ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)-ਨਾਜਾਇਜ਼ ਉਸਾਰੀਆਂ ਨੂੰ ਲੈ ਕੇ ਹਮੇਸ਼ਾਂ ਹੀ ਚਰਚਾ ਵਿਚ ਆਉਣ ਵਾਲੇ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਨਗਰ ਨਿਗਮ ਕਮਿਸ਼ਨਰ ਸ: ਮਾਲਵਿੰਦਰ ਸਿੰਘ ਜੱਗੀ ਦੀਆਂ ਹਦਾਇਤਾਂ 'ਤੇ ਐਮ. ਟੀ. ਪੀ. ਨਰਿੰਦਰ ਸ਼ਰਮਾ ਦੀ ਨਿਗਰਾਨੀ ਹੇਠ ਤੇ ਏ. ਟੀ. ਪੀ. ਕ੍ਰਿਸ਼ਨਾ ਕੁਮਾਰੀ ਦੀ ਅਗਵਾਈ ਹੇਠ ਸਥਾਨਕ ਹਵਾਈ ਅੱਡਾ ਮਾਰਗ 'ਤੇ ਸਥਿਤ ਵਾਰਡ ਨੰ: 3 ਤੇ ਵਾਰਡ ਨੰ: 5 ਦੇ ਇਲਾਕਿਆਂ 'ਚ ਅਣਅਧਿਕਾਰਤ ਤੌਰ 'ਤੇ ਉਸਾਰੀਆਂ ਗਈਆਂ ਵਪਾਰਕ ਇਮਾਰਤਾਂ 'ਤੇ ਕਾਰਵਾਈ ਕਰਦੇ ਹੋਏ ਅੱਜ ਅੱਧੀ ਦਰਜਨ ਦੇ ਕਰੀਬ ਇਮਾਰਤਾਂ 'ਤੇ ਡਿੱਚ ਮਸ਼ੀਨ ਚਲਾਕੇ ਅਣਅਧਿਕਾਰਤ ਉਸਾਰੀਆਂ ਤੋੜੀਆਂ | ਇਸ ਕਾਰਵਾਈ ਦੌਰਾਨ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਪਾਵਰ ਹਾਊਸ ਨੇੜੇ ਇਕ ਬਹੁ ਮੰਜਿਲੀ ਇਮਾਰਤ ਦੇ ਸਰਵਿਸ ਲਾਈਨ ਵਾਲੇ ਹਿੱਸੇ 'ਤੇ ਡਿੱਚ ਮਸ਼ੀਨ ਚਲਾਈ ਗਈ | ਇਸ ਤੋਂ ਬਾਅਦ ਇਸ ਟੀਮ ਨੇ ਤਿੰਨ ਉਸਾਰੀ ਅਧੀਨ ਦੁਕਾਨਾਂ ਤੇ ਇਕ ਹੋਰ ਇਮਾਰਤ 'ਤੇ ਕਾਰਵਾਈ ਕੀਤੀ | ਇਸ ਮੌਕੇ ਬਿਲਡਿੰਗ ਇੰਸਪੈਕਟਰ ਅੰਗਦ ਸਿੰਘ, ਪੁਲਿਸ ਪਾਰਟੀ ਤੇ ਵਿਭਾਗ ਦੇ ਹੋਰ ਮੁਲਾਜ਼ਮ ਮੌਜੂਦ ਸਨ | ਜਿਕਰਯੋਗ ਹੈ ਕਿ ਉਕਤ ਇਲਾਕੇ 'ਚ ਨਾਜਾਇਜ਼ ਉਸਾਰੀਆਂ ਸਬੰਧੀ ਨਿਗਮ ਕੋਲ ਕਈ ਸ਼ਿਕਾਇਤਾਂ ਪੰਹੁਚੀਆਂ ਸਨ | ਜਿਸ ਉਪਰੰਤ ਬੱੁਧਵਾਰ ਨੂੰ ਨਗਰ ਨਿਗਮ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ, ਐਮ. ਟੀ. ਪੀ ਨਰਿੰਦਰ ਸ਼ਰਮਾ ਤੇ ਬਿਲਡਿੰਗ ਇੰਸਪੈਕਟਰ ਅੰਗਦ ਸਿੰਘ ਵਲੋਂ ਇਲਾਕੇ ਦਾ ਦੌਰਾ ਕੀਤਾ ਗਿਆ ਸੀ | ਇਸ ਦੌਰਾਨ ਪਾਈਆਂ ਅਣਅਧਿਕਾਰਤ ਇਮਾਰਤਾਂ 'ਤੇ ਨਿਗਮ ਕਮਿਸ਼ਨਰ ਵਲੋਂ ਹਦਾਇਤਾਂ ਕੀਤੀਆਂ ਸਨ ਜਿਸ 'ਤੇ ਬਿਲਡਿੰਗ ਵਿਭਾਗ ਵਲੋਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਸੀ |
ਅੰਮਿ੍ਤਸਰ, 23 ਸਤੰਬਰ (ਗਗਨਦੀਪ ਸ਼ਰਮਾ)-ਨਗਰ ਸੁਧਾਰ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਦਮਨਦੀਪ ਸਿੰਘ ਉੱਪਲ ਦੀ ਤਾਜਪੋਸ਼ੀ ਵਿਧਾਨ ਸਭਾ ਹਲਕਾ ਪੱਛਮੀ ਤੋਂ ਕਾਂਗਰਸੀ ਵਿਧਾਇਕ ਸੁਨੀਲ ਦੱਤੀ, ਸੀਨੀਅਰ ਕਾਂਗਰਸੀ ਆਗੂ ਜੋਗਿੰਦਰਪਾਲ ਢੀਂਗਰਾ, ਅਸ਼ਵਨੀ ਪੱਪੂ ਅਤੇ ...
ਛੇਹਰਟਾ, 23 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਬੀਤੀ ਦੇਰ ਰਾਤ ਪੁਲਿਸ ਥਾਣਾ ਕੰਟੋਨਮੈਂਟ ਅਧੀਨ ਆਉਂਦੇ ਇਲਾਕਾ ਪੁਤਲੀਘਰ ਨੇੜੇ ਦਿਲਾਵਰੀ ਸਟਰੀਟ ਜੀ. ਟੀ. ਰੋਡ 'ਤੇ ਸਿਥਤ ਹੈਪੀ ਮੈਡੀਕਲ ਸਟੋਰ ਤੇ ਰੇਡੀਮੇਡ ਦੇ ਸ਼ੋਅ ਰੂਮ 'ਹੈਂਗਰ' 'ਚੋਂ ਵੀ ਨਕਦੀ ਤੇ ਕੱਪੜੇ ਚੋਰੀ ਹੋ ...
ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)-ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅੰਮਿ੍ਤਸਰ ਫੇਰੀ ਦੌਰਾਨ ਬੀਤੀ ਰਾਤ ਨੂੰ ਸ਼ਹਿਰ ਦੀ ਸਫਾਈ ਵਿਚ ਅਹਿਮ ਯੋਗਦਾਨ ਪਾਉਣ ਨਗਰ ਨਿਗਮ ਦੇ ਸਿਹਤ ਵਿਭਾਗ ਦੀ ਨਿਗਮ ਕਮਿਸ਼ਨਰ ਨੇ ਪ੍ਰਸੰਸ਼ਾ ਕਰਦੇ ਹੋਏ ਵਿਭਾਗ ਦੇ ...
ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਦੋ ਰੋਜ਼ਾ ਹੜਤਾਲ ਦੇ ਅੱਜ ਦੂਜੇ ਦਿਨ ਵੀ ਹੜਤਾਲ ਰਹੀ ਤੇ ਕੰਮਕਾਜ਼ ਠੱਪ ਰਿਹਾ | ਇਸ ਦੌਰਾਨ ਲੋਕ ਖ਼ੱਜਲ ਖੁਆਰ ਹੋਏ | ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਸਮੂਹ 'ਚ ਸਥਿਤ ਸਮੂਹ ਦਫ਼ਤਰਾਂ ਦਾ ਕੰਮ ...
ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ ਸ਼ਹਿਰ ਜਿਥੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਵੀ ਰਿਹਾਇਸ਼ ਹੈ, 'ਚ ਅਪਰਾਧ ਦਰ ਸਿਖਰਾਂ 'ਤੇ ਹੈ ਜਿਥੇ ਲੁੱਟਾਂ ਖੋਹਾਂ ਤੇ ਚੋਰੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਲਗਾਤਾਰ ਘਰਾਂ, ਦੁਕਾਨਾਂ 'ਚੋਂ ਚੋਰੀਆਂ ...
ਸੁਲਤਾਨਵਿੰਡ, 23 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪਿਛਲੇ ਦਿਨੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡਿਓ ਜਿਸ ਵਿਚ ਇਕ ਅਕਾਲੀ ਦਲ ਦੇ ਲੀਡਰ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲਾ ਖ਼ਿਲਾਫ ਇਕ ਇੰਟਰਵਿਊ ਵਿਚ ਅਕਾਲੀ ਆਗੂ ਵਲੋਂ ਕਿਹਾ ਗਿਆ ਸੀ ਕਿ ...
ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਹਸਪਤਾਲ ਸਮੇਤ ਸਾਰੇ ਸਰਕਾਰੀ ਮੈਡੀਕਲ ਕਾਲਜਾਂ 'ਚ ਰੱਖੇ ਗਏ ਦਰਜਾ ਚਾਰ ਮੁਲਾਜ਼ਮਾਂ ਤੇ ਸਫਾਈ ਸੇਵਕਾਂ ਦੀ ਸਰਕਾਰ ਛਾਂਟੀ ਕਰ ਰਹੀ ਹੈ ਜਿਸ ਖ਼ਿਲਾਫ ਇਥੇ ਗੁਰੂ ਨਾਨਕ ਦੇਵ ਹਸਪਤਾਲ 'ਚ ਸਮੂਹ ਮੁਲਾਜ਼ਮ ਇਕੱਠੇ ...
ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ 27 ਸਤੰਬਰ ਦੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਫੋਕਲੋਰ ਰਿਸਰਚ ਅਕੈਡਮੀ ਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਸ਼ਹਿਰ ਦੇ ਵੱਖ-ਵੱਖ ਵਪਾਰ ਮੰਡਲ ਤੇ ਦੁਕਾਨਦਾਰਾਂ ਦੀਆਂ ...
ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)-ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪੰਜਾਬ ਸਰਕਾਰ ਦੇ ਸਾਰੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਲਈ ਕੀਤੀਆਂ ਗਈਆਂ ਹਦਾਇਤਾਂ ਤੋਂ ...
ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)-ਥਾਣਾ ਰਾਮਬਾਗ ਦੇ ਅਧੀਨ ਪੈਂਦੇ ਇਲਾਕਾ ਸ਼ਰੀਫ਼ਪੁਰਾ 'ਚੋਂ ਘਰ ਦੇ ਬਾਹਰੋਂ ਅਣਪਛਾਤਾ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਲੈ ਗਿਆ | ਚੌਂਕੀ ਬੱਸ ਸਟੈਂਡ ਨੂੰ ਦਿੱਤੀ ਸ਼ਿਕਾਇਤ 'ਚ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਸਦਾ ...
ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)-ਕੋਰੋਨਾ ਦੇ ਅੱਜ ਕੇਵਲ 3 ਨਵੇਂ ਮਾਮਲੇ ਰਿਪੋਰਟ ਹੋਏ ਹਨ ਤੇ 2 ਮਰੀਜ਼ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਵੀ ਹੋਏ ਹਨ | ਇਸ ਦੇ ਨਾਲ ਇਥੇ ਸਰਗਰਮ ਮਾਮਲਿਆਂ ਦੀ ਗਿਣਤੀ 20 ਹੋ ਗਈ ਹੈ | ਚੰਗੀ ਖ਼ਬਰ ਹੈ ਕਿ ਅੱਜ ਕਿਸੇ ਵੀ ਮਰੀਜ਼ ਦੀ ਕੋਰੋਨਾ ...
ਮਾਨਾਂਵਾਲਾ, 23 ਸਤੰਬਰ (ਗੁਰਦੀਪ ਸਿੰਘ ਨਾਗੀ)-ਹਲਕਾ ਅਟਾਰੀ ਦੇ ਪਿੰਡ ਮਾਨਾਂਵਾਲਾ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਮਲਕੀਤ ਸਿੰਘ ਬੱਬੂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਅਟਾਰੀ ਤੋਂ ਅਕਾਲੀ ਉਮੀਦਵਾਰ ਜਥੇਦਾਰ ...
ਅੰਮਿ੍ਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਯੂਥ ਅਕਾਲੀ ਦਲ ਵਲੋਂ ਅੰਮਿ੍ਤਸਰ ਸ਼ਹਿਰੀ ਦੇ ਨਵ-ਨਿਯੁਕਤ ਪ੍ਰਧਾਨ ਕਿਰਨਪ੍ਰੀਤ ਸਿੰਘ ਮੋਨੂੰ ਨੂੰ ਅੱਜ ਵਿਧਾਨ ਸਭਾ ਹਲਕਾ ਅੰਮਿ੍ਤਸਰ ਦੱਖਣੀ ਤੋਂ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਵਲੋਂ ...
ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)-ਇਤਿਹਾਸਕ ਗੁ: ਪਲਾਹ ਸਾਹਿਬ ਤੇ ਹਵਾਈ ਅੱਡਾ ਮਾਰਗ ਨਾਲ ਜੁੜਦੀ ਗੁ: ਪਲਾਹ ਸਾਹਿਬ ਿਲੰਕ ਦਾ ਕੁਝ ਹਿੱਸਾ ਬੈਠ ਜਾਣ ਕਰਕੇ ਸੜਕ ਦੇ ਵਿਚਕਾਰ ਵੱਡਾ ਟੋਇਆ ਪਿਆ ਹੈ ਜੋ ਨਿੱਤ ਹਾਦਸਿਆਂ ਦਾ ਕਾਰਨ ਬਣ ਰਿਹਾ ਹੈ | ਉਕਤ ਸੜਕ ਕਰੀਬ ਦੋ ...
ਅੰਮਿ੍ਤਸਰ, 23 ਸਤੰਬਰ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਦੀ ਕੈਨੇਡਾ ਵਿਖੇ ਲਗਾਤਾਰ ਮੁੜ ਤੀਜੀ ਵਾਰ ਜਿੱਤ 'ਤੇ ਖੁਸ਼ੀ ਦਾ ਇਜ਼ਹਾਰ ਕਰਨ ਦੇ ਨਾਲ ਨਾਲ ਨੈਸ਼ਨਲ ਡੈਮੋਕ੍ਰੇਟਿਕ ਪਾਰਟੀ (ਐਨ. ਡੀ. ਪੀ.) ਦੇ ਪ੍ਰਧਾਨ ਜਗਮੀਤ ...
ਅੰਮਿ੍ਤਸਰ, 23 ਸਤੰਬਰ (ਗਗਨਦੀਪ ਸ਼ਰਮਾ)-ਐਨ. ਐੱਸ. ਕਿਊ. ਐਫ਼. ਵੋਕੇਸ਼ਨਲ ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਕੰਪਨੀ ਬਾਗ਼ ਵਿਖੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਹੋਈ | ਜ਼ਿਲ੍ਹਾ ਮੀਤ ਪ੍ਰਧਾਨ ਰਸਪ੍ਰੀਤ ਸਿੰਘ ਨੇ ...
ਅੰਮਿ੍ਤਸਰ, 23 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਿਵ ਸੈਨਾ ਭਾਰਤੀ ਦੇ ਕੌਮੀ ਪ੍ਰਧਾਨ ਅਜੈ ਸੇਠ ਨੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਉਸਦੇ ਦਫ਼ਤਰ ਦੀ ਰੈਕੀ ਕਰਨ ਦਾ ਦੋਸ਼ ਲਾਉਂਦੇ ਹੋਏ ਪੁਲਿਸ ਕਮਿਸ਼ਨਰ ਨੂੰ ਕਾਰਵਾਈ ਦੀ ਮੰਗ ਕੀਤੀ ਹੈ | ਇਸ ਸਬੰਧੀ ਅਜੈ ਸੇਠ ਨੇ ...
ਅੰਮਿ੍ਤਸਰ, 23 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ ਕਿਹਾ ਕਿ ਵੱਲ੍ਹਾ ਬਾਈਪਾਸ ਸਥਿਤ ਪੁਲਿਸ ਵਲੋਂ ਲਗਾਏ ਬੈਰੀਅਰ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਹੇ ਹਨ | ਉਨ੍ਹਾਂ ਕਿਹਾ ਕਿ ਉਕਤ ...
ਵੇਰਕਾ, 23 ਸਤੰਬਰ (ਪਰਮਜੀਤ ਸਿੰਘ ਬੱਗਾ)-ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਦੇ ਸਿੰਘਾਂ ਦੁਆਰਾ ਥਾਣਾ ਮੋਹਕਮਪੁਰਾ ਖੇਤਰ ਪੈਂਦੇ ਜੋੜੇ ਫਾਟਕਾਂ ਦੇ ਇਕ ਨਜ਼ਦੀਕੀ ਇਲਾਕੇ ਦੇ ਵਸਨੀਕ ਵਲੋਂ ਆਪਣੇ ਘਰ ਅੰਦਰ ਰੱਖੇ ਗਏ ਸ੍ਰੀ ਗੁਰੂ ਗ੍ਰੰਥ ...
ਛੇਹਰਟਾ, 23 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰਪ੍ਰਕਾਸ਼ ਮੋਹਨੀ ਪਾਰਕ ਨੇੜੇ ਖਾਲਸਾ ਕਾਲਜ ਵਿਖੇ ਬੜੀ ਸ਼ਰਧਾ-ਭਾਵਨਾ ਦੇ ਨਾਲ ਕਰਵਾਇਆ ਗਿਆ | ਸਮਾਗਮ ਦੌਰਾਨ ਸਿੰਘ ਸਾਹਿਬ ...
ਅਜਨਾਲਾ, 23 ਸਤੰਬਰ (ਐਸ. ਪ੍ਰਸ਼ੋਤਮ)-ਹਲਕੇ ਦੇ ਪਿੰਡ ਚੜਤੇਵਾਲੀ ਵਿਖੇ ਆਮ ਆਦਮੀ ਪਾਰਟੀ ਨੂੰ ਹੋਰ ਮਜਬੂਤ ਕਰਨ ਤੇ ਪਾਰਟੀ ਦੀਆਂ ਨੀਤੀਆਂ ਦੇ ਪ੍ਰਚਾਰ ਪਸਾਰ ਲਈ ਹਲਕਾ ਇੰਚਾਰਜ ਤੇ ਪਾਰਟੀ ਦੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ...
ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)-ਇਕ ਪਾਸੇ ਸਰਕਾਰ ਮੁਫ਼ਤ ਇਲਾਜ ਦਾ ਢੰਡੋਰਾ ਪਿੱਟ ਰਹੀ ਹੈ, ਪਰ ਦੂਜੇ ਪਾਸੇ ਸਰਕਾਰੀ ਹਸਪਤਾਲਾਂ ਗੁਰੂ ਨਾਨਕ ਦੇਵ ਹਸਪਤਾਲ ਤੇ ਸਿਵਲ ਹਸਪਤਾਲ ਆਦਿ ਦੇ ਡਾਕਟਰ ਆਮ ਤੇ ਗ਼ਰੀਬ ਮਰੀਜ਼ਾਂ ਦੇ ਨਿੱਜੀ ਲੈਬਾਂ ਤੋਂ ਟੈਸਟ ਕਰਵਾ ਕੇ ...
ਮਾਨਾਂਵਾਲਾ, 23 ਸਤੰਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਵਲੋਂ ਖੇਤੀਬਾੜੀ 'ਚ ਉਪਗ੍ਰਹਿ ਜਾਂ ਡਰੋਨ ਦੀ ਵਰਤੋਂ ਬਾਰੇ ਇਕ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ, ਜਿਸਦੀ ਪ੍ਰਧਾਨਗੀ ਡਾ: ਇੰਦਰਮੋਹਨ ਸਿੰਘ ਰਾਵਲ (ਪੀਐਚਡੀ ਪ੍ਰੋਫੈਸਰ ਤੇ ...
ਸੁਲਤਾਨਵਿੰਡ, 22 ਸਤੰਬਰ (ਗੁਰਨਾਮ ਸਿੰਘ ਬੁੱਟਰ)-ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਉੱਘੇ ਸਮਾਜ ਸੇਵੀ ਜਰਮਨਜੀਤ ਸਿੰਘ ਬਾਠ ਦੇ ਗ੍ਰਹਿ ਕੰਵਰ ਐਵੀਨਿਊ ਸੁਲਤਾਨਵਿੰਡ ਵਿਖੇ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨੀ ਜਥਿਆਂ ਵਲੋਂ ਬਾਬਾ ...
ਅੰਮਿ੍ਤਸਰ, 23 ਸਤੰਬਰ (ਗਗਨਦੀਪ ਸ਼ਰਮਾ)-ਆਮ ਆਦਮੀ ਪਾਰਟੀ (ਆਪ) ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਸੰਗਠਨ 'ਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਅੱਜ ਵਿਜੈ ਮਹਿਤਾ ਨੂੰ ਵਪਾਰ ਮੰਡਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ | ...
ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)-ਭਾਜਪਾ ਦੇ ਸੂਬਾ ਸਹਾਇਕ ਮੀਡੀਆ ਇੰਚਾਰਜ਼ ਗੌਰਵ ਭੰਡਾਰੀ ਨੇ ਕਾਂਗਰਸ ਦੀ ਮੌਜੂਦ ਹਾਲਤ 'ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਕਾਂਗਰਸ ਦਾ ਅੰਦਰੂਨੀ ਕਾਲੇਸ਼ ਹੁਣ ਪੰਜਾਬ 'ਚ 2022 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੈਕੇ ...
ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)-ਮੇਅਰ ਤੇ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦੇ ਹੋਏ ਨਗਰ ਨਿਗਮ ਵਲੋਂ ਮੈਨੂਅਲ ਫੋਗ ਸਪ੍ਰੇਅ ਮਸ਼ੀਨਾਂ ਰਾਹੀਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਤੰਗ-ਗਲੀਆਂ ਬਜਾਰਾਂ 'ਚ ਡੇਂਗੂ ਅਤੇ ਮਲੇਰੀਏ ਦੀ ਰੋਕਥਾਮ ...
ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)-ਸਫ਼ਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਦੀ ਪਲੇਠੀ ਮੀਟਿੰਗ ਪ੍ਰਧਾਨ ਵਿਨੋਦ ਕੁਮਾਰ ਬਿੱਟਾ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਨਿਗਮ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਉਪਰੰਤ ਪੰਜਾਬ ਪੱਧਰ ਦੇ ...
ਅੰਮਿ੍ਤਸਰ, 23 ਸਤੰਬਰ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਬਾਬਾ ਫਰੀਦ ਜੀ ਦਾ ਆਗਮਨ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ...
ਬੱਚੀਵਿੰਡ, 23 ਸਤੰਬਰ (ਬਲਦੇਵ ਸਿੰਘ ਕੰਬੋ)-ਹਲਕਾ ਰਾਜਾਸਾਂਸੀ ਦੇ ਸਿਰਕੱਢ ਕਾਂਗਰਸੀ ਆਗੂ ਅਤੇ ਕੋਆਪਰੇਟਿਵ ਸੁਸਾਇਟੀ ਸਾਰੰਗੜਾ ਦੇ ਲੱਖਾ ਸਿੰਘ ਸਾਰੰਗੜਾ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ...
ਅੰਮਿ੍ਤਸਰ, 23 ਸਤੰਬਰ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਤੇ ਜਨਰਲ ਸਕੱਤਰ ਸਮੀਰ ਜੈਨ ਨੇ ਸੂਬੇ ਦੇ ਵਪਾਰੀਆਂ ਨਾਲ ਬੈਠਕ ਦੌਰਾਨ ਦੱਸਿਆ ਕਿ ਜੀ. ਐਸ. ਟੀ. ਕੌਂਸਲ ਦੀ 45ਵੀਂ ਬੈਠਕ 'ਚ ਕਈ ਵਸਤੂਆਂ ਦੀਆਂ ਜੀ. ਐਸ. ਟੀ. ਦਰਾਂ 'ਚ ਵਾਧਾ ...
ਮਾਨਾਂਵਾਲਾ, 23 ਸਤੰਬਰ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਤੇ ਨੰਬਰਦਾਰ ਨਵਤੇਜ ਸਿੰਘ ਬਸ਼ੰਬਰਪਰਾ ਦੀ ਧਰਮਪਤਨੀ ਰਾਜਵਿੰਦਰ ਕÏਰ, ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਨ੍ਹਾਂ ...
ਅੰਮਿ੍ਤਸਰ, 23 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਉਦਯੋਗ ਤੇ ਕਾਮਰਸ ਵਿਭਾਗ ਪੰਜਾਬ ਵਲੋਂ ਅਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ 20-03-2021 ਤੋਂ 26-09-2021 ਵਣਜ ਹਫਤਾ ਮਨਾਇਆ ਜਾ ਰਿਹਾ ਹੈ ¢ ਜਿਸ ਵਿਚ ਐਕਸਪੋਰਟ ਹੋ ਰਹੇ ਤੇ ਹੋਰ ਉਤਪਾਦ ਦੀ ਪ੍ਰਦਰਸ਼ਨੀ ਲਗਾਈ ਜਾਣੀ ਹੈ | ਸ. ...
ਅੰਮਿ੍ਤਸਰ, 23 ਸਤੰਬਰ (ਗਗਨਦੀਪ ਸ਼ਰਮਾ)-ਆਮ ਆਦਮੀ ਪਾਰਟੀ (ਆਪ) ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਸੰਗਠਨ 'ਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਅੱਜ ਵਿਜੈ ਮਹਿਤਾ ਨੂੰ ਵਪਾਰ ਮੰਡਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ | ...
ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ ਸ਼ਹਿਰ ਦਾ ਵਿਕਾਸ ਕਰਨਾ ਮੇਰੀ ਪਹਿਲੀ ਤਰਜੀਹ ਹੈ ਤੇ ਇਸ ਪਵਿੱਤਰ ਸ਼ਹਿਰ ਦਾ ਕੋਈ ਵੀ ਇਲਾਕਾ ਵਿਕਾਸ ਪੱਖੋਂ ਸੱਖਣਾ ਨਹੀਂ ਰਹਿਣ ਦਿੱਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਵੇਂ ਬਣੇ ਉਪ ਮੁੱਖ ਮੰਤਰੀ ਓਮ ...
ਛੇਹਰਟਾ, 23 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਬਾਬਾ ਬੁੱਢਾ ਸਾਹਿਬ ਜੀ ਦੀ ਅੰਸ਼ ਬੰਸ਼ ਪ੍ਰੋਫੈਸਰ ਬਾਬਾ ਨਿਰਮਲ ਸਿੰਘ ਰੰਧਾਵਾ ਵਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਪ ਮੁੱਖ ਮੰਤਰੀ ਬਣਨ 'ਤੇ ਵਧਾਈਆਂ ਦਿੱਤੀਆਂ ਗਈਆਂ | ਪ੍ਰੋ: ਬਾਬਾ ਰੰਧਾਵਾ ਵਲੋਂ ਆਪਣੀ ਰਿਹਾਇਸ਼ ...
ਬਿਆਸ, 23 ਸਤੰਬਰ (ਪਰਮਜੀਤ ਸਿੰਘ ਰੱਖੜਾ)-ਉੱਘੇ ਸਮਾਜ ਸੇਵਕ ਤੇ ਵਾਤਾਵਰਨ ਪ੍ਰੇਮੀ ਮੁਨੀਸ਼ ਸ਼ਰਮਾ ਦੀ ਪ੍ਰੇਰਨਾ ਸਦਕਾ ਕਈ ਪਰਿਵਾਰਾਂ ਨੇ ਪ੍ਰਣ ਲਿਆ ਸੀ ਕਿ ਇਸ ਵਾਰ ਉਹ ਜੜ੍ਹੀ ਬੂਟੀਆਂ ਨਾਲ ਬਣੇ ਗਣੇਸ਼ ਜੀ ਦਾ ਪੂਜਨ ਕਰਨਗੇ, ਕਿਉਂਕਿ ਪੀ. ਓ. ਪੀ. ਨਾਲ ਬਣੀ ਮੂਰਤੀ ...
ਅਟਾਰੀ, 23 ਸਤੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਰੂਰਲ ਵੈਟਰਨਰੀ ਫਾਰਮਾਸਿਸਟ ਯੂਨੀਅਨ ਅੰਮਿ੍ਤਸਰ ਦੀ ਮੀਟਿੰਗ ਹੋਈ | ਜਿਸ ਦੀ ਪ੍ਰਧਾਨਗੀ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸਿਮਰਨਜੀਤ ਸਿੰਘ ਮਾਹਲ ਨੇ ਦੱਸਿਆ ਕਿ ਰੂਰਲ ਵੈਟਰਨਰੀ ਫਾਰਮਾਸਿਸਟ ਪਿਛਲੇ 15 ਸਾਲਾਂ ਤੋਂ ...
ਅਜਨਾਲਾ, 23 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਬਾਹਰੀ ਪਿੰਡ ਪੰਜ ਗਰਾਈਆਂ ਨਿੱਜਰਾਂ-ਮਹਿਰ ਬੁਖਾਰੀ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਤੇ ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਮੈਂਬਰ ਕਾ. ਜਤਿੰਦਰ ਸਿੰਘ ਛੀਨਾ ਤੇ ਜ਼ਿਲ੍ਹਾ ਯੂਥ ਵਿੰਗ ਜ਼ਿਲ੍ਹਾ ...
ਅਟਾਰੀ, 23 ਸਤੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਕਾਰ ਸੇਵਾ ਵਾਲੇ ਬਾਬਾ ਮੰਗਲ ਸਿੰਘ ਸਤਲਾਣੀ ਸਾਹਿਬ ਵਾਲਿਆਂ ਦੀ 20ਵੀਂ ਬਰਸੀ 26 ਸਤੰਬਰ ਨੂੰ ਡੇਰਾ ਬਾਬਾ ਕੂੰਮਾ ਸਿੰਘ ਜੀ ਹੁਸ਼ਿਆਰ ਨਗਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ...
ਨਵਾਂ ਪਿੰਡ, 23 ਸਤੰਬਰ (ਜਸਪਾਲ ਸਿੰਘ)-3 ਖੇਤੀ ਸੋਧ ਕੇਂਦਰੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਸਰਹੱਦਾਂ 'ਤੇ ਪਿਛਲੇ 10 ਮਹੀਨਿਆਂ ਤੋਂ ਮੋਰਚਿਆਂ 'ਤੇ ਡਟੇ ਹੋਏ ਕਿਸਾਨ ਤੇ ਇਸ ਦੌਰਾਨ 700 ਤੋਂ ਵੱਧ ਸ਼ਹੀਦ ਹੋ ਚੁੱਕੇ ਕਿਸਾਨਾਂ ਨੂੰ ਅਣਗੌਲਿਆਂ ਕਰ ਇਹ ਕਾਨੂੰਨ ...
ਬਾਬਾ ਬਕਾਲਾ ਸਾਹਿਬ, 23 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਜਸਬੀਰ ਸਿੰਘ ਗਿੱਲ ਡਿੰਪਾ ਨੇੇ ਜਿੱਥੇ ਕਾਂਗਰਸ ਪਾਰਟੀ ਹਾਈਕਮਾਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਬਣਨ 'ਤੇ ਖੁਸ਼ੀ ਪ੍ਰਗਟਾਈ ਹੈ, ਉਥੇ ਕਿਹਾ ਹੈ ਕਿ ਇਸਦੇ ਨਾਲ ਹੀ ...
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ.ਪ੍ਰਸ਼ੋਤਮ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲੇ ਚੌਥ ਸਰਾਧਾਂ ਮੌਕੇ ਗੁਰੂ ਘਰ ਨਤਮਸਤਕ ਹੋਣ ਜਾ ਰਹੀਆਂ ਸੰਗਤਾਂ ਲਈ ਲਗਾਏ ਲੰਗਰਾਂ 'ਚ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ...
ਵੇਰਕਾ, 23 ਸਤੰਬਰ (ਪਰਮਜੀਤ ਸਿੰਘ ਬੱਗਾ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਬਨਾਉਣ ਸਬੰਧੀ ਵਿਚਾਰ-ਵਟਾਂਦਰਾ ਤੇ ਲਾਮਬੰਦੀ ਲਈ ਕੁਲ ਹਿੰਦ ਕਿਸਾਨ ਯੂਨੀਅਨ ...
ਚੋਗਾਵਾਂ, 23 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਕੰਬਾਇਨ ਅਪ੍ਰੇਟਰਾਂ ਦੀ ਮੀਟਿੰਗ ਖੇਤੀਬਾੜੀ ਦਫ਼ਤਰ ਚੋਗਾਵਾਂ ਵਿਖੇ ਮੁੱਖ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਅੰਮਿ੍ਤਸਰ ਡਾ: ਕੁਲਜੀਤ ਸਿੰਘ ਸੈਣੀ ਦੀ ਰਹਿਨੁਮਾਈ ਹੇਠ ਖੇਤੀਬਾੜੀ ਅਫ਼ਸਰ ਚੋਗਾਵਾਂ ...
ਅੰਮਿ੍ਤਸਰ, 23 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਕ ਵਾਰ ਫਿਰ ਤਾਲਿਬਾਨ ਨੂੰ ਅਫ਼ਗਾਨਿਸਤਾਨ 'ਚ ਸਮਾਵੇਸ਼ੀ ਸਰਕਾਰ ਬਾਰੇ ਚਿਤਾਵਨੀ ਦਿੱਤੀ ਹੈ | ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਵੀ ਕਿਹਾ ਸੀ ਕਿ ਅਫ਼ਗਾਨਿਸਤਾਨ 'ਚ ਸਰਕਾਰ ...
ਟਾਂਗਰਾ, 23 ਸਤੰਬਰ (ਹਰਜਿੰਦਰ ਸਿੰਘ ਕਲੇਰ)-ਪਿੰਡ ਮੁੱਛਲ ਵਿਖੇ ਐੱਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ ਨੌਜਵਾਨਾਂ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਵੱਖ-ਵੱਖ ਟੀਮਾਂ ਵਲੋਂ ਸ਼ਮੂਲੀਅਤ ਕੀਤੀ ਗਈ | ਟੂਰਨਾਮੈਂਟ 'ਚ ਹੋਏ ਮੁਕਾਬਲਿਆਂ 'ਚ ...
ਬਿਆਸ, 23 ਸਤੰਬਰ (ਪਰਮਜੀਤ ਸਿੰਘ ਰੱਖੜਾ)-ਸਵ: ਪ੍ਰਧਾਨ ਅਮਰੀਕ ਸਿੰਘ ਦੀ ਬਰਸੀ ਮੌਕੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਆਪਣੇ ਸਮਰਥਕਾਂ ਸਮੇਤ ਉਨ੍ਹਾਂ ਦੇ ਗ੍ਰਹਿ ਬਿਆਸ ਵਿਖੇ ਪੁੱਜੇ ਤੇ ਸਵ: ਪ੍ਰਧਾਨ ਅਮਰੀਕ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ...
ਅੰਮਿ੍ਤਸਰ, 23 ਸਤੰਬਰ (ਸੁਰਿੰਦਰ ਕੋਛੜ)-ਕੇਂਦਰ ਸਰਕਾਰ ਵਲੋਂ ਕਾਗ਼ਜ਼ ਅਤੇ ਸਿਆਹੀ 'ਤੇ ਲਗਾਈ ਜੀ. ਐੱਸ. ਟੀ. ਦਾ ਆਫਸੈੱਟ ਪਿ੍ੰਟਰਜ਼ ਐਸੋਸੀਏਸ਼ਨ ਅੰਮਿ੍ਤਸਰ ਨੇ ਭਾਰੀ ਵਿਰੋਧ ਜਤਾਇਆ ਹੈ | ਐਸੋਸੀਏਸ਼ਨ ਦੀ ਪ੍ਰਧਾਨ ਹਰਭਜਨ ਸਿੰਘ, ਚੀਫ਼ ਪੈਟਰਨ ਮਨਿੰਦਰ ਸਿੰਘ ਤੇ ...
ਹਰਸ਼ਾ ਛੀਨਾ, 23 ਸਤੰਬਰ (ਕੜਿਆਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਬਰੂਹਾਂ ਮੱਲੀ ਬੈਠੇ ਕਿਸਾਨਾਂ ਦੀ ਅਗਵਾਈ ਕਰਦੇ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਸਫ਼ਲ ਬਣਾਉਣ ਲਈ ...
ਚਵਿੰਡਾ ਦੇਵੀ, 23 ਸਤੰਬਰ (ਸਤਪਾਲ ਸਿੰਘ ਢੱਡੇ)-ਸੂਬੇ 'ਚ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਬਣਨ 'ਤੇ ਲੋਕਾਂ ਦਾ ਮੋਹ ਬੜੇ ਸ਼ਾਨੋ ਸ਼ੌਕਤ ਨਾਲ ਵਾਪਸ ਪਰਤਿਆ ਹੈ ਤੇ ਸਾਰੇ ਪੰਜਾਬ ਦੀ ਰਾਜਨੀਤਿਕ ਫਿਜ਼ਾ ਹੀ ਬਦਲ ਗਈ ਹੈ | ਦਿੱਲੀ ਕਾਂਗਰਸ ਦੀ ...
ਅੰਮਿ੍ਤਸਰ, 23 ਸਤੰਬਰ (ਸੁਰਿੰਦਰ ਕੋਛੜ)-ਪੰਜਾਬ ਪ੍ਰੋਗਰੈਸਿਵ ਇਨਵੈਸਟਰਜ਼ ਸੰਮੇਲਨ 2021 ਅੰਮਿ੍ਤਸਰ 'ਚ 29 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਰੂਹੀ ਡੱਗ ਨੇ ਜ਼ਿਲ੍ਹੇ ਦੇ ਵਪਾਰੀਆਂ ਤੇ ਸਨਅਤਕਾਰਾਂ ਨਾਲ ਬੈਠਕ ਦੌਰਾਨ ਇਹ ...
ਛੇਹਰਟਾ, 23 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਕਾਂਗਰਸ ਹਾਈਕਮਾਂਡ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਨਾਉਣਾ ਕਾਂਗਰਸ ਦਾ ਚੋਣਾਵੀਂ ਸਟੰਟ ਹੈ, ਜੋ ਕਿ ਉਹ ਪੰਜਾਬ ਵਿਚ ਹੋਣ ਵਾਲੀਆਂ 2022 ਦੀਆਂ ਚੋਣਾਂ ਵਿਚ ਵੋਟ ਬੈਂਕ ਹਾਸਲ ਕਰਨ ਲਈ ਕਰ ਰਹੀ ਹੈ | ਇਨ੍ਹਾਂ ...
ਅੰਮਿ੍ਤਸਰ, 23 ਸਤੰਬਰ (ਸੁਰਿੰਦਰ ਕੋਛੜ)-ਅੰਮਿ੍ਤਸਰ ਦੇ ਉਦਯੋਗਿਕ ਕੇਂਦਰ ਪੁਰਾਣੇ ਫੋਕਲ ਪੁਆਇੰਟ ਦੀਆਂ ਸਮੱਸਿਆਵਾਂ ਨੂੰ ਕਮਿਸ਼ਨਰ ਨਗਰ ਨਿਗਮ ਅੰਮਿ੍ਤਸਰ ਮਲਵਿੰਦਰ ਸਿੰਘ ਜੱਗੀ ਨੇ ਪਹਿਲ ਦੇ ਅਧਾਰ 'ਤੇ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ | ਉਨ੍ਹਾਂ ਨੇ ਫੋਕਲ ...
ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)-ਡੇਂਗੂ ਦੇ ਡੰਗ ਨੂੰ ਬੇਅਸਰ ਕਰਨ ਲਈ ਨਗਰ-ਨਿਗਮ ਵਲੋਂ ਸ਼ਹਿਰ 'ਚ ਫੋਗ ਸਪਰੇਅ ਦਾ ਕੰਮ ਜ਼ੋਰਾਂ 'ਤੇ ਚਲਾਇਆ ਜਾ ਰਿਹਾ ਹੈ | ਅੱਜ ਵਾਰਡ ਨੰਬਰ ਹਲਕਾ ਪੂਰਬੀ ਦੀ ਵਾਰਡ ਨੰਬਰ 46 ਤੇ 47 ਵਿਚ ਫੋਗਿੰਗ ਸਪਰੇਅ ਕੀਤੀ ਗਈ | ਚੀਫ਼ ਸੈਨੇਟਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX