ਨੌਕਰ ਵਲੋਂ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਮੰਗੀ ਗਈ ਸੀ ਫਿਰੌਤੀ
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਇੱਕ ਵਪਾਰੀ ਤੋਂ ਫਿਰੌਤੀ ਮੰਗਣ ਵਾਲੇ ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਵਪਾਰੀ ਦਾ ਨੌਕਰ ਵੀ ਸ਼ਾਮਿਲ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੁਆਇੰਟ ਪੁਲਿਸ ਕਮਿਸ਼ਨਰ ਸਚਿਨ ਗੁਪਤਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਏ.ਡੀ.ਸੀ.ਪੀ. ਮੈਡਮ ਰੁਪਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਅਮਲ ਵਿਚ ਲਿਆਂਦੀ ਗਈ ਹੈ ਅਤੇ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਅਮਨਦੀਪ ਸਿੰਘ ਪੁੱਤਰ ਮਾਤਾ ਪ੍ਰਸ਼ਾਦ ਵਰਮਾ, ਪੰਕਜ ਯਾਦਵ ਪੁੱਤਰ ਰਾਮ ਮੂਰਤ ਯਾਦਵ ਅਤੇ ਉਦੈ ਪ੍ਰਤਾਪ ਵਾਸੀ ਰਾਮ ਲਾਲ ਸ਼ਾਮਿਲ ਹਨ ਤੇ ਇਹ ਗਿਆਸਪੁਰਾ ਦੇ ਰਹਿਣ ਵਾਲੇ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਰਾਕੇਸ਼ ਕੁਮਾਰ ਪੁੱਤਰ ਕੁਮਾਰ ਗੋਇਲ ਵਾਸੀ ਰੇਲਵੇ ਕਾਲੋਨੀ ਸ਼ੇਰਪੁਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕਥਿਤ ਦੋਸ਼ੀਆਂ ਵਿਚੋਂ ਪੰਕਜ ਯਾਦਵ ਵਪਾਰੀ ਰਾਕੇਸ਼ ਕੁਮਾਰ ਦਾ ਨੌਕਰ ਹੈ ਅਤੇ ਉਸ ਪਾਸ ਕੰਮ ਕਰਦਾ ਹੈ | ਕੁਝ ਦਿਨ ਪਹਿਲਾਂ ਅਮਨਦੀਪ ਅਤੇ ਉਦੈ ਪ੍ਰਤਾਪ ਨੇ ਰਾਕੇਸ਼ ਕੁਮਾਰ ਪਾਸੋਂ 28 ਅਗਸਤ ਨੂੰ 51 ਹਜ਼ਾਰ ਰੁਪਏ ਦੀ ਨਗਦੀ ਖੋਹ ਲਈ ਸੀ, ਜੋ ਕਿ ਇਨ੍ਹਾਂ ਨੇ ਆਪਸ ਵਿਚ ਵੰਡ ਲਈ ਸੀ | ਕਥਿਤ ਦੋਸ਼ੀ ਪੰਕਜ ਯਾਦਵ ਨੇ ਹੀ ਆਪਣੇ ਮਾਲਕ ਰਾਕੇਸ਼ ਕੁਮਾਰ ਦੀ ਇਸ ਸਬੰਧੀ ਆਪਣੇ ਦੋਸਤਾਂ ਨੂੰ ਇਹ ਜਾਣਕਾਰੀ ਮੁਹੱਈਆ ਕਰਵਾਈ ਸੀ | ਬੀਤੇ ਦਿਨ ਕਥਿਤ ਦੋਸ਼ੀਆਂ ਵਲੋਂ ਰਾਕੇਸ਼ ਕੁਮਾਰ ਪਾਸੋਂ 10 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਅਤੇ ਪੈਸੇ ਨਾ ਦੇਣ ਦੀ ਸੂਰਤ ਵਿਚ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ | ਰਾਕੇਸ਼ ਕੁਮਾਰ ਵਲੋਂ ਜਦੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਪੁਲਿਸ ਵਲੋਂ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ | ਜਾਂਚ ਦੌਰਾਨ ਪੁਲਿਸ ਨੂੰ ਜਦੋਂ ਪੰਕਜ ਯਾਦਵ 'ਤੇ ਸ਼ੱਕ ਹੋਇਆ ਤਾਂ ਪੁਲਿਸ ਨੇ ਉਸ ਪਾਸੋਂ ਸਖ਼ਤੀ ਨਾਲ ਪੁੱਛ ਪੜਤਾਲ ਕੀਤੀ ਤੇ ਸਾਰੀ ਸੱਚਾਈ ਸਾਹਮਣੇ ਆ ਗਈ, ਜਿਸ 'ਤੇ ਪੁਲਿਸ ਵਲੋਂ ਪੰਕਜ ਦੇ ਦੋ ਸਾਥੀਆਂ ਅਮਨਦੀਪ ਅਤੇ ਉਦੈ ਪ੍ਰਤਾਪ ਨੂੰ ਵੀ ਕਾਬੂ ਕਰ ਲਿਆ | ਕਥਿਤ ਦੋਸ਼ੀਆਂ ਵਲੋਂ ਫਿਰੌਤੀ ਲਈ ਇਸ ਮੋਬਾਇਲ 'ਤੇ ਫੋਨ ਕੀਤਾ ਗਿਆ ਸੀ, ਉਹ ਵੀ ਇਨ੍ਹਾਂ ਵਲੋਂ ਕੁਝ ਦਿਨ ਪਹਿਲਾਂ ਇਕ ਨੌਜਵਾਨ ਤੋਂ ਖੋਹਿਆ ਗਿਆ ਸੀ | ਕਥਿਤ ਦੋਸ਼ੀ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ | ਪੁਲਿਸ ਵਲੋਂ ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਸਕੂਟਰ, ਦੋ ਦਾਤਰ, ਰਿਵਾਲਵਰ, ਜਿੰਦਾ ਕਾਰਤੂਸ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |
ਲੁਧਿਆਣਾ, 24 ਸਤੰਬਰ (ਸਲੇਮਪੁਰੀ)-ਅੱਜ ਵੱਡੀ ਗਿਣਤੀ ਵਿਚ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਧਰਨੇ ਦੀ ਅਗਵਾਈ ਕਰਦਿਆਂ ਜਥੇਬੰਦੀ ਦੀ ਸੂਬਾ ...
ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਸਥਾਨਕ ਬਚਤ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਪਲਸ ਪੋਲੀਓ ਗੇੜ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ | ਪਲਸ ਪੋਲੀਓ ਮੁਹਿੰਮ ਦਾ ਪੰਜ ਦਿਨਾਂ ...
ਲੁਧਿਆਣਾ, 24 ਸਤੰਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ ਵਿਚ ਅੱਜ ਤੱਕ 2471362 ਸ਼ੱਕੀ ...
ਲੁਧਿਆਣਾ, 24 ਸਤੰਬਰ (ਸਲੇਮਪੁਰੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਲ ਇੰਡੀਆ ਫੈਡਰੇਸ਼ਨ ਅਤੇ ਹੋਰ ਜਥੇਬੰਦੀਆਂ ਦੇ ਸੱਦੇ 'ਤੇ ਮੰਗਾਂ ਨੂੰ ਲੈ ਕੇ ਦੇਸ਼ ਵਿਆਪੀ ਹੜਤਾਲ ਕਰਕੇ ਰੋਸ ਮੁਜ਼ਾਹਰੇ ਕੀਤੇ ਗਏ | ਸੂਬੇ ਦੇ ਹੋਰਨਾਂ ਜ਼ਿਲਿ੍ਹਆਂ ਦੀ ਤਰ੍ਹਾਂ ...
ਲੁਧਿਆਣਾ, 24 ਸਤੰਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ | ਡੇਂਗੂ ਬੁਖਾਰ ਨੇ ਤੇਜੀ ਨਾਲ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ...
ਲੁਧਿਆਣਾ, 24 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਵੱਧ ਰਹੀ ਮਹਿੰਗਈ ਦੇ ਚੱਲਦਿਆਂ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਖਾਣ ਪੀਣ ਦੀਆਂ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਦੇ ਨਾਲ-ਨਾਲ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ...
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਰਿਸ਼ਵਤ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਥਾਣਾ ਮਿਹਰਬਾਨ ਦੀ ਮੁਅੱਤਲ ਐਸ.ਐਚ.ਓ. ਨੂੰ ਪੁਲਿਸ ਅਧਿਕਾਰੀਆਂ ਵਲੋਂ ਬਹਾਲ ਕਰ ਦਿੱਤਾ ਗਿਆ ਹੈ | ਉਕਤ ਮਹਿਲਾ ਐਸ.ਐਚ.ਓ. ਖ਼ਿਲਾਫ਼ ਨਸ਼ਾ ਤਸਕਰੀ ਦਾ ਝੂਠਾ ਮਾਮਲਾ ਦਰਜ ਕਰਨ ਦੇ ਵੀ ...
ਢੰਡਾਰੀ ਕਲਾਂ, 24 ਸਤੰਬਰ (ਮਠਾੜੂ)-ਬੀਤੇ ਦਿਨ ਹੋਈ ਲਗਾਤਾਰ ਬਰਸਾਤ ਨਾਲ ਫੋਕਲ ਪੁਆਇੰਟ ਫੇਸ 5 ਸਥਿਤ ਸੀਨੀਅਰ ਪਲਾਈ ਬੋਰਡ ਅਤੇ ਮਾਈਕਾ ਦੀ ਫੈਕਟਰੀ ਦੀ ਤਕਰੀਬਨ 225 ਫੁੱਟ ਲੰਬੀ ਅਤੇ 13 ਫੁੱਟ ਉੱਚੀ ਦੀਵਾਰ ਡਿੱਗ ਗਈ | ਫੈਕਟਰੀ ਦੇ ਚੀਫ ਮੈਨੇਜਿੰਗ ਡਾਇਰੈਕਟਰ ਅਤੇ ਪੰਜਾਬ ...
ਲੁਧਿਆਣਾ, 24 ਸਤੰਬਰ (ਅਮਰੀਕ ਸਿੰਘ ਬੱਤਰਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਦਫਤਰਾਂ 'ਚ ਕੰਮ ਕਰਾਉਣ ਆਉਂਦੇ ਲੋਕਾਂ ਨੂੰ ਮੁਸ਼ਕਿਲਾਂ ਤੋਂ ਬਚਾਉਣ ਲਈ ਅਧਿਕਾਰੀ ਸਵੇਰੇ 9 ਵਜੇ ਸੀਟਾਂ ਤੇ ਮੌਜੂਦ ਰਹਿਣੇ ਚਾਹੀਦੇ ਹਨ, ...
ਲੁਧਿਆਣਾ, 24 ਸਤੰਬਰ (ਬੱਤਰਾ)-ਪਾਵਰਕਾਮ ਵਲੋਂ ਜ਼ਰੂਰੀ ਮੁਰੰਮਤ ਲਈ 11 ਕੇ.ਵੀ. ਫੀਡਰਜ਼ 25 ਸਤੰਬਰ ਛਨੀਵਾਰ ਨੂੰ ਬੰਦ ਰੱਖੇ ਜਾਣਗੇ, ਜਿਸ ਕਾਰਨ ਸਵੇਰੇ 9.00 ਤੋਂ ਸ਼ਾਮ 6.00 ਵਜੇ ਤੱਕ ਜਸਪਾਲ ਬਾਂਗਰ ਰੋਡ ਨੇੜੇ ਜਸਪਾਲ ਕੰਡਾ ਤੇ ਆਸ-ਪਾਸ, ਸਿੰਗਲਾ ਕਾਲੋਨੀ, ਦੁਰਗਾ ਕੋਨਕਾਸਟ, ...
ਲੁਧਿਆਣਾ, 24 ਸਤੰਬਰ (ਸਲੇਮਪੁਰੀ)-ਗੁਰਦਾ ਰੋਗਾਂ ਦੇ ਮਾਹਿਰ ਡਾ. ਅਨੰਦ ਸਹਿਗਲ ਮੁਖੀ ਗੁਰਦਾ ਵਿਭਾਗ ਦੀਪ ਹਸਪਤਾਲ ਨੇ ਦੱਸਿਆ ਹੈ ਕਿ ਬੀ.ਪੀ.ਐਚ. ਇਕ ਵਧੇ ਹੋਏ ਗਦੂਦ ਦਾ ਡਾਕਟਰੀ ਨਾਮ ਹੈ | ਇਹ ਉਮਰ ਦੇ ਨਾਲ ਹਾਰਮੋਨਲ ਤਬਦੀਲੀਆਂ ਦੇ ਕਾਰਨ ਹੁੰਦਾ ਹੈ | ਇਹ ਕੈਂਸਰ ਨਹੀਂ ਹੈ ...
ਲੁਧਿਆਣਾ, 24 ਸਤੰਬਰ (ਅਮਰੀਕ ਸਿੰਘ ਬੱਤਰਾ)-ਪਾਵਰਕਾਮ ਦੇ ਸੀ. ਐਮ. ਡੀ. ਏ ਵੇਣੂ ਪ੍ਰਸਾਦ, ਨਿਰਦੇਸ਼ਕ ਵੰਡ ਇੰਜ. ਡੀ. ਪੀ. ਐਸ. ਗਰੇਵਾਲ ਅਤੇ ਮੁੱਖ ਇੰਜੀਨੀਅਰ ਕੇਂਦਰੀ ਜੋਨ ਲੁਧਿਆਣਾ ਦੇ ਨਿਰਦੇਸ਼ਾਂ ਤੇ ਵਿਭਾਗ ਦੇ ਅਧਿਕਾਰੀਆਂ ਵਲੋਂ ਆਮ ਜਨਤਾ ਦੀਆਂ ਬਿਜਲੀ ਸਪਲਾਈ ਅਤੇ ...
ਲੁਧਿਆਣਾ, 24 ਸਤੰਬਰ (ਸਲੇਮਪੁਰੀ)-ਪੰਜਾਬ ਰੋਡਵੇਜ਼/ ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਸੂਬੇ ਦੇ ਹੋਰਨਾਂ ਬੱਸ ਅੱਡਿਆਂ ਦੀ ਤਰ੍ਹਾਂ ਲੁਧਿਆਣਾ ਸਥਿਤ ਬੱਸ ਅੱਡਾ ਵੀ 2 ਘੰਟੇ ਲਈ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ...
ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਆਗੂਆਂ ਦੀ ਇਕ ਅਹਿਮ ਮੀਟਿੰਗ ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਆਗੂਆਂ ਨੇ ਸ.ਬੀਰਮੀ ਨੂੰ ਪੰਜਾਬ ਅੰਦਰ ਪੱਛੜੀਆਂ ...
ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਨਗਰ ਨਿਗਮ ਲੁਧਿਆਣਾ, ਸਿਹਤ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ...
ਲੁਧਿਆਣਾ, 24 ਸਤੰਬਰ (ਆਹੂਜਾ)-ਸਥਾਨਕ ਅਦਾਲਤ ਨੇ ਧੋਖਾਧੜੀ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ 2 ਜਨਵਰੀ 2014 ਨੂੰ ਸ਼ਿਕਾਇਤਕਰਤਾ ਚਰਨਜੀਤ ਸਿੰਘ ਵਾਸੀ ਕਾਕੋਵਾਲ ...
ਡਾਬਾ/ਲੁਹਾਰਾ, 24 ਸਤੰਬਰ (ਕੁਲਵੰਤ ਸਿੰਘ ਸੱਪਲ)-ਸਥਾਨਕ ਡਾਬਾ ਰੋਡ ਸਥਿਤ ਬਾਬਾ ਮੁਕੰਦ ਸਿੰਘ ਨਗਰ, ਗਲੀ ਨੰਬਰ 2 ਵਿਖੇ ਸੀਵਰੇਜ਼ ਸਿਸਟਮ ਦੀ ਅਤਿ ਮੰਦੀ ਹਾਲਤ ਸਬੰਧੀ ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਲੁਧਿਆਣਾ ਦੇ ਸੈਕਟਰੀ ਗੌਤਮ ਜੈਨ ਨੇ ਦੱਸਿਆ ਕਿ ਡਾਬਾ ਰੋਡ ...
ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਪੀ.ਏ.ਯੂ. ਵਿਚ ਸਥਾਪਿਤ ਪੰਜਾਬ ਐਗਰੀ ਬਿਜ਼ਨਸ ਇਨਕੁਬੇਟਰ ਸੈਂਟਰ ਨੇ ਆਪਣੇ ਸਿਖਲਾਈ ਪ੍ਰੋਗਰਾਮਾਂ ਉੱਦਮ ਅਤੇ ਉਡਾਣ ਦੇ ਤੀਸਰੇ ਭਾਗ ਲਈ ਚੁਣੇ ਗਏ ਸਿਖਿਆਰਥੀਆਂ ਦੀ ਜਾਣ-ਪਛਾਣ ਲਈ ਇੱਕ ਵਿਸ਼ੇਸ਼ ਆਨਲਾਈਨ ਸਮਾਗਮ ਕੀਤਾ | ਇਹਨਾਂ ...
ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਸੰਯੁਕਤ ਕਿਸਾਨ ਮੋਰਚਾ ਵਲੋਂ 27 ਸਤੰਬਰ ਦਿਨ ਸੋਮਵਾਰ ਨੂੰ ਪੰਜਾਬ ਬੰਦ ਦਾ ਸੱਦਾ ਕੇਂਦਰ ਸਰਕਾਰ ਦੇ ਪਾਸ ਕੀਤੇ 3 ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਹੈ | ...
ਲੁਧਿਆਣਾ, 24 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)-ਸਨਅਤੀ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਜਿਸ ਕਾਰਨ ਜਿਥੇ ਵਾਹਨਾਂ ਚਾਲਕਾਂ ਨੂੰ ਆਪਣੀ ਮੰਜ਼ਿਲ 'ਤੇ ਜਾਣ 'ਚ ਦਿੱਕਤ ਪੇਸ਼ ਆਉਣ ਦੇ ਨਾਲ ਹੌਲੀ ਰਫ਼ਤਾਰ ਨਾਲ ਚੱਲਣ ਕਾਰਨ ...
ਲੁਧਿਆਣਾ, 24 ਸਤੰਬਰ (ਕਵਿਤਾ ਖੁੱਲਰ)-ਸਥਾਨਕ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚਲ ਰਹੀ ਹਫ਼ਤਾਵਾਰੀ ਕੀਰਤਨ ਸਮਾਗਮ ...
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲੱਛਮੀ ਦੇਵੀ ਵਾਸੀ ਢੰਡਾਰੀ ਖੁਰਦ ਦੀ ਸ਼ਿਕਾਇਤ 'ਤੇ ਇੱਕ ਅਣਪਛਾਤੇ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸ ਦੀ ...
ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ) -ਲੁਧਿਆਣਾ ਵਿਚ ਮਿਸ਼ਨ ਰੈਡ ਸਕਾਈ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ 200 ਤੋਂ ਵੱਧ ਨਸ਼ੇ 'ਤੇ ਨਿਰਭਰ ਵਿਅਕਤੀਆਂ ਨੂੰ ਰੁਜ਼ਗਾਰ ਯਕੀਨੀ ਬਣਾਇਆ ਗਿਆ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ...
ਲਾਡੋਵਾਲ, 24 ਸਤੰਬਰ (ਬਲਬੀਰ ਸਿੰਘ ਰਾਣਾ)-ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਸ਼੍ਰੋਮਣੀ ਅਕਾਲੀ ਦਲ ਅੰਦਰ ਲੰਬੇ ਸਮੇਂ ਤੋਂ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰਨ ਵਾਲੇ ਵਰਕਰਾਂ ਨੂੰ ਜਿਥੇ ਬਣਦਾ ਮਾਣ-ਸਤਿਕਾਰ ਦਿੱਤਾ ਉਥੇ ਉਨ੍ਹਾਂ ...
ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਪੀ. ਏ. ਯੂ. ਐੱਸ. ਸੀ./ਬੀ. ਸੀ. ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਉਨ੍ਹਾਂ ਵਲੋਂ ਕਿਹਾ ਗਿਆ ਕਿ ਪੰਜਾਬ ਦੇ ਸਾਬਕਾ ...
ਲਾਡੋਵਾਲ, 24 ਸਤੰਬਰ (ਬਲਬੀਰ ਸਿੰਘ ਰਾਣਾ)-ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਖੁਸ਼ੀ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਬਾੜੇਵਾਲ,ਪੰਚਾਇਤ ਯੂਨੀਅਨ ਬਲਾਕ-1 ਦੇ ਪ੍ਰਧਾਨ ਗੁਰਮੇਜ ਸਿੰਘ ਪ੍ਰਤਾਪ ਸਿੰਘ ਵਾਲਾ ਅਤੇ ਹਰਦੇਵ ਸਿੰਘ ...
ਭਾਮੀਆਂ ਕਲਾਂ, 24 ਸਤੰਬਰ (ਜਤਿੰਦਰ ਭੰਬੀ)-ਕਾਂਗਰਸ ਹਾਈਕਮਾਨ ਵਲੋਂ ਦੂਰ ਅੰਦੇਸ਼ੀ ਸੋਚ ਦੇ ਧਾਰਨੀ, ਮਿਹਨਤੀ ਅਤੇ ਪੜ੍ਹੇ ਲਿਖੇ ਨੌਜਵਾਨ ਆਗੂ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਮੁੱਖ ਮੰਤਰੀ ਬਣਾ ਕੇ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ ਅਤੇ ਸ. ਚੰਨੀ ਦੀ ਅਗਵਾਈ ਹੇਠ ...
ਲੁਧਿਆਣਾ, 24 ਸਤੰਬਰ (ਸਲੇਮਪੁਰੀ)-ਨਾਮਧਾਰੀ ਮੁਖੀ ਸਤਿਗੁਰੂ ਉਦੈ ਸਿੰਘ ਵਲੋਂ ਦਿਖਾਏ ਮਾਰਗ ਸਦਕਾ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ (ਐਸ. ਪੀ. ਐਸ.) ਵਲੋਂ ਗੁਰੂ ਨਾਨਕ ਸਟੇਡੀਅਮ ਵਿਖੇ 26 ਸਤੰਬਰ ਨੂੰ ਸਵੇਰੇ 5.30 ਵਜੇ ਕਰਵਾਈ ਜਾ ਰਹੀ 7ਵੀਂ 'ਦਿਲ ਦੀ ਦੌੜ ਮੈਰਾਥਨ' ਦੀਆਂ ...
ਲੁਧਿਆਣਾ 24 ਸਤੰਬਰ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੇ ਮੁੱਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕੌਂਸਲਰ ਕੋਟੇ ਵਿਚੋਂ ਵਾਰਡ ਨੰਬਰ 38 ਦੇ ਗੋਬਿੰਦ ਨਗਰ ਦੀ ਗਲੀ ਨੰਬਰ 8 ਨੂੰ ਸੀਮਿਟ ਨਾਲ ਬਣਾਉਣ ਦੇ ਕੰੰਮ ਦਾ ਉਦਘਾਟਨ ਕੀਤਾ, ਜਿਸ ਦਾ ਕੰਮ ...
ਲੁਧਿਆਣਾ 24 ਸਤੰਬਰ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੇ ਮੁੱਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕੌਂਸਲਰ ਕੋਟੇ ਵਿਚੋਂ ਵਾਰਡ ਨੰਬਰ 38 ਦੇ ਗੋਬਿੰਦ ਨਗਰ ਦੀ ਗਲੀ ਨੰਬਰ 8 ਨੂੰ ਸੀਮਿਟ ਨਾਲ ਬਣਾਉਣ ਦੇ ਕੰੰਮ ਦਾ ਉਦਘਾਟਨ ਕੀਤਾ, ਜਿਸ ਦਾ ਕੰਮ ...
ਆਲਮਗੀਰ, 24 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਗਰੇਵਾਲ, ਵਿਧਾਨ ਸਭਾ ਹਲਕਾ ਗਿੱਲ ਦੇ ਮੁੱਖ ਸੇਵਾਦਾਰ, ਸਾਬਕਾ ਚੀਫ ਪਾਰਲੀਮਾਨੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਕ ਵਲੋਂ ਜਾਰੀ ਕੀਤੀ ਗਈ ਸੂਚੀ ...
ਕਿਸਾਨਾਂ ਨੂੰ ਕੰਪਨੀਆਂ ਵਲੋਂ ਦਿੱਤੇ ਜਾਂਦੇ ਬੀਜਾਂ ਦੀ ਜਾਂਚ ਕਰਵਾਏ ਜਾਣ ਦੀ ਅਪੀਲ ਕੀਤੀ ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਹਲਕਾ ਆਤਮ ਨਗਰ ਤਾੋ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ...
ਟੱਪਰੀਆਂ ਖੁਰਦ/ਬਲਾਚੌਰ, 24 ਸਤੰਬਰ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਤਿੰਨ ਰੋਜ਼ਾ ਸੰਤ ਸਮਾਗਮ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX