ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਅੱਸੂ ਸੰਮਤ 553

ਬਠਿੰਡਾ

ਭਾਰਤ ਬੰਦ ਨੂੰ ਜ਼ਿਲ੍ਹੇ ਭਰ 'ਚ ਮਿਲਿਆ ਭਰਵਾਂ ਹੁੰਗਾਰਾ, ਕਿਸਾਨਾਂ ਨੇ ਲਾਏ ਥਾਂ-ਥਾਂ ਜਾਮ

ਬਠਿੰਡਾ, 27 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਅੱਜ ਬਠਿੰਡਾ ਜ਼ਿਲ੍ਹੇ ਭਰ 'ਚ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ | ਬੰਦ ਦੌਰਾਨ ਜਿਥੇ ਸਰਕਾਰੀ-ਪ੍ਰਾਈਵੇਟ ਬੱਸਾਂ ਦੇ ਚੱਕੇ ਜਾਮ ਰਹੇ, ਉਥੇ ਦੁਕਾਨਦਾਰਾਂ, ਵਪਾਰੀਆਂ ਅਤੇ ਹੋਰ ਕਾਰੋਬਾਰੀਆਂ ਨੇ ਆਪਣੇ ਕੰਮ-ਕਾਰ ਬੰਦ ਰੱਖ ਕੇ ਬੰਦ ਨੂੰ ਪੂਰਨ ਸਮਰਥਨ ਦਿੱਤਾ | ਨਿੱਜੀ ਦਫ਼ਤਰ ਤੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ | ਹਾਂਲਾਕਿ ਪੈਟਰੋਲ ਪੰਪ, ਬੈਂਕਾਂ, ਏਟੀਐਮ, ਹਸਪਤਾਲ, ਮੈਡੀਕਲ ਸਟੋਰ ਖੁੱਲੇ ਰਹੇ | ਜ਼ਰੂਰੀ ਵਸਤਾਂ ਆਦਿ ਦੀਆਂ ਦੁਕਾਨਾਂ ਵੀ ਖੁੱਲ੍ਹੀਆਂ ਰਹੀਆਂ | ਭਾਰਤ ਬੰਦ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਠਿੰਡਾ ਜ਼ਿਲ੍ਹੇ ਵਿਚ 15 ਥਾਵਾਂ 'ਤੇ ਸੜਕ ਜਾਮ ਕੀਤੀ ਗਈ | ਜਥੇਬੰਦੀ ਨੇ ਕੋਟ ਸ਼ਮੀਰ, ਕੋਟ ਭਾਰਾ, ਘੁੰਮਣ ਕਲਾਂ, ਟੋਲ ਪਲਾਜਾ ਲਹਿਰਾ ਬੇਗਾ, ਰਾਮਪੁਰਾ, ਢੱਡੇ, ਤਲਵੰਡੀ ਸਾਬੋ, ਟੀ-ਪੁਆਇੰਟ ਰਿਫਾਇੰਨਰੀ ਰੋਡ ਜੱਸੀ ਬਾਗ ਵਾਲੀ, ਟੋਲ ਪਲਾਜਾ ਜੀਦਾ, ਨਥਾਣਾ, ਭਗਤਾ, ਸਲਾਬਤਪੁਰਾ, ਭੋਡੀਪੁਰਾ ਵਿਖੇ ਜਾਮ ਲਗਾ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ | ਕਈ ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਬਠਿੰਡਾ ਸ਼ਹਿਰ ਦੇ ਭਾਈ ਘਨੱਈਆਂ ਚੌਕ 'ਚ ਧਰਨਾ ਲਗਾ ਕੇ ਲਾਏ ਜਾਮ ਦੌਰਾਨ ਸੰਬੋਧਨ ਕਰਦਿਆਂ ਬਲਕਰਨ ਸਿੰਘ ਬਰਾੜ ਕੁਲ ਹਿੰਦ ਪ੍ਰਧਾਨ, ਬਲਦੇਵ ਸਿੰਘ ਸੰਦੋਹਾ ਪ੍ਰਧਾਨ ਬੀਕੇਯੂ ਸਿੱਧੂਪੁਰ, ਭੋਲਾ ਸਿੰਘ ਬੀਕੇਯੂ ਮਾਨਸਾ, ਸੰਪੂਰਨ ਸਿੰਘ ਜਮਹੂਰੀ ਕਿਸਾਨ ਸਭਾ, ਅਮਰਜੀਤ ਸਿੰਘ ਹਨੀ ਕਿਰਤੀ ਕਿਸਾਨ ਯੂਨੀਅਨ, ਗੁਰਦੀਪ ਸਿੰਘ ਨਰੂਆਣਾ ਬੀਕੇਯੂ ਡਕੌਂਦਾ, ਰਾਮਕਰਨ ਸਿੰਘ ਰਾਮਾ ਸੂਬਾ ਜਨਰਲ ਸਕੱਤਰ ਬੀਕੇਯੂ ਲੱਖੋਵਾਲ ਆਦਿ ਨੇ ਕਿਹਾ ਕਿ ਪਿਛਲੇ 10 ਮਹੀਨਿਆਂ ਤੋਂ ਕਿਸਾਨ-ਮਜ਼ਦੂਰ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਬਾਰਡਰਾਂ 'ਤੇ ਬੈਠੇ ਹੋਏ ਹਨ ਪਰ ਕੇਂਦਰ ਸਰਕਾਰ ਨੇ ਅਜੇ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਲਏ, ਜਦੋਂ ਕਿ 600 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ | ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸਾਨ ਉੱਨਾ ਚਿਰ ਆਪਣਾ ਸੰਘਰਸ਼ ਜਾਰੀ ਰੱਖਣਗੇ, ਜਿੰਨਾ ਚਿਰ ਖੇਤੀ ਕਾਨੂੰਨ ਵਾਪਸ ਨਹੀਂ ਹੁੰਦੇ | ਧਰਨੇ 'ਚ ਸੰਯੁਕਤ ਅਕਾਲੀ ਦਲ ਵਲੋਂ ਭੋਲਾ ਸਿੰਘ ਗਿੱਲ ਪੱਤੀ ਤੋਂ ਇਲਾਵਾ ਪ੍ਰਾਈਵੇਟ ਬੱਸ ਅਪਰੇਟਰ ਯੂਨੀਅਨ, ਬਠਿੰਡਾ ਦੇ ਪ੍ਰਧਾਨ ਨਰਪਿੰਦਰ ਸਿੰਘ ਰਵੀ ਜਲਾਲ ਸਮੇਤ ਸਾਥੀ, ਮਾਲਵਾ ਜ਼ੋਨ ਪ੍ਰਾਈਵੇਟ ਬੱਸ ਅਪਰੇਟਰ ਐਸੋਸੀਏਸ਼ਨ ਦੇ ਕਨਵੀਨਰ ਬਲਤੇਜ ਸਿੰਘ, ਹਰਵਿੰਦਰ ਸਿੰਘ ਹੈਪੀ ਪ੍ਰਧਾਨ, ਹਰਪ੍ਰੀਤ ਸਿੰਘ, ਖੁਸ਼ਕਰਨ ਸਿੰਘ, ਬਿੰਦਰ ਸਿੰਘ ਅਤੇ ਅਜੀਤ ਪਾਲ ਸ਼ਰਮਾ ਨੇ ਸਮੂਲੀਅਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਬਣਾ ਕੇ ਕਿਸਾਨਾਂ ਨੂੰ ਤਬਾਹੀ ਵੱਲ ਧਕੇਲਣ ਦੀ ਕੋਸ਼ਿਸ਼ ਕੀਤੀ ਹੈ | ਇਸੇ ਤਰ੍ਹਾਂ ਨਿਊ ਪਬਲਿਕ ਵੈਲਫ਼ੇਅਰ ਸੋਸਾਇਟੀ, ਜੋਗੀ ਨਗਰ, ਬਠਿੰਡਾ ਨੇ ਗੰਡਾ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਰੋਸ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ |
ਸਫਾਈ ਸੇਵਕ ਵਲੋਂ ਕਾਫ਼ਲੇ ਦੇ ਰੂਪ 'ਚ ਕਿਸਾਨ ਧਰਨੇ 'ਚ ਸ਼ਮੂਲੀਅਤ
ਭਗਤਾ ਭਾਈਕਾ, (ਸੁਖਪਾਲ ਸਿੰਘ ਸੋਨੀ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੇਂਦਰ ਸਰਕਾਰ ਖ਼ਿਲਾਫ਼ ਅੱਜ ਭਾਰਤ ਬੰਦ ਦੇ ਸੱਦੇ ਦੌਰਾਨ ਸਥਾਨਕ ਨਗਰ ਪੰਚਾਇਤ ਦੇ ਸਫ਼ਾਈ ਸੇਵਕਾਂ ਵਲੋਂ ਕਾਫ਼ਲੇ ਦੇ ਰੂਪ 'ਚ ਧਰਨੇ ਵਿਚ ਸ਼ਮੂਲੀਅਤ ਕੀਤੀ | ਧਰਨੇ ਦੌਰਾਨ ਸਫ਼ਾਈ ਸੇਵਕਾਂ ਵਲੋਂ ਹਰ ਘੜੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਸਾਥ ਦੇਣ ਦਾ ਐਲਾਨ ਕੀਤਾ | ਇਸ ਸਮੇਂ ਸਫ਼ਾਈ ਸੇਵਕ ਯੂਨੀਅਨ ਭਗਤਾ ਭਾਈਕਾ ਦੇ ਪ੍ਰਧਾਨ ਸੁਖਦੀਪ ਕੁਮਾਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਸਿਰ ਜਬਰੀ ਥੋਪਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬਲਾਕ ਦੇ ਸਫ਼ਾਈ ਸੇਵਕਾਂ ਵਲੋਂ ਕਿਸਾਨਾਂ ਦੇ ਖੇਤੀ ਵਿਰੋਧੀ ਕਾਨੰੂਨ ਨੂੰ ਲੈ ਕੇ ਕੀਤੇ ਜਾਣ ਵਾਲੇ ਹਰ ਸੰਘਰਸ਼ ਵਿਚ ਉਹ ਸਾਥ ਦੇਣਗੇ | ਉਨ੍ਹਾਂ ਕੇਂਦਰ ਸਰਕਾਰ ਤੋਂ ਨਵੇਂ ਖੇਤੀ ਕਾਨੂੰਨ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ | ਇਸ ਸਮੇਂ ਚੇਅਰਮੈਨ ਸੰਨੀ ਕੁਮਾਰ, ਮੀਤ ਪ੍ਰਧਾਨ ਸੰਜੀਵ ਕੁਮਾਰ, ਜਨਰਲ ਸਕੱਤਰ ਕਿ੍ਸ਼ਨ ਕੁਮਾਰ, ਮੈਂਬਰਾਂ ਵਿਕੀ ਕੁਮਾਰ, ਸੁਖਵਿੰਦਰ ਸਿੰਘ, ਬਲਜਿੰਦਰ ਕੁਮਾਰ, ਰਾਜੇਸ਼ ਲਾਲ, ਸੁਰੇਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਔਰਤਾਂ ਵੀ ਸ਼ਾਮਲ ਸਨ |
ਭਾਰਤ ਬੰਦ ਨੂੰ ਭਰਵਾਂ ਹੁੰਗਾਰਾ, ਦੁਕਾਨਦਾਰਾਂ ਨੇ ਦਿੱਤਾ ਪੂਰਨ ਸਹਿਯੋਗ, ਕਿਸਾਨਾਂ ਨੇ ਕੌਮੀ ਮਾਰਗ 'ਤੇ ਲਗਾਏ ਧਰਨੇ
ਭੁੱਚੋ ਮੰਡੀ, (ਬਿੱਕਰ ਸਿੰਘ ਸਿੱਧੂ) - ਖੇਤੀ ਕਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਅੱਜ ਇਲਾਕੇ ਵਿਚ ਭਰਵਾਂ ਹੁੰਗਾਰਾ ਮਿਲਿਆ | ਬਾਜ਼ਾਰ ਪੂਰੀ ਤਰਾਂ ਬੰਦ ਰਹੇ ਅਤੇ ਸਿਹਤ ਸਹੂਲਤਾਂ ਜਾਰੀ ਰਹੀਆਂ | ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ 'ਤੇ ਲਹਿਰਾ ਬੇਗਾ ਟੋਲ ਪਲਾਜ਼ਾ 'ਤੇ ਬਲਾਕ ਪੱਧਰੀ ਧਰਨਾ ਲਗਾਕੇ ਸੜਕ ਜਾਮ ਕੀਤੀ | ਇਸ ਵਿਚ ਬੈੱਸਟ ਪ੍ਰਾਈਸ ਮਾਲ ਦੇ ਮੁਲਾਜ਼ਮਾਂ ਸਮੇਤ ਵੱਡੀ ਗਿਣਤੀ 'ਚ ਲੋਕਾਂ ਨੇ ਸ਼ਮੂਲੀਅਤ ਕੀਤੀ | ਕਿਸਾਨਾਂ ਵਲੋਂ ਐਂਬੂਲੈਂਸਾਂ ਅਤੇ ਵਿਦਿਆਰਥੀਆਂ ਨੂੰ ਲੰਘਣ ਦੀ ਛੋਟ ਸੀ, ਪਰ ਉਗਰਾਹਾਂ ਧੜੇ ਵਲੋਂ ਮੋਟਰ ਸਾਈਕਲ ਸਵਾਰਾਂ ਸਮੇਤ ਹੋਰ ਲੋੜਵੰਦਾਂ ਨੂੰ ਵੀ ਆਸਾਨੀ ਨਾਲ ਲੰਘਾਇਆ ਗਿਆ ਤਾਂ ਜੋ ਕਿਸੇ ਨੂੰ ਬੇਲੋੜੀ ਪ੍ਰੇਸ਼ਾਨੀ ਨਾ ਹੋਵੇ | ਧਰਨੇ ਦੀ ਅਗਵਾਈ ਕਰ ਰਹੀ ਔਰਤ ਵਿੰਗ ਦੀ ਸੂਬਾਈ ਪ੍ਰਧਾਨ ਹਰਿੰਦਰ ਕੌਰ ਬਿੰਦੂ, ਬਲਾਕ ਆਗੂ ਬਲਜੀਤ ਸਿੰਘ ਪੂਹਲਾ, ਗੁਰਜੰਟ ਸਿੰਘ, ਸਿਮਰਜੀਤ ਸਿੰਘ, ਅਜਮੇਰ ਸਿੰਘ ਅਤੇ ਬਲਤੇਜ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਖੇਤੀ ਕਨੂੰਨਾਂ ਅਤੇ ਸਰਕਾਰੀ ਅਦਾਰਿਆਂ ਨੂੰ ਨਿੱਜੀ ਹੱਥਾਂ ਵਿਚ ਦੇ ਕੇ ਕਾਰਪੋਰੇਟ ਘਰਾਣਿਆਂ ਨੂੰ ਹੋਰ ਅਮੀਰ ਕਰਨ 'ਤੇ ਤੁਲੀ ਹੋਈ ਹੈ, ਜਦੋਂਕਿ ਕਿਰਤੀ ਲੋਕ ਮੰਦਹਾਲੀ ਦੀ ਚੱਕੀ ਵਿਚ ਪਿਸ ਰਹੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰਾਂ ਦੀਆਂ ਸਾਮਰਾਜੀ ਨੀਤੀਆਂ ਖ਼ਿਲਾਫ਼ ਇੱਕਜੁੱਟ ਹੋ ਕੇ ਸੰਘਰਸ਼ਾਂ ਦੇ ਰਾਹ ਪੈਣ, ਤਾਂ ਜੋ ਦੇਸ਼ ਨੂੰ ਪੂੰਜੀਪਤੀਆਂ ਦੇ ਚੁੰਗਲ ਵਿਚੋਂ ਬਾਹਰ ਕੀਤਾ ਜਾ ਸਕੇ | ਇਸ ਮੌਕੇ ਮੁਲਾਜ਼ਮ ਆਗੂ ਜਸਪ੍ਰੀਤ ਸਿੰਘ, ਮਿੱਠੂ ਖ਼ਾਨ ਗੁਰਦੇਵ ਸਿੰਘ ਤੁੰਗਵਾਲੀ ਸਮੇਤ ਵੱਡੀ ਗਿਣਤੀ ਵਿਚ ਔਰਤਾਂ ਹਾਜ਼ਰ ਸਨ | ਦੂਸਰੇ ਪਾਸੇ ਭਾਕਿਯੂ ਏਕਤਾ ਡਕੌਂਦਾ ਵਲੋਂ ਕੌਮੀ ਮਾਰਗ 'ਤੇ ਭੁੱਚੋ ਕੈਂਚੀਆਂ ਚੌਕ ਵਿਚ ਜਾਮ ਲਗਾਕੇ ਆਵਾਜਾਈ ਰੋਕੀ ਗਈ | ਇਸ ਜਾਮ ਕਾਰਨ ਸ਼ਹਿਰੀ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪਈ | ਇਸ ਮੌਕੇ ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਜਗਜੀਤ ਸਿੰਘ, ਸਰਬਜੀਤ ਸਿੰਘ ਜੈਦ, ਤੇਜਾ ਸਿੰਘ ਭੁੱਚੋ ਕਲਾਂ, ਮਿੱਠੂ ਸਿੰਘ ਫੌਜੀ, ਭੋਲਾ ਸਿੰਘ ਬਲਾਕ ਆਗੂ, ਲਖਵੀਰ ਪੂਹਲੀ, ਚੰਦ ਸਿੰਘ, ਬੱਬੀ ਸਿੰਘ, ਜਗਦੇਵ ਸਿੰਘ, ਗੁਰਦਾਸ ਸਿੰਘ ਸੇਮਾ, ਰਛਪਾਲ ਸਮਾਘ ਅਤੇ ਤੇਜਾ ਸਿੰਘ ਨੇ ਸੰਬੋਧਨ ਕੀਤਾ |
ਅਕਾਲੀ ਦਲ (ਸੰਯੁਕਤ) ਨੇ ਕਿਸਾਨੀ ਹਮਾਇਤ 'ਚ ਭਾਰਤ ਬੰਦ ਦਾ ਕੀਤਾ ਸਮਰਥਨ
ਬਠਿੰਡਾ, (ਅੰਮਿ੍ਤਪਾਲ ਸਿੰਘ ਵਲ੍ਹਾਣ) - ਕੇਂਦਰ ਸਰਕਾਰ ਵਲੋਂ ਖੇਤੀਬਾੜੀ ਸਬੰਧੀ ਬਣਾਏ ਗਏ ਤਿੰਨ ਕਾਲੇ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨੀ ਅੰਦੋਲਨ ਤਹਿਤ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦਾ ਸਮਰਥਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਕੇਂਦਰ ਸਰਕਾਰ ਦੀ ਨਿੰਦਿਆ ਕੀਤੀ ਗਈ | ਅਕਾਲੀ ਦਲ (ਸੰਯੁਕਤ) ਦੇ ਇਸਤਰੀ ਵਿੰਗ ਦੇ ਸਰਪ੍ਰਸਤ ਬੀਬੀ ਪ੍ਰਮਜੀਤ ਕੌਰ ਗੁਲਸ਼ਨ (ਸਾਬਕਾ ਸੰਸਦ ਮੈਂਬਰ), ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸਰਬਜੀਤ ਸਿੰਘ ਡੂਮਵਾਲੀ ਤੇ ਸੂਬਾ ਉਪ-ਪ੍ਰਧਾਨ ਭੋਲਾ ਸਿੰਘ ਗਿਲਪੱਤੀ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼-ਦੁਨੀਆਂ ਦਾ ਢਿੱਡ ਭਰਨ ਵਾਲੇ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਡਾਕਾ ਮਾਰਨ ਲਈ ਵੱਡੇ ਵਪਾਰਕ ਘਰਾਣਿਆਂ ਦੀ ਕਠਪੁਤਲੀ ਬਣੀ ਹੋਈ ਹੈ | ਆਪਣੇ ਹੱਕਾਂ ਦੀ ਰਾਖੀ ਲਈ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਪਿਛਲੇ ਲਗਪਗ 9 ਮਹੀਨੇ ਤੋਂ ਦਿੱਲੀ ਦੀਆਂ ਹੱਦਾਂ 'ਤੇ ਬੈਠੇ ਹਨ | ਕਿਸਾਨ ਮਾਰੂ ਨੀਤੀਆਂ 'ਤੇ ਚੱਲਦੀ ਕੇਂਦਰ ਸਰਕਾਰ ਟਸ ਤੋਂ ਮਸ ਨਹੀਂ ਹੋ ਰਹੀ ਹੈ | ਦਲ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੇ ਲੰਬੇ ਸਮੇਂ ਤੋਂ ਅੰਦੋਲਨ ਨੂੰ ਸਾਂਤਮਈ ਢੰਗ ਨਾਲ ਚਲਾ ਕੇ ਆਪਣੇ ਸਬਰ-ਸੰਤੋਖ ਦੀ ਦੇਸ਼-ਵਿਆਪੀ ਤਸਵੀਰ ਪੇਸ਼ ਕੀਤੀ ਹੈ, ਪਰ ਕੇਂਦਰ ਸਰਕਾਰ ਤਰਾਂ-ਤਰਾਂ ਦੇ ਹੱਥਕੰਡੇ ਵਰਤਕੇ ਅੰਦੋਲਨ ਨੂੰ ਤਾਰਪੀਡੋ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਅੱੱਜ ਦੇ ਭਾਰਤ ਬੰਦ ਦੇ ਸੱਦੇ ਤਹਿਤ ਹਰ ਵਰਗ ਦੇ ਲੋਕਾਂ ਨੇ ਆਪ ਮੁਹਾਰੇ ਆਪਣੇ ਅਦਾਰੇ ਤੇ ਕਾਰੋਬਾਰ ਬੰਦ ਕਰਕੇ ਕਿਸਾਨਾਂ ਦੇ ਹੱਕ 'ਚ ਫਤਵਾ ਦਿੱਤਾ ਹੈ | ਇਸ ਮੌਕੇ ਜਨਰਲ ਸਕੱਤਰ ਮਹਿੰਦਰ ਸਿੰਘ ਸਿੱਧੂ, ਧਾਰਮਿਲਕ ਵਿੰਗ ਦੇ ਮੁੱਖ ਸੇਵਾਦਾਰ ਜਥੇਦਾਰ ਮੱਖਣ ਸਿੰਘ ਲਹਿਰਾਬੇਗਾ, ਉੱਪ-ਪ੍ਰਧਾਨ ਵੇਦ ਪ੍ਰਕਾਸ਼, ਗੁਰਮੇਲ ਸਿੰਘ ਮਹਿਰਾਜ, ਸਰਪੰਚ ਹਮੀਰ ਸਿੰਘ, ਭੁਪਿੰਦਰ ਸਿੰਘ ਸੇਮਾ (ਸਾਰੇ ਵਰਕਿੰਗ ਕਮੇਟੀ ਮੈੈਂਬਰ) ਬਾਬੂ ਸਿੰਘ ਰੋਮਾਣਾ ਪ੍ਰਧਾਨ ਬਠਿੰਡਾ ਸ਼ਹਿਰੀ (ਐਸ.ਸੀ.ਵਿੰਗ), ਘੁੱਦਰ ਸਿੰਘ ਰਾਮਪੁਰਾ ਫੂਲ, ਸੁਖਚਰਨ ਸਿੰਘ ਕਾਕਾ ਬਰਾੜ ਪ੍ਰਧਾਨ ਯੂਥ ਵਿੰਗ, ਬੀਬੀ ਗੁਰਵਿੰਦਰ ਕੌਰ ਢਿੱਲੋਂ ਜ਼ੋਨ ਇੰਚਾਰਜ਼ ਇਸਤਰੀ ਵਿੰਗ, ਪ੍ਰਮਜੀਤ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ, ਬਲਵੀਰ ਕੌਰ ਪ੍ਰਧਾਨ ਬਠਿੰਡਾ ਸ਼ਹਿਰੀ, ਹਰਮਨਜੀਤ ਢੀਂਡਸਾ ਇੰਚਾਰਜ਼ ਇਸਤਰੀ ਵਿੰਗ ਹਲਕਾ ਤਲਵੰਡੀ ਸਾਬੋ, ਸੁਖਪ੍ਰੀਤ ਸਿੰਘ, ਕੁਲਬੀਰ ਸਿੰਘ ਬਰਾੜ, ਤਲਵਿੰਦਰ ਸਿੰਘ, ਭਿੰਦਰ ਸਿੰਘ ਗਹਿਰੀ, ਮੋਤੀ ਲਾਲ ਤੇ ਬਿੱਟੂ ਬੇਗਾ ਮੌਜੂਦ ਸਨ |
ਭਾਰਤ ਬੰਦ ਦੇ ਸੱਦੇ ਨੂੰ ਸੀਂਗੋ ਮੰਡੀ ਖੇਤਰ ਦੇ ਪਿੰਡਾਂ ਅੰਦਰ ਵੀ ਪੂਰਨ ਹੁੰਗਾਰਾ
ਸੀਂਗੋ ਮੰਡੀ, (ਪਿ੍ੰਸ ਗਰਗ) - ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਕਿਸਾਨ ਅਤੇ ਕਿਰਸਾਨੀ ਵਿਰੋਧੀ ਤਿੰਨ ਬਿੱਲ ਲਗਾ ਕੇ ਸਮੁੱਚੇ ਦੇਸ਼ ਵਾਸੀਆਂ ਨੂੰ ਚਿੰਤਤ ਵਾਲੇ ਪਾਸੇ ਕਰ ਦਿੱਤਾ ਹੈ, ਜਿਸ ਕਾਰਨ ਪਿਛਲੇ ਲੱਗਭੱਗ 9 ਮਹੀਨਿਆਂ ਤੋਂ ਦੇਸ਼ ਭਰ ਅੰਦਰ ਸਮੁੱਚੇ ਕਿਸਾਨਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਜਿਸ ਨੂੰ ਦੇਸ਼ ਅਤੇ ਅਲੱਗ-ਅਲੱਗ ਸੂਬਿਆਂ 'ਚੋਂ ਹਰ ਵਰਗ ਦੇ ਵਪਾਰੀ, ਦੁਕਾਨਦਾਰ, ਕਾਰਖ਼ਾਨੇਦਾਰ, ਸੰਸਥਾਵਾਂ ਨੇ ਇੰਨ੍ਹਾਂ ਬਿੱਲਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਨੂੰ ਪੂਰਨ ਤੌਰ 'ਤੇ ਸਮੱਰਥਣ ਦਿੱਤਾ ਹੋਇਆ ਹੈ, ਕਿਸਾਨਾਂ ਵਲੋਂ ਪਿਛਲੇ 9 ਮਹੀਨਿਆਂ ਤੋਂ ਧਰਨੇ ਦੇਣ ਦਾ ਸਿਲਸਿਲਾ ਵੀ ਜਾਰੀ ਹੈ, ਪ੍ਰੰਤੂ ਕੇਂਦਰ ਵਲੋਂ ਇੰਨ੍ਹਾਂ ਬਿੱਲਾਂ ਨੂੰ ਵਾਪਿਸ ਲੈਣ ਦੀ ਅਜੇ ਤੱਕ ਕੋਈ ਵੀ ਗੌਰ ਨਾ ਕਰਨ ਦੀ ਤਵੱਜੋਂ ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਭਾਰਤ ਬੰਦ ਦੇ ਸੱਦੇ ਨੂੰ ਸ਼ਹਿਰਾਂ, ਨਗਰਾਂ ਦੇ ਨਾਲ ਨਾਲ ਪਿੰਡਾਂ 'ਚ ਵੀ ਪੂਰਾ ਹੁੰਗਾਰਾ ਮਿਲਿਆ | ਸੀਂਗੋ ਮੰਡੀ ਖੇਤਰ ਦੇ ਪਿੰਡਾਂ, ਮੇਨ ਰੋਡ 'ਤੇ ਲੱਗਦੇ ਕਸਬਿਆਂ 'ਚ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਅਤੇ ਹੋਰ ਕਾਰੋਬਾਰੀ ਸੰਸਥਾਵਾਂ ਨੂੰ ਬੰਦ ਕਰਕੇ ਕਿਸਾਨਾਂ ਨਾਲ ਧਰਨਿਆਂ ਵਿਚ ਸ਼ਾਮਲ ਹੁੰਦੇ ਹੋਏ ਕੇਂਦਰ ਸਰਕਾਰ ਪ੍ਰਤੀ ਭਾਰੀ ਰੋਸ ਪ੍ਰਦਰਸ਼ਨ ਕੀਤਾ ਤੇ ਮਨ ਦੀ ਭੜਾਸ ਕੱਢਦਿਆਂ ਬੁਲਾਰਿਆਂ ਨੇ ਜ਼ਾਹਿਰ ਕੀਤਾ ਕਿ ਕੇਂਦਰ ਸਰਕਾਰ ਜੇਕਰ ਇੰਨ੍ਹਾਂ ਕਾਨੂੰਨਾਂ ਨੂੰ ਵਾਪਿਸ ਨਹੀਂ ਲਵੇਗੀ ਤਾਂ ਇਹ ਵਿਆਪਕ ਰੋਸ ਧਰਨੇ ਹੋਰ ਵੀ ਵੱਡੇ ਰੂਪ ਵਿਚ ਜਾਰੀ ਰਹਿਣਗੇ ਤੇ ਕੇਂਦਰ ਸਰਕਾਰ ਨੂੰ ਇਹ ਕਾਲੇ ਕਾਨੂੰਨ ਰੱਦ ਕਰਨਗੇ ਹੀ ਪੈਣਗੇ | ਇਸ ਮੌਕੇ ਆਵਜਾਈ ਠੱਪ ਰਹਿਣ ਕਾਰਨ ਸੜਕਾਂ ਤੇ ਸੰੁਨਸਾਨ ਵੀ ਬਣੀ ਰਹੀ |
ਭਾਰਤ ਬੰਦ ਦੇ ਸੱਦੇ ਤਹਿਤ ਰਾਮਪੁਰਾ ਫੂਲ ਮੁਕੰਮਲ ਬੰਦ
ਰਾਮਪੁਰਾ ਫੂਲ, (ਗੁਰਮੇਲ ਸਿੰਘ ਵਿਰਦੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪੰਜਾਬ ਸਕੱਤਰ ਸਰਦਾਰ ਕਾਕਾ ਸਿੰਘ ਕੋਟੜਾ ਤੇ ਕ੍ਰਾਂਤੀਕਾਰੀ ਦੇ ਰਾਮਪੁਰਾ ਬਲਾਕ ਦੇ ਜਰਨਲ ਸਕੱਤਰ ਰਣਜੀਤ ਸਿੰਘ ਮੰਡੀ ਕਲਾਂ ਨੇ ਦੱਸਿਆ ਸੰਯੁਕਤ ਕਿਸਾਨ ਮੋਰਚੇ ਦੀ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਤੇ ਹਰ ਵਰਗ ਨੇ ਆਪਣਾ ਫਰਜ਼ ਸਮਝਦੇ ਹੋਏੇ ਕੰਮ ਕਾਜ ਬੰਦ ਰੱਖੇ ਤੇ ਚੱਲ ਰਹੇ ਧਰਨੇ ਦੌਰਾਨ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਪੁੱਜ ਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਆਗੂਆਂ ਨੇ ਕਿਹਾ ਕਿ ਜਦੋਂ ਤੱਕ ਇਹ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਸਰਕਾਰ ਖਿਲਾਫ਼ ਅੰਦੋਲਨ ਜਾਰੀ ਰਹੇਗਾ | ਜਿਵੇਂ ਸੰਯੁਕਤ ਕਿਸਾਨ ਮੋਰਚਾ ਕੋਈ ਸੱਦਾ ਦੇਵੇਗਾ | ਇਸ ਮੌਕੇ ਬਲਾਕ ਪ੍ਰਧਾਨ ਭੋਲਾ ਸਿੰਘ ਕੋਟੜਾ, ਬਲਰਾਜ ਸਿੰਘ, ਗੁਰਵਿੰਦਰ ਬੱਲੋਂ, ਦੀਪੂ ਮੰਡੀ ਕਲਾਂ, ਲਖਵੀਰ ਖੋਖਰ, ਅਰਜਨ ਫੂਲ, ਮੰਗੂ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਸੁਖਵਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਮਹਿਰਾਜ, ਲੋਕ ਰਾਜ ਮਹਿਰਾਜ, ਰਣਜੀਤ ਸਿੰਘ, ਕੁਲਵਿੰਦਰ ਗੁਲਾਬ, ਗੁਰਤੇਜ ਮਹਿਰਾਜ ਆਦਿ ਹਾਜ਼ਰ ਸਨ |
ਕਿਸਾਨ ਸੰਯੁਕਤ ਮੋਰਚੇੇ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਰਾਮਾਂ ਮੰਡੀ ਮੁਕਮੰਲ ਬੰਦ ਰਿਹਾ
ਰਾਮਾਂ ਮੰਡੀ, (ਗੁਰਪ੍ਰੀਤ ਸਿੰਘ ਅਰੋੜਾ) - ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਦੌਰਾਨ ਅੱਜ ਰਾਮਾਂ ਮੰਡੀ ਮੁਕੰਮਲ ਬੰਦ ਰਿਹਾ | ਇਸ ਦੌਰਾਨ ਸੜਕਾਂ 'ਤੇ ਸੰੁਨਸਾਨ ਦਿਖਾਈ ਦਿੱਤੀ ਅਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ | ਇਸ ਮੌਕੇ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਰੋਡ 'ਤੇ ਪੈਂਦੇ ਨਾਰੰਗ ਚੌਕ ਉਪਰ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਦੇ ਕੇ ਸੜਕ ਜਾਮ ਕੀਤੀ ਗਈ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਪਿੰਡ ਰਾਮਸਰਾ ਇਕਾਈ ਦੇ ਪ੍ਰਧਾਨ ਬੂਟਾ ਸਿੰਘ ਖਾਲਸਾ ਨੇ ਕਿਹਾ ਕਿ ਜਿਨ੍ਹਾਂ ਚਿਰ ਇਹ ਤਿੰਨੇ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਸਮੇਂ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ |
ਭਾਰਤ ਬੰਦ ਤਹਿਤ ਮਹਿਰਾਜ 'ਚ ਨਿੱਜੀ ਸਕੂਲ ਬੰਦ, ਸਰਕਾਰੀ ਬੈਂਕਾਂ, ਸਕੂਲ, ਸੇਵਾ ਕੇਂਦਰ ਖੁੱਲ੍ਹੇ
ਮਹਿਰਾਜ, (ਸੁਖਪਾਲ ਮਹਿਰਾਜ) - ਮੋਦੀ ਸਰਕਾਰ ਦੀਆਂ ਦੇਸ਼ ਵਿਰੋਧੀ ਨੀਤੀਆਂ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਸੀ, ਪਰ ਮਹਿਰਾਜ 'ਚ ਨਿੱਜੀ ਸਕੂਲ ਬੰਦ, ਸਰਕਾਰੀ ਸਕੂਲ, ਡਾਕਖਾਨਾ, ਸੇਵਾ ਕੇਂਦਰ ਖੁੱਲ੍ਹੇ ਸਨ | ਉਨ੍ਹਾਂ ਕਿਹਾ ਕਿ ਦਿਲੋਂ ਕਿਸਾਨ ਸੰਘਰਸ਼ ਦੇ ਨਾਲ ਹਾਂ, ਪਰ ਸਰਕਾਰ ਵਲੋਂ ਛੁੱਟੀ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਸੀ, ਉਥੇ ਹੀ ਸ਼੍ਰੋਮਣੀ ਦਲ ਸੰਯੁਕਤ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵੱਡੇ ਬੱਸ ਅੱਡੇ 'ਤੇ ਧਰਨਾ ਲਾ ਕੇ ਮੋਦੀ ਸਰਕਾਰ ਖਿਲਾਫ਼ ਖੂਬ ਨਾਅਰੇਬਾਜ਼ੀ ਕੀਤੀ | ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਵਰਕਿੰਗ ਕਮੇਟੀ ਮੈਂਬਰ ਤੇ ਸਾਬਕਾ ਸਰਪੰਚ ਗੁਰਮੇਲ ਸਿੰਘ, ਹਲਕਾ ਇੰਚਾਰਜ ਤੇ ਸਾਬਕਾ ਪੰਚ ਘੁੱਦਰ ਸਿੰਘ, ਆਗੂ ਸੁਖਪ੍ਰੀਤ ਸਿੰਘ ਮਹਿਰਾਜ, ਆਗੂ ਸੰਜੀਵ ਗਰਗ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਡਟੇ ਕਿਸਾਨ ਵੀਰਾਂ ਨੂੰ ਪੂਰਨ ਸਹਿਯੋਗ ਦੇਵਾਂਗੇ, ਕਿਉਂਕਿ ਜਿਹੜੇ ਤਿੰਨ ਕਾਲੇ ਕਾਨੂੰਨਾਂ 'ਤੇ ਭਾਰਤ ਸਰਕਾਰ ਨੇ ਪਿਛਲੇ ਸਮੇਂ ਕਿਸਾਨਾਂ 'ਤੇ ਪਾਏ ਹਨ, ਉਨ੍ਹਾਂ ਨੂੰ ਰੱਦ ਕਰਵਾਉਣ ਲਈ ਉਹ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜਕੇ ਖੜ੍ਹੇ ਹਨ | ਇਸ ਮੌਕੇ ਹਰਬੰਸ ਸਿੰਘ ਗਿੱਲ, ਭੋਲਾ ਨੰਬਰਦਾਰ, ਸਾਬਕਾ ਪੰਚ ਗੁਰਜੰਟ ਸਿੰਘ, ਨਛੱਤਰ ਸਿੰਘ, ਪ੍ਰਧਾਨ ਬਿੰਦਰ ਸਿੰਘ, ਕਲੱਬ ਪ੍ਰਧਾਨ ਇੰਦਰਜੀਤ ਸਿੰਘ, ਸਾਬਕਾ ਫੌਜੀ ਕਾਕਾ ਸਿੰਘ, ਜਥੇਦਾਰ ਕਰਨੈਲ ਸਿੰਘ, ਨਿੱਕੀ ਕੌਰ ਸਮੇਤ ਔਰਤਾਂ ਹਾਜ਼ਰ ਸਨ |
ਧਰਨਾ ਲਗਾ ਕੇ ਕਿਸਾਨਾਂ ਨੇ 'ਭਾਰਤ ਬੰਦ' ਨੂੰ ਕੀਤਾ ਸਫ਼ਲ
ਭਾਈਰੂਪਾ, (ਵਰਿੰਦਰ ਲੱਕੀ) - ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਸਬਾ ਭਾਈਰੂਪਾ ਸਮੇਤ ਆਸ ਪਾਸ ਦੇ ਪਿੰਡਾਂ ਅੰਦਰ 'ਭਾਰਤ ਬੰਦ' ਦਾ ਸੱਦਾ ਪੂਰੀ ਤਰ੍ਹਾਂ ਸਫ਼ਲ ਰਿਹਾ | ਕਸਬਾ ਭਾਈਰੂਪਾ ਦਾ ਬਾਜ਼ਾਰ ਤੇ ਬਸ ਅੱਡਾ, ਜਲਾਲ ਬਸ ਅੱਡਾ ਤੇ ਸਲਾਬਤਪੁਰਾ ਬੱਸ ਅੱਡਾ ਮੁਕੰਮਲ ਬੰਦ ਰਹੇ ਜਦਕਿ ਜਿਆਦਤਰ ਸਰਕਾਰੀ ਅਦਾਰੇ ਵੀ ਬੰਦ ਵੇਖੇ ਗਏ | ਖੇਤਰ ਦੇ ਕਿਸਾਨਾਂ ਨੇ ਸਲਾਬਤਪੁਰਾ ਟੀ ਪੁਆਇੰਟ ਤੇ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ 'ਚ ਧਰਨਾ ਮਾਰਿਆ ਗਿਆ ਜਿਸ 'ਚ ਵੱਡੀ ਗਿਣਤੀ 'ਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ, ਜਦਕਿ ਸੈਂਕੜੇ ਵਿਅਕਤੀਆਂ ਨੇ ਸਿਧਾਣਾ ਪਿੰਡ (ਸਲਾਬਤਪੁਰਾ-ਰਾਮਪੁਰਾ) ਸੜਕ ਤੇ ਵੀ ਧਰਨਾ ਮਾਰਦੇ ਹੋਏ ਕੇਂਦਰ ਦੇ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਿਸਾਨ ਆਗੂਆਂ ਤੇ ਇਨਸਾਫ ਪਸੰਦ ਵਿਅਕਤੀਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਨਾਲ ਕੇਵਲ ਕਿਸਾਨ ਹੀ ਨਹੀਂ ਪ੍ਰਭਾਵਿਤ ਨਹੀਂ ਹੋਣਗੇ ਬਲਕਿ ਇਸ ਦਾ ਅਸਰ ਸਮੁੱਚੇ ਸਮਾਜ ਉਪਰ ਪਵੇਗਾ | ਬੁਲਾਰਿਆਂ ਨੇ ਕਿਹਾ ਕਿ ਸਾਲ ਭਰ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਕਿਸਾਨ ਪੂਰੀ ਤਰ੍ਹਾਂ ਚੜ੍ਹਦੀ ਕਲਾਂ 'ਚ ਹਨ ਤੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਸਾਹ ਲੈਣਗੇ | ਬੁਲਾਰਿਆਂ ਨੇ ਬੰਦ ਨੂੰ ਸਫਲ ਕਰਨ ਲਈ ਲੋਕਾਂ ਦਾ ਧੰਨਵਾਦ ਕਰਦੇ ਹੋਏ ਅਪੀਲ ਕੀਤੀ ਕਿ ਉਹ ਇਸੇ ਤਰ੍ਹਾਂ ਹੀ ਸੰਘਰਸ਼ 'ਚ ਸ਼ਾਮਲ ਕਿਸਾਨਾਂ ਤੇ ਆਮ ਲੋਕਾਂ ਦਾ ਹੌਸਲਾ ਵਧਾਉਂਦੇ ਰਹਿਣ ਤੇ ਜਿੱਤ ਲੋਕਾਂ ਦੇ ਪੈਰ ਚੁੰਮੇਗੀ | ਇਸ ਮੌਕੇ ਜ਼ਿਲ੍ਹਾ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ, ਬਲਾਕ ਭਗਤਾ ਦੇ ਪ੍ਰਧਾਨ ਜਸਪਾਲ ਸਿੰਘ ਕੋਠਾ ਗੁਰੂ, ਔਰਤ ਵਿੰਗ ਦੇ ਆਗੂ ਮਾਲਣ ਕੌਰ, ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਕੋਠਾ ਗੁਰੂ, ਸਟੇਜ ਸਕੱਤਰ ਗੁਰਮੇਲ ਸਿੰਘ ਦੁੱਲੇਵਾਲਾ, ਗੁਰਮੇਲ ਸਿੰਘ ਭੋਲਾ, ਸਾਧੂ ਸਿੰਘ ਆਦਮਪੁਰਾ, ਗੁਰਪ੍ਰੀਤ ਸਿੰਘ, ਪ੍ਰੀਤਮ ਸਿੰਘ ਗੁੰਮਟੀ ਕਲਾਂ, ਹਰਨੇਕ ਸਿੰਘ, ਭੀਮਾ ਸਿੰਘ, ਭੁਪਿੰਦਰ ਸਿੰਘ, ਲਾਲ ਸਿੰਘ, ਕੁਲਦੀਪ ਸਿੰਘ ਆਦਿ ਪ੍ਰਮੁੱਖ ਵਿਅਕਤੀ ਹਾਜ਼ਰ ਸਨ |
ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਵਿਰੋਧ ਜਾਰੀ ਰਹੇਗਾ - ਸਿੱਧੂ
ਰਾਮਾਂ ਮੰਡੀ, (ਗੁਰਪ੍ਰੀਤ ਸਿੰਘ ਅਰੋੜਾ) - ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਦੌਰਾਨ ਅੱਜ ਇਸ ਮੌਕੇ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਰੋਡ 'ਤੇ ਪੈਂਦੇ ਨਾਰੰਗ ਚੌਕ ਉਪਰ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਦੇ ਕੇ ਸੜਕ ਜਾਮ ਕੀਤੀ ਗਈ | ਇਸ ਮੌਕੇ ਹਲਕਾ ਤਲਵੰਡੀ ਸਾਬੋ ਦੇ ਸਮਾਜ ਸੇਵੀ ਸਰਦਾਰ ਰਵੀਪ੍ਰੀਤ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਇਲਾਕੇ ਵਿਚ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਵੱਡੀ ਮਾਤਰਾ ਵਿਚ ਨਰਮੇ ਦੀ ਫ਼ਸਲ ਤਬਾਹ ਹੋ ਗਈ, ਜਿਸ 'ਤੇ ਹੁਣ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਦਿਖਾਵੇ ਦੀ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ | ਕਿਸਾਨਾਂ ਨੂੰ ਸਿਰਫ਼ ਵੋਟਾਂ ਲਈ ਗੁੰਮਰਾਹ ਕੀਤਾ ਜਾ ਰਿਹਾ ਹੈ, ਜਦੋਂਕਿ ਪਹਿਲਾਂ ਅਕਾਲੀ ਦਲ ਦੇ ਕੇਂਦਰੀ ਮੰਤਰੀ ਰਹੇ ਬੀਬਾ ਹਰਸਿਮਰਤ ਕੌਰ ਬਾਦਲ ਪਹਿਲਾਂ ਇਨ੍ਹਾਂ ਕਾਨੂੰਨਾਂ ਦੇ ਹੱਕ ਵਿਚ ਬਿਆਨ ਦੇ ਰਹੀ ਸੀ | ਜਦ ਕਿ ਹੁਣ ਇਸ ਦਾ ਵਿਰੋਧ ਕਰ ਰਹੀ ਹੈ | ਇਸ ਮੌਕੇ ਗੋਲਡੀ ਮਹੇਸ਼ਵਰੀ, ਗੁਰਪ੍ਰੀਤ ਸਿੰਘ ਮਾਨਸ਼ਾਹੀਆ ਆਦਿ ਹਾਜ਼ਰ ਸਨ |
ਭਾਰਤ ਬੰਦ ਦੇ ਸੱਦੇ ਦੌਰਾਨ ਦਿਹਾਤੀ ਮਜ਼ਦੂਰ ਸਭਾ ਨੇ ਰੇਲ ਲਾਈਨਾਂ 'ਤੇ ਕੀਤਾ ਪ੍ਰਦਰਸ਼ਨ
ਸੰਗਤ ਮੰਡੀ, (ਅੰਮਿ੍ਤਪਾਲ ਸ਼ਰਮਾ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੌਰਾਨ ਦਿਹਾਤੀ ਮਜ਼ਦੂਰ ਸਭਾ ਵਲੋਂ ਰੇਲ ਲਾਈਨਾਂ ਤੇ ਪ੍ਰਦਰਸ਼ਨ ਕਰਕੇ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ | ਸੰਗਤ ਮੰਡੀ ਨੇੜਲੇ ਪਿੰਡ ਫੁੱਲੋ ਮਿੱਠੀ ਵਿਖੇ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਮਿੱਠੂ ਸਿੰਘ ਘੁੱਦਾ ਦੀ ਅਗਵਾਈ ਹੇਠ ਸੈਂਕੜਿਆਂ ਦੀ ਗਿਣਤੀ 'ਚ ਇਕੱਠੇ ਹੋਏ ਮਜ਼ਦੂਰਾਂ ਵਲੋਂ ਬਠਿੰਡਾ ਬੀਕਾਨੇਰ ਰੇਲਵੇ ਲਾਈਨ ਨੂੰ ਬੰਦ ਕਰਕੇ ਧਰਨਾ ਲਗਾਇਆ ਗਿਆ ਅਤੇ ਕੇਂਦਰ ਸਰਕਾਰ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ | ਉਨ੍ਹਾਂ ਕੇਂਦਰ ਸਰਕਾਰ ਵਲੋਂ ਲਿਆਂਦੇ ਬਿਜਲੀ ਬਿੱਲ 2020 ਰੱਦ ਕਰਨ ਅਤੇ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਹੋਈ ਅੰਤਾਂ ਦੀ ਮਹਿੰਗਾਈ ਨੂੰ ਰੋਕਣ ਦੀ ਵੀ ਮੰਗ ਕੀਤੀ | ਰੇਲਵੇ ਪੁਲਿਸ ਵਲੋਂ ਧਰਨੇ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਜਥੇਬੰਦੀ ਦੇ ਆਗੂ ਪ੍ਰਕਾਸ਼ ਸਿੰਘ ਨੰਦਗੜ੍ਹ, ਬਲਾਕ ਪ੍ਰਧਾਨ ਗੁਰਮੀਤ ਸਿੰਘ ਜੈ ਸਿੰਘ ਵਾਲਾ, ਗੁਰਮੇਲ ਸਿੰਘ, ਸੁਖਦੇਵ ਸਿੰਘ, ਕੌਰ ਸਿੰਘ, ਹਰਬੰਸ ਕੌਰ ਅਤੇ ਜੱਗਾ ਸਿੰਘ ਆਦਿ ਨੇ ਸੰਬੋਧਨ ਕੀਤਾ |
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ 'ਚ ਮਿਲਿਆ ਭਰਵਾਂ ਹੁੰਗਾਰਾ
ਕੋਟਫੱਤਾ, (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸ਼ਮੇਸ ਵੈਲਫ਼ੇਅਰ ਕਲੱਬ ਅਤੇ ਵੱਡੀ ਗਿਣਤੀ ਕਿਸਾਨ ਮਜ਼ਦੂਰ ਅਤੇ ਦੁਕਾਨਦਾਰਾਂ ਨਾਲ ਮਿਲਕੇ ਬਠਿੰਡਾ-ਮਾਨਸਾ ਤੇ ਬਠਿੰਡਾ ਤਲਵੰਡੀ ਕੈਂਚੀਆਂ ਤੇ ਕੋਟਸ਼ਮੀਰ ਵਿਖੇ ਧਰਨਾ ਦਿੱਤਾ | ਧਰਨੇ ਨੂੰ ਵੱਖ-ਵੱਖ ਕਿਸਾਨ ਮਜ਼ਦੂਰ ਆਗੂਆਂ ਤੋਂ ਇਲਾਵਾ ਗਾਇਕ ਗੁਰਵਿੰਦਰ ਬਰਾੜ ਜੋ ਕਿਸਾਨੀ ਅੰਦੋਲਨ ਦੇ ਵੱਡੇ ਸਪੋਟਰ ਮੰਨੇ ਜਾਂਦੇ ਹਨ ਨੇ ਵੀ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਅਲੱਗ-ਅਲੱਗ ਕਿਸਾਨ ਜਥੇਬੰਦੀਆਂ ਨਾਲ ਜੁੜਨ ਦੀ ਬਜਾਏ ਸੰਯੁਕਤ ਕਿਸਾਨ ਮੋਰਚੇ ਨਾਲ ਜੁੜੋ | ਉਨ੍ਹਾਂ ਹਰ ਕਿਸਾਨ ਮਜ਼ਦੂਰ ਅਤੇ ਦੁਕਾਨਦਾਰ ਨੂੰ ਆਪਣੇ ਘਰਾਂ ਅਤੇ ਵਹੀਕਲਾਂ ਤੇ ਕਿਸਾਨੀ ਝੰਡਾ ਲਗਾਉਣ ਦੀ ਅਪੀਲ ਕੀਤੀ | ਇਸ ਮੌਕੇ ਵੱਡੀ ਗਿਣਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਦਸ਼ਮੇਸ ਕਲੱਬ ਦੇ ਵਰਕਰ ਅਤੇ ਪਿੰਡ ਦੇ ਕਿਸਾਨ ਮਜ਼ਦੂਰ ਅਤੇ ਦੁਕਾਨਦਾਰ ਹਾਜ਼ਰ ਸਨ |
ਬੰਦ ਨੂੰ ਪਿੰਡਾਂ 'ਚ ਵੀ ਭਰਵਾਂ ਸਮਰਥਨ
ਮਹਿਮਾ ਸਰਜਾ, (ਰਾਮਜੀਤ ਸ਼ਰਮਾ) - ਕਿਸਾਨ ਸੰਯੁਕਤ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਜਿਥੇ ਸ਼ਹਿਰਾਂ 'ਚ ਬੰਦ ਦਾ ਅਸਰ ਦੇਖਿਆ ਗਿਆ | ਉਥੇ ਇਲਾਕੇ ਦੇ ਪਿੰਡਾਂ 'ਚ ਵੀ ਇਸ ਨੂੰ ਭਰਵਾਂ ਸਮਰਥਨ ਮਿਲਿਆ | ਮਹਿਮਾ ਸਰਜਾ ਦੇ ਸਮੂਹ ਦੁਕਾਨਦਾਰਾਂ ਵਲੋਂ ਆਪੋ-ਆਪਣੀਆਂ ਦੁਕਾਨਾਂ ਬੰਦ ਰੱਖੀਆਂ ਗਈਆਂ ਅਤੇ ਕੇਂਦਰ ਵਲੋਂ ਲਾਗੂ ਕੀਤੇ ਗਏ ਤਿੰਨ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਕੁਲਵੰਤ ਸਿੰਘ ਨੇਹੀਂਆਂ ਵਾਲਾ, ਗੁਰਦੀਪ ਸਿੰਘ ਮਹਿਮਾ ਸਰਜਾ, ਮਾਨਸਾ ਯੂਨੀਅਨ ਦੇ ਪੰਜਾਬ ਆਗੂ ਬੇਅੰਤ ਸਿੰਘ ਮਹਿਮਾ ਸਰਜਾ, ਉਗਰਾਹਾਂ ਦੇ ਜਨਕ ਸਿੰਘ ਨੇ ਦੱਸਿਆ ਕਿ ਭਾਰਤ ਬੰਦ ਨੂੰ ਪੂਰਾ ਸਮਰਥਨ ਮਿਲਿਆ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਇਹ ਧਰਨੇ ਲਗਾਤਾਰ ਚੱਲਣਗੇ | ਬੰਦ ਦੌਰਾਨ ਪਿੰਡਾਂ ਦੇ ਲੋਕਾਂ ਨੇ ਧਰਨਿਆਂ ਨੂੰ ਸਫ਼ਲ ਬਣਾਉਣ ਲਈ ਪਿੰਡਾਂ 'ਚੋਂ ਵੱਧ ਤੋਂ ਵੱਧ ਲੰਗਰ ਵੀ ਧਰਨੇ ਵਾਲੀ ਜਗ੍ਹਾ ਤੇ ਭੇਜੇ |
ਕਿਸਾਨਾਂ ਦੇ ਸਮਰਥਨ 'ਚ ਹਰ ਪਾਸੇ ਪੱਸਰੀ ਕਰਫ਼ਿਊ ਵਰਗੀ ਸੁੰਨ
ਗੋਨਿਆਣਾ, (ਲਛਮਣ ਦਾਸ ਗਰਗ) - ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਤੇ ਕੇਂਦਰ ਸਰਕਾਰ ਨੂੰ ਨੀਂਦ ਤੋਂ ਜਗਾਉਣ ਲਈ ਅੱਜ ਪੂਰਨ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ, ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਸਾਰੀਆਂ ਧਾਰਮਿਕ ਸਮਾਜਿਕ ਕਾਰੋਬਾਰੀ ਵਪਾਰਿਕ ਅਤੇ ਪੰਥਕ ਜਥੇਬੰਦੀਆਂ ਮੁਲਾਜ਼ਮ ਜਥੇਬੰਦੀਆਂ ਤੋਂ ਇਲਾਵਾ ਹਰੇਕ ਵਰਗ ਦੇ ਲੋਕਾਂ ਨੇ ਆਪੋ-ਆਪਣੇ ਕਾਰੋਬਾਰ ਬੰਦ ਕਰਕੇ ਅਤੇ ਕਿਸਾਨਾਂ ਜਥੇਬੰਦੀਆਂ ਵਲੋਂ ਲਗਾਏ ਗਏ ਨੈਸ਼ਨਲ ਹਾਈਵੇ 'ਤੇ ਲਗਾਏ ਗਏ ਧਰਨਿਆਂ ਵਿਚ ਸ਼ਾਮਿਲ ਹੋ ਕੇ ਪੂਰਨ ਤੌਰ 'ਤੇ ਸਮਰਥਨ ਦਿੱਤਾ ਗਿਆ | ਭਾਰਤ ਬੰਦ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਠਿੰਡਾ ਬਲਾਕ ਨੇ ਐਨ. ਐਚ.-54 'ਤੇ ਪਿੰਡ ਜੀਦਾ ਟੋਲ ਪਲਾਜ਼ਾ ਕੋਲ ਅਤੇ ਮੁਕਤਸਰ ਰੋਡ 'ਤੇ ਸਵੇਰੇ 6 ਵਜੇ ਤੋਂ ਸੜਕੀ ਆਵਜਾਈ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜੀਦਾ ਟੋਲ ਪਲਾਜ਼ਾ 'ਤੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਦਾ ਰਿਕਾਰਡ ਤੋੜ ਇੱਕਠ ਦੇਖਣ ਨੂੰ ਮਿਲਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਵੀ ਸਾਨੂੰ ਸੰਯੁਕਤ ਮੋਰਚੇ ਵਲੋਂ ਸੁਨੇਹਾ ਆਵੇਗਾ, ਅਸੀਂ ਹਰ ਸਮੇਂ ਲਈ ਤਿਆਰ ਹਾਂ, ਜਿਨ੍ਹਾਂ ਚਿਰ ਇਹ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ, ਅਸੀਂ ਆਪਣੇ ਘਰਾਂ ਵਿਚ ਟਿੱਕਕੇ ਨਹੀਂ ਬੈਠਾਂਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਗਰੇਜ਼ ਸਿੰਘ, ਨੀਟਾ ਸਿੰਘ, ਗੁਰਪ੍ਰੀਤ ਸਿੰਘ, ਗੋਰਾ ਸਿੰਘ, ਬਬਲੀ ਸਿੰਘ ਆਦਿ ਨੇ ਆਪੋ ਆਪੇ ਵਿਚਾਰ ਰੱਖੇ |
ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ 'ਚ ਆਂਗਣਵਾੜੀ ਵਰਕਰਾਂ ਵੀ ਨਿੱਤਰੀਆਂ
ਮਹਿਰਾਜ, (ਸੁਖਪਾਲ ਮਹਿਰਾਜ) - ਕਿਸਾਨੀ ਬਿੱਲਾਂ ਨੂੰ ਵਾਪਸ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਤਹਿਤ ਅੱਜ ਪਿੰਡ ਮਹਿਰਾਜ ਵਿਖੇ ਮੁੱਖ ਕੋਟਲੀ ਬਜ਼ਾਰ ਸਮੇਤ ਵੱਖ-ਵੱਖ ਦੁਕਾਨਦਾਰਾਂ ਨੇ ਆਪੋ-ਆਪਣੇ ਕਾਰੋਬਾਰ ਬੰਦ ਕਰਕੇ ਪਹਿਲੀ ਵਾਰ ਏਕਤਾ ਦਾ ਸਬੂਤ ਦਿੱਤਾ ਕਿ ਅਸੀਂ ਵੀ ਕਿਸਾਨਾਂ ਦੇ ਨਾਲ ਹਾਂ | ਕਿਸਾਨ ਯੂਨੀਅਨ ਦੀ ਅਗਵਾਈ ਹੇਠ ਬਘੇਲੇ ਕੀ ਧਰਮਸ਼ਾਲਾ ਮਹਿਰਾਜ 'ਚ ਇਕੱਤਰ ਹੋਈਆਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਪ੍ਰਧਾਨ ਸਰਬਜੀਤ ਕੌਰ ਮਹਿਰਾਜ ਨੇ ਇਥੋਂ ਦੀਆਂ ਸਮੂਹ ਵਰਕਰਾਂ ਤੇ ਹੈਲਪਰਾਂ ਸਮੇਤ ਰੋਸ ਧਰਨੇ ਨੂੰ ਰਵਾਨਾ ਹੁੰਦਿਆਂ ਮੋਦੀ ਸਰਕਾਰ ਖਿਲਾਫ਼ ਤਿੱਖੀ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਇਹ ਅੰਦੋਲਨ ਹੱਕ ਸੱਚ ਇਨਸਾਫ਼ ਲਈ ਪੂਰੀ ਲੋਕਾਂ ਲਈ ਲੜਿਆ ਜਾ ਰਿਹਾ ਹੈ ਅਤੇ ਕੇਂਦਰ ਦੀ ਅੰਨ੍ਹੀ ਬੋਲੀ ਸਰਕਾਰ ਨੂੰ ਕਿਸਾਨ ਸੰਘਰਸ਼ ਅੱਗੇ ਗੋਡੇ ਟੇਕ ਕੇ ਤਿੰਨ ਕਾਲੇ ਕਿਸਾਨ ਵਿਰੋਧੀ ਕਾਨੂੰਨ ਵਾਪਿਸ ਲੈਣੇ ਹੀ ਪੈਣਗੇ | ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਸ਼ਰਮਾ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਿਸ ਨਹੀਂ ਲੈਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ, ਹੈਲਪਰਾਂ, ਪਿੰਡ ਦੀਆਂ ਔਰਤਾਂ ਅਤੇ ਯੂਨੀਅਨ ਦੇ ਆਗੂ ਤੇ ਕਿਸਾਨ ਹਾਜ਼ਰ ਸਨ |
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਰਾਮਪੁਰਾ ਫੂਲ 'ਚ ਰੇਲਾਂ ਅਤੇ ਸੜਕਾਂ ਮੁਕੰਮਲ ਜਾਮ
ਰਾਮਪੁਰਾ ਫੂਲ, (ਨਰਪਿੰਦਰ ਸਿੰਘ ਧਾਲੀਵਾਲ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦਾ ਇਥੇ ਮੁਕੰਮਲ ਅਸਰ ਦੇਖਣ ਨੂੰ ਮਿਲਿਆ | ਇਕ ਜਾਮ ਸਥਾਨਕ ਰੇਲਵੇ ਸਟੇਸ਼ਨ 'ਤੇ ਸੀ ਤੇ ਸੜਕੀ ਜਾਮ ਇਥੋਂ ਦੇ ਮੌੜ ਚੌਕ 'ਚ | ਸਿੱਟੇ ਵਜੋਂ ਰੇਲਾਂ, ਸਰਕਾਰੀ, ਪ੍ਰਾਈਵੇਟ ਬੱਸਾਂ ਅਤੇ ਹੋਰ ਚਾਰ ਪਹੀਆਂ ਵਾਹਨਾਂ ਦੀ ਆਵਾਜਾਈ ਠੱਪ ਰਹੀ | ਬੰਦ ਦਾ ਅਸਰ ਏਨਾ ਸੀ ਕਿ ਪੈਟਰੋਲ ਪੰਪ, ਸ਼ਹਿਰ ਦੀਆਂ ਦੁਕਾਨਾਂ ਅਤੇ ਹੋਰ ਵਪਾਰਕ ਅਦਾਰੇ ਬੰਦ ਰਹੇ ਅਤੇ ਅਦਾਰਿਆਂ ਨੇ ਆਪਣੇ ਮੁੱਖ ਗੇਟ ਹੀ ਬੰਦ ਕਰ ਰੱਖੇ ਸਨ | ਚਾਹ ਦੀਆਂ ਰੇਹੜੀਆਂ ਤੱਕ ਵੀ ਬੰਦ ਦਾ ਚੋਖਾ ਅਸਰ ਦਿਖਿਆ | ਬਠਿੰਡਾ ਚੰਡੀਗੜ੍ਹ ਮੁੱਖ ਮਾਰਗ ਸੁੰਨ ਮਸਾਨ ਰਿਹਾ | ਐਮਰਜੈਂਸੀ ਹਾਲਤ ਵਾਲਿਆਂ ਅਤੇ ਦੋ ਪਹੀਆ ਵਾਹਨਾਂ ਨੂੰ ਅੰਦੋਲਨਕਾਰੀਆਂ ਨੇ ਛੋਟ ਦਿੱਤੀ | ਬੀਕੇਯੂ ਡਕੌਂਦਾ ਨੇ ਅੰਬਾਲਾ ਗੰਗਾਨਗਰ ਰੇਲ ਮਾਰਗ ਨੂੰ ਰਾਮਪੁਰਾ ਫੂਲ ਸਟੇਸ਼ਨ 'ਤੇ ਜਾਮ ਕੀਤਾ ਅਤੇ ਧਰਨਾ ਵੀ ਦਿੱਤਾ | ਬੀਕੇਯੂ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਜੇਠੂਕੇ, ਸਵਰਨ ਸਿੰਘ ਭਾਈਰੂਪਾ, ਇਨਕਲਾਬੀ ਕੇਂਦਰ ਪੰਜਾਬ ਦੇ ਇਲਾਕਾ ਆਗੂ ਹਰਮੇਸ਼ ਕੁਮਾਰ ਰਾਮਪੁਰਾ, ਸੁਖਵਿੰਦਰ ਸਿੰਘ ਭਾਈ ਰੂਪਾ, ਗੁਰਦੀਪ ਸਿੰਘ ਸੇਲਬਰਾਹ, ਭਜਨ ਸਿੰਘ ਢਪਾਲੀ, ਸੁਰਜੀਤ ਸਿੰਘ ਰੋਮਾਣਾ, ਸੂਬੇ ਦਾਰ ਨੰਦ ਸਿੰਘ, ਸੁਖਜੀਤ ਕੌਰ ਰਾਮਪੁਰਾ, ਮੱਖਣ ਸਿੰਘ ਸੇਲਬਰਾਹ, ਬਹਾਦਰ ਸਿੰਘ ਨੰਬਰਦਾਰ, ਜੀਵਨ ਸਿੰਘ ਢਪਾਲੀ, ਜਸਵੰਤ ਸਿੰਘ, ਸਾਧਾ ਸਿੰਘ ਖੋਖਰ, ਰਾਜਵਿੰਦਰ ਸਿੰਘ ਕਰਿਆੜਵਾਲਾ, ਇਨਕਲਾਬੀ ਕੇਂਦਰ ਦੇ ਇਲਾਕਾ ਆਗੂ ਜਗਦੀਸ ਸਿੰਘ ਰਾਮਪੁਰਾ, ਮੈਡੀਕਲ ਪ੍ਰੈਕਟੀਸਨਰਜ਼ ਦੇ ਆਗੂ ਡਾਕਟਰ ਜਗਤਾਰ ਸਿੰਘ ਫੂਲ, ਪ੍ਰਮੋਦ ਕੁਮਾਰ ਬੀ.ਐਸ.ਐਨ.ਐਲ. ਦੇ ਆਗੂ, ਬੂਟਾ ਸਿੰਘ ਢਪਾਲੀ, ਮਾਸਟਰ ਬਲਵੰਤ ਸਿੰਘ, ਸੁਖਮੰਦਰ ਸਿੰਘ, ਬਲਵੀਰ ਸਿੰਘ, ਬਹਾਦਰ ਸਿੰਘ ਨੰਬਰਦਾਰ, ਭੱਠਾ ਮਜ਼ਦੂਰ ਯੂਨੀਅਨ ਦੇ ਸੁਖਦੇਵ ਸਿੰੰਘ, ਡੀ.ਟੀ.ਐਫ. ਦੇ ਆਗੂ ਮਾਸਟਰ ਬੇਅੰਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਹਕੂਮਤ ਵਲੋਂ ਲੱਖਾਂ ਕਿਰਤੀ ਲੋਕਾਂ ਦੇ ਵਿਰੋਧ, ਕਿਸਾਨੀ ਸੰਘਰਸ਼ ਦੌਰਾਨ ਛੇ ਸੌ ਤੋਂ ਉਪਰ ਮਜ਼ਦੂਰ ਕਿਸਾਨ ਸ਼ਹੀਦ ਹੋਣ ਦੇ ਬਾਵਜੂਦ ਮੋਦੀ ਸਰਕਾਰ ਨੂੰ ਭੋਰਾ ਵੀ ਪ੍ਰਵਾਹ ਨਹੀਂ ਹੈ | ਕਿਸਾਨ ਆਗੂਆਂ ਐਲਾਨ ਕੀਤਾ ਕਿ ਕਾਲੇ ਖੇਤੀ ਕਾਨੂੰਨਾਂ ਦੇ ਖ਼ਾਤਮੇ, ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਅਤੇ ਹੋਰਨਾਂ ਮੰਗਾਂ ਦੀ ਪੂਰਤੀ ਤੱਕ ਸੰਘਰਸ ਜਾਰੀ ਰਹੇਗਾ |
'ਭਾਰਤ ਬੰਦ' ਦੇ ਮੱਦੇਨਜ਼ਰ ਇਤਿਹਾਸਕ ਨਗਰ ਤਲਵੰਡੀ ਸਾਬੋ ਰਿਹਾ ਮੁਕੰਮਲ ਬੰਦ, ਕਿਸਾਨਾਂ ਵਲੋਂ ਵਿਸ਼ਾਲ ਧਰਨੇ
ਤਲਵੰਡੀ ਸਾਬੋ, (ਰਣਜੀਤ ਸਿੰਘ ਰਾਜੂ, ਰਣਜੋਤ ਸਿੰਘ ਰਾਹੀ) - ਕੇਂਦਰ ਦੇ ਤਿੰਨ ਖੇਤੀ ਬਿੱਲਾਂ ਨੂੰ ਕਾਲੇ ਕਾਨੂੰਨ ਦੱਸ ਕੇ ਉਨ੍ਹਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦੇਸ਼ ਭਰ 'ਚ ਦਿੱਤੇ 'ਭਾਰਤ ਬੰਦ' ਦੇ ਸੱਦੇ ਨੂੰ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿੱਚ ਪੂਰਨ ਹੁੰਗਾਰਾ ਮਿਲਿਆ ਅਤੇ ਨਗਰ ਦੇ ਬਾਜ਼ਾਰ ਅਤੇ ਵਪਾਰਕ ਅਦਾਰੇ ਮੁਕੰਮਲ ਬੰਦ ਰਹੇ | ਉਧਰ ਕਿਸਾਨ ਜਥੇਬੰਦੀਆਂ ਨੇ ਵੱਖ-ਵੱਖ ਪ੍ਰੋਗਰਾਮ ਕਰਦਿਆਂ ਸੜਕਾਂ ਜਾਮ ਕਰਕੇ ਉਥੇ ਧਰਨੇ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਖਿਲਾਫ਼ ਰੱਜ ਕੇ ਹੱਲੇ ਬੋਲੇ | ਦੱਸਣਯੋਗ ਹੈ ਕਿ ਜਿਥੇ ਭਾਰਤੀ ਕਿਸਾਨ ਯੂੁਨੀਅਨ ਏਕਤ (ਉਗਰਾਹਾਂ) ਨੇ ਬਠਿੰਡਾ ਤਲਵੰਡੀ ਰੋਡ 'ਤੇ ਜਾਮ ਲਗਾ ਕੇ ਪ੍ਰਭਾਵਸ਼ਾਲੀ ਰੋਸ ਪ੍ਰਦਰਸ਼ਨ ਕੀਤਾ ਜਿਸ ਵਿਚ ਵੱਡੀ ਗਿਣਤੀ ਪਿੰਡਾਂ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ | ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਅਤੇ ਬਲਾਕ ਪ੍ਰਧਾਨ ਬਿੰਦਰ ਸਿੰਘ ਜੋਗੇਵਾਲਾ ਨੇ ਇਸ ਮੌਕੇ ਕਾਲੇ ਖੇਤੀ ਕਾਨੂੰਨਾਂ ਨੂੰ ਕਿਸਾਨ ਮਾਰੂ ਦੱਸਦਿਆਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਹ ਕਾਨੂੰਨ ਵਾਪਿਸ ਨਹੀਂ ਲੈ ਲੈਂਦੀ ਉਦੋਂ ਤੱਕ ਕਿਸਾਨ ਸੰਘਰਸ਼ ਦਿੱਲੀ ਦੀਆਂ ਬਰੂਹਾਂ 'ਤੇ ਜਾਰੀ ਰਹੇਗਾ | ਉਗਰਾਹਾਂ ਗਰੁੱਪ ਦਾ ਧਰਨਾ ਬਾਅਦ ਦੁਪਹਿਰ 3:30 ਵਜੇ ਖਤਮ ਹੋਇਆ ਜਿਸ 'ਚ ਕੁਲਵਿੰਦਰ ਗਿਆਨਾ ਅਤੇ ਭਰਾਤਰੀ ਆਗੂ ਵੀ ਸ਼ਾਮਿਲ ਹੋਏ | ਦੂਜੇ ਪਾਸੇ ਭਾਕਿਯੂ (ਸਿੱਧੁੂਪੁਰ) ਨੇ ਅਲੱਗ ਤੋਂ ਸ਼ਹਿਰ ਦੇ ਥਾਣਾ ਚੌਂਕ ਵਿੱਚ ਤਲਵੰਡੀ ਸਾਬੋ ਰੋੜੀ ਰੋਡ ਨੂੰ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ, ਜਿਸ 'ਚ ਵੀ ਵੱਡੀ ਗਿਣਤੀ ਆਮ ਲੋਕਾਂ ਅਤੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ | ਜਥੇਬੰਦੀ ਦੇ ਆਗੂਆਂ ਯੋਧਾ ਸਿੰਘ ਨੰਗਲਾ ਅਤੇ ਮਹਿਮਾ ਸਿੰਘ ਨੇ ਦੱਸਿਆ ਕਿ ਕਾਲੇ ਖੇਤੀ ਕਾਨੂੰਨਾਂ ਦਾ ਨੁਕਸਾਨ ਕੇਵਲ ਕਿਸਾਨਾਂ ਨੂੰ ਹੀ ਨਹੀਂ, ਸਗੋਂ ਦੇਸ਼ ਦੇ ਹਰੇਕ ਵਰਗ ਦੇ ਲੋਕਾਂ ਨੂੰ ਹੈ, ਕਿਉਂਕਿ ਖੇਤੀ ਪ੍ਰਧਾਨ ਇਸ ਦੇਸ਼ ਵਿਚ ਦੇਸ਼ ਦੀ ਵੱਡੀ ਆਬਾਦੀ ਖੇਤੀ ਤੇ ਨਿਰਭਰ ਕਰਦੀ ਹੈ |
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਨੇ ਰਿਫਾਇਨਰੀ ਰੋਡ ਕੀਤੀ ਜਾਮ
ਰਾਮਾਂ ਮੰਡੀ, (ਅਮਰਜੀਤ ਸਿੰਘ ਲਹਿਰੀ) - ਸੰਯੁਕਤ ਕਿਸਾਨ ਮੌਰਚੇ ਵਲੋਂ ਭਾਰਤ ਬੰਦ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਰਿਫਾਇਨਰੀ ਰੋਡ ਤੇ ਧਰਨਾ ਲਗਾ ਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ | ਇਸ ਮੌਕੇ ਧਰਨੇ 'ਚ ਹਲਕਾ ਤਲਵੰਡੀ ਸਾਬੋ ਦੇ ਸਮਾਜ਼ ਸੇਵੀ ਰਵੀਪ੍ਰੀਤ ਸਿੰਘ ਸਿੱਧੂ ਅਤੇ ਹਰਿਆਣਾ ਸਟੇਟ ਦੇ ਨਾਲ ਲਗਦੇ ਪਿੰਡਾਂ ਦੇ ਕਿਸਾਨਾਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਹਰਮੇਲ ਸਿੰਘ ਚੱਕ ਬਲਾਕ ਖ਼ਜਾਨਚੀ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾ ਵਿੱਚ ਖੇਡ ਰਹੀ ਹੈ, ਅਤੇ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟਾਂ ਨੂੰ ਦੇਣਾ ਚਾਹੁੰਦੀ ਹੈ, ਜਿਸ ਨੂੰ ਕਿਸਾਨ ਕਦੇ ਵੀ ਸਫ਼ਲ ਨਹੀਂ ਹੋਣ ਦੇਣਗੇ | ਕਿਸਾਨਾਂ ਨੇ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜੋ ਵੀ ਕੁਰਬਾਨੀਆਂ ਦੇਣੀਆਂ ਪਈਆਂ ਤਾਂ ਕਿਸਾਨ ਪਿੱਛੇ ਨਹੀਂ ਹਟਣਗੇ | ਇਸ ਮੌਕੇ ਹਲਕਾ ਤਲਵੰਡੀ ਸਾਬੋ ਦੇ ਸਮਾਜ਼ ਸੇਵੀ ਰਵੀਪ੍ਰੀਤ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਏ ਨਰਮੇ ਦਾ 60 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਨੂੰ 25 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਦੇੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਰਵੀਪ੍ਰੀਤ ਸਿੰਘ ਸਿੱਧੂ ਸਮਾਜ ਸੇਵੀ, ਯਾਦਵਿੰਦਰ ਸਿੰਘ ਜਰਨਲ ਸਕੱਤਰ, ਹਰਮੇਲ ਸਿੰਘ ਚੱਕ, ਰਾਜਮਿੰਦਰ ਸਿੰਘ ਕੋਟਭਾਰਾ, ਬੂਟਾ ਸਿੰਘ ਬੁਰਜ ਗਿੱਲ, ਸਰਪੰਚ ਗੁਰਚੇਤ ਸਿੰਘ ਸੇਖੂ, ਸਰਪੰਚ ਭੋਲਾ ਸਿੰਘ ਸੁੱਖਲੱਧੀ, ਸਰਪੰਚ ਗਣੇਸ ਰਾਮਸਰਾ ਆਦਿ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ |

ਸੰਗਤ ਬਲਾਕ 'ਚ ਤਿੰਨ ਥਾਵਾਂ 'ਤੇ ਧਰਨਾ ਲਗਾ ਕੇ ਕੀਤਾ ਖੇਤੀ ਕਾਨੂੰਨਾਂ ਦਾ ਵਿਰੋਧ
ਸੰਗਤ ਮੰਡੀ, (ਅੰਮਿ੍ਤਪਾਲ ਸ਼ਰਮਾ) - ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੌਰਾਨ ਕਿਸਾਨਾ ਵਲੋਂ ਸੰਗਤ ਬਲਾਕ 'ਚ ਤਿੰਨ ਥਾਵਾਂ ਤੇ ਧਰਨਾ ਲਗਾ ਕੇ ਖੇਤੀ ਕਾਨੂੰਨਾ ਦਾ ਵਿਰੋਧ ਕੀਤਾ ਗਿਆ | ਸੰਗਤ ਬਲਾਕ 'ਚ ਵਪਾਰੀ ਵਰਗ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਵੀ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਦੁਕਾਨਦਾਰਾਂ ਵਲੋਂ ਸੰਗਤ ਮੰਡੀ ਦੇ ਬਜਾਰ ਮੁਕੰਮਲ ਤੌਰ ਤੇ ਬੰਦ ਰੱਖੇ ਗਏ | ਇਸ ਤੋਂ ਇਲਾਵਾ ਮਜ਼ਦੂਰ ਜਥੇਬੰਦੀ ਦਿਹਾਤੀ ਮਜ਼ਦੂਰ ਸਭਾ ਵੱਲੋਂ ਪਿੰਡ ਫੁੱਲੋ ਮਿੱਠੀ ਵਿਖੇ ਬਠਿੰਡਾ ਬੀਕਾਨੇਰ ਰੇਲ ਮਾਰਗ ਤੇ ਧਰਨਾ ਲਗਾਇਆ ਗਿਆ | ਇਸ ਮੌਕੇ ਬੀਕੇਯੂ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਬਲਾਕ ਪ੍ਰਧਾਨ ਹਰਵਿੰਦਰ ਕੋਟਲੀ, ਬੀਕੇਯੂ ਸਿੱਧੂਪੁਰ ਦੇ ਜਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ, ਬਲਾਕ ਪ੍ਰਧਾਨ ਜਬਰਜੰਗ ਸਿੰਘ ਪੱਕਾ ਕਲਾਂ, ਜਗਦੇਵ ਸਿੰਘ ਮਹਿਤਾ, ਜਸਵੀਰ ਸਿੰਘ ਨੰਦਗੜ੍ਹ, ਜਮਹੂਰੀ ਕਿਸਾਨ ਸਭਾ ਦੇ ਜਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਫੁੱਲੋ ਮਿੱਠੀ ਆਦਿ ਆਗੂਆਂ ਸਮੇਤ ਵੱਡੀ ਗਿਣਤੀ ਕਿਸਾਨ ਮੌਜ਼ੂਦ ਸਨ |
ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਵੀ ਭਾਰਤ ਬੰਦ ਨੂੰ ਭਰਵਾਂ ਸਮਰਥਨ
ਭਾਗੀਵਾਂਦਰ, (ਮਹਿੰਦਰ ਸਿੰਘ ਰੂਪ) - ਮੋਦੀ ਸਰਕਾਰ ਵਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਦੇ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਥੇ ਸੜਕੀ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੀ ਉਥੇ ਪਿੰਡਾਂ ਅਤੇ ਕਸਬਿਆਂ 'ਚ ਸ਼ਾਪਿੰਗ ਸੈਂਟਰ ਵੀ ਪੂਰੀ ਤਰ੍ਹਾਂ ਬੰਦ ਰੱਖੇ ਗਏ | ਵੱਖ-ਵੱਖ ਰਾਜਨੀਤਕ ਪਾਰਟੀਆਂ ਵਲੋਂ ਵੀ ਕਿਸਾਨਾਂ ਦੇ ਭਾਰਤ ਬੰਦ ਨੂੰ ਸਮਰਥਨ ਦਿੱਤਾ ਗਿਆ | ਕਾਂਗਰਸ ਦਿਹਾਤੀ ਬਠਿੰਡਾ ਦੇ ਪ੍ਰਧਾਨ ਤੇ ਤਲਵੰਡੀ ਸਾਬੋ ਦੇ ਹਲਕਾ ਕਾਂਗਰਸ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਖੜੀ ਹੈ, ਜਦ ਤੱਕ ਕਿਸਾਨਾਂ ਵਿਰੋਧੀ ਤਿੰਨ ਕਾਲ਼ੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਕਾਂਗਰਸ ਪਾਰਟੀ ਕਿਸਾਨਾਂ ਦਾ ਸਮਰਥਨ ਜਾਰੀ ਰੱਖੇਗੀ |
ਮੌੜ ਇਲਾਕੇ 'ਚ ਮਿਲਿਆ ਭਾਰਤ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ
ਮੌੜ ਮੰਡੀ, (ਗੁਰਜੀਤ ਸਿੰਘ ਕਮਾਲੂ) - ਸੰਯੁਕਤ ਮੋਰਚੇ ਦੇ ਸੱਦੇ ਤੇ ਅੱਜ ਪੂਰੇ ਭਾਰਤ ਵਿਚ ਬੰਦ ਦੇ ਸੱਦੇ ਨੂੰ ਜਿੱਥੇ ਭਰਵਾਂ ਹੁੰਗਾਰਾ ਮਿਲਿਆ ਹੈ ਉਥੇ ਹੀ ਮੌੜ ਇਲਾਕੇ ਅੰਦਰ ਇਸ ਬੰਦ ਨੂੰ ਲੋਕਾਂ ਦਾ ਪੂਰਨ ਤੌਰ ਤੇ ਹੁੰਗਾਰਾ ਮਿਲਿਆ ਹੈ | ਅੱਜ ਸਾਰੇ ਹੀ ਲੋਕਾਂ ਨੇ ਆਪੋ ਆਪਣੇ ਕਾਰੋਬਾਰਾਂ ਨੂੰ ਬੰਦ ਰੱਖ ਕੇ ਮੌੜ ਮੰਡੀ ਦੇ ਰਾਮਪੁਰਾ ਚੌੰਾਕ ਅਤੇ ਘੁੰਮਣ ਕਲਾਂ ਵਿਖੇ ਲੱਗੇ ਕਿਸਾਨ ਯੂਨੀਅਨਾਂ ਦੇ ਧਰਨਿਆਂ 'ਚ ਸ਼ਮੂਲੀਅਤ ਕੀਤੀ | ਸੰਯੁਕਤ ਮੋਰਚੇ ਵਲੋਂ ਮੌੜ ਕੈਂਚੀਆਂ ਤੇ ਲਗਾਏ ਗਏ ਧਰਨੇ ਵਿਚ ਬੋਲਦਿਆਂ ਹੋਇਆ ਵੱਖ-ਵੱਖ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨਾਂ ਨੂੰ ਲਿਆ ਕੇ ਉਨ੍ਹਾਂ ਨੂੰ ਲਾਗੂ ਕਰਨ ਲਈ ਬਜਿੱਦ ਹੈ ਪ੍ਰੰਤੂ ਦੇਸ਼ ਦੇ ਕਿਸਾਨ ਕਦੇ ਵੀ ਇੰਨ੍ਹਾਂ ਕਾਲੇ ਕਾਨੂੰਨਾਂ ਨੂੰ ਲਾਗੂ ਨਹੀ ਹੋਣ ਦੇਣਗੇ ਅਤੇ ਇਕ ਦਿਨ ਇਸ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣੇ ਹੀ ਪੈਣਗੇ | ਇਨ੍ਹਾਂ ਆਗੂਆਂ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਸ਼ਰੇਆਮ ਕਾਰਪੋਰੇਟਾਂ ਦੇ ਹੱਕ ਵਿਚ ਭੁਗਤ ਰਹੀ ਹੈ ਅਤੇ ਸੈਂਕੜੇ ਹੀ ਇਹੋ ਜਿਹੇ ਕਾਨੂੰਨ ਹੋਂਦ ਵਿਚ ਲਿਆਈ ਹੈ ਜਿਸ ਨਾਲ ਆਮ ਲੋਕਾਂ ਦਾ ਜਿਉਣਾ ਦੁੱਭਰ ਹੋ ਚੁੱਕਾ ਹੈ ਪਰ ਇਹ ਤਿੰਨ ਖੇਤੀ ਕਾਨੂੰਨਾਂ ਨੂੰ ਪਾਸ ਕਰਕੇ ਸਾਰਾ ਕੁਝ ਹੀ ਕਾਰਪੋਰੇਟਾਂ ਦੇ ਹੱਥ ਵਿਚ ਦੇਣਾ ਚਾਹੁੰਦੀ ਹੈ | ਅੱਜ ਦੇ ਇਸ ਧਰਨੇ ਨੂੰ ਰਾਜਮਹਿੰਦਰ ਸਿੰਘ ਕੋਟਭਾਰਾ, ਤਾਰਾ ਸਿੰਘ ਜਮਹੂਰੀ ਕਿਸਾਨ ਸਭਾ, ਮੱਖਣ ਸਿੰਘ ਮਜ਼ਦੂਰ ਸਭਾ, ਰੇਸ਼ਮ ਸਿੰਘ ਯਾਤਰੀ, ਦਾਰਾ ਸਿੰਘ ਮਾਈਸਰਖਾਨਾ, ਰਾਮਕਰਨ ਸਿੰਘ ਰਾਮਾ, ਸੁਰਜੀਤ ਸਿੰਘ ਸੰਦੋਹਾ ਭਾਰਤੀ ਕਿਸਾਨ ਯੂਨੀਅਨ ਮਾਨਸਾ, ਕਾਲਾ ਸਿੰਘ ਗਹਿਰੀ ਆਦਿ ਤੋਂ ਇਲਾਵਾ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ |

ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਲੜਕੀ ਨੂੰ ਭਜਾਇਆ

ਗੋਨਿਆਣਾ, 27 ਸਤੰਬਰ (ਲਛਮਣ ਦਾਸ ਗਰਗ) - ਸਥਾਨਕ ਸ਼ਹਿਰ ਦੇ ਲਾਇਨੋਪਾਰ ਇਲਾਕੇ ਦੀ ਵਸਨੀਕ ਇਕ ਹੋਰ ਲੜਕੀ ਨੂੰ ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਰਫ਼ੂ ਚੱਕਰ ਹੋ ਗਿਆ | ਪੁਲਿਸ ਨੇ ਪਰਚਾ ਦਰਜ ਕਰਕੇ ਦੋਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਉਕਤ ਇਲਾਕੇ ਦੇ ਪ੍ਰੇਮ ਨਗਰ ਦੇ ...

ਪੂਰੀ ਖ਼ਬਰ »

0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਬਠਿੰਡਾ, 27 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਦੇ ਦੇਖ-ਰੇਖ ਹੇਠ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਪ੍ਰਵਾਸੀ ਆਬਾਦੀ ਨਾਲ ਸਬੰਧਤ 0-5 ...

ਪੂਰੀ ਖ਼ਬਰ »

ਪੰਜ ਦਰਜਨ ਨੌਜਵਾਨ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਰਾਮਪੁਰਾ ਫੂਲ, 27 ਸਤੰਬਰ (ਗੁਰਮੇਲ ਸਿੰਘ ਵਿਰਦੀ) - ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਸ. ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਪੰਜ ਦਰਜਨ ਦੇ ਕਰੀਬ ਨੌਜਵਾਨਾਂ ਨੇ ਰਵੀ ਕਾਗੜਾ ਅਤੇ ਰਵੀ ਕੁਮਾਰ ਦੇ ਯਤਨਾਂ ...

ਪੂਰੀ ਖ਼ਬਰ »

ਬੀ.ਐਫ.ਸੀ.ਐਮ.ਟੀ ਨੇ 'ਐਮ.ਬੀ.ਏ. ਇਨ ਬੀ.ਐਫ.ਜੀ.ਆਈ. ਐਂਡ ਮਾਈ ਕੈਰੀਅਰ' ਬਾਰੇ ਅਲੂਮਨੀ ਗੱਲਬਾਤ ਕਰਵਾਈ

ਬਠਿੰਡਾ, 27 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਇੱਕ ਪ੍ਰਮੁੱਖ ਬੀ-ਸਕੂਲ) ਵਲੋਂ ਐਮ.ਬੀ.ਏ. ਪਹਿਲਾ ਸਮੈਸਟਰ (ਬੈਚ 2021-23) ਦੇ ਵਿਦਿਆਰਥੀਆਂ ਲਈ 'ਬੀ.ਐਫ.ਜੀ.ਆਈ. ਵਿੱਚ ਐਮ.ਬੀ.ਏ. ਅਤੇ ਮਾਈ ਕੈਰੀਅਰ' ਵਿਸ਼ੇ 'ਤੇ ...

ਪੂਰੀ ਖ਼ਬਰ »

ਸਰਵ ਸਿੱਖਿਆ ਅਭਿਆਨ ਮਿਡ-ਡੇ ਮੀਲ ਦਫ਼ਤਰੀ ਕਾਮੇ 29 ਨੂੰ ਮੁੱਖ ਮੰਤਰੀ ਰਿਹਾਇਸ਼ ਵੱਲ ਕਰਨਗੇ ਮਾਰਚ

ਬਠਿੰਡਾ, 27 ਸਤੰਬਰ (ਅਵਤਾਰ ਸਿੰਘ) - ਸਰਵ ਸਿੱਖਿਆ ਅਭਿਆਨ ਮਿਡ-ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਜ਼ਿਲ੍ਹਾ ਪ੍ਰਧਾਨ ਦੀਪਕ ਬਾਂਸਲ ਨੇ ਆਪਣੇ ਬਿਆਨ ਵਿਚ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੰਤਰੀ ਹੋਣ ਸਮੇਂ ਕਈ ਵਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਮੀਤ ਪ੍ਰਧਾਨ ਕੀਤਾ ਨਿਯੁਕਤ

ਰਾਮਪੁਰਾ ਫੂਲ, 27 ਸਤੰਬਰ (ਗੁਰਮੇਲ ਸਿੰਘ ਵਿਰਦੀ) - ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੱਤਪਾਲ ਗਰਗ ਦੇ ਗ੍ਰਹਿ ਵਿਖੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਮਲੂਕਾ ਵਲੋਂ ਗੁਰਪ੍ਰੀਤ ...

ਪੂਰੀ ਖ਼ਬਰ »

ਵਿਅਕਤੀ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼

ਬਠਿੰਡਾ, 27 ਸਤੰਬਰ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੀ ਨਵੀਂ ਬਸਤੀ, ਗਲੀ ਨੰਬਰ 4 ਵਿਚ ਰਹਿਣ ਵਾਲੇ ਇਕ ਵਿਅਕਤੀ ਨੇ ਆਪਣੇ ਘਰ ਵਿਚ ਘਰੇਲੂ ਝਗੜੇ ਕਾਰਨ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ, ਪਰ ਮੌਕੇ ਉੱਤੇ ਹੀ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਨੇ ਉਸ ਨੂੰ ਪੱਖੇ ਦੇ ...

ਪੂਰੀ ਖ਼ਬਰ »

ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ

ਬਠਿੰਡਾ, 27 ਸਤੰਬਰ (ਅਵਤਾਰ ਸਿੰਘ) - ਸਥਾਨਕ ਧੋਬੀਆਣਾ ਬਸਤੀ ਵਿਚ ਇਕ ਨੌਜਵਾਨ ਗਲੀ ਵਿਚ ਸਵੇਰ ਦੇ ਸਮੇਂ ਸੈਰ ਕਰਦੇ ਸਮੇਂ ਡਿੱਗ ਪਿਆ | ਰਾਹਗੀਰਾਂ ਨੇ ਇਸ ਦੀ ਸੂਚਨਾ ਸਹਾਰਾ ਜਨ ਸੇਵਾ ਨੂੰ ਦਿੱਤੀ ਸਹਾਰਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਮੈਂਬਰ ਰਜਿੰਦਰ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਦੇ ਥਾਣੇਦਾਰ 'ਤੇ ਵਕੀਲ ਵਲੋਂ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦੇ ਦੋਸ਼

ਤਲਵੰਡੀ ਸਾਬੋ, 27 ਸਤੰਬਰ (ਰਣਜੀਤ ਸਿੰਘ ਰਾਜੂ) - 'ਭਾਰਤ ਬੰਦ' ਦੇ ਦੌਰਾਨ ਅੱਜ ਤਲਵੰਡੀ ਸਾਬੋ ਵਿਖੇ ਟਰੈਫ਼ਿਕ ਪੁਲਿਸ ਦੇ ਇੱਕ ਏ.ਐਸ.ਆਈ ਵਲੋਂ ਇਕ ਵਕੀਲ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਵਕੀਲ ਨੂੰ ਜ਼ਖ਼ਮੀ ਹਾਲਤ ਵਿਚ ਸ਼ਹਿਰ ਦੇ ...

ਪੂਰੀ ਖ਼ਬਰ »

'ਆਪ' ਵਲੋਂ ਨੁੱਕੜ ਮੀਟਿੰਗ

ਰਾਮਪੁਰਾ ਫੂਲ, 27 ਸਤੰਬਰ (ਗੁਰਮੇਲ ਸਿੰਘ ਵਿਰਦੀ)-ਆਮ ਆਦਮੀ ਪਾਰਟੀ ਵਲੋਂ ਹਲਕਾ ਰਾਮਪੁਰਾ ਫੂਲ ਵਿਖੇ ਲਗਾਤਾਰ ਜਨ ਸੰਪਰਕ ਮੁਹਿੰਮ ਅਧੀਨ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ, ਇਸੇ ਤਹਿਤ ਹੀ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਕਾਰ ਸਿੰਘ ਸਿੱਧੂ ਦੀ ਅਗਵਾਈ ...

ਪੂਰੀ ਖ਼ਬਰ »

ਧਰਨੇ ਦੌਰਾਨ ਹੱੁਲੜਬਾਜ਼ੀ ਕਰਨ ਵਾਲੇ ਵਿਅਕਤੀ ਦਾ ਨੌਜਵਾਨਾਂ ਵਲੋਂ ਕੁਟਾਪਾ

ਭਗਤਾ ਭਾਈਕਾ, 27 ਸਤੰਬਰ (ਸੁਖਪਾਲ ਸਿੰਘ ਸੋਨੀ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਸਥਾਨਕ ਸ਼ਹਿਰ ਦੇ ਮੁੱਖ ਚੌਕ ਵਿਖੇ ਭਾਰਤੀ ਕਿਸਾਨ ਯੂਨੀਆਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਲਗਾਏ ਗਏ ਰੋਸ ਧਰਨੇ ਦੌਰਾਨ ਇਕ ਵਿਅਕਤੀ ਵਲੋਂ ਹੱੁਲੜਬਾਜ਼ੀ ਕਰਨ 'ਤੇ ਕੁਝ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਡੇਂਗੂ ਵਾਰਡ 'ਚ ਸਫ਼ਾਈ ਪੱਖੋਂ ਬੁਰਾ ਹਾਲ

ਬਠਿੰਡਾ, 27 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ) - ਬਠਿੰਡਾ ਜ਼ਿਲੇ੍ਹ 'ਚ ਡੇਂਗੂ ਦੇ ਵੱਧ ਰਹੇ ਪ੍ਰਕੋਪ ਕਾਰਨ 53 ਨਵੇਂ ਕੇਸ ਸਾਹਮਣੇ ਆਏ ਹਨ | ਹਰ ਰੋਜ਼ ਵੱਧ ਰਹੇ ਡੇਂਗੂ ਦੇ ਮਰੀਜ਼ਾ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ | ਪਰ ਸਿਹਤ ਵਿਭਾਗ ਦੁਆਰਾ ਸ਼ਹੀਦ ਭਾਈ ਮਨੀ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਅਣਗੌਲਿਆ ਕੀਤੇ ਸੜਕਾਂ ਦੇ ਖੱਡੇ ਸਮਾਜ ਸੇਵੀਆਂ ਨੇ ਭਰੇ

ਸੰਗਤ ਮੰਡੀ, 27 ਸਤੰਬਰ (ਅੰਮਿ੍ਤਪਾਲ ਸ਼ਰਮਾ) - ਪੰਜਾਬ ਸਰਕਾਰ ਦੀ ਅਣਦੇਖੀ ਕਾਰਨ ਪਿਛਲੇ ਕਈ ਸਾਲਾਂ ਤੋਂ ਸੜਕਾਂ ਦਾ 'ਪੈਚ ਵਰਕ' ਨਾ ਕੀਤੇ ਜਾਣ ਕਾਰਨ ਹੁੰਦੇ ਸੜਕੀ ਹਾਦਸਿਆਂ ਨੇ ਸੈਂਕੜੇ ਕੀਮਤੀ ਜਾਨਾਂ ਲੈ ਲਈਆਂ ਪ੍ਰੰਤੂ ਸਰਕਾਰ ਦੇ ਕੰਨ ਤੇ ਅਜੇ ਵੀ ਜੂੰ ਤੱਕ ਨਹੀਂ ...

ਪੂਰੀ ਖ਼ਬਰ »

ਆਧੁਨਿਕ ਤਕਨੀਕਾਂ ਨਾਲ ਖੇਤੀ ਕਰ ਰਿਹਾ ਹੈ ਤਿ੍ਲੋਚਨ

ਬਠਿੰਡਾ, 27 ਸਤੰਬਰ Ð(ਅੰਮਿ੍ਤਪਾਲ ਸਿੰਘ ਵਲ੍ਹਾਣ) - ਜ਼ਿਲ੍ਹੇ ਦੇ ਪਿੰਡ ਪੱਕਾ ਕਲਾਂ, ਬਲਾਕ ਸੰਗਤ ਦਾ ਕਿਸਾਨ ਤਿ੍ਲੋਚਨ ਸਿੰਘ ਖੇਤੀਬਾੜੀ ਵਿਭਾਗ ਦੇ ਸਹਿਯੋਗ ਤੇ ਆਧੁਨਿਕ ਤਕਨੀਕਾਂ ਰਾਹੀਂ ਖੇਤੀ ਕਰ ਰਿਹਾ ਹੈ | ਸਫ਼ਲ ਕਾਸ਼ਤ ਕਰਨ ਵਾਲਾ ਇਹ ਅਗਾਂਹਵਧੂ ਕਿਸਾਨ ਪਰਾਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX