ਤਾਜਾ ਖ਼ਬਰਾਂ


ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਨੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  1 day ago
ਲੁਧਿਆਣਾ 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ..
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਮਲੇਰਕੋਟਲਾ ’ਚ ਐੱਫ.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 23 ਜਨਵਰੀ- ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 153ਏ ਤਹਿਤ ਮਲੇਰਕੋਟਲਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ...
ਵਿਜੈਇੰਦਰ ਸਿੰਗਲਾ ਜਿੰਨਾ ਭ੍ਰਿਸ਼ਟਾਚਾਰ ਪੰਜਾਬ 'ਚ ਕਿਸੇ ਨੇ ਨਹੀਂ ਕੀਤਾ- ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਸਭ ਤੋਂ ਵੱਧ ਭ੍ਰਿਸ਼ਟਾਚਾਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 14 ਅੱਸੂ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕਰੇਗੀ - ਗਿਲਜੀਆਂ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕਰਦੀ ਹੋਈ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਸਿਖ਼ਰਾਂ 'ਤੇ ਲੈ ਕੇ ਜਾਵੇਗੀ | ਸੂਬੇ ਅੰਦਰ ਨਵੀਂ ਵਜ਼ਾਰਤ ਵਿਚ ਜੰਗਲਾਤ, ਜੰਗਲੀ ਜੀਵ ਅਤੇ ਕਿਰਤ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਇੱਥੇ ਪੁੱਜੇ ਗਿਲਜੀਆਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਥਾਨਕ ਲੋਕ ਨਿਰਮਾਣ ਰੈਸਟ ਹਾਊਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ | ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਵਿਧਾਇਕ ਡਾ: ਰਾਜ ਕੁਮਾਰ ਚੱਬੇਵਾਲ, ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ, ਵਿਧਾਇਕ ਪਵਨ ਕੁਮਾਰ ਆਦੀਆ ਅਤੇ ਵਿਧਾਇਕ ਇੰਦੂ ਬਾਲਾ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵਲੋਂ ਕੈਬਨਿਟ ਮੰਤਰੀ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸ. ਗਿਲਜੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ 'ਚੋਂ 18 ਮੁੱਖ ਕੰਮ ਤਰਜੀਹ ਦੇ ਆਧਾਰ 'ਤੇ ਮੁਕੰਮਲ ਕਰਕੇ ਸੂਬੇ ਦੀ ਇਕਸਾਰ ਤਰੱਕੀ ਨੂੰ ਨਵੀਂ ਗਤੀ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਹਰ ਵਰਗ ਲਈ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾ ਸਕਣ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਚ ਉਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ ਨੂੰ ਉਹ ਪੂਰੀ ਸ਼ਿੱਦਤ ਨਾਲ ਬਾਖ਼ੂਬੀ ਨਿਭਾਉਂਦੇ ਹੋਏ ਆਪਣੇ ਫ਼ਰਜ਼ਾਂ ਪ੍ਰਤੀ ਪੂਰੀ ਤਰ੍ਹਾਂ ਜਵਾਬਦੇਹ ਰਹਿਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਹਾਲੇ 3 ਮਹੀਨਿਆਂ ਤੋਂ ਵੱਧ ਦਾ ਸਮਾਂ ਬਾਕੀ ਹੈ, ਜਿਸ ਦੌਰਾਨ ਪਹਿਲਾਂ ਤੋਂ ਚੱਲ ਰਹੇ ਪ੍ਰੋਜੈਕਟਾਂ ਦੇ ਨਾਲ-ਨਾਲ ਨਵੇਂ ਪ੍ਰੋਜੈਕਟ ਅਤੇ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤਾ ਜਾਵੇਗਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਗਿਲਜੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਉਨ੍ਹਾਂ ਦੀਆਂ ਹੱਕੀ ਮੰਗਾਂ ਲਈ ਡਟ ਕੇ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਜਾਨਾਂ ਗੁਆ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਇਨ੍ਹਾਂ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਆਉਂਦੇ ਕੁੱਝ ਦਿਨਾਂ ਵਿਚ ਪੰਜਾਬ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਅਜਿਹੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ ਅਤੇ ਰਹਿੰਦੇ ਕੇਸਾਂ ਦੀ ਪੜਤਾਲ ਵੀ ਜਲਦ ਮੁਕੰਮਲ ਕਰਵਾਈ ਜਾ ਰਹੀ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ (ਜ) ਵਿਸ਼ੇਸ਼ ਸਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਕਮਿਸ਼ਨਰ ਨਗਰ ਨਿਗਮ ਆਸ਼ਿਕਾ ਜੈਨ, ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਕੁਲਦੀਪ ਨੰਦਾ, ਕਾਂਗਰਸ ਕਮੇਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਰਜਨੀਸ਼ ਟੰਡਨ ਆਦਿ ਮੌਜੂਦ ਸਨ |

ਬਹੁ-ਰੰਗ ਕਲਾ ਮੰਚ ਵਲੋਂ ''ਮੈ ਪੰਜਾਬ ਬੋਲਦਾ ਹਾਂ'' ਨੁਕੜ ਨਾਟਕ ਦਾ ਮੰਚਨ

ਹੁਸ਼ਿਆਰਪੁਰ, 28 ਸਤੰਬਰ (ਨਰਿੰਦਰ ਸਿੰਘ ਬੱਡਲਾ)- ਭਾਰਤ ਦੇ ਰੰਗ ਮੰਚ ਦੇ ਕਲਾਕਾਰਾਂ ਦੀ ਪ੍ਰਗਤੀਸ਼ੀਲ ਸੰਸਥਾ ''ਇਪਟਾ'' ਦੇ ਸੂਬਾ ਪ੍ਰਧਾਨ ਸੰਜੀਵਨ ਸਿੰਘ ਦੇ ਨਿਰਦੇਸ਼ ਅਨੁਸਾਰ ਬਹੁ-ਰੰਗ ਕਲਾ ਮੰਚ ਹੁਸ਼ਿਆਰਪੁਰ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਭਾਰਤ ...

ਪੂਰੀ ਖ਼ਬਰ »

ਅਰੋੜਾ ਨੇ ਭਗਵਾਨ ਪਰਸ਼ੂਰਾਮ ਚੌਂਕ ਲਈ ਬ੍ਰਾਹਮਣ ਸਭਾ ਨੂੰ ਦਿੱਤਾ 5 ਲੱਖ ਦਾ ਚੈੱਕ

ਹੁਸ਼ਿਆਰਪੁਰ, 28 ਸਤੰਬਰ (ਹਰਪ੍ਰੀਤ ਕੌਰ)-ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਚਹਿਰੀ ਰੋਡ 'ਤੇ ਭਗਵਾਨ ਪਰਸ਼ੂਰਾਮ ਜੀ ਦੇ ਚੌਂਕ ਦੇ ਨਿਰਮਾਣ ਲਈ ਸ੍ਰੀ ਬ੍ਰਾਹਮਣ ਸਭਾ ਪ੍ਰਗਤੀ ਦੇ ਅਹੁਦੇਦਾਰਾਂ ਨੂੰ 5 ਲੱਖ ਰੁਪਏ ਦਾ ਚੈੱਕ ਦਿੱਤਾ | ਅਰੋੜਾ ਨੇ ਕਿਹਾ ਕਿ ਹੁਣ ਤੱਕ ਚੌਕ ਲਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਸਾਈਕਲ 'ਤੇ ਘਰ ਨੂੰ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਛਾਉਣੀ ਕਲਾਂ ਦੇ ਵਾਸੀ ਪ੍ਰਗਟ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਦੇਵ ਰਾਜ ਆਪਣੇ ਸਾਈਕਲ 'ਤੇ ਘਰ ਨੂੰ ਜਾ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਵੱਖ-ਵੱਖ ਪੋਿਲੰਗ ਬੂਥਾਂ ਦੀ ਚੈਕਿੰਗ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਵਲੋਂ ਅੱਜ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਪੋਿਲੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀ ਦੋ ਰੋਜ਼ਾ ਮਾਪੇ-ਅਧਿਆਪਕ ਮਿਲਣੀ ਅੱਜ ਤੋਂ

ਹੁਸਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਮਾਪੇ-ਅਧਿਆਪਕ ਮਿਲਣੀਆਂ ਜਰੀਏ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਬਿਹਤਰੀਨ ਬਣਾਉਣ ਲਈ ਵਿਦਿਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ...

ਪੂਰੀ ਖ਼ਬਰ »

ਭਾਰਤ ਬੰਦ 'ਚ ਕਿਸਾਨਾਂ ਨੂੰ ਸ਼ਰਾਬ ਠੇਕੇਦਾਰਾਂ ਦਾ ਨਹੀਂ ਮਿਲਿਆ ਸਮਰਥਨ

ਤਲਵਾੜਾ, 28 ਸਤੰਬਰ (ਅ.ਪ)- ਕਾਲੇ ਖੇਤੀ ਕਾਨੂੰਨਾ ਦੇ ਖਿਲਾਫ ਇਕ ਸਾਲ ਤੋਂ ਕਿਸਾਨ ਸੜਕਾਂ 'ਤੇ ਬੈਠੇ ਹਨ, ਅੰਤਾਂ ਦੀ ਗਰਮੀ, ਕੜਕਦੀ ਠੰਡ, ਬਰਸਾਤ ਹਰ ਤਰ੍ਹਾਂ ਦਾ ਮੌਸਮ ਆਪਣੇ ਪਿੰਡੇ 'ਤੇ ਹੰਡਾ ਰਹੇ ਹਨ | ਇਸ ਅੰਦੋਲਨ ਵਿੱਚ 1000 ਦੇ ਕਰੀਬ ਕਿਸਾਨ ਕੁਰਬਾਨੀ ਦੇ ਚੁੱਕੇ ਹਨ ਉਥੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ 9 ਅਕਤੂਬਰ ਨੂੰ ਕਰਵਾਇਆ ਜਾਵੇਗਾ-ਅਜਵਿੰਦਰ ਸਿੰਘ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲੇ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 31ਵਾਂ ਅੰਤਰਰਾਸ਼ਟਰੀ ਕੀਰਤਨ ਦਰਬਾਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ 9 ਅਕਤੂਬਰ ਦਿਨ ਸ਼ਨੀਵਾਰ ਨੂੰ ...

ਪੂਰੀ ਖ਼ਬਰ »

ਰਿਆਤ ਬਾਹਰਾ ਸਕੂਲ ਐੱਫ.ਏ.ਪੀ. ਸਟੇਟ ਐਵਾਰਡ-2021 ਨਾਲ ਸਨਮਾਨਿਤ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਚੰਡੀਗੜ੍ਹ ਵਿਖੇ ਹੋਏ ਮੈਗਾ ਈਵੈਂਟਸ 'ਚ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਨੂੰ ਬੈਸਟ ਇੰਫਰਾਸਟਰਕਚਰ ਲਈ ਐੱਫ.ਏ.ਪੀ. ਸਟੇਟ ਐਵਾਰਡ-2021 ਨਾਲ ਸਨਮਾਨਿਤ ਕੀਤਾ ਗਿਆ | ਐੱਫ.ਏ.ਪੀ. (ਫੇਡਰੇਸ਼ਨ ...

ਪੂਰੀ ਖ਼ਬਰ »

ਨਿਰਮਲਾ ਸੰਤ ਮੰਡਲ ਪੰਜਾਬ ਵਲੋਂ ਕਿਸਾਨੀ ਸੰਘਰਸ਼ ਦੇ ਹੱਕ 'ਚ ਇਕੱਤਰਤਾ

ਹੁਸ਼ਿਆਰਪੁਰ, 28 ਸਤੰਬਰ (ਨਰਿੰਦਰ ਸਿੰਘ ਬੱਡਲਾ)- ਨਿਰਮਲਾ ਸੰਤ ਮੰਡਲ ਪੰਜਾਬ ਦੀ ਇੱਕਤਰਤਾ ਗੁਰਦੁਆਰਾ ਡੇੇਰਾ ਸੰਤਪੁਰੀ ਤਪ ਅਸਥਾਨ ਸੰਤ ਬਾਬਾ ਦੂਲਾ ਸਿੰਘ ਪਿੰਡ ਠੱਕਰਵਾਲ ਵਿਖੇ ਮੁੱਖ ਸੇਵਾਦਾਰ ਤੇ ਮੰਡਲ ਦੇ ਪ੍ਰਧਾਨ ਸੰਤ ਹਰਕਿਸ਼ਨ ਸਿੰਘ ਸੋਢੀ ਦੀ ਅਗਵਾਈ 'ਚ ਹੋਈ ...

ਪੂਰੀ ਖ਼ਬਰ »

ਲੋਕ ਭਾਜਪਾ ਨੂੰ ਦੇਸ਼ 'ਚੋਂ ਹੀ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਤਿਆਰ-ਖੁਣ ਖੁਣ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਵਲੋਂ ਲਾਚੋਵਾਲ ਵਿਖੇ ਲਗਾਇਆ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਕਿਸਾਨ ਆਗੂਆਂ ਗੁਰਦੀਪ ਸਿੰਘ ਖੁਣ ਖੁਣ, ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਮਿਆਰੀ ਤੇ ਸਾਫ਼-ਸੁਥਰੇ ਪਦਾਰਥਾਂ ਦੀ ਵਿਕਰੀ ਯਕੀਨੀ ਬਣਾਈ ਜਾਵੇ: ਡਾ. ਲਖਵੀਰ ਸਿੰਘ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਵਲੋਂ ਅੱਜ ਆਪਣੀ ਟੀਮ ਸਮੇਤ ਦੁਸੜਕਾ ਖੇਤਰ ਵਿਖੇ ਕਰਿਆਨਾ ਤੇ ਮਠਿਆਈ ਦੀਆਂ ਦੁਕਾਨਾਂ ਆਦਿ ਦੀ ਚੈਕਿੰਗ ਕਰਦਿਆਂ 14 ਸੈਂਪਲ ਭਰੇ ਗਏ ਤੇ 6 ਦੁਕਾਨਦਾਰਾਂ ਨੂੰ ਨੋਟਿਸ ਜਾਰੀ ...

ਪੂਰੀ ਖ਼ਬਰ »

ਅਰੋੜਾ ਤੇ ਹੋਰਨਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਭੇਟ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਨ ਮੌਕੇ ਨਗਰ ਸੁਧਾਰ ਟਰੱਸਟ ਵਲੋਂ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਦੀ ਅਗਵਾਈ 'ਚ ਸਥਾਨਕ ਫ਼ਤਿਹਗੜ੍ਹ ਚੌਂਕ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਅਤੇ ਸਾਬਕਾ ...

ਪੂਰੀ ਖ਼ਬਰ »

ਪਿੰਡ ਨੰਗਲ ਫ਼ਰੀਦ ਦੇ ਅਨੇਕਾਂ ਪਰਿਵਾਰ ਅਕਾਲੀ ਦਲ ਸੰਯੁਕਤ 'ਚ ਸ਼ਾਮਿਲ

ਚੌਲਾਂਗ, 28 ਸਤੰਬਰ (ਸੁਖਦੇਵ ਸਿੰਘ)- ਅੱਜ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਨੰਗਲ ਫ਼ਰੀਦ ਦੇ ਅਨੇਕਾਂ ਪਰਿਵਾਰ ਪੰਚ ਪ੍ਰੀਤਮ ਸਿੰਘ ਦੀ ਅਗਵਾਈ ਵਿਚ ਸਾਬਕਾ ਸਰਪੰਚ ਰੇਸ਼ਮ ਸਿੰਘ, ਪੰਚ ਸੁਰਜੀਤ ਕੌਰ, ਪੰਚ ਅਮਰੀਕ ...

ਪੂਰੀ ਖ਼ਬਰ »

'ਆਪ' ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਭੇਟ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਹ ਮੌਕੇ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹੀਦ-ਏ- ਆਜ਼ਮ ਭਗਤ ਸਿੰਘ ਦਾ ...

ਪੂਰੀ ਖ਼ਬਰ »

ਪਿੰ੍ਰ. ਹਰਭਜਨ ਸਿੰਘ ਸਪੋਰਟਿੰਗ ਕਲੱਬ ਵਲੋਂ ਫੁੱਟਬਾਲ ਮੈਚ ਕਰਵਾਇਆ

ਮਾਹਿਲਪੁਰ, 28 ਸਤੰਬਰ (ਰਜਿੰਦਰ ਸਿੰਘ)- ਪਿੰ੍ਰ. ਹਰਭਜਨ ਸਿੰਘ ਸਪੋਰਟਿੰਗ ਕਲੱਬ ਮਾਹਿਲਪੁਰ ਦੇ ਅਧੀਨ ਚੱਲ ਰਹੇ ਪਿੰਡ ਬਾੜੀਆਂ ਕਲਾਂ ਵਿਖੇ ਪਿੰ੍ਰ. ਹਰਭਜਨ ਸਿੰਘ ਫੁੱਟਬਾਲ ਟ੍ਰੇਨਿੰਗ ਸੈਂਟਰ ਦੀ ਟੀਮ ਤੇ ਜੀ.ਐਸ.ਐਸ.ਐਸ. ਮੇਘੋਵਾਲ ਦੁਆਬਾ ਦੇ ਖਿਡਾਰੀਆਂ ਦਾ ਫੁੱਟਬਾਲ ...

ਪੂਰੀ ਖ਼ਬਰ »

ਪਿੰਡ ਹਰਦੋਖੁੰਦਪੁਰ 'ਚ ਝੰਡੀ ਦੀ ਕੁਸ਼ਤੀ ਮੋਨੂੰ ਪਹਿਲਵਾਨ ਦੇ ਨਾਂਅ ਰਹੀ

ਭੰਗਾਲਾ, 28 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)- ਪਿੰਡ ਹਰਦੋਖੁੰਦਪੁਰ ਵਿਖੇ ਹੋਏ 13ਵੇਂ ਸਲਾਨਾ ਛਿੰਝ ਮੇਲੇ ਵਿਚ 150 ਤੋਂ ਵੱਧ ਕੁਸ਼ਤੀਆਂ ਕਰਵਾਈਆਂ ਗਈਆਂ, ਜਿਸ 'ਚ ਝੰਡੀ ਦੀ ਕੁਸ਼ਤੀ ਮੋਨੂੰ ਦਿੱਲੀ ਅਤੇ ਪ੍ਰਦੀਪ ਸਪਲੈਂਡਰ ਵਿਚਕਾਰ ਹੋਈ ਅਤੇ ਇਸ ਰੋਮਾਂਚਕ ਮੁਕਾਬਲੇ ...

ਪੂਰੀ ਖ਼ਬਰ »

ਪਿੰਡ ਛੌੜੀਆ ਦਾ ਛਿੰਝ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ

ਪੱਸੀ ਕੰਢੀ, 28 ਸਤੰਬਰ (ਜਗਤਾਰ ਸਿੰਘ ਰਜਪਾਲਮਾ)- ਪਿੰਡ ਛੌੜੀਆ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਛਿੰਝ ਮੇਲਾ ਧੂਮ-ਧਾਮ ਨਾਲ ਕਰਵਾਇਆ ਗਿਆ | ਇਸ ਛਿੰਝ ਮੇਲੇ ਵਿਚ ਰਾਸ਼ਟਰੀ ਤੇ ਅੰਤਰਰਾਸ਼ਟਰੀ ਪਹਿਲਵਾਨਾਂ ਨੇ ਅਖਾੜੇ ਅੰਦਰ ਆਪਣੀ ਕੁਸ਼ਤੀ ਦੇ ਜੌਹਰ ਵਿਖਾਏ | ਇਸ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ 'ਤੇ ਬੀਬੀਆਂ ਨੇ ਕੱਢੀ ਰੋਸ ਰੈਲੀ

ਘੋਗਰਾ, 28 ਸਤੰਬਰ (ਆਰ. ਐੱਸ. ਸਲਾਰੀਆ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲੈ ਕੇ ਪਿੰਡ ਹਲੇੜ ਦੀਆਂ ਬੀਬੀਆਂ ਵਲੋਂ ਰੋਸ ਰੈਲੀ ਕੀਤੀ ਗਈ | ਇਸ ਮੌਕੇ 'ਤੇ ਸਰਪੰਚ ਕੁਲਵਿੰਦਰ ਕੌਰ, ਗੁਰਬਚਨ ਕੌਰ, ਗੁਰਦੇਵ ਕੌਰ ਨੇ ...

ਪੂਰੀ ਖ਼ਬਰ »

ਹਿੰਦੂ ਤੇ ਵਾਲਮੀਕਿ ਸਮਾਜ ਭਾਈਚਾਰੇ ਵਲੋਂ ਫ਼ਿਲਮ 'ਭਵਾਈ' ਰੋਕਣ ਸਬੰਧੀ ਥਾਣਾ ਮੁਖੀ ਨੂੰ ਮੰਗ ਪੱਤਰ

ਮਾਹਿਲਪੁਰ, 28 ਸਤੰਬਰ (ਰਜਿੰਦਰ ਸਿੰਘ)-ਇੱਕ ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਭਵਾਈ 'ਚ ਸੀਤਾ ਮਾਤਾ ਅਤੇ ਰਾਵਣ ਦਾ ਰੋਲ ਅਦਾ ਕਰਨ ਵਾਲੇ ਕਲਾਕਾਰਾਂ ਦਾ ਅਫੇਅਰ ਦਿਖਾ ਕੇ ਸਮੁੱਚੇ ਹਿੰਦੂ ਤੇ ਵਾਲਮੀਕਿ ਸਮਾਜ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਫ਼ਿਲਮ ...

ਪੂਰੀ ਖ਼ਬਰ »

ਜੀਓ ਰਿਲਾਇੰਸ ਦਫ਼ਤਰ ਬਾਹਰ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ

ਹੁਸ਼ਿਆਰਪੁਰ, 28 ਸਤੰਬਰ (ਹਰਪ੍ਰੀਤ ਕੌਰ)-ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸਥਾਨਕ ਜੀਓ ਰਿਲਾਇੰਸ ਦਫ਼ਤਰ ਦੇ ਬਾਹਰ ਚੱਲ ਰਿਹਾ ਧਰਨਾ ਲਗਾਤਾਰ ਜਾਰੀ ਹੈ | ਅੱਜ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਊਨਾ ਰੋਡ, ਹੁਸ਼ਿਆਰਪੁਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਦੇ ਡਾਇਰੈਕਟਰ ਉਰਮਿਲ ਸੂਦ ਦੀ ਅਗਵਾਈ 'ਚ ਸਮੂਹ ਸਟਾਫ਼ ਨੇ ਸ਼ਹੀਦ-ਏ-ਆਜ਼ਮ ਸਰਦਾਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਖ਼ੂਨਦਾਨ ਕੈਂਪ ਲਗਾਇਆ

ਚੱਬੇਵਾਲ, 28 ਸਤੰਬਰ (ਥਿਆੜਾ)-ਕੰਢੀ ਕਿਰਸਾਨ ਯੂਨੀਅਨ ਪੰਜਾਬ ਵਲੋਂ ਪ©ਧਾਨ ਕੁਲਜਿੰਦਰ ਸਿੰਘ ਘੁੰਮਣ ਦੀ ਅਗਵਾਈ ਵਿਚ ਟੋਲ ਪਲਾਜ਼ਾ ਨੰਗਲ ਸ਼ਹੀਦਾਂ ਵਿਖੇ ਸ਼ਹੀਦ-ਏ-ਆਜਮ ਸ: ਭਗਤ ਸਿੰਘ ਦੇ ਜਨਮ ਦਿਨ ਮੌਕੇ ਕਿਸਾਨੀ ਨੂੰ ਸਮਰਪਤਿ ਖ਼ੂਨਦਾਨ ਕੈਂਪ ਭਾਈ ਘਨਈਆ ਜੀ ...

ਪੂਰੀ ਖ਼ਬਰ »

ਸਕੂਲ 'ਚੋਂ ਕੀਮਤੀ ਸਾਮਾਨ ਚੋਰੀ

ਨਸਰਾਲਾ, 28 ਸਤੰਬਰ (ਸਤਵੰਤ ਸਿੰਘ ਥਿਆੜਾ)-ਪਿੰਡ ਜਾਦੂਜੰਡਾ ਦੇ ਸਰਕਾਰੀ ਸਕੂਲ ਵਿਖੇ ਰਾਤ ਅਣਪਛਾਤਿਆਂ ਵਲੋਂ ਕਮਰਿਆਂ ਦੀਆਂ ਤਾਕੀਆਂ ਤੋੜ ਕੇ ਅੰਦਰੋਂ ਕੀਮਤੀ ਸਾਮਾਨ ਚੋਰੀ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਸਿਕੰਦਰ ਕੁਮਾਰ, ਗਗਨਦੀਪ ਸਿੰਘ ਤੇ ਸਕੂਲ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਮੁਕੇਰੀਆਂ, 28 ਸਤੰਬਰ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਦੇ ਇਤਿਹਾਸ ਵਿਭਾਗ, ਐਨ.ਐੱਸ.ਐੱਸ., ਰੈੱਡ ਰਿਬਨ ਕਲੱਬ ਅਤੇ ਯੂਥ ਕਲੱਬ ਨੇ ਆਪਸੀ ਸਹਿਯੋਗ ਨਾਲ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ | ਭਾਰਤੀ ਸੁਤੰਤਰਤਾ ਅੰਦੋਲਨ ਦੇ ਮਹਾਨ ਕ੍ਰਾਂਤੀਕਾਰੀ ...

ਪੂਰੀ ਖ਼ਬਰ »

ਹਿੰਦੂ ਸੰਗਠਨਾਂ ਨੇ ਰਾਵਨ ਲੀਲ੍ਹਾ ਫ਼ਿਲਮ ਦੇ ਪੋਸਟਰ ਸਾੜ ਕੇ ਕੀਤਾ ਪ੍ਰਦਰਸ਼ਨ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਭਗਵਾਨ ਪਰਸ਼ੂਰਾਮ ਸੈਨਾ ਦੇ ਸੂਬਾ ਪ੍ਰਧਾਨ ਆਸ਼ੂਤੋਸ਼ ਸ਼ਰਮਾ ਦੀ ਅਗਵਾਈ 'ਚ ਹਿੰਦੂ ਸੰਗਠਨਾਂ ਵਲੋਂ ਸਥਾਨਕ ਨਵੀਂ ਆਬਾਦੀ ਤੋਂ ਘੰਟਾ ਘਰ ਤੱਕ ਰੋਸ ਮਾਰਚ ਕੱਢ ਕੇ ਰਾਵਨ ਲੀਲ੍ਹਾ ਫ਼ਿਲਮ ਦੇ ਪੋਸਟਰ ਫੂਕ ਕੇ ਪ੍ਰਦਰਸ਼ਨ ...

ਪੂਰੀ ਖ਼ਬਰ »

ਕੇਂਦਰੀ ਜ਼ਿਲ੍ਹਾ ਜੇਲ੍ਹ 'ਚ ਬੰਦ ਨਸ਼ੇ ਦੇ ਆਦੀ ਕੈਦੀਆਂ ਲਈ ਲਗਾਇਆ ਸੈਮੀਨਾਰ

ਹੁਸ਼ਿਆਰਪੁਰ 28 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਸਰਜਨ ਡਾ. ਰਣਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੇਂਦਰੀ ਜੇਲ੍ਹ 'ਚ ਸਥਾਪਤ ਔਠ ਕਲੀਨਿਕ (ਡਰੱਗ ਡੀ-ਐਡੀਕਸ਼ਨ ਸੈਂਟਰ) ਵਿਖੇ ਜੇਲ੍ਹ ਅੰਦਰ ਬੰਦ ਕੈਦੀਆਂ ਜੋ ਨਸ਼ੇ ਦੇ ਆਦੀ ਹਨ, ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)- ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਪਿ੍ੰਸੀਪਲ ਡਾ. ਜਸਵਿੰਦਰ ਸਿੰਘ ਦੀ ਅਗਵਾਈ 'ਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ ਇਸ ਅਧੀਨ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ: ਵਿਜੇ ਕੁਮਾਰ ਦੇ ਸਹਿਯੋਗ ਨਾਲ ਆਨਲਾਈਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਐਮਾਂ ਮਾਂਗਟ, 28 ਸਤੰਬਰ (ਗੁਰਾਇਆ)- ਅੱਜ ਨਵਯੁਗ ਯੂਥ ਸੇਵਾ ਸੁਸਾਇਟੀ ਵਲੋਂ ਪੰਜਾਬ ਵਾਈਸ ਪ੍ਰਧਾਨ ਅਮੀਰ ਸ਼ਰਮਾ ਦੇ ਗ੍ਰਹਿ ਪਿੰਡ ਉਮਰਪੁਰ ਵਿਖੇ ਸ਼ਹੀਦ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਅਮੀਰ ਸ਼ਰਮਾ ਨੇ ਸੰਬੋਧਨ ਕਰਦੇ ਹੋਏ ਕਿਹਾ ਅੱਜ ...

ਪੂਰੀ ਖ਼ਬਰ »

ਚੱਬੇਵਾਲ ਵਿਖੇ ਹਲਕਾ ਵਿਧਾਇਕ ਤੇ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਫੂਕਿਆ

ਚੱਬੇਵਾਲ, 28 ਸਤੰਬਰ (ਥਿਆੜਾ)-ਹਲਕਾ ਚੱਬੇਵਾਲ 'ਚ ਬੇਲਗ਼ਾਮ ਰੇਤ ਮਾਫ਼ੀਆ, ਵਧ ਰਹੀਆਂ ਚੋਰੀਆਂ ਤੇ ਚਿੱਟੇ ਦੇ ਹੋ ਰਹੇ ਵਪਾਰ ਦੇ ਖ਼ਿਲਾਫ਼ ਸ਼©ੋਮਣੀ ਅਕਾਲੀ ਦਲ ਦੇ ਸਰਕਲ ਪ©ਧਾਨ ਜਥੇ. ਨਿਰਮਲ ਸਿੰਘ ਭੀਲੋਵਾਲ ਤੇ ਬਜਰੰਗ ਦਲ ਹਿੰਦੁਸਤਾਨ ਦੇ ਰਾਸ਼ਟਰੀ ਪ©ਧਾਨ ਜੇ.ਕੇ. ...

ਪੂਰੀ ਖ਼ਬਰ »

ਬਾਬਾ ਜਵਾਹਰ ਦਾਸ ਸੂਸਾਂ ਵਾਲਿਆਂ ਦੀ ਬਰਸੀ ਮੌਕੇ ਸਮਾਗਮ

ਸ਼ਾਮਚੁਰਾਸੀ, 28 ਸਤੰਬਰ (ਗੁਰਮੀਤ ਸਿੰਘ ਖਾਨਪੁਰੀ)-ਡੇਰਾ ਬਾਬਾ ਜਵਾਹਰ ਦਾਸ ਪਿੰਡ ਸੂਸਾਂ ਵਿਖੇ ਮੁੱਖ ਸੇਵਾਦਾਰ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ ਦੇ ਪ੍ਰਬੰਧਾਂ ਹੇਠ ਬਾਬਾ ਜਵਾਹਰ ਦਾਸ ਜੀ ਦੀ 102ਵੀਂ ਬਰਸੀ ਸਬੰਧੀ ਧਾਰਮਿਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਅੱਠ ਦਿਨਾਂ ਨਾਮ ਅਭਿਆਸ ਕਮਾਈ ਸਮਾਗਮ ਸਬੰਧੀ ਮੀਟਿੰਗ

ਗੜ੍ਹਦੀਵਾਲਾ, 28 ਸਤੰਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਵਿਖੇ ਹਰ ਸਾਲ ਕਰਵਾਏ ਜਾ ਰਹੇ ਅੱਠ ਦਿਨਾਂ ਨਾਮ ਅਭਿਆਸ ਕਮਾਈ ਸਮਾਗਮ ਸਬੰਧੀ ਸੰਤ ਸੇਵਾ ਸਿੰਘ ਦੀ ਪ੍ਰਧਾਨਗੀ ਹੇਠ ਇਲਾਕੇ ਦੇ ਸਮੂਹ ਸੇਵਾਦਾਰਾਂ ਦੀ ਵਿਸ਼ੇਸ਼ ਮੀਟਿੰਗ ਹੋਈ ਜਿਸ ਦੌਰਾਨ ਸਮਾਗਮ ਨੂੰ ...

ਪੂਰੀ ਖ਼ਬਰ »

ਡੀ. ਏ. ਵੀ. ਬੀ. ਐੱਡ. ਕਾਲਜ ਦਾ ਮੈਗਜ਼ੀਨ 'ਸ਼ਿਕਸ਼ੋਦਯਾ 2020-21' ਜਾਰੀ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਤੇ ਸਕੱਤਰ (ਰਿਟਾ.ਪਿ੍ੰਸੀਪਲ) ਡੀ. ਐੱਲ. ਆਨੰਦ ਦੇ ਮਾਰਗ ਦਰਸ਼ਨ 'ਚ ਚੱਲ ਰਹੀ ਸੰਸਥਾ ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਦਾ ਸਾਲਾਨਾ ...

ਪੂਰੀ ਖ਼ਬਰ »

ਕਲਸਾ ਵਿਖੇ ਕੀਰਤਨ ਸਮਾਗਮ ਕਰਵਾਇਆ

ਐਮਾਂ ਮਾਂਗਟ, 28 ਸਤੰਬਰ (ਭੰਮਰਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਬੁੱਢਾ ਜੀ ਸਭਾ ਮੁਕੇਰੀਆਂ ਦਿਹਾਤੀ ਵਲੋਂ ਪਿੰਡ ਕਲਸਾ ਵਿਖੇ ਕੀਰਤਨ ਸਮਾਗਮ ਪਿੰਡ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ | ਇਸ ਸਮਾਗਮ ...

ਪੂਰੀ ਖ਼ਬਰ »

ਸਟੇਟ ਐਵਾਰਡ ਟੂ ਫਿਜ਼ੀਕਲੀ ਹੈਾਡੀਕੈਪਡ 2021-22 ਲਈ ਬਿਨੈ ਪੱਤਰ 10 ਤੱਕ ਜਮ੍ਹਾਂ ਕਰਵਾਏ ਜਾਣ-ਗੌਤਮ

ਹੁਸ਼ਿਆਰਪੁਰ, 28 ਸਤੰਬਰ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਜਿਨ੍ਹਾਂ ਵਲੋਂ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਪਿਕਅਪ ਪਲਟੀ

ਤਲਵਾੜਾ, 28 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਇੱਥੇ ਇਕ ਮਹਿੰਦਰਾ ਪਿਕਅੱਪ ਗੱਡੀ ਦੇ ਬੇਕਾਬੁ ਹੋ ਕੇ ਪਲਟ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੱਡੀ ਨੰਬਰ ਪੀ ਬੀ 07 ਬੀ ਆਰ 2543 ਰਾਮਗੜ੍ਹ ਤੋਂ ਹਾਜੀਪੁਰ ਵੱਲ ਜਾ ਰਹੀ ਸੀ ਅਤੇ ਤਲਵਾੜਾ ਦੇ ਸਬਜ਼ੀ ਮੰਡੀ ...

ਪੂਰੀ ਖ਼ਬਰ »

ਰੋਟਰੀ ਕਲੱਬ ਗੜ੍ਹਸ਼ੰਕਰ ਦਾ ਤਾਜਪੋਸ਼ੀ ਸਮਾਗਮ ਕਰਵਾਇਆ

ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਸਮਾਜ ਸੇਵਾ ਲਈ ਕਾਰਜਸ਼ੀਲ ਰੋਟਰੀ ਕਲੱਬ ਗੜ੍ਹਸ਼ੰਕਰ ਵਲੋਂ ਇੱਥੇ ਹੋਟਲ ਪਿੰਕ ਰੋਜ਼ ਵਿਖੇ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਾਲ 2021-22 ਲਈ ਪ੍ਰਧਾਨ ਅਸ਼ੋਕ ਸੋਬਤੀ ਤੇ ਸੈਕਟਰੀ ਡਾ. ਹਰਵਿੰਦਰ ਸਿੰਘ ਬਾਠ ਵਲੋਂ ਆਪਣੇ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਸਬੰਧੀ ਸਮਾਗਮ

ਮਿਆਣੀ, 28 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਸਰ ਮਾਰਸ਼ਲ ਐਜੂਕੇਸ਼ਨਲ ਸੁਸਾਇਟੀ ਅਧੀਨ ਚੱਲਦੇ ਵਿੱਦਿਅਕ ਅਦਾਰੇ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਸੰਬੰਧੀ ਸਮਾਗਮ ਕਰਵਾਇਆ ਗਿਆ | ਸਕੂਲ ਪ੍ਰਬੰਧਕ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਔਲਖ ਦੀ ਅਗਵਾਈ 'ਚ ਨੌਜਵਾਨ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

ਟਾਂਡਾ ਉੜਮੁੜ, 28 ਸਤੰਬਰ (ਕੁਲਬੀਰ ਸਿੰਘ ਗੁਰਾਇਆ)- ਹਲਕਾ ਟਾਂਡਾ ਉੜਮੁੜ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਮਜ਼ਬੂਤੀ ਮਿਲੀ ਜਦੋਂ ਪਾਰਟੀ ਦੇ ਕਿਸਾਨ ਵਿੰਗ ਪੰਜਾਬ ਦੇ ਸੰਯੁਕਤ ਸਕੱਤਰ ਹਰਮੀਤ ਸਿੰਘ ਔਲਖ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਦੇ ਨੌਜਵਾਨ ਆਮ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਸਬੰਧੀ ਸਮਾਗਮ

ਦਸੂਹਾ, 28 ਸਤੰਬਰ (ਭੁੱਲਰ)- ਅੱਜ ਭਾਰਤੀਆ ਮਜ਼ਦੂਰ ਸੰਘ ਵੱਲੋਂ ਸਹੀਦੇ ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਦੀ ਤਸਵੀਰ 'ਤੇ ਫ਼ੁਲ ਮਾਲਾ ਭੇਟ ਕੀਤੀਆਂ ਗਈਆਂ | ਇਸ ਮੌਕੇ ਕਾਮਰੇਡ ਵਿਜੇ ਕੁਮਾਰ ਸ਼ਰਮਾ ਨੇ ਕਿਹਾ ਕਿ ਸ਼ਹੀਦ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਗ਼ਰੀਬ ਅੰਨ ਯੋਜਨਾ ਪਿੰਡ ਵਾਸੀਆਂ ਲਈ ਬਣੀ ਸਮੱਸਿਆ ਦਾ ਕਾਰਨ

ਰਾਮਗੜ੍ਹ ਸੀਕਰੀ, 28 ਸਤੰਬਰ (ਕਟੋਚ)-ਪ੍ਰਧਾਨ ਮੰਤਰੀ ਗ਼ਰੀਬ ਅੰਨ ਯੋਜਨਾ ਪਿੰਡ ਧਰਮਪੁਰ ਦੇਵੀ ਨਿਵਾਸੀਆਂ ਲਈ ਇਕ ਬਹੁਤ ਵੱਡੀ ਸਮੱਸਿਆ ਦਾ ਕਾਰਨ ਬਣੀ ਹੋਈ ਹੈ | ਬਲਾਕ ਤਲਵਾੜਾ ਦੇ ਨੀਮ ਪਹਾੜੀ ਇਲਾਕੇ 'ਚ ਸਥਿਤ ਇਸ ਪਿੰਡ ਵਿਚ ਕਿਸੇ ਵੀ ਮੋਬਾਈਲ ਕੰਪਨੀ ਦਾ ਨੈੱਟਵਰਕ ...

ਪੂਰੀ ਖ਼ਬਰ »

ਲਾਲੀ ਬਾਜਵਾ ਵਲੋਂ ਬਸਪਾ-ਅਕਾਲੀ ਦਲ ਦੇ ਸਾਂਝੇ ਉਮੀਦਵਾਰ ਪਰਹਾਰ ਦਾ ਸਨਮਾਨ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ 30 ਸਾਲਾਂ ਦੌਰਾਨ ਜੋ ਵੀ ਹੁਕਮ ਦਿੱਤਾ ਗਿਆ ਅਸੀਂ ਉਸ 'ਤੇ ਹਰ ਪਲ ਪਹਿਰਾ ਦਿੱਤਾ ਤੇ ਆਉਣ ਵਾਲੇ ਸਮੇਂ ਵਿਚ ਵੀ ਉਨ੍ਹਾਂ ਦਾ ਹੁਕਮ ਸਿਰ ਮੱਥੇ ਰਹੇਗਾ | ...

ਪੂਰੀ ਖ਼ਬਰ »

ਜੁਆਇੰਟ ਕੈਂਪਸ ਡਰਾਈਵ 'ਚ ਮਾਡਰਨ ਕਾਲਜ ਦੇ 10 ਵਿਦਿਆਰਥੀਆਂ ਨੂੰ ਮਿਲੀ ਨੌਕਰੀ

ਭੰਗਾਲਾ, 28 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)- ਬੀਤੇ ਦਿਨੀਂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਪਠਾਨਕੋਟ ਵਿਖੇ ਜੁਆਇੰਟ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਬਹੁਤ ਸਾਰੀਆਂ ਮਲਟੀ ਨੈਸ਼ਨਲ ਕੰਪਨੀਆਂ ਨੇ ਸ਼ਿਰਕਤ ...

ਪੂਰੀ ਖ਼ਬਰ »

ਰੋਟਰੀ ਆਈ ਬੈਂਕ ਤੇ ਕੋਰਨੀਅਲ ਟਰਾਂਸਪਲਾਂਟ ਸੁਸਾਇਟੀ ਵੱਲੋਂ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਸਨਮਾਨਿਤ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਅਤੇ ਸਕੱਤਰ (ਰਿਟਾ. ਪਿ੍ੰਸੀਪਲ) ਡੀ. ਐੱਲ. ਆਨੰਦ ਦੇ ਮਾਰਗ ਦਰਸ਼ਨ 'ਚ ਚੱਲ ਰਹੀ ਸੰਸਥਾ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਨੂੰ ਰੋਟਰੀ ਆਈ ...

ਪੂਰੀ ਖ਼ਬਰ »

ਆਪਣੇ ਅਮੀਰ ਵਿਰਸੇ ਤੇ ਸਾਹਿਤ ਨਾਲ ਜੁੜਨ ਲਈ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨਾ ਅਤਿ ਜ਼ਰੂਰੀ - ਬਿੱਕਾ ਚੀਮਾ

ਦਸੂਹਾ, 28 ਸਤੰਬਰ (ਭੁੱਲਰ)- ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਈ ਪਲਾਨਟਸ ਆਈਲੈੱਟਸ ਅਕੈਡਮੀ ਅਤੇ ਯੂਨੀਵਰਸਲ ਇਨਫੋਟੈੱਕ ਦਸੂਹਾ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ ਕਦਮ ਹੈ | ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪੀ ਏ ਸੀ ਮੈਂਬਰ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੂੰ ਨਿਯੁਕਤੀ ਪੱਤਰ ਦਿਵਾਉਣ ਸਬੰਧੀ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਸਰਦਾਰੀ ਲਾਲ ਸ਼ਰਮਾ ਪ੍ਰਧਾਨ ਪੰਜਾਬ ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ ਮੌਤ ਦੇ ਕੇਸ ਸਬੰਧੀ ਸਫ਼ਾਈ ਸੇਵਕ ਮੁਲਾਜ਼ਮ ਨੂੰ ਨਿਯੁਕਤੀ ਪੱਤਰ ਦਿਵਾਉਣ ਲਈ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਮੀਟਿੰਗ ਕੀਤੀ ਗਈ ਜਿਸ ਦੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਧਰਨਾ ਸ਼ੁਰੂ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ 2 ਦਿਨ ਲਈ ਪੱਕਾ ਧਰਨਾ ਲਗਾ ਕੇ ਜਿੱਥੇ ਕੇਂਦਰ ਤੇ ਸੂਬਾ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ ਉਥੇ ਸੰਘਰਸ਼ ਨੂੰ ੂ ਹੋਰ ਤੇਜ਼ ਕਰਨ ਦਾ ...

ਪੂਰੀ ਖ਼ਬਰ »

ਭਾਜਪਾ ਨੇ ਅਮਰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਮੁਕੇਰੀਆਂ, 28 ਸਤੰਬਰ (ਰਾਮਗੜ੍ਹੀਆ)- ਭਾਰਤੀ ਜਨਤਾ ਪਾਰਟੀ ਮੰਡਲ ਮੁਕੇਰੀਆਂ ਨੇ ਮੰਡਲ ਪ੍ਰਧਾਨ ਨੀਰਜ ਸਾਹਨੀ ਬੰਟੀ ਦੀ ਪ੍ਰਧਾਨਗੀ ਹੇਠ ਭਾਰਤ ਦੇ ਆਜ਼ਾਦੀ ਸੰਗਰਾਮ ਵਿਚ ਕੁਰਬਾਨੀ ਦੇਣ ਵਾਲੇ ਸ਼ਹੀਦੇ ਆਜ਼ਮ ਭਗਤ ਸਿੰਘ ਦਾ 114ਵਾਂ ਜਨਮ ਦਿਵਸ ਮਨਾਇਆ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਇਕਬਾਲਪ੍ਰੀਤ ਸਿੰਘ ਦੇ ਡੀ. ਜੀ. ਪੀ. ਬਣਨ 'ਤੇ ਲੱਡੂ ਵੰਡੇ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ਦੇ ਪਿੰਡ ਖੁੱਡਾ ਦੇ ਰਹਿਣ ਵਾਲੇ ਪੁਲਿਸ ਅਧਿਕਾਰੀ ਇਕਬਾਲਪ੍ਰੀਤ ਸਿੰਘ ਦੇ ਬਤੌਰ ਡੀ. ਜੀ. ਪੀ. ਪਦਉਨਤ ਹੋਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ | ਹੁਸ਼ਿਆਰਪੁਰ ਦੇ ਟੈਗੋਰ ...

ਪੂਰੀ ਖ਼ਬਰ »

ਗੱਠਜੋੜ ਦੇ ਸਾਂਝੇ ਉਮੀਦਵਾਰ ਸੰਧਰ ਦੇ ਹੱਕ 'ਚ ਹੋਈ ਇਕੱਤਰਤਾ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਮਿੱਠੇਵਾਲ ਚੌਂਕ ਵਿਖੇ ਇੰਜੀ: ਮਹਿੰਦਰ ਸਿੰਘ ਸੰਧਰ ਦੇ ਹੱਕ 'ਚ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਭੁਪਿੰਦਰ ਸਿੰਘ ਦੀ ਅਗਵਾਈ 'ਚ ਹੋਈ | ਇਸ ਮੌਕੇ ਹਰਪ੍ਰੀਤ ਸਿੰਘ ਮਿੱਠੇਵਾਲ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਰਾਮਦਾਸੀਆ ਸਿੱਖ ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ

ਟਾਂਡਾ ਉੜਮੁੜ, 28 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਰਾਮਦਾਸੀਆ ਸਿੱਖ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਹੈ | ਇਹ ਗੱਲ ਵਿਸ਼ਵ ਰਾਮਦਾਸੀਆ ਸਿੱਖ ਵੈੱਲਫੇਅਰ ਕੌਂਸਲ ਦੇ ਕੌਮੀ ਪ੍ਰਧਾਨ ਲਖਵੀਰ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਦਿੱਤਾ ਮੰਗ ਪੱਤਰ

ਹੁਸ਼ਿਆਰਪੁਰ, 28 ਸਤੰਬਰ (ਹਰਪ੍ਰੀਤ ਕੌਰ)-ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਬਹਿਬਲ ਕਲਾਂ ਕੋਟਕਪੁਰਾ ਗੋਲੀ ਕਾਂਡ ਦਾ ਇਨਸਾਫ਼ ਲੈਣ ਲਈ ਸ਼੍ਰੋਮਣੀ ਅਕਾਲੀ ਦਲ (ਅ) ਦਾ ਇਕ ਵਫ਼ਦ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪਲਵਿੰਦਰ ਸਿੰਘ ਘੁੰਮਣ ਨੂੰ ਮਿਲਿਆ ਅਤੇ ਮੰਗ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28702 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1662 ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਐਲੂਮਨੀ ਐਸੋਸੀਏਸ਼ਨ ਲਈ 3 ਲੱਖ ਦਾ ਚੈੱਕ ਭੇਟ

ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਵੱਲੋਂ ਕਾਲਜ ਦੇ ਵਿਕਾਸ ਵਾਸਤੇ ਕਾਲਜ ਦੀ ਐਲੂਮਨੀ ਐਸੋਸੀਏਸ਼ਨ ਲਈ 3 ਲੱਖ ਦੀ ਸਹਾਇਤਾ ਰਾਸ਼ੀ ਦਾ ਯੋਗਦਾਨ ਪਾਇਆ ਗਿਆ | ਕਾਲਜ ਐਲੂਮਨੀ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਸ਼ੂਗਰ ਮਿੱਲ ਵਲੋਂ ਸਕੂਲਾਂ ਦੇ ਨਵੀਨੀਕਰਨ ਲਈ ਦੋ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਟ

ਦਸੂਹਾ, 28 ਸਤੰਬਰ (ਭੁੱਲਰ)- ਅੱਜ ਏ. ਬੀ. ਸ਼ੂਗਰ ਮਿੱਲ ਰੰਧਾਵਾ ਵਲੋਂ ਐਮ. ਡੀ. ਰਜਿੰਦਰ ਸਿੰਘ ਚੱਢਾ ਦੀ ਅਗਵਾਈ ਹੇਠ ਸਰਕਾਰੀ ਸਕੂਲ ਬੇਰਛਾ ਦੀ ਇਮਾਰਤ ਦੇ ਨਵੀਨੀਕਰਨ ਲਈ ਦੋ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ | ਇਸ ਮੌਕੇ ਮਿੱਲ ਦੇ ਪ੍ਰਧਾਨ ਬਲਵੰਤ ਸਿੰਘ ...

ਪੂਰੀ ਖ਼ਬਰ »

ਕੈਪਟਨ ਕਸ਼ਮੀਰਾ ਸਿੰਘ ਨਹੀਂ ਰਹੇ

ਘੋਗਰਾ, 28 ਸਤੰਬਰ (ਆਰ. ਐੱਸ. ਸਲਾਰੀਆ)- ਸਮਾਜ ਸੇਵੀ ਕੈਪਟਨ ਕਸ਼ਮੀਰਾ ਸਿੰਘ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਜੋ ਬੀਤੀ ਦਿਨ ਦਿਲ ਦੀ ਗਤੀ ਰੁਕ ਜਾਣ ਕਰਕੇ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਘੋਗਰਾ ਦੇ ਸ਼ਮਸ਼ਾਨ ਘਰ ਵਿਖੇ ਧਾਰਮਿਕ ਰੀਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX