ਤਾਜਾ ਖ਼ਬਰਾਂ


ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਚੰਨੀ ਪੰਜਾਬ ਵਿਚ ਰੇਤ ਮਾਫੀਆ ਦੀ ਅਗਵਾਈ ਕਰ ਰਿਹਾ ਹੈ - ਹਰਸਿਮਰਤ ਕੌਰ ਬਾਦਲ
. . .  1 day ago
ਭਗੀਰਥ ਸਿੰਘ ਗਿੱਲ ਲੋਪੋ ਯੂਥ ਅਕਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਚੰਡੀਗੜ੍ਹ, 20 ਜਨਵਰੀ- ਸੰਤ ਜਗਜੀਤ ਸਿੰਘ ਜੀ ਲੋਪੋਂ ਦੇ ਸਪੁੱਤਰ ਭਗੀਰਥ ਸਿੰਘ ਗਿੱਲ ਲੋਪੋਂ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਆਪਣਾ ਓ.ਐਸ.ਡੀ (ਓ.ਐਸ.ਡੀ ਟੂ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ) ਵਜੋਂ ਨਿਯੁਕਤ ਕੀਤਾ ਹੈ। ਇਸ 'ਤੇ ਸੁਖਬੀਰ ਸਿੰਘ ਬਾਦਲ...
ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ-ਬਿਕਰਮ ਸਿੰਘ ਮਜੀਠੀਆ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ.ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮਾਝੇ...
ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਵੀ.ਆਈ.ਪੀ. ਨੂੰ ਵੀ ਨਹੀਂ ਮਿਲੀ ਇਜਾਜ਼ਤ
. . .  1 day ago
ਅਟਾਰੀ, 20 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਗਈ..
ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ..
ਵਿਧਾਇਕ ਬੈਂਸ ਸਮੇਤ ਸੱਤ ਖ਼ਿਲਾਫ਼ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ
. . .  1 day ago
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ..
ਪੰਜਾਬ ਚੋਣਾਂ : ਬਸਪਾ ਨੇ 14 ਸੀਟਾਂ ਤੋਂ ਐਲਾਨੇ ਉਮੀਦਵਾਰ
. . .  1 day ago
ਚੰਡੀਗੜ੍ਹ, 20 ਜਨਵਰੀ-ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਬਸਪਾ ਨੇ ਆਪਣੇ ਹਿੱਸੇ ਦੀਆਂ 14 ਸੀਟਾਂ ਤੋਂ ਅੱਜ ਉਮੀਦਵਾਰਾਂ ਦਾ ਐਲਾਨ ਕਰ ..
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, ਦੋ ਔਰਤਾਂ ਸਮੇਤ 8 ਮਰੀਜ਼ਾਂ ਦੀ ਹੋਈ ਮੌਤ
. . .  1 day ago
ਅੰਮ੍ਰਿਤਸਰ, 20 ਜਨਵਰੀ (ਰੇਸ਼ਮ ਸਿੰਘ)- ਲਗਾਤਾਰ ਘਾਤਕ ਹੋ ਰਿਹਾ ਕੋਰੋਨਾ ਦਾ ਕਹਿਰ ਹਾਲੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਅੱਜ ਦੂਜੇ ਦਿਨ 2 ਔਰਤਾਂ ਸਮੇਤ 8 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ 7 ਮਰੀਜ਼ਾਂ ਦੀ ਮੌਤ ਹੋਈ ਸੀ ਜਦੋਂਕਿ...
ਚੰਨੀ ਦੇ ਪਰਿਵਾਰ ਨੇ 111 ਦਿਨਾਂ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ : ਹਰਸਿਮਰਤ ਕੌਰ ਬਾਦਲ
. . .  1 day ago
ਬਠਿੰਡਾ, 20 ਜਨਵਰੀ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ...
ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ
. . .  1 day ago
ਜਲੰਧਰ, 20 ਜਨਵਰੀ- ਥਾਣਾ ਨਕੋਦਰ ਦੇ ਚੂਹੜ ਪਿੰਡ ਵਿਖੇ ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ । ਇਸ ਗੋਲੀ ਦੇ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ ਜਿਸਦੀ ਗੰਭੀਰ ਹਾਲਤ ਨੂੰ ..
ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
. . .  1 day ago
ਚੰਡੀਗੜ੍ਹ, 20 ਜਨਵਰੀ-ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ 'ਤੇ ਰਣਦੀਪ ਸੂਰਜੇਵਾਲਾ ਦਾ ਕਹਿਣਾ ਹੈ ਕਿ ਭਾਜਪਾ 'ਆਪ' ਨਾਲ ਮਿਲੀ ਹੋਈ ਹੈ ਅਤੇ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਸਾਜ਼ਿਸ਼..
ਮੌਜੂਦਾ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਰਾਜਾ ਰਾਏ ਦਾ...
ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ ਮਨੀਲਾ ਤੋਂ ਪਿੰਡ ਪਹੁੰਚਣ 'ਤੇ ਹੋਇਆ ਅੰਤਿਮ ਸੰਸਕਾਰ
. . .  1 day ago
ਨੱਥੂਵਾਲਾ ਗਰਬੀ, 20 ਜਨਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਜ਼ਿਲ੍ਹਾ ਮੋਗਾ ਦੇ ਵਾਸੀ ਹਰਜਿੰਦਰ ਸਿੰਘ ਦਾ ਨੌਜਵਾਨ ਭਾਣਜਾ ਜਗਮੀਤ ਸਿੰਘ 24 ਸਾਲ ਪੁੱਤਰ ਬਲਬੀਰ ਸਿੰਘ ਜੱਟ ਸਿੱਖ ਵਾਸੀ ਪੰਜਗਰਾਈਂ ਖ਼ੁਰਦ ਜਿਸ ਦਾ ਕੁਝ ਦਿਨ..
ਲਾਹੌਰ 'ਚ ਧਮਾਕੇ ਨਾਲ 3 ਦੀ ਮੌਤ, 28 ਜ਼ਖ਼ਮੀ, ਟੀ. ਟੀ. ਪੀ. 'ਤੇ ਹਮਲੇ 'ਚ ਸ਼ਾਮਿਲ ਹੋਣ ਦਾ ਸ਼ੱਕ
. . .  1 day ago
ਅੰਮ੍ਰਿਤਸਰ, 20 ਜਨਵਰੀ (ਸੁਰਿੰਦਰ ਕੋਛੜ) - ਲਹਿੰਦੇ ਪੰਜਾਬ ਦੇ ਲਾਹੌਰ ਵਿਖੇ ਅਨਾਰਕਲੀ ਬਾਜ਼ਾਰ ਇਲਾਕੇ 'ਚ ਅੱਜ ਸੜਕ ਕਿਨਾਰੇ ਲੱਗੇ ਸਟਾਲ 'ਤੇ ਧਮਾਕਾ ਹੋਣ ਕਾਰਨ ਇਕ ਬੱਚੇ ਸਮੇਤ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 28 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ...
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਮਾਰੀਸ਼ਸ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮਾਰੀਸ਼ਸ ਦੇ ਹਮਰੁਤਬਾ ਪ੍ਰਵਿੰਦ ਕੁਮਾਰ ਜੁਗਨਾਥ ਨੇ ਮਾਰੀਸ਼ਸ ਵਿਚ ਭਾਰਤ-ਸਹਾਇਤਾ ਪ੍ਰਾਪਤ ਸੋਸ਼ਲ ਹਾਊਸਿੰਗ ਯੂਨਿਟ ਪ੍ਰੋਜੈਕਟ, ਸਿਵਲ ਸਰਵਿਸ ਕਾਲਜ ਅਤੇ 8 ਐੱਮ.ਡਬਲਯੂ. ਸੋਲਰ ਪੀ.ਵੀ. ਫਾਰਮ ਪ੍ਰੋਜੈਕਟਾਂ...
ਸਰਕਾਰੀ ਸਮਾਰਟ ਸਕੂਲ ਢੱਡਾ ਫਤਿਹ ਸਿੰਘ ਦੇ 12 ਅਧਿਆਪਕ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਬੁੱਲ੍ਹੋਵਾਲ, 20 ਜਨਵਰੀ (ਲੁਗਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਦੇ ਦੋ ਦਰਜਨ ਦੇ ਕਰੀਬ ਅਧਿਆਪਕਾਂ ਦਾ ਕੋਰੋਨਾ ਪਾਜ਼ੀਟਿਵ ਆ ਜਾਣ ਕਾਰਨ ਇਲਾਕੇ ਭਰ 'ਚ ਸਨਸਨੀ ਫ਼ੈਲ ਗਈ। ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਵਿਭਾਗ...
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿੱਖਿਆ ਪੱਤਰ
. . .  1 day ago
ਕੋਲਕਾਤਾ, 20 ਜਨਵਰੀ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਆਈ.ਏ.ਐੱਸ. ਕਾਡਰ ਨਿਯਮਾਂ ਦੇ ਕੇਂਦਰ ਦੇ ਸੋਧ ਦਾ ਖਰੜਾ ਵਾਪਸ ਲੈਣ ...
ਦੇਸ਼ 'ਚ ਕੋਰੋਨਾ ਟੀਕਾਕਰਨ ਦਾ ਆਂਕੜਾ 160 ਕਰੋੜ ਤੋਂ ਪਾਰ, ਸਿਹਤ ਮੰਤਰੀ ਨੇ ਦਿੱਤੀ ਜਾਣਕਾਰੀ
. . .  1 day ago
ਨਵੀਂ ਦਿੱਲੀ, 20 ਜਨਵਰੀ- ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 73 ਲੱਖ ਤੋਂ ਵੱਧ ਕੋਰੋਨਾ ਟੀਕੇ ਲਗਾਏ ਗਏ ਹਨ ਅਤੇ ਇਸ ਨਾਲ ਕੁੱਲ ਟੀਕਾਕਰਨ 160 ਕਰੋੜ ਨੂੰ ਪਾਰ ਕਰ ਗਿਆ ਹੈ। ਇਸ ਦੀ ਜਾਣਕਾਰੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ...
ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ, ਇਕ ਦੀ ਮੌਤ ਕਈ ਜ਼ਖ਼ਮੀ
. . .  1 day ago
ਲਾਹੌਰ, 20 ਜਨਵਰੀ- ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ ਹੋਇਆ ਹੈ। ਇਸ ਧਮਾਕੇ 'ਚ ਇਕ ਦੀ ਮੌਤ ਹੋ ਗਈ ਹੈ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਮਹਿਲਾ ਸਰਪੰਚ ਤੇ 15 ਹੋਰ ਵਿਅਕਤੀ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂ ਹਰਸਹਾਏ ਹਲਕੇ ਦੇ ਪਿੰਡ ਵਿਰਕ ਖ਼ੁਰਦ ਕਰਕਾਂਦੀ ਦੀ ਮਹਿਲਾ ਸਰਪੰਚ ਭੱਪੋ ਭਾਈ ਨੇ ਕਾਂਗਰਸ ਨੂੰ ਛੱਡਕੇ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ। ਸਰਪੰਚ ਬੀਬੀ ਭੱਪੋ ਬਾਈ ਦੇ ਨਾਲ ਸ਼ਾਮਿਲ ਹੋਏ ...
ਕਿਸਾਨਾਂ ਦੀ ਪਾਰਟੀ 'ਸੰਯੁਕਤ ਸਮਾਜ ਮੋਰਚਾ' ਦੇ ਨਾਂਅ ਬਦਲਣ ਨੂੰ ਲੈ ਕੇ ਉੱਠੀ ਆਵਾਜ਼
. . .  1 day ago
ਚੰਡੀਗੜ੍ਹ, 20 ਜਨਵਰੀ - ਰਾਜ ਅਤੇ ਕੇਂਦਰ ਦੀਆਂ ਸਰਕਾਰਾਂ ਵਿਚ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾ ਚੁੱਕੇ 1984 ਬੈਚ ਦੇ ਆਈ.ਏ.ਐੱਸ ਕੇ.ਬੀ.ਐੱਸ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਭਾਰਤ ਚੋਣ ਕਮਿਸ਼ਨ ਨੂੰ ਨਵੀਂ ਕਿਸਾਨ ਪਾਰਟੀ ਨੂੰ ''ਸੰਯੁਕਤ ਸਮਾਜ ਮੋਰਚਾ'' ਨਾਂਅ ਦਿੱਤੇ...
ਭਗਵੰਤ ਮਾਨ ਧੂਰੀ ਹਲਕੇ ਤੋਂ ਲੜਨਗੇ ਚੋਣ, ਅਧਿਕਾਰਤ ਤੌਰ 'ਤੇ ਹੋਇਆ ਐਲਾਨ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਲੜਨਗੇ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵਲੋਂ ਪ੍ਰੈੱਸ ਕਾਨਫ਼ਰੰਸ...
ਮਹਿਲਾ ਪਟਵਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  1 day ago
ਲੁਧਿਆਣਾ, 20ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪਟਵਾਰ ਹਲਕਾ ਭਨੌਹੜ ਦੀ ਮਹਿਲਾ ਪਟਵਾਰੀ ਆਸ਼ਨਾ ਨੂੰ ਵਿਜੀਲੈਂਸ ਬਿਊਰੋ ਵਲੋਂ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਵਿਜੀਲੈਂਸ ਮੈਡਮ ਗੁਰਪ੍ਰੀਤ ਕੌਰ ਪੁਰੇਵਾਲ ਨੇ ਦੱਸਿਆ...
ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)- ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ ਤੇ ਅੱਜ ਪਿੰਡ ਰਾਮਪੁਰਾ ਵਿਖੇ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰਾਂ ਨੇ ਮਥਾਜ ...
ਪਠਾਨਕੋਟ 'ਚ ਅੱਜ ਫ਼ਿਰ ਕੋਰੋਨਾ ਦਾ ਹੋਇਆ ਬਲਾਸਟ, 210 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 20 ਜਨਵਰੀ (ਸੰਧੂ)-ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 210 ਨਵੇਂ ਕੋਰੋਨਾ ਦੇ ਕੇਸ ਆਏ ਹਨ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਐਕਟਿਵ ਕੇਸਾਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਅੱਸੂ ਸੰਮਤ 553

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਭਾਰਤ ਬੰਦ ਦੇ ਸੱਦੇ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਇਲਾਕਿਆਂ 'ਚ ਭਰਵਾਂ ਹੁੰਗਾਰਾ

ਫ਼ਿਰੋਜ਼ਪੁਰ, 27 ਸਤੰਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਇਲਾਕਿਆਂ ਵਿਚ ਭਰਵਾਂ ਹੁੰਗਾਰਾ ਮਿਲਿਆ | ਸਵੇਰ ਤੋਂ ਹੀ ਸਮੁੱਚੇ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਸੰਘਰਸ਼ਕਾਰੀ ਕਿਸਾਨਾਂ ਨੇ ਰੇਲਵੇ ਲਾਈਨਾਂ ਅਤੇ ਸੜਕਾਂ ਉੱਤੇ ਧਰਨੇ ਕੇ ਦੇ ਸੜਕੀ ਤੇ ਰੇਲ ਆਵਾਜਾਈ ਨੂੰ ਬੰਦ ਕਰਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ | ਇਸ ਬੰਦ ਦੇ ਚੱਲਦਿਆਂ ਜਿੱਥੇ ਵਿੱਦਿਅਕ ਤੇ ਵਪਾਰਕ ਅਦਾਰੇ ਮੁਕੰਮਲ ਬੰਦ ਰਹੇ, ਉੱਥੇ ਖੁੱਲੇ੍ਹ ਸਰਕਾਰੀ ਸਕੂਲਾਂ ਨੂੰ ਵੀ ਬੰਦ ਕਰਵਾ ਦਿੱਤਾ ਗਿਆ ਜਿਸ ਨਾਲ ਸਮੁੱਚੇ ਸ਼ਹਿਰ ਵਿਚ ਕਰਫ਼ਿਊ ਵਰਗੀ ਸੁੰਨ ਪਸਰੀ ਨਜ਼ਰ ਆਈ | ਇਸ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਭ ਸੇਵਾਵਾਂ ਬੰਦ ਰਹੀਆਂ ਜਦਕਿ ਜ਼ਰੂਰੀ ਸੇਵਾਵਾਂ ਨੂੰ ਬੰਦ ਤੋਂ ਛੋਟ ਰਹੀ | ਸੰਯੁਕਤ ਕਿਸਾਨ ਮੋਰਚੇ ਨੇ ਇਸ ਬੰਦ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਤੌਰ ਤੇ ਮੁਲਾਜ਼ਮਾਂ, ਮਜ਼ਦੂਰਾਂ, ਵਪਾਰੀਆਂ, ਟਰਾਂਸਪੋਰਟਰਾਂ, ਕਾਰੋਬਾਰੀਆਂ, ਨੌਜਵਾਨਾਂ, ਵਿਦਿਆਰਥੀਆਂ ਤੇ ਔਰਤਾਂ ਦੀਆਂ ਸਾਰੀਆਂ ਸੰਸਥਾਵਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ , ਏਥੋਂ ਤੱਕ ਸਰਹੱਦੀ ਖੇਤਰ ਦੇ ਪਿੰਡਾਂ ਤੱਕ ਵੀ ਕਿਸਾਨਾਂ ਨਾਲ ਏਕਤਾ ਵਧਾਉਣ ਦੀ ਕੀਤੀ ਅਪੀਲ ਦਾ ਫ਼ਿਰੋਜ਼ਪੁਰ ਵਿਚ ਵਿਆਪਕ ਅਸਰ ਦਿਖਾਈ ਦਿੱਤਾ ਅਤੇ ਸਮੂਹ ਜਥੇਬੰਦੀਆਂ ਨੇ ਇਸ ਬੰਦ ਨੂੰ ਸਫਲ ਬਣਾਉਣ ਲਈ ਕਿਸਾਨ ਜਥੇਬੰਦੀਆਂ ਦਾ ਸਾਥ ਦਿੱਤਾ, ਜਿਸ ਦੇ ਚੱਲਦਿਆਂ ਜਿੱਥੇ ਸਮੁੱਚੇ ਬਾਜ਼ਾਰ, ਵਿੱਦਿਅਕ ਅਦਾਰੇ, ਬੱਸਾਂ ਆਦਿ ਮੁਕੰਮਲ ਬੰਦ ਰਹੀਆਂ | ਵੱਖ-ਵੱਖ ਜਥੇਬੰਦੀਆਂ ਵਲੋਂ ਜ਼ਿਲ੍ਹੇ ਦੇ ਨਿਰਧਾਰਿਤ ਕੀਤੇ ਧਰਨਾ ਸਥਾਨਾਂ ਤੋਂ ਬਾਹਰੀ ਹੋ ਕੇ ਕੁੱਝ ਲੋਕਾਂ ਵਲੋਂ ਆਪ ਮੁਹਾਰੇ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੌਂਕ ਨੂੰ ਬੰਦ ਕਰ ਦਿੱਤਾ ਅਤੇ ਇਸ ਦੌਰਾਨ ਛੋਟੇ ਮੋਟੇ ਕੰਮਾਂ ਲਈ ਜਾਂ ਸਥਾਨਕ ਪੱਧਰ 'ਤੇ ਜ਼ਰੂਰੀ ਕੰਮ ਲਈ ਨਿਕਲੇ ਦੋ ਪਹੀਆ ਵਾਹਨ ਚਾਲਕਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਸ ਦੌਰਾਨ ਜ਼ਿਲ੍ਹਾ ਪੁਲਿਸ ਵਲੋਂ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ |
ਸੰਯੁਕਤ ਮੋਰਚੇ ਵਲੋਂ ਕੀਤੇ ਭਾਰਤ ਬੰਦ ਦੌਰਾਨ ਫ਼ਿਰੋਜ਼ਪੁਰ ਡਵੀਜ਼ਨ ਦੀਆਂ 14 ਟਰੇਨਾਂ ਹੋਈਆਂ ਰੱਦ
ਫ਼ਿਰੋਜ਼ਪੁਰ, (ਕੁਲਬੀਰ ਸਿੰਘ ਸੋਢੀ) ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰ ਤੇ ਸੰਯੁਕਤ ਮੋਰਚੇ ਹੇਠ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਵਿਰੁੱਧ ਪਿਛਲੇ ਕਰੀਬ 10 ਮਹੀਨਿਆਂ ਤੋਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ ਜਿਸ ਦੇ ਮੱਦੇਨਜ਼ਰ ਰੇਲਵੇ ਵਿਭਾਗ ਨੇ ਯਾਤਰੀਆਂ ਦੀ ਪਰੇਸ਼ਾਨੀ ਨੂੰ ਦੇਖਦੇ ਹੋਏ ਅਹਿਮ ਫ਼ੈਸਲਾ ਲਿਆ ਅਤੇ ਫ਼ਿਰੋਜਪੁਰ ਡਵੀਜ਼ਨ ਦੀਆਂ 14 ਟਰੇਨਾਂ ਰੱਦ, 4 ਦੇ ਰੂਟ ਵਿਚ ਕਟੌਤੀ ਕਰ ਦਿੱਤੀ ਗਈ ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਡਵੀਜ਼ਨ ਅੰਦਰ ਚੱਲਣ ਵਾਲੀਆ ਹੋਈਆਂ ਰੱਦ ਰੇਲਗੱਡੀਆਂ ਦੀ ਜਾਣਕਾਰੀ ਇਸ ਪ੍ਰਕਾਰ ਰੇਲਗੱਡੀ ਨੰਬਰ 04658 ਫ਼ਿਰੋਜ਼ਪੁਰ ਤੋਂ ਬਠਿੰਡਾ , ਰੇਲਗੱਡੀ ਨੰਬਰ 04644 ਫ਼ਾਜ਼ਿਲਕਾ ਤੋਂ ਫ਼ਿਰੋਜ਼ਪੁਰ ,ਰੇਲਗੱਡੀ ਨੰਬਰ 04627 ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ , ਰੇਲਗੱਡੀ ਨੰਬਰ 04628 ਫ਼ਾਜ਼ਿਲਕਾ ਤੋਂ ਫ਼ਿਰੋਜ਼ਪੁਰ , ਰੇਲਗੱਡੀ ਨੰਬਰ 04464 ਫ਼ਿਰੋਜ਼ਪੁਰ ਤੋਂ ਲੁਧਿਆਣਾ ,ਰੇਲਗੱਡੀ ਨੰਬਰ 04463 ਲੁਧਿਆਣਾ ਤੋਂ ਫ਼ਿਰੋਜ਼ਪੁਰ , ਰੇਲਗੱਡੀ ਨੰਬਰ 04625 ਲੁਧਿਆਣਾ ਤੋਂ ਫ਼ਿਰੋਜ਼ਪੁਰ , ਰੇਲਗੱਡੀ ਨੰਬਰ 04633 ਜਲੰਧਰ ਤੋਂ ਫ਼ਿਰੋਜ਼ਪੁਰ , ਰੇਲਗੱਡੀ ਨੰਬਰ 04638 ਫ਼ਿਰੋਜ਼ਪੁਰ ਤੋਂ ਜਲੰਧਰ , ਰੇਲਗੱਡੀ ਨੰਬਰ 04480 ਪਠਾਨਕੋਟ ਤੋਂ ਜਲੰਧਰ , ਰੇਲਗੱਡੀ ਨੰਬਰ 04468 ਜਲੰਧਰ ਤੋਂ ਹਸ਼ਿਆਰਪੂਰ, ਰੇਲਗੱਡੀ ਨੰਬਰ 04467 ਹਸ਼ਿਆਰਪੂਰ ਤੋਂ ਜਲੰਧਰ , ਰੇਲਗੱਡੀ ਨੰਬਰ 04630 ਲੋਹੀਆਂ ਖ਼ਾਸ ਤੋਂ ਲੁਧਿਆਣਾ ਰੱਦ ਕੀਤੀਆਂ ਗਈਆਂ ਹਨ ਇਸ ਦੇ ਚੱਲਦੇ ਜੀ ਆਰ ਪੀ ਦੀ ਟੁਕੜੀ ਵਲੋਂ ਫ਼ਿਰੋਜ਼ਪੁਰ ਕੈਂਟ ਦੇ ਮੁੱਖ ਸਟੇਸ਼ਨ ਤੇ ਸੁਰੱਖਿਆ ਦੇ ਮੱਦੇਨਜ਼ਰ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ ,ਤਾਂ ਕਿ ਕੋਈ ਸ਼ਰਾਰਤੀ ਅਨਸਰ ਰੇਲਵੇ ਸੰਪਤੀ ਦਾ ਨੁਕਸਾਨ ਨਾ ਕਰ ਸਕੇ ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਛਾਉਣੀ ਤੋਂ ਜਾਣਕਾਰੀ ਮਿਲੀ ਕਿ ਗੱਡੀਆਂ ਦੇ ਚੱਲਣ ਦਾ ਇੰਤਜ਼ਾਰ ਕਰ ਰਹੇ ਯਾਤਰੀਆਂ ਲਈ ਰੇਲਵੇ ਸਟਾਫ਼ ਵਲੋਂ ਖਾਣੇ ਦਾ ਪ੍ਰਬੰਧ ਕੀਤਾ ਗਿਆ
ਗੁਰੂਹਰਸਹਾਏ 'ਚ ਰੇਲ ਗੱਡੀ ਰੋਕ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
ਗੁਰੂਹਰਸਹਾਏ, (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਦੀ ਲੜੀ ਤਹਿਤ ਸੰਯੁਕਤ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਗੁਰੂਹਰਸਹਾਏ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਰੇਲਵੇ ਸਟੇਸ਼ਨ ਗੁਰੂਹਰਸਹਾਏ ਵਿਖੇ ਰਿਵਾੜੀ ਨੂੰ ਜਾ ਰਹੀ ਰੇਲ ਗੱਡੀ ਰੋਕ ਕੇ ਪ੍ਰਦਰਸ਼ਨ ਕੀਤਾ | ਇਸ ਮੌਕੇ 'ਤੇ ਕਾਦੀਆਂ ਯੂਨੀਅਨ ਦੇ ਬਲਾਕ ਪ੍ਰਧਾਨ ਜਸਵੀਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨ ਵਰਗ ਪਿਛਲੇ ਇਕ ਸਾਲ ਤੋਂ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਹੈ ਤੇ ਅਸੀਂ ਅੱਜ ਭਾਰਤ ਬੰਦ ਤੇ ਰੇਲ ਗੱਡੀ ਰੋਕ ਕੇ ਪ੍ਰਦਰਸ਼ਨ ਕੀਤਾ ਹੈ ਕਿ ਮੋਦੀ ਸਰਕਾਰ ਖੇਤੀ ਕਾਨੂੰਨ ਰੱਦ ਕਰੇ, ਹੋਰ ਕਿਸਾਨਾਂ ਨੇ ਵੀ ਇਹੀ ਮੰਗ ਰੱਖੀ ਕਿ ਕੇਂਦਰ ਕਿਸਾਨਾਂ ਦੀ ਬਾਂਹ ਫੜੇ ਤੇ ਜੋ ਖੇਤੀ ਕਾਨੂੰਨ ਬਣਾਏ ਹਨ, ਉਨ੍ਹਾਂ ਨੂੰ ਤੁਰੰਤ ਰੱਦ ਕੀਤਾ ਜਾਵੇ, ਨਹੀਂ ਤਾਂ ਇਸੇ ਤਰ੍ਹਾਂ ਧਰਨੇ ਮੁਜ਼ਾਹਰੇ ਜਾਰੀ ਰਹਿਣਗੇ | ਇਸ ਸਮੇਂ 'ਤੇ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਜਸਬੀਰ ਸਿੰਘ ਨੇ ਕਿਹਾ ਕਿ ਭਾਰਤ ਬੰਦ ਸੱਦੇ ਦੌਰਾਨ ਚੱਪੇ-ਚੱਪੇ 'ਤੇ ਸੜਕਾਂ ਰੋਕੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਅੱਜ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਵਲੋਂ ਵੀ ਕਿਸਾਨ ਦਾ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ | ਦੁਕਾਨਦਾਰਾਂ ਵਲੋਂ ਆਪਣੀਆਂ-ਆਪਣੀਆਂ ਦੁਕਾਨਾਂ ਬੰਦ ਰੱਖ ਲਏ ਧਰਨੇ ਵਿਚ ਸ਼ਾਮਿਲ ਹੋ ਕਿਸਾਨਾਂ ਦਾ ਸਾਥ ਦਿੱਤਾ ਜਾ ਰਿਹਾ ਹੈ | ਰਾਜਵਿੰਦਰ ਸਿੰਘ ਗਹਿਰੀ, ਦਵਿੰਦਰ ਸਿੰਘ ਛੋਟਾ ਜੰਡ ਵਾਲਾ, ਗੁਰਜੰਟ ਸਿੰਘ ਛੋਟਾ ਜੰਡ ਵਾਲਾ, ਗੁਰਪ੍ਰੀਤ ਸਿੰਘ ਛੋਟਾ ਜੰਡ ਵਾਲਾ, ਸਤਨਾਮ ਸਿੰਘ, ਗੁਰਮੀਤ ਸਿੰਘ, ਜਸਬੀਰ ਸਿੰਘ, ਜੋਗਿੰਦਰ ਸਿੰਘ, ਅਰਵਿੰਦਰ ਸਿੰਘ, ਵਕੀਲ ਚੁੱਘਾ, ਤਿਲਕ ਚੁੱਘਾ, ਨਿੱਕਾ ਗਹਿਰੀ, ਦੀਪੂ ਅਬਰੋਲ ਆਦਿ ਕਿਸਾਨ ਵੀਰ ਹਾਜ਼ਰ ਸਨ |
ਕਿਸਾਨ ਜਥੇਬੰਦੀਆਂ ਨੇ ਮੱਲਾਂਵਾਲਾ ਦੇ ਮੁੱਖ ਚੌਂਕ 'ਚ ਲਗਾਇਆ ਰੋਸ ਧਰਨਾ
ਮੱਲਾਂਵਾਲਾ,(ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਦੇਸ਼ ਭਰ ਦੀਆਂ ਜਥੇਬੰਦੀਆਂ ਦੇ ਸੱਦੇ 'ਤੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਆਦਿ ਵਲੋਂ ਮੱਲਾਂਵਾਲਾ ਦੇ ਮੇਨ ਚੌਂਕ ਵਿਚ ਧਰਨਾ ਲਗਾਇਆ ਗਿਆ | ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਜਥੇ: ਮਨਮੋਹਨ ਸਿੰਘ ਥਿੰਦ ਸੰਗਠਨ ਸਕੱਤਰ ਪੰਜਾਬ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਰਣਜੀਤ ਸਿੰਘ ਖੱਚਰ ਵਾਲਾ, ਗੁਰਮੇਲ ਸਿੰਘ ਫੱਤੇਵਾਲਾ, ਰਛਪਾਲ ਸਿੰਘ ਗੱਟਾ ਬਾਦਸ਼ਾਹ, ਰੌਸ਼ਨ ਲਾਲ ਬਿੱਟਾ ਪ੍ਰਧਾਨ ਆਦਿ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨ-ਮਜ਼ਦੂਰ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਸੰਘਰਸ਼ ਕਰ ਰਹੇ ਹਨ | ਇਸ ਸੰਘਰਸ਼ ਦੌਰਾਨ 600 ਤੋਂ ਵੱਧ ਕਿਸਾਨ-ਮਜ਼ਦੂਰ ਸ਼ਹੀਦੀਆਂ ਪ੍ਰਾਪਤ ਕਰ ਚੁੱਕੇ ਹਨ, ਪਰ ਕੇਂਦਰ ਦੀ ਮੋਦੀ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ ਪਈ ਹੈ | ਉਕਤ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ 23 ਫ਼ਸਲਾਂ ਦੀ ਗਾਰੰਟੀ ਵਾਲਾ ਕਾਨੂੰਨ ਬਣਾਇਆ ਜਾਵੇ | ਇਸ ਬੰਦ ਨੂੰ ਸਫਲ ਬਣਾਉਣ ਲਈ ਕਿਸਾਨ, ਮਜ਼ਦੂਰ, ਆੜ੍ਹਤੀਆ ਵਰਗ, ਮੈਡੀਕਲ ਐਸੋਸੀਏਸ਼ਨ, ਪੈੱ੍ਰਸ ਕਲੱਬ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਆਦਿ ਨੇ ਵੀ ਸਹਿਯੋਗ ਦਿੱਤਾ | ਕਿਸਾਨ ਆਗੂਆਂ ਨੇ ਕਿਹਾ ਕਿ ਚੱਕਾ ਜਾਮ ਕਰਕੇ ਲੋਕਾਂ ਨੂੰ ਪੇ੍ਰਸ਼ਾਨ ਕਰਨਾ ਸਾਡੀ ਮਨਸ਼ਾ ਨਹੀਂ ਹੈ | ਮਜਬੂਰਨ ਕੇਂਦਰ ਦੀ ਬੋਲੀ ਸਰਕਾਰ ਨੂੰ ਜਗਾਉਣ ਲਈ ਕੀਤਾ ਗਿਆ | ਤਿੰਨੇ ਕਾਨੂੰਨ ਰੱਦ ਕਰਵਾਉਣ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਕੁਲਵੰਤ ਸਿੰਘ ਥਿੰਦ, ਜਰਨਲ ਸਕੱਤਰ, ਸੁਸ਼ੀਲ ਸੇਠੀ ਚੇਅਰਮੈਨ, ਸੁਖਦੇਵ ਸਿੰਘ ਕਾਲੂ ਵਾਲਾ, ਸਾਹਿਬ ਸਿੰਘ ਦੀਨੇ ਕੇ, ਸਤਨਾਮ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ ਜੈਮਲ ਵਾਲਾ, ਸੁਰਜੀਤ ਸਿੰਘ ਰਾਜੇ ਜੰਗ, ਵੇਦ ਪ੍ਰਕਾਸ਼, ਬੋਹੜ ਸਿੰਘ ਬਲਾਕ ਪ੍ਰਧਾਨ, ਰਣਜੀਤ ਸਿੰਘ ਪੈੱ੍ਰਸ ਸਕੱਤਰ, ਗੁਰਪ੍ਰੀਤ ਸਿੰਘ ਫਰੀਦੇਵਾਲਾ, ਗੁਰਮੁਖ ਸਿੰਘ, ਮੱਸਾ ਸਿੰਘ, ਸਰਵਣ ਸਿੰਘ ਭਾਗੋ ਕੇ, ਕੁਲਦੀਪ ਸਿੰਘ, ਸੁਖਜਿੰਦਰ ਸਿੰਘ ਸੰਧਾ, ਦਰਬਾਰਾ ਸਿੰਘ ਮੱਲ੍ਹੀ ਪ੍ਰਧਾਨ, ਸੁਖਦੇਵ ਸਿੰਘ ਦੂਲੇ ਵਾਲਾ, ਬਲਦੇਵ ਸਿੰਘ ਜੋਸਨ, ਪਲਵਿੰਦਰ ਸਿੰਘ ਇਲਮੇਵਾਲਾ, ਪਰਮਜੀਤ ਸਿੰਘ ਮਾਸਟਰ, ਕੁਲਵੰਤ ਸਿੰਘ ਕੌੜਾ, ਸੁਖਦੀਪ ਸਿੰਘ ਢੋਟ, ਗੁਰਦਿਆਲ ਸਿੰਘ, ਸੰਤੋਖ ਸਿੰਘ, ਵਰਿੰਦਰ ਸਿੰਘ ਭੁੱਲਰ, ਅਮਰਜੀਤ ਸਿੰਘ, ਅਜੀਤ ਸਿੰਘ ਧੰਜੂ ਆਦਿ ਹਾਜ਼ਰ ਸਨ |
ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ- ਕਿਸਾਨ ਆਗੂ
ਗੋਲੂ ਕਾ ਮੋੜ,(ਸੁਰਿੰਦਰ ਸਿੰਘ ਪੁਪਨੇਜਾ)- ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਭਾਰਤ ਬੰਦ ਦੇ ਸੱਦੇ 'ਤੇ ਅੱਜ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ ਗੋਲੂ ਕਾ ਮੋੜ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਚੱਕਾ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ | ਇਸ ਪ੍ਰਦਰਸ਼ਨ ਦੀ ਅਗਵਾਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੇਸ ਰਾਜ ਬਾਜੇ ਕੇ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਆਗੂ ਗੁਰਮੀਤ ਸਿੰਘ ਮੋਠਾਂ ਵਾਲਾ, ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਭਗਵਾਨ ਦਾਸ ਬਹਾਦਰ ਕੇ, ਚਰਨਜੀਤ ਸਿੰਘ ਛਾਂਗਾ ਰਾਏ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਘੋੜੇ ਚੱਕ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਜਸਬੀਰ ਸਿੰਘ ਕੋਹਰ ਸਿੰਘ ਵਾਲਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸਲਾਹਕਾਰ ਸੁਰਜੀਤ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਆਗੂ ਅਸ਼ੋਕ ਜੰਡ ਵਾਲਾ ਨੇ ਕੀਤੀ | ਇਸ ਮੌਕੇ ਇਲਾਕੇ ਭਰ 'ਚੋਂ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਹੋਰ ਵੀ ਭਰਾਤਰੀ ਜਥੇਬੰਦੀਆਂ ਦੇ ਹਜ਼ਾਰਾਂ ਲੋਕਾਂ ਨੇ ਹਿੱਸਾ ਲਿਆ | ਇਸ ਮੌਕੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਦੇਸ਼ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਇਸ਼ਾਰੇ 'ਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਸਾਡੇ ਕਿਸਾਨਾਂ 'ਤੇ ਜ਼ਬਰਦਸਤੀ ਥੋਪਣ 'ਤੇ ਅੜੀ ਹੋਈ ਹੈ, ਪਰ ਸੰਯੁਕਤ ਕਿਸਾਨ ਮੋਰਚਾ ਵੀ ਕਾਲੇ ਕਾਨੂੰਨਾਂ ਰੱਦ ਕਰਵਾਉਣ ਲਈ ਸੰਘਰਸ਼ ਕਰ ਰਿਹਾ ਹੈ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਇਹ ਸੰਘਰਸ਼ ਜਾਰੀ ਰਹੇਗਾ | ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਦੇ ਲਾਗੂ ਹੋਣ ਨਾਲ ਦੇਸ਼ ਅਤੇ ਪੰਜਾਬ ਦੀ ਕਿਸਾਨੀ ਅਤੇ ਖੇਤੀ ਸਿੱਧੇ ਤੌਰ 'ਤੇ ਦੇਸ਼ ਦੇ 1 ਫ਼ੀਸਦੀ ਉੱਚ ਸਰਮਾਏਦਾਰਾਂ ਕੋਲ ਚਲੀ ਜਾਵੇਗੀ ਅਤੇ ਆਮ ਕਿਸਾਨ-ਮਜ਼ਦੂਰ ਬਰਬਾਦ ਹੋ ਜਾਵੇਗਾ | ਪਿਛਲੇ 10 ਮਹੀਨਿਆਂ ਤੋਂ ਦੇਸ਼ ਵਿਚ ਚੱਲ ਰਿਹਾ ਸੰਘਰਸ਼ ਸਾਡੇ ਆਉਣ ਵਾਲੇ ਭਵਿੱਖ ਨੂੰ ਬਚਾਉਣ ਦਾ ਸੰਘਰਸ਼ ਹੈ ਅਤੇ ਅਸੀਂ ਭਵਿੱਖ ਬਚਾਉਣ ਲਈ ਹਰ ਕੁਰਬਾਨੀ ਦੇਣ ਤੋਂ ਪਿੱਛੇ ਨਹੀਂ ਹਟਾਂਗੇ | ਇਸ ਰੋਸ ਪ੍ਰਦਰਸ਼ਨ ਨੂੰ ਸਰਬ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕੇਵਲ ਛਾਂਗਾ ਰਾਏ, ਪਿਆਰਾ ਸਿੰਘ ਮੇਘਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੁਰਜੀਤ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਜ਼ੈਲ ਸਿੰਘ ਚੱਪਾ ਅੜਿੱਕੀ, ਤਿਲਕ ਰਾਜ ਸਾਬਕਾ ਸਰਪੰਚ ਗੋਲੂ ਕਾ, ਵਿਜੇ ਥਿੰਦ ਪ੍ਰਧਾਨ ਡੇਰਾ ਭਜਨਗੜ੍ਹ ਯੂਥ ਕਲੱਬ ਦੇ ਸਮੂਹ ਮੈਂਬਰ, ਬਲਕਾਰ ਜੋਸਨ ਪ੍ਰਧਾਨ ਦੁਕਾਨਦਾਰ ਯੂਨੀਅਨ ਗੋਲੂ ਕਾ ਮੋੜ, ਜਗਦੀਸ਼ ਥਿੰਦ ਨੰਬਰਦਾਰ ਗੋਲੂ ਕਾ, ਸੋਮ ਪ੍ਰਕਾਸ਼ ਪੰਧੂ, ਪ੍ਰਵੀਨ ਰਾਣੀ ਬਾਜੇ ਕੇ, ਕਾਮਰੇਡ ਸਤਨਾਮ ਬਾਜੇ ਕੇ, ਬਚਿੱਤਰ ਸਿੰਘ ਅਤੇ ਸ਼ਮਿੰਦਰ ਸਿੰਘ ਝੰਡੂ ਵਾਲਾ, ਬਖ਼ਸ਼ੀਸ਼ ਸਿੰਘ ਮਿਸ਼ਰੀ ਵਾਲਾ, ਅਰਸ਼ਦੀਪ ਲਖਮੀਰ ਪੁਰਾ, ਦਲਜੀਤ ਸਾਜਨ ਸਰਪੰਚ ਕੁਟੀ, ਪਵਨ ਕੁਮਾਰ ਗੋਲੂ ਕਾ, ਸੁਖਜਿੰਦਰ ਬਰਾੜ, ਸਵਰਨ ਸਿੰਘ ਮੋਠਾਂ ਵਾਲਾ, ਮਨੀਸ਼ ਕੁਮਾਰ ਜੰਡ ਵਾਲਾ, ਗੁਰਭੇਜ ਲੋਹੜਾ ਨਵਾਬ, ਦੀਪੂ ਅਬਰੋਲ ਇਕਾਈ ਆਗੂ ਕਾਦੀਆਂ, ਜਗਦੀਸ਼ ਲਾਲ ਬੁੰਗੀ ਸਾਬਕਾ ਸਰਪੰਚ, ਦੇਸ ਰਾਜ ਸਾਬਕਾ ਸਰਪੰਚ ਨੋਨਾਰੀ ਖੋਖਰ, ਸੋਮ ਪ੍ਰਕਾਸ਼ ਪੰਧੂ ਆਦਿ ਨੇ ਸੰਬੋਧਨ ਕੀਤਾ | ਇਸ ਪ੍ਰਦਰਸ਼ਨ ਲਈ ਡੇਰਾ ਭਜਨਗੜ੍ਹ, ਬਹਾਦਰ ਕੇ ਅਤੇ ਝੰਡੂਵਾਲਾ ਵਲੋਂ ਅਤੁੱਟ ਲੰਗਰ ਦਾ ਪ੍ਰਬੰਧ ਕੀਤਾ ਗਿਆ |
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਵਲੂਰ ਪੰਪ 'ਤੇ ਕੀਤਾ ਚੱਕਾ ਜਾਮ
ਕੁੱਲਗੜ੍ਹੀ, (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਅਗਵਾਈ 'ਚ ਵਲੂਰ ਰਿਲਾਇੰਸ ਪੰਪ ਉੱਪਰ ਲਗਾਤਾਰ ਧਰਨਾ ਚੱਲ ਰਿਹਾ ਹੈ | ਇਸ ਧਰਨੇ ਵਾਲੀ ਜਗ੍ਹਾ 'ਤੇ ਅੱਜ ਸੰਯੁਕਤ ਮੋਰਚਾ ਦੀ ਭਾਰਤ ਬੰਦ ਦੀ ਕਾਲ 'ਤੇ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ | ਇਸ ਸਮੇਂ ਮਹਿੰਦਰ ਸਿੰਘ ਗਿੱਲ ਫ਼ਿਰੋਜ਼ਸ਼ਾਹ, ਸੁਖਦੇਵ ਸਿੰਘ ਨਾਜੂ ਸ਼ਾਹ, ਕੁਲਵੰਤ ਸਿੰਘ, ਕਿਰਪਾਲ ਸਿੰਘ ਸ਼ੂਸ਼ਕ, ਸਵਿੰਦਰ ਸਿੰਘ ਸੈਕਟਰੀ ਕੱੁਲਗੜ੍ਹੀ, ਗਮਦੂਰ ਸਿੰਘ, ਮੇਲਾ ਸਿੰਘ ਹਰਦਾਸਾ, ਜੰਡ ਸਿੰਘ, ਗੁਰਮੇਲ ਸਿੰਘ, ਜਸਪਾਲ ਸਿੰਘ ਪ੍ਰਧਾਨ, ਲਵਪ੍ਰੀਤ ਸਿੰਘ, ਗੁਰਚਰਨ ਸਿੰਘ, ਲਛਮਣ ਸਿੰਘ, ਟਹਿਲ ਸਿੰਘ, ਜਸਵੰਤ ਸਿੰਘ, ਰਸ਼ਪਾਲ ਸਿੰਘ, ਜਸਵੀਰ ਸਿੰਘ, ਪਿ੍ਤਪਾਲ ਸਿੰਘ, ਚਮਕੌਰ ਸਿੰਘ, ਸਹਿਜਪ੍ਰੀਤ ਸਿੰਘ, ਮਨਜੀਤ ਸਿੰਘ, ਮਨਦੀਪ ਸਿੰਘ, ਹਰਜਿੰਦਰ ਸਿੰਘ ਗਿੱਲ, ਹਰਜਿੰਦਰ ਸਿੰਘ ਬਰਾੜ, ਰਮਨਦੀਪ ਸਿੰਘ ਨਿੰਮਾ, ਹਰਪਿੰਦਰ ਪਾਲ ਸਿੰਘ, ਸੰਦੀਪ ਪਾਲ ਸਿੰਘ, ਗੁਰਪਿੰਦਰ ਸਿੰਘ, ਜਤਿੰਦਰ ਸਿੰਘ, ਸਰਬਰਿੰਦਰ ਸਿੰਘ, ਅਮਨਦੀਪ ਸਿੰਘ, ਅਰਸ਼ ਸੰਧੂ ਸਮੇਤ ਹੋਰ ਕਿਸਾਨ ਕਿਸਾਨ ਵੀਰ ਹਾਜ਼ਰ ਸਨ |
ਕੇਂਦਰ ਸਰਕਾਰ ਨੂੰ ਇਹ ਕਾਲੇ ਕਾਨੂੰਨ ਨੂੰ ਰੱਦ ਕਰਨੇ ਹੀ ਪੈਣਗੇ-ਫ਼ੁਰਮਾਨ ਸਿੰਘ ਸੰਧੂ
ਮਖੂ, (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਅੱਜ ਸੰਯੁਕਤ ਕਿਸਾਨ ਮੋਰਚੇ ਦੇ ਬੰਦ ਦੇ ਸੱਦੇ 'ਤੇ ਮਖੂ ਵਿਖੇ ਪੂਰਨ ਹੁੰਗਾਰਾ ਮਿਲਿਆ | ਸਾਰੇ ਵਪਾਰਕ ਅਦਾਰੇ ਬੰਦ ਰਹੇ ਇੱਥੋਂ ਤੱਕ ਕਿ ਸਬਜ਼ੀ ਅਤੇ ਚਾਹ ਦੀਆਂ ਦੁਕਾਨਾਂ ਵੀ ਬੰਦ ਰਹੀਆਂ | ਅੱਜ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫ਼ਰਮਾਨ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਬਠਿੰਡਾ ਅੰਮਿ੍ਤਸਰ ਸੜਕ ਮਖੂ ਵਿਖੇ ਰਿਲਾਇੰਸ ਪੈਟਰੋਲ ਪੰਪ 'ਤੇ ਨੈਸ਼ਨਲ ਹਾਈਵੇ ਸਵੇਰੇ ਛੇ ਵਜੇ ਤੋਂ ਹੀ ਜਾਮ ਕੀਤਾ ਗਿਆ | ਇਸ ਸਮੇਂ ਪੰਜਾਬ ਦੇ ਪ੍ਰਧਾਨ ਫ਼ਰਮਾਨ ਸਿੰਘ ਸੰਧੂ ਨੇ ਧਰਨੇ ਵਿਚ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਹੁਣ ਸੜਕਾਂ ਤੇ ਪੂਰੇ ਭਾਰਤ ਵਿਚ ਕਿਸਾਨ ਵਪਾਰੀ ਮਜ਼ਦੂਰ ਵਰਗ ਅਤੇ ਹੋਰ ਜਥੇਬੰਦੀਆਂ ਆ ਗਏ ਹਨ ਹੁਣ ਮੋਦੀ ਸਰਕਾਰ ਹੁਣ ਇਹ ਤਿੰਨੇ ਕਾਲੇ ਕਾਨੂੰਨ ਰੱਦ ਕਰਨੇ ਹੀ ਪੈਣਗੇ ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੀਤ ਪ੍ਰਧਾਨ ਜੋਗਿੰਦਰ ਸਿੰਘ ਸਵਰਾ ਗੁਰਦੇਵ ਸਿੰਘ ਵਾਰਸ ਵਾਲਾ, ਜਸਵੰਤ ਸਿੰਘ ਗੱਟਾ ਬਾਦਸ਼ਾਹ, ਰਸ਼ਪਾਲ ਸਿੰਘ ਸੰਧੂ, ਇਕਬਾਲ ਸਿੰਘ ਜੱਗੇਵਾਲਾ ਨੇ ਕਿਹਾ ਕਿ ਹੈਂਕੜਬਾਜ਼ ਮੋਦੀ ਨੇ ਜੇਕਰ ਹੁਣ ਵੀ ਜੇਕਰ ਇਹ ਤਿੰਨੇ ਕਾਲੇ ਇੱਕ ਨੂੰ ਰੱਦ ਨਾ ਕੀਤੇ ਤਾਂ ਕਿਸਾਨ ਕੇਂਦਰ ਵਿਰੁੱਧ ਸਖ਼ਤ ਐਕਸ਼ਨ ਲੈਣ ਲਈ ਮਜਬੂਰ ਹੋਣਗੇ | ਅੱਜ ਦੇ ਇਸ ਰੋਸ ਧਰਨੇ ਵਿਚ ਸ਼ਮਸ਼ੇਰ ਸਿੰਘ ਲਹਿਰਾ ਬੇਟ ,ਜਰਨੈਲ ਸਿੰਘ ਸਭਰਾ, ਨਿਰਮਲ ਸਿੰਘ ਬਸਤੀ ਵਸਾਵਾ ਸਿੰਘ, ਅਮਰਜੀਤ ਸਿੰਘ ਨਿਜਾਮਦੀਨ ਵਾਲਾ, ਹਰਵਿੰਦਰ ਸਿੰਘ ਬਰਾੜ ,ਮਹਿੰਗਾ ਸਿੰਘ ਜਰਨੈਲ ਸਿੰਘ ਵਰਿ੍ਹਆਂ, ਦਰਸ਼ਨ ਸਿੰਘ, ਕਰਨੈਲ ਸਿੰਘ, ਕੁਲਦੀਪ ਸਿੰਘ ਬਾਹਰ ਵਾਲੀ, ਜਸਵੰਤ ਸਿੰਘ ਸੋਭਾ, ਸਰਬਜੀਤ ਸਿੰਘ ਬੂਹ, ਨਸੀਬ ਸਿੰਘ ਚੱਕ ਮਰਹਾਣਾ, ਜਸਪਾਲ ਸਿੰਘ ਤਲਵੰਡੀ ਨੇਪਾਲਾਂ, ਸੂਰਤ ਸਿੰਘ ਤਲਵੰਡੀ, ਲਖਵਿੰਦਰ ਸਿੰਘ ਅਰਾਈਆਂ ਵਾਲਾ, ਗੁਰਨਾਮ ਸਿੰਘ, ਲਖਵਿੰਦਰ ਸਿੰਘ, ਬਲਵੀਰ ਸਿੰਘ ਅਤੇ ਹੋਰ ਕਿਸਾਨ ਆਗੂ ਵਪਾਰੀ ਅਤੇ ਹੋਰ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ |
ਤਲਵੰਡੀ ਭਾਈ 'ਚ ਕਾਰੋਬਾਰ ਰਹੇ ਮੁਕੰਮਲ ਠੱਪ
ਤਲਵੰਡੀ ਭਾਈ, (ਕੁਲਜਿੰਦਰ ਸਿੰਘ ਗਿੱਲ, ਬਜਾਜ)- ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਤਲਵੰਡੀ ਭਾਈ ਅਤੇ ਆਸ-ਪਾਸ ਖੇਤਰ ਵਿਚ ਭਰਵਾਂ ਹੁੰਗਾਰਾ ਮਿਲਿਆ | ਇਸ ਦੌਰਾਨ ਤਲਵੰਡੀ ਭਾਈ ਦੇ ਬਾਜ਼ਾਰਾਂ ਤੋਂ ਇਲਾਵਾ ਖੇਤੀਬਾੜੀ ਸੰਦ ਸਨਅਤ, ਪੈਟਰੋਲ ਪੰਪ, ਦਾਣਾ ਮੰਡੀ ਦੀਆਂ ਆੜ੍ਹਤਾਂ, ਕੀਟਨਾਸ਼ਕ ਦੀਆਂ ਦੇ ਨਾਲ ਹੋਰ ਸਨਅਤਾਂ ਵਲੋਂ ਵੀ ਕਾਰੋਬਾਰ ਠੱਪ ਰੱਖਿਆ ਗਿਆ | ਇਸ ਖੇਤਰ ਦੇ ਸਾਰੇ ਨਿੱਜੀ ਸਕੂਲਾਂ ਵਿਚ ਅੱਜ ਦੇ ਦਿਨ ਦੀ ਛੁੱਟੀ ਕਰ ਦਿੱਤੀ ਸੀ | ਇਸ ਦੌਰਾਨ ਤਲਵੰਡੀ ਭਾਈ 'ਚੋਂ ਗੁਜ਼ਰਦੇ ਫ਼ਿਰੋਜ਼ਪੁਰ-ਲੁਧਿਆਣਾ ਰੋਡ ਅਤੇ ਅੰਮਿ੍ਤਸਰ-ਬਠਿੰਡਾ ਰੋਡ ਤੇ ਆਵਾਜਾਈ ਮੁਕੰਮਲ ਤੌਰ ਤੇ ਠੱਪ ਰਹੀ ਜਦਕਿ ਪੇਂਡੂ ਰਸਤਿਆਂ ਤੇ ਆਉਣ-ਜਾਣ ਵਾਲਿਆਂ ਦੀ ਗਿਣਤੀ ਨਾਂਹ ਦੇ ਬਰਾਬਰ ਹੀ |
ਯਾਤਰੀ ਰੇਲ ਨੂੰ ਤਲਵੰਡੀ ਭਾਈ ਰੋਕਿਆ ਗਿਆ
ਤਲਵੰਡੀ ਭਾਈ, (ਕੁਲਜਿੰਦਰਸਿੰਘ ਗਿੱਲ)-ਅੱਜ ਸਵੇਰੇ ਫ਼ਿਰੋਜ਼ਪੁਰ ਤੋਂ ਲੁਧਿਆਣਾ ਜਾਣ ਵਾਲੀ ਯਾਤਰੀ ਰੇਲ ਗੱਡੀ ਨੂੰ ਰੇਲ ਵਿਭਾਗ ਵਲੋਂ ਤਲਵੰਡੀ ਭਾਈ ਦੇ ਰੇਲਵੇ ਸਟੇਸ਼ਨ ਤੇ ਰੋਕ ਦਿੱਤਾ ਗਿਆ | ਦੱਸਿਆ ਜਾ ਰਿਹਾ ਹੈ ਕਿ ਉਕਤ ਰੇਲ ਗੱਡੀ ਨੂੰ ਫ਼ਿਰੋਜ਼ਪੁਰ ਤੋਂ ਲੁਧਿਆਣਾ ਲਈ ਤਾਂ ਰਵਾਨਾ ਕਰ ਦਿੱਤਾ ਗਿਆ ਸੀ, ਪਰ ਇਸ ਨੂੰ ਤਲਵੰਡੀ ਭਾਈ ਰੋਕੇ ਜਾਣ ਤੇ ਉਸ ਸਵਾਰ ਯਾਤਰੀਆਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਪਤਾ ਲੱਗਾ ਕਿ ਮੋਗਾ ਜ਼ਿਲ੍ਹੇ ਦੇ ਪਿੰਡ ਡਗਰੂ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਟਰੈਕ ਤੇ ਧਰਨਾ ਲਗਾਏ ਜਾਣ ਕਾਰਨ ਵਿਭਾਗ ਵਲੋਂ ਰੇਲ ਗੱਡੀ ਨੂੰ ਇੱਥੇ ਰੋਕਣ ਦਾ ਫ਼ੈਸਲਾ ਲਿਆ ਗਿਆ | ਇਸ ਮੌਕੇ ਤੇ ਲੋਕਾਂ ਨੇ ਸਵਾਲ ਖੜ੍ਹਾ ਕੀਤਾ ਕਿ ਜਦੋਂ ਰੇਲ ਵਿਭਾਗ ਨੂੰ ਭਾਰਤ ਬੰਦ ਦੇ ਸੱਦੇ ਕਾਰਨ ਧਰਨੇ ਲਗਾਏ ਜਾਣ ਤੋਂ ਜਾਣੰੂ ਸੀ ਤਾਂ ਰੇਲ ਗੱਡੀ ਨੂੰ ਰਵਾਨਾ ਕਰਕੇ ਯਾਤਰੀਆਂ ਨੂੰ ਰਸਤੇ ਵਿਚ ਪ੍ਰੇਸ਼ਾਨ ਕਿਉਂ ਕੀਤਾ ਗਿਆ |
ਜਥੇਬੰਦੀਆਂ ਨੇ ਫ਼ਿਰੋਜ਼ਪੁਰ ਛਾਉਣੀ ਦੀ ਚੁੰਗੀ ਨੰਬਰ 7 'ਤੇ ਕੀਤਾ ਚੱਕ ਜਾਮ, ਸ਼ਹੀਦ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ
ਫ਼ਿਰੋਜ਼ਪੁਰ, (ਕੁਲਬੀਰ ਸਿੰਘ ਸੋਢੀ, ਰਾਕੇਸ਼ ਚਾਵਲਾ)- ਕੇਂਦਰ ਦੀ ਮੋਦੀ ਸਰਕਾਰ ਨੇ ਤਾਨਾਸ਼ਾਹੀ ਰਵੱਈਏ ਨੂੰ ਅਪਣਾਉਂਦੇ ਹੋਏ ਖੇਤੀ ਸਬੰਧੀ ਕਾਲੇ ਕਾਨੂੰਨ ਜ਼ਬਰਦਸਤੀ ਪਾਸ ਕਰਕੇ ਕਿਸਾਨ ਵਰਗ ਨਾਲ ਜਿੱਥੇ ਧੱਕੇਸ਼ਾਹੀ ਕੀਤੀ ਹੈ, ਉੱਥੇ ਆਮ ਵਰਗ ਦੇ ਲੋਕ ਵੀ ਆਰਥਿਕ ਤੌਰ 'ਤੇ ਪਛੜਦੇ ਨਜ਼ਰ ਆ ਰਹੇ ਹਨ, ਕਿਉਂਕਿ ਹਰ ਵਰਗ ਕਿਸਾਨੀ 'ਤੇ ਨਿਰਭਰ ਹੈ | ਕਿਸਾਨ ਜਥੇਬੰਦੀਆਂ ਵਲੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ 10 ਮਹੀਨੇ ਤੋਂ ਦਿੱਲੀ ਦੇ ਬਾਰਡਰਾਂ ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਕੁਝ ਮਹੀਨੇ ਪਹਿਲਾ ਕਿਸਾਨ ਜਥੇਬੰਦੀਆਂ ਨਾਲ ਅਹਿਮ ਮੀਟਿੰਗ ਕੀਤੀਆਂ ਸਨ, ਜੋ ਬੇਸਿੱਟਾ ਰਹੀਆਂ | ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਨੂੰ ਤੋੜਨ ਲਈ ਸੰਯੁਕਤ ਮੋਰਚੇ ਵਲੋਂ ਅਹਿਮ ਫ਼ੈਸਲਾ ਲੈਂਦੇ ਹੋਏ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ 'ਤੇ ਪਹਿਰਾ ਦਿੰਦੇ ਹੋਏ, ਜਿੱਥੇ ਸਮੂਹ ਕਿਸਾਨ ਜਥੇਬੰਦੀਆਂ ਨੇ ਆਗੂਆਂ ਨੇ ਫ਼ਿਰੋਜ਼ਪੁਰ ਛਾਉਣੀ ਦੀ ਚੁੰਗੀ ਨੰਬਰ 7 ਤੋਂ ਨਿਕਲਣ ਵਾਲੇ ਸਾਰੇ ਮੁੱਖ ਮਾਰਗ ਟਰੈਕਟਰ ਲਗਾ ਕੇ ਬੰਦ ਕੀਤੇ, ਉੱਥੇ ਕਾਰੋਬਾਰੀ ਲੋਕਾਂ, ਕਰਮਚਾਰੀ ਜਥੇਬੰਦੀਆਂ ਤੇ ਸੇਵਾ ਮੁਕਤ ਹੋ ਚੁੱਕੇ ਕਰਮਚਾਰੀਆਂ ਦੀਆਂ ਜਥੇਬੰਦੀਆਂ ਨੇ ਆਪ ਮੁਹਾਰੇ ਹੋ ਕੇ ਧਰਨੇ ਵਿਚ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ, ਜਿਸ ਨਾਲ ਕਿਸਾਨੀ ਅੰਦੋਲਨ ਲੋਕ ਅੰਦੋਲਨ ਬਣ ਪੇਸ਼ ਆਇਆ ਅਤੇ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆਂ | ਕਿਸਾਨ ਜਥੇਬੰਦੀਆਂ ਨੇ ਚੱਕੇ ਜਾਮ ਦੀ ਸ਼ੁਰੂਆਤ ਸ਼ਹੀਦ ਹੋ ਚੱੁਕੇ ਕਿਸਾਨ ਵੀਰਾਂ ਨੂੰ ਸ਼ਰਧਾਂਜਲੀ ਦੇ ਕੇ ਕੀਤੀ | ਧਰਨੇ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਮਾਰੂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਭੱਜ ਰਹੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਜਦ ਤੱਕ ਕੇਂਦਰ ਸਰਕਾਰ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਓਦੋਂ ਤਕ ਦੇਸ਼ ਦੇ ਸਮੂਹ ਕਿਸਾਨ ਦਿੱਲੀ ਦੇ ਬਾਰਡਰ 'ਤੇ ਆਪਣਾ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਰੱਖਣਗੇ, ਚਾਹੇ ਸਮਾਂ ਜਿਨ੍ਹਾਂ ਮਰਜ਼ੀ ਲੱਗ ਜਾਵੇ ਧਰਨੇ 'ਤੇ ਪਹੁੰਚੇ ਕਿਸਾਨਾਂ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਜਲਦ ਕਾਨੂੰਨ ਵਾਪਸ ਸਬੰਧੀ ਕੋਈ ਫ਼ੈਸਲਾ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਧਰਨੇ ਦੌਰਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਬੀ.ਕੇ.ਯੂ. ਲੱਖੋਵਾਲ, ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ, ਬੀ.ਕੇ.ਯੂ. ਸਿੱਧੂਪੁਰ, ਬੀ.ਕੇ.ਯੂ. ਡਕੌਂਦਾ, ਬੀ.ਕੇ.ਯੂ. ਮਾਨਸਾ, ਬੀ.ਕੇ.ਯੂ. ਕਾਦੀਆਂ, ਕਿਸਾਨ ਬਚਾਓ ਮੋਰਚਾ ਦੇ ਆਗੂਆਂ ਨੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ | ਧਰਨੇ ਨੂੰ ਸਫਲ ਬਣਾਉਣ ਵਿਚ ਗੁਰਮੀਤ ਸਿੰਘ ਪੋਜੋ ਕੇ, ਜਤਿੰਦਰ ਰੋਫੀ ਵਜੀਦਪੁਰ, ਹਰਨੇਕ ਮਹਿਮਾ, ਬੀ.ਕੇ.ਯੂ. ਮਾਨਸਾ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਾਂਈਾਆਂ ਵਾਲਾ, ਮੇਜਰ ਸਿੰਘ ਕੜਮਾਂ ਮੀਤ ਪ੍ਰਧਾਨ ਪੰਜਾਬ ਬੀ.ਕੇ.ਯੂ ਮਾਨਸਾ, ਗੁਣਵੰਤ ਸਿੰਘ, ਇਕਬਾਲ ਸਿੰਘ, ਬੀ ਕੇ ਯੂ ਕਾਦੀਆਂ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ, ਪਰਮਜੀਤ ਸਿੰਘ, ਜ਼ਿਲ੍ਹਾ ਵਿੱਤ ਸਕੱਤਰ ਅਤੇ ਬਲਾਕ ਪ੍ਰਧਾਨ ਬੀ.ਕੇ.ਯੂ. ਕਾਦੀਆਂ ਗੁਰਬੀਰ ਸਿੰਘ, ਪਰਮਜੀਤ ਸਿੰਘ ਬਾਵਾ ਸਰਪੰਚ ਪਿੰਡ ਗਡੋਡੂ, ਹਰਪ੍ਰੀਤ ਸਿੰਘ ਸਿੱਧੂ ਪਿੰਡ ਗਡੋਡੂ, ਬੀ.ਕੇ.ਯੂ. ਲੱਖੋਵਾਲ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ, ਸਰਬਜੀਤ ਸਿੰਘ ਮੀਤ ਪ੍ਰਧਾਨ ਬੀ.ਕੇ.ਯੂ. ਲੱਖੋਵਾਲ, ਬੋਹੜ ਸਿੰਘ, ਗੁਰਪ੍ਰੀਤ ਸਿੰਘ ਅਲੀਪੁਰ, ਕੁਲਦੀਪ ਸਿੰਘ ਬੀ.ਕੇ.ਯੂ. ਲੱਖੋਵਾਲ, ਗੁਰਮੀਤ ਸਿੰਘ ਘੋੜੇ ਚੱਕ, ਰੇਸ਼ਮ ਸਿੰਘ ਸਤੀਏ ਵਾਲਾ, ਅਮਨਦੀਪ ਸਿੰਘ ਭੁੱਲਰ, ਰੇਸ਼ਮ ਸਿੰਘ, ਹਰਤੇਜ ਸਿੰਘ ਬਲਾਕ ਪ੍ਰਧਾਨ, ਹਜ਼ਾਰਾ ਸਿੰਘ, ਅਮਰੀਕ ਸਿੰਘ ਹਾਮਿਦ, ਸਤਨਾਮ ਸਿੰਘ ਹਾਮਿਦ, ਜਗੀਰ ਸਿੰਘ ਹਾਮਿਦ, ਵਰਿੰਦਰ ਸਿੰਘ ਤੂਤ, ਰਾਜ ਸਿੰਘ ਬੁਲੰਦੇ ਵਾਲੀ ਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਧਰਨੇ ਵਿਚ ਪਹੰੁਚ ਕੇ ਜਿੱਥੇ ਕਿਸਾਨਾਂ ਦੀ ਹਿਮਾਇਤ ਕੀਤੀ, ਉੱਥੇ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦੀ ਭਰਪੂਰ ਨਿੰਦਾ ਕੀਤੀ | ਧਰਨੇ ਵਿਚ ਵਿਸ਼ੇਸ਼ ਤੌਰ 'ਤੇ ਬਜ਼ੁਰਗ ਮਹਿਲਾਵਾਂ ਅਤੇ ਵੱਡੀ ਗਿਣਤੀ 'ਚ ਔਰਤਾਂ ਨੇ ਭਾਗ ਲਿਆ |
ਵਕੀਲਾਂ ਤੇ ਮੁਨਸ਼ੀਆਂ ਵਲੋਂ ਭਾਰਤ ਬੰਦ ਦਾ ਕੀਤਾ ਗਿਆ ਸਮਰਥਨ
ਸੰਯੁਕਤ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਕੰਮ ਕਾਜ ਠੱਪ ਕਰਕੇ ਵਕੀਲਾਂ ਤੇ ਮੁਨਸ਼ੀਆਂ ਵਲੋਂ ਸਮਰਥਨ ਦਿੱਤਾ ਗਿਆ ਜਾਣਕਾਰੀ ਦੇਂਦੇ ਹੋਏ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਸਦੀਪ ਸਿੰਘ ਕੰਬੋਜ ਤੇ ਸਕੱਤਰ ਗੁਰਮੀਤ ਸਿੰਘ ਸੰਧੂ ਨੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਾਨੂੰਨਾਂ ਦਾ ਕਾਨੂੰਨੀ ਅਤੇ ਸਮਾਜਿਕ ਤੋਰ ਤੇ ਡਟਵਾਂ ਵਿਰੋਧ ਕੀਤਾ ਹੈ ਤੇ ਕਿਹਾ ਕਿ ਇਸ ਦੇ ਲਾਗੂ ਹੋਣ ਨਾਲ ਮਾਰੂ ਨਤੀਜੇ ਸਾਹਮਣੇ ਆਉਣਗੇ, ਜਿਸ ਦਾ ਸਿੱਧਾ ਅਸਰ ਆਰਥਿਕ ਤੌਰ 'ਤੇ ਆਮ ਵਿਅਕਤੀ 'ਤੇ ਪਵੇਗਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਾਰ ਦੇ ਸਮੂਹ ਵਕੀਲ ਕਿਸਾਨੀ ਸੰਘਰਸ਼ ਦੇ ਨਾਲ ਪਹਿਲੇ ਦਿਨ ਤੋਂ ਹਰ ਪੱਖੋਂ ਜੁੜੇ ਹੋਏ ਹਨ ਤੇ ਕਿਸਾਨ ਵਲੋਂ ਦਿੱਤੇ ਜਾਂਦੇ ਹਰ ਸੱਦੇ ਵਿਚ ਸ਼ਮੂਲੀਅਤ ਕਰਕੇ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਜਥੇਬੰਦੀਆਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜੇ ਹਨ | ਜ਼ਿਲ੍ਹਾ ਪ੍ਰਧਾਨ ਜਸਦੀਪ ਸਿੰਘ ਕੰਬੋਜ ਤੇ ਸਕੱਤਰ ਗੁਰਮੀਤ ਸਿੰਘ ਸੰਧੂ ਵਲੋਂ ਬੰਦ ਦੇ ਮੱਦੇਨਜ਼ਰ ਜੱਜਾਂ ਵਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ ਗਿਆ ਹੈ |
ਦੁਕਾਨਦਾਰਾਂ ਨੇ ਦਿੱਤਾ ਸਮਰਥਨ
ਸੰਯੁਕਤ ਮੋਰਚੇ ਦੇ ਸੱਦੇ 'ਤੇ ਭਾਰਤ ਬੰਦ ਦਾ ਸਮਰਥਨ ਫ਼ਿਰੋਜ਼ਪੁਰ ਕੈਂਟ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਕਰਕੇ ਕੀਤਾ ਗਿਆ ਦੁਕਾਨਦਾਰਾਂ ਵਲੋਂ ਕਿਸਾਨ ਭਾਈਚਾਰੇ ਦੀ ਹਿਮਾਇਤ ਕਰਦੇ ਹੋਏ ਕਿਹਾਕਿ ਪੰਜਾਬ ਦਾ ਸਾਰਾ ਕਾਰੋਬਾਰ ਕਿਸਾਨੀ ਤੇ ਨਿਰਭਰ ਹੈ, ਜੇ ਕਿਸਾਨੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਉਹ ਦਿਨ ਦੂਰ ਨਹੀਂ ਜਿਸ ਦਿਨ ਛੋਟੇ ਕਾਰੋਬਾਰ ਖ਼ਤਮ ਹੋ ਜਾਣਗੇ ਅਤੇ ਸੂਬੇ ਅੰਦਰ ਭੁੱਖਮਰੀ, ਬੇਰੁਜ਼ਗਾਰੀ ਦੀ ਦਰ ਵਿਚ ਅੰਤਾਂ ਦਾ ਵਾਧਾ ਹੋ ਜਾਵੇਗਾ |
ਕਿਸਾਨਾਂ ਕੀਤਾ ਫ਼ਿਰੋਜ਼ਪੁਰ-ਜ਼ੀਰਾ ਮੁੱਖ ਮਾਰਗ ਜਾਮ
ਖੋਸਾ ਦਲਸਿੰਘ, (ਮਨਪ੍ਰੀਤ ਸਿੰਘ ਸੰਧੂ)- ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਦੀਆਂ ਬਰੰੂਹਾਂ 'ਤੇ ਚੱਲ ਰਹੇ ਕਿਸਾਨ ਸੰਘਰਸ਼ ਨੂੰ 10 ਮਹੀਨੇ ਪੂਰੇ ਹੋਣ 'ਤੇ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਕਸਬਾ ਖੋਸਾ ਦਲ ਸਿੰਘ ਅਤੇ ਨਾਲ ਲੱਗਦੇ ਇਲਾਕਿਆਂ ਅੰਦਰ ਭਰਵਾਂ ਹੁੰਗਾਰਾ ਮਿਲਿਆ ਅਤੇ ਸਾਰੇ ਬਾਜ਼ਾਰ ਮੁਕੰਮਲ ਬੰਦ ਰਹੇ | ਇਸ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਖੋਸਾ ਦਲ ਸਿੰਘ ਮੇਨ ਚੌਂਕ ਵਿਚ ਫ਼ਿਰੋਜ਼ਪੁਰ-ਜ਼ੀਰਾ-ਅੰਮਿ੍ਤਸਰ ਮੁੱਖ ਮਾਰਗ ਜਾਮ ਕਰ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਧਰਨਾ ਦਿੱਤਾ, ਜਿਸ ਵਿਚ ਇਲਾਕੇ ਭਰ ਤੋਂ ਸੈਂਕੜਿਆਂ ਦੀ ਗਿਣਤੀ ਵਿਚ ਸਾਰੇ ਵਰਗਾਂ ਨਾਲ ਸਬੰਧਿਤ ਲੋਕ ਸ਼ਾਮਲ ਹੋਏ | ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਕੇਂਦਰ ਸਰਕਾਰ ਨੂੰ ਤਿੰਨੇ ਕਾਲੇ ਕਾਨੂੰਨ ਰੱਦ ਕਰਨ ਸਮੇਤ ਐਮ.ਐੱਸ.ਪੀ ਤੇ ਕਾਨੂੰਨ ਬਣਾਉਣ ਦੀਆਂ ਦੁਹਰਾਈ | ਸਟੇਜ ਸਕੱਤਰ ਦੀ ਜ਼ਿੰਮੇਵਾਰੀ ਹਰਦਿਆਲ ਸਿੰਘ ਅਲੀਪੁਰ ਜ਼ਿਲ੍ਹਾ ਜਰਨਲ ਸਕੱਤਰ ਨੇ ਨਿਭਾਈ | ਇਸ ਧਰਨੇ ਵਿਚ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਸੂਬਾ ਆਗੂ, ਲਖਵਿੰਦਰ ਸਿੰਘ ਸ਼ੂਸ਼ਕ ਬਲਾਕ ਪ੍ਰਧਾਨ, ਗੁਰਪ੍ਰਤਾਪ ਸਿੰਘ, ਸੁਖਬੀਰ ਸਿੰਘ ਸਰਪੰਚ ਸ਼ੂਸ਼ਕ, ਡਾ: ਸਰਬਣ ਸਿੰਘ ਬਲਾਕ ਪ੍ਰਧਾਨ, ਹਰਪ੍ਰੀਤ ਸਿੰਘ ਬਰਾੜ, ਜਸਕਰਨ ਸਿੰਘ ਖੋਸਾ ਕੋਠੇ, ਅਨੰਦ ਪਾਲ ਸਿੰਘ, ਜਲੌਰ ਸਿੰਘ, ਬਲਵਿੰਦਰ ਸਿੰਘ ਮਰਖਾਈ, ਗੁਰਵਿੰਦਰ ਸਿੰਘ ਮਰੂੜ, ਮਨਜੀਤ ਸਿੰਘ ਹੋਲ਼ਾਂ ਵਾਲੀ, ਮੇਜਰ ਸਿੰਘ, ਵਕੀਲ ਸਿੰਘ, ਪਲਵਿੰਦਰ ਭੁੱਲਰ, ਲਖਵੀਰ ਸਰਪੰਚ ਝੀਤੇ, ਨੰਦ ਸਿੰਘ ਕੱਚਰ ਭੰਨ, ਕਿਰਨਪਾਲ ਸਿੰਘ ਸੋਢੀ, ਬਲਜੀਤ ਸਿੰਘ ਕੋਠੇ, ਦਲਵਿੰਦਰ ਸਿੰਘ ਗੋਸ਼ਾ ਮਰੂੜ, ਬਲਜਿੰਦਰ ਸਿੰਘ ਕੋਠੇ ਸਰਪੰਚ, ਮਲਕੀਤ ਸਿੰਘ ਖੋਸਾ ਸਰਪੰਚ, ਸੁਖਮਿੰਦਰ ਸਿੰਘ ਸੈਕਟਰੀ, ਚਮਕੌਰ ਸਿੰਘ ਪ੍ਰਧਾਨ, ਗੁਰਚਰਨ ਸਿੰਘ ਸ਼ਾਹ ਵਾਲਾ, ਸ਼ਿੰਦਰਜੀਤ ਸਿੰਘ ਗੋਗੋਆਣੀ, ਰਮਨਦੀਪ ਸਿੰਘ, ਰੇਸ਼ਮ ਸਿੰਘ ਜਟਾਨਾ, ਨਾਇਬ ਸਿੰਘ, ਸੁਖਦੇਵ ਸਿੰਘ ਹੋਲਾਂਵਾਲੀ, ਸੁਖਵਿੰਦਰ ਸਿੰਘ ਖੋਸਾ, ਰਾਜਵਿੰਦਰ ਸਿੰਘ ਗੋਲਡੀ ਪ੍ਰਧਾਨ ਫੈਡਰੇਸ਼ਨ, ਸੁੱਚਾ ਸਿੰਘ ਅਲੀਪੁਰ, ਸ਼ੇਰ ਸਿੰਘ ਗੋਗੋਆਣੀ, ਲੱਖਾ ਗੋਗੋਆਣੀ, ਬਲਦੇਵ ਸਿੰਘ ਅਲੀਪੁਰ, ਮਿੰਟਾ ਖੋਸਾ, ਬਲਿਹਾਰ ਸਿੰਘ ਅਲੀਪੁਰ, ਗੁਰਭਜਨ ਸਿੰਘ ਖੋਸਾ, ਰਾਮ ਸਿੰਘ ਖੋਸਾ, ਮਨਪ੍ਰੀਤ ਸਿੰਘ ਕੋਠੇ, ਜਗਤਾਰ ਸਿੰਘ ਕੋਠੇ, ਸੁਖਦੀਪ ਸਿੰਘ ਸੂਸ਼ਕ, ਚਮਕੌਰ ਸਿੰਘ ਮਣਕਿਆਂ ਵਾਲੀ, ਗੋਲਡੀ ਸੰਧੂ, ਮਨਜੀਤ ਸਿੰਘ ਸਾਬਕਾ ਸਰਪੰਚ, ਗੁਰਦੇਵ ਸਿੰਘ, ਰੀਤ ਮਹਿੰਦਰ ਸਿੰਘ ਹੋਲ਼ਾਂ ਵਾਲੀ, ਜਗਪਾਲ ਸਿੰਘ, ਸੁਖਮਿੰਦਰ ਸਿੰਘ, ਇਕਬਾਲ ਸਿੰਘ, ਅਜਮੇਰ ਸਿੰਘ, ਹਰਜਿੰਦਰ ਸਿੰਘ, ਸੁਖਚੈਨ ਸਿੰਘ ਗੋਗੋਆਣੀ, ਅਨੰਦ ਪਾਲ ਸਿੰਘ ਹੁੰਦਲ, ਬਲਰਾਜ ਸਿੰਘ, ਗੁਰਮੇਜ ਸਿੰਘ, ਮਲਕੀਤ ਸਿੰਘ ਅਲੀਪੁਰ, ਹਰਦਿਆਲ ਸਿੰਘ ਅਲੀਪੁਰ, ਹਰਦੇਵ ਸਿੰਘ ਕੱਸੋਆਣਾ, ਬਖਤੌਰ ਸਿੰਘ, ਕਾਲਾ ਸਿੰਘ ਅਲੀਪੁਰ, ਸੁੱਖਾ ਸਿੰਘ ਅਲੀਪੁਰ, ਅਮਰ ਸਿੰਘ ਸਨੇਰ ਆਦਿ ਹਾਜ਼ਰ ਸਨ |
ਆਲ ਇੰਪਲਾਈਜ਼ ਕੋਆਰਡੀਨੇਸ਼ਨ ਕਮੇਟੀ ਵਲੋਂ ਭਾਰਤ ਬੰਦ ਦਾ ਜ਼ੋਰਦਾਰ ਸਮਰਥਨ
ਫ਼ਿਰੋਜ਼ਪੁਰ,(ਤਪਿੰਦਰ ਸਿੰਘ)- ਕੇਂਦਰ ਤੇ ਰਾਜ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੀ ਕਾਲ 'ਤੇ ਮੁਲਾਜ਼ਮ ਤੇ ਪੈਨਸ਼ਨਰ ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਛਾਉਣੀ ਵਿਖੇ ਵੱਡੀ ਗਿਣਤੀ ਵਿਚ ਇਕੱਤਰ ਹੋ ਕੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਰੈਲੀ ਕੀਤੀ | ਇਸ ਮੌਕੇ ਬੋਲਦਿਆਂ ਸੁਭਾਸ਼ ਸ਼ਰਮਾ, ਕਿਸ਼ਨ ਚੰਦ ਜਾਗੋਵਾਲੀਆ, ਪ੍ਰਤਾਪ ਸਿੰਘ ਢਿੱਲੋਂ, ਰਮੇਸ਼ ਠਾਕੁਰ, ਸੁਰਿੰਦਰ ਸਿੰਘ, ਮਹਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨ ਰੱਦ ਨਾ ਕੀਤੇ ਤਾਂ ਲੋਕਾਂ ਦੀ ਰੋਟੀ ਕਾਰਪੋਰੇਟ ਘਰਾਣਿਆਂ ਦੇ ਗੁਦਾਮਾਂ ਵਿਚ ਕੈਦ ਹੋ ਜਾਵੇਗੀ | ਕਾਰਪੋਰੇਟ ਘਰਾਣਿਆਂ ਨੂੰ ਲੋਕਾਂ ਨਾਲ ਕੋਈ ਸਰੋਕਾਰ ਨਹੀਂ, ਉਹ ਸਿਰਫ਼ ਆਪਣੇ ਮੁਨਾਫ਼ੇ ਤੱਕ ਸੀਮਤ ਹੁੰਦੇ ਹਨ, ਉਹ ਸਸਤੇ ਭਾਆਂ 'ਤੇ ਜਿਨਸਾਂ ਲੈ ਕੇ ਮਹਿੰਗੇ ਭਾਅ ਵੇਚ ਕੇ ਲੋਕਾਂ ਨੂੰ ਲੱੁਟਦੇ ਹਨ | ਮੋਦੀ ਸਰਕਾਰ ਸਿਰਫ਼ ਕਿਸਾਨਾਂ ਨੂੰ ਹੀ ਨਹੀਂ ਕੁਚਲ ਰਹੀ, ਇਹ ਹਰ ਵਰਗ ਨੂੰ ਕੁਚਲ ਰਹੀ ਹੈ | ਉਨ੍ਹਾਂ ਕਿਹਾ ਕਿ ਰੇਲਵੇ, ਹਵਾਈ ਅੱਡੇ ਬੰਦਰਗਾਹਾਂ, ਹਸਪਤਾਲ, ਕੋਇਲਾਂ ਖ਼ਾਨਾਂ, ਬੀਮਾ ਕੰਪਨੀਆਂ ਨੂੰ ਵੇਚ ਕੇ ਕਰੋੜਾਂ ਮੁਲਾਜ਼ਮ ਮਜ਼ਦੂਰਾਂ ਨੂੰ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ | ਰੈਲੀ ਉਪਰੰਤ ਮੁਲਾਜ਼ਮ ਤੇ ਪੈਨਸ਼ਨਰ ਵੱਡੇ ਕਾਫਲੇ ਦੇ ਰੂਪ ਵਿਚ ਨਾਅਰੇ ਮਾਰਦੇ ਹੋਏ ਚੁੰਗੀ ਨੰਬਰ 7 ਫ਼ਿਰੋਜ਼ਪੁਰ ਛਾਉਣੀ ਵਿਖੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਭਾਰਤ ਬੰਦ ਦੇ ਵੱਡੇ ਇਕੱਠ ਵਿਚ ਸ਼ਾਮਲ ਹੋਏ | ਇਸ ਮੌਕੇ ਸੁਰਿੰਦਰ ਸਿੰਘ, ਹਰਭਗਵਾਨ ਕੰਬੋਜ, ਪੰਕਜ ਮਹਿਤਾ, ਸੰਦੀਪ ਕੁਮਾਰ, ਜਗਜੀਤ ਸਿੰਘ, ਪ੍ਰਤਾਪ ਸਿੰਘ ਢਿੱਲੋਂ, ਗੁਰਮੀਤ ਸਿੰਘ, ਵਿਜੇ ਬਾਗੜੀ, ਉਂਕਾਰ ਸਿੰਘ, ਮਿਹਰ ਸਿੰਘ, ਬਲਵਿੰਦਰ ਗੋਗੀਆ, ਪ੍ਰਵੀਨ ਕੁਮਾਰ, ਜੀਤ ਸਿੰਘ, ਕੁਲਵਿੰਦਰ ਸਿੰਘ, ਬਲਬੀਰ ਸਿੰਘ ਗੋਖੀਵਾਲਾ, ਜਸਪਾਲ ਸਿੰਘ, ਦਲਜੀਤ ਸਿੰਘ, ਯਾਰੇ ਸ਼ਾਹ ਵਾਲਾ, ਹਰੀ ਕਿ੍ਸ਼ਨ, ਡਮਰ ਬਹਾਦਰ, ਬੂਟਾ ਸਿੰਘ, ਤਿਲਕ ਰਾਜ, ਪਿਆਰਾ ਸਿੰਘ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ |
ਫ਼ਿਰੋਜ਼ਪੁਰ ਜ਼ੀਰਾ ਮਾਰਗ ਤੇ ਸੁਰ ਸਿੰਘ ਵਾਲਾ ਦੇ ਅੱਡੇ 'ਤੇ ਲਗਾਇਆ ਜਾਮ
ਕੁੱਲਗੜ੍ਹੀ (ਸੁਖਜਿੰਦਰ ਸਿੰਘ ਸੰਧੂ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਕਿਸਾਨ ਯੂਨੀਅਨ ਡਕੌਂਦਾ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਚ ਚੱਕਾ ਜਾਮ ਕੀਤਾ ਗਿਆ ਡਕੌਂਦਾ ਦੇ ਇਕਾਈ ਪ੍ਰਧਾਨ ਪ੍ਰੇਮਪਾਲ ਸਿੰਘ ਮੀਤ ਪ੍ਰਧਾਨ ਇੰਦਰਜੀਤ ਸਿੰਘ , ਨੰਦ ਸਿੰਘ ਸਕੱਤਰ , ਮਾਸਟਰ ਕੁਲਵੰਤ ਸਿੰਘ , ਪਰਮਜੀਤ ਸਿੰਘ ਢਿੱਲੋਂ , ਦਿਲਬਾਗ ਸਿੰਘ , ਗੁਰਮੀਤ ਸਿੰਘ , ਜਸਵੰਤ ਸਿੰਘ , ਰਣਜੀਤ ਸਿੰਘ ਨੰਬਰਦਾਰ , ਸੁਖਦੇਵ ਸਿੰਘ ਬਾਬਾ , ਲਖਵੀਰ ਸਿੰਘ ਸਰਪੰਚ , ਬਾਜ਼ ਸਿੰਘ , ਗੁਰਮੇਲ ਸਿੰਘ , ਲਖਵਿੰਦਰ ਸਿੰਘ , ਗੁਰਸੇਵਕ ਸਿੰਘ , ਗੁਰਪ੍ਰੀਤ ਸਿੰਘ , ਜਗਜੀਤ ਸਿੰਘ ਬੱਬੂ ਸਮੇਤ ਆਸਪਾਸ ਦੇ ਪਿੰਡਾਂ ਦੇ ਵਾਸੀਆਂ ਵਲੋਂ ਸਾਂਝੇ ਤੌਰ ਤੇ ਸੜਕ ਤੇ ਜਾਮ ਲਗਾਇਆ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ |

ਭਾਰਤ ਬੰਦ ਦੇ ਸੱਦੇ 'ਤੇ ਵੱਖ-ਵੱਖ ਇਲਾਕਿਆਂ 'ਚ ਭਰਵਾਂ ਹੁੰਗਾਰਾ

ਫ਼ਿਰੋਜ਼ਪੁਰ, 27 ਸਤੰਬਰ (ਕੁਲਬੀਰ ਸਿੰਘ ਸੋਢੀ)- ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਕਰੀਬ 10 ਮਹੀਨਿਆਂ ਤੋਂ ਸੰਘਰਸ਼ ਕਰ ਰਹੀਆਂ ਹਨ, ਜਿਸ ਦੇ ਚੱਲਦੇ ਸੰਯੁਕਤ ਮੋਰਚੇ ਵਲੋਂ ਕੇਂਦਰ ਸਰਕਾਰ ਨੂੰ ਹਲੂਣਾ ਦੇਣ ਲਈ ਸਰਵਸੰਮਤੀ ਨਾਲ 27 ਸਤੰਬਰ ਨੂੰ ਭਾਰਤ ...

ਪੂਰੀ ਖ਼ਬਰ »

ਬੰਦ ਦੌਰਾਨ ਕਿਸਾਨੀ ਸੰਘਰਸ਼ ਦੀ ਹਮਾਇਤ 'ਚ ਨਿੱਤਰੀ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ, ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 27 ਸਤੰਬਰ (ਗੁਰਿੰਦਰ ਸਿੰਘ)- ਸੰਯੁਕਤ ਕਿਸਾਨ ਮੋਰਚੇ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਤੇ ਬੰਦ ਦੇ ਸੱਦੇ ਨੂੰ ਜਿੱਥੇ ਹਰ ਵਰਗ ਵਲੋਂ ਪੂਰਨ ਸਮਰਥਨ ਦਿੱਤਾ ਗਿਆ, ਉੱਥੇ ਬੰਦ ਨੂੰ ਸਫਲ ਬਣਾਉਣ ਲਈ ਸਿੱਖ ...

ਪੂਰੀ ਖ਼ਬਰ »

ਪਿੰਡ ਗਡੋਡੁ ਦੇ ਵਿਕਾਸ ਕਾਰਜਾਂ ਲਈ ਵਿਧਾਇਕਾ ਦੇ ਪਤੀ ਲਾਡੀ ਗਹਿਰੀ ਨੇ ਸਰਪੰਚ ਨੂੰ ਦਿੱਤਾ ਪੰਜ ਲੱਖ ਦਾ ਚੈੱਕ

ਫਿਰੋਜ਼ਪੁਰ 27 ਸਤੰਬਰ (ਕੁਲਬੀਰ ਸਿੰਘ ਸੋਢੀ) ਸੂਬੇ ਅੰਦਰ ਕਾਂਗਰਸ ਸਰਕਾਰ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਧਾਇਕਾ ਦੇ ਰਾਹੀਂ ਸਰਪੰਚਾਂ ਨੂੰ ਮੋਟੀਆਂ ਗ੍ਰਾਂਟਾ ਦੇ ਗੱਫੇ ਦਿਤੇ ਗਏ ਹਨ ,ਤੇ ਦਿਤੇ ਜਾ ਰਹੇ ਹਨ ਜਿਸਦੇ ਚਲਦੇ ਅਗਾਂਹਵਧੂ ਤੇ ਵਧੀਆਂ ਸੋਚ ਰੱਖਦੇ ...

ਪੂਰੀ ਖ਼ਬਰ »

ਅਮਰਜੀਤ ਸਿੰਘ ਘਾਰੂ ਨੇ ਵੀ ਲਵਾਈ ਧਰਨੇ 'ਚ ਹਾਜ਼ਰੀ

ਫ਼ਿਰੋਜ਼ਪੁਰ, 27 ਸਤੰਬਰ (ਜਸਵਿੰਦਰ ਸਿੰਘ ਸੰਧੂ)-ਸਮਾਜ ਸੇਵਾ ਨੂੰ ਸਮਰਪਿਤ ਹੋ ਲੋਕ ਆਵਾਜ਼ ਬੁਲੰਦ ਕਰਦੇ ਰਹਿੰਦੇ ਅਮਰਜੀਤ ਸਿੰਘ ਘਾਰੂ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਨੇ ਵੀ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ 'ਤੇ ਪਹਿਰਾ ਦਿੰਦੇ ਹੋਏ 7 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX