ਮੰਡੀ ਵਿਚ ਕਿਸਾਨਾਂ ਨੂੰ ਨਰਮੇ ਦਾ ਰੇਟ ਘੱਟ ਮਿਲ ਰਿਹਾ ਹੈ ਅਤੇ ਇਹ ਬਿਲਕੁਲ ਸੱਚਾਈ ਹੈ ਪਰ ਉਹ ਵਪਾਰੀਆਂ ਨਾਲ ਤਾਲਮੇਲ ਕਰਕੇ ਕਿਸਾਨਾਂ ਨੂੰ ਸਹੀ ਨਰਮੇ ਦਾ ਭਾਅ ਦੇਣ ਲਈ ਕਹਿ ਰਹੇ ਹਨ | ਭਾਵੇਂ ਅੱਜ ਇਸ ਮਸਲੇ ਦਾ ਹੱਲ ਨਹੀਂ ਹੋ ਸਕਿਆ ਪਰ ਉਹ ਅੱਗੇ ਤੋਂ ਕਿਸਾਨਾਂ ਨੂੰ ਸਹੀ ਰੇਟ ਦਿਵਾਉਣ ਲਈ ਨਰਮੇ ਦੀ ਖ਼ਰੀਦ ਕਰਨ ਵਾਲੇ ਵਪਾਰੀਆਂ ਨਾਲ ਗੱਲਬਾਤ ਕਰਨਗੇ | ਇਸ ਦੌਰਾਨ ਹੀ ਘੱਟ ਰੇਟ ਹੋਣ ਕਰਕੇ ਕਿਸਾਨ ਮੰਡੀ ਵਿਚ ਰੱਖਿਆ ਆਪਣਾ ਨਰਮਾ ਟਰਾਲੀਆਂ 'ਚ ਪਾ ਕੇ ਵਾਪਸ ਮੁੜਨ ਲੱਗੇ ਅਤੇ ਕਿਹਾ ਕਿ ਕਿਸਾਨ ਪਹਿਲਾਂ ਬੜੀ ਮਿਹਨਤ ਨਾਲ ਫ਼ਸਲ ਪਕਾਉਂਦੇ ਹਨ ਪਰ ਜਦੋਂ ਮੰਡੀਆਂ ਵਿਚ ਲਿਆਂਦਾ ਜਾਂਦਾ ਹੈ ਤਾਂ ਸਹੀ ਰੇਟ ਨਹੀਂ ਮਿਲਦਾ | ਇਸ ਮੌਕੇ ਕਿਸਾਨ ਆਗੂ ਗੋਬਿੰਦ ਸਿੰਘ ਕੋਟਲੀ ਦੇਵਨ, ਜਸਵਿੰਦਰ ਸਿੰਘ ਗੋਹਲੀ ਰੋਮਾਣਾ, ਗੁਰਪਹਿਬਲ ਸਿੰਘ, ਜਸਪ੍ਰੀਤ ਸਿੰਘ ਪੰਚ ਬਲਮਗੜ੍ਹ, ਅਮਰਜੋਤ ਸਿੰਘ ਖੁੰਡੇ ਹਲਾਲ, ਕਸ਼ਮੀਰ ਸਿੰਘ, ਜਸਪ੍ਰੀਤ ਸਿੰਘ, ਲਛਮਣ ਸਿੰਘ ਹਰਾਜ, ਸੁਖਮੰਦਰ ਸਿੰਘ, ਹਰਮਨ ਰੋਮਾਣਾ ਅਤੇ ਹੋਰ ਕਿਸਾਨ ਹਾਜ਼ਰ ਸਨ |
ਲੰਬੀ, 22 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਹਲਕੇ ਦੇ ਪਿੰਡ ਤੱਪਾਖੇੜਾ ਵਿਖੇ ਜਗਮੀਤ ਸਿੰਘ ਨੀਟੂ ਦੇ ਘਰ ਰਾਤ ਸਮੇਂ ਲੱਖਾਂ ਰੁਪਏ ਦਾ ਸੋਨਾ ਤੇ ਨਕਦੀ ਚੋਰੀ ਹੋਣ ਦੇ ਸਾਢੇ ਤਿੰਨ ਮਹੀਨੇ ਦੇ ਲਗਪਗ ਦਾ ਸਮਾਂ ਬੀਤ ਜਾਣ 'ਤੇ ਅਜੇ ਤੱਕ ਪੁਲਿਸ ਦੇ ਹੱਥ ਖਾਲੀ ਹਨ | ਲੰਮੇ ਸਮੇਂ ...
72 ਹਜ਼ਾਰ ਦੀ ਨਕਦੀ, ਲੈਪਟਾਪ ਤੇ ਐਲ.ਸੀ.ਡੀ. ਚੋਰੀ ਮਲੋਟ, 22 ਸਤੰਬਰ (ਪਾਟਿਲ)- ਪਿੰਡ ਔਲਖ ਵਿਖੇ ਬੀਤੀ ਰਾਤ ਚੋਰਾਂ ਨੇ 2 ਦੁਕਾਨਾਂ 'ਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦੇ ਹੋਏ ਹਜ਼ਾਰਾਂ ਰੁਪਏ ਦੀ ਨਕਦੀ ਤੇ ਹੋਰ ਸਾਮਾਨ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ | ਚੋਰੀ ਦੀ ...
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਸ਼ਮਿੰਦਰ ਸਿੰਘ ਬੱਤਰਾ, ਰਣਧੀਰ ਸਿੰਘ ਸਾਗੂ)- ਕਿਰਤੀ ਕਿਸਾਨ ਯੂਨੀਅਨ ਪਿੰਡ ਝਬੇਲਵਾਲੀ ਦੀ ਇਕ ਭਰਵੀਂ ਮੀਟਿੰਗ ਕਰਕੇ ਫ਼ੈਸਲਾ ਕੀਤਾ ਗਿਆ ਕਿ 27 ਸਤੰਬਰ ਦੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਲਈ ਪਿੰਡ ਝਬੇਲਵਾਲੀ ਤੋਂ ਵੱਡੀ ਗਿਣਤੀ ...
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਹਰਮਹਿੰਦਰ ਪਾਲ)- ਪਿਛਲੇ ਸਾਢੇ ਚਾਰ ਸਾਲ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਨੇ ਜਿਥੇ 24 ਸਤੰਬਰ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਘਿਰਾਓ ਦਾ ਐਲਾਨ ...
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)- ਅਲਾਇੰਸ ਕਲੱਬ ਇੰਟਰਨੈਸ਼ਨਲ ਜ਼ਿਲ੍ਹਾ 111 ਦੀ ਕੈਬਨਿਟ ਮੀਟਿੰਗ ਤੇ ਕਲੱਬਾਂ ਦੀ ਸਕੂਲਿੰਗ ਕਰਵਾਉਣ ਲਈ ਜ਼ਿਲ੍ਹਾ ਗਵਰਨਰ ਨਿਰੰਜਣ ਸਿੰਘ ਰੱਖਰਾ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ...
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਡਾ: ਸੀਮਾ ਗੋਇਲ ਅਤੇ ਡਾ: ਵਿਕਰਮ ਅਸੀਜਾ ਦੀ ਅਗਵਾਈ ਹੇਠ ਡੇਂਗੂ, ਮਲੇਰੀਆ ਆਦਿ ਰੋਗਾਂ ਨੂੰ ਫ਼ੈਲਣ ਤੋਂ ਬਚਾਅ ਸਬੰਧੀ ਸ਼ਹਿਰਾਂ ਤੇ ਪਿੰਡਾਂ ਵਿਚ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ...
ਮਲੋਟ, 22 ਸਤੰਬਰ (ਪਾਟਿਲ)- ਡਾ:ਰਸ਼ਮੀ ਚਾਵਲਾ ਸੀਨੀਅਰ ਮੈਡੀਕਲ ਅਫ਼ਸਰ ਮਲੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਡਾ: ਵਿਕਰਮ ਅਸੀਜਾ ਤੇ ਸੀਮਾ ਗੋਇਲ ਜ਼ਿਲ੍ਹਾ ਐਪੀਡਮੈਲੋਜਿਸਟ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਲੋਟ ਦੇ ਸਟਾਫ਼ ਵਲੋਂ ਡੇਂਗੂ ਤੋਂ ਬਚਾਅ ਸਬੰਧੀ ...
ਮਲੋਟ, 22 ਸਤੰਬਰ (ਅਜਮੇਰ ਸਿੰਘ ਬਰਾੜ)- ਮੁਲਾਜ਼ਮ ਪੈਨਸ਼ਨਰਜ਼ ਸੰਘਰਸ਼ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ 'ਤੇ ਮਲੋਟ ਮੰਡਲ ਦੇ ਕਾਮਿਆਂ ਨੇ ਸਾਂਝੇ ਤੌਰ 'ਤੇ ਧਰਨਾ ਦਿੱਤਾ ਤੇ ਅਰਥੀ ਸਾੜ ਰੈਲੀ ਕੀਤੀ | ਰੈਲੀ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਆਗੂਆਂ ਨੇ ਕਿਹਾ ਕਿ ...
ਗਿੱਦੜਬਾਹਾ, 22 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)- ਮੁਲਾਜ਼ਮ ਅਤੇ ਪੈਨਸ਼ਨਰ ਤਾਲਮੇਲ ਸੰਘਰਸ਼ ਕਮੇਟੀ ਮੰਡਲ ਗਿੱਦੜਬਾਹਾ ਵਲੋਂ ਵੰਡ ਮੰਡਲ ਦਫ਼ਤਰ ਪਾਵਰਕਾਮ ਗਿੱਦੜਬਾਹਾ ਵਿਖੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀਆਂ ਮੁਲਾਜ਼ਮ ਅਤੇ ਪਾਵਰਕਾਮ ਵਿਰੋਧੀ ...
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਕੌਰ ਨੇ ਜ਼ਿਲ੍ਹੇ ਵਿਚ ਡੇਂਗੂ ਤੋਂ ਬਚਾਅ ਲਈ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਹਨ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ...
ਮਲੋਟ, 22 ਸਤੰਬਰ (ਅਜਮੇਰ ਸਿੰਘ ਬਰਾੜ)- ਪਿੰਡ ਢਿੱਪਾਂਵਾਲੀ ਵਾਸੀ ਨਵਦੀਪ ਸਿੰਘ ਨੂੰ ਪੁਲਿਸ ਚੌਕੀ ਪੰਨੀਵਾਲਾ ਫੱਤਾ ਦਾ ਮੁੱਖ ਮੁਨਸ਼ੀ ਨਿਯੁਕਤ ਕੀਤਾ ਗਿਆ ਹੈ | ਨਵਦੀਪ ਸਿੰਘ ਪਹਿਲਾ ਤੋਂ ਹੀ ਇਥੇ ਬਤੌਰ ਹੈੱਡ ਕਾਂਸਟੇਬਲ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਹਨ ਤੇ ...
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਟੀਕਾਕਰਨ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਜ਼ਿਲ੍ਹੇ ਵਿਚ ਹੁਣ ਤੱਕ ਕਰੀਬ 5,08,000 ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਲਾਈ ਜਾ ਚੁੱਕੀ ਹੈ | ਸਿਵਲ ...
ਮੰਡੀ ਲੱਖੇਵਾਲੀ, 22 ਸਤੰਬਰ (ਮਿਲਖ ਰਾਜ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮਲਕੀਤ ਸਿੰਘ ਖੋਸਾ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਲੱਖੇਵਾਲੀ ਦੀ 11ਵੀਂ ਕਲਾਸ ਕਾਮਰਸ ਗਰੁੱਪ ਦੀ ਹੋਣਹਾਰ ਵਿਦਿਆਰਥਣ ਹਰਮਨਦੀਪ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ ਸੂਬਾ ...
ਮੁਕਤਸਰ ਸਾਹਿਬ, 22 ਸਤੰਬਰ (ਹਰਮਹਿੰਦਰ ਪਾਲ, ਸ਼ਮਿੰਦਰ ਸਿੰਘ ਬੱਤਰਾ)- ਸੂਬੇ ਦੇ 7000 ਕੰਪਿਊਟਰ ਅਧਿਆਪਕ ਪਿਛਲੇ 1 ਦਹਾਕੇ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਰਾਹ 'ਤੇ ਹਨ | ਇਸ ਦੌਰਾਨ ਵੱਖ-ਵੱਖ ਸਮਿਆਂ 'ਤੇ ਵਿਭਾਗ ਦੇ ਅਧਿਕਾਰੀਆਂ ਤੇ ਸਰਕਾਰ ਦੇ ...
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਦੇਖ-ਰੇਖ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਟੀਕਾਕਰਨ ਮੁਹਿੰਮ ਬਹੁਤ ਸਫ਼ਲਤਾ ਨਾਲ ...
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਧੀਰ ਸਿੰਘ ਸਾਗੂ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਚੈੱਕ ਬਾਊਾਸ ਦੇ ਇਕ ਮਾਮਲੇ 'ਚ ਹੇਠਲੀ ਅਦਾਲਤ ਵਲੋਂ ਸਜ਼ਾ ਯਾਫਤਾ ਮੁਜਰਮ ਦੀ ਅਪੀਲ 'ਤੇ ਸੁਣਵਾਈ ਕਰਦਿਆਂ ਉਸਨੂੰ ਬਰੀ ਕਰ ਦਿੱਤਾ ਹੈ | ਜਾਣਕਾਰੀ ...
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)- ਜ਼ਿਕਰਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੀਆਂ ਮੁੱਖ ਸੜਕਾਂ ਦਾ ਬੁਰਾ ਹਾਲ ਹੈ | ਸਭ ਤੋਂ ਪਹਿਲਾਂ ਗੱਲ ਕਰਦੇ ਹਾਂ ਸਭ ਤੋਂ ਜ਼ਿਆਦਾ ਟੁੱਟੀ ਤੇ ਹਾਲੋ-ਬੇਹਾਲ ਸੜਕ ਮਲੋਟ ਰੋਡ ਦੀ, ਜਿਸ ਦੀ ਪ੍ਰਸ਼ਾਸਨ ਵਲੋਂ ...
ਦੋਦਾ, 22 ਸਤੰਬਰ (ਰਵੀਪਾਲ)-ਕਾਂਗਰਸ ਹਾਈਕਮਾਂਡ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਤੇ ਸੁਖਜਿੰਦਰ ਸਿੰਘ ਰੰਧਾਵਾ, ਓ.ਪੀ. ਸੋਨੀ ਨੂੰ ਉਪ ਮੁੱਖ ਮੰਤਰੀ ਬਣਾਏ ਜਾਣ ਦੀ ਖ਼ੁਸ਼ੀ 'ਚ ਦੋਦਾ ਬੱਸ ਅੱਡੇ 'ਤੇ ਸਮੂਹ ਕਾਂਗਰਸ ਆਗੂਆਂ ਨੇ ਲੱਡੂ ਵੰਡੇ ...
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਰਹੇ ਮਰਹੂਮ ਸੁਖਦਰਸ਼ਨ ਸਿੰਘ ਮਰਾੜ੍ਹ ਦੇ ਪਰਿਵਾਰ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲ ਕੇ ਵਧਾਈ ਦਿੱਤੀ | ...
ਮੰਡੀ ਬਰੀਵਾਲਾ, 22 ਸਤੰਬਰ (ਨਿਰਭੋਲ ਸਿੰਘ)- ਕਿਸਾਨੀ ਅੰਦੋਲਨ ਦੌਰਾਨ ਜਾਨ ਕੁਰਬਾਨ ਕਰ ਚੁੱਕੇ ਕਿਸਾਨਾਂ ਦੇ ਹੱਕ ਵਿਚ ਗੁਰੂਕੁਲ ਸਕੂਲ ਹਰੀਕੇ ਕਲਾਂ ਦੀ ਮੈਨੇਜਮੈਂਟ ਨੇ ਅਹਿਮ ਫ਼ੈਸਲਾ ਲੈਂਦਿਆਂ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਜਿਹੜੇ ਕਿਸਾਨ ਦੀ ਦਿੱਲੀ ਦੇ ...
ਮਲੋਟ, 22 ਸਤੰਬਰ (ਪਾਟਿਲ)- ਕੋਰੋਨਾ ਦੀ ਬਿਮਾਰੀ ਕਰਕੇ ਪਿਛਲੇ ਕਰੀਬ 1.5 ਸਾਲ ਤੋਂ ਨਸ਼ਾ ਛੁਡਾਊ ਕੇਂਦਰ ਪਿੰਡ ਥੇੜ੍ਹੀ ਬੰਦ ਪਿਆ ਹੈ ਤੇ ਇਸ ਸਮੇਂ ਚਿੱਟਾ ਹਾਥੀ ਬਣ ਚੁੱਕਾ ਹੈ | ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੁਆਰਡੀਨੇਟਰ ਸਮੂਹ ਸਮਾਜਸੇਵੀ ਸੰਸਥਾਵਾਂ ਅਤੇ ...
ਲੰਬੀ, 22 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਲੰਬੀ ਵਲੋਂ ਹਲਕੇ ਦੇ ਪਿੰਡ ਅਬੁਲ ਖੁਰਾਣਾ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ, ਜਿਸਦੀ ਪ੍ਰਧਾਨਗੀ ਡਾ:ਹਸਨ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਲੰਬੀ ਨੇ ਕੀਤੀ | ਕੈਂਪ ਦੌਰਾਨ ਡਾ: ...
ਮੰਡੀ ਬਰੀਵਾਲਾ, 22 ਸਤੰਬਰ (ਨਿਰਭੋਲ ਸਿੰਘ)-ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਬਣਾਏ ਜਾਣ ਤੇ ਹਰੀਕੇ ਕਲਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਪਿੰਡ ਵਾਸੀਆਂ ਦੀ ਗੁਰਦੁਆਰਾ ਮੰਜੀ ਸਾਹਿਬ ਵਿਚ ਵਿਸ਼ਾਲ ਇਕੱਤਰਤਾ ਹੋਈ | ਇਸ ਇਕੱਤਰਤਾ ਵਿਚ ਗ੍ਰਾਮ ...
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)-ਡਾ:ਚਰਨਜੀਤ ਸਿੰਘ ਕੈਂਥ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕ ਦਵਾਈਆਂ, ਖਾਦਾਂ ਤੇ ਸੁਧਰੇ ਹੋਏ ਬੀਜ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਡਾ. ...
ਲੰਬੀ,22 ਸਤੰਬਰ (ਮੇਵਾ ਸਿੰਘ)-ਟੀ.ਐਸ.ਯੂ. ਦੇ ਆਗੂਆਂ ਡਵੀਜ਼ਨ ਪ੍ਰਧਾਨ ਸੱਤਪਾਲ ਬਾਦਲ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਲੰਬੀ ਤੋਂ ਵਿਧਾਇਕ ਜਥੇਦਾਰ ਅਵਤਾਰ ਸਿੰਘ ਵਣਵਾਲਾ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ 'ਤੇ ਪਿੰਡ ਬਾਦਲ ਵਿਖੇ ਮੰਗ ਪੱਤਰ ਦਿੱਤਾ ਗਿਆ | ...
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਕੌਮੀ ਸਕੱਤਰ ਅਤੇ ਪੰਜਾਬ ਪ੍ਰਦੇਸ਼ ਅਗਰਵਾਲ ਸਭਾ ਦੇ ਆਗੂ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ...
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਸੀਵਰੇਜ ਸਿਸਟਮ ਦਾ ਬਹੁਤ ਬੁਰਾ ਹਾਲ ਹੈ ਅਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸ਼ਹਿਰ ਦੀਆਂ ਸੜਕਾਂ 'ਤੇ ਸੀਵਰੇਜ ਦਾ ਪਾਣੀ ਹਰ ਸਮੇਂ ਜਮ੍ਹਾਂ ਰਹਿੰਦਾ ਹੈ | ਉਕਤ ...
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਰਾਜ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਸੂਬਾ ਬਾਡੀ ਦੇ ਫ਼ੈਸਲੇ ਅਨੁਸਾਰ ਅੱਜ ਡੀ.ਸੀ. ਦਫ਼ਤਰ ਕਰਮਚਾਰੀਆਂ ਨੇ ਕਲਮ ਛੋੜ ਹੜਤਾਲ ਕਰਕੇ ਸਰਕਾਰ ਤੇ ਉੱਚ ਅਧਿਕਾਰੀਆਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ...
ਕਿਸ਼ਨਪੁਰਾ ਕਲਾਂ, 22 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਯੋਗ ਅਗਵਾਈ ਹੇਠ ਪਾਰਟੀ ਦੀ ਮਜ਼ਬੂਤੀ ਲਈ ...
ਫ਼ਰੀਦਕੋਟ, 22 ਸਤੰਬਰ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਜੇਲ੍ਹ ਅਧਿਕਾਰੀਆਂ ਵਲੋਂ ਅਚਾਨਕ ਕੀਤੀ ਗਈ ਤਲਾਸ਼ੀ ਦੌਰਾਨ ਦੋ ਹਵਾਲਾਤੀਆਂ ਪਾਸੋਂ ਚਾਲੂ ਹਾਲਤ 'ਚ ਦੋ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਪੁਲਿਸ ਵਲੋਂ ਜੇਲ੍ਹ ਅਧਿਕਾਰੀਆਂ ਦੀ ...
ਮੋਗਾ, 22 ਸਤੰਬਰ (ਜਸਪਾਲ ਸਿੰਘ ਬੱਬੀ)- ਡਾਈਟ ਮੋਗਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਵਰਿੰਦਰਪਾਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਗੁਰਪ੍ਰੀਤ ਕੌਰ ਅਤੇ ਪਿ੍ੰਸੀਪਲ ਡਾਈਟ ਸਿਮਰਜੀਤ ਕੌਰ ਦੀ ਅਗਵਾਈ ਹੇਠ ਈ.ਟੀ.ਟੀ. ਸਿਖਾਂਦਰੂ ਅਧਿਆਪਕਾਂ ਦੀ ਦੋ ਰੋਜ਼ਾ ...
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਪਿੰਡ ਬੁੱਕਣਵਾਲਾ ਵਿਖੇ ਬੀਬੀ ਹਰਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਕਨਵੀਨਰ ਬਲਕਰਨ ਮੋਗਾ ...
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਰਮੇਸ਼ ਬਾਂਸਲ ਪੱਤਰਕਾਰ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾ ਦੀ ਪਤਨੀ ਸ਼ਿਮਲਾ ਬਾਂਸਲ (67) ਦਾ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ | ਆਪ ਸੁਰਿੰਦਰ ਬਾਂਸਲ ਚੀਫ ਬਿਊਰੋ ਤੇ ਉੱਘੇ ...
ਮਲੋਟ, 22 ਸਤੰਬਰ (ਅਜਮੇਰ ਸਿੰਘ ਬਰਾੜ)- ਠੇਕੇਦਾਰ ਸਾਹਿਬ ਸਿੰਘ ਸੰਧੂ ਸ਼ੇਰਾਂਵਾਲਾ, ਅਮਰਿੰਦਰ ਸਿੰਘ, ਰਾਜ ਭੁਪਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਦੇ ਜੀਜਾ ਗੁਰਮੀਤ ਸਿੰਘ ਸੰਧੂ ਮਾਹਣੀ ਖੇੜੇ ਦਾ ਭਰ ਜਵਾਨੀ ਵਿਚ ਦਿਹਾਂਤ ਹੋ ਗਿਆ | ਸ: ਲਖਮੀਰ ਸਿੰਘ ਦੇ ਪੁੱਤਰ ਗੁਰਮੀਤ ...
ਮਲੋਟ, 22 ਸਤੰਬਰ (ਪਾਟਿਲ)- ਅੱਜ ਦਾਨੇਵਾਲਾ ਚੌਕ ਮਲੋਟ ਵਿਖੇ ਇਕ ਭੂਤਰੇ ਹੋਏ ਆਵਾਰਾ ਸਾਨ੍ਹ ਵਲੋਂ ਇਕ ਦੁਕਾਨ 'ਚ ਵੜ ਕੇ ਭੰਨ-ਤੋੜ ਕੀਤੀ ਗਈ ਅਤੇ ਨਜ਼ਦੀਕ ਖੜ੍ਹੀਆਂ ਕਾਰਾਂ ਦਾ ਵੀ ਨੁਕਸਾਨ ਕੀਤਾ ਗਿਆ | ਇਸ ਦੌਰਾਨ ਇਕ ਵਿਅਕਤੀ ਨੂੰ ਜ਼ਖਮੀ ਕੀਤੇ ਜਾਣ ਦਾ ਵੀ ਸਮਾਚਾਰ ਹੈ | ...
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ਼ਹਿਰ ਵਾਸੀ ਜਿਥੇ ਸੀਵਰੇਜ ਦੀ ਸਮੱਸਿਆ ਲੰਮੇ ਸਮੇਂ ਤੋਂ ਝੱਲ ਰਹੇ ਹਨ ਉੱਥੇ ਮੋਹਨ ਲਾਲ ਸਟਰੀਟ ਗਲੀ ਨੰਬਰ 3 ਵਿਖੇ ਕਈ ਦਿਨਾਂ ਤੋਂ ਖੜ੍ਹਾ ਸੀਵਰੇਜ ਦਾ ਪਾਣੀ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਰਿਹਾ ਹੈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX