ਮੂਣਕ, 24 ਸਤੰਬਰ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)-ਕਾਂਗਰਸ ਪਾਰਟੀ 'ਚ ਪਿਛਲੇ ਲੰਮੇ ਸਮੇਂ ਤੋਂ ਕੁਰਸੀ ਲਈ ਚੱਲ ਰਹੇ ਕਾਟੋ-ਕਲੇਸ ਅਤੇ ਹਾਲ ਹੀ ਵਿਚ ਅਚਾਨਕ ਸੂਬੇ ਦੇ ਮੁੱਖ ਮੰਤਰੀ ਦੇ ਬਦਲੇ ਜਾਣ ਮਗਰੋਂ ਸਰਕਾਰ ਵਿਚ ਜਾਰੀ ਉਥਲ-ਪੁਥਲ ਤੋਂ ਇੱਕ ਗੱਲ ਸਾਫ਼ ਹੋ ਗਈ ਹੈ ਕਿ ਜ਼ਮੀਨੀ ਹਕੀਕਤ ਤੋਂ ਸੱਖਣੇ ਦਿੱਲੀ ਦਰਬਾਰ ਦੇ ਫ਼ੈਸਲੇ ਹੀ ਪੰਜਾਬ 'ਤੇ ਥੋਪੇ ਜਾ ਰਹੇ ਹਨ ਅਤੇ ਦਿੱਲੀ ਬੈਠੇ ਹੁਕਮਰਾਨ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰ ਸਕਦੇ ਇਸ ਸਾਰੇ ਘਟਨਾਕ੍ਰਮ ਦੇ ਮੱਦੇਨਜ਼ਰ ਪੰਜਾਬ ਨੂੰ ਤੀਜੇ ਬਦਲ ਦੇ ਰੂਪ ਵਿਚ ਇੱਕ ਮਜ਼ਬੂਤ ਖੇਤਰੀ ਪਾਰਟੀ ਦੀ ਸਖ਼ਤ ਲੋੜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਗ੍ਰਹਿ ਮੂਣਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਤਾਜ਼ਾ ਹਾਲਾਤ ਅਨੁਸਾਰ ਪੰਜਾਬ ਵਾਸੀਆਂ ਨੂੰ ਹੁਣ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਸੂਬੇ ਦੀ ਕਾਂਗਰਸ ਸਰਕਾਰ ਲੋਕਾਂ ਦੀ ਭਲਾਈ ਲਈ ਕੋਈ ਵੀ ਫ਼ੈਸਲਾ ਆਪਣੀ ਮਰਜ਼ੀ ਨਾਲ ਨਹੀਂ ਲੈ ਸਕਦੀ, ਸਗੋਂ ਦਿੱਲੀ ਦਰਬਾਰ ਦੇ ਫ਼ੈਸਲਿਆਂ 'ਤੇ ਨਿਰਭਰ ਰਹਿਣਾ ਪੈਂਦਾ ਹੈ | ਇਕੱਲੀ ਕਾਂਗਰਸ ਹੀ ਨਹੀਂ ਇਸ ਤੋਂ ਪਹਿਲਾਂ ਅਕਾਲੀ ਦਲ ਬਾਦਲ-ਭਾਜਪਾ ਗੱਠਜੋੜ ਵਾਲੀ ਸਰਕਾਰ ਨੂੰ ਵੀ ਭਾਜਪਾ ਦੀ ਕੇਂਦਰ ਸਰਕਾਰ ਦੇ ਇਸ਼ਾਰਿਆਂ 'ਤੇ ਹੀ ਕੰਮ ਕਰਨਾ ਪੈਂਦਾ ਸੀ ਜਿਸ ਕਰ ਕੇ ਸੂਬੇ ਦੇ ਹਾਲਾਤ ਬਹੁਤ ਹੀ ਮਾੜੇ ਹੋਏ ਪਏ ਹਨ | ਪੰਜਾਬ ਵਾਸੀ ਕਾਂਗਰਸ ਪਾਰਟੀ ਦੇ ਮਨਸੂਬਿਆਂ ਨੂੰ ਭਲੀ-ਭਾਂਤ ਸਮਝ ਚੁੱਕੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਸਮੇਤ ਹਰੇਕ ਰਵਾਇਤੀ ਪਾਰਟੀ ਨੂੰ ਹਰਾ ਕੇ ਸਬਕ ਸਿਖਾਉਣਗੇ | ਇਕ ਮਜ਼ਬੂਤ ਖੇਤਰੀ ਪਾਰਟੀ ਹੀ ਸੂਬੇ 'ਚ ਬਿਹਤਰ ਬਦਲ ਦੇ ਸਕਦੀ ਹੈ | ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਸੰਯੁਕਤ ਪਾਰਟੀ ਵਿਚ ਸਮਰੱਥ ਅਤੇ ਤਜਰਬੇਕਾਰ ਲੀਡਰਸ਼ਿਪ ਮੌਜੂਦ ਹੈ ਅਤੇ ਪੰਜਾਬ ਦੇ ਕੱਦਾਵਰ ਲੀਡਰ ਪਾਰਟੀ ਦੀ ਅਗਵਾਈ ਕਰ ਰਹੇ ਹਨ | ਇਸ ਮੌਕੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਮਕੋਰੜ ਸਾਹਿਬ, ਐਡਵੋਕੇਟ ਹਰਜਿੰਦਰ ਸਿੰਘ ਸਿੱਧੂ, ਪੀ.ਏ. ਮਾਸਟਰ ਦਲਜੀਤ ਸਿੰਘ, ਸਾਬਕਾ ਚੇਅਰਮੈਨ ਚਮਕੌਰ ਸਿੰਘ ਬਾਦਲਗੜ੍ਹ, ਸੂਬਾ ਸਕੱਤਰ ਜੈਪਾਲ ਸੈਣੀ, ਉਪ ਪ੍ਰਧਾਨ ਭੀਮ ਸੈਨ ਗਰਗ, ਉਪ ਪ੍ਰਧਾਨ ਪ੍ਰਕਾਸ਼ ਮਲਾਣਾ, ਰਾਮਪਾਲ ਸਿੰਘ ਬਹਿਣੀਵਾਲ, ਰਾਮਪਾਲ ਸਿੰਘ ਸੁਰਜਨਭੈਣੀ, ਸਰਕਲ ਪ੍ਰਧਾਨ ਮੇਜਰ ਸਿੰਘ ਬੁਸਹਿਰਾ, ਸਰਕਲ ਪ੍ਰਧਾਨ ਕਾਬਲ ਸਿੰਘ ਸੇਖੋਂ ਆਦਿ ਮੌਜੂਦ ਸਨ |
ਸੰਗਰੂਰ, 24 ਸਤੰਬਰ (ਧੀਰਜ ਪਸ਼ੌਰੀਆ)-ਸੰਗਰੂਰ ਦੀ ਰਾਮ ਨਗਰ ਬਸਤੀ ਵਿਚ ਛੱਪੜ ਕਿਨਾਰੇ ਰਹਿੰਦੇ ਝੁੱਗੀ ਝੌਂਪੜੀਆਂ ਵਾਲਿਆਂ ਦੇ ਪਾਵਰਕਾਮ ਵਲੋਂ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਜਾਣ ਦਾ ਮੁੱਦਾ ਲਗਾਤਾਰ ਗਰਮਾ ਰਿਹਾ ਹੈ | ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਪਾਵਰਕਾਮ ...
ਸੰਗਰੂਰ, 24 ਸਤੰਬਰ (ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਸਰਜੀਵਨ ਜਿੰਦਲ ਨੇ ਕਿਹਾ ਹੈ ਕਿ ਨਗਰ ਸੁਧਾਰ ਟਰੱਸਟ ਸੰਗਰੂਰ 'ਚ ਕਰੋੜਾਂ ਰੁਪਏ ਦੇ ਭਿ੍ਸ਼ਟਾਚਾਰ ਦੇ ਲਗਾਏ ਅਰੋਪਾਂ ਦਾ ਖ਼ਦਸ਼ਾ ਉਹ ਇਕ ਸਾਲ ਪਹਿਲਾਂ ਹੀ ਜਤਾ ਚੁੱਕੇ ਸਨ ਜਦੋਂ ...
ਅਮਰਗੜ੍ਹ, 24 ਸਤੰਬਰ (ਜਤਿੰਦਰ ਮੰਨਵੀ)-ਨੇੜਲੇ ਪਿੰਡ ਮਾਹੋਰਾਣਾ ਦੀ ਮੌਜੂਦਾ ਸਰਪੰਚਣੀ ਅਤੇ ਉਸ ਦੇ ਪਤੀ ਦੀ ਕੁੱਟਮਾਰ ਨੂੰ ਲੈ ਕੇ ਥਾਣਾ ਅਮਰਗੜ੍ਹ ਵਿਖੇ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਹੋਇਆ ਹੈ | ਸਰਪੰਚਨੀ ਸ਼ਿਖਾ ਵਲੋਂ ਪੁਲਿਸ ਨੂੰ ਦਿੱਤੇ ਬਿਆਨਾਂ ...
ਧੂਰੀ, 24 ਸਤੰਬਰ (ਸੰਜੇ ਲਹਿਰੀ, ਸੁਖਵੰਤ ਸਿੰਘ ਭੁੱਲਰ)-ਨੇੜਲੇ ਪਿੰਡ ਮੀਮਸਾ ਵਿਖੇ ਦੂਸ਼ਿਤ ਪਾਣੀ ਪੀਣ ਨਾਲ ਅਨੇਕਾਂ ਪਰਿਵਾਰ ਬਿਮਾਰੀਆਂ ਦਾ ਸ਼ਿਕਾਰ ਹੋ ਗਏ ਹਨ ਅਤੇ ਇਹ ਪਰਿਵਾਰ ਸਿਵਲ ਹਸਪਤਾਲ ਧੂਰੀ ਤੋਂ ਇਲਾਵਾ ਬਾਲੀਆ ਹਸਪਤਾਲ ਅਤੇ ਡਾ. ਰਿਸ਼ੀ ਹਸਪਤਾਲ ਵਿਖੇ ...
ਸੰਗਰੂਰ, 24 ਸਤੰਬਰ (ਦਮਨਜੀਤ ਸਿੰਘ)-ਫੂਡ ਸੇਫ਼ਟੀ ਅਫ਼ਸਰ ਸੰਗਰੂਰ ਦੀ ਟੀਮ ਵਲੋਂ ਅੱਜ ਸੰਗਰੂਰ ਅਤੇ ਧੂਰੀ ਵਿਖੇ ਵੱਖ-ਵੱਖ ਕਰਿਆਨੇ ਅਤੇ ਖਾਣ ਪੀਣ ਦੀਆਂ ਵਸਤੂਆਂ ਵੇਚਣ ਵਾਲੀਆਂ ਦੁਕਾਨਾਂ ਤੋਂ ਖਾਣ-ਪੀਣ ਦੀਆਂ ਵਸਤੂਆਂ ਦੇ 9 ਨਮੂਨੇ ਭਰੇ ਗਏ | ਫੂਡ ਸੇਫ਼ਟੀ ਅਫ਼ਸਰ ...
ਅਮਰਗੜ੍ਹ, 24 ਸਤੰਬਰ (ਸੁਖਜਿੰਦਰ ਸਿੰਘ ਝੱਲ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਦਾ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਅਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵਲੋਂ ਸਮਰਥਨ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ...
ਅਮਰਗੜ੍ਹ, 24 ਸਤੰਬਰ (ਝੱਲ)-ਪਿੰਡ ਮਾਹੋਰਾਣਾ ਤੋਂ ਸਰਪੰਚ ਸ਼ਿਖਾ ਵਲੋਂ ਪਿੰਡ ਦੇ ਹੀ 3 ਵਿਅਕਤੀਆਂ ਖਿਲਾਫ਼ ਘਰ ਅੰਦਰ ਦਾਖਲ ਹੋ ਕੇ ਕੁੱਟਮਾਰ ਅਤੇ ਲੁੱਟ ਖੋਹ ਕਰਨ ਦੇ ਮਾਮਲੇ ਨੂੰ ਝੂਠਾ ਕਰਾਰ ਦਿੰਦਿਆਂ ਮਾਮਲੇ 'ਚ ਨਾਮਜ਼ਦ ਜਗਜੀਤ ਸਿੰਘ, ਜਰਨੈਲ ਸਿੰਘ ਅਤੇ ਜਗਮੇਲ ...
ਸੂਲਰ ਘਰਾਟ, 24 ਸਤੰਬਰ (ਜਸਵੀਰ ਸਿੰਘ ਔਜਲਾ)-ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਦਿੜ੍ਹਬਾ ਵਲੋਂ 27 ਸਤੰਬਰ ਨੂੰ ਸੰਯੁਕਤ ਮੋਰਚੇ ਵਲੋਂ ਕੀਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਪਿੰਡ ਮੋਟਰਸਾਈਕਲਾਂ 'ਤੇ ਚੇਤਨਾ ਰੈਲੀ ਕੱਢੀ ਗਈ | ਇਸ ਸੰਬੰਧੀ ਜਾਣਕਾਰੀ ...
ਮੂਣਕ, 24 ਸਤੰਬਰ (ਸਿੰਗਲਾ, ਭਾਰਦਵਾਜ)-ਲਾਗਲੇ ਪਿੰਡ ਬੱਲਰਾਂ ਦੀ ਲੜਕੀ ਨੇ ਥਾਣਾ ਮੂਣਕ ਵਿਖੇ ਲਿਖਵਾਈ ਰਿਪੋਰਟ ਅਨੁਸਾਰ ਪੁਲਿਸ ਨੇ ਤਿੰਨ ਨੌਜਵਾਨਾਂ 'ਤੇ ਜਬਰ ਜਨਾਹ, ਛੇੜਖਾਨੀ ਅਤੇ ਪੋਕਸੋ ਐਕਟ ਅਧੀਨ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੀੜਤ ਲੜਕੀ ਨੇ ...
ਮਲੇਰਕੋਟਲਾ, 24 ਸਤੰਬਰ (ਹਨੀਫ਼ ਥਿੰਦ)-ਇਲਾਕੇ ਦੇ ਸਫ਼ਲ ਸਿੱਖਿਆ ਮਾਹਿਰ ਵਜੋਂ ਜਾਣੇ ਜਾਂਦੇ ਜਨਾਬ ਇਮਤਿਆਜ਼ ਅਲੀ ਨੇ ਸ਼ਹਿਰ ਮਲੇਰਕੋਟਲਾ ਅੰਦਰ ਇਲਾਕੇ ਦੇ ਪਹਿਲੇ ਅੰਗਰੇਜ਼ੀ ਸੈਂਟਰ ਦੀ ਸ਼ੁਰੂਆਤ ਕੀਤੀ | ਵਿਸ਼ੇਸ਼ ਮੁਲਾਕਾਤ ਦੌਰਾਨ ਇਮਤਿਆਜ਼ ਅਲੀ ਨੇ ਦੱਸਿਆ ਕਿ ...
ਸੰਗਰੂਰ, 24 ਸਤੰਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਯੂਨੀਅਨ ਵਲੋਂ ਪੰਜਾਬ ਦੇ ਬੱਸ ਅੱਡੇ ਬੰਦ ਕਰਨ ਦੇ 2 ਘੰਟੇ ਦੇ ਸੱਦੇ ਦਾ ਸੰਗਰੂਰ ਵਿਚ ਵੀ ਵਿਆਪਕ ਅਸਰ ਦੇਖਣ ਨੰੂ ਮਿਲਿਆ | ਸੂਬਾ ਆਗੂ ਜਤਿੰਦਰ ਸਿੰਘ ਗਿੱਲ, ਪਰਮਿੰਦਰ ਸਿੰਘ ...
ਅਮਰਗੜ੍ਹ , 24 ਸਤੰਬਰ (ਸੁਖਜਿੰਦਰ ਸਿੰਘ ਝੱਲ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਅਮਰਗੜ੍ਹ ਵਲੋਂ ਪ੍ਰਧਾਨ ਹਰਦੀਪ ਸਿੰਘ ਦੀ ਅਗਵਾਈ ਹੇਠ ਵਪਾਰ ਮੰਡਲ ਨਾਲ ...
ਸੰਗਰੂਰ, 24 ਸਤੰਬਰ (ਧੀਰਜ ਪਸ਼ੌਰੀਆ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਜ਼ਿਲ੍ਹੇ ਦੇ ਤਿੰਨ ਦਰਜਨ ਪਿੰਡਾਂ ਚੋਂ ਆਏ ਸੈਂਕੜੇ ਖੇਤ ਮਜ਼ਦੂਰਾਂ ਦੀ ਮੀਟਿੰਗ ਕਰ ਕੇ ਖੇਤ ਮਜ਼ਦੂਰਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਮਨਵਾਉਣ ਲਈ ...
ਦਿੜ੍ਹਬਾ ਮੰਡੀ, 24 ਸਤੰਬਰ (ਹਰਬੰਸ ਸਿੰਘ ਛਾਜਲੀ) - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਲੋਂ 27 ਸਤੰਬਰ ਨੂੰ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਦਿੜ੍ਹਬਾ ਵਿਖੇ ਪਾਰਟੀ ਦੀ ...
ਅਮਰਗੜ੍ਹ, 24 ਸਤੰਬਰ (ਸੁਖਜਿੰਦਰ ਸਿੰਘ ਝੱਲ)-ਫੋਟੋਗ੍ਰਾਫਰ ਐਸੋਸੀਏਸ਼ਨ ਅਮਰਗੜ੍ਹ ਵਲੋਂ ਨਵ-ਨਿਯੁਕਤ ਪ੍ਰਧਾਨਾਂ ਨੂੰ ਸਨਮਾਨਿਤ ਕੀਤਾ ਗਿਆ, ਜਿਸ ਵਿਚ ਆਲ ਇੰਡੀਆ ਫੋਟੋਗ੍ਰਾਫਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਨਾਮ ਸਿੰਘ ਸ਼ੇਰਪੁਰ ਅਤੇ ਪੰਜਾਬ ਪ੍ਰਧਾਨ ਰਣਧੀਰ ...
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਧਾਲੀਵਾਲ, ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨ ਆਗੂ ਰਾਮਸ਼ਰਨ ਸਿੰਘ ਉਗਰਾਹਾਂ ਦੀ ਅਗਵਾਈ ਵਿਚ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਅਤੇ 28 ਸਤੰਬਰ ਨੂੰ ਬਰਨਾਲਾ ਦੀ ਅਨਾਜ ਮੰਡੀ ਵਿਚ ਸ਼ਹੀਦ ਭਗਤ ਸਿੰਘ ਦਾ ...
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਮਹਿਲ ਕਲਾਂ ਨਾਲ ਸਬੰਧਤ ਪ੍ਰਮੁੱਖ ਆਗੂਆਂ ਦੀ ਅਹਿਮ ਮੀਟਿੰਗ ਸੂਬਾ ਮੀਤ ਪ੍ਰਧਾਨ ਬਾਬਾ ਸੁਖਵਿੰਦਰ ਸਿੰਘ ਟਿੱਬਾ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਬੋਲਦਿਆਂ ...
ਬਰਨਾਲਾ, 24 ਸਤੰਬਰ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਐਨ.ਐਸ.ਐਸ. ਵਿਭਾਗ ਵਲੋਂ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਨੇ ਕਿਹਾ ...
ਚੀਮਾ ਮੰਡੀ, 24 ਸਤੰਬਰ (ਦਲਜੀਤ ਸਿੰਘ ਮੱਕੜ)-ਕਸਬੇ 'ਚੋਂ ਲੰਘਦੇ ਸਟੇਟ ਹਾਈਵੇ ਸੁਨਾਮ-ਬਠਿੰਡਾ ਮੁੱਖ ਮਾਰਗ 'ਤੇ ਮੀਂਹ ਦਾ ਪਾਣੀ ਖੜ੍ਹਨ ਨਾਲ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੇਨ ਰੋਡ ਦੇ ਦੁਕਾਨਦਾਰ ਰਾਜਵੀਰ ਸਿੰਘ, ਲਖਵਿੰਦਰ ...
ਸੰਗਰੂਰ, 24 ਸਤੰਬਰ (ਦਮਨਜੀਤ ਸਿੰਘ)-ਐਸ.ਸੀ. ਭਾਈਚਾਰੇ ਨਾਲ ਸੰਬੰਧਿਤ ਨਵ-ਨਿਯੁਕਤ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਿਰੁੱਧ ਕੁੱਝ ਦਲਿਤ ਵਿਰੋਧੀ ਅਨਸਰਾਂ ਵਲੋਂ ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਅਤੇ ਜਾਤੀ ਸੂਚਕ ਸ਼ਬਦ ਲਿਖਣ 'ਤੇ ਭੜਕੇ ਦਲਿਤ ਆਗੂ ...
ਲਹਿਰਾਗਾਗਾ, 24 ਸਤੰਬਰ (ਪ੍ਰਵੀਨ ਖੋਖਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬਲਾਕ ਦੇ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ ਦੀ ਅਗਵਾਈ ਵਿਚ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ...
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਭੁੱਲਰ, ਧਾਲੀਵਾਲ)-ਮੀਂਹ ਪੈਣ ਤੋਂ ਇਕ ਦਿਨ ਬਾਅਦ ਵੀ ਸ਼ਹੀਦ ਦੀ ਯਾਦ 'ਚ ਬਣੇ ਸੁਨਾਮ ਸ਼ਹਿਰ ਦੇ ਬੱਸ ਅੱਡੇ ਦੀ ਹਾਲਤ ਬੜੀ ਤਰਸਯੋਗ ਬਣੀ ਹੋਈ ਹੈ | ਬੱਸ ਅੱਡੇ ਵਿਚ ਮੀਂਹ ਦੇ ਖੜੇ ਪਾਣੀ ਕਾਰਨ ਜਿੱਥੇ ਗੰਦੀ ਬਦਬੂ ਮਾਰ ਰਹੀ ਹੈ ਉੱਥੇ ਹੀ ...
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਧਾਲੀਵਾਲ, ਭੁੱਲਰ)-ਸ਼ਹੀਦ ਬਾਬਾ ਜੀਵਨ ਸਿੰਘ ਸੋਸ਼ਲ ਵੈੱਲਫੇਅਰ ਸੁਸਾਇਟੀ ਪੰਜਾਬ ਦੀ ਮੀਟਿੰਗ ਸਾਕਾ ਗਿੱਲ ਦੀ ਪ੍ਰਧਾਨਗੀ ਹੇਠ ਸੁਨਾਮ ਵਿਖੇ ਹੋਈ, ਜਿਸ 'ਚ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਉਣ, ਲੜਕੀਆਂ ਲਈ ਮੁਫ਼ਤ ...
ਮੂਣਕ, 24 ਸਤੰਬਰ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਘਰ ਘਰ ਅੰਦਰ ਧਰਮਸ਼ਾਲਾ' ਮੁਹਿੰਮ ਤਹਿਤ ਸ਼੍ਰੀ ਗੁਰਦੁਆਰਾ ਸਾਹਿਬ ਪਿੰਡ ...
ਕੌਹਰੀਆਂ, 24 ਸਤੰਬਰ (ਮਾਲਵਿੰਦਰ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬਲਾਕ ਦਿੜ੍ਹਬਾ ਦੇ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਦੀ ਅਗਵਾਈ ਵਿਚ ਪਿੰਡ ਖੇੜੀ ਨਾਗਾ, ਰੋਗਲਾ, ਕੋਹਰੀਆ, ਉਭਿਆ, ਸਾਦੀਹਰੀ, ਢੰਡਿਆਲ, ਨਿਹਾਲਗੜ੍ਹ, ਲਾਡਬੰਜਾਰਾ ਖੁਰਦ, ...
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਧਾਲੀਵਾਲ, ਭੁੱਲਰ)-ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਫੋਰਸ ਵਲੋਂ ਕੰਪਨੀ ਕਮਾਂਡਰ ਅਸੀਸ਼ ਗੁਪਤਾ ਦੀ ਅਗਵਾਈ ਵਿਚ ਭਾਰਤ ਦੇ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਗੋਗਰਾ (ਲੇਹ) ਤੋਂ ਚੱਲਕੇ ਕੇਵਡੀਆ (ਗੁਜਰਾਤ) ਤੱਕ ਜਾਣ ਵਾਲੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX