ਪਟਿਆਲਾ, 24 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਅੱਜ ਬੱਸ ਸਟੈਂਡ 2 ਘੰਟੇ ਲਈ ਬੰਦ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬੋਲਦਿਆਂ ਸੂਬਾ ਪ੍ਰਧਾਨ ਹਰਕੇਸ਼ ਕੁਮਾਰ ਵਿਕੀ, ਡਿਪੂ ਵਾਇਸ ਪ੍ਰਧਾਨ ਹਰਜਿੰਦਰ ਗੋਰਾ, ਸੈਕਟਰੀ ਜਸਦੀਪ ਸਿੰਘ ਲਾਲੀ, ਚੇਅਰਮੈਨ ਸੁਲਤਾਨ ਸਿੰਘ, ਸਨਦੀਪ ਸਿੰਘ, ਢੀਂਡਸਾ, ਬਾਵਾ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕਰਨ ਵਾਲੀ ਮੰਗ 'ਤੇ ਸਰਕਾਰ ਧਿਆਨ ਨਹੀਂ ਦੇ ਰਹੀ ਜਿਸ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦੇ ਰਾਹ 'ਤੇ ਚੱਲਣਾ ਪੈ ਰਿਹਾ ਹੈ ਅਤੇ ਪੰਜਾਬ ਸਰਕਾਰ ਦਾ ਸਰਕਾਰੀ ਟਰਾਂਸਪੋਰਟ ਬਚਾਉਣ ਵੱਲ ਧਿਆਨ ਨਹੀਂ ਹੈ, ਕਮਾਈ ਵਾਲੇ ਮਹਿਕਮੇ ਨੂੰ ਬਚਾਉਣ ਅਤੇ ਇਸ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਜਾਂ ਬੱਸਾਂ ਦੀ ਗਿਣਤੀ 10 ਹਜ਼ਾਰ ਕਰਨ ਵੱਲ ਧਿਆਨ ਨਾ ਦੇਣਾ ਇਹ ਸਾਬਤ ਕਰਦਾ ਹੈ ਨਵੇਂ ਬਣੇ ਮੁੱਖ ਮੰਤਰੀ ਪੰਜਾਬ ਵਲੋਂ ਵੀ ਟਰਾਂਸਪੋਰਟ ਦੀ ਹੜਤਾਲ ਦੇ ਅਲਟੀਮੇਟਮ ਦੇਣ ਦੇ ਬਾਵਜੂਦ ਕੋਈ ਮੀਟਿੰਗ ਨਹੀਂ ਬੁਲਾਈ ਗਈ। ਉਨ੍ਹਾਂ ਸਰਕਾਰ ਅਤੇ ਅਧਿਕਾਰੀਆਂ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ ਪੁਰਾਣੇ ਮੁੱਖ ਮੰਤਰੀ ਦੇ ਸਮੇਂ 14 ਸਤੰਬਰ ਨੂੰ ਮੀਟਿੰਗ 'ਚ ਕੀਤੇ ਫ਼ੈਸਲੇ ਨੂੰ ਲਾਗੂ ਕਰਨ ਦੀ ਥਾਂ ਹੁਣ ਨਵੇਂ ਮੁੱਖ ਮੰਤਰੀ ਬਣਨ ਦਾ ਬਹਾਨਾ ਬਣਾ ਕੇ ਟਾਲਮਟੋਲ ਕੀਤਾ ਜਾ ਰਿਹਾ ਹੈ ਜਦੋਂ ਕਿ ਅਧਿਕਾਰੀ ਪਹਿਲਾਂ ਵਾਲੇ ਹਨ ਅਤੇ ਕੁੱਝ ਫ਼ੈਸਲੇ ਮਹਿਕਮੇ ਪੱਧਰ ਦੇ ਹਨ ਪੱਕਾ ਕਰਨ ਦੀ ਮੰਗ ਨੂੰ ਛੱਡ ਕੇ ਬਾਕੀ 14 ਸਤੰਬਰ ਦੀ ਮੀਟਿੰਗ ਵਿਚ ਕੀਤੇ ਫ਼ੈਸਲੇ ਜਿਵੇਂ 30 ਫ਼ੀਸਦੀ ਤਨਖ਼ਾਹ ਦਾ ਵਾਧਾ ਅਤੇ ਹਰ ਸਾਲ 5 ਫ਼ੀਸਦੀ ਵਾਧਾ, 525 ਦੀ ਕਟੌਤੀ ਬੰਦ ਕਰਨ ਸਮੇਤ ਫ਼ਾਰਗ ਕਰਮਚਾਰੀ ਨੂੰ ਤੁਰੰਤ ਬਹਾਲ ਕਰਨ ਵਰਗੇ ਫ਼ੈਸਲਿਆਂ 'ਤੇ ਸਹਿਮਤੀ ਹੋਈ ਸੀ, ਤੁਰੰਤ ਲਾਗੂ ਕਰਨ ਦੀ ਥਾਂ 'ਤੇ ਟਾਲਮਟੋਲ ਕਰਨ ਦੀ ਨੀਤੀ ਜਾਰੀ ਹੈ। ਪਿਛਲੇ ਮੁੱਖ ਮੰਤਰੀ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਵਿਚ 8 ਦਿਨ ਦਾ ਸਮਾਂ ਮੰਗਿਆ ਗਿਆ ਸੀ। ਆਗੂਆਂ ਨੇ ਆਖਿਆ ਕਿ ਯੂਨੀਅਨ ਵਲੋਂ ਹੜਤਾਲ ਨੂੰ 28 ਸਤੰਬਰ ਤੱਕ ਅਗੇ ਪਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਨਵੇਂ ਮੁੱਖ ਮੰਤਰੀ ਪੰਜਾਬ ਵਲੋਂ ਵੀ ਕੁੱਝ ਸਮੇਂ ਦੀ ਹੋਰ ਮੰਗ ਕੀਤੀ ਜਾ ਰਹੀ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਆਪਣੀਆਂ ਮੰਗਾਂ ਮਨਵਾਉਣ ਅਤੇ ਮੰਨੀਆਂ ਮੰਗਾਂ ਲਾਗੂ ਕਰਾਉਣ ਸਬੰਧੀ ਅਗਲੇ ਸੰਘਰਸ਼ ਦਾ ਐਲਾਨ ਕਰਦੇ ਹੋਏ ਅੱਜ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰਕੇ ਜਨਤਾ ਅਤੇ ਸਰਕਾਰ ਤੱਕ ਆਵਾਜ਼ ਪਹੁੰਚਾਈ ਗਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਕਿਸਾਨੀ ਸੰਘਰਸ਼ ਵਿਚ ਹਮਾਇਤ ਕਰਨ ਲਈ 27 ਸਤੰਬਰ ਨੂੰ ਯੂਨੀਅਨ ਵਲੋਂ ਸਾਰੇ ਸ਼ਹਿਰਾਂ ਵਿਚ ਕਿਸਾਨੀ ਧਰਨਿਆਂ 'ਚ ਸ਼ਮੂਲੀਅਤ ਕਰਨ, 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਜ਼ਿਲ੍ਹਾ ਪੱਧਰ 'ਤੇ ਮਨਾਉਣ ਤੋਂ ਬਾਅਦ ਵਰਕਰਾਂ ਨੂੰ ਲਾਮਬੰਦ ਕਰਨ ਲਈ 6 ਅਕਤੂਬਰ ਨੂੰ ਗੇਟ ਰੈਲੀਆਂ ਕਰਕੇ 11-12-13 ਅਕਤੂਬਰ ਨੂੰ ਤਿੰਨ ਦਿਨਾਂ ਹੜਤਾਲ ਕਰ ਕੇ 12 ਅਕਤੂਬਰ ਨੂੰ ਨਵੇਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਅਤੇ ਸੂਬਾ ਪੱਧਰੀ ਰੋਸ ਰੈਲੀ ਕਰ ਕੇ ਤਿੱਖੇ ਸੰਘਰਸ਼ ਕਰਨ ਦੇ ਨਾਲ ਜੇਕਰ ਫਿਰ ਵੀ ਸਰਕਾਰ ਨੇ ਹੱਲ ਨਾ ਕੀਤਾ ਤਾਂ ਅਣਮਿਥੇ ਸਮੇਂ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ।
ਸ਼ੁਤਰਾਣਾ, 24 ਸਤੰਬਰ (ਬਲਦੇਵ ਸਿੰਘ ਮਹਿਰੋਕ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਵਲੋਂ ਵੱਡੇ ਪੱਧਰ 'ਤੇ ਸੰਘਰਸ਼ ਵਿੱਢਿਆ ਹੋਇਆ ਹੈ। ਇਸ ਮੁਹਿੰਮ ਤਹਿਤ ਸੰਯੁਕਤ ਕਿਸਾਨ ਮੋਰਚੇ ...
ਪਟਿਆਲਾ, 24 ਸਤੰਬਰ (ਅ.ਸ. ਆਹਲੂਵਾਲੀਆ)-ਇਕ ਆਮ ਪਰਿਵਾਰ ਲਈ ਲੋੜੀਂਦੇ ਫਲਾਂ ਦੀ ਪੂਰਤੀ ਲਗਪਗ ਸਵਾ ਕਨਾਲ ਰਕਬੇ ਵਿਚ 25 ਤਰ੍ਹਾਂ ਦੇ ਫਲਦਾਰ ਬੂਟੇ ਲਗਾ ਕੇ ਕੀਤੀ ਜਾ ਸਕਦੀ ਹੈ। ਇਸ ਨਾਲ ਸਾਰਾ ਸਾਲ ਲਗਾਤਾਰ ਵੱਖ-ਵੱਖ ਫਲ ਪ੍ਰਾਪਤ ਹੋ ਸਕਦੇ ਹਨ। ਉਕਤ ਪ੍ਰਗਟਾਵਾ ਬਾਗ਼ਬਾਨੀ ...
ਨਾਭਾ, 24 ਸਤੰਬਰ (ਕਰਮਜੀਤ ਸਿੰਘ)-ਪਲਾਸਟਿਕ ਲਿਫ਼ਾਫ਼ਿਆਂ ਦੀ ਲਗਾਤਾਰ ਹੁੰਦੀ ਵਰਤੋਂ 'ਤੇ ਠੱਲ੍ਹ ਪਾਉਣ ਲਈ ਨਗਰ ਕੌਂਸਲ ਨਾਭਾ ਦੇ ਪ੍ਰਧਾਨ ਰਜਨੀਸ਼ ਮਿੱਤਲ ਸੈੱਟੀ ਦੇ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਅਧਿਕਾਰੀਆਂ ਦੀ ਇਕ ਟੀਮ ਵਲੋਂ ਸ਼ਹਿਰ 'ਚ ਛਾਪਾਮਾਰੀ ਕੀਤੀ ਗਈ ਅਤੇ ...
ਬਹਾਦਰਗੜ੍ਹ, 24 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ 'ਬੈਚਲਰ ਆਫ਼ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ)' ਦੇ ਵਿਦਿਆਰਥੀਆਂ ਅਤੇ ਇੰਸਟੀਚਿਊਟ ਦੇ ...
ਸਨੌਰ, 24 ਸਤੰਬਰ (ਸੋਖਲ)-ਆਮ ਆਦਮੀ ਪਾਰਟੀ ਦੇ ਸਨੌਰ ਹਲਕਾ ਇੰਚਾਰਜ ਹਰਮੀਤ ਸਿੰਘ ਪਠਾਣਮਾਜਰਾ ਨੇ ਪਾਰਟੀ ਦਾ ਸਨੌਰ ਸ਼ਹਿਰੀ ਤੋਂ ਡਾ. ਦਵਿੰਦਰ ਸਿੰਘ ਨਾਂਅ ਦੇ ਨੌਜਵਾਨ ਨੂੰ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਸੀ। ਜੋ ਕਿ ਅੱਜ ਇਕ ਵੱਡੀ ਲੁਟ ਖਸੁੱਟ ਦੀ ਵਾਰਦਾਤ 'ਚ ਸ਼ਾਮਿਲ ...
ਨਾਭਾ, 24 ਸਤੰਬਰ (ਕਰਮਜੀਤ ਸਿੰਘ)-ਪੰਜਾਬ ਦੇ ਲੋਕ ਅਕਾਲੀਆਂ ਦੀ ਤਰ੍ਹਾਂ ਹੁਣ ਕਾਂਗਰਸ ਨੂੰ ਮੁੜ ਮੂੰਹ ਨਹੀਂ ਲਾਉਣਗੇ ਕਿਉਂਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਕੀਤੇ ਸਾਰੇ ਵਾਅਦੇ ਝੂਠ ਦਾ ਪੁਲੰਦਾ ਸਾਬਤ ਹੋਏ ਹਨ, ਜਿਸ ਕਰਕੇ ਸੂਬੇ ਦੇ ਲੋਕਾਂ ਦਾ ਇਨ੍ਹਾਂ ਦੋਵੇਂ ...
ਪਟਿਆਲਾ, 24 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਅਤੇ ਨਵਜੋਤ ਸਿੰਘ ਸਿੱਧੂ ਦੇ ਖ਼ਾਸ ਮੰਨੇ ਜਾਂਦੇ ਪ੍ਰਧਾਨ ਗੌਰਵ ਸੰਧੂ ਦੀ ਅਗਵਾਈ ਹੇਠ ਵੱਡੀ ਸੰਖਿਆ ਵਿਚ ਯੂਥ ਕਾਂਗਰਸੀਆਂ ਨੇ ਨਵਜੋਤ ਸਿੰਘ ਸਿੱਧੂ ਦੇ ਵਿਸ਼ੇਸ਼ ਦੂਤ ...
ਪਟਿਆਲਾ, 24 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ 'ਚ ਖਾਣ ਵਾਲੇ ਪਦਾਰਥਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਿਤ ਦੋ ਹੋਰ ਸੇਵਾਵਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ | ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਫੂਡ ਅਤੇ ...
ਪਟਿਆਲਾ, 24 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਕੁਮਾਰ ਅਮਿਤ ਨੇ ਜ਼ਿਲ੍ਹੇ ਵਿਚ ਸ਼ਾਮ 7.00 ਵਜੇ ਤੋਂ ਸਵੇਰ 10.00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸਾਲ 2021 ...
ਦੇਵੀਗੜ੍ਹ, 24 ਸਤੰਬਰ (ਰਾਜਿੰਦਰ ਸਿੰਘ ਮੌਜੀ)-ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਲ ਇੰਡੀਆ ਫੈਡਰੇਸ਼ਨ ਅਤੇ ਹੋਰ ਜਥੇਬੰਦੀਆਂ ਦੇ ਸੱਦੇ 'ਤੇ ਦੇਸ਼ ਵਿਆਪੀ ਸਕੀਮ ਵਰਕਰਾਂ ਦੀ ਹੜਤਾਲ 'ਚ ਭਾਗ ਲੈਂਦੇ ਹੋਏ ਬਲਾਕ ਭੱੁਨਰਹੇੜੀ ਦੀਆਂ ਵਰਕਰਾਂ ਨੇ ਪ੍ਰਧਾਨ ...
ਦੇਵੀਗੜ੍ਹ, 24 ਸਤੰਬਰ (ਰਾਜਿੰਦਰ ਸਿੰਘ ਮੌਜੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪਿਛਲੇ ਸਾਲ ਪਾਸ ਕੀਤੇ ਤਿੰਨ ਖੇਤੀ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਘੱਟੋ-ਘੱਟ 10 ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਬਰੰੂਹਾਂ 'ਤੇ ਬੈਠੇ ਹਨ ...
ਰਾਜਪੁਰਾ, 24 ਸਤੰਬਰ (ਜੀ.ਪੀ. ਸਿੰਘ)-ਲੋਕ ਭਲਾਈ ਚੈਰੀਟੇਬਲ ਟਰੱਸਟ ਵਲੋਂ ਰਾਜਪੁਰਾ ਕਿਡਜ਼ ਮੁਕਾਬਲਿਆਂ ਦੇ ਜੇਤੂ ਐਲਾਨੇ ਬੱਚਿਆਂ ਨੂੰ ਐਂਡਰਾਇਡ ਟੈਬਲੇਟ ਵੰਡੇ ਗਏ | ਲੋਕ ਭਲਾਈ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਜਗਦੀਸ਼ ਕੁਮਾਰ ਜੱਗਾ ਨੇ ਦੱਸਿਆ ਕਿ ਹਲਕਾ ਰਾਜਪੁਰਾ ...
ਭਾਦਸੋਂ, 24 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਦੇ ਭਾਰਤ ਬੰਦ ਦੇ ਸਮਰਥਨ ਤੇ ਵਪਾਰ ਮੰਡਲ ਭਾਦਸੋਂ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਸ਼ਹਿਰ ਭਾਦਸੋਂ ਤੇ ਇਸ ਦੇ ਲਾਗਲੇ ਕਸਬਿਆਂ 'ਚ ਕਾਰੋਬਾਰ ਬੰਦ ਰੱਖਣ ਦਾ ਐਲਾਨ ਕੀਤਾ ਹੈ ...
ਪਟਿਆਲਾ, 24 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਇਕ ਹੁਕਮ ਜਾਰੀ ਕਰ ਕੇ ਇੰਜ: ਹਰਜੀਤ ਸਿੰਘ ਨੂੰ 'ਇੰਜੀਨੀਅਰ ਇਨ ਚੀਫ' ਵਜੋਂ ਤਰੱਕੀ ਦੇ ਦਿੱਤੀ ਹੈ | ਦੱਸਣਯੋਗ ਹੈ ਕਿ ਉਨ੍ਹਾਂ ਕੋਲ ਜਨਰੇਸ਼ਨ ਅਤੇ ਡਿਸਟਰੀਬਿਸਨ ਸੈਕਟਰ ਦਾ ...
ਸਮਾਣਾ, 24 ਸਤੰਬਰ (ਗੁਰਦੀਪ ਸ਼ਰਮਾ)-ਸਾਬਕਾ ਨਗਰ ਕੌਂਸਲ ਪ੍ਰਧਾਨ ਅਤੇ ਸਮਾਣਾ ਦੇ ਕੱਦਾਵਰ ਅਕਾਲੀ ਆਗੂ ਕਪੂਰ ਚੰਦ ਬਾਂਸਲ ਨੂੰ ਅਕਾਲੀ ਦਲ ਦੀ ਰਾਜਨੀਤਕ ਮਾਮਲਿਆਂ ਬਾਰੇ ਕਮੇਟੀ ਪੀ.ਏ.ਸੀ ਦਾ ਮੈਂਬਰ ਬਣਾਉਣ 'ਤੇ ਉਨ੍ਹਾਂ ਦਾ ਸਮਾਣਾ 'ਚ ਜਗ੍ਹਾ-ਜਗ੍ਹਾ ਸਵਾਗਤ ਅਤੇ ...
ਭੁੱਨਰਹੇੜੀ, 24 ਸਤੰਬਰ (ਧਨਵੰਤ ਸਿੰਘ)-ਖੇਤੀ ਨੂੰ ਪ੍ਰਫੁੱਲਿਤ ਕਰਨ ਵਾਸਤੇ ਸਹਿਕਾਰਤਾ ਦਾ ਅਹਿਮ ਯੋਗਦਾਨ ਰਿਹਾ | ਇਸ ਲਹਿਰ ਨਾਲ ਹਰੀ ਕ੍ਰਾਂਤੀ ਆਈ, ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਉਪਰਾਲੇ ਜਾਰੀ ਹਨ | ਪੰਜਾਬ ਸਰਕਾਰ ਵਲੋਂ ਸਵੈ ਰੋਜ਼ਗਾਰ ਯੋਜਨਾ ...
ਨਾਭਾ, 24 ਸਤੰਬਰ (ਕਰਮਜੀਤ ਸਿੰਘ)-ਖੇਤੀ ਕਾਲੇ ਕਾਨੂੰਨ ਰੱਦ ਕਰਵਾਉਣ ਸਬੰਧੀ ਦਿੱਲੀ ਦੇ ਬਾਰਡਰਾਂ ਉੱਪਰ ਸੰਘਰਸ਼ ਲੜ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਦੀ ਕਾਮਯਾਬੀ ਵਾਸਤੇ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ...
ਪਟਿਆਲਾ, 24 ਸਤੰਬਰ (ਅ.ਸ. ਆਹਲੂਵਾਲੀਆ)-ਗ਼ਰੀਬ ਸੇਵਾ ਸੁਸਾਇਟੀ ਪੰਜਾਬ ਦੇ ਪ੍ਰਧਾਨ ਜਸਵਿੰਦਰ ਜੁਲਕਾ, ਡਾਕਟਰ ਮੰਜੂ ਅਰੋੜਾ ਅਤੇ ਚੇਅਰਮੈਨ ਪਰਮਜੀਤ ਸਿੰਘ ਬੇਦੀ ਵਲੋਂ ਕੁਸ਼ਟ ਰੋਗੀ ਮਹਿਲਾਵਾਂ ਨੂੰ 24ਵਾਂ ਮੁਫ਼ਤ ਮਹੀਨਾਵਾਰ ਰਾਸ਼ਨ ਵੰਡਿਆ ਗਿਆ | ਜਿਸ 'ਚ ਵਿਸ਼ੇਸ਼ ...
ਦੇਵੀਗੜ੍ਹ, 24 ਸਤੰਬਰ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਹਲਕਾ ਸਨੌਰ ਦੇ ਸੀਨੀਅਰ ਆਗੂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ 2022 ਵਿਚ ਆਪਣੀ ਸੰਭਾਵੀ ਹਾਰ ਨੂੰ ਦੇਖਦਿਆਂ ਪੰਜਾਬ ਦਾ ਮੁੱਖ ਮੰਤਰੀ ਬਦਲ ਦਿਤਾ ਹੈ ਜਿਸ ਨਾਲ ਸਾਰਾ ਨਾਕਾਮੀ ਦਾ ...
ਪਟਿਆਲਾ, 24 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਕੌਮੀ ਸੇਵਾ ਯੋਜਨਾ (ਐਨ.ਐੱਸ.ਐੱਸ.) ਵਿਭਾਗ ਵਲੋਂ 'ਐਨ.ਐੱਸ.ਐੱਸ. ਦੇ 52ਵੇਂ ਸਥਾਪਨਾ ਦਿਵਸ ਮੌਕੇ 'ਸਿਹਤ, ਵਾਤਾਵਰਨ ਅਤੇ ਸਮਾਜਿਕ ਸਰੋਕਾਰ' ਵਿਸ਼ੇ ਉੱਪਰ ਇਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ...
ਪਟਿਆਲਾ, 24 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਅਤੇ ਸੰਗੀਤ ਵਿਭਾਗ ਵਲੋਂ ਗੁਰਮਤਿ ਸੰਗੀਤਾਚਾਰੀਆ ਪ੍ਰੋ. ਤਾਰਾ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਿਮ੍ਰਤੀ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਵਿਚ ਉੱਘੇ ਵਿਦਵਾਨ ...
ਪਟਿਆਲਾ, 24 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਤੋਂ ਪੀੜਤ ਪਰਿਵਾਰਾਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨ ਦਾ ਲਾਭ ਦੇਣ ਦੇ ਕੀਤੇ ਗਏ ਫ਼ੈਸਲੇ ਦਾ ਅਜਿਹੇ ਕੋਵਿਡ ਪੀੜਤ ਪਰਿਵਾਰਾਂ ਨੂੰ ਬਹੁਤ ਵੱਡਾ ਸਹਾਰਾ ਮਿਲ ਰਿਹਾ ਹੈ | ਇੱਥੇ ...
ਰਾਜਪੁਰਾ, 24 ਸਤੰਬਰ (ਰਣਜੀਤ ਸਿੰਘ)-ਗੰਡਾ ਖੇੜੀ ਪੁਲਿਸ ਨੇ ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਘਨਸ਼ਾਮ ਦਾਸ ਪੁੱਤਰ ਗਿਆਨ ਚੰਦ ਵਾਸੀ ਅਕਬਰਪੁਰ ਕਰਨਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ...
ਪਟਿਆਲਾ, 24 ਸਤੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਪੈਸੇ ਦੁੱਗਣੇ ਕਾਰਨ ਦਾ ਝਾਂਸਾ ਦੇ ਕੇ ਉਸ ਤੋਂ ਸੋਨੇ ਦੇ ਗਹਿਣਿਆਂ ਸਮੇਤ ਇਕ ਕਰੋੜ 53 ਲੱਖ ਲੈਣ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ...
ਪਟਿਆਲਾ, 24 ਸਤੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਤਿੰਨ ਪੇਟੀਆਂ ਦੇਸੀ ਸ਼ਰਾਬ ਅਤੇ 19 ਗ੍ਰਾਮ ਸਮੈਕ ਬਰਾਮਦ ਹੋਈ ਹੈ | ਪਹਿਲੇ ਕੇਸ 'ਚ ਥਾਣਾ ਲਹੌਰੀ ਗੇਟ ਦੇ ਹੌਲਦਾਰ ਦਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਬੀਰ ਜੀ ਦੀਆਂ ...
ਪਟਿਆਲਾ, 24 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪ੍ਰਾਪਰਟੀ ਟੈਕਸ ਭਰਵਾਉਣ ਲਈ ਸ਼ਹਿਰ ਵਾਸੀਆਂ ਲਈ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਨਗਰ ਨਿਗਮ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਦਫ਼ਤਰ ਖੁੱਲ੍ਹਾ ਰੱਖਣ ਦਾ ਫ਼ੈਸਲਾ ਕੀਤਾ ਹੈ | 2020-21 ਦਾ ਪ੍ਰਾਪਰਟੀ ਟੈਕਸ ਭਰਨ ਲਈ 30 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX