ਤਾਜਾ ਖ਼ਬਰਾਂ


ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 1 hour ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 2 hours ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 1 hour ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 2 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 2 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 2 hours ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 3 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 4 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 4 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 5 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 6 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 6 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 7 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 7 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 7 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 8 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 8 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 8 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 8 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 8 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 9 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 9 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 10 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਅੱਸੂ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਵਿਖੇ ਸੈਨੇਟ ਚੋਣਾਂ 'ਚ ਘੱਟ ਉਤਸ਼ਾਹ ਵੇਖਣ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਧੀਰ ਸਿੰਘ ਸਾਗੂ)- ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀਆਂ ਚੋਣਾਂ ਵਿਚ ਬਹੁਤ ਘੱਟ ਉਤਸ਼ਾਹ ਵੇਖਣ ਨੂੰ ਮਿਲਿਆ | ਇਥੇ ਕੁੱਲ ਪੰਜ ਥਾਵਾਂ 'ਤੇ ਬੂਥ ਬਣਾਏ ਗਏ ਸਨ, ਗੌਰਮਿੰਟ ਕਾਲਜ ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਰਿਜਨਲ ਸੈਂਟਰ ਪੰਜਾਬ ਯੂਨੀਵਰਸਿਟੀ, ਖ਼ਾਲਸਾ ਕਾਲਜ ਤੇ ਗੁਰੂ ਨਾਨਕ ਕਾਲਜ, ਜਿਨ੍ਹਾਂ ਵਿਚੋਂ ਗੌਰਮਿੰਟ ਕਾਲਜ ਮੁਕਤਸਰ ਵਿਖੇ ਦੋ ਬੂਥ ਬਣੇ ਸਨ ਜਿਨ੍ਹਾਂ ਵਿਚ 5700 ਦੇ ਕਰੀਬ ਰਜਿਸਟਰਡ ਵੋਟਰ ਸਨ, ਜਿਨ੍ਹਾਂ ਵਿਚੋਂ ਖ਼ਬਰ ਲਿਖੇ ਜਾਣ ਤੱਕ ਸਿਰਫ਼ 700 ਵੋਟ ਹੀ ਭੁਗਤੇ | ਜ਼ਿਕਰਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਤੋਂ 2 ਉਮੀਦਵਾਰ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿਚ ਸ੍ਰੀ ਕਪਿਲ ਸ਼ਰਮਾ ਡਿਪਟੀ ਡੀ.ਈ.ਓ ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸ੍ਰੀ ਸਾਗਰ ਕੁਮਾਰ ਸ਼ਾਮਿਲ ਹਨ ਪਰ ਘੱਟ ਪੋਿਲੰਗ ਕਰਕੇ ਲੱਗਦਾ ਹੈ ਕਿ ਵੋਟਰਾਂ ਦਾ ਇਸ ਪ੍ਰਣਾਲੀ ਵਿਚੋਂ ਵਿਸ਼ਵਾਸ ਹੀ ਉਠ ਗਿਆ ਹੈ | ਦੂਸਰਾ ਕਾਰਨ ਇਹ ਹੈ ਕਿ ਆਉਣ ਵਾਲੀ ਨੌਜਵਾਨ ਪੀੜ੍ਹੀ ਦਾ ਬਾਹਰਲੇ ਮੁਲਕਾਂ ਵੱਲ ਝੁਕਾਅ ਹੋਣ ਕਰਕੇ, ਇੱਧਰ ਦੀਆਂ ਯੂਨੀਵਰਸਿਟੀਆਂ ਤੇ ਕਾਲਜ ਪ੍ਰਤੀ ਕੋਈ ਲਗਾਅ ਨਹੀਂ ਹੈ | ਤੀਸਰਾ ਵੱਡਾ ਕਾਰਨ ਹੈ ਕਿ ਕੇਂਦਰ ਸਰਕਾਰ ਦੀ ਨਵੀਂ ਐਜੂਕੇਸ਼ਨ ਪਾਲਿਸੀ ਜਿਸ ਵਿਚ ਕਾਲਜਾਂ ਨੂੰ ਖੁਦਮੁਖਤਿਆਰੀ ਦੇ ਅਧਿਕਾਰ ਦਿੱਤੇ ਜਾ ਰਹੇ ਹਨ ਤੇ ਯੂਨੀਵਰਸਿਟੀ ਤੋਂ ਅਲੱਗ ਕੀਤੇ ਜਾ ਰਹੇ ਹਨ ਤਾਂ ਕਿ ਇਹ ਕਾਲਜ ਆਪਣੀ ਆਮਦਨ ਤੇ ਖਰਚੇ ਆਪ ਮੈਨੇਜ਼ ਕਰਨ | ਇਹ ਸਭ ਕੁਝ ਦੇ ਚੱਲਦਿਆਂ ਕੁਝ ਵੀ ਹੋਵੇ, ਲੱਗਦਾ ਹੈ ਹੁਣ ਉਮੀਦਵਾਰਾਂ ਤੇ ਕੁਝ ਉਨ੍ਹਾਂ ਦੇ ਰਿਸ਼ਤੇਦਾਰਾਂ ਤੋਂ ਇਲਾਵਾ ਹੋਰ ਕਿਸੇ ਨੂੰ ਵੀ ਕੋਈ ਦਿਲਚਸਪੀ ਨਹੀਂ ਰਹੀ |
ਮੰਡੀ ਕਿੱਲਿਆਂਵਾਲੀ, (ਇਕਬਾਲ ਸਿੰਘ ਸ਼ਾਂਤ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ 'ਚ ਨਵੇਂ-ਪੁਰਾਣੇ ਗੇ੍ਰਜੂਏਟਾਂ ਨੇ ਬਹੁਤ ਘੱਟ ਰੁਚੀ ਵਿਖਾਈ | ਖੇਤਰ ਵਿਚ ਸੈਨੇਟ ਚੋਣਾਂ 'ਚ ਵੋਟਾਂ ਵਾਲੇ ਡੱਬੇ ਉਮੀਦਵਾਰਾਂ ਦੀ ਲੱਖ ਕੋਸ਼ਿਸ਼ਾਂ ਦੇ ਬਾਵਜੂਦ 27 ਫ਼ੀਸਦੀ ਪੋਲਿੰਗ ਤੋਂ ਅਗਾਂਹ ਨਹੀਂ ਵਧ ਸਕੇ | ਗੁਰੂ ਨਾਨਕ ਕਾਲਜ ਮੰਡੀ ਕਿੱਲਿਆਂਵਾਲੀ ਅਤੇ ਦਸਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਸਥਾਪਿਤ ਤਿੰਨ ਬੂਥਾਂ 'ਤੇ ਕੁੱਲ 2223 ਵੋਟਾਂ ਵਿਚੋਂ ਮਹਿਜ਼ 565 ਵੋਟਾਂ ਹੀ ਭੁਗਤ ਸਕੀਆਂ | ਗੁਰੂ ਨਾਨਕ ਕਾਲਜ ਮੰਡੀ ਕਿੱਲਿਆਂਵਾਲੀ ਵਿਖੇ ਬੂਥ ਨੰਬਰ 204 'ਤੇ 928 ਵਿਚੋਂ 251 ਵੋਟ (27 ਫ਼ੀਸਦੀ) ਹੀ ਭੁਗਤੇ | ਇਸੇ ਕਾਲਜ 'ਚ ਬੂਥ ਨੰਬਰ 205 'ਤੇ 829 ਵਿਚੋਂ ਸਿਰਫ਼ 200 (24.1 ਫ਼ੀਸਦੀ) ਵੋਟ ਹੀ ਪਏ ਸਕੇ | ਇਸੇ ਤਰ੍ਹਾਂ ਦਸਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਬੂਥ 203 ਨੰਬਰ 'ਤੇ ਵੀ 466 ਵੋਟਾਂ ਵਿਚ ਸਿਰਫ਼ 114 (24.5 ਫ਼ੀਸਦੀ) ਵੋਟ ਹੀ ਪਏ | ਬੂਥ ਨੰਬਰ 205 'ਤੇ ਸਵੇਰੇ ਤੋਂ ਹੀ ਵੋਟਿੰਗ ਕਾਰਜ ਬੇਹੱਦ ਸੁਸਤੀ ਨਾਲ ਚੱਲਿਆ | ਇੱਥੇ ਬਾਅਦ ਦੁਪਹਿਰ 12 ਵਜੇ ਤੱਕ ਸਿਰਫ਼ 72 ਵੋਟ ਹੀ ਪਏ ਪਰ ਇੱਥੇ ਵੋਟਰਾਂ ਦੀ ਕਤਾਰ ਵੀ ਲੱਗੀ ਰਹੀ | ਸੈਨੇਟ ਉਮੀਦਵਾਰਾਂ ਨੇ ਪਿਛਲੇ ਦਿਨਾਂ ਤੋਂ ਆਪੋ-ਆਪਣੇ ਜਾਣਕਾਰਾਂ ਜ਼ਰੀਏ ਗ੍ਰੇਜੂਏਟਾਂ ਤੋਂ ਵੋਟ ਸਮਰਥਨ ਲਈ ਕਾਫ਼ੀ ਵਾਹ ਲਗਾਈ ਹੋਈ ਸੀ | ਮੰਡੀ ਕਿੱਲਿਆਂਵਾਲੀ ਵਿਖੇ ਅੱਜ ਸੈਨੇਟ ਚੋਣ ਮੌਕੇ ਦਰਜਨ ਤੋਂ ਵੱਧ ਉਮੀਦਵਾਰਾਂ ਦੇ ਸਮਰਥਕਾਂ ਨੇ ਕਾਲਜ ਮੂਹਰੇ ਟੈਂਟ ਲਗਾਏ ਹੋਏ ਸਨ | ਪੰਜਾਬ ਯੂਨੀਵਰਸਿਟੀ ਕਾਲਜ ਸਿੱਖਵਾਲਾ ਦੇ ਪਿੰ੍ਰਸੀਪਲ ਡਾ. ਇਕਬਾਲ ਸਿੰਘ ਸੰਧੂ, ਸਰਕਾਰੀ ਕਾਲਜ ਡੱਬਵਾਲੀ ਦੇ ਅਸਿਸਟੈਂਟ ਪ੍ਰੋਫੈਸਰ ਦਿਲਰਾਜ ਸਿੰਘ ਵਾਸੀ ਲੰਬੀ) ਤੇ ਜ਼ਿਲ੍ਹਾ ਉਪ ਸਿੱਖਿਆ ਅਫ਼ਸਰ ਕਪਿਲ ਸ਼ਰਮਾ ਸਮੇਤ ਹੋਰਨਾਂ ਨੇ ਸਰਗਰਮੀ ਨਾਲ ਮੁਹਿੰਮ ਚਲਾਈ ਹੋਈ ਸੀ | ਮੰਡੀ ਕਿੱਲਿਆਂਵਾਲੀ ਸਭ ਤੋਂ ਵੱਧ ਇਕੱਠ ਉਮੀਦਵਾਰ ਦਿਲਰਾਜ ਸਿੰਘ ਧਾਲੀਵਾਲ ਚੋਣ ਟੈਂਟ 'ਤੇ ਰਿਹਾ | ਜ਼ਿਲ੍ਹਾ ਉਪ ਸਿੱਖਿਆ ਅਫ਼ਸਰ ਕਪਿਲ ਸ਼ਰਮਾ ਦੇ ਚੋਣ ਟੈਂਟ 'ਤੇ ਲੰਬੀ ਬਲਾਕ ਦੇ ਕਾਫ਼ੀ ਗਿਣਤੀ ਸਰਕਾਰੀ ਅਧਿਆਪਕਾਂ ਨੇ ਸਾਰਾ ਦਿਨ ਰੱਜਵੀਂ ਡਿਊਟੀ ਕੀਤੀ | ਉਮੀਦਵਾਰ ਪ੍ਰੋ: ਹਰਜੋਧ ਸਿੰਘ (ਪਟਿਆਲਾ) ਦੀ ਹਮਾਇਤ ਲਈ ਪੱਤਰਕਾਰ ਭੁਪਿੰਦਰ ਪੰਨੀਵਾਲੀਆ (ਸਿਰਸਾ) ਵੀ ਸਾਥੀਆਂ ਸਮੇਤ ਪੁੱਜੇ ਹੋਏ ਸਨ | ਦਸਮੇਸ਼ ਗਰਲਜ਼ ਕਾਲਜ ਬਦਲ ਦੇ ਮੂਹਰੇ ਉਮੀਦਵਾਰ ਦਿਲਰਾਜ ਸਿੰਘ ਧਾਲੀਵਾਲ, ਵਰਿੰਦਰ ਸਿੰਘ ਗਿੱਲ ਅਤੇ ਡਾ. ਇਕਬਾਲ ਸਿੰਘ ਸੰਧੂ ਦੇ ਚੋਣ ਟੈਂਟ ਲੱਗੇ | ਘੱਟ ਵੋਟ ਫ਼ੀਸਦੀ ਬਾਰੇ ਪੁੱਛੇ ਜਾਣ 'ਤੇ ਵੋਟਰਾਂ ਨੇ ਕਿਹਾ ਕਿ ਇਨ੍ਹਾਂ ਵੋਟ ਨਾਲ ਕਿਸੇ ਗੈ੍ਰਜੂਏਟ ਦਾ ਸਿੱਧਾ ਵਾਸਤਾ ਨਹੀਂ ਹੁੰਦਾ, ਇਸ ਵਿਚ ਤਾਂ ਪੜ੍ਹੇ-ਲਿਖੇ ਪ੍ਰੋਫੈਸਰ ਜਾਂ ਯੂਨੀਵਰਸਿਟੀ ਰਾਹੀਂ ਜਾਂ ਲਕਸ਼ ਆਧਾਰਤ ਚੰਡੀਗੜ੍ਹ ਚੌਧਰ/ਰਾਜਨੀਤੀ ਦੇ ਚਾਹਵਾਨ ਕਿਸਮਤ ਅਜ਼ਮਾਉਂਦੇ ਹਨ |

ਨੈਸ਼ਨਲ ਸਪੋਰਟਸ ਕਲੱਬ ਵਲੋਂ ਰਾਸ਼ਟਰੀ ਖਿਡਾਰੀ ਕਰਨ ਸੰਧੂ ਸਨਮਾਨਿਤ

ਦੋਦਾ, 26 ਸਤੰਬਰ (ਰਵੀਪਾਲ)- ਬੀਤੇ ਦਿਨੀਂ ਹੈਦਰਾਬਾਦ 'ਚ ਰਾਸ਼ਟਰੀ ਪੱਧਰ ਦੀਆਂ ਹੋਈਆਂ ਖੇਡਾਂ 'ਚ ਪਿੰਡ ਛੱਤੇਆਣਾ ਦੇ ਰਣਜੀਤ ਸਿੰਘ ਸੰਧੂ ਦੇ ਹੋਣਹਾਰ ਬੇਟੇ ਕਰਨਵੀਰ ਸਿੰਘ ਸੰਧੂ ਵਲੋਂ ਗੋਲਾ ਸੁੱਟਣ 'ਚ ਪੂਰੇ ਭਾਰਤ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਗਮਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਕੀਤਾ ਗਿਆ ਆਰ.ਐੱਸ.ਐੱਸ. ਤੇ ਬੀ.ਜੇ.ਪੀ. ਸੈਨੇਟ ਉਮੀਦਵਾਰ ਦਾ ਵਿਰੋਧ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)- ਪੰਜਾਬ ਯੂਨੀਵਰਸਿਟੀ ਵਲੋਂ ਕਰਵਾਏ ਗਏ ਇਲੈੱਕਸ਼ਨ ਮੌਕੇ ਸੈਨੇਟਰਾਂ ਦੀਆਂ ਚੋਣਾਂ ਲਈ ਉਮੀਦਵਾਰ ਨੰਬਰ 33 ਪ੍ਰੋਫੈਸਰ ਸਾਗਰ ਕੁਮਾਰ ਜੋ ਕਿ ਆਰ.ਐੱਸ.ਐੱਸ. ਤੇ ਬੀ.ਜੇ.ਪੀ. ਵਲੋਂ ਇਹ ਸੈਨੇਟ ਦਾ ਇਲੈੱਕਸ਼ਨ ਲੜ ...

ਪੂਰੀ ਖ਼ਬਰ »

ਰਿਟਾਇਰਡ ਪਟਵਾਰੀ ਕਾਨੂੰਗੋ ਐਸੋਸੀਏਸ਼ਨ ਵਲੋਂ ਭਾਰਤ ਬੰਦ ਦੀ ਪੂਰਨ ਹਮਾਇਤ

ਮਲੋਟ, 26 ਸਤੰਬਰ (ਅਜਮੇਰ ਸਿੰਘ ਬਰਾੜ)- ਰਿਟਾਇਰਡ ਪਟਵਾਰੀ ਕਾਨੂੰਨਗੋ ਐਸੋਸੀਏਸ਼ਨ ਮਲੋਟ ਦੀ ਮੀਟਿੰਗ ਝਾਂਬ ਗੈਸਟ ਹਾਊਸ ਵਿਖੇ ਪ੍ਰਧਾਨ ਖੇਤਾ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਇਹ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ...

ਪੂਰੀ ਖ਼ਬਰ »

ਗੁਲਾਬੀ ਸੁੰਡੀ ਵਲੋਂ ਬਠਿੰਡੇ ਦੀਆਂ ਹੱਦਾਂ ਲੰਘ ਕੇ ਲੰਬੀ ਹਲਕੇ 'ਚ ਪ੍ਰਵੇਸ਼

ਮੰਡੀ ਕਿੱਲਿਆਂਵਾਲੀ, 26 ਸਤੰਬਰ (ਇਕਬਾਲ ਸਿੰਘ ਸ਼ਾਂਤ)- ਕਿਸਾਨਾਂ ਤੇ ਸਿਆਸਤ ਨੂੰ ਭੂਚਾਲ ਪਾਈ ਫਿਰਦੀ ਨਰਮੇ ਵਾਲੀ ਗੁਲਾਬੀ ਸੁੰਡੀ ਬਠਿੰਡਾ ਜ਼ਿਲ੍ਹੇ ਦੀਆਂ ਹੱਦਾਂ ਲੰਘ ਕੇ ਲੰਬੀ ਹਲਕੇ 'ਚ ਪ੍ਰਵੇਸ਼ ਕਰ ਗਈ ਹੈ | ਹਲਕੇ ਦੀ ਮੰਡੀ ਕਿੱਲਿਆਂਵਾਲੀ ਬੈਲਟ ਦੇ ਸਰਹੱਦੀ ...

ਪੂਰੀ ਖ਼ਬਰ »

ਭਰਤੀ ਲਈ ਪੇਪਰ ਦੇਣ ਗਈ ਲੜਕੀ ਵਲੋਂ ਮਹਿਲਾ ਪੁਲਿਸ ਕਾਂਸਟੇਬਲ 'ਤੇ ਬਦਸਲੂਕੀ ਦਾ ਦੋਸ਼

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਕੱਢੀ ਗਈ ਪੁਲਿਸ ਕਾਂਸਟੇਬਲ ਦੀ ਭਰਤੀ ਨੂੰ ਲੈ ਕੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਪਰ ਚੱਲ ਰਿਹਾ ਸੀ ਤੇ ਇਸ ਪੇਪਰ ਵਿਚ ਇਕ ਲੜਕੀ ਨੂੰ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ...

ਪੂਰੀ ਖ਼ਬਰ »

ਕਾਰ ਤੇ ਟਰੈਕਟਰ ਦੀ ਟੱਕਰ 'ਚ 1 ਦੀ ਮੌਤ, 2 ਜ਼ਖਮੀ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਧੀਰ ਸਿੰਘ ਸਾਗੂ)- ਅੱਜ ਕੋਟਕਪੂਰਾ ਰੋਡ 'ਤੇ ਪਿੰਡ ਚੜ੍ਹੇਵਣ ਦੇ ਨੇੜੇ ਕਾਰ ਤੇ ਟਰੈਕਟਰ ਦੀ ਟੱਕਰ ਵਿਚ ਇਕ ਮੌਤ ਤੇ ਦੋ ਜਣਿਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਘਟਨਾ ਵਿਚ ਬੱਬਲ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਰੋੜਾਂਵਾਲੀ ਦੀ ...

ਪੂਰੀ ਖ਼ਬਰ »

ਪਿੰਡ ਵੜਿੰਗ ਦੇ ਜੰਮਪਲ ਰਾਜਾ ਵੜਿੰਗ ਦੇ ਜੱਦੀ ਪਿੰਡ ਵੜਿੰਗ ਵਾਸੀਆਂ ਨੂੰ ਗੋਡੇ-ਗੋਡੇ ਚਾਅ

ਮੰਡੀ ਬਰੀਵਾਲਾ, 26 ਸਤੰਬਰ (ਨਿਰਭੋਲ ਸਿੰਘ)-ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਉਨ੍ਹਾਂ ਦੇ ਜੱਦੀ ਪਿੰਡ ਵੜਿੰਗ ਵਾਸੀਆਂ ਨੂੰ ਗੋਡੇ-ਗੋਡੇ ਚਾਅ ਚੜਿ੍ਹਆ ਹੋਇਆ ਹੈ | ਪਿੰਡ ਵਾਸੀ ਇੱਕ ਦੂਜੇ ਨੂੰ ਵਧਾਈਆਂ ਦੇ ਰਹੇ ਹਨ ਅਤੇ ਆਪਣੀਆਂ ...

ਪੂਰੀ ਖ਼ਬਰ »

ਬਸਪਾ ਨੇ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬਹੁਜਨ ਸਮਾਜ ਪਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਅਜੀਤ ਸਿੰਘ ਭੈਣੀ ਜਨਰਲ ਸਕੱਤਰ ਬਹੁਜਨ ਸਮਾਜ ਪਾਰਟੀ ...

ਪੂਰੀ ਖ਼ਬਰ »

ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕੈਬਨਿਟ ਮੰਤਰੀ ਬਣਨ 'ਤੇ ਕਾਂਗਰਸੀ ਵਰਕਰ ਹੋਏ ਬਾਗੋਬਾਗ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)- ਹਲਕਾ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਮਿਲਣ 'ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਅਤੇ ਅੱਜ ਰਾਜਾ ਵੜਿੰਗ ਦੀ ਸ੍ਰੀ ...

ਪੂਰੀ ਖ਼ਬਰ »

ਪੇਂਟਿੰਗ ਤੇ ਭਾਸ਼ਨ ਮੁਕਾਬਲੇ ਕਰਵਾਏ

ਲੰਬੀ, 26 ਸਤੰਬਰ (ਮੇਵਾ ਸਿੰਘ)- ਅੰਤਰਰਾਸ਼ਟਰੀ ਧੀ ਦਿਵਸ ਦੇ ਮੌਕੇ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਮਨੀਆਂ ਵਿਖੇ ਬੱਚਿਆਂ ਦੇ ਪੇਂਟਿੰਗ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਸਕੂਲੀ ਵਿਦਿਆਰਥਣਾਂ ਨੇ ਕੰਨਿਆ ਭਰੂਣ ਹੱਤਿਆ, ਬੇਟੀ ਬਚਾਓ, ...

ਪੂਰੀ ਖ਼ਬਰ »

ਸਾਹਿਤ ਸਭਾ ਬਰੀਵਾਲਾ ਦੀ ਹੋਈ ਮੀਟਿੰਗ

ਮੰਡੀ ਬਰੀਵਾਲਾ, 26 ਸਤੰਬਰ (ਨਿਰਭੋਲ ਸਿੰਘ)- ਸਾਹਿਤ ਸਭਾ ਬਰੀਵਾਲਾ ਦੀ ਮਾਸਿਕ ਮੀਟਿੰਗ ਬਾਬਾ ਮੋਡਾ ਜੀ ਦੀ ਸਮਾਧ ਤੇ ਬਰੀਵਾਲਾ ਵਿਚ ਹੋਈ | ਇਸ ਸਮੇਂ ਹਰਚੰਦ ਸਿੰਘ ਵੜਿੰਗ ਨੇ ਕਹਾਣੀ ਖਰਾ ਸੋਨਾ ਪੜ੍ਹੀ | ਨਿੰਦਰ ਕੋਟਲੀ ਨੇ ਲੋਕ ਤੱਤ ਗੀਤਾਂ ਰਾਹੀਂ ਪੇਸ਼ ਕੀਤੇ | ...

ਪੂਰੀ ਖ਼ਬਰ »

ਮਲੋਟ 'ਚ ਸਮੂਹ ਢਾਬੇ ਬੰਦ ਰੱਖਣ ਦਾ ਐਲਾਨ

ਮਲੋਟ, 26 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚਾ ਵਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ 'ਤੇ ਸਮੂਹ ਢਾਬਾ ਮਾਲਕਾਂ ਦੀ ਮੀਟਿੰਗ ਪਾਲ ਸਿੰਘ, ਪਾਲ ਦਾ ਢਾਬੇ ਵਾਲੇ, ਰਮਨ ਕੁਮਾਰ ਸੇਤੀਆ ਢਾਬਾ, ਰਾਜ ਕੁਮਾਰ ਗਿਰਧਰ ਤਿੱਤਰੀ ਢਾਬਾ, ਰਣਧੀਰ ਕੁਮਾਰ ਬੰਸੀ ...

ਪੂਰੀ ਖ਼ਬਰ »

ਆਰਮਡ ਫੋਰਸਿਜ਼ ਵੈਟਰਨ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)- ਆਰਮਡ ਫੋਰਸਿਸ ਵੈਟਰਨ ਐਸੋਸੀਏਸ਼ਨ ਆਫ਼ ਇੰਡੀਆ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਗੰਧੜ੍ਹ ਦੀ ਪ੍ਰਧਾਨਗੀ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਾਬਕਾ ਸੈਨਿਕ ਭਲਾਈ ਵਿੰਗ ਵਲੋਂ ਅੱਜ ਦੇ ਬੰਦ ਦਾ ਸਮਰਥਨ

ਮਲੋਟ, 26 ਸਤੰਬਰ (ਅਜਮੇਰ ਸਿੰਘ ਬਰਾੜ)-ਅੱਜ ਸਾਬਕਾ ਸੈਨਿਕ ਭਲਾਈ ਵਿੰਗ ਦੇ ਪ੍ਰਧਾਨ ਅਵਤਾਰ ਸਿੰਘ ਫ਼ਕਰਸਰ ਨੇ ਜ਼ਿਲ੍ਹੇ ਦੇ ਅਹੁਦੇਦਾਰਾਂ ਦੀ ਮੀਟਿੰਗ ਬੁਲਾਈ, ਜਿਸ ਵਿਚ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਬਾਰੇ ਵਿਚਾਰ ਕਰਕੇ 27 ਸਤੰਬਰ ਨੂੰ ...

ਪੂਰੀ ਖ਼ਬਰ »

ਬਹਾਦਰ ਬਾਬਾ ਬਿਧੀ ਚੰਦ ਭਲਾਈ ਕਲੱਬ ਵਲੋਂ 31 ਯੂਨਿਟ ਖ਼ੂਨਦਾਨ

ਮਲੋਟ, 26 ਸਤੰਬਰ (ਪਾਟਿਲ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲੱਡ ਬੈਂਕਾਂ ਵਿਚ ਡੇਂਗੂ ਬੁਖ਼ਾਰ ਹੋਣ ਕਰਕੇ ਖੂਨ ਦੀ ਕਮੀ ਪਾਈ ਜਾ ਰਹੀ ਹੈ | ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੁਆਰਡੀਨੇਟਰ ਸਮੂਹ ਸਮਾਜਸੇਵੀ ਸੰਸਥਾਵਾਂ ਤੇ ਧਾਰਮਿਕ ਜਥੇਬੰਦੀਆਂ ਅਤੇ ਬਾਬਾ ...

ਪੂਰੀ ਖ਼ਬਰ »

ਲੋਕ ਮੋਰਚਾ ਵਲੋਂ ਪਿੰਡਾਂ 'ਚ ਮੀਟਿੰਗਾਂ

ਦੋਦਾ, 26 ਸਤੰਬਰ (ਰਵੀਪਾਲ)- ਲੋਕ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਕਮੇਟੀ ਦੇ ਆਗੂ ਪਿਆਰਾ ਲਾਲ ਦੋਦਾ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦੇ ਦੱਸਿਆ ਕਿ ਦੋਦਾ, ਬੁੱਟਰ ਸ਼ਰੀਂਹ, ਵਿਰਕ ਕਲਾਂ 'ਚ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ 28 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX