ਤਾਜਾ ਖ਼ਬਰਾਂ


ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
. . .  1 minute ago
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
ਮੰਤਰੀ ਨਾਲ ਮੀਟਿੰਗ ਦੇ ਸੱਦੇ ਪਿਛੋਂ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  1 day ago
ਜਲੰਧਰ, 25 ਮਈ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਖੰਡ ਮਿੱਲਾਂ ਵੱਲ ...
ਬੈਂਗਲੌਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਬੈਂਗਲੋਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ .....
ਦਿੱਲੀ ਹਾਈ ਕੋਰਟ ਨੇ ਹਾਕੀ ਇੰਡੀਆ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਨਿਯੁਕਤ ਕੀਤੀ
. . .  1 day ago
ਨਵੀਂ ਦਿੱਲੀ, 25 ਮਈ (ਏ.ਐਨ.ਆਈ)- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਾਕੀ ਇੰਡੀਆ ਲਈ ਤਿੰਨ ਮੈਂਬਰੀ 'ਪ੍ਰਸ਼ਾਸਕਾਂ ਦੀ ਕਮੇਟੀ' (ਸੀਓਏ) ਨਿਯੁਕਤ ਕੀਤੀ ...
ਕੁਸ਼ਤੀ ਚੈਂਪੀਅਨਸ਼ਿਪ ਲਈ ਚੁਣੇ ਗਏ ਦੀਪਕ ਪੂਨੀਆ
. . .  1 day ago
ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
ਕਾਰ ਹਾਦਸੇ ਵਿੱਚ 6 ਲੋਕਾਂ ਦੀ ਮੌਤ |
. . .  1 day ago
ਨਵੀਂ ਦਿੱਲੀ, 25 ਮਈ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ.....
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ
. . .  1 day ago
ਨਵੀਂ ਦਿੱਲੀ, 25 ਮਈ: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ.......
ਜੰਮੂ ਅਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਹੋਈ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ: ਬਡਗਾਮ ਜ਼ਿਲੇ ਦੇ ਚਦੂਰਾ ਇਲਾਕੇ ......
ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  1 day ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  1 day ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  1 day ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  1 day ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  1 day ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  1 day ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  1 day ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਨੂੰ ਸਦਮਾ- ਬਾਪੂ ਸਾਧੂ ਸਿੰਘ ਦਾ ਦਿਹਾਂਤ
. . .  1 day ago
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਦੇ ਪਿਤਾ ਸਾਧੂ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ...
ਟੈਰਰ ਫੰਡਿੰਗ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਨਵੀਂ ਦਿੱਲੀ, 25 ਮਈ-ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ...
ਅੱਤਵਾਦੀ ਫੰਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼
. . .  1 day ago
ਨਵੀਂ ਦਿੱਲੀ, 25 ਮਈ-ਅੱਤਵਾਦੀ ਫੰਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਨੂੰ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
. . .  1 day ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ...
ਸ੍ਰੀ ਹਰਿਮੰਦਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
. . .  1 day ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 25 ਮਈ-ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰਨਾਂ ਸੀਨੀਅਰ ਲੀਡਰ ਸਹਿਬਾਨਾਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਦੋ ਧਿਰਾਂ ਦੀ ਲੜਾਈ 'ਚ ਨੌਜਵਾਨ ਦੀ ਮੌਤ
. . .  1 day ago
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਦੀਵਾਨਗੜ੍ਹ ਕੈਂਪਸ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ 'ਚ ਹੋਈ ਲੜਾਈ 'ਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਲੜਾਈ 'ਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਂਪਸ ਅਤੇ ਕੜਿਆਲ ਦੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਅੱਸੂ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਨਿਗਮ ਦਫ਼ਤਰ ਦੇ ਬਾਹਰ ਭਾਜਪਾ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ

ਪੁਲਿਸ ਵਲੋਂ ਚਲਾਈ ਵਾਟਰ ਕੇਨਨ ਨਾਲ ਕਈ ਵਰਕਰ ਹੋਏ ਜ਼ਖ਼ਮੀ

ਚੰਡੀਗੜ੍ਹ, 25 ਸਤੰਬਰ (ਬਿ੍ਜੇਂਦਰ)-ਚੰਡੀਗੜ੍ਹ ਕਾਂਗਰਸ ਵਲੋਂ ਸਨਿਚਰਵਾਰ ਨੂੰ ਇਥੇ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਬਾਹਰ ਭਾਜਪਾ ਦੀਆਂ ਕਥਿਤ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਇਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਕਾਂਗਰਸ ਵਰਕਰਾਂ ਨੇ ਪਾਣੀ ਦੇ ਬਿੱਲਾਂ 'ਚ ਵਾਧਾ ਤੁਰੰਤ ਵਾਪਸ ਲਏ ਜਾਣ, ਬਰਾਬਰ ਕੰਮ ਬਰਾਬਰ ਤਨਖ਼ਾਹ, ਆਵਾਰਾ ਪਸ਼ੂਆਂ ਨੂੰ ਸੜਕਾਂ ਤੋਂ ਹਟਾਉਣ, ਕਥਿਤ ਡਰਾਈਵਰ ਭਰਤੀ ਘੋਟਾਲੇ ਦੀ ਜਾਂਚ ਕਰਵਾਉਣ ਜਿਹੀਆਂ ਮੰਗਾਂ ਦੇ ਬੈਨਰ ਲੈ ਕੇ ਲਗਪਗ ਤਿੰਨ ਘੰਟੇ ਤੱਕ ਨਗਰ ਨਿਗਮ ਦਫ਼ਤਰ ਘੇਰਿਆ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ | ਵਾਟਰ ਕੈਨਨ ਦੌਰਾਨ ਪਾਰਟੀ ਦੇ ਲਗਭਗ 15 ਨੇਤਾ ਤੇ ਵਰਕਰ ਜ਼ਖ਼ਮੀ ਹੋ ਗਏ | ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰੈਜ਼ੀਡੈਂਟ ਦੀਪਾ ਦੂਬੇ ਨੂੰ ਲੋਅ ਬਲੱਡ ਪ੍ਰੈਸ਼ਰ ਕਾਰਨ ਹਸਪਤਾਲ ਲੈ ਜਾਣਾ ਪਿਆ | ਸੈਕਟਰ 25 ਦੀ ਇਕ ਹੋਰ ਮਹਿਲਾ ਨੇਤਾ ਅਨੀਤਾ ਦੀ ਅੱਖ ਦੇ ਕੋਲ ਚਿਹਰੇ 'ਤੇ ਸੱਟ ਲੱਗੀ ਤੇ ਜ਼ਖ਼ਮੀ ਅੱਖ ਦੇ ਨਾਲ ਹਸਪਤਾਲ ਲੈ ਜਾਇਆ ਗਿਆ | ਪਾਰਟੀ ਨੇਤਾ ਦਰਸ਼ਨ ਗਰਗ ਦੇ ਪੈਰ ਤੇ ਲੱਤ 'ਤੇ ਸੱਟਾਂ ਵੱਜੀਆਂ ਅਤੇ ਅਸੀਸ ਗਜਨਬੀ, ਪ੍ਰੇਮ ਪਾਲ ਚੌਹਾਨ ਤੇ ਸੁਨੀਲ ਸੂਦ ਨੂੰ ਵੀ ਸੱਟਾਂ ਲੱਗੀਆਂ | ਨੌਜਵਾਨ ਕਾਂਗਰਸੀ ਨੇਤਾ ਮਨੀਸ਼ ਬੰਸਲ ਨੇ ਵੀ ਆਪਣੇ ਸਮਰਥਕਾਂ ਦੇ ਨਾਲ ਵਿਰੋਧ ਪ੍ਰਦਰਸ਼ਨ 'ਚ ਭਾਗ ਲਿਆ | ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ ਨੇ ਇਸ ਮੌਕੇ ਕਿਹਾ ਕਿ ਅੱਜ ਦਾ ਵਿਰੋਧ ਭਾਜਪਾ ਨੂੰ ਨੀਂਦ ਤੋਂ ਜਗਾਉਣ ਲਈ ਹੈ | ਲੋਕ ਭਾਜਪਾ ਦੀਆਂ ਆਮ ਆਦਮੀ ਵਿਰੋਧੀ ਤੇ ਕਿਸਾਨ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ | ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਭਾਜਪਾ ਨੂੰ ਹਟਾਉਣ ਦਾ ਮਨ ਬਣਾ ਲਿਆ ਹੈ ਤੇ ਜਿਸ ਦੀ ਸ਼ੁਰੂਆਤ ਚੰਡੀਗੜ੍ਹ ਨਗਰ ਨਿਗਮ ਦੀਆਂ ਆਉਣ ਵਾਲੀਆਂ ਚੋਣਾਂ 'ਚ ਭਾਜਪਾ ਨੂੰ ਮਿਲਣ ਵਾਲੀ ਕਰਾਰੀ ਹਾਰ ਨਾਲ ਹੋਵੇਗੀ | ਉਨ੍ਹਾਂ ਨੇ ਅੱਗੇ ਕਿਹਾ ਕਿ ਬੀ. ਜੇ. ਪੀ. ਨੇ ਪਾਣੀ ਦੀਆਂ ਦਰਾਂ 'ਚ ਵਾਧੇ ਨੂੰ ਵਾਪਸ ਨਹੀਂ ਲਿਆ, ਨਗਰ ਨਿਗਮ ਸਫ਼ਾਈ ਕਰਮਚਾਰੀਆਂ ਨੂੰ ਸਮੇਂ ਤੇ ਤਨਖ਼ਾਹ ਨਹੀਂ ਮਿਲ ਰਹੀ, ਪੀਣ ਵਾਲੇ ਪਾਣੀ ਦੀ ਸਮੱਸਿਆ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਕਚਰਾ ਸੰਗ੍ਰਹਿਣ ਲਈ ਓਵਰਚਾਰਜਿੰਗ, ਟੁੱਟੀਆਂ ਸੜਕਾਂ, ਡੰਪਿੰਗ ਗਰਾਊਾਡ ਦੀ ਖ਼ਰਾਬ ਸਥਿਤੀ, ਸਫ਼ਾਈ ਕਰਮੀਆਂ ਦੀਆਂ ਜਾਇਜ਼ ਮੰਗਾਂ, ਚਾਲਕ ਭਰਤੀ ਘੋਟਾਲੇ ਆਦਿ ਕਈ ਲੰਬਿਤ ਮੁੱਦੇ ਅਤੇ ਮਾਮਲੇ ਹਨ ਜਿਨ੍ਹਾਂ ਨੂੰ ਭਾਜਪਾ ਹੱਲ ਕਰਨ ਵਿਚ ਫ਼ੇਲ੍ਹ ਰਹੀ ਹੈ |

ਕੇਂਦਰੀ ਮੰਤਰੀ ਕਿਰਨ ਰਿਜਿਜੂ ਵਲੋਂ ਅਵਿਨਾਸ਼ ਰਾਏ ਖੰਨਾ ਦੀ ਕਿਤਾਬ 'ਸਮਾਜਿਕ ਚਿੰਤਨ' ਜਾਰੀ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਇੰਡੀਅਨ ਰੈੱਡਕਰਾਸ ਦੇ ਨੈਸ਼ਨਲ ਵਾਈਸ ਚੇਅਰਮੈਨ, ਲੋਕ ਸਭਾ ਤੇ ਰਾਜ ਸਭਾ ਦੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਦੀ ਨਵੀਂ ਕਿਤਾਬ 'ਸਮਾਜਿਕ ਚਿੰਤਨ' ਦੇ ਅੰਗਰੇਜ਼ੀ ਸੰਸਕਰਣ ਦੀ ਘੁੰਢ ਚੁਕਾਈ ਨਵੀਂ ਦਿੱਲੀ ਦੇ ...

ਪੂਰੀ ਖ਼ਬਰ »

ਸਾਈਕਲ ਟਰੈਕ 'ਤੇ ਡਿਊਟੀ ਕਰ ਰਹੇ ਪੁਲਿਸ ਕਰਮੀ ਨੂੰ ਮੋਟਰਸਾਈਕਲ ਸਵਾਰਾਂ ਨੇ ਮਾਰੀ ਟੱਕਰ

ਚੰਡੀਗੜ੍ਹ, 25 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਾਈਕਲ ਟਰੈਕ 'ਤੇ ਡਿਊਟੀ ਕਰ ਰਹੇ ਟ੍ਰੈਫਿਕ ਪੁਲਿਸ ਕਾਂਸਟੇਬਲ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰਨ ਵਾਲੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਖ਼ਿਲਾਫ਼ ਪੁਲਿਸ ਨੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਕਜਹੇੜੀ 'ਚ ਵੱਡੀਆਂ ਕੰਪਨੀਆਂ ਦਾ ਜਾਅਲੀ ਸਾਮਾਨ ਵੇਚਣ ਵਾਲੇ 2 ਦੁਕਾਨਦਾਰ ਗਿ੍ਫ਼ਤਾਰ

ਚੰਡੀਗੜ੍ਹ, 25 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਖਾਣ-ਪੀਣ ਦਾ ਡੁਪਲੀਕੇਟ ਸਾਮਾਨ ਵੇਚਣ ਵਾਲੇ ਇਕ ਦੁਕਾਨਦਾਰਾਂ ਨੂੰ ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਗਿ੍ਫ਼ਤਾਰ ਕੀਤਾ ਹੈ ਜੋ ਨਮਕ, ਸਰਫ਼, ਚਾਹਪੱਤੀ ਆਦਿ ਚੀਜ਼ਾਂ ਖ਼ਰੀਦ ਕੇ ਉਨ੍ਹਾਂ ਨੂੰ ਬਰਾਂਡਿਡ ...

ਪੂਰੀ ਖ਼ਬਰ »

ਸਰਕਾਰੀ ਫਾਈਲਾਂ ਦੀਆਂ ਫ਼ੋਟੋ ਖਿੱਚਦੇ ਕਰਮਚਾਰੀ ਨੂੰ ਫੜਿਆ

ਚੰਡੀਗੜ੍ਹ, 25 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਆਪਣੇ ਦਫ਼ਤਰ ਦੇ ਇਕ ਕਰਮਚਾਰੀ (ਕਪਿਲ) ਨੂੰ ਜ਼ਰੂਰੀ ਫਾਈਲਾਂ ਦੀਆਂ ਫ਼ੋਟੋਆਂ ਖਿੱਚਦੇ ਹੋਏ ਫੜ ਲਿਆ | ਦੱਸਿਆ ਗਿਆ ਹੈ ਕਿ ਚੰਡੀਗੜ੍ਹ ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ...

ਪੂਰੀ ਖ਼ਬਰ »

ਪੀ. ਯੂ. ਸੈਨੇਟ ਲਈ ਗਰੈਜੂਏਟ ਹਲਕੇ ਦੀਆਂ ਵੋਟਾਂ ਅੱਜ

ਚੰਡੀਗੜ੍ਹ, 25 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਲਈ ਗਰੈਜੂਏਟ ਹਲਕੇ ਦੀਆਂ ਵੋਟਾਂ 26 ਸਤੰਬਰ ਨੂੰ ਪੈ ਰਹੀਆਂ ਹਨ | ਚੋਣਾਂ ਲਈ 211 ਬੂਥ ਬਣਾਏ ਗਏ ਹਨ | ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ | ਕੁੱਲ 41 ...

ਪੂਰੀ ਖ਼ਬਰ »

ਬੇਲਗ਼ਾਮ ਹੋਈ ਮਹਿੰਗਾਈ ਖ਼ਿਲਾਫ਼ 'ਆਪ' ਵਲੋਂ ਚੰਡੀਗੜ੍ਹ 'ਚ ਰੋਸ ਮਾਰਚ

ਚੰਡੀਗੜ੍ਹ, 25 ਸਤੰਬਰ (ਪੋ੍ਰ. ਅਵਤਾਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪੈਟਰੋਲ, ਡੀਜ਼ਲ, ਰਸੋਈ ਗੈਸ, ਸਬਜ਼ੀਆਂ, ਦਾਲਾਂ ਤੇ ਹੋਰ ਰਸੋਈ ਦੇ ਸਾਮਾਨ ਦੀਆਂ ਕੀਮਤਾਂ ਵਿੱਚ ਹੋਏ ਬੇਹਿਸਾਬ ਵਾਧੇ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਨੇ ...

ਪੂਰੀ ਖ਼ਬਰ »

ਐੱਸ.ਐਲ.ਏ. ਯੂਨੀਅਨ ਵਲੋਂ ਮੁਲਾਜ਼ਮ ਫਰੰਟ 'ਚ ਸ਼ਾਮਿਲ ਹੋਣ ਦਾ ਐਲਾਨ

ਐੱਸ. ਏ. ਐੱਸ. ਨਗਰ, 25 ਸਤੰਬਰ (ਬੈਨੀਪਾਲ)-ਐੱਸ. ਐਲ. ਏ. ਯੂਨੀਅਨ ਪੰਜਾਬ ਦੇ ਆਗੂਆਂ ਨੇ ਮੁਲਾਜ਼ਮ ਫਰੰਟ ਪੰਜਾਬ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਇਸ ਸਬੰਧੀ ਮੁਲਾਜ਼ਮ ਫਰੰਟ ਪੰਜਾਬ ਦੇ ਪ੍ਰਧਾਨ ਬਾਜ਼ ਸਿੰਘ ਖਹਿਰਾ ਨੇ ਦੱਸਿਆ ਕਿ ਐੱਸ. ਐਲ. ਏ. ਯੂਨੀਅਨ ਪੰਜਾਬ ਦੇ ...

ਪੂਰੀ ਖ਼ਬਰ »

ਪਾਵਰਕਾਮ ਨੇ 316 ਯੂਨਿਟਾਂ ਦਾ ਖਪਤਕਾਰ ਨੂੰ ਭੇਜਿਆ 14,580 ਰੁਪਏ ਬਿੱਲ

ਐੱਸ. ਏ. ਐੱਸ. ਨਗਰ, 25 ਸਤੰਬਰ (ਕੇ. ਐੱਸ. ਰਾਣਾ)-ਪਿੰਡ ਸੋਹਾਣਾ (ਸੈਕਟਰ-78 ਮੁਹਾਲੀ) ਵਿਚਲੇ ਰਤਨ ਪ੍ਰੋਫੈਸ਼ਨਲ ਕਾਲਜ ਦੇ ਬਾਹਰ ਗੋਲਡਨ ਬਿਊਟੀ ਪਾਰਲਰ ਦੇ ਨਾਂਅ ਹੇਠ ਦੁਕਾਨ ਚਲਾ ਕੇ ਆਪਣਾ ਤੇ ਪਰਿਵਾਰ ਦਾ ਪੇਟ ਪਾਲ ਰਹੀ ਜੋਤੀ ਨੇ ਦੱਸਿਆ ਕਿ ਉਹ ਆਤਮ-ਨਿਰਭਰ ਬਣਨ ਤੇ ...

ਪੂਰੀ ਖ਼ਬਰ »

ਯੂਨੀਵਰਸਿਟੀ ਐੱਡ ਕਾਲਜਾਂ ਦੇ ਟੀਚਰਾਂ ਦੀ ਭੁੱਖ ਹੜਤਾਲ ਜਾਰੀ

ਐੱਸ. ਏ. ਐੱਸ. ਨਗਰ, 25 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਫੈਡਰੇਸ਼ਨ ਆਫ਼ ਯੂਨੀਵਰਸਿਟੀ ਐੱਡ ਕਾਲਜ ਟੀਚਰਜ਼ ਆਰਗੇਨਾਈਜੇਸ਼ਨ ਦੀ ਅਗਵਾਈ 'ਚ ਪੰਜਾਬ ਯੂਨੀਵਰਸਿਟੀ ਵਿਖੇ ਜਾਰੀ ਲੜੀਵਾਰ ਭੁੱਖ ਹੜਤਾਲ 22ਵੇਂ ਦਿਨ 'ਚ ਦਾਖ਼ਲ ਹੋ ਗਈ ਹੈ | ਹੜਤਾਲ ਯੂ. ਜੀ. ਸੀ. ਦੇ 7ਵੇਂ ...

ਪੂਰੀ ਖ਼ਬਰ »

ਸੀ.ਜੀ.ਸੀ. ਲਾਂਡਰਾਂ ਵਲੋਂ ਸਾਈਬਰ ਸੁਰੱਖਿਆ ਖੇਤਰ 'ਚ ਉਪਲੱਬਧ ਮੌਕਿਆਂ ਸਬੰਧੀ ਵਰਕਸ਼ਾਪ

ਐੱਸ. ਏ. ਐੱਸ. ਨਗਰ, 25 ਸਤੰਬਰ (ਕੇ. ਐੱਸ. ਰਾਣਾ)-ਏ. ਸੀ. ਆਈ. ਸੀ. ਰਾਈਜ਼ ਐਸੋਸੀਏਸ਼ਨ ਸੀ. ਜੀ. ਸੀ. ਲਾਂਡਰਾਂ ਵਲੋਂ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ, ਜਿਸ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਾਈਬਰ ਸੁਰੱਖਿਆ ਦੇ ਖੇਤਰ 'ਚ ਉਪਲੱਬਧ ਉਨ੍ਹਾਂ ਨਵੀਨਤਾਕਾਰੀ ਤੇ ਉੱਦਮੀ ਮੌਕਿਆਂ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਬਿਨਾਂ ਆਪ੍ਰੇਸ਼ਨ ਤੋਂ ਗੋਡੇ ਹੋਏ ਠੀਕ

ਐੱਸ. ਏ. ਐੱਸ. ਨਗਰ, 25 ਅਗਸਤ (ਕੇ. ਐੱਸ. ਰਾਣਾ)-ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ (ਨੇੜੇ ਡਾ. ਸਰਦਾਨਾ ਬੱਚਿਆਂ ਦਾ ਹਸਪਤਾਲ) ਜਿਥੇ ਰੀੜ੍ਹ ਦੀ ਹੱਡੀ ਦੇ ਦਰਦ, ਸੈਟੀਕਾ ਪੈਨ, ਬਵਾਸੀਰ, ਦਮ ਤੇ ਨਸ਼ੇ ਤੋਂ ਪੀੜਤ ਮਰੀਜ਼ਾਂ ਲਈ ਵਰਦਾਨ ...

ਪੂਰੀ ਖ਼ਬਰ »

ਇੰਡੀਅਨ ਟੈਕਨਾਲੋਜੀ ਕਾਂਗਰਸ ਐਸੋਸੀਏਸ਼ਨ ਵਲੋਂ ਚੰਡੀਗੜ੍ਹ 'ਵਰਸਿਟੀ ਦੇ ਸਹਿਯੋਗ ਨਾਲ ਭਾਰਤੀ ਤਕਨਾਲੋਜੀ ਕਾਂਗਰਸ ਦਾ ਪ੍ਰਬੰਧ

ਐੱਸ. ਏ. ਐੱਸ. ਨਗਰ, 25 ਸਤੰਬਰ (ਕੇ. ਐੱਸ. ਰਾਣਾ)-ਇੰਡੀਅਨ ਟੈਕਨਾਲੋਜੀ ਕਾਂਗਰਸ ਐਸੋਸੀਏਸ਼ਨ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਸਹਿਯੋਗ ਨਾਲ 9ਵੀਂ ਭਾਰਤੀ ਤਕਨਾਲੋਜੀ ਕਾਂਗਰਸ ਦਾ ਪ੍ਰਬੰਧ ਕੀਤਾ ਗਿਆ | ਦੋ ਰੋਜ਼ਾ ਕਾਨਫ਼ਰੰਸ 'ਸਾਰਿਆਂ ਲਈ ਉਪ-ਗ੍ਰਹਿ ਤੇ ...

ਪੂਰੀ ਖ਼ਬਰ »

ਇੰਡੀਅਨ ਟੈਕਨਾਲੋਜੀ ਕਾਂਗਰਸ ਐਸੋਸੀਏਸ਼ਨ ਵਲੋਂ ਚੰਡੀਗੜ੍ਹ 'ਵਰਸਿਟੀ ਦੇ ਸਹਿਯੋਗ ਨਾਲ ਭਾਰਤੀ ਤਕਨਾਲੋਜੀ ਕਾਂਗਰਸ ਦਾ ਪ੍ਰਬੰਧ

ਐੱਸ. ਏ. ਐੱਸ. ਨਗਰ, 25 ਸਤੰਬਰ (ਕੇ. ਐੱਸ. ਰਾਣਾ)-ਇੰਡੀਅਨ ਟੈਕਨਾਲੋਜੀ ਕਾਂਗਰਸ ਐਸੋਸੀਏਸ਼ਨ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਸਹਿਯੋਗ ਨਾਲ 9ਵੀਂ ਭਾਰਤੀ ਤਕਨਾਲੋਜੀ ਕਾਂਗਰਸ ਦਾ ਪ੍ਰਬੰਧ ਕੀਤਾ ਗਿਆ | ਦੋ ਰੋਜ਼ਾ ਕਾਨਫ਼ਰੰਸ 'ਸਾਰਿਆਂ ਲਈ ਉਪ-ਗ੍ਰਹਿ ਤੇ ...

ਪੂਰੀ ਖ਼ਬਰ »

ਰਾਮਗੜ੍ਹੀਆ ਸਭਾ ਚੰਡੀਗੜ੍ਹ ਨੇ ਭਾਈ ਲਾਲੋ ਦਾ ਜਨਮ ਦਿਵਸ ਮਨਾਇਆ

ਚੰਡੀਗੜ੍ਹ, 25 ਸਤੰਬਰ (ਅਜਾਇਬ ਸਿੰਘ ਔਜਲਾ)-ਰਾਮਗੜ੍ਹੀਆ ਸਭਾ ਚੰਡੀਗੜ੍ਹ ਵਲੋਂ ਭਾਈ ਲਾਲੋ ਦਾ ਜਨਮ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਚੰਡੀਗੜ੍ਹ ਦੇ ਰਾਮਗੜ੍ਹੀਆ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਭਾਈ ਸਤਵੰਤ ਸਿੰਘ ਸੋਨੂੰ (ਨਾਨਕਸਰ), ਭਾਈ ਲਖਵਿੰਦਰ ਸਿੰਘ ਪੰਡੋਰੀ, ...

ਪੂਰੀ ਖ਼ਬਰ »

ਹਰਿਆਣਾ ਦੇ ਮੁੱਖ ਮੰਤਰੀ ਖੱਟਰ ਵਲੋਂ ਸਮਰਪਣ ਪੋਰਟਲ ਲਾਂਚ

ਚੰਡੀਗੜ੍ਹ, 25 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਡਿਤ ਦੀਨਦਿਆਲ ਉਪਾਧਿਆਏ ਦੀ ਜੈਅੰਤੀ ਨੂੰ ਇਕ ਅਨੋਖੇ ਢੰਗ ਨਾਲ ਮਨਾੳਾੁਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਸਮਰਪਣ ਪੋਰਟਲ ਲਾਂਚ ਕੀਤਾ | ਪੋਰਟਲ ਦਾ ਉਦੇਸ਼ ਅਜਿਹੇ ਸਵੈ ਸੇਵਕਾਂ ਨੂੰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਪੇਸ਼ ਕੀਤੇ ਜਾਣਗੇ ਨਾਟਕ 'ਸਰਦਾਰ' ਦੇ ਕੁਝ ਅੰਸ਼

ਐੱਸ. ਏ. ਐੱਸ. ਨਗਰ, 25 ਸਤੰਬਰ (ਬੈਨੀਪਾਲ)-ਸਰਘੀ ਕਲਾ ਕੇਂਦਰ ਮੁਹਾਲੀ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨਗਰ ਨਿਗਮ ਮੁਹਾਲੀ ਵਲੋਂ 28 ਸਤੰਬਰ ਨੂੰ ਸੈਕਟਰ-69 ਦੇ ਕਮਿਊਨਿਟੀ ਸੈਂਟਰ ਵਿਖੇ ਕਰਵਾਏ ਜਾ ਰਹੇ 'ਆਜ਼ਾਦੀ ਕਾ ਮਹਾਂਉਤਸਵ' ਨਾਮਕ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਨੇ ਸ਼ਹਿਰ 'ਚ ਕੱਢਿਆ ਮਾਰਚ

ਕੁਰਾਲੀ, 25 ਸਤੰਬਰ (ਹਰਪ੍ਰੀਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੌਰਾਨ ਦੁਕਾਨਦਾਰਾਂ ਤੇ ਕਾਰੋਬਾਰੀਆਂ ਨੂੰ ਬੰਦ ਦੇ ਸਮਰਥਨ 'ਚ ਆਪੋ ਆਪਣੇ ਕਾਰੋਬਾਰ ਬੰਦ ਰੱਖਣ ਦੀ ਅਪੀਲ ਕਰਨ ਲਈ ਕਿਸਾਨ ਆਗੂਆਂ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਨਗਰ ਨਿਗਮ ਦੀ ਹਦੂਦ 'ਚ ਪੈਂਦੇ ਪਿੰਡਾਂ ਦੇ ਪਾਲਤੂ ਪਸ਼ੂ ਹੋਣਗੇ ਤਬਦੀਲ

ਐੱਸ. ਏ. ਐੱਸ. ਨਗਰ, 25 ਸਤੰਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਵਲੋਂ ਸ਼ਹਿਰ ਦੀ ਹਦੂਦ 'ਚ ਪੈਂਦੇ ਪਿੰਡਾਂ ਵਿਚਲੇ ਪਾਲਤੂ ਪਸ਼ੂਆਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਨਿਗਮ ਦੀ ਸੈਕਟਰ 74-91 'ਚ ਪੈਂਦੀ 13.30 ਏਕੜ ਥਾਂ 'ਚੋੋਂ 3.54 ਏਕੜ ਜ਼ਮੀਨ 'ਚ ਡੇਅਰੀ ਸ਼ੈੱਡ ਤਿਆਰ ਕਰ ਕੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਭਾਰਤ ਬੰਦ ਨੂੰ ਸਮਰਥਨ

ਕੁਰਾਲੀ, 25 ਸਤੰਬਰ (ਹਰਪ੍ਰੀਤ ਸਿੰਘ)-ਕਿਸਾਨ ਜਥੇਬੰਦੀਆਂ ਵਲੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਆਲ ਪੰਜਾਬ ਆਂਗਣਵਾੜੀ ਮੁਲਜ਼ਮ ਯੂਨੀਅਨ ਨੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਯੂਨੀਅਨ ਦੀ ਜ਼ਿਲ੍ਹਾ ...

ਪੂਰੀ ਖ਼ਬਰ »

ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 25 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਦੇ ਚੇਅਰਮੈਨ ਮਨਜਿੰਦਰ ਸਿੰਘ ਮੱਤੇਨੰਗਲ, ਸਕੱਤਰ ਜਨਰਲ ਸੁਖਵਿੰਦਰ ਸਿੰਘ ਬਾਂਗੋਵਾਨੀ ਤੇ ਸੀਨੀਅਰ ਵਾਈਸ ਚੇਅਰਮੈਨ ਦਿਲਪ੍ਰੀਤ ਸਿੰਘ ਲੋਹਟ ਨੇ ਨਵ-ਨਿਯੁਕਤ ਮੁੱਖ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ 'ਚ ਭੁੱਖ ਹੜਤਾਲ ਜਾਰੀ

ਐੱਸ. ਏ. ਐੱਸ. ਨਗਰ, 25 ਸਤੰਬਰ (ਕੇ. ਐੱਸ. ਰਾਣਾ)-ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ 'ਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਦਰਸ਼ਨੀ ਡਿਓੜੀ ਨੇੜੇ ਪੁਆਧ ਇਲਾਕਾ (ਮੁਹਾਲੀ) ਦੇ ਸਹਿਯੋਗ ਨਾਲ ਜਾਰੀ ਲੜੀਵਾਰ ਭੁੱਖ ਹੜਤਾਲ 111ਵੇਂ ਦਿਨ 'ਚ ਦਾਖ਼ਲ ਹੋ ਗਈ ਹੈ | ਭੁੱਖ ਹੜਤਾਲ ...

ਪੂਰੀ ਖ਼ਬਰ »

ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਦੱਪਰ ਟੋਲ ਪਲਾਜ਼ਾ 'ਤੇ ਮੀਟਿੰਗ

ਲਾਲੜੂ, 25 ਸਤੰਬਰ (ਰਾਜਬੀਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਸਫ਼ਲ ਬਣਾਉਣ ਲਈ ਕਿਸਾਨ ਜਥੇਬੰਦੀਆਂ ਦੀ ਦੱਪਰ ਟੋਲ ਪਲਾਜ਼ਾ 'ਤੇ ਇਕ ਮੀਟਿੰਗ ਹੋਈ | ਇਸ ਮੌਕੇ ਕਿਸਾਨ ਆਗੂ ਮਨਪ੍ਰੀਤ ਸਿੰਘ ਅਮਲਾਲਾ, ਕਰਮ ਸਿੰਘ ...

ਪੂਰੀ ਖ਼ਬਰ »

ਔਰਤ ਦੀ ਵਾਲੀ ਝਪਟਣ ਵਾਲਾ ਨੌਜਵਾਨ ਕਾਬੂ

ਮੁੱਲਾਂਪੁਰ ਗਰੀਬਦਾਸ, 25 ਸਤੰਬਰ (ਖੈਰਪੁਰ)-ਪਿੰਡ ਸ਼ੇਖਪੁਰਾ ਨੇੜਿਓਾ ਇਕ ਔਰਤ ਦੀ ਵਾਲੀ ਝਪਟ ਕੇ ਭੱਜੇ ਜਾ ਰਹੇ ਨੌਜਵਾਨ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ | ਜਾਣਕਾਰੀ ਅਨੁਸਾਰ ਬਾਅਦ ਦੁਪਹਿਰ ਮੇਹਰ ਕੌਰ ਪਤਨੀ ਮੋਹਣ ਸਿੰਘ ਵਾਸੀ ਪਿੰਡ ਖੈਰਪੁਰ ...

ਪੂਰੀ ਖ਼ਬਰ »

ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਵਲੋਂ ਉਦਯੋਗ ਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਲਗਾਈ ਪ੍ਰਦਰਸ਼ਨੀ

ਐੱਸ. ਏ. ਐੱਸ. ਨਗਰ, 25 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਵਲੋਂ ਉਦਯੋਗ ਤੇ ਵਣਜ ਵਿਭਾਗ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਐਮ. ਆਈ. ਏ. ਭਵਨ ਵਿਖੇ ਇਕ ਪ੍ਰਦਰਸ਼ਨੀ ਲਗਾਈ ਗਈ | ਪ੍ਰਦਰਸ਼ਨੀ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਡੀ) ਮੁਹਾਲੀ ...

ਪੂਰੀ ਖ਼ਬਰ »

ਮੁਖਤਿਆਰ ਸਿੰਘ ਧਰਮਸੋਤ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 'ਚ ਸ਼ਾਮਿਲ

ਐੱਸ. ਏ. ਐੱਸ. ਨਗਰ, 25 ਸਤੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋ ਬਾਦਲ ਦਲ ਦੇ ਸਰਗਰਮ ਆਗੂ ਮੁਖਤਿਆਰ ਸਿੰਘ ਧਰਮਸੋਤ ਹਲਕਾ ਸ਼ੁਤਰਾਣਾ ਆਪਣੇ ਦਰਜਨਾਂ ਸਾਥੀਆਂ ਸਮੇਤ ਅਕਾਲੀ ਦਲ (ਸੰਯੁਕਤ) 'ਚ ਸ਼ਾਮਿਲ ਹੋ ਗਏ | ਸਾਲ 2009 'ਚ ...

ਪੂਰੀ ਖ਼ਬਰ »

ਜ਼ੀਰਕਪੁਰ-ਪੰਚਕੂਲਾ ਸੜਕ 'ਤੇ ਸਥਿਤ ਹੋਟਲ 'ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਜ਼ੀਰਕਪੁਰ, 25 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ-ਪੰਚਕੂਲਾ ਸੜਕ 'ਤੇ ਸਥਿਤ ਹੋਟਲ ਆਰਜ਼ੂ 'ਚ ਬੀਤੀ ਦੇਰ ਰਾਤ ਫਰਿੱਜ ਤੋਂ ਕਰੰਟ ਲੱਗਣ ਕਾਰਨ ਜ਼ੀਰਕਪੁਰ ਦੀ ਅੰਬੇਡਕਰ ਕਾਲੋਨੀ ਦੇ ਵਸਨੀਕ 20 ਸਾਲਾ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸੁਨੀਲ ਕੁਮਾਰ (20) ਪੁੱਤਰ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ

ਚੰਡੀਗੜ੍ਹ, 25 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਵਾਪਰੇ ਸੜਕ ਹਾਦਸਿਆਂ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਹਿਲਾ ਮਾਮਲਾ ਸੈਕਟਰ 18/19 ਲਾਈਟ ਪੁਆਇੰਟ ਦਾ ਹੈ ਜਿਸ ਦੀ ਸ਼ਿਕਾਇਤ ਕਾਂਸਟੇਬਲ ਸੁਸ਼ੀਲ ਨੇ ਪੁਲਿਸ ...

ਪੂਰੀ ਖ਼ਬਰ »

ਡੇਲੀਵੇਜ ਕਰਮਚਾਰੀ ਯੂਨੀਅਨ ਵਲੋਂ ਵੱਖ-ਵੱਖ ਵਿਭਾਗਾਂ 'ਚ ਕੰਮ ਕਰ ਰਹੇ ਡੇਲੀਵੇਜ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 25 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਡੇਲੀਵੇਜ ਕਰਮਚਾਰੀ ਯੂਨੀਅਨ ਦੀ ਮੀਟਿੰਗ ਵਿੱਦਿਆ ਭਵਨ ਵਿਖੇ ਹੋਈ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਇੰਦਰਜੀਤ ਸਿੰਘ, ਜਨਰਲ ਸਕੱਤਰ ਰਾਜ ਕੁਮਾਰ, ਭਗਵੰਤ ਸਿੰਘ, ਬੂਟਾ ਸਿੰਘ, ...

ਪੂਰੀ ਖ਼ਬਰ »

ਪਿੰਡ ਬੜੌਦੀ ਦੇ ਟੋਲ ਪਲਾਜ਼ਾ 'ਤੇ ਕੱਲ੍ਹ ਹੋਵੇਗਾ ਇਨਕਲਾਬੀ ਪ੍ਰੋਗਰਾਮ

ਮਾਜਰੀ, 25 ਸਤੰਬਰ (ਧੀਮਾਨ)-ਸੰਯੁਕਤ ਕਿਸਾਨ ਮੋਰਚੇ ਵਲੋਂ ਵਿੱਢੇ ਗਏ ਸੰਘਰਸ਼ ਨੂੰ ਜਿਥੇ ਹਰ ਪਾਸਿਓਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਉਥੇ ਹੀ ਕਲਾਕਾਰਾਂ ਖਾਸ ਕਰਕੇ ਪੰਜਾਬੀ ਕਲਾਕਾਰਾਂ ਵਲੋਂ ਉਚੇਚੇ ਤੌਰ 'ਤੇ ਯੋਗਦਾਨ ਪਾਇਆ ਜਾ ਰਿਹਾ ਹੈ | ਇਸ ਸਬੰਧੀ ਰਵਿੰਦਰ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਬੂਥਗੜ੍ਹ ਟੀ-ਪੁਆਇੰਟ 'ਤੇ ਦਿੱਤਾ ਰੋਸ ਧਰਨਾ

ਮਾਜਰੀ, 25 ਸਤੰਬਰ (ਕੁਲਵੰਤ ਸਿੰਘ ਧੀਮਾਨ)-ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਭਾਈਚਾਰੇ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਖ਼ਿਲਾਫ਼ ਮੁਸਲਿਮ ਵੈੱਲਫ਼ੇਅਰ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਖੁਆਜਾ ਖਾਨ ਬੂਟਾ ਦੀ ਅਗਵਾਈ ਹੇਠ ਕੁਰਾਲੀ-ਸਿਸਵਾਂ ਮਾਰਗ 'ਤੇ ਸਥਿਤ ਬੂਥਗੜ੍ਹ ...

ਪੂਰੀ ਖ਼ਬਰ »

ਸੁੰਦਰੀਕਰਨ 'ਤੇ ਲੱਖਾਂ ਖ਼ਰਚਣ ਦੇ ਬਾਵਜੂਦ ਵੀ ਸਾਂਭ-ਸੰਭਾਲ ਨਾ ਹੋਣ ਕਰਕੇ ਪਾਰਕ ਦੀ ਹਾਲਤ ਬਣੀ ਤਰਸਯੋਗ

ਡੇਰਾਬੱਸੀ, 25 ਸਤੰਬਰ (ਗੁਰਮੀਤ ਸਿੰਘ)-ਸਥਾਨਕ ਸੈਕਟਰ-17 ਵਿਚਲੀ ਪਾਣੀ ਵਾਲੀ ਟੈਂਕੀ ਨੇੜੇ ਲੋਕਾਂ ਦੀ ਸਹੂਲਤ ਲਈ ਲੱਖਾਂ ਰੁਪਏ ਖ਼ਰਚ ਕੇ ਤਿਆਰ ਕੀਤੀ ਪਾਰਕ ਆਪਣੀ ਬਦਹਾਲੀ 'ਤੇ ਅੱਥਰੂ ਵਹਾ ਰਹੀ ਹੈ | ਸ਼ਹਿਰ ਵਾਸੀ ਸਚਿਨ ਮੱਗੋ, ਰਾਜਿੰਦਰ ਸਿੰਘ, ਸੁਖਵਿੰਦਰ ਸਿੰਘ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX