ਤਾਜਾ ਖ਼ਬਰਾਂ


ਅਮਰੀਕਾ ਵਿਚ ਕੋਵਿਡ ਪਬਲਿਕ ਹੈਲਥ ਐਮਰਜੈਂਸੀ ਖ਼ਤਮ ਕਰਨ ਦੀ ਤਿਆਰੀ ਸ਼ੁਰੂ
. . .  1 minute ago
ਵਾਸ਼ਿੰਗਟਨ, 31 ਜਨਵਰੀ- ਅਮਰੀਕਾ ਦੇ ਬਾਈਡੇਨ ਪ੍ਰਸ਼ਾਸਨ ਨੇ ਦੇਸ਼ ਵਿਚ ਪਿਛਲੇ ਤਿੰਨ ਸਾਲ ਤੋਂ ਲਾਗੂ ਕੋਵਿਡ ਪਬਲਿਕ ਹੈਲਥ ਐਮਰਜੈਂਸੀ ਅਤੇ ਰਾਸ਼ਟਰੀ ਐਮਰਜੈਂਸੀ ਨੂੰ ਖ਼ਤਮ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅਮਰੀਕੀ ਸਰਕਾਰ ਨੇ ਐਲਾਨ ਕੀਤਾ ਹੈ ਕਿ 11 ਮਈ ਤੋਂ ਦੇਸ਼ ਵਿਚ ਇਹ ਦੋਵੇਂ ਐਮਰਜੈਂਸੀ ਖ਼ਤਮ ਕਰ ਦਿੱਤੀ ਜਾਵੇਗੀ। ਜਨਵਰੀ...
ਅਬੂ ਧਾਬੀ ਤੋਂ ਮੁੰਬਈ ਆ ਰਹੀ ਫ਼ਲਾਈਟ ਵਿਚ ਮਹਿਲਾ ਨੇ ਉਤਾਰੇ ਕੱਪੜੇ
. . .  8 minutes ago
ਮਹਾਰਾਸ਼ਟਰ, 31 ਜਨਵਰੀ- ਹੁਣ ਅਬੂ ਧਾਬੀ ਤੋਂ ਮੁੰਬਈ ਆ ਰਹੀ ਵਿਸਤਾਰਾ ਏਅਰਲਾਈਨ ਦੀ ਫ਼ਲਾਈਟ (ਯੂ.ਕੇ.-256) ਵਿਚ ਉਸ ਸਮੇਂ ਹੰਗਾਮਾ ਮਚ ਗਿਆ, ਜਦੋਂ ਇਕ ਇਤਾਲਵੀ ਔਰਤ ਨੇ ਆਪਣੇ ਕੱਪੜੇ ਉਤਾਰ ਦਿੱਤੇ ਅਤੇ ਫ਼ਲਾਈਟ ’ਚ ਇੱਧਰ-ਉੱਧਰ ਘੁੰਮਣ ਲੱਗੀ। ਰੋਕੇ ਜਾਣ ’ਤੇ ਮਹਿਲਾ ਨੇ ਚਾਲਕ ਦਲ ਦੇ ਮੈਂਬਰਾਂ ਨਾਲ ਬਦਸਲੂਕੀ ਕੀਤੀ...
ਕਾਂਗਰਸ ਪ੍ਰਧਾਨ ਤੇ ਹੋਰ ਕਾਂਗਰਸੀ ਸੰਸਦ ਮੈਂਬਰ ਰਾਸ਼ਟਰਪਤੀ ਦੇ ਭਾਸ਼ਣ ਵਿਚ ਸ਼ਾਮਿਲ ਨਹੀਂ ਸਕਣਗੇ- ਜੈ ਰਾਮ ਰਮੇਸ਼
. . .  14 minutes ago
ਸ੍ਰੀਨਗਰ, 31 ਜਨਵਰੀ- ਕਾਂਗਰਸ ਦੇ ਜੈ ਰਾਮ ਰਮੇਸ਼ ਨੇ ਦੱਸਿਆ ਕਿ ਖ਼ਰਾਬ ਮੌਸਮ ਕਾਰਨ ਸ੍ਰੀਨਗਰ ਹਵਾਈ ਅੱਡੇ ਤੋਂ ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ ਜਿਸ ਕਾਰਨ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਅਤੇ ਹੋਰ ਬਹੁਤ ਸਾਰੇ ਕਾਂਗਰਸੀ ਸੰਸਦ ਮੈਂਬਰ ਅੱਜ ਸਵੇਰੇ 11 ਵਜੇ ਸੰਸਦ...
ਹਰਿਆਣਾ ਸਰਕਾਰ ਨੇ ਵੋਕੇਸ਼ਨਲ ਅਧਿਆਪਕਾਂ ਦੇ ਮਾਣਭੱਤੇ ਵਿਚ ਕੀਤਾ 5% ਦਾ ਵਾਧਾ
. . .  18 minutes ago
ਚੰਡੀਗੜ੍ਹ, 31 ਜਨਵਰੀ- ਹਰਿਆਣਾ ਸਰਕਾਰ ਨੇ ਵੋਕੇਸ਼ਨਲ ਅਧਿਆਪਕਾਂ ਦੇ ਮਾਣਭੱਤੇ ਵਿਚ 5% ਦਾ ਵਾਧਾ ਕੀਤਾ ਹੈ
ਮਹਾਰਾਸ਼ਟਰ: ਭਿਆਨਕ ਸੜਕ ਹਾਦਸੇ ਵਿਚ 4 ਲੋਕਾਂ ਦੀ ਮੌਤ
. . .  50 minutes ago
ਮਹਾਰਾਸ਼ਟਰ, 31 ਜਨਵਰੀ- ਪਾਲਘਰ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਮੁੰਬਈ-ਅਹਿਮਦਾਬਾਦ ਹਾਈਵੇਅ ’ਤੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ 4 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਹਾਦਸਾ ਪਾਲਘਰ ਜ਼ਿਲ੍ਹੇ ਦੇ ਦਾਹਾਨੂ ਇਲਾਕੇ ’ਚ ਹਾਈਵੇਅ...
ਆਰਮੀ ਗਰਾਊਂਡ ਵਿਚੋਂ ਮਿਲਿਆ ਪਿਸਟਲ ਤੇ ਖ਼ਾਲੀ ਮੈਗਜ਼ੀਨ
. . .  58 minutes ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਦੇ ਬਿਲਕੁਲ ਸਾਹਮਣੇ ਸਥਿਤ ਆਰਮੀ ਦੀ ਗਰਾਊਂਡ ਵਿਚੋਂ ਇਕ ਪਿਸਟਲ ਅਤੇ‌ ਖ਼ਾਲੀ ਮੈਗਜ਼ੀਨ ਮਿਲਿਆ ਹੈ, ਜਿਸ ਨੂੰ ਕਬਜ਼ੇ ਵਿਚ ਲੈ ਕੇ ਅਜਨਾਲਾ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ...
ਪਾਰਕਿੰਗ ’ਚ ਖੜ੍ਹੀ ਕਾਰ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਫ਼ਰੀਦਕੋਟ, 31 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ’ਚ ਇਕ ਮੈਰਿਜ ਪੈਲੇਸ ਦੀ ਪਾਰਕਿੰਗ ’ਚ ਖੜ੍ਹੀ ਕਾਰ ’ਚ ਭਿਆਨਕ ਅੱਗ ਲੱਗਣ ਕਾਰਨ ਕਾਰ ਸੜ ਕੇ ਸੁਆਹ ਹੋ ਗਈ। ਮੌਕੇ ’ਤੇ ਪਹੁੰਚੀ ਫ਼ਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ...
ਧੁੰਦ ਕਾਰਨ ਦਿੱਲੀ ਹਵਾਈ ਅੱਡੇ ’ਤੇ ਕਈ ਉਡਾਣਾਂ ਪ੍ਰਭਾਵਿਤ
. . .  about 1 hour ago
ਨਵੀਂ ਦਿੱਲੀ, 31 ਜਨਵਰੀ- ਪੈ ਰਹੀ ਠੰਢ ਕਾਰਨ ਰਾਜਧਾਨੀ ਵਿਚ ਧੁੰਦ ਦੇਖਣ ਨੂੰ ਮਿਲੀ। ਧੁੰਦ ਕਾਰਨ ਕਈ ਉਡਾਣਾਂ ਪ੍ਰਭਾਵਿਤ ਹੋਈਆਂ ਹਨ।
2023 ਵਿਚ ਭਾਰਤ ਦੀ ਵਿਕਾਸ ਦੀ ਦਰ ਰਹੇਗੀ 6.1 ਫ਼ੀਸਦੀ-ਆਈ.ਐਮ.ਐਫ਼
. . .  about 1 hour ago
ਨਵੀਂ ਦਿੱਲੀ, 31 ਜਨਵਰੀ- ਆਈ.ਐਮ. ਐਫ਼ (ਅੰਤਰਰਾਸ਼ਟਰੀ ਮੁਦਰਾ ਫੰਡ) ਨੇ 2023 ਲਈ ਭਾਰਤ ਦੀ ਵਿਕਾਸ ਦਰ 6.1% ਰਹਿਣ ਦਾ ਅਨੁਮਾਨ ਲਗਾਇਆ ਹੈ।
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਪਾਕਿਸਤਾਨ : ਪੇਸ਼ਾਵਰ ਹਮਲੇ ਵਿਚ ਮਰਨ ਵਾਲਿਆਂ ਦੀ ਗਿਣਤੀ 61 ਹੋਈ
. . .  1 day ago
ਯੂਏਈ ਦੇ ਉਪ ਰਾਸ਼ਟਰਪਤੀ ਰਾਸ਼ਿਦ ਅਲ ਮਕਤੂਮ ਨੇ ਅਲ ਮਿਨਹਾਦ ਜ਼ਿਲ੍ਹੇ ਦਾ ਨਾਂਅ ਬਦਲ ਕੇ ਹਿੰਦ ਸ਼ਹਿਰ ਰੱਖਿਆ
. . .  1 day ago
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਇੰਦੌਰ ਵਿਖੇ ਸਿੰਧੀ ਸਮਾਜ ਦੇ ਆਗੂਆਂ, ਸਥਾਨਕ ਸਿੱਖਾਂ ਤੇ ਸਿੰਧੀ ਸੰਗਤਾਂ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 30 ਜਨਵਰੀ (ਜਸਵੰਤ ਸਿੰਘ ਜੱਸ)- ਮੱਧ ਪ੍ਰਦੇਸ਼ ਵਿਖੇ ਬੀਤੇ ਦਿਨੀਂ ਸਿੰਧੀ ਸਮਾਜ ਦੇ ਅਸਥਾਨਾਂ ਵਿਚੋਂ ਪਾਵਨ ਸਰੂਪ ਚੁੱਕਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦਾ ਵਫ਼ਦ ਦੋ ਦਿਨਾਂ ਦੇ ...
ਬਿਹਾਰ : ਜੇ.ਡੀ.ਯੂ. ਨੇਤਾ ਉਪੇਂਦਰ ਕੁਸ਼ਵਾਹਾ ਦੇ ਕਾਫਲੇ 'ਤੇ ਹਮਲਾ, ਆਰਾ 'ਚ ਪਥਰਾਅ
. . .  1 day ago
ਓਪਰੇਸ਼ਨ ਬਲੂ ਸਟਾਰ ਸੀਓ ਲੈਫਟੀਨੈਂਟ ਜਨਰਲ ਕੁਲਦੀਪ ਸਿੰਘ ਬਰਾੜ ਨੇ ਕੀਤੇ ਅਹਿਮ ਖ਼ੁਲਾਸੇ
. . .  1 day ago
ਯੂ.ਐਨ.ਜੀ.ਏ. ਮੁਖੀ ਕਸਾਬਾ ਕੋਰੋਸੀ ਦੀ ਭਾਰਤ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਕੇ ਹੋਈ ਖੁਸ਼ੀ-ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 30 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ (ਯੂ.ਐਨ.ਜੀ.ਏ.) ਮੁਖੀ ਕਸਾਬਾ ਕੋਰੋਸੀ ਦੀ ਭਾਰਤ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਕੇ ਖੁਸ਼ੀ ਹੋਈ। ਸੰਯੁਕਤ ਰਾਸ਼ਟਰ ਸਮੇਤ ਬਹੁ-ਪੱਖੀਵਾਦ ਪ੍ਰਤੀ ਭਾਰਤ...
ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਸਾਰਾਮ ਬਾਪੂ ਨੂੰ ਸੈਸ਼ਨ ਕੋਰਟ ਨੇ ਠਹਿਰਾਇਆ ਦੋਸ਼ੀ
. . .  1 day ago
ਗਾਂਧੀਨਗਰ (ਗੁਜਰਾਤ), 30 ਜਨਵਰੀ-ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਸਾਰਾਮ ਬਾਪੂ ਨੂੰ ਦੋਸ਼ੀ ਠਹਿਰਾਇਆ ਹੈ। ਆਸਾਰਾਮ ਬਾਪੂ 'ਤੇ ਸੂਰਤ ਦੀ ਇਕ ਔਰਤ ਨੇ 10 ਸਾਲ ਪਹਿਲਾਂ ਅਹਿਮਦਾਬਾਦ...
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੂੰ ਲੈ ਕੇ ਜਾ ਰਹੀ ਇਕ ਵਿਸ਼ੇਸ਼ ਉਡਾਣ ਦੀ ਐਮਰਜੈਂਸੀ ਲੈਂਡਿੰਗ
. . .  1 day ago
ਵਿਜੇਵਾੜਾ, 30 ਜਨਵਰੀ-ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੂੰ ਲੈ ਕੇ ਜਾ ਰਹੀ ਇਕ ਵਿਸ਼ੇਸ਼ ਉਡਾਣ ਨੇ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਤਕਨੀਕੀ ਖਰਾਬੀ ਕਾਰਨ ਗੰਨਾਵਰਮ ਹਵਾਈ ਅੱਡੇ...
ਪਿਸ਼ਾਵਰ ਮਸਜਿਦ ਆਤਮਘਾਤੀ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 32
. . .  1 day ago
ਪਿਸ਼ਾਵਰ, 30 ਜਨਵਰੀ-ਪਾਕਿਸਤਾਨ ਦੇ ਜੀਓ ਨਿਊਜ਼ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਪਿਸ਼ਾਵਰ ਮਸਜਿਦ ਆਤਮਘਾਤੀ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 32 ਹੋ ਗਈ...
ਅਡਾਨੀ ਸਮੂਹ ਨਾਲ ਪੰਜਾਬ ਨੈਸ਼ਨਲ ਬੈਂਂਕ ਦਾ ਐਕਸਪੋਜ਼ਰ ਚਿੰਤਾ ਦਾ ਵਿਸ਼ਾ ਨਹੀਂ-ਪੰਜਾਬ ਨੈਸ਼ਨਲ ਬੈਂਕ ਮੁਖੀ
. . .  1 day ago
ਨਵੀਂ ਦਿੱਲੀ 30 ਜਨਵਰੀ- ਪੰਜਾਬ ਨੈਸ਼ਨਲ ਬੈਂਕ ਦੇ ਐਮ.ਡੀ. ਅਤੇ ਸੀ.ਈ.ਓ. ਅਤੁਲ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰੀ ਬੈਂਕ ਦਾ ਅਡਾਨੀ ਗਰੁੱਪ ਦੀਆਂ ਕੰਪਨੀਆਂ 'ਚ ਕਰੀਬ 7,000 ਕਰੋੜ ਰੁਪਏ ਦਾ ਐਕਸਪੋਜ਼ਰ ਹੈ। "ਪੰਜਾਬ ਨੈਸ਼ਨਲ ਭੈਂਕ ਕੋਲ ਅਡਾਨੀ ਸਮੂਹ ਦੀਆਂ 8-9 ਕੰਪਨੀਆਂ...
ਚੋਣ ਕਮਿਸ਼ਨ ਨੇ ਰੋਕੀ ਲਕਸ਼ਦੀਪ ਵਿਚ ਇਕ ਸੰਸਦੀ ਹਲਕੇ ਲਈ ਜ਼ਿਮਨੀ ਚੋਣ
. . .  1 day ago
ਨਵੀਂ ਦਿੱਲੀ, 30 ਜਨਵਰੀ-ਕੇਰਲਾ ਹਾਈ ਕੋਰਟ ਨੇ 25 ਜਨਵਰੀ, 2023 ਨੂੰ ਲਕਸ਼ਦੀਪ ਦੇ ਸਾਬਕਾ ਸੰਸਦ ਮੈਂਬਰ ਮੁਹੰਮਦ ਫੈਜ਼ਲ ਪੀ.ਪੀ. ਨੂੰ ਦੋਸ਼ੀ ਠਹਿਰਾਉਣ ਅਤੇ ਸਜ਼ਾ ਨੂੰ ਮੁਅੱਤਲ ਕਰਨ ਦਾ ਹੁਕਮ ਦੇਣ ਤੋਂ ਬਾਅਦ...
25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀ ਕਾਬੂ
. . .  1 day ago
ਗੁਰੂਸਰ ਸੁਧਾਰ, (ਲੁਧਿਆਣਾ) 30 ਜਨਵਰੀ, (ਬਲਵਿੰਦਰ ਸਿੰਘ ਧਾਲੀਵਾਲ/ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਤੋਂ ਆਈ ਡੀ.ਐਸ.ਪੀ. ਵਿਜੀਲੈਂਸ ਨਿਰਮਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ...
25 ਕਰੋੜ ਦੀ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ 2 ਦਿਨ ਦੇ ਪੁਲਿਸ ਰਿਮਾਂਡ 'ਤੇ
. . .  1 day ago
ਅਜਨਾਲਾ, 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕਾਊਂਟਰ ਇੰਟੈਲੀਜੈਂਸ ਦੀ ਟੀਮ ਵਲੋਂ 5 ਕਿਲੋ ਹੈਰੋਇਨ ਅਤੇ 1215 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਰਸ਼ਪਾਲ ਸਿੰਘ ਵਾਸੀ ਪਿੰਡ ਕੱਕੜ...
ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਵਲੋਂ ਅਸਤੀਫ਼ਾ
. . .  1 day ago
ਭੁਵਨੇਸ਼ਵਰ, 30 ਜਨਵਰੀ-ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਨੇ ਵਿਸ਼ਵ ਕੱਪ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ...
ਪਿਸ਼ਾਵਰ ਦੀ ਮਸਜਿਦ 'ਚ ਆਤਮਘਾਤੀ ਧਮਾਕਾ, 25 ਮੌਤਾਂ-120 ਜ਼ਖਮੀ
. . .  1 day ago
ਅੰਮ੍ਰਿਤਸਰ, 30 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਸ਼ਹਿਰ ਪਿਸ਼ਾਵਰ 'ਚ ਪੁਲਿਸ ਲਾਈਨਜ਼ ਦੇ ਕੋਲ ਇਕ ਮਸਜਿਦ 'ਚ ਅੱਜ ਹੋਏ ਆਤਮਘਾਤੀ ਧਮਾਕੇ 'ਚ ਦੋ ਪੁਲਿਸ ਮੁਲਾਜ਼ਮਾਂ ਸਮੇਤ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ ਅਤੇ 120 ਤੋਂ ਵਧੇਰੇ ਲੋਕ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਅੱਸੂ ਸੰਮਤ 553

ਮਾਨਸਾ

ਅੱਸੂ ਦੀ ਝੜੀ ਨੇ ਨਰਮਾ ਕਾਸ਼ਤਕਾਰਾਂ ਦੇ ਅਰਮਾਨਾਂ 'ਤੇ ਫੇਰਿਆ ਪਾਣੀ

ਮਾਨਸਾ, 23 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਪਹਿਲਾਂ ਹੀ ਗੁਲਾਬੀ ਸੁੰਡੀ ਦੇ ਝੰਬੇ ਨਰਮਾ ਕਾਸ਼ਤਕਾਰਾਂ ਦੇ ਅਰਮਾਨਾਂ 'ਤੇ ਅੱਸੂ ਦੀ ਝੜੀ ਨੇ ਪਾਣੀ ਫੇਰ ਦਿੱਤਾ ਹੈ | ਉੱਥੇ ਇਹ ਬੇਮੌਸਮੀ ਬਾਰਸ਼ ਸਾਉਣੀ ਦੀਆਂ ਹੋਰ ਫ਼ਸਲਾਂ ਲਈ ਵੀ ਨੁਕਸਾਨਦੇਹ ਸਾਬਤ ਹੋਵੇਗੀ | ਦੱਸਣਾ ਬਣਦਾ ਹੈ ਕਿ ਬੀਤੇ ਕੱਲ੍ਹ ਤੋਂ ਜ਼ਿਲ੍ਹੇ 'ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਅਗਲੇ ਦਿਨਾਂ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ | ਪੈ ਰਹੀ ਬਾਰਸ਼ ਨੇ ਕਿਸਾਨਾਂ ਨੂੰ ਚਿੰਤਾ 'ਚ ਡੋਬ ਦਿੱਤਾ ਹੈ | ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਅਤੇ ਤੇਜ਼ ਹਵਾ ਨਾਲ ਝੋਨੇ ਦੀ ਫ਼ਸਲ ਵੀ ਧਰਤੀ 'ਤੇ ਵਿਛ ਗਈ ਹੈ | ਸ਼ਹਿਰਾਂ/ਕਸਬਿਆਂ ਦੀਆਂ ਨੀਵੀਂਆਂ ਥਾਵਾਂ 'ਤੇ ਪਾਣੀ ਭਰ ਗਿਆ ਹੈ | ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਮੱਛਰ ਪੈਦਾ ਹੋਣ ਨਾਲ ਮਲੇਰੀਆ/ਡੇਂਗੂ ਦਾ ਪ੍ਰਕੋਪ ਵੀ ਵਧ ਸਕਦਾ ਹੈ |
ਲਗਾਤਾਰ ਪਏ ਮੀਂਹ ਨਾਲ ਸ਼ਹਿਰ ਹੋਇਆ ਜਲ ਥਲ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਇਸ ਖੇਤਰ ਅੰਦਰ ਅੱਜ ਦੁਪਹਿਰ ਸਮੇਂ ਇੱਕ ਘੰਟੇ ਤੋਂ ਵੀ ਵੱਧ ਸਮਾਂ ਲਗਾਤਾਰ ਹੋਈ ਬਰਸਾਤ ਨਾਲ ਸ਼ਹਿਰ ਜਲ-ਮਗਨ ਹੋ ਗਿਆ ਅਤੇ ਮੀਂਹ ਦੌਰਾਨ ਪਿੰਡ ਬਰ੍ਹੇ ਵਿਖੇ ਕਿਸਾਨ ਜਗਤਾਰ ਸਿੰਘ ਪੁੱਤਰ ਲੀਲਾ ਸਿੰਘ ਦੀ ਮੱਝ ਦੀ ਅਸਮਾਨੀ ਬਿਜਲੀ ਡਿੱਗਣ ਨਾਲ ਮੌਤ ਹੋ ਗਈ | ਸ਼ਹਿਰ ਦੇ ਬਾਜ਼ਾਰਾਂ 'ਚ ਮੀਂਹ ਦਾ ਪਾਣੀ ਭਰ ਜਾਣ ਕਰ ਕੇ ਜਨ-ਜੀਵਨ ਅਸਤ-ਵਿਅਸਤ ਹੋ ਗਿਆ ਅਤੇ ਕਈ ਨੀਵੇਂ ਘਰਾਂ ਚ ਪਾਣੀ ਵੜ ਗਿਆ | ਇਸ ਬੇਮੌਸਮੀ ਬਰਸਾਤ ਨਾਲ ਸਬਜ਼ੀ ਕਾਸ਼ਤਕਾਰਾਂ ਨੂੰ ਮਾਯੂਸੀ ਜ਼ਰੂਰ ਹੋਈ ਜਦਕਿ ਨੀਵੇਂ ਖੇਤਾਂ 'ਚ ਖੜ੍ਹੇ ਨਰਮੇ ਤੇ ਝੋਨੇ ਦੀ ਫ਼ਸਲ 'ਤੇ ਵੀ ਇਸ ਦਾ ਮਾੜਾ ਪ੍ਰਭਾਵ ਪਵੇਗਾ |
ਸਰਦੂਲਗੜ੍ਹ ਇਲਾਕੇ 'ਚ ਭਾਰੀ ਮੀਂਹ, ਨੀਵੇਂ ਖੇਤਾਂ 'ਚ ਭਰਿਆ ਪਾਣੀ
ਸਰਦੂਲਗੜ੍ਹ ਤੋਂ ਪ੍ਰਕਾਸ਼ ਸਿੰਘ ਜ਼ੈਲਦਾਰ ਅਨੁਸਾਰ- ਇਲਾਕੇ 'ਚ ਸਵੇਰ ਤੋਂ ਹੋਈ ਭਾਰੀ ਬਰਸਾਤ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ | ਨਰਮਾ ਪੱਟੀ ਵਜੋਂ ਜਾਣੇ ਜਾਂਦੇ ਇਸ ਖੇਤਰ 'ਚ ਸਾਉਣੀ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਣ ਦੀ ਸੰਭਾਵਨਾ ਹੈ | ਕਰੰਡੀ ਪਿੰਡ ਦੇ ਕਿਸਾਨ ਰਾਮ ਚੰਦਰ ਨੇ ਦੱਸਿਆ ਕਿ ਘੱਗਰ ਦਰਿਆ ਤੋਂ ਪਾਰ ਸਰਦੂਲਗੜ੍ਹ ਵਾਲੇ ਪਾਸੇ ਦੇ ਕੁਝ ਪਿੰਡਾਂ ਦੇ ਖੇਤਾਂ ਵਿਚ ਮੀਂਹ ਦਾ ਪਾਣੀ ਕਈ-ਕਈ ਦਿਨ ਖੜ੍ਹਾ ਰਹਿੰਦਾ ਹੈ | ਇਸੇ ਤਰ੍ਹਾਂ ਕੁਸਲਾ, ਜਗਤਗੜ੍ਹ ਬਾਂਦਰਾਂ, ਜਟਾਣਾ ਕਲਾਂ ਤੇ ਹੋਰਨਾਂ ਪਿੰਡਾਂ 'ਚ ਵੀ ਫ਼ਸਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ, ਜਿਸ ਨਾਲ ਝੋਨੇ ਤੇ ਨਰਮੇ ਦੀ ਫ਼ਸਲ ਦੇ ਮਾਰੇ ਜਾਣ ਦਾ ਵੱਡਾ ਖ਼ਦਸ਼ਾ ਹੈ | ਸਿਰਸਾ-ਮਾਨਸਾ ਮੁੱਖ ਸੜਕ ਦੇ ਸਰਦੂਲੇਵਾਲਾ ਕੈਂਚੀਆਂ ਅਤੇ ਫੱਤਾ ਮਾਲੋਕਾ ਬੱਸ ਅੱਡੇ ਨੇੜੇ ਬੇਤਹਾਸ਼ਾ ਪਾਣੀ ਜਮਾਂ ਹੋ ਜਾਣ ਨਾਲ ਆਵਾਜਾਈ ਵਾਹਨ ਲੰਘਾਉਣ ਲਈ ਰਾਹਗੀਰ ਪਰੇਸ਼ਾਨ ਹੁੰਦੇ ਰਹੇ | ਕਿਸਾਨ ਆਗੂ ਜਗਰਾਜ ਸਿੰਘ ਹੀਰਕੇ, ਕਾ. ਲਾਲ ਚੰਦ ਨੇ ਮੰਗ ਕੀਤੀ ਹੈ ਕਿ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਕਰ ਕੇ ਸਰਕਾਰ ਮੁਆਵਜ਼ੇ ਦਾ ਐਲਾਨ ਕਰੇ ਕਿਉਂਕਿ ਗੁਲਾਬੀ ਸੁੰਡੀ ਦੇ ਪ੍ਰਕੋਪ ਕਾਰਨ ਕਿਸਾਨ ਪਹਿਲਾਂ ਹੀ ਸਖ਼ਤੇ ਵਿਚ ਹਨ |
ਬੇਮੌਸ਼ਮੀ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ
ਬਰੇਟਾ ਤੋਂ ਪਾਲ ਸਿੰਘ ਮੰਡੇਰ ਅਨੁਸਾਰ- 2 ਦਿਨਾਂ ਤੋਂ ਪੈ ਰਹੀ ਬਾਰਸ਼ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ | ਅੱਜ ਪਈ ਤੇਜ਼ ਬਾਰਸ਼ ਨੇ ਫ਼ਸਲਾਂ ਵਿਚ ਪਾਣੀ ਭਰ ਦਿੱਤਾ ਅਤੇ ਬਾਸਮਤੀ ਕਿਸਮ ਦਾ ਝੋਨਾ ਧਰਤੀ 'ਤੇ ਵਿਛਣ ਲੱਗਾ | ਇਸ ਦੇ ਨਾਲ ਹੀ ਨਰਮੇ ਦੀ ਫ਼ਸਲ ਵੀ ਇਸ ਮੀਂਹ ਨਾਲ ਖ਼ਰਾਬ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ | ਖੇਤੀ ਮਾਹਿਰਾਂ ਤੇ ਕਿਸਾਨਾਂ ਨੇ ਦੱਸਿਆ ਕਿ ਬੂਰ 'ਤੇ ਆਈ ਝੋਨੇ ਦੀ ਫ਼ਸਲ, ਨਰਮਾ ਅਤੇ ਸਬਜ਼ੀਆਂ ਲਈ ਇਹ ਬੇਮੌਸਮੀ ਬਾਰਸ਼ ਨੁਕਸਾਨਦੇਹ ਹੋਵੇਗੀ |
ਭੀਖੀ 'ਚ ਨੀਵੀਂਆਂ ਥਾਵਾਂ 'ਤੇ ਮੀਂਹ ਦਾ ਪਾਣੀ ਭਰਿਆ
ਭੀਖੀ ਤੋਂ ਗੁਰਿੰਦਰ ਸਿੰਘ ਔਲਖ ਅਨੁਸਾਰ- ਕਸਬੇ 'ਚ ਤੜਕਸਾਰ ਹੀ ਰੁਕ-ਰੁਕ ਕੇ ਪਏ ਮੀਂਹ ਨਾਲ ਨੀਵੀਂਆਂ ਥਾਵਾਂ 'ਤੇ ਪਾਣੀ ਭਰ ਗਿਆ | ਕਸਬੇ ਦੇ ਗੁਰਦੁਆਰਾ ਰੋਡ, ਮਾਨਸਾ ਸੁਨਾਮ ਰੋਡ, ਬਰਨਾਲਾ ਰੋਡ ਦੇ ਦੋਵੇਂ ਪਾਸੇ ਬਣੇ ਨਿਕਾਸੀ ਨਾਲੇ ਮੀਂਹ ਨਾਲ ਓਵਰਫ਼ਲੋ ਹੋ ਗਏ ਭਾਵੇਂ ਮੀਂਹ ਰੁਕਣ ਤੋਂ ਬਾਅਦ ਨੀਵੇਂ ਥਾਵਾਂ 'ਤੇ ਪਾਣੀ ਦੀ ਨਿਕਾਸੀ ਹੋ ਗਈ ਪਰ ਫਿਰ ਵੀ ਕੁਝ ਥਾਵਾਂ 'ਤੇ ਪਾਣੀ ਖੜ੍ਹ ਗਿਆ | ਸ਼ਾਮ ਤੱਕ ਕਸਬੇ ਅਤੇ ਆਸ-ਪਾਸ ਦੇ ਖੇਤਰ 'ਚ ਰੁਕ ਰੁਕ ਕੇ ਮੀਂਹ ਪੈਂਦਾ ਰਿਹਾ |
ਬੋਹਾ ਖੇਤਰ 'ਚ ਭਰਵੀਂ ਬਾਰਸ਼ ਨਾਲ ਨਰਮੇ ਦੀ ਫ਼ਸਲ ਨੂੰ ਨੁਕਸਾਨੀ
ਬੋਹਾ ਤੋਂ ਰਮੇਸ਼ ਤਾਂਗੜੀ ਅਨੁਸਾਰ- ਸਥਾਨਕ ਖੇਤਰ ਵਿਚ ਪਈ ਭਰਵੀਂ ਬਾਰਸ਼ ਨੇ ਜਿੱਥੇ ਪਿੰਡਾਂ, ਸ਼ਹਿਰਾਂ ਵਿਚ ਪਾਣੀ ਭਰ ਦਿੱਤਾ ਉੱਥੇ ਬੋਹਾ ਦੀਆਂ ਗਲੀਆਂ ਬਾਜ਼ਾਰਾਂ ਵਿਚ 2-2 ਫੁੱਟ ਤੱਕ ਪਾਣੀ ਖੜ੍ਹ ਗਿਆ | ਦੋਵੇਂ ਬੱਸ ਅੱਡਿਆਂ ਤੋਂ ਕਸਬੇ ਦੇ ਸਾਰੇ ਰਸਤੇ ਬੰਦ ਹੋਏ ਪਏ ਹਨ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇੱਕ ਘੰਟਾ ਮੋਹਲ਼ੇਧਾਰ ਬਾਰਸ਼ ਹੁੰਦੀ ਰਹੀ ਅਤੇ ਕਈ ਲੋਕਾਂ ਦੇ ਘਰਾਂ ਵਿਚ ਪਾਣੀ ਭਰਨ ਦੀਆਂ ਖ਼ਬਰਾਂ ਵੀ ਹਨ | ਜਥੇਦਾਰ ਬਿੰਦਰ ਸਿੰਘ ਮੰਘਾਣੀਆ ਤੇ ਹਰਬੰਸ ਸਿੰਘ ਨੰਦਗੜ੍ਹ ਨੇ ਦੱਸਿਆ ਕਿ ਇਸ ਮੀਂਹ ਨਾਲ ਜਿੱਥੇ ਨਰਮੇ ਦੀ ਫ਼ਸਲ ਤਬਾਹ ਹੋ ਗਈ ਹੈ ਉੱਥੇ ਬਾਸਮਤੀ ਝੋਨੇ ਨੂੰ ਵੀ ਨੁਕਸਾਨ ਪਹੁੰਚਿਆ ਹੈ |

ਕਿਸਾਨਾਂ ਨੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਧਰਨੇ ਜਾਰੀ ਰੱਖੇ

ਮਾਨਸਾ, 23 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਕਾਨੂੰਨ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਦੇ ਧਰਨੇ ਜਾਰੀ ਹਨ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਹੁਕਮਾਂ ਨੂੰ ਟਿੱਚ ਜਾਣਦੇ ਨੇ ਭੀਖੀ ਦਫ਼ਤਰਾਂ ਦੇ ਮੁਲਾਜ਼ਮ

ਭੀਖੀ, 23 ਸਤੰਬਰ (ਬਲਦੇਵ ਸਿੰਘ ਸਿੱਧੂ/ਗੁਰਿੰਦਰ ਸਿੰਘ ਔਲਖ) - ਮੁੱਖ ਮੰਤਰੀ ਪੰਜਾਬ ਵਲੋਂ ਮੁਲਾਜ਼ਮਾਂ ਨੂੰ 9 ਵਜੇ ਆਪਣੇ ਦਫ਼ਤਰਾਂ 'ਚ ਹਾਜ਼ਰ ਹੋਣ ਦੇ ਦਿੱਤੇ ਹੁਕਮਾਂ ਨੂੰ ਜ਼ਮੀਨੀ ਪੱਧਰ 'ਤੇ ਜਾਣਨ ਲਈ 'ਅਜੀਤ' ਟੀਮ ਵਲੋਂ 9 ਵਜੇ ਦਫ਼ਤਰਾਂ ਦਾ ਦੌਰਾ ਕੀਤਾ ਤਾਂ ਬਹੁਤੇ ...

ਪੂਰੀ ਖ਼ਬਰ »

ਨਰਮੇ 'ਤੇ ਗੁਲਾਬੀ ਸੁੰਡੀ ਦੇ ਲਗਾਤਾਰ ਵਧ ਰਹੇ ਹਮਲੇ ਕਾਰਨ ਕਿਸਾਨ ਚਿੰਤਤ

ਬੁਢਲਾਡਾ, 23 ਸਤੰਬਰ (ਸਵਰਨ ਸਿੰਘ ਰਾਹੀ) - ਇਸ ਖੇਤਰ ਅੰਦਰ ਨਰਮੇਂ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦੇ ਹਮਲਾ ਰੁਕਣ ਦੀ ਬਜਾਏ ਵਧਦਾ ਜਾ ਰਿਹਾ ਹੈ | ਬਲਾਕ ਬੁਢਲਾਡਾ ਦੇ ਨਰਮਾ ਬੈਲਟ ਵਜੋਂ ਜਾਣੇ ਜਾਂਦੇ ਪਿੰਡ ਬਰ੍ਹੇ, ਮੰਢਾਲੀ, ਪਿਪਲੀਆਂ, ਟਾਹਲੀਆਂ, ਛੀਨੇ, ਮੰਦਰਾਂ ਅਤੇ ...

ਪੂਰੀ ਖ਼ਬਰ »

ਗੁਲਾਬੀ ਸੁੰਡੀ ਅਤੇ ਬੇ-ਮੌਸਮੇ ਮੀਂਹ ਕਾਰਨ ਨੁਕਸਾਨੀ ਨਰਮੇ ਦੀ ਫ਼ਸਲ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ- 'ਆਪ'

ਮਾਨਸਾ, 23 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ) - ਗੁਲਾਬੀ ਸੁੰਡੀ ਅਤੇ ਬੇਮੌਸਮੀ ਮੀਂਹ ਨੇ ਮਾਲਵਾ ਖੇਤਰ 'ਚ ਨਰਮੇ ਦੀ ਫ਼ਸਲ ਦਾ ਵੱਡਾ ਨੁਕਸਾਨ ਕਰ ਦਿੱਤਾ ਹੈ, ਪਰ ਚੰਨੀ ਸਰਕਾਰ ਵਲੋਂ ਇਸ ਅਹਿਮ ਮਸਲੇ 'ਤੇ ਚੁੱਪ ਧਾਰਨ ਕੀਤੀ ਹੋਈ ਹੈ | ਚਾਹੀਦਾ ਤਾਂ ਇਹ ਸੀ ਕਿ ਉਹ ਮੁੱਖ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਨੇ ਪਿੰਡ ਭੰਮੇ ਕਲਾਂ ਦੇ ਵਸਨੀਕ

ਝੁਨੀਰ, 23 ਸਤੰਬਰ - ਸਿਰਸਾ-ਮਾਨਸਾ ਮੁੱਖ ਸੜਕ 'ਤੇ ਸਥਿਤ ਪਿੰਡ ਭੰਮੇ ਕਲਾਂ ਅਨੇਕਾਂ ਸਮੱਸਿਆਵਾਂ ਨਾਲ ਘਿਰਿਆ ਪਿਆ ਹੈ | ਪਿਛਲੇ ਕਈ ਸਾਲਾਂ ਤੋਂ ਵਿਕਾਸ ਕਾਰਜ ਨਾ ਹੋਣ ਕਾਰਨ ਪਿੰਡ ਵਾਸੀਆਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

6 ਅਕਤੂਬਰ ਤੋਂ 26 ਅਕਤੂਬਰ ਤੱਕ ਬੰਦੀ ਆਉਣ ਦੀ ਸੰਭਾਵਨਾ

ਬਠਿੰਡਾ, 22 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਾਰਜਕਾਰੀ ਇੰਜੀਨੀਅਰ, ਬਠਿੰਡਾ ਨਹਿਰ ਮੰਡਲ, ਸੰਦੀਪ ਸਿੰਘ ਮਾਂਗਟ ਨੇ ਆਮ ਪਬਲਿਕ, ਜਿੰਮੀਦਾਰ ਤੇ ਸਬੰਧਿਤ ਮਹਿਕਮਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਬ੍ਰਾਂਚ ਦੀ 6 ਅਕਤੂਬਰ 2021 ਤੋਂ 26 ਅਕਤੂਬਰ 2021 ਤੱਕ ...

ਪੂਰੀ ਖ਼ਬਰ »

ਮੋਟਰਸਾਈਕਲ ਹੋਇਆ ਚੋਰੀ

ਰਾਮਾਂ ਮੰਡੀ, 23 ਸਤੰਬਰ (ਅਮਰਜੀਤ ਸਿੰਘ ਲਹਿਰੀ) - ਸਥਾਨਕ ਸ਼ਹਿਰ ਦੇ ਸ਼ਮਸਾਨਘਾਟ ਦੇ ਗੇਟ ਤੋਂ ਦਿਨ ਦਿਹਾੜੇ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਰਾਮਾਂ ਪੁਲਿਸ ਨੂੰ ਦਿੱਤੀ ਦਰਖ਼ਾਸਤ 'ਚ ਪੀੜਤ ਵਿਅਕਤੀ ਹੀਰਾ ਲਾਲ ਮੱਕੜ ਸਟੂਡੀਊ ਵਾਸੀ ਰਾਮਾਂ ...

ਪੂਰੀ ਖ਼ਬਰ »

15 ਫੀਸਦ ਵਾਧੇ ਦਾ ਨੋਟੀਫਿਕੇਸ਼ਨ ਮੁਲਾਜ਼ਮਾਂ ਵਲੋਂ ਰੱਦ- ਬੋਦੜੀਵਾਲਾ

ਲਹਿਰਾ ਮੁਹੱਬਤ, 23 ਸਤੰਬਰ (ਸੁਖਪਾਲ ਸਿੰਘ ਸੁੱਖੀ) - ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਮੁਲਾਜ਼ਮਾਂ ਦੀ ਜੱਥੇਬੰਦੀ ਨੇ ਪੰਜਾਬ ਸਰਕਾਰ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜਾਰੀ ਕੀਤਾ ਗਿਆ ਛੇਵੇਂ ਪੇਅ ਕਮਿਸ਼ਨ ਦੇ 15 ਫੀਸਦ ਵਾਧੇ ਦਾ ...

ਪੂਰੀ ਖ਼ਬਰ »

ਮਲੂਕਾ ਵਲੋਂ ਨਰਮਾ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ

ਭਗਤਾ ਭਾਈਕਾ, 23 ਸਤੰਬਰ (ਸੁਖਪਾਲ ਸਿੰਘ ਸੋਨੀ) - ਜੇਕਰ ਸਰਕਾਰ ਨੇ ਨਕਲੀ ਬੀਜ ਅਤੇ ਨਕਲੀ ਸਪਰੇਆਂ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਹੁੰਦਾ ਤਾਂ ਅੱਜ ਨਰਮਾ ਬੀਜਣ ਵਾਲੇ ਕਿਸਾਨਾਂ ਨੂੰ ਨੁਕਸਾਨ ਨਾ ਝੱਲਣੇ ਪੈਂਦੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ...

ਪੂਰੀ ਖ਼ਬਰ »

ਸਰਕਾਰੀ ਰਜਿੰਦਰਾ ਕਾਲਜ ਦੇ ਰੈਗੂਲਰ ਪ੍ਰੋਫੈਸਰਾਂ ਵਲੋਂ ਪੇ-ਕਮਿਸ਼ਨ ਦੀ ਰਿਪੋਰਟ ਨੂੰ ਲੈ ਕੇ ਹੜਤਾਲ ਸ਼ੁਰੂ

ਬਠਿੰਡਾ, 23 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ) - ਸਰਕਾਰੀ ਰਜਿੰਦਰਾ ਕਾਲਜ ਦੇ ਰੈਗੂਲਰ ਪ੍ਰੋਫੈਸਰਾਂ ਦੁਆਰਾ ਪੇ-ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਵਾਉਣ ਨੂੰ ਲੈ ਕੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਗਿਆ | ਪੋ੍ਰਫੈਸਰਾਂ ਦਾ ਕਹਿਣਾ ਹੈ ਕਿ ਸਾਰੇ ਰਾਜਾਂ 'ਚ ਪੇ ...

ਪੂਰੀ ਖ਼ਬਰ »

ਆਈ.ਟੀ.ਆਈ. ਐਸੋਸੀਏਸ਼ਨ ਵਲੋਂ ਆਪਣੀਆਂ ਹੱਕੀ ਮੰਗਾਂ ਅਗਲੇਰੀ ਰੂਪ ਰੇਖਾ ਤਿਆਰ

ਬਠਿੰਡਾ, 23 ਸਤੰਬਰ (ਵੀਰਪਾਲ ਸਿੰਘ) - ਆਈ.ਟੀ.ਆਈ. ਐਸੋਸੀਏਸ਼ਨ ਬਠਿੰਡਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਐਸੋਸੀਏਸ਼ਨ ਪ੍ਰਧਾਨ ਗੁਰਸੇਵਕ ਸਿੰਘ ਦੀ ਪ੍ਰਧਾਨਗੀ 'ਚ ਰੱਖੀ ਗਈ | ਇਸ ਮੀਟਿੰਗ 'ਚ ਬਠਿੰਡਾ ਡਵੀਜ਼ਨ ਦੇ ਮੈਂਬਰਾਂ ਵਲੋਂ ਭਾਗ ਲਿਆ ਗਿਆ | ਐਸੋਸੀਏਸ਼ਨ ...

ਪੂਰੀ ਖ਼ਬਰ »

ਕਾਂਗਰਸ ਨੇ ਦਲਿਤ ਸਮਾਜ 'ਚੋਂ ਮੁੱਖ ਮੰਤਰੀ ਬਣਾ ਕੇ ਦਲਿਤ ਵਿਰੋਧੀਆਂ ਨੂੰ ਕੀਤਾ ਚਿੱਤ - ਗਹਿਰੀ

ਬਠਿੰਡਾ, 23 ਸਤੰਬਰ (ਸੱਤਪਾਲ ਸਿੰਘ ਸਿਵੀਆਂ) - ਲੋਕ ਜਨ ਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਨੇ ਅਨੁਸੂਚਿਤ ਜਾਤੀ ਵਰਗ ਵਿਚੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਏ ਜਾਣ 'ਤੇ ਜਿਥੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵਿਮੈਨ ਬੱਲੋ੍ਹ ਦਾ ਨਤੀਜਾ ਰਿਹਾ ਸੌ ਫੀਸਦੀ

ਚਾਉਕੇ, 23 ਸਤੰਬਰ (ਮਨਜੀਤ ਸਿੰਘ ਘੜੈਲੀ) - ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵਿਮੈਨ ਬੱਲੋ੍ਹ ਦੀਆਂ ਵਿਦਿਆਰਥਣਾਂ ਨੇ ਪੀ.ਜੀ.ਡੀ.ਸੀ.ਏ. ਸਮੈਸਟਰ ਪਹਿਲਾ ਦੇ ਨਤੀਜਿਆ 'ਚ ਅਵੱਲ ਪੁਜੀਸ਼ਨਾਂ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਫਿਰੌਤੀ ਮਾਮਲੇ 'ਚ ਗਿ੍ਫ਼ਤਾਰ ਕੀਤੇ ਵਿਅਕਤੀਆਂ ਨੂੰ ਅਦਾਲਤ ਨੇ ਨਿਆਇਕ ਹਿਰਾਸਤ 'ਚ ਭੇਜਿਆ

ਬਠਿੰਡਾ, 23 ਸਤੰਬਰ (ਸੱਤਪਾਲ ਸਿੰਘ ਸਿਵੀਆਂ) - ਬਠਿੰਡਾ ਦੇ ਇਕ ਵਪਾਰੀ ਤੋਂ ਗੈਂਗਸਟਰ ਵਲੋਂ ਫਿਰੌਤੀ ਮੰਗਣ ਤੇ ਉਸ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਤੇ ਗੋਲੀਆਂ ਚਲਾਉਣ ਦੇ ਮਾਮਲੇ 'ਚ ਸਪੈਸ਼ਲ ਸਟਾਫ਼ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਪੰਜ ਵਿਅਕਤੀਆਂ ਦਾ ਅੱਜ ...

ਪੂਰੀ ਖ਼ਬਰ »

ਸਰਵਹਿੱਤਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਸ੍ਰੀ ਰਾਮ ਕਾਵਿਆ ਪਾਠ ਮੁਕਾਬਲੇ 'ਚ ਮਾਰੀ ਬਾਜੀ

ਰਾਮਪੁਰਾ ਫੂਲ, 23 ਸਤੰਬਰ (ਗੁਰਮੇਲ ਸਿੰਘ ਵਿਰਦੀ) - ਵਿੱਦਿਆ ਅਖਿਲ ਭਾਰਤੀ ਸਿੱਖਿਆ ਸੰਸਥਾਨ ਦੇ ਨਿਰਦੇਸ਼ਾਂ ਅਨੁਸਾਰ ਵਿੱਦਿਆ ਭਾਰਤੀ ਪੰਜਾਬ ਦੇ ਸਹਿਯੋਗ ਨਾਲ ਰਾਸ਼ਟਰੀ ਕਵੀ ਸੰਗਮ ਵਲੋਂ ਪ੍ਰਭੂ ਸ੍ਰੀ ਰਾਮ ਦੀ ਮਹਿਮਾ, ਉਦਾਰਤਾ, ਸ਼ਕਤੀ ਅਤੇ ਸੁੰਦਰਤਾ ਨੂੰ ...

ਪੂਰੀ ਖ਼ਬਰ »

ਜਟਾਣਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ

ਤਲਵੰਡੀ ਸਾਬੋ, 23 ਸਤੰਬਰ (ਰਵਜੋਤ ਸਿੰਘ ਰਾਹੀ) - ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਹਲਕਾ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਵਲੋਂ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਕਾਤ ਕੀਤੀ ਗਈ | ਇਸ ਸਬੰਧੀ ਰਣਜੀਤ ਸਿੰਘ ਨਿੱਜੀ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ ਕੀਤਾ ਦੌਰਾ

ਬਠਿੰਡਾ, 23 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਦਮ ਵਿਭੂਸ਼ਨ ਸ. ਪ੍ਰਕਾਸ਼ ਸਿੰਘ ਬਾਦਲ ਨੇ ਵੀਰਵਾਰ ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਘੁੱਦਾ ਵਿਖੇ ਸਥਿਤ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀ.ਯੂ.ਪੀ.ਬੀ.) ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਰਾਈਸ ਸੈਲ ਇੰਡਸਟਰੀ ਦੇ ਅਹੁਦੇਦਾਰਾਂ ਦੀ ਕੀਤੀ ਚੋਣ

ਰਾਮਪੁਰਾ ਫੂਲ, 23 ਸਤੰਬਰ (ਗੁਰਮੇਲ ਸਿੰਘ ਵਿਰਦੀ) - ਰਾਈਸ ਸੈਲ ਇੰਡਸਟਰੀ ਦੀ ਇਕ ਭਰਵੀਂ ਮੀਟਿੰਗ ਸਥਾਨਕ ਸਕਾਈ ਹਾਇਟਸ ਹੋਟਲ ਵਿਖੇ ਕੀਤੀ ਗਈ ਅਤੇ ਇਸ ਮੀਟਿੰਗ 'ਚ ਅਹੁਦੇਦਾਰਾਂ ਦੀ ਚੋਣ ਕੀਤੀ | ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼ੈਲਰ ਐਸੋਸੀਏਸ਼ਨ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ (ਪ) ਵਲੋਂ ਛੇਵੇਂ ਪੇ-ਕਮਿਸ਼ਨ ਦੇ ਨੋਟੀਫ਼ਿਕੇਸ਼ਨ ਦਾ ਵਿਰੋਧ

ਲਹਿਰਾ ਮੁਹੱਬਤ, 23 ਸਤੰਬਰ (ਭੀਮ ਸੈਨ ਹਦਵਾਰੀਆ) - ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਨੇ ਪੰਜਾਬ ਸਰਕਾਰ ਵਲੋਂ ਜਾਰੀ 15 ਫ਼ੀਸਦੀ ਵਾਧੇ ਦੇ ਛੇਵੇਂ ਪੇ-ਕਮਿਸ਼ਨ ਦੇ ਨੋਟੀਫ਼ਿਕੇਸ਼ਨ ਦਾ ਵਿਰੋਧ ਕੀਤਾ ਹੈ | ਫੈਡਰੇਸ਼ਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX