ਤਾਜਾ ਖ਼ਬਰਾਂ


ਸੁਪਰੀਮ ਕੋਰਟ ਦੀ ਫਿਟਕਾਰ ਤੋਂ ਬਾਅਦ ਦਿੱਲੀ ਦੇ ਸਾਰੇ ਸਕੂਲ ਕੱਲ੍ਹ ਤੋਂ ਅਗਲੇ ਹੁਕਮਾਂ ਤੱਕ ਬੰਦ
. . .  4 minutes ago
ਨਵੀਂ ਦਿੱਲੀ, 2 ਦਸੰਬਰ - ਸੁਪਰੀਮ ਕੋਰਟ ਦੀ ਫਿਟਕਾਰ ਤੋਂ ਬਾਅਦ ਵਾਤਾਵਰਣ ਮੰਤਰੀ ਗੋਪਾਲ ਰਾਏ ਦਾ ਕਹਿਣਾ ਹੈ ਕਿ ਸ਼ਹਿਰ ਵਿਚ ਹਵਾ ਪ੍ਰਦੂਸ਼ਣ ਦੇ ਮੌਜੂਦਾ ਪੱਧਰ ਕਾਰਨ ਦਿੱਲੀ ਦੇ ਸਾਰੇ ਸਕੂਲ ਕੱਲ੍ਹ ਤੋਂ ਅਗਲੇ ਹੁਕਮਾਂ ਤੱਕ ਬੰਦ ...
ਕਾਹਨੂੰਵਾਨ ਵਿਖੇ ਸਿੱਧੂ ਦੀ ਆਮਦ ਨੂੰ ਲੈ ਕੇ ਕੀਤੀ ਜਾ ਰਹੀ ਵਿਸ਼ਾਲ ਰੈਲੀ 'ਚ ਉਮੜਿਆ ਜਨ ਸੈਲਾਬ
. . .  11 minutes ago
ਕਾਹਨੂੰਵਾਨ, (ਬਟਾਲਾ) 2 ਦਸੰਬਰ (ਕਾਹਲੋਂ) - ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਅਤੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ 'ਚ ਕਾਹਨੂੰਵਾਨ ਦਾਣਾ ਮੰਡੀ 'ਚ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ...
ਪੰਜਾਬ ਪੁਲਿਸ ਦੇ ਵਿਚ ਭਰਤੀ ਦੀ ਹੋਈ ਧਾਂਦਲੀ ਦੇ ਵਿਰੁੱਧ ਪ੍ਰਦਰਸ਼ਨ, ਹਾਈਵੇਅ ਜਾਮ
. . .  35 minutes ago
ਜਲੰਧਰ, 2 ਦਸੰਬਰ (ਸ਼ੈਲੀ) - ਪੰਜਾਬ ਪੁਲਿਸ ਦੇ ਵਿਚ ਭਰਤੀ ਦੀ ਹੋਈ ਧਾਂਦਲੀ ਦੇ ਵਿਰੁੱਧ ਭਰਤੀ ਪ੍ਰਕਿਰਿਆ ਦੇ ਖ਼ਿਲਾਫ਼ ਉਮੀਦਵਾਰਾਂ ਵਲੋਂ ਹਾਈਵੇਅ ਜਾਮ ਕੀਤਾ ਗਿਆ | ਇਸ ਮੌਕੇ ਆਮ ਜਨਤਾ ਪ੍ਰੇਸ਼ਾਨ ਹੋਈ, ਉੱਥੇ ਹੀ ਧਰਨੇ ਦੌਰਾਨ ਬੀ.ਐੱਸ.ਐਫ. ਚੌਕ ...
ਰਾਜ ਸਭਾ ਤੋਂ ਕਾਂਗਰਸ ਸਮੇਤ ਕਈ ਹੋਰ ਪਾਰਟੀਆਂ ਦਾ ਵਾਕਆਊਟ
. . .  46 minutes ago
ਨਵੀਂ ਦਿੱਲੀ, 2 ਦਸੰਬਰ - ਰਾਜ ਸਭਾ ਤੋਂ ਕਾਂਗਰਸ ਸਮੇਤ ਐੱਨ.ਸੀ.ਪੀ., ਆਰ.ਜੇ.ਡੀ., ਅਤੇ ਕਈ ਹੋਰ ਪਾਰਟੀਆਂ ਨੇ ਮਹਿੰਗਾਈ ਦੇ ਮੁੱਦੇ 'ਤੇ ਰਾਜ ਸਭਾ ਤੋਂ ਵਾਕਆਊਟ...
ਕ੍ਰਿਸਚੀਅਨ ਕਬਰਸਤਾਨ ਦਾ ਕੰਮ ਸ਼ੁਰੂ ਨਾ ਕਰਨ 'ਤੇ ਨਗਰ ਕੌਂਸਲ ਅਧਿਕਾਰੀਆਂ ਖ਼ਿਲਾਫ਼ ਅਨੋਖਾ ਪ੍ਰਦਰਸ਼ਨ
. . .  54 minutes ago
ਬਰਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ) - ਬਰਨਾਲਾ ਵਿਖੇ ਕ੍ਰਿਸਚੀਅਨ ਕਬਰਸਤਾਨ ਦਾ ਕੰਮ ਸ਼ੁਰੂ ਨਾ ਕਰਨ 'ਤੇ ਅੱਜ ਕ੍ਰਿਸਚੀਅਨ ਭਾਈਚਾਰੇ ਦੇ ਮੈਂਬਰ ਅਤੇ ਪੰਜਾਬ ਰਾਜ ਸਲਾਹਕਾਰ ਬੋਰਡ ਆਨ ਡਿਸਏਬਿਲਟੀ ਦੇ ਮਾਹਰ ਮੈਂਬਰ ਗੁਰਬਾਜ਼ ਸਿੰਘ ਵਲੋਂ ...
ਰਾਜ ਸਭਾ 'ਚ ਗੂੰਜਿਆ ਕਿਸਾਨਾਂ ਦੀਆਂ ਮੌਤਾਂ ਅਤੇ ਮਹਿੰਗਾਈ ਦਾ ਮੁੱਦਾ
. . .  about 1 hour ago
ਨਵੀਂ ਦਿੱਲੀ, 2 ਦਸੰਬਰ - ਰਾਜ ਸਭਾ 'ਚ ਕਿਸਾਨਾਂ ਦੀਆਂ ਮੌਤਾਂ ਅਤੇ ਮਹਿੰਗਾਈ ਦੇ ਮੁੱਦੇ 'ਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਨਾਅਰੇਬਾਜ਼ੀ ਕੀਤੀ |...
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
. . .  about 1 hour ago
ਕਿਸ਼ਨਗੜ੍ਹ, 2 ਨਵੰਬਰ( ਹੁਸਨ ਲਾਲ) - ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚੇ।ਇਸ ਮੌਕੇ ਉਨ੍ਹਾਂ ਸੱਚਖੰਡ ਵਿਖੇ ਮੱਥਾ ਟੇਕਿਆ ਤੇ ਡੇਰੇ ਦੇ ਮੌਜੂਦਾ...
ਹਵਾ ਪ੍ਰਦੂਸ਼ਣ ਕੰਟਰੋਲ ਕਰਨ ਲਈ ਸੁਪਰੀਮ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਦਿੱਤਾ 24 ਘੰਟਿਆਂ ਦਾ ਸਮਾਂ, ਲਾਈ ਫਿਟਕਾਰ
. . .  about 1 hour ago
ਨਵੀਂ ਦਿੱਲੀ, 2 ਦਸੰਬਰ - ਦਿੱਲੀ - ਐਨ.ਸੀ.ਆਰ. ਵਿਚ ਹਵਾ ਪ੍ਰਦੂਸ਼ਣ 'ਤੇ ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਉਦਯੋਗਿਕ ਅਤੇ ਵਾਹਨਾਂ ਦੇ ਪ੍ਰਦੂਸ਼ਣ ਨੂੰ ਲੈ ਕੇ ਗੰਭੀਰ ਹਾਂ। ਉਨ੍ਹਾਂ ਨੇ ਦਿੱਲੀ ਸਰਕਾਰ ਨੂੰ ਫਿਟਕਾਰ ਲਾਉਂਦੇ ਹੋਏ ਕਿਹਾ ਕਿ ਤੁਸੀਂ ਸਾਡੇ ਮੋਢਿਆਂ ਤੋਂ ਗੋਲੀਆਂ ਨਹੀਂ ਚਲਾ ਸਕਦੇ, ਤੁਹਾਨੂੰ ਕਦਮ ਚੁੱਕਣੇ ਪੈਣਗੇ...
ਦਿੱਲੀ - ਐਨ.ਸੀ.ਆਰ. ਵਿਚ ਹਵਾ ਪ੍ਰਦੂਸ਼ਣ : ਸੁਪਰੀਮ ਕੋਰਟ ਨੇ ਸਕੂਲ ਖੋਲ੍ਹਣ ਲਈ ਦਿੱਲੀ ਸਰਕਾਰ ਨੂੰ ਲਾਈ ਫਿਟਕਾਰ
. . .  about 1 hour ago
ਨਵੀਂ ਦਿੱਲੀ, 2 ਦਸੰਬਰ - ਦਿੱਲੀ - ਐਨ.ਸੀ.ਆਰ. ਵਿਚ ਹਵਾ ਪ੍ਰਦੂਸ਼ਣ 'ਤੇ ਸੁਪਰੀਮ ਕੋਰਟ ਨੇ ਸ਼ਹਿਰ ਵਿਚ ਵੱਧ ਰਹੇ ਹਵਾ ਪ੍ਰਦੂਸ਼ਣ ਦੇ ਪੱਧਰ ਦੇ ਵਿਚਕਾਰ ਸਕੂਲ ਖੋਲ੍ਹਣ ਲਈ ਦਿੱਲੀ ਸਰਕਾਰ ਦੀ ਖਿਚਾਈ ਕੀਤੀ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ...
ਚੰਨੀ 'ਤੇ ਕੇਜਰੀਵਾਲ ਦਾ ਨਿਸ਼ਾਨਾ, ਕਿਹਾ - ਮੇਰਾ ਰੰਗ ਕਾਲਾ ਹੋ ਸਕਦਾ ਹੈ ਪਰ ਮੇਰੀ ਨੀਯਤ ਸਾਫ਼
. . .  57 minutes ago
ਅੰਮ੍ਰਿਤਸਰ, 2 ਦਸੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਏਅਰਪੋਰਟ ਪਹੁੰਚੇ ਹਨ, ਜਿੱਥੋਂ ਦੀ ਉਹ ਅੱਗੇ ਪਠਾਨਕੋਟ ਲਈ ਰਵਾਨਾ ਹੋਣਗੇ | ਜ਼ਿਕਰਯੋਗ ਹੈ ਕਿ ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਚੰਨੀ 'ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਮੇਰਾ ਰੰਗ ਕਾਲਾ ਹੋ...
ਅਥਲੀਟ ਸੇਵਾਮੁਕਤ ਅਧਿਆਪਕ ਦੇ ਤਪਾ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 2 hours ago
ਤਪਾ ਮੰਡੀ, 2 ਦਸੰਬਰ (ਪ੍ਰਵੀਨ ਗਰਗ) - ਵਾਰਾਣਸੀ (ਯੂ.ਪੀ) ਵਿਖੇ 28 ਸੂਬਿਆਂ ਦੀ ਹੋਈ ਅਥਲੈਟਿਕਸ ਮੀਟ ਦੌਰਾਨ ਕਾਂਸੀ ਦਾ ਤਗਮਾ ਜੇਤੂ ਸੇਵਾਮੁਕਤ ਅਧਿਆਪਕ ਸੁਰਿੰਦਰ ਕੁਮਾਰ (78) ਪੁੱਤਰ ਮੋਤੀ ਰਾਮ ਵਾਸੀ ਤਪਾ ਦੇ ਤਪਾ ਪਹੁੰਚਣ 'ਤੇ ਸ਼ਹਿਰ ਦੇ ਸਮੂਹ ਕਲੱਬਾਂ ...
ਰਾਜ ਸਭਾ ਦੇ ਮੈਂਬਰਾਂ ਦੀ ਮੁਅੱਤਲੀ ਵਿਰੁੱਧ ਵਿਰੋਧੀ ਧਿਰਾਂ ਦਾ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 2 ਦਸੰਬਰ - ਰਾਜ ਸਭਾ ਦੇ 12 ਵਿਰੋਧੀ ਮੈਂਬਰਾਂ ਦੀ ਮੁਅੱਤਲੀ ਵਿਰੁੱਧ ਵਿਰੋਧੀ ਧਿਰ ਦੇ ਨੇਤਾ ਕਾਲੀਆਂ ਪੱਟੀਆਂ ਬੰਨ੍ਹ ਕੇ ...
ਸੀਰਮ ਇੰਸਟੀਚਿਊਟ ਆਫ਼ ਇੰਡੀਆ ਨੇ ਬੂਸਟਰ ਖ਼ੁਰਾਕ ਦੇ ਤੌਰ 'ਤੇ ਕੋਵਿਸ਼ੀਲਡ ਲਈ ਡੀ.ਸੀ.ਜੀ.ਆਈ. ਦੀ ਮੰਗੀ ਮਨਜ਼ੂਰੀ
. . .  about 2 hours ago
ਨਵੀਂ ਦਿੱਲੀ, 2 ਦਸੰਬਰ - ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸੀਰਮ ਇੰਸਟੀਚਿਊਟ ਆਫ਼ ਇੰਡੀਆ ਨੇ ਦੇਸ਼ ਵਿਚ ਵੈਕਸੀਨ ਦੇ ਢੁਕਵੇਂ ਸਟਾਕ ਦਾ ਹਵਾਲਾ ਦਿੰਦੇ ਹੋਏ ਕੋਵਿਸ਼ੀਲਡ ਲਈ ਭਾਰਤ ਦੇ ਡਰੱਗ ਰੈਗੂਲੇਟਰ ਤੋਂ ਮਨਜ਼ੂਰੀ ਮੰਗੀ ਹੈ ਅਤੇ ਨਵੇਂ ...
ਵਰਲਡ ਅਥਲੈਟਿਕਸ ਨੇ ਅੰਜੂ ਬੌਬੀ ਜਾਰਜ ਨੂੰ ਵੁਮੈਨ ਆਫ਼ ਦਿ ਈਅਰ ਐਵਾਰਡ ਨਾਲ ਕੀਤਾ ਸਨਮਾਨਿਤ
. . .  about 2 hours ago
ਨਵੀਂ ਦਿੱਲੀ, 2 ਦਸੰਬਰ - ਵਰਲਡ ਅਥਲੈਟਿਕਸ ਨੇ ਭਾਰਤ ਦੀ ਦੌੜਾਕ ਅੰਜੂ ਬੌਬੀ ਜਾਰਜ ਨੂੰ ਵੁਮੈਨ ਆਫ਼ ਦਿ ਈਅਰ ਐਵਾਰਡ ਨਾਲ ਸਨਮਾਨਿਤ ਕੀਤਾ ਹੈ। ਵਿਸ਼ਵ ਅਥਲੈਟਿਕਸ ਨੇ ਉਸ ਨੂੰ ਇਹ ਪੁਰਸਕਾਰ ਭਾਰਤ ਵਿਚ ਖੇਡ ਨੂੰ ਉਤਸ਼ਾਹਿਤ ਕਰਨ ਅਤੇ ਵੱਡੀ ਗਿਣਤੀ ਵਿਚ ...
ਕੇਂਦਰੀ ਸਿਹਤ ਮੰਤਰੀ ਦੀ ਅੱਜ ਫਿਰ ਬੈਠਕ
. . .  about 3 hours ago
ਨਵੀਂ ਦਿੱਲੀ, 2 ਦਸੰਬਰ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ ਅੱਜ ਰਾਜਾਂ ਨਾਲ ਏਅਰਪੋਰਟ ਸਕਰੀਨਿੰਗ ਅਤੇ ਨਿਗਰਾਨੀ 'ਤੇ ਏਅਰਪੋਰਟ ਪਬਲਿਕ ਹੈਲਥ ਅਧਿਕਾਰੀਆਂ (ਏ.ਪੀ.ਐਚ.ਓਜ਼.) ਅਤੇ ਪੋਰਟ ਹੈਲਥ ਅਧਿਕਾਰੀਆਂ ...
2024 ਦੀਆਂ ਲੋਕ ਸਭਾ ਚੋਣਾਂ 'ਤੇ ਬੋਲੇ ਗੁਲਾਮ ਨਬੀ ਆਜ਼ਾਦ, ਕਿਹਾ - ਮੈਨੂੰ ਨਹੀਂ ਲੱਗਦਾ ਕਿ ਕਾਂਗਰਸ ਦੇ 300 ਸਾਂਸਦ ਆਉਣਗੇ
. . .  about 4 hours ago
ਪੁੰਛ,2 ਦਸੰਬਰ - ਜੰਮੂ-ਕਸ਼ਮੀਰ ਦੇ ਪੁੰਛ ਵਿਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ, ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਪਾਰਟੀ ਅਗਲੀਆਂ ਆਮ ਚੋਣਾਂ...
ਪਾਕਿਸਤਾਨ ਅਤੇ ਰੂਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਨੇ ਰੱਖਿਆ, ਸਾਈਬਰ ਸੁਰੱਖਿਆ ਸਹਿਯੋਗ 'ਤੇ ਕੀਤੀ ਚਰਚਾ
. . .  about 4 hours ago
ਇਸਲਾਮਾਬਾਦ, 2 ਦਸੰਬਰ - ਪਾਕਿਸਤਾਨ ਅਤੇ ਰੂਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਨੇ ਬੁੱਧਵਾਰ ਨੂੰ ਮਾਸਕੋ 'ਚ ਵਿਆਪਕ ਪੱਧਰ 'ਤੇ ਗੱਲਬਾਤ ਕੀਤੀ, ਜਿਸ ਨੂੰ ਬਹੁਤ ਸਾਰੇ ਲੋਕ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਦਿਸ਼ਾ 'ਚ ਵੱਡੀ ਛਲਾਂਗ ਵਜੋਂ ਦੇਖ ਰਹੇ ਹਨ...
ਅਫ਼ਗਾਨਿਸਤਾਨ ਤੋਂ ਕੱਢੇ ਗਏ ਲੋਕਾਂ ਨਾਲ ਰੂਸੀ ਜਹਾਜ਼ ਉਤਰਿਆ ਮਾਸਕੋ ਖੇਤਰ ਵਿਚ
. . .  about 4 hours ago
ਮਾਸਕੋ, 2 ਦਸੰਬਰ - ਰੂਸ ਅਤੇ ਅਫ਼ਗਾਨਿਸਤਾਨ ਦੇ ਨਾਗਰਿਕਾਂ ਨੂੰ ਲੈ ਕੇ ਕਾਬੁਲ ਤੋਂ ਤੀਜਾ ਜਹਾਜ਼ ਮਾਸਕੋ ਨੇੜੇ ਚੱਕਾਲੋਵਸਕੀ ਹਵਾਈ ਅੱਡੇ 'ਤੇ ਉਤਰਿਆ ਹੈ, ਰੂਸੀ ਰੱਖਿਆ ਮੰਤਰਾਲੇ ਨੇ ਇਕ ਬਿਆਨ ਵਿਚ ਇਹ ਜਾਣਕਾਰੀ ਦਿੱਤੀ | ਜ਼ਿਕਰਯੋਗ ਹੈ ਕਿ...
ਦੱਖਣੀ ਅਫਰੀਕਾ 'ਚ ਕੋਵਿਡ ਨਾਲ ਸੰਕਰਮਣ ਦੇ ਮਾਮਲਿਆਂ 'ਚ ਹੋਇਆ ਵਾਧਾ
. . .  about 5 hours ago
ਜੋਹਾਨਸਬਰਗ, 2 ਦਸੰਬਰ - ਕੋਵਿਡ ਦੇ ਨਵੇਂ ਵੇਰੀਐਂਟ ਓਮੀਕਰੋਨ ਦੀ ਪਛਾਣ ਹੋਣ ਤੋਂ ਬਾਅਦ ਦੱਖਣੀ ਅਫਰੀਕਾ 'ਚ ਕੋਵਿਡ ਨਾਲ ਸੰਕਰਮਣ ਦੇ ਮਾਮਲਿਆਂ 'ਚ 403 ਫੀਸਦੀ ਦਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਇਨਫੈਕਸ਼ਨ ਦੀ ਦਰ ਵੀ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਅਤੇ ਸਿੱਧੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 1 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਾਰਟੀ ਆਗੂ ਰਾਹੁਲ ਗਾਂਧੀ ਨਾਲ ਮੀਟਿੰਗ ਕਰਨ ਤੋਂ ਬਾਅਦ ਆਪਣੀ ਰਿਹਾਇਸ਼ ਤੋਂ ...
ਐੱਸ. ਓ. ਆਈ. ਛੱਡ ਕਾਂਗਰਸ 'ਚ ਗਏ ਪਰਮਿੰਦਰ ਭਾਜਪਾ 'ਚ ਹੋਏ ਸ਼ਾਮਿਲ
. . .  1 day ago
23 ਦੇਸ਼ਾਂ 'ਚ ਮਿਲੇ ਓਮੀਕਰੋਨ ਵੇਰੀਐਂਟ ਦੀ ਪੁਸ਼ਟੀ, ਸੰਖਿਆ ਵਧਣ ਦੀ ਸੰਭਾਵਨਾ- ਡਬਲਯੂ. ਐਚ. ਓ.
. . .  1 day ago
ਨਵੀਂ ਦਿੱਲੀ : ਅਮਿਤ ਸ਼ਾਹ ਨੇ ਮਨਜਿੰਦਰ ਸਿੰਘ ਸਿਰਸਾ ਦਾ ਕੀਤਾ ਸਵਾਗਤ
. . .  1 day ago
ਗੁਰੂਗ੍ਰਾਮ: ਪੈਸੇ ਲਈ ਆਪਣੇ ਪਿਤਾ ਦੀ ਹੱਤਿਆ ਦੇ ਮਾਮਲੇ 'ਚ ਨੌਜਵਾਨ ਗ੍ਰਿਫ਼ਤਾਰ
. . .  1 day ago
ਗੁਰੂਗ੍ਰਾਮ, 1ਦਸੰਬਰ-ਹਰਿਆਣਾ ਦੇ ਗੁਰੂਗ੍ਰਾਮ ਕ੍ਰਾਈਮ ਬਰਾਂਚ ਦੇ ਐੱਸ.ਪੀ. ਪ੍ਰੀਤਪਾਲ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿਤਾ ਵਲੋਂ ਆਪਣੇ ਪੁੱਤਰ ਨੂੰ ਪੈਸੇ ਨਾ ਦੇਣ 'ਤੇ ਪੁੱਤਰ ਨੇ ਆਪਣੇ ਪਿਤਾ ਦੀ ਕੈਂਚੀ ਮਾਰ ਕੇ ਹੱਤਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਅੱਸੂ ਸੰਮਤ 553

ਅੰਮ੍ਰਿਤਸਰ / ਦਿਹਾਤੀ

ਸਠਿਆਲਾ ਕਾਲਜ 'ਚੋਂ ਸਹਾਇਕ ਪੋਫ਼ੈਸਰਾਂ ਨੂੰ ਕੱਢਣ 'ਤੇ ਰੋਸ ਮੁਜ਼ਾਹਰਾ

ਸਠਿਆਲਾ, 25 ਸਤੰਬਰ (ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ ਚਲ ਰਹੇ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ 'ਚ ਸਹਾਇਕ ਪ੍ਰੋਫੈਸਰ ਦੀਆਂ ਸੇਵਾਵਾਂ ਖ਼ਤਮ ਕਰਨ 'ਤੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਸਹਾਇਕ ਪ੍ਰੋ: ਡਾ. ਗੁਰਪ੍ਰੀਤ ਸਿੰਘ, ਪ੍ਰੋ: ਡਾ. ਜਤਿੰਦਰ ਕੌਰ (ਪੰਜਾਬੀ ਵਿਭਾਗ) ਪ੍ਰੋ: ਡਾ. ਅਰੁਣ ਗੋਸਾੲੀਂ (ਅੰਗਰੇਜ਼ੀ ਵਿਭਾਗ) ਨੇ ਦੱਸਿਆ ਹੈ ਕਿ ਕਾਲਜ ਦੇ ਓ. ਐੱਸ.ਡੀ. ਵਲੋਂ ਤਿਆਰ ਕੀਤਾ ਗਿਆ ਅਕਾਦਮਿਕ ਸਾਲ 2021-22 ਦੇ ਟਾਈਮ ਟੇਬਲ ਦੇ ਅਨੁਸਾਰ ਕਲਾਸਾਂ ਨੂੰ ਮਰਜ਼ ਕੀਤਾ ਗਿਆ ਹੈ | ਉਨ੍ਹਾਂ ਨੇ ਦੱਸਿਆ ਹੈ ਕਿ ਬੀ.ਏ, ਬੀ.ਐੱਸ.ਸੀ., ਕੰਪਿਊਟਰ ਸਾਇੰਸ, ਬੀ.ਐੱਸ.ਸੀ., ਨਾਨ ਮੈਡੀਕਲ ਅਤੇ ਬੀ.ਕਾਮ ਦੇ ਸਮੈਸਟਰ ਪਹਿਲਾ, ਤੀਜਾ ਅਤੇ ਪੰਜਵਾਂ ਦੀਆਂ ਕਲਾਸਾਂ ਨੂੰ ਮਰਜ਼ ਕਰਕੇ ਸਾਨੂੰ ਰਿਲੀਵ ਕਰਨ ਦੀ ਨੀਤੀ ਘੜੀ ਗਈ ਹੈ | ਉਨ੍ਹਾਂ ਨੇ ਦੱਸਿਆ ਹੈ ਕਿ ਅਸੀਂ ਪਿਛਲੇ 8 ਸਾਲਾ ਤੋਂ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਚ ਬਤੌਰ ਸਹਾਇਕ ਪ੍ਰੋਫੈਸਰ ਦੇ ਤੌਰ ਤੇ ਨੌਕਰੀ ਕਰ ਰਹੇ ਹਾਂ ਤੇ ਜਿਹੜੇ ਅਧਿਆਪਕ 12 ਮਹੀਨੇ ਕੰਮ ਕਰਦੇ ਹਨ ਤੇ ਉਹ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਗਏ ਹਨ ਤਾਂ ਕਿ ਉਹ ਤਨਖਾਹ ਲੈ ਸਕਣ | ਉਨ੍ਹਾਂ ਨੇ ਕਿਹਾ ਹੈ ਕਿ ਇਕ ਪਾਸੇ ਪੰਜਾਬ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਰੁਜ਼ਗਾਰ ਮੇਲੇ ਲਗਾ ਰਹੀ ਹੈ ਤੇ ਦੂਸਰੇ ਪਾਸੇ ਰੁਜ਼ਗਾਰ ਖੋਹੇ ਜਾ ਰਹੇ ਹਨ | ਉਨ੍ਹਾਂ ਨੇ ਕਿਹਾ ਹੈ ਕਿ ਜਦ ਤੱਕ ਓ.ਐੱਸ.ਡੀ. ਵਲੋਂ ਅਲੱਗ ਅਲੱਗ ਕਲਾਸਾਂ ਨਹੀਂ ਕੀਤੀਆਂ ਜਾਂਦੀਆਂ, ਉਨਾ ਚਿਰ ਤੱਕ ਅਧਿਆਪਕਾਂ ਵਲੋਂ ਸ਼ਾਂਤਮਈ ਰੋਸ ਮੁਜ਼ਾਹਰੇ ਜਾਰੀ ਰਹਿਣਗੇ | ਇਸ ਮੌਕੇ ਤੇ ਕਾਲਜ ਦੇ ਓ.ਐੱਸ.ਡੀ. ਡਾ. ਕਮਲੇਸ਼ ਸਿੰਘ ਦੁੱਗਲ ਨੇ ਦੱਸਿਆ ਹੈ ਕਿ ਯੂਨੀਵਰਸਿਟੀ ਦੇ ਨਿਯਮਾਂ ਅਨੁਸਾਰ 21 ਸਹਾਇਕ ਪ੍ਰੋਫੈਸਰਾਂ ਵਿਚੋਂ ਤਿੰਨ ਸਹਾਇਕ ਪ੍ਰੋਫੈਸਰ ਯੋਗਤਾ ਨਹੀਂ ਰੱਖਦੇ ਹਨ ਤੇ 17 ਸਹਾਇਕ ਪ੍ਰੋਫੈਸਰ ਯੋਗ ਹਨ | ਉਨ੍ਹਾਂ ਨੇ ਕਿਹਾ ਹੈ ਕਿ ਯੂਨੀਵਰਸਿਟੀ ਵਲੋਂ ਪੰਜਾਬੀ ਦੇ ਰੈਗੂਲਰ ਪ੍ਰੋਫੈਸਰ ਭੇਜ ਦਿੱਤੇ ਹਨ | ਤਿੰਨ ਸਹਾਇਕ ਪ੍ਰੋਫੈਸਰਾਂ ਦਾ ਵਰਕਲੋਡ ਨਹੀਂ ਬਣਦਾ ਹੈ ਤੇ ਉਹ ਕੇਵਲ ਲੈਕਚਰਬੇਸ 'ਤੇ ਕੰਮ ਕਰਦੇ ਸਨ, ਯੁਨੀਵਰਸਿਟੀ ਦੇ ਨਿਯਮਾਂ ਅਨੁਸਾਰ ਯੋਗ ਨਹੀਂ ਹਨ, ਜਿਸ ਕਰਕੇ ਉਨ੍ਹਾਂ ਨੂੰ ਕਾਲਜ 'ਚੋਂ ਰਿਲੀਵ ਕੀਤਾ ਗਿਆ ਹੈ |

ਸਮਾਜ ਸੇਵਕ ਸਭਾ ਰਈਆ ਵਲੋਂ ''ਰੁੱਖਾਂ ਦੀ ਸਾਡੇ ਜੀਵਨ ਵਿਚ ਮਹੱਤਤਾ'' ਵਿਸ਼ੇ 'ਤੇ ਅੱਠਵਾਂ ਸੈਮੀਨਾਰ

ਰਈਆ, 25 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸਮਾਜ ਸੇਵਕ ਸਭਾ ਰਈਆ ਵਲੋਂ 'ਰੁੱਖਾਂ ਦੀ ਸਾਡੇ ਜੀਵਨ ਵਿਚ ਮਹੱਤਤਾ,' ਵਿਸ਼ੇ 'ਤੇ ਅੱਠਵਾਂ ਸੈਮੀਨਾਰ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥਾ ਬੀਬੀ ਭਾਨੀ ਜੀ ਦੇ ਸਹਿਯੋਗ ਨਾਲ ਵੱਡਾ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਾਲਮੀਕ ਆਦਿ ਧਰਮ ਸਮਾਜ ਵਲੋਂ ਡੀ. ਐੱਸ. ਪੀ. ਦਫਤਰ ਦੇ ਸਾਹਮਣੇ ਰੋਸ ਧਰਨਾ

ਮਜੀਠਾ, 25 ਸਤੰਬਰ (ਸਹਿਮੀ)-ਵਾਲਮੀਕ ਆਦਿ ਧਰਮ ਸਮਾਜ ਭਾਰਤ ਵਲੋਂ ਬਲਾਕ ਪ੍ਰਧਾਨ ਸਾਬਾ ਭੰਗਵਾਂ ਦੀ ਅਗਵਾਈ ਵਿਚ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਡੀ.ਐੱਸ.ਪੀ. ਮਜੀਠਾ ਦੇ ਦਫਤਰ ਸਾਹਮਣੇ ਰੋਸ ਧਰਨਾ ਦਿੱਤਾ ਗਿਆ | ਦਿਤੇ ਗਏ ਇਸ ਰੋਸ ਧਰਨੇ ਨੂੰ ਪੁਲਿਸ ਵਲੋਂ ਅੱਖੋਂ ...

ਪੂਰੀ ਖ਼ਬਰ »

ਮਿਡ ਡੇ ਮੀਲ ਵਰਕਰਾਂ ਨੇ ਮੋਦੀ ਸਰਕਾਰ ਵਿਰੁੱਧ ਕੀਤਾ ਮੁਜ਼ਾਹਰਾ

ਅਜਨਾਲਾ, 25 ਸਤੰਬਰ (ਐਸ.ਪ੍ਰਸ਼ੋਤਮ)-ਇੱਥੇ ਮਿਡ-ਡੇ ਮੀਲ ਵਰਕਰ ਯੂਨੀਅਨ (ਸੀਟੂ) ਪੰਜਾਬ ਕਨਵੀਨਰ ਸੁਮਨ ਰਾਣੀ ਦੀ ਪ੍ਰਧਾਨਗੀ ਹੇਠ ਮੋਦੀ ਸਰਕਾਰ ਵਿਰੁੱਧ ਤਹਿਸੀਲ ਕੰਪਲੈਕਸ ਵਿਖੇ ਤਹਿਸੀਲ ਪੱਧਰੀ ਆਗੂਆਂ ਵਲੋਂ ਕਰਵਾਈ ਗਈ ਰੋਸ ਮੀਟਿੰਗ ਨੁਮਾ ਮੁਜ਼ਾਹਰੇ 'ਚ ਮੋਦੀ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਦੀ ਸੀਟ 'ਆਪ' ਸ਼ਾਨ ਨਾਲ ਜਿੱਤੇਗੀ-ਕੁੰਵਰ ਵਿਜੇ ਪ੍ਰਤਾਪ

ਜੰਡਿਆਲਾ ਗੁਰੂ, 24 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਆਮ ਆਦਮੀ ਪਾਰਟੀ ਦੀ ਭਰਵੀਂ ਮੀਟਿੰਗ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਹਰਭਜਨ ਸਿੰਘ ਈ. ਟੀ. ਓ. ਦੇ ਗ੍ਰਹਿ ਜੰਡਿਆਲਾ ਗੁਰੂ ਵਿਖੇ ਹੋਈ ਜਿਸ 'ਚ ਵਿਸ਼ੇਸ਼ ਤੌਰ 'ਤੇ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ...

ਪੂਰੀ ਖ਼ਬਰ »

ਕਾਂਗਰਸ 2022'ਚ ਵੱਡੇ ਫਰਕ ਨਾਲ ਜਿੱਤ ਕੇ ਫਿਰ ਸਰਕਾਰ ਬਣਾਏਗੀ- ਕੱਥੂਨੰਗਲ, ਸੱਚਰ

ਜੇਠੂਵਾਲ, 25 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਮਾਝੇ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ...

ਪੂਰੀ ਖ਼ਬਰ »

ਰੰਧਾਵਾ ਦੇ ਉਪ ਮੁੱਖ ਮੰਤਰੀ ਬਣਨ ਨਾਲ ਮਾਝੇ ਦਾ ਮਾਣ ਵਧਿਆ-ਬੱਲ

ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੀ ਸਮੁੱਚੀ ਹਾਈਕਮਾਂਡ ਵਲੋਂ ਮਾਝੇ ਦੇ ਦਿੱਗਜ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਪ ਮੁੱਖ ਮੰਤਰੀ ਬਣਾ ਕੇ ਮਾਝੇ ਦਾ ਮਾਣ ਵਧਾਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸਾਬਕਾ ਸੰਯੁਕਤ ...

ਪੂਰੀ ਖ਼ਬਰ »

ਯੂਥ ਵਰਕਰ ਰਣੀਕੇ ਦੀ ਅਗਵਾਈ 'ਚ ਅਕਾਲੀ ਬਸਪਾ ਲੋਕਪੱਖੀ ਨੀਤੀਆਂ ਤੋਂ ਲੋਕਾਂ ਨੂੰ ਘਰ-ਘਰ ਜਾਕੇ ਜਾਣੂੰ ਕਰਾਉਣਗੇ- ਬੁੱਟਰ, ਮੰਨੂੰ

ਜੇਠੂਵਾਲ, 25 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਹੀ ਸੋਚ ਤੇ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਸਦਕਾ ਸੂਬੇ 'ਚ ਅਕਾਲੀ ਦਲ ਦੀ ਦਿਨੋਂ- ਦਿਨ ਚੜ੍ਹਤ ਵੱਧ ਰਹੀ ਹੈ | ਕਿਉਂ ਕਿ ਉਨ੍ਹਾਂ ਵਲੋਂ ਜੋ ਸੂਬੇ ਵਿਚ ...

ਪੂਰੀ ਖ਼ਬਰ »

ਸਰਕਾਰੀਆ ਨੂੰ ਮੁੜ ਕੈਬਨਿਟ ਮੰਤਰੀ ਲਏ ਜਾਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ-ਸੂਹਰਾ

ਚੋਗਾਵਾਂ, 25 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਕਾਂਗਰਸ ਹਾਈ ਕਮਾਂਡ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਲਗਾਤਾਰ ਹੈਟਿ੍ਕ ਜੇਤੂ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਮੁੜ ਪੰਜਾਬ ਕੈਬਨਿਟ ਮੰਤਰੀ ਲਏ ਜਾਣ ਤੇ ਇਹ ਸਾਬਤ ਕਰਦਾ ਹੈ ਕਿ ਸੁੱਖ ...

ਪੂਰੀ ਖ਼ਬਰ »

ਸੂਬੇ 'ਚ ਅਕਾਲੀ ਦਲ ਦੀ ਚੜ੍ਹਤ ਬਰਕਰਾਰ- ਮਨਪ੍ਰੀਤ ਉਪਲ

ਜੇਠੂਵਾਲ, 25 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਲਕਾ ਮਜੀਠਾ ਦੇ ਵਿਧਾਇਕ ਸ: ਬਿਕਰਮ ਸਿੰਘ ਮਜੀਠੀਆ ਦੀ ਉਚ ਸੋਚ ਸਦਕਾ ਸ਼ੋ੍ਰਮਣੀ ਅਕਾਲੀ ਦਲ ਦੀ ਹਰਮਨ ਪਿਆਰਤਾ ਦਿਨ ਬ ਦਿਨ ਵੱਧ ਰਹੀ ਹੈ ਅਤੇ ਅਕਾਲੀ ਦਲ ...

ਪੂਰੀ ਖ਼ਬਰ »

ਸੰਯੁਕਤ ਮੋਰਚੇ ਵਲੋਂ ਕੱਲ੍ਹ ਨੂੰ ਭਾਰਤ ਬੰਦ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਭਾਕਿਓ ਨੇ ਕੱਢਿਆ ਮੋਟਰਸਾਈਕਲ ਮਾਰਚ

ਮਜੀਠਾ, 25 ਸਤੰਬਰ (ਜਗਤਾਰ ਸਿੰਘ ਸਹਿਮੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ, ਪਰਾਲੀ ਸਾੜਨ ਦਾ ਕਾਨੂੰਨ ਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਵਾਉਣ ਲਈ ਵਿੱਢੇ ਗਏ ਸੰਘਰਸ਼ ਤਹਿਤ 27 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਸਫਲ ...

ਪੂਰੀ ਖ਼ਬਰ »

ਪਿੰਡ ਮੁੱਛਲ ਵਿਖੇ ਪਾਣੀ ਦੇ ਨਿਕਾਸ ਨੂੰ ਲੈ ਕੇ ਅਕਾਲੀ ਦਲ ਨੇ ਲਾਇਆ ਧਰਨਾ

ਟਾਂਗਰਾ, 25 (ਹਰਜਿੰਦਰ ਸਿੰਘ ਕਲੇਰ) - ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਿੰਡਾਂ ਵਿਚ ਰਾਜਨੀਤੀ ਦਾ ਸਿਆਸੀ ਅਖਾੜਾ ਬਣਨਾ ਸ਼ੁਰੂ ਹੋ ਗਿਆ ਹੈ | ਇਸੇ ਕੜੀ ਤਹਿਤ ਪਿੰਡ ਮੁੱਛਲ ਦੀ ਗਰਾਮ ਪੰਚਾਇਤ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਇਕ ਪਿੰਡ ਵਾਲੇ ਛੱਪੜ ...

ਪੂਰੀ ਖ਼ਬਰ »

ਪਾਕਿ ਨਾਗਰਿਕ 5 ਦਿਨ ਬਾਅਦ ਵੀ ਅਟਾਰੀ ਸਰਹੱਦ 'ਤੇ ਖੁੱਲ੍ਹੇ ਅਸਮਾਨ ਥੱਲੇ ਗੁਜ਼ਾਰ ਰਹੇ ਹਨ ਰਾਤਾਂ

ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ)-ਕੋਵਿਡ 19 ਕਾਰਨ ਭਾਰਤ 'ਚ 2 ਸਾਲ ਤੋਂ ਠਹਿਰੇ 99 ਪਾਕਿਸਤਾਨੀ ਨਾਗਰਿਕ 5 ਦਿਨ ਪਹਿਲਾਂ ਅਟਾਰੀ ਸਰਹੱਦ 'ਤੇ ਪਹੁੰਚੇ ਸਨ | ਉਨ੍ਹਾਂ ਕੋਲ ਪਾਕਿਸਤਾਨ ਜਾਣ ਲਈ ਪੁਲਿਸ ਕਲੀਅਰੈਂਸ ਸਰਟੀਫਿਕੇਟ ਤੇ ਆਰ ਟੀ. ਪੀ. ਸੀ. ਆਰ. ਟੈਸਟ ਰਿਪੋਰਟ ...

ਪੂਰੀ ਖ਼ਬਰ »

ਖ਼ਾਲਸਾ ਅਕੈਡਮੀ ਦੇ ਮੈਡਮ ਸ਼ੀਤਲ ਸੋਨੀ ਬੈੱਸਟ ਅਧਿਆਪਕ ਐਵਾਰਡ ਨਾਲ ਸਨਮਾਨਿਤ

ਚੌਕ ਮਹਿਤਾ, 25 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ ਵਿੱਦਿਅਕ ਤੇ ਤਕਨੀਕੀ ਖੇਤਰ 'ਚ ਮਾਰ ਰਿਹਾ ਮੱਲਾਂ-ਚੇਅਰਮੈਨ ਚੰਦੀ

ਜੇਠੂਵਾਲ, 25 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)¸ਅੰਮਿ੍ਤਸਰ ਬਟਾਲਾ ਜੀ. ਟੀ. ਰੋਡ 'ਤੇ ਸਥਿਤ ਗਲੋਬਲ ਇੰਸਟੀਚਿਊਟਸ ਸੋਹੀਆਂ ਖੁਰਦ ਅੰਮਿ੍ਤਸਰ ਪੰਜਾਬ 'ਚ ਤਕਨੀਕੀ ਤੇ ਵਿੱਦਿਅਕ ਖੇਤਰ ਦੇ ਨਾਲ ਨਾਲ ਖੇਡਾਂ 'ਚ ਮਾਰ ਰਿਹਾ ਮੱਲਾਂ ਅਤੇ ਵਿਦਿਆਰਥੀਆਂ ਲਈ ਇਕ ਵਰਦਾਨ ਸਾਬਤ ...

ਪੂਰੀ ਖ਼ਬਰ »

4 ਕਿੱਲੋ ਭੁੱਕੀ ਸਮੇਤ ਡਰਾਈਵਰ ਕਾਬੂ

ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦੇਹਾਤੀ ਦੇ ਐੱਸ.ਐੱਸ.ਪੀ ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਂਟੀ ਨਾਰਕੋਟੈੱਕ ਸੈੱਲ ਦੇ ਇੰਚਾਰਜ ਸਬ-ਇੰਸਪੈਕਟਰ ਨਰਿੰਦਰ ਸਿੰਘ ਅਤੇ ਥਾਣਾ ਅਜਨਾਲਾ ਦੇ ਏ.ਐੱਸ.ਆਈ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਵਿਆਹ ਦਾ ਲਾਰਾ ਲਾ ਕੇ ਜਬਰ ਜਨਾਹ ਕਰਨ ਦੇ ਦੋਸ਼ 'ਚ ਨੌਜਵਾਨ ਕਾਬੂ

ਲੋਪੋਕੇ, 25 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਭੁੱਲਰ ਦੀ ਇਕ ਨਾਬਾਲਿਗ ਲੜਕੀ ਨਾਲ ਨੌਜਵਾਨ ਵਲੋਂ ਵਿਆਹ ਦਾ ਲਾਰਾ ਲਾ ਕੇ ਵਰਗਲਾ ਕੇ ਲੈ ਜਾਣ 'ਤੇ ਜਬਰ-ਜਨਾਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

27 ਨੂੰ ਭਾਰਤ ਬੰਦ ਸੰਬੰਧੀ ਲੋਕਾਂ ਨੂੰ ਕੀਤਾ ਲਾਮਬੰਦ

ਲੋਪੋਕੇ, 25 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਕੁੱਲ ਹਿੰਦ ਕਿਸਾਨ ਸਭਾ ਵਲੋਂ ਸੰਯੁਕਤ ਮੋਰਚੇ ਦੀ ਅਗਵਾਈ ਵਿਚ 27 ਸਤੰਬਰ ਨੂੰ ਭਾਰਤ ਬੰਦ ਦੇ ਸਬੰਧ ਵਿਚ ਜੋਗਾ ਸਿੰਘ ਆਵਾਣ ਦੀ ਅਗਵਾਈ 'ਚ ਬਲਾਕ ਚੋਗਾਵਾਂ ਦੇ ਪਿੰਡਾਂ 'ਚ ਲੋਕਾਂ ਨੂੰ ਲਾਮਬੰਧ ਕੀਤਾ ਗਿਆ | ਇਸ ਮੌਕੇ ਕਸਬਾ ...

ਪੂਰੀ ਖ਼ਬਰ »

ਇਤਿਹਾਸਿਕ ਕਸਬਾ ਰਮਦਾਸ ਦੀ ਕਾਇਆ ਕਲਪ ਕਰਨ ਵਾਸਤੇੇ ਪੰਜਾਬ ਸਰਕਾਰ ਹਰ ਸੰਭਵ ਯਤਨ ਕਰੇਗੀ-ਰੰਧਾਵਾ

ਗੱੱਗੋਮਾਹਲ, 25 ਸਤੰਬਰ (ਬਲਵਿੰਰ ਸਿੰਘ ਸੰਧੂ)-ਪੰਜਾਬ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਮਗਰੋ ਕਾਂਗਰਸੀ ਹਾਈ ਕਮਾਂਡ ਵੱਲੋ ਪੰਜਾਬ ਦੇ ਨਵੇ ਥਾਪੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਨ੍ਹਾਂ ਦੇ ਨੇੜਲੇ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਬਸਪਾ ਨੇ ਹਲਕਾ ਬਾਬਾ ਬਕਾਲਾ ਸਾਹਿਬ 'ਚ ਸਰਗਰਮੀਆਂ ਤੇਜ਼ ਕਰਨ ਲਈ ਮੁਹਿੰਮ ਵਿੱਢੀ

ਬਾਬਾ ਬਕਾਲਾ ਸਾਹਿਬ, 25 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਵਿਖੇ ਬਹੁਜਨ ਸਮਾਜ ਪਾਰਟੀ ਹਲਕਾ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਤਰਸੇਮ ਸਿੰਘ ਕਾਲੇਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਸਪਾ ਪੰਜਾਬ ਦੇ ਸੂਬਾਈ ਜਨਰਲ ...

ਪੂਰੀ ਖ਼ਬਰ »

ਗੁਰੂ ਕਾ ਬਾਗ ਦਾ ਸਾਲਾਨਾ ਖੇਡ ਮੇਲਾ ਮੁਲਤਵੀ

ਜਗਦੇਵ ਕਲਾਂ, 25 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਵਨ ਚਰਨ ਛੋਹ ਧਰਤੀ ਗੁਰਦੁਆਰਾ ਗੁਰੂ ਕਾ ਬਾਗ ਸਹਿਬ (ਘੁੱਕੇਵਾਲੀ) ਵਿਖੇ 5-6 ਅਕਤੂਬਰ ਨੂੰ ਹੋਣ ਵਾਲਾ ਸਲਾਨਾ ਖੇਡ ਮੇਲਾ ਅੱਜ ਗੁਰੂ ਕਾ ਬਾਗ ...

ਪੂਰੀ ਖ਼ਬਰ »

ਚੇਅਰਮੈਨ ਮਰੜੀ ਨੇ ਦਾਣਾ ਮੰਡੀ ਪਾਖਰਪੁਰਾ 'ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

ਜੈਂਤੀਪੁਰ, 25 ਸਤੰਬਰ (ਭੁਪਿੰਦਰ ਸਿੰਘ ਗਿੱਲ)-ਕਾਂਗਰਸ ਸਰਕਾਰ ਵਲੋਂ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖ਼ਰੀਦ ਕੀਤਾ ਜਾਵੇਗਾ ਅਤੇ ਕਿਸੇ ਵੀ ਕਿਸਾਨ ਭਰਾ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਅੰਮਿ੍ਤਸਰ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਜ਼ਿਲੇ ਭਰ 'ਚ 27 ਨੂੰ ਭਾਰਤ ਬੰਦ ਸੱਦੇ ਦਾ ਕਰੇਗੀ ਪੂਰਨ ਸਮਰਥਨ-ਦੁੱਧਰਾਏ

ਅਜਨਾਲਾ, 25 ਸਤੰਬਰ (ਐਸ.ਪ੍ਰਸ਼ੋਤਮ)-ਇਥੇ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪੱਧਰੀ ਦਫਤਰੀ ਕੰਪਲੈਕਸ ਵਿਖੇ ਸਭਾ ਦੇ ਜਿਲਾ ਪ੍ਰਧਾਨ ਸੁਰਜੀਤ ਸਿੰਘ ਦੁੱਧਰਾਏ ਦੀ ਪ੍ਰਧਾਨਗੀ ਹੇਠ ਕਰਵਾਈ ਗਈ ਤਹਿਸੀਲ ਪੱਧਰੀ ਮੀਟਿੰਗ ਚ ਦਿਹਾਤੀ ਮਜਦੂਰਾਂ ਦੀਆਂ ਸਾਬਕਾ ਕੈਪਟਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX