ਜੈਤੋ, 23 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਅੱਜ ਸਵੇਰੇ ਤੋਂ ਇਲਾਕੇ 'ਚ ਪੈ ਰਹੇ ਮੀਂਹ ਨਾਲ ਜਿਥੇ ਗਰਮੀ ਤੋਂ ਰਾਹਤ ਮਿਲੀ ਹੈ | ਮੀਂਹ ਨਾਲ ਕਿਸਾਨਾਂ ਦੇ ਚਿਹਰਿਆਂ 'ਤੇ ਖੁਸ਼ੀ ਦਾ ਮਾਹੌਲ ਹੈ ਕਿਉਂਕਿ ਝੋਨੇ ਤੇ ਨਰਮੇ ਦੀ ਫ਼ਸਲ ਨੂੰ ਪਾਲਣ ਲਈ ਪਾਣੀ ਦੀ ਸਖ਼ਤ ਜ਼ਰੂਰਤ ਸੀ | ਇਸ ਮੀਂਹ ਨਾਲ ਸ਼ਹਿਰ ਦੇ ਨੀਵੇਂ ਇਲਾਕਿਆਂ, ਮੁੱਖ ਬਾਜ਼ਾਰਾਂ ਵਿਚ ਪਾਣੀ ਜਮ੍ਹਾ ਹੋਣ ਨਾਲ ਲੋਕਾਂ ਦਾ ਘਰਾਂ ਵਿਚੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ ਤੇ ਰਾਹਗੀਰਾਂ ਨੂੰ ਦਿੱਕਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਸਥਾਨਕ ਤੇਲੀ ਮੁਹੱਲਾ, ਨਵੀਂ ਆਬਾਦੀ, ਮੇਨ ਬਾਜ਼ਾਰ, ਬਿਸ਼ਨੰਦੀ ਬਾਜ਼ਾਰ, ਚੈਨਾ ਬਾਜ਼ਾਰ, ਮੁਕਤਸਰ ਰੋਡ, ਰੇਲਵੇ ਸਟੇਸ਼ਨ ਦੇ ਨਾਲ-ਨਾਲ, ਸ਼ਹਿਰ ਦੇ ਮੁੱਖ ਬਾਜ਼ਾਰਾਂ ਦੀਆਂ ਸੜਕਾਂ, ਵਾਲਮੀਕ ਕਾਲੋਨੀ, ਲਾਈਨਾਂਪਾਰ ਬਸਤੀ ਦੀਆਂ ਗਲੀਆਂ 'ਚ ਆਦਿ ਥਾਂਵਾਂ 'ਤੇ ਮੀਂਹ ਦਾ ਪਾਣੀ ਜਮ੍ਹਾ ਹੋਣ ਨਾਲ ਲੋਕਾਂ ਦਾ ਆਪਣੇ ਘਰਾਂ 'ਚੋਂ ਬਾਹਰ ਨਿਕਲਣਾ ਔਖਾ ਹੋ ਗਿਆ | ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਵੱਲ ਸਰਕਾਰ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਸ਼ਹਿਰ ਨਿਵਾਸੀਆਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੀਵਰੇਜ ਸਿਸਟਮ ਨੂੰ ਤੁਰੰਤ ਠੀਕ ਕਰਵਾਇਆ ਜਾਵੇ |
ਬਰਗਾੜੀ, 23 ਸਤੰਬਰ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਬਰਗਾੜੀ ਵਿਖੇ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਬਹਿਬਲ ਕਲਾਂ, ਕੋਟਕਪੂਰਾ ਗੋਲੀਕਾਂਡ ਦੇ ਇਨਸਾਫ਼ ਲਈ ਇਕ ਜੁਲਾਈ ਤੋਂ ਬਰਗਾੜੀ ਇਨਸਾਫ ਮੋਰਚਾ ਸ਼ੁਰੂ ਕੀਤਾ ...
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)- ਜਿੱਥੇ ਪੰਜਾਬ ਮੰਤਰੀ ਮੰਡਲ ਵਿਚ ਫ਼ੇਰਬਦਲ ਹੋਣ ਨਾਲ ਪੰਜਾਬ ਦੇ ਬੇਰੁਜ਼ਗਾਰਾਂ ਨੂੰ ਨੌਕਰੀ ਦੀ ਆਸ ਬੱਝੀ ਸੀ ਉੱਥੇ ਹੀ ਕੋਰੋਨਾ ਮਹਾਂਮਾਰੀ ਦੌਰਾਨ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ 'ਚ ...
ਫ਼ਰੀਦਕੋਟ, 23 ਸਤੰਬਰ (ਸਰਬਜੀਤ ਸਿੰਘ)- ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਨਾਲ ਇਕ ਔਰਤ ਅਤੇ ਉਸ ਦਾ 7 ਸਾਲਾ ਬੱਚਾ ਗੰਭੀਰ ਜ਼ਖ਼ਮੀ ਹੋ ਗਏ ਅਤੇ ਸਾਮਾਨ ਦਾ ਵੀ ਕਾਫੀ ਨੁਕਸਾਨ ਹੋਇਆ | ...
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 2021 ਦੌਰਾਨ ਡੀ.ਸੀ. ਜੋਤੀ ਸੌਰਵ ਰਾਜ ਆਪਣੇ ਪਤੀ ਕੁਮਾਰ ਸੌਰਵ ਰਾਜ ਨੂੰ ਮਿਲਣ ਵਾਲਾ ਬਾਬਾ ਫ਼ਰੀਦ ਇਮਾਨਦਾਰੀ ਐਵਾਰਡ ਲੈਣ ਲਈ ਫ਼ਰੀਦਕੋਟ ਪਹੁੰਚੇ ਜਿੱਥੇ ਉਨ੍ਹਾਂ ਸਭ ਤੋਂ ਪਹਿਲਾਂ ...
ਬਰਗਾੜੀ, 23 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)- ਕਿਸਾਨਾਂ ਦੀ ਪਿਛਲੇ ਲਗਪਗ ਪੰਜ ਮਹੀਨਿਆਂ ਦੀ ਮਿਹਨਤ ਸਦਕਾ ਸਾਉਣੀ ਦੀਆਂ ਫ਼ਸਲਾਂ ਹੁਣ ਪੱਕਣ ਦੇ ਬਹੁਤ ਨਜ਼ਦੀਕ ਹਨ ਤੇ ਕਿਸਾਨ ਇਨ੍ਹਾਂ ਦੇ ਝਾੜ ਤੋਂ ਕਾਫੀ ਆਸਵੰਦ ਹਨ ਪਰ ਹੁਣ ਮੌਸਮ ਵਿਭਾਗ ਦੀ ਪੇਸ਼ੀਨਗੋਈ ਅਨੁਸਾਰ ...
ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਚਨਾਬ ਗਰੁੱਪ ਆਫ਼ ਐਜੂਕੇਸ਼ਨ ਦੇ ਮੁਖੀ ਸਮਾਜ ਸੇਵੀ ਬਲਜੀਤ ਸਿੰਘ ਖੀਵਾ ਨੇ ਪਿਛਲੇ ਦਿਨੀਂ ਨੇਪਾਲ 'ਚ ਹੋਏ ਇੰਡੋ ਨੇਪਾਲ ਇੰਟਰਨੈਸ਼ਨਲ ਕਬੱਡੀ ਟੂਰਨਾਮੈਂਟ ਵਿਚ ਚਾਂਦੀ ਦਾ ਤਗਮਾ ਜਿਤਾਉਣ ਵਾਲੀ ਬੇਟੀ ...
ਸਾਦਿਕ, 23 ਸਤੰਬਰ (ਗੁਰਭੇਜ ਸਿੰਘ ਚੌਹਾਨ)- ਅੱਜ ਥਾਣਾ ਸਾਦਿਕ ਦੀ ਪੁਲਿਸ ਨੇ ਘੁੱਦੂਵਾਲਾ, ਜੰਡ ਸਾਹਿਬ, ਕਾਨਿਆਂ ਵਾਲੀ ਖੁਰਦ ਆਦਿ ਪਿੰਡਾਂ ਦੀ ਗਸ਼ਤ ਦੌਰਾਨ ਤਿੰਨ ਮੋਟਰ ਚੋਰਾਂ ਨੂੰ ਕਾਬੂ ਕੀਤਾ ਹੈ | ਥਾਣਾ ਸਾਦਿਕ ਦੇ ਮੁੱਖ ਅਫ਼ਸਰ ਚਮਕੌਰ ਸਿੰਘ ਨੇ ਦੱਸਿਆ ਕਿ ...
ਫ਼ਰੀਦਕੋਟ, 23 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਜਨਰਲ ਕੈਟਾਗਰੀ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਦੇਸ਼ ਕਮਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਨੂੰ ਸੁਦੇਸ਼ ਕਮਲ ਸ਼ਰਮਾ, ਸੁਖਬੀਰ ਸਿੰਘ, ਦਲੀਪ ਸਿੰਘ ਬਾਸੀ, ਅਮਰਜੀਤ ਸਿੰਘ ...
ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਢਿੱਲਵਾਂ ਦੀ ਪ੍ਰਧਾਨਗੀ ਹੇਠ ਪਿੰਡ ਫਿੱਡੇ ਖੁਰਦ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ਤਿੰਨ ਖੇਤੀ ਕਾਨੂੰਨ ...
ਜੈਤੋ, 23 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਸਥਾਨਕ ਵੱਖ-ਵੱਖ ਹਾਦਸਿਆਂ 'ਚ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਿਆ ਹੈ | ਸਮਾਜ ਸੇਵੀ ਸੰਸਥਾ ਸਹਾਰਾ ਜੈਤੋ ਦੇ ਮੈਂਬਰਾਂ ਨੇ ਦੱਸਿਆ ਕਿ ਸਥਾਨਕ ਸਟੇਡੀਅਮ ਰੋਡ 'ਤੇ ਇਕ ਵਿਅਕਤੀ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ...
ਫ਼ਰੀਦਕੋਟ, 23 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਮੋਰੀ ਗੇਟ ਨਜ਼ਦੀਕ ਇਕ ਨੌਜਵਾਨ ਨੂੰ ਅਗਵਾ ਕਰਕੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ਾਂ 'ਚ ਪਿਓ-ਪੁੱਤਰ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਨੌਜਵਾਨ ਨੂੰ ...
ਸਾਦਿਕ, 23 ਸਤੰਬਰ (ਗੁਰਭੇਜ ਸਿੰਘ ਚੌਹਾਨ)- ਅੱਜ ਸਾਦਿਕ 'ਚ ਪਈ ਭਾਰੀ ਬਾਰਸ਼ ਕਾਰਨ ਜਿੱਥੇ ਗੰਦਾ ਪਾਣੀ ਲੋਕਾਂ ਦੇ ਘਰਾਂ ਤੇ ਦੁਕਾਨਾਂ 'ਚ ਵੜ ਗਿਆ ਉੱਥੇ ਹੀ ਸ੍ਰੀ ਮੁਕਤਸਰ ਸਾਹਿਬ ਵਾਲੀ ਸੜਕ 'ਤੇ ਸਾਦਿਕ ਵਿਚ ਸਥਿਤ ਗੁਰਦੁਆਰਾ ਸਿੰਘ ਸਭਾ ਵਿਚ ਵੀ ਪਾਣੀ ਭਰ ਗਿਆ ਤੇ ਨਾਲ ...
ਫ਼ਰੀਦਕੋਟ, 23 ਸਤੰਬਰ (ਸਰਬਜੀਤ ਸਿੰਘ)- ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਵਲੋਂ 24 ਸਤੰਬਰ ਨੂੰ ਦੋ ਘੰਟੇ ਦੀ ਹੜਤਾਲ ਦਾ ਐਲਾਨ ਕਰਦੇ ਹੋਏ ਦੋ ਘੰਟੇ ਬੱਸ ਸਟੈਂਡ ਬੰਦ ਰੱਖਿਆ ਜਾਵੇਗਾ | ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਜਿੰਦਰ ਕੁਮਾਰ, ਹਰਪ੍ਰੀਤ ...
ਜੈਤੋ, 23 ਸਤੰਬਰ (ਭੋਲਾ ਸ਼ਰਮਾ)- ਯੂਨੀਵਰਸਿਟੀ ਕਾਲਜ ਜੈਤੋ ਨੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਵਿਚ ਵਾਧਾ ਕਰਦਿਆਂ ਬੀ.ਏ. ਫ਼ਾਈਨਲ ਸਮੈਸਟਰ ਦੇ ਨਤੀਜੇ ਵਿਚ ਸ਼ਲਾਘਾਯੋਗ ਪ੍ਰਦਰਸ਼ਨ ਕੀਤਾ ਹੈ | ਕਾਲਜ ਪਿ੍ੰਸੀਪਲ ਡਾ. ਪਰਮਿੰਦਰ ਸਿੰਘ ਤੱਗੜ ਨੇ ਦੱਸਿਆ ਕਿ ਇਸ ਨਤੀਜੇ ...
ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕੌਮੀ ਸੇਵਾ ਯੋਜਨਾ ਦਾ ਇਕ ਰੋਜ਼ਾ ਕੈਂਪ ਪ੍ਰਭਜੋਤ ਸਿੰਘ ਪਿ੍ੰਸੀਪਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਸ਼ਵਿੰਦਰ ਕੌਰ ਲੈਕਚਰਾਰ ...
ਸਾਦਿਕ, 23 ਸਤੰਬਰ (ਗੁਰਭੇਜ ਸਿੰਘ ਚੌਹਾਨ)-ਅੱਜ ਦੀਪ ਸਿੰਘ ਵਾਲਾ 'ਚ ਕੁਸ਼ਲਦੀਪ ਸਿੰਘ ਢਿੱਲੋਂ ਵਲੋਂ ਪਿੰਡ 'ਚ ਬਣਵਾ ਕੇ ਦਿੱਤੇ ਗਏ ਜਿੰਮ ਦਾ ਉਦਘਾਟਨ ਬੀਬੀ ਕਿਰਨਦੀਪ ਕੌਰ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਤੇ ਸਰਪੰਚ ਸ਼ਾਮ ਲਾਲ ਬਜਾਜ ਨੇ ਫ਼ੀਤਾ ਕੱਟ ਕੇ ...
ਫ਼ਰੀਦਕੋਟ, 23 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਫ਼ਰੀਦਕੋਟ ਸਿਟੀ ਦੇ ਐੱਸ.ਐੱਚ.ਓ. ਲਾਭ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਮ ਲੋਕਾਂ ਦੀ ਸਿਹਤ ਦਾ ਪੂਰਾ ਧਿਆਨ ਰੱਖਿਆ ਜਾਵੇਗਾ ਤੇ ਕਿਸੇ ਨੂੰ ਵੀ ਸਿਹਤ ਨਾਲ ਖਿਲਵਾੜ ਕਰਨ ਦੀ ਇਜ਼ਾਜਤ ਨਹੀਂ ...
ਪੰਜਗਰਾੲੀਂ ਕਲਾਂ, 23 ਸਤੰਬਰ (ਸੁਖਮੰਦਰ ਸਿੰਘ ਬਰਾੜ)-ਅਜੋਕੀ ਨੌਜਵਾਨ ਪੀੜ੍ਹੀ ਨਸ਼ਿਆਂ ਵਰਗੀਆਂ ਅਲ੍ਹਾਮਤਾਂ ਦਾ ਸ਼ਿਕਾਰ ਹੋ ਰਹੀ ਹੈ | ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਅਲ੍ਹਾਮਤਾਂ ਤੋਂ ਬਚਾਉਣ ਲਈ ਬਾਣੀ ਤੇ ਬਾਣੇ ਨਾਲ ਜੋੜਨਾ ਸਮੇਂ ਦੀ ਲੋੜ ਹੈ | ਇਨ੍ਹਾਂ ...
ਸਾਦਿਕ, 23 ਸਤੰਬਰ (ਆਰ.ਐਸ.ਧੁੰਨਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪਿੰਡ ਇਕਾਈ ਮਚਾਕੀ ਖੁਰਦ ਦੇ ਪ੍ਰਧਾਨ ਗੁਰਜੀਤ ਸਿੰਘ ਗਾਹਲਾ ਨੇ ਆਪਣੇ ਪੈ੍ਰਸ ਬਿਆਨ ਰਾਹੀਂ ਦੱਸਿਆ ਕਿ ਲੰਮੇਂ ਸਮੇਂ ਤੋਂ ਉਨ੍ਹਾਂ ਦੇ ਪਿੰਡ ਦੇ ਛੱਪੜ ਦੀ ਸਫ਼ਾਈ ਨਾ ਹੋਈ ਹੋਣ ਕਰਕੇ ਅਤੇ ਪਾਣੀ ਦਾ ...
ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਪੰਜਾਬ ਦੇ ਵੱਖ-ਵੱਖ ਵਿਭਾਗਾਂ ਅੰਦਰ ਪਿਛਲੇ ਸਮੇਂ ਤੋਂ ਕੰਮ ਕਰਦੇ ਆ ਰਹੇ ਦਿਹਾੜੀਦਾਰ, ਠੇਕਾ ਤੇ ਆਊਟ ਸੋਰਸ ਮੁਲਾਜ਼ਮਾਂ ਦਾ ਅਧਿਕਾਰੀਆਂ ਤੇ ਠੇਕਾ ਕੰਪਨੀਆਂ ਵਲੋਂ ਜੰਗੀ ਪੱਧਰ 'ਤੇ ਆਰਥਿਕ ਸੋਸ਼ਣ ਕੀਤਾ ਜਾ ਰਿਹਾ ...
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜਲਿ੍ਹਆਂਵਾਲਾ ਬਾਗ਼ ਦੇ ਇਤਿਹਾਸ ਨਾਲ ਕੇਂਦਰ ਦੀ ਮੋਦੀ ਸਰਕਾਰ ਦੁਆਰਾ ਕੀਤੀ ਛੇੜਛਾੜ ਖ਼ਿਲਾਫ਼ ਅਤੇ ਇਸ ਧਰੋਹਰ ਦੀ ਇਤਿਹਾਸਕ ਦਿੱਖ ਬਹਾਲ ਕਰਵਾਉਣ ਲਈ ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ...
ਮਲੋਟ, 23 ਸਤੰਬਰ (ਪਾਟਿਲ)- ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਲੋਂ ਪ੍ਰੋ: ਮਨੀਸ਼ ਵੱਯਰ ਦੇ ਸਮਰਥਨ ਵਿਚ ਇਕ ਸਮਾਗਮ ਕਰਵਾਇਆ ਗਿਆ | ਸਕੂਲ ਪਿ੍ੰਸੀਪਲ ਸ੍ਰੀਮਤੀ ਸੰਧਿਆ ਬਠਲਾ ਅਤੇ ਸਮੂਹ ਸਟਾਫ਼ ਨੇ ...
ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਦੇ ਸਹਿਯੋਗ ਨਾਲ ਸੰਚਾਲਿਤ ਨੈਚੂਰਲ ਕੇਅਰ ਚਾਈਲਡ ਲਾਈਨ ਫ਼ਰੀਦਕੋਟ ਦੀ ਟੀਮ ਨੇ ਦੋ ਦਿਨ ਦਾ ਵਰਲਡ ਵਿਜ਼ਨ ਇੰਡੀਆ, ਸੀ.ਡੀ.ਪੀ.ਓ ਕੋਟਕਪੂਰਾ-1, ਸਰਬਜੀਤ ਕੌਰ ਦੇ ਸਹਿਯੋਗ ਨਾਲ ...
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਕਰ ਭਲਾ ਸੋਸ਼ਲ ਐਂਡ ਵੈੱਲਫੇਅਰ ਕਲੱਬ ਵਲੋਂ 10 ਜ਼ਰੂਰਤਮੰਦ ਲੋਕਾਂ ਨੂੰ ਟਰਾਈਸਾਈਕਲ ਭੇਟ ਕੀਤੇ ਗਏ | ਕਲੱਬ ਦੇ ਪ੍ਰਧਾਨ ਜਗਮੀਤ ਸਿੰਘ ਸੰਧੂ ਨੇ ਕਿਹਾ ਕਿ ਕਲੱਬ ਹਮੇਸ਼ਾ ਹੀ ...
ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਮਹਿਲਾ ਵਿੰਗ ਦੇ ਢਾਂਚੇ 'ਚ ਵਿਸਥਾਰ ਕਰਦੇ ਹੋਏ ਮਹਿਲਾ ਵਿੰਗ ਹਲਕਾ ਕੋਆਰਡੀਨੇਟਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ | ਕੋਟਕਪੂਰਾ ਦੀ ਮਹਿਲਾ ਵਿੰਗ ਕੋਆਰਡੀਨੇਟਰ ਦੀਪਕ ਰਾਣੀ ...
ਮਲੋਟ, 23 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਅਤੇ ਵੱਖ-ਵੱਖ ਵਪਾਰਕ ਜਥੇਬੰਦੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਮਲੋਟ ਵਿਖੇ ਹੋਈ, ਜਿਸ ਵਿਚ ਪੰਜਾਬ ਕਿਸਾਨ ਯੂਨੀਅਨ ਰੁਲਦੂ ਸਿੰਘ ਮਾਨਸਾ ਦੇ ਸੂਬਾ ਮੀਤ ਪ੍ਰਧਾਨ ਜੁਗਰਾਜ ਸਿੰਘ ਰੰਧਾਵਾ, ਜ਼ਿਲ੍ਹਾ ਮੀਤ ਪ੍ਰਧਾਨ ...
ਪੰਜਗਰਾਈਾ ਕਲਾਂ, 23 ਸਤੰਬਰ (ਕੁਲਦੀਪ ਸਿੰਘ ਗੋਂਦਾਰਾ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਪਿੰਡ ਜਿਊਣ ਵਾਲਾ ਦੀ ਇਕਾਈ ਦੀ ਚੋਣ ਨਿਰਮਲ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਹੋਈ ਜਿਸ ਵਿਚ ਗੁਰਸੇਵਕ ਸਿੰਘ ਪ੍ਰਧਾਨ, ਕਰਮਜੀਤ ਸਿੰਘ ...
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)- ਸ਼੍ਰੋਮਣੀ ਅਕਾਲੀ ਦਲ ਦੇ ਫ਼ਰੀਦਕੋਟ ਇਕਾਈ ਦੇ ਸ਼ਹਿਰੀ ਵਿੰਗ 'ਚ ਜਰਨਲ, ਇਸਤਰੀ, ਐੱਸ.ਸੀ ਅਤੇ ਬੀ.ਸੀ ਵਿੰਗ ਦੀਆਂ ਨਿਯੁਕਤੀਆਂ ਸਬੰਧੀ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ 'ਚ ਇਕ ...
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)- ਸਾਹਿਤ ਵਿਚਾਰ ਮੰਚ ਫ਼ਰੀਦਕੋਟ ਵਲੋਂ 19 ਤੋਂ 23 ਸਤੰਬਰ ਤੱਕ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਪੁਸਤਕ ਮੇਲਾ-2021 ਕਰਵਾਇਆ ਗਿਆ | ਅੱਜ ਪੁਸਤਕ ਮੇਲੇ ਵਿਚ ਲੇਖਕ ਮੰਗਾ ਸਿੰਘ ਅੰਟਾਲ ਨਾਲ ਰੂ-ਬਰੂ ਕਰਵਾਇਆ ਗਿਆ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX