ਤਾਜਾ ਖ਼ਬਰਾਂ


ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  58 minutes ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 1 hour ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 1 hour ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 1 hour ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 1 hour ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 1 hour ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 3 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 3 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 3 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 4 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 5 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 6 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 6 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 6 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 7 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 7 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 8 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 8 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 8 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 8 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 8 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 9 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 9 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 14 ਅੱਸੂ ਸੰਮਤ 553

ਬਠਿੰਡਾ

ਇਨਕਲਾਬੀ ਨਾਅਰਿਆਂ ਨਾਲ ਗੂੰਜਿਆ ਸ਼ਹਿਰ

ਬਠਿੰਡਾ, 28 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਹਰ ਸਾਲ ਦੀ ਤਰ੍ਹਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਵਿਚ ਨੌਜਵਾਨਾਂ ਦਾ ਵੱਡਾ ਕਾਫ਼ਲਾ ਬਸੰਤੀ ਰੰਗ ਦੀਆਂ ਦਸਤਾਰਾਂ ਸਜਾ ਕੇ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਲਈ ਬਠਿੰਡਾ ਦੇ ਆਰੀਆ ਸਮਾਜ ਚੌਕ ਤੋਂ ਹੁਸੈਨੀਵਾਲਾ ਲਈ ਰਵਾਨਾ ਹੋਇਆ | ਬਠਿੰਡਾ ਵਿਖੇ ਵੀ ਮਲੂਕਾ ਵਲੋਂ ਸੈਂਕੜੇ ਨੌਜਵਾਨ ਸਾਥੀਆਂ ਸਮੇਤ ਭਗਤ ਸਿੰਘ ਨੂੰ ਸ਼ਰਧਾ ਸੁਮਨ ਭੇਟ ਕੀਤੇ ਗਏ | ਮਲੂਕਾ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦੀ ਕੋਈ ਸੁਖਾਲਿਆਂ ਨਹੀਂ ਮਿਲ ਗਈ, ਦੇਸ਼ ਦੀ ਆਜ਼ਾਦੀ ਲਈ ਸ਼ਹੀਦਾਂ ਨੇ ਮਹਿੰਗੇ ਮੁੱਲ ਤਾਰੇ ਹਨ | ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਮਾਜਿਕ ਬਰਾਬਰਤਾ ਹੋਣ ਅਤੇ ਹੋਰ ਕਈ ਵੱਡੇ ਸੁਪਨੇ ਸਿਰਜੇ ਸਨ | ਦੇਸ਼ ਦੀ ਆਜ਼ਾਦੀ ਲਈ ਕੀਮਤੀ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦੇਣ ਦੀ ਸਖ਼ਤ ਲੋੜ ਹੈ | ਮਲੂਕਾ ਨੇ ਕਿਹਾ ਕਿ ਸ਼ਹੀਦਾਂ ਵਲੋਂ ਵੇਖੇ ਗਏ ਸੁਫ਼ਨਿਆਂ ਵਾਲੇ ਸਮਾਜ ਦੀ ਸਿਰਜਣਾ ਲਈ ਨੌਜਵਾਨ ਵਰਗ ਨੂੰ ਸ਼ਹੀਦਾਂ ਵਲੋਂ ਦਿਖਾਏ ਗਏ ਰਸਤੇ ਉਪਰ ਚੱਲਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਪ੍ਰਧਾਨ ਹਰਿੰਦਰ ਹਿੰਦਾ ਮਹਿਰਾਜ, ਸਾਬਕਾ ਚੇਅਰਮੈਨ ਗਗਨਦੀਪ ਸਿੰਘ ਗਰੇਵਾਲ, ਮੀਤ ਪ੍ਰਧਾਨ ਯੂਥ ਗੁਰਪ੍ਰੀਤ ਸਿੰਘ ਘੰਡਾਬੰਨਾ, ਡਾ: ਦਲਜੀਤ ਸਿੰਘ ਗੁਰੂ, ਕੁਲਵੰਤ ਸਿੰਘ ਘੰਡਾਬੰਨਾ, ਕਾਲਾ ਗਰਗ, ਆਸ਼ੂ ਰਾਮਪੁਰਾ, ਸੇਵਕ ਫੂਲ, ਮਨਦੀਪ ਸ਼ਰਮਾ ਮਲੂਕਾ, ਸੁਖਜਿੰਦਰ ਖਹਿਰਾ, ਬਿੱਟੂ ਖਾਨਦਾਨ, ਹਰਜੀਤ ਸਿੰਘ ਮਲੂਕਾ, ਨਿਰਮਲ ਸਿੰਘ ਮਲੂਕਾ, ਰੇਸ਼ਮ ਸਿੰਘ ਮਲੂਕਾ, ਹਰਭਜਨ ਸਿੰਘ ਮਲੂਕਾ, ਕੌਂਸਲਰ ਮੇਜਰ ਸਿੰਘ ਮਲੂਕਾ, ਜਲਾਲੀ ਕੋਠਾਗੁਰੂ, ਤੇਜਾ ਕੋਠਾਗੁਰੂ, ਸੁਖਦੇਵ ਸਿੰਘ ਮਾਸਟਰ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਤੋਂ ਇਲਾਵਾ ਵੱਡੀ ਗਿਣਤੀ 'ਚ ਵਰਕਰ ਮੌਜੂਦ ਸਨ |

ਗੁਲਾਬੀ ਸੁੰਡੀ ਕਾਰਨ ਨਰਮੇ ਦੇ ਖਰਾਬੇ ਤੋਂ ਦੁਖੀ ਖੇਤ ਮਜ਼ਦੂਰ ਵਲੋਂ ਖ਼ੁਦਕੁਸ਼ੀ

ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵਾ ਖਿੱਤੇ ਦੇ ਉਕਤ ਇਲਾਕੇ 'ਚ ਗੁਲਾਬੀ ਸੁੰਡੀ ਕਾਰਨ ਨਰਮੇ ਦੇ ਖਰਾਬੇ ਕਾਰਨ ਖੇਤਾਂ 'ਚ ਮਜ਼ਦੂਰੀ ਨਾ ਮਿਲਣ ਕਾਰਨ ਅਤੇ ਪਹਿਲਾਂ ਤੋਂ ਹੀ ਸਿਰ ਚੜੇ ਕਰਜ਼ੇ ਤੋਂ ਦੁਖੀ ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਇਕ ਖੇਤ ...

ਪੂਰੀ ਖ਼ਬਰ »

ਰਾਜਸਥਾਨੀ ਨੌਜਵਾਨ ਇਕ ਕਿੱਲੋ ਅਫ਼ੀਮ ਸਮੇਤ ਕਾਬੂ

ਸੰਗਤ ਮੰਡੀ, 28 ਸਤੰਬਰ (ਅੰਮਿ੍ਤਪਾਲ ਸ਼ਰਮਾ) - ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਪਥਰਾਲਾ ਵਿਖੇ ਇਕ ਰਾਜਸਥਾਨੀ ਨੌਜਵਾਨ ਵਿਅਕਤੀ ਨੂੰ ਇਕ ਕਿਲੋ ਅਫ਼ੀਮ ਸਮੇਤ ਕਾਬੂ ਕੀਤਾ ਹੈ | ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਗੌਰਵਬੰਸ ...

ਪੂਰੀ ਖ਼ਬਰ »

ਗਲੀ 'ਚ ਦਰਵਾਜਾ ਕੱਢਣ ਨੂੰ ਲੈ ਕੇ ਘਰੇਲੂ ਲੜਾਈ ਕਾਰਨ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ

ਸੀਂਗੋ ਮੰਡੀ, 28 ਸਤੰਬਰ (ਲੱਕਵਿੰਦਰ ਸ਼ਰਮਾ) - ਪਿੰਡ ਬਹਿਮਣ ਜੱਸਾ ਸਿੰਘ 'ਚ ਉਸ ਸਮੇਂ ਮਾਤਮ ਛਾਅ ਗਿਆ, ਜਦੋਂ ਘਰੇਲੂ ਲੜਾਈ ਦੇ ਚੱਲਦਿਆਂ ਪਰਿਵਾਰ ਤੋਂ ਤੰਗ ਆ ਕੇ ਵਿਦਿਆਰਥੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਹੈ | ਇਸ ਸਬੰਧੀ ਥਾਣੇਦਾਰ ਲਛਮਣ ਸਿੰਘ ਨੇ ਦਰਜ ਕਰਵਾਏ ...

ਪੂਰੀ ਖ਼ਬਰ »

ਲੜਾਈ ਝਗੜੇ 'ਚ ਇਕ ਜ਼ਖ਼ਮੀ, ਪਿਓ ਪੁੱਤ ਸਮੇਤ ਚਾਰ ਨਾਮਜ਼ਦ

ਰਾਮਾਂ ਮੰਡੀ, 28 ਸਤੰਬਰ (ਤਰਸੇਮ ਸਿੰਗਲਾ) - ਨੇੜਲੇ ਪਿੰਡ ਲਾਲੇਆਣਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਕੇ ਲੜਾਈ ਵਿਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜ਼ਖ਼ਮੀ ਸੁਰਿੰਦਰਪਾਲ ਰਾਮ ਪੁੱਤਰ ਸੱਤਪਾਲ ਰਾਮ ਵਾਸੀ ਲਾਲੇਆਣਾ ਨੇ ਰਾਮਾਂ ਪੁਲਿਸ ਨੂੰ ...

ਪੂਰੀ ਖ਼ਬਰ »

ਕਾਂਗੜ ਦੀ ਵਜ਼ੀਰੀ ਖੁੱਸ ਜਾਣ 'ਤੇ ਅਕਾਲੀ ਸਮਰੱਥਕਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ

ਰਾਮਪੁਰਾ ਫੂਲ, 28 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ) - ਕੈਪਟਨ ਅਮਰਿੰਦਰ ਸਿੰਘ ਸਰਕਾਰ 'ਚ ਮਾਲ ਅਤੇ ਮੁੜ ਵਸੇਬਾ ਮੰਤਰੀ ਰਹੇ ਗੁਰਪ੍ਰੀਤ ਸਿੰਘ ਕਾਂਗੜ ਦੀ ਵਜ਼ੀਰੀ ਖੁੱਸ ਜਾਣ 'ਤੇ ਫੂਲ ਹਲਕੇ ਨਾਲ ਸਬੰਧਿਤ ਅਕਾਲੀਆਂ ਨੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ | ...

ਪੂਰੀ ਖ਼ਬਰ »

ਬਜ਼ੁਰਗ ਨੇ ਬਠਿੰਡਾ ਪੁਲਿਸ 'ਤੇ ਲਗਾਏ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼

ਬਠਿੰਡਾ, 28 ਸਤੰਬਰ (ਅਵਤਾਰ ਸਿੰਘ) - ਬਠਿੰਡਾ 'ਚ ਰਹਿੰਦੇ ਇਕ ਬਜ਼ੁਰਗ ਅਤੇ ਉਸ ਦੇ ਪੁੱਤਰ ਨੇ ਆਪਣੇ ਪਰਿਵਾਰਿਕ ਝਗੜੇ ਦੇ ਚੱਲਦਿਆਂ ਬਠਿੰਡਾ ਪੁਲਿਸ 'ਤੇ ਬੇਵਜਾਂ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ...

ਪੂਰੀ ਖ਼ਬਰ »

ਗੈਂਗਸਟਰ ਲਾਡਾ ਨੂੰ ਭਾਰੀ ਪੁਲਿਸ ਦਸਤੇ ਸਮੇਤ ਹਸਪਤਾਲ ਲਿਆਂਦਾ

ਬਠਿੰਡਾ, 28 ਸਤੰਬਰ (ਸੱਤਪਾਲ ਸਿੰਘ ਸਿਵੀਆਂ) - ਕੇਂਦਰੀ ਜੇਲ੍ਹ ਬਠਿੰਡਾ 'ਚ ਨਜ਼ਰਬੰਦ 'ਏ' ਕੈਟਾਗਰੀ ਦੇ ਗੈਂਗਸਟਰ ਗੁਰਜੀਤ ਲਾਡਾ ਨੂੰ ਕਿਸੇ ਬਿਮਾਰੀ ਦੇ ਇਲਾਜ ਲਈ ਜੇਲ੍ਹ ਪ੍ਰਸ਼ਾਸਨ ਵਲੋਂ ਸਥਾਨਕ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ | ਪੁਲਿਸ ...

ਪੂਰੀ ਖ਼ਬਰ »

ਗੁਲਾਬੀ ਸੁੰਡੀ ਦੇ ਮੁਆਵਜ਼ੇ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਵਲੋਂ ਡੀ.ਸੀ. ਬਠਿੰਡਾ ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 28 ਸਤੰਬਰ (ਅਵਤਾਰ ਸਿੰਘ) - ਬਠਿੰਡਾ ਖੇਤਰ 'ਚ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਵਲੋਂ ਡੀ ਸੀ ਬਠਿੰਡਾ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਤੋਂ ਪਹਿਲਾਂ ਯੂਨੀਅਨ ਵਲੋਂ ਮੁੱਖ ਮੰਤਰੀ ਚੰਨੀ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਕਾਰਨ ਵਿਅਕਤੀ ਵਲੋਂ ਖ਼ੁਦਕੁਸ਼ੀ

ਸੰਗਤ ਮੰਡੀ, 28 ਸਤੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੇ ਪਿੰਡ ਪੱਕਾ ਕਲਾਂ ਵਿਖੇ ਇਕ ਵਿਅਕਤੀ ਵਲੋਂ ਆਪਣੇ ਘਰ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਪੱਕਾ ਕਲਾਂ ਵਾਸੀ ਸਤੀਸ਼ ਕੁਮਾਰ ਮਾਨਸਿਕ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਇਕ ਵਿਅਕਤੀ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਸੰਗਤ ਮੰਡੀ, 28 ਸਤੰਬਰ (ਅੰਮਿ੍ਤਪਾਲ ਸ਼ਰਮਾ) - ਥਾਣਾ ਸੰਗਤ ਬਲਾਕ ਅਧੀਨ ਪੈਂਦੇ ਵੱਖ-ਵੱਖ ਪਿੰਡਾਂ 'ਚ ਵਾਪਰੇ ਸੜਕ ਹਾਦਸਿਆਂ 'ਚ ਇਕ ਵਿਅਕਤੀ ਦੀ ਮੌਤ ਅਤੇ ਦੋ ਨੌਜਵਾਨਾਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸੰਗਤ ਮੰਡੀ ਨੇੜਲੇ ...

ਪੂਰੀ ਖ਼ਬਰ »

ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਡਾਕਟਰ ਬਣਨ ਲਈ ਪੜ੍ਹਾਈ ਦੇ ਸੁਪਨੇ ਮੱਧ ਵਰਗੀ ਪਰਿਵਾਰਾਂ ਦੇ ਬੱਚਿਆਂ ਦੀ ਪਹੁੰਚ ਤੋਂ ਬਾਹਰ

ਵੀਰਪਾਲ ਸਿੰਘ ਬਠਿੰਡਾ, 28 ਸਤੰਬਰ - ਸਰਕਾਰ ਦੀਆਂ ਗਲਤ ਨੀਤੀਆਂ ਨਾਲ ਡਾਕਟਰ ਬਣਨ ਦੇ ਸੁਪਨੇ ਮੱਧ ਵਰਗੀ ਪਰਿਵਾਰ ਦੇ ਬੱਚਿਆਂ ਦੀ ਪਹੁੰਚ ਤੋਂ ਦਿਨ-ਬ-ਦਿਨ ਦੂਰ ਕੀਤੇ ਜਾ ਰਹੇ ਹਨ | ਪੰਜਾਬ ਦੇ ਸਾਰੇ ਪ੍ਰਾਈਵੇਟ ਮੈਡੀਕਲ ਅਤੇ ਡੈਂਟਲ ਕਾਲਜਾਂ ਵਿਚ ਐਮ.ਬੀ.ਬੀ.ਐਸ., ਐਮ.ਡੀ., ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ

ਕੋਟਫੱਤਾ, 28 ਸਤੰਬਰ (ਰਣਜੀਤ ਸਿੰਘ ਬੁੱਟਰ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਕੋਟਸ਼ਮੀਰ ਨੇ ਨਗਰ ਦੇ ਗੁਰਦੁਆਰਾ ਬੁੰਗਾ ਸਾਹਿਬ ਵਿਖੇ ਕਲੱਬ ਵਲੋਂ ਪ੍ਰਧਾਨ ਸੁਖਮੰਦਰ ਸਿੰਘ ਦੀ ਅਗਵਾਈ ਵਿਚ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ 'ਚ ਬਠਿੰਡਾ ਤੋਂ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ 'ਚ ਕੇਂਦਰ ਵਲੋਂ ਸੋਧ ਕਰਨ ਦੀ ਗੱਲ ਦਾ ਸਿੱਧਾ ਮਤਲਬ ਕਿ ਕਾਨੂੰਨ ਗਲਤ ਨੇ - ਨੰਗਲਾ

ਰਾਮਾਂ ਮੰਡੀ, 28 ਸਤੰਬਰ (ਤਰਸੇਮ ਸਿੰਗਲਾ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਸੰਘਰਸ਼ ਨੂੰ ਵੇਖਦੇ ਭਾਜਪਾ ਨੇਤਾ ਕਾਨੂੰਨ ਰੱਦ ਕਰਨ ਦੀ ਬਜਾਏ ਉਨ੍ਹਾਂ 'ਚ ਸੋਧ ਕਰਨ ਲਈ ...

ਪੂਰੀ ਖ਼ਬਰ »

ਬਿਜਲੀ ਬੋਰਡ ਵਲੋਂ ਤਿੰਨ ਸਾਲ ਪਹਿਲਾਂ ਫ਼ੀਸ ਭਰਨ ਦੇ ਬਾਵਜੂਦ ਨਹੀਂ ਬਦਲਿਆ ਟਰਾਂਸਫਾਰਮਰ

ਬਠਿੰਡਾ, 28 ਸਤੰਬਰ (ਵੀਰਪਾਲ ਸਿੰਘ) - ਸੁਧਾ ਬਾਂਸਲ ਪਤਨੀ ਪਵਨ ਬਾਂਸਲ ਵਾਸੀ ਮਹਿਣਾ ਚੌਂਕ ਬਠਿੰਡਾ ਵਲੋਂ ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਨੂੰ ਭੇਜੇ ਗਏ ਸ਼ਿਕਾਇਤ ਪੱਤਰ 'ਚ ਦੋਸ਼ ਲਗਾਇਆ ਕਿ ਅਗਰਵਾਲ ਕਾਲੌਨੀ ਗਲੀ ਨੰਬਰ 3 'ਚ ਸਥਿਤ ਮੇਰੇ ਮਕਾਨ ਅੱਗੇ ਬਿਜਲੀ ...

ਪੂਰੀ ਖ਼ਬਰ »

ਦੇਸੀ ਛੋਲਿਆਂ ਦੀ ਬਿਜਾਈ ਦਾ ਢੁਕਵਾਂ ਸਮਾਂ 10 ਤੋਂ 25 ਅਕਤੂਬਰ ਤੱਕ- ਡਾ. ਨਵਰਤਨ ਕੌਰ

ਬਠਿੰਡਾ, 28 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਦਾਲਾਂ ਦੀ ਬਿਜਾਈ ਸਮੇਂ-ਸਿਰ ਕਰਨ ਦੀ ਸਲਾਹ ਦਿੱਤੀ ਹੈ | ...

ਪੂਰੀ ਖ਼ਬਰ »

ਸੇਵਾ ਕੇਂਦਰ 'ਚ ਦੋ ਨਵੀਆਂ ਸੇਵਾਵਾਂ ਸ਼ਾਮਿਲ - ਡਿਪਟੀ ਕਮਿਸ਼ਨਰ

ਬਠਿੰਡਾ, 28 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਾਲ ਸਬੰਧਿਤ ਦੋ ਨਵੀਆਂ ਸੇਵਾਵਾਂ ਨੂੰ ਸ਼ਾਮਿਲ ਕੀਤਾ ਗਿਆ ਹੈ | ਹੁਣ ਬਿਨੈਕਾਰ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿਚ ਇਨ੍ਹਾਂ ਸੇਵਾਵਾਂ ਲਈ ...

ਪੂਰੀ ਖ਼ਬਰ »

ਸਥਾਨਕ ਰੋਜ ਗਾਰਡਨ ਵਿਖੇ ਭਲਕ ਤੋਂ ਪੇਸ਼ ਹੋਣਗੇ ਸੰਜੀਦਾ ਨਾਟਕ - ਕੀਰਤੀ ਕਿਰਪਾਲ

ਬਠਿੰਡਾ, 28 ਸਤੰਬਰ (ਅਵਤਾਰ ਸਿੰਘ)- ਪੰਜਾਬੀ ਰੰਗ-ਮੰਚ ਨੂੰ ਸਮਰਪਿਤ ਬਠਿੰਡਾ ਦੀ ਨਾਟਿਅਮ ਟੀਮ ਵਲੋਂ ਆਪਣੀ ਰਵਾਇਤ ਨੂੰ ਅੱਗੇ ਤੋਰਦਿਆਂ ਨਾਟਕ ਮੇਲਾ 30 ਸਤੰਬਰ ਦੀ ਸ਼ਾਮ ਤੋਂ ਬਠਿੰਡਾ ਦੇ ਰੋਜ਼ ਗਾਰਡਨ 'ਚ ਸਥਿਤ ਬਲਵੰਤ ਗਾਰਗੀ ਓਪਨ ਏਅਰ ਥੀਏਟਰ ਵਿਚ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਪਿੰਡ ਸੰਗਤ ਕਲਾਂ 'ਚ ਕਤਲ ਦਾ ਮਾਮਲਾ ਆਇਆ ਸਾਹਮਣੇ

ਸੰਗਤ ਮੰਡੀ, 28 ਸਤੰਬਰ (ਅੰਮਿ੍ਤਪਾਲ ਸ਼ਰਮਾ) - ਥਾਣਾ ਸੰਗਤ ਦੇ ਪਿੰਡ ਸੰਗਤ ਕਲਾਂ ਵਿਖੇ ਬੀਤੀ ਰਾਤ ਇਕ ਪ੍ਰਵਾਸੀ ਵਿਅਕਤੀ ਦਾ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਥਾਣਾ ਸੰਗਤ ਦੀ ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ | ਥਾਣਾ ਮੁਖੀ ਗੌਰਵਬੰਸ ਸਿੰਘ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਚਾਉਕੇ, 28 ਸਤੰਬਰ (ਮਨਜੀਤ ਸਿੰਘ ਘੜੈਲੀ) - ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ 114ਵੀਂ ਜਨਮ ਵਰੇ੍ਹਗੰਢ ਮਨਾਈ ਗਈ | ਇਸ ਮੌਕੇ ਸਕੂਲ ਪਿ੍ੰਸੀਪਲ ਸ੍ਰੀਮਤੀ ਰੀਟਾ ਸ਼ਰਮਾ ਨੇ ਬੱਚਿਆਂ ਨੂੰ ਸਰਦਾਰ ਭਗਤ ਸਿੰਘ ਦੇ ਜੀਵਨ ਅਤੇ ...

ਪੂਰੀ ਖ਼ਬਰ »

ਗੁਰੂ ਰਾਮਦਾਸ ਪਬਲਿਕ ਸਕੂਲ ਵਿਖੇ ਸ. ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਲਹਿਰਾ ਮੁਹੱਬਤ, 28 ਸਤੰਬਰ (ਸੁਖਪਾਲ ਸਿੰਘ ਸੁੱਖੀ) - ਸਥਾਨਕ ਗੁਰੂ ਰਾਮਦਾਸ ਪਬਲਿਕ ਸਕੂਲ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ਼੍ਰੀਮਤੀ ਨਰਿੰਦਰ ਕੌਰ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਮੁੱਖ ...

ਪੂਰੀ ਖ਼ਬਰ »

'ਆਪ' ਯੂਥ ਵਿੰਗ ਨੇ ਨਸ਼ਿਆਂ ਵਿਰੁੱਧ ਮਾਰਚ ਕੱਢ ਕੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

ਬਠਿੰਡਾ, 28 ਸਤੰਬਰ (ਸੱਤਪਾਲ ਸਿੰਘ ਸਿਵੀਆਂ) - ਆਮ ਆਦਮੀ ਪਾਰਟੀ (ਆਪ) ਦੇ ਯੂਥ ਵਿੰਗ ਵਲੋਂ ਨਸ਼ਿਆਂ ਵਿਰੁੱਧ ਮਾਰਚ ਕੱਢਦੇ ਹੋਏ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਹ ਮਾਰਚ ਸਥਾਨਕ ਖੇਡ ਗਰਾਊਾਡ ਤੋਂ ਸ਼ੁਰੂ ਹੋ ਕੇ ਮਾਲ ਰੋਡ, ਫਾਇਰ ਬਿ੍ਗੇਡ ਚੌਕ, ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਭਾਰਤ ਦੀਆਂ ਪ੍ਰਮੁੱਖ ਕੇਂਦਰੀ ਯੂਨੀਵਰਸਿਟੀਆਂ ਦੀ ਸ਼ੇ੍ਰਣੀ 'ਚ 11ਵਾਂ ਸਥਾਨ ਮੱਲਿਆ

ਬਠਿੰਡਾ, 28 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਸਿੱਖਿਆ ਦੇ ਖੇਤਰ ਵਿਚ ਨਿੱਤ ਨਵੀਆਂ ਬੁਲੰਦੀਆਂ ਛੂਹਣ ਵਾਲੀ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਨੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦੀ ਅਗਵਾਈ ਹੇਠ ਆਉਟਲੁੱਕ-ਆਈਕੇਅਰ ...

ਪੂਰੀ ਖ਼ਬਰ »

ਸ.ਸ. ਸਕੂਲ ਗਹਿਰੀ ਭਾਗੀ ਵਿਖੇ ਐਨ.ਐਸ.ਐਸ. ਕੈਂਪ ਲਗਾਇਆ

ਕੋਟਫੱਤਾ, 28 ਸਤੰਬਰ (ਰਣਜੀਤ ਸਿੰਘ ਬੁੱਟਰ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਦੇਵੀ ਨਗਰ ਵਿਖੇ ਇਕ ਰੋਜ਼ਾ ਐਨ.ਐਸ.ਐਸ. ਕੈਂਪ ਪਿ੍ੰਸੀਪਲ ਲਵਲੀਨ ਕੌਰ ਦੀ ਰਹਿਨੁਮਾਈ ਹੇਠ ਲਗਾਇਆ ਗਿਆ | ਪ੍ਰੋਗਰਾਮ ਦੇ ਅਫ਼ਸਰ ਗੁਰਸ਼ਰਨ ਕੌਰ ਲੈਕਚਰਾਰ ਅਤੇ ਵਲੰਟੀਅਰਾਂ ਨੇ ...

ਪੂਰੀ ਖ਼ਬਰ »

ਪਰਾਲੀ ਨੂੰ ਜ਼ਮੀਨ 'ਚ ਮਿਲਾ ਕੇ ਹੋਰਨਾਂ ਕਿਸਾਨਾਂ ਨੂੰ ਸੇਧ ਦੇ ਰਿਹਾ ਰਾਜਿੰਦਰ

ਬਠਿੰਡਾ, 28 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਝੋਨੇ ਦੀ ਪਰਾਲੀ ਨੂੰ ਸਾੜੇ ਬਗੈਰ ਜ਼ਮੀਨ 'ਚ ਮਿਲਾ ਦੇਈਏ ਤਾਂ ਜ਼ਮੀਨ ਵਿਚਲੇ ਜੈਵਿਕ ਮਾਦੇ ਦਾ ਵਾਧਾ ਹੁੰਦਾ ਹੈ | ਇਸ ਤੱਥ ਨੂੰ ਜ਼ਿਲ੍ਹੇ ਦੇ ਪਿੰਡ ਮਹਿਮਾ ਸਰਜਾ ਦੇ ਅਗਾਂਹਵਧੂ ਕਿਸਾਨ ਰਾਜਿੰਦਰ ਨੇ ਸਿੱਧ ਕਰਕੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜੱਸੀ ਨੇ ਮੁੱਖ ਮੰਤਰੀ ਚੰਨੀ ਨਾਲ ਕੀਤੀ ਮੁਲਾਕਾਤ

ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਕਾਂਗਰਸ ਦੇ ਸੀਨੀਅਰ ਆਗੂ ਹਰਮੰਦਿਰ ਸਿੰਘ ਜੱਸੀ ਸਾਬਕਾ ਮੰਤਰੀ ਪੰਜਾਬ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਦਿਆਂ ਬਠਿੰਡੇ ਜਿਲ੍ਹੇ ਦੀ ਨਰਮਾ ਪੱਟੀ 'ਚ ਗੁਲਾਬੀ ਸੁੰਡੀ ਕਾਰਣ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੂੰ ਕੁਪੋਸ਼ਣ ਵਾਲੇ ਬੱਚੇ ਦੀ ਪਛਾਣ ਕਰਨ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ

ਸੀਂਗੋ ਮੰਡੀ, 28 ਸਤੰਬਰ (ਲੱਕਵਿੰਦਰ ਸ਼ਰਮਾ)- ਪੰਜਾਬ ਸਟੇਟ ਰੂਲ ਲਾਈਵ ਹੁੱਡ ਮਿਸ਼ਨ ਵਲੋਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਵਲੋਂ ਸੀ.ਡੀ.ਪੀ.ਓ. ਸ੍ਰੀਮਤੀ ਸੁਨੀਤਾ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੁਪਰਵਾਈਜ਼ਰ ਹਰਮੇਲ ਕੌਰ, ਸੁਰਿੰਦਰ ਕੌਰ, ਹਰਬੰਸ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਗੁਰੂ ਨੇ ਕੈਬਨਿਟ ਮੰਤਰੀ ਵੇਰਕਾ ਨੂੰ ਵਧਾਈ ਦਿੱਤੀ

ਲਹਿਰਾ ਮੁਹੱਬਤ, 28 ਸਤੰਬਰ (ਸੁਖਪਾਲ ਸਿੰਘ ਸੁੱਖੀ) - ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡ ਲਹਿਰਾ ਖਾਨਾ ਦੇ ਜੰਮਪਲ ਕਾਂਗਰਸੀ ਵਜ਼ਾਰਤ ਦੇ ਸਾਬਕਾ ਮੰਤਰੀ ਸਵ. ਗੁਲਜ਼ਾਰ ਸਿੰਘ ਦੀ ਬੇਟੀ ਸਮਾਜ ਸੇਵੀ ਗੁਰਪ੍ਰੀਤ ਕੌਰ ਗੁਰੂ ਨੇ ਨਵ-ਨਿਯੁਕਤ ਕੈਬਨਿਟ ਮੰਤਰੀ ਰਾਜ ਕੁਮਾਰ ...

ਪੂਰੀ ਖ਼ਬਰ »

ਸੰਤ ਕਬੀਰ ਸਕੂਲ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਲਹਿਰਾ ਮੁਹੱਬਤ, 28 ਸਤੰਬਰ (ਭੀਮ ਸੈਨ ਹਦਵਾਰੀਆ) - ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਕੰਪਲੈਕਸ 'ਚ ਵਿਸ਼ੇਸ਼ ਸਭਾ ਦੇ ਆਯੋਜਨ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸ. ਸ਼ਹੀਦ ...

ਪੂਰੀ ਖ਼ਬਰ »

ਝੋਨੇ ਦੇ ਸੀਜਨ ਸਬੰਧੀ ਮਾਰਕੀਟ ਕਮੇਟੀ ਸਕੱਤਰ ਨੇ ਸ਼ੈਲਰ ਮਾਲਕਾਂ ਨਾਲ ਕੀਤੀ ਮੀਟਿੰਗ

ਰਾਮਾਂ ਮੰਡੀ, 28 ਸਤੰਬਰ (ਅਮਰਜੀਤ ਸਿੰਘ ਲਹਿਰੀ) - ਮੰਡੀ ਬੋਰਡ ਦੇ ਹਦਾਇਤਾਂ ਮੁਤਾਬਿਕ ਮਾਰਕੀਟ ਕਮੇਟੀ ਰਾਮਾਂ ਦੇ ਸਕੱਤਰ ਉਜਾਗਰ ਸਿੰਘ ਢਿੱਲੋਂ ਨੇ ਝੋਨੇ ਦੀ ਆਮਦ ਨੂੰ ਲੈ ਕੇੇ ਸ਼ੈਲਰ ਮਾਲਕਾਂ ਨਾਲ ਮਾਰਕੀਟ ਕਮੇਟੀ ਵਿਖੇ ਮੀਟਿੰਗ ਕੀਤੀ, ਜਿਸ 'ਚ ਮੰਡੀ ਦੇ ਸਮੂਹ ...

ਪੂਰੀ ਖ਼ਬਰ »

ਡਾ: ਅਮਰੀਕ ਸਿੰਘ ਸੰਧੂ ਨੂੰ ਸਦਮਾ, ਮਾਤਾ ਦਾ ਦਿਹਾਂਤ

ਰਾਮਪੁਰਾ ਫੂਲ, 28 ਸਤੰਬਰ (ਗੁਰਮੇਲ ਸਿੰਘ ਵਿਰਦੀ) - ਸੇਵਾ ਮੁਕਤ ਸਿਵਲ ਸਰਜਨ ਡਾ: ਅਮਰੀਕ ਸਿੰਘ ਸੰਧੂ ਤੇ ਸੇਵਾ ਮੁਕਤ ਚੀਫ਼ ਮੇਨੈਜਰ ਵਰਿੰਦਰ ਸਿੰਘ ਸੰਧੂ ਨੂੰ ਉਸ ਵਕਤ ਭਾਰੀ ਸਦਮਾ ਲੱਗਾ, ਜਦ ਉਨ੍ਹਾਂ ਦੇ ਮਾਤਾ ਇੰਦਰਪਾਲ ਕੌਰ ਦਾ ਦਿਹਾਂਤ ਹੋ ਗਿਆ | ਸੰਧੂ ਪਰਿਵਾਰ ਨਾਲ ...

ਪੂਰੀ ਖ਼ਬਰ »

ਰਾਮਪੁਰਾ ਰੇਲ ਮੋਰਚੇ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਮਨਾਇਆ ਜਨਮ ਦਿਹਾੜਾ

ਰਾਮਪੁਰਾ ਫੂਲ, 28 ਸਤੰਬਰ (ਗੁਰਮੇਲ ਸਿੰਘ ਵਿਰਦੀ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਸਥਾਨਕ ਰੇਲਵੇ ਸਟੇਸ਼ਨ 'ਤੇ ਲੱਗੇ ਪੱਕੇ ਮੋਰਚੇ ਵਿਚ ਅੱਜ ਕੌਮੀ ਸ਼ਹੀਦ ਭਗਤ ਸਿੰਘ ਦਾ 114ਵਾਂ ਜਨਮ ਦਿਨ ਮਨਾਇਆ ਗਿਆ ਅਤੇ ਰੰਗਕਰਮੀ ਨਾਟਕਕਾਰ ਭਾਅ ਜੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਦਫ਼ਤਰ 'ਚ ਅੱਗ ਲੱਗਣ ਨਾਲ ਰਿਕਾਰਡ ਤੇ ਫ਼ਰਨੀਚਰ ਸੜਿਆ

ਸੰਗਤ ਮੰਡੀ, 28 ਸਤੰਬਰ (ਅੰਮਿ੍ਤਪਾਲ ਸ਼ਰਮਾ) - ਖੇਤੀਬਾੜੀ ਵਿਭਾਗ ਸੰਗਤ ਦੇ ਬਲਾਕ ਦਫ਼ਤਰ 'ਚ ਅਚਾਨਕ ਅੱਗ ਲੱਗਣ ਨਾਲ ਉਥੇ ਪਿਆ ਪਿਛਲੇ ਕਈ ਸਾਲਾਂ ਦਾ ਰਿਕਾਰਡ ਤੇ ਫ਼ਰਨੀਚਰ ਸੜ ਕੇ ਸੁਆਹ ਹੋ ਗਿਆ | ਦੁਪਹਿਰ ਸਮੇਂ ਵਿਭਾਗ ਦੀ ਪੁਰਾਣੀ ਇਮਾਰਤ 'ਚ ਅਚਾਨਕ ਅੱਗ ਲੱਗ ਗਈ, ਜਿਸ ...

ਪੂਰੀ ਖ਼ਬਰ »

ਰਿਫਾਇਨਰੀ ਮੁਲਾਜ਼ਮਾਂ ਨੇ ਜਨਮ ਦਿਨ 'ਤੇ ਅੱਜ ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਨੂੰ ਕੀਤਾ ਯਾਦ

ਰਾਮਾਂ ਮੰਡੀ, 28 ਸਤੰਬਰ (ਤਰਸੇਮ ਸਿੰਗਲਾ) - ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਸੁਪਰਵਾਈਜ਼ਰਾਂ ਵਲੋਂ ਅੱਜ ਰਿਫਾਇਨਰੀ ਦੇ ਗੇਟ 'ਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 114 ਵਾਂ ਜਨਮ ਦਿਨ ਚਾਹ ਬਦਾਣੇ ਦਾ ਲੰਗਰ ਲਗਾ ਕੇ ਮਨਾਇਆ ਗਿਆ | ਇਸ ਦੌਰਾਨ ਸਮੂਹ ਮੁਲਾਜ਼ਮਾਂ ਨੇ ...

ਪੂਰੀ ਖ਼ਬਰ »

ਭਾਕਿਯੂ ਨੇ ਮਿ੍ਤਕ ਕਿਸਾਨ ਦੇ ਪੀੜਤ ਪਰਿਵਾਰ ਨੂੰ ਆਰਥਿਕ ਸਹਾਇਤਾ ਦਿਵਾਈ

ਗੋਨਿਆਣਾ, 28 ਸਤੰਬਰ (ਲਛਮਣ ਦਾਸ ਗਰਗ) - ਖੇਤੀ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 10 ਮਹੀਨਿਆਂ ਤੋਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਪਿਛਲੇ ਦਿਨੀਂ ਪਿੰਡ ਅਮਰਗੜ੍ਹ (ਬਠਿੰਡਾ) ਦੇ ਕਿਸਾਨ ਬਲਵੀਰ ਸਿੰਘ ਪੁੱਤਰ ਕਪੂਰ ਸਿੰਘ (62) ਦੀ ਤਕਰੀਬਨ ਇਕ ਹਫ਼ਤਾ ...

ਪੂਰੀ ਖ਼ਬਰ »

ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਅੰਤਰ ਕਾਲਜ ਭਾਸ਼ਣ ਮੁਕਾਬਲੇ ਕਰਵਾਏ

ਬਠਿੰਡਾ, 28 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐਫ. ਜੀ.ਆਈ) ਦੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਸੰਬੰਧੀ ਅੰਤਰ ਕਾਲਜ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿਚ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਤਲਵੰਡੀ ਸਾਬੋ, 28 ਸਤੰਬਰ (ਰਵਜੋਤ ਸਿੰਘ ਰਾਹੀ) - ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਬੇਸਿਕ ਸਾਇੰਸਜ਼ ਐਂਡ ਹਿਊਮੈਨਟੀਜ ਦੇ ਰਾਜਨੀਤੀ ਸ਼ਾਸਤਰ, ਇਤਿਹਾਸ ਤੇ ਐਨ.ਐਸ.ਐਸ ਵਿਭਾਗ ਵਲੋਂ ਡਾ. ਸਤਨਾਮ ਸਿੰਘ ਜੱਸਲ (ਡੀਨ) ਦੀ ਰਹਿਨੁਮਾਈ ਹੇਠ ਮਹਾਨ ਸ਼ਹੀਦ ਭਗਤ ...

ਪੂਰੀ ਖ਼ਬਰ »

ਬਾਬਾ ਨਾਨਕ ਸੋਸ਼ਲ ਵੈੱਲਫੇਅਰ ਕਲੱਬ ਜਲਾਲ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਭਾਈਰੂਪਾ, 28 ਸਤੰਬਰ (ਵਰਿੰਦਰ ਲੱਕੀ) - ਨੌਜਵਾਨਾਂ ਦੇ ਆਦਰਸ਼ ਤੇ ਜੰਗੇ ਆਜ਼ਾਦੀ ਦੇ ਮਹਾਂ ਨਾਇਕ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਬਾਬਾ ਨਾਨਕ ਸੋਸ਼ਲ ਵੈੱਲਫੇਅਰ ਕਲੱਬ ਜਲਾਲ ਵਲੋਂ ਰੂਰਲ ਯੂਥ ਕਲੱਬਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਜਨ ਸਕੱਤਰ ...

ਪੂਰੀ ਖ਼ਬਰ »

ਮਨਿੰਦਰ ਸਿੰਘ ਸੇਖੋਂ ਵਲੋਂ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਮੌੜ ਮੰਡੀ, 26 ਸਤੰਬਰ (ਗੁਰਜੀਤ ਸਿੰਘ ਕਮਾਲੂ)- ਹਲਕਾ ਮੌੜ ਕਾਂਗਰਸ ਦੇ ਸੇਵਾਦਾਰ ਮਨਿੰਦਰ ਸਿੰਘ ਸੇਖੋਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੁੱਤੀਵਾਲ ਕਲਾਂ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ | ਸਕੂਲ ਵਿਚ ਹੋਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸ. ਸੇਖੋਂ ਨੇ ...

ਪੂਰੀ ਖ਼ਬਰ »

ਕਾਂਗਰਸ ਨੇ ਬਾਦਲਾਂ ਨਾਲ ਆਢ੍ਹਾ ਲਾਉਣ ਵਾਲੇ ਰਾਜੇ ਵੜਿੰਗ ਦਾ ਸਿਆਸੀ ਕੱਦ ਹੋਰ ਉੱਚਾ ਕੀਤਾ

ਬਠਿੰਡਾ, 28 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਕਾਂਗਰਸ ਪਾਰਟੀ ਤੇ ਰਾਹੁਲ ਗਾਂਧੀ ਨੇ ਵੱਡੇ ਸਿਆਸੀ ਘਰਾਣੇ ਬਾਦਲ ਪਰਿਵਾਰ ਨਾਲ ਆਢ੍ਹਾ ਲਾਉਣ ਵਾਲੇ ਗਿਦੜਬਾਹਾ ਦੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਨਵੀਂ ਕੈਬਨਿਟ 'ਚ ਸ਼ਾਮਲ ਕਰਕੇ ਉਨ੍ਹਾਂ ਦਾ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਨੂੰ ਸਮਰਪਿਤ ਬਾਬਾ ਜੋਗੀਪੀਰ ਸਪੋਰਟਸ ਕਲੱਬ ਵਲੋਂ ਕਬੱਡੀ ਟੂਰਨਾਮੈਂਟ ਕਰਵਾਇਆ

ਸੀਂਗੋ ਮੰਡੀ, 28 ਸਤੰਬਰ (ਲੱਕਵਿੰਦਰ ਸ਼ਰਮਾ) - ਪਿੰਡ ਨਥੇਹਾ ਵਿਖੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਬਾਬਾ ਜੋਗੀਪੀਰ ਸਪੋਰਟਸ ਐਂਡ ਵੈਲਫ਼ੇਅਰ ਕਲੱਬ ਤੇ ਪਿੰਡ ਦੇ ਨੌਜਵਾਨਾਂ ਵਲੋਂ ਇਕ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਉਦਘਾਟਨ ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਮਨਜੀਤ ਸਿੰਘ ਨੇ ਪੁਲਿਸ ਚੌਕੀ ਇੰਚਾਰਜ ਦਾ ਅਹੁਦਾ ਸੰਭਾਲਿਆ

ਭੁੱਚੋ ਮੰਡੀ, 28 ਸਤੰਬਰ (ਬਿੱਕਰ ਸਿੰਘ ਸਿੱਧੂ)- ਸਥਾਨਕ ਪੁਲਿਸ ਚੌਕੀ ਦੇ ਨਵੇਂ ਆਏ ਇੰਚਾਰਜ ਮਨਜੀਤ ਸਿੰਘ ਨੇ ਆਪਣਾ ਅਹੁਦਾ ਸੰਭਾਲਣ ਮੌਕੇ ਮੰਡੀ ਵਾਸ ਦੇ ਕੈਮਿਸਟਾਂ, ਮੰਡੀ ਦੇ ਪਤਵੰਤੇ ਅਤੇ ਪਿੰਡਾਂ ਦੇ ਪੰਚਾਂ-ਸਰਪੰਚਾਂ ਨਾਲ ਕੀਤੀ ਮੀਟਿੰਗ ਦੌਰਾਨ ਗਲਤ ਅਨਸਰਾਂ ...

ਪੂਰੀ ਖ਼ਬਰ »

ਵੜਿੰਗ ਦੇ ਮੰਤਰੀ ਬਣਨ ਤੋਂ ਬਾਅਦ ਹਲਕਾ ਇੰਚਾਰਜ ਲਾਡੀ ਹੋਇਆ ਬਾਗੋ-ਬਾਗ

ਬਠਿੰਡਾ, 28 ਸਤੰਬਰ (ਸੱਤਪਾਲ ਸਿੰਘ ਸਿਵੀਆਂ) - ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਗਿੱਦੜਬਾਹਾ ਹਲਕੇ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਸਰਕਾਰ 'ਚ ਕੈਬਨਿਟ ਮੰਤਰੀ ਬਣਾਏ ਜਾਣ ਬਾਅਦ ਬਠਿੰਡਾ ਦਿਹਾਤੀ ਹਲਕੇ ਵਿਚ ...

ਪੂਰੀ ਖ਼ਬਰ »

ਲਾਈਨਮੈਨ ਕਤਲ ਮਾਮਲੇ 'ਚ ਸਾਥੀ ਲਾਈਨਮੈਨ ਨੂੰ 20 ਸਾਲ ਦੀ ਸਜ਼ਾ

ਬਠਿੰਡਾ, 28 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਅੱਜ ਬਠਿੰਡਾ ਅਦਾਲਤ ਦੇ ਸ਼ੈਸ਼ਨ ਜੱਜ ਕੰਵਲਜੀਤ ਸਿੰਘ ਲਾਂਬਾ ਨੇ ਪੀੜਤ ਧਿਰ ਦੇ ਵਕੀਲ ਗੁਰਜੀਤ ਸਿੰਘ ਖਡਿਆਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਤਕਰੀਬਨ 3 ਸਾਲ ਪਹਿਲਾਂ ਇਕ ਲਾਈਨਮੈਨ ਦੇ ਹੋਏ ਕਤਲ ਮਾਮਲੇ 'ਚ ਉਸ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਹਲਕਾਅ ਵਿਰੋਧੀ ਦਿਵਸ ਮਨਾਇਆ

ਰਾਮਪੁਰਾ ਫੂਲ, 28 ਸਤੰਬਰ (ਗੁਰਮੇਲ ਸਿੰਘ ਵਿਰਦੀ) - ਸਿਵਲ ਸਰਜਨ ਬਠਿੰਡਾ ਡਾ: ਤੇਜਵੰਤ ਸਿੰਘ ਢਿੱਲੋਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਆਰ. ਪੀ. ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਵਿਖੇ ਵਿਸ਼ਵ ਹਲਕਾਅ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬੀਸੀਐੱਲ ਇੰਡਸਟਰੀ ਲਿਮ. ਦੀ ਹੋਈ 45ਵੀਂ ਸਾਲਾਨਾ ਜਨਰਲ ਮੀਟਿੰਗ

ਬਠਿੰਡਾ, 28 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਬੀਸੀਐੱਲ ਇੰਡਸਟਰੀ ਲਿਮਟਿਡ ਦੀ 45ਵੀਂ ਸਲਾਨਾ ਜਨਰਲ ਮੀਟਿੰਗ ਹੋਈ, ਜਿਸ ਦੀ ਅਗਵਾਈ ਕੰਪਨੀ ਦੇ ਚੇਅਰਮੈਨ ਆਰ.ਸੀ. ਨਾਈਅਰ ਸੇਵਾਮੁਕਤ ਆਈਏਐਸ ਅਤੇ ਪ੍ਰਧਾਨਗੀ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਮਿੱਤਲ ਨੇ ...

ਪੂਰੀ ਖ਼ਬਰ »

ਗੁਲਾਬੀ ਸੁੰਡੀ ਨਾਲ ਬਰਬਾਦ ਹੋਈ ਨਰਮੇ ਦੀ ਫ਼ਸਲ ਦਾ ਮੁਆਵਜ਼ੇ ਦੇਣ ਦੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇ - ਸਿੱਧੂ

ਸੀਂਗੋ ਮੰਡੀ, 28 ਸਤੰਬਰ (ਲੱਕਵਿੰਦਰ ਸ਼ਰਮਾ) - ਇਲਾਕੇ ਦੇ ਸਮਾਜ ਸੇਵੀ ਆਗੂ ਰਵੀਪ੍ਰੀਤ ਸਿੰਘ ਸਿੱਧੂ ਨੇ ਖੇਤਰ 'ਚ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਪਿੰਡਾਂ ਦੀ ਖ਼ਰਾਬ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਲਾਬੀ ਸੁੰਡੀ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX