ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ, ਰਣਧੀਰ ਸਿੰਘ ਸਾਗੂ)-ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਅੱਜ ਸੂਬੇ ਅੰਦਰ ਸਾਰੇ ਬੱਸ ਸਟੈਂਡ 2 ਘੰਟੇ ਲਈ ਬੰਦ ਕਰਕੇ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਤਹਿਤ ਹੀ ਸ੍ਰੀ ਮੁਕਤਸਰ ਸਾਹਿਬ ਦਾ ਜਨਰਲ ਬੱਸ ਸਟੈਂਡ ਵੀ ਦੋ ਘੰਟੇ ਲਈ ਬੰਦ ਰੱਖਿਆ ਗਿਆ | ਇਸ ਮੌਕੇ ਧਰਨੇ ਦੌਰਾਨ ਸੰਬੋਧਨ ਕਰਦੇ ਹੋਏ ਸੂਬਾ ਸਰਪ੍ਰਸਤ ਕਮਲ ਕੁਮਾਰ, ਡੀਪੂ ਪ੍ਰਧਾਨ ਹਰਜਿੰਦਰ ਸਿੰਘ, ਬਰਾਂਚ ਜਨਰਲ ਸਕੱਤਰ ਤਰਸੇਮ ਸਿੰਘ ਨੇ ਕਿਹਾ ਕਿ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕਰਨ ਵਾਲੀ ਮੰਗ 'ਤੇ ਸਰਕਾਰ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦੇ ਰਾਹ 'ਤੇ ਚੱਲਣਾ ਪੈ ਰਿਹਾ ਹੈ ਤੇ ਪੰਜਾਬ ਸਰਕਾਰ ਦਾ ਸਰਕਾਰੀ ਟਰਾਂਸਪੋਰਟ ਬਚਾਉਣ ਵੱਲ ਕੋਈ ਧਿਆਨ ਨਹੀਂ ਹੈ | ਉਨ੍ਹਾਂ ਕਿਹਾ ਕਿ ਕਮਾਈ ਵਾਲੇ ਮਹਿਕਮੇ ਨੂੰ ਬਚਾਉਣ ਤੇ ਇਸ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਜਾਂ ਬੱਸਾਂ ਦੀ ਗਿਣਤੀ 10 ਹਜ਼ਾਰ ਕਰਨ ਵੱਲ ਧਿਆਨ ਨਾ ਦੇਣਾ ਇਹ ਸਾਬਿਤ ਕਰਦਾ ਹੈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਵੀ ਟਰਾਂਸਪੋਰਟ ਦੀ ਹੜਤਾਲ ਦੇ ਅਲਟੀਮੇਟਮ ਦੇਣ ਦੇ ਬਾਵਜੂਦ ਕੋਈ ਮੀਟਿੰਗ ਨਹੀਂ ਬੁਲਾਈ ਗਈ | ਉਨ੍ਹਾਂ ਸਰਕਾਰ ਅਤੇ ਅਧਿਕਾਰੀਆਂ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ ਪੁਰਾਣੇ ਮੁੱਖ ਮੰਤਰੀ ਦੇ ਸਮੇਂ 14 ਸਤੰਬਰ ਨੂੰ ਮੀਟਿੰਗ ਵਿਚ ਕੀਤੇ ਫ਼ੈਸਲੇ ਨੂੰ ਲਾਗੂ ਕਰਨ ਦੀ ਥਾਂ ਹੁਣ ਨਵੇਂ ਮੁੱਖ ਮੰਤਰੀ ਬਣਨ ਦਾ ਬਹਾਨਾ ਬਣਾ ਕੇ ਟਾਲ-ਮਟੋਲ ਕੀਤਾ ਜਾ ਰਿਹਾ ਹੈ, ਜਦੋਂ ਕਿ ਅਧਿਕਾਰੀ ਪਹਿਲਾਂ ਵਾਲੇ ਹਨ ਤੇ ਕੁਝ ਫ਼ੈਸਲੇ ਮਹਿਕਮੇ ਪੱਧਰ ਦੇ ਹਨ | ਪੱਕਾ ਕਰਨ ਦੀ ਮੰਗ ਨੂੰ ਛੱਡ ਕੇ ਬਾਕੀ 14 ਸਤੰਬਰ ਦੀ ਮੀਟਿੰਗ ਵਿਚ ਕੀਤੇ ਫ਼ੈਸਲੇ ਜਿਵੇਂ 30 ਪ੍ਰਤੀਸ਼ਤ ਤਨਖ਼ਾਹ ਦਾ ਵਾਧਾ ਤੇ ਹਰ ਸਾਲ ਪ੍ਰਤੀਸ਼ਤ ਵਾਧਾ, 525 ਦੀ ਕਟੌਤੀ ਬੰਦ ਕਰਨ ਸਮੇਤ ਫ਼ਾਰਗ ਕਰਮਚਾਰੀਆਂ ਨੂੰ ਤੁਰੰਤ ਬਹਾਲ ਕਰਨ ਵਰਗੇ ਫ਼ੈਸਲਿਆਂ 'ਤੇ ਸਹਿਮਤੀ ਹੋਈ ਸੀ, ਨੂੰ ਤੁਰੰਤ ਲਾਗੂ ਕਰਨ ਦੀ ਥਾਂ 'ਤੇ ਟਾਲ-ਮਟੋਲ ਕਰਨ ਦੀ ਨੀਤੀ ਜਾਰੀ ਹੈ | ਸਾਬਕਾ ਮੁੱਖ ਮੰਤਰੀ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਵਿਚ 8 ਦਿਨ ਦਾ ਸਮਾਂ ਮੰਗਿਆ ਗਿਆ ਸੀ ਤੇ ਯੂਨੀਅਨ ਵਲੋਂ ਹੜਤਾਲ ਨੂੰ 28 ਸਤੰਬਰ ਤੱਕ ਟਾਲ ਦਿੱਤਾ ਗਿਆ | ਹੁਣ ਨਵੇਂ ਮੁੱਖ ਮੰਤਰੀ ਸ: ਚੰਨੀ ਵਲੋਂ ਵੀ ਅਪੀਲ ਕਰਕੇ ਕੁਝ ਸਮੇਂ ਦੀ ਹੋਰ ਮੰਗ ਕੀਤੀ ਜਾ ਰਹੀ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਆਪਣੀਆਂ ਮੰਗਾਂ ਮੰਨਵਾਉਣ ਤੇ ਮੰਨੀਆਂ ਮੰਗਾਂ ਲਾਗੂ ਕਰਵਾਉਣ ਸਬੰਧੀ ਅਗਲੇ ਸੰਘਰਸ਼ ਦਾ ਐਲਾਨ ਕਰਦੇ ਹੋਏ ਅੱਜ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰਕੇ ਜਨਤਾ ਤੇ ਸਰਕਾਰ ਤੱਕ ਆਵਾਜ਼ ਪਹੁੰਚਾਈ ਗਈ ਹੈ | ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਵਿਚ ਕਿਸਾਨੀ ਸੰਘਰਸ਼ ਦੀ ਹਮਾਇਤ ਕਰਨ ਲਈ 27 ਸਤੰਬਰ ਨੂੰ ਯੂਨੀਅਨ ਵਲੋਂ ਸਾਰੇ ਸ਼ਹਿਰਾਂ ਵਿਚ ਕਿਸਾਨੀ ਧਰਨਿਆਂ 'ਚ ਸ਼ਮੂਲੀਅਤ ਕਰਨ, 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਜ਼ਿਲ੍ਹਾ ਪੱਧਰ 'ਤੇ ਮਨਾਉਣ ਤੋਂ ਬਾਅਦ ਵਰਕਰਾਂ ਨੂੰ ਲਾਮਬੰਦ ਕਰਨ ਲਈ 6 ਅਕਤੂਬਰ ਨੂੰ ਗੇਟ ਰੈਲੀਆਂ ਕਰਕੇ 11, 12, 13 ਅਕਤੂਬਰ ਨੂੰ ਤਿੰਨ ਰੋਜ਼ਾ ਹੜਤਾਲ ਕੀਤੀ ਜਾਵੇਗੀ ਅਤੇ 12 ਅਕਤੂਬਰ ਨੂੰ ਨਵੇਂ ਬਣੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਤੇ ਸੂਬਾ ਪੱਧਰੀ ਰੋਸ ਰੈਲੀ ਕਰਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਅਤੇ ਜੇਕਰ ਫ਼ਿਰ ਵੀ ਸਰਕਾਰ ਨੇ ਮੰਗਾਂ ਸਬੰਧੀ ਕੋਈ ਹੱਲ ਨਾ ਕੀਤਾ ਤਾਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਜਾਵੇਗੀ |
ਰਣਜੀਤ ਸਿੰਘ ਢਿੱਲੋਂ
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ -ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਚ ਨਰਮੇ ਦਾ ਘੱਟ ਭਾਅ ਦੇਣ ਕਰਕੇ ਖ਼ਰੀਦ ਸਬੰਧੀ ਕਿਸਾਨਾਂ ਤੇ ਵਪਾਰੀਆਂ ਵਿਚ ਚੱਲ ਰਿਹਾ ਰੇੜਕਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ | ਕਿਸਾਨਾਂ ਦੀ ਚੌਕਸੀ ਕਾਰਨ ...
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਪੈਸ਼ਲ ਨੈਸ਼ਨਲ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਅਧੀਨ 26 ਤੋਂ 28 ਸਤੰਬਰ ਤੱਕ ਮਾਈਗ੍ਰੇਟਰੀ ਆਬਾਦੀ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਸਿਹਤ ਵਿਭਾਗ ਵਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ | ਡਾ: ...
ਗਿੱਦੜਬਾਹਾ, 24 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)- ਪੰਜਾਬ ਸਰਕਾਰ ਵਲੋਂ ਸਰਕਾਰੀ ਦਫ਼ਤਰਾਂ ਵਿਚ ਸਮੇਂ ਸਿਰ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਸ੍ਰੀ ਓਮ ਪ੍ਰਕਾਸ਼ ਉਪ ਮੰਡਲ ਮੈਜਿਸਟਰੇਟ ਗਿੱਦੜਬਾਹਾ ਨੇ ਅੱਜ ਸਵੇਰੇ 9 ਵਜੇ ਤੋਂ ...
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਹਰਮਹਿੰਦਰ ਪਾਲ)- ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਦੌਰਾਨ ਕਾਫ਼ੀ ਹੰਗਾਮਾ ਹੋਇਆ | ਮੀਟਿੰਗ ਦੌਰਾਨ ਸ਼ੋ੍ਰ.ਅ.ਦ. ਦੇ ਕੌਂਸਲਰਾਂ ਦੇ ਨਾਲ-ਨਾਲ ਕਾਂਗਰਸ ਦੇ ਵੀ ਕੁਝ ਕੌਂਸਲਰਾਂ ਨੇ ਨਗਰ ਕੌਂਸਲ ਪ੍ਰਧਾਨ ਅਤੇ ਉਪ ਪ੍ਰਧਾਨ ...
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ 2 ਅਕਤੂਬਰ ਨੂੰ ਮੁਹਾਲੀ ਵਿਖੇ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਰੈਲੀ ...
ਮਲੋਟ, 24 ਸਤੰਬਰ (ਪਾਟਿਲ)- ਐੱਨ. ਐੱਸ. ਕਿਊ. ਐੱਫ ਵੋਕੇਸ਼ਨਲ ਅਧਿਆਪਕ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੱਧੂ, ਵਾਈਸ ਪ੍ਰਧਾਨ ਮਨੋਜ ਚੌਧਰੀ ਤੇ ਸੰਦੀਪ ਕੁਮਾਰ, ਕੋਆਰਡੀਨੇਟਰ ਸੁਰਿੰਦਰ ਕੁਮਾਰ, ਪ੍ਰੈੱਸ ਸਕੱਤਰ ਨਵਨੀਤ ਪੂਨੀਆ ਤੇ ...
ਰੁਪਾਣਾ, 24 ਸਤੰਬਰ (ਜਗਜੀਤ ਸਿੰਘ)- ਮਨਰੇਗਾ ਸਕੀਮ ਤਹਿਤ ਪਿੰਡਾਂ ਦੀਆਂ ਮੌਜੂਦਾ ਗ੍ਰਾਮ ਪੰਚਾਇਤਾਂ ਨੂੰ ਆਪੋ ਆਪਣੇ ਪਿੰਡਾਂ 'ਚ ਪਾਰਕ ਬਣਾਉਣ ਲਈ ਇਕ ਗ੍ਰਾਂਟ ਜਾਰੀ ਹੋਈ ਸੀ ਪਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ਪੈਂਦੇ ਪਿੰਡਾਂ ਦੀਆਂ ਕਈ ਪੰਚਾਇਤਾਂ ਨੇ ...
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)- ਦਿਨ-ਬ-ਦਿਨ ਜਨਤਾ ਦਾ ਵਿਸ਼ਵਾਸ ਪੁਲਿਸ ਵਿਭਾਗ ਤੋਂ ਉੱਠਦਾ ਨਜ਼ਰ ਆ ਰਿਹਾ ਹੈ ਕਿਉਂਕਿ ਪੁਲਿਸ ਨਾਲੋਂ ਜ਼ਿਆਦਾ ਮੁਸਤੈਦੀ ਤਾਂ ਸਮਾਜ ਵਿਰੋਧੀ ਅਨਸਰ ਦਿਖਾ ਰਹੇ ਹਨ | ਇਕ ਸਮਾਂ ਸੀ, ਜਦੋਂ ਚੋਰ, ਠੱਗ, ਸਮਗਲਰ, ...
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਹਰਮਹਿੰਦਰ ਪਾਲ, ਸ਼ਮਿੰਦਰ ਸਿੰਘ ਬੱਤਰਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਬਲਾਕ ਸ੍ਰੀ ਮੁਕਤਸਰ ਸਾਹਿਬ ਵਲੋਂ ਬਿੰਦਰ ਕੌਰ ਦੀ ਪ੍ਰਧਾਨਗੀ ਹੇਠ ਅੱਜ ਸੀ.ਡੀ.ਪੀ.ਓ. ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੇ ਸਾਹਮਣੇ ਧਰਨਾ ਲਾਇਆ ...
ਮਲੋਟ, 24 ਸਤੰਬਰ (ਪਾਟਿਲ)- ਹਰ ਜ਼ਿਲੇ੍ਹ ਵਿਚ 'ਆਜ਼ਾਦੀ ਦਾ ਅਮਿ੍ਤ ਮਹਾਂਉਤਸਵ' ਮਨਾਇਆ ਜਾ ਰਿਹਾ ਹੈ ਜਿਸ ਦੇ ਅਧੀਨ ਦੇਸ਼ ਦੇ ਹਰ ਜ਼ਿਲੇ੍ਹ ਵਿਚ ਐਕਸਪੋਰਟ ਕਨਕਲੇਵ ਕਰਵਾਇਆ ਜਾ ਰਿਹਾ ਹੈ | ਇਸੇ ਅਧੀਨ ਜ਼ਿਲੇ੍ਹ ਵਿਚ ਜ਼ਿਲ੍ਹਾ ਐਕਸਪੋਰਟ ਕਮੇਟੀ ਅਤੇ ਸੂਬੇ ਪੱਧਰ 'ਤੇ ...
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਅਰੁਨਵੀਰ ਵਸ਼ਿਸ਼ਟ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਅੰਡਰ ਟ੍ਰਾਇਲ ਰੀਵਿਊ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਕੋਰਟ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਅੰਡਰ ...
ਮਲੋਟ, 24 ਸਤੰਬਰ (ਅਜਮੇਰ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮਲੋਟ ਵਲੋਂ 27 ਸਤੰਬਰ ਦੇ ਭਾਰਤ ਬੰਦ ਨੂੰ ਕਾਮਯਾਬ ਕਰਨ ਲਈ ਅੱਜ ਮਲੋਟ ਸ਼ਹਿਰ ਤੇ ਨੇੜਲੇ ਪਿੰਡਾਂ 'ਚ ਮੋਟਰਸਾਈਕਲ ਮਾਰਚ ਕੱਢਿਆ ਗਿਆ | ਇਹ ਮੋਟਰਸਾਈਕਲ ਮਾਰਚ ਬਠਿੰਡਾ ਚੌਕ ਤੋਂ ...
ਕੋਟਕਪੂਰਾ, 24 ਸਤੰਬਰ (ਮੋਹਰ ਸਿੰਘ ਗਿੱਲ)- ਬੀੜ ਸਿੱਖਾਂ ਵਾਲਾ ਵਿਖੇ ਗਊਸ਼ਾਲਾ ਵਿਚ ਸੰਤ ਮਹੇਸ਼ ਮੁਨੀ ਬੋਰੇ ਵਾਲਿਆਂ ਦੀ ਯਾਦ ਵਿਚ ਸ੍ਰੀਮਦ ਭਾਗਵਤ ਮਹਾਂ ਗਿਆਨ ਯੱਗ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਜਿਸ ਤਹਿਤ 22 ਤੋਂ 28 ਸਤੰਬਰ ਤੱਕ ਰੋਜ਼ਾਨਾ ਦੁਪਹਿਰ ਬਾਅਦ 3 ਵਜੇ ...
ਕੋਟਕਪੂਰਾ, 24 ਸਤੰਬਰ (ਮੋਹਰ ਸਿੰਘ ਗਿੱਲ)-ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫ਼ੇਅਰ ਸੁਸਾਇਟੀ ਕੋਟਕਪੂਰਾ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ 28 ਸਤੰਬਰ ਦਿਨ ਮੰਗਲਵਾਰ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਜੂਨੀਅਰ ਅਤੇ ਸੀਨੀਅਰ ਗਰੁੱਪ ਦੇ ...
ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ) - ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਸ਼ਤਾਬਦੀ ਅਤੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਇਨਸਾਨੀ ਹੱਕਾਂ ਲਈ ਸੰਘਰਸ਼ ਕਰ ਰਹੀਆਂ ਕਿਸਾਨ-ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਦਾ ਵਿਸ਼ੇਸ਼ ਸਨਮਾਨ ਭਾਈ ...
ਦੋਦਾ, 24 ਸਤੰਬਰ (ਰਵੀਪਾਲ)- ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਕੌਮੀ ਸੇਵਾ ਯੋਜਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਕੁਲਵਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਐਨ.ਐੱਸ.ਐੱਸ. ਵਾਲੰਟੀਅਰਜ਼ ਨੂੰ ਲੈਕਚਰਾਰ ਸੋਨੀਆ ਰਾਣੀ ਨੇ ਐਨ.ਐੱਸ.ਐੱਸ. ਦੀ ਸਥਾਪਨਾ ਬਾਰੇ ...
ਮੰਡੀ ਬਰੀਵਾਲਾ, 24 ਸਤੰਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ, ਜਗਦੇਵ ਸਿੰਘ ਕਾਨਿਆਂਵਾਲੀ ਪ੍ਰਮੁੱਖ ਸਕੱਤਰ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਹਰਮੇਲ ਸਿੰਘ ਜੰਡੋਕੇ, ਗੁਰਮੀਤ ...
ਕੋਟਕਪੂਰਾ, 24 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਪਿੰਡ ਹਰੀਨੌਂ ਦੇ ਵਸਨੀਕਾਂ ਵਲੋਂ ਰੰਗੇ ਹੱਥੀਂ ਨਸ਼ਾ ਤਸਕਰ ਨੂੰ ਕੰਡੇ ਸਮੇਤ ਕਾਬੂ ਕਰਕੇ ਦਿਹਾਤੀ ਪੁਲਿਸ ਕੋਟਕਪੂਰਾ ਨੂੰ ਸੁੂਚਿਤ ਕਰਕੇ ਗਿ੍ਫ਼ਤਾਰ ਕਰਵਾਇਆ | ਸੂਚਨਾ ਅਨੁਸਾਰ ਇਸ ਵਿਅਕਤੀ ਦਾ ਨਾਂਅ ...
ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)-ਸਾਹਿਤ ਵਿਚਾਰ ਮੰਚ ਫ਼ਰੀਦਕੋਟ ਵਲੋਂ 19 ਤੋਂ 23 ਸਤੰਬਰ ਤੱਕ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਪੁਸਤਕ ਮੇਲਾ 2021 ਲਗਾਇਆ ਗਿਆ | ਪੰਜ ਰੋਜ਼ਾ ਪੁਸਤਕ ਮੇਲਾ 23 ਸਤੰਬਰ ਨੂੰ ਸਮਾਪਤ ਹੋ ਗਿਆ | ਅਖੀਰਲੇ ਦਿਨ ਗੁਰਮੀਤ ...
ਲੰਬੀ, 24 ਸਤੰਬਰ (ਮੇਵਾ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਪਿੰਡ ਭਾਗੂ ਵਿਖੇ ਜਨਰਲ ਸਕੱਤਰ ਹਰਭਗਵਾਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪਿੰਡ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿਚ ਗੁਰਕੀਰਤ ਸਿੰਘ ਪ੍ਰਧਾਨ, ਯਾਦਵਿੰਦਰ ਸਿੰਘ ...
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਬਰਕੰਦੀ ਵਲੋਂ ਨੈਸ ਸਬੰਧੀ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਦੀਆਂ ਟ੍ਰੇਨਿੰਗਾਂ ਉਪਰੰਤ ਡਾਇਰੈਕਟਰ ਐੱਸ. ਸੀ. ਈ. ਆਰ. ਟੀ. ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ...
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ, ਸ਼ਮਿੰਦਰ ਸਿੰਘ ਬੱਤਰਾ)-ਪਿੰਡ ਹਰੀਕੇ ਕਲਾਂ ਦੇ ਇਕ ਪਤੀ-ਪਤਨੀ ਵਿਚਕਾਰ ਚੱਲ ਰਹੇ ਝਗੜ 'ਚ ਪਤਨੀ ਵਲੋਂ ਇਨਸਾਫ਼ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਤੋਂ ਸਹਾਇਤਾ ਮੰਗੀ ਗਈ ਜਿਸ ਮਗਰੋਂ ਭਾਰਤੀ ...
ਦੋਦਾ, 24 ਸਤੰਬਰ (ਰਵੀਪਾਲ)- ਕਿਸਾਨ ਜਥੇਬੰਦੀਆਂ ਵਲੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ ਜੋ ਭਾਰਤ ਬੰਦ ਦਾ ਸੱਦਾ 27 ਸਤੰਬਰ ਨੂੰ ਦਿੱਤਾ ਗਿਆ ਹੈ, ਉਸਦਾ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਰਥਨ ਕੀਤਾ ਹੈ | ਯੂਨੀਅਨ ...
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਇਹ ਇਮਤਿਹਾਨ ਦੀ ਘੜੀ ਹੈ ਅਤੇ ...
ਲੰਬੀ, 24 ਸਤੰਬਰ (ਮੇਵਾ ਸਿੰਘ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਆਲ ਇੰਡੀਆ ਫੈਡਰੇਸ਼ਨ ਤੇ ਹੋਰ ਜਥੇਬੰਦੀਆਂ ਦੇ ਸੱਦੇ 'ਤੇ ਦੇਸ਼ ਵਿਆਪੀ ਵਰਕਰਾਂ ਦੀ ਹੜਤਾਲ ਵਿਚ ਭਾਗ ਲੈਂਦੇ ਹੋਏ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਕੌਰ ਚਹਿਲ ਦੀ ਅਗਵਾਈ ਵਿਚ ਬਲਾਕ ...
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਵਪਾਰ ਮੰਡਲ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਜ਼ਿਲ੍ਹਾ ਪ੍ਰਧਾਨ ਤਰਸੇਮ ਗੋਇਲ ਦੀ ਰਹਿਨੁਮਾਈ ਹੇਠ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਭਾਰਤੀਆ ਵਪਾਰ ਮੰਡਲ ਨਾਲ ਸਬੰਧਤ ਵੱਖ-ਵੱਖ ਸ਼ਹਿਰਾਂ ਤੋਂ ...
ਲੰਬੀ, 24 ਸਤੰਬਰ (ਮੇਵਾ ਸਿੰਘ)- ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਭਾਰਤ ਦੇ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਪ੍ਰਧਾਨ ਗੁਰਪਾਸ਼ ਸਿੰਘ ਸਿੰਘੇਵਾਲਾ ਦੀ ਪ੍ਰਧਾਨਗੀ ਵਿਚ ਬਲਾਕ ਲੰਬੀ ਦੇ ...
ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ) - ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਵਾਰ-ਵਾਰ ਆਦੇਸ਼ਾਂ ਦੇ ਬਾਵਜੂਦ, ਪੰਜਾਬ ਸਰਕਾਰ ਦੇ ਅਫਸਰਾਂ ਵਲੋਂ ਮਾਨਸਾ ਦੇ ਪਿੰਡ ਫਫੜੇਭਾਈਕੇ ਦੇ ਪੀੜਤ ਦਲਿਤ ਪਰਿਵਾਰ ਨੂੰ ਸ਼ਡਿਊਲ ਕਾਸਟ ਤੇ ਸ਼ਡਿਊਲ ਟਰਾਈਬ (ਪੀ.ਓ.ਏ) ਰੂਲਜ, 1995 ...
ਦੋਦਾ, 24 ਸਤੰਬਰ (ਰਵੀਪਾਲ)-ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਦੋਦਾ ਦੀ ਮੀਟਿੰਗ ਪ੍ਰਧਾਨ ਜਗਸੀਰ ਸਿੰਘ ਦੀ ਪ੍ਰਧਾਨਗੀ ਹੇਠ ਦੋਦਾ ਵਿਖੇ ਹੋਈ | ਮੀਟਿੰਗ ਦÏਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਦੋਦਾ ਵਲੋਂ ਵਧਾਈ ...
ਗਿੱਦੜਬਾਹਾ, 24 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਡੇਂਗੂ ਤੋਂ ਲੋਕਾਂ ਨੂੰ ਬਚਾਉਣ ਲਈ ਅੱਜ ਸਿਹਤ ਵਿਭਾਗ ਵਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਗਿੱਦੜਬਾਹਾ ਵਿਖੇ ਇਕ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਨੂੰ ਐੱਸ.ਡੀ.ਐੱਮ. ਓਮ ਪ੍ਰਕਾਸ਼ ਵਲੋਂ ਸਥਾਨਕ ਲੰਬੀ ...
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਲੋਟ ਰੋਡ ਗੇਟ ਨੰਬਰ 5 ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਕਸਤੂਰੀ ਲਾਲ ਵਾਲੀ ਗਲੀ ਵਿਚ ਗੁਰਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਲੋਂ ਚਲਾਏ ਜਾ ਰਹੇ ਟਿਊਸ਼ਨ ਸੈਂਟਰ ਵਿਖੇ ਪੰਜਵੀਂ ਚੋਰੀ ਹੋਣ ਦਾ ...
ਮਲੋਟ, 24 ਸਤੰਬਰ (ਪਾਟਿਲ)- ਚੜ੍ਹਦੀਕਲਾ ਸਮਾਜ ਸੇਵੀ ਸੰਸਥਾ ਵਲੋਂ ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੁਆਰਡੀਨੇਟਰ ਸਮੂਹ ਸਮਾਜਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੀ ਅਗਵਾਈ ਵਿਚ ਪਿੰਡ ਕੱਟਿਆਂਵਾਲੀ ਵਿਖੇ ਲਾਏ ਗਏ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਤੋਂ ...
ਕੋਟਕਪੂਰਾ, 24 ਸਤੰਬਰ (ਮੋਹਰ ਸਿੰਘ ਗਿੱਲ)- ਕਲਾ ਦੇ ਖੇਤਰ ਵਿਚ ਨਾਮਣਾ ਖੱਟ ਚੁੱਕੇ ਇਲਾਕੇ ਦੇ ਪ੍ਰਸਿੱਧ ਚਿੱਤਰਕਾਰ ਪ੍ਰੀਤ ਭਗਵਾਨ ਸਿੰਘ ਜਲੰਧਰ ਦੂਰਦਰਸ਼ਨ ਦੇ ਚੈਨਲ ਡੀ.ਡੀ.ਪੰਜਾਬੀ ਰਾਹੀਂ ਮਿਤੀ 29 ਸਤੰਬਰ, ਦਿਨ ਬੁੱਧਵਾਰ ਨੂੰ 'ਮੇਰੀ ਕਲਾ' ਪ੍ਰੋਗਰਾਮ ਜ਼ਰੀਏ ...
ਗਿੱਦੜਬਾਹਾ, 24 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਮਾਰੂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਮਾਨਸਾ ਪੰਜਾਬ ਅਤੇ ਸਾਂਝੇ ਮੋਰਚੇ ਵਲੋਂ ਪਿਉਰੀ ਵਾਲੇ ਫਾਟਕ ਦੇ ਕੋਲ ਗੁਰਦੁਆਰਾ ਪਾਤਸ਼ਾਹੀ ...
ਮੰਡੀ ਲੱਖੇਵਾਲੀ, 24 ਸਤੰਬਰ (ਮਿਲਖ ਰਾਜ)- ਬਹੁਜਨ ਅੱਜ ਪਾਰਟੀ ਵਲੋਂ 26 ਸਤੰਬਰ ਨੂੰ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਭੰਗਚੜੀ, ਸ਼ੇਰਗੜ੍ਹ, ਉੜਾਂਗ ਸਮੇਤ ਅੱਧੀ ਦਰਜਨ ਪਿੰਡਾਂ ਵਿਚ ਮਲੋਟ ਹਲਕਾ ...
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਧਰਮਸ਼ਾਲਾ (ਹਿਮਾਚਲ ਪ੍ਰਦੇਸ਼) ਅਤੇ ਡਾ: ਕਲਪਨਾ ...
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)-ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਜਨਤਾ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਇਕ ਉਪਰਾਲਾ ਕੀਤਾ ਗਿਆ, ਪਰ ਲੱਗਦਾ ਹੈ ਕਿ ਇਹ ਉਪਰਾਲਾ ਲੋਕਾਂ ਲਈ ਉਲਟਾ ਸਿਰਦਰਦੀ ਬਣ ਕੇ ਹੀ ਰਹਿ ਗਿਆ ਹੈ, ਕਿਉਂਕਿ ਪਾਣੀ ...
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ, ਸ਼ਮਿੰਦਰ ਸਿੰਘ ਬੱਤਰਾ)- ਡਾ: ਚਰਨਜੀਤ ਸਿੰਘ ਕੈਂਥ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਇੰਨ-ਸੀਟੂ (ਸੀ.ਆਰ.ਐਮ) ਸਕੀਮ ਅਧੀਨ ਝੋਨੇ/ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਕਰਨ ...
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਇਕ ਵਿਅਕਤੀ ਦੀ ਆਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ ਜਿਸ ਵਿਚ ਉਹ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਜਾਤੀਸੂਚਕ ਸ਼ਬਦਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX