ਮਸਲਾ ਲਟਕਦੀਆਂ ਮੁਲਾਜ਼ਮ ਮੰਗਾਂ ਦਾ
ਨੰਗਲ, 24 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਨੰਗਲ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਘੰਟੇ 10 ਤੋਂ 12 ਵਜੇ ਤੱਕ ਬੱਸ ਸਟੈਂਡ ਨੰਗਲ ਬੰਦ ਕਰਕੇ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਧਾਨ ਸੁਨੀਲ ਕੁਮਾਰ ਦੀ ਅਗਵਾਈ ਹੇਠ ਕੀਤੇ ਗਏ ਇਸ ਪ੍ਰਦਰਸ਼ਨ ਵਿਚ ਹਾਜ਼ਰ ਯੂਨੀਅਨ ਕਾਰਕੁਨਾਂ ਵਲੋਂ ਸੂਬਾ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਆਪਣੇ ਸੰਬੋਧਨ ਵਿਚ ਪ੍ਰਧਾਨ ਸੁਨੀਲ ਕੁਮਾਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ. ਨਾਲ ਯੂਨੀਅਨ ਦੀ ਹੋਈ ਮੀਟਿੰਗ ਵਿਚ ਸਾਰੀਆਂ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ | ਜਿਸ ਮਗਰੋਂ ਜਥੇਬੰਦੀ ਨੇ ਅਣਮਿਥੇ ਸਮੇਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਸੀ | ਪਰ ਉਸ ਤੋਂ ਦੋ ਦਿਨ ਮਗਰੋਂ ਹੀ ਕਾਂਗਰਸ ਪਾਰਟੀ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ | ਇਸ ਤੋਂ ਬਾਅਦ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਸਾਰੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ | ਜਿਸ ਮਗਰੋਂ ਜਥੇਬੰਦੀ ਵਲੋਂ 29 ਸਤੰਬਰ ਨੂੰ ਕੀਤੀ ਜਾਣ ਵਾਲੀ ਹੜਤਾਲ ਹੁਣ 11 ਅਕਤੂਬਰ ਤੋਂ ਕੀਤੀ ਜਾਵੇਗੀ | ਉਨ੍ਹਾਂ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਜੇਕਰ ਫਿਰ ਵੀ ਮੁਲਾਜ਼ਮ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਤਿੱਖਾ ਸੰਘਰਸ਼ ਆਰੰਭਿਆ ਜਾਵੇਗਾ | ਇਸ ਦੌਰਾਨ ਹੋਣ ਵਾਲੇ ਨੁਕਸਾਨ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਹੋਵੇਗੀ | ਇਸ ਮੌਕੇ ਰਾਮ ਦਿਆਲ, ਅਮਰਜੀਤ ਸਿੰਘ ਬੈਂਸ, ਅਮਰਜੀਤ ਸਿੰਘ ਭੱਟੀ, ਕੁਲਵੀਰ ਸਿੰਘ, ਕਰਨਪਾਲ ਸਿੰਘ, ਸੁਖਜਿੰਦਰ ਸਿੰਘ, ਰਾਮ ਪਾਲ, ਸਤਨਾਮ ਸਿੰਘ, ਹਰਭਜਨ ਸਿੰਘ ਆਦਿ ਹਾਜ਼ਰ ਸਨ |
ਕੀਰਤਪੁਰ ਸਾਹਿਬ, 24 ਸਤੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਨਗਰ ਪੰਚਾਇਤ ਕੀਰਤਪੁਰ ਸਾਹਿਬ ਵਲੋਂ ਭਾਵੇਂ ਆਪਣੇ ਪੱਧਰ 'ਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ੁ ਦੂਰ ਕਰਨ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਪਰ ਸ਼ਹਿਰ ਅੰਦਰ ਸੀਮਿੰਟ ਅਤੇ ਕੋਲੇ ਦੀ ਢੋਆ ...
ਮੋਰਿੰਡਾ, 24 ਸਤੰਬਰ (ਕੰਗ)-ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮ. ਕਕਰਾਲੀ ਵਲੋਂ ਇਕੱਤਰਤਾ ਕੀਤੀ ਗਈ, ਜਿਸ ਵਿਚ ਸਰਬਸੰਮਤੀ ਨਾਲ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਦਵਿੰਦਰ ਸਿੰਘ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਮਲਕੀਤ ...
ਰੂਪਨਗਰ, 24 ਸਤੰਬਰ (ਸਤਨਾਮ ਸਿੰਘ ਸੱਤੀ) - ਮਿਤੀ 26 ਤੋਂ 28 ਸਤੰਬਰ 2021 ਤੱਕ ਜ਼ਿਲ੍ਹੇ ਅੰਦਰ ਮਾਇਗ੍ਰੇਟਰੀ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ | ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲੇ੍ਹ ਅੰਦਰ ਹਾਈ ਰਿਸਕ ...
ਰੂਪਨਗਰ, 24 ਸਤੰਬਰ (ਹੁੰਦਲ) - ਪੰਜਾਬ ਰਾਜ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਯੂਨੀਅਨ ਦੀ ਚੋਣ ਬਹਾਦਰ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਤਿਹਗੜ੍ਹ ਸਾਹਿਬ, ਸੁਖਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਮੋਹਾਲੀ ਦੀ ਹਾਜ਼ਰੀ ਵਿਚ ਹੋਈ | ਜਿਸ ਵਿਚ ਸਰਬ ਸੰਮਤੀ ਨਾਲ ...
ਖਰੜ, 24 ਸਤੰਬਰ (ਜੰਡਪੁਰੀ)- ਖਰੜ ਦੀ ਸਿਟੀ ਪੁਲਿਸ ਨੇ ਖਰੜ ਸ਼ਹਿਰ ਵਿਚ ਸਾਈਕਲ ਚੋਰੀ ਕਰਨ ਕਰਨ ਵਾਲੇ ਇਕ ਵਿਅਕਤੀ ਜਸਵੀਰ ਸਿੰਘ ਨੂੰ ਗਿ੍ਫਤਾਰ ਕਰਕੇ ਉਸ ਦੇ ਖਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਇਸ ਮਾਮਲੇ ਦੇ ਤਫਤੀਸ਼ੀ ਅਫ਼ਸਰ ...
ਸ੍ਰੀ ਅਨੰਦਪੁਰ ਸਾਹਿਬ, 24 ਸਤੰਬਰ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਕੌਮੀ ਪ੍ਰਾਪਤੀ ਸਰਵੇਖਣ ਸਬੰਧੀ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਚੰਦਪੁਰ ਬੇਲਾ ਅਤੇ ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਗੱਜਪੁਰ ਬੇਲਾ ਦੇ ...
ਨੰਗਲ, 24 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਜਿਵੇਂ ਹੀ ਜਨਵਰੀ 2020 'ਚ ਰਾਮਸਰ (ਈਰਾਨ) ਸੰਧੀ ਅਧੀਨ ਨੰਗਲ ਡੈਮ ਜਲਗਾਹ ਨੂੰ ''ਅੰਤਰ ਰਾਸ਼ਟਰੀ ਦਰਜਾ'' ਮਿਲਿਆ ਤਿਵੇਂ ਹੀ ਇਲਾਕੇ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ | ਲੋਕ ਖ਼ੁਸ਼ੀ 'ਚ ਝੂਮ ਉੱਠੇ ਕਿ ਨੰਗਲ ਅੰਤਰਰਾਸ਼ਟਰੀ ਨਕਸ਼ੇ ...
ਨੂਰਪੁਰ ਬੇਦੀ, 24 ਸਤੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਅਬਿਆਣਾ ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਦੀ ਚੋਣ ਕੀਤੀ ਗਈ ਜਿਸ ਵਿਚ ਸਰਬਸੰਮਤੀ ਨਾਲ ਮਹਿੰਦਰ ਸਿੰਘ ਬੈਂਸ ਨੂੰ ਸਭਾ ਦਾ ਪ੍ਰਧਾਨ ਚੁਣਿਆ ਗਿਆ | ਜਦ ਕਿ ਬਾਕੀ ਅਹੁਦੇਦਾਰਾਂ ਵਿਚ ਮੀਤ ...
ਰੂਪਨਗਰ, 24 ਸਤੰਬਰ (ਸਤਨਾਮ ਸਿੰਘ ਸੱਤੀ) - ਰੋਪੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਮੱਕੜ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੀ ਕਹਿਣੀ ਅਤੇ ਕਥਨੀ ਵਿਚ ਬਹੁਤ ਵੱਡਾ ਫ਼ਰਕ ਹੈ | ਉਨ੍ਹਾਂ ਕਿਹਾ ਕਿ ਭਾਵੇਂ ਕਾਂਗਰਸ ਦੇ ਮੁੱਖ ਮੰਤਰੀ ...
ਨੂਰਪੁਰ ਬੇਦੀ, 24 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸੰਯੁਕਤ ਕਿਸਾਨ ਮੋਰਚਾ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਸਫਲ ਬਣਾਉਣ ਲਈ ਕਿਸਾਨ ਸੰਗਠਨਾਂ ਵਲੋਂ ਜ਼ੋਰ-ਸ਼ੋਰ ਨਾਲ ਤਿਆਰੀ ਵਿੱਢੀ ਹੋਈ ਹੈ ਜਿਸ ਤਹਿਤ ਅੱਜ ਜਮਹੂਰੀ ਕਿਸਾਨ ਸਭਾ ਵੱਲੋਂ ...
ਨੂਰਪੁਰ ਬੇਦੀ, 24 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਅੱਜ ਪਿੰਡ ਸਿੰਬਲਮਾਜਰਾ (ਜੇਤੇਵਾਲ) ਅਤੇ ਭੈਣੀ ਤੋਂ ਕਿਸਾਨਾਂ ਦਾ ਜਥਾ ਦਿੱਲੀ ਸੰਘਰਸ਼ ਲਈ ਰਵਾਨਾ ਹੋਇਆ | ਇਸ ਜਥੇ ਨੂੰ ਕਿਸਾਨ ਆਗੂ ਮਾ. ਗੁਰਨੈਬ ਸਿੰਘ ਜੇਤੇਵਾਲ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ | ਉਨ੍ਹਾਂ ...
ਰੂਪਨਗਰ, 24 ਸਤੰਬਰ (ਹੁੰਦਲ)-ਟੈਕਨੀਕਲ ਸਰਵਿਸਜ ਯੂਨੀਅਨ ਸਰਕਲ ਵਿਖੇ ਸਰਕਲ ਵਰਕਿੰਗ ਦੀ ਮੀਟਿੰਗ ਸਰਕਲ ਪ੍ਰਧਾਨ ਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ ਅਤੇ ਮੌਕੇ 'ਤੇ ਹਾਜ਼ਰ ਸਰਕਲ ਸਕੱਤਰ ਤਰਸੇਮ ਲਾਲ, ਸਰਕਲ ਕੈਸ਼ੀਅਰ ਰਾਮ ਕਿਸ਼ਨ ਬੈਂਸ, ਸਰਕਲ ਜੁਆਇੰਟ ...
ਸ੍ਰੀ ਚਮਕੌਰ ਸਾਹਿਬ, 24 ਸਤੰਬਰ (ਜਗਮੋਹਣ ਸਿੰਘ ਨਾਰੰਗ) - ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਦਾ ਬੇਟਾ ਨਵਦੀਪ ਸਿੰਘ ਨਵੀ ਅੱਜ ਇੱਥੋਂ ਦੇ ਗੁਰਦੁਆਰਾ ਸ਼ਹੀਦ ਬੁਰਜ ਭਾਈ ਜੈਤਾ ਜੀ ਵਿਖੇ ਨਤਮਸਤਕ ਹੋਏ ਅਤੇ ਆਪਣੇ ਪਿਤਾ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ...
ਨੂਰਪੁਰ ਬੇਦੀ, 24 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਡਾ. ਪਰਮਿੰਦਰ ਕੁਮਾਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫ਼ਸਰ ਸੀ. ਐੱਚ. ਸੀ ਨੂਰਪੁਰ ਬੇਦੀ ਦੀ ਰਹਿਨੁਮਾਈ ਹੇਠ ਬਲਾਕ ਅਧੀਨ 33 ਵਿਅਕਤੀ ਜਿਨ੍ਹਾਂ ਦੀ ਉਮਰ ...
ਨੂਰਪੁਰ ਬੇਦੀ, 24 ਸਤੰਬਰ (ਵਿੰਦਰ ਪਾਲ ਝਾਂਡੀਆ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੇ ਅਵਤਾਰ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਸੰਤ ਸਮਾਗਮ ਅੱਜ ...
ਰੂਪਨਗਰ, 24 ਸਤੰਬਰ (ਹੁੰਦਲ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਸਬੰਧੀ ਅੰਤਰ-ਰਾਸ਼ਟਰੀ ਇਨਕਲਾਬੀ ਮੰਚ ਵਲੋਂ ਵੱਖੋ-ਵੱਖ ਥਾਵਾਂ 'ਤੇ ਇਨਕਲਾਬੀ ਸਾਹਿੱਤ ਵੰਡਿਆਂ ਜਾ ਰਿਹਾ ਹੈ | ਮੰਚ ਦੇ ਚੇਅਰਪਰਸਨ ਰਣਬੀਰ ਕੌਰ ਬੱਲ ਯੂ. ਐੱਸ. ਏ. ਦੁਆਰਾ ਭਿਜਵਾਏ ਗਏ ਪੈਂਫ਼ਲਿਟ ...
ਨੰਗਲ, 24 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਬੀਤੇ ਦਿਨੀਂ 'ਅਜੀਤ' ਵਲੋਂ ਅੱਧੀ ਦਰਜਨ ਪਿੰਡਾਂ ਨੂੰ ਆਪਸ ਵਿਚ ਜੋੜਨ ਵਾਲੇ ਸ਼ਹਿਰ ਦੇ ਵਾਰਡ ਨੰਬਰ ਗਿਆਰਾਂ 'ਚ ਪੈਂਦੇ ਪਿੰਡ ਕਥੇੜਾ ਦੇ ਪੁਲ ਦੇ ਨਾਲ ਪ੍ਰਸ਼ਾਸਨ ਦੀ ਵੱਡੀ ਅਣਗਹਿਲੀ ਕਾਰਨ ਇੱਕ ਪਾਸੇ ਸੜਕ ਟੁੱਟਣ ਸਬੰਧੀ ...
ਨੰਗਲ, 24 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਨਵਾਂ ਨੰਗਲ ਗੁਰਦੁਆਰਾ ਸੈਕਟਰ 2, ਸਨੌਲੀ ਮਜਾਰਾ ਹਿਮਾਚਲ ਪ੍ਰਦੇਸ਼, ਗੁਰਦੁਆਰਾ ਬਾਬਾ ਬੁੱਢਾ ਜੀ ਬਰਾਰੀ, ਗੁਰਦੁਆਰਾ ...
ਸ੍ਰੀ ਅਨੰਦਪੁਰ ਸਾਹਿਬ, 24 ਸਤੰਬਰ (ਕਰਨੈਲ ਸਿੰਘ) - ਦੀ ਅਗੰਮਪੁੁਰ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮਟਿਡ ਅਗੰਮਪੁਰ ਦਾ ਆਮ ਇਜਲਾਸ ਪਿੰਡ ਅਗੰਮਪੁੁਰ ਵਿਚ ਰਵੀਜੋਤ ਕੌਰ ਇੰਸਪੈਕਟਰ ਅਤੇ ਸ਼ੁਭਮ (ਐਮ. ਪੀ.) ਦੀ ਦੇਖ ਰੇਖ 'ਚ ਹੋਇਆ ਜਿਸ ਵਿਚ ਸਾਰੇ ਮੈਂਬਰਾਂ ਦੀ ਸਰਬਸੰਮਤੀ ...
ਢੇਰ, 24 ਸਤੰਬਰ (ਸ਼ਿਵ ਕੁਮਾਰ ਕਾਲੀਆ) - ਅੱਜ ਪਿੰਡ ਦੜੋਲੀ ਵਿਖੇ ਡੇਅਰੀ ਵਿਭਾਗ ਅਤੇ ਡੇਅਰੀ ਵਿਕਾਸ ਬੋਰਡ ਵਲੋਂ ਵੱਖ-ਵੱਖ ਵਿਸ਼ਿਆਂ 'ਤੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਗੁਰਿੰਦਰਪਾਲ ਸਿੰਘ ਕਾਹਲੋ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਨੇ ਲੋਕਾਂ ਨੂੰ ...
ਸ੍ਰੀ ਚਮਕੌਰ ਸਾਹਿਬ, 24 ਸਤੰਬਰ (ਜਗਮੋਹਣ ਸਿੰਘ ਨਾਰੰਗ) - ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵਿਖੇ ਅੱਜ ਐਨ. ਐਸ. ਐਸ. ਦਿਵਸ ਨੂੰ ਸਮਰਪਿਤ ਈ-ਕੋਲਾਜ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਕੁਦਰਤੀ ਵਾਤਾਵਰਨ ਅਤੇ ਜੈਵਿਕ ਵਾਤਾਵਰਨ ਥੀਮ 'ਤੇ ...
ਬੇਲਾ, 24 ਸਤੰਬਰ (ਮਨਜੀਤ ਸਿੰਘ ਸੈਣੀ)-ਪਿਛਲੇ ਤਿੰਨ ਸੌ ਤੋਂ ਵੱਧ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਆਪਣੀਆਂ ਨਸਲਾਂ ਬਚਾਉਣ ਲਈ ਹਿੰਦੁਸਤਾਨ ਦੀ ਸਰਕਾਰ ਵਿਰੁੱਧ ਮੋਰਚੇ ਤੇ ਡਟੇ ਹੋਏ ਦੇਸ਼ ਦੇ ਕਿਸਾਨਾਂ ਵਲੋਂ ਆਪਣਾ ਸੰਘਰਸ਼ ਤੇਜ਼ ਕਰਨ ਲਈ 27 ਸਤੰਬਰ ਨੂੰ ...
ਨੰਗਲ, 24 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪਿੰਡ ਤਲਵਾੜਾ ਦੇ ਬਹੁਤ ਪ੍ਰੇਸ਼ਾਨ ਕਿਸਾਨਾਂ ਸੁਖਦੇਵ ਸੈਣੀ, ਕਰਨ ਸੈਦੀ, ਮੰਗਾ ਸਿੰਘ, ਰਾਮਪਾਲ ਸੈਣੀ, ਗਾਮਾ ਆਦਿ ਨੇ ਨੰਗਲ ਨਗਰ ਕੌਂਸਲ ਪ੍ਰਧਾਨ ਸੰਜੇ ਸਾਹਨੀ ਅਤੇ ਭਾਖੜਾ ਡੈਮ ਦੇ ਮੁੱਖ ਇੰਜੀਨੀਅਰ ਕਮਲਜੀਤ ਸਰਾਓ ਤੋਂ ...
ਘਨੌਲੀ, 24 ਸਤੰਬਰ (ਜਸਵੀਰ ਸਿੰਘ ਸੈਣੀ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ 'ਤੇ ਰੋਪੜ ਰੇਲਵੇ ਸਟੇਸ਼ਨ ਦੇ ਨੇੜੇ ਫਾਟਕਾਂ 'ਤੇ ਚੱਕਾ ਜਾਮ ਦੌਰਾਨ ਕੀਤੀ ਜਾ ਰਹੀ ਵੱਡੀ ਕਿਸਾਨ ਮਜ਼ਦੂਰ ਰੈਲੀ ਵਿਚ ਵਿਚ ਵੱਧ ਤੋਂ ਵੱਧ ਲੋਕਾਂ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX