ਤਾਜਾ ਖ਼ਬਰਾਂ


ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਨੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  1 day ago
ਲੁਧਿਆਣਾ 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ..
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਮਲੇਰਕੋਟਲਾ ’ਚ ਐੱਫ.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 23 ਜਨਵਰੀ- ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 153ਏ ਤਹਿਤ ਮਲੇਰਕੋਟਲਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ...
ਵਿਜੈਇੰਦਰ ਸਿੰਗਲਾ ਜਿੰਨਾ ਭ੍ਰਿਸ਼ਟਾਚਾਰ ਪੰਜਾਬ 'ਚ ਕਿਸੇ ਨੇ ਨਹੀਂ ਕੀਤਾ- ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਸਭ ਤੋਂ ਵੱਧ ਭ੍ਰਿਸ਼ਟਾਚਾਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 14 ਅੱਸੂ ਸੰਮਤ 553

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਹੁਸੈਨੀ ਵਾਲਾ ਕੌਮੀ ਸਰਹੱਦ 'ਤੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ

ਫ਼ਿਰੋਜ਼ਪੁਰ, 28 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਹਿੰਦ-ਪਾਕਿ ਕੌਮੀ ਸਰਹੱਦ ਹੁਸੈਨੀਵਾਲਾ ਸ਼ਹੀਦੀ ਸਮਾਰਕ 'ਤੇ ਲੋਕਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਬੇਸ਼ੱਕ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਕਾਂਗਰਸ ਸਰਕਾਰ ਦੇ ਨੁਮਾਇੰਦਿਆਂ ਪਾਸਾ ਵੱਟੀਂ ਰੱਖਿਆ, ਪਰ ਦੇਸ਼ ਭਰ ਤੋਂ ਸਕੂਟਰ ਮੋਟਰਸਾਈਕਲ ਕਾਰਾਂ ਜੀਪਾਂ ਦੇ ਕਾਫ਼ਲਿਆਂ ਰਾਹੀਂ ਉਤਸ਼ਾਹ ਨਾਲ ਪਹੁੰਚ ਰਹੇ ਲੋਕ ਇਨਕਲਾਬ ਜ਼ਿੰਦਾਬਾਦ, ਸ਼ਹੀਦ ਭਗਤ ਸਿੰਘ 'ਤੇਰੀ ਸੋਚ 'ਤੇ ਪਹਿਰਾ ਦਿਆਂਗੇ ਠੋਕ ਕੇ' ਆਦਿ ਇਨਕਲਾਬੀ ਨਾਅਰੇ ਲਗਾ ਰਹੇ ਸਨ | ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਨਤਮਸਤਕ ਹੋ ਪਾਰਕ 'ਚ ਬੈਠ ਤਕਰੀਰਾਂ ਕਰਦੇ ਹੋਏ ਲੋਕ ਮਾਰੂ ਫ਼ੈਸਲਿਆਂ ਖ਼ਿਲਾਫ਼ ਜਨਤਾ ਨੂੰ ਆਵਾਜ਼ ਬੁਲੰਦ ਕਰਨ ਦੀਆਂ ਜਿੱਥੇ ਅਪੀਲਾਂ ਕੀਤੀਆਂ ਗਈਆਂ ਉੱਥੇ ਕ੍ਰਾਂਤੀਕਾਰੀ ਜਥੇਬੰਦੀਆਂ ਦੇ ਨੁਮਾਇੰਦਿਆਂ ਆਦਿ ਦੇਸ਼ ਭਗਤ ਨੁਮਾ ਜੁਝਾਰੂ ਲੋਕਾਂ ਨੇ ਸ਼ਹੀਦੀ ਸਮਾਰਕ ਤੇ ਨਤਮਸਤਕ ਹੁੰਦਿਆਂ ਲੋਕ ਮਾਰੂ ਫ਼ੈਸਲੇ ਲੈ ਰਹੀਆਂ ਸਰਕਾਰਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਕੇ ਇਨਸਾਫ਼ ਨਾ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦੇ ਅਸ਼ੀਰਵਾਦ ਮੰਗੇ | 'ਅਜੀਤ' ਦੀ ਟੀਮ ਵਲੋਂ ਕੀਤੇ ਗਏ ਦੌਰੇ ਦੌਰਾਨ ਦੇਖਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਤਕੀਂ ਨਿਗੂਣੇ ਪ੍ਰਬੰਧ ਕੀਤੇ ਗਏ ਸਨ | ਸਮਾਰਕ 'ਤੇ ਮੈਟ ਤੱਕ ਨਹੀਂ ਸੀ ਵਿਛਾਇਆ ਗਿਆ | ਲੋਕ ਸਿਖਰ ਦੁਪਹਿਰੇ ਤਪੀ ਫ਼ਰਸ਼ 'ਤੇ ਨੰਗੇ ਪੈਰੀਂ ਚੱਲ ਕੇ ਸ਼ਹੀਦਾਂ ਨੂੰ ਨਤਮਸਤਕ ਹੋ ਰਹੇ ਸਨ | ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਜ਼ਿਲ੍ਹਾ ਇਸਤਰੀ ਵਿੰਗ ਪ੍ਰਧਾਨ ਵੀਰਪਾਲ ਕੌਰ ਖੋਸਾ, ਅਕਾਲੀ ਦਲ ਦੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਇੰਚਾਰਜ ਰੋਹਿਤ ਕੁਮਾਰ ਮੋਂਟੂ ਵੋਹਰਾ, ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਲਕੀਤ ਥਿੰਦ ਆਦਿ ਰਾਜਸੀ ਪਾਰਟੀਆਂ ਦੇ ਲੋਕਲ ਕੁਝ ਕੁ ਆਗੂ ਹੀ ਸ਼ਹੀਦੀ ਸਮਾਰਕ 'ਤੇ ਨਤਮਸਤਕ ਹੋਏ | ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਸੂਬਾ ਪ੍ਰਧਾਨ ਬੂਟਾ ਸਿੰਘ ਦੀ ਅਗਵਾਈ ਹੇਠ ਕੀਤੀ ਵੱਡੇ ਇਕੱਠ ਵਾਲੀ ਸੂਬਾ ਪੱਧਰੀ ਕਾਨਫ਼ਰੰਸ ਚ ਬੁਲਾਰਿਆਂ ਦੀਆਂ ਤਕਰੀਰਾਂ ਨੇ ਸ਼ਹੀਦ ਭਗਤ ਸਿੰਘ ਦੀ ਸੋਚ ਤੇ ਪਹਿਰਾ ਦਿੱਤੇ ਬਿਨਾਂ ਸ਼ਹੀਦਾਂ ਦੇ ਸੁਪਨਿਆਂ ਵਾਲਾ ਮਾਹੌਲ ਨਾ ਸਿਰਜੇ ਜਾਣ ਦੀ ਗੱਲ ਕਰਦਿਆਂ ਦੇਸ਼ ਵਾਸੀਆਂ ਨੂੰ ਆਜ਼ਾਦ ਜੀਵਨ ਲਈ ਕ੍ਰਾਂਤੀ ਕਾਰੀ ਬਣ ਸ਼ਹੀਦਾਂ ਦੀ ਸੱਚੀ ਸੁੱਚੀ ਸੋਚ ਦਾ ਧਾਰਨੀ ਹੋਣ ਦੀ ਅਪੀਲ ਕੀਤੀ ਤੇ ਕਿਹਾ ਕਿ ਜ਼ਮੀਨਾਂ ਅਤੇ ਨਸਲਾਂ ਬਚਾਉਣ ਲਈ ਅੱਗੇ ਆ ਕੇ ਦਿੱਲੀ ਚਲ਼ ਰਹੇ ਸੰਘਰਸ਼ 'ਚ ਭਾਗ ਲਵੋ |
ਹੁਸੈਨੀਵਾਲਾ ਤੋਂ ਖਟਕੜ ਕਲਾਂ ਅਤੇ ਮੁੜ ਹੁਸੈਨੀਵਾਲਾ ਤੱਕ ਕੀਤੀ ਸਾਈਕਲ ਜਾਗਰੂਕਤਾ ਯਾਤਰਾ
ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਦੇ ਆਗੂ ਸੋਹਣ ਸਿੰਘ ਸੋਢੀ ਆਦਿ ਨੇ ਹੁਸੈਨੀ ਵਾਲਾ ਤੋਂ ਖਟਕੜ ਕਲਾਂ ਅਤੇ ਮੁੜ ਹੁਸੈਨੀ ਵਾਲਾ ਤੱਕ ਸਾਈਕਲ ਜਾਗਰੂਕਤਾ ਯਾਤਰਾ ਕੀਤੀ ਗਈ | ਸੋਹਣ ਸਿੰਘ ਸੋਢੀ ਦਾ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੋਸਾਇਟੀ ਵਲੋਂ ਪ੍ਰਧਾਨ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਛਾਉਣੀ ਵੜਨ ਤੇ ਜ਼ੋਰਦਾਰ ਸਵਾਗਤ ਕੀਤਾ ਗਿਆ, ਜਿੱਥੋਂ ਉਨ੍ਹਾਂ ਦੀ ਅਗਵਾਈ ਹੇਠ ਸੁਸਾਇਟੀ ਦੇ ਦਾ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੋਸਾਇਟੀ ਵਲੋਂ ਪ੍ਰਧਾਨ ਵਰਿੰਦਰ ਸਿੰਘ ਵੈਰੜ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਛਾਉਣੀ ਦਾਖਲ ਹੋਣ ਤੇ ਜ਼ੋਰਦਾਰ ਸਵਾਗਤ ਕੀਤਾ ਗਿਆ, ਜਿੱਥੋਂ ਉਨ੍ਹਾਂ ਦੀ ਅਗਵਾਈ ਹੇਠ ਸੁਸਾਇਟੀ ਮੈਂਬਰ ਕਾਫ਼ਲੇ ਦੇ ਰੂਪ ਚ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਪਹੁੰਚ ਸ਼ਹੀਦਾਂ ਨੂੰ ਨਤਮਸਤਕ ਹੁੰਦਿਆਂ ਸੋਸਾਇਟੀ ਮੈਂਬਰਾਂ ਨੇ ਜਿੱਥੇ ਸ਼ਹੀਦਾਂ ਦੀ ਸੋਚ ਤੇ ਪਹਿਰਾ ਦੇਣ ਦਾ ਪ੍ਰਣ ਲਿਆ ਉੱਥੇ ਸਮਾਜ ਵਿਚ ਫੈਲੀਆਂ ਬੁਰਾਈਆਂ ਦੇ ਖ਼ਾਤਮੇ ਲਈ ਜਾਗਰੂਕਤਾ ਸਮਾਗਮ ਕਰਵਾਉਣ ਦਾ ਫ਼ੈਸਲਾ ਲਿਆ | ਇਸ ਮੌਕੇ ਸੁਸਾਇਟੀ ਆਗੂ ਸੁਖਦੀਪ ਸਿੰਘ ਹੁੰਦਲ ਸਰਪੰਚ ਸ਼ੂਸ਼ਕ, ਡਾ: ਜੋਬਨ ਬਾਰੇ ਕੇ, ਬਲਦੇਵ ਸਿੰਘ ਭੁੱਲਰ, ਗਗਨਦੀਪ ਸਿੰਘ ਗੋਬਿੰਦ ਨਗਰ, ਸੁਖਵਿੰਦਰ ਸਿੰਘ ਬੁਲੰਦੇ ਵਾਲੀ ਪ੍ਰਧਾਨ ਜ਼ਿਲ੍ਹਾ ਪੰਚਾਇਤ ਯੂਨੀਅਨ, ਸੁਖਪਾਲ ਸਿੰਘ ਗੋਬਿੰਦ ਨਗਰ, ਸੁਰਜੀਤ ਸਿੰਘ ਗੋਬਿੰਦ ਨਗਰ , ਡਾ: ਰਾਮੇਸ਼ਵਰ ਸਿੰਘ ਨੈਸ਼ਨਲ ਐਵਾਰਡੀ, ਰਵਿੰਦਰ ਸਿੰਘ ਢਿੱਲੋਂ ਸੁਰ ਸਿੰਘ ਵਾਲਾ, ਰਾਣਾ ਸੁਰ ਸਿੰਘ, ਗੁਰਮੀਤ ਸਿੰਘ ਸਿੱਧੂ, ਐਡਵੋਕੇਟ ਜਗਮੀਤ ਸਿੰਘ ਸੰਧੂ ਮੁੱਦਕਾ ਮੱਲਵਾਲ, ਬਲਕਰਨ ਸਿੰਘ ਜੰਗ ਆਦਿ ਵੱਡੀ ਗਿਣਤੀ 'ਚ ਨੌਜਵਾਨ ਹਾਜ਼ਰ ਸਨ |
ਸੰਧੂ ਸੁਰਜੀਤ ਆਦਿ ਗਾਇਕ ਵੀ ਹੋਏ ਸ਼ਹੀਦਾਂ ਨੂੰ ਨਤਮਸਤਕ
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ ਤੇ ਅੱਜ ਸੰਧੂ ਸੁਰਜੀਤ ਆਦਿ ਗਾਇਕ ਵੀ ਸ਼ਹੀਦਾਂ ਨੂੰ ਨਤਮਸਤਕ ਹੋਏ | 'ਅਜੀਤ' ਨਾਲ ਗੱਲਬਾਤ ਕਰਦਿਆਂ ਸੰਧੂ ਸੁਰਜੀਤ ਨੇ ਕਿਹਾ ਕਿ ਅੱਜ ਲੋੜ ਹੈ ਦੇਸ਼ ਦੇ ਨੌਜਵਾਨਾਂ ਨੂੰ ਸ਼ਹੀਦੇ ਆਜ਼ਮ ਸ ਭਗਤ ਸਿੰਘ ਦੀ ਸੋਚ ਤੇ ਚੱਲਣ ਦੀ ਤਾਂ ਜੋ ਅਸੀਂ ਆਪਣੀਆਂ ਫ਼ਸਲਾਂ ਅਤੇ ਨਸਲਾਂ ਨੂੰ ਕਾਰਪੋਰੇਟ ਘਰਾਣੇ ਅਤੇ ਦੇਸ਼ ਦੇ ਲੋਕਾਂ ਨੂੰ ਭੁੱਲ ਸਰਮਾਏਦਾਰਾਂ ਦੀ ਰਖੇਲ ਬਣ ਕੰਮ ਕਰ ਰਹੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਤੋਂ ਬਚਾਇਆ ਜਾ ਸਕੇ |
ਬਿਹਾਰ ਤੋਂ 2400 ਕਿੱਲੋਮੀਟਰ ਸਾਈਕਲ ਚਲਾ ਕੀਤੀ ਜਾਗਰੂਕਤਾ ਯਾਤਰਾ
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੀ ਸੋਚ ਦੇ ਪਸਾਰ ਕਰਨ ਅਤੇ ਨੌਜਵਾਨਾਂ ਨੂੰ ਜਗਾਉਣ ਲਈ ਬਿਹਾਰ ਤੋਂ ਸੁਸ਼ਾਂਤ ਕੁਮਾਰ ਨਾਮੀ ਨੌਜਵਾਨ ਦੋ ਸਾਥੀਆਂ ਸਮੇਤ ਹੁਸੈਨੀਵਾਲਾ ਸਮਾਰਕ ਤੇ ਪਹੁੰਚਿਆ ਸੀ ਜਿਸ ਵੱਲੋਂ ਸ਼ਹੀਦਾਂ ਨੂੰ ਨਤਮਸਤਕ ਕਰਨ ਲਈ 14 ਦਿਨਾਂ ਵਿਚ 2400 ਕਿੱਲੋਮੀਟਰ ਦਾ ਸਫ਼ਰ ਸਾਈਕਲ ਤੇ ਤੈਅ ਕੀਤਾ ਰਸਤੇ ਵਿਚ ਆਈਆਂ ਰੁਕਾਵਟਾਂ ਅਤੇ ਭਾਰੀ ਦਿੱਕਤਾਂ ਦਾ ਸਾਹਮਣਾ ਕਰਦੇ ਹੋਏ ਹੁਸੈਨੀਵਾਲਾ ਸਮਾਰਕ ਤੇ ਪਹੁੰਚ ਸ਼ਹੀਦਾਂ ਨੂੰ ਸਿੱਜਦਾ ਕੀਤਾ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਨੂੰ ਰਾਸ਼ਟਰੀ ਪੁੱਤਰ ਐਲਾਨੇ ਅਤੇ ਉਨ੍ਹਾਂ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਵੇ ਉਨ੍ਹਾਂ ਕਿਹਾ ਕਿ ਦੇਸ਼ ਤੋਂ ਆਪਣੀ ਜਿੰਦ ਕੁਰਬਾਨ ਕਰਨ ਵਾਲੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੀ ਸੋਚ ਦਾ ਹਰ ਨੌਜਵਾਨ ਨੂੰ ਧਾਰਨੀ ਹੋਣਾ ਪਾਵੇਗਾ ਫਿਰ ਜਾਤ-ਪਾਤ ਰਹਿਤ ਬਰਾਬਰਤਾ ਵਾਲਾ ਸਮਾਜ ਆਪਣੇ ਆਪ ਸਿਰਜਿਆ ਜਾਵੇਗਾ |
ਜੱਟ ਰਾਖਵਾਂਕਰਨ ਸੰਘਰਸ਼ ਸਮਿਤੀ ਪੰਜਾਬ ਦੇ ਪ੍ਰਧਾਨ ਜਥੇਦਾਰ ਕਰਨੈਲ ਸਿੰਘ ਭਾਵੜਾ ਕੀਤਾ ਸ਼ਹੀਦਾਂ ਨੂੰ ਸਿੱਜਦਾ
ਸ਼ਹੀਦੇ ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਨ 'ਤੇ ਜੱਟ ਰਾਖਵਾਂਕਰਨ ਸੰਘਰਸ਼ ਸਮਿਤੀ ਪੰਜਾਬ ਦੇ ਮੈਂਬਰ ਸੂਬਾ ਪ੍ਰਧਾਨ ਜਥੇਦਾਰ ਕਰਨੈਲ ਸਿੰਘ ਭਾਵੜਾ ਦੀ ਅਗਵਾਈ ਹੇਠ ਹੁਸੈਨੀ ਵਾਲਾ ਸਮਾਰਕਾਂ 'ਤੇ ਪਹੁੰਚੇ | ਸ਼ਹੀਦੀ ਸਮਾਰਕ ਅਤੇ ਸ਼ਹੀਦਾਂ ਦੇ ਬੁੱਤਾਂ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਹੀਦੇ ਆਜ਼ਮ ਸ: ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸੂਬਾ ਪ੍ਰਧਾਨ ਜਥੇਦਾਰ ਭਾਵੜਾ ਨੇ ਕੇਂਦਰ ਮੋਦੀ ਸਰਕਾਰ ਦੀ ਜੰਮ ਕੇ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰਾਂ ਸਰਮਾਏਦਾਰੀ ਦਾ ਜਾਲ ਵਿਛਾ ਰਹੀਆਂ ਹਨ | ਆਮ ਲੋਕਾਂ ਕਿਰਤੀਆਂ ਨੂੰ ਭੁੱਲ ਕੇ ਕਾਰਪੋਰੇਟਾਂ ਦੇ ਇਸ਼ਾਰਿਆਂ 'ਤੇ ਨੱਚ ਦੀਆਂ ਹੋਈਆਂ ਲੋਕ ਮਾਰੂ ਫ਼ੈਸਲੇ ਲੈ ਰਹੀਆਂ ਹਨ | ਉਨ੍ਹਾਂ ਕਿਹਾ ਨਿੱਜੀਕਰਨ ਜਿਹੇ ਸਰਕਾਰ ਦੇ ਫ਼ੈਸਲੇ ਦੇਸ਼ ਅਤੇ ਦੇਸ਼ ਵਾਸੀਆਂ ਲਈ ਘਾਤਕ ਸਾਬਤ ਹੋਣਗੇ |

ਸੀ.ਜੇ.ਐਮ. ਏਕਤਾ ਉੱਪਲ ਵਲੋਂ ਰਜ਼ਾਮੰਦੀ ਨਾਲ ਕੇਸ ਦਾ ਨਿਪਟਾਰਾ

ਫ਼ਿਰੋਜ਼ਪੁਰ, 28 ਸਤੰਬਰ (ਰਾਕੇਸ਼ ਚਾਵਲਾ)- ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਮਿਸ ਏਕਤਾ ਉੱਪਲ ਫ਼ਿਰੋਜ਼ਪੁਰ ਵਲੋਂ ਬਿਰਧ ਆਸ਼ਰਮ ਫ਼ਿਰੋਜ਼ਪੁਰ ਦਾ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਇੱਥੇ ਰਹਿ ਰਹੀ ਔਰਤ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵਲੋਂ ਭੁੱਖ ਹੜਤਾਲ 1 ਤੋਂ

ਫ਼ਿਰੋਜ਼ਪੁਰ, 28 ਸਤੰਬਰ (ਤਪਿੰਦਰ ਸਿੰਘ)- ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵਲੋਂ ਸੂਬੇ ਭਰ 'ਚ ਪੀ.ਐੱਚ.ਸੀ. ਅਤੇ ਸੀ.ਐੱਚ.ਸੀ. 'ਤੇ ਦੋ ਘੰਟੇ ਭੁੱਖ ਹੜਤਾਲ ਕਰਕੇ ਅਰਥੀ ਫ਼ੂਕ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਵਲੋਂ ਐੱਸ. ਸੀ. ਸਿੱਖਿਆਰਥੀਆਂ ਨੂੰ ਦਿੱਤੀ ਜਾਵੇਗੀ ਦੋ ਹਫ਼ਤੇ ਦੀ ਮੁਫ਼ਤ ਸਿਖਲਾਈ- ਰਣਦੀਪ ਕੁਮਾਰ

ਫ਼ਿਰੋਜ਼ਪੁਰ, 28 ਸਤੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਖੇਤੀ ਖੇਤਰ ਵਿਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨ ਲਈ 'ਸਕੀਮ ਫ਼ਾਰ ਪ੍ਰਮੋਸ਼ਨ ਆਫ਼ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਫੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਨਾਲ ਸਬੰਧਿਤ ਦੋ ਨਵੀਆਂ ਸੇਵਾਵਾਂ ਸ਼ੁਰੂ

ਫ਼ਿਰੋਜ਼ਪੁਰ, 28 ਸਤੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ 'ਚ ਫੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਿਤ ਦੋ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ | ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 'ਆਪ' ਵਲੋਂ ਨਸ਼ਿਆਂ ਵਿਰੁੱਧ ਕੱਢਿਆ ਮੋਟਰਸਾਈਕਲ ਜਾਗਰੂਕਤਾ ਮਾਰਚ

ਫ਼ਿਰੋਜ਼ਪੁਰ, 28 ਸਤੰਬਰ (ਕੁਲਬੀਰ ਸਿੰਘ ਸੋਢੀ)- ਭਾਰਤ ਦੇਸ਼ ਨੂੰ ਅੰਗਰੇਜ਼ੀ ਹਕੂਮਤ ਦੀ ਗ਼ੁਲਾਮੀ ਦੀਆਂ ਜ਼ੰਜੀਰਾਂ ਤੋਂ ਮੁਕਤ ਕਰਵਾਉਣ ਸ਼ਹੀਦੀਆਂ ਦੇਣ ਵਾਲੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਮਨਾਉਂਦੇ ਹੋਏ ਆਮ ਆਦਮੀ ਪਾਰਟੀ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ

ਫ਼ਿਰੋਜ਼ਪੁਰ, 28 ਸਤੰਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਕਿਸ਼ੋਰ ਕੁਮਾਰ ਵਲੋਂ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ | ਇਸ ਦੌਰੇ ਦਾ ਮੁੱਖ ...

ਪੂਰੀ ਖ਼ਬਰ »

ਪਤਨੀ ਨੂੰ ਦਹੇਜ ਲਈ ਤੰਗ ਕਰਨ ਵਾਲੇ ਪੁਲਿਸ ਮੁਲਾਜ਼ਮ ਅਤੇ ਉਸ ਦੀ ਮਾਂ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 28 ਸਤੰਬਰ (ਰਾਕੇਸ਼ ਚਾਵਲਾ)- ਪੰਜਾਬ ਪੁਲਿਸ ਵਿਚ ਨੌਕਰੀ ਕਰਦੇ ਇਕ ਮੁਲਜ਼ਮ ਵਲੋਂ ਆਪਣੀ ਪਤਨੀ ਨੂੰ ਦਹੇਜ ਲਈ ਤੰਗ ਪੇ੍ਰਸ਼ਾਨ ਕਰਨ ਦੇ ਮਾਮਲੇ ਵਿਚ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੂੰ ਗੁਰਤੇਜ ਪਾਲ ਸਿੰਘ (ਪਤੀ) ਅਤੇ ਉਸ ਦੀ ਮਾਂ ਪ੍ਰਕਾਸ਼ ਕੌਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਫ਼ਿਰੋਜ਼ਪੁਰ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ

ਫ਼ਿਰੋਜ਼ਪੁਰ, 28 ਸਤੰਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨਵਨੀਤ ਗੋਰਾ ਤੇ ਲਵਜੀਤ ਲਵਲੀ ਸਾਥੀਆਂ ਸਮੇਤ ਸ਼ਹੀਦੀ ਸਮਾਰਕ ਵਿਖੇ ਹੋਏ ਨਤਮਸਤਕ

ਫ਼ਿਰੋਜ਼ਪੁਰ, 28 ਸਤੰਬਰ (ਗੁਰਿੰਦਰ ਸਿੰਘ)- ਸ਼ਹੀਦਾਂ ਦੇ ਸਿਰਤਾਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 114ਵੇਂ ਜਨਮ ਦਿਹਾੜੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਮੈਂਬਰ ਨਵਨੀਤ ਕੁਮਾਰ ਗੋਰਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੂੰ ਸੌ ਾਪਿਆ ਮੰਗ-ਪੱਤਰ

-ਮਾਮਲਾ ਬੇਅਦਬੀ ਤੇ ਗੋਲੀ ਕਾਂਡ ਮਾਮਲਿਆਂ ਦੀ ਮਹਾਂ ਦੋਸ਼ ਜਾਂਚ ਕਰਵਾਉਣ ਦਾ- ਫ਼ਿਰੋਜ਼ਪੁਰ, 28 ਸਤੰਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਬਹਿਬਲ ਕਲਾਂ, ਕੋਟਕਪੂਰਾ, ਬੁਰਜ ਜਵਾਹਰ ਸਿੰਘ ਵਾਲਾ ਤੇ ਹੋਰ ਸਥਾਨਾਂ ਵਿਖੇ ਸ਼੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਐਡਵੋਕੇਟ ਮਿੰਟੂ ਗਿੱਲ ਸਮੇਤ ਕਈ ਆਗੂਆਂ ਕੀਤਾ ਝੰਡੂ ਵਾਲਾ ਦੇ ਬਰਾੜ ਪਰਿਵਾਰ ਨਾਲ ਦੱੁਖ ਸਾਂਝਾ

ਗੁਰੂਹਰਸਹਾਏ, 28 ਸਤੰਬਰ (ਹਰਚਰਨ ਸਿੰਘ ਸੰਧੂ)- ਪਿੰਡ ਝੰਡੂ ਵਾਲਾ ਦੇ ਵਾਸੀ ਨਰਜੀਤ ਸਿੰਘ ਅਤੇ ਡੀ.ਐੱਸ.ਪੀ. ਕੁਲਦੀਪ ਸਿੰਘ ਬਰਾੜ ਦੇ ਮਾਤਾ ਜਸਪਾਲ ਕੌਰ ਪਤਨੀ ਦਰਸ਼ਨ ਸਿੰਘ ਬਰਾੜ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਇਲਾਕੇ ਭਰ ਦੇ ...

ਪੂਰੀ ਖ਼ਬਰ »

ਜਗਸੀਰ ਸਿੰਘ ਸਿੰਘ ਸੰਧੂ ਨੂੰ ਕਿਸਾਨ ਵਿੰਗ ਦਾ ਜ਼ਿਲ੍ਹਾ ਮੀਤ ਪ੍ਰਧਾਨ ਥਾਪਿਆ

ਕੁੱਲਗੜ੍ਹੀ, 28 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਇੰਡੀਅਨ ਨੈਸ਼ਨਲ ਕਾਂਗਰਸ ਨੂੰ ਸਮਰਪਿਤ ਸੰਗਠਨ ਨੈਸ਼ਨਲ ਕਾਂਗਰਸ ਵਰਕਿੰਗ ਕਮੇਟੀ ਵਲੋਂ ਜਗਸੀਰ ਸਿੰਘ ਸੰਧੂ ਨੂੰ ਸੰਗਠਨ ਦੇ ਜ਼ਿਲ੍ਹਾ ਕਿਸਾਨ ਵਿੰਗ ਦਾ ਮੀਤ ਪ੍ਰਧਾਨ ਲਗਾਇਆ ਗਿਆ | ਇਸ ਨਿਯੁਕਤੀ 'ਤੇ ਜਗਸੀਰ ਸਿੰਘ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਥਾਵਾਂ ਤੋਂ ਡੇਂਗੂ ਦੀ ਰੋਕਥਾਮ ਲਈ ਕੀਤੀ ਗਈ ਚੈਕਿੰਗ

ਫ਼ਿਰੋਜ਼ਪੁਰ, 28 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਿਵਲ ਸਰਜਨ ਡਾ: ਰਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਹਰਵਿੰਦਰ ਕੌਰ, ਡਾ: ਯੁਵਰਾਜ ਨਾਰੰਗ ਅਤੇ ਰਕੇਸ਼ ਪਾਲ ਜ਼ਿਲ੍ਹਾ ਐਪੀਡਮੋਲਜਿਸਟ ਦੀ ਅਗਵਾਈ ਸਦਕਾ ਡੇਂਗੂ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਮਾਲ ...

ਪੂਰੀ ਖ਼ਬਰ »

ਟਰੇਡ ਯੂਨੀਅਨ ਕੌ ਾਸਲ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਜ਼ੀਰਾ, 28 ਸਤੰਬਰ (ਮਨਜੀਤ ਸਿੰਘ ਢਿੱਲੋਂ)-ਟਰੇਡ ਯੂਨੀਅਨ ਕੌਸਲ ਜ਼ੀਰਾ ਵੱਲੋਂ ਮਾਰਕਿਟ ਕਮੇਟੀ ਦਫ਼ਤਰ ਜ਼ੀਰਾ ਵਿਖੇ ਸਮਾਗਮ ਕਰਵਾ ਕੇ ਸ਼ਹੀਦੇ-ਏ-ਆਜਮ ਸਰਦਾਰ ਭਗਤ ਸਿੰਘ ਦਾ 114ਵਾਂ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪ੍ਰਧਾਨਗੀ ਮੰਡਲ ਵਿਚ ਸਾਹਿਤਕਾਰ ਡਾ: ਗੁਰਚਰਨ ...

ਪੂਰੀ ਖ਼ਬਰ »

ਇੰਡੀਅਨ ਸੋਸ਼ਲ ਵੈੱਲਫ਼ੇਅਰ ਸੁਸਾਇਟੀ ਨੇ ਮਨਾਇਆ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਜਨਮ ਦਿਨ

ਫ਼ਿਰੋਜ਼ਪੁਰ, 28 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਅੱਜ ਇੰਡੀਅਨ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਪ੍ਰਧਾਨ ਯਸ਼ ਪਾਲ ਸ਼ਰਮਾ ਦੀ ਦੇਖ-ਰੇਖ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਰਿੰਕੂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਯੂਥ ਅਕਾਲੀ ਦਲ ਨੇ ਭੇਟ ਕੀਤੀਆਂ ਸ਼ਰਧਾਂਜਲੀਆਂ

ਫ਼ਿਰੋਜ਼ਪੁਰ, 28 ਸਤੰਬਰ (ਗੁਰਿੰਦਰ ਸਿੰਘ)- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜਾ ਮਨਾਉਂਦਿਆਂ ਯੂਥ ਅਕਾਲੀ ਦਲ ਦੇ ਆਗੂ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਦੀ ਅਗਵਾਈ ਵਿਚ ਹੁਸੈਨੀਵਾਲਾ ਸਥਿਤ ਸ਼ਹੀਦੀ ਸਮਾਰਕ 'ਤੇ ਪਹੁੰਚੇ ਅਤੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ

ਮਮਦੋਟ, 28 ਸਤੰਬਰ (ਸੁਖਦੇਵ ਸਿੰਘ ਸੰਗਮ)- ਮਮਦੋਟ ਪੁਲਿਸ ਵਲੋਂ ਨਾਬਾਲਗ ਲੜਕੀ ਨਾਲ ਜਬਰ-ਜਿਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਪੀੜਤਾ ਦੇ ਪਿਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦੀ ਅੱਠਵੀਂ ਜਮਾਤ ਵਿਚ ...

ਪੂਰੀ ਖ਼ਬਰ »

ਸਿਵਲ ਮਮਦੋਟ 'ਚ ਮਨਾਇਆ ਰੈਬੀਜ਼ ਦਿਹਾੜਾ

*ਕੁੱਤੇ ਦੇ ਵੱਢਣ ਨੂੰ ਹਲਕੇ ਵਿਚ ਨਾ ਲਿਆ ਜਾਵੇ- ਡਾ: ਰਾਜੀਵ ਬੈਂਸ ਮਮਦੋਟ, 28 ਸਤੰਬਰ (ਸੁਖਦੇਵ ਸਿੰਘ ਸੰਗਮ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਨੈਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ ਦੇ ਤਹਿਤ ਜਾਗਰੂਕਤਾ ਸੈਮੀਨਾਰ ਸਿਵਲ ਹਸਪਤਾਲ ਮਮਦੋਟ ...

ਪੂਰੀ ਖ਼ਬਰ »

ਚਿੱਤਰਕਲਾ ਮੁਕਾਬਲਿਆਂ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਤਲਵੰਡੀ ਭਾਈ, 28 ਸਤੰਬਰ (ਰਵਿੰਦਰ ਸਿੰਘ ਬਜਾਜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਤਸਵੀਰਾਂ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਮਾਤਾ ਸਾਹਿਬ ਕੌਰ ਖ਼ਾਲਸਾ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਫ਼ਿਰੋਜ਼ਪੁਰ, 28 ਸਤੰਬਰ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਪਿ੍ੰਸੀਪਲ ਡਾ: ਰਮਨੀਤਾ ਸ਼ਾਰਦਾ ਦੀ ਅਗਵਾਈ ਹੇਠ ਕਾਲਜ ਦੇ ਇਤਿਹਾਸ ਵਿਭਾਗ, ਰਾਜਨੀਤਿਕ ਵਿਭਾਗ, ਹੋਸਪਟੇਲਿਟੀ ਅਤੇ ਟੂਰਿਜ਼ਮ ਮੈਨੇਜਮੈਂਟ ਵਿਭਾਗਾਂ ਅਤੇ ਸਟੂਡੈਂਟਸ ...

ਪੂਰੀ ਖ਼ਬਰ »

ਪਿੰਡ ਵਜੀਦਪੁਰ 'ਚ ਵੈੱਲਫੇਅਰ ਸੁਸਾਇਟੀ ਦਾ ਗਠਨ, ਰਮੇਸ਼ ਸ਼ਰਮਾ ਪ੍ਰਧਾਨ ਬਣੇ

ਫ਼ਿਰੋਜ਼ਪੁਰ, 28 ਸਤੰਬਰ (ਜਸਵਿੰਦਰ ਸਿੰਘ ਸੰਧੂ)- ਲੋਕ ਭਲਾਈ ਕਾਰਜਾਂ, ਭਾਈਚਾਰਕ ਸਾਂਝ, ਸਮਾਜਿਕ ਸੁਧਾਰਾਂ ਅਤੇ ਸਿਹਤ ਸੁਵਿਧਾਵਾਂ ਲਈ ਵੱਡੇ ਯਤਨ ਕਰਨ ਵਾਸਤੇ ਪਿੰਡ ਵਜੀਦਪੁਰ ਅੰਦਰ ਸਥਿਤ ਦੁਰਗਾ ਮਾਤਾ ਮੰਦਿਰ ਅੰਦਰ ਲੋਕ ਇਕੱਤਰ ਹੋਏ, ਜਿਨ੍ਹਾਂ ਵਜੀਦਪੁਰ ...

ਪੂਰੀ ਖ਼ਬਰ »

'ਆਪ' ਦੇ ਸ਼ਹਿਰੀ ਹਲਕਾ ਇੰਚਾਰਜ ਰਣਬੀਰ ਸਿੰਘ ਭੁੱਲਰ ਸਾਥੀਆਂ ਸਮੇਤ ਸ਼ਹੀਦੀ ਸਮਾਰਕਾਂ 'ਤੇ ਹੋਏ ਨਤਮਸਤਕ

ਫ਼ਿਰੋਜ਼ਪੁਰ, 28 ਸਤੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਇੰਚਾਰਜ ਰਣਬੀਰ ਸਿੰਘ ਭੁੱਲਰ ਸਾਥੀਆਂ ਸਮੇਤ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਨਤਮਸਤਕ ਹੋਏ, ਜਿੱਥੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਟੇਟ ਯੂਨੀਵਰਸਿਟੀ ਸਟਾਫ਼ ਤੇ ਫੈਕਲਟੀ ਵਲੋਂ ਸ਼ਹੀਦ ਭਗਤ ਸਿੰਘ ਨੂੰ ਕੀਤਾ ਨਮਨ

ਫ਼ਿਰੋਜ਼ਪੁਰ, 28 ਸਤੰਬਰ (ਤਪਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਉਪ ਕੁਲਪਤੀ ਡਾ: ਬੂਟਾ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡਾਇਰੈਕਟਰ ਡਾ: ਟੀ.ਐੱਸ. ਸਿੱਧੂ ਦੀ ਅਗਵਾਈ ਵਿਚ ਫੈਕਲਟੀ ਅਤੇ ਸਟਾਫ਼ ਵਲੋਂ ਸ਼ਹੀਦ-ਏ ਆਜ਼ਮ ਸ: ...

ਪੂਰੀ ਖ਼ਬਰ »

ਰੋਹਿਤ ਵੋਹਰਾ ਵਲੋਂ ਸ਼ਹੀਦੀ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਫ਼ਿਰੋਜ਼ਪੁਰ, 28 ਸਤੰਬਰ (ਗੁਰਿੰਦਰ ਸਿੰਘ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰੋਹਿਤ ਵੋਹਰਾ ਨੌਜਵਾਨ ਸਾਥੀਆਂ ਸਮੇਤ ਹੁਸੈਨੀਵਾਲਾ ਸਥਿਤ ਸ਼ਹੀਦੀ ਸਮਾਰਕ ਵਿਖੇ ਨਤਮਸਤਕ ਹੋਏ ...

ਪੂਰੀ ਖ਼ਬਰ »

2400 ਕਿੱਲੋਮੀਟਰ ਸਾਈਕਲ ਯਾਤਰਾ ਕਰ ਬਿਹਾਰ ਦੇ 3 ਨੌਜਵਾਨ ਪਹੁੰਚੇ ਹੁਸੈਨੀਵਾਲਾ ਸ਼ਹੀਦੀ ਸਮਾਰਕ

ਫ਼ਿਰੋਜ਼ਪੁਰ, 28 ਸਤੰਬਰ (ਤਪਿੰਦਰ ਸਿੰਘ)- ਦੇਸ਼ ਭਗਤੀ ਦਾ ਜਜ਼ਬਾ ਰੱਖਦੇ ਬਿਹਾਰ ਦੇ 3 ਨੌਜਵਾਨ 2400 ਕਿੱਲੋਮੀਟਰ ਦਾ ਸਫ਼ਰ ਤੈਅ ਕਰਦੇ ਹੋਏ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਹੁਸੈਨੀਵਾਲਾ ਸਮਾਰਕ 'ਤੇ ਨਤਮਸਤਕ ਹੋਣ ਲਈ ਪਹੁੰਚੇ | ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ...

ਪੂਰੀ ਖ਼ਬਰ »

ਪਿਸਤੌਲ ਅਤੇ ਮਾਰੂ ਹਥਿਆਰ ਦਿਖਾ ਅਧਿਆਪਕ ਤੋਂ ਖੋਹਿਆ ਮੋਟਰਸਾਈਕਲ ਤੇ ਮੋਬਾਈਲ

ਫ਼ਿਰੋਜ਼ਪੁਰ 28 ਸਤੰਬਰ (ਕੁਲਬੀਰ ਸਿੰਘ ਸੋਢੀ) ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਖੇਤਰ ਨੇੜੇ ਰੇਲਵੇ ਪੁਲਿਸ ਸਟੇਸ਼ਨ ,ਫ਼ਿਰੋਜ਼ਪੁਰ ਸ਼ਹਿਰ ਵਿਖੇ ਇਕ ਨਿੱਜੀ ਸਕੂਲ ਦੇ ਅਧਿਆਪਕ ਨੂੰ ਲੁਟੇਰਿਆਂ ਵਲੋਂ ਪਿਸਤੌਲ ਅਤੇ ਮਾਰੂ ਹਥਿਆਰ ਦਿਖਾ ਕੇ ਮੋਟਰਸਾਈਕਲ ਤੇ ...

ਪੂਰੀ ਖ਼ਬਰ »

ਕਿਸਾਨੀ ਮਸਲਿਆਂ ਨੂੰ ਹੱਲ ਕਰਵਾਉਣ ਲਈ ਸੈਂਕੜੇ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਵਲੋਂ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ਅੱਗੇ ਪੱਕਾ ਮੋਰਚਾ ਸ਼ੁਰੂ

ਫ਼ਿਰੋਜ਼ਪੁਰ, 28 ਸਤੰਬਰ (ਕੁਲਬੀਰ ਸਿੰਘ ਸੋਢੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਜ਼ਿਲ੍ਹਾ ਸਕੱਤਰ ਸਾਹਿਬ ਸਿੰਘ ਦੀਨੇਕੇ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਵੰਤ ਸਿੰਘ ...

ਪੂਰੀ ਖ਼ਬਰ »

ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਹੁਸੈਨੀਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌ ਾਦਾ ਵਲੋਂ ਵਿਸ਼ਾਲ ਕਾਨਫ਼ਰੰਸ

ਫ਼ਿਰੋਜ਼ਪੁਰ, 28 ਸਤੰਬਰ (ਕੁਲਬੀਰ ਸਿੰਘ ਸੋਢੀ)- ਸ਼ਹੀਦ ਏ ਆਜ਼ਮ ਭਗਤ ਸਿੰਘ ਦੇ 114 ਜਨਮ ਦਿਹਾੜੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਸ਼ਹੀਦੀ ਸਮਾਰਕ ਨੇੜੇ ਹੁਸੈਨੀਵਾਲਾ ਵਿਖੇ ਵਿਸ਼ਾਲ ਕਾਨਫ਼ਰੰਸ ਕੀਤੀ ਗਈ, ਜਿਸ ਵਿਚ ਸੈਂਕੜੇ ਲੋਕਾਂ ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਉਗਰਾਹਾਂ ਵਲੋਂ ਮੋਹਕਮ ਵਾਲਾ ਵਿਖੇ ਇਕਾਈ ਦਾ ਗਠਨ ਕੀਤਾ

ਕੱੁਲਗੜ੍ਹੀ, 28 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਿੰਡ ਮੋਹਕਮ ਵਾਲਾ ਇਕਾਈ ਦਾ ਗਠਨ ਕੀਤਾ ਗਿਆ ਹੈ | ਰਿਲਾਇੰਸ ਪੰਪ ਵਲੂਰ ੳੱੁਪਰ ਚੱਲ ਰਹੇ ਧਰਨੇ ਦੌਰਾਨ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ, ਕੁਲਵੰਤ ਸਿੰਘ ਜਰਨਲ ਸਕੱਤਰ, ...

ਪੂਰੀ ਖ਼ਬਰ »

ਲਤਾਲਾ 'ਚ ਅਖੌਤੀ ਏਜੰਟ ਦੀਆਂ ਗੱਲਾਂ 'ਚ ਆਇਆ ਸਾਬਕਾ ਫੌਜੀ 8 ਲੱਖ ਦੀ ਠੱਗੀ ਦਾ ਸ਼ਿਕਾਰ

ਜੋਧਾਂ/ਲੋਹਟਬੱਦੀ, 28 ਸਤੰਬਰ (ਗੁਰਵਿੰਦਰ ਸਿੰਘ ਹੈਪੀ, ਕੁਲਵਿੰਦਰ ਸਿੰਘ ਡਾਂਗੋਂ)-ਥਾਣਾ ਜੋਧਾਂ ਅਧੀਨ ਪੈਂਦੇ ਪਿੰਡ ਲਤਾਲਾ 'ਚ ਇੱਕ ਅਖੌਤੀ ਏਜੰਟ ਦੀ ਕਥਿਤ ਮਿਲੀਭੁਗਤ ਭਾਰਤੀ ਫੌਜ ਦਾ ਸਾਬਕਾ ਸੂਬੇਦਾਰ 8 ਲੱਖ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਇਆ ਹੈ | ਅੱਜ ਪੁਲਿਸ ...

ਪੂਰੀ ਖ਼ਬਰ »

ਢਾਬਾ ਮਾਲਕ 'ਤੇ ਨੈਸ਼ਨਲ ਹਾਈਵੇ ਦੀ ਹਰੀ ਪੱਟੀ ਤੋਂ ਦਰੱਖ਼ਤ ਵੱਢਣ ਦਾ ਦੋਸ਼

ਤਲਵੰਡੀ ਭਾਈ, 28 ਜੂਨ (ਕੁਲਜਿੰਦਰ ਸਿੰਘ ਗਿੱਲ)- ਸਰਕਾਰ ਵਲੋਂ ਮਾਰਗਾਂ 'ਤੇ ਹਰਿਆਲੀ ਵਧਾਉਣ ਦੀ ਮੁਹਿੰਮ ਚਲਾਉਂਦੇ ਬੂਟੇ ਲਗਾਏ ਜਾ ਰਹੇ ਹਨ, ਜਦਕਿ ਦੂਜੇ ਪਾਸੇ ਪਿੰਡ ਕੋਟ ਕਰੋੜ ਕਲਾਂ ਵਿਖੇ ਟੋਲ ਪਲਾਜ਼ਾ ਨੇੜੇ ਸਥਿਤ ਇਕ ਢਾਬੇ ਦੇ ਮਾਲਕਾਂ 'ਤੇ ਨੈਸ਼ਨਲ ਹਾਈਵੇ ਨਾਲ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵਲੋਂ ਸੰਘਰਸ਼ ਦੀ ਚਿਤਾਵਨੀ

ਮੱਲਾਂਵਾਲਾ, 28 ਸਤੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਬਲਾਕ ਕੱਸੋਆਣਾ ਦੀ ਪ੍ਰਧਾਨ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਇਕੱਤਰ ਹੋਈਆਂ | ਸੂਬਾ ਕਮੇਟੀ ਮੈਂਬਰਾਂ ਦੀ ਸਹਿਮਤੀ ਨਾਲ ਸੂਬਾ ਪ੍ਰਧਾਨ ਕਿਰਨਦੀਪ ਪੰਜੋਲਾ ਦੀ ...

ਪੂਰੀ ਖ਼ਬਰ »

ਮਾਈਗ੍ਰੇਟਰੀ ਪਲਸ ਪੋਲੀਓ ਤਹਿਤ ਦੂਸਰੇ ਦਿਨ 338 ਪ੍ਰਵਾਸੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਗੁਰੂਹਰਸਹਾਏ, 28 ਸਤੰਬਰ (ਕਪਿਲ ਕੰਧਾਰੀ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਬਲਵੀਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਮਾਈਗ੍ਰੇਟਰੀ ਪਲਸ ਪੋਲੀਓ ਤਹਿਤ ...

ਪੂਰੀ ਖ਼ਬਰ »

ਖਜ਼ਾਨਾ ਵਿਭਾਗ 'ਚ ਕੰਮ ਕਰਦੇ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਸੰਘਰਸ਼ ਦੀ ਚੇਤਵਾਨੀ

ਫ਼ਿਰੋਜ਼ਪੁਰ, 28 ਸਤੰਬਰ (ਤਪਿੰਦਰ ਸਿੰਘ)- ਖਜ਼ਾਨਾ ਵਿਭਾਗ ਦੀਆਂ ਕਾਫ਼ੀ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਵਿਭਾਗੀ ਮੰਗਾਂ ਨੂੰ ਲੈ ਕੇ ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਵਲੋਂ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਹੈ | ਸੂਬਾ ਕਮੇਟੀ ਦੇ ਸੂਬਾ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਪੁਲਿਸ ਨੇ ਡੀ.ਆਰ.ਐਮ. ਦਫ਼ਤਰ ਨੇੜਿਉਂ ਹੋਈ 4.80 ਲੱਖ ਦੀ ਲੁੱਟ ਦੀ ਗੁੱਥੀ ਸੁਲਝਾਈ

ਫ਼ਿਰੋਜ਼ਪੁਰ, 28 ਸਤੰਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਨੇ ਬੀਤੀ 18 ਅਗਸਤ ਨੂੰ ਮੰਡਲ ਰੇਲਵੇ ਦਫ਼ਤਰ ਨੇੜਿਉਂ 4.80 ਲੱਖ ਰੁਪਏ ਦੀ ਹੋਈ ਲੁੱਟ ਦੀ ਵਾਰਦਾਤ ਨੂੰ ਸੁਲਝਾਉਂਦਿਆਂ ਵਾਰਦਾਤ ਨੂੰ ਅੰਜਾਮ ਦੇਣ 'ਚ ਸ਼ਾਮਲ ਪੰਜ ਦੋਸ਼ੀਆਂ ਨੂੰ ਕਾਬੂ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਦੀ ਜਾਗਰੂਕਤਾ ਲਈ ਲਗਾਇਆ ਮੁਫ਼ਤ ਦੁੱਧ ਪਰਖ ਕੈਂਪ

ਫ਼ਿਰੋਜ਼ਪੁਰ, 28 ਸਤੰਬਰ (ਤਪਿੰਦਰ ਸਿੰਘ)- ਡੇਅਰੀ ਵਿਕਾਸ ਵਿਭਾਗ, ਪਸ਼ੂ ਪਾਲਣ, ਮੱਛੀ ਪਾਲਣ ਬਾਰੇ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਕਰਨੈਲ ਸਿੰਘ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੁੱਧ ਖਪਤਕਾਰ ...

ਪੂਰੀ ਖ਼ਬਰ »

ਸਿਟੀ ਪੁਲਿਸ ਵਲੋਂ ਮਾਲ ਢੋਂਦੇ ਟਰੱਕਾਂ 'ਚੋਂ ਚੌਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼

ਫ਼ਿਰੋਜ਼ਪੁਰ, 28 ਸਤੰਬਰ (ਗੁਰਿੰਦਰ ਸਿੰਘ)- ਮਾਲ ਢੋਂਦੇ ਟਰੱਕਾਂ ਵਿਚੋਂ ਚੌਲ, ਕਣਕ ਆਦਿ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਗਰੋਹ ਦੇ ਪੰਜ ਮੈਂਬਰਾਂ ਨੂੰ ਚੋਰੀ ਕੀਤੇ ਸਵਾ ਦੋ ਕੁਇੰਟਲ ਚੌਲ ਤੇ ਤਿੰਨ ਮੋਟਰਸਾਈਕਲ ਸਮੇਤ ਕਾਬੂ ਕਰਨ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ 48 ਹਜ਼ਾਰ ਰਕਮ ਤੇ ਹੌਂਡਾ ਸਿਟੀ ਕਾਰ ਸਮੇਤ ਤਿੰਨ ਦੋਸ਼ੀ ਕਾਬੂ

ਮੱਲਾਂਵਾਲਾ, 28 ਸਤੰਬਰ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਐੱਸ.ਐੱਸ.ਪੀ. ਫ਼ਿਰੋਜ਼ਪੁਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਥਾਣਾ ਮੱਲਾਂਵਾਲਾ ਨੂੰ ਉਸ ਸਮੇਂ ਸਫਲਤਾ ਮਿਲੀ, ਜਦ ਸਹਾਇਕ ਥਾਣੇਦਾਰ ਜਸਵਿੰਦਰਪਾਲ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਵਾ ...

ਪੂਰੀ ਖ਼ਬਰ »

ਖ਼ੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਅੜੀਅਲ ਰਵੱਈਆ ਅਪਣਾ ਰਹੀ ਹੈ- ਆਗੂ

ਜ਼ੀਰਾ, 28 ਸਤੰਬਰ (ਮਨਜੀਤ ਸਿੰਘ ਢਿੱਲੋਂ)-ਕਾਰਪੋਰੇਟ ਘਰਾਣਿਆਂ ਨੂੰ ਮੁਨਾਫਾ ਪਹੁੰਚਾਉਣ ਲਈ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖ਼ੇਤੀ ਕਾਨੂੰਨ ਪੂਰੀ ਤਰ੍ਹਾਂ ਕਿਸਾਨੀ ਵਿਰੋਧੀ ਹਨ, ਜਿਨ੍ਹਾਂ ਨਾਲ ਦੇਸ਼ ਦੀ ਕਿਸਾਨੀ ਭਵਿੱਖ ਵਿਚ ਬਰਬਾਦ ਹੋ ਜਾਵੇਗੀ, ਜਿਸ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਦੀ ਜਾਗਰੂਕਤਾ ਲਈ ਲਗਾਇਆ ਮੁਫ਼ਤ ਦੁੱਧ ਪਰਖ ਕੈਂਪ

ਫ਼ਿਰੋਜ਼ਪੁਰ, 28 ਸਤੰਬਰ (ਤਪਿੰਦਰ ਸਿੰਘ)- ਡੇਅਰੀ ਵਿਕਾਸ ਵਿਭਾਗ, ਪਸ਼ੂ ਪਾਲਣ, ਮੱਛੀ ਪਾਲਣ ਬਾਰੇ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਕਰਨੈਲ ਸਿੰਘ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੁੱਧ ਖਪਤਕਾਰ ...

ਪੂਰੀ ਖ਼ਬਰ »

ਮਾਈਗ੍ਰੇਟਰੀ ਪਲੱਸ ਪੋਲੀਓ ਤਹਿਤ ਬਲਾਕ 'ਚ ਕੁੱਲ 830 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਗੁਰੂਹਰਸਹਾਏ, 28 ਸਤੰਬਰ (ਕਪਿਲ ਕੰਧਾਰੀ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਬਲਵੀਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਮਾਈਗ੍ਰੇਟਰੀ ਪਲਸ ਪੋਲੀਓ ਤਹਿਤ ...

ਪੂਰੀ ਖ਼ਬਰ »

ਉਂਕਾਰ ਸਿੰਘ ਦਾ ਮਖੂ ਵਿਖੇ ਪਹੁੰਚਣ 'ਤੇ ਇਕਾਈ ਮਖੂ ਦੇ ਮੈਂਬਰਾਂ ਵਲੋਂ ਸਵਾਗਤ

ਮਖੂ, 28 ਸਤੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਭਾਰਤ ਸਕਾਊਟ ਐਂਡ ਗਾਈਡ ਵਲੋਂ ਤਾਰਾ ਦੇਵੀ ਟਰੇਨਿੰਗ ਸਥਾਨ ਵਿਖੇ ਮੁਰੰਮਤ ਲਈ ਸਟੇਟ ਆਰਗੇਨਾਈਜ਼ਰ ਕਮਿਸ਼ਨਰ ਪੰਜਾਬ ਸਰਦਾਰ ਓਾਕਾਰ ਸਿੰਘ ਵਲੋਂ ਪੂਰੇ ਪੰਜਾਬ ਦੀ ਪਦ ਯਾਤਰਾ ਸ਼ੁਰੂ ਕੀਤੀ ਗਈ ਹੈ, ਜਿਸ ਦੀ ...

ਪੂਰੀ ਖ਼ਬਰ »

ਮੁੱਦਕੀ 'ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

ਮੁੱਦਕੀ, 28 ਸਤੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਵਿਚ ਨੌਜਵਾਨ ਸਭਾ ਪੱਤੀ ਸ਼ੌਕਰ ਦੇ ਨੌਜਵਾਨਾਂ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਸ਼ਹੀਦ ਭਗਤ ਸਿੰਘ ਦੇ ਫ਼ਲਸਫ਼ੇ ਸਬੰਧੀ ਜਾਣਕਾਰੀ ਦਿੱਤੀ ਇਸ ਮੌਕੇ ਦੀਦਾਰ ...

ਪੂਰੀ ਖ਼ਬਰ »

ਸਾਈਬਰ ਕ੍ਰਾਈਮ ਸੈੱਲ ਪੰਜਾਬ ਵਲੋਂ ਨਾਬਾਲਗ ਬੱਚਿਆਂ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ 'ਤੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਆਰਿਫ਼ ਕੇ, 28 ਸਤੰਬਰ (ਬਲਬੀਰ ਸਿੰਘ ਜੋਸਨ)- ਸਾਈਬਰ ਕ੍ਰਾਈਮ ਸੈੱਲ ਪੰਜਾਬ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੁਲਿਸ ਥਾਣਾ ਆਰਿਫ਼ ਕੇ ਦੇ ਅਧੀਨ ਪੈਂਦੇ ਪਿੰਡਾਂ ਦੇ ਦੋ ਵਿਅਕਤੀਆਂ ਖ਼ਿਲਾਫ਼ ਫੇਸਬੁੱਕ 'ਤੇ ਨਾਬਾਲਗ ਬੱਚਿਆਂ ਦੇ ਅਸ਼ਲੀਲ (ਚਾਈਲਡ ਪੋਰਨੋਗ੍ਰਾਫੀ ਪੋਸਟਾਂ) ...

ਪੂਰੀ ਖ਼ਬਰ »

ਪੰਜਾਬ ਦੀ ਸਿਆਸੀ ਫ਼ਿਜ਼ਾ ਹੋਈ ਕਾਂਗਰਸ ਪੱਖੀ, ਮੁੜ ਬਣੇਗੀ ਸਰਕਾਰ- ਯੂਥ ਆਗੂ

ਖੋਸਾ ਦਲ ਸਿੰਘ, 28 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਅੰਦਰ ਬਣੀ ਨਵੀਂ ਸਰਕਾਰ ਨੇ ਲੋਕ ਪੱਖੀ ਫ਼ੈਸਲੇ ਲੈ ਹਰ ਵਰਗ ਦਾ ਦਿਲ ਜਿੱਤ ਲਿਆ ਹੈ, ਜਿਸ ਕਾਰਨ ਪੰਜਾਬ ਦੀ ਸਿਆਸੀ ਫ਼ਿਜ਼ਾ ਕਾਂਗਰਸ ਪੱਖੀ ਹੋ ਗਈ ਹੈ | ਇਸ ਤੋਂ ਇਹ ਸਾਫ਼ ਹੋ ਗਿਆ ਹੈ ਕਿ ਦੁਬਾਰਾ ਫਿਰ ਪੰਜਾਬ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਮੋਮਬੱਤੀਆਂ ਬਣਾਉਣ ਲਈ ਸਿਖਲਾਈ ਕੈਂਪ ਲਗਾਇਆ

ਮਮਦੋਟ, 28 ਸਤੰਬਰ (ਸੁਖਦੇਵ ਸਿੰਘ ਸੰਗਮ)- ਪੰਜਾਬ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਆਤਮਾ ਸਕੀਮ ਤਹਿਤ ਔਰਤਾਂ ਨੂੰ ਸਵੈ ਰੁਜ਼ਗਾਰ ਕਰਨ ਦੇ ਉਦੇਸ਼ ਨਾਲ ਮੋਮਬੱਤੀਆਂ ਬਣਾਉਣ ਲਈ ਇਕ ਦਿਨਾਂ ਸਿਖਲਾਈ ਕੈਂਪ ਬਲਾਕ ਦਫ਼ਤਰ ਮਮਦੋਟ ਵਿਖੇ ਲਾਇਆ ਗਿਆ, ਜਿਸ ਦੌਰਾਨ ਇਲਾਕੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਮੋਮਬੱਤੀਆਂ ਬਣਾਉਣ ਲਈ ਸਿਖਲਾਈ ਕੈਂਪ ਲਗਾਇਆ

ਮਮਦੋਟ, 28 ਸਤੰਬਰ (ਸੁਖਦੇਵ ਸਿੰਘ ਸੰਗਮ)- ਪੰਜਾਬ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਆਤਮਾ ਸਕੀਮ ਤਹਿਤ ਔਰਤਾਂ ਨੂੰ ਸਵੈ ਰੁਜ਼ਗਾਰ ਕਰਨ ਦੇ ਉਦੇਸ਼ ਨਾਲ ਮੋਮਬੱਤੀਆਂ ਬਣਾਉਣ ਲਈ ਇਕ ਦਿਨਾਂ ਸਿਖਲਾਈ ਕੈਂਪ ਬਲਾਕ ਦਫ਼ਤਰ ਮਮਦੋਟ ਵਿਖੇ ਲਾਇਆ ਗਿਆ, ਜਿਸ ਦੌਰਾਨ ਇਲਾਕੇ ...

ਪੂਰੀ ਖ਼ਬਰ »

ਮਹਿੰਦਰ ਮਦਾਨ ਨੇ ਕੀਤੀ ਦਫ਼ਤਰ ਨਗਰ ਪੰਚਾਇਤ ਦੇ ਮੁਲਾਜ਼ਮਾਂ ਦੀ ਹਾਜ਼ਰੀ ਚੈੱਕ

ਮਖੂ, 28 ਸਤੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਆਦੇਸ਼ ਜਾਰੀ ਕੀਤੇ ਸਨ ਕਿ ਦਫ਼ਤਰਾਂ ਵਿਚ ਮੁਲਾਜਮਾਂ ਦੀ ਹਾਜ਼ਰੀ ਸਵੇਰੇ 9 ਵਜੇ ਤੱਕ ਹੋਣੀ ਲਾਜ਼ਮੀ ਹੈ, ...

ਪੂਰੀ ਖ਼ਬਰ »

ਡੀ.ਸੀ.ਐਮ. ਗਰੁੱਪ ਆਫ਼ ਸਕੂਲਜ਼ ਵਲੋਂ ਸ਼ਹੀਦਾਂ ਦੀ ਯਾਦ 'ਚ ਕੱਢੀ ਸਾਈਕਲ ਰੈਲੀ

ਫ਼ਿਰੋਜ਼ਪੁਰ, 28 ਸਤੰਬਰ (ਤਪਿੰਦਰ ਸਿੰਘ)- ਸ਼ਹੀਦ-ਏ ਆਜ਼ਮ ਸਰਦਾਰ ਭਗਤ ਸਿੰਘ ਦੇ 113ਵੇਂ ਜਨਮ ਦਿਹਾੜੇ 'ਤੇ ਡੀ.ਸੀ.ਐਮ ਗਰੁੱਪ ਆਫ਼ ਸਕੂਲਜ਼ ਵਲੋਂ ਸ਼ਹੀਦੀ ਸਮਾਰਕ ਹੁਸੈਨੀ ਵਾਲਾ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਨਤਮਸਤਕ ਕੀਤਾ ਗਿਆ ਅਤੇ ਸਾਈਕਲ ਰੈਲੀ ਕੱਢੀ ਗਈ | ਸਾਈਕਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX