ਤਾਜਾ ਖ਼ਬਰਾਂ


ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਨੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  1 day ago
ਲੁਧਿਆਣਾ 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ..
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਮਲੇਰਕੋਟਲਾ ’ਚ ਐੱਫ.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 23 ਜਨਵਰੀ- ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 153ਏ ਤਹਿਤ ਮਲੇਰਕੋਟਲਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ...
ਵਿਜੈਇੰਦਰ ਸਿੰਗਲਾ ਜਿੰਨਾ ਭ੍ਰਿਸ਼ਟਾਚਾਰ ਪੰਜਾਬ 'ਚ ਕਿਸੇ ਨੇ ਨਹੀਂ ਕੀਤਾ- ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਸਭ ਤੋਂ ਵੱਧ ਭ੍ਰਿਸ਼ਟਾਚਾਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 14 ਅੱਸੂ ਸੰਮਤ 553

ਅੰਮ੍ਰਿਤਸਰ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 12 ਜ਼ਿਲਿ੍ਹਆਂ ਦੇ ਡੀ. ਸੀ. ਦਫ਼ਤਰਾਂ ਅੱਗੇ ਪੱਕਾ ਮੋਰਚਾ ਸ਼ੁਰੂ

ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਹੇਠ ਅੱਜ ਸੂਬੇ ਦੇ ਵੱਖ-ਵੱਖ 12 ਜ਼ਿਲਿ੍ਹਆਂ 'ਚ ਡੀ. ਸੀ. ਦਫ਼ਤਰਾਂ ਸਾਹਮਣੇ ਪੱਕਾ ਮੋਰਚਾ ਸ਼ੁਰੂ ਕੀਤਾ ਗਿਆ | ਜਿਸ 'ਚ ਸ਼ਾਮਿਲ ਹੋਈਆਂ ਬੀਬੀਆਂ, ਕਿਸਾਨਾਂ, ਮਜ਼ਦੂਰਾਂ ਦੇ ਵਿਸ਼ਾਲ ਇਕੱਠ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਾਮਰਾਜ ਖ਼ਿਲਾਫ਼ ਇਸ ਘੋਲ ਨੂੰ ਹੋਰ ਤੇਜ ਕਰਨ ਦਾ ਅਹਿਦ ਲਿਆ | ਉਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਨ ਹਿੱਤ 29 ਸਤੰਬਰ ਨੂੰ 2 ਵਜੇ ਚੰਡੀਗੜ੍ਹ ਵਿਖੇ ਮੀਟਿੰਗ ਤੈਅ ਕੀਤੀ ਗਈ ਜਿਸ 'ਚ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਜਥੇਬੰਦੀ ਦੇ ਆਗੂਆਂ ਨਾਲ ਗੱਲਬਾਤ ਕਰਨਗੇ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ, ਜਰਮਨਜੀਤ ਸਿੰਘ ਬੰਡਾਲਾ, ਰੁਪਿੰਦਰ ਕੌਰ ਅਬਦਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਮੋਰਚਾ ਏ. ਪੀ. ਐਮ. ਸੀ. ਐਕਟ 'ਚ ਕੀਤੀਆਂ ਸੋਧਾਂ ਵਾਪਸ ਕਰਾਉਣ, ਕਿਸਾਨਾਂ ਮਜਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ, ਗੰਨੇ ਦਾ ਬਕਾਇਆ ਤੁਰੰਤ ਜਾਰੀ ਕਰਨ, ਝੋਨੇ ਦੀ ਖਰੀਦ 'ਤੇ ਲਾਈਆਂ ਸ਼ਰਤਾਂ ਖਤਮ ਕਰਨ, ਮਜ਼ਦੂਰਾਂ ਦੇ ਬਿੱਲ ਬਕਾਏ ਖਤਮ ਕਰਨ, ਆਦਿ ਮੁੱਖ ਮੰਗਾ ਨੂੰ ਲੈ ਕੇ ਲਗਾਇਆ ਗਿਆ ਹੈ, ਜੋ ਮੰਗਾਂ ਦੇ ਹੱਲ ਹੋਣ ਤੱਕ ਜਾਰੀ ਰਹੇਗਾ | ਅੱਜ ਦੀ ਸਟੇਜ ਬੀਬੀਆਂ ਵਲੋਂ ਚਲਾਈ ਗਈ ਅਤੇ ਮੋਰਚੇ 'ਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਮੰਗ ਕੀਤੀ ਗਈ ਕਿ ਮਾਲਵੇ ਦੇ ਕਿਸਾਨਾਂ ਨੂੰ ਕਪਾਹ ਨਰਮੇ ਉੱਤੇ ਸੁੰਡੀ ਦੇ ਹੋਏ ਹਮਲੇ ਨਾਲ ਤਬਾਹ ਹੋਈ ਫਸਲ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਤੇ ਝੋਨੇ ਦੀ ਫ਼ਸਲ ਦਾ ਵੀ ਮੁਆਵਜਾ, ਇਤਿਹਾਸਕ ਜਲਿ੍ਹਆਂਵਾਲੇ ਬਾਗ ਦੇ ਪੁਰਾਤਨ ਸਰੂਪ ਨੂੰ ਬਹਾਲ ਕੀਤਾ ਜਾਵੇ | ਇਸ ਮੌਕੇ ਸਕੱਤਰ ਸਿੰਘ ਕੋਟਲਾ, ਬਾਜ ਸਿੰਘ ਸਾਰੰਗੜਾ, ਗੁਰਲਾਲ ਸਿੰਘ ਮਾਨ, ਡਾ: ਕੰਵਰ ਦਲੀਪ ਸਿੰਘ, ਗੁਰਮੀਤ ਕੌਰ ਬੱਗਾ, ਹਰਭਜਨ ਕੌਰ ਤਰਸਿੱਕਾ, ਅਮਨਦੀਪ ਕੌਰ ਛੇਹਰਟਾ, ਰਣਜੀਤ ਕੌਰ ਭੀਲੋਵਾਲ, ਸਰਬਜੀਤ ਕੌਰ ਭੰਗਾਲੀ, ਰੁਪਿੰਦਰ ਕੌਰ ਰਸੂਲਪੁਰ, ਰਾਜਵਿੰਦਰ ਕੌਰ ਨੇ ਵੀ ਸੰਬੋਧਨ ਕੀਤਾ |

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦੀ ਬਹੁਕੌਮੀ ਕੰਪਨੀਆਂ ਵਲੋਂ ਨੌਕਰੀਆਂ ਲਈ ਚੋਣ

ਅੰਮਿ੍ਤਸਰ, 28 ਸਤੰਬਰ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਦੇ ਟ੍ਰੇਨਿੰਗ ਐਂਡ ਪਲੇਸਮੈਂਟ ਸੈਲ ਤੇ ਪ੍ਰਾਈਵੇਟ ਲਿਮਟਿਡ, ਜੋ ਕਿ ਐਨੀਮਲ ਫੀਡ ਇੰਡਸਟਰੀ ਦੀ ਇਕ ਪ੍ਰਮੁੱਖ ਅੰਤਰਰਾਸ਼ਟਰੀ ਸੰਸਥਾ ਹੈ, ਵਲੋਂ ਇਕ ਕੈਂਪਸ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸੈਮੀਨਾਰ

ਅੰਮਿ੍ਤਸਰ, 28 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ, ਅੰਮਿ੍ਤਸਰ ਮੇਨ ਵਲੋਂ ਪ੍ਰਧਾਨ ਨਾਨਿਸ਼ ਬਹਿਲ ਦੀ ਪ੍ਰਧਾਨਗੀ ਹੇਠ ਸੱਭਿਆਚਾਰ ਹਫ਼ਤੇ ਦੇ ਪਹਿਲੇ ਦਿਨ ਨਸ਼ਿਆਂ ਬਾਰੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਡਾ: ਹਰਜੋਤ ਮੱਕੜ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਧਰਨਿਆਂ ਕਾਰਨ ਅੰਮਿ੍੍ਰਤਸਰ 'ਚ ਲਗ ਗਏ ਭਾਰੀ ਜਾਮ

ਅੰਮਿ੍ਤਸਰ, 28 ਸਤੰਬਰ (ਰੇਸ਼ਮ ਸਿੰਘ)-ਬੀਤੇ ਦਿਨ ਪੁਲਿਸ ਕਮਿਸ਼ਨਰ ਵਲੋਂ ਆਵਾਜਾਈ ਜਾਮ ਤੋਂ ਲੋਕਾਂ ਨੂੰ ਬਚਾਉਣ ਲਈ ਚਲਾਈ ਗਈ ਮੁਹਿੰਮ ਦੀ ਹਵਾ ਅੱਜ ਉਸ ਵੇਲੇ ਨਿਕਲ ਗਈ ਜਦੋਂ ਅੱਜ ਇਥੇ ਸ਼ਾਮ ਵੇਲੇ ਲਗਭਗ ਸਾਰਾ ਸ਼ਹਿਰ ਦੀ ਹੀ ਆਵਾਜਾਈ ਜਾਮ ਹੋ ਗਈ ਜਿਸ ਕਾਰਨ ਲੋਕਾਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 'ਚ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਨਮਾਨਿਤ

ਸੁਲਤਾਨਵਿੰਡ, 28 ਸਤੰਬਰ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਜਲੰਧਰ ਜੀ. ਟੀ. ਰੋਡ ਸਥਿਤ ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਵਿਖੇ ਪੂਰਨ ਮਹਾਂਪੁਰਖ ਬੱਧਨੀ ਕਲਾਂ ਵਾਲੇ ਬਾਬਾ ਜੀ ਵਲੋਂ 24 ਤੋਂ 30 ਸਤੰਬਰ ਤੱਕ ਕਰਵਾਏ ਜਾ ਰਹੇ ਅਨੰਦ ਈਸ਼ਵਰ ਦਰਬਾਰ (ਨਾਨਕਸਰ) ਦੇ ...

ਪੂਰੀ ਖ਼ਬਰ »

ਸਰਬ ਸਾਂਝਾ ਟਰੱਸਟ ਤੇ ਹੋਰ ਜਥੇਬੰਦੀਆਂ ਵਲੋਂ ਭੰਡਾਰੀ ਪੁਲ 'ਤੇ ਧਰਨਾ

ਅੰਮਿ੍ਤਸਰ, 28 ਸਤੰਬਰ (ਰੇਸ਼ਮ ਸਿੰਘ)-ਥਾਣਾ ਮਜੀਠਾ ਰੋਡ ਵਿਖੇ ਝਗੜੇ ਦੇ ਨਿਪਟਾਰੇ ਲਈ ਗਏ ਇਕ ਆਗੂ ਦੇ ਥਾਣੇਦਾਰ ਵਲੋਂ ਚਪੇੜ ਮਾਰੇ ਜਾਣ ਦੇ ਮਾਮਲੇ 'ਚ ਵਾਲਮੀਕਿ ਸਮਾਜ ਵਲੋਂ ਸਰਬ ਸਾਂਝਾ ਟਰਸਟ ਦੇ ਕੌਮੀ ਚੇਅਰਮੇਨ ਹਰਦੇਵ ਨਾਥ ਸ਼ੇਰਗਿੱਲ ਦੀ ਅਗਵਾਈ ਹੇਠ ਰੋਸ ਧਰਨਾ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇੇ 7 ਨਵੇਂ ਮਾਮਲੇ

ਅੰਮਿ੍ਤਸਰ, 28 ਸਤਬੰਰ (ਰੇਸ਼ਮ ਸਿੰਘ)-ਅੱਜ ਕੋਰੋਨਾ ਦੇ 7 ਨਵੇਂ ਮਰੀਜ਼ ਮਿਲੇ ਹਨ ਜਦੋਂ ਕਿ 3 ਮਰੀਜ਼ਾਂ ਦੀ ਕੋਰੋਨਾ ਨੈਗਟਿਵ ਰਿਪੋਰਟ ਆਈ ਹੈ | ਇਸ ਤਰ੍ਹਾਂ ਹੁਣ ਇਥੇ ਸਰਗਰਮ ਮਰੀਜ਼ਾਂ ਦੀ ਗਿਣਤੀ 14 ਹੋ ਗਈ ਹੈ | ਦੂਜੇ ਪਾਸੇ ਅੱਜ ਕੋਰੋਨਾਗ੍ਰਸਤ ਇਕ ਮਰੀਜ਼ ਦੀ ਮੌਤ ਹੋਣ ਦੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਸ਼ਹੀਦ ਭਗਤ ਸਿੰਘ ਦੀ ਯਾਦ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਮਾਰਚ

ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਜ਼ਿਲ੍ਹਾ ਅੰਮਿ੍ਤਸਰ ਯੂਥ ਵਿੰਗ ਦੀ ਸਮੁੱਚੀ ਜ਼ਿਲ੍ਹਾ ਟੀਮ ਵਲੋਂ ਜ਼ਿਲ੍ਹਾ ਯੂਥ ਪ੍ਰਧਾਨ ਭਗਵੰਤ ਸਿੰਘ ਕੰਵਲ, ਕੋ-ਪ੍ਰਧਾਨ ਮੈਡਮ ਸ਼ਿਵਾਨੀ ਸ਼ਰਮਾ, ਯੂਥ ਸਕੱਤਰ ਦੀਕਸ਼ਿਤ ਧਵਨ ਦੀ ਅਗਵਾਈ ਹੇਠ ...

ਪੂਰੀ ਖ਼ਬਰ »

-10 ਲੱਖ ਦੀ ਲੁੱਟ ਦਾ ਮਾਮਲਾ-

ਪੁਲਿਸ ਦੇ ਹੱਥ ਸੀ.ਸੀ.ਟੀ.ਫੁਟੇਜ ਲੱਗਣ ਉਪਰੰਤ ਅੱਧੀ ਦਰਜਨ ਸ਼ੱਕੀ ਚੁੱਕੇ

ਅੰਮਿ੍ਤਸਰ, 28 ਸਤੰਬਰ (ਰੇਸ਼ਮ ਸਿੰਘ)-ਥਾਣਾ ਬੀ. ਡਵੀਜ਼ਨ ਦੇ ਨੇੜੇ ਹੀ ਹਥਿਆਰਬੰਦ ਲੁਟੇਰਿਆਂ ਵਲੋਂ ਮਨੀਚੇਂਜਰ ਦੀ ਦੁਕਾਨ ਤੋਂ ਕਰੀਬ 10 ਲੱਖ ਦੀ ਰਾਸ਼ੀ ਲੁੱਟੇ ਜਾਣ ਦੇ ਮਾਮਲੇ 'ਚ ਪੁਲਿਸ ਹੱਥ ਲੱਗੀ ਸੀ.ਸੀ.ਟੀ.ਵੀ . ਫੁੱਟੇਜ ਦੇ ਆਧਾਰ 'ਤੇ ਪੁਲਿਸ ਨੇ ਅੱਧੀ ਦਰਜ਼ਨ ਦੇ ...

ਪੂਰੀ ਖ਼ਬਰ »

ਟੋਕੀਓ ਉਲੰਪਿਕ 'ਚ ਤਗਮਾ ਜੇਤੂ ਹਾਕੀ ਖਿਡਾਰੀ ਦਾ ਸ਼੍ਰੋਮਣੀ ਕਮੇਟੀ ਵਲੋਂ 5 ਲੱਖ ਨਾਲ ਸਨਮਾਨ

ਅੰਮਿ੍ਤਸਰ, 28 ਸਤੰਬਰ (ਸਟਾਫ ਰਿਪੋਰਟਰ)-ਟੋਕੀਓ ਉਲੰਪਿਕ 'ਚੋਂ ਕਾਂਸੀ ਤਗਮਾ ਜੇਤੂ ਭਾਰਤੀ ਹਾਕੀ ਟੀਮ ਦੇ ਖਿਡਾਰੀ ਸੁਰਿੰਦਰ ਕੁਮਾਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਪ੍ਰਧਾਨ ਬੀਬੀ ਜਗੀਰ ਕੌਰ ਨੇ 5 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਚੱਬਾ, 28 ਸਤੰਬਰ (ਜੱਸਾ ਅਨਜਾਣ)-ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਸਕੂਲ ਵਰਪਾਲ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ | ਸਮਾਗਮ ਦੌਰਾਨ ਸਕੂਲ ਦੇ ਮੈਨੇਜ਼ਿੰਗ ਡਾਇਰੈਕਟਰ ਮੁਲਖਜੀਤ ਸਿੰਘ ਲਾਡੀ ਤੇ ਪਿ੍ੰਸੀਪਲ ਸੁਜੀਤ ਸ਼ਰਮਾ, ਸਮੂਹ ਅਧਿਆਪਕਾਂ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਮਨਦੀਪ ਸਿੰਘ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਮਨਦੀਪ ਸਿੰਘ ਵਲੋਂ ਅੱਜ ਸ਼ਹਿਰ 'ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਗਿਆ | ਇਸ ਦੌਰਾਨ ਭੰਡਾਰੀ ਪੁਲ ਵਿਖੇ ਉਸਾਰੀ ਅਧੀਨ ਐਕਸਟੈਂਸ਼ਨ ਪੁਲ ਦੇ ਕੰਮ ਦਾ ...

ਪੂਰੀ ਖ਼ਬਰ »

ਹਮਲਾ ਕਰਨ ਵਾਲੇ ਦੋਸ਼ੀ 'ਤੇ ਕਾਰਵਾਈ ਹੋਵੇ-ਸਹਿਗਲ

ਅੰਮਿ੍ਤਸਰ, 28 ਸਤੰਬਰ (ਰੇਸ਼ਮ ਸਿੰਘ)-ਬੀਤੇ ਦਿਨ ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਧਰਨਾ ਦੇਣ ਕਾਰਨ ਚਰਚਾ 'ਚ ਆਏ ਜਾਗਦਾ ਜਮੀਰ ਸੰਸਥਾ ਦੇ ਪ੍ਰਧਾਨ ਸੁਭਾਸ਼ ਸਹਿਗਲ ਨੇ ਦੋਸ਼ ਲਾਇਆ ਕਿ ਉਸ 'ਤੇ ਕੁੱਝ ਲੋਕਾਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ ਹੈ ਤੇ ਪੁਲਿਸ ਨੇ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦਿਆਂ ਜਾਨਲੇਵਾ ਹਮਲਾ- 2 ਵਿਅਕਤੀ ਜ਼ਖ਼ਮੀ

ਛੇਹਰਟਾ, 28 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਅਧੀਨ ਆਉਂਦੀ ਪੁਲਿਸ ਚੌਂਕੀ ਘੰਣੂਪੁਰ ਦੇ ਇਲਾਕਾ ਕਾਲੇ ਪਿੰਡ 'ਚ ਦੇਰ ਰਾਤ ਕੁੱਝ ਹਮਲਾਵਰਾਂ ਨੇ ਘਰ ਜਾ ਰਹੇ 2 ਨੌਜਵਾਨਾਂ ਨੂੰ ਰਸਤੇ ਵਿਚ ਘੇਰ ਕੇ ਤੇਜਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ ਅਮਰੀਕਾ 'ਚ ਸਿੱਖ ਫ਼ੌਜੀ ਨੂੰ ਦਸਤਾਰ ਸਜਾਉਣ ਦੀ ਇਜਾਜ਼ਤ ਮਿਲਣ 'ਤੇ ਖੁਸ਼ੀ ਦਾ ਇਜ਼ਹਾਰ

ਅੰਮਿ੍ਤਸਰ, 28 ਸਤੰਬਰ (ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸਿੱਖ ਅਮਰੀਕੀ ਜਲ ਸੈਨਿਕ ਸੁਖਬੀਰ ਸਿੰਘ ਤੂਰ ਨੂੰ ਡਿਊਟੀ ਦੌਰਾਨ ਦਸਤਾਰ ਸਜਾਉਣ ਦੀ ਇਜ਼ਾਜਤ ਮਿਲਣ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ | ਦੀਵਾਨ ਦੇ ਪ੍ਰ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ...

ਪੂਰੀ ਖ਼ਬਰ »

ਬੀਬੀ ਰਾਮੂਵਾਲੀਆ ਦੇ ਗੁਰੂ ਨਗਰੀ ਪਹੁੰਚਣ 'ਤੇ ਭਾਜਪਾ ਆਗੂੁਆਂ ਵਲੋਂ ਸਵਾਗਤ

ਅੰਮਿ੍ਤਸਰ, 28 ਸਤੰਬਰ (ਜੱਸ, ਹਰਮਿੰਦਰ)-ਭਾਰਤੀ ਜਨਤਾ ਪਾਰਟੀ 'ਚ ਹਾਲ ਹੀ ਵਿਚ ਸ਼ਾਮਿਲ ਹੋਏ ਤੇ ਪਾਰਟੀ ਦੇ ਬੁਲਾਰਾ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਦਾ ਅੱਜ ਗੁਰੂ ਨਗਰੀ ਅੰਮਿ੍ਤਸਰ ਪਹੁੰਚਣ 'ਤੇ ਭਾਰਤੀ ਜਨਤਾ ਪਾਰਟੀ ਦੇ ਅੰਮਿ੍ਤਸਰ ਦਿਹਾਤੀ ਪ੍ਰਧਾਨ ਹਰਦਿਆਲ ਸਿੰਘ ...

ਪੂਰੀ ਖ਼ਬਰ »

ਡਾ. ਨਿੱਝਰ ਨੇ ਸੁਣੀਆਂ ਮੁਸ਼ਕਿਲਾਂ

ਸੁਲਤਾਨਵਿੰਡ, 28 ਸਤੰਬਰ (ਗੁਰਨਾਮ ਸਿੰਘ ਬੁੱਟਰ)-ਵਾਰਡ ਨੰਬਰ 38 ਦੇ ਇਲਾਕੇ ਕੋਟ ਮਿੱਤ ਸਿੰਘ ਵਿਖੇ ਜੁਆਇੰਟ ਸੈਕਟਰੀ ਵਿਜੇ ਗਿੱਲ ਦੀ ਅਗਵਾਈ ਹੇਠ ਮੀਟਿੰਗ ਹੋਈ ਜਿਸ ਵਿਚ 'ਆਪ' ਦੇ ਹਲਕਾ ਇੰਚਾਰਜ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸ਼ਮੂਲੀਅਤ ਕੀਤੀ ਅਤੇ ਕੋਟ ਮਿੱਤ ਸਿੰਘ ...

ਪੂਰੀ ਖ਼ਬਰ »

ਅਕਾਲੀ ਬਸਪਾ ਸਰਕਾਰ ਬਣਨ 'ਤੇ ਹਲਕਾ ਅੰਮਿ੍ਤਸਰ ਦੱਖਣੀ ਦੀ ਵਿਕਾਸ ਪੱਖੋਂ ਕਾਇਆ ਕਲਪ ਕਰਾਂਗੇ : ਗਿੱਲ

ਅੰਮਿ੍ਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)-ਹਲਕਾ ਅੰਮਿ੍ਤਸਰ ਦੱਖਣੀ ਤੋਂ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੇ ਅੱਜ ਇਥੇ ਵਾਰਗ ਨੰਬਰ 67 ਵਿਖੇ ਪਾਰਟੀ ਵਰਕਰਾਂ ਨਾਲ ਇਕੱਤਰਤਾ ਕਰਦਿਆਂ ਕਿਹਾ ਕਿ ਸੂਬੇ 'ਚ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ...

ਪੂਰੀ ਖ਼ਬਰ »

1509 ਦੀ ਫਸਲ ਦੇ ਭਾਅ 'ਚ ਆਈ ਤੇਜ਼ੀ ਨਾਲ ਕਿਸਾਨਾਂ ਦੇ ਚਿਹਰੇ ਖਿੜੇ

ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂਵਾਲਾ ਵਿਖੇ ਚੱਲ ਰਹੀ ਝੋਨੇ ਦੀ ਖ਼ਰੀਦ 'ਚ ਜਿਥੇ ਨਿਰੰਤਰ ਤੇਜ਼ੀ ਆ ਰਹੀ ਹੈ, ਉਥੇ ਹੀ 1509 ਦੇ ਮਿਲ ਰਹੇ ਭਾਅ ਨਾਲ ਕਿਸਾਨਾਂ ਦੇ ਚਿਹਰੇ ਖਿੜ੍ਹੇ ਹੋਏ ਨਜ਼ਰ ਆ ਰਹੇ ਹਨ | ਮਿਲੀ ...

ਪੂਰੀ ਖ਼ਬਰ »

ਸੱਦੀ ਭਾਈਚਾਰੇ ਦੇ ਮੇਲੇ ਸਬੰਧੀ ਮੀਟਿੰਗ

ਅੰਮਿ੍ਤਸਰ, 28 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸੱਦੀ ਭਾਈਚਾਰੇ ਦਾ ਸਾਲਾਨਾ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਅਹੁਦੇਦਾਰਾਂ ਦੀ ਮੀਟਿੰਗ ਮੰਦਰ ਦੇ ਪ੍ਰਧਾਨ ਸ਼ੰਮੀ ਕੰਗ ਦੀ ਅਗਵਾਈ 'ਚ ਹੋਈ | ਮੀਟਿੰਗ 'ਚ ਮੇਲੇ ਨੂੰ ਸ਼ਾਨਦਾਰ ਬਣਾਉਣ ਲਈ ਕੀਤੀਆਂ ਗਈਆਂ ਤਿਆਰੀਆਂ ਦੀ ...

ਪੂਰੀ ਖ਼ਬਰ »

ਪਾਲਤੂ ਜਾਨਵਰਾਂ ਤੋਂ ਵੀ ਹੋ ਸਕਦਾ ਹੈ ਹਲਕਾਅ ਦਾ ਖਤਰਾ- ਸਿਵਲ ਸਰਜਨ

ਅੰਮਿ੍ਤਸਰ, 28 ਸਤਬੰਰ (ਰੇਸ਼ਮ ਸਿੰਘ)-ਭਾਵੇਂ ਅਜੋਕੇ ਸਮਾਜ 'ਚ ਪਾਲਤੂ ਜਾਨਵਰ ਘਰਾਂ 'ਚ ਰੱਖਣਾ ਆਮ ਗੱਲ ਹੋ ਗਿਆ ਹੈ ਪਰ ਇਨ੍ਹਾਂ ਰਾਹੀਂ ਫ਼ੈਲ ਰਹੀਆਂ ਬਿਮਾਰੀਆਂ ਚਿੰਤਾ ਦਾ ਵਿਸ਼ਾ ਹਨ ਤੇ ਇਸ 'ਚ ਜੂਨੋਟਿਕ ਬਿਮਾਰੀਆਂ ਵੀ ਸ਼ਾਮਿਲ ਹਨ ਜੋ ਕਿ ਹਲਕਾਅ ਦਾ ਕਾਰਨ ਵੀ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਲੋਂ ਵੈਬੀਨਾਰ

ਅੰਮਿ੍ਤਸਰ, 28 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਵਿਦਿਆਰਥੀਆਂ ਲਈ ਵਿਦੇਸ਼ ਜਾਣਾ ਹੋਰ ਅਸਾਨ ਹੋ ਗਿਆ ਹੈ¢ ਤੁਸੀਂ ਵਧੀਆ ਕੋਰਸ, ਬਿਹਤਰੀਨ ਯੂਨੀਵਰਸਿਟੀ ਜਾਂ ਫਿਰ ਬਿਹਤਰੀਨ ਸਮਰ ਸਕੂਲ 'ਚ ਦਾਖ਼ਲਾ ਲੈ ਕੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਦੇ ਹੋ | ਇਹ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਅੰਮਿ੍ਤਸਰ, 28 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮਿ੍ਤਸਰ ਵਿਖੇ ਸ਼ਹੀਦ ਭਗਤ ਸਿੰਘ ਦੀ ਜਨਮ ਸ਼ਤਾਬਦੀ 'ਤੇ ਉਨਾਂ ਨੂੰ ਸ਼ਰਧਾਂਜਲੀ ਦੇਣ ਲਈ ਇਕ ਵਿਸ਼ੇਸ਼ ਸਵੇਰ ਸਭਾ ਕਰਵਾਈ ਗਈ | ਇਸ ਦੌਰਾਨ ਸਕੂਲ ਅਧਿਆਪਕਾਂ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ-ਵੱਖ ਨਤੀਜਿਆਂ ਦਾ ਐਲਾਨ

ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2020 ਸੈਸ਼ਨ ਦੀਆਂ ਬੀ. ਬੀ. ਏ. ਐਲ. ਐਲ. ਬੀ. (ਪੰਜ ਸਾਲਾ) ਸਮੈਸਟਰ ਦੂਜਾ, ਬੀ. ਕਾਮ, ਐਲ. ਐਲ. ਬੀ. (ਪੰਜ ਸਾਲਾ) ਸਮੈਸਟਰ ਦੂਜਾ, ਐਮ. ਐਸ. ਸੀ. ਗਣਿਤ ਸਮੈਸਟਰ ਦੂਜਾ ਤੇ ਚੌਥਾ, ਐਮ. ਏ. ...

ਪੂਰੀ ਖ਼ਬਰ »

ਦਸਵੀਂ-ਬਾਰ੍ਹਵੀਂ ਪਾਸ ਬੇ-ਰੋਜ਼ਗਾਰ ਲੜਕੇ-ਲੜਕੀਆਂ ਲਈ ਸਵੈ-ਰੋਜ਼ਗਾਰ ਦੇ ਕੋਰਸਾਂ 'ਚ ਦਾਖ਼ਲੇ ਦੀ ਮਿਤੀ 30 ਤੱਕ

ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਵਿਦਿਆਰਥੀਆਂ ਦੀ ਭਾਰੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਸੈਸ਼ਨ 2021-22 ਤੋਂ ਹੇਠ ਲਿਖਿਤ ਕੋਰਸਾਂ/ਡਿਪਲੋਮਿਆਂ ਦੀਆਂ ਕੁੱਝ ਖਾਲੀ ਸੀਟਾਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਅੰਮਿ੍ਤਸਰ, 28 ਸਤੰਬਰ (ਸੁਰਿੰਦਰ ਕੋਛੜ)-ਮਾਧਵ ਵਿੱਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਵਲੋਂ ਜਲਿ੍ਹਆਂਵਾਲਾ ਬਾਗ਼ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ | ਇਸ ਦੌਰਾਨ ਸ਼ਹੀਦ ਭਗਤ ਸਿੰਘ ਦੀ ਤਸਵੀਰ 'ਤੇ ਫ਼ੁਲ ਚੜ੍ਹਾ ਕੇ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਹਿੰਦੀ ਫ਼ਿਲਮ 'ਰਾਵਣ ਲੀਲ੍ਹਾ' ਦੇ ਰਿਲੀਜ਼ ਹੋਣ 'ਤੇ ਰੋਕ ਲਗਾਉਣ ਦੀ ਕੀਤੀ ਮੰਗ

ਅੰਮਿ੍ਤਸਰ, 28 ਸਤੰਬਰ (ਸੁਰਿੰਦਰ ਕੋਛੜ)-ਭਗਵਾਨ ਵਾਲਮੀਕੀ ਸ਼ਕਤੀ ਸੈਨਾ ਨੇ ਇਕ ਅਕਤੂਬਰ ਨੂੰ ਰੀਲੀਜ਼ ਹੋਣ ਵਾਲੀ ਹਿੰਦੀ ਫ਼ਿਲਮ ਭਵਾਈ (ਰਾਵਣ ਲੀਲਾ) 'ਚ ਮਾਤਾ ਸੀਤਾ ਦੀ ਭੂਮਿਕਾ ਨਿਭਾਉਣ ਵਾਲੀ ਕਲਾਕਾਰ ਤੇ ਰਾਵਣ ਦਾ ਰੋਲ ਕਰਨ ਵਾਲੇ ਕਲਾਕਾਰ ਵਿਚਾਲੇ ਸਬੰਧ ਵਿਖਾਉਣ ...

ਪੂਰੀ ਖ਼ਬਰ »

ਰੋਟਰੀ ਕਲੱਬ ਆਸਥਾ ਦੀ ਪ੍ਰਧਾਨਗੀ ਦਾ ਤਾਜ ਡਾ. ਗਗਨਦੀਪ ਸਿੰਘ ਦੇ ਸਿਰ ਸਜਿਆ

ਅੰਮਿ੍ਤਸਰ, 28 ਸਤੰਬਰ (ਗਗਨਦੀਪ ਸ਼ਰਮਾ)-ਰੋਟਰੀ ਕਲੱਬ ਆਸਥਾ ਦੀ ਪ੍ਰਧਾਨਗੀ ਦਾ ਤਾਜ ਡਾ. ਗਗਨਦੀਪ ਸਿੰਘ ਦੇ ਸਿਰ ਸਜਾਇਆ ਗਿਆ ਜਦਕਿ ਅਸ਼ਵਨੀ ਅਵਸਥੀ ਨੂੰ ਸਕੱਤਰ ਦੀ ਜ਼ਿੰਮੇਵਾਰੀ ਸੌਂਪਣ ਦਾ ਐਲਾਨ ਕੀਤਾ ਗਿਆ | ਉਨ੍ਹਾਂ ਦੀ 'ਇੰਸਟਾਲੇਸ਼ਨ ਸੈਰੇਮਨੀ' ਸਥਾਨਕ ਗ੍ਰੀਨ ...

ਪੂਰੀ ਖ਼ਬਰ »

ਮਾਨਾਂਵਾਲਾ ਨੂੰ ਸੁੰਦਰ ਤੇ ਹਰਿਆ ਭਰਿਆ ਬਣਾਇਆ ਜਾਵੇਗਾ-ਰੰਧਾਵਾ

ਮਾਨਾਂਵਾਲਾ, 28 ਸਤੰਬਰ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਅਟਾਰੀ ਦੇ ਵੱਡੇ ਪਿੰਡ ਮਾਨਾਂਵਾਲਾ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੇ ਨਾਲ-ਨਾਲ ਚਾਰ ਚੁਫੇਰਿਓਾ ਸੁੰਦਰ ਤੇ ਹਰਿਆ ਭਰਿਆ ਬਣਾਇਆ ਜਾਵੇਗਾ¢ਇਹ ਪ੍ਰਗਟਾਵਾ ਸਰਪੰਚ ਸੁਖਰਾਜ ਸਿੰਘ ਰੰਧਾਵਾ (ਸਿਆਸੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਵਰਕਰਾਂ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਅੰਮਿ੍ਤਸਰ, 28 ਸਤੰਬਰ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਅੰਮਿ੍ਤਸਰ ਦੀ ਰੋਡਵੇਜ਼ ਵਰਕਸ਼ਾਪ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਸ਼ਰਧਾਪੂਰਵਕ ਮਨਾਇਆ ਗਿਆ | ਅੰਮਿ੍ਤਸਰ-1 ਤੇ 2 ਡੀਪੂਆਂ ਦੇ ਵਰਕਰਾਂ ਵਲੋਂ ਸਾਂਝੇ ...

ਪੂਰੀ ਖ਼ਬਰ »

ਸੂਬੇ 'ਚ ਸੈਰ ਸਪਾਟਾ ਖੇਤਰ ਨਾਲ ਜੁੜੇ 20 ਹਜ਼ਾਰਾਂ ਲੋਕਾਂ ਦਾ ਖ਼ਤਮ ਹੋਇਆ ਰੋਜ਼ਗਾਰ ਤੇ ਨੌਕਰੀਆਂ

ਅੰਮਿ੍ਤਸਰ, 28 ਸਤੰਬਰ (ਸੁਰਿੰਦਰ ਕੋਛੜ)-ਕੋਵਿਡ-19 ਕਾਰਨ ਪੂਰੇ ਵਿਸ਼ਵ 'ਚ ਸੈਰ ਸਪਾਟਾ ਖੇਤਰ ਨਾਲ ਜੁੜੇ ਖੇਤਰ 'ਤੇ ਮਾੜਾ ਪ੍ਰਭਾਵ ਪਿਆ ਹੈ ਤੇ ਇਸ ਦੌਰਾਨ ਸਿੱਧੇ ਤੌਰ 'ਤੇ ਵਿਸ਼ਵ 'ਚ 10 ਤੋਂ 12 ਕਰੋੜ ਨੌਕਰੀਆਂ 'ਤੇ ਸਿੱਧਾ ਅਸਰ ਪਿਆ ਹੈ | ਇਸ ਦੌਰਾਨ ਇਕੱਲੇ ਪੰਜਾਬ 'ਚ ਲਗਭਗ 20 ...

ਪੂਰੀ ਖ਼ਬਰ »

ਬੱਬੂ ਜਸਰਾਊਰ ਤੇ ਪ੍ਰਾਸ਼ਰ ਦੀ ਅਗਵਾਈ 'ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਅਜਨਾਲਾ, 28 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸੂਬਾ ਕਾਰਜਕਾਰਨੀ ਮੈਂਬਰ ਬੱਬੂ ਜਸਰਾਊਰ ਦੀ ਅਗਵਾਈ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਮਨਾਏ ਗਏ ਜਨਮ ਦਿਨ ਸਮਾਗਮ 'ਚ ਭਾਜਪਾ ਸੂਬਾ ਆਗੂ ਤੇ ਪੰਜਾਬ ਇਨਫੋਟੈਕ ਕਾਰਪੋਰੇਸ਼ਨ ਲਿਮ: ਚੰਡੀਗੜ ...

ਪੂਰੀ ਖ਼ਬਰ »

'ਆਪ' ਵਲੋਂ ਚੋਗਾਵਾਂ 'ਚ ਮੀਟਿੰਗ

ਚੋਗਾਵਾਂ, 28 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ 'ਆਪ' ਦੇ ਸੀਨੀ: ਆਗੂ ਬਲਦੇਵ ਸਿੰਘ ਮਿਆਦੀਆਂ ਦੀ ਅਗਵਾਈ ਵਿਚ ਕਸਬਾ ਚੋਗਾਵਾਂ ਅੱਡੇ ਵਾਲੇ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਹੋਈ ਜਿਸ 'ਚ ਬਜ਼ਾਰ ਦੇ ਦੁਕਾਨਦਾਰਾਂ, ਰਿਕਸ਼ੇ, ...

ਪੂਰੀ ਖ਼ਬਰ »

ਸੂਬਾ ਇੰਚਾਰਜ ਵਲੋਂ ਆਪ ਆਗੂਆਂ ਨਾਲ ਮੀਟਿੰਗ

ਲੋਪੋਕੇ, 28 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਰਾਜਾਸਾਂਸੀ ਦੇ ਸੀਨੀਅਰ ਆਮ ਆਦਮੀ ਪਾਰਟੀ ਦੇ ਆਗੂ ਐਡਵੋਕੇਟ ਜੈਦੀਪ ਸੰਧੂ ਵਲੋਂ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਰਾਘਵ ਚੱਡਾ ਨਾਲ ਅਹਿਮ ਮੀਟਿੰਗ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

ਕਿਸਾਨ ਤੇ ਕੇਂਦਰ ਸਰਕਾਰ ਗੱਲਬਾਤ ਰਾਹੀਂ ਕੱਢੇ ਮਾਮਲੇ ਦਾ ਹੱਲ ਵਪਾਰ ਬੰਦ ਸਮੱਸਿਆ ਦਾ ਹੱਲ ਨਹੀਂ : ਵਪਾਰ ਮੰਡਲ

ਅੰਮਿ੍ਤਸਰ, 28 ਸਤੰਬਰ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਤੇ ਜਨਰਲ ਸਕੱਤਰ ਸਮੀਰ ਜੈਨ ਨੇ ਦੱਸਿਆ ਕਿ ਜਿੱਥੇ ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਕੀਤਾ ਭਾਰਤ ਬੰਦ ਸਫ਼ਲ ਰਿਹਾ, ਉੱਥੇ ਵਪਾਰੀ ਚਾਹੁੰਦੇ ਹਨ ਕਿ ਕੇਂਦਰ ਸਰਕਾਰ ...

ਪੂਰੀ ਖ਼ਬਰ »

ਫ਼ੈਸਲਾਬਾਦ ਦੇ ਜੱਦੀ ਘਰ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਅੰਮਿ੍ਤਸਰ, 28 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸ਼ਹਿਰ ਫ਼ੈਸਲਾਬਾਦ ਦੇ ਪਿੰਡ ਬੰਗਾ ਦੇ ਚੱਕ ਨੰਬਰ 105 'ਚ ਮੌਜੂਦ ਸ਼ਹੀਦ ਭਗਤ ਸਿੰਘ ਦੇ ਜਨਮ ਸਥਾਨ 'ਤੇ ਦੇਰ ਸ਼ਾਮ ਸ਼ਹੀਦ ਭਗਤ ਸਿੰਘ ਦੇ ਪ੍ਰਸ਼ੰਸਕਾਂ ਵਲੋਂ ਉਨ੍ਹਾਂ ਦਾ 114ਵਾਂ ਜਨਮ ਦਿਹਾੜਾ ਬਕਾਇਦਾ ਕੇਕ ਕੱਟ ...

ਪੂਰੀ ਖ਼ਬਰ »

ਡਾ. ਵੇਰਕਾ ਨੂੰ ਉਮੀਦਵਾਰ ਐਲਾਨਣਾ ਮਾਣ ਵਾਲੀ ਗੱਲ-ਵਡਾਲੀ, ਐਰੀ

ਛੇਹਰਟਾ, 28 ਸਤੰਬਰ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਸਕੱਤਰ ਤੇ ਕੌਂਸਲਰ ਅਮਨ ਐਰੀ ਅਤੇ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਵਿਕਰਮ ਐਰੀ ਦੇ ਗ੍ਰਹਿ ਵਿਖੇ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਡਾ. ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂ ਜਸਪ੍ਰੀਤ ਸਿੰਘ ਨੇ ਨਵਾਂ ਦਫ਼ਤਰ ਖੋਲਿ੍ਹਆ

ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਦੱਖਣੀ ਦੇ ਆਮ ਆਦਮੀ ਪਾਰਟੀ ਦੀ ਸੀਟ ਦੇ ਦਾਅਵੇਦਾਰ ਜਸਪ੍ਰੀਤ ਸਿੰਘ ਵਲੋਂ ਚੌਕ ਸ਼ਹੀਦ ਊਧਮ ਸਿੰਘ ਨਗਰ ਬਜ਼ਾਰ ਨੰਬਰ ਇਕ ਤਰਨ ਤਾਰਨ ਰੋਡ ਵਿਖੇ ਆਮ ਆਦਮੀ ਪਾਰਟੀ ਦਾ ਦਫ਼ਤਰ ਖੋਲਿ੍ਹਆ ਗਿਆ | ਇਸ ਦੌਰਾਨ ਸ੍ਰੀ ...

ਪੂਰੀ ਖ਼ਬਰ »

ਗਿੱਲ ਵਲੋਂ 13 ਨੁਕਾਤੀ ਪ੍ਰੋਗਰਾਮ ਨੂੰ ਘਰ-ਘਰ ਪਹੁੰਚਾਉਣ ਲਈ ਇਕੱਤਰਤਾ

ਅੰਮਿ੍ਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)-ਅਕਾਲੀ ਦਲ -ਬਸਪਾ ਗੱਠਜੋੜ ਦੀ 13 ਨੁਕਾਤੀ ਮੁਹਿੰਮ ਦੇ ਸਬੰਧ 'ਚ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੇ ਵਾਰਡ ਨੰਬਰ 42 ਵਿਖੇ ਗੱਠਜੋੜ ਵਰਕਰਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਗੁ: ਗੁਰੂ ਕੇ ਮਹਿਲ ਵਿਖੇ ਸਜਾਈ ਸ਼ਬਦ ਚੌਂਕੀ

ਛੇਹਰਟਾ, 28 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਗੁ: ਗੁਰੂ ਕੇ ਮਹਿਲ (ਪ੍ਰਕਾਸ਼ ਅਸਥਾਨ ਪਾ: ਨੌਵੀਂ) ਅੰਮਿ੍ਤਸਰ ਵਿਖੇ ਬਾਬਾ ਬੁੱਢਾ ਵੰਸ਼ਜ ਪ੍ਰੋ: ਬਾਬਾ ਨਿਰਮਲ ਸਿੰਘ ਰੰਧਾਵਾ ਵਲੋਂ ਸੰਗਤਾਂ ਸਮੇਤ ਛੇਵੀਂ (ਮਹੀਨਾਵਾਰੀ) ਸ਼ਬਦ ਚੌਂਕੀ ਸਾਹਿਬ ਸ਼ਬਦ ਪੜ੍ਹਦੇ ਹੋਏ ਸਜਾਈ ...

ਪੂਰੀ ਖ਼ਬਰ »

ਮਾਤਾ ਵੈਸ਼ਨੋ ਦੇਵੀ ਮੁਫ਼ਤ ਬੱਸ ਯਾਤਰਾ ਰਵਾਨਾ

ਅੰਮਿ੍ਤਸਰ, 28 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਜੇ. ਐਮ. ਡੀ. ਸੀ. ਫਾਊਾਡੇਸ਼ਨ ਵਲੋਂ ਮਾਤਾ ਵੈਸ਼ਨੋ ਦੇਵੀ ਲਈ ਮੁਫ਼ਤ ਬੱਸ ਯਾਤਰਾ ਸਥਾਨਕ ਗੇਟ ਤੋਂ ਰਵਾਨਾ ਹੋਈ | ਇਸ ਬੱਸ ਨੂੰ ਫ਼ਾਊਾਡੇਸ਼ਨ ਦੇ ਸੰਸਥਾਪਕ ਰਾਕੇਸ਼ ਰੌਕੀ ਨੇ ਕਿਹਾ ਕਿ ਇਹ ਫ਼ਾਊਾਡੇਸ਼ਨ ਵਲੋਂ ...

ਪੂਰੀ ਖ਼ਬਰ »

ਪੰਜਾਬ 'ਚ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਜਾਵੇਗਾ- ਕੁੰਵਰ ਵਿਜੈ ਪ੍ਰਤਾਪ ਸਿੰਘ

ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾ ਕੇ ਵਿਕਾਸ ਦਾ ਨਵਾਂ ਮਾਡਲ ਪੇਸ਼ ਕੀਤਾ ਹੈ | ਉਸੇ ਤਰ੍ਹਾਂ ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਨਣ 'ਤੇ ਸਿੱਖਿਆ ਦਾ ਮਿਆਰ ਉੱਚਾ ...

ਪੂਰੀ ਖ਼ਬਰ »

ਬਸਪਾ ਨੇ ਭੈਲ ਤੇ ਚਵਿੰਡਾ ਨੂੰ ਕੀਤਾ ਜ਼ੋਨ ਇੰਚਾਰਜ ਨਿਯੁਕਤ

ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬਹੁਜਨ ਸਮਾਜ ਪਾਰਟੀ ਦੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਵਲੋਂ ਮਾਝੇ ਖੇਤਰ 'ਚ ਜੱਟ ਭਾਈਚਾਰੇ ਨੂੰ ਨੁਮਾਇੰਦਗੀ ਦਿੰਦੇ ਹੋਏ ਸੁਰਜੀਤ ...

ਪੂਰੀ ਖ਼ਬਰ »

ਚੰਨੀ ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਦੀਆਂ ਮੰਗਾਂ ਜਲਦ ਹੱਲ ਕਰਨ-ਰਮਨ ਕੁਮਾਰ

ਅੰਮਿ੍ਤਸਰ, 28 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਅੰਮਿ੍ਤਸਰ ਤੋਂ ਰਮਨ ਕੁਮਾਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਦੀਆਂ ਮੰਗਾਂ ਨੂੰ ਜੋ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਦੌਰਾਨ ਵੱਖ-ਵੱਖ ਸੇਵਾ ਸੁਸਾਇਟੀਆਂ ਦਾ ਸਨਮਾਨ

ਛੇਹਰਟਾ, 28 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਥਾਂਵਾਂ 'ਤੇ ਕੀਤੇ ਜਾ ਰਹੇ ਸ਼ਾਮ ਦੇ ਗੁਰਮਤਿ ਸਮਾਗਮਾਂ ਤਹਿਤ ਗੁਰਦੁਆਰਾ ਕਲਗੀਧਰ ਨਰਾਇਣਗੜ੍ਹ ਵਿਖੇ ਵਿਸ਼ਾਲ ਦੀਵਾਨ ...

ਪੂਰੀ ਖ਼ਬਰ »

ਭਾਈ ਲਾਲੋ ਜੀ ਦਾ ਜਨਮ ਦਿਹਾੜਾ ਰਾਮਗੜ੍ਹੀਆ ਭਾਈਚਾਰੇ ਵਲੋਂ ਮਨਾਇਆ

ਅੰਮਿ੍ਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੂੁਰੂ ਨਾਨਕ ਦੇਵ ਜੀ ਦੇ ਅਨਿਨ੍ਹ ਤੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਆਲ ਇੰਡੀਆ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਵਲੋਂ ਇਤਿਹਾਸਕ ਰਾਮਗੜ੍ਹੀਆ ਗੇਟ, ਨਜ਼ਦੀਕ ਗੁਰਦੁਆਰਾ ਸ਼ਹੀਦਗੰਜ ...

ਪੂਰੀ ਖ਼ਬਰ »

ਖ਼ਜ਼ਾਨਾ ਵਿਭਾਗ ਦੇ ਕਰਮਚਾਰੀਆਂ ਦੀ ਸੂਬਾ ਪੱਧਰੀ ਮੀਟਿੰਗ 'ਚ ਸੰਘਰਸ਼ ਦਾ ਐਲਾਨ- ਪ੍ਰਧਾਨ ਸੈਣੀ

ਅੰਮਿ੍ਤਸਰ, 28 ਸਤੰਬਰ (ਰੇਸ਼ਮ ਸਿੰਘ)-ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਸੂਬਾ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸੈਣੀ, ਜਨਰਲ ਸਕੱਤਰ ਮਨਜਿੰਦਰ ਸਿੰਘ ਸੰਧੂ, ਸੀਨੀਅਰ ਮੀਤ ਪ੍ਰਧਾਨ ਜੈਮਲ ਸਿੰਘ ਉੱਚਾ, ਐਡੀਸ਼ਨਲ ਜਨਰਲ ਸਕੱਤਰ ਮਨਦੀਪ ਸਿੰਘ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਤੇ ਮਾਤਾ ਗੁਜਰੀ ਜੀ ਦੇ ਵਿਆਹ ਪੁਰਬ ਸਬੰਧੀ ਸਮਾਗਮ ਅੱਜ

ਕਰਤਾਰਪੁਰ, 28 ਸਤੰਬਰ (ਭਜਨ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਜੀ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਵਿਆਹ ਪੁਰਬ ਸਬੰਧੀ ਸਮਾਗਮ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਸ੍ਰੀ ...

ਪੂਰੀ ਖ਼ਬਰ »

ਰੰਧਾਵਾ ਤੇ ਬਾਜਵਾ ਸਦਕਾ ਕਾਂਗਰਸ ਮਾਝੇ 'ਚ ਹੋਈ ਮਜ਼ਬੂਤ

ਜੈਂਤੀਪੁਰ, 28 ਸਤੰਬਰ (ਭੁਪਿੰਦਰ ਸਿੰਘ ਗਿੱਲ)-ਕਾਂਗਰਸ ਹਾਈ ਕਮਾਂਡ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੀਨੀਅਰ ਕਾਂਗਰਸੀ ਲੀਡਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਉੱਪ ਮੁੱਖ ਮੰਤਰੀ ਪੰਜਾਬ ਤੇ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਕੈਬਨਿਟ ...

ਪੂਰੀ ਖ਼ਬਰ »

ਸੁਸਾਇਟੀ ਦੀ ਕੰਧ ਤੋੜ ਕੇ 50 ਬੋਰੀਆਂ ਖਾਦ ਚੋਰੀ

ਚੇਤਨਪੁਰਾ, 28 ਸਤੰਬਰ (ਮਹਾਂਬੀਰ ਸਿੰਘ ਗਿੱਲ)-ਬੀਤੀ ਰਾਤ ਚੇਤਨਪੁਰਾ ਵਿਖੇ ਸਹਿਕਾਰੀ ਸੁਸਾਇਟੀ ਦੀ ਕੰਧ 'ਚ ਪਾੜ ਪਾ ਕੇ ਅਣਪਛਾਤੇ ਚੋਰਾਂ ਵਲੋਂ ਵੱਖ-ਵੱਖ ਕਿਸਮ ਦੀਆਂ 50 ਬੋਰੀਆਂ ਖਾਦ ਚੋਰੀ ਕਰ ਲਈ | ਚੋਰਾਂ ਵਲੋਂ ਗੁਰੂ ਨਾਨਕ ਸੀਮੈਂਟ ਸਟੋਰ ਤੇ ਰਾਜਾ ਸੈਨੇਟਰੀ ਸਟੋਰ ...

ਪੂਰੀ ਖ਼ਬਰ »

ਖੰਡ ਮਿੱਲ ਭਲਾ ਪਿੰਡ ਦਾ ਸਾਲਾਨਾ ਇਜਲਾਸ

ਹਰਸਾ ਛੀਨਾ, 28 ਸਤੰਬਰ (ਕੜਿਆਲ)-ਸਰਹੱਦੀ ਖੇਤਰ ਦੀ ਇਕਲੌਤੀ ਖੇਤੀ ਆਧਾਰਿਤ ਇੰਡਸਟਰੀ 'ਦੀ ਅਜਨਾਲਾ ਸਹਿਕਾਰੀ ਖੰਡ ਮਿਲਜ਼ ਭਲਾ ਪਿੰਡ ਲਿਮਿਟਿਡ' ਦੇ ਵਿਹੜੇ 'ਚ ਮਿੱਲ ਦੇ ਹਿੱਸੇਦਾਰਾਂ ਦਾ 5ਵਾਂ ਸਾਲਾਨਾ ਇਜਲਾਸ ਕਰਵਾਇਆ ਗਿਆ ਜਿਸ 'ਚ ਵੱਡੀ ਗਿਣਤੀ ਵਿਚ ਗੰਨਾ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰ ਯੂਨੀਅਨ ਬਲਾਕ ਤਰਸਿੱਕਾ ਵਲੋਂ ਰੋਸ ਪ੍ਰਦਰਸ਼ਨ

ਤਰਸਿੱਕਾ, 28 ਸਤੰਬਰ (ਅਤਰ ਸਿੰਘ ਤਰਸਿੱਕਾ)-ਪਿੰਡ ਤਰਸਿੱਕਾ ਦੇ ਮਨਰੇਗਾ ਮਜ਼ਦੂਰਾਂ ਨੂੰ ਪਿਛਲੇ ਲੰਮੇ ਅਰਸੇ ਤੋਂ ਕੀਤੇ ਕੰਮ ਦੇ ਅੱਜ ਤੱਕ ਪੈਸੇ ਨਾ ਮਿਲਣ ਕਰਕੇ ਉਨ੍ਹਾਂ ਨੇ ਬੀ. ਡੀ. ਪੀ. ਓ. ਤਰਸਿੱਕਾ ਦੇ ਦਫ਼ਤਰ ਸਾਹਮਣੇ ਜਸਬੀਰ ਸਿੰਘ ਤਰਸਿੱਕਾ ਪ੍ਰਧਾਨ ਦੀ ਅਗਵਾਈ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਚੇਤਨਾ ਮਾਰਚ

ਅਜਨਾਲਾ, 28 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਅਜਨਾਲਾ ਦੇ ਜਨਰਲ ਸਕੱਤਰ ਸੁੱਚਾ ਸਿੰਘ ਘੋਗਾ ਦੀ ਅਗਵਾਈ 'ਚ ਸਭਾ ਦੇ ਕਾਰਕੁੰਨਾਂ ਵਲੋਂ ਸ਼ਹੀਦ ਭਗਤ ਸਿੰਘ ਦੇ 114ਵੇਂ ਜਨਮ ਦਿਨ ਮੌਕੇ ਲੋਕਾਂ ਨੂੰ ਕੇਂਦਰੀ ਮੋਦੀ ਸਰਕਾਰ ਦੀਆਂ ਕਥਿਤ ...

ਪੂਰੀ ਖ਼ਬਰ »

ਸਰਾਏ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਅਜਨਾਲਾ, 28 ਸਤੰਬਰ (ਐਸ. ਪ੍ਰਸ਼ੋਤਮ)-ਇਥੋਂ ਦੀ ਬਾਹਰੀ ਅਬਾਦੀ ਵਜੋਂ ਜਾਣੇ ਜਾਂਦੇ ਪਿੰਡ ਸਰਾਏ 'ਚ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਕਾਂਗਰਸ ਪੱਖੀ ਸਥਾਨਕ ਸਮਾਜ ਸੇਵੀਆਂ ਵਲੋਂ ਸਕੂਲ ਸਟਾਫ ਤੇ ਵਿਦਿਆਰਥੀਆਂ ਦੀ ਸ਼ਮੂਲੀਅਤ ਨਾਲ ਹੈੱਡ ਟੀਚਰ ਕਵਲਦੀਪ ਕੌਰ ਪਨੂੰ ਤੇ ...

ਪੂਰੀ ਖ਼ਬਰ »

ਲਗਾਤਾਰ ਭਖਦਾ ਜਾ ਰਿਹਾ ਜਲਿ੍ਹਆਂਵਾਲਾ ਬਾਗ 'ਚ ਸਮਾਰਕਾਂ ਦੀ ਦਿੱਖ ਨਾਲ ਕੀਤੀ ਫੇਰਬਦਲ ਦਾ ਮੁੱਦਾ

ਅੰਮਿ੍ਤਸਰ, 28 ਸਤੰਬਰ (ਸੁਰਿੰਦਰ ਕੋਛੜ)-ਕੇਂਦਰ ਸਰਕਾਰ ਵਲੋਂ ਲਗਭਗ 20 ਕਰੋੜ ਰੁਪਏ ਦੀ ਲਾਗਤ ਨਾਲ ਜਲਿ੍ਹਆਂਵਾਲਾ ਬਾਗ 'ਚ ਸੁੰਦਰੀਕਰਨ ਦੇ ਨਾਂਅ 'ਤੇ ਪੁਰਾਣੀਆਂ ਇਤਿਹਾਸਕ ਨਿਸ਼ਾਨੀਆਂ 'ਚ ਕੀਤੀ ਫੇਰਬਦਲ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ | ਸ਼ਹੀਦ-ਏ-ਆਜ਼ਮ ਭਗਤ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਨੇ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਛੇਹਰਟਾ, 28 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਯੂਥ ਅਕਾਲੀ ਦਲ ਅੰਮਿ੍ਤਸਰ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ ਦੀ ਅਗਵਾਈ ਹੇਠ ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਯੂਥ ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX