ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ 'ਚੋਂ ਹੀ ਹਰ ਸਾਲ ਕਰੋੜਾਂ ਰੁਪਏ ਖਰਚ ਕਰ ਕੇ ਦੇਸ਼-ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ ਫੜਨ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐੱਸ.ਪੀ.ਸਿੰਘ ਓਬਰਾਏ ਦੇ ਵੱਡੇ ਯਤਨਾਂ ਸਦਕਾ ਤਰਨ ਤਾਰਨ ਸ਼ਹਿਰ 'ਚ ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ ਸਿਹਤ ਸੇਵਾਵਾਂ ਸਲਾਹਕਾਰ ਡਾ. ਦਲਜੀਤ ਸਿੰਘ ਗਿੱਲ ਅਤੇ ਟਰੱਸਟ ਦੇ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਦੌਰਾਨ ਡਾ. ਦਲਜੀਤ ਸਿੰਘ ਗਿੱਲ ਅਤੇ ਸੁਖਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਲੈਬੋਰਟਰੀ ਦੇ ਖੁੱਲ੍ਹਣ ਨਾਲ ਤਰਨ ਤਾਰਨ ਇਲਾਕੇ ਦੇ ਲੋਕਾਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ ਅਤੇ ਹੁਣ ਉਹ ਬਿਮਾਰੀ ਸਬੰਧੀ ਟੈਸਟ ਨਾਮਾਤਰ ਰੇਟਾਂ 'ਤੇ ਕਰਵਾ ਸਕਣਗੇ | ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਮੁੱਖ ਮਕਸਦ ਲੋੜਵੰਦਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਜਿਸ ਲਈ ਟਰੱਸਟ ਦੇ ਮੁਖੀ ਡਾ. ਉਬਰਾਏ ਹਮੇਸ਼ਾ ਤੱਤਪਰ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਟਰੱਸਟ ਵਲੋਂ ਹੁਣ ਤੱਕ ਪੰਜਾਬ ਭਰ ਦੇ ਵੱਖ-ਵੱਖ ਸ਼ਹਿਰਾਂ-ਕਸਬਿਆਂ 'ਚ ਦਰਜਨਾਂ ਹੀ ਲੈਬੋਰਟਰੀਆਂ ਖੋਲ੍ਹੀਆਂ ਜਾ ਚੁੱਕੀਆਂ ਹਨ ਜੋ ਲਗਤਾਰ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੀਆਂ ਹਨ | ਉਨ੍ਹਾਂ ਕਿਹਾ ਇਹ ਲੈਬਾਰਟਰੀ ਸਿਵਲ ਹਸਪਤਾਲ ਤਰਨ ਤਾਰਨ ਦੇ ਬਿਲਕੁਲ ਸਾਹਮਣੇ ਖੋਲ੍ਹੀ ਗਈ ਹੈ ਅਤੇ ਇਹ ਲੈਬ ਕੰਪਿਊਟਰਾਈਜ਼ਡ ਅਤੇ ਅਤਿਆਧੁਨਿਕ ਮਸ਼ੀਨਾਂ ਤੇ ਤਜ਼ੁਰਬੇਕਾਰ ਸਟਾਫ਼ ਨਾਲ ਮਰੀਜ਼ਾਂ ਨੂੰ ਸਿਰਫ਼ ਤੇ ਸਿਰਫ਼ ਲਾਗਤ ਮੁੱਲ 'ਤੇ ਹੀ ਟੈਸਟ ਸੇਵਾਵਾਂ ਮੁਹੱਈਆ ਕਰਵਾਏਗੀ | ਉਨਾਂ ਕਿਹਾ ਕਿ ਇਸ ਤੋਂ ਇਲਾਵਾ ਟਰੱਸਟ ਵਲੋਂ ਗੁਰੂ ਨਗਰੀ ਤਰਨ ਤਾਰਨ ਨੂੰ ਦੋ ਮੌਰਚਰੀ ਮਸ਼ੀਨਾ, ਲੋੜਵੰਦਾਂ ਨੂੰ ਪੈਨਸ਼ਨਾਂ, ਡਾਇਲਾਸਿਸ ਕਿੱਟਾਂ ਅਤੇ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ | ਇਸ ਮੌਕੇ ਮਨਪ੍ਰੀਤ ਸਿੰਘ ਸੰਧੂ, ਸਿਸ਼ਪਾਲ ਸਿੰਘ ਲਾਡੀ, ਜਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਪਨਗੋਟਾ, ਵਿਸ਼ਾਲ ਸੂਦ, ਕੇ.ਪੀ ਗਿੱਲ ਪ੍ਰੈੱਸ ਸਕੱਤਰ, ਇੰਦਰਪ੍ਰੀਤ ਸਿੰਘ ਧਾਮੀ ਜਿਲ੍ਹਾ ਖਾਜਨਚੀ, ਧਰਮਵੀਰ ਸਿੰਘ ਮਲਹਾਰ, ਅਮਿ੍ਤਪਾਲ ਸਿੰਘ ਜੌੜਾ, ਅਮਨਿੰਦਰ ਸਿੰਘ, ਅਮਰਜੀਤ ਸਿੰਘ, ਗੁਰਿੰਦਰ ਸਿੰਘ ਖਹਿਰਾ
ਖੇਮਕਰਨ, 23 ਸਤੰਬਰ (ਰਾਕੇਸ਼ ਬਿੱਲਾ)-ਸਵੇਰੇ ਇਸ ਖੇਤਰ ਅੰਦਰ ਹੋਈ ਭਾਰੀ ਬਾਰਿਸ਼ ਦੌਰਾਨ ਸਰਹੱਦੀ ਪਿੰਡ ਕਲਸ ਦੇ ਬਾਹਰ ਇਕ ਡੇਰੇ 'ਤੇ ਅਚਾਨਕ ਅਸਮਾਨੀ ਬਿਜਲੀ ਪੈਣ ਨਾਲ ਇਕ ਮੱਝ ਮਰ ਗਈ | ਪੀੜਤ ਕਿਸਾਨ ਗੁਰਪ੍ਰੀਤ ਸਿੰਘ ਪੁੱਤਰ ਕਾਬਲ ਸਿੰਘ ਨੇ ਦੱਸਿਆ ਕਿ ਜਦ ਅੱਜ ਸਵੇਰੇ ...
ਤਰਨ ਤਾਰਨ, 23 ਸਤੰਬਰ (ਵਿਕਾਸ ਮਰਵਾਹਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਗੁਰਦੁਆਰਾ ਬਾਬਾ ਕਾਹਨ ਸਿੰਘ ਪਿੱਦੀ ਵਿਖੇ ਸੁਖਵਿੰਦਰ ਸਿੰਘ ਸਭਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਪ੍ਰੀਤ ਸਿੰਘ ਸਿੱਧਵਾਂ, ਸਤਨਾਮ ਸਿੰਘ ...
ਸੁਰ ਸਿੰਘ, 23 ਸਤੰਬਰ (ਧਰਮਜੀਤ ਸਿੰਘ)-ਬੀਤੇ ਕੱਲ੍ਹ ਤੋਂ ਜਾਰੀ ਹਲਕੇ ਮੀਂਹ ਅਤੇ ਛਾਈ ਬੱਦਲਵਾਈ ਕਾਰਨ ਕਿਸਾਨਾਂ ਨੂੰ ਪੱਕਣ ਕੰਡੇ ਪੁੱਜੀ ਸਾਉਣੀ ਦੀ ਫ਼ਸਲ ਦੀ ਸਲਾਮਤੀ ਦੀ ਚਿੰਤਾ ਸਤਾਉਣ ਲੱਗ ਪਈ ਹੈ | ਕੁਝ ਸਥਾਨਿਕ ਕਿਸਾਨਾਂ ਨੇ ਇਸ ਸਬੰਧੀ ਦੱਸਿਆ ਕਿ ਬੀਤੇ ਦਿਨਾਂ ...
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 499354 ਲਾਭਪਾਤਰੀਆਂ ਨੂੰ 623532 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ...
ਪੱਟੀ, 23 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਪੱਟੀ ਹਲਕੇ ਦੇ 10 ਪਿੰਡਾਂ ਸੈਦੋ, ਧਾਰੀਵਾਲ, ਜੌੜ ਸਿੰਘ ਵਾਲਾ, ਭੱਗੂਪੁਰ ਹਵੇਲੀਆਂ, ਭੱਗੂਪੁਰ, ਚੂਸਲੇਵੜ, ਬੱਠੇਭੈਣੀ, ਆਸਲ, ਸਭਰਾ ਅਤੇ ਦੁਬਲੀ ਨੂੰ ਅਧੂਰੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ...
ਤਰਨ ਤਾਰਨ, 23 ਸਤੰਬਰ (ਵਿਕਾਸ ਮਰਵਾਹਾ)-ਆਮ ਆਦਮੀ ਪਾਰਟੀ ਹਲਕਾ ਤਰਨ ਤਾਰਨ ਦੇ ਨਵ ਨਿਯੁਕਤ ਹਲਕਾ ਇੰਚਾਰਜ ਡਾ. ਕਸ਼ਮੀਰ ਸਿੰਘ ਸੋਹਲ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਵਾਸਤੇ ਕਰਮ ਸਿੰਘ ਹਾਲ ਜੰਡਿਆਲਾ ਰੋਡ ਤਰਨ ਤਾਰਨ ਵਿਖੇ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਅਤੇ ...
ਪੱਟੀ, 23 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਗੁਰਬੀਰ ਸਿੰਘ ਸਿਵਲ ਜੱਜ (ਸੀਨੀ.ਡਵੀ.) ਸੀ.ਜੇ.ਐੱਮ-ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵਲੋਂ ਸਬ ਜੇਲ੍ਹ ਪੱਟੀ ਵਿਖੇ ਦੌਰਾ ਕੀਤਾ ਗਿਆ | ਇਸ ਮੌਕੇ ਜਤਿੰਦਰ ਪਾਲ ਸਿੰਘ, ...
ਝਬਾਲ, 23 ਸਤੰਬਰ (ਸੁਖਦੇਵ ਸਿੰਘ)-ਮਾਝੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਨੂੰ ਆਉਂਦੀਆਂ ਸੜਕਾਂ ਦੀ ਹਾਲਤ ਅਤਿ ਖਸਤਾ ਬਣੀ ਹੋਈ ਹੈ | ਛੇਹਰਟਾ ਸਾਹਿਬ ਅਤੇ ਮੋੜ ਬਘਿਆੜੀ ਤੋਂ ਗੁਰਦੁਆਰਾ ਸਾਹਿਬ ਨੂੰ ਆਉਂਦੀਆਂ ਸੜਕਾਂ ਵਿਚ ਪਏ ...
ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਘਰਿ-ਘਰਿ ਅੰਦਰ ਧਰਮਸ਼ਾਲ, ਪ੍ਰਚਾਰ ਵਹੀਰ ਤਹਿਤ ਸ਼ੋ੍ਰਮਣੀ ਕਮੇਟੀ ਦੇ ...
ਤਰਨ ਤਾਰਨ, 23 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਰਿਵਾਲਵਰ ਨਾਲ ਫਾਇਰ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਤੋਂ ਇਲਾਵਾ 4 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਮੇਜਰ ਸਿੰਘ ਨੇ ਦੱਸਿਆ ਕਿ ਉਹ ਬਲੇਰ ...
ਤਰਨ ਤਾਰਨ, 23 ਸਤੰਬਰ (ਵਿਕਾਸ ਮਰਵਾਹਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 1 ਅਕਤੂਬਰ ਨੂੰ ਮੋਹਾਲੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਮੰਗਾਂ ਨੂੰ ਲੈ ਕੇ ਕੀਤਾ ਜਾ ...
ਤਰਨ ਤਾਰਨ, 23 ਸਤੰਬਰ (ਪਰਮਜੀਤ ਜੋਸ਼ੀ)-75 ਸਾਲ ਬੀਤਣ ਦੇ ਬਾਅਦ ਵੀ ਕਿਰਤੀਆਂ ਨੂੰ ਦੇਸ਼ ਦੇ ਹਾਕਮਾਂ ਨੇ ਸਹੂਲਤਾਂ ਤੋਂ ਵਾਂਝੇ ਰੱਖਿਆ ਹੈ ਅਤੇ ਸਿਰਫ਼ ਤੇ ਸਿਰਫ਼ ਵੋਟ ਬੈਂਕ ਵਜੋਂ ਹੀ ਇਸਤੇਮਾਲ ਕੀਤਾ ਹੈ | ਇਹ ਪ੍ਰਗਟਾਵਾ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸਬੰਧਿਤ ...
ਫਤਿਆਬਾਦ, 23 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ ਦੀ ਇਕ ਮੀਟਿੰਗ ਪਿ੍ਸੀਪਲ ਪ੍ਰਸ਼ੋਤਮ ਲਾਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਿ੍ੰਸੀਪਲ ਪ੍ਰਸ਼ੋਤਮ ਲਾਲ ਤੋਂ ਇਲਾਵਾ ਸਤਨਾਮ ਸਿੰਘ, ਰਾਜਿੰਦਰ ਪਾਲ ...
ਝਬਾਲ, 23 ਸਤੰਬਰ (ਸਰਬਜੀਤ ਸਿੰਘ)-ਪਿੰਡ ਮੱਝੂਪੁਰ ਦੇ ਕਾਂਗਰਸੀ ਸਰਪੰਚ ਮਿਲਖਾ ਸਿੰਘ ਮੱਝੂਪੁਰ ਅਤੇ ਆੜ੍ਹਤੀ ਬਲਵੰਤ ਸਿੰਘ ਮੱਝੁਪੁਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਸੁਰਜੀਤ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ | ਇਸ ਸਮੇਂ ਸੁਰਜੀਤ ਕੌਰ ...
ਝਬਾਲ, 23 ਸਤੰਬਰ (ਸੁਖਦੇਵ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਇਲਾਜ ਕਰਵਾਉਣ ਤੋਂ ਅਸਮਰੱਥ ਲੋਕਾਂ ਦੀ ਮਦਦ ਕਰਦੀ ਆ ਰਹੀ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਸਕੱਤਰ ਦਲਜੀਤ ਸਿੰਘ ਐਮਾ ਨੇ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ 'ਤੇ ਸ਼ਰਧਾਲੂਆਂ ਨੂੰ ਦਵਾਈ ਦੇ ...
ਝਬਾਲ, 23 ਸਤੰਬਰ (ਸਰਬਜੀਤ ਸਿੰਘ)-ਪਿੰਡ ਮੱਝੂਪੁਰ ਦੇ ਕਾਂਗਰਸੀ ਸਰਪੰਚ ਮਿਲਖਾ ਸਿੰਘ ਮੱਝੂਪੁਰ ਅਤੇ ਆੜ੍ਹਤੀ ਬਲਵੰਤ ਸਿੰਘ ਮੱਝੁਪੁਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਸੁਰਜੀਤ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ | ਇਸ ਸਮੇਂ ਸੁਰਜੀਤ ਕੌਰ ...
ਚੋਹਲਾ ਸਾਹਿਬ, 23 ਸਤੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਕਾਂਗਰਸ ਵਲੋਂ ਪੰਜਾਬ ਵਿਚ ਬਣਾਏ ਗਏ ਨਵੇਂ ਮੁੱਖ ਮੰਤਰੀ ਅਤੇ ਡਿਪਟੀ ਮੁੱਖ ਮੰਤਰੀਆਂ ਨੂੰ ਕਾਂਗਰਸ ਦੀ ਜਾਤ ...
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਜੱਟ ਮਹਾਂ ਸਭਾ ਪੰਜਾਬ ਦੀ ਮੀਟਿੰਗ ਆਲ ਇੰਡੀਆ ਜੱਟ ਮਹਾਂ ਸਭਾ ਦੇ ਪ੍ਰਧਾਨ ਹਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਦੇ ਜ਼ਿਲਿ੍ਹਆ ਦੇ ਪ੍ਰਧਾਨ ਅਤੇ ਅਹੁਦੇਦਾਰ ਸ਼ਾਮਿਲ ਹੋਏ | ਇਸ ਮੌਕੇ ਜ਼ਿਲ੍ਹਾ ਤਰਨ ਤਾਰਨ ਦੇ ...
ਗੋਇੰਦਵਾਲ ਸਾਹਿਬ, 23 ਸਤੰਬਰ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਖ਼ਸ਼ੀਸ਼ ਸਿੰਘ ਡਿਆਲ ਦੀ ਅਗਵਾਈ ਵਿਚ ਹਲਕਾ ਖਡੂਰ ਸਾਹਿਬ ਦੇ ਐਸ.ਸੀ. ਵਿੰਗ ਦੇ ਵਰਕਰਾਂ ਅਤੇ ਤਿੰਨ ਸਰਕਲ ਪ੍ਰਧਾਨਾਂ ਦੇ ਨਾਲ ਗੋਇੰਦਵਾਲ ...
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਜੰਗਲਾਤ ਵਰਕਰਜ਼ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਪੱਟੀ-ਹਰੀਕੇ ਕਲਬੀਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਨੂੰ ਵਿਰਸਾ ਸਿੰਘ ਚਾਹਲ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਸੂਬਾ ਆਗੂ ...
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਪੱਖੋਂ ਮਿਆਰੀ ਬਣਾਉਣ ਦੇ ਨਾਲ-ਨਾਲ ਪੜ੍ਹਾਉਣ, ਤਕਨੀਕਾਂ ਪੱਖੋਂ ਵੀ ਸਮਾਰਟ ਬਣਾਇਆ ਗਿਆ ਹੈ | ਸਕੂਲ ਸਿੱਖਿਆ ਵਿਭਾਗ ਵਲੋਂ ਸਮਾਰਟ ਸਕੂਲ ਮੁਹਿੰਮ ਤਹਿਤ ਸਰਕਾਰੀ ...
ਤਰਨ ਤਾਰਨ, 23 ਸਤੰਬਰ (ਵਿਕਾਸ ਮਰਵਾਹਾ)-ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਨਵੇਂ ਵਿਦਿਆਰਥੀਆਂ ਦੀ ਆਮਦ ਨੂੰ ਲੈ ਕੇ ਇਕ ਵਿਚਾਰ ਗੋਸ਼ਟੀ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਵਿਚ ਉਚੇਚੇ ਤੌਰ 'ਤੇ ਪਹੁੰਚੇ ਮਸ਼ਹੂਰ ਕਾਮੇਡੀਅਨ ਅਤੇ ਫਿਟਨੈੱਸ ...
ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਵਿਧਾਨ ਸਭ ਹਲਕਾ ਪੱਟੀ ਦੇ ਪਿੰਡ ਸੀਤੋ ਨੌ ਆਬਾਦ ਵਿਖੇ ਸਾਬਕਾ ਸਰਪੰਚ ਨਿਸ਼ਾਨ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਹੋਈ, ਜਿਸ ਵਿਚ ਹਲਕਾ ਇੰਚਾਰਜ ਲਾਲਜੀਤ ਸਿੰਘ ਭੁੱਲਰ ਅਤੇ ਉਨ੍ਹਾਂ ਦੀ ਧਰਮ ...
ਸੁਰ ਸਿੰਘ, 23 ਸਤੰਬਰ (ਧਰਮਜੀਤ ਸਿੰਘ)-ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਦਿਹਾਤੀ ਮਜ਼ਦੂਰ ਸਭਾ ਭਰਵਾਂ ਸਹਿਯੋਗ ਦੇਵੇਗੀ | ਉਕਤ ਪ੍ਰਗਟਾਵਾ ਦਿਹਾਤੀ ਮਜ਼ਦੂਰ ਸਭਾ ਦੇ ਜਨ: ਸਕੱਤਰ ...
ਤਰਨ ਤਾਰਨ, 23 ਸਤੰਬਰ (ਵਿਕਾਸ ਮਰਵਾਹਾ)-ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਪਿੰਡ ਰਸੂਲਪੁਰ ਵਿਖੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸ੍ਰੀ ਗੁਰੂ ਨਾਨਕ ਦਰਬਾਰ ਸੁਖਮਨੀ ਸਾਹਿਬ ਸੁਸਾਇਟੀ ਅਤੇ ਪਿੰਡ ਵਾਸੀਆਂ ਦੇ ...
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਐੱਸ.ਐੱਸ.ਪੀ. ਉਪਿੰਦਰਜੀਤ ਸਿੰਘ ਘੁੰਮਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਵਲਟੋਹਾ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁਲ ਸੂਆ ਵਲਟੋਹਾ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਉਨ੍ਹਾਂ ...
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਦੇ ਵਾਰਡ ਨੰਬਰ 1 ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ | ਜਿਸ ਵਿਚ ਪਾਰਟੀ ਦੇ ਸੀਨੀਅਰ ਆਗੂ ਗੁਰਦੇਵ ਸਿੰਘ ਸੰਧੂ, ਜ਼ਿਲ੍ਹਾ ਖਜਾਨਚੀ ਲਖਵਿੰਦਰ ਸਿੰਘ ਫੌਜੀ , ਅਮਨਦੀਪ ਕੌਰ ਸੰਧੂ ਵਿਸ਼ੇਸ ਤੌਰ 'ਤੇ ਪਹੁੰਚੇ | ...
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਬੱਚਿਆਂ ਦੀ ਲੜਾਈ ਦੀ ਰੰਜਿਸ਼ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਵਿਅਕਤੀ ਨੂੰ ਸੱਟਾਂ ਮਾਰਨ, ਫਾਇਰ ਕਰਨ ਤੋਂ ਇਲਾਵਾ ਧਮਕੀਆਂ ਦੇਣ ਦੇ ਦੋਸ਼ ਹੇਠ 10 ਵਿਅਕਤੀਆਂ ਤੋਂ ਇਲਾਵਾ 3 ਅਣਪਛਾਤੇ ...
ਤਰਨ ਤਾਰਨ, 23 ਸਤੰਬਰ (ਪਰਮਜੀਤ ਜੋਸ਼ੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਜ਼ਿਲ੍ਹਾ ਪ੍ਰਧਾਨ ਅਜੈਬ ਸਿੰਘ ਦੀ ਅਗਵਾਈ 'ਚ ਪਿੰਡ ਨੌਰੰਗਾਬਾਦ ਦੀ ਇਕਾਈ ਦੀ ਸਥਾਪਨਾ ਕੀਤੀ ਗਈ ਜਿਸ 'ਚ ਨੌਰੰਗਾਬਾਦ ਇਕਾਈ ਦਾ ਪ੍ਰਧਾਨ ਜਗਜੀਤ ਸਿੰਘ ਨੂੰ ਥਾਪਿਆ ਗਿਆ ਅਤੇ ਬਾਕੀ ...
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ, ਟਰਾਂਸਕੋ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਦਿਹਾਤੀ ਡਵੀਜ਼ਨ ਤਰਨ ਤਾਰਨ ਦੀ ਚੋਣ ਕਾਨਫਰੰਸ ਸਥਾਨਿਕ ਰਾਮਗੜ੍ਹੀਆ ਬੁੰਗੇ ਵਿਚ ਡਵੀਜ਼ਨ ਪ੍ਰਧਾਨ ਕਰਤਾਰ ਸਿੰਘ ਰਟੌਲ ਦੀ ਪ੍ਰਧਾਨਗੀ ਹੇਠ ...
ਸਰਾਏ ਅਮਾਨਤ ਖਾਂ, 23 ਸਤੰਬਰ( ਨਰਿੰਦਰ ਸਿੰਘ ਦੋਦੇ)-ਸੀ.ਐੱਚ.ਸੀ ਕਸੇਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸਰਬਦੀਪਕ ਸਿੰਘ ਰਿਆੜ ਦੀ ਰਹਿਨੁਮਾਈ ਹੇਠ ਸੀ.ਐੱਚ.ਸੀ ਕਸੇਲ ਅਧੀਨ ਆਉਂਦੇ 11 ਸਬ ਸੈਂਟਰਾਂ ਵਿਖੇ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ਸਬੰਧੀ ਡਾ: ਜਤਿੰਦਰ ...
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਵਹਿਮਾਂ ਭਰਮਾਂ ਤੇ ਸਮਾਜਿਕ ਬੁਰਾਈਆਂ ਵਿਰੁੱਧ ਸੰਘਰਸ਼ਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਮਾਝਾ ਜ਼ੋਨ ਦੀ ਮੀਟਿੰਗ ਜ਼ੋਨ ਮੁਖੀ ਰਜਵੰਤ ਬਾਗੜੀਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੁਖਤਾਰ ਗੋਪਾਲਪੁਰ, ਸੰਦੀਪ ਧਾਰੀਵਾਲ ...
ਪੱਟੀ, 23 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਦੇ ਵਿਦਿਆਰਥੀਆਂ ਵਲੋਂ ਮੈਡੀਟੇਸ਼ਨ ਵਿਚ ਭਾਗ ਲੈ ਕੇ ਵਿਸ਼ਵ ਸ਼ਾਂਤੀ ਦਿਵਸ ਮਨਾਇਆ ਗਿਆ | ਕਾਲਜ ਦੇ ਚੇਅਰਮੈਨ ਰਾਮ ਇਕਬਾਲ ਭਾਰਦਵਾਜ, ...
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਸਿੱਖ ਸਟੂਡੈਂਟ ਫੈੱਡਰੇਸ਼ਨ ਸੰਘਾ ਦੇ ਪ੍ਰਧਾਨ ਕਸ਼ਮੀਰ ਸਿੰਘ ਸੰਘਾ ਨੇ ਮੰਗ ਕੀਤੀ ਹੈ ਕਿ ਬਾਰਡਰ ਰੇਂਜ ਦੇ ਆਈ.ਜੀ. ਫਿਰੋਜ਼ਪੁਰ ਜਿਸ ਨੂੰ ਜ਼ਿਲ੍ਹਾ ਤਰਨ ਤਾਰਨ ਨਾਲ ਜੋੜਿਆ ...
ਹਰੀਕੇ ਪੱਤਣ, 23 ਸਤੰਬਰ (ਸੰਜੀਵ ਕੁੰਦਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਪਿੰਡ ਪਿ੍ੰਗੜੀ ਵਿਖੇ ਪ੍ਰਭਬੀਰ ਸਿੰਘ ਨਬੀਪੁਰ ਅਤੇ ਬੀਬੀ ਸਰਬਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ...
ਫਤਿਆਬਾਦ, 23 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਕਾਲੇ ਕਾਨੂੰਨਾਂ ਖਿਲਾਫ਼ ਦਿੱਲੀ ਵਿਖੇ ਮੋਰਚਾ ਲਗਾ ਕੇ ਬੈਠੇ ਸੰਯੁਕਤ ਮੋਰਚੇ ਦੇ ਆਗੂਆਂ ਜਮਹੂਰੀ ਕਿਸਾਨ ਸਭਾ ਦੇ ਆਗੂ ਮੁਖਤਾਰ ਸਿੰਘ ਮੱਲਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਦਰਬਾਰਾ ਸਿੰਘ ਕੁੜੀਵਲਾਹ, ...
ਫਤਿਆਬਾਦ, 23 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਇਲਾਕੇ ਦੇ ਨਾਮਵਰ ਚੋਪੜਾ ਪਰਿਵਾਰ ਦੇ ਭੂਸ਼ਣ ਕੁਮਾਰ ਚੋਪੜਾ, ਪ੍ਰਦੀਪ ਕੁਮਾਰ ਚੋਪੜਾ, ਦੀਪਕ ਚੋਪੜਾ ਅਤੇ ਮਿੱਠੀ ਚੋਪੜਾ ਨਾਲ ਉਨ੍ਹਾਂ ਦੇ ਮਾਤਾ ਸੰਤੋਸ਼ ਰਾਣੀ ਦੇ ਦਿਹਾਂਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ...
ਖੇਮਕਰਨ, 23 ਸਤੰਬਰ (ਰਾਕੇਸ਼ ਬਿੱਲਾ)-ਸਰਹੱਦੀ ਖੇਤਰ ਅੰਦਰਲੇ ਅੱਧੀ ਦਰਜਨ ਪਿੰਡਾਂ ਦੇ ਰਕਬੇ ਵਿਚ ਬੀਤੇ ਦਿਨੀਂ ਸਰਹੱਦ ਨੇ ਨਾਲ ਨਾਲ ਵੱਗਦੇ ਕਸੂਰੀ ਨਾਲ਼ੇ ਵਿਚ ਜਿਆਦਾ ਬਰਸਾਤੀ ਪਾਣੀ ਆਉਣ ਕਾਰਨ ਕਿਸਾਨਾਂ ਦੀਆਂ ਫਸਲਾਂ ਬਰਸਾਤੀ ਪਾਣੀ ਵਿਚ ਡੁੱਬਣ ਕਾਰਨ ਕਿਸਾਨਾਂ ...
ਲੋਪੋਕੇ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਹਸਪਤਾਲ ਲੋਪੋਕੇ ਦੇ ਐਕਸ-ਰੇ ਰੂਮ 'ਚ ਲੱਗਾ ਇਨਵਰਟਰ ਤੇ ਬੈਟਰੇ ਨੂੰ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੂ ਕੁਮਾਰੀ ਰੇਡੀਓਗ੍ਰਾਫਰ, ਬਲਾਕ ...
ਸਰਾਏ ਅਮਾਨਤ ਖਾਂ, 23 ਸਤੰਬਰ (ਨਰਿੰਦਰ ਸਿੰਘ ਦੋਦੇ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨਾਂ ਵਲੋਂ ਮੀਟਿੰਗ ਕੀਤੀ ਗਈ | ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗੁਰਜੀਤ ਸਿੰਘ ਗੰਡੀਵਿੰਡ, ਕਸ਼ਮੀਰ ਸਿੰਘ ਭੁੱਚਰ, ਮੰਗਲ ਸਿੰਘ ਭੁੱਚਰ, ਮੇਜਰ ਸਿੰਘ ...
ਬਾਬਾ ਬਕਾਲਾ ਸਾਹਿਬ, 23 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਜਸਬੀਰ ਸਿੰਘ ਗਿੱਲ ਡਿੰਪਾ ਨੇੇ ਜਿੱਥੇ ਕਾਂਗਰਸ ਪਾਰਟੀ ਹਾਈਕਮਾਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਬਣਨ 'ਤੇ ਖੁਸ਼ੀ ਪ੍ਰਗਟਾਈ ਹੈ, ਉਥੇ ਕਿਹਾ ਹੈ ਕਿ ਇਸਦੇ ਨਾਲ ਹੀ ...
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ.ਪ੍ਰਸ਼ੋਤਮ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲੇ ਚੌਥ ਸਰਾਧਾਂ ਮੌਕੇ ਗੁਰੂ ਘਰ ਨਤਮਸਤਕ ਹੋਣ ਜਾ ਰਹੀਆਂ ਸੰਗਤਾਂ ਲਈ ਲਗਾਏ ਲੰਗਰਾਂ 'ਚ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ...
ਭਿੱਖੀਵਿੰਡ, 23 ਸਤੰਬਰ (ਬੌਬੀ)-ਕਰਿਆਨਾ ਯੂਨੀਅਨ ਭਿੱਖੀਵਿੰਡ ਦੇ ਪ੍ਰਧਾਨ ਬਲਜੀਤ ਚੋਪੜਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਕਾਂਗਰਸ ਹਾਈਕਮਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਵਲੋਂ ਜੋਗਿੰਦਰਪਾਲ ...
ਝਬਾਲ, 23 ਸਤੰਬਰ (ਸੁਖਦੇਵ ਸਿੰਘ)-ਆਮ ਆਦਮੀ ਪਾਰਟੀ ਵਲੋਂ ਦਿੱਲੀ ਵਿਖੇ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਤੋਂ ਪੰਜਾਬ ਦੇ ਲੋਕ ਪ੍ਰਭਾਵਿਤ ਹਨ ਅਤੇ ਸੂਬੇ ਦੇ ਲੋਕ ਰਵਾਇਤੀ ਪਾਰਟੀਆਂ ਤੋਂ ਤੰਗ ਆਕੇ ਬਦਲਾਅ ਦੀ ਉਡੀਕ ਕਰ ਰਹੇ ਹਨ | ਇ ਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ...
ਤਰਨ ਤਾਰਨ, 23 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਘਰ ਉਪਰ ਇੱਟਾਂ ਰੋੜਿਆਂ ਨਾਲ ਹਮਲਾ ਕਰਨ ਅਤੇ ਵਿਅਕਤੀ ਨੂੰ ਜਾਤੀਸੂਚਕ ਸ਼ਬਦ ਕਹਿਣ 'ਤੇ 10 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਚੋਹਲਾ ਸਾਹਿਬ ...
ਫਤਿਆਬਾਦ, 23 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਪਟਵਾਰੀ ਤੋਂ ਪਦ ਉਨਤ ਹੋ ਕੇ ਕਾਨੂੰਨਗੋ ਬਣੇ ਹੁਸ਼ਿਆਰ ਸਿੰਘ ਲੁਹਾਰ ਨੂੰ 32 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤੀ 'ਤੇ ਜ਼ਿਲ੍ਹਾ ਕਾਨੂੰਨਗੋ ਐਸੋਸੀਏਸ਼ਨ ਦੇ ਪ੍ਰਧਾਨ ਪਿ੍ਥੀਪਾਲ ਸਿੰਘ ...
ਤਰਨ ਤਾਰਨ, 23 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਵੈਰੋਂਵਾਲ ਦੀ ਪੁਲਿਸ ਨੇ ਦਾਜ ਦੀ ਮੰਗ ਨੂੰ ਲੈ ਕੇ ਪਤਨੀ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਔਰਤ ਦੇ ਪਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਤਰਨਤਾਰਨ ਕੋਲ ਲਖਵਿੰਦਰ ਕੌਰ ਪੁੱਤਰੀ ਹਰਜਿੰਦਰ ਸਿੰਘ ਵਾਸੀ ...
ਚੋਹਲਾ ਸਾਹਿਬ, 23 ਸਤੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਗੁਰੂ ਘਰ ਦੇ ਅਨਿਨ ਸਿੱਖ ਭਾਈ ਘਨ੍ਹਈਆ ਜੀ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ...
ਖਡੂਰ ਸਾਹਿਬ, 23 ਰਸ਼ਪਾਲ ਸਿੰਘ ਕੁਲਾਰ)-ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੀ ਅਣਗਹਿਲੀ ਕਾਰਨ ਪੰਜਾਬ ਦਾ ਕਿਸਾਨ ਡੀ.ਏ.ਪੀ.ਖਾਦ ਦੀ ਘਾਟ ਕਾਰਨ ਖੱਜਲ-ਖੁਆਰ ਹੋ ਰਿਹਾ ਹੈ, ਜਿਸ ਲਈ ਸਿੱਧੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ | ਇਹ ਪ੍ਰਗਟਾਵਾ ...
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਪਿਛਲੀ ਦਿਨੀਂ ਅਕਾਲੀ ਦਲ ਬਾਦਲ ਦੁਆਰਾ ਕਾਲੇ ਖੇਤੀ ਕਾਨੂੰਨ ਪਾਸ ਹੋਣ 'ਤੇ ਇਕ ਸਾਲ ਪੂਰਾ ਹੋਣ ਤੇ ਦਿੱਲੀ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਚ ਇਕੱਠੇ ਹੋ ਕੇ ਸੰਸਦ ਕੂਚ ਕਰਨ ਨੂੰ ਮਹਿਜ ਇਕ ਡਰਾਮਾ ਕਰਾਰ ਦਿੰਦਿਆਂ ਗੁਰਸੇਵਕ ...
ਝਬਾਲ, 23 ਸਤੰਬਰ (ਸਰਬਜੀਤ ਸਿੰਘ)-ਕਾਂਗਰਸ ਹਾਈਕਮਾਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਮੁੱਖ ਮੰਤਰੀ ਅਤੇ ਸੁਖਜਿੰਦਰ ਸਿੰਘ ਰੰਧਾਵਾ, ੳ.ਪੀ ਸੋਨੀ ਨੂੰ ਉਪ ਮੁੱਖ ਮੰਤਰੀ ਬਣਾਏ ਜਾਣ ਦਾ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ ਜਿਸ ਨਾਲ ਕਾਂਗਰਸ ਪਾਰਟੀ ਨੂੰ ਮਿਲੀ ...
ਅੰਮਿ੍ਤਸਰ, 23 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਉਦਯੋਗ ਤੇ ਕਾਮਰਸ ਵਿਭਾਗ ਪੰਜਾਬ ਵਲੋਂ ਅਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ 20-03-2021 ਤੋਂ 26-09-2021 ਵਣਜ ਹਫਤਾ ਮਨਾਇਆ ਜਾ ਰਿਹਾ ਹੈ ¢ ਜਿਸ ਵਿਚ ਐਕਸਪੋਰਟ ਹੋ ਰਹੇ ਤੇ ਹੋਰ ਉਤਪਾਦ ਦੀ ਪ੍ਰਦਰਸ਼ਨੀ ਲਗਾਈ ਜਾਣੀ ਹੈ | ਸ. ...
ਅੰਮਿ੍ਤਸਰ, 23 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਕ ਵਾਰ ਫਿਰ ਤਾਲਿਬਾਨ ਨੂੰ ਅਫ਼ਗਾਨਿਸਤਾਨ 'ਚ ਸਮਾਵੇਸ਼ੀ ਸਰਕਾਰ ਬਾਰੇ ਚਿਤਾਵਨੀ ਦਿੱਤੀ ਹੈ | ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਵੀ ਕਿਹਾ ਸੀ ਕਿ ਅਫ਼ਗਾਨਿਸਤਾਨ 'ਚ ਸਰਕਾਰ ...
ਟਾਂਗਰਾ, 23 ਸਤੰਬਰ (ਹਰਜਿੰਦਰ ਸਿੰਘ ਕਲੇਰ)-ਪਿੰਡ ਮੁੱਛਲ ਵਿਖੇ ਐੱਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ ਨੌਜਵਾਨਾਂ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਵੱਖ-ਵੱਖ ਟੀਮਾਂ ਵਲੋਂ ਸ਼ਮੂਲੀਅਤ ਕੀਤੀ ਗਈ | ਟੂਰਨਾਮੈਂਟ 'ਚ ਹੋਏ ਮੁਕਾਬਲਿਆਂ 'ਚ ...
ਅੰਮਿ੍ਤਸਰ, 23 ਸਤੰਬਰ (ਸੁਰਿੰਦਰ ਕੋਛੜ)-ਕੇਂਦਰ ਸਰਕਾਰ ਵਲੋਂ ਕਾਗ਼ਜ਼ ਅਤੇ ਸਿਆਹੀ 'ਤੇ ਲਗਾਈ ਜੀ. ਐੱਸ. ਟੀ. ਦਾ ਆਫਸੈੱਟ ਪਿ੍ੰਟਰਜ਼ ਐਸੋਸੀਏਸ਼ਨ ਅੰਮਿ੍ਤਸਰ ਨੇ ਭਾਰੀ ਵਿਰੋਧ ਜਤਾਇਆ ਹੈ | ਐਸੋਸੀਏਸ਼ਨ ਦੀ ਪ੍ਰਧਾਨ ਹਰਭਜਨ ਸਿੰਘ, ਚੀਫ਼ ਪੈਟਰਨ ਮਨਿੰਦਰ ਸਿੰਘ ਤੇ ...
ਹਰਸ਼ਾ ਛੀਨਾ, 23 ਸਤੰਬਰ (ਕੜਿਆਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਬਰੂਹਾਂ ਮੱਲੀ ਬੈਠੇ ਕਿਸਾਨਾਂ ਦੀ ਅਗਵਾਈ ਕਰਦੇ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਸਫ਼ਲ ਬਣਾਉਣ ਲਈ ...
ਚਵਿੰਡਾ ਦੇਵੀ, 23 ਸਤੰਬਰ (ਸਤਪਾਲ ਸਿੰਘ ਢੱਡੇ)-ਸੂਬੇ 'ਚ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਬਣਨ 'ਤੇ ਲੋਕਾਂ ਦਾ ਮੋਹ ਬੜੇ ਸ਼ਾਨੋ ਸ਼ੌਕਤ ਨਾਲ ਵਾਪਸ ਪਰਤਿਆ ਹੈ ਤੇ ਸਾਰੇ ਪੰਜਾਬ ਦੀ ਰਾਜਨੀਤਿਕ ਫਿਜ਼ਾ ਹੀ ਬਦਲ ਗਈ ਹੈ | ਦਿੱਲੀ ਕਾਂਗਰਸ ਦੀ ...
ਛੇਹਰਟਾ, 23 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਕਾਂਗਰਸ ਹਾਈਕਮਾਂਡ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਨਾਉਣਾ ਕਾਂਗਰਸ ਦਾ ਚੋਣਾਵੀਂ ਸਟੰਟ ਹੈ, ਜੋ ਕਿ ਉਹ ਪੰਜਾਬ ਵਿਚ ਹੋਣ ਵਾਲੀਆਂ 2022 ਦੀਆਂ ਚੋਣਾਂ ਵਿਚ ਵੋਟ ਬੈਂਕ ਹਾਸਲ ਕਰਨ ਲਈ ਕਰ ਰਹੀ ਹੈ | ਇਨ੍ਹਾਂ ...
ਅੰਮਿ੍ਤਸਰ, 23 ਸਤੰਬਰ (ਸੁਰਿੰਦਰ ਕੋਛੜ)-ਅੰਮਿ੍ਤਸਰ ਦੇ ਉਦਯੋਗਿਕ ਕੇਂਦਰ ਪੁਰਾਣੇ ਫੋਕਲ ਪੁਆਇੰਟ ਦੀਆਂ ਸਮੱਸਿਆਵਾਂ ਨੂੰ ਕਮਿਸ਼ਨਰ ਨਗਰ ਨਿਗਮ ਅੰਮਿ੍ਤਸਰ ਮਲਵਿੰਦਰ ਸਿੰਘ ਜੱਗੀ ਨੇ ਪਹਿਲ ਦੇ ਅਧਾਰ 'ਤੇ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ | ਉਨ੍ਹਾਂ ਨੇ ਫੋਕਲ ...
ਅੰਮਿ੍ਤਸਰ, 23 ਸਤੰਬਰ (ਹਰਮਿੰਦਰ ਸਿੰਘ)-ਡੇਂਗੂ ਦੇ ਡੰਗ ਨੂੰ ਬੇਅਸਰ ਕਰਨ ਲਈ ਨਗਰ-ਨਿਗਮ ਵਲੋਂ ਸ਼ਹਿਰ 'ਚ ਫੋਗ ਸਪਰੇਅ ਦਾ ਕੰਮ ਜ਼ੋਰਾਂ 'ਤੇ ਚਲਾਇਆ ਜਾ ਰਿਹਾ ਹੈ | ਅੱਜ ਵਾਰਡ ਨੰਬਰ ਹਲਕਾ ਪੂਰਬੀ ਦੀ ਵਾਰਡ ਨੰਬਰ 46 ਤੇ 47 ਵਿਚ ਫੋਗਿੰਗ ਸਪਰੇਅ ਕੀਤੀ ਗਈ | ਚੀਫ਼ ਸੈਨੇਟਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX