ਰਣਜੀਤ ਸਿੰਘ ਢਿੱਲੋਂ
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ- ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਭਰਵਾਂ ਹੁੰਗਾਰਾ ਮਿਲਿਆ | ਦੁਕਾਨਦਾਰਾਂ ਵਲੋਂ ਦੁਕਾਨਾਂ ਬੰਦ ਕਰਕੇ ਬੰਦ ਨੂੰ ਪੂਰਨ ਸਮਰਥਨ ਦਿੱਤਾ ਗਿਆ | ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਇਲਾਵਾ ਮਲੋਟ, ਗਿੱਦੜਬਾਹਾ, ਲੰਬੀ, ਦੋਦਾ, ਬਰੀਵਾਲਾ, ਮੰਡੀ ਲੱਖੇਵਾਲੀ, ਪੰਨੀਵਾਲਾ ਫ਼ੱਤਾ, ਰੁਪਾਣਾ ਸਮੇਤ ਸਾਰੇ ਸ਼ਹਿਰਾਂ ਤੇ ਕਸਬਿਆਂ ਵਿਚ ਪੂਰਨ ਤੌਰ 'ਤੇ ਬੰਦ ਰਿਹਾ | ਇਸ ਤੋਂ ਇਲਾਵਾ ਕਿਸਾਨਾਂ ਵਲੋਂ ਸ੍ਰੀ ਮੁਕਤਸਰ ਸਾਹਿਬ ਦੀ ਕੋਟਕਪੂਰਾ ਮੁੱਖ ਰੋਡ 'ਤੇ ਪਿੰਡ ਉਦੇਕਰਨ ਵਿਖੇ ਧਰਨਾ ਦਿੱਤਾ ਗਿਆ | ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਰੋਡ 'ਤੇ ਦੋਦਾ ਵਿਖੇ, ਅਬੋਹਰ ਰੋਡ 'ਤੇ ਪਿੰਡ ਮਹਾਂਬੱਧਰ ਵਿਖੇ, ਮਲੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਵਿਖੇ, ਗਿੱਦੜਬਾਹਾ ਮੁੱਖ ਰੋਡ ਤੇ ਲੰਬੀ ਰਾਸ਼ਟਰੀ ਮਾਰਗ ਵਿਖੇ ਕਿਸਾਨਾਂ ਵਲੋਂ ਦਿੱਤੇ ਗਏ ਧਰਨਿਆਂ ਨੂੰ ਵੱਖ-ਵੱਖ ਆਗੂਆਂ ਨੇ ਸੰਬੋਧਨ ਕੀਤਾ | ਇਨ੍ਹਾਂ ਧਰਨਿਆਂ 'ਚ ਭਾਵੇਂ ਸਿਆਸੀ ਆਗੂ ਵੀ ਸ਼ਾਮਿਲ ਹੋਏ ਪਰ ਉਹ ਸਟੇਜ ਵਿਚ ਜਾਣ 'ਤੇ ਬਜਾਏ ਧਰਨਿਆਂ 'ਚ ਕਿਸਾਨਾਂ ਦੇ ਨਾਲ ਬੈਠੇ | ਧਰਨਿਆਂ ਵਿਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ, ਸੇਵਾ ਮੁਕਤ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵੀ ਆਪਣੇ-ਆਪਣੇ ਬੈਨਰ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਧਰਨਿਆਂ ਵਿਚ ਸ਼ਾਮਿਲ ਹੋਏ | ਮਜ਼ਦੂਰਾਂ ਨੇ ਵੀ ਧਰਨੇ 'ਚ ਸ਼ਾਮਿਲ ਹੋ ਕੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ | ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਧਰਨੇ ਵਿਚ ਸਾਰੇ ਵਰਗਾਂ ਦੇ ਲੋਕ ਸ਼ਾਮਿਲ ਹੋਏ ਹਨ ਜਦਕਿ ਜ਼ਰੂਰੀ ਸੇਵਾਵਾਂ ਨੂੰ ਛੋਟ ਦਿੱਤੀ ਗਈ ਹੈ ਤੇ ਐਂਬੂਲੈਂਸਾਂ ਨੂੰ ਵੀ ਲੰਘਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਜਿਨਾਂ ਸਮਾਂ ਕਾਨੂੰਨ ਰੱਦ ਨਹੀਂ ਹੋਣਗੇ, ਇਹ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਇਹ ਮਸਲਾ ਹੁਣ ਸਾਡੀ ਫ਼ਸਲ ਤੇ ਨਸਲ ਨੂੰ ਬਚਾਉਣ ਦਾ ਹੈ | ਉਨ੍ਹਾਂ ਕਿਸਾਨ ਸੰਘਰਸ਼ ਵਿਚ ਸਾਥ ਦੇਣ ਲਈ ਸਮੂਹ ਵਰਗਾਂ ਦਾ ਧੰਨਵਾਦ ਕਰਦਿਆਂ ਧਰਨੇ ਵਿਚ ਪਹੁੰਚਣ 'ਤੇ ਵੀ ਸਵਾਗਤ ਕੀਤਾ | ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਆਗੂ ਦਵਿੰਦਰ ਸਿੰਘ ਭੰਗੇਵਾਲਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਧਰਨੇ 'ਚ ਔਰਤਾਂ ਤੇ ਬੱਚੇ ਵੀ ਸ਼ਾਮਿਲ ਹੋਏ ਹਨ ਅਤੇ ਸਵੇਰ ਤੋਂ ਹੀ ਆਲੇ-ਦੁਆਲੇ ਦੇ ਪਿੰਡਾਂ ਤੋਂ ਲੋਕ ਪਹੁੰਚਣੇ ਸ਼ੁਰੂ ਹੋ ਗਏ ਸਨ | ਉਨ੍ਹਾਂ ਕਿਹਾ ਕਿ ਐਂਬੂਲੈਂਸਾਂ ਅਤੇ ਹੋਰ ਐਮਰਜੈਂਸੀ ਸੇਵਾਵਾਂ ਨੂੰ ਛੋਟ ਦਿੱਤੀ ਗਈ ਹੈ ਤੇ ਅੱਜ ਵੀ ਧਰਨੇ ਦੌਰਾਨ ਆਈਆਂ ਐਂਬੂਲੈਂਸ ਗੱਡੀਆਂ ਨੂੰ ਲੰਘਾਇਆ ਗਿਆ ਹੈ | ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਝਬੇਲਵਾਲੀ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਦਾ ਦੇਸ਼ ਹੀ ਨਹੀਂ ਬਲਕਿ ਵਿਦੇਸ਼ਾਂ ਵਿਚ ਵੀ ਵਿਰੋਧ ਹੋ ਰਿਹਾ ਹੈ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਦੌਰੇ ਦੌਰਾਨ ਵੀ ਇਸ ਸਬੰਧੀ ਵਿਰੋਧ ਦਾ ਸਾਹਮਣਾ ਕਰਨਾ ਪਿਆ | ਉਨ੍ਹਾਂ ਕਿਹਾ ਕਿ ਹੁਣ ਇਹ ਕਿਸਾਨ ਅੰਦੋਲਨ ਨਹੀਂ, ਬਲਕਿ ਜਨ ਅੰਦੋਲਨ ਬਣ ਚੁੱਕਾ ਹੈ | ਉਨ੍ਹਾਂ ਕਿਹਾ ਕਿ ਮੋਦੀ ਨੂੰ ਹੁਣ ਕੰਧ 'ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਤੇ ਮੋਦੀ ਨੂੰ ਮੰਥਨ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ 27 ਸਤੰਬਰ ਨੂੰ ਦੇਸ਼ ਦੇ ਰਾਸ਼ਟਰਪਤੀ ਨੇ ਇਨ੍ਹਾਂ ਕਾਲੇ ਕਾਨੂੰਨਾਂ 'ਤੇ ਦਸਤਖ਼ਤ ਕੀਤੇ ਸਨ ਤੇ ਅੱਜ ਭਾਰਤ ਬੰਦ ਕਰਕੇ ਇਸ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ | ਇਸ ਤੋਂ ਪਹਿਲਾਂ ਧਰਨੇ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਮਰਜੀਤ ਸਿੰਘ ਸੰਗੂਧੌਣ, ਗੁਰਤੇਜ ਸਿੰਘ ਉਦੇਕਰਨ, ਬਲਵਿੰਦਰ ਸਿੰਘ ਭੁੱਟੀਵਾਲਾ, ਜਰਨੈਲ ਸਿੰਘ ਰੋੜਾਂਵਾਲਾ, ਸੁਖਦੇਵ ਸਿੰਘ ਬੂੜਾ ਗੁੱਜਰ, ਦਵਿੰਦਰ ਸਿੰਘ ਭੰਗੇਵਾਲਾ, ਬਲਵਿੰਦਰ ਸਿੰਘ ਥਾਂਦੇਵਾਲਾ, ਜਸਵਿੰਦਰ ਸਿੰਘ ਝਬੇਲਵਾਲੀ, ਬੋਹੜ ਸਿੰਘ ਜਟਾਣਾ, ਜਸਵੀਰ ਸਿੰਘ ਸਰਾਏਨਾਗਾ, ਬੇਅੰਤ ਸਿੰਘ ਖ਼ਾਲਸਾ ਦੋਦਾ ਸਮੇਤ ਹੋਰ ਕਿਸਾਨ ਆਗੂਆਂ ਤੇ ਭਰਾਤਰੀ ਜਥੇਬੰਦੀਆਂ ਦੇ ਆਗੂੁਆਂ ਨੇ ਸੰਬੋਧਨ ਕੀਤਾ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਕਿਸਾਨਾਂ ਦਾ ਇਹ ਅੰਦੋਲਨ ਵਿਦੇਸ਼ਾਂ 'ਚ ਵੀ ਫ਼ੈਲ ਚੁੱਕਿਆ ਹੈ ਅਤੇ ਹੁਣ ਬਿਨ੍ਹਾਂ ਦੇਰੀ ਦੇ ਇਹ ਕਾਲੇ ਕਾਨੂੰਨ ਰੱਦ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਭੁਗਤਣਾ ਦੇਸ਼ ਲਈ ਘਾਤਕ ਹੈ ਕਿਉਂਕਿ ਸਰਕਾਰ ਨਿੱਜੀਕਰਨ ਦੇ ਰਾਹ ਪਈ ਹੋਈ ਹੈ ਜਿਸ ਤਰ੍ਹਾਂ ਸਰਕਾਰੀ ਅਦਾਰੇ ਖ਼ਤਮ ਕੀਤੇ ਜਾ ਰਹੇ ਹਨ ਤੇ ਹਰ ਕੰਮ ਠੇਕੇ 'ਤੇ ਦਿੱਤਾ ਜਾ ਰਿਹਾ ਹੈ, ਉਸੇ ਤਰ੍ਹਾਂ ਹੀ ਹੁਣ ਖੇਤੀਬਾੜੀ 'ਤੇ ਕਬਜ਼ਾ ਕਰਕੇ ਕਿਸਾਨਾਂ ਦਾ ਘਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਦਾ ਧੁਰਾ ਖੇਤੀਬਾੜੀ ਹੈ ਤੇ ਕਿਸਾਨਾਂ ਨੇ ਵੱਧ ਤੋਂ ਵੱਧ ਅੰਨ ਪੈਦਾ ਕਰਕੇ ਦੇਸ਼ ਦੇ ਲੋਕਾਂ ਦਾ ਢਿੱਡ ਭਰਿਆ ਹੈ | ਖੇਤੀਬਾੜੀ ਦੇ ਕਿੱਤੇ ਨਾਲ ਹੀ ਬਾਕੀ ਕਿੱਤੇ ਜੁੜੇ ਹੋਏ ਹਨ, ਜੇਕਰ ਕਿਸਾਨੀ ਧੰਦਾ ਫ਼ੇਲ੍ਹ ਹੁੰਦਾ ਹੈ ਤਾਂ ਹਰ ਕਾਰੋਬਾਰ ਬੁਰੀ ਤਰ੍ਹਾਂ ਫ਼ੇਲ੍ਹ ਹੋ ਜਾਣਗੇ | ਉਨ੍ਹਾਂ ਸੱਦਾ ਦਿੱਤਾ ਕਿ ਦਿੱਲੀ ਮੋਰਚੇ ਵਿਚ ਵੱਧ ਤੋਂ ਵੱਧ ਗਿਣਤੀ 'ਚ ਪਹੁੰਚਿਆ ਜਾਵੇ | ਬੁਲਾਰਿਆਂ ਨੇ ਅੱਜ ਦੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਸਾਰੇ ਵਰਗਾਂ ਦਾ ਧੰਨਵਾਦ ਕੀਤਾ | ਇਸ ਮੌਕੇ ਕਾਰਸੇਵਾ ਵਾਲੇ ਬਾਬਾ ਮਨਪ੍ਰੀਤ ਸਿੰਘ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਵਾਇਆ | ਕਾਰ ਸੇਵਾ ਦਿੱਲੀ ਵਾਲਿਆਂ ਨੇ ਚਾਹ ਤੇ ਲੰਗਰ ਦਾ ਪ੍ਰਬੰਧ ਕੀਤਾ | ਕਈ ਲੋਕ ਕਿਸਾਨੀ ਝੰਡੇ ਸਾਈਕਲਾਂ 'ਤੇ ਲਾ ਕੇ ਵੀ ਧਰਨੇ ਵਿਚ ਸ਼ਾਮਿਲ ਹੋ ਰਹੇ ਸਨ | ਸ੍ਰੀ ਮੁਕਤਸਰ ਸਾਹਿਬ ਦਾ ਬੱਸ ਸਟੈਂਡ ਮੁਕੰਮਲ ਤੌਰ 'ਤੇ ਬੰਦ ਰਿਹਾ | ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਸਰਪ੍ਰਸਤ ਕਮਲ ਕੁਮਾਰ, ਸਕੱਤਰ ਤਰਸੇਮ ਸਿੰਘ, ਪ੍ਰਧਾਨ ਹਰਜਿੰਦਰ ਸਿੰਘ, ਬੇਅੰਤ ਸਿੰਘ, ਗੁਰਵਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਇਸ ਧਰਨੇ 'ਚ ਸ਼ਾਮਿਲ ਹੋਏ | ਦੂਜੇ ਪਾਸੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਵਲੋਂ ਵੀ ਬੰਦ ਦਾ ਸਮਰਥਨ ਕਰਦਿਆਂ ਕਿਸਾਨ ਧਰਨੇ 'ਚ ਆਪਣੀ ਹਾਜ਼ਰੀ ਲਵਾਈ ਗਈ | ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵੀ ਇਕ ਕਿਸਾਨ ਵਜੋਂ ਅੱਜ ਤਿੰਨ ਘੰਟੇ ਧਰਨੇ ਵਿਚ ਹਾਜ਼ਰ ਰਹੇ | ਇਕ ਭਿਆਨਕ ਸੜਕ ਹਾਦਸੇ ਮਗਰੋਂ ਸਿਹਤਯਾਬ ਹੋਏ ਭਾਈ ਰਾਹੁਲ ਸਿੰਘ ਸਿੱਧੂ ਸਾਬਕਾ ਮੈਂਬਰ ਪੰਜਾਬ ਪਬਲਿਕ ਸਰਵਿਸਿਜ਼ ਕਮਿਸ਼ਨ ਨੇ ਵੀ ਕਿਸਾਨ ਧਰਨੇ 'ਚ ਹਾਜ਼ਰੀ ਲਵਾਈ | ਗੁਰਪਾਲ ਸਿੰਘ ਪਾਲੀ ਨੇ ਦੱਸਿਆ ਕਿ ਇਸ ਧਰਨੇ ਵਿਚ ਬਿਜਲੀ ਬੋਰਡ ਦੇ ਕਰਮਚਾਰੀ ਅਤੇ ਸੇਵਾ ਮੁਕਤ ਕਰਮਚਾਰੀ ਵੀ ਸ਼ਾਮਿਲ ਹੋਏ | ਇਸ ਮੌਕੇ ਕਿਸਾਨ ਆਗੂ ਜਗਦੇਵ ਸਿੰਘ ਕਾਨਿਆਂਵਾਲੀ, ਦਲਜੀਤ ਸਿੰਘ ਰੰਧਾਵਾ, ਨਿਰਮਲ ਸਿੰਘ ਸੰਗੂਧੌਣ, ਸ਼ਿਵਰਾਜ ਸਿੰਘ ਭੰਗਚੜ੍ਹੀ ਤੇ ਗਿਆਨ ਸਿੰਘ ਭੁੱਟੀਵਾਲਾ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਵੱਖ-ਵੱਖ ਥਾਵਾਂ 'ਤੇ ਲੱਗੇ ਧਰਨਿਆਂ ਵਿਚ ਸਾਰੇ ਪਿੰਡਾਂ ਤੋਂ ਕਿਸਾਨ ਤੇ ਆਮ ਲੋਕ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ | ਰੇਲਵੇ ਸਟੇਸ਼ਨ 'ਤੇ ਵੀ ਬੰਦ ਕਾਰਨ ਅੱਜ ਸੁੰਨਸਾਨ ਰਹੀ | ਸਬਜ਼ੀ ਮੰਡੀ ਬੰਦ ਰਹੀ |
ਰੁਪਾਣਾ, (ਜਗਜੀਤ ਸਿੰਘ)- ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਕਰਨ ਦੇ ਸੱਦੇ ਤੇ ਰੁਪਾਣਾ, ਸੋਥਾ, ਮਹਿਰਾਜਵਾਲਾ, ਭੰਗਚੜੀ, ਧਿਗਾਣਾ, ਤਾਮਕੋਟ ਆਦਿ ਦੇ ਪਿੰਡਾਂ ਵਾਸੀਆਂ ਨੇ ਆਪਣਾ ਕਾਰੋਬਾਰ ਬੰਦ ਕਰਕੇ ਪੂਰਾ ਸਮਰਥਨ ਦਿੱਤਾ | ਦੁਕਾਨਦਾਰਾਂ ਨੇ ਸੰਯੁਕਤ ਕਿਸਾਨਾਂ ਮੋਰਚੇ ਨੂੰ ਵਿਸ਼ਵਾਸ ਦੁਆਇਆ ਕਿ ਉਹ ਕਾਨੂੰਨ ਰੱਦ ਹੋਣ ਤੱਕ ਚੱਲ ਰਹੀ ਲੜਾਈ 'ਚੋਂ ਵੱਧ ਚੜ੍ਹ ਕੇ ਹਿੱਸਾ ਪਾਉਣਗੇ | ਇਸ ਮੌਕੇ ਕਿਸਾਨ ਆਗੂ ਗੁਰਦਰਸ਼ਨ ਸਿੰਘ ਬਰਾੜ, ਸਾਜਨਦੀਪ ਸਿੰਘ ਖੋਸਾ, ਪ੍ਰਧਾਨ ਸੁਰਜੀਤ ਸਿੰਘ, ਬੋਹੜ ਸਿੰਘ ਬਰਾੜ, ਹਰਨੇਕ ਸਿੰਘ ਹੁੰਦਲ, ਬਸੰਤ ਸਿੰਘ, ਸਲਵਿੰਦਰ ਸਿੰਘ ਧਾਲੀਵਾਲ, ਸੁਖਮੰਦਰ ਸਿੰਘ ਖੋਸਾ, ਰਵਿੰਦਰ ਸਿੰਘ ਨੰਬਰਦਾਰ, ਜਵੰਦ ਸਿੰਘ ਖੋਸਾ, ਸੁਖਰਾਜ ਸਿੰਘ ਖੋਸਾ, ਕਾਲਾ ਖੋਸਾ, ਮਨਿੰਦਰ ਸਿੰਘ ਬਰਾੜ, ਹਰਮਨ ਸੰਧੂ ਆਦਿ ਹਾਜ਼ਰ ਸਨ |
ਮਲੋਟ, (ਪਾਟਿਲ, ਅਜਮੇਰ ਸਿੰਘ ਬਰਾੜ)- ਭਾਰਤ ਬੰਦ ਦੇ ਸੱਦੇ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਵਿਖੇ ਸਾਰੀਆਂ ਕਿਸਾਨ ਜਥੇਬੰਦੀਆਂ ਵਲੋਂ ਸਾਂਝਾ ਧਰਨਾ ਦਿੱਤਾ ਗਿਆ | ਧਰਨੇ ਵਿਚ ਭਰਾਤਰੀ ਜਥੇਬੰਦੀਆਂ ਜਿਵੇਂ ਆੜ੍ਹਤੀ ਯੂਨੀਅਨ, ਮਿਸਤਰੀ ਯੂਨੀਅਨ, ਵਪਾਰ ਮੰਡਲ, ਬਾਰ ਐਸੋਸੀਏਸ਼ਨ, ਪੈਸਟੀਸਾਈਡ ਯੂਨੀਅਨ, ਰੇਹੜੀ ਫੜ੍ਹੀ ਯੂਨੀਅਨ ਤੇ ਹੋਰ ਵੀ ਟਰੇਡ ਯੂਨੀਅਨਾਂ ਵਲੋਂ ਪੂਰਨ ਹਮਾਇਤ ਕੀਤੀ ਗਈ | ਆਮ ਲੋਕਾਂ ਵਲੋਂ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਲੰਗਰ ਦੀ ਸੇਵਾ ਬਹੁਤ ਵਧੀਆ ਨਿਭਾਈ ਗਈ | ਧਰਨੇ ਦੀ ਅਰੰਭਤਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਸੁਖਮਨੀ ਸਾਹਿਬ ਦਾ ਪਾਠ ਕਰਕੇ ਅਤੇ ਅਰਦਾਸ ਕਰਕੇ ਕੀਤੀ ਗਈ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਚੌਧਰੀ ਪਾਲ ਸਿੰਘ, ਬਲਾਕ ਪ੍ਰਧਾਨ ਲੱਖਾ ਸ਼ਰਮਾ, ਜ਼ਿਲ੍ਹਾ ਮੀਤ ਪ੍ਰਧਾਨ ਪੰਜਾਬ ਕਿਸਾਨ ਯੂਨੀਅਨ ਰੁਲਦੂ ਸਿੰਘ ਮਾਨਸਾ ਦੇ ਜੁਗਰਾਜ ਸਿੰਘ ਰੰਧਾਵਾ, ਸੂਬਾ ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਸਿੰਘ ਅਸਪਾਲ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਪਰਮਿੰਦਰ ਸਿੰਘ ਡੀ.ਪੀ. ਸੰਯੁਕਤ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ, ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ ਬੀ.ਕੇ.ਯੂ. ਉਗਰਾਹਾਂ ਕੁਲਦੀਪ ਸਿੰਘ ਕਰਮਗੜ੍ਹ ਜਨਰਲ ਸਕੱਤਰ, ਸੁਖਦੇਵ ਸਿੰਘ ਬਲਾਕ ਪ੍ਰਧਾਨ, ਬੀ.ਕੇ.ਯੂ. ਕਾਦੀਆਂ ਗੁਰਦੀਪ ਸਿੰਘ ਭੁੱਲਰ ਬਲਾਕ ਪ੍ਰਧਾਨ, ਪੂਰਨ ਸਿੰਘ ਡੱਬਵਾਲੀ ਢਾਬ, ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਤੋਂ ਬਲਜੀਤ ਸਿੰਘ ਬੋਦੀਵਾਲਾ ਬਲਾਕ ਪ੍ਰਧਾਨ, ਯਾਦਵਿੰਦਰ ਬੰਟੀ ਮੋਹਲਾਂ ਆਦਿ ਕਿਸਾਨ ਸ਼ਾਮਿਲ ਹੋਏ |
ਲੰਬੀ, (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)- ਕਿਸਾਨ ਸੰਯੁਕਤ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਲੰਬੀ ਹਲਕੇ ਵਿਚ ਰਾਸ਼ਟਰੀ ਮਾਰਗ ਨੰ: 9 'ਤੇ ਵੱਖ-ਵੱਖ ਜਗ੍ਹਾ ਸੜਕੀ ਮਾਰਗ 'ਤੇ ਰੋਸ ਧਰਨਾ ਦਿੰਦਿਆਂ ਆਵਾਜਾਈ ਠੱਪ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਕੁੱਲ ਹਿੰਦ ਕਿਸਾਨ ਸਭਾ ਵਲੋਂ ਵੱਖ-ਵੱਖ ਥਾਵਾਂ 'ਤੇ ਰੋਸ ਧਰਨਾ ਦਿੱਤਾ ਗਿਆ | ਸਵੇਰ ਵੇਲੇ 6 ਵਜੇ ਤੋਂ ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ-ਆਪਣੀਆਂ ਥਾਵਾਂ 'ਤੇ ਮੋਰਚੇ ਸੰਭਾਲਦਿਆਂ ਰੋਸ ਧਰਨੇ ਦਿੱਤੇ ਗਏ | ਇਸ ਦੌਰਾਨ ਹਲਕੇ ਭਰ 'ਚ ਪੇਂਡੂ ਦੁਕਾਨਦਾਰਾਂ ਤੇ ਕਾਰੋਬਾਰੀਆਂ ਵਲੋਂ ਵੀ ਆਪਣੀਆਂ ਦੁਕਾਨਾਂ ਬੰਦ ਕਰਕੇ ਭਾਰਤ ਬੰਦ ਦਾ ਸਮਰਥਨ ਕੀਤਾ ਗਿਆ | ਪਿੰਡ ਖਿਉਵਾਲੀ ਵਿਖੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਭੁਪਿੰਦਰ ਸਿੰਘ ਚੰਨੂੰ ਤੇ ਗੁਰਪਾਸ਼ ਸਿੰਘ ਸਿੰਘੇਵਾਲਾ ਦੀ ਅਗਵਾਈ ਵਿਚ ਲੰਬੀ ਬੱਸ ਅੱਡਾ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਗੁਰਦੀਪ ਸਿੰਘ ਖੁੱਡੀਆਂ ਦੀ ਅਗਵਾਈ ਵਿਚ ਜੁੜਵੀਆਂ ਨਹਿਰਾ 'ਤੇ ਧਰਨਾ ਲਗਾ ਕਿ ਸੜਕੀ ਰਸਤਾ ਬੰਦ ਕੀਤਾ ਗਿਆ | ਇਸ ਮੌਕੇ ਜਥੇਬੰਦੀਆਂ ਨੂੰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ, ਟੈਕਨੀਕਲ ਸਰਵਿਸ ਯੂਨੀਅਨ ਤੋਂ ਇਲਾਵਾ ਕਈ ਜਥੇਬੰਦੀਆਂ ਵਲੋਂ ਸਮਰਥਨ ਦਿੱਤਾ ਗਿਆ | ਇਸ ਮੌਕੇ ਭਾਰੀ ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਗੁਰਦੀਪ ਸਿੰਘ, ਅਜੇਦੀਪ ਸਿੰਘ, ਮਨਪ੍ਰੀਤ ਸਿੰਘ ਮਾਹੂਆਣਾ, ਕੁੱਲ ਹਿੰਦ ਕਿਸਾਨ ਸਭਾ ਦੇ ਚਰਨਜੀਤ ਸਿੰਘ, ਨਗਿੰਦਰ ਸਿੰਘ, ਜਸਵਿੰਦਰ ਸਿੰਘ, ਸੁਖਪਾਲ ਸਿੰਘ, ਰਵਿੰਦਰ ਸਿੰਘ ਅਤੇ ਜਸਵਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਗਦੀਪ ਸਿੰਘ ਆਦਿ ਹਾਜ਼ਰ ਸਨ |
ਗਿੱਦੜਬਾਹਾ, (ਪਰਮਜੀਤ ਸਿੰਘ ਥੇੜ੍ਹੀ)- ਸੰਯੁਕਤ ਮੋਰਚੇ ਦੇ ਭਾਰਤ ਬੰਦ ਦੇ ਸੱਦੇ 'ਤੇ ਗਿੱਦੜਬਾਹਾ ਸ਼ਹਿਰ ਦੇ ਬਾਜ਼ਾਰ ਮੁਕੰਮਲ ਬੰਦ ਰਹੇ ਉੱਥੇ ਹੀ ਕਿਸਾਨ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਕੋਟਭਾਈ, ਪ੍ਰੈੱਸ ਸਕੱਤਰ ਬਲਜਿੰਦਰ ਸਿੰਘ ਖ਼ਾਲਸਾ ਗੁਰੂਸਰ ਤੇ ਕਾਰਜਕਾਰੀ ਮੀਤ ਪ੍ਰਧਾਨ ਸੁਖਮੰਦਰ ਸਿੰਘ ਹੁਸਨਰ ਦੀ ਅਗਵਾਈ ਵਿਚ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਰਾਸ਼ਟਰੀ ਰਾਜ ਮਾਰਗ ਨੰਬਰ 7 ਤੇ ਨਿਹਾਲ ਦੇ ਢਾਬੇ ਕੋਲ ਗਿੱਦੜਬਾਹਾ ਵਿਖੇ ਰੋਸ ਧਰਨਾ ਦੇ ਸੜਕੀ ਆਵਾਜਾਈ ਠੱਪ ਕੀਤੀ ਗਈ | ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਦੇਵ ਸਿੰਘ ਬਲਾਕ ਮੀਤ ਪ੍ਰਧਾਨ, ਹਰਵਿੰਦਰ ਸਿੰਘ ਬਲਾਕ ਜਨਰਲ ਸਕੱਤਰ, ਸੁਖਬੀਰ ਸਿੰਘ ਬਲਾਕ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਬਲਾਕ ਪੈ੍ਰੱਸ ਸਕੱਤਰ, ਨਿਰਮਾਣ ਯੂਨੀਅਨ ਦੇ ਬਲਵੰਤ ਸਿੰਘ, ਬਲਜਿੰਦਰ ਕੌਰ ਵਿਰਕ ਮੋਰਚਾ ਕਮੇਟੀ ਮੈਂਬਰ, ਕਿਰਤੀ ਕਿਸਾਨ ਯੂਨੀਅਨ ਦੇ ਜਗਮੀਤ ਸਿੰਘ, ਬਿਜਲੀ ਬੋਰਡ ਯੂਨੀਅਨ ਦੇ ਸ਼ਮਸ਼ੇਰ ਸਿੰਘ, ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਅੰਮਿ੍ਤਪਾਲ ਕੌਰ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਅਵਤਾਰ ਸਿੰਘ, ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਨਛੱਤਰ ਸਿੰਘ, ਅਸ਼ੋਕ ਜੈਨ ਸਕੱਤਰ ਆੜ੍ਹਤੀਆ ਐਸੋਸੀਏਸ਼ਨ, ਰਿਟੇਲ ਤੇ ਕਰਿਆਨਾ ਯੂਨੀਅਨ ਦੇ ਸੰਦੀਪ ਗਰਗ ਸੀਪਾ, ਭਾਕਿਯੂ ਏਕਤਾ ਉਗਰਾਹਾਂ ਦੇ ਨਾਹਰ ਸਿੰਘ ਦੌਲਾ, ਗੰਨੀ ਭਾਈਕਾ, ਜਗਦੇਵ ਸਿੰਘ ਥੇੜ੍ਹੀ, ਦਰਸ਼ਨ ਸਿੰਘ ਥੇੜ੍ਹੀ, ਬਲਜੀਤ ਸਿੰਘ ਪਾਲਾ ਥੇੜ੍ਹੀ, ਕਾਕਾ ਜਸਮਨ ਥੇੜ੍ਹੀ, ਪਿੰਟੂ ਥੇੜ੍ਹੀ, ਗੁਰਲਾਲ ਲਾਲੀ ਥੇੜ੍ਹੀ, ਪ੍ਰਭਜੋਤ ਸਿੰਘ, ਭੱਠਾ ਮਜ਼ਦੂਰ ਯੂਨੀਅਨ ਦੇ ਨੱਥੂ ਰਾਮ, ਕੱਪੜਾ ਯੂਨੀਅਨ ਭਗਵਾਨ ਦਾਸ ਅਹੂਜਾ ਆਦਿ ਤੋਂ ਇਲਾਵਾ ਸੈਂਕੜੇ ਕਿਸਾਨ ਹਾਜ਼ਰ ਸਨ |
ਮੰਡੀ ਕਿੱਲਿਆਂਵਾਲੀ, 27 ਸਤੰਬਰ (ਇਕਬਾਲ ਸਿੰਘ ਸ਼ਾਂਤ)- ਜ਼ਿਲ੍ਹਾ ਨਾਰਕੋਟਿਕ ਸੈੱਲ ਨੇ ਟਰੱਕ-ਟਰਾਲਾ 'ਤੇ ਡੇਢ ਕਿੱਲੋ ਅਫ਼ੀਮ ਤਸਕਰੀ ਕਰਕੇ ਲਿਜਾਂਦੇ ਡਰਾਈਵਰ ਤੇ ਕੰਡਕਟਰ ਨੂੰ ਗਿ੍ਫ਼ਤਾਰ ਕੀਤਾ ਹੈ | ਦੋਵੇਂ ਮੁਲਜ਼ਮ ਬੀਕਾਨੇਰ ਜ਼ਿਲ੍ਹੇ ਦੇ ਖੀਦਾਸਰ ਨਾਲ ਸਬੰਧਤ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਪੈਸ਼ਲ ਨੈਸ਼ਨਲ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਅਧੀਨ 26 ਸਤੰਬਰ ਨੂੰ ਮਾਈਗ੍ਰੇਟਰੀ ਆਬਾਦੀ ਦੇ 0 ਤੋਂ 5 ਸਾਲ ਤੱਕ ਦੇ 1447 ਤੇ 27 ਸਤੰਬਰ ਨੂੰ 1624 ਬੱਚਿਆਂ ਨੂੰ ਸਿਹਤ ਵਿਭਾਗ ਵਲੋਂ ਪੋਲੀਓ ਬੂੰਦਾਂ ਪਿਲਾਈਆਂ ...
ਲੰਬੀ, 27 ਸਤੰਬਰ (ਮੇਵਾ ਸਿੰਘ)- ਬੀਤੀ ਕੱਲ੍ਹ ਲੰਘੇ ਅੰਤਰਰਾਸ਼ਟਰੀ ਧੀ ਦਿਵਸ ਮਨਾਉਣ ਸਮੇਂ ਸਰਕਾਰ, ਪ੍ਰਸ਼ਾਸਨ ਤੇ ਸਮਾਜ ਵਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਆਦਿ ਨਾਅਰਿਆਂ ਦੀਆਂ ਟਾਹਰਾਂ ਮਾਰੀਆਂ ਜਾਂਦੀਆਂ ਹਨ ਪਰ ਇਸ ਅੰਤਰਰਾਸ਼ਟਰੀ ਧੀ ਦਿਵਸ ਮੌਕੇ ਆਪਣੇ ਘਰ ਤੋਂ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ ਨੇ ਆਪਣੇ ਭਾਣਜੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕੈਬਨਿਟ ਮੰਤਰੀ ਬਣਨ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਇਸ ਨੂੰ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)- ਲੋਕ ਮੋਰਚਾ ਪੰਜਾਬ ਦੀ ਮੀਟਿੰਗ ਹੋਈ ਜਿਸ ਵਿਚ ਸ਼ਹੀਦ ਭਗਤ ਸਿੰਘ ਦੇ 28 ਸਤੰਬਰ ਨੂੰ ਜਨਮ ਦਿਹਾੜੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਦੋਦਾ, ਲੁਹਾਰਾ, ਵਿਰਕ ਕਲਾਂ, ਬੁੱਟਰ ਦੇ ਮਜ਼ਦੂਰ, ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਬਣਨ 'ਤੇ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਵਾਇਸ ਚੇਅਰਮੈਨ ਜਗਤਪਾਲ ਸਿੰਘ ਬਰਾੜ ਚੱਕ ਸ਼ੇਰੇਵਾਲਾ ਨੇ ਸ: ਵੜਿੰਗ ਨੂੰ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਚੌਕ ਨਜ਼ਦੀਕ ਭਗਵਾਨ ਵਾਲਮੀਕਿ ਧਰਮਸ਼ਾਲਾ ਵਿਖੇ ਡੈਮੋਕ੍ਰੇਟਿਕ ਭਾਰਤੀ ਲੋਕ ਦਲ ਦੀ ਅਹਿਮ ਮੀਟਿੰਗ ਜਸਵਿੰਦਰ ਗਿੱਲ ਸ਼ੇਰੇਵਾਲਾ ਯੂਥ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ...
ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਜਿੰਦਰ ਸਿੰਘ)- ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ ਵਲੋਂ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਜ਼ਿਲ੍ਹੇ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ 65 ਸਾਲ ਤੱਕ ਸਥਾਈ ਨਿਯੁਕਤੀ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬੀਤੇ ਦਿਨੀਂ ਇਕ ਘਰ 'ਚ ਲੱਗੀ ਅੱਗ 'ਤੇ ਕਾਬੂ ਪਾ ਕੇ ਬਜ਼ੁਰਗ ਜੋੜੇ ਨੂੰ ਬਚਾਉਣ ਜਿਹੇ ਸ਼ਲਾਘਾਯੋਗ ਕੰਮ ਕਰਨ 'ਤੇ ਜੈ ਮਾਂ ਚਿੰਤਪੁਰਨੀ ਬੱਸ ਯਾਤਰਾ ਸੇਵਾ ਸੁਸਾਇਟੀ ਵਲੋਂ ਸਮੂਹ ਪੁਲਿਸ ਮੁਲਾਜ਼ਮਾਂ ਦਾ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਹਰਮਹਿੰਦਰ ਪਾਲ)-ਵਾਰਡ ਅਟੈਂਡੈਂਟ ਲਗਵਾਉਣ ਦੇ ਨਾਂਅ ਤੇ ਡੇਢ ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇਕ ਵਿਅਕਤੀ ਦੇ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਅਗਲੇਰੀ ਜਾਂਚ ਸ਼ੁਰੂ ...
ਮਲੋਟ, 27 ਸਤੰਬਰ (ਪਾਟਿਲ)- ਅੱਜ ਦੁਪਹਿਰ ਸਮੇਂ ਪੰਜਾਵਾ-ਸਿੱਖਵਾਲਾ ਰੋਡ 'ਤੇ ਲੱਗੇ ਮੋਬਾਈਲ ਟਾਵਰ 'ਤੇ ਅਚਾਨਕ ਤਾਰਾਂ ਦੀ ਸਪਾਰਕਿੰਗ ਨਾਲ ਅੱਗ ਲੱਗ ਗਈ | ਸੂਚਨਾ ਮਿਲਦੇ ਹੀ ਫਾਇਰ ਬਿ੍ਗੇਡ ਮਲੋਟ ਦੇ ਫਾਇਰ ਅਫ਼ਸਰ ਗੁਰਸ਼ਰਨ ਸਿੰਘ, ਬਲਜੀਤ ਸਿੰਘ, ਸੁਰਿੰਦਰ ਸਿੰਘ, ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 200 ਗ੍ਰਾਮ ਅਫ਼ੀਮ ਤੇ ਇਕ ਕਾਰ ਬਰਾਮਦ ਕਰਕੇ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਐਸ.ਆਈ. ਜੋਗਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਮੂਹ ਨਗਰ ਨਿਵਾਸੀ ਪਿੰਡ ਕੋਟਲੀ ਦੇਵਨ ਦੀ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਮੌਕੇ ਸਾਰਿਆਂ ਦੀ ਸਹਿਮਤੀ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਕੁਝ ਮਤੇ ਪਾਸ ਕੀਤੇ ਗਏ | ਇਸ ਮੌਕੇ ਫ਼ੈਸਲਾ ਕੀਤਾ ਗਿਆ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਧੀਰ ਸਿੰਘ ਸਾਗੂ)- ਜਿਨ੍ਹਾਂ ਲੋਕਾਂ ਨੇ 2006-07 ਦੀ ਤੀਜੇ ਵਿਚ ਸੌਦੇ ਖ਼ਰੀਦੇ ਸਨ, ਉਨ੍ਹਾਂ ਨੇ 13-14 ਸਾਲਾਂ ਬਾਅਦ 2019-20 ਤੱਕ ਮਸਾਂ ਹੀ ਪੈਸੇ ਪੂਰੇ ਕੀਤੇ | ਇਸੇ ਸਮੇਂ ਵਿਚ ਮਹਿੰਗਾਈ ਵੀ ਵੱਧ ਗਈ ਅਤੇ ਜ਼ਰੂਰਤਾਂ ਵੀ ਵੱਧ ਗਈਆਂ | ਜਿਹੜੇ ...
ਕੋਟਕਪੂਰਾ, 27 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਸਥਾਨਕ ਸ਼ਹਿਰ 'ਚ ਚੋਰੀ ਦੀਆਂ ਦੋ ਘਟਨਾਵਾਂ ਵਾਪਰ ਗਈਆਂ, ਜਿਸ ਕਾਰਨ ਸ਼ਹਿਰ ਨਿਵਾਸੀਆਂ 'ਚ ਫ਼ਿਕਰਮੰਦੀ ਵਧਦੀ ਜਾ ਰਹੀ ਹੈ ਅਤੇ ਉਹ ਆਪਣੇ ਆਪ ਅਸੁਰੱਿਖ਼ਅਤ ਮਹਿਸੂਸ ਕਰਨ ਲੱਗ ਪਏ ਹਨ | ਪਹਿਲੀ ਘਟਨਾ 'ਚ ਘਰ ਦਾ ਮਾਲਕ ...
ਮਲੋਟ, 27 ਸਤੰਬਰ (ਪਾਟਿਲ)- ਥਾਣੇਦਾਰ ਇਕਬਾਲ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਮਲੋਟ ਦੀ ਰਹਿਨੁਮਾਈ ਹੇਠ ਪਿਛਲੇ ਦਿਨੀਂ ਸਹਾਇਕ ਥਾਣੇਦਾਰ ਹਰਜੀਤ ਸਿੰਘ ਥਾਣਾ ਸਦਰ ਮਲੋਟ ਨੇ ਸਮੇਤ ਪੁਲਿਸ ਪਾਰਟੀ ਮੁਖ਼ਬਰ ਖ਼ਾਸ ਨੇ ਇਤਲਾਹ ਮਿਲਣ 'ਤੇ ਪੰਜਾਬ ਸਿੰਘ ਪੁੱਤਰ ਚੰਨਣ ਸਿੰਘ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਆਲ ਇੰਡੀਆ ਅਸੰਗਠਿਤ ਕਾਮੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਅਰਬਿੰਦ ਸਿੰਘ, ਪੰਜਾਬ ਇੰਚਾਰਜ ਭਾਰਤ ਪਰਾਸ਼ਰ, ਸੂਬਾ ਵਾਇਸ ਚੇਅਰਮੈਨ ਡਾ: ਪ੍ਰਦੀਪ ...
ਮੰਡੀ ਬਰੀਵਾਲਾ, 27 ਸਤੰਬਰ (ਨਿਰਭੋਲ ਸਿੰਘ)-ਨੰਬਰਦਾਰ ਯੂਨੀਅਨ ਬਰੀਵਾਲਾ ਵਲੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦਾ ਭਰਪੂਰ ਸਮਰਥਨ ਕੀਤਾ ਗਿਆ | ਬਲਾਕ ਪ੍ਰਧਾਨ ਬਿੰਦਰਪਾਲ ਜੋਸ਼ੀ ਝਬੇਲਵਾਲੀ ਨੇ ਦੱਸਿਆ ਕਿ ਨੰਬਰਦਾਰ ਯੂਨੀਅਨ ਵਲੋਂ ਕਿਸਾਨੀ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)- ਦੂਰਦਰਸ਼ਨ ਜਲੰਧਰ ਵਲੋਂ ਡੀ.ਡੀ. ਪੰਜਾਬੀ 'ਤੇ ਪ੍ਰੋਗਰਾਮ 'ਨਵੀਂ ਉਡਾਰੀ' 'ਚ 28 ਸਤੰਬਰ (ਮੰਗਲਵਾਰ) ਨੂੰ ਸ਼ਾਮ 3:30 ਵਜੇ ਮਲੋਟ (ਸ੍ਰੀ ਮੁਕਤਸਰ ਸਾਹਿਬ) ਵਾਸੀ ਮਨਸੀਰਤ ਸਿੰਘ ਗਿੱਲ ਪ੍ਰੋਗਰਾਮ 'ਨਵੀ ਉਡਾਰੀ' ਵਿਚ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)-ਅੱਜ-ਕੱਲ੍ਹ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ 28 ਸਤੰਬਰ ਤੋਂ ਜਲਿ੍ਹਆਂਵਾਲੇ ਬਾਗ਼ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਲੱਗ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਸ੍ਰੀ ਮੁਕਤਸਰ ਸਾਹਿਬ ਵਿਚੋਂ ਫ਼ੰਡ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਧੀਰ ਸਿੰਘ ਸਾਗੂ)-ਪੰਜਾਬ ਸਰਕਾਰ ਜਿੱਥੇ ਹੈਪੇਟਾਈਟਸ-ਬੀ ਤੇ ਹੈਪੇਟਾਈਟਸ-ਸੀ ਦੀ ਬਿਮਾਰੀ ਵਾਲੇ ਮਰੀਜ਼ਾਂ ਦੇ ਮੁਫ਼ਤ ਇਲਾਜ ਦੇ ਦਾਅਵੇ ਕਰਦੀ ਹੈ ਉੱਥੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਹਸਪਤਾਲ ਵਿਚ ਜੇਕਰ ਕੋਈ ਮਰੀਜ਼ ਆ ...
ਲੰਬੀ, 27 ਸਤੰਬਰ (ਮੇਵਾ ਸਿੰਘ)- ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੌਰਾਨ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਵਿਚ ਕਿਤੇ-ਕਿਤੇ ਰਾਜਨੀਤੀ ਵੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਸਾਰੀਆਂ ਕਿਸਾਨ ਜਥੇਬੰਦੀਆਂ ਵਿਚ ਸ਼ਾਮਿਲ ਕਿਸਾਨ ਕਿਸੇ ਨਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX