ਤਾਜਾ ਖ਼ਬਰਾਂ


ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  39 minutes ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  43 minutes ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  about 1 hour ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  about 1 hour ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  about 1 hour ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  about 1 hour ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  about 1 hour ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  about 2 hours ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  about 2 hours ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  about 2 hours ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  about 2 hours ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਬਾਲਾਸੋਰ ਹਾਦਸਾ: ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ ਸੀ.ਬੀ.ਆਈ. ਟੀਮ
. . .  about 2 hours ago
ਭੁਵਨੇਸ਼ਵਰ, 6 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸੀ.ਬੀ.ਆਈ. ਦੀ 10 ਮੈਂਬਰੀ ਟੀਮ ਜਾਂਚ ਲਈ ਪੁੱਜ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ. ਓ.....
ਮਨੀਪੁਰ: ਸੁਰੱਖਿਆ ਬਲਾਂ ਤੇ ਵਿਦਰੋਹੀਆਂ ਵਿਚਕਾਰ ਹੋਈ ਗੋਲੀਬਾਰੀ
. . .  about 3 hours ago
ਇੰਫ਼ਾਲ, 6 ਜੂਨ- ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ 5-6 ਜੂਨ ਦੀ ਦਰਮਿਆਨੀ ਰਾਤ ਨੂੰ ਮਨੀਪੁਰ ਦੇ ਸੁਗਨੂ/ਸੇਰਾਉ ਖ਼ੇਤਰਾਂ ਵਿਚ ਅਸਾਮ ਰਾਈਫ਼ਲਜ਼, ਬੀ.ਐਸ.ਐਫ਼. ਅਤੇ ਪੁਲਿਸ ਵਲੋਂ ਇਕ....
ਐਨ.ਆਈ.ਏ. ਵਲੋਂ ਪੰਜਾਬ ਤੇ ਹਰਿਆਣਾ ਵਿਚ 10 ਥਾਵਾਂ ’ਤੇ ਛਾਪੇਮਾਰੀ
. . .  about 3 hours ago
ਨਵੀਂ ਦਿੱਲੀ, 6 ਜੂਨ- ਅੱਜ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖ਼ਾਲਿਸਤਾਨ ਟਾਈਗਰ ਫ਼ੋਰਸ ਨਾਲ ਜੁੜੇ ਇਕ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ’ਚ 10....
ਕੈਲੀਫ਼ੋਰਨੀਆ ’ਚ ਸੈਨਟ ਵਲੋਂ ਸਿੱਖਾਂ ਨੂੰ ਵੱਡੀ ਰਾਹਤ, ਬਿਨਾਂ ਹੈਲਮਟ ਬਾਈਕ ਚਲਾਉਣ ਸੰਬੰਧੀ ਬਿੱਲ ਪਾਸ
. . .  about 3 hours ago
ਸੈਕਰਾਮੈਂਟੋ,ਕੈਲੀਫੋਰਨੀਆ, 6 ਜੂਨ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਵਿਚ ਸਟੇਟ ਸੈਨਟ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੰਦਿਆਂ ਇਕ ਬਿੱਲ ਉਪਰ ਮੋਹਰ ਲਾ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਿੱਖ....
ਬੰਦ ਦੇ ਦਿੱਤੇ ਸੱਦੇ ’ਤੇ ਓਠੀਆ ਕਸਬਾ ਪੂਰਨ ਤੌਰ ’ਤੇ ਬੰਦ
. . .  about 4 hours ago
ਓਠੀਆਂ, 6 ਜੂਨ (ਗੁਰਵਿੰਦਰ ਸਿੰਘ ਛੀਨਾ)- ਦਲ ਖ਼ਾਲਸਾ ਵਲੋਂ ਘੱਲੂਘਾਰੇ ਦਿਵਸ ’ਤੇ ਬੰਦ ਦੇ ਸੱਦੇ ’ਤੇ ਕਸਬੇ ਦੇ ਦੁਕਾਨਦਾਰਾਂ ਵਲੋਂ ਏਕਤਾ ਦਾ ਸਬੂਤ ਦਿੰਦਿਆਂ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਛੀਨਾ....
ਕਰਨਾਟਕ:ਸੜਕ ਹਾਦਸੇ ਚ 5 ਲੋਕਾਂ ਦੀ ਮੌਤ, 13 ਜ਼ਖ਼ਮੀ
. . .  about 4 hours ago
ਯਾਦਗਿਰੀ, 6 ਜੂਨ -ਕਰਨਾਟਕ ਦੇ ਯਾਦਗਿਰੀ ਜ਼ਿਲ੍ਹੇ ਵਿਚ ਇਕ ਕਾਰ ਦੇ ਸਟੇਸ਼ਨਰੀ ਟਰੱਕ ਨਾਲ ਟਕਰਾਉਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 13 ਗੰਭੀਰ ਰੂਪ ਵਿਚ ਜ਼ਖਮੀ...
ਐਨ.ਆਈ.ਏ. ਵਲੋਂ ਤਲਵੰਡੀ ਭਾਈ ਖੇਤਰ ਚ ਛਾਪੇਮਾਰੀ
. . .  about 4 hours ago
ਤਲਵੰਡੀ ਭਾਈ, 6 ਜੂਨ (ਕੁਲਜਿੰਦਰ ਸਿੰਘ ਗਿੱਲ)-ਕੌਮੀਂ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਤਲਵੰਡੀ ਭਾਈ ਖੇਤਰ ਵਿਚ ਅੱਜ ਮੁੜ ਦਸਤਕ ਦਿੰਦਿਆਂ ਤਲਵੰਡੀ ਭਾਈ, ਪਿੰਡ ਲੱਲੇ, ਘੱਲ ਖੁਰਦ,ਬੂਈਆਂ ਵਾਲਾ...
ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ
. . .  about 4 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਅੱਜ ਘੱਲੂਘਾਰਾ ਦਿਵਸ ਮੌਕੇ ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਕਰੀਬ ਸਾਰੇ ਬਾਜ਼ਾਰ ਬੰਦ...
ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ
. . .  about 5 hours ago
ਨਵੀਂ ਦਿੱਲੀ, 6 ਜੂਨ-ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ ਅੱਜ ਦਿੱਲੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ।ਬੋਰਿਸ ਪਿਸਟੋਰੀਅਸ ਭਾਰਤ ਦੇ ਚਾਰ ਦਿਨਾਂ...
ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਜਾਰੀ ਕੀਤਾ ਕੌਮ ਦੇ ਨਾਂਅ ਸੰਦੇਸ਼
. . .  about 5 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ ਸਮਾਪਤੀ ਉਪਰੰਤ ਅਕਾਲ ਤਖ਼ਤ ਸਕਤਰੇਤ ਦੇ ਬਾਹਰ ਸਰਬੱਤ ਖਾਲਸਾ ਵਲੋਂ ਥਾਪੇ ਕਾਰਜਕਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਐਨ.ਆਈ.ਏ. ਦੀ ਦਸਤਕ
. . .  about 5 hours ago
ਸ੍ਰੀ ਮੁਕਤਸਰ ਸਾਹਿਬ,6 ਜੂਨ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਫਿਰ ਐਨ.ਆਈ.ਏ. ਦੀ ਟੀਮ ਨੇ ਅਬੋਹਰ ਰੋਡ ਬਾਈਪਾਸ 'ਤੇ ਰਹਿਣ ਵਾਲੇ ਇਕ ਵਿਅਕਤੀ ਤੋਂ ਪੁੱਛ-ਗਿੱਛ ਕੀਤੀ।ਫਿਲਹਾਲ ਐਨ.ਆਈ.ਏ. ਦੀ ਟੀਮ ਦੁਆਰਾ...
ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸੰਗਤਾਂ ਨੂੰ ਸਿਮਰਨਜੀਤ ਸਿੰਘ ਮਾਨ ਦਾ ਸੰਬੋਧਨ
. . .  about 5 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸਿਮਰਨਜੀਤ ਸਿੰਘ ਮਾਨ ਨੇ ਸੰਗਤਾਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ
. . .  about 5 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ ਹੋ ਗਿਆ ਹੈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ...
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਅੱਸੂ ਸੰਮਤ 553

ਕਪੂਰਥਲਾ / ਫਗਵਾੜਾ

ਰਾਣਾ ਗੁਰਜੀਤ ਸਿੰਘ ਦੇ ਕੈਬਨਿਟ ਮੰਤਰੀ ਬਣਨ 'ਤੇ ਹਲਕੇ ਦੇ ਕਾਂਗਰਸੀ ਆਗੂ ਤੇ ਵਰਕਰ ਬਾਗੋ ਬਾਗ

ਕਪੂਰਥਲਾ, 26 ਸਤੰਬਰ (ਅਮਰਜੀਤ ਕੋਮਲ)-ਹਲਕੇ ਦੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਕੈਬਨਿਟ ਮੰਤਰੀ ਬਣਨ 'ਤੇ ਕਪੂਰਥਲਾ ਹਲਕੇ ਦੇ ਕਾਂਗਰਸੀ ਆਗੂ ਤੇ ਵਰਕਰ ਬਾਗੋ-ਬਾਗ ਹਨ | ਉਨ੍ਹਾਂ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਏਕਤਾ ਭਵਨ ਕਪੂਰਥਲਾ ਦਫ਼ਤਰ ਦੇ ਬਾਹਰ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਹਾਇਕ ਕੈਪਟਨ ਬਲਜੀਤ ਸਿੰਘ ਬਾਜਵਾ ਦੀ ਮੌਜੂਦਗੀ 'ਚ ਕਾਂਗਰਸ ਵਰਕਰਾਂ ਤੇ ਸਮਰਥਕਾਂ ਨੇ ਲੱਡੂ ਵੰਡੇ ਤੇ ਢੋਲ ਵਜਾ ਕੇ ਖ਼ੁਸ਼ੀ ਮਨਾਈ | ਇੱਥੇ ਵਰਨਣਯੋਗ ਹੈ ਕਿ ਰਾਣਾ ਗੁਰਜੀਤ ਸਿੰਘ 2002, 2012 ਤੇ 2017 'ਚ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਕਾਂਗਰਸ ਟਿਕਟ 'ਤੇ ਜਿੱਤਦੇ ਆ ਰਹੇ ਹਨ | 2004 'ਚ ਉਨ੍ਹਾਂ ਦੇ ਲੋਕ ਸਭਾ ਦਾ ਮੈਂਬਰ ਬਣਨ 'ਤੇ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਸੁਖਜਿੰਦਰ ਕੌਰ ਰਾਣਾ ਤੇ 2007 ਵਿਚ ਉਨ੍ਹਾਂ ਦੀ ਧਰਮ-ਪਤਨੀ ਰਾਜਬੰਸ ਕੌਰ ਰਾਣਾ ਕਪੂਰਥਲਾ ਹਲਕੇ ਦੀ ਨੁਮਾਇੰਦਗੀ ਕਰ ਚੁੱਕੇ ਹਨ | ਪਿਛਲੇ 20 ਸਾਲਾਂ ਤੋਂ ਕਪੂਰਥਲਾ ਹਲਕੇ 'ਤੇ ਕਾਬਜ਼ ਰਾਣਾ ਪਰਿਵਾਰ ਨੂੰ ਅਕਾਲੀ ਦਲ ਦਾ ਕੋਈ ਵੀ ਉਮੀਦਵਾਰ ਅਜੇ ਤੱਕ ਚੁਣੌਤੀ ਨਹੀਂ ਦੇ ਸਕਿਆ | ਦੁਆਬਾ ਖੇਤਰ ਦੇ ਪ੍ਰਮੁੱਖ ਆਗੂ ਵਜੋਂ ਆਪਣੀ ਪੈਂਠ ਬਣਾ ਚੁੱਕੇ ਰਾਣਾ ਗੁਰਜੀਤ ਸਿੰਘ ਦੇ ਤਕੜੇ ਜਨਤਕ ਆਧਾਰ ਨੂੰ ਦੇਖਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ 'ਚ ਅੱਜ ਉਨ੍ਹਾਂ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ ਗਈ ਹੈ | ਉਨ੍ਹਾਂ ਦੇ ਮੰਤਰੀ ਬਣਨ 'ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਨੂਪ ਕਲਹਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਨਗਰ ਨਿਗਮ ਦੀ ਮੇਅਰ ਕੁਲਵੰਤ ਕੌਰ, ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ਡਿਪਟੀ ਮੇਅਰ ਵਿਨੋਦ ਸੂਦ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨ ਕਮਲੇਸ਼ ਕੁਮਾਰੀ, ਸੀਨੀਅਰ ਕਾਂਗਰਸ ਆਗੂ ਗੁਰਦੀਪ ਸਿੰਘ ਬਿਸ਼ਨਪੁਰ, ਕੌਂਸਲਰ ਨਰਿੰਦਰ ਸਿੰਘ ਮਨਸੂ, ਵਿਕਾਸ ਸੋਨੀ, ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ, ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ, ਮਾਰਕੀਟ ਕਮੇਟੀ ਦੇ ਉੱਪ ਚੇਅਰਮੈਨ ਰਜਿੰਦਰ ਕੌੜਾ, ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਦੀਪਕ ਸਲਵਾਨ, ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਹਾਇਕ ਮਨਜਿੰਦਰ ਸਿੰਘ ਮਨੀ ਮਾਂਗਟ, ਗਰੀਸ਼ ਭਸੀਨ, ਜਗਤਾਰ ਸਿੰਘ ਝੀਤਾ, ਹਰਸਿਮਰਨਜੀਤ ਸਿੰਘ ਪਿ੍ੰਸ, ਕੰਵਲਜੀਤ ਸਿੰਘ ਕਾਕਾ, ਕਰਨ ਮਹਾਜਨ, ਹੈਪੀ ਅਰੋੜਾ, ਮਨੀਸ਼ ਅਗਰਵਾਲ, ਕੇਹਰ ਸਿੰਘ, ਸੰਦੀਪ ਸਿੰਘ (ਸਾਰੇ ਕੌਂਸਲਰ), ਬਜ਼ੁਰਗ ਕਾਂਗਰਸ ਆਗੂ ਸੁਰਿੰਦਰ ਨਾਥ ਮੜੀਆ, ਸਾਬਕਾ ਕੌਂਸਲਰ ਤਰਸੇਮ ਲਾਲ, ਕਾਂਗਰਸ ਆਗੂ ਸ਼ਿਵ ਵਧਵਾ, ਕੁਲਦੀਪ ਸਿੰਘ, ਦੀਪ ਸ਼ੇਖੂਪੁਰ, ਤਜਿੰਦਰ ਭੰਡਾਰੀ, ਦੇਸ਼ ਬੇਰੀ, ਸ਼ਸ਼ੀ ਬਹਿਲ, ਗੁਰਬਚਨ ਲਾਲੀ, ਡਾ. ਕ੍ਰਿਸ਼ਨ ਸ਼ਰਮਾ, ਕਿੱਕੀ ਵਾਲੀਆ, ਪ੍ਰਕਾਸ਼ ਬਠਲਾ, ਅਰੁਨ ਜਲੋਟਾ, ਰਾਜਬੀਰ ਬਾਵਾ, ਜਸਪਾਲ ਸਿੰਘ, ਸੂਰਜ ਅਗਰਵਾਲ, ਸੰਨੀ ਗੁਪਤਾ, ਦਲਜੀਤ ਸਿੰਘ ਬਡਿਆਲ, ਜਸਪਾਲ ਸਿੰਘ ਪਨੇਸਰ, ਪੀਕੇ ਅਟਵਾਲ, ਮਨਜੀਤ ਸਿੰਘ ਤੋਂ ਇਲਾਵਾ ਕਾਂਗਰਸ ਨਾਲ ਸਬੰਧਿਤ ਨਗਰ ਕੌਂਸਲਰਾਂ, ਪਿੰਡਾਂ ਦੇ ਪੰਚਾਂ ਸਰਪੰਚਾਂ ਨੇ ਰਾਣਾ ਗੁਰਜੀਤ ਸਿੰਘ ਦੇ ਕੈਬਨਿਟ ਮੰਤਰੀ ਬਣਨ 'ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਪਾਰਟੀ ਹਾਈਕਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ |

ਕਤਲ ਮਾਮਲੇ 'ਚ ਦੋਸ਼ੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਥਾਣਾ ਸਤਨਾਮਪੁਰਾ ਦਾ ਘਿਰਾਓ

ਫਗਵਾੜਾ, 26 ਸਤੰਬਰ (ਹਰਜੋਤ ਸਿੰਘ ਚਾਨਾ)-ਪਿੰਡ ਗੰਡਵਾਂ ਵਿਖੇ ਬੀਤੇ ਦਿਨੀ ਇਕ ਜ਼ਮੀਨੀ ਮਾਮਲੇ 'ਚ ਹੋਏ ਕਤਲ ਦੇ ਸਬੰਧ 'ਚ ਪੁਲਿਸ ਵਲੋਂ ਕੇਸ 'ਚ ਸ਼ਾਮਿਲ ਮੈਂਬਰਾਂ ਨੂੰ ਗਿ੍ਫ਼ਤਾਰ ਨਾ ਕਰਨ ਦੇ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ਨੇ ਅੱਜ ਥਾਣਾ ਸਤਨਾਮਪੁਰਾ ਦਾ ਘਿਰਾਓ ...

ਪੂਰੀ ਖ਼ਬਰ »

ਫਗਵਾੜਾ ਦੇ ਉਦਯੋਗਪਤੀਆਂ ਨੂੰ ਵੱਖ-ਵੱਖ ਸਕੀਮਾਂ ਬਾਰੇ ਦਿੱਤੀ ਜਾਣਕਾਰੀ

ਫਗਵਾੜਾ, 26 ਸਤੰਬਰ (ਅਸ਼ੋਕ ਕੁਮਾਰ ਵਾਲੀਆ,ਹਰਜੋਤ ਸਿੰਘ ਚਾਨਾ)-ਦੇਸ਼ ਦੀ 75ਵੀਂ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਉਲੀਕੇ ਪੋ੍ਰਗਰਾਮ 'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਤਹਿਤ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵਲੋਂ ਵਿਦੇਸ਼ ਵਪਾਰ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 2 ਮੈਂਬਰ ਕਾਬੂ

ਫਗਵਾੜਾ, 26 ਸਤੰਬਰ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ ਚੋਰੀ ਦੇ ਮੋਬਾਈਲ, ਦਾਤਰ ਤੇ ਰਾਡ ਬਰਾਮਦ ਕਰਕੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਐੱਸ. ਪੀ. ਸਰਬਜੀਤ ਸਿੰਘ ...

ਪੂਰੀ ਖ਼ਬਰ »

ਕਾਂਗਰਸ ਵਰਕਰਾਂ ਤੇ ਸਮਰਥਕਾਂ ਨੇ ਖ਼ੁਸ਼ੀ 'ਚ ਲੱਡੂ ਵੰਡੇ ਤੇ ਢੋਲ ਦੀ ਤਾਲ 'ਤੇ ਪਾਇਆ ਭੰਗੜਾ

n ਰਾਣਾ ਗੁਰਜੀਤ ਸਿੰਘ ਦੇ ਕੈਬਨਿਟ ਮੰਤਰੀ ਬਣਨ 'ਤੇ ਉਨ੍ਹਾਂ ਨੂੰ ਵਧਾਈ ਦੇਣ ਉਪਰੰਤ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਨੂਪ ਕਲਹਨ, ਸਾਬਕਾ ਕੌਂਸਲਰ ਤਰਸੇਮ ਲਾਲ, ਨਗਰ ਸੁਧਾਰ ਟਰੱਸਟ ਦੇ ਮੈਂਬਰ ਐਡਵੋਕੇਟ ਐੱਸ. ਐੱਸ. ਮੱਲ੍ਹੀ ਤੇ ਗੁਰਵਿੰਦਰ ਕੌਰ ਖੜ੍ਹੇ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ 3 ਗਿ੍ਫ਼ਤਾਰ

ਕਪੂਰਥਲਾ, 26 ਸਤੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਤੇ ਛਾਪਾਮਾਰੀ ਦੌਰਾਨ ਇਕ ਔਰਤ ਸਮੇਤ 3 ਵਿਅਕਤੀਆਂ ਨੂੰ ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪਹਿਲੇ ਮਾਮਲੇ ਤਹਿਤ ਏ. ਐੱਸ. ਆਈ. ਸੁਰਿੰਦਰ ...

ਪੂਰੀ ਖ਼ਬਰ »

1971 ਭਾਰਤ-ਪਾਕਿ ਯੁੱਧ ਦੇ ਜਿੱਤ ਦੀ 50ਵੀਂ ਵਰ੍ਹੇਗੰਢ ਦੇ ਸੰਬੰਧ 'ਚ ਜਲ ਸੈਨਾ ਦਾ ਮੋਟਰਸਾਈਕਲ ਅਭਿਆਨ ਦਲ ਸੈਨਿਕ ਸਕੂਲ ਪੁੱਜਾ

ਕਪੂਰਥਲਾ, 26 ਸਤੰਬਰ (ਅਮਰਜੀਤ ਕੋਮਲ)-1971 ਵਿਚ ਹੋਏ ਭਾਰਤ-ਪਾਕਿ ਯੁੱਧ 'ਚ ਭਾਰਤ ਦੀ ਵਿਜੈ ਦੀ 50ਵੀਂ ਵਰ੍ਹੇਗੰਢ ਦੇ ਸਬੰਧ ਜਲ ਸੈਨਾ ਦਾ ਮੋਟਰਸਾਈਕਲ ਅਭਿਆਨ ਦਲ ਕਮਾਂਡਰ ਅਜੈ ਡੀ. ਥੀਪੋਫਿਲਸ ਦੀ ਅਗਵਾਈ 'ਚ ਸੈਨਿਕ ਸਕੂਲ ਪੱੁਜਾ, ਜਿਸ 'ਚ ਜਲ ਸੈਨਾ ਦੇ 20 ਅਧਿਕਾਰੀ ਸ਼ਾਮਿਲ ਹਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਵਿਚਾਰ ਮੰਚ ਰੇਲ ਕੋਚ ਫ਼ੈਕਟਰੀ ਨੇ ਕਰਵਾਇਆ ਇਨਕਲਾਬੀ ਨਾਟਕ ਮੇਲਾ

ਕਪੂਰਥਲਾ, 26 ਸਤੰਬਰ (ਸਡਾਨਾ)-ਸ਼ਹੀਦ ਭਗਤ ਸਿੰਘ ਵਿਚਾਰ ਮੰਚ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਸਬੰਧੀ ਇਨਕਲਾਬੀ ਨਾਟਕ ਮੇਲਾ ਵਰਕਰ ਕਲੱਬ ਵਿਖੇ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ਬੱਚੀ ਕਨੂੰ ਪਿ੍ਆ ਨੇ ਇਨਕਲਾਬੀ ਕਵਿਤਾ ਰਾਹੀਂ ਕੀਤੀ | ਸ਼ਹੀਦ ਭਗਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਸਿਪਾਹੀਆਂ ਦੀ ਭਰਤੀ ਲਈ ਦੋ ਦਿਨਾ ਪ੍ਰੀਖਿਆ ਸਫਲਤਾਪੂਰਵਕ ਸਮਾਪਤ

ਕਪੂਰਥਲਾ, 26 ਸਤੰਬਰ (ਸਡਾਨਾ)-ਪੰਜਾਬ ਪੁਲਿਸ ਲਈ ਸਿਪਾਹੀਆਂ ਦੀ ਭਰਤੀ ਸਬੰਧੀ ਚੱਲ ਰਹੀ ਪ੍ਰੀਖਿਆ ਦੇ ਅੱਜ ਦੂਜੇ ਦਿਨ ਜ਼ਿਲ੍ਹੇ 'ਚ 9517 ਪ੍ਰੀਖਿਆਰਥੀ ਇਮਤਿਹਾਨ 'ਚ ਸ਼ਾਮਿਲ ਹੋਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਹੈੱਡਕੁਆਟਰ ਜਸਬੀਰ ਸਿੰਘ ਨੇ ਦੱਸਿਆ ਕਿ ਸਵੇਰ ...

ਪੂਰੀ ਖ਼ਬਰ »

ਗੁਰਦੁਆਰਾ ਕਲਗੀਧਰ ਸੇਵਕ ਸਭਾ ਦੇਵੀ ਤਲਾਬ ਵਿਖੇ 8 ਦਿਨਾ ਧਾਰਮਿਕ ਸਮਾਗਮ ਸਮਾਪਤ

ਕਪੂਰਥਲਾ, 26 ਸਤੰਬਰ (ਸਡਾਨਾ)-ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਨੇੜੇ ਦੇਵੀ ਤਲਾਬ ਵਿਖੇ ਗੁਰਦੁਆਰਾ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਲਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ 8 ਦਿਨਾ ਧਾਰਮਿਕ ਸਮਾਗਮ ਕਰਵਾਏ ਗਏ | ਇਨ੍ਹਾਂ ਸਮਾਗਮਾਂ ...

ਪੂਰੀ ਖ਼ਬਰ »

3 ਦਿਨਾ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ 9327 ਬੱਚਿਆਂ ਨੂੰ ਬੂੰਦਾਂ ਪਿਲਾਈਆਂ

ਕਪੂਰਥਲਾ, 26 ਸਤੰਬਰ (ਸਡਾਨਾ)-ਸਿਹਤ ਵਿਭਾਗ ਵਲੋਂ 3 ਦਿਨਾ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੀ ਅੱਜ ਸ਼ੁਰੂਆਤ ਕੀਤੀ ਗਈ | ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਨਿਰਦੇਸ਼ਾਂ ਹੇਠ ਵੱਖ-ਵੱਖ ਟੀਮਾਂ ਵਲੋਂ ਅੱਜ ਨਵਜੰਮੇ ਬੱਚੇ ਤੋਂ ਲੈ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਨ 'ਤੇ ਦਿੱਤੀਆਂ ਮੁਬਾਰਕਾਂ

ਕਪੂਰਥਲਾ, 26 ਸਤੰਬਰ (ਸਡਾਨਾ)-ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਕੈਬਨਿਟ ਮੰਤਰੀ ਬਣਨ 'ਤੇ ਹਲਕੇ 'ਚ ਖ਼ੁਸ਼ੀ ਦੀ ਲਹਿਰ ਹੈ | ਸਾਬਕਾ ਕੌਂਸਲਰ ਬਲਬੀਰ ਸਿੰਘ ਬੀਰਾ ਤੇ ਕੌਂਸਲਰ ਅਜਮੇਰ ਸਿੰਘ ਸੰਨੀ ਵਲੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਉਨ੍ਹਾਂ ਦੀ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ 'ਚ ਸ਼ਾਮਿਲ ਕਰਨ ਦਾ ਮਾਨ ਨੇ ਕੀਤਾ ਸਵਾਗਤ

ਫਗਵਾੜਾ, 26 ਸਤੰਬਰ (ਹਰਜੋਤ ਸਿੰਘ ਚਾਨਾ)-ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਚੰਨੀ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਕਰਨ ਦਾ ਪੰਜਾਬ ਐਗਰੋ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਸਵਾਗਤ ਕੀਤਾ ਹੈ ਤੇ ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੁੱਜ ਕੇ ਗੁਲਦਸਤਾ ਭੇਟ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਕ੍ਰਾਇਸਟਕਿੰਗ ਸਕੂਲ ਰਹਿਣਗੇ ਬੰਦ

ਕਪੂਰਥਲਾ, 26 ਸਤੰਬਰ (ਸਡਾਨਾ)-ਸਾਂਝੇ ਕਿਸਾਨ ਮੋਰਚੇ ਵਲੋਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ 27 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ 27 ਸਤੰਬਰ ਨੂੰ ਕ੍ਰਾਇਸਟਕਿੰਗ ਕਾਨਵੈਂਟ ਸਕੂਲ ਵੀ ਬੰਦ ਰਹੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਡਾਇਰੈਕਟਰ ਤੇ ...

ਪੂਰੀ ਖ਼ਬਰ »

ਭਾਕਿਯੂ ਦੋਆਬਾ ਵਲੋਂ ਸ਼ੂਗਰ ਮਿੱਲ ਚੌਕ ਵਿਖੇ ਰੋਸ ਪ੍ਰਦਰਸ਼ਨ ਅੱਜ

ਫਗਵਾੜਾ, 26 ਸਤੰਬਰ (ਹਰਜੋਤ ਸਿੰਘ ਚਾਨਾ)- ਸਰਕਾਰ ਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਤੇ ਲੋਕ ਵਿਰੋਧੀਆਂ ਨੀਤੀਆਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ 'ਤੇ ਅੱਜ ਫਗਵਾੜਾ ਵਿਖੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਜਨਰਲ ...

ਪੂਰੀ ਖ਼ਬਰ »

ਮੋਟਰਸਾਈਕਲ ਸਮੇਤ ਵਿਅਕਤੀ ਕਾਬੂ

ਢਿਲਵਾਂ, 26 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਢਿਲਵਾਂ ਦੀ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਮੋਟਰਸਾਈਕਲ ਚੋਰੀ ਦੇ ਦੋਸ਼ 'ਚ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਸਲੱਮ ਇਲਾਕਿਆਂ 'ਚ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ 33 ਟੀਮਾਂ ਰਵਾਨਾ

ਫਗਵਾੜਾ, 26 ਸਤੰਬਰ (ਹਰਜੋਤ ਸਿੰਘ ਚਾਨਾ)-ਸਿਵਲ ਹਸਪਤਾਲ ਵਿਖੇ ਅੱਜ ਤਿੰਨ ਰੋਜ਼ਾ ਮਾਈਗ੍ਰੇਟ ਪਲਸ ਪੋਲੀਓ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਦਾ ਉਦਘਾਟਨ ਐੱਸ. ਐੱਮ. ਓ. ਡਾ. ਲਹਿੰਬਰ ਰਾਮ ਨੇ ਕੀਤਾ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਝੁੱਗੀਆਂ ਝੌਂਪੜੀਆਂ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੇਵਾ ਨੇ ਤਲਵੰਡੀ ਕੂਕਾ ਸਕੂਲ 'ਚ ਵਿਦਿਆਰਥੀਆਂ ਨੂੰ ਦਿੱਤਾ ਲੋੜੀਂਦਾ ਸਾਮਾਨ

ਬੇਗੋਵਾਲ, 26 ਸਤੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਵਲੋਂ ਪ੍ਰਧਾਨ ਚੈਂਕੀ ਸਡਾਨਾ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਤਲਵੰਡੀ ਕੂਕਾ ਦੇ ਵਿਦਿਆਰਥੀਆਂ ਨੂੰ ਕਿਤਾਬ, ਬੈਗ ਤੇ ਹੋਰ ਲੋੜੀਂਦਾ ਸਾਮਾਨ ਦਿੱਤਾ | ਇਸ ਸਮੇਂ ਚੇਅਰਮੈਨ ਵਿਰਸਾ ...

ਪੂਰੀ ਖ਼ਬਰ »

ਜਗਤ ਸਿੰਘ ਪਲਾਹੀ ਆਈ. ਟੀ. ਆਈ. ਕਾਲਜ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਫਗਵਾੜਾ, 26 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਜਗਤ ਸਿੰਘ ਪਲਾਹੀ ਆਈ. ਟੀ. ਆਈ. ਕਾਲਜ ਪਲਾਹੀ ਵਿਖੇ ਖੱਤਰੀ ਸਮਾਜ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਕੇਅਰਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਗੁਰੂ ਨਾਨਕ ਮਿਸ਼ਨ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨਡਾਲਾ ਦੇ ਕੈਂਪ ਪੁੱਜੇ ਰਾਕੇਸ਼ ਟਿਕੈਤ

ਨਡਾਲਾ, 26 ਸਤੰਬਰ (ਮਾਨ)-ਦਿੱਲੀ ਦੇ ਸਿੰਘੂ ਬਾਰਡਰ 'ਤੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ 3 ਖੇਤੀ ਕਾਨੰੂਨ ਨੂੰ ਰੱਦ ਕਰਾਉਣ ਲਈ ਕਿਸਾਨ ਯੂਨੀਅਨ ਨਡਾਲਾ ਪਿਛਲੇ 10 ਮਹੀਨੇ ਤੋਂ ਕਿਸਾਨੀ ਸੰਘਰਸ਼ 'ਚ ਆਪਣਾ ਅਹਿਮ ਯੋਗਦਾਨ ਪਾ ਰਹੀ ਹੈ | ਸਿੰਘੂ ਬਾਰਡਰ ਸਥਿਤ ਕਿਸਾਨ ...

ਪੂਰੀ ਖ਼ਬਰ »

ਪਲਾਹੀ ਤੇ ਗੁਰੂ ਨਾਨਕ ਕਾਲਜ ਸੁਖਚੈਨਆਣਾ ਦੇ ਵਿੱਦਿਅਕ ਅਦਾਰੇ ਅੱਜ ਬੰਦ ਰਹਿਣਗੇ-ਪਲਾਹੀ

ਫਗਵਾੜਾ, 26 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਕਿਸਾਨਾਂ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਕਾਰਨ ਪਲਾਹੀ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਜਿਨ੍ਹਾਂ 'ਚ ਸ੍ਰੀ ਗੁਰੂ ਹਰਗੋਬਿੰਦ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਪਲਾਹੀ, ਖਾਲਸਾ ਏਵੀ ਮਿਡਲ ਸਕੂਲ, ਸ੍ਰੀ ਗੁਰੂ ...

ਪੂਰੀ ਖ਼ਬਰ »

ਕਾਲਕਾ-ਸ਼ਿਮਲਾ ਰੇਲਵੇ ਲਈ ਨੈਰੋਗੇਜ ਵਿਸਟਾ ਡੋਮ ਡੱਬਿਆਂ ਦਾ ਪ੍ਰੋਟੋਟਾਈਪ ਬਣਾਉਣ ਦਾ ਕੰਮ ਅਗਲੇ ਦਿਨਾਂ 'ਚ ਸ਼ੁਰੂ ਹੋਣ ਦੇ ਆਸਾਰ

ਕਪੂਰਥਲਾ, 26 ਸਤੰਬਰ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਵਲੋਂ ਕਾਲਕਾ ਸ਼ਿਮਲਾ ਰੇਲਵੇ ਲਈ 30 ਨੈਰੋਗੇਜ ਵਿਸਟਾ ਡੋਮ ਰੇਲ ਡੱਬਿਆਂ ਦੇ ਨਿਰਮਾਣ ਲਈ ਪ੍ਰੋਟੋਟਾਈਪ ਬਣਾਉਣ ਦਾ ਕੰਮ ਅਗਲੇ ਦਿਨਾਂ ਵਿਚ ਸ਼ੁਰੂ ਹੋਣ ਦੇ ਆਸਾਰ ਹਨ | ਇਸ ਲਈ ਆਰ.ਸੀ.ਐਫ. ਵਲੋਂ ਲੋੜੀਂਦਾ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ ਨੇ ਡੀ. ਐੱਸ. ਪੀ. ਨੂੰ ਦਿੱਤਾ ਮੰਗ ਪੱਤਰ

ਕਪੂਰਥਲਾ, 26 ਸਤੰਬਰ (ਸਡਾਨਾ)-ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਪਿਆਰਾ ਲਾਲ ਦੀ ਅਗਵਾਈ ਹੇਠ ਹਿੰਦੂ ਸਮਾਜ ਨਾਲ ਸਬੰਧਿਤ ਜਥੇਬੰਦੀਆਂ ਦੇ ਵਿਅਕਤੀ ਸਥਾਨਕ ਸ਼ਹੀਦ ਭਗਤ ਸਿੰਘ ਚੌਕ ਵਿਖੇ ਇਕੱਤਰ ਹੋਏ | ਇਸ ਮੌਕੇ ਇਕ ਹਿੰਦੀ ਫ਼ਿਲਮ ਵਿਚ ਹਿੰਦੂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਗਾਇਕਾਂ ਵਲੋਂ ਸਮਰਥਨ

ਢਿਲਵਾਂ, 26 ਸਤੰਬਰ (ਸੁਖੀਜਾ, ਪ੍ਰਵੀਨ)-'ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਦੇ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਦਾ ਸਮੂਹ ਦੇਸ਼© ਵਾਸੀਆਂ ਨੂੰ ਪੂਰਨ ਸਮਰਥਨ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾ ਅੱਜ ਪ੍ਰਸਿੱਧ ਫ਼ਿਲਮ ਪੋ੍ਰਡਿਊਸਰ ਮਨੋਹਰ ਧਾਰੀਵਾਲ, ਗਾਇਕਾ ਕੌਰ ...

ਪੂਰੀ ਖ਼ਬਰ »

ਲੋਕ ਲਹਿਰ ਬਣਨ ਨਾਲ ਇੰਜ. ਸਵਰਨ ਸਿੰਘ ਦੀ ਦਾਅਵੇਦਾਰੀ ਸਭ ਤੋਂ ਮਜ਼ਬੂਤ ਬਣੀ-ਜਥੇ. ਮਨਿਆਲਾ

ਡਡਵਿੰਡੀ, 26 ਸਤੰਬਰ (ਦਿਲਬਾਗ ਸਿੰਘ ਝੰਡ)-ਪੰਥਕ ਮੰਨੇ ਜਾਂਦੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ 'ਚ ਇੰਜ. ਸਵਰਨ ਸਿੰਘ ਦੇ ਹੱਕ 'ਚ ਲੋਕ ਲਹਿਰ ਖੜ੍ਹੀ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਦੇ ਇੰਜ. ਸਵਰਨ ਸਿੰਘ ਸਭ ਤੋਂ ਪ੍ਰਮੁੱਖ ਦਾਅਵੇਦਾਰ ਬਣ ਗਏ ਹਨ ਅਤੇ ਇੰਜ. ...

ਪੂਰੀ ਖ਼ਬਰ »

ਚੰਨੀ ਦੇ ਕੰਮ ਕਰਨ ਦਾ ਅੰਦਾਜ਼ ਲੋਕਾਂ 'ਚ ਭਾਈਚਾਰਕ ਸਾਂਝ ਵਧਾਏਗਾ-ਕਾਂਗਰਸੀ ਆਗੂ

ਡਡਵਿੰਡੀ, 26 ਸਤੰਬਰ (ਦਿਲਬਾਗ ਸਿੰਘ ਝੰਡ)-ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ, ਸਰਪੰਚ ਪਰਮਿੰਦਰ ਸਿੰਘ ਤਾਰਪੁਰ, ਸਰਪੰਚ ਲਖਵਿੰਦਰ ਸਿੰਘ ਲੱਖੀ ਤਾਸ਼ਪੁਰ ਅਤੇ ਮੋਮੀ ਰਾਈਸ ਮਿੱਲ ਦੇ ਮਾਲਕ ਤਜਿੰਦਰ ਸਿੰਘ ਰਾਮਪੁਰ ਜਗੀਰ ਨੇ ਕਿਹਾ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX