ਤਾਜਾ ਖ਼ਬਰਾਂ


ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਨੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  1 day ago
ਲੁਧਿਆਣਾ 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ..
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਮਲੇਰਕੋਟਲਾ ’ਚ ਐੱਫ.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 23 ਜਨਵਰੀ- ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 153ਏ ਤਹਿਤ ਮਲੇਰਕੋਟਲਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ...
ਵਿਜੈਇੰਦਰ ਸਿੰਗਲਾ ਜਿੰਨਾ ਭ੍ਰਿਸ਼ਟਾਚਾਰ ਪੰਜਾਬ 'ਚ ਕਿਸੇ ਨੇ ਨਹੀਂ ਕੀਤਾ- ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਸਭ ਤੋਂ ਵੱਧ ਭ੍ਰਿਸ਼ਟਾਚਾਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਅੱਸੂ ਸੰਮਤ 553

ਕਪੂਰਥਲਾ / ਫਗਵਾੜਾ

ਯੂ.ਪੀ.ਐੱਸ.ਸੀ. ਦੀ ਪ੍ਰੀਖਿਆ 'ਚ ਕਿਰਨਦੀਪ ਕੌਰ 331ਵਾਂ ਸਥਾਨ ਪ੍ਰਾਪਤ ਕਰਕੇ ਆਈ.ਏ.ਐੱਸ. ਅਫ਼ਸਰ ਬਣੀ

ਆਪਣੇ ਤਾਏ ਦੀ ਪ੍ਰੇਰਨਾ ਨਾਲ ਮੈਂ ਇਸ ਮੁਕਾਮ 'ਤੇ ਪੁੱਜਣ 'ਚ ਸਫਲ ਹੋਈ ਹਾਂ-ਕਿਰਨਦੀਪ ਕੌਰ
ਕਪੂਰਥਲਾ, 25 ਸਤੰਬਰ (ਅਮਰਜੀਤ ਕੋਮਲ)-ਯੂ.ਪੀ.ਐੱਸ.ਸੀ. ਵਲੋਂ ਲਈ ਗਈ ਪ੍ਰੀਖਿਆ ਵਿਚ ਆਲ ਇੰਡੀਆ ਪੱਧਰ 'ਤੇ 836 'ਚੋਂ 331ਵਾਂ ਰੈਂਕ ਪ੍ਰਾਪਤ ਕਰਨ ਵਾਲੀ ਕਪੂਰਥਲਾ ਦੀ ਕਿਰਨਦੀਪ ਕੌਰ ਨੇ ਆਈ.ਏ.ਐੱਸ. ਅਫ਼ਸਰ ਬਣਨ ਦਾ ਮਾਣ ਹਾਸਲ ਕੀਤਾ ਹੈ | ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਰਿਆਸਤੀ ਸ਼ਹਿਰ ਕਪੂਰਥਲਾ ਦੇ ਨਾਲ ਉਨ੍ਹਾਂ ਦੇ ਮਾਤਾ-ਪਿਤਾ ਦਾ ਨਾਂਅ ਵੀ ਰੌਸ਼ਨ ਹੋਇਆ ਹੈ | ਸ਼ਹਿਰ ਦੇ ਪ੍ਰੇਮ ਨਗਰ ਨਾਲ ਸਬੰਧਿਤ ਨਵਾਂ ਸ਼ਹਿਰ ਵਿਚ ਤਾਇਨਾਤ ਨਾਇਬ ਤਹਿਸੀਲਦਾਰ ਕੁਲਵਰਨ ਸਿੰਘ ਸਹੋਤਾ ਤੇ ਸਰਕਾਰੀ ਹਾਈ ਸਕੂਲ ਤੋਪਖ਼ਾਨਾ ਵਿਚ ਇੰਚਾਰਜ ਅਧਿਆਪਕ ਵਜੋਂ ਕਾਰਜਸ਼ੀਲ ਗੁਰਬਖ਼ਸ਼ ਕੌਰ ਦੀ ਇਸ ਹੋਣਹਾਰ ਪੁੱਤਰੀ ਨੇ ਆਪਣੇ ਜੀਵਨ ਵਿਚ ਜੋ ਟੀਚਾ ਮਿਥਿਆ ਸੀ, ਉਸ ਨੂੰ ਦਿਨ ਰਾਤ ਇਕ ਕਰਕੇ ਪੂਰਾ ਕਰਕੇ ਦਿਖਾਇਆ ਹੈ | ਕੁਲਵਰਨ ਸਿੰਘ ਤੇ ਗੁਰਬਖ਼ਸ਼ ਕੌਰ ਨੇ ਦੱਸਿਆ ਕਿ ਕਿਰਨਦੀਪ ਦੇ ਤਾਇਆ ਅਵਤਾਰ ਸਿੰਘ ਸਹੋਤਾ ਆਈ.ਏ.ਐੱਸ. ਅਧਿਕਾਰੀ ਸਨ ਤੇ ਛੋਟੀ ਹੁੰਦੀ ਹੀ ਉਹ ਇਹ ਕਿਹਾ ਕਰਦੀ ਸੀ ਕਿ ਉਹ ਆਪਣੇ ਤਾਏ ਵਾਂਗ ਵੱਡੀ ਹੋ ਕੇ ਅਫ਼ਸਰ ਬਣੇਗੀ | ਕਿਰਨਦੀਪ ਕੌਰ ਨੇ ਦੱਸਿਆ ਕਿ ਮੇਰੇ ਸੁਪਨੇ ਨੂੰ ਸਾਕਾਰ ਕਰਨ ਵਿਚ ਜਿੱਥੇ ਮੇਰੇ ਮਾਪਿਆਂ ਨੇ ਪੂਰਾ ਸਹਿਯੋਗ ਦਿੱਤਾ, ਉੱਥੇ ਮੇਰੇ ਤਾਇਆ ਅਵਤਾਰ ਸਿੰਘ ਸਹੋਤਾ ਮੁੱਖ ਪ੍ਰੇਰਨਾ ਸਰੋਤ ਰਹੇ, ਜਿਨ੍ਹਾਂ ਦੀ ਯੋਗ ਅਗਵਾਈ ਸਦਕਾ ਉਹ ਇਸ ਉੱਚੇ ਮੁਕਾਮ 'ਤੇ ਪੁੱਜੀ ਹੈ | ਉਨ੍ਹਾਂ ਕਿਹਾ ਕਿ ਐਮ.ਜੀ.ਐਨ. ਪਬਲਿਕ ਸਕੂਲ ਕਪੂਰਥਲਾ ਵਿਚ ਪੜ੍ਹਾਈ ਦੌਰਾਨ ਵੀ ਮੈਂ ਆਪਣੀਆਂ ਸਾਰੀਆਂ ਕਲਾਸਾਂ 'ਚੋਂ ਟਾਪਰ ਰਹੀ ਤੇ 12ਵੀਂ ਪਾਸ ਕਰਨ ਤੋਂ ਬਾਅਦ ਐਨ.ਆਈ.ਟੀ. ਇੰਸਟੀਚਿਊਟ ਜਲੰਧਰ ਤੋਂ ਬੀ.ਟੈੱਕ ਪਾਸ ਕੀਤੀ ਤੇ ਬਾਅਦ ਵਿਚ ਵਾਜੀਰਾਮ ਇੰਸਟੀਚਿਊਟ ਦਿੱਲੀ ਤੋਂ ਇਕ ਵਰ੍ਹੇ ਆਈ.ਏ.ਐੱਸ. ਦੀ ਕੋਚਿੰਗ ਲਈ ਤੇ ਕੋਚਿੰਗ ਦੌਰਾਨ ਹੀ ਉਸ ਨੇ ਪੀ.ਸੀ.ਐਸ. ਤੇ ਆਈ.ਏ.ਐੱਸ. ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਕਿਸਮਤ ਅਜ਼ਮਾਉਣੀ ਸ਼ੁਰੂ ਕਰ ਦਿੱਤੀ | ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਦੌਰਾਨ ਉਹ ਕਿਸੇ ਤਰ੍ਹਾਂ ਇੰਟਰਵਿਊ 'ਚੋਂ ਰਹਿ ਗਈ ਤੇ ਬੀਤੀ 18 ਜੂਨ ਨੂੰ ਪੀ.ਸੀ.ਐੱਸ. ਦੀ ਪ੍ਰੀਖਿਆ ਵਿਚ ਮੈਂ ਪੰਜਾਬ 'ਚੋਂ 65ਵਾਂ ਅੰਕ ਪ੍ਰਾਪਤ ਕੀਤਾ | ਕਿਰਨਦੀਪ ਕੌਰ ਨੇ ਦੱਸਿਆ ਕਿ ਪੀ.ਸੀ.ਐੱਸ. ਵਿਚ ਜੁਆਇਨਿੰਗ ਲਈ ਮੈਂ ਅਜੇ ਪੱਤਰ ਹੀ ਉਡੀਕ ਰਹੀ ਸੀ ਤੇ ਬੀਤੀ ਰਾਤ ਯੂ.ਪੀ.ਐੱਸ.ਸੀ. ਵਲੋਂ ਐਲਾਨੇ ਨਤੀਜੇ ਵਿਚ ਉਨ੍ਹਾਂ ਦੇ ਆਈ.ਏ.ਐੱਸ. ਚੁਣੇ ਜਾਣ 'ਤੇ ਮੇਰੀ ਤੇ ਮੇਰੇ ਪਰਿਵਾਰ ਦੀ ਖ਼ੁਸ਼ੀ ਦੀ ਕੋਈ ਹੱਦ ਨਹੀਂ ਰਹੀ | ਉਨ੍ਹਾਂ ਕਿਹਾ ਕਿ ਇਕ ਮਹੀਨੇ ਦੌਰਾਨ ਉਨ੍ਹਾਂ ਨੂੰ ਜੁਆਇਨਿੰਗ ਸਬੰਧੀ ਪੱਤਰ ਮਿਲ ਜਾਵੇਗਾ ਤੇ ਬਾਅਦ ਵਿਚ ਉਹ ਮਸੂਰੀ ਵਿਚ ਆਪਣੀ ਟਰੇਨਿੰਗ ਦੀ ਸ਼ੁਰੂਆਤ ਕਰੇਗੀ | ਕਿਰਨਦੀਪ ਕੌਰ ਨੇ ਕਿਹਾ ਕਿ ਕੋਚਿੰਗ ਤੋਂ ਇਲਾਵਾ ਉਹ ਰੋਜ਼ਾਨਾ 8-10 ਘੰਟੇ ਖ਼ੁਦ ਪੜ੍ਹਾਈ ਕਰਦੀ ਰਹੀ | ਉਨ੍ਹਾਂ ਆਪਣੇ ਮਾਪਿਆਂ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਜਿਹੜੇ ਬੱਚੇ ਜੀਵਨ ਵਿਚ ਕੁੱਝ ਕਰਨਾ ਲੋਚਦੇ ਹਨ, ਉਨ੍ਹਾਂ ਦੇ ਮਾਪਿਆਂ ਨੂੰ ਬੱਚਿਆਂ ਦੀ ਇੱਛਾ ਅਨੁਸਾਰ, ਉਹ ਜਿਸ ਖੇਤਰ ਵਿਚ ਵੀ ਜਾਣਾ ਚਾਹੁੰਦੇ ਹਨ, ਉਸ ਖੇਤਰ ਵਿਚ ਜਾਣ ਲਈ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ, ਤਦ ਹੀ ਉਹ ਮਾਣਮਤੀ ਪ੍ਰਾਪਤੀ ਕਰ ਸਕਦੇ ਹਨ |

ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਨੇ ਸ਼ਹਿਰ 'ਚ ਕੱਢਿਆ ਮਾਰਚ

ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ)-ਸਰਕਾਰ ਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਤੇ ਲੋਕ ਵਿਰੋਧੀਆਂ ਨੀਤੀਆਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਅੱਜ ਕਿਸਾਨ ਮਜ਼ਦੂਰ ਅੰਦੋਲਨ ਹਮਾਇਤ ਕਮੇਟੀ ਵਲੋਂ ...

ਪੂਰੀ ਖ਼ਬਰ »

-ਮਾਮਲਾ ਐੱਸ.ਸੀ. ਪਰਿਵਾਰਾਂ ਤੇ ਯੂਨੀਅਨ ਆਗੂ 'ਤੇ ਹੋਏ ਜਾਨਲੇਵਾ ਹਮਲੇ ਦਾ-

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਤਲਵੰਡੀ ਚੌਧਰੀਆਂ ਚੌਕ 'ਤੇ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਦਾ ਪੁਤਲਾ ਫੂਕਿਆ

ਸੁਲਤਾਨਪੁਰ ਲੋਧੀ, 25 ਸਤੰਬਰ (ਨਰੇਸ਼ ਹੈਪੀ, ਥਿੰਦ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪਿੰਡ ਮਸਾਣੀਆਂ ਬਲਾਕ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਪੰਚਾਇਤੀ ਜ਼ਮੀਨ 'ਚੋਂ ਬਣਦਾ ਰਾਖਵੇਂ ਹਿੱਸੇ ਦਾ ਹੱਕ ਅਤੇ ਰਿਹਾਇਸ਼ੀ ਪਲਾਂਟਾਂ ਦੀ ਮੰਗ ਨੂੰ ਲੈ ਕੇ ਪੰਚਾਇਤ ...

ਪੂਰੀ ਖ਼ਬਰ »

ਮੋਟਰਸਾਈਕਲ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ

ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ)-ਬੀਤੀ ਰਾਤ ਖਲਵਾੜਾ ਬਾਈਪਾਸ ਚੌਕ ਲਾਗੇ ਮੋਟਰਸਾਈਕਲ 'ਤੇ ਜਾ ਰਹੇ ਇੱਕ ਨੌਜਵਾਨ ਦੀ ਡਿੱਗਣ ਕਾਰਨ ਮੌਤ ਹੋ ਗਈ | ਮਿ੍ਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ (35) ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਪੰਡੋਰੀ ਫਗਵਾੜਾ ਵਜੋਂ ਹੋਈ ...

ਪੂਰੀ ਖ਼ਬਰ »

ਦਰਿਆ ਬਿਆਸ 'ਚ ਡੁੱਬੇ ਵਿਅਕਤੀ ਦੀ ਲਾਸ਼ ਬਰਾਮਦ

ਫੱਤੂਢੀਂਗਾ, 25 ਸਤੰਬਰ (ਬਲਜੀਤ ਸਿੰਘ)-ਬੀਤੇ ਦਿਨ ਪਿੰਡ ਮੁੰਡੀ ਛੰਨਾ ਦੇ ਕਿਸਾਨ ਨੱਥਾ ਸਿੰਘ ਪੁੱਤਰ ਬਾਲਾ ਸਿੰਘ ਜੋ ਕਿ ਦਰਿਆ 'ਤੇ ਪਸ਼ੂਆਂ ਨੂੰ ਨਹਾਉਣ ਲਈ ਲੈ ਕੇ ਗਿਆ ਸੀ ਤੇ ਡੁੱਬਣ ਕਾਰਨ ਮੌਤ ਹੋ ਗਈ ਸੀ, ਪਰ ਕੱਲ੍ਹ ਉਸ ਦੀ ਮਿ੍ਤਕ ਦੇਹ ਨਹੀਂ ਮਿਲ ਸਕੀ ਸੀ | ਦੇਰ ਰਾਤ ...

ਪੂਰੀ ਖ਼ਬਰ »

ਮਹਿਲਾ ਨੂੰ ਮੋਬਾਈਲ 'ਤੇ ਅਸ਼ਲੀਲ ਸਮੱਗਰੀ ਭੇਜਣ ਸਬੰਧੀ ਕੇਸ ਦਰਜ

ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ)-ਇੱਕ ਮਹਿਲਾ ਦੇ ਮੋਬਾਈਲ 'ਤੇ ਅਸ਼ਲੀਲ ਸਮੱਗਰੀ ਭੇਜਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਧਾਰਾ 354-ਡੀ ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਿਟੀ ਸਰਬਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਇਮਾਰਤ ਦੁਆਲੇ ਪਾਣੀ ਜਮ੍ਹਾਂ ਹੋਣ ਕਾਰਨ ਸੰਗਤਾਂ 'ਚ ਪੈਦਾ ਹੋਇਆ ਰੋਸ

ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਹੁਸ਼ਿਆਰਪੁਰ ਰੋਡ 'ਤੇ ਟਰੱਕ ਯੂਨੀਅਨ ਦੇ ਅੰਦਰ ਸਥਿਤ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਗੰਦਾ ਪਾਣੀ ਭਰ ਜਾਣ ਕਾਰਨ ਟਰੱਕ ਯੂਨੀਅਨ ਤੇ ਸੰਗਤਾਂ ਨੇ ਇਸ ਦਾ ਤਿੱਖਾ ਵਿਰੋਧ ਕੀਤਾ | ਜਿਸ ਤੋਂ ਬਾਅਦ ਐਸ.ਡੀ.ਐਮ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲਾ ਗਰੋਹ ਕਾਬੂ

14 ਮੋਬਾਈਲ ਫ਼ੋਨ, 4 ਚੋਰੀ ਦੇ ਵਾਹਨ ਤੇ ਹੋਰ ਹਥਿਆਰ ਬਰਾਮਦ

ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ/ਹਰੀਪਾਲ ਸਿੰਘ)-ਸੀ.ਆਈ.ਏ ਸਟਾਫ਼ ਨੇ ਇੱਕ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 2 ਬੇਸਬਾਲ, ਦਾਤਰ, ਕਿਰਪਾਨ, ਮੋਬਾਈਲ ਫ਼ੋਨ ਤੇ ਚੋਰੀ ਦੇ ਚਾਰ ਵਾਹਨ ਬਰਾਮਦ ਕੀਤੇ ਹਨ ਜਦਕਿ ਦੋ ਵਿਅਕਤੀ ਭੱਜਣ 'ਚ ਕਾਮਯਾਬ ਹੋ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪਿੰਡ ਚਾਨਣਵਿੰਡੀ ਵਿਖੇ ਜਾਗਰੂਕਤਾ ਕੈਂਪ ਲਗਾਇਆ

ਸੁਲਤਾਨਪੁਰ ਲੋਧੀ, 25 ਸਤੰਬਰ (ਥਿੰਦ, ਹੈਪੀ)-ਨੈਸ਼ਨਲ ਗ੍ਰੀਨ ਟਿ੍ਬਿਊਨਲ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪਿੰਡ ਚੰਨਣਵਿੰਡੀ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਜਸਬੀਰ ਸਿੰਘ ਖਿੰਡਾ ਬਲਾਕ ...

ਪੂਰੀ ਖ਼ਬਰ »

ਹਰੇਕ ਵਰਗ ਦੇ ਲੋਕ 27 ਨੂੰ ਸ਼ਹੀਦ ਊਧਮ ਸਿੰਘ ਚੌਕ 'ਚ ਦਿੱਤੇ ਜਾਣ ਵਾਲੇ ਧਰਨੇ 'ਚ ਸ਼ਾਮਿਲ ਹੋਣ-ਰਾਣਾ, ਬਾਊਪੁਰ

ਸੁਲਤਾਨਪੁਰ ਲੋਧੀ, 25 ਸਤੰਬਰ (ਨਰੇਸ਼ ਹੈਪੀ, ਥਿੰਦ)-27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਹਰ ਵਰਗ 'ਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ | ਵੱਡੀ ਗਿਣਤੀ ਵਿਚ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਬੰਦ ਨੂੰ ਪੂਰਾ ਸਮਰਥਨ ...

ਪੂਰੀ ਖ਼ਬਰ »

ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ ਏਕਤਾ ਪਾਰਟੀ ਨੇ ਮੰਗਾਂ ਨੂੰ ਲੈ ਕੇ ਸ਼ਹਿਰ ਦੇ ਬਾਜ਼ਾਰਾਂ 'ਚ ਕੱਢਿਆ ਰੋਸ ਮਾਰਚ

ਕਪੂਰਥਲਾ, 25 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਆਪਣੇ ਸਾਢੇ 4 ਵਰਿ੍ਹਆਂ ਦੇ ਰਾਜ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ, ਪਾਣੀ ਤੇ ਸੀਵਰੇਜ ਦੇ ਬਿੱਲਾਂ ਦੀ ਮੁਆਫ਼ੀ, ਬੇਰੁਜ਼ਗਾਰੀ ਭੱਤੇ ਦੀ ਅਦਾਇਗੀ ਤੇ ਬਿਜਲੀ ਬਿੱਲਾਂ ਦੀ ...

ਪੂਰੀ ਖ਼ਬਰ »

ਏਕਤਾ ਪਾਰਟੀ ਨੇ ਮੰਗਾਂ ਨੂੰ ਲੈ ਕੇ ਸ਼ਹਿਰ ਦੇ ਬਾਜ਼ਾਰਾਂ 'ਚ ਕੱਢਿਆ ਰੋਸ ਮਾਰਚ

ਕਪੂਰਥਲਾ, 25 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਆਪਣੇ ਸਾਢੇ 4 ਵਰਿ੍ਹਆਂ ਦੇ ਰਾਜ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ, ਪਾਣੀ ਤੇ ਸੀਵਰੇਜ ਦੇ ਬਿੱਲਾਂ ਦੀ ਮੁਆਫ਼ੀ, ਬੇਰੁਜ਼ਗਾਰੀ ਭੱਤੇ ਦੀ ਅਦਾਇਗੀ ਤੇ ਬਿਜਲੀ ਬਿੱਲਾਂ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਦੀ ਵਿਦਾਇਗੀ ਸਬੰਧੀ ਸਮਾਗਮ

ਕਪੂਰਥਲਾ, 25 ਸਤੰਬਰ (ਵਿ.ਪ੍ਰ.)-ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਦੀਆਂ ਵਿੱਦਿਅਕ ਸੈਸ਼ਨ 2018-20 ਤੇ 2019-21 ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦੇਣ ਲਈ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥਣਾਂ ਨੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਆਮ ਵਰਕਰ ਦਾ ਮਾਣ ਵਧਿਆ: ਸਰਪੰਚ ਨੰਢਾ

ਡਡਵਿੰਡੀ, 25 ਸਤੰਬਰ (ਦਿਲਬਾਗ ਸਿੰਘ ਝੰਡ)-ਸਰਪੰਚ ਜਸਵਿੰਦਰ ਸਿੰਘ ਨੰਢਾ ਹੈਬਤਪੁਰ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ ਨਾਲ ਆਮ ਵਰਕਰ ਦਾ ਉਤਸ਼ਾਹ ਤੇ ਮਾਣ ਵਧਿਆ ਹੈ | ਉਨ੍ਹਾਂ ਕਿਹਾ ਕਿ ਸ. ਚੰਨੀ ਹੇਠਲੇ ਪੱਧਰ ਤੋਂ ਉੱਠ ਕੇ ...

ਪੂਰੀ ਖ਼ਬਰ »

ਬਸਪਾ ਦੀ ਸੂਬਾ ਪੱਧਰੀ ਮੀਟਿੰਗ ਨੂੰ ਗੜ੍ਹੀ ਸਮੇਤ ਹੋਰਨਾਂ ਆਗੂਆਂ ਨੇ ਕੀਤਾ ਸੰਬੋਧਨ

ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਦੀ ਮੰਥਨ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਮੁੱਖ ਦਫਰਤ ਵਿਖੇ ਹੋਈ | ਜਿਸ ਵਿਚ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਨੇ ਬਤੌਰ ਮੁੱਖ ...

ਪੂਰੀ ਖ਼ਬਰ »

27 ਦਾ ਭਾਰਤ ਬੰਦ ਕੇਂਦਰ ਸਰਕਾਰ ਦੀ ਨੀਂਦ ਖੋਲ੍ਹੇਗਾ: ਕਿਸਾਨ ਆਗੂ

ਡਡਵਿੰਡੀ, 25 ਸਤੰਬਰ (ਦਿਲਬਾਗ ਸਿੰਘ ਝੰਡ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ 'ਤੇ 27 ਸਤੰਬਰ ਨੂੰ ਕੀਤੇ ਜਾ ਰਹੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡਾਂ 'ਚ ਲੋਕਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਭਾਰਤ ਬੰਦ ਦਾ ਸਮਰਥਨ

ਨਡਾਲਾ, 25 ਸਤੰਬਰ (ਮਾਨ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੁਖਵੰਤ ਸਿੰਘ ਕੰਗ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਦੇ ਭਾਰਤ ਬੰਦ ਦਾ ਨੰਬਰਦਾਰ ਯੂਨੀਅਨ ਸਮਰਥਨ ਕਰਦੀ ਹੈ | ਨੰਬਰਦਾਰ ਯੂਨੀਅਨ ਕਿਸਾਨਾਂ ਨਾਲ ਡਟ ਕੇ ਖੜ੍ਹੀ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਯੂ.ਕੇ ਵਲੋਂ 27 ਦੇ ਭਾਰਤ ਬੰਦ ਦਾ ਸਮਰਥਨ-ਥਿੰਦ ਯੂ.ਕੇ

ਸੁਲਤਾਨਪੁਰ ਲੋਧੀ, 25 ਸਤੰਬਰ (ਥਿੰਦ)-ਸੰਯੁਕਤ ਕਿਸਾਨ ਮੋਰਚੇ ਵਲੋਂ ਮੋਦੀ ਸਰਕਾਰ ਨੂੰ ਹਲੂਣਾ ਦੇਣ ਲਈ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਲੋਕ ਇਨਸਾਫ਼ ਪਾਰਟੀ ਯੂ.ਕੇ ਨੇ ਪੁਰਜ਼ੋਰ ਸਮਰਥਨ ਦਿੰਦਿਆਂ ਭਾਰਤ ਵਿਚ ਰਹਿੰਦੇ ਆਪਣੇ ਪਰਿਵਾਰਾਂ ਅਤੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨਡਾਲਾ ਨੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਕਮਰਕੱਸੀ

ਨਡਾਲਾ, 25 ਸਤੰਬਰ (ਮਾਨ)-ਕਿਸਾਨ ਯੂਨੀਅਨ ਨਡਾਲਾ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 27 ਸਤੰਬਰ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਕਮਰਕੱਸ ਲਈ ਹੈ | ਇਸ ਸਬੰਧੀ ਯੂਨੀਅਨ ਆਗੂ ਨਵਜਿੰਦਰ ਸਿੰਘ ਬੱਗਾ, ਅਵਤਾਰ ਸਿੰਘ ਵਾਲੀਆ, ਗੁਰਨਾਮ ਸਿੰਘ ਮੁਲਤਾਨੀ ਨੇ ਦੱਸਿਆ ...

ਪੂਰੀ ਖ਼ਬਰ »

ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਕਪੂਰਥਲਾ, 25 ਸਤੰਬਰ (ਵਿ.ਪ੍ਰ.)-ਆਈ.ਟੀ. ਮਿਸ਼ਨ ਸੁਨਹਿਰਾ ਕੱਲ੍ਹ ਵਲੋਂ ਪਰਾਲੀ ਦੀ ਸੰਭਾਲ ਬਾਰੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਪਿੰਡ ਖਾਨੋਵਾਲ ਵਿਚ ਇਕ ਕੈਂਪ ਲਗਾਇਆ ਗਿਆ | ਜਿਸ ਵਿਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੋਂ ਬਲਾਕ ਤਕਨਾਲੋਜੀ ਮੈਨੇਜਰ ਡਾ: ...

ਪੂਰੀ ਖ਼ਬਰ »

ਐਲ.ਆਈ.ਸੀ. ਦੇ ਸੀਨੀਅਰ ਡਵੀਜ਼ਨਲ ਮੈਨੇਜਰ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ, 25 ਸਤੰਬਰ (ਨਰੇਸ਼ ਹੈਪੀ, ਥਿੰਦ)-ਗਾਹਕ ਨੂੰ ਵਧੀਆ ਸੇਵਾਵਾਂ ਦੇਣਾ ਹੀ ਸਾਡਾ ਮੁੱਢਲਾ ਫ਼ਰਜ਼ ਹੈ | ਇਹ ਸ਼ਬਦ ਐਲ.ਆਈ.ਸੀ. ਦੇ ਸੀਨੀਅਰ ਡਵੀਜ਼ਨਲ ਮੈਨੇਜਰ ਜਲੰਧਰ ਡਿਵੀਜ਼ਨ ਕਪੂਰ ਸਿੰਘ ਨੇ ਸਥਾਨਕ ਐੱਲ. ਆਈ. ਸੀ. ਦਫ਼ਤਰ 'ਚ ਏਜੰਟਾਂ ਨਾਲ ਮੀਟਿੰਗ ਕਰਨ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਨਾਲ ਬੀਬੀ ਜਗੀਰ ਕੌਰ ਦੀ ਮੀਟਿੰਗ

ਭੁਲੱਥ, 25 ਸਤੰਬਰ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਕਸਬਾ ਭੁਲੱਥ ਵਿਖੇ ਨੰਬਰਦਾਰ ਰਣਜੀਤ ਸਿੰਘ ਰਿੰਪੀ ਦੇ ਗ੍ਰਹਿ ਵਿਖੇ ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ...

ਪੂਰੀ ਖ਼ਬਰ »

ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਦਾ ਜਸਕਰਨ ਸਿੰਘ ਅੰਤਰ ਸਕੂਲ ਸੋਲੋ ਡਾਂਸ ਮੁਕਾਬਲੇ 'ਚ ਦੂਜੇ ਸਥਾਨ 'ਤੇ ਰਿਹਾ

ਕਪੂਰਥਲਾ, 25 ਸਤੰਬਰ (ਅਮਰਜੀਤ ਕੋਮਲ)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਦੇ 9ਵੀਂ ਜਮਾਤ ਦੇ ਵਿਦਿਆਰਥੀ ਜਸਕਰਨ ਸਿੰਘ ਨੇ ਸਹੋਦਿਆ ਵਲੋਂ ਕਰਵਾਏ ਗਏ ਅੰਤਰ ਸਕੂਲ ਸੋਲੋ ਡਾਂਸ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕੀਤਾ | ਜਸਕਰਨ ਸਿੰਘ ਨੂੰ ਇਸ ਮੁਕਾਬਲੇ ਲਈ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਉਣ ਲਈ ਤਿਆਰੀਆਂ ਮੁਕੰਮਲ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਜ਼ਿਲ੍ਹੇ 'ਚ 13 ਥਾਵਾਂ 'ਤੇ ਚੱਕਾ ਜਾਮ ਕਰਨਗੀਆਂ

ਕਪੂਰਥਲਾ, 25 ਸਤੰਬਰ (ਅਮਰਜੀਤ ਕੋਮਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਤੇ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਦੌਰਾਨ ਕਪੂਰਥਲਾ ਜ਼ਿਲ੍ਹੇ 'ਚ 13 ਥਾਵਾਂ 'ਤੇ ਕਿਸਾਨ ਤੇ ਹੋਰ ਜਥੇਬੰਦੀਆਂ ...

ਪੂਰੀ ਖ਼ਬਰ »

ਕਾਂਗਰਸ ਨੇ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਐੱਸ.ਸੀ. ਭਾਈਚਾਰੇ ਦਾ ਮਾਣ ਵਧਾਇਆ-ਖੈੜਾ

ਫੱਤੂਢੀਂਗਾ, 25 ਸਤੰਬਰ (ਬਲਜੀਤ ਸਿੰਘ)-ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਪੜ੍ਹੇ ਲਿਖੇ, ਦੂਰ ਅੰਦੇਸ਼ੀ ਸੋਚ ਦੇ ਮਾਲਕ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬ ਦੇ ਸਮੁੱਚੇ ਐਸ.ਸੀ. ਭਾਈਚਾਰੇ ਦਾ ਮਾਣ ਵਧਾਇਆ ਹੈ | ਉਕਤ ਪ੍ਰਗਟਾਵਾ ਐਸ.ਸੀ. ...

ਪੂਰੀ ਖ਼ਬਰ »

ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਸਬੰਧੀ ਵਫ਼ਦ ਮਾਨ ਨੂੰ ਮਿਲਿਆ

ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਸ਼ਹਿਰ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਲੈ ਕੇ ਫਗਵਾੜਾ ਜ਼ਿਲ੍ਹਾ ਬਣਾਓ ਫ਼ਰੰਟ ਦਾ ਵਫ਼ਦ ਪੰਜਾਬ ਐਗਰੋ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੂੰ ਮਿਲਿਆ ਤੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ | ਵਫ਼ਦ ਨੇ ਮਾਨ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਯੂ.ਕੇ ਵਲੋਂ 27 ਦੇ ਭਾਰਤ ਬੰਦ ਦਾ ਸਮਰਥਨ-ਥਿੰਦ ਯੂ.ਕੇ

ਸੁਲਤਾਨਪੁਰ ਲੋਧੀ, 25 ਸਤੰਬਰ (ਥਿੰਦ)-ਸੰਯੁਕਤ ਕਿਸਾਨ ਮੋਰਚੇ ਵਲੋਂ ਮੋਦੀ ਸਰਕਾਰ ਨੂੰ ਹਲੂਣਾ ਦੇਣ ਲਈ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਲੋਕ ਇਨਸਾਫ਼ ਪਾਰਟੀ ਯੂ.ਕੇ ਨੇ ਪੁਰਜ਼ੋਰ ਸਮਰਥਨ ਦਿੰਦਿਆਂ ਭਾਰਤ ਵਿਚ ਰਹਿੰਦੇ ਆਪਣੇ ਪਰਿਵਾਰਾਂ ਅਤੇ ...

ਪੂਰੀ ਖ਼ਬਰ »

ਮਾਤਾ ਸਾਵਿੱਤਰੀ ਬਾਈ ਫੂਲੇ ਟਿਊਸ਼ਨ ਸੈਂਟਰ ਦਾ ਉਦਘਾਟਨ

ਖਲਵਾੜਾ, 25 ਸਤੰਬਰ (ਮਨਦੀਪ ਸਿੰਘ ਸੰਧੂ)-ਡਾ: ਬੀ.ਆਰ. ਅੰਬੇਡਕਰ ਐਜੂਕੇਸ਼ਨ ਐਂਡ ਵੈੱਲਫੇਅਰ ਕਲੱਬ ਪਿੰਡ ਖਲਵਾੜਾ ਕਾਲੋਨੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕ੍ਰਾਂਤੀਕਾਰੀ ਜੋਤ ਮਾਤਾ ਸਾਵਿਤਰੀ ਬਾਈ ਫੂਲੇ ਟਿਊਸ਼ਨ ਸੈਂਟਰ ਦਾ ਉਦਘਾਟਨ ਸੰਤ ਕਿ੍ਸ਼ਨ ਨਾਥ ...

ਪੂਰੀ ਖ਼ਬਰ »

ਸਿਪਾਹੀ ਦੀ ਭਰਤੀ ਲਈ ਪ੍ਰੀਖਿਆ ਦੇ ਪਹਿਲੇ ਦਿਨ 9320 ਨੌਜਵਾਨਾਂ ਨੇ ਦਿੱਤੇ ਪੇਪਰ

ਕਪੂਰਥਲਾ, 25 ਸਤੰਬਰ (ਸਡਾਨਾ)-ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ 'ਚ ਸਿਪਾਹੀਆਂ ਦੀ ਭਰਤੀ ਲਈ ਅੱਜ ਲਈ ਗਈ ਪ੍ਰੀਖਿਆ ਦੇ ਪਹਿਲੇ ਦਿਨ ਜ਼ਿਲ੍ਹੇ ਵਿਚ ਬਣਾਏ ਗਏ 9 ਕੇਂਦਰਾਂ ਅੰਦਰ ਕੁੱਲ 9320 ਪ੍ਰੀਖਿਆਰਥੀਆਂ ਨੇ ਸਿਪਾਹੀ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦਿੱਤੀ | ਇਸ ਸਬੰਧੀ ...

ਪੂਰੀ ਖ਼ਬਰ »

ਪਿੰਡ ਗੰਡਵਾਂ ਵਿਖੇ ਹੋਏ ਕਤਲ ਦੇ ਮਾਮਲੇ 'ਚ 3 ਮੈਂਬਰ ਗਿ੍ਫ਼ਤਾਰ

ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ)-ਪਿੰਡ ਗੰਡਵਾਂ ਵਿਖੇ 2 ਵਿਅਕਤੀਆਂ ਦੀ ਕੁੱਟਮਾਰ ਕਰਨ ਉਪਰੰਤ ਇੱਕ ਵਿਅਕਤੀ ਦੀ ਹੋਈ ਮੌਤ ਦੇ ਸਬੰਧ 'ਚ ਪੁਲਿਸ ਨੇ ਦੋ ਔਰਤਾਂ ਤੇ ਇੱਕ ਮਰਦ ਨੂੰ ਗਿ੍ਫ਼ਤਾਰ ਕਰ ਲਿਆ ਹੈ | ਐੱਸ.ਪੀ. ਸਰਬਜੀਤ ਸਿੰਘ ਵਾਹੀਆ ਨੇ ਦੱਸਿਆ ਕਿ ਜਿਨ੍ਹਾਂ ...

ਪੂਰੀ ਖ਼ਬਰ »

ਮੋਟਰਸਾਈਕਲ-ਟਰੱਕ ਦੀ ਟੱਕਰ 'ਚ ਨੌਜਵਾਨ ਦੀ ਮੌਤ, 2 ਲੜਕੀਆਂ ਜ਼ਖ਼ਮੀ

ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ)-ਅੱਜ ਸ਼ਾਮ ਗੁਰਾਇਆ-ਫਗਵਾੜਾ ਸੜਕ 'ਤੇ ਵਾਪਰੇ ਇੱਕ ਦਰਦਨਾਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੋ ਲੜਕੀਆਂ ਗੰਭੀਰ ਜ਼ਖਮੀ ਹੋ ਗਈਆਂ | ਮਿ੍ਤਕ ਨੌਜਵਾਨ ਦੀ ਪਛਾਣ ਜਤਿੰਦਰ ਸਿੰਘ ਪੁੱਤਰ ਸਤਪਾਲ ਭੱਟੀ ਵਾਸੀ ਪਿੰਡ ...

ਪੂਰੀ ਖ਼ਬਰ »

ਪੈਨਸ਼ਨਰ ਯੂਨੀਅਨ ਵਲੋਂ ਭਾਰਤ ਬੰਦ ਦਾ ਸਮਰਥਨ

ਸੁਲਤਾਨਪੁਰ ਲੋਧੀ, 25 ਸਤੰਬਰ (ਥਿੰਦ, ਹੈਪੀ)-ਪੈਨਸ਼ਨਰ ਯੂਨੀਅਨ ਦੀ ਮੀਟਿੰਗ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਕਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਫ਼ੈਸਲਾ ਕੀਤਾ ਗਿਆ ਕਿ 27 ਸਤੰਬਰ ਨੂੰ ਭਾਰਤ ਬੰਦ ਮੌਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਸ਼ਹੀਦ ਊਧਮ ...

ਪੂਰੀ ਖ਼ਬਰ »

ਬਾਬਾ ਸਾਹਿਬ ਡਾ: ਅੰਬੇਡਕਰ ਦਾ ਬੁੱਤ ਤਲਵੰਡੀ ਚੌਕ ਵਿਖੇ ਲਗਾਇਆ ਜਾਵੇ-ਡੌਲਾ

ਸੁਲਤਾਨਪੁਰ ਲੋਧੀ, 25 ਸਤੰਬਰ (ਨਰੇਸ਼ ਹੈਪੀ, ਥਿੰਦ)-ਬਹੁਜਨ ਸਮਾਜ ਪਾਰਟੀ ਦੇ ਹਲਕਾ ਖਡੂਰ ਸਾਹਿਬ ਦੇ ਜ਼ੋਨਲ ਇੰਚਾਰਜ ਤਰਸੇਮ ਸਿੰਘ ਡੌਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਗਵਾਨ ਵਾਲਮੀਕਿ ਚੌਕ ਸੁਲਤਾਨਪੁਰ ਲੋਧੀ ਵਿਖੇ ਬਾਬਾ ਸਾਹਿਬ ਡਾ: ...

ਪੂਰੀ ਖ਼ਬਰ »

ਸਿਪਾਹੀਆਂ ਦੀ ਭਰਤੀ ਲਈ ਪੇਪਰ ਦੇਣ ਲਈ ਵੱਡੀ ਗਿਣਤੀ 'ਚ ਪੁੱਜੇ ਪ੍ਰੀਖਿਆਰਥੀ

ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਪੁਲਿਸ 'ਚ ਜ਼ਿਲ੍ਹਾ ਤੇ ਆਰਮਡ ਕੇਡਰ 'ਚ ਸਿਪਾਹੀਆਂ ਦੀ ਭਰਤੀ ਲਈ ਲਿਖਤੀ ਟੈਸਟ ਅੱਜ ਫਗਵਾੜਾ ਵਿਖੇ ਪੰਜ ਸੈਂਟਰਾਂ 'ਚ ਹੋਇਆ ਜਿਸ 'ਚ ਵੱਡੀ ਗਿਣਤੀ 'ਚ ਪ੍ਰੀਖਿਆਰਥੀਆਂ ਨੇ ਹਿੱਸਾ ਲਿਆ ਤੇ ਕਾਫ਼ੀ ਉਤਸ਼ਾਹ ਨਾਲ ਪ੍ਰੀਖਿਆ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਵਲੋਂ 27 ਦੇ ਭਾਰਤ ਬੰਦ ਦਾ ਸਮਰਥਨ

ਸੁਲਤਾਨਪੁਰ ਲੋਧੀ, 25 ਸਤੰਬਰ (ਨਰੇਸ਼ ਹੈਪੀ, ਥਿੰਦ)-ਆੜ੍ਹਤੀਆ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਵਲੋਂ ਸਮੂਹ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ 27 ਸਤੰਬਰ ਨੂੰ ਭਾਰਤ ਬੰਦ ਰੱਖਣ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ ਐਸੋਸੀਏਸ਼ਨ ਦੀ ਮੀਟਿੰਗ ਉਪਰੰਤ ...

ਪੂਰੀ ਖ਼ਬਰ »

ਸੰਤ ਸੀਚੇਵਾਲ ਦਾ 'ਟੈੱਕ ਫ਼ਾਰ ਸੇਵਾ : ਲੀਡਰਸ਼ਿਪ ਐਕਸਾਲੈਂਸੀ ਐਵਾਰਡ' ਨਾਲ ਸਨਮਾਨ

ਸੁਲਤਾਨਪੁਰ ਲੋਧੀ, 25 ਸਤੰਬਰ (ਨਰੇਸ਼ ਹੈਪੀ, ਥਿੰਦ)-ਉੱਨਤ ਭਾਰਤ ਅਭਿਆਨ ਅਤੇ ਵਿਭਾ ਸੰਸਥਾਵਾਂ ਵਲੋਂ ਪਾਣੀਆਂ 'ਤੇ ਕੰਮ ਕਰ ਰਹੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਡਾਕਟਰ ਰਾਜੀਵ ਆਹੂਜਾ ਨੂੰ 'ਟੈੱਕ ਫ਼ਾਰ ਸੇਵਾ : ਲੀਡਰਸ਼ਿਪ ਐਕਸਾਲੈਂਸੀ ਐਵਾਰਡ' ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਕਪੂਰਥਲਾ, 25 ਸਤੰਬਰ (ਵਿ.ਪ੍ਰ.)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਮੀਟਿੰਗ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਦੀ ਅਗਵਾਈ ਵਿਚ ਹੋਈ | ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਸਫਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX