ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅਕਾਲੀ ਦਲ-ਬਸਪਾ ਸਰਕਾਰ ਬਣਨ 'ਤੇ ਉੱਚ ਦਰਜੇ ਦੀ ਸਿੱਖਿਆ/ਸਿਹਤ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਾਈਆਂ ਜਾਣਗੀਆਂ ਤੇ ਧਾਰਮਿਕ ਸਥਾਨਾਂ ਦੀਆਂ ਰਜਿਸਟਰੀਆਂ ਤੇ ਕੋਈ ਫੀਸ ਨਹੀਂ ਵਸੂਲੀ ਜਾਵੇਗੀ | ਸ. ਬਾਦਲ ਜੈਨ ਸਮਾਜ ਵਲੋਂ ਹਲਕਾ ਸੈਂਟਰਲ ਵਿਚ ਕਰਾਏ 'ਪਰਿਵਾਰ ਮਿਲਣ ਸਮਾਗਮ' ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿਚ ਸਿੱਖਿਆ ਦਾ ਹਾਲ ਠੀਕ ਨਹੀਂ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਹਰ ਹੀਲਾ ਵਸੀਲਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸੂਬੇ ਵਿਚ ਸਿਹਤ ਸਹੂਲਤਾਂ ਦੀ ਭਾਰੀ ਕਮੀ ਹੈ | ਉਨ੍ਹਾਂ ਕਿਹਾ ਕਿ ਜੈਨ ਸਮਾਜ ਨਾਲ ਸਿੱਖਾਂ ਦਾ ਰਿਸ਼ਤਾ ਬਹੁਤ ਪੁਰਾਣਾ ਹੈ | ਸ. ਬਾਦਲ ਨੇ ਕਿਹਾ ਕਿ ਜੈਨ ਸਮਾਜ ਦੀ ਮੰਗ ਅਨੁਸਾਰ 20 ਏਕੜ ਜ਼ਮੀਨ ਮੰਦਿਰ ਲਈ ਅਲਾਟ ਕੀਤੀ ਜਾਵੇਗੀ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਜਥੇਦਾਰ ਹੀਰਾ ਸਿੰਘ ਗਾਬੜੀਆ, ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ, ਸਾਬਕਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ, ਸਾਬਕਾ ਸੰਸਦੀ ਸਕੱਤਰ ਐਡਵੋਕੇਟ ਹਰੀਸ਼ ਰਾਏ ਢਾਂਡਾ, ਜਥੇਦਾਰ ਪਿ੍ਤਪਾਲ ਸਿੰਘ, ਅਨਿਲ ਜੋਸ਼ੀ ਅੰਮਿ੍ਤਸਰ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਵਿਜੇ ਦਾਨਵ, ਯੂਥ ਅਕਾਲੀ ਦਲ ਦੇ ਬੁਲਾਰੇ ਗੁਰਦੀਪ ਸਿੰਘ ਗੋਸ਼ਾ, ਯੂਥ ਅਕਾਲੀ ਸ਼ਹਿਰੀ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ, ਸਾਬਕਾ ਡਿਪਟੀ ਮੇਅਰ ਆਰ. ਡੀ. ਸ਼ਰਮਾ, ਕਮਲਾ ਕਮਲ ਚੇਤਲੀ, ਅਕਾਲੀ ਜਥਾ ਦਿਹਾਤੀ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ, ਰਵਿੰਦਰਪਾਲ ਸਿੰਘ ਖਾਲਸਾ, ਗੁਰਿੰਦਰਪਾਲ ਸਿੰਘ ਪੱਪੂ, ਡਾ. ਹਰਪਾਲ ਸਿੰਘ ਕੋਹਲੀ, ਨਰਿੰਦਰਪਾਲ ਸਿੰਘ ਮੱਕੜ, ਗੁਰਪ੍ਰੀਤ ਸਿੰਘ ਵਿੰਕਲ, ਕਨੋਜ ਦਾਨਵ ਆਦਿ ਮੌਜੂਦ ਸਨ | ਸਮਾਗਮ ਦੌਰਾਨ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਜੀਤ ਰਾਮ ਬਸਰਾ ਤੇ ਦੂਸਰੇ ਆਗੂਆਂ ਸਟੇਜ 'ਤੇ ਨਾ ਬੁਲਾਏ ਜਾਣ 'ਤੇ ਉਹ ਨਰਾਜ਼ ਹੋ ਕੇ ਸਮਾਗਮ ਛੱਡ ਕੇ ਚਲੇ ਗਏ | ਇਸ ਮੌਕੇ ਸ. ਬਾਦਲ ਨੂੰ ਜੈਨ ਸਮਾਜ ਦੇ ਆਗੂਆਂ ਭਾਰਤ ਭੂਸ਼ਨ, ਰਮੇਸ਼ ਕੁਮਾਰ, ਅਰੁਣ ਕੁਮਾਰ ਬਬਲਾ ਆਦਿ ਨੇ ਸਨਮਾਨਿਤ ਕੀਤਾ | ਯੂਥ ਅਕਾਲੀ ਦਲ ਦੇ ਕੌੌਮੀ ਜਨਰਲ ਸਕੱਤਰ ਲਵ ਦਾਵਿ੍ੜ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੁਧਿਆਣਾ ਫ਼ੇਰੀ ਦੌਰਾਨ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਲਵ ਦਾਵਿ੍ੜ ਨੇ ਉਨ੍ਹਾਂ ਦੇ ਸਾਥੀਆਂ ਵਲੋਂ ਸੁਖਬੀਰ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਤੋਂ ਬਾਅਦ ਸ. ਬਾਦਲ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਬੱਬਲ ਵਲੋਂ ਕਰਾਏ ਸਮਾਗਮ ਵਿਚ ਸ਼ਾਮਿਲ ਹੋਏ ਤੇ ਅਕਾਲੀ-ਬਸਪਾ ਵਰਕਰਾਂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਬਰ ਤਿਆਰ ਰਹਿਣ ਲਈ ਅਪੀਲ ਕੀਤੀ | ਇਸ ਮੌਕੇ ਹਰਪ੍ਰੀਤ ਜੱਗੀ, ਇੰਦਰਪ੍ਰੀਤ ਸਿੰਘ, ਗਗਨ ਗਿਆਸਪੁਰਾ, ਵਰੁਣ ਮਲਹੋਤਰਾ, ਸੰਜੀਵ ਚੌਧਰੀ, ਗੁਰਦੇਵ ਸਿੰਘ ਗੁਰੀ, ਅਮਰਜੀਤ ਸਿੰਘ ਕਲਸੀ, ਜਸਬੀਰ ਦੂਆ, ਰਜਤ ਸ਼ਰਮਾ, ਦੇਵ ਨਿਰਵਾਨ, ਲਵਲੀ ਦੂਆ, ਬੀਬੀ ਸੁਰਿੰਦਰ ਕੌਰ ਦਿਆਲ, ਬੀਬੀ ਕਰਤਾਰ ਕੌਰ,
ਚਰਨਜੀਤ ਸਿੰਘ ਪੰਨੂ, ਮਹਿੰਦਰ ਸਿੰਘ ਪਾਹਵਾ, ਸੰਜੀਵ ਮਹੋਨ, ਸਤਪਾਲ ਸਿੰਘ, ਅਸ਼ੋਕ ਸਿੰਗਲਾ, ਬਲਦੇਵ ਸਿੰਘ ਕਾਲੜਾ, ਸੁਰਿੰਦਰ ਕੌਰ, ਮਨਪ੍ਰੀਤ ਕੌਰ, ਰਾਣੀ ਕੌਰ, ਅਸ਼ੋਕ ਜੁਨੇਜਾ, ਕੁਲਦੀਪ ਸਿੰਘ, ਰਤਨ ਸਿੰਘ, ਗੁਰਭੇਜ ਸਿੰਘ, ਅੰਮਿ੍ਤਪਾਲ ਸਿੰਘ, ਸੁਨੀਲ ਕੁਮਾਰ, ਅਪਿੰਦਰ ਸਿੰਘ, ਆਸ਼ੂ ਹੰਸਰਾ, ਸਰਵਨਦੀਪ ਸਿੰਘ, ਗੁਰਮੁਖ ਸਿੰਘ, ਜਸਵਿੰਦਰ ਸਿੰਘ ਸ਼ੰਮੀ, ਕੁਲਦੀਪ ਸਿੰਘ ਖਾਲਸਾ ਆਦਿ ਮੌਜੂਦ ਸਨ |
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਪੰਜ ਮੋਬਾਇਲ ਅਤੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ...
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸਦੇ ਕਬਜੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਬਸਤੀ ਜੋਧੇਵਾਲ ਦੇ ...
ਲੁਧਿਆਣਾ, 26 ਸਤੰਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਸਫਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋਂ ਜੁਗਿਆਣਾ ਏਰੀਆ ਵਿਚ ਬਿਨ੍ਹਾਂ ਸੇਫਟੀ ਕਿੱਟ ਸੀਵਰੇਜ ਦੀ ਸਫਾਈ ਕਰ ਰਹੇ ਸੀਵਰਮੈਨ ਦੀ ਵੀਡੀਓ ਬਣਾਕੇ ਓ ਐਂਡ ਐੱਮ ਸੈੱਲ ਦੇ ਸਬੰਧਿਤ ਅਧਿਕਾਰੀਆਂ ਖਿਲਾਫ ਕਾਰਵਾਈ ਲਈ ...
ਲੁਧਿਆਣਾ 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰਤਾਪ ਸਿੰਘ ਵਾਲਾ ਵਿਚ ਇਕ ਵਿਅਕਤੀ ਵੱਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਸ਼ਨਾਖਤ ਗੁਰਸ਼ਰਨ ਸਿੰਘ ਵਜੋਂ ਕੀਤੀ ਗਈ, ਉਸਦੀ ਉਮਰ 46 ਸਾਲ ਦੇ ਕਰੀਬ ਸੀ | ...
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵਜ਼ਾਰਤ ਵਿਚ ਸ਼ਾਮਲ ਕੀਤੇ ਗਏ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਦੇ ਕੈਬਨਿਟ ਮੰਤਰੀ ਬਣਨ ਦੀ ਖੁਸ਼ੀ ਵਿਚ ਇਲਾਕੇ ਦੇ ਲੋਕਾਂ ਵਲੋਂ ਪਟਾਕੇ ਚਲਾ ਕੇ ਅਤੇ ਭੰਗੜੇ ਪਾ ...
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਆਵਾਜਾਈ ਵਿਚ ਰੁਕਾਵਟ ਪਾਉਣ ਵਾਲੇ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਵਾਹਨ ਕਬਜ਼ੇ ਵਿਚ ਲੈ ਲਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਵਲੋਂ ਵਿਸ਼ਾਲ ਪੁੱਤਰ ਰਣਵੀਰ ਵਾਸੀ ...
ਭਾਮੀਆਂ ਕਲਾਂ, 26 ਸਤੰਬਰ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਸੇਖੋਵਾਲ ਵਿਖੇ ਇਕ ਵਿਅਕਤੀ ਜੋ ਕਿ ਕਿਸੇ ਠੇਕੇਦਾਰ ਕੋਲ ਬਿਜਲੀ ਦਾ ਕੰਮ ਕਰਦਾ ਸੀ ਅਤੇ ਕੰਮ ਕਰਨ ਦੌਰਾਨ ਹੋਏ ਇਕ ਹਾਦਸੇ ਅੰਦਰ ਉਸਦੀ ਸੱਜੀ ਲੱਤ ਟੁੱਟ ਗਈ | ਠੇਕੇਦਾਰ 4 ਮਹੀਨੇ ਤੱਕ ...
ਲੁਧਿਆਣਾ, 26 ਸਤੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਹਿਕਾਰੀ ਸਭਾਵਾਂ ਬਾਰੇ ਵਿਭਾਗ ਵਿਚੋਂ ਸੇਵਾ ਮੁਕਤ ਹੋਏ ਇੰਸਪੈਕਟਰਾਂ ਦੀ ਸੇਵਾ ਮੁਕਤ ਕੋਆਪਰੇਟਿਵ ਇੰਸਪੈਕਟਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਨਾਜਰ ਸਿੰਘ ਮਲਕਪੁਰ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ...
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ)-ਅੰਤਰਰਾਸ਼ਟਰੀ ਧੀ ਦਿਵਸ ਤੇ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ, ਮਹਿਲਾ ਪ੍ਰਧਾਨ ਬੀਬੀ ਬਰਜਿੰਦਰ ਕੌਰ ਕੌਂਸਲਰ, ਚਮਨ ਲਾਲ ਬੱਤਰਾ, ਕਨਵੀਨਰ ਰਵਿੰਦਰ ਰੰਗੂਵਾਲ ਨੇ ਕਿਹਾ ਕਿ ਅੱਜ ਵਿਸ਼ਵ ਭਰ ...
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮ ਟਾਬਰੀ ਦੇ ਇਲਾਕੇ ਪਿੰਡ ਭੱਟੀਆਂ ਵਿਚ 28 ਅਗਸਤ ਨੂੰ ਸ਼ੱਕੀ ਹਾਲਾਤ ਵਿਚ ਲਾਪਤਾ ਹੋਈ ਨਾਬਾਲਗ ਲੜਕੀ ਦੀ ਭਾਲ ਲਈ ਉਸ ਦਾ ਪਿਤਾ ਦਰ ਦਰ ਭਟਕ ਰਿਹਾ ਹੈ ਪਰ ਪੁਲਿਸ ਵਲੋਂ ਲੜਕੀ ਦੀ ਭਾਲ ਲਈ ਕੋਈ ਠੋਸ ਕਾਰਵਾਈ ...
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮ ਟਾਬਰੀ ਦੇ ਇਲਾਕੇ ਪਿੰਡ ਭੱਟੀਆਂ ਵਿਚ 28 ਅਗਸਤ ਨੂੰ ਸ਼ੱਕੀ ਹਾਲਾਤ ਵਿਚ ਲਾਪਤਾ ਹੋਈ ਨਾਬਾਲਗ ਲੜਕੀ ਦੀ ਭਾਲ ਲਈ ਉਸ ਦਾ ਪਿਤਾ ਦਰ ਦਰ ਭਟਕ ਰਿਹਾ ਹੈ ਪਰ ਪੁਲਿਸ ਵਲੋਂ ਲੜਕੀ ਦੀ ਭਾਲ ਲਈ ਕੋਈ ਠੋਸ ਕਾਰਵਾਈ ...
ਲੁਧਿਆਣਾ, 26 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਵਿਚ ਨਵਨਿਯੁਕਤ ਡੀ.ਐੱਫ.ਸੀ. ਪੱਛਮੀ ਲੁਧਿਆਣਾ ਸ੍ਰੀ ਸੁਰਿੰਦਰ ਬੇਰੀ ਨੇ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਦਫ਼ਤਰ ਵਿਚ ਕੰਮ ਕਾਜ ਸਬੰਧੀ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ...
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੁਭਾਸ਼ ਨਗਰ ਵਿਚ ਦੇਰ ਰਾਤ ਆਟਾ ਚੱਕੀ ਦੇ ਮਾਲਕ ਨੂੰ ਜ਼ਖਮੀ ਕਰਨ ਉਪਰੰਤ ਲੁਟੇਰੇ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸੁਭਾਸ਼ ਨਗਰ ਦਾ ਰਹਿਣ ...
ਹੰਬੜਾਂ, 26 ਸਤੰਬਰ (ਹਰਵਿੰਦਰ ਸਿੰਘ ਮੱਕੜ)-ਕਾਂਗਰਸ ਪਾਰਟੀ ਨਿਰਪੱਖ ਪਾਰਟੀ ਹੈ ਤੇ ਹਰ ਵਰਗ ਦਾ ਧਿਆਨ ਰੱਖਣ ਨੂੰ ਹਮੇਸ਼ਾਂ ਆਪਣਾ ਫ਼ਰਜ਼ ਸਮਝਦੀ ਆਈ ਹੈ | ਇਸੇ ਨੂੰ ਅਧਾਰ ਬਣਾ ਕੇ ਕਾਂਗਰਸ ਹਾਈ ਕਮਾਂਡ ਵਲੋਂ ਨਿਯੁਕਤ ਕੀਤੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ...
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅਗੰਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਪੂਰੀ ਸ਼ਰਧਾ ਭਾਵਨਾ ...
ਲੁਧਿਆਣਾ, 26 ਸਤੰਬਰ (ਪੁਨੀਤ ਬਾਵਾ)-ਪੰਜਾਬ ਐਗਰੀ ਬਿਜ਼ਨਸ ਇਨਕੁਬੇਟਰ ਸੈਂਟਰ ਪੀ.ਏ.ਯੂ. ਵਲੋਂ ਦੋ ਮਹੀਨਿਆਂ ਦੀ ਖੇਤੀ ਕਾਰੋਬਾਰੀ ਸਿਖਲਾਈ ਲੈ ਰਹੇ ਸਿਖਿਆਰਥੀਆਂ ਨੂੰ ਸਰਕਾਰੀ ਸਬਸਿਡੀਆਂ ਅਤੇ ਕਾਰੋਬਾਰ ਸ਼ੁਰੂ ਕਰਨ ਲਈ ਮਾਲੀ ਸਹਾਇਤਾ ਬਾਰੇ ਇਕ ਵੈਬੀਨਾਰ ...
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ)-ਸਵਰਨ ਸਿੰਘ ਸਾਬਕਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਮੈਂਬਰ ਪਲੈਨਿੰਗ ਬੋਰਡ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਗੁਰਕੀਰਤ ਸਿੰਘ ਕੋਟਲੀ ਨੂੰ ਮੰਤਰੀ ਮੰਡਲ ਵਿਚ ਲੈ ਕੇ ਸ਼ਹੀਦਾਂ ਦੇ ...
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ)-ਦੇਸ਼ ਦੇ ਮਹਾਨ ਅਜਾਦੀ ਘੁਲਾਟੀਏ ਲੁਧਿਆਣਵੀ ਪਰਿਵਾਰ ਦੇ ਮੁਖੀ ਤੇ ਪੰਜਾਬ ਦੇ ਮੁਸਲਮਾਨਾਂ ਦੇ ਸ਼ਾਹੀ ਇਮਾਮ ਮਰਹੂਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਜਿਨ੍ਹਾਂ ਦਾ 10 ਸਤੰਬਰ ਨੂੰ ਦਿਹਾਂਤ ਹੋ ਗਿਆ ਸੀ ਦੇ ਪਰਵਾਰਿਕ ...
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦੇ ਮੱਦੇਨਜ਼ਰ ਡੀ.ਜੀ.ਪੀ. ਵਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ | ਕਾਰਜਕਾਰੀ ਡੀ.ਜੀ.ਪੀ. ਇਕਬਾਲ ਸਿੰਘ ਸਹੋਤਾ ਵਲੋਂ ਅੱਜ ਵੀਡੀਓ ਕਾਨਫਰੰਸਿੰਗ ...
ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਦਾ ਮੁੱਖ ਉਦੇਸ਼ ਸਮਾਜ ਦੀ ਸੇਵਾ ਕਰਨਾ ਹੈ - ਸੰਧੂ ਲੁਧਿਆਣਾ, 26 ਸਤੰਬਰ (ਸਲੇਮਪੁਰੀ)-ਨਾਮਧਾਰੀ ਮੁਖੀ ਸਤਿਗੁਰੂ ਉਦੈ ਸਿੰਘ ਵਲੋਂ ਦਿਖਾਏ ਮਾਰਗ ਸਦਕਾ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ (ਐੱਸ. ਪੀ. ਐੱਸ.) ਵਲੋਂ ਲੋਕਾਂ ਨੂੰ ...
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਹਲਕਾ ਪੱਛਮੀ ਤੋਂ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੁਧਿਆਣਾ ਫੇਰੀ ਨਾਲ ਅਕਾਲੀ ਦਲ-ਬਸਪਾ ਆਗੂਆਂ/ਵਰਕਰਾਂ ...
ਲੁਧਿਆਣਾ, 26 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਰੁਕਣ ਦਾ ਨਾਮ ਨਹੀਂ ਲੈ ਰਹੀ ਤੇ ਅਜਿਹਾ ਕਰਨਾ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ | ਕਾਰੋਬਾਰ ਵਾਸਤੇ ਵਪਾਰਕ ਸਿਲੰਡਰ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ | ਸ਼ਹਿਰ ਦੇ ਅਨੇਕਾਂ ...
ਹੰਬੜਾਂ 26 ਸਤੰਬਰ (ਹਰਵਿੰਦਰ ਸਿੰਘ ਮੱਕੜ)-ਕਾਂਗਰਸ ਹਾਈ ਕਮਾਂਡ ਵਲੋਂ ਬੜੀ ਦੂਰ ਅੰਦੇਸ਼ੀ ਨਾਲ ਪੰਜਾਬ ਦੇ ਕੈਬਨਿਟ ਮੰਤਰੀਆਂ ਦੀ ਜੋ ਚੋਣ ਕੀਤੀ ਗਈ ਹੈ, ਉਸ ਨਾਲ ਕਾਂਗਰਸੀ ਖੇਮੇ ਵਿਚ ਖੁਸ਼ੀ ਦੀ ਲਹਿਰ ਫੈਲੀ ਹੈ | ਇਸੇ ਤਰ੍ਹਾਂ ਗੁਰਜੀਤ ਸਿੰਘ ਰਾਣਾ, ਪ੍ਰਗਟ ਸਿੰਘ ਤੇ ...
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਅਰਬਨ ਅਸਟੇਟ ਦੁੱਗਰੀ ਜੋ ਸ਼ਹਿਰ ਦੀਆਂ ਪੋਸ਼ ਕਾਲੋਨੀਆਂ ਵਿਚ ਸ਼ੁਮਾਰ ਹੈ, ਦੇ ਨਿਵਾਸੀ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ | ਸੜਕਾਂ ਦਾ ਮੰਦਾ ਹਾਲ ਹੈ, ਥਾਂ-ਥਾਂ ਪਏ ਟੋਇਆਂ ਕਾਰਨ ਵਾਹਨ ਚਾਲਕ ਹਾਦਸਿਆਂ ...
ਪੰਜਾਬ ਦੇ ਸਾਰੇ ਅਹੁਦੇਦਾਰਾਂ ਦੀਆਂ ਲਾਈਆਂ ਡਿਊਟੀਆਂ ਲੁਧਿਆਣਾ, 26 ਸਤੰਬਰ (ਪੁਨੀਤ ਬਾਵਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਸੁਧਾਰ ਕਾਨੂੰਨਾਂ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਲੋਕ ...
ਲੁਧਿਆਣਾ, 26 ਸਤੰਬਰ (ਸਲੇਮਪੁਰੀ)-ਬੱਚਿਆਂ ਨੂੰ ਨਾਮੁਰਾਦ ਪੋਲੀਓ ਦੀ ਬਿਮਾਰੀ ਤੋਂ ਬਚਾਉਣ ਲਈ ਸੂਬੇ ਦੇ ਹੋਰਨਾਂ ਜਿਲਿ੍ਹਆਂ ਦੀ ਤਰ੍ਹਾਂ ਲੁਧਿਆਣਾ ਵਿਚ ਵੀ ਅੱਜ ਵਿਸ਼ੇਸ਼ ਪਲਸ ਪੋਲੀਓ ਮੁਹਿੰਮ ਸ਼ੁਰੂ ਹੋਈ | ਵਿਸ਼ੇਸ਼ ਪਲਸ ਪੋਲੀਓ ਮੁਹਿੰਮ ਦਾ ਉਦਘਾਟਨ ਸਿਵਲ ਸਰਜਨ ...
ਬੀਜਾ, 26 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਲੁਧਿਆਣਾ ਦਿੱਲੀ ਮਾਰਗ 'ਤੇ ਇੱਕ ਛੋਟੇ ਜਿਹੇ ਕਸਬਾ ਬੀਜਾ ਵਿਖੇ ਅੰਤਰਰਾਸ਼ਟਰੀ ਪੱਧਰ ਦੀ ਅਤਿ-ਤਕਨੀਕ ਨਾਲ ਲੈਸ ਕੁਲਾਰ ਹਸਪਤਾਲ ਬੀਜਾ ਅੱਜ ਸਿਹਤ ਸਹੂਲਤਾਂ ਦੇ ਇਤਿਹਾਸ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਸਦਕਾ ਸੂਬੇ ਦੇ ...
ਹੰਬੜਾਂ, 26 ਸਤੰਬਰ (ਮੇਜਰ ਹੰਬੜਾਂ)-ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹਲਕਾ ਗਿੱਲ 'ਚ ਹੋਈਆ ਨਿਯੁਕਤੀਆਂ ਦੌਰਾਨ ...
ਲੁਧਿਆਣਾ, 26 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਕਿਹਾ ਕਿ ਚੋਗਿੰਰਦੇ ਨੂੰ ਹਰਾ ਭਰਾ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣਾ ਚਾਹੀਦੇ ਹਨ ਤੇ ਇਸਦੇ ਨਾਲ-ਨਾਲ ਸ਼ਹਿਰ ਨੂੰ ਹਰਾ ਭਰਾ ਅਤੇ ...
ਫੁੱਲਾਂਵਾਲ, 26 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਠੱਕਰਵਾਲ ਦੇ ਮੰਦਰ ਬਾਵਾ ਕਾਬਰ ਦਾਸ ਵਿਖੇ ਮਹੀਨੇ ਦੇ ਅਖੀਰਲੇ ਐਤਵਾਰ ਨੂੰ ਕੀਤੇ ਜਾਣ ਵਾਲੇ ਲੜੀਵਾਰ ਸਤਿਸੰਗ ਮੁੱਖ ਸੇਵਾਦਾਰ ਰਾਮ ਦਾਸ ਦੀ ਅਗਵਾਈ ਹੇਠ ਕੀਤਾ ਗਿਆ | ...
ਫੁੱਲਾਂਵਾਲ, 26 ਸਤੰਬਰ (ਮਨਜੀਤ ਸਿੰਘ ਦੁੱਗਰੀ)-ਉੱਘੇ ਹੋਟਲ ਕਾਰੋਬਾਰੀ ਤੇ ਸਮਾਜ ਸੇਵੀ ਪ੍ਰੀਤਮ ਸਿੰਘ ਸੈਣੀ ਦੇ ਸਤਿਕਾਰਯੋਗ ਮਾਤਾ ਗੁਰਮੀਤ ਕੌਰ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੇ ਨਮਿਤ ਅੰਤਮ ਅਰਦਾਸ ਤੇ ਸ਼ਰਧਾਂਜਲੀ ਸਮਰੋਹ ਅੱਜ ਸ਼ਹੀਦ ਕਰਤਾਰ ਸਿੰਘ ...
ਲੋਹਟਬੱਦੀ, 26 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਸਮੇਂ ਦੇ ਲਿਹਾਜ ਨਾਲ ਅੱਜ ਜਨਮ ਅਤੇ ਮੌਤ ਸਰਟੀਫ਼ਿਕੇਟ ਹਰ ਕਿਸੇ ਦੀ ਮੁੱਢਲੀ ਲੋੜ ਬਣ ਚੁੱਕਾ ਹੈ, ਪ੍ਰੰਤੂ ਇਸਨੂੰ ਸਿਵਲ ਸਰਜਨ ਦਫ਼ਤਰ ਲੁਧਿਆਣਾ ਪਾਸੋਂ ਪ੍ਰਾਪਤ ਕਰਨਾ ਮਾਊਾਟ ਐਵਰੈਸਟ ਦੀ ਚੋਟੀ 'ਤੇ ਚੜ੍ਹਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX