ਚੰਡੀਗੜ੍ਹ, 23 ਸਤੰਬਰ (ਵਿਕਰਮਜੀਤ ਸਿੰਘ ਮਾਨ)- ਹਰਿਆਣਾ ਫ਼ਸਲ ਰਹਿੰਦ-ਖੁੰਹਦ ਜਲਾਉਣ ਅਤੇ ਸੂਬੇ 'ਚ ਸਰਦੀਆਂ ਦੇ ਮੌਸਮ ਵਿਚ ਹਵਾ ਪ੍ਰਦੂਸ਼ਣ ਦੇ ਮੁੱਦਿਆਂ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ | ਇਹ ਗੱਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਇੱਥੇ ਵੀਡੀਓ ਕਾਨਫਰੰਸਿੰਗ ਰਾਹੀਂ ਕੇਂਦਰੀ ਚੌਗਿਰਦਾ, ਵਣ ਅਤੇ ਜਲਵਾਯੂ ਬਦਲਾਅ ਮੰਤਰੀ ਭੁਪਿੰਦਰ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਕਹੀ | ਸ੍ਰੀ ਭੁਪਿੰਦਰ ਯਾਦਵ ਨੇ ਸਰਦੀਆਂ ਦੇ ਮੌਸਮ ਤੋਂ ਪਹਿਲਾਂ ਐੱਨ. ਸੀ. ਆਰ. 'ਚ ਹਵਾ ਗੁਣਵੱਤਾ ਵਿਚ ਸੁਧਾਰ ਲਈ ਕੰਮ ਯੋਜਨਾ ਦੇ ਲਾਗੂ ਕਰਨ 'ਤੇ ਵਿਚਾਰ-ਵਟਾਂਦਰਾ ਕੀਤਾ | ਮੀਟਿੰਗ 'ਚ ਦਿੱਲੀ ਦੇ ਮੰਤਰੀ, ਪੰਜਾਬ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਸ਼ਾਮਿਲ ਹੋਏ | ਹਵਾ ਗੁਣਵੱਤਾ 'ਚ ਸੁਧਾਰ ਲਈ ਹਰਿਆਣਾ ਵੱਲੋਂ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕਰਦੇ ਹੋਏ ਭੁਪਿੰਦਰ ਯਾਦਵ ਨੇ ਕਿਹਾ ਕਿ ਹਰਿਆਣਾ ਸਰਕਾਰ ਦਾ ਇਕ ਲੱਖ ਏਕੜ ਵਿਚ ਬਾਇਓ-ਡੀਕੰਪੋੋਜਰ ਤਕਨੀਕ ਦੀ ਵਰਤੋਂ ਕਰਨ ਦਾ ਫੈਸਲਾ ਯਕੀਨੀ ਤੌਰ 'ਤੇ ਪਰਾਲੀ ਪ੍ਰਬੰਧਨ ਲਈ ਮਹੱਤਵਪੂਰਨ ਕਦਮ ਹੈ | ਉਨ੍ਹਾਂ ਨੇ ਉਦਯੋਗਾਂ ਨੰੂ ਸੀ. ਐੱਨ. ਜੀ. ਅਤੇ ਪੀ. ਐੱਨ. ਜੀ. 'ਚ ਸ਼ਿਫ਼ਟ ਕਰਨ ਲਈ ਸੂਬਾ ਸਰਕਾਰ ਵਲੋਂ ਕੀਤੇ ਗਏ ਕੰਮਾਂ ਦੀ ਵੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਪਰਾਲੀ ਪ੍ਰਬੰਧਨ ਦੇ ਖੇਤਰ 'ਚ ਵਰਨਣਯੋਗ ਕੰਮ ਕੀਤਾ ਹੈ, ਜਿਸ ਦੇ ਨਤੀਜੇ ਵਜੋਂ ਪਰਾਲੀ ਜਲਾਉਣ ਦੀ ਘਟਨਾਵਾਂ 'ਚ ਕਮੀ ਆਈ ਹੈ | ਮੁੱਖ ਮੰਤਰੀ ਨੇ ਕੇਂਦਰ ਸਰਕਾਰ ਤੋਂ ਯਮੁਨਾਨਗਰ 'ਚ ਫਾਰਮਲਡਿਹਾਇਡ ਉਦਯੋਗ ਨੂੰ ਫਿਰ ਤੋਂ ਖੋਲ੍ਹਣ ਦੀ ਅਪੀਲ ਕੀਤੀ | ਕੇਂਦਰੀ ਮੰਤਰੀ ਤੋਂ ਅਪੀਲ ਕਰਦੇ ਹੋਏ ਮਨੋਹਰ ਲਾਲ ਨੇ ਕਿਹਾ ਕਿ ਕੁਝ ਇਤਰਾਜ਼ਾਂ ਕਾਰਨ ਇਨ੍ਹਾਂ ਉਦਯੋਗਾਂ ਨੂੰ ਬੰਦ ਕਰ ਦਿੱਤਾ ਸੀ ਪਰ ਬਾਅਦ 'ਚ ਇਨ੍ਹਾਂ ਦੇ ਮੁੜ ਸ਼ੁਰੂ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤਾ ਗਿਆ ਸੀ ਪਰ ਮੁੜ ਅਦਾਲਤ ਦੇ ਆਦੇਸ਼ ਕਾਰਨ ਇਹ ਇਕਾਈਆਂ ਬੰਦ ਹਨ | ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਮੈਂ ਕੇਂਦਰ ਸਰਕਾਰ ਤੋਂ ਇਸ ਮਾਮਲੇ ਵਿਚ ਦਖ਼ਲ ਕਰਨ ਦੀ ਅਪੀਲ ਕਰਦਾ ਹਾਂ ਤਾਂ ਜੋ ਇਨ੍ਹਾਂ ਇਕਾਈਆਂ ਨੂੰ ਫਿਰ ਤੋਂ ਸ਼ੁਰੂ ਕੀਤਾ ਜਾ ਸਕੇ ਅਤੇ ਉਦਯੋਗਪਤੀਆਂ ਨੰੂ ਕੁਝ ਰਾਹਤ ਮਿਲ ਸਕੇ | ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿਚ ਜਿੱਥੇ ਸੀ. ਐੱਨ. ਜੀ. ਅਤੇ ਪੀ. ਐੱਨ. ਜੀ. ਪਾਈਪ ਲਾਈਨ ਮਹੁੱਈਆ ਹੈ, ਉੱਥੇ ਉਦਯੋਗਿਕ ਇਕਾਈਆਂ ਨੂੰ ਸੀ. ਐੱਨ. ਜੀ. ਅਤੇ ਪੀ. ਐੱਨ. ਜੀ. 'ਚ ਬਦਲਣ ਦਾ ਕੰਮ ਪਹਿਲਾਂ ਹੀ ਪੜਾਅ ਵਾਰ ਢੰਗ ਨਾਲ ਕੀਤਾ ਜਾ ਚੁੱਕਿਆ ਹੈ | ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਪ੍ਰਦੂਸ਼ਣ ਕੰਟਰੋਲ ਵਿਵਸਥਾਵਾਂ ਨੂੰ ਪੂਰੇ ਐੱਨ. ਸੀ. ਆਰ. ਦੀ ਥਾਂ ਜ਼ਿਲੇ੍ਹ ਦੇ ਅਨੁਸਾਰ ਲਾਗੂ ਜਾਂ ਬਣਾਇਆ ਜਾਵੇ ਕਿਉਂਕਿ ਇਨ੍ਹਾਂ ਵਿਵਸਥਾਵਾਂ ਨੂੰ ਲਾਗੂ ਕਰਨ 'ਚ ਕਦੇ-ਕਦੇ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਰਿਹਾ ਹੈ |
ਚੰਡੀਗੜ੍ਹ, 23 ਸਤੰਬਰ (ਐੱਨ. ਐੱਸ. ਪਰਵਾਨਾ)-ਪੰਜਾਬ ਦੀ ਪ੍ਰਮੁੱਖ ਵਿਰੋਧੀ ਪਾਰਟੀ 'ਆਪ' ਵਿਧਾਇਕ ਦਲ ਦੇ ਚੀਫ਼ ਵਿ੍ਹਪ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਨਵੇਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਹੁਣ ਤਕ ਕੇਵਲ ਫ਼ੈਸਲੇ ਜਾਂ ਐਲਾਨ ਹੀ ...
ਚੰਡੀਗੜ੍ਹ, 23 ਸਤੰਬਰ (ਪ੍ਰੋ. ਅਵਤਾਰ ਸਿੰਘ)-ਭਾਖੜਾ ਬਿਆਸ ਮੈਨੇਜਮੈਂਟ ਬੋਰਡ ਪਰਿਵਾਰ ਸਹਾਇਤਾ ਫ਼ੰਡ ਦੀ ਰਾਸ਼ੀ ਦੁੱਗਣੀ ਕਰ ਦਿੱਤੀ ਹੈ | ਬੋਰਡ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਕੌਂਸਲ ਦੀ ਮੀਟਿੰਗ 'ਚ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਪਰਿਵਾਰ ਸਹਾਇਤਾ ...
ਚੰਡੀਗੜ੍ਹ, 23 ਸਤੰਬਰ (ਮਨਜੋਤ ਸਿੰਘ ਜੋਤ)- ਫ੍ਰੈਂਚ ਡਿਵੈੱਲਪਮੈਂਟ ਏਜੰਸੀ ਏ. ਐੱਫ. ਡੀ. ਅਤੇ ਈ. ਯੂ. ਤੋਂ ਮਾਹਿਰਾਂ ਦੇ ਵਫ਼ਦ ਨੇ 24 ਘੰਟੇ ਪੈਨ ਸਿਟੀ ਵਾਟਰ ਸਪਲਾਈ ਪ੍ਰਾਜੈਕਟ ਦੀ ਸਮੀਖਿਆ ਲਈ ਅੱਜ ਚੰਡੀਗੜ੍ਹ ਦਾ ਦੌਰਾ ਕੀਤਾ | ਟੀਮ ਪ੍ਰਾਜੈਕਟ ਦੇ ਤਕਨੀਕੀ ਪਹਿਲੂਆਂ ਦਾ ...
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਆਲ ਇੰਡੀਆ ਸਿਵਲ ਸਰਵਿਸਿਜ਼ ਐਥਲੈਟਿਕਸ ਟੂਰਨਾਮੈਂਟ (ਪੁਰਸ਼/ਮਹਿਲਾ) ਲਈ ਸੂਬੇ ਦੀਆਂ ਟੀਮਾਂ ਦੀ ਚੋਣ ਕਰਨ ਵਾਸਤੇ ਟਰਾਇਲ ਪਟਿਆਲਾ ਵਿਖੇ 26 ਸਤੰਬਰ ਨੂੰ ਲਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ...
ਚੰਡੀਗੜ੍ਹ, 23 ਸਤੰਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਦੇ ਸਰਕਾਰੀ, ਗੈਰ-ਸਰਕਾਰੀ ਤੇ ਸਰਕਾਰੀ ਯੂਨੀਵਰਸਿਟੀਆਂ ਦੀਆਂ ਚੁਣੀਆਂ ਹੋਈਆਂ ਅਧਿਆਪਕ ਜਥੇਬੰਦੀਆਂ ਦੀ ਸਾਂਝੀ ਪੰਜਾਬ ਫੈੱਡਰੇਸ਼ਨ ਆਫ਼ ਯੂਨੀਵਰਸਿਟੀ ਐਂਡ ਕਾਲਜ ਟੀਚਰ ਆਰਗੇਨਾਈਜ਼ੇਸ਼ਨ ਪੀਫੈਕਟੋ ਵਲੋ ...
ਚੰਡੀਗੜ੍ਹ, 23 ਸਤੰਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚਲੀ ਵਿਦਿਆਰਥੀ ਜਥੇਬੰਦੀ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ.ਬੀ.ਵੀ.ਪੀ) ਨੇ ਜਥੇਬੰਦੀ ਦੇ ਪ੍ਰਧਾਨ ਪਾਰਸ ਰਤਨ ਦੀ ਅਗਵਾਈ 'ਚ ਉੱਪ ਕੁਲਪਤੀ ਨੂੰ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ...
ਚੰਡੀਗੜ੍ਹ, 23 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ 'ਚ ਬੀਤੇ 24 ਘੰਟਿਆਂ ਦੌਰਾਨ 31 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜਿਸ ਨਾਲ ਤਾਪਮਾਨ 'ਚ ਆਮ ਨਾਲੋਂ 8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਜਦਕਿ ਬੀਤੇ ਦਿਨ ਨਾਲੋਂ ਅੱਜ 6 ਡਿਗਰੀ ਤਾਪਮਾਨ ਘੱਟ ਰਿਹਾ | ਮੌਸਮ ...
ਚੰਡੀਗੜ੍ਹ, 23 ਸਤੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ ਜਦਕਿ ਠੀਕ ਹੋਣ ਤੋਂ ਬਾਅਦ ਅੱਜ 5 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ 'ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 40 ਹੋ ਗਈ ਹੈ | ਅੱਜ ਆਇਆ ...
ਚੰਡੀਗੜ੍ਹ, 23 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੁਲਿਸ ਥਾਣਾ ਸੈਕਟਰ-39 ਦੀ ਟੀਮ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ 52 ਦੇ ਰਹਿਣ ਵਾਲੇ ਅਮਿਤ ਵਜੋਂ ਹੋਈ ਹੈ | ਪੁਲਿਸ ਟੀਮ ਨੇ ਮੁਲਜ਼ਮ ਨੂੰ ਜ਼ੀਰੀ ਮੰਡੀ ...
ਚੰਡੀਗੜ੍ਹ, 23 ਸਤੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਐਡਵੋਕੇਟ ਨੀਰਜ ਹੰਸ ਨੂੰ ਚੰਡੀਗੜ੍ਹ ਕਾਂਗਰਸ ਦੇ ਲੀਗਲ ਸੈੱਲ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ | ਨੀਰਜ ਹੰਸ ਪਿਛਲੇ 16 ਸਾਲਾਂ ਤੋਂ ਜ਼ਿਲ੍ਹਾ ਅਦਾਲਤ 'ਚ ...
ਚੰੜੀਗੜ੍ਹ, 23 ਸਤੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਸਿਵਲ ਸਕੱਤਰੇਤ ਵਿਖੇ ਅਧੂਰੇ ਪੇ-ਕਮਿਸ਼ਨ ਦੀ ਰਿਪੋਰਟ ਵਿਰੁੱਧ ਜੁਆਇੰਟ ਐਕਸ਼ਨ ਕਮੇਟੀ ਵਲੋਂ ਜ਼ੋਰਦਾਰ ਰੋਸ ਰੈਲੀ ਕੀਤੀ ਗਈ | ਇਸ ਦੇ ਨਾਲ ਹੀ ਪੈਂਡਿਗ ਮੰਗਾਂ ਦੇ ਸਬੰਧ 'ਚ ਰੈਲੀ ਕਰਕੇ ਨਵੇਂ ਬਣੇ ਮੁੱਖ ਮੰਤਰੀ, ...
ਚੰਡੀਗੜ੍ਹ, 23 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਐਲਾਨ ਕੀਤਾ ਹੈ ਕਿ ਕਾਂਗਰਸ 10 ਅਕਤੂਬਰ ਤੋਂ ਰਾਜ 'ਚ ਭਾਜਪਾ ਤੇ ਜੇ. ਜੇ. ਪੀ. ਗਠਜੋੜ ਸਰਕਾਰ ਦੀਆਂ ਨਾਕਾਮੀਆਂ ਨੂੰ ਲੈ ਕੇ ਕਰਨਾਲ ...
ਚੰਡੀਗੜ੍ਹ, 23 ਸਤੰਬਰ (ਵਿ. ਪ੍ਰ.)-ਹਰਿਆਣਾ 'ਚ ਮਧੂ ਮੱਖੀ ਪਾਲਣ ਨੂੰ ਪ੍ਰੋਤਸਾਹਨ ਦੇਣ ਦੇ ਮੰਤਵ ਨਾਲ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਹਰਿਆਣਾ ਮਧੂ ਮੱਖੀ ਪਾਲਣ ਨੀਤੀ 2021 ਅਤੇ ਕੰਮ ਯੋੋਜਨਾ 2021-2030 ਦੀ ਸ਼ੁਰੂਆਤ ਕੀਤੀ | ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ...
ਚੰਡੀਗੜ੍ਹ, 23 ਸਤੰਬਰ (ਵਿ. ਪ੍ਰਤੀ.)- ਭਾਰਤ ਵਿਚ ਥਾਈਲੈਂਡ ਦੀ ਰਾਜਦੂਤ ਪਟਾਰਤ ਹੋਂਗਟੋਂਗ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਅੱਜ ਇੱਥੇ ਉਨ੍ਹਾਂ ਦਾ ਦਫਤਰ ਵਿਚ ਮੁਲਾਕਾਤ ਕਰ ਥਾਈਲੈਂਡ ਅਤੇ ਹਰਿਆਣਾ ਦੇ ਵਿਚ ਵਪਾਰ, ਖੇਡ, ਵਿਦਿਅਕ, ਖੇਤੀਬਾੜੀ ...
ਚੰਡੀਗੜ੍ਹ, 23 ਸਤੰਬਰ (ਵਿ. ਪ੍ਰਤੀ.)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਹਰਿਆਣਾ ਸ਼ਹਿਰੀ ਸਥਾਨਕ ਨਿਗਮ ਵਿਭਾਗ ਦੇ ਪ੍ਰਧਾਨ ਸਕੱਤਰ ਅਤੇ ਹਰਿਆਣਾ ਕੌਸ਼ਲ ਵਿਕਾਸ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸਕੱਤਰ ਅਰੁਣ ਕੁਮਾਰ ਗੁਪਤਾ ਨੂੰ ਉਨ੍ਹਾਂ ਦੇ ਮੌਜੂਦਾ ...
ਚੰਡੀਗੜ੍ਹ, 23 ਸਤੰਬਰ (ਵਿ. ਪ੍ਰਤੀ.)-ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਵਲੋਂ 24 ਸਤੰਬਰ, 2021 ਨੂੰ ਸਵੇਰੇ 10 ਵਜੇ ਤੋਂ 4 ਵਜੇ ਤਕ ਪੰਚਕੂਲਾ ਦੇ ਸੁਪਰਡੈਂਟ ਇੰਜੀਨੀਅਰ ਦਫ਼ਤਰ ਵਿਚ ਖਪਤਕਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ | ਨਿਗਮ ਦੇ ਬੁਲਾਰੇ ਨੇ ਦੱਸਿਆ ਕਿ ...
ਚੰਡੀਗੜ੍ਹ, 23 ਸਤੰਬਰ (ਪ੍ਰੋ. ਅਵਤਾਰ ਸਿੰਘ) - ਆਮਦਨ ਕਰ ਵਿਭਾਗ ਚੰਡੀਗੜ੍ਹ ਵਲੋਂ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਪ੍ਰਦੂਸ਼ਣ ਤੋਂ ਆਜ਼ਾਦੀ ਦਿਵਸ ਮਨਾਇਆ ਗਿਆ | ਵਿਭਾਗ ਵਲੋੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਕਟਰ 21 ਵਿਖੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ | ...
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)- ਭਾਰਤੀ ਮਜ਼ਦੂਰ ਸੰਘ ਚੰਡੀਗੜ੍ਹ ਵਲੋਂ ਚੰਡੀਗੜ੍ਹ ਬੀ.ਜੇ.ਪੀ ਪਾਰਟੀ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਹਿਮਾਚਲ ਪ੍ਰਦੇਸ਼ ਦੇ ਸਹਿ ਇੰਚਾਰਜ ਸੰਜੇ ਟੰਡਨ ਨੂੰ ਮਿਲ ਕੇ ਚੰਡੀਗੜ੍ਹ ਦੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ...
ਚੰਡੀਗੜ੍ਹ, 23 ਸਤੰਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਰੱਖਿਆ ਅਤੇ ਰਾਸ਼ਟਰੀ ਸੁਰੱਖਿਆ ਵਿਭਾਗ ਵਲੋਂ ''ਅਫ਼ਗਾਨਿਸਤਾਨ ਦੀ ਤਾਲਿਬਾਨ ਟੇਕਓਵਰ ਰਿਜਨਲ ਪਾਵਰ ਐਂਡ ਇੰਪਲੀਕੇਸ਼ਨਜ਼ ਫਾਰ ਇੰਡੀਆ'' ਵਿਸ਼ੇ 'ਤੇ ਇਕ ਵਿਸ਼ੇਸ਼ ਵੈਬੀਨਾਰ ...
ਚੰਡੀਗੜ੍ਹ, 23 ਸਤੰਬਰ (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ ਨੇ ਰਾਮ ਦਰਬਾਰ ਵਿਚ ਇਕ ਵਿਸ਼ਾਲ ਜਨ ਸਭਾ ਦਾ ਆਯੋਜਨ ਕੀਤਾ | ਇਸ ਜਨਤਕ ਮੀਟਿੰਗ ਵਿਚ ਆਪ ਚੰਡੀਗੜ੍ਹ ਦੇ ਕਨਵੀਨਰ ਪ੍ਰੇਮ ਗਰਗ, ਸਾਬਕਾ ਮੰਤਰੀ ਹਰਮੋਹਨ ਧਵਨ ਦੇ ਪੁੱਤਰ ਵਿਕਰਮ ਧਵਨ ਅਤੇ ਸੀਨੀਅਰ ਆਗੂ ਸੰਦੀਪ ...
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ) : ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਮੀਤ ਹੇਅਰ ਨੇ ਅਕਾਲੀ ਦਲ ਬਾਦਲ ਵਲੋਂ ਕਿਸਾਨ ਮੋਰਚੇ ਨੂੰ ਬਦਨਾਮ ਕਰਨ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ...
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਅਹਿਮ ਮੀਟਿੰਗ ਸਟੇਟ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸੱਗੂ ਦੀ ਅਗਵਾਈ ਹੇਠ ਕੀਤੀ ਗਈ | ਇਸ ਮੀਟਿੰਗ 'ਚ ਸਮੂਹ ਜ਼ਿਲ੍ਹਾ ਕਮੇਟੀ ਮੈਂਬਰ ...
ਚੰਡੀਗੜ੍ਹ, 23 ਸਤੰਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਯੂਨੀਵਰਸਿਟੀ ਦੀ ਗ੍ਰੈਜੂਏਟ ਹਲਕੇ ਤੋਂ ਚੋਣ ਲੜ ਰਹੇ ਡੀ. ਪੀ. ਐੱਸ. ਰੰਧਾਵਾ ਦੇ ਹੱਕ 'ਚ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਵਿਖੇ ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਡਾ. ਸ਼ਿੰਦਰਪਾਲ ਸਿੰਘ ਜਨਰਲ ਸਕੱਤਰ ਡਾ. ...
ਚੰਡੀਗੜ੍ਹ, 23 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ. ਐੱਸ. ਸੀ. ਆਨਰਜ਼ ਬਾਇਓ-ਇਨਫਾਰਮੈਟਿਕਸ ਚੌਥਾ ਸਮੈਸਟਰ ਅਤੇ ਬੀ. ਸੀ. ਏ. ਚੌਥਾ ਸਮੈਸਟਰ ਇਹ ਪ੍ਰੀਖਿਆਵਾਂ ਜੋ ਮਈ 2021 ਵਿਚ ਹੋਈਆਂ ਸਨ, ਦਾ ਨਤੀਜਾ ਐਲਾਨਿਆ ਗਿਆ ਹੈ | ਇਹ ਨਤੀਜੇ ...
ਚੰਡੀਗੜ੍ਹ, 23 ਸਤੰਬਰ (ਵਿ. ਪ੍ਰਤੀ.) - ਹਰਿਆਣਾ ਸਰਕਾਰ ਨੇ ਅੱਜ ਲਗਪਗ 2 ਦਰਜਨ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ ਦੇ ਆਦੇਸ਼ ਜਾਰੀ ਕੀਤੇ ਹਨ | ਜਿਨ੍ਹਾਂ ਵਿਚ ਕਈ ਆਈ.ਏ.ਐਸ ਤੇ ਪੀ.ਸੀ.ਐਸ ਅਧਿਕਾਰੀ ਸ਼ਾਮਿਲ ਹਨ, ਕੁਝ ਡਿਪਟੀ ਕਮਿਸ਼ਨਰ ਤੇ ਐਸ.ਡੀ.ਓ ਵੀ ਸ਼ਾਮਿਲ ਹਨ | ...
ਚੰਡੀਗੜ੍ਹ, 23 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਝਪਟਮਾਰੀ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਬਾਪੂਧਾਮ ਕਾਲੋਨੀ ਦੇ ਕਰਨ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ...
ਚੰਡੀਗੜ੍ਹ, 23 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਮੋਟਰਸਾਈਕਲ 'ਤੇ ਜਾਅਲੀ ਨੰਬਰ ਲਗਾ ਕੇ ਘੁੰਮ ਰਹੇ ਇਕ ਵਿਅਕਤੀ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਜੁਝਾਰ ਨਗਰ ਮੋਹਾਲੀ ਦੇ ਰਹਿਣ ਵਾਲੇ ਸਵਰਨ ਮਹਤੋ ਵਜੋਂ ਹੋਈ ਹੈ | ਪੁਲਿਸ ਟੀਮ ...
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)- ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਜਥੇਬੰਦੀਆਂ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮ. ਐੱਸ. ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ...
ਲਾਲੜੂ, 23 ਸਤੰਬਰ (ਰਾਜਬੀਰ ਸਿੰਘ)-ਪਿੰਡ ਕਸੌਲੀ ਤੇ ਭੁੱਖੜੀ ਵਿਖੇ ਆਮ ਆਦਮੀ ਪਾਰਟੀ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ 'ਆਪ' ਦੇ ਸੀਨੀਅਰ ਆਗੂ ਨਵਜੋਤ ਸੈਣੀ ਨੇ ਕਿਹਾ ਕਿ ਕਾਂਗਰਸ ਪਾਰਟੀ ਹੁਣ ਡੁੱਬਦੀ ਬੇੜੀ ਵਾਂਗ ਹੈ, ਜਿਸ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ...
ਜ਼ੀਰਕਪੁਰ, 23 ਸਤੰਬਰ (ਹੈਪੀ ਪੰਡਵਾਲਾ)-ਪੰਜਾਬ 'ਚ ਗ਼ੈਰ-ਕਾਨੂੰਨੀ ਲਾਟਰੀਆਂ, ਪਰਚੀਆਂ ਤੇ ਦੜ੍ਹੇ-ਸੱਟੇ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਗਠਿਤ ਟੀਮ ਵਲੋਂ ਅੱਜ ਜ਼ੀਰਕਪੁਰ ਵਿਖੇ ਛਾਪਾ ਮਾਰਿਆ ਗਿਆ, ਜਿਸ ਦੌਰਾਨ ਜ਼ੀਰਕਪੁਰ ਦੇ ਵੱਖ-ਵੱਖ ...
ਮਾਜਰੀ, 23 ਸਤੰਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਤੀੜਾ ਦੀ ਬਰਸਾਤੀ ਨਦੀ 'ਚੋਂ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲਿਸ ਨੇ ਜੰਗ ਬਹਾਦਰ ਸਿੰਘ ਪੁੱਤਰ ਭਗਤ ਸਿੰਘ, ਲਖਵੀਰ ਸਿੰਘ ਉਰਫ਼ ਬਿੱਟੂ ਪੁੱਤਰ ਰਤਨ ਸਿੰਘ ਅਤੇ ਕਿ੍ਸ਼ਨਪਾਲ ...
ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਵਿਚਲੇ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਤੋਂ ਲਗਭਗ 2 ਮਹੀਨੇ ਤੋਂ ਬਾਅਦ ਅੱਜ ਕੌਮਾਂਤਰੀ ਉਡਾਣਾਂ ਦਾ ਸ਼ੁਰੂ ਹੋ ਗਈਆਂ ਪਰ ਅੱਜ ਦੁਬਈ ਨੂੰ ਜਾਣ ਵਾਲੀ ਪਹਿਲੀ ਉਡਾਣ 'ਚ ਜਾਣ ਵਾਲੇ ਦਰਜਨਾਂ ਯਾਤਰੀਆਂ ਨੂੰ ਉਸ ...
ਖਰੜ, 23 ਸਤੰਬਰ (ਗੁਰਮੁੱਖ ਸਿੰਘ ਮਾਨ)-ਅੱਜ ਸਵੇਰੇ ਖਰੜ ਸ਼ਹਿਰ ਅਤੇ ਨਾਲ ਲੱਗਦੇ ਪੇਂਡੂ ਖੇਤਰਾਂ 'ਚ ਹੋਈ ਬਰਸਾਤ ਕਾਰਨ ਖੇਤਰ ਵਿਚਲੇ ਰੇਲਵੇ ਅੰਡਰ ਕਾਜ਼ਵਿਆਂ 'ਚ ਬਰਸਾਤੀ ਪਾਣੀ ਜਮ੍ਹਾਂ ਹੋਣ ਕਾਰਨ ਦੋ ਪਹੀਆ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲ ਪੇਸ਼ ਆਈ | ਰੰਧਾਵਾ ...
ਲਾਲੜੂ, 23 ਸਤੰਬਰ (ਰਾਜਬੀਰ ਸਿੰਘ)-ਲਾਲੜੂ ਪੁਲਿਸ ਨੇ ਇਕ 25 ਸਾਲਾ ਨੌਜਵਾਨ ਨੂੰ 270 ਲੀਟਰ ਨਾਜਾਇਜ਼ ਸ਼ਰਾਬ (ਦੇਸੀ) ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਲਾਲੜੂ ਸਬ-ਇੰਸਪੈਕਟਰ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਲਾਲੜੂ ਪੁਲਿਸ ਨੇ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ...
ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਦੇ ਵੇਰਕਾ ਮਿਲਕ ਪਲਾਂਟ ਮੁਲਾਜ਼ਮਾਂ ਦੀ ਸੂਬਾ ਪੱਧਰੀ ਜਥੇਬੰਦੀ 'ਦੀ ਪੰਜਾਬ ਸਟੇਟ ਕੋਆਪ੍ਰੇਟਿਵ ਮਿਲਕ ਪਲਾਂਟ/ਪ੍ਰਾਜੈਕਟ ਇੰਪਲਾਈਜ਼ ਕੰਨਫੈਡਰੇਸ਼ਨ' ਦੇ ਨੁਮਾਇੰਦਿਆਂ ਵਲੋਂ ਨਵ-ਨਿਯੁਕਤ ਉੱਪ ਮੁੱਖ ਮੰਤਰੀ ...
ਐੱਸ. ਏ. ਐੱਸ. ਨਗਰ, 23 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਨੂੰ ਚਮਕੌਰ ਸਾਹਿਬ ਦੀ ਇਤਿਹਾਸਕ ਧਰਤੀ ਤੋ ਤਿੰਨ ਵਾਰ ਲਗਾਤਾਰ ਵਿਧਾਇਕ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਬਹੁਤ ਉਮੀਦਾਂ ਹਨ | ਇਹ ਪ੍ਰਗਟਾਵਾ ਕਰਦਿਆਂ ਉੱਘੇ ਖੇਡ ਪ੍ਰਮੋਟਰ ਤੇ ਸਮਾਜ ਸੇਵੀ ...
ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਕੋਵਿਡ ਦੇ ਪਸਾਰ ਨੂੰ ਰੋਕਣ ਲਈ ਟੈਸਟਿੰਗ, ਕੰਟੈਕਟ ਟਰੇਸਿੰਗ ਤੇ ਟੀਕਾਕਰਨ ਨੂੰ ਤੇਜ਼ ਕਰਨ 'ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਸਿਹਤ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਕੋਵਿਡ ...
ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਧਰਮ ਪ੍ਰਚਾਰ ਲਹਿਰ ਤਹਿਤ ਹਲਕਾ ਮੁਹਾਲੀ ਅੰਦਰ ਗੁਰਮਤਿ ਕੈਂਪਾਂ ਦੀ ਲੜੀ ਨਿਰੰਤਰ ਜਾਰੀ ਹੈ | ਇਸ ...
ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਗ੍ਰੇਸ਼ੀਅਨ ਸੁਪਰਸਪੈਸ਼ਲਿਟੀ ਹਸਪਤਾਲ ਮੁਹਾਲੀ ਵਿਖੇ ਕਾਰਜਸ਼ੀਲ ਮਨੁੱਖੀ ਸਰੀਰ ਦੇ ਅੰਗਾਂ ਦੀ ਕਾਰਜ ਪ੍ਰਣਾਲੀ ਦੀ ਜਾਂਚ ਲਈ ਨਿਊਕਲੀਅਰ ਮੈਡੀਸਨ ਅਤੇ ਪੀ. ਈ. ਟੀ. (ਪੈਟ) ਸੀ. ਟੀ. ਸਕੈਨ ਵਿਭਾਗ ਦੇ ਕੰਸਲਟੈਂਟ ਡਾ. ਸਲੋਨੀ ...
ਚੰਡੀਗੜ੍ਹ, 23 ਸਤੰਬਰ (ਬਿ੍ਜੇਂਦਰ ਗੌੜ)-ਸ਼ਰਾਬ ਤੇ ਹੋਰ ਸੈਂਪਲਾਂ ਦੀ ਟੈਸਟਿੰਗ ਵਿਚ ਤੇਜ਼ੀ ਲਿਆਉਣ ਨੂੰ ਲੈ ਕੇ ਅਹਿਮ ਆਦੇਸ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜਾਰੀ ਕੀਤੇ ਹਨ | ਹਾਈਕੋਰਟ ਨੇ ਪੰਜਾਬ ਦੇ ਗ੍ਰਹਿ ਸਕੱਤਰ, ਪੰਜਾਬ ਪਬਲਿਕ ਸਰਵਿਸ ਕਮਿਸ਼ਨ ਤੇ ਪੰਜਾਬ ...
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂਬੇ ਦੇ ਮੁੱਖ ਮੰਤਰੀ ਬਾਰੇ ਸੋਸ਼ਲ ਮੀਡੀਆ 'ਤੇ ਜਾਤੀਸੂਚਕ ਟਿੱਪਣੀ ਕਰਨ ਦਾ ਸਵੈ ਨੋਟਿਸ ਲਿਆ ਹੈ | ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਤੇਜਿੰਦਰ ਕੌਰ ਨੇ ...
ਕੁਰਾਲੀ, 23 ਸਤੰਬਰ (ਬਿੱਲਾ ਅਕਾਲਗੜ੍ਹੀਆ)-ਪਿੰਡ ਸ਼ਾਹਪੁਰ ਦਾ ਕਿਸਾਨ ਸੁਖਵਿੰਦਰ ਸਿੰਘ ਪੁੱਤਰ ਮੋਤਾ ਸਿੰਘ ਨੇ ਪਿਛਲੇ ਸੀਜ਼ਨ 'ਚ ਆਪਣੀ 10 ਏਕੜ ਅਤੇ ਹੋਰਨਾਂ ਕਿਸਾਨਾਂ ਦੀ 100 ਏਕੜ ਜ਼ਮੀਨ ਦੀ ਪਰਾਲੀ ਅਤੇ ਹੋਰਨਾਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ...
ਖਰੜ, 23 ਸਤੰਬਰ (ਗੁਰਮੁੱਖ ਸਿੰਘ ਮਾਨ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਸ਼ਹਿਰ ਲਈ ਇਹ ਮਾਣ ਤੇ ਖੁਸ਼ੀ ਵਾਲੀ ਗੱਲ ਹੈ ਕਿ ਕਿ ਕਾਂਗਰਸੀ ਹਾਈਕਮਾਨ ਨੇ ਦਲਿਤ ...
ਜ਼ੀਰਕਪੁਰ, 23 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਆਪਣੀ ਸਕੀ ਧੀ ਨਾਲ ਜਬਰ-ਜਨਾਹ ਕਰਵਾਉਣ ਵਾਲੀ ਕਲਯੁਗੀ ਮਾਂ ਨੂੰ ਬਠਿੰਡਾ ਤੋਂ ਗਿ੍ਫ਼ਤਾਰ ਕਰ ਲਿਆ ਹੈ ¢ ਪੁਲਿਸ ਨੇ ਉਸ ਨੂੰ ਗਿ੍ਫ਼ਤਾਰ ਕਰਨ ਉਪਰੰਤ ਅੱਜ ਅਦਾਲਤ 'ਚ ਪੇਸ਼ ਕੀਤਾ, ਜਿੱਥੋਂ ਉਸ ਨੂੰ 4 ਦਿਨਾਂ ...
ਕੁਰਾਲੀ, 23 ਸਤੰਬਰ (ਬਿੱਲਾ ਅਕਾਲਗੜ੍ਹੀਆ)-ਕਿ੍ਸ਼ੀ ਵਿਗਿਆਨ ਕੇਂਦਰ ਮੁਹਾਲੀ ਵਲੋਂ ਪਿੰਡ ਦੁਸਾਰਨਾ ਵਿਖੇ 'ਸਬਜ਼ੀਆਂ ਦੀ ਜੈਵਿਕ ਵਿਗਿਆਨਕ ਘਰ ਬਗ਼ੀਚੀ' ਵਿਸ਼ੇ 'ਤੇ ਹਫ਼ਤਾਵਾਰੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ | ਨਾਬਾਰਡ ਅਧੀਨ 'ਘਰ ਬਗ਼ੀਚੀ ਨੂੰ ...
ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਅੱਤਿਆਚਾਰ ਤੇ ਭਿ੍ਸ਼ਟਾਚਾਰ ਵਿਰੋਧੀ ਫਰੰਟ ਅਤੇ ਹਮਿਖ਼ਆਲੀ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਖੁਸ਼ੀ 'ਚ ਲੱਡੂ ਵੰਡੇ ਗਏ | ਇਸ ਮੌਕੇ ਉਕਤ ਜਥੇਬੰਦੀਆਂ ਨਾਲ ...
ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਦੇ ਫੈਲਾਅ ਨੂੰ ਰੋਕਣ ਲਈ ਨਗਰ ਨਿਗਮ ਮੁਹਾਲੀ ਵਲੋਂ ਅਪ੍ਰੈਲ-ਮਹੀਨੇ ਤੋਂ ਸਾਰੇ ਸ਼ਹਿਰ 'ਚ ਲਗਾਤਾਰ ਫੌਗਿੰਗ ਕਰਵਾਈ ਜਾ ਰਹੀ ਹੈ | ਇਸ ਕੰਮ ਲਈ ਨਗਰ ਨਿਗਮ ਦੀਆਂ ਜੀ. ਪੀ. ਐੱਸ. ਪ੍ਰਣਾਲੀ ...
ਮਾਜਰੀ, 23 ਸਤੰਬਰ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ ਇਲਾਕੇ ਦੇ ਪਿੰਡਾਂ ਦੇ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਨੂੰ 27 ਸਤੰਬਰ ਦੇ ਬੰਦ ਦੇ ਸੱਦੇ ਸਬੰਧੀ ਲਾਮਬੰਦ ਕਰਨ ਲਈ ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਵਲੋਂ ਇਕ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ...
ਖਰੜ, 23 ਸਤੰਬਰ (ਗੁਰਮੁੱਖ ਸਿੰਘ ਮਾਨ)-ਪਿੰਡ ਝੰਜੇੜੀ ਗੁੱਗਾ ਮਾੜੀ ਤੋਂ ਗੁੱਗਾ ਮਾੜੀ ਬਾਗੜ ਰਾਸ਼ਨਸਥਾਨ ਲਈ 10ਵੀਂ ਪੈਦਲ ਯਾਤਰਾ ਰਵਾਨਾ ਹੋਈ, ਜਿਸ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਵਲੋਂ ਰਵਾਨਾ ਕੀਤਾ ...
ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਬਿਆਨ ਕਿ 'ਉਹ ਆਪਣੇ 17 ਸਾਲਾਂ ਦੇ ਰਾਜਸੀ ਜੀਵਨ 'ਚ ਪਹਿਲੀ ਵਾਰ ਫ਼ੈਸਲੇ ਲੈਣ ਵਾਸਤੇ ਏਨੇ ਆਜ਼ਾਦ ਤੇ ਅਰਾਮਦਾਇਕ ਮਹਿਸੂਸ ਕਰ ਰਹੇ ਹਨ' 'ਤੇ ਟਿੱਪਣੀ ...
ਖਰੜ, 23 ਸਤੰਬਰ (ਮਾਨ)-ਏਕਮ ਫਾਊਾਡੇਸ਼ਨ ਵਲੋਂ ਸ਼ਹੀਦ ਕਿਸਾਨਾਂ ਦੀ ਯਾਦ 'ਚ 26 ਸਤੰਬਰ ਨੂੰ ਪਿੰਡ ਖਾਨਪੁਰ ਵਿਖੇ ਸਵੇਰੇ 10 ਵਜੇ ਤੋਂ ਲੈ ਕੇ 4 ਵਜੇ ਤੱਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਫਾਊਾਡੇਸ਼ਨ ਦੇ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਅੱਪੂ ਤੇ ਸੁੱਖਾ ...
ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਸਥਾਨਕ ਫੇਜ਼-6 ਵਿਚਲੇ ਸਰਕਾਰੀ ਕਾਲਜ ਮੁਹਾਲੀ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਦੇ ਵਿਦਿਆਰਥੀਆਂ ਵਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪੱਧਰੀ 'ਨਿਊ ਇੰਡੀਆ' ਨਾਮਕ ...
ਐੱਸ. ਏ. ਐੱਸ. ਨਗਰ, 23 ਸਤੰਬਰ (ਬੈਨੀਪਾਲ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਮੰਗ ਕੀਤੀ ਕਿ ਬਿਨ੍ਹਾਂ ਕਿਸੇ ਸੋਚ ਵਿਚਾਰ ਤੋਂ ...
ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੀ ਹੋਈ ਚੋਣ ਤੋਂ ਬਾਅਦ ਅੱਜ ਉਸ ਸਮੇਂ ਨਵਾਂ ਮੋੜ ਆ ਗਿਆ, ਜਦੋਂ ਕੁਝ ਦਿਨ ਪਹਿਲਾਂ ਜਨਰਲ ਬਾਡੀ ਮੀਟਿੰਗ 'ਚ ਚੁਣੇ ਗਏ ਪ੍ਰਧਾਨ ਹਰਪ੍ਰੀਤ ਸਿੰਘ ਡਡਵਾਲ ਦੇ ਬਰਾਬਰ ਇਕ ਦੂਜੇ ...
ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਫੂਡ ਐਂਡ ਡਰੱਗ ਅਥਾਰਟੀ ਦੇ ਨਿਯੁਕਤ ਕੀਤੇ ਗਏ ਸਹਾਇਕ ਕਮਿਸ਼ਨਰ ਅਮਿਤ ਦੁੱਗਲ ਵਲੋਂ ਅੱਜ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਗਿਆ | ਇਸ ਮੌਕੇ ਜ਼ਿਲ੍ਹਾ ਮੁਹਾਲੀ ਕੈਮਿਸਟ ਐਸੋਸੀਏਸ਼ਨ ਦੇ ...
ਚੰਡੀਗੜ੍ਹ, 23 ਸਤੰਬਰ (ਮਾਨ)-ਵਿਸ਼ਵ ਕਾਰ-ਫਰੀ ਡੇ ਦੇ ਮੌਕੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਜਨਤਾ ਨੂੰ ਵਾਤਾਵਰਨ ਸਰੰਖਣ ਦਾ ਸੰਦੇਸ਼ ਦਿੱਤਾ | ਅੱਜ ਪੂਰੇ ਦਿਨ ਆਪਣੀ ਹੋਰ ਦਿਨਾਂ ਤੋਂ ਵੱਧ ਵਿਅਸਤ ਦਿਨ ਦੇ ਬਾਵਜੂਦ ਆਪਣੀ ਕਾਰ ਕਾਫਿਲੇ ਦੀ ਵਰਤੋ ਨਾ ...
ਚੰਡੀਗੜ੍ਹ, 23 ਸਤੰਬਰ (ਮਾਨ) - ਹਰਿਆਣਾ ਦੇ ਟਰਾਂਸਪੋਰਟ ਮੰਤਰੀ ਸ੍ਰੀ ਮੂਲਚੰਦ ਸ਼ਰਮਾ ਨੇ ਸਖ਼ਤੀ ਦਿਖਾਉਂਦੇ ਹੋਏ ਅੱਜ ਰੋਡਵੇਜ਼ ਬੱਸਾਂ ਦਾ ਬੀਮਾ ਨਾ ਕਰਵਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ 'ਤੇ ਤੁਰੰਤ ਕਾਰਵਾਈ ਦੇ ਆਦੇਸ਼ ਦਿੱਤੇ ਹਨ | ਉਨ੍ਹਾਂ ਨੇ ਕਿਹਾ ਕਿ ...
ਚੰਡੀਗੜ੍ਹ, 23 ਸਤੰਬਰ (ਵਿਕਰਮਜੀਤ ਸਿੰਘ ਮਾਨ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਐਲਾਨ ਕੀਤਾ ਕਿ ਰਾਜ ਵਿਚ ਈ-ਵਾਹਨਾਂ ਨੂੰ ਪ੍ਰੋਤਸਾਹਨ ਦੇਣ ਦੇ ਲਈ ਰਾਜ ਸਰਕਾਰ ਵੱਲੋਂ ਸ਼ੁਰੂ ਵਿਚ ਈ-ਵਾਹਨ ਖ਼ਰੀਦਣ ਵਾਲੇ ਲੋਕਾਂ ਨੂੰ ਸਬਸਿਡੀ ਦਿੱਤੀ ਜਾਵੇਗੀ | ...
ਮਾਜਰੀ, 23 ਸਤੰਬਰ (ਧੀਮਾਨ)-ਕਸਬਾ ਨਵਾਂਗਰਾਉਂ ਤੋਂ ਜਾਂਦੀ ਨਾਡਾ ਰੋਡ 'ਤੇ ਸਿੰਘਾਂ ਦੇਵੀ ਨੇੜੇ 'ਪਟਿਆਲਾ ਕੀ ਰਾਓ' ਨਦੀ 'ਤੇ ਤਿਆਰ ਹੋ ਰਹੇ ਪੁਲ ਦੇ ਨਿਰਮਾਣ ਕਾਰਜਾਂ ਦੇ ਚਲਦਿਆਂ ਨਦੀ ਦੇ ਵਹਾਅ ਵਾਲੀ ਜ਼ਮੀਨ 'ਚ ਮਿੱਟੀ ਤੇ ਹੋਰ ਮਟੀਰੀਅਲ ਪਿਆ ਹੋਣ ਕਰਕੇ ਅਤੇ ਪਿੱਛੋਂ ...
ਕੁਰਾਲੀ, 23 ਸਤੰਬਰ (ਹਰਪ੍ਰੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੋੜਣ ਦੇ ਮਨੋਰਥ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਹਲਕਾ ਖਰੜ ਦੇ ਪਿੰਡਾਂ ...
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)- ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਕ ਅਤੇ ਗੁਣਾਤਮਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ ਗ੍ਰਾਮੀਣ (ਐਸ.ਐਸ.ਜੀ.) 2021 ਦੀ ਸ਼ੁਰੂਆਤ ...
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਵਜੋਂ ਪਾਰਟੀ ਦੇ ਸੀਨੀਅਰ ਆਗੂ ਸ. ਮਨਜਿੰਦਰ ਸਿੰਘ ਸਿਰਸਾ ਦੀ ਕੋ-ਆਪਸ਼ਨ ਰੋਕਣ ਲਈ ਆਮ ਆਦਮੀ ...
ਚੰਡੀਗੜ੍ਹ, 23 ਸਤੰਬਰ (ਅਜਾਇਬ ਸਿੰਘ ਔਜਲਾ)- 'ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ' ਦੀ ਇਕ ਵਿਸ਼ੇਸ਼ ਇਕੱਤਰਤਾ ਇੱਥੇ ਫ਼ਰੰਟ ਦੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਦੀ ਪ੍ਰਧਾਨਗੀ ਵਿੱਚ ਹੋਈ | ਇਸ ਵਿਚ ਫ਼ੈਸਲਾ ਕੀਤਾ ਗਿਆ ਕਿ ਸਾਂਝੇ ਫ਼ਰੰਟ ਵੱਲੋਂ ਆਪਣੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX