ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅੱਜ ਤੜਕਸਾਰ ਤੋਂ ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾਕਿਆਂ 'ਚ ਪਏ ਲਗਾਤਾਰ ਮੀਂਹ ਨਾਲ ਜਿੱਥੇ ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ, ਉੱਥੇ ਪਏ ਮੋਹਲੇਧਾਰ ਮੀਂਹ ਨੇ ਆਲੂ, ਮਟਰਾਂ ਤੇ ਗਾਜਰਾਂ ਸਮੇਤ ਹੋਰਨਾਂ ਬੀਜੀਆਂ ਸਬਜ਼ੀ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕੀਤਾ | ਦੂਸਰੇ ਪਾਸੇ ਸਿਵਲ ਹਸਪਤਾਲ, ਜ਼ਿਲ੍ਹਾ ਕਚਹਿਰੀਆਂ ਅਤੇ ਕਈ ਹੋਰਨਾਂ ਦਫ਼ਤਰਾਂ 'ਚ ਪਾਣੀ ਭਰ ਗਿਆ, ਜਿਸ ਕਾਰਨ ਦਫ਼ਤਰਾਂ 'ਚ ਪਹੁੰਚਣ ਵਾਲੇ ਮੁਲਾਜ਼ਮਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਤੇ ਸ਼ਹਿਰ 'ਚ ਹਰ ਪਾਸੇ ਜਾਮ ਵਾਲੀ ਸਥਿਤੀ ਬਣ ਗਈ | ਸਕੂਲਾਂ/ਕਾਲਜਾਂ ਨੂੰ ਆਉਣ ਵਾਲੇ ਵਿਦਿਆਰਥੀਆਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਨਗਰ ਨਿਗਮ ਵਲੋਂ ਪਾਣੀ ਦੀ ਨਿਕਾਸੀ ਲਈ ਕੀਤੇ ਜਾ ਰਹੇ ਪੁਖ਼ਤਾ ਪ੍ਰਬੰਧਾਂ ਦੀ ਪੋਲ ਵੀ ਉਸ ਵੇਲੇ ਖੁੱਲ੍ਹ ਗਈ, ਜਦੋਂ ਸ਼ਹਿਰ ਦੇ ਕਈ ਮੁਹੱਲਿਆਂ ਦੇ ਘਰਾਂ 'ਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ | ਪਿਛਲੇ ਕਰੀਬ 2 ਦਿਨ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਮਾਯੂਸੀ ਦਾ ਆਲਮ ਛਾ ਗਿਆ, ਕਿਉਂਕਿ ਹੁਸ਼ਿਆਰਪੁਰ ਜ਼ਿਲ੍ਹੇ 'ਚ ਆਲੂ, ਮਟਰ ਤੇ ਗਾਜਰ ਦੀ ਪ੍ਰਮੁੱਖ ਫ਼ਸਲ ਕਿਸਾਨਾਂ ਵਲੋਂ ਬੀਜੀ ਗਈ ਸੀ, ਜੋ ਪਏ ਇਸ ਬੇ-ਮੌਸਮੇ ਭਾਰੀ ਮੀਂਹ ਨਾਲ ਪੂਰੀ ਤਰ੍ਹਾਂ ਤਬਾਹ ਹੋ ਗਈ | ਇਸ ਸਬੰਧੀ ਜਦੋਂ ਇਲਾਕੇ ਦੇ ਕਿਸਾਨਾਂ ਪਵਿੱਤਰ ਸਿੰਘ ਧੁੱਗਾ, ਗੁਰਮੀਤ ਸਿੰਘ ਬਾਗਪੁਰ, ਨੰਬਰਦਾਰ ਭੁਪਿੰਦਰ ਸਿੰਘ, ਰੇਸ਼ਮ ਸਿੰਘ, ਪਰਮਿੰਦਰ ਸਿੰਘ ਸੱਜਣਾਂ ਆਦਿ ਕਿਸਾਨਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮਹਿੰਗੇ ਭਾਅ ਦਾ ਖ਼ਰੀਦਿਆ ਆਲੂਆਂ ਦਾ ਬੀਜ, ਉੱਪਰੋਂ ਖਾਦ ਦੀ ਕਿੱਲਤ ਦੇ ਚੱਲਦਿਆਂ ਕਿਸਾਨਾਂ ਵਲੋਂ ਬੜੀ ਮੁਸ਼ੱਕਤ ਨਾਲ ਲਗਾਈ ਆਲੂਆਂ ਦੀ ਫ਼ਸਲ ਪਾਣੀ 'ਚ ਡੁੱਬ ਜਾਣ ਕਾਰਨ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ | ਇਸੇ ਤਰ੍ਹਾਂ ਮਟਰ ਤੇ ਗਾਜਰ ਦੀ ਫ਼ਸਲ ਵੀ ਬਰਬਾਦ ਹੋ ਗਈ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਫ਼ਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ | ਇਸ ਪਏ ਮੀਂਹ ਸਬੰਧੀ ਜਦੋਂ ਮੁੱਖ ਖੇਤੀਬਾੜੀ ਅਫ਼ਸਰ ਡਾ: ਵਿਨੈ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਪਏ ਭਾਰੀ ਮੀਂਹ ਨਾਲ ਆਲੂ, ਮਟਰ ਤੇ ਗਾਜਰਾਂ ਸਮੇਤ ਹੋਰਨਾਂ ਸਬਜ਼ੀ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ | ਉਨ੍ਹਾਂ ਦੱਸਿਆ ਕਿ ਇਹ ਮੀਂਹ ਜਿੱਥੇ ਸਬਜ਼ੀ ਦੀਆਂ ਫ਼ਸਲਾਂ ਲਈ ਨੁਕਸਾਨਦੇਹ ਸਾਬਿਤ ਹੋਇਆ ਹੈ, ਉਥੇ ਕਮਾਦ, ਮੱਕੀ ਆਦਿ ਫ਼ਸਲਾਂ ਲਈ ਲਾਹੇਵੰਦ ਹੋਵੇਗਾ |
ਮਾਹਿਲਪੁਰ, 23 ਸਤੰਬਰ (ਰਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਐਲਾਨੇ 27 ਸਤੰਬਰ ਨੂੰ 'ਭਾਰਤ ਬੰਦ ' ਸਬੰਧੀ ਅੱਜ ਕਿਸਾਨ ਮਜ਼ਦੂਰ ਅਵੇਅਰਨੈੱਸ ਯੂਨੀਅਨ ਵਲੋਂ ਜਥੇਦਾਰ ਇਕਬਾਲ ਸਿੰਘ ...
ਟਾਂਡਾ ਉੜਮੁੜ, 23 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਬੀਤੀ ਰਾਤ ਟਾਂਡਾ-ਮਿਆਣੀ ਰੋਡ 'ਤੇ ਕਾਰ ਸਵਾਰ ਤਿੰਨ ਲੁਟੇਰਿਆਂ ਵਲੋਂ ਲੁੱਟਖੋਹ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਇਕ ਨੌਜਵਾਨ ਪਾਸੋਂ ਪਿਸਤੌਲ ਦੀ 'ਤੇ ਨੋਕ 'ਤੇ 20 ਹਜ਼ਾਰ ਰੁਪਏ ਦੀ ਨਕਦੀ ਲੁੱਟਣ ਦਾ ਸਮਾਚਾਰ ...
ਐਮਾਂ ਮਾਂਗਟ, 23 ਸਤੰਬਰ (ਗੁਰਾਇਆ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਕਸਬਾ ਐਮਾਂ ਮਾਂਗਟ ਵਿਖੇ ਕਾਰ ਤੇ ਬੁਲਟ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਰਾਜਨ ਪੁੱਤਰ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਥਾਣਾ ਚੱਬੇਵਾਲ ਪੁਲਿਸ ਨੇ ਦੜਾ-ਸੱਟਾ ਲਗਾਉਂਦੇ ਹੋਏ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਨਕਦੀ ਤੇ ਦੜੇ-ਸੱਟੇ ਦੀਆਂ ਪਰਚੀਆਂ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਦੀ ਪਹਿਚਾਣ ਗੁਰਪ੍ਰੀਤ ਸਿੰਘ ...
ਟਾਂਡਾ ਉੜਮੁੜ, 23 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਉੱਘੇ ਸਮਾਜ ਸੇਵਕ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਨੇ ਪਾਰਟੀ ਦੇ ਮੁੱਖ ਦਫ਼ਤਰ ਟਾਂਡਾ ਵਿਖੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 316ਵੇਂ ਦਿਨ ਵੀ ਜਾਰੀ ਰਿਹਾ | ਸੰਯੁਕਤ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰਪਾਲ ਸਿੰਘ ਖੁਰਮੀ ਦੀ ਅਦਾਲਤ ਨੇ ਲਾਅ ਕਾਲਜ ਦੇ ਵਿਦਿਆਰਥੀ ਦੀ ਹੱਤਿਆ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ 7 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਤੇ ਜੁਰਮਾਨੇ ਦੇ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੇ ਪਿ੍ੰਸੀਪਲ ਡਾ: ਨੰਦ ਕਿਸ਼ੋਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿੱਦਿਅਕ ਸੈਸ਼ਨ ਦੌਰਾਨ ਬੀ.ਵਾੱਕ ਕੋਰਸ ਸ਼ੁਰੂ ਕੀਤਾ ਗਿਆ ਹੈ | ਇਸ ਕੋਰਸ 'ਚ ਦਾਖ਼ਲਾ ਲੈਣ ਲਈ ਵਿਦਿਆਰਥੀ ਦੀ ...
ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)-ਸਿਹਤ ਵਿਭਾਗ ਦੇ ਰੰਗ ਨਿਆਰੇ ਹਨ ਤੇ ਵਿਭਾਗ ਦੀ ਕਾਰਗੁਜ਼ਾਰੀ ਰੱਬ ਆਸਰੇ ਹੋਣ ਦੀ ਮਿਸਾਲ ਸਥਾਨਕ ਸਿਵਲ ਹਸਪਤਾਲ ਤੋਂ ਮਿਲਦੀ ਹੈ ਜਿੱਥੇ 2 ਮਹੀਨੇ ਪਹਿਲਾ ਉਦਘਾਟਨ ਕਰਕੇ ਲੋਕਾਂ ਦੀ ਸਹੂਲਤ ਨੂੰ ਸਮਰਪਿਤ ਕੀਤਾ ਗਿਆ ਡਾਇਲੈਸਿਸ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਸਥਾਨਕ ਸਬਜ਼ੀ ਮੰਡੀ 'ਚ ਆੜ੍ਹਤੀਏ ਦੇ ਲੜਕੇ ਨੂੰ ਅਗਵਾ ਕਰਕੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਮਾਮਲੇ 'ਚ ਪੁਲਿਸ ਨੇ ਇਕ ਹੋਰ ਦੋਸ਼ੀ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਦਕਿ ਉਕਤ ਮਾਮਲੇ 'ਚ ਇਕ ਕਥਿਤ ...
ਟਾਂਡਾ ਉੜਮੁੜ, 23 ਸਤੰਬਰ (ਦੀਪਕ ਬਹਿਲ)-ਵਿਸ਼ਵ ਪ੍ਰਸਿੱਧ ਮਹਾਨ ਸਲਾਨਾ ਇਕੋਤਰੀ ਸਮਾਗਮ ਦੀ 28 ਅਕਤੂਬਰ ਨੂੰ ਹੋਣ ਵਾਲੀ ਆਰੰਭਤਾ ਨੂੰ ਲੈ ਕੇ ਡੇਰਾ ਪ੍ਰਬੰਧਕਾਂ ਵਲੋਂ ਵੱਡੇ ਪੱਧਰ 'ਤੇ ਕੀਤੀਆਂ ਜਾਣ ਵਾਲਿਆਂ ਤਿਆਰੀਆਂ ਨੂੰ ਮੁਕੰਮਲ ਕਰ ਲਿਆ ਗਿਆ ਹੈ | ਇਸ ਸਮਾਗਮ ਨੂੰ ...
ਹੁਸ਼ਿਆਰਪੁਰ, 23 ਸਤੰਬਰ (ਹਰਪ੍ਰੀਤ ਕੌਰ)-ਭਾਈ ਘਨ੍ਹਈਆ ਜੀ ਦੀ ਬਰਸੀ ਦੇ ਮੌਕੇ ਭਾਰਤੀ ਜਨਤਾ ਪਾਰਟੀ ਦੇ ਹਿਮਾਚਲ ਪ੍ਰਦੇਸ਼ ਤੋਂ ਕਨਵੀਨਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਭਾਈ ਘਨ੍ਹਈਆ ਜੀ ...
ਟਾਂਡਾ ਉੜਮੁੜ, 23 ਸਤੰਬਰ (ਭਗਵਾਨ ਸਿੰਘ ਸੈਣੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ 'ਚ 'ਵਰਲਡ ਪੀਸ ਡੇਅ' ਮਨਾਇਆ ਗਿਆ | ਇਸ ਸਬੰਧੀ ਸਕੂਲ ਪਿ੍ੰਸੀਪਲ ਸਤਵਿੰਦਰ ਦੀ ਅਗਵਾਈ 'ਚ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਡਾਇਰੈਕਟਰ ਇੰਦਰ ਕੁਮਾਰ ਸਾਹਨੀ ਵਲੋਂ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਪਿ੍ੰ: ਲਲਿਤਾ ਅਰੋੜਾ ਦੀ ਅਗਵਾਈ 'ਚ ਭਾਈ ਘਨ੍ਹੱਈਆ ਜੀ ਦੇ ਬਲੀਦਾਨ ਦਿਵਸ 'ਤੇ ਰੋਟਰੀ ਆਈ ਬੈਂਕ ਕੋਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ...
ਭੰਗਾਲਾ, 23 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 27 ਸਤੰਬਰ ਨੂੰ ਕੀਤੇ ਜਾ ਰਹੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਹਰਸਾ ਮਾਨਸਰ ਟੋਲ ਪਲਾਜ਼ਾ ਵਿਖੇ 7 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠਾਂ ਆਗੂਆਂ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਲਕਸ਼ਮੀ ਇਨਕਲੇਵ ਹੁਸ਼ਿਆਰਪੁਰ 'ਚ ਕੈਂਸਰ ਪ੍ਰਤੀ ਜਾਗਰੂਕ ਕਰਨ ਸਬੰਧੀ ਰੋਜ਼ ਡੇਅ ਮਨਾਇਆ ਗਿਆ | ਵਿਦਿਆਰਥੀਆਂ ਨੇ ਸਲੋਗਨ ਰਾਈਟਿੰਗ ਮੁਕਾਬਲੇ ਦੌਰਾਨ ਕੈਂਸਰ ਦੇ ਪ੍ਰਤੀ ਜਾਗਰੂਕ ...
ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)-ਗੜ੍ਹਸ਼ੰਕਰ ਇਲਾਕੇ ਵਿਚ ਪਿਛਲੇ ਤਿੰਨ ਦਿਨਾਂ ਤੋਂ ਜਾਰੀ ਬਾਰਿਸ਼ ਰਾਹਤ ਤੋਂ ਬਾਅਦ ਆਫ਼ਤ ਬਣਦੀ ਨਜ਼ਰ ਆਈ | ਸਥਾਨਕ ਸ਼ਹਿਰ ਵਿਚ ਸਵੇਰ ਸਮੇਂ ਤੇਜ਼ ਬਾਰਿਸ਼ ਨੇ ਜਲ-ਥਲ ਕਰ ਦਿੱਤਾ | ਇੱਥੇ ਖ਼ਾਸ ਸਮੱਸਿਆ ਸ੍ਰੀ ਅਨੰਦਪੁਰ ਸਾਹਿਬ ਰੋਡ ...
ਨਸਰਾਲਾ, 23 ਸਤੰਬਰ (ਸਤਵੰਤ ਸਿੰਘ ਥਿਆੜਾ)-ਅੱਡਾ ਨਸਰਾਲਾ ਵਿਖੇ ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਖੜ੍ਹਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਇਲਾਕੇ ਦੇ ਲੋਕਾਂ, ਦੁਕਾਨਦਾਰਾਂ ਤੇ ਪੰਚਾਇਤ ਵਲੋਂ ਵਾਰ-ਵਾਰ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੂੰ ਬੇਨਤੀਆਂ ਕਰਨ ਦੇ ਬਾਵਜੂਦ ...
ਐਮਾਂ ਮਾਂਗਟ, 23 ਸਤੰਬਰ (ਗੁਰਾਇਆ)-ਪੰਜਾਬ ਜੋ ਭਾਰਤ ਦਾ ਸਭ ਤੋਂ ਅਮੀਰ ਅਤੇ ਕਈ ਖ਼ਿੱਤਿਆਂ ਵਿਚ ਪਹਿਲੇ ਨੰਬਰ ਉੱਪਰ ਹੁੰਦਾ ਸੀ, ਉਹ ਇਸ ਸਮੇਂ ਬਹੁਤ ਪਿੱਛੇ ਚਲਾ ਗਿਆ ਹੈ | ਉਸ ਦਾ ਕਾਰਨ ਪੰਜਾਬ ਦੇ ਲੋਕ ਨਹੀਂ ਹਨ ਕਿਉਂਕਿ ਪੰਜਾਬ ਦੇ ਲੋਕ ਬਹੁਤ ਜ਼ਿਆਦਾ ਮਿਹਨਤੀ ਸੁਭਾਅ ਦੇ ...
ਦਸੂਹਾ, 23 ਸਤੰਬਰ (ਭੁੱਲਰ)-ਆਮ ਆਦਮੀ ਪਾਰਟੀ ਇਸਤਰੀ ਵਿੰਗ ਦਸੂਹਾ ਹਲਕੇ ਦੀ ਕੋਆਰਡੀਨੇਟਰ ਰਣਜੀਤ ਕੌਰ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਹਲਕਾ ਇੰਚਾਰਜ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਸ਼ਹਿਰੀ ਪ੍ਰਧਾਨ ਬਿਕਰਮਜੀਤ ਸਿੰਘ ਸੰਧੂ ਅਤੇ ਜੁਆਇੰਟ ਸੈਕਟਰੀ ਪੰਜਾਬ ...
ਤਲਵਾੜਾ, 23 ਸਤੰਬਰ (ਮਨੀਸ਼ਾ ਮਹਿਤਾ)-ਸਵ. ਰਮੇਸ਼ ਚੰਦਰ ਡੋਗਰਾ ਸਰਕਾਰੀ ਆਈ. ਟੀ. ਆਈ. ਤਲਵਾੜਾ ਵਲੋਂ ਆਪਣੇ ਸਿੱਖਿਆਰਥੀਆਂ ਨੂੰ ਇਕ ਨਵੇਕਲੇ ਢੰਗ ਨਾਲ ਟਰੇਨਿੰਗ ਦੇਣ ਲਈ ਡਿਊਲ ਟਰੇਨਿੰਗ ਸਿਸਟਮ ਤਹਿਤ ਬੀ.ਬੀ.ਐੱਮ.ਬੀ. ਤਲਵਾੜਾ ਨਾਲ ਇਕ, ਐੱਮ.ਓ.ਯੂ. ਪਿਛਲੇ ਦਿਨੀਂ ਸਾਈਨ ...
ਭੰਗਾਲਾ, 23 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ ਬੰਦ ਦੀ ਕਾਲ 'ਤੇ ਟੋਲ ਪਲਾਜ਼ਾ ਹਰਸੇ ਮਾਨਸਰ ਵਿਖੇ 27 ਸਤੰਬਰ ਨੂੰ ਚੱਕਾ ਜਾਮ ਕਰਕੇ ਵਿਸ਼ਾਲ ਇਕੱਠ ਕੀਤਾ ਜਾਵੇਗਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਿਸਾਨ ਆਗੂ ਅਵਤਾਰ ਸਿੰਘ ...
ਭੰਗਾਲਾ, 23 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਸ. ਚਰਨ ਸਿੰਘ ਮੰਝਪੁਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਗਾਲਾ ਵਿਖੇ ਦਾਨੀ ਸੱਜਣਾਂ ਵਲੋਂ ਸਕੂਲ ਦੇ ਵਿਕਾਸ ਕਾਰਜਾਂ ਲਈ 22 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ | ਇਸ ਸੰਬੰਧੀ ਸਕੂਲ ਦੇ ਮਾਸਟਰ ਬਲਵਿੰਦਰ ਸਿੰਘ ...
ਜਲੰਧਰ, 23 ਸਤੰਬਰ (ਐੱਮ. ਐੱਸ. ਲੋਹੀਆ)-ਜਲੰਧਰ ਦੇ ਸੱਤਿਅਮ ਹਸਪਤਾਲ 'ਚ ਸੇਵਾਵਾਂ ਦੇ ਰਹੇ ਹੱਡੀਆਂ ਤੇ ਜੋੜ ਬਦਲਣ ਦੇ ਮਾਹਿਰ ਡਾ. ਅਜੈਦੀਪ ਸਿੰਘ ਅੱਜ 24 ਸਤੰਬਰ ਦਿਨ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਵਿਖੇ ਮਰੀਜ਼ਾਂ ਦੀ ਮੁਫ਼ਤ ਜਾਂਚ ਕਰਨਗੇ | ਜੋੜਾਂ ਦੇ ਦਰਦ ਅਤੇ ...
ਤਲਵਾੜਾ, 23 ਸਤੰਬਰ (ਅ. ਪ)-ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ 'ਤੇ ਦੇਸ਼ ਵਿਚ ਚੱਲ ਰਹੇ ਸੇਵਾ ਤੇ ਸਮਰਪਣ ਪ੍ਰੋਗਰਾਮ ਦੇ ਤਹਿਤ, ਭਾਜਪਾ ਓ. ਬੀ. ਸੀ. ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਪ੍ਰਦੀਪ ਸਿੰਘ ਪਲਾਹਾ ਨੇ ਪਿੰਡ ਭਵਨੌਰ ਵਿਚ ਦੋ ਬਹੁਤ ਹੀ ...
ਦਸੂਹਾ, 23 ਸਤੰਬਰ (ਭੁੱਲਰ)-ਬੀਬੀ ਅਮਰ ਕੌਰ ਜੀ ਐਜੂਕੇਸ਼ਨ ਸੁਸਾਇਟੀ ਵਲੋਂ ਸਥਾਪਤ ਕੇ. ਐੱਮ. ਐੱਸ. ਕਾਲਜ ਆਫ਼ ਆਈ. ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਪਿ੍ੰ. ਡਾ. ਸ਼ਬਨਮ ਕੌਰ ਦੀ ਅਗਵਾਈ ਵਿਚ ਕਾਲਜ ਦੇ ਆਈ. ਟੀ. ਤੇ ਕਾਮਰਸ ਵਿਭਾਗ ਦੇ ਸਾਰੇ ...
ਗੜ੍ਹਦੀਵਾਲਾ, 23 ਸਤੰਬਰ (ਚੱਗਰ)-ਸੰਯੁਕਤ ਕਿਸਾਨ ਮੋਰਚਾ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੀ ਦਿੱਤੀ ਗਈ ਕਾਲ ਸੰਬੰਧੀ ਅੱਜ ਕਿਸਾਨ ਮਜ਼ਦੂਰ ਯੂਨੀਅਨ ਗੜ੍ਹਦੀਵਾਲਾ ਦੀ ਇਕ ਅਹਿਮ ਮੀਟਿੰਗ ਗੁਰਦੀਪ ਸਿੰਘ ਬਰਿਆਣਾ ਤੇ ਰਾਜਵੀਰ ਸਿੰਘ ਰਾਜਾ ਗੋਂਦਪੁਰ ਦੀ ਅਗਵਾਈ ਹੇਠ ...
ਬੀਣੇਵਾਲ, 23 ਸਤੰਬਰ (ਬੈਜ ਚੌਧਰੀ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੁੱਖ ਮੰਤਰੀ ਬਣਦੇ ਸਾਰ ਪਹਿਲੇ ਦਿਨ ਹੀ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ (ਤਪ ਅਸਥਾਨ) ਸ੍ਰੀ ਖੁਰਾਲਗੜ ਸਾਹਿਬ ਵਿਖੇ 85 ਲੱਖ ਰੁਪਏ ਦਾ ਲਾਗਤ ਨਾਲ ਲੱਗਣ ...
ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)-ਮੀਂਹ ਨੇ ਜਿੱਥੇ ਕਿਸਾਨਾਂ ਦੀ ਚਿੰਤਾ 'ਚ ਵਾਧਾ ਕੀਤਾ, ਉੱਥੇ ਹੀ ਸਥਾਨਕ ਸ਼ਹਿਰ ਸਮੇਤ ਇਲਾਕੇ ਦੀਆਂ ਵੱਖ-ਵੱਖ ਥਾਵਾਂ 'ਤੇ ਪਾਣੀ ਦੇ ਨਿਕਾਸ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਦੇਰ ਸ਼ਾਮ ਤੱਕ ਜਾਰੀ ਰਹੇ ਹਲਕੇ ਤੋਂ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਹੁਸ਼ਿਆਰਪੁਰ 'ਚ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਦੇ ਮੌਕੇ ਪੋਸਟ ਗ੍ਰੈਜੂਏਟ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ¢ ਕਾਲਜ ਪਿ੍ੰਸੀਪਲ ਡਾ. ਵਿਨੈ ਕੁਮਾਰ ਦੇ ਮਾਰਗਦਰਸ਼ਨ 'ਚ ...
ਹਰਿਆਣਾ, 23 ਸਤੰਬਰ (ਹਰਮੇਲ ਸਿੰਘ ਖੱਖ)-ਜੀ. ਜੀ. ਡੀ. ਐੱਸ. ਡੀ. ਕਾਲਜ ਹਰਿਆਣਾ 'ਚ ਪਿ੍ੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਦੀ ਅਗਵਾਈ 'ਚ ਐੱਮ. ਐੱਸ. ਸਵਾਮੀਨਾਥਨ ਸੁਸਾਇਟੀ ਵਲੋਂ ਵਰਚੂਅਲ ਕਿਸਾਨ ਮੇਲਾ (ਪੀ.ਏ.ਯੂ) 2021 'ਚ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੇਲੇ ਦੌਰਾਨ ਮਾਹਿਰਾਂ ...
ਬੁੱਲ੍ਹੋਵਾਲ, 23 ਸਤੰਬਰ (ਲੁਗਾਣਾ)-ਹਲਕਾ ਸ਼ਾਮਚੁਰਾਸੀ ਦੇ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ਤੋਂ ਦੂਰ ਕਰਨ ਹਿੱਤ ਤੇ ਪਿੰਡਾਂ ਅੰਦਰ ਖੇਡ ਕਲੱਬਾਂ ਦੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦੇਸ ਰਾਜ ਸਿੰਘ ਧੁੱਗਾ ਪ੍ਰਧਾਨ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ ਤੇ ਸਕੱਤਰ ਡੀ. ਐੱਲ. ਆਨੰਦ ਦੇ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਡਾ: ਵਿਨੈ ਕੁਮਾਰ ਦੇ ਮਾਰਗ ਦਰਸ਼ਨ 'ਚ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਵਿਖੇ ਕਾਲਜ ਦੇ ...
ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)-ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਰਸ਼ਪਾਲ ...
ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਪਿ੍ੰਸੀਪਲ ਡਾ. ਬਲਜੀਤ ਸਿੰਘ ਦੀ ਅਗਵਾਈ ਹੇਠ ਲਾਈਫ਼ ਸਾਇੰਸ ਵਿਭਾਗ ਵਲੋਂ ਅੰਤਰਰਾਸ਼ਟਰੀ ਓਜ਼ੋਨ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਮਨਬੀਰ ਕੌਰ ਨੇ ਸੰਬੋਧਨ ਕਰਦਿਆਂ ...
ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਪਿ੍ੰਸੀਪਲ ਡਾ. ਬਲਜੀਤ ਸਿੰਘ ਦੀ ਅਗਵਾਈ ਹੇਠ ਕਾਲਜ ਗੁਰਦੁਆਰਾ ਕਮੇਟੀ ਵਲੋਂ ਭਾਈ ਘਨੱਈਆ ਜੀ ਸੇਵਾ ਦਿਵਸ ਮਨਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ...
ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)-ਇੱਥੇ ਵਾਰਡ ਨੰਬਰ-2 ਵਿਖੇ ਠੇਕੇਦਾਰ ਪ੍ਰਕਾਸ਼ ਸਿੰਘ ਦੇ ਗ੍ਰਹਿ ਵਿਖੇ ਅਕਾਲੀ-ਬਸਪਾ ਗਠਜੋੜ ਵਲੋਂ ਪਬਲਿਕ ਮੀਟਿੰਗ ਕਰਵਾਈ ਗਈ, ਜਿਸ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ...
ਮਿਆਣੀ, 23 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਲੋਕ ਰੰਗ ਪੰਜਾਬੀ ਵਿਹੜਾ ਟਾਹਲੀ ਵਲੋਂ ਪ੍ਰਧਾਨ ਕੁਲਵਿੰਦਰ ਸਿੰਘ ਬੱਬਲ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਦੌਰਾਨ ਉੱਘੇ ਗੀਤਕਾਰ ਤੇ ਸ਼ਾਇਰ ਰਤਨ ਟਾਹਲਵੀ ਦਾ ਲਿਖਿਆ ਤੇ ਪ੍ਰਸਿੱਧ ਗਾਇਕ ਗਾਮਾ ਫ਼ਕੀਰ ਦਾ ਗਾਇਆ ਗੀਤ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਝੋਨੇ ਦੀ ਪਰਾਲੀ ਦੇ ਸੁਚਾਰੂ ਪ੍ਰਬੰਧਨ ਸਬੰਧੀ ਵੱਖ-ਵੱਖ ਪ੍ਰਸਾਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਕੜੀ ਵਿਚ ਪਿਛਲੇ ਦਿਨਾਂ 'ਚ ਅਪਨਾਏ ਗਏ ਪਿੰਡ ...
ਭੰਗਾਲਾ, 23 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ 2017 ਵਿਚ ਕਾਂਗਰਸ ਨੇ ਸਰਕਾਰ ਤਾਂ ਬਣਾ ਲਈ, ਪਰ ਲਗਪਗ ਸਾਢੇ ਚਾਰ ਸਾਲ ਬਤੀਤ ਕਾਰਨ ਤੋਂ ਬਾਅਦ ਵੀ ਸੂਬੇ ਦੇ ਲੋਕਾਂ ਨਾਲ ਕੋਈ ਵਾਅਦਾ ਪੂਰਾ ਨਹੀਂ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਥਾਣਾ ਬੁੱਲ੍ਹੋਵਾਲ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਦੀ 10ਵੀਂ ਜਮਾਤ ਦੀ ਵਿਦਿਆਰਥਣ ਰਿਧਿਮਾ ਡਡਵਾਲ ਅਤੇ 9ਵੀਂ ਜਮਾਤ ਦੇ ਵਿਦਿਆਰਥੀ ਲਕਸ਼ ਕੁਮਾਰ ਨੇ ਪੀ.ਸੀ.ਆਰ.ਏ. ਵਲੋਂ ਕਰਵਾਏ ਕੌਮੀ ਪੱਧਰੀ ਪੇਂਟਿੰਗ ਮੁਕਾਬਲੇ 'ਚ ਬੈੱਸਟ ...
ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਕਾਲਜ ਦੇ ਆਈ.ਆਈ.ਸੀ. ਸੈੱਲ ਵਲੋਂ ਨਵੀਨਤਾ ਤੇ ਖੋਜ ਵਿਸ਼ੇ 'ਤੇ ਇਕ ਦਿਨਾਂ ਵੈਬੀਨਾਰ ਕਰਵਾਇਆ ਗਿਆ, ਜਿਸ ਦਾ ਉਦਘਾਟਨ ਕਾਲਜ ਪਿ੍ੰਸੀਪਲ ਡਾ. ਬਲਜੀਤ ਸਿੰਘ ਵਲੋਂ ਕੀਤਾ ਗਿਆ | ...
ਚੱਬੇਵਾਲ, 23 ਸਤੰਬਰ (ਥਿਆੜਾ)-ਗੁਰਦੁਆਰਾ ਅਗੰਮਗੜ੍ਹ ਫਤਿਹਪੁਰ ਕੋਠੀ ਵਿਖੇ ਮੁੱਖ ਪ©ਬੰਧਕ ਭਾਈ ਭੁਪਿੰਦਰ ਸਿੰਘ ਅਣਖੀ ਦੀ ਅਗਵਾਈ ਵਿਚ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ | ਗੁਰਬਾਣੀ ਕੰਠ ਮੁਕਾਬਲਿਆਂ ਵਿਚ ਅਦਿੱਤਿਆਦੀਪ ਸਿੰਘ ਫ਼ਤਿਹਪੁਰ, ਜਸਲੀਨ ...
ਟਾਂਡਾ ਉੜਮੁੜ, 23 ਸਤੰਬਰ (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਇੰਟਰਨੈਸ਼ਨਲ ਸਕੂਲ ਦੀ ਟੀਮ ਵਲੋਂ ਰਾਜ ਪੱਧਰ ਦਾ ਅਵਾਰਡ ਜਿੱਤਣ ਵਾਲੀ ਸਪੋਰਟਸ ਟੀਮ ਨੂੰ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਬਿੱਟੂ ...
ਕੋਟਫ਼ਤੂਹੀ, 23 ਸਤੰਬਰ (ਅਟਵਾਲ)-ਬੱਡੋਂ ਦੇ ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ (ਸ਼ਹੀਦਾਂ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ, ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਏ ...
ਹਰਿਆਣਾ, 23 ਸਤੰਬਰ (ਹਰਮੇਲ ਸਿੰਘ ਖੱਖ)-ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੱਖ ਮੰਤਰੀ ਬਣਾ ਕੇ ਇਤਿਹਾਸਕ ਕਾਰਜ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਕਬਾਲ ਸਿੰਘ ਬੁੱਗਾ ਪ੍ਰਧਾਨ ਨਗਰ ਕੌਂਸਲ ਹਰਿਆਣਾ ਨੇ ਕੀਤਾ | ਇਕਬਾਲ ਸਿੰਘ ਨੇ ਕਿਹਾ ਕਿ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਮੈਨੇਜਮੈਂਟ ਐਂਡ ਟੈਕਨੀਕਲ ਇੰਸਟੀਚਿਊਟ ਦੇ ਫ਼ੈਸ਼ਨ ਡਿਜਾਇਨਿੰਗ ਵਿਭਾਗ ਵੱਲੋਂ 'ਇਨੋਵੇਟਿਵ ਮਾਸਕ ਮੇਕਿੰਗ' ਮੁਕਾਬਲਾ ਕਰਵਾਇਆ ਗਿਆ ਤੇ ਬਣਾਏ ਗਏ ਮਾਸਕਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸ 'ਚ ...
ਦਸੂਹਾ, 23 ਸਤੰਬਰ (ਭੁੱਲਰ)-ਉੱਘੇ ਕਾਂਗਰਸੀ ਆਗੂ ਮਾਸਟਰ ਗੁਰਮੀਤ ਲਾਲ ਤੇ ਕੌਂਸਲਰ ਨਿਰਮਲਾ ਦੇਵੀ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੰਦੇ ਹੋਏ ਕਾਂਗਰਸ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28701 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1969 ਸੈਂਪਲਾਂ ...
ਦਸੂਹਾ, 23 ਸਤੰਬਰ (ਭੁੱਲਰ)-ਅੱਜ ਸਵੇਰੇ ਰਾਸ਼ਟਰੀ ਰਾਜ ਮਾਰਗ 'ਤੇ ਜਲੰਧਰ ਸਾਈਡ ਤੋਂ ਆ ਰਹੀ ਫਾਰਚੂਨਰ ਗੱਡੀ ਡਿਵਾਈਡਰ ਦੀਆਂ ਗਰਿੱਲਾਂ ਨੂੰ ਤੋੜਦੀ ਹੋਈ ਦੂਸਰੀ ਸਾਈਡ 'ਤੇ ਖੜ੍ਹੀ ਗੱਡੀ ਨਾਲ ਜਾ ਟਕਰਾਈ | ਸਿੱਟੇ ਵਜੋਂ ਦੋਵੇਂ ਗੱਡੀਆਂ ਦਾ ਬੁਰੀ ਤਰ੍ਹਾਂ ਨਾਲ ਨੁਕਸਾਨ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਦਾਜ ਲਈ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਕਥਿਤ ਦੋਸ਼ੀ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਮੁਹੱਲਾ ਰਮੇਸ਼ ਨਗਰ ਦੀ ਵਾਸੀ ਜੋਤੀ ਪੁੱਤਰੀ ...
ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)-ਛਿੰਝ ਮੇਲਾ ਕਮੇਟੀ ਤੇ ਸਮੂਹ ਪਿੰਡ ਖਾਨਪੁਰ ਨਿਵਾਸੀਆਂ ਵਲੋਂ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ, ਜਿਸ ਵਿਚ ਪਟਕੇ ਦੀ ਕੁਸ਼ਤੀ ਹਿਤੇਸ਼ ਕਾਲਾ ਬਹਾਦਰਗੜ੍ਹ ਨੇ ਅੰਮਿ੍ਤਪਾਲ ਗੋਲਬਾਗ ਨੂੰ ਚਿੱਤ ਕਰਕੇ ਜਿੱਤੀ | ਜੇਤੂ ਪਹਿਲਵਾਨ ਦਾ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਲੜਾਈ ਸਦਾ ਹੀ ਭਿ੍ਸ਼ਟਾਚਾਰ ਵਿਰੁੱਧ ਰਹੀ ਹੈ, ਨਾ ਹੀ ਕਿਸੇ ਵਿਅਕਤੀ ਵਿਸ਼ੇਸ਼ ਦੇ ਖ਼ਿਲਾਫ਼ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਬ੍ਰਹਮ ਸ਼ੰਕਰ ਜਿੰਪਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ...
ਖੁੱਡਾ, 23 ਸਤੰਬਰ (ਸਰਬਜੀਤ ਸਿੰਘ)-ਡੇਰਾ ਗੁਰੂਸਰ ਖੁੱਡਾ ਵਿਖੇ ਮਹੰਤ ਗਣੇਸ਼ਾ ਸਿੰਘ ਤੇ ਮਹੰਤ ਹਮੀਰ ਸਿੰਘ ਦੀ ਯਾਦ ਨੂੰ ਸਮਰਪਿਤ ਸਲਾਨਾ ਸੰਤ ਸਮਾਗਮ ਕਰਵਾਇਆ ਗਿਆ | ਮੁੱਖ ਸੇਵਾਦਾਰ ਮਹੰਤ ਤੇਜਾ ਸਿੰਘ ਦੀ ਅਗਵਾਈ ਵਿਚ ਕਰਵਾਏ ਸਮਾਗਮ ਦੌਰਾਨ ਮਹਾਂਪੁਰਸ਼ਾਂ ਦੀ ਯਾਦ ...
ਮੁਕੇਰੀਆਂ, 23 ਸਤੰਬਰ (ਰਾਮਗੜ੍ਹੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਹਲਕਾ ਮੁਕੇਰੀਆਂ ਤੋਂ ਸਰਬਜੋਤ ਸਿੰਘ ਸਾਬੀ ਨੂੰ ਉਮੀਦਵਾਰ ਐਲਾਨਣ ਨਾਲ ਅਕਾਲੀ ਵਰਕਰਾਂ ਤੇ ਆਮ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ...
ਭੰਗਾਲਾ, 23 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਜ਼ੋਨ ਨੋਸਹਿਰਾ ਪੱਤਣ ਤੋਂ ਪ੍ਰਧਾਨ ਲਖਵੀਰ ਸਿੰਘ ਰੰਧਾਵਾ ਤੇ ਕੁਲਵੀਰ ਸਿੰਘ ਨੋਸਹਿਰਾ ਦੀ ਅਗਵਾਈ ਹੇਠ ਕੋਰੋਨਾ ਮਹਾਂਮਾਰੀ ਦੌਰਾਨ ਵਧੀਆ ਸੇਵਾਵਾਂ ਦੇਣ 'ਤੇ ਡਾ. ਸੀਮਾ ਮਲਹੋਤਰਾ, ਸੀ. ਐੱਚ. ਓ. ...
ਘੋਗਰਾ, 23 ਸਤੰਬਰ (ਆਰ. ਐੱਸ. ਸਲਾਰੀਆ)-ਬਲਾਕ ਦਸੂਹਾ ਦੇ ਪਿੰਡ ਘੋਗਰਾ ਵਿਖੇ ਪੁਰਾਣੀ ਇਮਾਰਤ ਨੂੰ ਮੁਰੰਮਤ ਕਰਕੇ ਲੋਕਾਂ ਦੇ ਸਪੁਰਦ ਕੀਤਾ, ਜਿਸ ਦਾ ਉਦਘਾਟਨ ਸਾਬਕਾ ਚੇਅਰਮੈਨ ਝਿਰਮਲ ਸਿੰਘ ਬਾਜਵਾ ਨੇ ਕੀਤਾ | ਉਨ੍ਹਾਂ ਬੋਲਦਿਆਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ...
ਮਾਹਿਲਪੁਰ, 23 ਸਤੰਬਰ (ਰਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਐਲਾਨੇ 27 ਸਤੰਬਰ ਨੂੰ 'ਭਾਰਤ ਬੰਦ' ਸਬੰਧੀ ਕਿਰਤੀ ਕਿਸਾਨ ਯੂਨੀਅਨ, ਪੈਨਸ਼ਨਰ ਤੇ ਮੁਲਾਜ਼ਮਾਂ ਦੀ ਮੀਟਿੰਗ ਕਿਸਾਨ ਆਗੂ ...
ਹਾਜੀਪੁਰ, 23 ਸਤੰਬਰ (ਜੋਗਿੰਦਰ ਸਿੰਘ)-ਖੇਤ ਮਜ਼ਦੂਰਾਂ ਦੀ ਵਿੱਤੀ ਹਾਲਤ ਨੂੰ ਮਜ਼ਬੂਤ ਕਰਨ ਲਈ ਕਰਜ਼ਾ ਮਾਫ਼ੀ ਕਰਕੇ ਕਾਂਗਰਸ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰ ਦਿਖਾਇਆ ਹੈ | ਇਹ ਪ੍ਰਗਟਾਵਾ ਹਲਕਾ ਵਿਧਾਇਕਾ ਮੈਡਮ ਇੰਦੂ ਬਾਲਾ ਨੇ ਕਸਬਾ ਹਾਜੀਪੁਰ ਵਿਖੇ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਬਾਬਾ ਸੋਹਣ ਸਿੰਘ ਤੇ ਸੰਤ ਬਾਬਾ ਲਛਮਣ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 26 ਸਤੰਬਰ ਨੂੰ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ...
ਐਮਾਂ ਮਾਂਗਟ, 23 ਸਤੰਬਰ (ਗੁਰਾਇਆ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਬੁੱਢਾ ਜੀ ਗ੍ਰੰਥੀ ਸਭਾ ਮੁਕੇਰੀਆਂ ਦਿਹਾਤੀ ਵਲੋਂ ਵੱਖ-ਵੱਖ ਪਿੰਡਾਂ, ਸ਼ਹਿਰ ਵਿਚ ਕੀਰਤਨ ਤੇ ਕਥਾ ਵਿਚਾਰ ਸਮਾਗਮ ਗੁਰੂ ਘਰਾਂ ਵਿਚ ਸ਼ੁਰੂ ਕੀਤੇ ਗਏ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX