ਤਾਜਾ ਖ਼ਬਰਾਂ


ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  1 minute ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  24 minutes ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 2 hours ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 2 hours ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 2 hours ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 3 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 3 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 2 hours ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 4 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 4 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 4 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 5 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 6 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 7 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 7 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 7 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 8 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 9 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 9 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 9 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 9 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 9 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 10 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 10 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਅੱਸੂ ਸੰਮਤ 553

ਫਿਰੋਜ਼ਪੁਰ

ਫ਼ਿਰੋਜ਼ਪੁਰ 'ਚ ਗਰੈਜੂਏਟ ਵੋਟਰਾਂ ਨੇ ਉਤਸ਼ਾਹ ਨਾਲ ਪਾਈਆਂ ਵੋਟਾਂ

ਫ਼ਿਰੋਜ਼ਪੁਰ, 26 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਯੂਨੀਵਰਸਿਟੀ ਚੋਣਾਂ 'ਚ ਓਪਨ ਗਰੈਜੂਏਟ ਹਲਕੇ ਦੇ 15 ਸੈਨੇਟਰ ਚੁਣੇ ਜਾਣ ਲਈ ਅੱਜ ਜਿੱਥੇ ਦੇਸ਼ ਭਰ 'ਚ ਵੋਟਾਂ ਪਈਆਂ, ਉੱਥੇ ਫ਼ਿਰੋਜ਼ਪੁਰ ਦੇ ਵੱਖ-ਵੱਖ ਸਿੱਖਿਆ ਸੰਸਥਾਵਾਂ ਅੰਦਰ ਬਣੇ ਪੋਲਿੰਗ ਬੂਥਾਂ 'ਤੇ ਪਹੁੰਚ ਗਰੈਜੂਏਟ ਵੋਟਰਾਂ ਨੇ ਆਪਣੇ ਮਨਪਸੰਦ ਤੇ ਹਰਮਨ ਪਿਆਰੇ ਉਮੀਦਵਾਰਾਂ ਨੂੰ ਉਤਸ਼ਾਹ ਨਾਲ ਵੋਟਾਂ ਪਾਈਆਂ ਅਤੇ ਪਵਾਈਆਂ। ਫ਼ਿਰੋਜ਼ਪੁਰ ਦੇ 3 ਸਿੱਖਿਆ ਸੰਸਥਾਵਾਂ ਅੰਦਰ 9 ਪੋਲਿੰਗ ਸਟੇਸ਼ਨ ਬਣਾਏ ਗਏ ਸਨ, ਜਿਨ੍ਹਾਂ ਉੱਪਰ ਕਰੀਬ 2438 ਵੋਟਾਂ ਪੋਲ ਹੋਈਆਂ। ਮਿਲੀ ਜਾਣਕਾਰੀ ਮੁਤਾਬਿਕ ਦੇਰ ਸ਼ਾਮ ਤੱਕ ਡੀ.ਸੀ. ਮਾਡਲ ਸਕੂਲ ਅੰਦਰ ਬਣੇ ਤਿੰਨ ਪੋਲਿੰਗ ਸਟੇਸ਼ਨਾਂ 'ਤੇ 597 ਵੋਟਾਂ ਪੋਲ ਹੋਈਆਂ। ਦੇਵ ਸਮਾਜ ਕਾਲਜ ਦੇ 4 ਪੋਲਿੰਗ ਸਟੇਸ਼ਨਾਂ 'ਤੇ 981 ਵੋਟਾਂ ਪੋਲ ਹੋਈਆਂ ਅਤੇ ਆਰ.ਐੱਸ.ਡੀ. ਕਾਲਜ ਦੇ 2 ਪੋਲਿੰਗ ਸਟੇਸ਼ਨਾਂ 'ਤੇ 864 ਵੋਟਾਂ ਪੋਲ ਹੋਈਆਂ। 'ਅਜੀਤ' ਦੀ ਟੀਮ ਵਲੋਂ ਕੀਤੇ ਗਏ ਦੌਰੇ ਦੌਰਾਨ ਦੇਖਿਆ ਕਿ ਪੋਲਿੰਗ ਸਟੇਸ਼ਨਾਂ ਦੇ ਬਾਹਰ ਵੱਖ-ਵੱਖ ਉਮੀਦਵਾਰਾਂ ਦੇ ਬੂਥ ਲੱਗੇ ਹੋਏ ਸਨ, ਜਿੱਥੇ ਉਨ੍ਹਾਂ ਦੇ ਸਮਰਥਕ ਵੋਟਾਂ ਭੁਗਤਾਉਣ ਲਈ ਪੂਰੀ ਵਾਹ ਲਗਾਉਂਦੇ ਹੋਏ ਚੋਣ ਪ੍ਰਚਾਰ 'ਚ ਜੁਟੇ ਹੋਏ ਸਨ ਅਤੇ ਆਪਣੇ ਨੇੜਲਿਆਂ ਨੂੰ ਫ਼ੋਨ ਕਰ ਕਰ ਕੇ ਵੋਟ ਭੁਗਤਾਉਣ ਦੀਆਂ ਅਪੀਲਾਂ ਕਰ ਰਹੇ ਸਨ। ਫ਼ਿਰੋਜ਼ਪੁਰ ਨਾਲ ਸੰਬੰਧਿਤ ਸੈਨੇਟਰ ਉਮੀਦਵਾਰ ਮਨਿੰਦਰ ਕੌਰ ਆਦਿ ਉਮੀਦਵਾਰ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀਆਂ ਅਪੀਲਾਂ ਕਰਦੇ ਦੇਖੇ ਗਏ।
ਤਲਵੰਡੀ ਭਾਈ 'ਚ 35 ਪ੍ਰਤੀਸ਼ਤ ਸੈਨੇਟ ਦੀਆਂ ਵੋਟਾਂ ਪੋਲ ਹੋਈਆਂ ਤਲਵੰਡੀ ਭਾਈ, 26 ਸਤੰਬਰ (ਰਵਿੰਦਰ ਸਿੰਘ ਬਜਾਜ)- ਤਲਵੰਡੀ ਭਾਈ ਵਿਚ ਸੈਨੇਟ ਦੀਆਂ ਵੋਟਾਂ ਪੂਰੇ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈਆਂ। ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਚ ਇਕੋਂ-ਇਕ ਹੀ ਇੱਥੋਂ ਦਾ ਪੋਲਿੰਗ ਬੂਥ ਬਣਾਇਆ ਗਿਆ ਸੀ, ਜਿੱਥੇ ਕੁੱਲ 277 ਵੋਟਾਂ ਵਿਚੋਂ 9 ਤੋਂ ਲੈ ਕੇ ਸ਼ਾਮ 5 ਵਜੇ ਤੱਕ ਕੁੱਲ 98 ਵੋਟਾਂ ਪੋਲ ਹੋਈਆਂ। ਜ਼ਿਕਰਯੋਗ ਹੈ ਕਿ ਇਸ ਵਾਰ ਸੈਨੇਟ ਵੋਟਰਾਂ ਵਿਚ ਵੋਟ ਪਾਉਣ ਲਈ ਕਾਫ਼ੀ ਉਤਸ਼ਾਹ ਸੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮਾਤਾ ਸਾਹਿਬ ਕੌਰ ਕਾਲਜ ਦੇ ਪ੍ਰਿੰਸੀਪਲ ਡਾ: ਗੁਰਵੀਰ ਸਿੰਘ ਨੇ ਦੱਸਿਆ ਕਿ ਸਾਰੇ ਹੀ ਵੋਟਰਾਂ ਵਲੋਂ ਬੜੇ ਸੂਝਵਾਨ ਤਰੀਕੇ ਨਾਲ ਇਸ ਵਾਰ ਵੋਟਾਂ ਪਾਈਆਂ ਗਈਆਂ ਹਨ।

ਘਰ ਦੇ ਬਾਹਰ ਸੈਰ ਕਰਦੇ ਨੌਜਵਾਨ ਨੂੰ ਅਣਪਛਾਤੇ ਟਰੈਕਟਰ ਟਰਾਲੀ ਚਾਲਕ ਨੇ ਮਾਰੀ ਫੇਟ, ਮੌਤ

ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੇ ਬਾਗ਼ ਫ਼ੁਲ ਚੰਦ ਇਲਾਕੇ ਵਿਚ ਰਾਤ ਨੂੰ ਘਰ ਦੇ ਬਾਹਰ ਸੈਰ ਕਰਦੇ ਨੌਜਵਾਨ ਨੂੰ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਵਲੋਂ ਫੇਟ ਮਾਰ ਕੇ ਮੌਕੇ ਤੋਂ ਟਰੈਕਟਰ-ਟਰਾਲੀ ਭਜਾ ਕੇ ਲੈ ਜਾਣ ਦੀ ਖ਼ਬਰ ਹੈ | ਇਸ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ

ਫ਼ਿਰੋਜ਼ਪੁਰ, 26 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਯੂਨੀਵਰਸਿਟੀ ਚੋਣਾਂ 'ਚ ਓਪਨ ਗਰੈਜੂਏਟ ਹਲਕੇ ਦੇ 15 ਸੈਨੇਟਰ ਚੁਣੇ ਜਾਣ ਲਈ ਅੱਜ ਜਿੱਥੇ ਦੇਸ਼ ਭਰ 'ਚ ਵੋਟਾਂ ਪਈਆਂ, ਉੱਥੇ ਫ਼ਿਰੋਜ਼ਪੁਰ ਦੇ ਵੱਖ-ਵੱਖ ਸਿੱਖਿਆ ਸੰਸਥਾਵਾਂ ਅੰਦਰ ਬਣੇ ਪੋਲਿੰਗ ਬੂਥਾਂ 'ਤੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪ੍ਰਗਟ ਸਾਹਿਬ ਤੇ ਖਾਈ ਫੇਮੇ ਕੀ ਰੋਡ 'ਤੇ ਕੀਤਾ ਜਾਵੇਗਾ ਜਾਮ

ਗੁਰੂਹਰਸਹਾਏ, 26 ਸਤੰਬਰ (ਹਰਚਰਨ ਸਿੰਘ ਸੰਧੂ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਗੁਰੂਹਰਸਹਾਏ 1 ਅਤੇ 2 ਦੇ ਕਿਸਾਨ ਆਗੂਆਂ ਦੀ ਮੀਟਿੰਗ ਗੁਰਦੁਆਰਾ ਸੰਗਤਸਰ ਸਾਹਿਬ ਮਾਦੀ ਕੇ ਵਿਖੇ ਜ਼ੋਨ ਪ੍ਰਧਾਨ ਧਰਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ 'ਚ ...

ਪੂਰੀ ਖ਼ਬਰ »

ਕੈਂਟ ਪੁਲਿਸ ਵਲੋਂ ਚੋਰੀ ਕਰਨ ਦੇ ਮਾਮਲੇ 'ਚ ਪੰਜ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 26 ਸਤੰਬਰ (ਰਾਕੇਸ਼ ਚਾਵਲਾ)-ਥਾਣਾ ਕੈਂਟ ਪੁਲਿਸ ਵਲੋਂ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ ਪੰਜ ਵਿਅਕਤੀਆਂ ਵਿਰੱੁਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁਦਈ ਪ੍ਰੇਮਵਤੀ ਪਤਨੀ ਪਰਮਾਨੰਦ ਵਾਸੀ ਗਲੀ ਨੰਬਰ ਇਕ ਪੁਰਾਣੀ ਖ਼ਲਾਸੀ ਲਾਈਨ ...

ਪੂਰੀ ਖ਼ਬਰ »

ਸਿਟੀ ਪੁਲਿਸ ਨੇ ਆਂਡੇ ਰੇਹੜੀ ਵਾਲਿਆਂ 'ਤੇ ਕੱਸੀ ਨਕੇਲ

ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਵਿਚ ਹਰ ਚੌਂਕ, ਗਲੀ-ਮੁਹੱਲੇ ਸਮੇਤ ਮੁੱਖ ਸੜਕਾਂ 'ਤੇ ਥਾਂ-ਥਾਂ ਆਂਡਿਆਂ ਦੀਆਂ ਰੇਹੜੀਆਂ ਲੱਗਾ ਕੇ ਸ਼ਰਾਬ ਦੇ ਸ਼ੌਕੀਨਾਂ ਦੀ ਜੀਭ ਦੇ ਸੁਆਦ ਦੀ ਪੂਰਤੀ ਲਈ ਸ਼ਰਾਬ ਨਾਲ ਆਂਡੇ ਆਦਿ ਪਰੋਸਣ ਵਾਲਿਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵੇਚਦਾ ਇਕ ਚੜਿ੍ਹਆ ਪੁਲਿਸ ਅੜਿੱਕੇ

ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)- ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਨਜਾਇਜ਼ ਸ਼ਰਾਬ ਵੇਚ ਰਹੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਦਿਨ-ਦਿਹਾੜੇ ਲੁਟੇਰੇ ਬਜ਼ੁਰਗ ਔਰਤ ਦੀਆਂ ਵਾਲੀਆਂ ਲਾਹ ਕੇ ਫ਼ਰਾਰ

ਗੁਰੂਹਰਸਹਾਏ, 26 ਸਤੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਅੰਦਰ ਦਿਨ-ਦਿਹਾੜੇ ਚੋਰੀਆਂ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ, ਜਿਸ ਨੂੰ ਲੈ ਕੇ ਸ਼ਹਿਰ ਵਾਸੀ ਕਾਫ਼ੀ ਸਹਿਮ ਅਤੇ ਡਰੇ ਦੇ ਮਾਹੌਲ ਵਿਚ ਹਨ, ਪਰ ਪੁਲਿਸ ਪ੍ਰਸ਼ਾਸਨ ਵਲੋਂ ਇਨ੍ਹਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਅੱਜ ਭਾਰਤ ਬੰਦ 'ਚ ਸਾਰਿਆਂ ਨੂੰ ਸ਼ਾਮਿਲ ਹੋਣ ਦੀ ਅਪੀਲ

ਮਖੂ, 26 ਸਤੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫ਼ਰਮਾਨ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਮੀਟਿੰਗ ਰਿਲਾਇੰਸ ਪੈਟਰੋਲ ਪੰਪ ਮਖੂ ਵਿਖੇ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੰਜਾਬ ਪ੍ਰਧਾਨ ਫ਼ਰਮਾਨ ਸਿੰਘ ਸੰਧੂ, ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦੇ ਆਗੂਆਂ ਕੀਤਾ ਦਰਜਨ ਪਿੰਡਾਂ ਦੌਰਾ

ਤਲਵੰਡੀ ਭਾਈ, 26 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਸੰਯੁਕਤ ਕਿਸਾਨ ਮੋਰਚੇ ਵਲੋਂ ਕਾਲੇ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਤਹਿਤ ਦਿੱਤੇ ਗਏ 27 ਸਤੰਬਰ ਭਾਰਤ ਬੰਦ ਦੇ ਸੱਦੇ ਦੀ ਸਫਲਤਾ ਲਈ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਆਗੂਆਂ ਵਲੋਂ ਸੂਬਾ ਉਪ ਪ੍ਰਧਾਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਪੰਜਾਬ ਬੰਦ ਦੀ ਹਮਾਇਤ

ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਦਾ ਐਲਾਨ ਕੀਤਾ ਹੈ | ਪਾਰਟੀ ਦੇ ਜਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸੰਯੁਕਤ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਨੂੰ ਆਪ ਦੇ ਕਿਸਾਨ ਵਿੰਗ ਨੇ ਦਿੱਤੀ ਹਮਾਇਤ

ਆਰਿਫ਼ ਕੇ, 26 ਸਤੰਬਰ (ਬਲਬੀਰ ਸਿੰਘ ਜੋਸਨ)- ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ 'ਤੇ ਕਾਲੇ ਤਿੰਨ ਖੇਤੀ ਕਾਨੂੰਨ ਲਾਗੂ ਕਰਕੇ ਕਿਸਾਨਾਂ ਨੂੰ ਆਪਣੇ ਹੱਕ ਲੈਣ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਧਰਨੇ ਲਈ ਮਜਬੂਰ ਕਰ ਦਿੱਤਾ ਹੈ | ...

ਪੂਰੀ ਖ਼ਬਰ »

382 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ

ਗੁਰੂਹਰਸਹਾਏ, 26 ਸਤੰਬਰ (ਕਪਿਲ ਕੰਧਾਰੀ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਬਲਵੀਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਮਾਈਗ੍ਰੇਟਰੀ ਪਲਸ ਪੋਲੀਓ ਦੀ ...

ਪੂਰੀ ਖ਼ਬਰ »

ਧੰਨ-ਧੰਨ ਬਾਬਾ ਬੁੱਢਾ ਸਾਹਿਬ ਨੂੰ ਸਮਰਪਿਤ ਕਰਵਾਇਆ ਛੇਵਾਂ ਬੱਗੇ ਕੇ ਪਿੱਪਲ ਤਿੰਨ ਰੋਜ਼ਾ ਗੁਰਮਤਿ ਸਮਾਗਮ ਸਮਾਪਤ

ਫ਼ਿਰੋਜ਼ਪੁਰ/ਆਰਿਫ਼ ਕੇ, 26 ਸਤੰਬਰ (ਜਸਵਿੰਦਰ ਸਿੰਘ ਸੰਧੂ, ਬਲਬੀਰ ਸਿੰਘ ਜੋਸਨ)- ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਦੀ ਯਾਦ ਵਿਚ ਇਲਾਕਾ ਨਿਵਾਸੀਆਂ ਵਲੋਂ ਪਿੰਡ ਬੱਗੇ ਕੇ ਪਿੱਪਲ ਦੀ ਦਾਣਾ ਮੰਡੀ ਵਿਚ ਛੇਵਾਂ ਤਿੰਨ ਰੋਜ਼ਾ ਗੁਰਮਿਤ ਸਮਾਗਮਾਂ ਉਤਸ਼ਾਹ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ-ਜਨਾਹ ਕਰਨ ਵਾਲੇ ਮੁਲਜ਼ਮ ਤੇ ਉਕਸਾਉਣ ਵਾਲੀਆਂ 2 ਮਹਿਲਾਵਾਂ ਸਮੇਤ 5 ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 26 (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਚਾਂਦੀ ਵਾਲਾ ਦੀ 15 ਸਾਲਾ ਲੜਕੀ ਨਾਲ ਪਿੰਡ ਦੇ ਹੀ ਨੌਜਵਾਨ ਵਲੋਂ ਜ਼ਬਰਦਸਤੀ ਕੀਤੇ ਜਾਣ ਦੀ ਸੂਚਨਾ ਹੈ, ਜਿਸ ਦੇ ਚੱਦੇ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਤਰਸੇਮ ਸ਼ਰਮਾ ਨੇ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਆਪਣੀਆਂ ਦੁਕਾਨਾਂ ਰੱਖੇਗੀ ਪੂਰਨ ਰੂਪ 'ਚ ਬੰਦ

ਮਖੂ, 26 ਸਤੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਕੈਮਿਸਟ ਐਸੋਸੀਏਸ਼ਨ ਮਖੂ ਦੀ ਮੀਟਿੰਗ ਗੁਰਦੁਆਰਾ ਬਾਬਾ ਬਾਠਾਂ ਵਾਲਾ ਵਿਖੇ ਕੀਤੀ ਗਈ, ਜਿਸ ਵਿਚ ਕੈਮਿਸਟ ਵੀਰਾਂ ਨੂੰ ਆਉਂਦੀਆਂ ਮੁਸ਼ਕਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸੋਮਵਾਰ ਨੂੰ ਕਿਸਾਨ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਨੇ ਪ੍ਰੋ: ਰਮਨਦੀਪ ਕੌਰ ਨੂੰ ਦਿੱਤੀ ਭਾਵ-ਭਿੰਨੀ ਸ਼ਰਧਾਂਜਲੀ

ਤਲਵੰਡੀ ਭਾਈ, 26 ਸਤੰਬਰ (ਰਵਿੰਦਰ ਸਿੰਘ ਬਜਾਜ)- ਸ਼ਹਿਰ ਦੇ ਅਕਾਲੀ ਆਗੂ ਅਤੇ ਪ੍ਰਸਿੱਧ ਸਮਾਜ ਸੇਵੀ ਰਾਜਨ ਵੋਹਰਾ ਦੀ ਬੇਟੀ ਅਤੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਜੀਵਾਂ ਵੋਹਰਾ ਦੀ ਭਤੀਜੀ ਪ੍ਰੋਫ਼ੈਸਰ ਰਮਨਦੀਪ ਕੌਰ ਜੋ ਕਿ ਪਿਛਲੇ ਦਿਨੀਂ ਨੌਜਵਾਨ ਉਮਰੇ ਹੀ ਅਕਾਲ ...

ਪੂਰੀ ਖ਼ਬਰ »

'ਆਜ਼ਾਦੀ ਕਾ ਅੰਮਿ੍ਤ ਮਾਹੋਤਸਵ' ਨੂੰ ਸਮਰਪਿਤ ਹੁਸੈਨੀਵਾਲਾ ਤੋਂ ਰਾਜ ਘਾਟ ਤੱਕ ਸਾਈਕਲ ਰੈਲੀ ਰਵਾਨਾ

ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)- ਦੇਸ਼ ਵਾਸੀਆਂ ਨੂੰ ਕੌਮੀ ਏਕਤਾ ਤੇ ਸਰੀਰਕ ਤੰਦਰੁਸਤੀ ਦਾ ਸੁਨੇਹਾ ਦੇਣ ਦੇ ਮਨੋਰਥ ਨਾਲ ਸੀਮਾ ਸੁਰੱਖਿਆ ਬਲ ਵਲੋਂ ਭਾਰਤੀ ਆਜ਼ਾਦ ਦੀ 75ਵੀਂ ਵਰੇ੍ਹਗੰਢ ਮੌਕੇ 'ਆਜ਼ਾਦੀ ਕਾ ਅੰਮਿ੍ਤ ਮਾਹੋਤਸਵ' ਨੂੰ ਸਮਰਪਿਤ ਹੁਸੈਨੀਵਾਲਾ ...

ਪੂਰੀ ਖ਼ਬਰ »

'ਮੇਰਾ ਹਲਕਾ ਮੇਰਾ ਪਰਿਵਾਰ' ਮੁਹਿੰਮ ਤਹਿਤ ਆਪ ਵਲੋਂ ਮੀਟਿੰਗ

ਗੁਰੂਹਰਸਹਾਏ, 26 ਸਤੰਬਰ (ਕਪਿਲ ਕੰਧਾਰੀ)- 2022 ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ | ਇਨ੍ਹਾਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਆਪ ਦੇ ਜ਼ਿਲ੍ਹਾ ਯੂਥ ਸੈਕਟਰੀ ਦੀਪਕ ਸ਼ਰਮਾ ਦੀ ਅਗਵਾਈ ਵਿਚ ਹਰ ਰੋਜ਼ ਵੱਖ-ਵੱਖ ਪਿੰਡਾਂ ਵਿਚ ਜਾ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ, ਉਸੇ ਦੇ ...

ਪੂਰੀ ਖ਼ਬਰ »

ਆਨਰੇਰੀ ਫਲਾਈਟ ਲੈਫ਼ਟੀਨੈਂਟ ਸੋਹਣ ਸਿੰਘ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਸ਼ਹਿਰੀ ਮੀਤ ਪ੍ਰਧਾਨ ਸੁਖਮਿੰਦਰ ਸਿੰਘ ਲਾਡੂ, ਐਡਵੋਕੇਟ ਅਰਵਿੰਦਰ ਕੌਰ (ਨੋਟਰੀ ਪਬਲਿਕ) ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ...

ਪੂਰੀ ਖ਼ਬਰ »

ਸਾਢੇ ਚਾਰ ਸਾਲ ਬੀਤ ਜਾਣ ਬਾਅਦ ਵੀ ਲੋਕ ਬੁਨਿਆਦੀ ਸਹੂਲਤਾਂ ਤੋਂ ਬਹੁਤ ਦੂਰ

ਫ਼ਿਰੋਜ਼ਪੁਰ, 26 ਸਤੰਬਰ (ਕੁਲਬੀਰ ਸਿੰਘ ਸੋਢੀ)-ਕਾਂਗਰਸ ਪਾਰਟੀ ਵਲੋਂ ਮੁੱਖ ਮੰਤਰੀ ਤੇ ਮੰਤਰੀ ਬਦਲਣਾ ਮਹਿਜ਼ ਇਕ ਡਰਾਮਾ ਹੈ | ਇਹ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਇੰਚਾਰਜ ਰਣਬੀਰ ਸਿੰਘ ਭੁੱਲਰ ਨੇ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਸਾਢੇ 4 ਸਾਲਾਂ ਤੋਂ ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਸੰਤ ਬੋਰੇ ਵਾਲਿਆਂ ਦੀ 16ਵੀਂ ਬਰਸੀ ਨੂੰ ਸਮਰਪਿਤ ਸਮਾਗਮ

ਤਲਵੰਡੀ ਭਾਈ, 26 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਮਹੇਸ਼ ਕੁਟੀਰ ਸੇਵਾ ਸੰਮਤੀ ਤਲਵੰਡੀ ਭਾਈ ਵਲੋਂ ਸਥਾਨਿਕ ਮਹੇਸ਼ ਕੁਟੀਰ ਵਿਖੇ ਤਪੱਸਵੀ ਮਹੇਸ਼ ਮੁਨੀ ਸੰਤ ਬੋਰੇ ਵਾਲਿਆਂ 16ਵੀਂ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਵਨ ਯੱਗ ਉਪਰੰਤ ਸ੍ਰੀ ਬ੍ਰਹਮ ...

ਪੂਰੀ ਖ਼ਬਰ »

ਬੀ.ਕੇ.ਯੂ. ਖੋਸਾ ਪੰਜਾਬ ਵਲੋਂ ਮੀਹਾਂ ਸਿੰਘ ਵਾਲਾ ਇਕਾਈ ਦੀ ਚੋਣ

ਖੋਸਾ ਦਲ ਸਿੰਘ, 26 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਖੋਸਾ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਨਜ਼ਦੀਕੀ ਪਿੰਡ ਮੀਹਾਂ ਸਿੰਘ ਵਾਲਾ ਵਿਖੇ ਹੋਈ, ਜਿਸ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ, ਗੁਰਚਰਨ ਸਿੰਘ ਕਾਕਾ ਮੁਣਨ ਮੀਤ ...

ਪੂਰੀ ਖ਼ਬਰ »

ਨਵਨੀਤ ਗੋਰਾ ਦੇ ਮੈਂਬਰ ਪੀ.ਏ.ਸੀ. ਬਣਨ 'ਤੇ ਰੋਹਿਤ ਵੋਹਰਾ ਨੇ ਕਰਾਇਆ ਮੂੰਹ ਮਿੱਠਾ

ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਦੇ ਮੈਂਬਰ ਬਣਨ 'ਤੇ ਨਵਨੀਤ ਕੁਮਾਰ ਗੋਰਾ ਦਾ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਰੋਹਿਤ ਕੁਮਾਰ ਮਾਂਟੂ ਨੇ ...

ਪੂਰੀ ਖ਼ਬਰ »

ਸੀਨੀਅਰ ਮੈਡੀਕਲ ਅਫ਼ਸਰ ਨੇ ਸਟਾਫ਼ ਨਾਲ ਮਾਈਗ੍ਰੇਟਰੀ ਪਲਸ ਪੋਲੀਓ ਰਾਊਾਡ ਸਬੰਧੀ ਕੀਤੀ ਮੀਟਿੰਗ

ਗੁਰੂਹਰਸਹਾਏ, 26 ਸਤੰਬਰ (ਕਪਿਲ ਕੰਧਾਰੀ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਬਲਵੀਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਮਾਈਗ੍ਰੇਟਰੀ ਪਲਸ ਪੋਲੀਓ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਦਾਅਵਿਆਂ ਦੀ ਨਿਕਲੀ ਫ਼ੂਕ ਇਕ ਨਜ਼ਰ ਏਧਰ ਵੀ...!

ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)- ਇਕ ਪਾਸੇ ਕੈਪਟਨ ਸਰਕਾਰ ਨੇ ਸੂਬੇ ਅੰਦਰ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾ ਕੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਮੁਕਾਬਲੇ ਵਧੀਆ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਦੇਣ ਦੇ ਕੀਤੇ ਦਾਅਵੇ ਅਤੇ ਹਾਲ ਹੀ ਵਿਚ ...

ਪੂਰੀ ਖ਼ਬਰ »

ਟੀ.ਸੀ.ਐੱਸ. ਕੰਪਨੀ ਵੰਡੇ ਸਿਖਲਾਈ ਲੈਣ ਵਾਲੇ ਉਮੀਦਵਾਰਾਂ ਨੂੰ ਸਰਟੀਫਿਕੇਟ

ਫ਼ਿਰੋਜ਼ਪੁਰ, 26 ਸਤੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਬਿਉਰੋ ਆਫ਼ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫ਼ਿਰੋਜ਼ਪੁਰ ਵਲੋਂ ਟਾਟਾ ਕੰਸਲਟੈਂਸੀ ਸਰਵਿਸਿਜ਼ ਕੰਪਨੀ ਵਲੋਂ ਦਿੱਤੀ ਗਈ ...

ਪੂਰੀ ਖ਼ਬਰ »

ਕਮਿਊਨਿਟੀ ਆਊਟਰੀਚ ਤਹਿਤ ਬਾਲ ਨਿਕੇਤਨ ਦੇ ਵਿਦਿਆਰਥੀਆਂ ਨੂੰ ਭੇਟ ਕੀਤੀ ਸਿੱਖਿਆ ਸਮੱਗਰੀ

ਫ਼ਿਰੋਜ਼ਪੁਰ, 26 ਸਤੰਬਰ (ਤਪਿੰਦਰ ਸਿੰਘ)- ਕਮਿਊਨਿਟੀ ਆਊਟਰੀਚ ਪ੍ਰੋਗਰਾਮ ਤਹਿਤ ਡੀ.ਸੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿੱਦਿਆ ਦਾਨ ਐਕਟੀਵਿਟੀ ਕਰਦੇ ਹੋਏ ਬਾਲ ਨਿਕੇਤਨ ਸਕੂਲ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਵੰਡੀਆਂ ਗਈਆਂ | ਪਿ੍ੰਸੀਪਲ ਸੁਮਨ ਕਾਲੜਾ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX