ਤਾਜਾ ਖ਼ਬਰਾਂ


ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ
. . .  21 minutes ago
ਚੰਡੀਗੜ੍ਹ 27 ਜਨਵਰੀ (ਅੰਕੁਰ ਤਾਂਗੜੀ)- ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਸੂਚੀ ਅਨੁਸਾਰ ਅੰਮ੍ਰਿਤਸਰ ਸੈਂਟਰਲ ਤੋਂ ਡਾ. ਰਾਮ ਚਾਵਲਾ, ਅੰਮ੍ਰਿਤਸਰ ਈਸਟ ਤੋਂ ਡਾ. ਜਗਮੋਹਨ ਸਿੰਘ ...
ਦਿਨੇਸ਼ ਬਾਂਸਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ
. . .  about 1 hour ago
ਸੰਗਰੂਰ ,27 ਜਨਵਰੀ (ਧੀਰਜ ਪਸ਼ੌਰੀਆ )- ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ 2017 ’ਚ ਸੰਗਰੂਰ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਅੱਜ ਅਮ੍ਰਿਤਸਰ ਵਿਖੇ ਪੰਜਾਬ ...
ਜਲਦੀ ਹੀ ਮੁੱਖ ਮੰਤਰੀ ਚਿਹਰੇ ਲਈ ਇਕ ਨਾਮ ਹੋਵੇਗਾ ਤੁਹਾਡੇ ਸਾਹਮਣੇ - ਰਾਹੁਲ ਗਾਂਧੀ
. . .  about 1 hour ago
ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਵਿੰਨ੍ਹਿਆ ਨਿਸ਼ਾਨਾ
. . .  about 2 hours ago
ਅੰਮ੍ਰਿਤਸਰ, 27 ਜਨਵਰੀ-ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਚੋਣਾਂ ਦਾ ਮਾਹੌਲ ਕਾਫੀ ਦੇਰ ਤੋਂ ਚੱਲ ਰਿਹਾ...
ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 27 ਜਨਵਰੀ- ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਵੀ ਢੁਕਵੀਂਆਂ ਸਾਵਧਾਨੀਆਂ..
ਚੋਣਾਂ ਤੋਂ ਪਹਿਲਾਂ ਸੀ.ਐੱਮ. ਦਾ ਚਿਹਰਾ ਕਰਾਂਗੇ ਐਲਾਨ- ਰਾਹੁਲ ਗਾਂਧੀ
. . .  about 3 hours ago
ਜਲੰਧਰ, 27 ਜਨਵਰੀ - ਜਲੰਧਰ 'ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਵਲੋਂ ਪੰਜਾਬ ਚੋਣਾਂ ਲਈ ਸੀ.ਐੱਮ. ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਹ ਫ਼ੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ...
ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ
. . .  about 4 hours ago
ਜਲੰਧਰ, 27 ਜਨਵਰੀ-ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
. . .  about 4 hours ago
ਚੰਡੀਗੜ੍ਹ, 27 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 82.62 ਕਰੋੜ ਰੁਪਏ ਦੀ ਕੀਮਤ ਦੀਆਂ...
ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ
. . .  about 4 hours ago
ਜਲੰਧਰ, 27 ਜਨਵਰੀ-ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ
. . .  about 4 hours ago
ਜਲੰਧਰ, 27 ਜਨਵਰੀ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ..
ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ
. . .  about 4 hours ago
ਜਲੰਧਰ, 27 ਜਨਵਰੀ-ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ..
ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ
. . .  about 4 hours ago
ਜਲੰਧਰ, 27 ਜਨਵਰੀ- ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ..
3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ
. . .  about 4 hours ago
ਜਲੰਧਰ, 27 ਜਨਵਰੀ-3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ...
ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ
. . .  about 4 hours ago
ਜਲੰਧਰ, 27 ਜਨਵਰੀ-ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ...
ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ
. . .  about 4 hours ago
ਜਲੰਧਰ, 27 ਜਨਵਰੀ- ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ...
ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ
. . .  about 4 hours ago
ਜਲੰਧਰ, 27 ਜਨਵਰੀ-ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ..
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ
. . .  about 4 hours ago
ਜਲੰਧਰ, 27 ਜਨਵਰੀ- ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ...
ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 4 hours ago
ਚੰਡੀਗੜ੍ਹ, 27 ਜਨਵਰੀ- ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ....
ਗੜ੍ਹਸ਼ੰਕਰ ਹਲਕੇ ਤੋਂ 'ਆਪ' ਆਗੂ ਸੁਨੀਲ ਚੌਹਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  about 5 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ ਹਲਕੇ ਦੇ ਬੀਤ ਖੇਤਰ 'ਚ ਚੰਗਾ ਆਧਾਰ ਰੱਖਦੇ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਚੌਹਾਨ ਵਲੋਂ ਗੜ੍ਹਸ਼ੰਕਰ ਹਲਕੇ ਤੋਂ ...
ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੁੱਜੇ ਜਲੰਧਰ
. . .  about 5 hours ago
ਜਲੰਧਰ, 27 ਜਨਵਰੀ (ਸ਼ਿਵ)-ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਜਲੰਧਰ ਪੁੱਜੇ ਹਨ ਅਤੇ ਵਾਈਟ ਡਾਇਮੰਡ 'ਚ ਸੰਬੋਧਨ ਕਰਨਗੇ...
ਮੋਗਾ ਹਲਕੇ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਭਰੇ ਕਾਗਜ਼
. . .  about 5 hours ago
ਮੋਗਾ, 27 ਜਨਵਰੀ (ਗੁਰਤੇਜ ਸਿੰਘ ਬੱਬੀ) - ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅੱਜ ਰਿਟਰਨਿੰਗ ਅਫ਼ਸਰ ਸਤਵੰਤ ਸਿੰਘ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ...
ਹਾਕੀ ਇੰਡੀਆ ਨੇ ਕੀਤਾ ਹਾਕੀ ਪੰਜਾਬ ਨੂੰ ਸਸਪੈਂਡ, ਬਣਾਈ ਤਿੰਨ ਮੈਂਬਰੀ ਐਡਹਾਕ ਕਮੇਟੀ
. . .  about 5 hours ago
ਜਲੰਧਰ, 27 ਜਨਵਰੀ- ਭਾਰਤ ਵਿਚ ਹਾਕੀ ਦੀ ਖੇਡ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਨੇ ਹਾਕੀ ਪੰਜਾਬ ਦੀਆਂ ਚੋਣਾਂ ਵਿਚ ਕੀਤੀ ਘਪਲੇਬਾਜ਼ੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਪੰਜਾਬ ਹਾਕੀ ਦੇ ਪ੍ਰਧਾਨ ਤੇ ਪੰਜਾਬ ਦੇ ਖੇਡ ਮੰਤਰੀ ਓਲੰਪੀਅਨ ਪ੍ਰਗਟ ਸਿੰਘ ਨੂੰ ਵੱਡਾ ਝਟਕਾ..
ਅਸੀਂ ਸਾਰੇ ਅਫ਼ਗਾਨਿਸਤਾਨ ਦੇ ਵਿਕਾਸ ਨੂੰ ਲੈ ਕੇ ਚਿੰਤਤ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 5 hours ago
ਨਵੀਂ ਦਿੱਲੀ, 27 ਜਨਵਰੀ - ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਪਹਿਲੀ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਸੀ ਕੀ ਖੇਤਰੀ ਸੁਰੱਖਿਆ ਦੇ ਸਬੰਧ ਵਿਚ ਸਾਡੇ ਸਾਰਿਆਂ ਦੀਆਂ ਇਕੋ ਜਿਹੀਆਂ ਚਿੰਤਾਵਾਂ ਅਤੇ ਟੀਚੇ ...
ਅਕਾਲੀ ਦਲ ਨੂੰ ਝਟਕਾ, ਪ੍ਰਦੇਸ਼ ਦੇ ਸੀਨੀਅਰ ਉਪ ਪ੍ਰਧਾਨ ਭਾਜਪਾ 'ਚ ਸ਼ਾਮਿਲ
. . .  about 5 hours ago
ਪਠਾਨਕੋਟ, 27 ਜਨਵਰੀ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੱਡਾ ਝਟਕਾ ਲੱਗਾ ਹੈ ਜਦੋਂ ਪ੍ਰਦੇਸ਼ ਅਕਾਲੀ ਦਲ (ਬ) ਦੇ ਸੀਨੀਅਰ ਉਪ ਪ੍ਰਧਾਨ ਹਰਦੀਪ ਸਿੰਘ ਕਲੇਰ (ਸ਼੍ਰੋਮਣੀ) ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਜਪਾ 'ਚ ਸ਼ਾਮਿਲ...
ਸਿੱਖ ਜਥੇਬੰਦੀਆਂ ਨੇ ਦੋ ਘੰਟੇ ਲਈ ਹਾਈਵੇਅ ਕੀਤਾ ਜਾਮ
. . .  about 5 hours ago
ਫਗਵਾੜਾ, 27 ਜਨਵਰੀ (ਹਰੀਪਾਲ ਸਿੰਘ,ਹਰਜੋਤ ਸਿੰਘ ਚਾਨਾ)- ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਵਫ਼ਦ ਵਲੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਮੁਲਾਕਾਤ ਅਸਫ਼ਲ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ 2 ਘੰਟੇ ਦੇ ਲਈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਅੱਸੂ ਸੰਮਤ 553

ਪਹਿਲਾ ਸਫ਼ਾ

ਵਾਸ਼ਿੰਗਟਨ ਪੁੱਜੇ ਮੋਦੀ ਦਾ ਗਰਮਜੋਸ਼ੀ ਨਾਲ ਸਵਾਗਤ

• ਬਾਈਡਨ ਨਾਲ ਮੁਲਾਕਾਤ ਅੱਜ • ਸੰਯੁਕਤ ਰਾਸ਼ਟਰ ਨੂੰ ਕੱਲ੍ਹ ਕਰਨਗੇ ਸੰਬੋਧਨ
ਹਰਮਨਪ੍ਰੀਤ ਸਿੰਘ, ਐਸ. ਅਸ਼ੋਕ ਭੌਰਾ
ਸਿਆਟਲ/ਸਾਨ ਫਰਾਂਸਿਸਕੋ, 23 ਸਤੰਬਰ -ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਅਮਰੀਕਾ ਫੇਰੀ ਦੌਰਾਨ ਵਾਸ਼ਿੰਗਟਨ ਡੀ.ਸੀ. ਪੁੱਜੇ | ਖ਼ੁਦ ਹਵਾਈ ਜਹਾਜ਼ 'ਚੋਂ ਛੱਤਰੀ ਲੈ ਕੇ ਬਾਹਰ ਆਏ ਪ੍ਰਧਾਨ ਮੰਤਰੀ ਮੋਦੀ ਦਾ ਹਵਾਈ ਅੱਡੇ 'ਤੇ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਤੇ ਹੋਰ ਭਾਰਤੀ ਤੇ ਅਮਰੀਕੀ ਅਧਿਕਾਰੀਆਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ | ਪ੍ਰਧਾਨ ਮੰਤਰੀ ਦੇ ਹੋਟਲ ਪਹੁੰਚਣ 'ਤੇ ਪ੍ਰਵਾਸੀ ਭਾਰਤੀਆਂ ਖ਼ਾਸ ਕਰਕੇ ਗੁਜਰਾਤੀ ਭਾਈਚਾਰੇ ਦੇ ਲੋਕਾਂ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਅਤੇ ਪ੍ਰਧਾਨ ਮੰਤਰੀ ਨੇ ਵੀ ਉਨ੍ਹਾਂ ਨਾਲ ਹੱਥ ਮਿਲਾ ਕੇ ਸਵਾਗਤ ਕਬੂਲ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੇ ਦੁਨੀਆ ਭਰ 'ਚ ਆਪਣੀ ਪਛਾਣ ਬਣਾਈ ਹੈ ਅਤੇ ਸਾਡੇ ਪ੍ਰਵਾਸੀ ਭਾਰਤੀ ਸਾਡੀ ਤਾਕਤ ਹਨ | ਪ੍ਰਧਾਨ ਮੰਤਰੀ ਕੱਲ੍ਹ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨਾਲ ਆਪਣੀ ਪਹਿਲੀ ਮੁਲਾਕਾਤ ਕਰਨਗੇ | ਇਸ ਤੋਂ ਇਲਾਵਾ ਉਹ ਕੁਆਡ ਆਗੂਆਂ ਦੇ ਸੰਮੇਲਨ 'ਚ ਵੀ ਭਾਗ ਲੈਣਗੇ | ਸਨਿਚਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਸੰਯੁਕਤ ਰਾਸ਼ਟਰ ਮਹਾ ਸਭਾ ਦੇ ਇਜਲਾਸ ਨੂੰ ਸੰਬੋਧਨ ਕਰਨਗੇ | ਕਿਸਾਨ ਹਿਤੈਸ਼ੀ ਸਮਰਥਕਾਂ ਤੇ ਸਿੱਖ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਮੋਦੀ ਦੇ ਵਿਰੋਧ ਕਰਨ ਦੇ ਕੀਤੇ ਐਲਾਨ ਨੂੰ ਵੇਖਦਿਆਂ ਸੁਰੱਖਿਆ ਦੇ ਬੇਮਿਸਾਲ ਪ੍ਰਬੰਧ ਕੀਤੇ ਗਏ ਹਨ |

ਪ੍ਰਧਾਨ ਮੰਤਰੀ ਵਲੋਂ ਕਮਲਾ ਹੈਰਿਸ ਨਾਲ ਮੁਲਾਕਾਤ

ਪੰਜ ਪ੍ਰਮੁੱਖ ਅਮਰੀਕੀ ਸੀ.ਈ.ਓਜ਼ ਨਾਲ ਕੀਤੀ ਗੱਲਬਾਤ
ਵਾਸ਼ਿੰਗਟਨ, 23 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਈਟ ਹਾਊਸ 'ਚ ਅਮਰੀਕਾ ਦੀ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਦੋਵੇਂ ਆਗੂਆਂ ਨੇ ਦੋਵੇਂ ਦੇਸ਼ਾਂ ਦਰਮਿਆਨ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਅਤੇ ਦੁਵੱਲੇ ਤੇ ਵਿਸ਼ਵ ਪੱਧਰੀ ਮੁੱਦਿਆਂ 'ਤੇ ਗੱਲਬਾਤ ਕੀਤੀ | ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਰਾਸ਼ਟਰਪਤੀ ਜੋ ਬਾਈਡਨ ਅਤੇ ਤੁਹਾਡੀ ਅਗਵਾਈ 'ਚ ਸਾਡੇ ਦੁਵੱਲੇ ਸਬੰਧ ਨਵੀਆਂ ਉਚਾਈਆਂ ਨੂੰ ਛੂਹਣਗੇ | ਉਨ੍ਹਾਂ ਭਾਰਤ 'ਚ ਕੋਰੋਨਾ ਦੀ ਦੂਸਰੀ ਲਹਿਰ ਦੌਰਾਨ ਕੀਤੀ ਮਦਦ ਲਈ ਧੰਨਵਾਦ ਕਰਦਿਆਂ ਕਿਹਾ ਕਿ ਅਮਰੀਕਾ ਨੇ ਇਕ ਸੱਚੇ ਮਿੱਤਰ ਦੀ ਤਰ੍ਹਾਂ ਮਦਦ ਕੀਤੀ ਹੈ | ਕੋਰੋਨਾ, ਜਲਵਾਯੂ, ਕਵਾਡ 'ਤੇ ਅਮਰੀਕਾ ਨੇ ਅਹਿਮ ਪਹਿਲ ਕੀਤੀ ਹੈ | ਵਿਸ਼ਵ ਦੇ ਸਭ ਤੋਂ ਵੱਡੇ ਅਤੇ ਪੁਰਾਣੇ ਲੋਕਤੰਤਰ ਦੇ ਰੂਪ 'ਚ ਭਾਰਤ ਅਤੇ ਅਮਰੀਕਾ ਕੁਦਰਤੀ ਭਾਈਵਾਲ ਹਨ | ਸਾਡਾ ਤਾਲਮੇਲ ਅਤੇ ਸਹਿਯੋਗ ਵੀ ਲਗਾਤਾਰ ਵਧਦਾ ਜਾ ਰਿਹਾ ਹੈ | ਭਾਰਤੀ ਮੂਲ ਦੇ 40 ਲੱਖ ਲੋਕ ਦੋਵੇਂ ਦੇਸ਼ਾਂ ਦਰਮਿਆਨ ਮਿੱਤਰਤਾ ਦੇ ਪੁਲ ਦਾ ਕੰਮ ਕਰ ਰਹੇ ਹਨ | ਪ੍ਰਧਾਨ ਮੰਤਰੀ ਨੇ ਕਮਲਾ ਹੈਰਿਸ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ ਅਤੇ ਗਰਮਜੋਸ਼ੀ ਨਾਲ ਕੀਤੇ ਸਵਾਗਤ ਲਈ ਧੰਨਵਾਦ ਕੀਤਾ | ਇਸ ਮੌਕੇ ਕਮਲਾ ਹੈਰਿਸ ਨੇ ਭਾਰਤ ਨੂੰ ਅਮਰੀਕਾ ਦਾ 'ਬਹੁਤ ਮਹੱਤਵਪੂਰਨ ਭਾਈਵਾਲ' ਦੱਸਿਆ ਅਤੇ ਨਵੀਂ ਦਿੱਲੀ ਦੇ ਐਲਾਨ ਦਾ ਸਵਾਗਤ ਕੀਤਾ ਕਿ ਉਹ ਜਲਦ ਹੀ ਵੈਕਸੀਨ ਨਿਰਯਾਤ ਮੁੜ ਸ਼ੁਰੂ ਕਰ ਕਰੇਗਾ | ਵਾਤਾਵਰਨ ਤਬਦੀਲੀ ਦੇ ਮੁੱਦੇ 'ਤੇ ਉਨ੍ਹਾਂ ਮੋਦੀ ਨੂੰ ਕਿਹਾ ਕਿ ਭਾਰਤ ਨਾਲ ਮਿਲ ਕੇ ਕੰਮ ਕਰਨ ਵਾਲਾ ਅਮਰੀਕਾ ਨਾ ਕੇਵਲ ਦੋਵੇਂ ਦੇਸ਼ਾਂ ਦੇ ਲੋਕਾਂ 'ਤੇ ਬਲਕਿ ਦੁਨੀਆ ਭਰ ਦੇ ਲੋਕਾਂ 'ਤੇ ਡੂੰਘਾ ਪ੍ਰਭਾਵ ਪਾ ਸਕਦਾ ਹੈ |
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਆਸਟ੍ਰੇਲੀਆ ਦੇ ਹਮਰੁਤਬਾ ਸਕਾਟ ਮੌਰੀਸਨ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਦੋਵੇਂ ਆਗੂਆਂ ਨੇ ਆਰਥਿਕ ਤੇ ਲੋਕਾਂ ਦਰਮਿਆਨ ਸੰਪਰਕ ਨੂੰ ਹੋਰ ਵਧਾਉਣ ਨਾਲ ਜੁੜੇ ਵਿਸ਼ਿਆਂ 'ਤੇ ਵਿਆਪਕ ਚਰਚਾ ਕੀਤੀ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇਸ ਮੀਟਿੰਗ ਨੂੰ ਆਸਟ੍ਰੇਲੀਆ ਨਾਲ ਭਾਰਤ ਦੀ ਵਿਆਪਕ ਰਣਨੀਤਕ ਸਾਂਝੇਦਾਰੀ ਦਾ ਇਕ ਹੋਰ ਅਧਿਆਏ ਕਰਾਰ ਦਿੱਤਾ ਹੈ |

ਲਗਾਤਾਰ ਪੈ ਰਹੇ ਭਾਰੀ ਮੀਂਹ ਨਾਲ ਕਿਸਾਨਾਂ ਦੀ ਚਿੰਤਾ ਵਧੀ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ | ਮੀਂਹ ਕਾਰਨ ਜਿੱਥੇ ਆਮ ਜਨ ਜੀਵਨ ਪ੍ਰਭਾਵਿਤ ਹੋ ਗਿਆ ਹੈ ਉਥੇ ਕਈ ਦਰਿਆਵਾਂ ਤੇ ਨਦੀਆਂ 'ਚ ਪਾਣੀ ਦਾ ਪੱਧਰ ਕਾਫੀ ਵਧ ਗਿਆ ਹੈ | ਕਈ ਥਾਈਾ ਪੱਕੀ ਹੋਈ ਝੋਨੇ ਦੀ ਫ਼ਸਲ ਵੀ ਲੰਮੀ ਪੈ ਗਈ ਹੈ | ਪੰਜਾਬ ਦੇ ਨਾਲ-ਨਾਲ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ 'ਚ ਵੀ ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਕਾਰਨ ਸਤਲੁਜ ਤੇ ਬਿਆਸ ਦਰਿਆਵਾਂ 'ਚ ਪਾਣੀ ਦਾ ਪੱਧਰ ਵੱਧ ਗਿਆ ਹੈ | ਇਸ ਦੌਰਾਨ ਅੱਜ ਪਟਿਆਲਾ 'ਚ 130 ਐਮ.ਐਮ., ਲੁਧਿਆਣਾ 'ਚ 40 ਐਮ.ਐਮ., ਜਲੰਧਰ 'ਚ 32 ਐਮ. ਐਮ., ਫ਼ਤਹਿਗੜ੍ਹ ਸਾਹਿਬ 'ਚ 62 ਐਮ.ਐਮ., ਕਪੂਰਥਲਾ 'ਚ 130 ਐਮ.ਐਮ., ਹੁਸ਼ਿਆਰਪੁਰ 23 ਐਮ.ਐਮ., ਨਵਾਂਸ਼ਹਿਰ 47 ਐਮ.ਐਮ. ਤੇ ਰੋਪੜ 'ਚ 20 ਐਮ.ਐਮ. ਮੀਂਹ ਰਿਪੋਰਟ ਕੀਤਾ ਗਿਆ, ਇਸੇ ਤਰ੍ਹਾਂ ਅੰਮਿ੍ਤਸਰ ਤੇ ਤਰਨ ਤਾਰਨ ਜ਼ਿਲਿ੍ਹਆਂ 'ਚ ਵੀ ਕਾਫੀ ਮੀਂਹ ਪਿਆ ਜਦਕਿ ਬਟਾਲਾ, ਸੰਗਰੂਰ, ਬਰਨਾਲਾ, ਗੁਰਦਾਸਪੁਰ, ਪਠਾਨਕੋਟ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੂਚਨਾ ਹੈ | ਮੀਂਹ ਦੇ ਨਾਲ ਕਈ ਥਾਂਵਾਂ 'ਤੇ ਅਗੇਤੇ ਝੋਨੇ ਦੀ ਫ਼ਸਲ ਲੰਮੀ ਪੈ ਗਈ ਹੈ ਤੇ ਮੀਂਹ ਦੀ ਮਾਰ ਹੇਠ ਆਉਣ ਕਰਕੇ ਕਈ ਥਾਵਾਂ 'ਤੇ ਫ਼ਸਲ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ | ਖੇਤਾਂ 'ਚ ਪਾਣੀ ਭਰਨ ਕਾਰਨ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦਾ ਖਦਸ਼ਾ ਵਧ ਗਿਆ ਹੈ | ਲਗਾਤਾਰ ਪੈ ਰਹੇ ਮੀਂਹ ਨਾਲ ਦਾਣਾ ਕਾਲਾ ਪੈ ਸਕਦਾ ਹੈ ਤੇ ਝੋਨੇ ਦੇ ਮਿਆਰ 'ਤੇ ਵੀ ਇਸ ਦਾ ਮਾੜਾ ਅਸਰ ਪੈ ਸਕਦਾ ਹੈ, ਜਿਸ ਨਾਲ ਕਿਸਾਨਾਂ ਨੂੰ ਇਸ ਦੇ ਮੰਡੀਕਰਨ ਦੀ ਸਮੱਸਿਆ ਆ ਸਕਦੀ ਹੈ | ਝੋਨੇ ਦੀ ਅਗੇਤੀ ਕਿਸਮ ਪੀ.ਆਰ. 126 ਜਿੱਥੇ ਇਸ ਸਮੇਂ ਪੂਰੀ ਤਰ੍ਹਾਂ ਨਾਲ ਪੱਕ ਚੁੱਕੀ ਹੈ ਤੇ ਇਸ ਦੀ ਕਟਾਈ ਸਤੰਬਰ ਦੇ ਅਖੀਰਲੇ ਜਾਂ ਅਕਤੂਬਰ ਦੇ ਪਹਿਲੇ ਹਫਤੇ ਸ਼ੁਰੂ ਹੋਣ ਜਾ ਰਹੀ ਸੀ ਪਰ ਕਈ ਥਾਵਾਂ 'ਤੇ ਮੀਂਹ ਤੇ ਤੇਜ਼ ਹਵਾਵਾਂ ਨਾਲ ਡਿੱਗ ਗਈ ਹੈ | ਡਿੱਗਣ ਕਾਰਨ ਝੋਨੇ ਦੀ ਫ਼ਸਲ ਨੂੰ ਫੰਗਸ ਲੱਗ ਜਾਂਦੀ ਹੈ, ਜਿਸ ਨਾਲ ਦਾਣਾ ਕਾਲਾ ਪੈ ਜਾਂਦਾ ਹੈ | ਇਥੇ ਹੀ ਬੱਸ ਨਹੀਂ ਝੋਨੇ ਦੀ 1509 ਕਿਸਮ ਦੀ ਤਾਂ ਕਟਾਈ ਸ਼ੁਰੂ ਹੋ ਚੁੱਕੀ ਸੀ ਤੇ ਹੁਣ ਬਰਸਾਤ ਕਾਰਨ ਇਸ ਦੀ ਕਟਾਈ 'ਚ ਦੇਰੀ ਹੋਣ ਦੀ ਸੰਭਾਵਨਾ ਹੈ | ਇਸੇ ਤਰ੍ਹਾਂ ਪਛੇਤੀਆਂ ਕਿਸਮਾਂ 'ਚ ਜਿਨ੍ਹਾਂ ਨੂੰ ਅਜੇ ਬੂਰ ਪੈ ਰਿਹਾ ਸੀ, ਉਹ ਬੂਰ ਵੀ ਮੀਂਹ ਨਾਲ ਝੜਨ ਦੀ ਸੰਭਾਵਨਾ ਹੈ ਤੇ ਅਜਿਹੇ 'ਚ ਝੋਨੇ ਦਾ ਝਾੜ ਵੀ ਘੱਟ ਸਕਦਾ ਹੈ | ਇਸ ਸਬੰਧੀ ਗੱਲ ਕਰਦੇ ਹੋਏ ਖੇਤੀਬਾੜੀ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ. ਬਲਦੇਵ ਸਿੰਘ ਸਿੱਧੂ ਨੇ ਕਿਹਾ ਕਿ ਹਾਲ ਦੀ ਘੜੀ ਝੋਨੇ ਦੀ ਫਸਲ ਨੂੰ ਕੋਈ ਬਹੁਤਾ ਨੁਕਸਾਨ ਨਹੀਂ ਹੋਇਆ ਤੇ ਮਹਿਕਮੇ ਵਲੋਂ ਲਗਾਤਾਰ ਕਿਸਾਨਾਂ ਨਾਲ ਸੰਪਰਕ ਕਰਕੇ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ |
ਇਸ ਦੌਰਾਨ ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ ਪਰ 25 ਤਰੀਕ ਨੂੰ ਮੌਸਮ ਸਾਫ ਰਹੇਗਾ, ਜਦਕਿ 26-27 ਸਤੰਬਰ ਨੂੰ ਮੌਸਮ ਫਿਰ ਤੋਂ ਖਰਾਬ ਹੋਣ ਦਾ ਅਨੁਮਾਨ ਹੈ ਪਰ ਇਸ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ | ਇਸ ਦੌਰਾਨ ਐਸ.ਡੀ.ਐਮ. ਸ਼ਾਹਕੋਟ ਵਿਸ਼ਵਾਸ ਬੈਂਸ ਨੇ ਹਾਲ ਦੀ ਘੜੀ ਕਿਸੇ ਵੀ ਤਰ੍ਹਾਂ ਦੇ ਹੜ੍ਹਾਂ ਦੇ ਖ਼ਤਰੇ ਤੋਂ ਇਨਕਾਰ ਕਰਦਿਆਂ ਕਿਹਾ ਕਿ ਸਾਰੀ ਸਥਿਤੀ ਕਾਬੂ ਹੇਠ ਹੈ |

ਘੁਸਪੈਠ ਦੀ ਕੋਸ਼ਿਸ਼ ਨਾਕਾਮ 3 ਅੱਤਵਾਦੀ ਹਲਾਕ

ਭਾਰੀ ਅਸਲ੍ਹਾ ਬਰਾਮਦ
ਸ੍ਰੀਨਗਰ, 23 ਸਤੰਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੁਲਾ ਦੇ ਉੜੀ ਇਲਾਕੇ ਦੇ ਰਾਮਪੋਰਾ ਸੈਕਟਰ 'ਚ 3 ਅੱਤਵਾਦੀਆਂ ਨੂੰ ਹਲਾਕ ਕਰ ਕੇ ਇਨ੍ਹਾਂ ਦੇ ਕਬਜ਼ੇ 'ਚੋ ਭਾਰੀ ਮਾਤਰਾ 'ਚ ਅਸਲ੍ਹਾ, ਕਰੰਸੀ ਅਤੇ ਹੋਰ ਸਾਜ਼-ਸਾਮਾਨ ਬਰਾਮਦ ਕੀਤਾ ਗਿਆ | ਦੱਸਿਆ ਜਾਂਦਾ ਹੈ ਕਿ ਇਹ 6 ਅੱਤਵਾਦੀਆਂ ਦਾ ਗਰੁੱਪ ਸੀ ਜੋ ਪਿਛਲੇ ਦਿਨੀਂ ਘੁਸਪੈਠ ਕਰ ਕੇ ਭਾਰਤੀ ਇਲਾਕੇ 'ਚ ਦਾਖ਼ਲ ਹੋਇਆ ਸੀ ਤੇ ਇਸ 'ਚ ਇਕ ਵਿਦੇਸ਼ੀ ਅੱਤਵਾਦੀ ਵੀ ਸ਼ਾਮਿਲ ਹੈ | ਸੂਤਰਾਂ ਅਨੁਸਾਰ ਵੀਰਵਾਰ ਸਵੇਰ ਰਾਮਪੋਰਾ ਸੈਕਟਰ ਦੇ ਹਥਲੰਗਾ ਜੰਗਲੀ ਇਲਾਕੇ 'ਚ ਫ਼ੌਜ, ਪੁਲਿਸ ਅਤੇ ਸੀ. ਆਰ. ਪੀ. ਐਫ. ਨੇ ਅੱਤਵਾਦੀਆਂ ਦੇ ਮੌਜੂਦ ਹੋਣ ਦੀ ਸੂਚਨਾ 'ਤੇ ਤਲਾਸ਼ੀ ਮੁਹਿੰਮ ਚਲਾਈ, ਜਿਸ ਦੌਰਾਨ ਅੱਤਵਾਦੀਆਂ ਨਾਲ ਟਾਕਰਾ ਹੁੰਦੇ ਮੁਕਾਬਲੇ ਦਾ ਸਿਲਸਿਲਾ ਸ਼ੁਰੂ ਹੋ ਗਿਆ | ਕਈ ਘੰਟੇ ਚੱਲੇ ਮੁਕਾਬਲੇ ਦੌਰਾਨ 3 ਅੱਤਵਾਦੀ ਮਾਰੇ ਗਏ, ਜਿਨ੍ਹਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ, ਇਨ੍ਹਾਂ ਦੇ ਕਬਜ਼ੇ 'ਚ 5 ਏ.ਕੇ. ਰਾਈਫਲਾਂ, 70 ਗ੍ਰਨੇਡ. 8 ਪਿਸਤੌਲ, 2 ਯੂ.ਬੀ.ਜੀ.ਐਲ., ਵਿਦੇਸ਼ੀ ਕਰੰਸੀ, 2 ਸੈਟੇਲਾਈਟ ਫੋਨਾਂ ਤੋਂ ਇਲਾਵਾ ਭਾਰੀ ਮਾਤਰਾ 'ਚ ਗੋਲੀ ਸਿੱਕਾ ਬਰਾਮਦ ਕੀਤਾ ਗਿਆ | ਭਾਰੀ ਮਾਤਰਾ 'ਚ ਬਰਾਮਦ ਅਸਲ੍ਹੇ ਤੋਂ ਜ਼ਾਹਿਰ ਹੁੰਦਾ ਹੈ ਕਿ ਅੱਤਵਾਦੀ ਕਿਸੇ ਵੱਡੀ ਵਾਰਦਾਤ ਦੀ ਫਿਰਾਕ 'ਚ ਸਨ | ਤਿੰਨ ਹੋਰ ਅੱਤਵਾਦੀਆਂ ਦੀ ਭਾਲ 'ਚ ਆਪੇ੍ਰਸ਼ਨ ਜਾਰੀ ਸੀ |

ਸ਼ੋਪੀਆਂ ਮੁਕਾਬਲੇ 'ਚ ਅੱਤਵਾਦੀ ਹਲਾਕ

ਸ੍ਰੀਨਗਰ, 23 ਸਤੰਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਸ਼ੋਪੀਆਂ 'ਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ | ਪੁਲਿਸ ਮੁਤਾਬਿਕ ਸ਼ੋਪੀਆਂ ਦੇ ਕੇਸ਼ਵਾ ਪਿੰਡ 'ਚ ਬੀਤੀ ਦੇਰ ਰਾਤ ਗਏ ਅੱਤਵਾਦੀ ਇਨਾਯਤ ਨੇ ਆਪਣੇ ਪਿੰਡ ਦੇ ਦੁਕਾਨਦਾਰ ਜ਼ਵੀਰ ਹਮੀਦ ਭੱਟ ਨੂੰ ਗੋਲੀ ਮਾਰ ਕੇ ਗੰਭੀਰ ਤੌਰ 'ਤੇ ਜ਼ਖਮੀ ਕਰ ਦਿੱਤਾ | ਘਟਨਾ ਦੇ ਬਾਅਦ ਸੁਰੱਖਿਆ ਬਲਾਂ ਨੇ ਚਿਤਰਾਗਾਮ (ਸ਼ੋਪੀਆਂ) ਇਲਾਕੇ 'ਚ ਤਲਾਸ਼ੀ ਅਭਿਆਨ ਚਲਾ ਕੇ ਘੇਰਾ ਪਾ ਲਿਆ | ਵੀਰਵਾਰ ਤੜਕੇ ਸੁਰੱਖਿਆ ਬਲ ਜਦ ਅੱਤਵਾਦੀ ਟਿਕਾਣੇ ਵੱਲ ਵਧ ਰਹੇ ਸਨ ਤਾਂ ਲੁਕੇ ਅੱਤਵਾਦੀ ਨੇ ਫ਼ਰਾਰ ਹੋਣ ਦੀ ਕੋਸ਼ਿਸ਼ ਦੌਰਾਨ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਮੁਕਾਬਲੇ ਦੌਰਾਨ ਇਨਾਯਤ ਅਸ਼ਰਫ਼ ਡਾਰ (18) ਮਾਰਿਆ ਗਿਆ | ਉਸ ਦੇ ਕਬਜ਼ੇ 'ਚ ਪਿਸਤੌਲ ਤੇ ਗਰਨੇਡ ਬਰਾਮਦ ਕੀਤਾ ਗਿਆ |

ਬਰੈਂਪਟਨ 'ਚ ਗੋਲੀਆਂ ਮਾਰ ਕੇ ਪੰਜਾਬੀ ਦੀ ਹੱਤਿਆ, ਮਾਂ ਜ਼ਖ਼ਮੀ

ਟੋਰਾਂਟੋ, 23 ਸਤੰਬਰ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ ਪੰਜਾਬੀਆਂ ਦੇ ਮਨਪਸੰਦ ਸ਼ਹਿਰਾਂ ਬਰੈਂਪਟਨ ਅਤੇ ਮਿਸੀਸਾਗਾ 'ਚ ਬੀਤੇ ਕੱਲ• ਕੁਝ ਘੰਟਿਆਂ ਦੇ ਵਕਫੇ ਮਗਰੋਂ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਦੋ ਵਿਅਕਤੀਆਂ ਦੀ ਹੱਤਿਆ ਕਰ ਦਿੱਤੀ | ਬਰੈਂਪਟਨ 'ਚ ਏਅਰਪੋਰਟ ਰੋਡ ਅਤੇ ਕੰਟਰੀਸਾਈਡ ਡ੍ਰਾਈਵ ਇਲਾਕੇ 'ਚ ਇਕ ਘਰ ਅੰਦਰ ਵੜ ਕੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਪੰਜਾਬੀ ਨੌਜਵਾਨ (26) ਦੀ ਹੱਤਿਆ ਕਰ ਦਿੱਤੀ ਤੇ ਇਸ ਮੌਕੇ ਨੌਜਵਾਨ ਦੀ ਮਾਂ ਵੀ ਜ਼ਖਮੀ ਹੋ ਗਈ ਪਰ ਉਸ ਦੀ ਹਾਲਤ ਖਤਰੇ ਤੋਂ ਬਾਹਰ ਹੈ | ਘਟਨਾ ਸਥਾਨ ਤੋਂ ਕੁਝ ਦੂਰੀ 'ਤੇ ਇਕ ਕਾਰ ਨੂੰ ਅੱਗ ਲਗਾ ਦਿੱਤੀ ਗਈ ਸੀ ਜਿਸ ਬਾਰੇ ਪਤਾ ਲੱਗਾ ਹੈ ਕਿ ਵਾਰਦਾਤ ਮਗਰੋਂ 3 ਹਮਲਾਵਰ ਉਸੇ ਕਾਰ 'ਚ ਫਰਾਰ ਹੋਏ ਸਨ | ਪੁਲਿਸ ਨੇ ਇਸ ਘਟਨਾ ਬਾਰੇ ਬਹੁਤਾ ਵਿਸਥਾਰ ਅਜੇ ਜਨਤਕ ਨਹੀਂ ਕੀਤਾ ਪਰ ਜਾਣਕਾਰੀ ਅਨੁਸਾਰ ਮਿ੍ਤਕ ਨੂੰ 'ਜੋਰਾ' ਵਜੋਂ ਜਾਣਿਆ ਜਾਂਦਾ ਸੀ ਅਤੇ ਬਰੈਂਪਟਨ 'ਚ ਮਾਰਚ 2018 'ਚ ਚਾਕੂ ਨਾਲ ਹਮਲਾ ਕਰਕੇ ਕਤਲ ਕੀਤੇ ਪਵਿੱਤਰ ਬਾਸੀ (21) ਦੇ ਕੇਸ 'ਚ ਪੁਲਿਸ ਨੇ ਉਸ ਨੂੰ ਵੀ ਨਾਮਜਦ ਕੀਤਾ ਸੀ | ਉਪਰੋਕਤ ਘਟਨਾ ਬਾਅਦ ਬਰੈਂਪਟਨ ਨਾਲ ਲੱਗਦੇ ਸ਼ਹਿਰ ਮਿਸੀਸਾਗਾ 'ਚ ਡਿਕਸੀ ਅਤੇ ਡੈਰੀ ਰੋਡ ਏਰੀਆ 'ਚ ਇਕ ਕਾਰ 'ਚ ਬੈਠੇ ਵਿਅਕਤੀ ਨੂੰ ਵੀ ਨੇੜਿਓਾ ਗੋਲੀਆਂ ਮਾਰ ਦਿੱਤੀਆਂ | ਦੋਵਾਂ ਵਾਰਦਾਤਾਂ ਦੇ ਦੋਸ਼ੀ ਫਰਾਰ ਹਨ ਅਤੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ | ਮਿ੍ਤਕ ਗੁਰਯੋਧ ਸਿੰਘ ਖਟੜਾ ਸੀ ਅਤੇ ਬਰੈਂਪਟਨ 'ਚ ਮਾਰਚ 2018 ਵਿਚ ਕੁੱਟ ਕੇ ਅਤੇ ਚਾਕੂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤੇ ਗਏ ਪਵਿੱਤਰ ਬਾਸੀ (21) ਦੇ ਕੇਸ ਵਿਚ ਪੁਲਿਸ ਨੇ ਉਸ ਨੂੰ ਵੀ ਨਾਮਜ਼ਦ ਕੀਤਾ ਸੀ |

ਮੰਤਰੀ ਮੰਡਲ ਦੇ ਗਠਨ ਲਈ ਚੰਨੀ ਵਲੋਂ ਹਾਈਕਮਾਨ ਨਾਲ ਮੀਟਿੰਗਾਂ

ਬ੍ਰਹਮ ਮਹਿੰਦਰਾ ਨੂੰ ਦੂਜੇ ਨੰਬਰ ਦਾ ਮੰਤਰੀ ਰੱਖਿਆ ਜਾਵੇਗਾ
— ਹਰਕਵਲਜੀਤ ਸਿੰਘ —

ਚੰਡੀਗੜ੍ਹ, 23 ਸਤੰਬਰ -ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਮੰਤਰੀ ਮੰਡਲ ਦੇ ਗਠਨ ਸਬੰਧੀ ਦਿੱਲੀ ਵਿਖੇ ਪਾਰਟੀ ਹਾਈਕਮਾਨ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ | ਸ: ਚੰਨੀ ਜੋ ਅੱਜ ਸ਼ਾਮ ਅੰਮਿ੍ਤਸਰ ਤੋਂ ਹਵਾਈ ਜਹਾਜ਼ ਰਾਹੀਂ ਦਿੱਲੀ ਚਲੇ ਗਏ ਸਨ, ਮੰਤਰੀਆਂ ਅਤੇ ਉਨ੍ਹਾਂ ਦੇ ਵਿਭਾਗਾਂ ਦੀ ਸੂਚੀ ਨੂੰ ਅੰਤਿਮ ਰੂਪ ਦਿਵਾਉਣ ਤੋਂ ਬਾਅਦ ਵਾਪਸ ਚੰਡੀਗੜ੍ਹ ਪਰਤਣਗੇ | ਆਖ਼ਰੀ ਖ਼ਬਰਾਂ ਮਿਲਣ ਤੱਕ ਉਨ੍ਹਾਂ ਦੀ ਇਸ ਮੰਤਵ ਲਈ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ, ਅਬਜ਼ਰਵਰ ਹਰੀਸ਼ ਚੌਧਰੀ ਅਤੇ ਪਾਰਟੀ ਦੇ ਸਕੱਤਰ ਵੇਣੂ ਗੋਪਾਲ ਨਾਲ ਮੀਟਿੰਗ ਜਾਰੀ ਸੀ | ਆਪਣੀ ਬੀਤੇ ਦਿਨੀਂ ਫੇਰੀ ਦੌਰਾਨ ਸ: ਚੰਨੀ ਤੇ ਨਵਜੋਤ ਸਿੰਘ ਸਿੱਧੂ ਵਲੋਂ ਪਾਰਟੀ ਹਾਈਕਮਾਨ ਨੂੰ ਮੰਤਰੀਆਂ ਸਬੰਧੀ ਕੋਈ 22 ਨਾਵਾਂ ਦੀ ਸਿਫ਼ਾਰਸ਼ ਵਾਲੀ ਸੂਚੀ ਦਿੱਤੀ ਸੀ, ਜਿਸ ਵਿਚ ਹਾਈਕਮਾਨ ਵਲੋਂ ਵੀ ਤਿੰਨ-ਚਾਰ ਹੋਰ ਨਾਂਅ ਸ਼ਾਮਿਲ ਕਰ ਲਏ ਗਏ ਹਨ | ਲੇਕਿਨ ਹੁਣ ਇਸ ਸੂਚੀ 'ਚੋਂ 15 ਨਾਵਾਂ ਦੀ ਚੋਣ ਕੀਤੀ ਜਾਣੀ ਹੈ ਕਿਉਂਕਿ ਪੰਜਾਬ ਵਿਚ ਕੁਲ 18 ਮੰਤਰੀ (ਮੁੱਖ ਮੰਤਰੀ ਸਮੇਤ) ਬਣ ਸਕਦੇ ਹਨ | ਪਾਰਟੀ ਸੂਤਰਾਂ ਅਨੁਸਾਰ ਹਾਈਕਮਾਨ ਨਾਲ ਮੀਟਿੰਗ ਵਿਚ ਫਾਈਨਲ ਹੋਣ ਵਾਲੀ ਸੂਚੀ ਨੂੰ ਰਾਹੁਲ ਗਾਂਧੀ ਕੋਲ ਪ੍ਰਵਾਨਗੀ ਲਈ ਪੇਸ਼ ਕੀਤਾ ਜਾਣਾ ਹੈ | ਸੰਭਵ ਹੈ ਕਿ ਇਸ ਸੂਚੀ ਨੂੰ ਕੱਲ੍ਹ ਤੱਕ ਪ੍ਰਵਾਨਗੀ ਮਿਲ ਜਾਵੇ, ਕਿਉਂਕਿ ਇਸ ਨਾਲ ਨਵੇਂ ਮੰਤਰੀਆਂ ਨੂੰ ਮਿਲਣ ਵਾਲੇ ਵਿਭਾਗਾਂ ਦੀ ਸੂਚੀ ਨੂੰ ਵੀ ਪ੍ਰਵਾਨਗੀ ਦਿੱਤੀ ਜਾਣੀ ਹੈ | ਇਸੇ ਦੌਰਾਨ ਪਤਾ ਲੱਗਾ ਹੈ ਕਿ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਮੰਤਰੀ ਮੰਡਲ ਵਿਚ ਉਪ ਮੁੱਖ ਮੰਤਰੀ ਵਜੋਂ ਲਏ ਜਾਣ ਦੀ ਜੋ ਪੇਸ਼ਕਸ਼ ਕੀਤੀ ਗਈ ਸੀ, ਉਸ ਨੂੰ ਪ੍ਰਵਾਨ ਕਰਨ ਤੋਂ ਉਨ੍ਹਾਂ ਇਨਕਾਰ ਕਰ ਦਿੱਤਾ ਹੈ | ਲੇਕਿਨ ਸ੍ਰੀ ਜਾਖੜ ਨੇ ਪਾਰਟੀ ਨੂੰ ਸਪਸ਼ਟ ਕੀਤਾ ਹੈ ਕਿ ਉਹ ਹਮੇਸ਼ਾ ਪਾਰਟੀ ਦੇ ਵਫ਼ਾਦਾਰ ਸਿਪਾਹੀ ਬਣੇ ਰਹਿਣਗੇ | ਇਸੇ ਤਰ੍ਹਾਂ ਪਤਾ ਲੱਗਾ ਹੈ ਕਿ ਸ: ਚੰਨੀ ਵਲੋਂ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਵੀ ਮੰਤਰੀ ਮੰਡਲ ਵਿਚ ਮੰਤਰੀ ਬਣੇ ਰਹਿਣ ਲਈ ਮਨ੍ਹਾ ਲਿਆ ਗਿਆ ਹੈ | ਲੇਕਿਨ ਪਤਾ ਲੱਗਾ ਹੈ ਕਿ ਮੰਤਰੀ ਮੰਡਲ ਵਿਚ ਉਨ੍ਹਾਂ ਦੀ ਪਿਛਲੀ ਸੀਨੀਆਰਤਾ ਨੂੰ ਕਾਇਮ ਰੱਖਦਿਆਂ ਉਨ੍ਹਾਂ ਨੂੰ ਹੁਣ ਵੀ ਨੰਬਰ ਦੋ ਮੰਤਰੀ ਹੀ ਰੱਖਿਆ ਜਾਵੇਗਾ | ਇਸੇ ਤਰ੍ਹਾਂ ਇਹੀ ਵੀ ਸੰਭਵ ਹੈ ਕਿ ਮਨਪ੍ਰੀਤ ਸਿੰਘ ਬਾਦਲ ਨੂੰ ਵੀ ਪਹਿਲਾਂ ਵਾਂਗ ਮੁੱਖ ਮੰਤਰੀ ਤੋਂ ਬਾਅਦ ਤੀਜੇ ਨੰਬਰ ਦੇ ਮੰਤਰੀ ਹੀ ਰੱਖਿਆ ਜਾਵੇ | ਲੇਕਿਨ ਅਜੇ ਇਹ ਸਪਸ਼ਟ ਨਹੀਂ ਕਿ ਉੱਪ ਮੁੱਖ ਮੰਤਰੀ ਐਲਾਨੇ ਗਏ ਮੰਤਰੀ ਜਿਨ੍ਹਾਂ ਨੂੰ ਉੱਪ ਮੁੱਖ ਮੰਤਰੀ ਦਾ ਦਰਜਾ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਣਾ ਅਜੇ ਬਾਕੀ ਹੈ, ਨੂੰ ਮੰਤਰੀ ਮੰਡਲ ਵਿਚ ਸੀਨੀਆਰਤਾ ਪੱਖੋਂ ਕਿੰਨਵਾਂ ਨੰਬਰ ਦਿੱਤਾ ਜਾਵੇਗਾ | ਚਰਚਾ ਇਹ ਵੀ ਹੈ ਕਿ ਪਾਰਟੀ ਹਾਈਕਮਾਨ ਇਸ ਮੌਕੇ ਘੱਟ ਤੋਂ ਘੱਟ ਮੰਤਰੀਆਂ ਦੀ ਛਾਂਟੀ ਕਰਨਾ ਚਾਹੁੰਦੀ ਹੈ ਤਾਂ ਜੋ ਕਿਸੇ ਨੂੰ ਪਾਰਟੀ ਤੋਂ ਨਾਰਾਜ਼ ਹੋਣ ਦਾ ਮੌਕਾ ਨਾ ਦਿੱਤਾ ਜਾਵੇ | ਪਾਰਟੀ ਸੂਤਰਾਂ ਦਾ ਦੱਸਣਾ ਹੈ ਕਿ ਇਨ੍ਹਾਂ ਹਾਲਾਤ ਵਿਚ 3-4 ਨਵੇਂ ਮੰਤਰੀ ਹੀ ਚੰਨੀ ਮੰਤਰੀ ਮੰਡਲ ਵਿਚ ਸ਼ਾਮਿਲ ਹੋ ਸਕਣਗੇ | ਇਨ੍ਹਾਂ ਹਲਕਿਆਂ ਦਾ ਕਹਿਣਾ ਹੈ ਕਿ ਨਵੇਂ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਸਨਿਚਰਵਾਰ ਤੋਂ ਪਹਿਲਾਂ ਸੰਭਵ ਨਹੀਂ ਹੋ ਸਕੇਗਾ | ਪਾਰਟੀ ਹਾਈਕਮਾਨ ਵਲੋਂ ਪੰਜਾਬ ਸਰਕਾਰ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਾਗ਼ੀ ਤੇਵਰਾਂ ਨੂੰ ਦੇਖਦਿਆਂ ਇਸ ਸਬੰਧੀ ਵੀ ਰਿਪੋਰਟ ਮੰਗੀ ਗਈ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਪਾਰਟੀ ਤੋਂ ਵੱਖ ਹੋਣ ਦੀ ਸੂਰਤ ਵਿਚ ਕਿਹੜਾ ਆਗੂ ਜਾਂ ਵਿਧਾਇਕ ਉਨ੍ਹਾਂ ਨਾਲ ਜਾ ਸਕਦਾ ਹੈ | ਪਾਰਟੀ ਹਾਈਕਮਾਨ ਵਲੋਂ ਅਫ਼ਸਰਸ਼ਾਹੀ ਦੀ ਚੋਣ ਅਤੇ ਨਵੇਂ ਮੰਤਰੀਆਂ ਦੀ ਚੋਣ ਵਿਚ ਜਾਤੀਵਾਦ ਦਾ ਸੰਤੁਲਨ ਕਾਇਮ ਰੱਖਣ ਲਈ ਕਿਹਾ ਗਿਆ ਹੈ ਤਾਂ ਜੋ ਦਲਿਤ ਮੁੱਖ ਮੰਤਰੀ ਬਣਨ ਕਾਰਨ ਦੂਜੀਆਂ ਸਿਆਸੀ ਧਿਰਾਂ ਕੋਈ ਮੁੱਦਾ ਖੜ੍ਹਾ ਨਾ ਕਰ ਸਕਣ |

ਰਾਜਨੀਤੀ 'ਚ ਗੁੱਸਾ, ਈਰਖਾ, ਦੁਸ਼ਮਣੀ ਤੇ ਬਦਲੇ ਦੀ ਕੋਈ ਜਗ੍ਹਾ ਨਹੀਂ-ਕਾਂਗਰਸ

ਕੈਪਟਨ ਨੇ ਦਿੱਤਾ ਸਖ਼ਤ ਪ੍ਰਤੀਕਰਮ ਨਵੀਂ ਦਿੱਲੀ, 23 ਸਤੰਬਰ (ਏਜੰਸੀ)-ਕਾਂਗਰਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਹੁਲ ਗਾਂਧੀ ਤੇ ਪਿ੍ਅੰਕਾ ਗਾਂਧੀ ਖ਼ਿਲਾਫ਼ ਗੁੱਸੇ 'ਚ ਨਾਰਾਜ਼ਗੀ ਪ੍ਰਗਟਾਉਣ ਬਾਅਦ ਉਮੀਦ ਜ਼ਾਹਰ ਕੀਤੀ ਹੈ ਕਿ ਉਹ ...

ਪੂਰੀ ਖ਼ਬਰ »

ਤਰਨ ਤਾਰਨ ਪੁਲਿਸ ਵਲੋਂ ਤਿੰਨ ਖਾੜਕੂ ਗਿ੍ਫ਼ਤਾਰ

• ਸਰਹੱਦੀ ਇਲਾਕੇ 'ਚ ਡੰਪ ਕੀਤੀ ਹਥਿਆਰਾਂ ਤੇ ਬਾਰੂਦ ਦੀ ਖੇਪ ਲੈਣ ਲਈ ਪਹੁੰਚੇ ਸਨ • ਦੋ ਟਿਫ਼ਨ ਬੰਬ, ਦੋ ਹੈਾਡ ਗ੍ਰਨੇਡ, ਤਿੰਨ ਪਿਸਤੌਲ ਬਰਾਮਦ ਤਰਨ ਤਾਰਨ / ਭਿੱਖੀਵਿੰਡ, 23 ਸਤੰਬਰ (ਹਰਿੰਦਰ ਸਿੰਘ, ਸੁਰਜੀਤ ਕੁਮਾਰ ਬੌਬੀ)-ਤਰਨ ਤਾਰਨ ਪੁਲਿਸ ਨੇ ਸਰਹੱਦੀ ਪਿੰਡ ...

ਪੂਰੀ ਖ਼ਬਰ »

ਅਨਿਰੁੱਧ ਤਿਵਾੜੀ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ

ਕਿ੍ਪਾ ਸ਼ੰਕਰ ਸਰੋਜ ਸਮੇਤ 5 ਨੂੰ ਬਣਾਇਆ ਵਿਸ਼ੇਸ਼ ਮੁੱਖ ਸਕੱਤਰ ਚੰਡੀਗੜ੍ਹ, 23 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਪ੍ਰਸ਼ਾਸਕੀ ਫੇਰਬਦਲ ਨੂੰ ਤੇਜ਼ ਕਰਦੇ ਹੋਏ ਰਾਜ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਹਟਾ ਕੇ ਉਨ੍ਹਾਂ ...

ਪੂਰੀ ਖ਼ਬਰ »

ਡੀ. ਐਸ. ਪਟਵਾਲੀਆ ਹੋ ਸਕਦੇ ਹਨ ਨਵੇਂ ਐਡਵੋਕੇਟ ਜਨਰਲ

ਚੰਡੀਗੜ੍ਹ, 23 ਸਤੰਬਰ (ਬਿ੍ਜੇਂਦਰ ਗੌੜ)-ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਸਰਕਾਰ ਵਲੋਂ ਇਹ ਅਹਿਮ ਅਹੁਦਾ ਸੀਨੀਅਰ ਵਕੀਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਸੌਂਪਿਆ ਜਾ ਰਿਹਾ ਹੈ | ਪਟਵਾਲੀਆ ਰਾਜ ਦੇ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਝੂਠਾ ਪੁਲਿਸ ਮੁਕਾਬਲਾ ਮਾਮਲੇ 'ਚ ਸੇਵਾ ਮੁਕਤ ਸਬ-ਇੰਸਪੈਕਟਰ ਨੂੰ 10 ਸਾਲ ਦੀ ਕੈਦ

ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ)-ਸੀ.ਬੀ. ਆਈ. ਅਦਾਲਤ ਦੀ ਵਿਸ਼ੇਸ਼ ਜੱਜ ਹਰਿੰਦਰ ਕੌਰ ਸਿੱਧੂ ਦੀ ਅਦਾਲਤ ਨੇ ਜੁਲਾਈ 1992 'ਚ ਪੁਲਿਸ ਵਲੋਂ ਗੁਰਵਿੰਦਰ ਸਿੰਘ (20) ਵਾਸੀ ਫੇਰੂਮਾਨ ਜ਼ਿਲ੍ਹਾ ਅੰਮਿ੍ਤਸਰ ਨੂੰ ਜਬਰੀ ਚੁੱਕ ਕੇ ਲਿਜਾਣ ਤੇ ਉਸ ਨੂੰ ਨਾਜਾਇਜ਼ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਮਿਊਜ਼ੀਅਮ ਆਉਣ ਵਾਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰਾ ਹੋਵੇਗਾ-ਚੰਨੀ

ਡਾ. ਬੀ.ਆਰ. ਅੰਬੇਡਕਰ ਮੈਨੇਜਮੈਂਟ ਇੰਸਟੀਚਿਊਟ ਸਥਾਪਤ ਕਰਨ ਦਾ ਐਲਾਨ

ਕਪੂਰਥਲਾ, 23 ਸਤੰਬਰ (ਅਮਰਜੀਤ ਕੋਮਲ)-ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਪੰਜਾਬ ਵਲੋਂ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ 'ਚ 150 ਕਰੋੜ ਰੁਪਏ ਦੀ ਲਾਗਤ ਨਾਲ 10 ਏਕੜ ਰਕਬੇ 'ਚ ਉਸਾਰਿਆ ਜਾਣ ਵਾਲਾ ਡਾ: ਭੀਮ ਰਾਓ ਅੰਬੇਡਕਰ ਮਿਊਜ਼ੀਅਮ ਆਉਣ ਵਾਲੀਆਂ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕੋ-ਆਪਸ਼ਨ ਲਈ ਸਿਰਸਾ ਨੂੰ ਅਯੋਗ ਕਰਾਰ ਦੇਣ 'ਤੇ 'ਆਪ' ਸਰਕਾਰ ਦੀ ਨਿਖੇਧੀ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਵਜੋਂ ਪਾਰਟੀ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਕੋ-ਆਪਸ਼ਨ ਰੋਕਣ ਲਈ 'ਆਪ' ਸਰਕਾਰ ਦੀ ਨਿਖੇਧੀ ਕੀਤੀ ਹੈ ਅਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਸੁਰੱਖਿਆ ਮੁਲਾਜ਼ਮਾਂ ਦੀ ਫ਼ੌਜ ਘਟਾਉਣ ਨੂੰ ਕਿਹਾ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਕਿਉਰਿਟੀ ਅਸਰ ਰਸੂਖ਼ ਵਾਲੇ ਤੇ ਰਾਜਨੀਤਿਕ ਆਗੂਆਂ ਤੇ ਅਫ਼ਸਰਸ਼ਾਹੀ ਦਾ 'ਸਟੇਟਸ ਸਿੰਬਲ' ਬਣ ਚੁੱਕੀ ਹੈ ਤੇ ਜਦੋਂ ਮੈਂ ਮੁੱਖ ਮੰਤਰੀ ਬਣਿਆ ਤਾਂ ਮੈਂ ਆਪਣੇ ਅੱਗੇ ਪਿੱਛੇ ਗੱਡੀਆਂ ਦਾ ਕਾਫ਼ਲਾ ਦੇਖ ਕੇ ਬਹੁਤ ਹੈਰਾਨ ...

ਪੂਰੀ ਖ਼ਬਰ »

ਪੰਜ ਪ੍ਰਮੁੱਖ ਅਮਰੀਕੀ ਸੀ.ਈ.ਓਜ਼ ਨਾਲ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜ ਵੱਖ-ਵੱਖ ਖ਼ੇਤਰਾਂ ਦੇ ਪ੍ਰਮੁੱਖ ਅਮਰੀਕੀ ਸੀ.ਈ.ਓਜ਼ (ਮੁੱਖ ਕਾਰਜਕਾਰੀ ਅਧਿਕਾਰੀਆਂ) ਨਾਲ ਮੁਲਾਕਾਤ ਕੀਤੀ ਅਤੇ ਭਾਰਤ 'ਚ ਆਰਥਿਕ ਮੌਕਿਆਂ ਨੂੰ ਉਜਾਗਰ ਕੀਤਾ ਅਤੇ ਉਨ੍ਹਾਂ ਨੂੰ ਭਾਰਤ 'ਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕੀਤਾ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX