ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਤਿੰਨ ਦਿਨਾ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ 26 ਸਤੰਬਰ ਤੋਂ 28 ਸਤੰਬਰ 2021 ਤੱਕ 0 ਤੋਂ 5 ਸਾਲ ਤੱਕ ਦੇ ਤਕਰੀਬਨ 5464 ਪ੍ਰਵਾਸੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ | ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਦੀ ਪ੍ਰਧਾਨਗੀ ਹੇਠ ਮਾਈਗ੍ਰੇਟਰੀ ਪਲਸ ਪੋਲੀਓ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ, ਜਿਸ ਵਿਚ ਸਿਹਤ ਵਿਭਾਗ, ਸਿੱਖਿਆ ਵਿਭਾਗ ਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਦੱਸਿਆ ਕਿ ਮਾਈਗ੍ਰੇਟਰੀ ਪਲਸ ਪੋਲਿਓ ਮੁਹਿੰਮ ਤਹਿਤ ਝੁੱਗੀਆਂ-ਝੌਂਪੜੀਆਂ, ਉਦਯੋਗਿਕ ਖੇਤਰਾਂ, ਇੱਟਾਂ ਦੇ ਭੱਠਿਆਂ, ਗੁੱਜਰਾਂ ਦੇ ਡੇਰਿਆਂ, ਨਿਰਮਾਣ ਅਧੀਨ ਇਮਾਰਤਾਂ ਤੇ ਦਾਣਾ ਮੰਡੀਆਂ ਆਦਿ ਸਲੱਮ ਖੇਤਰਾਂ ਵਿਚ 0 ਤੋਂ 5 ਸਾਲ ਤੱਕ ਦੇ 5464 ਪ੍ਰਵਾਸੀ ਬੱਚਿਆ ਨੂੰ ਘਰ-ਘਰ ਜਾ ਕੇ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਜਾਣੀਆਂ ਹਨ | ਉਨ੍ਹਾਂ ਨੇ ਦੱਸਿਆ ਕਿ ਭਾਵੇਂ ਪਿਛਲੇ ਦਸ ਸਾਲਾਂ ਦੌਰਾਨ ਪੋਲਿਓ ਦਾ ਭਾਰਤ ਵਿਚ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਪਰ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚ ਪੋਲਿਓ ਦੇ ਵਾਇਰਸ ਦਾ ਸੰਚਾਰ ਅਜੇ ਵੀ ਜਾਰੀ ਹੈ | ਇਸ ਮੌਕੇ ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ 53 ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਲੱਮ ਤੇ ਮਾਈਗ੍ਰੇਟਰੀ ਵਸੋਂ ਵਾਲੇ ਇਲਾਕਿਆਂ ਵਿਚ ਪੋਲੀਓ ਬੂੰਦਾਂ ਪਿਲਾਉਣ ਲਈ 102 ਵੈਕਸੀਨੇਟਰ ਲਗਾ ਦਿੱਤੇ ਗਏ ਹਨ, ਜਿਨ੍ਹਾਂ ਦੀ ਨਿਗਰਾਨੀ 13 ਸੁਪਰਵਾਈਜ਼ਰ ਕਰਨਗੇ | ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਈਗ੍ਰੇਟਰੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 26 ਸਤੰਬਰ ਤੋਂ 28 ਸਤੰਬਰ ਤੱਕ ਚਲਾਈ ਜਾ ਰਹੀ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਇਸ ਬਿਮਾਰੀ ਨੂੰ ਮੁੜ ਸਿਰ ਚੁੱਕਣ ਤੋਂ ਰੋਕਿਆ ਜਾ ਸਕੇ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਬਲਵਿੰਦਰ ਕੁਮਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਜਗਦੀਪ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ: ਗੀਤਾਂਜਲੀ ਸਿੰਘ, ਡਾ: ਊਸ਼ਾ ਕਿਰਨ, ਡਾ: ਕਵਿਤਾ ਭਾਟੀਆ, ਡਾ: ਹਰਬੰਸ ਸਿੰਘ, ਡਾ: ਕੁਲਵਿੰਦਰ ਮਾਨ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ, ਹੈਲਥ ਇੰਸਪੈਕਟਰ ਰਾਜੀਵ ਕੁਮਾਰ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
ਬਲਾਚੌਰ, 23 ਸਤੰਬਰ (ਸ਼ਾਮ ਸੁੰਦਰ ਮੀਲੂ)-ਥਾਣਾ ਸਿਟੀ ਬਲਾਚੌਰ ਦੀ ਪੁਲਿਸ ਵਲੋਂ ਕਿਸੇ ਹੋਰ ਵਾਹਨ ਦੀ ਨੰਬਰ ਪਲੇਟ ਮੋਟਰਸਾਈਕਲ ਨੂੰ ਲਗਾ ਕੇ ਘੁੰਮ ਰਹੇ ਇਕ ਨੌਜਵਾਨ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਥਾਣਾ ਸਿਟੀ ਬਲਾਚੌਰ ਦੇ ਐੱਸ.ਅੱੈਚ.ਓ ਗੁਰਮੀਤ ...
ਭੱਦੀ, 23 ਸਤੰਬਰ (ਨਰੇਸ਼ ਧੌਲ)-ਪਿਛਲੇ 2 ਦਿਨਾਂ ਤੋਂ ਇਲਾਕੇ ਅੰਦਰ ਪੈ ਰਹੇ ਭਾਰੀ ਮੀਂਹ ਕਾਰਨ ਕਿਸਾਨਾਂ ਦੇ ਖੇਤ ਤੇ ਨੀਵੇਂ ਇਲਾਕੇ ਪੂਰੀ ਤਰਾਂ ਜਲ-ਥਲ ਹੋ ਗਏ ਹਨ | ਇਸ ਸਬੰਧੀ ਡਾ: ਰਾਜ ਕੁਮਾਰ ਖੇਤੀਬਾੜੀ ਵਿਸਥਾਰ ਅਫ਼ਸਰ ਬਲਾਚੌਰ ਨੇ ਦੱਸਿਆ ਕਿ ਇਹ ਮੀਂਹ ਪੱਕਣ ਦੀ ...
ਬਹਿਰਾਮ, 23 ਸਤੰਬਰ (ਸਰਬਜੀਤ ਸਿੰਘ ਚੱਕਰਾਮੂੰ)-ਨਜ਼ਦੀਕੀ ਪਿੰਡ ਚੱਕ ਰਾਮੂੰ ਵਿਖੇ ਪਿਛਲੇ ਕਈ ਸਾਲਾਂ ਤੋਂ ਛੱਪੜਾਂ ਦੀ ਸਫ਼ਾਈ ਨਾ ਹੋਣ ਕਾਰਨ ਛੱਪੜਾਂ 'ਚ ਘਰਾਂ ਦਾ ਗੰਦਾ ਪਾਣੀ ਪੈਣ ਕਾਰਨ ਛੱਪੜ ਨੱਕੋਂ-ਨੱਕ ਭਰੇ ਹੋਏ ਹਨ ਤੇ ਬਾਰਿਸ਼ ਹੋਣ ਉਪਰੰਤ ਲੋਕਾਂ ਨੂੰ ਕਾਫ਼ੀ ...
ਬਲਾਚੌਰ, 23 ਸਤੰਬਰ (ਸ਼ਾਮ ਸੁੰਦਰ ਮੀਲੂ)-ਥਾਣਾ ਸਿਟੀ ਬਲਾਚੌਰ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਕੋਰਟ ਕੰਪਲੈਕਸ ਬਲਾਚੌਰ ਨੇੜੇ ਖਾਸ ਮੁਖ਼ਬਰ ਤੋਂ ਮਿਲੀ ਇਤਲਾਹ 'ਤੇ ਕਾਰਵਾਈ ਕਰਦਿਆਂ 30 ਕਿੱਲੋ ਭੁੱਕੀ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ ਕਰ ਕੇ, ਇਕ ਨੂੰ ...
ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਪੁਲਿਸ ਵਿਚ ਜ਼ਿਲ੍ਹਾ ਅਤੇ ਆਰਮਡ ਕੇਡਰ ਵਿਚ ਚੱਲ ਰਹੀ ਸਿਪਾਹੀ ਦੀ ਭਰਤੀ ਲਈ ਲਿਖਤੀ ਪ੍ਰੀਖਿਆ 25 ਤੇ 26 ਸਤੰਬਰ ਨੂੰ ਹੋਣ ਜਾ ਰਹੀ ਹੈ | ਇਸ ਸਬੰਧੀ ਨੋਡਲ ਅਫ਼ਸਰ ਮਨਵਿੰਦਰਬੀਰ ਸਿੰਘ ਕਪਤਾਨ ਪੁਲਿਸ (ਸਥਾਨਕ) ਨੇ ...
ਕਾਠਗੜ੍ਹ, 23 ਸਤੰਬਰ (ਬਲਦੇਵ ਸਿੰਘ ਪਨੇਸਰ)-ਇਸ ਇਲਾਕੇ ਵਿਚ ਬੀਤੇ ਦਿਨ ਤੋਂ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਨੇ ਕਿਸਾਨਾਂ ਦੀਆਂ ਝੋਨੇ ਦੀਆਂ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚ ਦਿੱਤਾ ਹੈ | ਪੱਕਣ ਕਿਨਾਰੇ ਖੜ੍ਹੀ ਝੋਨੇ ਦੀ ਫ਼ਸਲ ਵਿਚ ਗੋਡੇ-ਗੋਡੇ ਪਾਣੀ ...
ਬਲਾਚੌਰ, 23 ਸਤੰਬਰ (ਦੀਦਾਰ ਸਿੰਘ ਬਲਾਚੌਰੀਆ, ਸ਼ਾਮ ਸੁੰਦਰ ਮੀਲੂ)-ਹਲਕਾ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਬਲਾਚੌਰ ਸ਼ਹਿਰ ਦੇ ਵਿਕਾਸ ਦੀ ਗਤੀ ਨੂੰ ਹੋਰ ਹੁਲਾਰਾ ਦਿੰਦਿਆਂ ਨਗਰ ਕੌਂਸਲ ਬਲਾਚੌਰ ਨੂੰ 1 ਕਰੋੜ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕੀਤਾ, ...
ਨਵਾਂਸ਼ਹਿਰ, 23 ਸਤੰਬਰ (ਹਰਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਦੀ ਪ੍ਰਧਾਨਗੀ ਹੇਠ ਰਾਸ਼ਟਰੀ ਵੈਕਟਰ ਬੋਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਬਿਮਾਰੀਆਂ ਦੀ ਰੋਕਥਾਮ ਲਈ ਚਲਾਏ ਜਾ ਰਹੇ ਪ੍ਰੋਗਰਾਮਾਂ ਦੀ ...
ਘੁੰਮਣਾਂ, 23 ਸਤੰਬਰ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ ਦੀ ਸਹਿਕਾਰੀ ਸਭਾ 'ਚ ਆਮ ਇਜਲਾਸ ਬੁਲਾਇਆ ਗਿਆ, ਜਿਸ ਵਿਚ ਸਹਿਕਾਰੀ ਸਭਾ ਦੇ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ 'ਚ ਸਕੱਤਰ ਸੁਨੀਤਾ ਰਾਣੀ ਨੇ ਸਹਿਕਾਰੀ ਸਭਾ ਦੇ ਮੈਂਬਰਾਂ ਨਾਲ ਸਹਿਕਰੀ ਸਭਾ ਸਬੰਧੀ ਵਿਚਾਰ ...
ਸੰਧਵਾਂ, 23 ਸਤੰਬਰ (ਪ੍ਰੇਮੀ ਸੰਧਵਾਂ)-ਫਰਾਲਾ ਤੇ ਮਹੰਤ ਗੁਰਬਚਨ ਦਾਸ ਨਗਰ ਦੇ ਵਿਚਕਾਰ ਤੋਂ ਲੰਘਦੀ ਡਰੇਨ ਦੇ ਪੁਲ ਦੀ ਉਸਾਰੀ ਸ਼ੁਰੂ ਨਾ ਹੋਣ ਕਾਰਨ ਰਾਹਗੀਰਾਂ ਨੂੰ ਕਾਫੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਰਾਹਗੀਰਾਂ ਨੇ ਕਿਹਾ ਕਿ ਡਰੇਨ ਦੇ ਪੁਲ ਢਾਹੇ ...
ਬੰਗਾ, 23 ਸਤੰਬਰ (ਕਰਮ ਲਧਾਣਾ)-ਪਿੰਡ ਭੂਤਾਂ ਵਿਚ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਜਰਨੈਲ ਸਿੰਘ ਕਾਹਮਾ, ਪ੍ਰਦੀਪ ਸਿੰਘ ਗਿੱਲ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਸਮੂਹ ਪਿੰਡ ਵਾਸੀਆਂ ਨੂੰ 27 ...
ਔੜ, 23 ਸਤੰਬਰ (ਜਰਨੈਲ ਸਿੰਘ ਖ਼ੁਰਦ)-ਡਾ: ਬਲਵਿੰਦਰ ਸਿੰਘ ਮੈਡੀਕਲ ਅਫ਼ਸਰ ਪੀ. ਐੱਚ. ਸੀ. ਔੜ ਨੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੇ ਪਾਣੀ ਨਾਲ ਸਬੰਧਤ ਬਿਮਾਰੀਆਂ ਤੋਂ ਬਚਾਅ ਲਈ ਵਧੇਰੇ ਸਾਵਧਾਨੀਆਂ ਤੇ ਚੌਕਸੀ ਵਰਤਣ ਦੀ ਸਲਾਹ ਦਿੱਤੀ ਹੈ | ਉਨ੍ਹਾਂ ਕਿਹਾ ਕਿ ਡੇਂਗੂ ...
ਮੁਕੰਦਪੁਰ, 23 ਸਤੰਬਰ (ਅਮਰੀਕ ਸਿੰਘ ਢੀਂਡਸਾ ਦੇਸ ਰਾਜ ਬੰਗਾ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ. ਪੀ. ਸੋਨੀ ਦੇ ਉਪ ਮੁੱਖ ਮੰਤਰੀ ਬਣਨ ਦੀ ਖੁਸ਼ੀ ਵਿਚ ਮੁਕੰਦਪੁਰ ਇਲਾਕੇ ਦੇ ਕਾਂਗਰਸੀ ਵਰਕਰਾਂ ਵਲੋਂ ਲੱਡੂ ...
ਨਵਾਂਸ਼ਹਿਰ, 23 ਸਤੰਬਰ (ਹਰਵਿੰਦਰ ਸਿੰਘ)-ਵਿਧਾਇਕ ਅੰਗਦ ਸਿੰਘ ਵਲੋਂ ਬੀਤੀ 16 ਸਤੰਬਰ ਨੂੰ ਕਿਸੇ ਮਾਮਲੇ ਨੂੰ ਲੈ ਕੇ ਐੱਸ. ਐੱਸ. ਪੀ. ਦਫ਼ਤਰ ਮੂਹਰੇ ਲਾਏ ਗਏ ਰੋਸ ਧਰਨੇ ਨਾਲ ਮੇਰਾ ਕੋਈ ਵੀ ਸਬੰਧ ਨਹੀਂ ਹੈ ਅਤੇ ਨਾ ਹੀ ਮੈਂ ਇਸ ਧਰਨੇ 'ਚ ਸ਼ਾਮਿਲ ਹੋਇਆ ਸੀ | ਇਨ੍ਹਾਂ ...
ਪੱਲੀ ਝਿੱਕੀ, 23 ਸਤੰਬਰ (ਕੁਲਦੀਪ ਸਿੰਘ ਪਾਬਲਾ)-ਬਲਾਕ ਨਵਾਂਸ਼ਹਿਰ ਦੀ ਖੇਤੀਬਾੜੀ ਸਹਿਕਾਰੀ ਸਭਾ ਵਲੋਂ ਸਭਾ ਦੇ ਨਾਲ ਲੱਗਦੇ ਪਿੰਡ ਪੱਲੀ ਉੱਚੀ ਤੇ ਭੀਣ ਦੇ ਹਿੱਸੇਦਾਰ ਮੈਂਬਰਾਂ ਨੂੰ ਰਹਿੰਦੇ ਸਾਲ ਦਾ ਮੁਨਾਫਾ ਵੰਡਿਆ ਗਿਆ | ਸਭਾ ਸਕੱਤਰ ਅਵਤਾਰ ਸਿੰਘ ਨੇ ਦੱਸਿਆ ਕਿ ...
ਸੰਧਵਾਂ, 23 ਸਤੰਬਰ (ਪ੍ਰੇਮੀ ਸੰਧਵਾਂ)-ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੰੂਢ ਨੇ ਉਚੇਰੀ ਸਿੱਖਿਆ ਪ੍ਰਾਪਤ ਸੂਝਵਾਨ ਆਗੂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਤੇ ਕਾਂਗਰਸ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਇਕ ...
ਸੜੋਆ, 23 ਸਤੰਬਰ (ਨਾਨੋਵਾਲੀਆ)-ਪਿੰਡ ਹਿਆਤਪੁਰ ਜੱਟਾਂ ਵਿਖੇ ਅਗਾਂਹਵਧੂ ਕਿਸਾਨ ਬਲਿਹਾਰ ਸਿੰਘ ਦੇ ਫਾਰਮ ਹਾਊਸ ਵਿਖੇ ਆਤਮਾ ਸਕੀਮ ਤਹਿਤ ਫਾਰਮ ਫ਼ੀਲਡ ਸਕੂਲ ਲਗਾਇਆ ਗਿਆ | ਇਸ ਮੌਕੇ ਸੁਰਿੰਦਰ ਪਾਲ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਸੜੋਆ ਨੇ ਆਖਿਆ ਕਿ ਇਸ ਫਾਰਮ ...
ਉਸਮਾਨਪੁਰ, 23 ਸਤੰਬਰ (ਸੰਦੀਪ ਮਝੂਰ)-ਰੈੱਡ ਕਰਾਸ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਤਾਜੋਵਾਲ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਕੈਂਪ ਮੋਹਣ ਸਿੰਘ ਸਾਬਕਾ ਸਰਪੰਚ ਦੀ ਅਗਵਾਈ ਹੇਠ ਲਗਾਇਆ ਗਿਆ | ਕੌਂਸਲਰ ਕਮਲਜੀਤ ਕੌਰ ਅਤੇ ...
ਨਵਾਂਸ਼ਹਿਰ, 23 ਸਤੰਬਰ (ਗੁਰਬਖ਼ਸ਼ ਸਿੰਘ ਮਹੇ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼ਹੀਦ ਭਗਤ ਸਿੰਘ ਨਗਰ ਵਲੋਂ 2 ਅਕਤੂਬਰ ਤੋਂ 14 ਨਵੰਬਰ 2021 ਤੱਕ ਸ਼ਹੀਦ ਭਗਤ ਸਿੰਘ ਨਗਰ ...
ਭੱਦੀ, 23 ਸਤੰਬਰ (ਨਰੇਸ਼ ਧੌਲ)-ਪਿੰਡ ਮੌਜੋਵਾਲ ਮਜਾਰਾ ਝਾਂਗੜੀਆਂ ਦੀਆਂ ਪੰਚਾਇਤਾਂ ਤੇ ਨੌਜਵਾਨਾਂ ਵਲੋਂ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਪਹਿਲਾ ਪਿੰਡ ਪੱਧਰੀ 5 ਦਿਨਾਂ ਕਿ੍ਕਟ ਟੂਰਨਾਮੈਂਟ ਉਤਸ਼ਾਹ ...
ਕਟਾਰੀਆਂ, 23 ਸਤੰਬਰ (ਨਵਜੋਤ ਸਿੰਘ ਜੱਖੂ)-ਮਾਨਵਤਾ ਦੀ ਭਲਾਈ ਲਈ ਖ਼ੂਨਦਾਨ ਇਕ ਮਹਾਂਦਾਨ ਹੈ | ਖ਼ੂਨਦਾਨ ਕਰਨ ਵਾਲਾ ਇਨਸਾਨ ਹੀ ਦੂਜਿਆਂ ਦੇ ਮੁਕਾਬਲੇ ਹਮੇਸ਼ਾ ਵੱਧ ਤੰਦਰੁਸਤ ਤੇ ਖ਼ੁਸ਼ ਰਹਿੰਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੁਲਿਸ ਚੌਕੀ ਕਟਾਰੀਆਂ ਦੇ ...
ਨਵਾਂਸ਼ਹਿਰ, 23 ਸਤੰਬਰ (ਹਰਵਿੰਦਰ ਸਿੰਘ)-ਵਪਾਰ ਮੰਡਲ ਨਵਾਂਸ਼ਹਿਰ ਨਾਲ ਦੁਆਬਾ ਕਿਸਾਨ ਯੂਨੀਅਨ ਦੇ ਆਗੂਆਂ ਦੀ ਹੋਈ ਨਵਾਂਸ਼ਹਿਰ ਵਿਖੇ ਮੀਟਿੰਗ ਵਿਚ 27 ਸਤੰਬਰ ਨੂੰ ਬਾਜ਼ਾਰ ਤੇ ਕਾਰੋਬਾਰ ਬੰਦ ਰੱਖ ਕੇ ਕਿਸਾਨੀ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਗਿਆ | ਇਸ ਮੌਕੇ ...
ਸੈਲਾ ਖ਼ੁਰਦ, 23 ਸਤੰਬਰ (ਹਰਵਿੰਦਰ ਸਿੰਘ ਬੰਗਾ)-ਸਥਾਨਕ ਕਸਬੇ ਦੇ ਬਾਜ਼ਾਰ 'ਚ ਤੜਕਸਾਰ ਇਕ ਚੋਰ ਚੋਰੀ ਨੂੰ ਅੰਜਾਮ ਦਿੰਦਾ ਹੋਇਆ ਚੋਰ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਵਿਰਾਸਤ ਟਰੈਕਟਰ ਅਸੈਸਰੀਜ਼ ਸੈਲਾ ਖ਼ੁਰਦ ਦੇ ਮਾਲਕ ਕਰਮਜੀਤ ਸਿੰਘ ...
ਜਾਡਲਾ, 23 ਸਤੰਬਰ (ਬੱਲੀ)-ਲਾਗਲੇ ਪਿੰਡ ਦੌਲਤਪੁਰ ਵਿਖੇ ਸੀ.ਪੀ. ਆਈ. (ਐੱਮ.) ਵਲੋਂ ਪਿੰਡ ਵਾਸੀਆਂ ਅਤੇ ਪਿੰਡ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹੀਦ ਬੱਬਰ ਕਰਮ ਸਿੰਘ, ਉਨ੍ਹਾਂ ਦੇ ਸ਼ਹੀਦ ਸਾਥੀਆਂ, ਸ਼ਹੀਦ ਕੈਪਟਨ ਮਹਿਤਾ ਸਿੰਘ ਅਸ਼ੋਕ ਚੱਕਰ ਅਤੇ ਸ਼ਹੀਦ ...
ਬਲਾਚੌਰ, 23 ਸਤੰਬਰ (ਸ਼ਾਮ ਸੁੰਦਰ ਮੀਲੂ)-ਥਾਣਾ ਸਿਟੀ ਬਲਾਚੌਰ ਦੀ ਪੁਲਿਸ ਵਲੋਂ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ 35 ਗਰਾਮ ਨਸ਼ੀਲਾ ਪਦਾਰਥ ਤੇ 39 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਬਲਾਚੌਰ ਦੇ ਐੱਸ.ਐਚ.ਓ. ਗੁਰਮੀਤ ...
ਬੰਗਾ, 23 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਟੈਕਸੀ ਓਪਰੇਟਰ ਯੂਨੀਅਨ (ਰਜਿ:) ਦੇ ਨਵੇਂ ਅਹੁਦੇਦਾਰਾਂ ਤੇ ਮੈਂਬਰਾਂ ਦਾ ਬੰਗਾ ਵਿਖੇ ਡਾ: ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਬੰਗਾ ਵਲੋਂ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿਚ ਭੁਪਿੰਦਰ ਸਿੰਘ ਨੂੰ ਯੂਨੀਅਨ ਦੇ ...
ਜਾਡਲਾ, 23 ਸਤੰਬਰ (ਬੱਲੀ)-ਅੱਜ ਸਵੇਰ ਤੋਂ ਹੋ ਰਹੀ ਵਰਖਾ ਨੇ ਇਲਾਕੇ ਨੂੰ ਜਲ-ਥਲ ਕਰ ਦਿੱਤਾ | ਇਸ ਵਰਖਾ ਕਾਰਨ ਜਿੱਥੇ ਪਿੰਡਾਂ ਦੇ ਟੋਭੇ ਪਾਣੀ ਨਾਲ ਗਏ ਹਨ, ਉੱਥੇ ਖੇਤਾਂ ਵਿਚ ਪਾਣੀ ਭਰ ਜਾਣ ਕਾਰਨ ਕਿਸਾਨਾਂ ਦੇ ਝੋਨੇ ਦੀ ਫ਼ਸਲ ਦੇ ਨੁਕਸਾਨ ਹੋਣ ਦਾ ਡਰ ਹੈ | ਵਰਖਾ ਨਾਲ ...
ਨਵਾਂਸ਼ਹਿਰ, 23 ਸਤੰਬਰ (ਗੁਰਬਖ਼ਸ਼ ਸਿੰਘ ਮਹੇ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ 27 ਸਤੰਬਰ ਦੇ ਦਿੱਤੇ ਗਏ ਬੰਦ ਦੇ ਸੱਦੇ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਸਫਲ ਕਰਦਿਆਂ ਕਿਸਾਨ ਜਥੇਬੰਦੀਆਂ ਵਲੋਂ ਲੰਗੜੋਆ ਬਾਈਪਾਸ 'ਤੇ ਸਾਰੇ ਦਿਨ ਦਾ ਜਾਮ ਲਗਾਇਆ ...
ਕਟਾਰੀਆਂ, 23 ਸਤੰਬਰ (ਨਵਜੋਤ ਸਿੰਘ ਜੱਖੂ)-ਸਿਹਤ ਵਿਭਾਗ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਪੀ. ਐੱਚ. ਸੀ. ਸੁੱਜੋਂ ਡਾ: ਹਰਬੰਸ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕੇ 'ਚ ਰਾਹਗੀਰਾਂ ਅਤੇ ਲੋਕਾਂ ਨੂੰ ਡੇਂਗੂ ਮਲੇਰੀਏ ਪ੍ਰਤੀ ਜਾਗਿ੍ਤ ਕੀਤਾ ਗਿਆ | ਇਸ ਮੌਕੇ ਡਾ ...
ਕਾਠਗੜ੍ਹ, 23 ਸਤੰਬਰ (ਬਲਦੇਵ ਸਿੰਘ ਪਨੇਸਰ)-2022 ਦੀਆਂ ਵਿਧਾਨ ਸਭਾ ਦੀਆ ਚੋਣਾਂ ਵਿਚ ਲੋਕਾਂ ਨੂੰ ਸਾਫ਼ ਸੁਥਰਾ ਰਾਜ ਪ੍ਰਬੰਧ ਸਿਰਫ਼ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਹੀ ਦੇ ਸਕਦੀ ਹੈ | ਕਿਉਂਕਿ ਲੋਕ ਕਾਂਗਰਸ ਦੇ ਪਿਛਲੇ ਕਾਰਜਕਾਲ ਦੌਰਾਨ ਕੀਤੇ ਗਏ ਪੰਜਾਬ ਦੇ ਵਿਨਾਸ਼ ...
ਬਲਾਚੌਰ, 23 ਸਤੰਬਰ (ਸ਼ਾਮ ਸੁੰਦਰ ਮੀਲੂ)-ਬਲਾਚੌਰ ਵਿਧਾਨ ਸਭਾ ਹਲਕੇ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਨਵਨਿਯੁਕਤ ਹਲਕਾ ਇੰਚਾਰਜ ਬੀਬੀ ਸੰਤੋਸ਼ ਕਟਾਰੀਆ ਉਪ ਪ੍ਰਧਾਨ ਪੰਜਾਬ ਮਹਿਲਾ ਵਿੰਗ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕੇ ਦੇ ...
ਔੜ/ ਝਿੰਗੜਾਂ, 22 ਸਤੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਗੜ੍ਹੀ ਅਜੀਤ ਸਿੰਘ ਵਿਖੇ ਦੇਹਰਾ ਲੱਖ ਦਾਤਾ ਪੀਰ ਨਿਗਾਹਾ ਛਿੰਝ ਕਮੇਟੀ ਵਲੋਂ ਐੱਨ. ਆਰ. ਆਈ. ਵੀਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਛਿੰਝ ਮੇਲੇ ਦੇ ਤੀਜੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...
ਕਟਾਰੀਆਂ, 23 ਸਤੰਬਰ (ਨਵਜੋਤ ਸਿੰਘ ਜੱਖੂ)-ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਤੇ ਪਿੰਡ ਕਟਾਰੀਆਂ ਦੇ ਪੀਰ ਸੁਲਤਾਨ ਲੱਖ ਦਾਤਾ ਕਾਦਰੀ ਦਰਬਾਰ ਵਿਖੇ ਧਾਰਮਿਕ ਸਮਾਗਮ ਮੌਜੂਦਾ ਗੱਦੀਨਸ਼ੀਨ ਸਾਈਾ ਲਖਵੀਰ ਸ਼ਾਹ ਕਾਦਰੀ ਦੀ ਰਹਿਨੁਮਾਈ ਹੇਠ ...
ਬਹਿਰਾਮ, 23 ਸਤੰਬਰ (ਨਛੱਤਰ ਸਿੰਘ ਬਹਿਰਾਮ)-ਆਰਗੈਨਿਕ ਖੇਤੀ ਅਪਣਾਉਣਾ ਸਾਰਿਆ ਲਈ ਅਜੋਕੇ ਸਮੇਂ ਦੀ ਮੁੱਖ ਲੋੜ ਹੈ, ਇਹ ਸ਼ਬਦ ਆਰਗੈਨਿਕ ਖੇਤੀ ਮਾਹਿਰ ਸੁਰਜੀਤ ਸਿੰਘ ਲੰਗੇਰੀ ਨੇ ਝੰਡੇਰ ਕਲਾਂ ਵਿਖੇ ਆਖੇ | ਉਨ੍ਹਾਂ ਆਪਣੀ ਗੱਲਬਾਤ ਜਾਰੀ ਰੱਖਦਿਆਂ ਕਿਹਾ ਕਿ ਆਰਗੈਨਿਕ ...
ਨਵਾਂਸ਼ਹਿਰ, 23 ਸਤੰਬਰ (ਗੁਰਬਖਸ਼ ਸਿੰਘ ਮਹੇ)-ਅੱਜ ਪ੍ਰੈੱਸ ਬਿਆਨ ਜਾਰੀ ਕਰਕੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਪ੍ਰਧਾਨ ਪ੍ਰੋਫੈਸਰ ਏ. ਕੇ. ਮਲੇਰੀ, ਜਨਰਲ ਸੱਤਰ ਪ੍ਰੋਫੈਸਰ ਪ੍ਰੋਫੈਸਰ ਜਗਮੋਹਣ ਸਿੰਘ ਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਕਿਹਾ ਕਿ ਸਭਾ ...
ਮਜਾਰੀ/ਸਾਹਿਬਾ, 23 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾਣੀ ਹੈ | ਮੰਡੀਆਂ ਦੀ ਸਾਫ਼-ਸਫ਼ਾਈ ਦਾ ਕੰਮ ਜ਼ੋਰ-ਸ਼ੋਰ ਨਾਲ ਠੇਕੇਦਾਰਾਂ ਵਲੋਂ ਸ਼ੁਰੂ ਕਰ ਦਿੱਤਾ ਕਰਵਾ ਦਿੱਤਾ ਗਿਆ ਹੈ | ਮਜਾਰੀ ਖੇਤਰ ਦੀਆਂ ...
ਮਜਾਰੀ/ਸਾਹਿਬਾ, 23 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਐੱਸ. ਸੀ. ਤੇ ਬੀ. ਸੀ. ਵਰਗ ਦੇ ਬੱਚਿਆਂ ਨੂੰ ਮੁਫ਼ਤ ਵਰਦੀਆਂ ਦਿੱਤੀਆਂ ਜਾਂਦੀਆਂ ਹਨ, ਪਰ ਜਰਨਲ ਵਰਗ ਨਾਲ ਸਬੰਧਤ ਬੱਚਿਆਂ ਨੂੰ ਵਰਦੀਆਂ ਤੋਂ ਵਾਂਝੇ ...
ਬਹਿਰਾਮ, 23 ਸਤੰਬਰ (ਨਛੱਤਰ ਸਿੰਘ ਬਹਿਰਾਮ)-ਪਿੰਡ ਬਹਿਰਾਮ ਨਗਰ ਦੀ ਸੁੱਖ ਸ਼ਾਂਤੀ ਲਈ ਬਾਬਾ ਸਿੱਧ ਚਾਨੋ ਦੀ ਯਾਦ ਵਿਚ ਸਾਲਾਨਾ ਸਮਾਗਮ 26 ਸਤੰਬਰ ਨੂੰ ਡੇਰਾ ਬਾਬਾ ਸ਼ਾਮ ਦਾਸ ਬਹਿਰਾਮ ਵਿਖੇ ਕਰਵਾਇਆ ਜਾਵੇਗਾ | ਸੇਵਾਦਾਰ ਮੋਹਣ ਲਾਲ ਭੁੱਟਾ ਨੇ ਦੱਸਿਆ ਕਿ ਸਮਾਗਮ ...
ਬਹਿਰਾਮ, 23 ਸਤੰਬਰ (ਨਛੱਤਰ ਸਿੰਘ ਬਹਿਰਾਮ)-ਸੰਯੁਕਤ ਕਿਸਾਨ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੱਦੇ 'ਤੇ 27 ਸਤੰਬਰ ਨੂੰ ਭਾਰਤ ਬੰਦ ਕਰਨ ਲਈ ਟੋਲ ਪਲਾਜ਼ਾ ਬਹਿਰਾਮ ਵਿਖੇ ਕਿਸਾਨਾਂ ਵਲੋਂ ਮੀਟਿੰਗ ਕੀਤੀ ਗਈ | ਉਨ੍ਹਾਂ ਸਾਂਝੇ ਤੌਰ 'ਤੇ ਦੱਸਿਆ ਕਿ 27 ਸਤੰਬਰ ...
ਬੰਗਾ 23 ਸਤੰਬਰ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਖੇਤੀ ਵਿਰੋਧੀ ਕਾਨੂੰਨਾਂ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਗੜ੍ਹਸ਼ੰਕਰ ਚੌਂਕ 'ਚ ਰੋਸ ਮੁਜ਼ਾਹਰਾ ਕੀਤਾ ਗਿਆ | ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਰਮਿੰਦਰ ਪਾਲ ਸਿੰਘ ਬਾਲੋ ...
ਦਸੂਹਾ, 23 ਸਤੰਬਰ (ਭੁੱਲਰ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 1 ਅਕਤੂਬਰ ਨੂੰ ਮੋਹਾਲੀ ਵਿਖੇ ਕੀਤੇ ਜਾ ਰਹੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ...
ਮਿਆਣੀ, 23 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਲੋਕ ਰੰਗ ਪੰਜਾਬੀ ਵਿਹੜਾ ਟਾਹਲੀ ਵਲੋਂ ਪ੍ਰਧਾਨ ਕੁਲਵਿੰਦਰ ਸਿੰਘ ਬੱਬਲ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਦੌਰਾਨ ਉੱਘੇ ਗੀਤਕਾਰ ਤੇ ਸ਼ਾਇਰ ਰਤਨ ਟਾਹਲਵੀ ਦਾ ਲਿਖਿਆ ਤੇ ਪ੍ਰਸਿੱਧ ਗਾਇਕ ਗਾਮਾ ਫ਼ਕੀਰ ਦਾ ਗਾਇਆ ਗੀਤ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਝੋਨੇ ਦੀ ਪਰਾਲੀ ਦੇ ਸੁਚਾਰੂ ਪ੍ਰਬੰਧਨ ਸਬੰਧੀ ਵੱਖ-ਵੱਖ ਪ੍ਰਸਾਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਕੜੀ ਵਿਚ ਪਿਛਲੇ ਦਿਨਾਂ 'ਚ ਅਪਨਾਏ ਗਏ ਪਿੰਡ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਦੀ 10ਵੀਂ ਜਮਾਤ ਦੀ ਵਿਦਿਆਰਥਣ ਰਿਧਿਮਾ ਡਡਵਾਲ ਅਤੇ 9ਵੀਂ ਜਮਾਤ ਦੇ ਵਿਦਿਆਰਥੀ ਲਕਸ਼ ਕੁਮਾਰ ਨੇ ਪੀ.ਸੀ.ਆਰ.ਏ. ਵਲੋਂ ਕਰਵਾਏ ਕੌਮੀ ਪੱਧਰੀ ਪੇਂਟਿੰਗ ਮੁਕਾਬਲੇ 'ਚ ਬੈੱਸਟ ...
ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਕਾਲਜ ਦੇ ਆਈ.ਆਈ.ਸੀ. ਸੈੱਲ ਵਲੋਂ ਨਵੀਨਤਾ ਤੇ ਖੋਜ ਵਿਸ਼ੇ 'ਤੇ ਇਕ ਦਿਨਾਂ ਵੈਬੀਨਾਰ ਕਰਵਾਇਆ ਗਿਆ, ਜਿਸ ਦਾ ਉਦਘਾਟਨ ਕਾਲਜ ਪਿ੍ੰਸੀਪਲ ਡਾ. ਬਲਜੀਤ ਸਿੰਘ ਵਲੋਂ ਕੀਤਾ ਗਿਆ | ...
ਚੱਬੇਵਾਲ, 23 ਸਤੰਬਰ (ਥਿਆੜਾ)-ਗੁਰਦੁਆਰਾ ਅਗੰਮਗੜ੍ਹ ਫਤਿਹਪੁਰ ਕੋਠੀ ਵਿਖੇ ਮੁੱਖ ਪ©ਬੰਧਕ ਭਾਈ ਭੁਪਿੰਦਰ ਸਿੰਘ ਅਣਖੀ ਦੀ ਅਗਵਾਈ ਵਿਚ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ | ਗੁਰਬਾਣੀ ਕੰਠ ਮੁਕਾਬਲਿਆਂ ਵਿਚ ਅਦਿੱਤਿਆਦੀਪ ਸਿੰਘ ਫ਼ਤਿਹਪੁਰ, ਜਸਲੀਨ ...
ਕੋਟਫ਼ਤੂਹੀ, 23 ਸਤੰਬਰ (ਅਟਵਾਲ)-ਬੱਡੋਂ ਦੇ ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ (ਸ਼ਹੀਦਾਂ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ, ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਏ ...
ਹਰਿਆਣਾ, 23 ਸਤੰਬਰ (ਹਰਮੇਲ ਸਿੰਘ ਖੱਖ)-ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੱਖ ਮੰਤਰੀ ਬਣਾ ਕੇ ਇਤਿਹਾਸਕ ਕਾਰਜ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਕਬਾਲ ਸਿੰਘ ਬੁੱਗਾ ਪ੍ਰਧਾਨ ਨਗਰ ਕੌਂਸਲ ਹਰਿਆਣਾ ਨੇ ਕੀਤਾ | ਇਕਬਾਲ ਸਿੰਘ ਨੇ ਕਿਹਾ ਕਿ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਮੈਨੇਜਮੈਂਟ ਐਂਡ ਟੈਕਨੀਕਲ ਇੰਸਟੀਚਿਊਟ ਦੇ ਫ਼ੈਸ਼ਨ ਡਿਜਾਇਨਿੰਗ ਵਿਭਾਗ ਵੱਲੋਂ 'ਇਨੋਵੇਟਿਵ ਮਾਸਕ ਮੇਕਿੰਗ' ਮੁਕਾਬਲਾ ਕਰਵਾਇਆ ਗਿਆ ਤੇ ਬਣਾਏ ਗਏ ਮਾਸਕਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸ 'ਚ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28701 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1969 ਸੈਂਪਲਾਂ ...
ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)-ਛਿੰਝ ਮੇਲਾ ਕਮੇਟੀ ਤੇ ਸਮੂਹ ਪਿੰਡ ਖਾਨਪੁਰ ਨਿਵਾਸੀਆਂ ਵਲੋਂ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ, ਜਿਸ ਵਿਚ ਪਟਕੇ ਦੀ ਕੁਸ਼ਤੀ ਹਿਤੇਸ਼ ਕਾਲਾ ਬਹਾਦਰਗੜ੍ਹ ਨੇ ਅੰਮਿ੍ਤਪਾਲ ਗੋਲਬਾਗ ਨੂੰ ਚਿੱਤ ਕਰਕੇ ਜਿੱਤੀ | ਜੇਤੂ ਪਹਿਲਵਾਨ ਦਾ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਦਾਜ ਲਈ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਕਥਿਤ ਦੋਸ਼ੀ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਮੁਹੱਲਾ ਰਮੇਸ਼ ਨਗਰ ਦੀ ਵਾਸੀ ਜੋਤੀ ਪੁੱਤਰੀ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਲੜਾਈ ਸਦਾ ਹੀ ਭਿ੍ਸ਼ਟਾਚਾਰ ਵਿਰੁੱਧ ਰਹੀ ਹੈ, ਨਾ ਹੀ ਕਿਸੇ ਵਿਅਕਤੀ ਵਿਸ਼ੇਸ਼ ਦੇ ਖ਼ਿਲਾਫ਼ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਬ੍ਰਹਮ ਸ਼ੰਕਰ ਜਿੰਪਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ...
ਮੁਕੇਰੀਆਂ, 23 ਸਤੰਬਰ (ਰਾਮਗੜ੍ਹੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਹਲਕਾ ਮੁਕੇਰੀਆਂ ਤੋਂ ਸਰਬਜੋਤ ਸਿੰਘ ਸਾਬੀ ਨੂੰ ਉਮੀਦਵਾਰ ਐਲਾਨਣ ਨਾਲ ਅਕਾਲੀ ਵਰਕਰਾਂ ਤੇ ਆਮ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ...
ਖੁੱਡਾ, 23 ਸਤੰਬਰ (ਸਰਬਜੀਤ ਸਿੰਘ)-ਡੇਰਾ ਗੁਰੂਸਰ ਖੁੱਡਾ ਵਿਖੇ ਮਹੰਤ ਗਣੇਸ਼ਾ ਸਿੰਘ ਤੇ ਮਹੰਤ ਹਮੀਰ ਸਿੰਘ ਦੀ ਯਾਦ ਨੂੰ ਸਮਰਪਿਤ ਸਲਾਨਾ ਸੰਤ ਸਮਾਗਮ ਕਰਵਾਇਆ ਗਿਆ | ਮੁੱਖ ਸੇਵਾਦਾਰ ਮਹੰਤ ਤੇਜਾ ਸਿੰਘ ਦੀ ਅਗਵਾਈ ਵਿਚ ਕਰਵਾਏ ਸਮਾਗਮ ਦੌਰਾਨ ਮਹਾਂਪੁਰਸ਼ਾਂ ਦੀ ਯਾਦ ...
ਘੋਗਰਾ, 23 ਸਤੰਬਰ (ਆਰ. ਐੱਸ. ਸਲਾਰੀਆ)-ਬਲਾਕ ਦਸੂਹਾ ਦੇ ਪਿੰਡ ਘੋਗਰਾ ਵਿਖੇ ਪੁਰਾਣੀ ਇਮਾਰਤ ਨੂੰ ਮੁਰੰਮਤ ਕਰਕੇ ਲੋਕਾਂ ਦੇ ਸਪੁਰਦ ਕੀਤਾ, ਜਿਸ ਦਾ ਉਦਘਾਟਨ ਸਾਬਕਾ ਚੇਅਰਮੈਨ ਝਿਰਮਲ ਸਿੰਘ ਬਾਜਵਾ ਨੇ ਕੀਤਾ | ਉਨ੍ਹਾਂ ਬੋਲਦਿਆਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ...
ਮਾਹਿਲਪੁਰ, 23 ਸਤੰਬਰ (ਰਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਐਲਾਨੇ 27 ਸਤੰਬਰ ਨੂੰ 'ਭਾਰਤ ਬੰਦ' ਸਬੰਧੀ ਕਿਰਤੀ ਕਿਸਾਨ ਯੂਨੀਅਨ, ਪੈਨਸ਼ਨਰ ਤੇ ਮੁਲਾਜ਼ਮਾਂ ਦੀ ਮੀਟਿੰਗ ਕਿਸਾਨ ਆਗੂ ...
ਹਾਜੀਪੁਰ, 23 ਸਤੰਬਰ (ਜੋਗਿੰਦਰ ਸਿੰਘ)-ਖੇਤ ਮਜ਼ਦੂਰਾਂ ਦੀ ਵਿੱਤੀ ਹਾਲਤ ਨੂੰ ਮਜ਼ਬੂਤ ਕਰਨ ਲਈ ਕਰਜ਼ਾ ਮਾਫ਼ੀ ਕਰਕੇ ਕਾਂਗਰਸ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰ ਦਿਖਾਇਆ ਹੈ | ਇਹ ਪ੍ਰਗਟਾਵਾ ਹਲਕਾ ਵਿਧਾਇਕਾ ਮੈਡਮ ਇੰਦੂ ਬਾਲਾ ਨੇ ਕਸਬਾ ਹਾਜੀਪੁਰ ਵਿਖੇ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਬਾਬਾ ਸੋਹਣ ਸਿੰਘ ਤੇ ਸੰਤ ਬਾਬਾ ਲਛਮਣ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 26 ਸਤੰਬਰ ਨੂੰ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ...
ਐਮਾਂ ਮਾਂਗਟ, 23 ਸਤੰਬਰ (ਗੁਰਾਇਆ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਬੁੱਢਾ ਜੀ ਗ੍ਰੰਥੀ ਸਭਾ ਮੁਕੇਰੀਆਂ ਦਿਹਾਤੀ ਵਲੋਂ ਵੱਖ-ਵੱਖ ਪਿੰਡਾਂ, ਸ਼ਹਿਰ ਵਿਚ ਕੀਰਤਨ ਤੇ ਕਥਾ ਵਿਚਾਰ ਸਮਾਗਮ ਗੁਰੂ ਘਰਾਂ ਵਿਚ ਸ਼ੁਰੂ ਕੀਤੇ ਗਏ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX