ਰਾਜਾਸਾਂਸੀ, 24 ਸਤੰਬਰ (ਹਰਦੀਪ ਸਿੰਘ ਖੀਵਾ)-ਆਂਗਣਵਾੜੀ ਵਰਕਰ ਯੂਨੀਅਨ ਪੰਜਾਬ ਦੇ ਨਿਰਦੇਸ਼ਾਂ ਹੇਠ ਸਥਾਨਕ ਕਸਬਾ ਰਾਜਾਸਾਂਸੀ ਵਿਖੇ ਬਲਾਕ ਹਰਸ਼ਾ ਛੀਨਾ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਬਲਾਕ ਪ੍ਰਧਾਨ ਦਲਜੀਤ ਕੌਰ ਦੀ ਅਗਵਾਈ 'ਚ ਸੀ. ਡੀ. ਪੀ.ਓ. ਬਲਾਕ ਹਰਸ਼ਾ ਦੇ ਦਫ਼ਤਰ ਮੂਹਰੇ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਦੀਆਂ ਹੱਕੀ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਉਪਰੰਤ ਹੱਕੀ ਮੰਗਾਂ ਸਬੰਧੀ ਕੇਂਦਰ ਤੇ ਸੂਬਾ ਸਰਕਾਰ ਨੂੰ ਪੁੱਜਦਾ ਕਰਨ ਮੰਗ ਪੱਤਰ ਸੀ. ਡੀ. ਪੀ. ਓ. ਮੈਡਮ ਮੀਨਾ ਕੁਮਾਰੀ ਨੂੰ ਸੌਂਪੇ ਗਏ | ਇਸ ਦੌਰਾਨ ਪ੍ਰਧਾਨ ਦਲਜੀਤ ਕੌਰ, ਪ੍ਰਧਾਨ ਦਵਿੰਦਰ ਕੌਰ ਤੇ ਹੋਰ ਆਂਗਣਵਾੜੀ ਵਰਕਰ ਆਗੂਆਂ ਵਲੋਂ ਸੰਬੋਧਨ ਕਰਦਿਆਂ ਕਿਹਾ ਕਿ ਆਂਗਣਵਾੜੀ ਵਰਕਰ ਯੂਨੀਅਨ ਲੰਮੇ ਸਮੇਂ ਤੋਂ ਲਗਾਤਾਰ ਸੰਘਰਸ਼ ਦੇ ਮੈਦਾਨ ਵਿਚ ਜੁਟੀ ਹੋਈ ਹੈ, ਕਿਉਂਕਿ ਪੰਜਾਬ ਤੇ ਕੇਂਦਰ ਸਰਕਾਰ ਆਈ. ਸੀ. ਡੀ. ਐੱਸ. ਸਕੀਮ ਨੂੰ ਲਗਾਤਾਰ ਖ਼ਾਤਮੇ ਵੱਲ ਲੈ ਕੇ ਜਾ ਰਹੀ ਹੈ ਜਿਸ ਕਾਰਨ ਪੰਜਾਬ ਦੀਆਂ ਕਰੀਬ 54 ਹਜ਼ਾਰ ਵਰਕਰਾਂ ਤੇ ਹੈਲਪਰਾਂ ਦੇ ਰੁਜ਼ਗਾਰ ਖ਼ਤਮ ਹੋਣ ਦਾ ਖਦਸ਼ਾ ਹੈ | ਇਸ ਮੌਕੇ ਪ੍ਰਧਾਨ ਦਲਜੀਤ ਕੌਰ ਤੇ ਦਵਿੰਦਰ ਕੌਰ ਤੋਂ ਇਲਾਵਾ ਨਿਰਮਲ ਕੌਰ ਵਰਨਾਲੀ, ਕਰਮਜੀਤ ਕੌਰ ਉੱਗਰ ਔਲਖ, ਜੋਤੀ ਮਹਿਲਾਂ ਵਾਲਾ, ਮਨਜੀਤ ਕੌਰ ਕੁੱਕੜਾਂ ਵਾਲਾ, ਮਨਦੀਪ ਕੌਰ ਰਾਜਾਸਾਂਸੀ, ਹਰਜਿੰਦਰ ਕੌਰ ਰਾਜਾਸਾਂਸੀ, ਚਰਨਜੀਤ ਕੌਰ ਜਗਵੇਦ ਕਲਾਂ, ਤੇ ਹੈਲਪਰਾਂ 'ਚ ਪਰਮਜੀਤ ਕੌਰ, ਕਿਰਨਾ, ਤਰੇਜਾ, ਨਸੀਬ ਕੌਰ, ਊਸ਼ਾ ਓਠੀਆਂ, ਮੀਨਾ ਆਦਿ ਹਾਜ਼ਰ ਸਨ |
ਅੰਮਿ੍ਤਸਰ, 24 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-873 ਡੀ. ਪੀ. ਈ ਤੇ 74 ਲੈਕਚਰਾਰ ਯੂਨੀਅਨ ਨੇ ਉਪ ਮੁੱਖ ਮੰਤਰੀ ਪੰਜਾਬ ਓ. ਪੀ. ਸੋਨੀ ਨੂੰ ਆਪਣੀਆਂ ਵੱਖ-ਵੱਖ ਮੰਗਾਂ ਪ੍ਰਤੀ ਮੰਗ ਪੱਤਰ ਦਿੱਤਾ | ਯੂਨੀਅਨ ਦੇ ਪ੍ਰਧਾਨ ਕੇਸ਼ਵ ਕੋਹਲੀ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੇ ...
ਅੰਮਿ੍ਤਸਰ, 24 ਸਤੰਬਰ (ਹਰਮਿੰਦਰ ਸਿੰਘ)-ਪ੍ਰਾਪਰਟੀ ਟੈਕਸ 30 ਸਤੰਬਰ ਤੱਕ 10 ਫੀਸਦੀ ਰਿਆਇਤ ਨਾਲ ਜਮ੍ਹਾਂ ਕਰਵਾਉਣ ਦੀ ਪੰਜਾਬ ਸਰਕਾਰ ਵਲੋਂ ਦਿੱਤੀ ਸਹੂਲਤ ਦਾ ਲਾਭ ਵੱਧ ਤੋਂ ਵੱਧ ਲੋਕਾਂ ਨੂੰ ਦੇਣ ਲਈ ਨਗਰ ਨਿਗਮ ਅੰਮਿ੍ਤਸਰ ਦੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਸ਼ਹਿਰ ...
ਅੰਮਿ੍ਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਖੇ ਹਾਲ ਹੀ ਵਿਚ ਨਿਯੁਕਤ ਹੋਏ ਗ੍ਰੰਥੀ ਸਾਹਿਬਾਨ ਗਿਆਨੀ ਰਾਜਬੀਰ ਸਿੰਘ, ਗਿਆਨੀ ਸੁਲਤਾਨ ਸਿੰਘ ਤੇ ਗਿਆਨੀ ਬਲਜੀਤ ਸਿੰਘ ਤੋਂ ਇਲਾਵਾ ਅਰਦਾਸੀਏ ਭਾਈ ਪ੍ਰੇਮ ਸਿੰਘ ਦੇ ਬੀਬੀ ਕੌਲਾਂ ਜੀ ...
ਅੰਮਿ੍ਤਸਰ, 24 ਸਤੰਬਰ (ਸੁਰਿੰਦਰ ਕੋਛੜ)-ਆਜ਼ਾਦੀ ਦੇ 75ਵੇਂ ਆਜ਼ਾਦੀ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਸੀ. ਆਰ. ਪੀ. ਐਫ. ਵਲੋਂ ਆਯੋਜਿਤ ਸਾਈਕਲ ਰੈਲੀ ਦੇ ਆਈ. ਜੀ. ਮੂਲ ਚੰਦ ਪਵਾਰ, ਡੀ. ਆਈ. ਜੀ. ਸੀ. ਆਰ. ਪੀ. ਐਫ. ਭਾਨੂ ਪ੍ਰਤਾਪ ਦੀ ਅਗਵਾਈ ਹੇਠ ਜਲਿ੍ਹਆਂਵਾਲਾ ਬਾਗ ਵਿਖੇ ...
ਅੰਮਿ੍ਤਸਰ, 24 ਸਤੰਬਰ (ਰੇਸ਼ਮ ਸਿੰਘ)-ਅਦਾਲਤੀ ਕੇਸ ਦੇ ਮਾਮਲੇ 'ਚ ਸੰਮਨ ਤਾਮੀਲ ਕਰਵਾਉਣ ਗਏ ਅਦਾਲਤ ਦੇ ਮੁਲਾਜ਼ਮ ਤਾਮੀਲੀਏ ਨਾਲ ਕੁਟੱਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਉਪੰਰਤ ਪੁਲਿਸ ਨੇ ਇਕ ਵਿਅਕਤੀ ਤੇ ਹੋਰ ਅਣਪਛਾਤਿਆਂ ਖਿਲਾਫ ਪਰਚਾ ਦਰਜ ਕਰ ਲਿਆ ...
ਅੰਮਿ੍ਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)-ਬੀਤੇ ਦਿਨ ਸ਼ੋ੍ਰਮਣੀ ਕਮੇਟੀ ਦੀ ਮੁੱਖ ਦਫ਼ਤਰ ਵਿਖੇ ਹੋਈ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ ਉਪਰੰਤ ਭਾਵੇਂ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਕੇਂਦਰ ਸਰਕਾਰ ਵਲੋਂ ਸਿੱਖ ਮਸਲਿਆਂ ਪ੍ਰਤੀ ਸੰਜੀਦਗੀ ਨਾ ਦਿਖਾਏ ਜਾਣ 'ਤੇ ...
ਅੰਮਿ੍ਤਸਰ, 24 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ-ਅੰਮਿ੍ਤਸਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਆਰ. ਟੀ. ਆਈ. ਐਕਟੀਵਿਸਟ ਸੁਰੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਚੁੱਟਕੀਆਂ 'ਚ ...
ਅੰਮਿ੍ਤਸਰ, 24 ਸਤੰਬਰ (ਰੇਸ਼ਮ ਸਿੰਘ)-ਆਸ਼ਾ ਵਰਕਰ ਫੈਸੀਲੀਟੇਟਰ ਸੀਟੂ ਜਥੇਬੰਦੀ ਦੇ ਸੱਦੇ 'ਤੇ ਜ਼ਿਲ੍ਹੇ ਭਰ ਦੀਆਂ ਸੈਂਕੜੇ ਆਸ਼ਾ ਵਰਕਰਾਂ ਵਲੋਂ ਇਥੇ ਸਵਲ ਸਰਜਨ ਦਫ਼ਤਰ ਵਿਖੇ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਜੰਮ੍ਹ ਕੇ ...
ਅੰਮਿ੍ਤਸਰ, 24 ਸਤੰਬਰ (ਰੇਸ਼ਮ ਸਿੰਘ)-ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਅੱਜ ਜਾਗਦਾ ਜ਼ਮੀਰ ਨਾਮ ਦੀ ਸੰਸਥਾ ਵਲੋਂ ਪ੍ਰਧਾਨ ਸਿੱਧੂ ਖਿਲਾਫ ਧਰਨਾ ਮਾਰਿਆ ਤੇ ਉਨ੍ਹਾਂ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਵੀ ਕੀਤਾ | ਇਥੇ ਹੋਲੀ ਸਿਟੀ ਸਥਿਤ ...
ਅੰਮਿ੍ਤਸਰ, 24 ਸਤੰਬਰ (ਰੇਸ਼ਮ ਸਿੰਘ)-ਕੋਰੋਨਾ ਦਾ ਅੱਜ ਕੋਈ ਵੀ ਮਾਮਲਾ ਰਿਪੋਰਟ ਨਹੀਂ ਹੋਇਆ ਹੈ, ਸਗੋਂ 7 ਮਰੀਜ਼ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਹੋਏ ਹਨ | ਇਸ ਤਰ੍ਹਾਂ ਹੁਣ ਇਥੇ ਸਰਗਰਮ ਮਾਮਲਿਆਂ ਦੀ ਗਿਣਤੀ ਕੇਵਲ 13 ਰਹਿ ਗਈ ਹੈ | ਦੂਜੇ ਪਾਸੇ ਅੱਜ ਟੀਕਾਕਰਨ ਦੀ ਰਫਤਾਰ ...
ਅੰਮਿ੍ਤਸਰ, 24 ਸਤੰਬਰ (ਹਰਮਿੰਦਰ ਸਿੰਘ)-ਮੇਅਰ ਤੇ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਭੂਮੀ ਵਿਭਾਗ ਦੀ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਕਾਰਵਾਈ ਕਰਕੇ ਲੋਕਾਂ ਵਲੋਂ ਕੀਤੇ ਗਏ ਸਥਾਈ ਤੇ ਅਸਥਾਈ ...
ਸੁਲਤਾਨਵਿੰਡ, 24 ਸਤੰਬਰ (ਗੁਰਨਾਮ ਸਿੰਘ ਬੁੱਟਰ)-ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰਬਰ 38 ਦੇ ਇਲਾਕੇ ਕੋਟ ਮਿੱਤ ਸਿੰਘ ਵਿਖੇ ਜੁਆਇੰਟ ਸੈਕਟਰੀ ਵਿਜੇ ਗਿੱਲ ਦੀ ਅਗਵਾਈ ਹੇਠ ਮੀਟਿੰਗ ਹੋਈ ਜਿਸ 'ਚ 'ਆਪ' ਦੇ ਹਲਕਾ ਇੰਚਾਰਜ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸ਼ਮੂਲੀਅਤ ...
ਅੰਮਿ੍ਤਸਰ, 24 ਸਤੰਬਰ (ਹਰਮਿੰਦਰ ਸਿੰਘ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਤੇ ਆਈ. ਟੀ. ਤੇ ਸੋਸ਼ਲ ਮੀਡੀਆ ਸੈੱਲ ਦੇ ਜ਼ਿਲ੍ਹਾ ਸੰਚਾਲਕ ਅਨਮੋਲ ਪਾਠਕ ਵਲੋਂ ਪਾਰਟੀ ਦੇ ਸੋਸ਼ਲ ਮੀਡੀਆ ਦੀ ਕਾਰਜਪ੍ਰਣਾਲੀ ਨੂੰ ਸਚਾਰੂ ਬਣਾਉਣ ਲਈ ਸੈੱਲ ਦਾ ਵਿਸਥਾਰ ਕਰਦੇ ...
ਮਾਨਾਂਵਾਲਾ, 24 ਸਤੰਬਰ (ਗੁਰਦੀਪ ਸਿੰਘ ਨਾਗੀ)-ਪੰਜਾਬ ਦੇ ਮੁੱਖ ਮੰਤਰੀ ਵਲੋਂ ਸਰਕਾਰੀ ਦਫ਼ਤਰਾਂ 'ਚ 100 ਫ਼ੀਸਦੀ ਹਾਜ਼ਰੀ ਬਹਾਲ ਕਰਨ ਦੇ ਜਾਰੀ ਕੀਤੇ ਨਿਰਦੇਸ਼ਾਂ ਤਹਿਤ ਅੰਮਿ੍ਤਸਰ ਦੇ ਸਿਵਲ ਸਰਜਨ ਡਾ: ਚਰਨਜੀਤ ਸਿੰਘ ਨੇ ਅਚਾਨਕ ਕਮਿਊਨਿਟੀ ਸਿਹਤ ਸੈਂਟਰ ਮਾਨਾਂਵਾਲਾ ...
ਅੰਮਿ੍ਤਸਰ, 24 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵਲੋਂ ਵਾਲਾਂ ਤੇ ਚਮੜੀ ਦੀ ਦੇਖਭਾਲ ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਵਿਭਾਗ ਵਿਖੇ ਕਰਵਾਇਆ ਗਿਆ | ਇਸ ਭਾਸ਼ਣ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ...
ਗੁਰਦਾਸਪੁਰ, 24 ਸਤੰਬਰ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੀ ਆੜ ਹੇਠ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੰੂਨ ਪਾਸ ਕੀਤੇ ਹਨ | ਪਰ ਇਨ੍ਹਾਂ ਤਿੰਨ ...
ਅੰਮਿ੍ਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਆਨ ਦੀ ਸਪਾਟ ਚਿੱਤਰਕਾਰੀ ਮੁਕਾਬਲਿਆਂ 'ਚ 75 ਸਕੂਲਾਂ ਤੇ ਕਾਲਜਾਂ ਦੇ 350 ਦੇ ਕਰੀਬ ...
ਅੰਮਿ੍ਤਸਰ, 24 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬਹੁਜਨ ਸਮਾਜ ਪਾਰਟੀ ਲੋਕ ਸਭਾ ਹਲਕਾ ਅੰਮਿ੍ਤਸਰ ਵਲੋਂ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਅੰਮਿ੍ਤਸਰ ਦੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੂੰ ਸਿਰੋਪਾਓ, ...
ਸੁਲਤਾਨਵਿੰਡ, 24 ਸਤੰਬਰ (ਗੁਰਨਾਮ ਸਿੰਘ ਬੁੱਟਰ)-ਭਾਈ ਮੰਝ ਸਾਹਿਬ ਰੋਡ ਸੁਲਤਾਨਵਿੰਡ ਸਥਿਤ ਮਹਾਂਪੁਰਸ਼ ਸੰਤ ਬਾਬਾ ਰਾਮਦਾਸ ਜੀ ਦਾ ਜੋੜ ਮੇਲਾ ਸਮੂਹ ਸੰਗਤਾਂ ਦੇ ਸਹਿਯੋਗ ਅਤੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਗੁਰਦੁਆਰਾ ਤਪ ਅਸਥਾਨ ਵਿਖੇ ਮਨਾਇਆ ਗਿਆ | ਮੇਲੇ ...
ਅੰਮਿ੍ਤਸਰ, 24 ਸਤੰਬਰ-(ਸੁਰਿੰਦਰਪਾਲ ਸਿੰਘ ਵਰਪਾਲ)-ਖਿਡਾਰੀਆਂ ਨੂੰ ਰਾਸ਼ਟਰੀ-ਅੰਤਰਰਾਸ਼ਟਰੀ ਪੱਧਰ ਦਾ ਮੁੱਢਲਾ ਢਾਂਚਾ ਤੇ ਲੋੜੀਂਦੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਵੀਂ ਸ਼ੂਟਿੰਗ ਰੇਂਜ ਨਾਲ ਸਬੰਧਤ ਦੋ ਇਮਾਰਤਾਂ ਦੇ ...
ਅੰਮਿ੍ਤਸਰ, 24 ਸਤੰਬਰ (ਰੇਸ਼ਮ ਸਿੰਘ)-ਦਿੱਲੀ ਤੋਂ ਬਾਅਦ ਹੁਣ ਪੰਜਾਬ ਦਾ ਪ੍ਰਦੂਸ਼ਣ ਵੀ ਖ਼ਤਰਨਾਕ ਰੂਪ ਧਾਰਨ ਕਰ ਰਿਹਾ ਹੈ ਤੇ ਵਿਗੜ ਰਹੀ ਆਬੋ-ਹਵਾ ਕਾਰਨ ਇਕ ਦਿਨ 'ਚ 10 ਸਿਗਰਟਾਂ ਜਿੰਨਾ ਧੂੰਆਂ ਹਰੇਕ ਵਿਅਕਤੀ ਪੀ ਰਿਹਾ ਹੈ ਜਿਸ ਕਾਰਨ ਇਥੇ ਫੇਫੜੇ ਖ਼ਰਾਬ ਹੋਣ ਦੇ ...
ਅੰਮਿ੍ਤਸਰ, 24 ਸਤੰਬਰ (ਜੱਸ)-ਗੁਰਦੁਆਰਾ ਬੀਬੀ ਕੌਲਾਂ ਜੀ ਸ੍ਰੀ ਕੌਲਸਰ ਸਾਹਿਬ ਵਿਖੇ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਵਲੋਂ ਮਹੀਨਾਵਾਰੀ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਈ ਅਮਨਦੀਪ ਸਿੰਘ ਬੀਬੀ ਕੌਲਾਂ ਜੀ ਭਲਾਈ ...
ਅੰਮਿ੍ਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਨੇ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕਬਦਿਆਂ ਦੀਵਾਨ ਨਾਲ ਸਬੰਧਤ ਸਮੂਹ ਅਦਾਰਿਆਂ ਨੂੰ ਬੰਦ ਰੱਖਣ ਦੇ ਨਿਰਦੇਸ਼ ਜਾਰੀ ...
ਅੰਮਿ੍ਤਸਰ, 24 ਸਤੰਬਰ (ਜੱਸ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ਼ਰਧਾ ਸਹਿਤ ਮਨਾਇਆ ...
ਜੈਂਤੀਪੁਰ, 24 ਸਤੰਬਰ (ਭੁਪਿੰਦਰ ਸਿੰਘ ਗਿੱਲ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਆਪਣੀ ਪਲੇਠੀ ਕਾਨਫਰੰਸ 'ਚ ਪੰਜਾਬ ਦੇ ਕਿਸਾਨਾਂ ਤੇ ਆਮ ਲੋਕਾਂ ਲਈ ਵੱਡੇ ਫੈਸਲਿਆਂ ਨੇ ਕਾਂਗਰਸੀ ਵਰਕਰਾਂ 'ਚ ਵੀ ਇੱਕ ਨਿਵੇਕਲੀ ...
ਬਾਬਾ ਬਕਾਲਾ ਸਾਹਿਬ, 24 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਸਬ ਡਵੀਜ਼ਨ ਦੇ ਪਿੰਡ ਜਮਾਲਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਤੇ ਸਹਾਇਕ ਪ੍ਰਧਾਨ ਅਮਰੀਕ ਸਿੰਘ ...
ਜਗਦੇਵ ਕਲਾਂ, 24 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਚੀਫ਼ ਖਾਲਸਾ ਦੀਵਾਨ ਦੇ ਪ੍ਰਬੰਧ ਅਧੀਨ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਂਸਰਾ ਵਿਖੇ ਸਾਂਝ ਆਰਟ ਗਰੁੱਪ, ਗੁਰਬਖ਼ਸ਼ ਸਿੰਘ, ਨਾਨਕ ਸਿੰਘ ਫਾਂਊਡੇਸ਼ਨ ਪ੍ਰੀਤ ਨਗਰ ਵਲੋਂ ਇੱਕ ਨਾਟਕ 'ਰੁੱਖ ...
ਬਾਬਾ ਬਕਾਲਾ ਸਾਹਿਬ, 24 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕੇਂਦਰੀ ਪੰਜਾਬੀ ਲੇਖਕ ਸਭਾ ਨਾਲ ਚਿਰਾਂ ਤੋਂ ਜੁੜੀ ਤੇ ਪਿਛਲੇ 36 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਦੀ ਸੇਵਾ 'ਚ ਜੁਟੀ ਚਰਚਿਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਮਹਿਲਾ ...
ਰਾਮ ਤੀਰਥ, 24 ਸਤੰਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਸਟੀਚਿਊਟ ਆਫ ਐਜੂਕੇਸ਼ਨ, ਅੰਮਿ੍ਤਸਰ ਜ਼ਿਲ੍ਹੇ ਦੇ ਨਾਮਵਰ ਕਾਲਜਾਂ 'ਚੋਂ ਇਕ ਕਾਲਜ ਹੈ | ਜਿੱਥੇ ਇਸ ਕਾਲਜ ਨੇ ਪਿਛਲੇ 10 ਸਾਲਾਂ 'ਚ ਸਮਾਜ ਨੂੰ ਵਧੀਆ ਅਧਿਆਪਕ ਦਿੱਤੇ ਹਨ , ਉਸਦੇ ਨਾਲ-ਨਾਲ ਆਪਣੇ ਵਿਦਿਆਰਥੀਆਂ ...
ਗੱਗੋਮਾਹਲ, 24 ਸਤੰਬਰ (ਬਲਵਿੰਦਰ ਸਿੰਘ ਸੰਧੂ)-ਸਿਵਲ ਹਸਪਤਾਲ ਅੰਮਿ੍ਤਸਰ ਵਲੋਂ ਹਰ ਸਾਲ ਦੀ ਤਰ੍ਹਾਂ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਬਰਸੀ ਮੌਕੇ ਕਸਬਾ ਰਮਦਾਸ ਵਿਖੇ ਬਾਬਾ ਬੁੱਢਾ ਸਪੋਰਟਸ ਤੇ ਕਬੱਡੀ ਕਲੱਬ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ...
ਸਠਿਆਲਾ, 24 ਸਤੰਬਰ (ਸਫਰੀ)-ਸ਼ਹੀਦ ਇੰਸ: ਰਘਬੀਰ ਸਿੰਘ ਸਰਕਾਰੀ ਸੀਨੀ: ਸੈਕੰਡਰੀ ਸਕੂਲ ਸਠਿਆਲਾ ਦੇ ਮੁੱਖ ਪ੍ਰਵੇਸ਼ ਗੇਟ ਦਾ ਉਦਘਾਟਨ ਵਿਧਾਇਕ ਸੰਤੋਖ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ 'ਤੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਦੱਸਿਆ ਹੈ ਕਿ ਇੰਸ: ਰਘਬੀਰ ਸਿੰਘ ਚਾਰ ...
ਅੰਮਿ੍ਤਸਰ, 24 ਸਤੰਬਰ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ ਸੰਘਰਸ਼ ਕਮੇਟੀ ਨੇ ਅੱਜ ਜਲਿ੍ਹਆਂਵਾਲਾ ਬਾਗ਼ ਦੇ ਪੁਰਾਤਨ ਇਤਿਹਾਸਕ ਢਾਂਚਿਆਂ 'ਚ ਕੀਤੀ ਫੇਰਬਦਲ 'ਚ ਸੁਧਾਰ ਲਈ ਸਹਾਇਕ ਕਮਿਸ਼ਨਰ (ਜਨਰਲ) ਡਾ: ਹਰਨੂਰ ਕੌਰ ਢਿੱਲੋਂ ਰਾਹੀਂ ਇਕ ਮੰਗ-ਪੱਤਰ ਮੁੱਖ ਮੰਤਰੀ ...
ਅੰਮਿ੍ਤਸਰ, 24 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ, ਅੰਮਿ੍ਤਸਰ ਦੇ ਹਿੰਦੀ ਵਿਭਾਗ ਵਲੋਂ ਹਿੰਦੀ ਪੰਦਰਵਾੜਾ ਦੇ ਅਧੀਨ ਹਿੰਦੀ ਭਾਸ਼ਾ ਕਾ ਵੈਸ਼ਵਿਕ ਪਰੀਦਿ੍ਸ਼ ਵਿਸ਼ੇ 'ਤੇ ਇਕ ਵੈਬੀਨਾਰ ਕਰਵਾਇਆ ਗਿਆ, ਜਿਸ ਦੇ ਮੱੁਖ ਮਹਿਮਾਨ ਤੇ ...
ਅੰਮਿ੍ਤਸਰ, 24 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹਾਣੀ ਸਕੂਲ ਆਫ ਇੰਗਲਿਸ਼ ਰਣਜੀਤ ਐਵੀਨਿਊ ਵਲੋਂ ਕੈਨੇਡਾ 'ਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਦੇ ਸੀਮਤ ਸਮੇਂ ਦੌਰਾਨ ਸਟੱਡੀ ਵੀਜ਼ੇ ਲਗਵਾਉਣ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...
ਵੇਰਕਾ, 24 ਸਤੰਬਰ (ਪਰਮਜੀਤ ਸਿੰਘ ਬੱਗਾ)-ਦੇਸ਼ ਦੀ ਅਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੇਂਦਰੀ ਰਿਜ਼ਰਵ ਪੁਲਿਸ (ਸੀ.ਆਰ.ਪੀ.ਐੱਫ਼.) ਵਲੋਂ ਸ਼ੁਰੂ ਕੀਤੀ ਅਜ਼ਾਦੀ ਦੇ ਮਹਾਂਉਤਸਵ ਸਬੰਧੀ ਜੰਮੂ ਤੋਂ ਰਵਾਨਾ ਹੋ ਕੇ ਦਿੱਲੀ ...
ਅੰਮਿ੍ਤਸਰ, 24 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਅੰਮਿ੍ਤਸਰ ਜ਼ਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ 19 ਸਤੰਬਰ ਨੂੰ ਜੇ. ਜੇ. ਐਸ. ਸਪੋਰਟਸ ਕੰਪਲੈਕਸ, ਰਣਜੀਤ ਐਵੀਨਿਊ 'ਚ ਕਰਵਾਏ ਓਪਨ ਜ਼ਿਲ੍ਹਾ ਟੇਬਲ ਟੈਨਿਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX