ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਦੇ ਸਮੂਹ ਸਟਾਫ਼ ਵਲੋਂ ਆਜ਼ਾਦੀ ਕਾ ਅੰਮਿ੍ਤ ਮੋਹਤਸਵ ਨੂੰ ਸਮਰਪਿਤ ਐਕਸਪੋਰਟਰਜ਼ ਕਨਕਲੇਵ ਨੀਲਮ ਨੌਵਾ ਸਿਨੇਮਾ, ਮੋਗਾ ਵਿਖੇ ਕਰਵਾਇਆ ਗਿਆ | ਇਸ ਮੋਹਤਸਵ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜਰਨਲ), ਮੋਗਾ ਹਰਚਰਨ ਸਿੰਘ ਅਤੇ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਮੋਗਾ ਰਵਿੰਦਰ ਕੁਮਾਰ ਝਿੰਗਣ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਆਜ਼ਾਦੀ ਦਾ ਅੰਮਿ੍ਤ ਮਹੋਤਸਵ 12 ਮਾਰਚ 2021 ਨੂੰ ਪ੍ਰਧਾਨ ਮੰਤਰੀ ਦੁਆਰਾ ਡਾਂਡੀ ਮਾਰਚ ਦੇ 91 ਸਾਲ ਪੂਰੇ ਹੋਣ 'ਤੇ ਸ਼ੁਰੂ ਕੀਤਾ ਗਿਆ ਸੀ | ਇਹ ਮਹੋਤਸਵ 15 ਅਗਸਤ 2023 ਤੱਕ ਜਾਰੀ ਰਹੇਗਾ | ਇਸ ਐਕਸਪੋਰਟ ਕਨਕਲੇਵ ਮੋਹਤਸਵ ਵਿਚ ਡਾਇਰੈਕਟਰ ਜਰਨਲ ਫ਼ੌਰਨ ਟਰੇਡ, ਲੁਧਿਆਣਾ ਦੇ ਨੁਮਾਇੰਦੇ ਸੰਜੇ ਕੁਮਾਰ, ਵਰਿੰਦਰ ਕੁਮਾਰ ਸ਼ਰਮਾ, ਡਾਇਰੈਕਟਰ ਐਮ.ਐਸ.ਐਮ.ਈ.ਡੀ.ਆਈ. ਲੁਧਿਆਣਾ, ਬਜਰੰਗੀ ਸਿੰਘ ਜ਼ਿਲ੍ਹਾ ਲੀਡ ਬੈਕ ਮੈਨੇਜਰ ਪੰਜਾਬ ਐਂਡ ਸਿੰਧ ਬੈਕ ਮੋਗਾ, ਰਸ਼ੀਦ ਲੇਖੀ ਡੀ.ਡੀ.ਐਮ. ਨਾਬਰਾਡ ਮੋਗਾ, ਡਾ. ਹਰਵਿੰਦਰ ਸਿੰਘ, ਜ਼ਿਲ੍ਹਾ ਰਿਸੋਰਸ ਪਰਸਨ (ਪੀ.ਐਮ.ਐਫ.ਐਮ.ਈ.), ਜੇ.ਪੀ.ਐਸ. ਖੰਨਾ ਪ੍ਰਧਾਨ ਦੀ ਮੋਗਾ ਐਗਰੋ ਇੰਡਸਟਰੀਜ਼ ਐਸੋਸੀਏਸ਼ਨ ਮੋਗਾ, ਸੁਭਾਸ਼ ਗਰੋਵਰ ਪ੍ਰਧਾਨ ਮੋਗਾ ਇੰਡਸਟਰੀਅਲ ਫੋਕਲ ਪੁਆਇੰਟ ਡਿਵੈਲਪਮੈਂਟ ਐਸੋਸੀਏਸ਼ਨ, ਰਾਈਸ ਮਿਲਜ਼ ਐਸੋਸੀਏਸ਼ਨ ਬਾਘਾਪੁਰਾਣਾ, ਨਿਹਾਲ ਸਿੰਘ ਵਾਲਾ, ਮੋਗਾ ਦੇ ਅਹੁਦੇਦਾਰਾਂ, ਮੋਗਾ ਜ਼ਿਲੇ੍ਹ ਦੇ ਪ੍ਰਮੁੱਖ ਉਦਯੋਗਪਤੀਆਂ ਨੇ ਭਾਗ ਲਿਆ | ਐਕਸਪੋਰਟਰਜ਼ ਕਨਕਲੇਵ ਵਿਚ ਵੱਖ-ਵੱਖ ਐਕਸਪੋਰਟਾਂ ਤੋਂ ਇਲਾਵਾ ਪ੍ਰਮੁੱਖ ਉਦਯੋਗਪਤੀਆਂ ਵਲੋਂ ਬਣਾਏ ਜਾ ਰਹੇ ਆਪਣੇ ਪ੍ਰੋਡਕਟਸ ਦੀਆਂ ਖ਼ੂਬਸੂਰਤ ਸਟਾਲਾਂ ਵੀ ਲਗਾਈਆ ਗਈਆਂ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਚਰਨ ਸਿੰਘ ਨੇ ਦੱਸਿਆ ਕਿ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਨੌਜਵਾਨ ਪੀੜ੍ਹੀ ਨੂੰ 75 ਸਾਲਾਂ 'ਚ ਦੇਸ਼ ਦੀਆਂ ਪ੍ਰਾਪਤੀਆਂ, ਕਾਰਜਾਂ, ਸੰਕਲਪਾਂ ਤੋ ਜਾਣੂੰ ਕਰਵਾਉਣਾ ਹੈ ਤਾਂ ਜੋ ਇਹ ਉਨ੍ਹਾਂ ਨੂੰ ਅੱਗੇ ਵਧਣ ਤੇ ਸੁਤੰਤਰ ਭਾਰਤ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕਰੇਗਾ | ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਮੋਗਾ ਰਵਿੰਦਰ ਕੁਮਾਰ ਝਿੰਗਣ ਨੇ ਪੰਜਾਬ ਸਰਕਾਰ ਵਲੋਂ ਉਦਯੋਗਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ | ਡਾਇਰੈਕਟਰ ਐਮ.ਐਸ.ਐਮ.ਈ., ਲੁਧਿਆਣਾ ਵਲੋਂ ਐਮ.ਐਸ.ਐਮ.ਈ. ਯੂਨਿਟਾਂ ਨੂੰ ਭਾਰਤ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ | ਡਾਇਰੈਕਟਰ ਜਰਨਲ ਫ਼ੌਰਨ ਟਰੇਡ, ਲੁਧਿਆਣਾ ਤੋਂ ਆਏ ਅਧਿਕਾਰੀ ਸੰਜੇ ਕੁਮਾਰ ਨੇ ਸਿੱਧੇ ਤੇ ਅਸਿੱਧੇ ਤੌਰ 'ਤੇ ਐਕਸਪੋਰਟ ਕਰਨ ਸਬੰਧੀ ਦੱਸਿਆ | ਜ਼ਿਲ੍ਹਾ ਲੀਡ ਮੈਨੇਜਰ, ਮੋਗਾ ਨੇ ਉਦਯੋਗਿਕ ਇਕਾਈਆਂ ਨੂੰ ਬੈਂਕਾਂ ਵਲੋਂ ਦਿੱਤੀਆਂ ਜਾ ਰਹੀਆਂ ਵਿੱਤੀ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ | ਡਾ. ਹਰਿੰਦਰ ਸਿੰਘ, ਰਿਸੋਰਸ ਪਰਸਨ ਨੇ ਫੂਡ ਪ੍ਰੋਸੈਸਿੰਗ ਇਕ ਜ਼ਿਲ੍ਹਾ ਇਕ ਉਤਪਾਦ ਬਾਰੇ ਸਮੂਹ ਹਾਜ਼ਰ ਨੂੰ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਅੰਤ ਐਕਸਪੋਰਟਰਜ਼ ਅਜੀਤਪਾਲ ਸਿੰਘ ਮੈਸ: ਸੰਨੀ ਇੰਡਸਟਰੀ, ਮੋਗਾ ਨੇ ਆਪਣਾ ਐਕਸਪੋਰਟ ਸਬੰਧੀ ਤਜਰਬਾ ਐਕਸਪੋਰਟ ਕਨਕਲੇਵ ਵਿਚ ਹਾਜ਼ਰੀਨ ਨਾਲ ਸਾਂਝਾ ਕੀਤਾ |
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਅੱਜ ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸਾਰੇ ਪੰਜਾਬ ਦੇ ਬੱਸ ਸਟੈਂਡ 2 ਘੰਟੇ ਲਈ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਮੋਗਾ ਬੱਸ ਸਟੈਂਡ ...
ਬਾਘਾ ਪੁਰਾਣਾ, 24 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ 'ਚ ਬਾਘਾ ਪੁਰਾਣਾ ਦਫ਼ਤਰ ਅੱਗੇ ਵੱਖ-ਵੱਖ ਪਿੰਡ ਕਾਲੇਕੇ, ਰਾਜੇਆਣਾ, ਗਿੱਲ, ਮੰਡੀਰਾਂ ਨਵਾਂ ਅਤੇ ਬਾਘਾ ਪੁਰਾਣਾ ਸ਼ਹਿਰ ਤੋਂ ਪਹੁੰਚੇ ਸੈਂਕੜੇ ਮਜ਼ਦੂਰ ਮਰਦ-ਔਰਤਾਂ ਤੇ ...
ਮੋਗਾ, 24 ਸਤੰਬਰ (ਗੁਰਤੇਜ ਸਿੰਘ)- ਬੀਤੀ ਸ਼ਾਮ ਸਥਾਨਕ ਸ਼ਹਿਰ ਦੇ ਅਕਾਲਸਰ ਰੋਡ ਸਥਿਤ ਕਬਾੜੀਆ ਬਾਜ਼ਾਰ ਵਿਚ ਸਥਿਤੀ ਉਸ ਸਮੇਂ ਤਣਾਅਪੂਰਨ ਬਣ ਗਈ ਜਦ ਲੁਧਿਆਣਾ ਡਵੀਜ਼ਨ ਨੰਬਰ 5 ਦੀ ਪੁਲਿਸ ਚੋਰੀ ਦੇ ਮੋਟਰਸਾਈਕਲਾਂ ਸਬੰਧੀ ਤਫ਼ਤੀਸ਼ ਕਰਨ ਲਈ ਮੋਟਰਸਾਈਕਲ ਤੇ ਕਬਾੜ ਦਾ ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਵਿਚ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀ ਸਮੱਸਿਆ 'ਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਨੇ ਵੱਧ ਪ੍ਰਭਾਵਿਤ ਪਿੰਡਾਂ ਵਜੋਂ ਸ਼ਨਾਖ਼ਤ ਕੀਤੇ ਗਏ ਇਨ੍ਹਾਂ ਸਾਰੇ ਪਿੰਡਾਂ ਵਿਚ 58 ...
ਮੋਗਾ, 24 ਸਤੰਬਰ (ਅਸ਼ੋਕ ਬਾਂਸਲ)- ਸਾਉਣੀ ਦੀ ਮੁੱਖ ਫ਼ਸਲ ਝੋਨੇ ਦੀ ਬਾਸਮਤੀ ਕਿਸਮ 1509 ਦੀ ਆਮਦ ਮੋਗਾ ਮੰਡੀ ਵਿਚ ਸ਼ੁਰੂ ਹੋ ਗਈ। ਅੱਜ ਪਹਿਲੇ ਦਿਨ ਰਿਖੀ ਰਾਮ ਐਂਡ ਕੰਪਨੀ ਦੀ ਦੁਕਾਨ 'ਤੇ ਕਿਸਾਨ ਭੁਪਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਘੱਲ ਕਲਾਂ ਦੀ ਲਗ-ਪਗ 100 ਬੋਰੀ ਬਾਸਮਤੀ ...
ਨਿਹਾਲ ਸਿੰਘ ਵਾਲਾ, 24 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)- ਰਾਮਗੜ੍ਹੀਆ ਭਾਈਚਾਰੇ ਦਾ ਇਕ ਮਜ਼ਬੂਤ ਸੰਗਠਨ ਬਣਾਉਣ ਅਤੇ ਮੋਗਾ ਵਿਖੇ 26 ਸਤੰਬਰ ਨੂੰ ਕਰਵਾਏ ਜਾ ਰਹੇ ਰਾਮਗੜ੍ਹੀਆ ਸੰਮੇਲਨ ਸਬੰਧੀ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਨਿਹਾਲ ਸਿੰਘ ਵਾਲਾ ਵਿਖੇ ਗੁਰਪ੍ਰੀਤਮ ...
ਬੱਧਨੀ ਕਲਾਂ, 24 ਸਤੰਬਰ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬਲਾਕ ਪ੍ਰਧਾਨ ਗੁਰਚਰਨ ਸਿੰਘ ਰਾਮਾਂ ਦੀ ਅਗਵਾਈ 'ਚ ਸੈਂਕੜਿਆਂ ਦੀ ਗਿਣਤੀ 'ਚ ਇਕੱਤਰ ਹੋਏ ਕਿਸਾਨ, ਮਜ਼ਦੂਰ ਆਗੂਆਂ ਤੇ ਵਰਕਰਾਂ ਨੇ ਬੱਧਨੀ ਕਲਾਂ ਵਿਖੇ ਮੋਟਰਸਾਈਕਲ ਰੈਲੀ ਕੱਢੀ ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਸੰਸਥਾ ਪਿਛਲੇ ਕਈ ਸਾਲਾਂ ਤੋਂ ਆਈਲਟਸ ਤੇ ਇਮੀਗ੍ਰੇਸ਼ਨ ...
ਮੋਗਾ, 24 ਸਤੰਬਰ (ਜਸਪਾਲ ਸਿੰਘ ਬੱਬੀ)-ਵਿਸ਼ਵਕਰਮਾ ਭਵਨ ਮੋਗਾ ਵਿਖੇ ਰਾਮਗੜ੍ਹੀਆ ਸੰਮੇਲਨ ਪ੍ਰਬੰਧਕੀ ਕਮੇਟੀ ਮੋਗਾ ਦੀ ਜ਼ਰੂਰੀ ਮੀਟਿੰਗ ਹੋਈ | ਇਸ ਮੌਕੇ ਚਰਨਜੀਤ ਸਿੰਘ ਝੰਡੇਆਣਾ, ਕੁਲਵੰਤ ਸਿੰਘ ਰਾਮਗੜ੍ਹੀਆ, ਸੁਖਵਿੰਦਰ ਸਿੰਘ ਆਜ਼ਾਦ, ਗੁਰਪ੍ਰੀਤਮ ਸਿੰਘ ਚੀਮਾ, ...
ਕਿਸ਼ਨਪੁਰਾ ਕਲਾਂ-ਨਾਮ ਦੇ ਰਸੀਏ, ਸੇਵਾ ਦੇ ਪੁੰਜ, ਸਿੱਖੀ ਦੇ ਪ੍ਰਚਾਰਕ ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲਿਆਂ ਦਾ ਜਨਮ 1940 ਨੂੰ ਨਾਨਕੇ ਪਿੰਡ ਆਂਸਲ ਉਤਾੜ ਜ਼ਿਲ੍ਹਾ ਅੰਮਿ੍ਤਸਰ ਵਿਖੇ ਮਾਤਾ ਹਰਨਾਮ ਕੌਰ ਦੀ ਕੁੱਖੋਂ ਪਿਤਾ ਬੰਤਾ ਸਿੰਘ ਭੁੱਲਰ ਦੇ ਗ੍ਰਹਿ ਵਿਖੇ ...
ਧਰਮਕੋਟ, 24 ਸਤੰਬਰ (ਪਰਮਜੀਤ ਸਿੰਘ)- ਅੱਜ ਸਥਾਨਕ ਸ਼ਹਿਰ ਧਰਮਕੋਟ ਤੋਂ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਲੋਕ ਇਨਸਾਫ਼ ਪਾਰਟੀ ਵਿਚ ਬਤੌਰ ਸ਼ਹਿਰੀ ਪ੍ਰਧਾਨ ਰਹੇ ਜਸਪਾਲ ਸਿੰਘ ਆਪਣੇ ਪੂਰੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ | ...
ਸਮਾਧ ਭਾਈ, 24 ਸਤੰਬਰ (ਰਾਜਵਿੰਦਰ ਰੌਂਤਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਦੀ ਗਰੈਜੂਏਟ ਕੰਸਟੀਚਿਉਂਸੀ ਦੀ 26 ਸਤੰਬਰ 2021 ਦਿਨ ਐਤਵਾਰ ਨੂੰ ਹੋਣ ਜਾ ਰਹੀ ਹੈ ਚੋਣ ਲਈ ਉੱਘੇ ਆਲੋਚਕ ਡਾ: ਸੁਖਦੇਵ ਸਿੰਘ ਸਿਰਸਾ ਨੇ ਉੱਘੇ ਸਿੱਖਿਆ-ਸ਼ਾਸਤਰੀ ਪ੍ਰੋਫੈਸਰ ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)-ਅੱਜ ਸਥਾਨਕ ਸ਼ਹਿਰ ਦੇ ਮੇਨ ਚੌਕ ਵਿਚ ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਏਟਕ ਵਲੋਂ ਸੂਬਾ ਸਰਕਾਰ ਖ਼ਿਲਾਫ਼ ਮੰਗਾਂ ਨਾ ਮੰਨਣ ਦੇ ਰੋਸ 'ਚ ਘੜੇ ਭੰਨ ਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ | ਆਗੂਆਂ ਦੀ ਮੰਗ ਸੀ ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ) - ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ ਡਾ. ਹਰਵੀਨ ਕੌਰ ਧਾਲੀਵਾਲ ਨੇ ਜ਼ਿਲ੍ਹਾ ਮੋਗਾ ਦੇ ਪਸ਼ੂ ਪਾਲਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੀ ਨੈਸ਼ਨਲ ਐਨੀਮਲ ਡਿਸੀਜ਼ ਕੰਟਰੋਲ ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਡੀ.ਪੀ.ਐਸ. ਖਰਬੰਦਾ ਦੇ ਹੁਕਮਾਂ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਸਦਕਾ ਜ਼ਿਲ੍ਹਾ ਮੋਗਾ ਦੇ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ...
ਸਮਾਧ ਭਾਈ, 24 ਸਤੰਬਰ (ਰਾਜਵਿੰਦਰ ਰੌਂਤਾ)- ਵਿਜੇਇੰਦਰ ਸਿੰਗਲਾ ਨੇ ਡਾਕਟਰ ਪ੍ਰਭਜੋਤ ਕੌਰ ਦੀ ਪੁਸਤਕ ਪੰਜਾਬੀ ਸੂਫ਼ੀ ਕਾਵਿ ਤੇ ਲੋਕ ਧਾਰਾ ਚੰਡੀਗੜ੍ਹ ਵਿਖੇ ਜਾਰੀ ਕੀਤੀ | ਉਨ੍ਹਾਂ ਨਾਲ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ, ਸਾਬਕਾ ਵਿਧਾਇਕ ਰਾਜਵਿੰਦਰ ਕੌਰ ...
ਬਾਘਾ ਪੁਰਾਣਾ, 24 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਮਾਣੂੰਕੇ ਵਿਖੇ ਸਮੂਹ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਨਵਾਂ ਬੱਸ ਸਟੈਂਡ ਬਣਾਉਣ ਦੀ ਨੀਂਹ ਰੱਖੀ ਗਈ | ਇਸ ਮੌਕੇ ਮਨਦੀਪ ਸਿੰਘ ਗਰਾਮ ਪੰਚਾਇਤ ਮੈਂਬਰ ਨੇ ਦੱਸਿਆ ਕਿ ਡਿਫੈਂਸ ਰੋਡ ਬਣਨ ਕਰ ਕੇ ਪਹਿਲਾਂ ਵਾਲਾ ...
ਕੋਟ ਈਸੇ ਖਾਂ, 24 ਸਤੰਬਰ (ਨਿਰਮਲ ਸਿੰਘ ਕਾਲੜਾ)-ਹਸਨਪ੍ਰੀਤ ਸਿੰਘ ਸਿੱਧੂ ਕੈਨੇਡਾ ਦੇ ਪਿਤਾ ਲਖਵਿੰਦਰ ਸਿੰਘ (ਪੱਪੂ) ਸਿੱਧੂ ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਹਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਗੁਰਦੁਆਰਾ ਕਲਗ਼ੀਧਰ ਸਾਹਿਬ ਕੋਟ ਈਸੇ ਖਾਂ ...
ਕਿਸ਼ਨਪੁਰਾ ਕਲਾਂ, 24 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਮਹੰਤ ਬਾਬਾ ਫ਼ੋਗਾ ਸਿੰਘ ਦੀ 40ਵੀਂ ਬਰਸੀ ਤੇ ਸੰਤ ਸਮਾਗਮ ਗੁਰਦੁਆਰਾ ਗੁਰੂ ਹਰਗੋਬਿੰਦ ਸਾਹਿਬ ਪਿੰਡ ਇੰਦਰਗੜ੍ਹ ਵਿਖੇ 30 ਸਤੰਬਰ ਨੂੰ ਪ੍ਰਬੰਧਕ ਕਮੇਟੀ ਗ੍ਰਾਮ ਪੰਚਾਇਤ ਤੇ ਸਮੂਹ ਨਗਰ ...
ਕੋਟ ਈਸੇ ਖਾਂ, 24 ਸਤੰਬਰ (ਨਿਰਮਲ ਸਿੰਘ ਕਾਲੜਾ)-ਕਰਨੈਲ ਸਿੰਘ ਪੀਰ ਮੁਹੰਮਦ ਨੇ ਪੈ੍ਰੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਜਥੇਬੰਦੀਆਂ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐੱਮ.ਐੱਸ.ਪੀ. ਦੀ ਗਾਰੰਟੀ ਦੇਣ ਵਾਲਾ ...
ਸਮਾਧ ਭਾਈ, 24 ਸਤੰਬਰ (ਰਾਜਵਿੰਦਰ ਰੌਂਤਾ)-ਭਾਰੀ ਬਾਰਸ਼ ਕਾਰਨ ਪਿੰਡ ਖਾਈ ਦੇ ਸਰਕਾਰੀ ਹਾਈ ਸਕੂਲ ਦੇ ਕਮਰਿਆਂ ਵਿਚ ਪਾਣੀ ਭਰ ਗਿਆ ਜਿਸ ਕਾਰਨ ਬੱਚਿਆਂ ਤੇ ਅਧਿਆਪਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ | ਮਿਡ ਡੇ ਮੀਲ ਦੇ ਅਨਾਜ ਵਾਲੇ ਢੋਲਾਂ ਹੇਠ ਵੀ ਪਾਣੀ ...
ਮੋਗਾ, 24 ਸਤੰਬਰ (ਗੁਰਤੇਜ ਸਿੰਘ)- ਖੇਤੀ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਸਾਡੇ ਸੂਬੇ ਦਾ ਕਿਸਾਨ ਸਾਲ ਭਰ ਤੋਂ ਸੰਯੁਕਤ ਮੋਰਚੇ ਦੇ ਰੂਪ ਵਿਚ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਦਿੱਲੀ ਧਰਨਿਆਂ 'ਤੇ ਬੈਠਾ ਹੈ ਤੇ ਜਿੱਥੇ ਕਿਸਾਨਾਂ ਨੂੰ ਹਰ ਵਰਗ ਨੇ ਆਪਣੀ ਹਮਾਇਤ ਦਿੱਤੀ ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)-ਲੁਧਿਆਣਾ ਜੀ.ਟੀ. ਰੋਡ 'ਤੇ ਜੀ.ਕੇ. ਪਲਾਜ਼ਾ ਵਿਚ ਸਥਿਤ ਪ੍ਰਮੁੱਖ ਸੰਸਥਾ ਵੇਵਜ਼ ਐਜੂਕੇਸ਼ਨ ਨੇ ਮੋਹਿਤ ਕੁਮਾਰ ਪੁੱਤਰ ਲਵਲੀ ਕੁਮਾਰ ਦਾ ਕੈਨੇਡਾ ਦਾ ਵੀਜ਼ਾ ਲਗਵਾ ਕੇ ਉਸ ਦਾ ਵਿਦੇਸ਼ ਵਿਚ ਪੜ੍ਹਾਈ ਕਰਨ ਦਾ ਸੁਪਨਾ ਸਾਕਾਰ ਕੀਤਾ ...
ਬਾਘਾ ਪੁਰਾਣਾ, 24 ਸਤੰਬਰ (ਕਿ੍ਸ਼ਨ ਸਿੰਗਲਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਨੈਸ਼ਨਲ ਅਚੀਵਮੈਂਟ ਸਰਵੇ (ਐਨ.ਏ.ਐਸ.) ਨਾਲ ਸਬੰਧਤ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ...
ਕਿਸ਼ਨਪੁਰਾ ਕਲਾਂ, 24 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਵਾਸਤੇ ਅਤੇ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ...
ਬਾਘਾ ਪੁਰਾਣਾ, 24 ਸਤੰਬਰ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਚੱਲ ਰਹੀ ਸ਼ਰਮਨ ਜੈਨ ਚੈਰੀਟੇਬਲ ਹੋਮਿਉਪੈਥੀ ਡਿਸਪੈਂਸਰੀ ਲਾਕਡਾਊਨ ਦੇ ਚੱਲਦਿਆਂ ਕੁਝ ਸਮਾਂ ਬੰਦ ਰਹਿਣ ਉਪਰੰਤ ਮੁੜ ਸ਼ੁਰੂ ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿੰਡ ਜੋਗੇਵਾਲਾ ਵਿਖੇ ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦੀ ਇਕਾਈ ਦੀ ਚੋਣ ਕੀਤੀ ਗਈ | ਮੀਟਿੰਗ ਹਰਜੀਤ ਸਿੰਘ ਜੋਗੇਵਾਲਾ ਦੀ ਪ੍ਰਧਾਨਗੀ ਹੇਠ ਹੋਈ | ਜ਼ਿਲ੍ਹਾ ਆਗੂ ਨਵਜੋਤ ਸਿੰਘ ਜੋਗੇ ਵਾਲਾ ਨੇ ਮੀਟਿੰਗ ਨੂੰ ...
ਨਿਹਾਲ ਸਿੰਘ ਵਾਲਾ, 24 ਸਤੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਜਿੱਥੇ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਆਪਣੇ ਹੱਕਾਂ ...
ਧਰਮਕੋਟ, 24 ਸਤੰਬਰ (ਪਰਮਜੀਤ ਸਿੰਘ)-ਡੈਮੋਕ੍ਰੇਟਿਵ ਭਾਰਤੀ ਸਮਾਜ ਪਾਰਟੀ ਦੀ ਵਿਸ਼ੇਸ਼ ਮੀਟਿੰਗ ਜੇ.ਬੀ. ਰਿਸੋਰਟ ਧਰਮਕੋਟ ਵਿਖੇ ਪਾਰਟੀ ਦੇ ਪੰਜਾਬ ਪ੍ਰਧਾਨ ਜਗਰਾਜ ਸਿੰਘ ਜੈਮਲ ਵਾਲਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਕਰਜ਼ਾ ਰਾਹਤ ਯੋਜਨਾ ਦੇ ਪੰਜਵੇਂ ਗੇੜ ਤਹਿਤ ਪਿੰਡ ਲੰਢੇਕੇ ਦੇ 150 ਕਿਸਾਨਾਂ ਦਾ 13 ਲੱਖ ਤੋਂ ਉੱਪਰ ਕਰਜ਼ਾ ਮੁਆਫ਼ ਕਰਵਾਉਣ 'ਤੇ ਵਾਰਡ ਨੰਬਰ 50 ਦੇ ਕੌਂਸਲਰ ਅਤੇ ਕਾਂਗਰਸ ਦੇ ...
ਬਾਘਾ ਪੁਰਾਣਾ, 24 ਸਤੰਬਰ (ਕਿ੍ਸ਼ਨ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਜੇ.ਐਮ.ਐੱਸ. ਇਮੀਗੇ੍ਰਸ਼ਨ ਜੋ ਕਿ ਸਥਾਨਕ ਸ਼ਹਿਰ ਦੀ ਨਹਿਰੂ ਮੰਡੀ ਵਿਖੇ ਸਥਿਤ ਹੈ | ਸੰਸਥਾ ਦੇ ਡਾਇਰੈਕਟਰ ਹਰਲਾਲ ਸਿੰਘ ਮਾਨ ਨੇ ਦੱਸਿਆ ਕਿ ਸੰਸਥਾ ਵਲੋਂ ਹਰਪ੍ਰੀਤ ਕੌਰ ਸਹੋਤਾ ...
ਧਰਮਕੋਟ, 24 ਸਤੰਬਰ (ਪਰਮਜੀਤ ਸਿੰਘ)-ਹਾਲ ਹੀ ਵਿਚ ਧਰਮਕੋਟ ਐਕਸੀਲੈਂਟ ਅਕੈਡਮੀ ਤੋਂ ਕੋਰਸ ਕਰ ਕੇ ਵਿਦਿਆਰਥੀਆਂ ਨੇ ਅਕਾਊਾਟਸ, ਟੀਚਿੰਗ, ਬਿਜਲੀ ਵਿਭਾਗ 'ਚ ਨੌਕਰੀਆਂ ਪ੍ਰਾਪਤ ਕਰ ਕੇ ਇਕ ਵੱਡਾ ਮੁਕਾਮ ਹਾਸਲ ਕੀਤਾ ਹੈ ਉੱਥੇ ਹੀ ਇਨ੍ਹਾਂ ਵਿਦਿਆਰਥੀਆਂ ਨੇ ਇਸ ਸੰਸਥਾ ਤੇ ...
ਕਿਸ਼ਨਪੁਰਾ ਕਲਾਂ, 24 ਸਤੰਬਰ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)- ਇਲਾਕੇ ਦੇ ਮੰਨੀ-ਪ੍ਰਮੰਨੀ ਬਰਾਈਟ ਫਿਊਚਰ ਨਾਮਵਰ ਸੰਸਥਾ ਕਿਸ਼ਨਪੁਰਾ ਕਲਾਂ (ਨੇੜੇ ਢਿੱਲੋਂ ਡਾਕਟਰ) ਦਾ ਵਿਦਿਆਰਥੀ ਰਵਨੀਤਪਾਲ ਸਿੰਘ ਪੁੱਤਰ ਸਾਹਿਬ ਸਿੰਘ ਪਿੰਡ ਕੰਨੀਆਂ ਕਲਾਂ ਨੇ ...
ਅਜੀਤਵਾਲ, 24 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪਿਛਲੇ ਕੁਝ ਦਿਨਾਂ ਤੋਂ ਨਿਹਾਲ ਸਿੰਘ ਵਾਲਾ ਹਲਕੇ 'ਚ ਅਕਾਲੀ ਦਲ ਦੇ ਇੱਕੋ ਇਕ ਵਿਅਕਤੀ ਭੁਪਿੰਦਰ ਸਿੰਘ ਸਾਹੋਕੇ ਪਾਰਟੀ ਉਮੀਦਵਾਰ ਸਨ ਪਰ ਇਕੇ ਦਿਨ ਤਿੰਨ ਹੋਰ ਉਮੀਦਵਾਰ ਖੜੇ ਹੋਣ 'ਤੇ ਭੁਪਿੰਦਰ ਸਿੰਘ ਸਾਹੋਕੇ ਦੀ ...
ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ 27 ਨੂੰ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਦੀ ਕਾਲ ਹੈ ਅਤੇ 28 ਸਤੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਦੇ ਸੱਦੇ 'ਤੇ ਸ਼ਹੀਦ ਭਗਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX