ਤਾਜਾ ਖ਼ਬਰਾਂ


ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 1 hour ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 1 hour ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 1 hour ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 2 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 2 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 2 hours ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 3 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 3 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 3 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 4 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 6 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 6 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 6 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 7 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 7 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 8 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 8 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 8 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 8 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 8 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 9 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 9 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 10 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਅੱਸੂ ਸੰਮਤ 553

ਪਹਿਲਾ ਸਫ਼ਾ

ਸਿੰਘੂ ਬਾਰਡਰ 'ਤੇ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ

• ਹੱਥ ਤੇ ਪੈਰ ਵੱਢ ਕੇ ਲਾਸ਼ ਕਿਸਾਨ ਮੋਰਚੇ ਦੀ ਸਟੇਜ ਨੇੜੇ ਬੈਰੀਕੇਡ ਨਾਲ ਟੰਗੀ ਮਿਲੀ • 'ਨਿਰਵੈਰ ਖ਼ਾਲਸਾ ਉਡਣਾ ਦਲ' ਨੇ ਲਈ ਜ਼ਿੰਮੇਵਾਰੀ • 'ਸਰਬਲੋਹ ਗ੍ਰੰਥ' ਦੀ ਬੇਅਦਬੀ ਦੀ ਕੋਸ਼ਿਸ਼ ਦਾ ਲਾਇਆ ਦੋਸ਼
ਸਿੰਘੂ ਬਾਰਡਰ (ਨਵੀਂ ਦਿੱਲੀ), 15 ਅਕਤੂਬਰ (ਏਜੰਸੀ)-ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨਾਂ ਦੇ ਸੰਘਰਸ਼ ਦਰਮਿਆਨ ਦਿੱਲੀ-ਹਰਿਆਣਾ ਸਰਹੱਦ ਨੇੜੇ ਕੁੰਡਲੀ ਸਿੰਘੂ ਬਾਰਡਰ 'ਤੇ ਬੇਰਹਿਮੀ ਨਾਲ ਕਤਲ ਕੀਤੇ ਇਕ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਉਥੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ | ਕਿਸਾਨਾਂ ਦੇ ਪ੍ਰਦਰਸ਼ਨ ਸਥਾਨ ਦੇ ਬੇਹੱਦ ਨੇੜੇ ਇਹ ਲਾਸ਼ ਇਕ ਬੈਰੀਕੇਡ ਨਾਲ ਬੰਨ੍ਹੀ ਹੋਈ ਮਿਲੀ | ਜਿਸ ਦਾ ਇਕ ਹੱਥ ਤੇ ਇਕ ਪੈਰ ਵੱਢਿਆ ਹੋਇਆ ਸੀ ਅਤੇ ਉਸ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਹਮਲੇ ਦੇ ਜ਼ਖ਼ਮ ਸਨ | ਮਿਲੀ ਜਾਣਕਾਰੀ ਅਨੁਸਾਰ ਘਟਨਾ ਸ਼ੁੱਕਰਵਾਰ ਤੜਕੇ ਦੀ ਹੈ | ਇਸ ਘਟਨਾ ਦੇ ਕੁਝ ਘੰਟਿਆਂ ਬਾਅਦ ਇਕ ਨਿਹੰਗ ਸਿੰਘ ਨੇ ਮੀਡੀਆ ਸਾਹਮਣੇ ਪੇਸ਼ ਹੋ ਕੇ ਦਾਅਵਾ ਕੀਤਾ ਕਿ ਉਸ ਨੇ 'ਸਰਬਲੋਹ ਗ੍ਰੰਥ' ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਸਜ਼ਾ ਦਿੱਤੀ ਹੈ | ਪੂਰੇ ਮਾਮਲੇ 'ਚ ਪੁਲਿਸ ਹੁਣ ਕੁਝ ਨਿਹੰਗ ਸਿੰਘਾਂ ਦੀ ਭੂਮਿਕਾ ਨੂੰ ਲੈ ਕੇ ਜਾਂਚ ਕਰ ਰਹੀ ਹੈ | ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਕ ਵੀਡੀਓ 'ਚ ਵੀ ਕਥਿਤ ਤੌਰ 'ਤੇ ਨਿਹੰਗ ਸਿੰਘ ਇਸ ਦੀ ਜ਼ਿੰਮੇਵਾਰੀ ਲੈ ਰਹੇ ਹਨ | ਸ਼ੁਰੂਆਤੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ 'ਸਰਬਲੋਹ ਗ੍ਰੰਥ' ਦੀ ਬੇਅਦਬੀ ਦੇ ਸ਼ੱਕ 'ਚ ਨਿਹੰਗ ਸਿੰਘਾਂ ਨੇ ਨੌਜਵਾਨ ਦੀ ਹੱਤਿਆ ਕੀਤੀ | ਮਿ੍ਤਕ ਵਿਅਕਤੀ ਦੀ ਪਹਿਚਾਣ ਲਖਬੀਰ ਸਿੰਘ (35) ਵਾਸੀ ਪਿੰਡ ਚੀਮਾ ਕਲਾਂ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ | ਸੋਨੀਪਤ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਕੁੰਡਲੀ ਪੁਲਿਸ ਸਟੇਸ਼ਨ ਨੂੰ ਸਵੇਰੇ 5 ਵਜੇ ਸੂਚਨਾ ਮਿਲੀ ਸੀ ਕਿ ਕਿਸਾਨਾਂ ਦੇ ਪ੍ਰਦਰਸ਼ਨ ਵਾਲੇ ਸਥਾਨ ਨੇੜੇ ਇਕ ਬੈਰੀਕੇਡ ਨਾਲ ਇਕ ਵੱਢੀ-ਟੁੱਕੀ ਲਾਸ਼ ਬੰਨ੍ਹੀ ਹੋਈ ਹੈ | ਰੋਹਤਕ ਰੇਂਜ ਦੇ ਏ. ਡੀ. ਜੀ. ਪੀ. ਸੰਦੀਪ ਖਿਰਵਾਰ ਨੇ ਦੱਸਿਆ ਕਿ ਹਰਿਆਣਾ ਪੁਲਿਸ ਵਲੋਂ ਧਾਰਾ 302 ਅਤੇ 34 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦਾ ਇਕ ਹੱਥ ਤੇ ਇਕ ਪੈਰ ਵੱਢਿਆਂ ਹੋਇਆ ਸੀ ਅਤੇ ਉਸ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਹਮਲੇ ਦੇ 10 ਤੋਂ ਵੱਧ ਜ਼ਖ਼ਮ ਸਨ | ਉਨ੍ਹਾਂ ਦੱਸਿਆ ਕਿ ਫੋਰੈਂਸਿਕ ਟੀਮ ਵਲੋਂ ਘਟਨਾ ਸਥਾਨ ਅਤੇ ਵਾਇਰਲ ਵੀਡੀਓ ਦੀ ਜਾਂਚ ਕੀਤੀ ਜਾ ਰਹੀ ਹੈ | ਸੋਨੀਪਤ ਪੁਲਿਸ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਕਿਸਾਨਾਂ ਦੇ ਪ੍ਰਦਰਸ਼ਨ ਸਥਾਨ ਨੇੜੇ ਕੁਝ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਲਾਸ਼ ਨੂੰ ਸੋਨੀਪਤ ਦੇ ਸਿਵਲ ਹਸਪਤਾਲ 'ਚ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਚੰਡੀਗੜ੍ਹ ਵਿਖੇ ਹਰਿਆਣਾ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੋਨੀਪਤ ਪੁਲਿਸ ਟੀਮ ਦੇ ਮੌਕੇ 'ਤੇ ਪੁੱਜਣ ਦੇ ਕੁਝ ਸਮੇਂ ਬਾਅਦ ਹੀ ਵਿਅਕਤੀ ਦੀ ਮੌਤ ਹੋ ਗਈ | ਜਦੋਂ ਪੁਲਿਸ ਨੇ ਲਾਸ਼ ਨੂੰ ਲਿਜਾਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਖੜ੍ਹੇ ਕੁਝ ਲੋਕਾਂ ਨੇ ਇਸ ਦਾ ਵਿਰੋਧ ਕੀਤਾ | ਜਿਸ ਦੇ ਬਾਅਦ ਪੁਲਿਸ ਨੇ ਲਾਸ਼ ਨੂੰ ਸੋਨੀਪਤ ਦੇ ਹਸਪਤਾਲ ਪਹੁੰਚਾਇਆ |
ਖੱਟਰ ਵਲੋਂ ਸਖ਼ਤ ਕਾਰਵਾਈ ਦੇ ਆਦੇਸ਼
ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਗ੍ਰਹਿ ਮੰਤਰੀ ਅਨਿਲ ਵਿੱਜ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਇਸ ਘਟਨਾ ਸਬੰਧੀ ਮੀਟਿੰਗ ਕੀਤੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ |

ਨਿਹੰਗ ਜਥੇਬੰਦੀ ਜਾਂ ਮਿ੍ਤਕ ਵਿਅਕਤੀ ਦਾ ਸਾਡੇ ਨਾਲ ਕੋਈ ਸੰਬੰਧ ਨਹੀਂ-ਸੰਯੁਕਤ ਕਿਸਾਨ ਮੋਰਚਾ

ਸੰਯੁਕਤ ਕਿਸਾਨ ਮੋਰਚੇ ਨੇ ਹੱਤਿਆ ਦੀ ਨਿੰਦਾ ਕਰਦਿਆਂ ਸਪੱਸ਼ਟ ਕੀਤਾ ਕਿ ਘਟਨਾ ਦੇ ਦੋਵੇਂ ਪੱਖ ਨਿਹੰਗ ਜਥੇਬੰਦੀ ਜਾਂ ਮਿ੍ਤਕ ਵਿਅਕਤੀ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸੰਬੰਧ ਨਹੀਂ ਹੈ | ਮੋਰਚੇ ਵਲੋਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਯੋਗੇਂਦਰ ਯਾਦਵ ਅਤੇ ਸ਼ਿਵ ਕੁਮਾਰ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਮੌਕੇ 'ਤੇ ਇਕ ਨਿਹੰਗ ਜਥੇਬੰਦੀ ਨੇ ਇਹ ਕਹਿੰਦੇ ਹੋਏ ਜ਼ਿੰਮੇਵਾਰੀ ਲਈ ਹੈ ਕਿ ਇਹ ਘਟਨਾ ਉਕਤ ਵਿਅਕਤੀ ਵਲੋਂ 'ਸਰਬਲੋਹ ਗ੍ਰੰਥ' ਦੀ ਬੇਅਦਬੀ ਦੀ ਕੋਸ਼ਿਸ਼ ਕੀਤੇ ਜਾਣ ਕਾਰਨ ਹੋਈ ਹੈ | ਇਹ ਦੱਸਿਆ ਗਿਆ ਹੈ ਕਿ ਉਕਤ ਵਿਅਕਤੀ ਕੁਝ ਸਮੇਂ ਤੋਂ ਨਿਹੰਗ ਜਥੇਬੰਦੀ ਨਾਲ ਹੀ ਰਹਿ ਰਿਹਾ ਸੀ | ਬਿਆਨ 'ਚ ਕਿਹਾ ਗਿਆ ਹੈ ਕਿ ਕਿਸਾਨ ਮੋਰਚੇ ਦਾ ਦੋਵੇਂ ਪੱਖਾਂ ਨਾਲ ਕੋਈ ਸੰਬੰਧ ਨਹੀਂ ਹੈ | ਮੋਰਚਾ ਕਿਸੇ ਵੀ ਧਾਰਮਿਕ ਗ੍ਰੰਥ ਜਾਂ ਚਿੰਨ੍ਹ ਦੀ ਬੇਅਦਬੀ ਦੇ ਵਿਰੁੱਧ ਹੈ, ਪਰ ਕਿਸੇ ਵੀ ਵਿਅਕਤੀ ਜਾਂ ਸਮੂਹ ਨੂੰ ਕਾਨੂੰਨ ਆਪਣੇ ਹੱਥਾਂ 'ਚ ਲੈਣ ਦਾ ਅਧਿਕਾਰ ਨਹੀਂ ਦਿੰਦਾ ਹੈ | ਉਨ੍ਹਾਂ ਮੰਗ ਕੀਤੀ ਕਿ ਕਤਲ ਅਤੇ ਬੇਅਦਬੀ ਦੇ ਪਿੱਛੇ ਸਾਜਿਸ਼ ਦੇ ਦੋਸ਼ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਕਾਨੂੰਨ ਮੁਤਾਬਿਕ ਸਜ਼ਾ ਦਿੱਤੀ ਜਾਵੇ | ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਕਾਨੂੰਨੀ ਕਾਰਵਾਈ ਵਿਚ ਪੁਲਿਸ ਅਤੇ ਪ੍ਰਸ਼ਾਸਨ ਦਾ ਸਾਥ ਦੇਵੇਗਾ | ਸ਼ਾਂਤੀਪੂਰਨ ਅਤੇ ਲੋਕਤੰਤਰੀ ਢੰਗ ਨਾਲ ਚੱਲ ਰਿਹਾ ਅੰਦੋਲਨ ਕਿਸੇ ਵੀ ਰੂਪ 'ਚ ਹਿੰਸਾ ਦਾ ਵਿਰੋਧ ਕਰਦਾ ਹੈ |

ਨਿਹੰਗ ਸਰਵਜੀਤ ਸਿੰਘ ਪੁਲਿਸ ਅੱਗੇ ਪੇਸ਼-ਗਿ੍ਫ਼ਤਾਰ

ਨਵੀਂ ਦਿੱਲੀ, 15 ਅਕਤੂਬਰ (ਇੰਟ.)-ਨਿਹੰਗ ਸਰਵਜੀਤ ਸਿੰਘ ਨੇ ਪੁਲਿਸ ਸਾਹਮਣੇ ਪੇਸ਼ ਹੋ ਕੇ ਸਿੰਘੂ ਬਾਰਡਰ 'ਤੇ ਨੌਜਵਾਨ ਦੀ ਹੋਈ ਹੱਤਿਆ ਦੀ ਜ਼ਿੰਮੇਵਾਰੀ ਲੈ ਲਈ | ਪੁਲਿਸ ਵਲੋਂ ਉਸ ਨੂੰ ਗਿ੍ਫ਼ਤਾਰ ਕਰਕੇ ਮੈਡੀਕਲ ਕਰਵਾਇਆ ਗਿਆ ਅਤੇ ਸਨਿਚਰਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ | ਪੁਲਿਸ ਉਸ ਦੀ ਪਹਿਚਾਣ ਕਰਨ ਲਈ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਵੀਡੀਓ ਦੀ ਵੀ ਜਾਂਚ ਕਰ ਰਹੀ ਹੈ | ਨਿਹੰਗ ਜਥੇਬੰਦੀ 'ਨਿਰਵੈਰ ਖ਼ਾਲਸਾ ਉਡਣਾ ਦਲ' ਦੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਕੁਝ ਦਿਨ ਪਹਿਲਾਂ ਉਨ੍ਹਾਂ ਕੋਲ ਆਇਆ ਸੀ | ਉਸ ਨੇ ਸਾਡੇ ਕੈਂਪ 'ਚ ਰਹਿ ਕੇ ਸੇਵਾ ਕਰਕੇ ਸਾਡਾ ਵਿਸ਼ਵਾਸ ਜਿੱਤਿਆ | ਅੱਜ ਤੜਕੇ 3 ਵਜੇ ਉਸ ਨੇ 'ਸਰਬਲੋਹ ਗ੍ਰੰਥ' ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ | ਉਨ੍ਹਾਂ ਕਿਹਾ ਕਿ ਜੋ ਕੋਈ ਵੀ ਬੇਅਦਬੀ ਕਰੇਗਾ, ਅਸੀਂ ਉਸ ਨਾਲ ਅਜਿਹਾ ਹੀ ਵਰਤਾਓ ਕਰਾਂਗੇ | ਅਸੀਂ ਪੁਲਿਸ ਜਾਂ ਪ੍ਰਸ਼ਾਸਨ ਕੋਲ ਸੰਪਰਕ ਨਹੀਂ ਕਰਾਂਗੇ |

ਤਰਨ ਤਾਰਨ ਦੇ ਪਿੰਡ ਚੀਮਾ ਕਲਾਂ ਦਾ ਵਾਸੀ ਸੀ ਮਿ੍ਤਕ

ਸਰਾਏ ਅਮਾਨਤ ਖਾਂ, 15 ਅਕਤੂਬਰ (ਨਰਿੰਦਰ ਸਿੰਘ ਦੋਦੇ)-ਸਿੰਘੂ ਬਾਰਡਰ ਵਿਖੇ ਨਿਹੰਗ ਸਿੰਘਾਂ ਵਲੋਂ 'ਸਰਬਲੋਹ ਗ੍ਰੰਥ' ਦੀ ਬੇਅਦਬੀ ਕਰਨ ਦੇ ਦੋਸ਼ ਲਗਾਉਂਦਿਆਂ ਜਿਸ ਵਿਅਕਤੀ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ, ਉਹ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਚੀਮਾ ਕਲਾਂ ਦਾ ਰਹਿਣ ਵਾਲਾ ਸੀ ਅਤੇ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਢਿੱਡ ਭਰਦਾ ਸੀ | ਪਿੰਡ ਚੀਮਾ ਕਲਾਂ ਵਿਖੇ ਜਾ ਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਿ੍ਤਕ ਲਖਬੀਰ ਸਿੰਘ ਟੀਟੂ ਪੁੱਤਰ ਦਰਸ਼ਨ ਸਿੰਘ ਦੀ ਪਤਨੀ ਜਸਪ੍ਰੀਤ ਕੌਰ, ਭਰਜਾਈ ਸਿਮਰਜੀਤ ਕੌਰ, ਸੱਸ ਸਵਿੰਦਰ ਕੌਰ ਤੇ ਪਿੰਡ ਨਿਵਾਸੀਆਂ ਨੇ ਦੱਸਿਆ ਕਿ ਹਰਨਾਮ ਸਿੰਘ ਫ਼ੌਜੀ ਪੁੱਤਰ ਜਿਊਣ ਸਿੰਘ ਦਾ ਕੋਈ ਬੱਚਾ ਨਾ ਹੋਣ ਕਾਰਨ ਉਸ ਨੇ ਲਖਬੀਰ ਸਿੰਘ ਤੇ ਉਸ ਦੀ ਭੈਣ ਰਾਜ ਕੌਰ ਨੂੰ ਛੋਟੇ ਹੁੰਦਿਆਂ ਹੀ ਗੋਦ ਲਿਆ ਹੋਇਆ ਸੀ ਤੇ ਦੋਵੇਂ ਇਸੇ ਪਿੰਡ ਹੀ ਜਵਾਨ ਹੋਏ | ਦੋਵੇਂ ਭੈਣ-ਭਰਾ ਦਾ ਵਿਆਹ ਕਰਨ ਤੋਂ ਬਾਅਦ ਹਰਨਾਮ ਸਿੰਘ ਦੀ ਮੌਤ ਹੋ ਗਈ | ਮਿ੍ਤਕ ਲਖਬੀਰ ਸਿੰਘ ਦੀਆਂ 12, 11 ਤੇ 8 ਸਾਲ ਦੀਆਂ ਤਿੰਨ ਲੜਕੀਆਂ ਹਨ ਤੇ ਦੋ ਸਾਲ ਪਹਿਲਾਂ ਉਸ ਦੇ ਲੜਕੇ ਦੀ ਮੌਤ ਹੋਣ ਉਪਰੰਤ ਉਸ ਦੀ ਪਤਨੀ ਨਾਲ ਅਣਬਣ ਹੋ ਗਈ ਤੇ ਉਹ ਆਪਣੇ ਪੇਕੇ ਘਰ ਚਲੀ ਗਈ | ਟੀਟੂ ਮੰਡੀ ਵਿਚ ਦਿਹਾੜੀ ਕਰਦਾ ਸੀ ਤੇ ਨਸ਼ਾ ਕਰਨ ਦਾ ਆਦੀ ਬਣ ਗਿਆ | ਪਰਿਵਾਰਕ ਮੈਂਬਰਾਂ ਅਨੁਸਾਰ ਲਖਬੀਰ 9 ਅਕਤੂਬਰ ਨੂੰ ਆਪਣੀ ਭੈਣ ਕੋਲੋਂ 50 ਰੁਪਏ ਲੈ ਕੇ ਝਬਾਲ ਦਾਣਾ ਮੰਡੀ ਜਾਣ ਲਈ ਰਵਾਨਾ ਹੋਇਆ, ਪਰ ਉਸ ਤੋਂ ਬਾਅਦ ਉਨ੍ਹਾਂ ਨੂੰ ਕੋਈ ਫ਼ੋਨ ਜਾਂ ਕੋਈ ਇਤਲਾਹ ਨਹੀਂ ਮਿਲੀ | ਅੱਜ ਸਵੇਰੇ ਹੀ ਸਾਨੂੰ ਸਿੰਘੂ ਬਾਰਡਰ ਤੋਂ ਪੁਲਿਸ ਦਾ ਫ਼ੋਨ ਆਇਆ ਤੇ ਬਾਅਦ 'ਚ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਾ ਲਖਬੀਰ ਸਿੰਘ ਦੀ ਮੌਤ ਹੋ ਚੁੱਕੀ ਹੈ, ਉਸ ਉਪਰ ਜੋ ਦੋਸ਼ ਲਗਾਏ ਗਏ ਹਨ, ਸਾਡਾ ਦਿਲ ਨਹੀਂ ਮੰਨਦਾ ਕਿ ਉਸ ਨੇ ਇਹੋ ਜਿਹੀ ਘਿਨੌਣੀ ਹਰਕਤ ਕੀਤੀ ਹੋਵੇਗੀ | ਉਸ ਦੀ ਮੌਤ ਕਾਰਨ ਪੂਰੇ ਪਿੰਡ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਤੇ ਹਰ ਮੋੜ ਉਪਰ ਉਸ ਦੀਆਂ ਹੀ ਗੱਲਾਂ ਚੱਲ ਰਹੀਆਂ ਹਨ |

ਪੁਣਛ 'ਚ ਮੁਕਾਬਲੇ ਦੌਰਾਨ 2 ਜਵਾਨ ਸ਼ਹੀਦ

ਸ੍ਰੀਨਗਰ , 15 ਅਕਤੂਬਰ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਜ਼ਿਲ੍ਹਾ ਪੁਣਛ ਦੇ ਭਿੰਬਰ ਗਲੀ ਇਲਾਕੇ 'ਚ ਹੋਏ ਮੁਕਾਬਲੇ ਦੌਰਾਨ ਫ਼ੌਜ ਦੇ 2 ਜਵਾਨ ਸ਼ਹੀਦ ਹੋ ਗਏ | ਫ਼ੌਜ ਵਲੋਂ ਤਸਦੀਕ ਕਰਦੇ ਇਨ੍ਹਾਂ ਦੀ ਪਹਿਚਾਣ ਕੀਤੀ ਗਈ ਹੈ | ਇਹ ਦੋਵੇਂ ਰਾਈਫ਼ਲ ਮੈਨ ਵਿਕਰਮ ਸਿੰਘ ਨੇਗੀ (26) ਵਾਸੀ ਟੈਰੀ ਗੜ੍ਹਵਾਲ ਅਤੇ ਯੋਗੰਬਰ ਸਿੰਘ (27) ਵਾਸੀ ਚਮੋਲੀ ਪਿੰਡ ਸੰਕਾਰੀ ਉੱਤਰਾਖੰਡ ਦੇ ਸਨ | ਵੀਰਵਾਰ ਸ਼ਾਮ ਨੂੰ ਖਬਰ ਆਈ ਸੀ ਕਿ ਇਹ ਜਵਾਨ ਮੁਕਾਬਲੇ ਦੌਰਾਨ ਗੰਭੀਰ ਜ਼ਖ਼ਮੀ ਹੋ ਗਏ ਸਨ | ਜੰਮੂ ਸਥਿਤ ਰੱਖਿਆ ਬੁਲਾਰੇ ਲੈਫ. ਕਰਨਲ ਦਵਿੰਦਰ ਅਨੰਦ ਅਨੁਸਾਰ ਨਾਰ ਖ਼ਾਸ ਦੇ ਜੰਗਲੀ ਇਲਾਕੇ 'ਚ ਅੱਤਵਾਦੀਆਂ ਦੀ ਭਾਲ ਲਈ ਆਪੇ੍ਰਸ਼ਨ ਜਾਰੀ ਹੈ |

ਕੰਧਾਰ: ਸ਼ੀਆ ਮਸਜਿਦ 'ਚ ਆਤਮਘਾਤੀ ਧਮਾਕਾ, 47 ਮੌਤਾਂ

ਅੰਮਿ੍ਤਸਰ, 15 ਅਕਤੂਬਰ (ਸੁਰਿੰਦਰ ਕੋਛੜ)- ਤਾਲਿਬਾਨ ਦੇ ਅਫ਼ਗਾਨਿਸਤਾਨ 'ਤੇ ਕਬਜ਼ਾ ਕਰਨ ਦੇ ਬਾਅਦ ਤੋਂ ਲਗਾਤਾਰ ਘੱਟ ਗਿਣਤੀ ਸ਼ੀਆ ਭਾਈਚਾਰੇ 'ਤੇ ਹਮਲੇ ਵਧ ਰਹੇ ਹਨ | ਕੁੰਦੂਜ਼ ਦੀ ਸ਼ੀਆ ਮਸਜਿਦ ਤੋਂ ਬਾਅਦ ਹੁਣ ਕੰਧਾਰ ਦੀ ਸ਼ੀਆ ਮਸਜਿਦ 'ਚ ਸ਼ੁੱਕਰਵਾਰ ਨੂੰ ਜੁੰਮੇ ਦੀ ਨਮਾਜ਼ ਦੌਰਾਨ ਹੋਏ ਆਤਮਘਾਤੀ ਧਮਾਕੇ 'ਚ ਘੱਟੋ-ਘੱਟ 47 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ, ਜਦਕਿ 70 ਤੋਂ ਵੱਧ ਜ਼ਖ਼ਮੀ ਹੋਏ ਹਨ | ਜਾਣਕਾਰੀ ਅਨੁਸਾਰ ਧਮਾਕੇ ਸਮੇਂ ਸੈਂਕੜੇ ਲੋਕ ਨਮਾਜ਼ ਅਦਾ ਕਰਨ ਲਈ ਮਸਜਿਦ 'ਚ ਇਕੱਠੇ ਹੋਏ ਸਨ | ਅਜਿਹੀ ਸਥਿਤੀ 'ਚ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖ਼ਦਸ਼ਾ ਹੈ | ਦੱਸਣਯੋਗ ਹੈ ਕਿ ਪਿਛਲੇ ਸ਼ੁੱਕਰਵਾਰ ਨੂੰ ਵੀ ਕੁੰਦੂਜ਼ 'ਚ ਇਕ ਸ਼ੀਆ ਮਸਜਿਦ 'ਤੇ ਕੀਤੇ ਆਤਮਘਾਤੀ ਹਮਲੇ 'ਚ 70 ਤੋਂ ਵੱਧ ਨਮਾਜ਼ੀ ਮਾਰੇ ਗਏ ਸਨ, ਜਦਕਿ ਅੱਜ ਦਾ ਇਹ ਧਮਾਕਾ ਕੰਧਾਰ ਸ਼ਹਿਰ ਦੇ ਪੁਲਿਸ ਡਿਸਟਿ੍ਕਟ-1 ਦੀ ਬੀਬੀ ਫ਼ਾਤਿਮਾ ਮਸਜਿਦ ਤੇ ਇਮਾਮ ਬਾਰਗਾਹ 'ਚ ਹੋਇਆ, ਜੋ ਸ਼ਹਿਰ ਦੀ ਮਸ਼ਹੂਰ ਤੇ ਪੁਰਾਣੀ ਮਸਜਿਦ ਹੈ | ਇਸ ਹਮਲੇ ਦੀ ਜ਼ਿੰਮੇਵਾਰੀ ਅਜੇ ਤੱਕ ਕਿਸੇ ਅੱਤਵਾਦੀ ਸਮੂਹ ਨੇ ਨਹੀਂ ਲਈ ਹੈ | ਇਸ ਦੇ ਬਾਵਜੂਦ ਇਹ ਮੰਨਿਆ ਜਾ ਰਿਹਾ ਹੈ ਕਿ ਅਫ਼ਗਾਨਿਸਤਾਨ 'ਚ ਸਰਗਰਮ ਆਈ. ਐਸ. ਆਈ. ਐਸ.-ਕੇ. (ਇਸਲਾਮਿਕ ਸਟੇਟ-ਖ਼ੁਰਾਸਨ) ਅੱਤਵਾਦੀ ਸਮੂਹ ਦਾ ਇਸ ਧਮਾਕੇ ਪਿੱਛੇ ਹੱਥ ਹੋ ਸਕਦਾ ਹੈ | ਜ਼ਿਕਰਯੋਗ ਹੈ ਕਿ ਆਈ. ਐਸ. ਆਈ. ਐਸ. ਪਿਛਲੇ ਲੰਬੇ ਸਮੇਂ ਤੋਂ ਸ਼ੀਆ ਮੁਸਲਮਾਨਾਂ ਦਾ ਵਿਰੋਧ ਕਰਦਾ ਆ ਰਿਹਾ ਹੈ | ਆਈ. ਐਸ. ਆਈ. ਐਸ. ਨੇ ਪਿਛਲੇ ਹਫ਼ਤੇ ਕੁੰਦੂਜ਼ 'ਚ ਸ਼ੀਆ ਮਸਜਿਦ 'ਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਲਈ ਸੀ |

ਯੂ.ਕੇ. ਦੇ ਸੰਸਦ ਮੈਂਬਰ ਦੀ ਚਾਕੂ ਮਾਰ ਕੇ ਹੱਤਿਆ

ਲੰਡਨ, 15 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਕੰਜ਼ਰਵੇਟਿਵ ਦੇ ਸੰਸਦ ਮੈਂਬਰ ਸਰ ਡੇਵਿਡ ਅਮੇਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ | ਪ੍ਰਾਪਤ ਜਾਣਕਾਰੀ ਅਨੁਸਾਰ ਡੇਵਿਡ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਮਸਲੇ ਸੁਣ ਰਹੇ ਸਨ | ਜਦੋਂ ਉਨ੍ਹਾਂ 'ਤੇ ਕਾਤਲਾਨਾ ਹਮਲਾ ਕੀਤਾ ਗਿਆ | ਪੁਲਿਸ ਰਿਪੋਰਟ ਅਨੁਸਾਰ ਹਮਲਾਵਰ ਨੇ ਐਮੀ ਡੇਵਿਡ 'ਤੇ ਚਾਕੂ ਨਾਲ ਕਈ ਵਾਰ ਕੀਤੇ | 1983 ਤੋਂ ਐਸੈਕਸ ਵਿਚ ਸਾਊਥੈਂਡ ਵੈਸਟ ਦੀ ਨੁਮਾਇੰਦਗੀ ਕਰ ਰਹੇ 69 ਸਾਲਾ ਸੰਸਦ ਮੈਂਬਰ 'ਤੇ ਇਹ ਹਮਲਾ ਲੇਹ-ਆਨ-ਸੀ ਦੇ ਬੈਲਫੇਅਰਸ ਮੈਥੋਡਿਸਟ ਚਰਚ ਵਿਚ ਕੀਤਾ ਗਿਆ ਹੈ | ਰਿਪੋਰਟ ਵਿਚ ਕਿਹਾ ਗਿਆ ਹੈ ਕਿ ਇਕ ਆਦਮੀ ਸਰਜਰੀ 'ਚ ਗਿਆ ਅਤੇ ਸੰਸਦ ਮੈਂਬਰ 'ਤੇ ਕਈ ਵਾਰ ਚਾਕੂ ਨਾਲ ਕੀਤੇ ਅਤੇ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ | ਐਸੈਕਸ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਉਹ ਘਟਨਾ ਸਥਾਨ 'ਤੇ ਸਨ ਅਤੇ ਪੁਲਿਸ ਨੇ ਹਮਲਾਵਰ ਨੂੰ ਵੀ ਮੌਕੇ ਤੋਂ ਗਿ੍ਫ਼ਤਾਰ ਕਰ ਲਿਆ |

ਜੇ. ਈ. ਈ.-ਐਡਵਾਂਸ ਮਿ੍ਦੁਲ ਅਗਰਵਾਲ ਤੇ ਕਾਵਿਆ ਚੋਪੜਾ ਅੱਵਲ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਦਿੱਲੀ ਜ਼ੋਨ ਦਾ ਮਿ੍ਦੁਲ ਅਗਰਵਾਲ ਆਈ.ਆਈ.ਟੀ. ਦਾਖਲਾ ਪ੍ਰੀਖਿਆ 'ਚ ਹੁਣ ਤੱਕ ਦੇ ਸਭ ਤੋਂ ਵੱਧ 360 'ਚੋਂ 348 ਅੰਕ ਲੈ ਕੇ ਇਸ ਸਾਲ ਜੇ.ਈ.ਈ.-ਐਡਵਾਂਸ 'ਚ ਅੱਵਲ ਰਿਹਾ ਹੈ, ਜਦਕਿ ਦਿੱਲੀ ਜ਼ੋਨ ਦੀ ਹੀ ਕਾਵਿਆ ਚੋਪੜਾ 360 'ਚੋਂ 286 ਅੰਕ ਲੈ ਕੇ ਲੜਕੀਆਂ ...

ਪੂਰੀ ਖ਼ਬਰ »

ਆਤਮ ਨਿਰਭਰਤਾ ਦੇ ਨਾਲ ਭਾਰਤ ਨੂੰ ਸਭ ਤੋਂ ਵੱਡੀ ਸੈਨਿਕ ਤਾਕਤ ਬਣਾਉਣਾ ਹੈ-ਮੋਦੀ

• 7 ਨਵੀਆਂ ਕੰਪਨੀਆਂ ਦੇਸ਼ ਨੂੰ ਕੀਤੀਆਂ ਸਮਰਪਿਤ • ਕਿਹਾ-ਸਮਰੱਥ ਦੇਸ਼ ਦੇ ਸੰਕਲਪਾਂ ਨੂੰ ਮਿਲੇਗੀ ਮਜ਼ਬੂਤੀ ਨਵੀਂ ਦਿੱਲੀ/ ਸੂਰਤ, 15 ਅਕਤੂਬਰ (ਏਜੰਸੀਆਂ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਵਿਜੈਦਸ਼ਮੀ ਮੌਕੇ 7 ਨਵੀਆਂ ਰੱਖਿਆ ਕੰਪਨੀਆਂ ...

ਪੂਰੀ ਖ਼ਬਰ »

ਏਮਜ਼ ਦੀ ਡਾਕਟਰ ਵਲੋਂ ਆਪਣੇ ਸੀਨੀਅਰ 'ਤੇ ਜਬਰ ਜਨਾਹ ਦੇ ਦੋਸ਼, ਕੇਸ ਦਰਜ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਇੱਥੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਏਮਜ਼) ਵਿਚ ਕੰਮ ਕਰ ਰਹੀ ਡਾਕਟਰ ਵਲੋਂ ਆਪਣੇ ਸੀਨੀਅਰ ਡਾਕਟਰ 'ਤੇ ਜਬਰ ਜਨਾਹ ਕਰਨ ਦੇ ਦੋਸ਼ ਲਗਾਉਣ ਤੋਂ ਬਾਅਦ ਦਿੱਲੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਡਾਕਟਰ ਨੇ ਦੋਸ਼ ...

ਪੂਰੀ ਖ਼ਬਰ »

ਸਿੱਧੂ ਦੀ ਰਾਹੁਲ ਗਾਂਧੀ ਨਾਲ ਡੇਢ ਘੰਟਾ ਮੀਟਿੰਗ

ਚੰਡੀਗੜ੍ਹ, 15 ਅਕਤੂਬਰ (ਹਰਕਵਲਜੀਤ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਿਨ੍ਹਾਂ ਵਲੋਂ ਕੱਲ੍ਹ ਦਿੱਲੀ 'ਚ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪਾਰਟੀ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨਾਲ ਮੀਟਿੰਗ ...

ਪੂਰੀ ਖ਼ਬਰ »

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ

ਨਵੀਂ ਦਿੱਲੀ, 15 ਅਕਤੂਬਰ (ਪੀ. ਟੀ. ਆਈ.)- ਕਾਂਗਰਸ ਵਰਕਿੰਗ ਕਮੇਟੀ ਦੀ ਸਨਿਚਰਵਾਰ ਨੂੰ ਹੋਣ ਵਾਲੀ ਮੀਟਿੰਗ 'ਚ ਸੰਗਠਨਾਤਮਕ ਚੋਣਾਂ, ਆਗਾਮੀ ਵਿਧਾਨ ਸਭਾ ਚੋਣਾਂ ਤੇ ਲਖੀਮਪੁਰ ਖੀਰੀ ਘਟਨਾ ਸਮੇਤ ਮੌਜੂਦਾ ਰਾਜਨੀਤਿਕ ਘਟਨਾਕ੍ਰਮ ਪ੍ਰਮੁੱਖ ਏਜੰਡੇ 'ਤੇ ਹੋਵੇਗਾ | ਕਾਂਗਰਸ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਦੋਸਤਾਨਾ ਮੈਚ ਤਹਿਤ ਪੰਜਾਬ ਦਾ 50 ਫ਼ੀਸਦੀ ਹਿੱਸਾ ਪ੍ਰਧਾਨ ਮੰਤਰੀ ਨੂੰ ਸੌਂਪਿਆ - ਰਾਘਵ ਚੱਢਾ

ਨਵੀਂ ਦਿੱਲੀ, 15 ਅਕਤੂਬਰ (ਜਗਤਾਰ ਸਿੰਘ)-ਪੰਜਾਬ ਵਿਚ ਬੀ.ਐਸ.ਐਫ. ਦੇ ਅਧਿਕਾਰ ਖੇਤਰ 'ਚ ਵਾਧਾ ਕੀਤੇ ਜਾਣ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਰਾਘਵ ਚੱਢਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਭਾਜਪਾ 'ਤੇ ...

ਪੂਰੀ ਖ਼ਬਰ »

ਯੂ.ਪੀ. 'ਚ ਟਰੈਕਟਰ-ਟਰਾਲੀ ਪਲਟਣ ਕਾਰਨ 11 ਮੌਤਾਂ

ਝਾਂਸੀ, 15 ਅਕਤੂਬਰ (ਏਜੰਸੀ)- ਉੱਤਰ ਪ੍ਰਦੇਸ਼ ਦੇ ਝਾਂਸੀ ਜ਼ਿਲ੍ਹੇ 'ਚ ਟਰੈਕਟਰ-ਟਰਾਲੀ ਪਲਟਣ ਕਾਰਨ 11 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ | ਪੁਲਿਸ ਅਧਿਕਾਰੀਆਂ ਅਨੁਸਾਰ ਇਸ ਹਾਦਸੇ 'ਚ 6 ਵਿਅਕਤੀ ਜ਼ਖ਼ਮੀ ਹੋ ਗਏ ਹਨ | ਉਨ੍ਹਾਂ ਦੱਸਿਆ ਕਿ ਇਹ ਘਟਨਾ ਚਿਰਗਾਉਂ ਇਲਾਕੇ 'ਚ ਉਸ ...

ਪੂਰੀ ਖ਼ਬਰ »

ਪੰਜਾਬ, ਹਰਿਆਣਾ ਤੇ ਯੂ.ਪੀ. 'ਚ ਪਰਾਲੀ ਸਾੜਨ ਦੇ ਮਾਮਲਿਆਂ 'ਚ ਕਮੀ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਰਾਸ਼ਟਰੀ ਰਾਜਧਾਨੀ ਖੇਤਰ (ਐਨ.ਸੀ.ਆਰ.) 'ਚ ਪੈਂਦੇ 8 ਜ਼ਿਲਿ੍ਹਆਂ 'ਚ ਪਰਾਲੀ ਸਾੜਨ ਦੇ ਮਾਮਲਿਆਂ 'ਚ ਵੱਡੀ ਕਮੀ ਦਰਜ ਕੀਤੀ ਗਈ ਹੈ, ਇਸ ਸਾਲ ਹੁਣ ਤੱਕ ਪਰਾਲੀ ਸਾੜਨ ਦੇ 1,795 ਮਾਮਲੇ ਸਾਹਮਣੇ ਆਏ ਹਨ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਹਾਲਤ ਸਥਿਰ, ਹੋ ਰਿਹੈ ਸੁਧਾਰ

ਨਵੀਂ ਦਿੱਲੀ, 15 ਅਕਤੂਬਰ (ਪੀ.ਟੀ.ਆਈ.)- ਏਮਜ਼ 'ਚ ਦਾਖ਼ਲ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (89) ਦੀ ਹਾਲਤ ਸਥਿਰ ਹੈ | ਹਸਪਤਾਲ ਅਧਿਕਾਰੀਆਂ ਅਨੁਸਾਰ ਉਨ੍ਹਾਂ ਦੀ ਸਿਹਤ 'ਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ | ਉਧਰ ਕਾਂਗਰਸ ਨੇ ਵੀ ਕਿਹਾ ਕਿ ਸ. ਮਨਮੋਹਨ ਸਿੰਘ ਦੀ ...

ਪੂਰੀ ਖ਼ਬਰ »

ਸਾਰੇ ਪਹਿਲੂਆਂ ਦੀ ਨਿਰਪੱਖ ਜਾਂਚ ਹੋਵੇ-ਬਾਦਲ

ਚੰਡੀਗੜ੍ਹ, 15 ਅਕਤੂਬਰ (ਅ. ਬ.)-ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਸਿੰਘੂ ਬਾਰਡਰ 'ਤੇ ਅੱਜ ਸਵੇਰੇ ਵਾਪਰੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਨੌਜਵਾਨ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਅਤੇ ਬੇਅਦਬੀ ਦੀ ਕੋਸ਼ਿਸ਼ ਸਮੇਤ ਇਸ ਘਿਨੌਣੇ ਅਪਰਾਧ ਦੇ ਸਾਰੇ ...

ਪੂਰੀ ਖ਼ਬਰ »

ਪੁਲਵਾਮਾ ਤੇ ਸ੍ਰੀਨਗਰ ਵਿਖੇ ਮੁਕਾਬਲਿਆਂ 'ਚ ਦੋ ਅੱਤਵਾਦੀ ਹਲਾਕ

ਪਿ੍ੰ. ਸਪਿੰਦਰ ਕੌਰ ਤੇ ਅਧਿਆਪਕ ਦੀਪਕ ਚੰਦ ਦੀਆਂ ਹੱਤਿਆਵਾਂ ਲਈ ਸਨ ਜ਼ਿੰਮੇਵਾਰ ਸ੍ਰੀਨਗਰ, 15 ਅਕਤੂਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ ਤੇ ਸ੍ਰੀਨਗਰ ਵਿਖੇ ਜਾਰੀ ਦੋ ਵੱਖ-ਵੱਖ ਮੁਕਾਬਲਿਆਂ 'ਚ ਦੋ ਅੱਤਵਾਦੀ ਮਾਰੇ ਗਏ | ਕਸ਼ਮੀਰ ਰੇਂਜ ਦੇ ...

ਪੂਰੀ ਖ਼ਬਰ »

ਤਾਲਿਬਾਨੀ ਨੀਤੀ ਕਿਸਾਨ ਅੰਦੋਲਨ ਵਿਚ ਨਜ਼ਰ ਆਈ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 15 ਅਕਤੂਬਰ (ਅਜੀਤ ਬਿਊਰੋ)-ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਿੰਘੂ ਬਾਰਡਰ 'ਤੇ ਨੌਜਵਾਨ ਲਖਬੀਰ ਸਿੰਘ ਨੂੰ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਘਟਨਾ ਦੀ ਸਾਰੀ ਜ਼ਿੰਮੇਵਾਰੀ ਸੰਯੁਕਤ ਕਿਸਾਨ ਮੋਰਚੇ ...

ਪੂਰੀ ਖ਼ਬਰ »

ਹਿੰਸਾ ਦਾ ਦੇਸ਼ 'ਚ ਕੋਈ ਸਥਾਨ ਨਹੀਂ ਹੋ ਸਕਦਾ-ਕਾਂਗਰਸ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਦਿਲ ਨੂੰ ਦਹਿਲਾ ਦੇਣ ਵਾਲੀ ਰਿਪੋਰਟ ਸਾਹਮਣੇ ਆਈ ਹੈ | ਸਿੰਘੂ ਬਾਰਡਰ ਨੇੜੇ ਨੌਜਵਾਨ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਦਿਲ ਨੂੰ ਦਹਿਲਾ ਦੇਣ ਵਾਲੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਹੱਤਿਆ ਲਈ ਟਿਕੈਤ ਦਾ ਬਿਆਨ ਜ਼ਿੰਮੇਵਾਰ-ਮਾਲਵੀਆ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਭਾਜਪਾ ਨੇ ਸਿੰਘੂ ਬਾਰਡਰ 'ਤੇ ਨੌਜਵਾਨ ਦੀ ਬੇਰਹਿਮੀ ਨਾਲ ਹੋਈ ਹੱਤਿਆ ਲਈ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਬਿਆਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ | ਭਾਜਪਾ ਆਈ. ਟੀ. ਸੈੱਲ ਦੇ ਇੰਚਾਰਜ ਅਮਿਤ ਮਾਲਵੀਆ ਨੇ ਟਵੀਟ ਕਰਕੇ ਕਿਹਾ ਕਿ ਜੇਕਰ ...

ਪੂਰੀ ਖ਼ਬਰ »

ਰਾਸ਼ਟਰੀ ਐਸ. ਸੀ. ਕਮਿਸ਼ਨ ਨੇ ਹਰਿਆਣਾ ਦੇ ਡੀ.ਜੀ.ਪੀ. ਤੋਂ ਮੰਗਿਆ ਜਵਾਬ

ਚੰਡੀਗੜ੍ਹ, 15 ਅਕਤੂਬਰ (ਅਜੀਤ ਬਿਊਰੋ)-ਰਾਸ਼ਟਰੀ ਐਸ. ਸੀ. ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਕਿਹਾ ਕਿ ਸਿੰਘੂ ਬਾਰਡਰ 'ਤੇ ਲਖਬੀਰ ਸਿੰਘ ਦੀ ਹੱਤਿਆ ਦੀ ਵਾਇਰਲ ਵੀਡੀਓ ਦੇਖਣ ਤੋਂ ਬਾਅਦ ਲੱਗਦਾ ਹੈ ਸਿੰਘੂ ਬਾਰਡਰ 'ਤੇ ਬੈਠੇ ਅੰਦੋਲਨਕਾਰੀ/ ਕਿਸਾਨ ਸੰਗਠਨਾਂ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX