ਤਾਜਾ ਖ਼ਬਰਾਂ


ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਨੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  1 day ago
ਲੁਧਿਆਣਾ 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ..
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਮਲੇਰਕੋਟਲਾ ’ਚ ਐੱਫ.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 23 ਜਨਵਰੀ- ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 153ਏ ਤਹਿਤ ਮਲੇਰਕੋਟਲਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ...
ਵਿਜੈਇੰਦਰ ਸਿੰਗਲਾ ਜਿੰਨਾ ਭ੍ਰਿਸ਼ਟਾਚਾਰ ਪੰਜਾਬ 'ਚ ਕਿਸੇ ਨੇ ਨਹੀਂ ਕੀਤਾ- ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਸਭ ਤੋਂ ਵੱਧ ਭ੍ਰਿਸ਼ਟਾਚਾਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਅੱਸੂ ਸੰਮਤ 553

ਬਰਨਾਲਾ

ਰਾਏਸਰ ਪੰਜਾਬ 'ਚ ਦਹਾਕਿਆਂ ਪੁਰਾਣੀਆਂ ਕਬਰਾਂ ਖੁੱਲ੍ਹਣ ਨਾਲ ਖੜੇ੍ਹ ਹੋਏ ਵਿਵਾਦ ਨੂੰ ਮੁਸਲਿਮ ਆਗੂਆਂ ਤੇ ਪ੍ਰਸ਼ਾਸਨਿਕ ਦਖ਼ਲ ਨਾਲ ਸੁਲਝਾਇਆ

ਮਹਿਲ ਕਲਾਂ, 24 ਸਤੰਬਰ (ਤਰਸੇਮ ਸਿੰਘ ਗਹਿਲ)-ਪੰਜਾਬ ਵਕਫ਼ ਬੋਰਡ ਵਲੋਂ ਰਾਏਸਰ ਪੰਜਾਬ ਦੀ 26 ਕਨਾਲ ਜ਼ਮੀਨ ਨੂੰ ਪਟੇ 'ਤੇ ਦੇਣ ਤੋਂ ਬਾਅਦ ਜ਼ਮੀਨ ਦੀ ਖੁਦਾਈ ਦੌਰਾਨ ਦਹਾਕਿਆਂ ਪਹਿਲਾਂ ਬਣੀਆਂ ਕਬਰਾਂ ਦੇ ਖੁੱਲਣ ਨਾਲ ਖੜੇ ਹੋਏ ਵਿਵਾਦ ਨੂੰ ਅੱਜ ਪੰਜਾਬ ਭਰ ਤੋਂ ਆਏ ਮੁਸਲਿਮ ਭਾਈਚਾਰੇ ਦੇ ਆਗੂਆਂ, ਗ੍ਰਾਮ ਪੰਚਾਇਤ, ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਖ਼ਲ ਨਾਲ ਸੁਲਝਾ ਲਿਆ ਗਿਆ | ਇਸ ਸਮੇਂ ਵਿਸ਼ੇਸ਼ ਰੂਪ ਵਿਚ ਪਹੁੰਚੇ ਪੰਜਾਬ ਦੇ ਮਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਮ ਲੁਧਿਆਨਵੀ ਅਤੇ ਪਟਿਆਲਾ ਤੋਂ ਸ਼ੇਰ ਖਾਨ ਮੈਂਬਰ ਘੱਟ ਗਿਣਤੀ ਕਮਿਸ਼ਨ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦਹਾਕਿਆਂ ਪੁਰਾਣੀਆਂ ਕਬਰਾਂ ਦੇ ਮੁੜ ਤੋਂ ਖੁੱਲ ਜਾਣ ਕਰ ਕੇ ਪੂਰੇ ਮੁਸਲਿਮ ਭਾਈਚਾਰੇ ਦੇ ਲੋਕਾਂ ਵਿਚ ਰੋਸ ਦੀ ਲਹਿਰ ਸੀ | ਉਨ੍ਹਾਂ ਦੱਸਿਆ ਕਿ ਪੰਜਾਬ ਵਕਫ਼ ਬੋਰਡ ਦੇ ਸੂਬਾ ਅਫ਼ਸਰ ਅਬਦੁਲ ਸਕੂਲ ਵਲੋਂ ਕਬਰਸਤਾਨ ਦੀ ਉਕਤ ਜਗ੍ਹਾ ਸੁਖਦੇਵ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਰਾਏਸਰ ਦੇ ਨਾਂਅ 'ਤੇ ਪਟੇ ਰਾਹੀਂ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪਟੇਦਾਰ ਵਲੋਂ ਬਿਨ੍ਹਾ ਕਿਸੇ ਮਨਜ਼ੂਰੀ ਕਬਰਸਤਾਨ ਦੀ ਜ਼ਮੀਨ 'ਚ ਮਿੱਟੀ ਚੁਕਾਉਣੀ ਸ਼ੁਰੂ ਕਰ ਦਿੱਤੀ ਗਈ | ਇਸ ਨਾਲ ਪੁਰਾਣੀਆਂ ਕਬਰਾਂ ਬਾਹਰ ਨਿਕਲ ਆਈਆਂ ਤੇ ਖੁਦਾਈ ਦੌਰਾਨ ਦਹਾਕਿਆਂ ਪਹਿਲੇ ਦਫ਼ਨ ਜਨਾਜ਼ੇ ਦੀ ਬੇਅਦਬੀ ਹੋਣ ਲੱਗੀ | ਜਿਸ ਤੋਂ ਬਾਅਦ ਇਹ ਖ਼ਬਰ ਪੂਰੇ ਮੁਸਲਿਮ ਭਾਈਚਾਰੇ ਵਿਚ ਫੈਲ ਗਈ ਸੀ | ਸਾਮੀ ਇਮਾਮ ਨੇ ਕਿਹਾ ਕਿ ਕਬਰਸਤਾਨ ਦੀ ਇਕ ਇੰਚ ਜ਼ਮੀਨ ਵੀ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ ਤੇ ਇਹ ਪਟੇ 'ਤੇ ਦਿੱਤੀ ਜ਼ਮੀਨ ਦਾ ਪਟਾਨਾਮਾ ਪੰਜਾਬ ਵਕਫ਼ ਬੋਰਡ ਵਲੋਂ ਭੰਗ ਕੀਤਾ ਜਾਵੇਗਾ | ਜ਼ਿਕਰਯੋਗ ਹੈ ਕਿ ਪਟੇਦਾਰ ਵਲੋਂ ਪਟੇ 'ਤੇ ਲਈ ਗਈ ਜ਼ਮੀਨ ਦੀ ਖੁਦਾਈ ਦੌਰਾਨ ਮਿਲੀਆਂ ਕਬਰਾਂ ਨਾਲ ਖੜੇ੍ਹ ਹੋਏ ਵਿਵਾਦ ਨੂੰ ਅੰਤ ਮੁਸਲਿਮ ਆਗੂਆਂ ਤੇ ਗ੍ਰਾਮ ਪੰਚਾਇਤ ਵਲੋਂ ਇਸ ਤਰ੍ਹਾਂ ਸੁਲਝਾ ਲਿਆ ਗਿਆ ਕਿ ਪਟੇਦਾਰ ਵਲੋਂ ਪਟੇ 'ਤੇ ਲਈ ਗਈ ਜ਼ਮੀਨ ਦੌਰਾਨ ਨਿਕਲੀਆਂ ਪੁਰਾਣੀਆਂ ਕਬਰਾਂ ਦੀ ਬੇਅਦਬੀ ਜਾਣ ਬੁੱਝ ਕੇ ਨਹੀਂ ਕੀਤੀ ਗਈ | ਝਗੜਾ ਨਿਪਟਾਉਣ ਲਈ ਪੰਚਾਇਤ ਵਲੋਂ ਲਿਖੇ ਰਾਜ਼ੀਨਾਮੇ ਦੇ ਅਨੁਸਾਰ ਪਟੇਦਾਰ ਵਲੋਂ ਪਟੇ 'ਤੇ ਲਈ ਗਈ ਜ਼ਮੀਨ 'ਤੇ ਪਿਛਲੇ ਕਈ ਦਹਾਕਿਆਂ ਤੋਂ ਕਾਬਜ਼ ਇਕ ਏਕੜ ਜ਼ਮੀਨ ਨੂੰ ਮੁੜ ਪਟੇਦਾਰ ਮੁਸਲਿਮ ਭਾਈਚਾਰੇ ਦੇ ਲੋਕਾਂ ਨੰੂ ਦੇਵੇਗਾ | ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ, ਬਹਾਦਰ ਖਾਨ ਧਬਲਾਨ ਮੈਂਬਰ ਘੱਟ ਗਿਣਤੀ ਕਮਿਸ਼ਨ ਪੰਜਾਬ, ਸ਼ੇਰ ਖਾਨ ਕਮਿਸ਼ਨ ਘੱਟ ਗਿਣਤੀ ਪੰਜਾਬ, ਅਜਮੀਨ ਖਾਨ ਸਕੱਤਰ ਮੁਸਲਿਮ ਸਭਾ ਪੰਜਾਬ, ਇਕਬਾਲ ਖਾਨ ਲੰਬੀ ਪ੍ਰਧਾਨ ਮੁਸਲਿਮ ਵਿੰਗ ਪੰਜਾਬ, ਹਾਕਮ ਅਲੀ ਢਿੱਲੋਂ ਨਾਭਾ, ਡਾ: ਹਮੀਦ ਮੁਹੰਮਦ, ਅਬਦੁਲ ਹਮੀਦ, ਸਵਰਾਜ ਖਾਨ ਆਦਿ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |

ਭਦੌੜ ਦੇ ਡਾ: ਨਿਤੀਸ਼ ਗੁਪਤਾ ਨੇ ਸਿਵਲ ਸਰਵਿਸਿਜ਼ ਪ੍ਰੀਖਿਆ 'ਚੋਂ 287ਵਾਂ ਸਥਾਨ ਕੀਤਾ ਪ੍ਰਾਪਤ

ਭਦੌੜ, 24 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਅੱਜ ਆਏ ਯੂ.ਪੀ.ਐਸ.ਸੀ. ਦੇ ਨਤੀਜੇ 'ਚੋਂ ਜ਼ਿਲ੍ਹਾ ਬਰਨਾਲਾ ਦੇ ਕਸਬਾ ਭਦੌੜ ਵਾਸੀ ਡਾ. ਨਿਤੀਸ਼ ਗੁਪਤਾ ਨੇ 287ਵਾਂ ਸਥਾਨ ਪ੍ਰਾਪਤ ਕੀਤਾ ਹੈ | ਇਕ ਵਿੱਦਿਅਕ ਸ਼ਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਭਦੌੜ, 24 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਇਕ ਵਿਅਕਤੀ ਨੂੰ ੂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਿਸ ਦੀ ਪਹਿਚਾਣ ਮਨਪ੍ਰੀਤ ਸਿੰਘ ਮਨੀ ਪੁੱਤਰ ਹਰਭਜਨ ਸਿੰਘ ਵਾਸੀ ਬੀਹਲੀ ਖੜਕ ਸਿੰਘ ਵਾਲਾ ਵਜੋਂ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸਬੰਧ 'ਚ ਕਿਸਾਨ ਜਥੇਬੰਦੀ ਨੇ ਮੋਟਰਸਾਈਕਲ ਜਾਗਰੂਕਤਾ ਰੈਲੀ ਕੱਢੀ

ਤਪਾ ਮੰਡੀ, 24 ਸਤੰਬਰ (ਪ੍ਰਵੀਨ ਗਰਗ)-ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਸ਼ਹਿਰ ...

ਪੂਰੀ ਖ਼ਬਰ »

ਭਰਾਵਾਂ ਦੀ ਮੌਤ ਤੋਂ ਗ਼ਮਗੀਨ ਪਿੰਡ ਚੀਮਾ ਦੀ ਔਰਤ ਨੇ ਕੀਤੀ ਖ਼ੁਦਕੁਸ਼ੀ

ਟੱਲੇਵਾਲ, 24 ਸਤੰਬਰ (ਸੋਨੀ ਚੀਮਾ)-ਥਾਣਾ ਸਦਰ ਅਧੀਨ ਆਉਂਦੀ ਪੁਲਿਸ ਚੌਂਕੀ ਪੱਖੋਂ ਕੈਂਚੀਆਂ ਦੇ ਪਿੰਡ ਚੀਮਾ ਵਿਖੇ ਇਕ ਔਰਤ ਨੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਸਲਫਾਸ ਖਾ ਕੇ ਖ਼ੁਦਕੁਸ਼ੀ ਕਰ ਲਈ | ਪੁਲਿਸ ਚੌਂਕੀ ਪੱਖੋਂ ਕੈਂਚੀਆਂ ਦੇ ਏ.ਐਸ.ਆਈ. ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਰਨਾਲਾ, 24 ਸਤੰਬਰ (ਰਾਜ ਪਨੇਸਰ)-ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸਾਰੇ ਪੰਜਾਬ ਦੇ ਬੱਸ ਸਟੈਂਡ 2 ਘੰਟੇ ਲਈ ਬੰਦ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਡੀਪੂ ਪ੍ਰਧਾਨ ਨਿਰਪਾਲ ਸਿੰਘ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਵਾਹਨ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ

ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ)-ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਮੇਘ ਸਿੰਘ (62) ਵਾਸੀ ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਨੂੰ ਮਿਲਿਆ 'ਬੈਸਟ ਇਨ ਫਿਊਚਰਿਸਟਿਕ ਐਜੂਕੇਸ਼ਨ' ਨੈਸ਼ਨਲ ਸਕੂਲ ਐਵਾਰਡ

ਬਰਨਾਲਾ, 24 ਸਤੰਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਜੋ ਕਿ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹੈ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲ ਵਿਚ ਚੱਲ ਰਹੇ ਐੱਮ.ਯੂ.ਐੱਨ ਕਲੱਬ, ਫਲਾਇਰਜ ਕਲੱਬ, ਲਿਟਰੇਰੀ ਆਰਟ ਕਲੱਬ, ਯੰਗ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਤਿੰਨ ਖੱਬੇ ਪੱਖੀ ਮਜ਼ਦੂਰਾਂ ਦੀਆਂ ਟਰੇਡ ਯੂਨੀਅਨਾਂ ਦੀ ਹੋਈ ਮੀਟਿੰਗ

ਬਰਨਾਲਾ, 24 ਸਤੰਬਰ (ਅਸ਼ੋਕ ਭਾਰਤੀ)-27 ਸਤੰਬਰ ਭਾਰਤ ਬੰਦ ਦੇ ਸੱਦੇ ਅਤੇ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਜ਼ਿਲ੍ਹਾ ਬਰਨਾਲਾ ਦੀਆਂ ਤਿੰਨ ਖੱਬੇ ਪੱਖੀ ਮਜ਼ਦੂਰਾਂ ਦੀਆਂ ਟਰੇਡ ਯੂਨੀਅਨਾਂ ਵਲੋਂ ਮੀਟਿੰਗ ਕਰ ਕੇ ਫ਼ੈਸਲਾ ਕੀਤਾ ਗਿਆ ਕਿ ਜ਼ਿਲੇ੍ਹ ਦੇ ...

ਪੂਰੀ ਖ਼ਬਰ »

ਪੱਖੋਕੇ ਦੀ ਨੌਜਵਾਨ ਕਲੱਬ ਨੇ ਪੰਚਾਇਤ ਨੂੰ ਦਾਣਾ ਮੰਡੀ ਲਈ ਰਾਸ਼ੀ ਕੀਤੀ ਭੇਟ

ਟੱਲੇਵਾਲ, 24 ਸਤੰਬਰ (ਸੋਨੀ ਚੀਮਾ)-ਪਿੰਡ ਪੱਖੋਕੇ ਨਾਲ ਸਬੰਧਤ ਸਮਾਜ ਸੇਵੀ ਨੌਜਵਾਨ ਕਲੱਬ ਦੇ ਆਗੂਆਂ ਵਲੋਂ ਪਿੰਡ ਵਿਚ ਆਪਣੀਆਂ ਸਮਾਜਿਕ ਗਤੀਵਿਧੀਆਂ ਦੀ ਕੜੀ ਤਹਿਤ ਮਾਰਕੀਟ ਕਮੇਟੀ ਭਦੌੜ ਅਧੀਨ ਪੈਂਦੀ ਦਾਣਾ ਮੰਡੀ, ਜਿਸ ਦਾ ਪੰਚਾਇਤ ਵਲੋਂ ਨਵੀਨੀਕਰਨ ਕਰਵਾਇਆ ਜਾ ...

ਪੂਰੀ ਖ਼ਬਰ »

ਮੀਰੀ ਪੀਰੀ ਕਾਲਜ ਭਦੌੜ ਵਿਖੇ ਐਨ.ਐਸ. ਐਸ. ਦਾ ਸਥਾਪਨਾ ਦਿਵਸ ਮਨਾਇਆ

ਭਦੌੜ, 24 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਐਨ.ਐਸ.ਐਸ. ਸਥਾਪਨਾ ਦਿਵਸ ਮਨਾਇਆ ਗਿਆ | ਐਨ.ਐਸ.ਐਸ. ਕਾਲਜ ਯੂਨਿਟ ਦੇ ਇੰਚਾਰਜ ਡਾ: ਗੁਰਤੇਜ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਐਨ.ਐਸ.ਐਸ. ਦੀ ਸਥਾਪਨਾ 24 ...

ਪੂਰੀ ਖ਼ਬਰ »

72 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ, ਤਿੰਨ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 24 ਸਤੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਦੋ ਵੱਖ-ਵੱਖ ਥਾਣਿਆਂ ਵਿਚ 72 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰ ਕੇ ਦੋ ਨੂੰ ਗਿ੍ਫ਼ਤਾਰ ਕਰਦਿਆਂ ਕੁੱਲ ਤਿੰਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਰਾਜੀਵ ...

ਪੂਰੀ ਖ਼ਬਰ »

ਪੀਰ ਬਾਬਾ ਬਾਕਰ ਸ਼ਾਹ ਦੀ ਯਾਦ 'ਚ ਭੰਡਾਰਾ ਤੇ ਸੱਭਿਆਚਾਰਕ ਮੇਲਾ ਕਰਵਾਇਆ

ਮਹਿਲ ਕਲਾ, 24 ਸਤੰਬਰ (ਤਰਸੇਮ ਸਿੰਘ ਗਹਿਲ)-ਪਿੰਡ ਪਿੰਡ ਮੂੰਮ ਵਿਖੇ ਪੀਰ ਬਾਬਾ ਬਾਕਰ ਸ਼ਾਹ ਦੀ ਯਾਦ ਨੂੰ ਸਮਰਪਿਤ 26ਵਾਂ ਸਾਲਾਨਾ ਭੰਡਾਰਾ ਅਤੇ ਮਹਿਫ਼ਲ ਏ ਸਭਿਆਚਾਰਕ ਮੇਲਾ ਪੀਰ ਬਾਬਾ ਬਾਕਰ ਸ਼ਾਹ ਜੀ ਪ੍ਰਬੰਧਕੀ ਕਮੇਟੀ ਪਿੰਡ ਮੂੰਮ ਦੀ ਵਲੋਂ ਸਮੂਹ ਨਗਰ ਨਿਵਾਸੀਆਂ, ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਆਈ.ਟੀ.ਆਈ. ਦੀਆਂ 2 ਅਕਤੂਬਰ ਤੋਂ ਕਲਾਸਾਂ ਸ਼ੁਰੂ ਹੋਣਗੀਆਂ-ਵਿਧਾਇਕ ਧੌਲਾ

ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਗ੍ਰਾਮ ਪੰਚਾਇਤ ਸ਼ਹਿਣਾ ਦੇ ਵੱਡੇ ਉੱਦਮ ਸਦਕਾ ਆਈ.ਟੀ.ਆਈ ਲਿਆਂਦੀ ਜਾ ਸਕੀ | ਇਹ ਸ਼ਬਦ ਹਲਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਬਲਾਕ ਦੀ ਪੁਰਾਣੀ ਇਮਾਰਤ ਦਾ ਜਾਇਜ਼ਾ ਲੈਣ ਸਮੇਂ ਆਖੇ | ਉਨ੍ਹਾਂ ਕਿਹਾ ਕਿ 2 ਅਕਤੂਬਰ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਨੇ ਪੰਜ ਦਿਨਾ ਪਰਾਲੀ ਪ੍ਰਬੰਧਨ ਕੋਰਸ ਲਗਾਇਆ

ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ 'ਵਰਸਿਟੀ ਲੁਧਿਆਣਾ (ਗਡਵਾਸੂ) ਦੇ ਅਧੀਨ ਚਲਦੇ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਐਸੋਸੀਏਟ ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ਤੰਵਰ ਦੀ ਅਗਵਾਈ 'ਚ ਪਰਾਲੀ ਪ੍ਰਬੰਧ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਮੋਟਰਸਾਈਕਲ ਮਾਰਚ

ਬਰਨਾਲਾ, 24 ਸਤੰਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਤੇ ਬਲਾਕ ਬਰਨਾਲਾ ਵਲੋਂ ਮੋਟਰਸਾਈਕਲ ਮਾਰਚ ਜੋ ਧਨੌਲਾ ਤੋਂ ਸ਼ੁਰੂ ਹੋਇਆ ਸੀ, ਹੰਡਿਆਇਆ ਤੋਂ ਹੁੰਦੇ ਹੋਏ ਬਰਨਾਲਾ ਵਿਖੇ ਪਹੁੰਚਿਆ | ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ...

ਪੂਰੀ ਖ਼ਬਰ »

ਐਲ.ਬੀ.ਐਸ. ਆਰੀਆ ਮਹਿਲਾ ਕਾਲਜ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਬਰਨਾਲਾ, 24 ਸਤੰਬਰ (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ...

ਪੂਰੀ ਖ਼ਬਰ »

ਚੇਅਰਮੈਨ ਵਲੋਂ ਮਾਰਕੀਟ ਕਮੇਟੀ ਦਫ਼ਤਰ ਦੀ ਚੈਕਿੰਗ ਤੇ ਮੁਲਾਜ਼ਮਾਂ ਨਾਲ ਮੀਟਿੰਗ

ਬਰਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਅਸ਼ੋਕ ਕੁਮਾਰ ਮਿੱਤਲ ਵਲੋਂ ਅੱਜ ਮਾਰਕੀਟ ਕਮੇਟੀ ਬਰਨਾਲਾ ਦਫ਼ਤਰ ਦੀ ਚੈਕਿੰਗ ਕੀਤੀ ਗਈ ਅਤੇ ਹਾਜ਼ਰੀ ਚੈੱਕ ਕੀਤੀ ਗਈ | ਚੈਕਿੰਗ ਦੌਰਾਨ ਸਮੂਹ ਕਰਮਚਾਰੀ ਹਾਜ਼ਰ ਸਨ | ਉਪਰੰਤ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਨੇ ਪਿੰਡ ਪੱਖੋਕੇ ਵਿਖੇ ਬਲਾਕ ਪੱਧਰੀ ਮੀਟਿੰਗ ਦੌਰਾਨ ਬਲਾਕ ਦੇ ਅਹੁਦੇਦਾਰਾਂ ਦੀ ਕੀਤੀ ਚੋਣ

ਟੱਲੇਵਾਲ, 24 ਸਤੰਬਰ (ਸੋਨੀ ਚੀਮਾ)-ਪਿਛਲੇ ਦਸ ਮਹੀਂਨੇ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਸਮੁੱਚੇ ਦੇਸ਼ ਦਾ ਪੇਟ ਭਰਨ ਵਾਲੇ ਅੰਨਦਾਤੇ 'ਤੇ ਜਬਰੀ ਕਾਲੇ ਕਾਨੂੰਨ ਥੋਪ ਕੇ ਮੋਦੀ ਸਰਕਾਰ ਨੇ ਦੇਸ਼ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਇਹ ਸਬਦ ਸਰਪੰਚ ਸਿਕੰਦਰ ਸਿੰਘ ...

ਪੂਰੀ ਖ਼ਬਰ »

ਮਹਿਲ ਕਲਾਂ ਪੁਲਿਸ ਵਲੋਂ ਲੋਕ ਮਿੱਤਰਤਾ ਪਹਿਲ ਮੁਹਿੰਮ ਦੀ ਸ਼ੁਰੂਆਤ

ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏ.ਐਸ.ਪੀ. ਮਹਿਲ ਕਲਾਂ ਸ਼ੁਭਮ ਅਗਰਵਾਲ ਆਈ.ਪੀ.ਐਸ. ਵਲੋਂ ਸ਼ੁਰੂ ਕੀਤੀ ਲੋਕ ਮਿੱਤਰਤਾ ਪਹਿਲ ਮੁਹਿੰਮ ਤਹਿਤ ਸਥਾਨ ਇਲਾਕੇ ਦੇ ਨੁਮਾਇੰਦਿਆਂ ...

ਪੂਰੀ ਖ਼ਬਰ »

ਅਗਰਵਾਲ ਸੰਮੇਲਨ ਤਪਾ ਵਲੋਂ ਮਹਾਰਾਜ ਅਗਰਸੈਨ ਦੀ ਜੈਅੰਤੀ 7 ਨੂੰ ਮਨਾਈ ਜਾਵੇਗੀ

ਤਪਾ ਮੰਡੀ, 24 ਸਤੰਬਰ (ਪ੍ਰਵੀਨ ਗਰਗ)-ਪੰਜਾਬ ਪ੍ਰਦੇਸ਼ ਅਗਰਵਾਲ ਸੰਮੇਲਨ ਤਪਾ ਦੀ ਇੱਕ ਮੀਟਿੰਗ ਪ੍ਰਧਾਨ ਭੂਸ਼ਨ ਘੜੈਲਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਇਸ ਵਾਰ ਅਗਰਵਾਲ ਵੰਸ਼ ਦੇ ਜਨਮ ਦਾਤਾ ਮਹਾਰਾਜਾ ਅਗਰਸੈਨ ਦੀ ਜੈਅੰਤੀ ਗੀਤਾ ਭਵਨ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਮੁਕੰਮਲ ਹੜਤਾਲ

ਬਰਨਾਲਾ, 24 ਸਤੰਬਰ (ਅਸ਼ੋਕ ਭਾਰਤੀ)-ਆਂਗਣਵਾੜੀ ਯੂਨੀਅਨ ਪੰਜਾਬ ਵਲੋਂ ਆਲ ਇੰਡੀਆ ਫੈਡਰੇਸ਼ਨ ਤੇ ਹੋਰ ਜਥੇਬੰਦੀਆਂ ਦੇ ਸੱਦੇ 'ਤੇ ਦੇਸ਼ ਵਿਆਪੀ ਸਕੀਮ ਵਰਕਰ ਦੀ ਹੜਤਾਲ ਵਿਚ ਜ਼ਿਲ੍ਹਾ ਬਰਨਾਲਾ ਦੇ ਬਲਾਕ ਬਰਨਾਲਾ, ਸ਼ਹਿਣਾ, ਮਹਿਲ ਕਲਾਂ ਦੀਆਂ ਵਰਕਰ, ਹੈਲਪਰਾਂ ਨੇ ਭਾਗ ...

ਪੂਰੀ ਖ਼ਬਰ »

ਸੀ.ਡੀ.ਪੀ.ਓ. ਰਾਹੀਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਮੰਗ-ਪੱਤਰ ਭੇਜੇ ਆਂਗਣਵਾੜੀ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਮੁਕੰਮਲ ਹੜਤਾਲ

ਬਰਨਾਲਾ, 24 ਸਤੰਬਰ (ਅਸ਼ੋਕ ਭਾਰਤੀ)-ਆਂਗਣਵਾੜੀ ਯੂਨੀਅਨ ਪੰਜਾਬ ਵਲੋਂ ਆਲ ਇੰਡੀਆ ਫੈਡਰੇਸ਼ਨ ਤੇ ਹੋਰ ਜਥੇਬੰਦੀਆਂ ਦੇ ਸੱਦੇ 'ਤੇ ਦੇਸ਼ ਵਿਆਪੀ ਸਕੀਮ ਵਰਕਰ ਦੀ ਹੜਤਾਲ ਵਿਚ ਜ਼ਿਲ੍ਹਾ ਬਰਨਾਲਾ ਦੇ ਬਲਾਕ ਬਰਨਾਲਾ, ਸ਼ਹਿਣਾ, ਮਹਿਲ ਕਲਾਂ ਦੀਆਂ ਵਰਕਰ, ਹੈਲਪਰਾਂ ਨੇ ਭਾਗ ...

ਪੂਰੀ ਖ਼ਬਰ »

ਟੱਲੇਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਵਲੋਂ ਮੀਟਿੰਗਾਂ

ਟੱਲੇਵਾਲ, 24 ਸਤੰਬਰ (ਸੋਨੀ ਚੀਮਾ)-ਟੱਲੇਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਵਲੋਂ ਸੰਯੁਕਤ ਮੋਰਚੇ ਦੇ ਸੱਦੇ ਅਤੇ ਜੱਥੇਬੰਦੀ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਕਾਈ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਵਿਚ 27 ...

ਪੂਰੀ ਖ਼ਬਰ »

ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਪਿੰਡਾਂ 'ਚ ਝੰਡਾ ਮਾਰਚ

ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਸਫਲ ਬਣਾਉਣ ਲਈ ਮਹਿਲ ਕਲਾਂ ਇਲਾਕੇ ਅੰਦਰ ਭਾਕਿਯੂ ਉਗਰਾਹਾਂ, ਭਾਕਿਯੂ ਡਕੌਂਦਾ ਅਤੇ ਦਿਹਾਤੀ ਮਜ਼ਦੂਰ ਸਭਾ ਵਲੋਂ ਵੱਖੋ-ਵੱਖਰੇ ਤੌਰ 'ਤੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਬਰਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂਾ ਸਥਾਨਕ ਅਨਾਜ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ: ਤੇਜ਼ ਪ੍ਰਤਾਪ ਸਿੰਘ ਫੂਲਕਾ ਨੇ ਕਿਹਾ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਗਰੀਬ ਤੇ ਐਸ.ਸੀ. ਵਿਦਿਆਰਥੀਆਂ ਦੇ ਮਸਲੇ ਹੱਲ ਹੋਣ ਦੀ ਉਮੀਦ ਬੱਝੀ

ਤਪਾ ਮੰਡੀ­, 24 ਸਤੰਬਰ (ਵਿਜੇ ਸ਼ਰਮਾ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਐਸ.ਸੀ. ਵਿਦਿਆਰਥੀਆਂ ਦੇ ਮਸਲੇ ਹੱਲ ਹੋਣ ਦੀ ਆਸ ਬੱਝੀ ਹੈ ਕਿਉਂਕਿ ਚੰਨੀ ਪਹਿਲਾਂ ਹੀ ਐਸ.ਸੀ. ਵਿਦਿਆਰਥੀਆਂ ਦੀਆਂ ਮੰਗਾਂ ਨੂੰ ਜੋਰ ਸ਼ੋਰ ਨਾਲ ਉਠਾਉਂਦੇ ਰਹੇ ਹਨ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX