ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ) - ਮਾਲਵੇ ਦੀ ਨਰਮਾ ਪੱਟੀ ਵਜੋਂ ਜਾਣੇ ਜਾਂਦੇ ਉਕਤ ਖ਼ਿੱਤੇ 'ਚ ਗੁਲਾਬੀ ਸੁੰਡੀ ਦੇ ਹਮਲੇ ਕਰਕੇ ਤਬਾਹ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਅੱਜ ਸੈਂਕੜੇ ਕਿਸਾਨਾਂ ਨੇ ਤਲਵੰਡੀ ਸਾਬੋ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਕਿਸਾਨਾਂ ਨੇ ਮੰਗ ਕੀਤੀ ਕਿ ਗੁਲਾਬੀ ਸੁੰਡੀ ਕਰਕੇ ਖ਼ਰਾਬ ਫ਼ਸਲ ਲਈ 60 ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇ ਅਤੇ ਬੀਜ ਕੰਪਨੀਆਂ ਦੀ ਜਾਂਚ ਕਰਕੇ ਬਣਦੀ ਕਾਰਵਾਈ ਵੀ ਕੀਤੀ ਜਾਵੇ | ਦੱਸਣਾ ਬਣਦਾ ਹੈ ਕਿ ਤਲਵੰਡੀ ਸਾਬੋ ਦੇ ਇਲਾਕੇ ਦੇ ਕਈ ਪਿੰਡਾਂ ਵਿਚ ਗੁਲਾਬੀ ਸੁੰਡੀ ਦੇ ਹਮਲੇ ਕਾਰਣ ਨਰਮੇ ਦੀ ਫ਼ਸਲ ਦਾ ਵੱਡੀ ਪੱਧਰ ਤੇ ਨੁਕਸਾਨ ਹੋਇਆ ਹੈ ਅਤੇ ਕਈਆਂ ਥਾਵਾਂ ਤੇ ਨਰਮੇ ਦੀ 80 ਤੋਂ 90 ਪ੍ਰਤੀਸ਼ਤ ਤੱਕ ਫ਼ਸਲ ਖ਼ਰਾਬ ਹੋ ਜਾਣ ਦੇ ਚੱਲਦਿਆਂ ਮਜ਼ਬੂਰੀਵੱਸ ਕਿਸਾਨ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਨੂੰ ਜਾਂ ਤਾਂ ਪੁੱਟ ਰਹੇ ਹਨ ਜਾਂ ਫਿਰ ਵਾਹ ਰਹੇ ਹਨ | ਨਰਮੇ ਦੀ ਫ਼ਸਲ ਦੇ ਵੱਡੀ ਪੱਧਰ ਤੇ ਨੁਕਸਾਨ ਦੇ ਬਾਵਜੂਦ ਸਰਕਾਰ ਜਾਂ ਪ੍ਰਸ਼ਾਸਨ ਦੇ ਕਿਸੇ ਵੀ ਨੁਮਾਇੰਦੇ ਵਲੋਂ ਕਿਸਾਨਾਂ ਦੀ ਸਾਰ ਨਾ ਲੈਣ ਤੋਂ ਦੁਖੀ ਕਿਸਾਨਾਂ ਨੇ ਅੱਜ ਤਲਵੰਡੀ ਸਾਬੋ ਦੇ ਥਾਣਾ ਚੌਕ ਵਿਚ ਸਰਕਾਰ ਖ਼ਿਲਾਫ਼ ਧਰਨਾ ਲਗਾ ਕੇ ਮੁਆਵਜ਼ੇ ਦੀ ਮੰਗ ਸ਼ੁਰੂ ਕਰ ਦਿੱਤੀ ਹੈ | ਧਰਨੇ ਦੌਰਾਨ ਸੰਬੋਧਨ ਕਰਦਿਆਂ ਵੱਖ ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲਾਂ ਬਾਰਿਸ ਕਰਕੇ ਇਲਾਕੇ ਵਿਚ ਕਿਸਾਨਾਂ ਦੀ ਨਰਮੇ ਦੀ ਫ਼ਸਲ ਦਾ ਬਹੁਤ ਨੁਕਸਾਨ ਹੋਇਆ ਉਪਰੰਤ ਹੁਣ ਗੁਲਾਬੀ ਸੁੰਡੀ ਨੇ ਤਾਂ ਨਰਮੇ ਦੀ ਫ਼ਸਲ ਬਿਲਕੁਲ ਹੀ ਤਬਾਹ ਕਰਕੇ ਰੱਖ ਦਿੱਤੀ | ਧਰਨੇ ਵਿਚ ਪੁੱਜੇ ਉੱਘੇ ਸਮਾਜ ਸੇਵੀ ਅਤੇ ਕਿਸਾਨ ਆਗੂ ਲੱਖਾ ਸਿਧਾਣਾ ਨੇ ਕਿਹਾ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨ ਹਿਤੈਸ਼ੀ ਹੋਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ ਪਰ ਜੇ ਉਹ ਸੱਚੀਂ ਕਿਸਾਨ ਹਿਤੈਸ਼ੀ ਹਨ ਤਾਂ ਇਥੇ ਆ ਕੇ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ੇ ਐਲਾਨਣ | ਭਾਕਿਯੂ (ਸਿੱਧੂਪੁਰ) ਆਗੂ ਯੋਧਾ ਸਿੰਘ ਨੰਗਲਾ ਨੇ ਬੀਜ ਕੰਪਨੀਆਂ ਅਤੇ ਸਰਕਾਰ ਦੀ ਮਿਲੀ ਭੁਗਤ ਨੂੰ ਕਿਸਾਨਾਂ ਦੀ ਤਬਾਹੀ ਦਾ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਇਹ ਇਸ ਲਈ ਕੀਤਾ ਗਿਆ ਕਿ ਕਿਸਾਨਾਂ ਦਾ ਧਿਆਨ ਦਿੱਲੀ ਸੰਘਰਸ਼ ਤੋਂ ਹਟਾ ਦਿੱਤਾ ਜਾਵੇ ਤੇ ਕਿਸਾਨ ਇਥੇ ਆਪਣੀ ਖ਼ਰਾਬ ਫ਼ਸਲ ਵਿਚ ਉਲਝ ਜਾਣ | ਗੁਰਵਿੰਦਰ ਬਰਾੜ, ਢਿੱਲੋਂ ਬਠਿੰਡੇ ਵਾਲਾ, ਮਾਨ ਬਠਿੰਡੇ ਵਾਲਾ, ਮੱਟ ਸ਼ੇਰੋਂ ਵਾਲਾ, ਜਗਦੇਵ ਜੱਜਲ ਆਦਿ ਨੇ ਨਰਮਾ ਤਬਾਹ ਹੋ ਜਾਣ ਤੇ ਕਿਸਾਨਾਂ ਦੇ ਨਾਲ ਨਾਲ ਖੇਤ ਮਜ਼ਦੂਰਾਂ ਲਈ ਵੀ ਮੁਆਵਜ਼ਾ ਮੰਗਿਆ | ਉਧਰ ਧਰਨੇ ਦੌਰਾਨ ਤੇਜ ਬਾਰਿਸ਼ ਸ਼ੁਰੂ ਹੋਣ ਦੇ ਬਾਵਜੂਦ ਵੀ ਕਿਸਾਨ ਬਾਰਿਸ਼ ਵਿਚ ਵੀ ਡਟੇ ਰਹੇ, ਖ਼ਬਰ ਲਿਖੇ ਜਾਣ ਤੱਕ ਧਰਨਾ ਚਾਲੂ ਸੀ | ਭਾਕਿਯੂ (ਸਿੱਧੂਪੁਰ) ਦੇ ਜੋਤ ਗਿੱਲ, ਦਵਿੰਦਰ ਸਰਾਂ ਆਦਿ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ |
ਗੋਨਿਆਣਾ, 23 ਸਤੰਬਰ (ਲਛਮਣ ਦਾਸ ਗਰਗ) - ਸਥਾਨਕ ਪੁਲਿਸ ਸਟੇਸ਼ਨ ਅਧੀਨ ਪੈਂਦੇ ਪਿੰਡ ਖਿਆਲੀ ਵਾਲਾ ਦੀ ਇਕ ਨੌਜਵਾਨ ਲੜਕੀ ਪਿਛਲੇ ਕੁਝ ਦਿਨ੍ਹਾਂ ਤੋਂ ਗੁੰਮ ਹੈ | ਸੂਤਰਾਂ ਅਨੁਸਾਰ ਉਕਤ ਪਿੰਡ ਦੀ ਲੜਕੀ ਊਸ਼ਾ ਰਾਣੀ (ਰਮਨ) ਪੁੱਤਰੀ ਧਰਮਪਾਲ 18 ਸਤੰਬਰ ਦਿਨ ਸਨਿਚਰਵਾਰ ਨੂੰ ...
ਗੋਨਿਆਣਾ, 23 ਸਤੰਬਰ (ਲਛਮਣ ਦਾਸ ਗਰਗ) - ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੀ ਗੋਨਿਆਣਾ ਪੁਲਿਸ ਚੌਕੀ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਗੁਪਤ ਸੂਚਨਾ ਦੇ ਆਧਾਰਿਤ ਪਿੰਡ ਨੇਹੀਂਆਂ ਵਾਲਾ ਵਿਖੇ ਇਕ ਨਸ਼ਾ ਟਿਕਾਣੇ 'ਤੇ ਮਾਰੇ ਗਏ ...
ਮਹਿਮਾ ਸਰਜਾ, 23 ਸਤੰਬਰ (ਰਾਮਜੀਤ ਸ਼ਰਮਾ) - ਲਗਪਗ 22 ਦਿਨ ਪਹਿਲਾਂ ਕੋਠੇ ਫੂਲਾ ਸਿੰਘ ਵਾਲਾ ਦੇ ਚਿਰਾਗਦੀਨ ਸਿੰਘ ਨੇ ਆਪਣੀ ਪਤਨੀ, ਸਹੁਰੇ ਅਤੇ ਸਾਲੇ ਤੋਂ ਤੰਗ ਆ ਕੇ ਆਪਣੇ ਆਪ ਨੂੰ ਗੋਲੀ ਮਾਰੀ ਕੇ ਖੁਦਕੁਸ਼ੀ ਕਰ ਲਈ ਸੀ ਜਿਸ 'ਤੇ ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਵਲੋਂ ...
ਬਠਿੰਡਾ, 23 ਸਤੰਬਰ (ਵੀਰਪਾਲ ਸਿੰਘ) - ਬੇਮੌਸਮੀ ਬਾਰਿਸ਼ਾਂ ਨਾਲ ਮੌਸਮ 'ਚ ਆਈ ਨਮੀ ਅਤੇ ਮੁਨਾਫ਼ਾਖੋਰ ਲੋਕਾਂ ਵਲੋਂ ਆਪਣੇ ਲਾਭ ਪ੍ਰਾਪਤ ਕਰਨ ਲਈ ਵੇਚੇ ਗਏ ਡੁਪਲੀਕੇਟ ਬੀਜਾਂ ਅਤੇ ਘਟੀਆ ਕੁਆਲਟੀ ਦੀਆਂ ਬਾਜ਼ਾਰ ਵਿਚ ਉਤਾਰੀਆਂ ਗਈਆਂ ਕੀਟਨਾਸ਼ਕ ਦਵਾਈਆਂ ਨਾਲ ...
ਸੰਗਤ ਮੰਡੀ, 23 ਸਤੰਬਰ ( ਰੁਪਿੰਦਰਜੀਤ ਸਿੰਘ) - ਬਠਿੰਡਾ ਜ਼ਿਲੇ੍ਹ ਦੇ ਪਿੰਡ ਭਗਵਾਨਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਛੱਪੜ ਦੇ ਗੰਦੇ ਪਾਣੀ 'ਚੋਂ ਲੰਘ ਕੇ ਸਕੂਲ ਜਾਣਾ ਪੈਂਦਾ ਹੈ | ਪਿੰਡ ਵਾਸੀਆਂ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਇਹ ...
ਭਗਤਾ ਭਾਈਕਾ, 23 ਸਤੰਬਰ (ਸੁਖਪਾਲ ਸਿੰਘ ਸੋਨੀ) - ਅੱਜ ਸਵੇਰੇ ਸ਼ੁਰੂ ਹੋਈ ਤੇਜ਼ ਬਰਸਾਤ ਨੇ ਸ਼ਹਿਰ ਦੇ ਕਈ ਹਿੱਸਿਆਂ ਨੂੰ ਬੁਰੀ ਤਰ੍ਹਾਂ ਜਲਥਲ ਕਰ ਦਿੱਤਾ | ਮੀਂਹ ਦੇ ਪਾਣੀ ਕਾਰਨ ਸਥਾਨਕ ਕੋਠਾ ਗੁਰੂ ਰੋਡ ਉੱਪਰ ਵਿਦਿਆਰਥੀਆਂ ਸਮੇਤ ਰਾਹਗੀਰਾਂ ਅਤੇ ਦਸਮੇਸ਼ ਨਗਰ ਦੇ ...
ਬਠਿੰਡਾ, 23 ਸਤੰਬਰ (ਸੱਤਪਾਲ ਸਿੰਘ ਸਿਵੀਆਂ) - ਬਠਿੰਡਾ ਖੇਤਰ 'ਚ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਏ ਨਰਮੇ ਦੀ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਕਰਨ ਲਈ ਬਠਿੰਡਾ ਦੇ ਡਿਪਟੀ ਕਮਿਸ਼ਨਰ ਬੀ. ਸ੍ਰੀ ਨਿਵਾਸਨ ਵਲੋਂ ਇਕ ਪੱਤਰ ਜਾਰੀ ਕਰ ਦਿੱਤਾ ਗਿਆ ਹੈ | ਜਿਸ ਵਿਚ ਸਬੰਧਿਤ ...
ਗੋਨਿਆਣਾ, 23 ਸਤੰਬਰ (ਲਛਮਣ ਦਾਸ ਗਰਗ) - ਇਲਾਕੇ 'ਚ ਅੱਜ ਸਵੇਰ ਤੋਂ ਹੋ ਰਹੀ ਤੇਜ਼ ਬਾਰਿਸ਼ ਨਾਲ ਜਿਥੇ ਫ਼ਸਲਾਂ ਨੂੰ ਨੁਕਸਾਨ ਹੋ ਰਿਹਾ ਹੈ, ਉਥੇ ਅੱਜ ਸਵੇਰੇ ਭਾਰੀ ਮੀਂਹ ਦੌਰਾਨ ਨਜ਼ਦੀਕੀ ਪਿੰਡ ਹਰਰਾਏਪੁਰ ਵਿਖੇ ਇਕ ਘਰ ਦੀ ਛੱਤ 'ਤੇ ਬਣੀ ਪਾਣੀ ਵਾਲੀ ਟੈਂਕੀ 'ਚ ਅਸਮਾਨੀ ...
ਬਠਿੰਡਾ, 23 ਸਤੰਬਰ (ਅਵਤਾਰ ਸਿੰਘ) - ਸਥਾਨਕ ਬਠਿੰਡਾ-ਮਲੋਟ ਰੋਡ 'ਤੇ ਇਕ ਪਿਕਅੱਪ ਡਾਲਾ ਗੱਡੀ ਗਿੱਦੜਬਾਹਾ ਤੋਂ ਰਾਮਪੁਰਾ ਵੱਲ ਦਿਹਾੜੀ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਸੀ ਕਿ ਅਚਾਨਕ ਪਿਕਅੱਪ ਗੱਡੀ ਦੇ ਅੱਗੇ ਆਵਾਰਾ ਪਸੂ ਆ ਗਿਆ, ਜਿਸ ਨੂੰ ਗੱਡੀ ਦੇ ਡਰਾਈਵਰ ਵਲੋਂ ...
ਬਠਿੰਡਾ, 23 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਮਾਨਯੋਗ ਨਾਲਸਾ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਥਾਨਕ ਬਾਬਾ ਫਰੀਦ ਕਾਲਜ ਵਿਖੇ ਔਰਤਾਂ ਖ਼ਿਲਾਫ਼ ਹੋ ਰਹੇ ਜੁਰਮਾਂ ਸਬੰਧੀ ਕਾਨੂੰਨੀ ਜਾਗਰੂਕਤਾ ਫੈਲਾਉਣ ਲਈ ਸੈਮੀਨਾਰ ...
ਮਹਿਰਾਜ, 23 ਸਤੰਬਰ (ਸੁਖਪਾਲ ਮਹਿਰਾਜ) - ਕਾਂਗਰਸ ਹਾਈਕਮਾਂਡ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਖ਼ੁਸ਼ੀ ਵਿਚ ਅੱਜ ਪਿੰਡ ਮਹਿਰਾਜ ਵਿਖੇ ਅੱਡਾ ਬਸਤੀ ਦੇ ਦਲਿਤ ਭਾਈਚਾਰੇ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼੍ਰੋਮਣੀ ਅਕਾਲੀ ...
ਬਠਿੰਡਾ, 23 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਮਨਪ੍ਰੀਤ ਸਿੰਘ ਬਾਦਲ ਨਾਲ ਸਿਆਸੀ ਸਬੰਧ ਸੁਖਾਵੇਂ ਨਾ ਰਹਿਣ ਬਾਅਦ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਕੇ ਆਮ ਆਦਮੀ ਪਾਰਟੀ ਦਾ ਝਾੜੂ ਫੜਣ ਵਾਲੇ ਟਕਸਾਲੀ ਕਾਂਗਰਸੀ ਆਗੂ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ...
ਬਠਿੰਡਾ, 23 ਸਤੰਬਰ (ਸੱਤਪਾਲ ਸਿੰਘ ਸਿਵੀਆਂ) - ਜ਼ਿਲ੍ਹੇ ਅਧੀਨ ਪੈਂਦੇ ਪਿੰਡ ਸਰਦਾਰਗੜ੍ਹ ਦੇ ਸਰਕਾਰੀ ਹਾਈ ਸਕੂਲ ਦੇ ਅਧਿਆਪਕਾ ਦਾ ਚੱਲ ਰਿਹਾ ਆਪਸੀ ਕਾਟੋ-ਕਲੇਸ਼ ਪਿਛਲੇ ਕਈ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਹੁਣ ਇਹ ਮਸਲਾ ਉਸ ਸਮੇਂ ਹੋਰ ਗਰਮਾਅ ਗਿਆ ...
ਮੌੜ ਮੰਡੀ, 23 ਸਤੰਬਰ (ਗੁਰਜੀਤ ਸਿੰਘ ਕਮਾਲੂ) - ਮੁਲਾਜ਼ਮ ਅਤੇ ਪੈਨਸ਼ਨਰ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ ਉੱਪਰ ਚਲ ਰਹੇ ਧਰਨਿਆਂ ਦੀ ਲੜੀ ਤਹਿਤ ਮੰਡਲ ਪੱਧਰ ਦਾ ਧਰਨਾ ਮੌੜ ਵਿਖੇ ਹੋਇਆ | ਭਾਵੇਂ ਕਿ ਇਸ ਧਰਨੇ ਦੌਰ ਬਹੁਤ ਜ਼ਿਆਦਾ ਮੀਂਹ ਵੀ ਪੈਂਦਾ ਰਿਹਾ ਪਰ ਵਰ੍ਹਦੇ ...
ਭਗਤਾ ਭਾਈਕਾ, 23 ਸਤੰਬਰ (ਸੁਖਪਾਲ ਸਿੰਘ ਸੋਨੀ) - ਪੰਜਾਬ ਪੈਨਸ਼ਨਰ ਅਤੇ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਰਾਜ ਬਿਜਲੀ ਬੋਰਡ ਦੇ ਸੱਦੇ ਤਹਿਤ ਡਵੀਜ਼ਨ ਭਗਤਾ ਭਾਈਕਾ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਅਤੇ ਸੇਵਾ ਮੁਕਤ ਕਰਮੀਆਂ ਵਲੋਂ ਅਰਥੀ ਫੂਕ ਮੁਜ਼ਾਹਰਾ ਕੀਤਾ ...
ਕੋਟਫੱਤਾ, 23 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਦਿਹਾਤੀ ਹਲਕੇ ਤੋਂ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਨੇ ਹਲਕੇ ਦੇ ਬਸਪਾ ਵਰਕਰਾਂ ਨਾਲ ਮੀਟਿੰਗ ਪੰਜਾਬ ਦੇ ਬਸਪਾ ਜਨਰਲ ਸਕੱਤਰ ਕੁਲਦੀਪ ਸਿੰਘ ਦੀ ਪ੍ਰਧਾਨਗੀ ਵਿਚ ਕੀਤੀ ਅਤੇ ...
ਭਗਤਾ ਭਾਈਕਾ, 23 ਸਤੰਬਰ (ਸੁਖਪਾਲ ਸਿੰਘ ਸੋਨੀ) - ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਨਜ਼ਦੀਕੀ ਪਿੰਡ ਮਲੂਕਾ ਵਿਖੇ ਪੋਸ਼ਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਮੇਂ ਵੱਡੀ ਗਿਣਤੀ ਵਿਚ ਨਵ ਜੰਮੇ ਬੱਚਿਆਂ ਦੀ ਮਾਂਵਾਂ ਵਲੋਂ ਸ਼ਿਰਕਤ ...
ਮਹਿਮਾ ਸਰਜਾ, 23 ਸਤੰਬਰ (ਰਾਮਜੀਤ ਸ਼ਰਮਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਸਰਜਾ ਵਿਖੇ ਵਿਭਾਗੀ ਹਦਾਇਤਾਂ ਅਨੁਸਾਰ ਪੋਸ਼ਣ ਮਾਹ ਅਧੀਨ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਅਧੀਨ ਬੱਚਿਆਂ ਦੇ ਮਾਪਿਆਂ ਅਤੇ ਪਿੰਡ ਦੇ ਪਤਵੰਤਿਆਂ ਦੀ ਹਾਜ਼ਰੀ ਵਿਚ ਪੋਸ਼ਣ ...
ਮਹਿਮਾ ਸਰਜਾ, 23 ਸਤੰਬਰ (ਰਾਮਜੀਤ ਸ਼ਰਮਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਜਥੇਬੰਦੀ 'ਚ ਵਾਧਾ ਕਰਦੇ ਹੋਏ ਪਿੰਡ ਕੋਠੇ ਇੰਦਰ ਸਿੰਘ ਵਾਲਾ ਵਿਖੇ ਮਹਿਲਾ ਵਿੰਗ ਦੀ ਚੋਣ ਕੀਤੀ ਗਈ ਜਿਸ 'ਚ ਮਹਿਲਾ ਪ੍ਰਧਾਨ ਅਮਰਜੀਤ ਕੌਰ ਪਤਨੀ ਗੁਰਜੰਟ ਸਿੰਘ, ਸੀਨੀਅਰ ...
ਸੰਗਤ ਮੰਡੀ, 23 ਸਤੰਬਰ (ਅੰਮਿ੍ਤਪਾਲ ਸ਼ਰਮਾ) - ਪੰਚਾਇਤ ਵਿਭਾਗ ਪੰਜਾਬ ਵਲੋਂ ਸੀ.ਡੀ.ਪੀ.ਓ. ਵਿਭਾਗ ਨਾ ਮਿਲ ਕੇ ਬਲਾਕ ਦੇ ਆਂਗਣਵਾੜੀ ਕੇਂਦਰਾਂ ਤੇ ਮਹਿਲਾਵਾਂ ਤੇ ਬੱਚਿਆਂ ਦੇ ਪੋਸ਼ਣ ਸਬੰਧੀ ਜਾਣਕਾਰੀ ਦਿੱਤੀ | ਬਲਾਕ ਪੋ੍ਰਗਰਾਮ ਮੈਨੇਜਰ ਨਵਦੀਪ ਕੌਰ ਨੇ ਦੱਸਿਆ ਕਿ ...
ਬਠਿੰਡਾ, 23 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਤੇਜਵੰਤ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਸ਼ਹਿਰ ਅੰਦਰ ਡੇਂਗੂ ਬੁਖਾਰ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਤੇ ਪੋਸ਼ਣ ਮਾਹ ਦੇ ਤਹਿਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ...
ਰਾਮਪੁਰਾ ਫੂਲ, 23 ਸਤੰਬਰ (ਨਰਪਿੰਦਰ ਧਾਲੀਵਾਲ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਰਾਮਪੁਰਾ ਦੀ ਸਕੂਲ ਇੰਚਾਰਜੀ ਦਾ ਮਾਮਲਾ ਸੁਲਝ ਗਿਆ ਹੈ, ਜਿਸ ਕਾਰਨ ਸਟਾਫ਼ ਨੇ ਸੁੱਖ ਦਾ ਸਾਹ ਲਿਆ ਹੈ | ਹੈਰਾਨੀ ਦੀ ਗੱਲ ਹੈ ਕਿ ਮਾਮਲਾ ਅਖ਼ਬਾਰਾਂ ਵਿਚ ਪ੍ਰਕਾਸ਼ਿਤ ...
ਰਾਮਾਂ ਮੰਡੀ, 23 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) - ਇਥੋਂ ਨੇੜਲੇ ਪਿੰਡ ਰਾਮਸਰਾ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ | ਭਾਰਤੀ ਕਿਸਾਨ ਯੂਨੀਅਨ ਸਿੱਧਪੁਰ ਇਕਾਈ ਪਿੰਡ ਰਾਮਸਰਾ ਦੇ ਪ੍ਰਧਾਨ ਬੂਟਾ ...
ਬਠਿੰਡਾ, 23 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ) - ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਐਸ.ਐਸ.ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਐਨ.ਐਸ.ਐਸ. ਦਿਵਸ ਮੌਕੇ ਡੇਂਗੂ 'ਤੇ ਪੋਸ਼ਣ ਅਭਿਆਨ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ...
ਬਠਿੰਡਾ, 23 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਡੀ.ਸੀ. ਦਫ਼ਤਰ ਮੁਲਾਜ਼ਮਾਂ ਦੁਆਰਾ ਮੰਗਾਂ ਨੂੰ ਲੈ ਕੇ ਦੋ ਦਿਨਾਂ ਦੀ ਹੜਤਾਲ ਕਰਦੇ ਹੋਏ ਕੰਮਕਾਜ ਠੱਪ ਕਰਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ ਗਈ | ਪੰਜਾਬ ਸਰਕਾਰ ਦੁਆਰਾ ਪਿਛਲੇ ਲੰਬੇ ਸਮੇਂ ਤੋਂ ਡੀ.ਏ. ...
ਬਠਿੰਡਾ - ਸ. ਰਾਜਿੰਦਰ ਸਿੰਘ ਢਿੱਲੋਂ ਦਾ ਜਨਮ 13 ਜਨਵਰੀ 1939 ਨੂੰ ਪਿਤਾ ਹਰਬੰਸ ਸਿੰਘ ਅਤੇ ਮਾਤਾ ਗੁਰਤੇਜ ਕੌਰ ਦੇ ਘਰ ਵਿਖੇ ਹੋਇਆ, ਜੋ ਕਿ ਇਕ ਮਿਲਣਸਾਰ ਅਤੇ ਬੁਲੰਦ ਹੌਸਲੇ ਵਾਲੀ ਰੂਹ ਸਨ | ਇਨ੍ਹਾਂ ਦੀ ਇਕ ਭੈਣ ਅਤੇ ਭਰਾ ਦੇ ਜਨਮ ਤੋਂ ਬਾਅਦ, ਛੋਟੀ ਉਮਰ 'ਚ ਹੀ ਉਨ੍ਹਾਂ ਦੀ ...
ਬਠਿੰਡਾ, 23 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਦੇ ਸੰਬੰਧ 'ਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐਫ.ਜੀ.ਆਈ.) ਵਿਖੇ ਬਾਬਾ ਸ਼ੇਖ਼ ਫ਼ਰੀਦ ਜੀ ਦੇ ਜੀਵਨ, ਰਚਨਾ ਅਤੇ ਸਿੱਖਿਆਵਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ...
ਬਠਿੰਡਾ, 22 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਾਰਜਕਾਰੀ ਇੰਜੀਨੀਅਰ, ਬਠਿੰਡਾ ਨਹਿਰ ਮੰਡਲ, ਸੰਦੀਪ ਸਿੰਘ ਮਾਂਗਟ ਨੇ ਆਮ ਪਬਲਿਕ, ਜਿੰਮੀਦਾਰ ਤੇ ਸਬੰਧਿਤ ਮਹਿਕਮਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਬ੍ਰਾਂਚ ਦੀ 6 ਅਕਤੂਬਰ 2021 ਤੋਂ 26 ਅਕਤੂਬਰ 2021 ਤੱਕ ...
ਰਾਮਾਂ ਮੰਡੀ, 23 ਸਤੰਬਰ (ਅਮਰਜੀਤ ਸਿੰਘ ਲਹਿਰੀ) - ਸਥਾਨਕ ਸ਼ਹਿਰ ਦੇ ਸ਼ਮਸਾਨਘਾਟ ਦੇ ਗੇਟ ਤੋਂ ਦਿਨ ਦਿਹਾੜੇ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਰਾਮਾਂ ਪੁਲਿਸ ਨੂੰ ਦਿੱਤੀ ਦਰਖ਼ਾਸਤ 'ਚ ਪੀੜਤ ਵਿਅਕਤੀ ਹੀਰਾ ਲਾਲ ਮੱਕੜ ਸਟੂਡੀਊ ਵਾਸੀ ਰਾਮਾਂ ...
ਲਹਿਰਾ ਮੁਹੱਬਤ, 23 ਸਤੰਬਰ (ਸੁਖਪਾਲ ਸਿੰਘ ਸੁੱਖੀ) - ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਮੁਲਾਜ਼ਮਾਂ ਦੀ ਜੱਥੇਬੰਦੀ ਨੇ ਪੰਜਾਬ ਸਰਕਾਰ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜਾਰੀ ਕੀਤਾ ਗਿਆ ਛੇਵੇਂ ਪੇਅ ਕਮਿਸ਼ਨ ਦੇ 15 ਫੀਸਦ ਵਾਧੇ ਦਾ ...
ਭਗਤਾ ਭਾਈਕਾ, 23 ਸਤੰਬਰ (ਸੁਖਪਾਲ ਸਿੰਘ ਸੋਨੀ) - ਜੇਕਰ ਸਰਕਾਰ ਨੇ ਨਕਲੀ ਬੀਜ ਅਤੇ ਨਕਲੀ ਸਪਰੇਆਂ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਹੁੰਦਾ ਤਾਂ ਅੱਜ ਨਰਮਾ ਬੀਜਣ ਵਾਲੇ ਕਿਸਾਨਾਂ ਨੂੰ ਨੁਕਸਾਨ ਨਾ ਝੱਲਣੇ ਪੈਂਦੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ...
ਬਠਿੰਡਾ, 23 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ) - ਸਰਕਾਰੀ ਰਜਿੰਦਰਾ ਕਾਲਜ ਦੇ ਰੈਗੂਲਰ ਪ੍ਰੋਫੈਸਰਾਂ ਦੁਆਰਾ ਪੇ-ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਵਾਉਣ ਨੂੰ ਲੈ ਕੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਗਿਆ | ਪੋ੍ਰਫੈਸਰਾਂ ਦਾ ਕਹਿਣਾ ਹੈ ਕਿ ਸਾਰੇ ਰਾਜਾਂ 'ਚ ਪੇ ...
ਬਠਿੰਡਾ, 23 ਸਤੰਬਰ (ਵੀਰਪਾਲ ਸਿੰਘ) - ਆਈ.ਟੀ.ਆਈ. ਐਸੋਸੀਏਸ਼ਨ ਬਠਿੰਡਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਐਸੋਸੀਏਸ਼ਨ ਪ੍ਰਧਾਨ ਗੁਰਸੇਵਕ ਸਿੰਘ ਦੀ ਪ੍ਰਧਾਨਗੀ 'ਚ ਰੱਖੀ ਗਈ | ਇਸ ਮੀਟਿੰਗ 'ਚ ਬਠਿੰਡਾ ਡਵੀਜ਼ਨ ਦੇ ਮੈਂਬਰਾਂ ਵਲੋਂ ਭਾਗ ਲਿਆ ਗਿਆ | ਐਸੋਸੀਏਸ਼ਨ ...
ਬਠਿੰਡਾ, 23 ਸਤੰਬਰ (ਸੱਤਪਾਲ ਸਿੰਘ ਸਿਵੀਆਂ) - ਲੋਕ ਜਨ ਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਨੇ ਅਨੁਸੂਚਿਤ ਜਾਤੀ ਵਰਗ ਵਿਚੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਏ ਜਾਣ 'ਤੇ ਜਿਥੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ...
ਚਾਉਕੇ, 23 ਸਤੰਬਰ (ਮਨਜੀਤ ਸਿੰਘ ਘੜੈਲੀ) - ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵਿਮੈਨ ਬੱਲੋ੍ਹ ਦੀਆਂ ਵਿਦਿਆਰਥਣਾਂ ਨੇ ਪੀ.ਜੀ.ਡੀ.ਸੀ.ਏ. ਸਮੈਸਟਰ ਪਹਿਲਾ ਦੇ ਨਤੀਜਿਆ 'ਚ ਅਵੱਲ ਪੁਜੀਸ਼ਨਾਂ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ...
ਬਠਿੰਡਾ, 23 ਸਤੰਬਰ (ਸੱਤਪਾਲ ਸਿੰਘ ਸਿਵੀਆਂ) - ਬਠਿੰਡਾ ਦੇ ਇਕ ਵਪਾਰੀ ਤੋਂ ਗੈਂਗਸਟਰ ਵਲੋਂ ਫਿਰੌਤੀ ਮੰਗਣ ਤੇ ਉਸ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਤੇ ਗੋਲੀਆਂ ਚਲਾਉਣ ਦੇ ਮਾਮਲੇ 'ਚ ਸਪੈਸ਼ਲ ਸਟਾਫ਼ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਪੰਜ ਵਿਅਕਤੀਆਂ ਦਾ ਅੱਜ ...
ਰਾਮਪੁਰਾ ਫੂਲ, 23 ਸਤੰਬਰ (ਗੁਰਮੇਲ ਸਿੰਘ ਵਿਰਦੀ) - ਵਿੱਦਿਆ ਅਖਿਲ ਭਾਰਤੀ ਸਿੱਖਿਆ ਸੰਸਥਾਨ ਦੇ ਨਿਰਦੇਸ਼ਾਂ ਅਨੁਸਾਰ ਵਿੱਦਿਆ ਭਾਰਤੀ ਪੰਜਾਬ ਦੇ ਸਹਿਯੋਗ ਨਾਲ ਰਾਸ਼ਟਰੀ ਕਵੀ ਸੰਗਮ ਵਲੋਂ ਪ੍ਰਭੂ ਸ੍ਰੀ ਰਾਮ ਦੀ ਮਹਿਮਾ, ਉਦਾਰਤਾ, ਸ਼ਕਤੀ ਅਤੇ ਸੁੰਦਰਤਾ ਨੂੰ ...
ਤਲਵੰਡੀ ਸਾਬੋ, 23 ਸਤੰਬਰ (ਰਵਜੋਤ ਸਿੰਘ ਰਾਹੀ) - ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਹਲਕਾ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਵਲੋਂ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਕਾਤ ਕੀਤੀ ਗਈ | ਇਸ ਸਬੰਧੀ ਰਣਜੀਤ ਸਿੰਘ ਨਿੱਜੀ ...
ਬਠਿੰਡਾ, 23 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਦਮ ਵਿਭੂਸ਼ਨ ਸ. ਪ੍ਰਕਾਸ਼ ਸਿੰਘ ਬਾਦਲ ਨੇ ਵੀਰਵਾਰ ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਘੁੱਦਾ ਵਿਖੇ ਸਥਿਤ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀ.ਯੂ.ਪੀ.ਬੀ.) ਦਾ ਦੌਰਾ ਕੀਤਾ ...
ਰਾਮਪੁਰਾ ਫੂਲ, 23 ਸਤੰਬਰ (ਗੁਰਮੇਲ ਸਿੰਘ ਵਿਰਦੀ) - ਰਾਈਸ ਸੈਲ ਇੰਡਸਟਰੀ ਦੀ ਇਕ ਭਰਵੀਂ ਮੀਟਿੰਗ ਸਥਾਨਕ ਸਕਾਈ ਹਾਇਟਸ ਹੋਟਲ ਵਿਖੇ ਕੀਤੀ ਗਈ ਅਤੇ ਇਸ ਮੀਟਿੰਗ 'ਚ ਅਹੁਦੇਦਾਰਾਂ ਦੀ ਚੋਣ ਕੀਤੀ | ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼ੈਲਰ ਐਸੋਸੀਏਸ਼ਨ ...
ਬਠਿੰਡਾ, 23 ਸਤੰਬਰ (ਅਵਤਾਰ ਸਿੰਘ) - ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਕਿਸਾਨੀ ਸੰਘਰਸ਼ ਦੀ ਡਟਵੀਂ ਹਮਾਇਤ ਕਰਦਿਆਂ ਸੰਯੁਕਤ ਮੋਰਚੇ ਦੇ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ...
ਬਠਿੰਡਾ, 23 ਸਤੰਬਰ (ਵੀਰਪਾਲ ਸਿੰਘ) - ਬਠਿੰਡਾ ਨਗਰ ਨਿਗਮ ਦੀ ਮੇਅਰ ਰਮਨ ਗੋਇਲ ਵਲੋਂ ਡਰੈੱਸ ਕੋਡ ਜਾਰੀ ਕਰਨ ਸਬੰਧੀ ਤੁਗ਼ਲਕੀ ਫੁਰਮਾਨ ਜਾਰੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਸਾਬਕਾ ਕੌਂਸਲਰ ਅਤੇ ਮੀਤ ਪ੍ਰਧਾਨ ਹਰਵਿੰਦਰ ਸ਼ਰਮਾ ਗੰਜੂ ਨੇ ਕਿਹਾ ਕਿ ...
ਬੋਹਾ, 23 ਸਤੰਬਰ (ਪ. ਪ.) - ਰੋਜ਼ਗਾਰ ਪ੍ਰਾਪਤੀ ਲਈ ਪਿਛਲੇ 4 ਸਾਲਾ ਤੋਂ ਕਾਂਗਰਸ ਸਰਕਾਰ ਖ਼ਿਲਾਫ਼ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰ ਬੀ.ਐੱਡ ਪਾਸ ਅਧਿਆਪਕਾਂ ਨੇ ਇਥੇ ਗੁਰਦੁਆਰਾ ਨਵੀਨ ਵਿਖੇ ਮੀਟਿੰਗ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਮੋਰਚਾ ਖੋਲ੍ਹ ...
ਬੁਢਲਾਡਾ, 23 ਸਤੰਬਰ (ਨਿ. ਪ. ਪ.) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਪੀ.ਜੀ.ਡੀ.ਸੀ.ਏ. ਦੇ ਨਤੀਜਿਆਂ 'ਚ ਸਥਾਨਕ ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰ ਕੇ ਇਹ ਪ੍ਰੀਖਿਆ ਪਹਿਲੇ ਦਰਜੇ 'ਚ ...
ਮਾਨਸਾ, 23 ਸਤੰਬਰ (ਸਟਾਫ਼ ਰਿਪੋਰਟਰ) - ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਇਕੱਤਰਤਾ ਇੱਥੇ ਹੋਈ | ਇਸ ਮੌਕੇ 27 ਸਤੰਬਰ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਜਥੇਬੰਦੀ ਵਲੋਂ ਉਕਤ ਦਿਨ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭੈਣੀਬਾਘਾ ...
ਬਰੇਟਾ, 23 ਸਤੰਬਰ (ਵਿ. ਪ੍ਰਤੀ.) - ਕੁਲ ਹਿੰਦ ਕਿਸਾਨ ਸਭਾ ਅਤੇ ਖੇਤ ਮਜ਼ਦੂਰ ਸਭਾ ਵਲੋਂ 27 ਸਤੰਬਰ ਦੇ ਭਾਰਤ ਬੰਦ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧੀ ਕ. ਸੀਤਾ ਰਾਮ ਗੋਬਿੰਦਪੁਰਾ ਨੇ ਦੱਸਿਆ ਕਿ ਵਰਕਰਾਂ ਵਲੋਂ ਪਿੰਡ ਬਖਸ਼ੀਵਾਲਾ ਵਿਖੇ ਭਾਰਤ ਬੰਦ ...
ਭੀਖੀ, 23 ਸਤੰਬਰ (ਬਲਦੇਵ ਸਿੰਘ ਸਿੱਧੂ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਹਲਕਾ ਮਾਨਸਾ ਦੇ ਸੀਨੀਅਰ ਕਾਂਗਰਸ ਆਗੂ ਐਡਵੋਕੇਟ ਮਨਜੀਤ ਸਿੰਘ ਝੱਲਬੂਟੀ ਦੀ ਪ੍ਰੇਰਨਾ ਸਦਕਾ ਨੇੜਲੇ ਪਿੰਡ ਮੌਜੋਂ ਖੁਰਦ ਦੀ ਸਰਪੰਚ ਲਾਭ ਕੌਰ, ਉਨ੍ਹਾਂ ਦੇ ਪਤੀ ਭੂਰਾ ...
ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਡੀ.ਸੀ.ਦਫ਼ਤਰ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਡੀ.ਸੀ. ਦਫ਼ਤਰ ਤੋਂ ਸਬ ਤਹਿਸੀਲ ਪੱਧਰ ਤੱਕ ਦੇ ਕਰਮਚਾਰੀਆਂ ਨੇ ਕਲਮ ਛੋੜ ਹੜਤਾਲ ਰੱਖ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ | ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ...
ਮਾਨਸਾ, 23 ਸਤੰਬਰ (ਵਿ. ਪ੍ਰਤੀ.) - ਪੋਲਿਓ ਬਿਮਾਰੀ ਦੇ ਮੁਕੰਮਲ ਖ਼ਾਤਮੇ ਲਈ 26, 27 ਅਤੇ 28 ਸਤੰਬਰ ਨੂੰ ਮਾਈਗ੍ਰੇਟਰੀ ਪਲਸ ਪੋਲਿਓ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ 3815 ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ ਜਾਣਗੀਆਂ | ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ...
ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਐਨ.ਐਚ.ਐਮ. ਇੰਪਲਾਈਜ ਯੂਨੀਅਨ ਦੀ ਇਕੱਤਰਤਾ ਇੱਥੇ ਪ੍ਰਧਾਨ ਰਵਿੰਦਰ ਕੁਮਾਰ ਦੀ ਅਗਵਾਈ ਹੇਠ ਹੋਈ | ਬੁਲਾਰੇ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੌਰਾਨ ਸਿਹਤ ਕਰਮਚਾਰੀਆਂ ਨੂੰ ਸਰਕਾਰ ਵਲੋਂ ਕੋਰੋਨਾ ਯੋਧਿਆਂ ਦਾ ਖ਼ਿਤਾਬ ...
ਮਾਨਸਾ, 23 ਸਤੰਬਰ (ਸਟਾਫ਼ ਰਿਪੋਰਟਰ) - ਤਲਵੰਡੀ ਸਾਬੋ ਪਾਵਰ ਪਲਾਂਟ ਵਲੋਂ ਪਿੰਡ ਕਮਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਆਰ.ਓ. ਸਿਸਟਮ ਲਗਵਾਇਆ ਗਿਆ ਹੈ | ਇਸ ਪਹਿਲ ਨਾਲ ਸਕੂਲ ਦੇ 100 ਤੋਂ ਜ਼ਿਆਦਾ ਬੱਚੇ, ਅਧਿਆਪਕ ਅਤੇ ਹੋਰ ਸਟਾਫ਼ ਨੂੰ ਸਾਫ਼ ਅਤੇ ਰੋਗ ਰਹਿਤ ਪਾਣੀ ਪੀਣ ...
ਰਾਮਾਂ ਮੰਡੀ, 23 ਸਤੰਬਰ (ਤਰਸੇਮ ਸਿੰਗਲਾ) - ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਅੱਜ ਵੱਖ-ਵੱਖ ਥਾਵਾਂ ਤੋਂ ਕਿਸਾਨੀ ਜਥੇ 27 ਸਤੰਬਰ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਦਿੱਲੀ ਟਿੱਕਰੀ ਬਾਰਡਰ ਲਈ ਰਵਾਨਾ ਹੋ ਗਏ ਹਨ | ਇਸ ਦੌਰਾਨ ਕੇਂਦਰ ਸਰਕਾਰ ਵਿਰੁੱਧ ...
ਬਠਿੰਡਾ, 23 ਸਤੰਬਰ (ਅਵਤਾਰ ਸਿੰਘ) - ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵਲੋਂ ਸੂਬਾ ਪੱਧਰੀ ਮੀਟਿੰਗ ਦੌਰਾਨ ਸੂਬਾ ਸਰਪ੍ਰਸਤ ਕਮਲ ਕੁਮਾਰ, ਉਪ ਚੇਅਰਮੈਨ ਬਲਵਿੰਦਰ ਸਿੰਘ ਰਾਠ, ਪ੍ਰਧਾਨ ਰੇਸ਼ਮ ਸਿੰਘ ਗਿੱਲ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX