ਤਾਜਾ ਖ਼ਬਰਾਂ


ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਨੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  1 day ago
ਲੁਧਿਆਣਾ 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ..
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਮਲੇਰਕੋਟਲਾ ’ਚ ਐੱਫ.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 23 ਜਨਵਰੀ- ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 153ਏ ਤਹਿਤ ਮਲੇਰਕੋਟਲਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ...
ਵਿਜੈਇੰਦਰ ਸਿੰਗਲਾ ਜਿੰਨਾ ਭ੍ਰਿਸ਼ਟਾਚਾਰ ਪੰਜਾਬ 'ਚ ਕਿਸੇ ਨੇ ਨਹੀਂ ਕੀਤਾ- ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਸਭ ਤੋਂ ਵੱਧ ਭ੍ਰਿਸ਼ਟਾਚਾਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਫ਼ਤਹਿਗੜ੍ਹ ਸਾਹਿਬ

ਜ਼ਿਲ੍ਹੇ 'ਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ

ਫ਼ਤਹਿਗੜ੍ਹ ਸਾਹਿਬ, 15 ਅਕਤੂਬਰ (ਮਨਪ੍ਰੀਤ ਸਿੰਘ) - ਦੁਸਹਿਰਾ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ ਤੇ ਇਸ ਦਿਨ ਭਗਵਾਨ ਰਾਮ ਨੇ ਰਾਵਣ ਦਾ ਅੰਤ ਕੀਤਾ ਸੀ, ਇਸ ਤਿਉਹਾਰ ਤੋਂ ਪ੍ਰੇਰਨਾ ਲੈ ਕੇ ਸਾਨੂੰ ਕਦੇ ਵੀ ਸੱਚ ਦਾ ਪੱਲਾ ਨਹੀਂ ਛੱਡਣਾ ਚਾਹੀਦਾ, ਕਿਉਂਕਿ ਸੱਚ ਦਾ ਰਾਹ ਭਾਵੇਂ ਜਿੰਨਾ ਵੀ ਮੁਸ਼ਕਿਲ ਹੋਵੇ, ਪਰ ਅੰਤ ਵਿਚ ਜਿੱਤ ਸਦਾ ਸੱਚ ਦੀ ਹੀ ਹੁੰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਯੰਗ ਬਲੱਡ ਡਰਾਮੈਟਿਕ ਕਲੱਬ ਅਤੇ ਯੰਗ ਇੰਡੀਆ ਸਪੋਰਟਸ ਕਲੱਬ ਵਲੋਂ ਦੁਸਹਿਰਾ ਗਰਾਊਂਡ ਸਰਹਿੰਦ ਸ਼ਹਿਰ, ਜੈ ਦੁਰਗਾ ਡਰਾਮੈਟਿਕ ਕਲੱਬ ਡਿਫੈਂਸ ਬੰਨ੍ਹ, ਰੋਪੜ ਅੱਡਾ ਸਰਹਿੰਦ, ਸ੍ਰੀ ਰਾਮਾ ਕ੍ਰਿਸ਼ਨਾ ਡਰਾਮੈਟਿਕ ਕਲੱਬ ਅਤੇ ਕਮੇਟੀ ਸਟੇਜ ਸਰਹਿੰਦ ਮੰਡੀ ਵਲੋਂ ਕਰਵਾਏ ਦੁਸਹਿਰਾ ਸਮਾਗਮਾਂ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਰਾਵਣ ਦੇ ਪੁਤਲਿਆਂ ਨੂੰ ਅਗਨ ਭੇਟ ਕਰਨ ਤੋਂ ਪਹਿਲਾਂ ਕੀਤਾ। ਸ. ਨਾਗਰਾ ਨੇ ਇਸ ਮੌਕੇ ਇਨ੍ਹਾਂ ਕਲੱਬਾਂ ਵਲੋਂ ਕੀਤੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਸਾਨੂੰ ਸਾਡੀਆਂ ਪੁਰਾਤਨ ਰਵਾਇਤਾਂ ਨਾਲ ਜੋੜਨ ਵਿਚ ਸਹਾਈ ਹੁੰਦੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ, ਨਗਰ ਕੌਂਸਲ ਪ੍ਰਧਾਨ ਅਸ਼ੋਕ ਸੂਦ, ਕੌਂਸਲਰ ਨਰਿੰਦਰ ਕੁਮਾਰ ਪ੍ਰਿੰਸ, ਕੌਂਸਲਰ ਆਨੰਦ ਮੋਹਨ, ਅਨਿਲ ਗੁਪਤਾ, ਹਰਮਿੰਦਰ ਸੂਦ, ਜਤਿਨ ਭੱਲਾ, ਗੁਰਜੀਤ ਲੋਗੀ, ਮੋਹਿਤ ਸ਼ਰਮਾ, ਕੌਂਸਲਰ ਯਸ਼ਪਾਲ ਲਹੌਰੀਆ, ਪਵਨ ਵਰਮਾ, ਕਿੰਟੂ, ਮੋਹਨਜੀਤ ਪਟਵਾਰੀ, ਸਤਪਾਲ ਪੁਰੀ, ਸ਼ਸ਼ੀ ਭੂਸ਼ਨ ਗੁਪਤਾ, ਸੰਜੀਵ ਕੁਮਾਰ, ਕਪਿਲ ਕਾਂਸਲ ਸੁਰਿੰਦਰ ਕੁਮਾਰ ਛੀਨ, ਰਾਜੀਵ ਸੂਦ, ਬਲਵਿੰਦਰ ਨੱਥੂ, ਅਮਿੱਤ ਬਾਂਸਲ, ਸਾਗਰ, ਬਾਵਾ, ਸਾਹਿਲ, ਆਸ਼ੂ, ਅਮਨਜੋਤ ਮਾਵੀ, ਵਿਕਰਮ, ਮਨਦੀਪ, ਦੀਪਕ, ਨਵਦੀਪ, ਮਨਪ੍ਰੀਤ ਭੋਲੂ, ਲੁਕੇਸ਼ ਸੂਦ, ਜਸਵਿੰਦਰ ਸਿੰਘ, ਦਵਿੰਦਰ ਸਿੰਘ, ਨਿਖਿਲ, ਮਨੀਸ਼, ਰੋਹਿਤ, ਮੋਹਿਤ, ਦਿਨੇਸ਼, ਰਾਹੁਲ, ਵਿਸ਼ਾਲ, ਸਿਕੰਦਰ, ਸਨੀ ਬਾਡੀ, ਸਾਹਿਲ ਸਾਊ, ਮਨੀ ਚੋਪੜਾ, ਨਮਨ, ਰਾਹੁਲ ਬਾਂਸਲ, ਅਜੇ ਗੋਇਲ, ਰੀਧਮ ਸੂਦ, ਲਵਲੀ ਸੂਦ, ਰਾਹੁਲ ਬਾਂਸਲ, ਮਧੂ ਸੁਧਨ, ਨਵਨੀਤ ਛਿਬੜ, ਮ੍ਰਧੂਲ ਸੂਦ, ਸਨੀ ਤਨੇਜਾ, ਨੀਤਸ਼ੇ ਸੂਦ, ਮਨਦੀਪ ਕੁਮਾਰ, ਦੀਪਕ ਗਰਗ, ਮਨਜੀਤ ਸਿੰਘ, ਤਰਲੋਚਣ, ਅਜੀਤ, ਪ੍ਰਭਜੋਤ, ਜੋਨਸਨ, ਪੀਕਾਸ਼ੂ ਆਦਿ ਹਾਜ਼ਰ ਸਨ।
ਬਸੀ ਪਠਾਣਾਂ 'ਚ ਸ਼ਰਧਾ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ
ਰਾਵਨ, ਕੁੰਭਕਰਨ ਦੇ ਪੁਤਲਿਆਂ ਦੇ ਰੂਪ 'ਚ ਸੜੀ ਬੁਰਾਈ
ਬਸੀ ਪਠਾਣਾਂ, (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਬਸੀ ਪਠਾਣਾਂ ਵਿਖੇ ਰਾਮ ਲੀਲ੍ਹਾ ਕਮੇਟੀ ਵਲੋਂ ਦੁਸਹਿਰੇ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਭਗਵਾਨ ਸ੍ਰੀ ਰਾਮ ਦੀ ਸੈਨਾ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਦੁਸਹਿਰਾ ਮੈਦਾਨ ਵਿਚ ਪਹੁੰਚੀ, ਜਿੱਥੇ ਸ੍ਰੀ ਰਾਮ ਚੰਦਰ ਨੇ ਰਾਵਨ ਤੇ ਕੁੰਭਕਰਨ ਦਾ ਅੰਤ ਕੀਤਾ ਅਤੇ ਬੁਰਾਈ ਸੜ ਕੇ ਸੁਆਹ ਹੋਈ ਤੇ ਧਰਮ ਦੀ ਜਿੱਤ ਹੋਈ। ਰਸਤੇ ਵਿਚ ਸ਼ਰਧਾਲੂਆਂ ਵਲੋਂ ਜੈ ਸ੍ਰੀ ਰਾਮ ਦੇ ਜੈਕਾਰੇ ਲਾ ਕੇ ਸ੍ਰੀ ਰਾਮ ਦੀ ਸੈਨਾ ਦਾ ਸਵਾਗਤ ਵੀ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਪ੍ਰਬੰਧਕਾਂ ਦੀ ਸ਼ਲਾਘਾ ਕਰਦੇ ਹੋਏ ਸ਼ਰਧਾਲੂਆਂ ਨੂੰ ਸ੍ਰੀ ਰਾਮ ਵਲੋਂ ਦਿਖਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਕਮੇਟੀ ਦੇ ਅਹੁਦੇਦਾਰਾਂ ਨੇ ਆਏ ਮਹਿਮਾਨਾਂ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਐਸ.ਐਸ.ਪੀ. ਸੰਦੀਪ ਗੋਇਲ, ਐਸ.ਪੀ. ਜੰਗਜੀਤ ਸਿੰਘ, ਡੀ.ਐਸ.ਪੀ. ਜਗਜੀਤ ਸਿੰਘ, ਐਸ.ਐਚ.ਓ. ਵਿਨੋਦ ਕੁਮਾਰ ਆਦਿ ਦਾ ਸਨਮਾਨ ਵੀ ਕੀਤਾ। ਇਸ ਮੌਕੇ ਪੁਲਿਸ ਵਲੋਂ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਸਮਾਗਮ ਦੌਰਾਨ ਨਗਰ ਕੌਂਸਲ ਪ੍ਰਧਾਨ ਰਵਿੰਦਰ ਰਿੰਕੂ, ਸਤਵੀਰ ਸਿੰਘ ਨੌਗਾਵਾਂ ਚੇਅਰਮੈਨ, ਸ਼ਾਮ ਗੌਤਮ, ਲਖਵੀਰ ਸਿੰਘ, ਸਮੀਰ ਕ੍ਰਿਸ਼ਨ, ਸੰਸਥਾ ਦੇ ਪ੍ਰਧਾਨ ਅਜੇ ਸਿੰਗਲਾ, ਜਰਨਲ ਸਕੱਤਰ ਮਨੋਜ ਭੰਡਾਰੀ, ਅਸ਼ੋਕ ਗੌਤਮ, ਅਨਿਲ ਜੈਨ, ਅਨੂਪ ਸਿੰਗਲਾ ਭਾਰੀ ਗਿਣਤੀ ਵਿਚ ਹੋਰ ਸ਼ਰਧਾਲੂ ਵੀ ਮੌਜੂਦ ਸਨ।
ਅਮਲੋਹ 'ਚ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਪਵਿੱਤਰ ਤਿਉਹਾਰ
ਅਮਲੋਹ, (ਕੇਵਲ ਸਿੰਘ, ਰਿਸ਼ੂ ਗੋਇਲ)-ਦੁਸਹਿਰਾ ਕਮੇਟੀ ਅਮਲੋਹ ਵਲੋਂ ਦੁਸਹਿਰੇ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਧੂੰਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਹਰ ਸਾਲ ਵਧਦੀ ਗਿਣਤੀ ਨੂੰ ਦੇਖਦਿਆ ਪ੍ਰਬੰਧਕਾਂ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ ਅਤੇ ਪੁਲਿਸ ਪਾਰਟੀਆਂ ਵੀ ਤਾਇਨਾਤ ਰਹੀਆਂ। ਸਮਾਗਮ ਵਿਚ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ ਅਤੇ ਸਾਰਿਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ ਅਤੇ ਭਗਵਾਨ ਸ੍ਰੀ ਰਾਮ ਚੰਦਰ ਦੇ ਜੀਵਨ ਤੋਂ ਸੇਧ ਲੈ ਕੇ ਸਚਾਈ ਦੇ ਮਾਰਗ ਉੱਤੇ ਚੱਲਣਾ ਲਈ ਪ੍ਰੇਰਿਤ ਕੀਤਾ। ਇਸ ਮੌਕੇ ਦੁਸਹਿਰਾ ਕਮੇਟੀ ਦੇ ਪ੍ਰਧਾਨ ਸ਼ਿਵ ਕੁਮਾਰ ਗਰਗ ਅਤੇ ਪ੍ਰਬੰਧਕਾਂ ਵਲੋਂ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਵੱਡੀ ਗਿਣਤੀ ਇਲਾਕਾ ਨਿਵਾਸੀ ਹਾਜ਼ਰ ਸਨ।
ਮੰਡੀ ਗੋਬਿੰਦਗੜ੍ਹ 'ਚ ਬਦੀ ਉੱਤੇ ਨੇਕੀ ਦੀ ਜਿੱਤ ਦੁਸਹਿਰਾ ਧੂਮਧਾਮ ਨਾਲ ਮਨਾਇਆ
ਮੰਡੀ ਗੋਬਿੰਦਗੜ੍ਹ, (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੇ ਦੁਸਹਿਰਾ ਗਰਾਊਂਡ ਵਿਚ ਸ੍ਰੀ ਕ੍ਰਿਸ਼ਨਾ ਮੰਦਰ ਪ੍ਰਬੰਧਕ ਸਭਾ ਵਲੋਂ ਦੁਸਹਿਰੇ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਅਤੇ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨੀ ਭੇਟ ਕੀਤੀ। ਇਸ ਤੋਂ ਪਹਿਲਾਂ ਪੰਡਿਤ ਅਸ਼ੋਕ ਸ਼ਰਮਾ ਦੁਆਰਾ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਦੀ ਪੂਜਾ ਕਰਵਾਈ ਗਈ। ਇਸ ਉਪਰੰਤ ਸ੍ਰੀ ਰਾਮ ਕਲਾ ਮੰਚ ਵਲੋਂ ਸ੍ਰੀ ਰਾਮ ਦਾ ਰਾਜ ਤਿਲਕ ਕੀਤਾ ਗਿਆ ਅਤੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ, ਡੀ.ਐਸ.ਪੀ. ਅਮਲੋਹ ਸੁਖਵਿੰਦਰ ਸਿੰਘ, ਥਾਣਾ ਮੁਖੀ ਸਬ-ਇੰਸਪੈਕਟਰ ਗੁਰਦੇਵ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ। ਅੰਤ ਵਿਚ ਸ੍ਰੀ ਰਾਮ ਲੀਲ੍ਹਾ ਦੇ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ ਅਰੋੜਾ, ਉਦਯੋਗਪਤੀ ਪ੍ਰੇਮ ਚੰਦ ਬਾਂਸਲ, ਵਿਜੈ ਬਾਂਸਲ, ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਸੀਨੀਅਰ ਮੀਤ ਪ੍ਰਧਾਨ ਅਸ਼ੋਕ ਸ਼ਰਮਾ, ਬਲਾਕ ਕਾਂਗਰਸ ਪ੍ਰਧਾਨ ਸੰਜੀਵ ਦੱਤਾ, ਰਾਮ ਕ੍ਰਿਸ਼ਨ ਭੱਲਾ, ਜੋਗਿੰਦਰ ਸਿੰਘ ਮੈਣੀ, ਰਜਿੰਦਰ ਬਿੱਟੂ ਉਪ ਚੇਅਰਮੈਨ ਮਾਰਕੀਟ ਕਮੇਟੀ, ਮਾਸਟਰ ਜਰਨੈਲ ਸਿੰਘ, ਦਵਿੰਦਰ ਪਰਾਸ਼ਰ, ਅਨਿਲ ਗੁਪਤਾ ਪਿੰਕੀ, ਓਮ ਰਤਨ ਡਾਟਾ, ਅਸ਼ਵਨੀ ਭਾਂਬਰੀ, ਸੁਸ਼ੀਲ ਸ਼ਰਮਾ ਪੱਪੀ, ਪਵਨ ਸ਼ਰਮਾ, ਪ੍ਰਵੀਨ ਸ਼ਰਮਾ, ਜਸਪਾਲ ਜੱਸਾ, ਰਮਨ ਸ਼ਾਰਦਾ, ਰਾਜੀਵ ਸ਼ਾਰਦਾ, ਦਵਿੰਦਰ ਗੋਤਮ, ਭਾਜਪਾ ਮੰਡਲ ਮੀਤ ਪ੍ਰਧਾਨ ਰਾਜਨ ਕੱਕੜ, ਰਾਜੇਸ਼ ਸ਼ੈਂਟੀ, ਅਮਨ ਮਿੱਤਲ ਵੀ ਮੌਜੂਦ ਸਨ ।
ਖਮਾਣੋਂ ਵਿਖੇ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ
ਖਮਾਣੋਂ, (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਸ਼ੰਕਰ ਡਰਾਮਾਟਿਕ ਕਲੱਬ, ਰਾਮ-ਲੀਲ੍ਹਾ ਕਮੇਟੀ ਖਮਾਣੋਂ ਅਤੇ ਦੁਸਹਿਰਾ ਕਮੇਟੀ ਵਲੋਂ ਦਸਹਿਰੇ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਪ੍ਰੀਤ ਸਿੰਘ ਜੀ.ਪੀ. ਹਲਕਾ ਵਿਧਾਇਕ ਬਸੀ ਪਠਾਣਾਂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਵੀ ਇਸ ਮੌਕੇ ਵਿਸ਼ੇਸ਼ ਤੌਰ ਉੱਤੇ ਪਹੁੰਚੇ ਅਤੇ ਉਨ੍ਹਾਂ ਵਲੋਂ ਇਲਾਕਾ ਨਿਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਭਗਵਾਨ ਸ੍ਰੀ ਰਾਮ ਚੰਦਰ, ਮਾਤਾ ਸੀਤਾ, ਲਛਮਣ ਜਤੀ ਅਤੇ ਸ੍ਰੀ ਹਨੂਮਾਨ ਜੀ ਦੀਆਂ ਝਾਕੀਆਂ ਸਜਾਈਆਂ ਗਈਆਂ। ਸੱਭਿਆਚਾਰਕ ਸਮਾਗਮ ਦੌਰਾਨ ਹਰਭਜਨ ਸ਼ੇਰਾ, ਮਹਿੰਦਰ ਮਿੰਦੀ, ਸਿੰਮੀ ਰੰਧਾਵਾ, ਸਤਨਾਮ ਗੱਗੜਵਾਲ, ਰੋਮੀ ਸਿੰਘ, ਸਤਨਾਮ ਸਿੰਘ ਗੱਗੜਵਾਲ ਅਤੇ ਹੋਰ ਵੱਖ-ਵੱਖ ਗਾਇਕਾਂ ਨੇ ਲੋਕਾਂ ਦਾ ਭਰਪੂਰ ਮਨੋਰੰਜਨ ਕੀਤਾ। ਰਾਵਣ ਦੇ ਪੁਤਲੇ ਨੂੰ ਅਗਨੀ ਭੇਟ ਕਰਨ ਦੀ ਰਸਮ ਪ੍ਰਧਾਨ ਰਮੇਸ਼ ਕੁਮਾਰ ਗਾਬਾ ਨੇ ਹਜ਼ਾਰਾਂ ਦੀ ਗਿਣਤੀ ਵਿਚ ਜੁੜੇ ਲੋਕਾਂ ਦੀ ਹਾਜ਼ਰੀ ਵਿਚ ਸ਼ਾਮ ਸਹੀ 6.15 ਵਜੇ ਨਿਭਾਈ। ਸਥਾਨਕ ਪੁਲਿਸ ਵਲੋਂ ਡੀ.ਐੱਸ.ਪੀ. ਜਸਪਿੰਦਰ ਸਿੰਘ ਅਤੇ ਥਾਣਾ ਮੁਖੀ ਹਰਮਿੰਦਰ ਸਿੰਘ ਸਰਾਓ ਦੀ ਅਗਵਾਈ ਹੇਠ ਸੁਰੱਖਿਆ ਦੇ ਵਧੀਆ ਪ੍ਰਬੰਧ ਕੀਤੇ ਹੋਏ ਸਨ। ਇਸ ਮੌਕੇ ਰਮੇਸ਼ ਕੁਮਾਰ ਗਾਬਾ ਪ੍ਰਧਾਨ ਸ਼ੰਕਰ ਡਰਾਮਾਟਿਕ ਕਲੱਬ ਖਮਾਣੋਂ, ਸੱਤਪਾਲ ਕੈਂਥ, ਸੰਜੀਵ ਕਾਲੜਾ, ਦੀਪਕ ਵਰਮਾ, ਡਾ. ਰਾਮ ਪ੍ਰਤਾਪ ਸਿੰਘ, ਜਤਿੰਦਰ ਸਿੰਘ ਰਾਜਾ, ਮੋਹਨ ਲਾਲ ਗਾਬਾ, ਕੌਂਸਲਰ ਰਮਨ ਕੰਗ, ਕੌਂਸਲਰ ਹਰਦੀਪ ਸਿੰਘ ਝੰਡਾ, ਬਲਮਜੀਤ ਸਿੰਘ ਪ੍ਰਿੰਸੀ ਸਾਬਕਾ ਪ੍ਰਧਾਨ ਨਗਰ ਪੰਚਾਇਤ ਖਮਾਣੋਂ, ਪਹਿਲਵਾਨ ਅਵਤਾਰ ਸਿੰਘ ਟੋਡਰਪੁਰ, ਸੁਰਿੰਦਰ ਸਿੰਘ ਰਾਮਗੜ੍ਹ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ, ਪਰਮਜੀਤ ਸਿੰਘ ਭੰਗੂ, ਮੈਥਿਊ ਖਮਾਣੋਂ, ਡਾ. ਅਮਰਜੀਤ ਸੋਹਲ ਪ੍ਰਧਾਨ ਨਗਰ ਪੰਚਾਇਤ ਖਮਾਣੋਂ, ਪੰਕਜ ਕਾਲੜਾ, ਸਰਬਜੀਤ ਸਿੰਘ ਚੀਮਾ, ਮਾਸਟਰ ਪਵਨ ਕੁਮਾਰ, ਗੁਰਮਿੰਦਰ ਸਿੰਘ ਗਰੇਵਾਲ, ਨੰਬਰਦਾਰ ਅਵਤਾਰ ਸਿੰਘ ਖਮਾਣੋਂ, ਸ਼ਹਿਰ ਨਿਵਾਸੀ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

ਆਮ ਖ਼ਾਸ ਵਿਚਲੇ ਮੋਲਸਰੀ ਰੈਸਟੋਰੈਂਟ ਦੀ ਵਿਧਾਇਕ ਨਾਗਰਾ ਨੇ ਕਰਵਾਈ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 15 ਅਕਤੂਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਜਿੱਥੇ ਫ਼ਤਹਿਗੜ੍ਹ ਸਾਹਿਬ ਦੀਆਂ ਪੁਰਾਤਨ ਤੇ ਇਤਿਹਾਸਕ ਇਮਾਰਤਾਂ ਦੀ ਸਾਂਭ ਸੰਭਾਲ ਕਰਕੇ ਇਸ ਨੂੰ ਵਿਸ਼ਵ ਪੱਧਰ ਦੀ ਵਿਰਾਸਤੀ ਯਾਦਗਾਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ, ਉੱਥੇ ਹੀ ਆਮ ਖ਼ਾਸ ...

ਪੂਰੀ ਖ਼ਬਰ »

ਪਤੀ-ਪਤਨੀ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰਨ ਵਾਲੇ ਕਾਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ

ਖਮਾਣੋਂ, 15 ਅਕਤੂਬਰ (ਮਨਮੋਹਨ ਸਿੰਘ ਕਲੇਰ) - ਖੇੜੀ ਨੌਧ ਸਿੰਘ ਪੁਲਿਸ ਨੇ ਇਕ ਕਾਰ ਡਰਾਈਵਰ ਦੁਆਰਾ ਐਕਟਿਵਾ ਸਕੂਟਰੀ 'ਤੇ ਸਵਾਰ ਪਤੀ ਪਤਨੀ ਨੂੰ ਟੱਕਰ ਮਾਰ ਕੇ ਜ਼ਖਮੀ ਕਰ ਦੇਣ ਦੇ ਕਥਿਤ ਦੋਸ਼ ਹੇਠ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਨੌਜਵਾਨ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਉਣ-ਮਲਕੀਤ ਟਿਵਾਣਾ

ਅਮਲੋਹ, 15 ਅਕਤੂਬਰ (ਕੇਵਲ ਸਿੰਘ)-ਰਣਦੀਪ ਸਿੰਘ ਦੇ ਕੈਬਨਿਟ ਮੰਤਰੀ ਬਣਨ ਤੇ ਖ਼ੁਸ਼ੀ 'ਚ ਪਿੰਡ ਖਨਿਆਣ ਦੇ ਕਾਂਗਰਸੀਆਂ ਵਲੋਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਲਈ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਕੈਬਨਿਟ ਮੰਤਰੀ ਨੇ ਹਾਜ਼ਰੀ ਲਗਵਾਈ | ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਦਿੱਲੀ ਕਿਸਾਨ ਅੰਦੋਲਨ ਲਈ ਕਿਸਾਨ ਤੁਰੰਤ ਆਪਣੇ ਮੋਰਚਿਆਂ 'ਤੇ ਪਹੁੰਚਣ- ਜਟਾਣਾ

ਖਮਾਣੋਂ, 15 ਅਕਤੂਬਰ (ਮਨਮੋਹਣ ਸਿੰਘ ਕਲੇਰ) - ਦਿੱਲੀ ਕਿਸਾਨ ਅੰਦੋਲਨ ਲਈ ਸਨਿਚਰਵਾਰ ਸਵੇਰੇ ਵੱਧ ਤੋਂ ਵੱਧ ਕਿਸਾਨ ਅੰਦੋਲਨ ਲਈ ਆਪੋ ਆਪਣੇ ਪਿੰਡਾਂ ਤੋਂ ਚਾਲੇ ਪਾ ਦੇਣ, ਕਿਉਂਕਿ ਝੋਨੇ ਦੀ ਵਾਢੀ ਦਾ ਸੀਜ਼ਨ ਅਤੇ ਤਿਉਹਾਰ ਮੌਸਮ ਕਾਰਨ ਦਿੱਲੀ ਤੋਂ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੇ ਰਾਜ ਸਿੰਘ ਬੱਲ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਫ਼ਤਹਿਗੜ੍ਹ ਸਾਹਿਬ, 15 ਅਕਤੂਬਰ (ਮਨਪ੍ਰੀਤ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਰਹਿੰਦ ਦੀ ਨਵੀਂ ਕਾਰਜਕਾਰੀ ਕਮੇਟੀ ਦੀ ਚੋਣ ਪਾਵਰਕਾਮ ਦਫ਼ਤਰ ਵਿਖੇ ਹੋਈ, ਜਿਸ 'ਚ ਆਉਣ ਵਾਲੇ ਅਗਲੇ ਤਿੰਨ ਸਾਲਾਂ ਲਈ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਤੇ ਰਾਜ ਸਿੰਘ ਬੱਲ ਨੂੰ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਕਾਰਨ ਆਵਾਜਾਈ ਦੀ ਸਮੱਸਿਆ ਗੰਭੀਰ ਬਣੀ

ਸਮਾਣਾ, 15 ਅਕਤੂਬਰ (ਹਰਵਿੰਦਰ ਸਿੰਘ ਟੋਨੀ) - ਸ਼ਹਿਰ 'ਚ ਪ੍ਰਸ਼ਾਸਨ ਦੀ ਲਾਪਰਵਾਹੀ ਦੇ ਚੱਲਦਿਆਂ ਦੁਕਾਨਾਂ ਅੱਗੇ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਆਵਾਜਾਈ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ ਜਦੋਂ ਕਿ ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਸਿਆਸੀ ਸ਼ਹਿ ਦੇ ਚਲਦਿਆਂ ...

ਪੂਰੀ ਖ਼ਬਰ »

ਹਰਿਆਣਾ 'ਚ ਪੰਜੀਕਰਨ ਕਰਵਾਉਣ ਵਾਲੇ ਪੰਜਾਬ ਦੇ ਕਿਸਾਨਾਂ ਦਾ ਨਹੀਂ ਖ਼ਰੀਦਿਆ ਜਾ ਰਿਹੈ ਝੋਨਾ

ਪਟਿਆਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਭਾਵੇਂ ਝੋਨੇ ਦੀ ਸਰਕਾਰੀ ਖ਼ਰੀਦ 3 ਅਕਤੂਬਰ ਤੋਂ ਸ਼ੁਰੂ ਹੋ ਗਈ ਹੈ ਪਰ ਹਰਿਆਣਾ ਵਲੋਂ ਅਜੇ ਤੱਕ ਪੰਜਾਬ ਦਾ ਆਨਲਾਈਨ ਪੋਰਟਲ ਨਾ ਖੋਲ੍ਹਣ ਕਰਕੇ ਪੰਜਾਬ ਸੀਮਾ ਵਾਲੇ ਪਿੰਡਾਂ ਦੇ ਕਿਸਾਨ ਖੱਜਲ-ਖੁਆਰ ਹੀ ਨਹੀਂ ਹੋ ਰਹੇ ...

ਪੂਰੀ ਖ਼ਬਰ »

ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਗੁਣੀਕੇ ਵਿਖੇ ਕਰਵਾਇਆ ਸਾਲਾਨਾ ਗੁਰਮਤਿ ਸਮਾਗਮ

ਨਾਭਾ, 15 ਅਕਤੂਬਰ (ਕਰਮਜੀਤ ਸਿੰਘ)-ਸੰਤ ਬਾਬਾ ਪਾਲਾ ਸਿੰਘ ਦੀ 89ਵੀਂ, ਸੰਤ ਬਾਬਾ ਪਾਲਾ ਸਿੰਘ ਦੀ 15ਵੀਂ ਦੀ ਨਿੱਘੀ ਯਾਦ ਨੂੰ ਸਮਰਪਿਤ ਮਹਾਨ ਸਾਲਾਨਾ ਗੁਰਮਤਿ ਸਮਾਗਮ ਸਥਾਨ ਦੇ ਮੁੱਖ ਸੇਵਾਦਾਰ ਭਾਈ ਕਰਨੈਲ ਸਿੰਘ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸ਼ਰਧਾ ਭਾਵਨਾ ਨਾਲ ਕਰਵਾਈ ਗਈ ਪਾਤੜਾਂ ਦੇ ਸ਼ਿਵ ਮੰਦਰ 'ਚ ਰਾਮ ਲੀਲ੍ਹਾ

ਪਾਤੜਾਂ, 15 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਾਤੜਾਂ ਦੇ ਸ਼ਿਵ ਮੰਦਿਰ ਵਿਚ ਰਾਮ ਲੀਲਾ ਕਮੇਟੀ ਵਲੋਂ ਰਾਮ ਲੀਲਾ ਬੜੀ ਸ਼ਰਧਾ ਭਾਵਨਾ ਨਾਲ ਕਰਵਾਈ ਜਾ ਰਹੀ ਹੈ ਤੇ ਇਸ ਵਿਚ ਇਲਾਕੇ ਦੇ ਲੋਕ ਬਹੁਤ ਹੀ ਉਤਸ਼ਾਹ ਨਾਲ ਪਹੁੰਚ ਕੇ ਰਾਮ ਲੀਲਾ ...

ਪੂਰੀ ਖ਼ਬਰ »

ਕਾਂਗਰਸ ਦੇ ਲੀਡਰ ਕੁਰਸੀ ਲਈ ਲੜ ਰਹੇ ਹਨ, ਪੰਜਾਬ ਦੇ ਲੋਕਾ ਦਾ ਇਨ੍ਹਾਂ ਨੂੰ ਕੋਈ ਫ਼ਿਕਰ ਨਹੀਂ-ਹਰਪਾਲ ਚੀਮਾ

ਨਾਭਾ, 15 ਅਕਤੂਬਰ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਵਿਰੋਧੀ ਧਿਰ ਲੀਡਰ ਹਰਪਾਲ ਚੀਮਾ ਅੱਜ ਪਿੰਡ ਚੌਧਰੀ ਮਾਜਰਾ ਨੇੜੇ ਨਾਭਾ ਸੰਯੋਗ ਪੈਲੇਸ ਵਿਖੇ ਵਿਸ਼ੇਸ਼ ਤੌਰ 'ਤੇ ਸੁਖਦਰਸ਼ਨ ਸਿੰਘ ਬੌੜਾਂ ਗੇਟ ਨਾਭਾ ਦੀ ਬੇਟੀ ਅਮਨਦੀਪ ਕੌਰ ਦੇ ਵਿਆਹ ਸਮਾਗਮਾਂ 'ਚ ਪਹੁੰਚੇ ਹੋਏ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਦਾ ਘੇਰਾ ਵਧਾਉਣਾ ਪੰਜਾਬ ਵਿਰੋਧੀ-ਡਾ. ਸੰਧੂ

ਸਮਾਣਾ, 15 ਅਕਤੂਬਰ (ਪ੍ਰੀਤਮ ਸਿੰਘ ਨਾਗੀ)-'ਕੇਂਦਰ ਸਰਕਾਰ ਨੇ ਸੂਬਾ ਸਰਕਾਰ ਨੂੰ ਭਰੋਸੇ ਵਿਚ ਲਏ ਬਿਨਾਂ ਪੰਜਾਬ ਵਿਚ ਬੀ.ਐੱਸ.ਐੱਫ. ਦਾ ਘੇਰਾ ਵਧਾ ਕੇ ਲੋਕਤੰਤਰ ਪ੍ਰਕਿਰਿਆ ਨੂੰ ਕਮਜ਼ੋਰ ਕੀਤਾ ਹੈ | ਇਹ ਪੰਜਾਬ ਦੇ ਅਧਿਕਾਰਾਂ ਦੇ ਵਿਰੁੱਧ ਹੈ' ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਬੰਗਲਾਦੇਸ਼ 'ਚ ਮਾਂ ਦੁਰਗਾ ਦੀ ਪੂਜਾ ਦੇ ਪੰਡਾਲਾਂ ਅਤੇ ਮੰਦਰਾਂ 'ਚ ਹੋਇਆ ਹਮਲਾ ਨਿੰਦਣਯੋਗ-ਪਵਨ ਗੁਪਤਾ

ਪਟਿਆਲਾ, 15 ਅਕਤੂਬਰ (ਅ.ਸ. ਆਹਲੂਵਾਲੀਆ)-ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਬੀਤੇ ਦਿਨੀਂ ਬੰਗਲਾਦੇਸ਼ 'ਚ ਮਾਂ ਦੁਰਗਾ ਦੀ ਪੂਜਾ ਦੇ ਪੰਡਾਲਾਂ ਅਤੇ ਮੰਦਿਰਾਂ 'ਚ ਕੱਟੜਪੰਥੀ ਮੁਸਲਮਾਨਾਂ ਵਲੋਂ ਕੀਤੇ ਹਮਲੇ ਅਤੇ ਤੋੜਭੰਨ ਦੀ ਕਰੜੇ ...

ਪੂਰੀ ਖ਼ਬਰ »

ਹਰਪਾਲ ਚੀਮਾ ਨੇ ਰਮੇਸ਼ ਸਿੰਗਲਾ ਦੇ ਪਰਿਵਾਰ ਨਾਲ ਸਾਂਝਾ ਕੀਤਾ ਦੁੱਖ

ਨਾਭਾ, 15 ਅਕਤੂਬਰ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਅੱਜ ਨਾਭਾ ਦੇ ਸਾਬਕਾ ਵਿਧਾਇਕ ਰਮੇਸ਼ ਸਿੰਗਲਾ ਦੀ ਰਿਹਾਇਸ਼ ਤੇ ਉਨ੍ਹਾਂ ਦੇ ਪੁੱਤਰ ਮਿਅੰਕ ਸਿੰਗਲਾ ਦੀ ਬੇਵਕਤੀ ਹੋਈ ਮੌਤ 'ਤੇ ਪਰਿਵਾਰ ਨਾਲ ਦੁੱਖ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 4 ਵਿਅਕਤੀਆਂ ਨਾਲ 20 ਲੱਖ ਦੀ ਧੋਖਾਧੜੀ

ਰਾਜਪੁਰਾ, 15 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ਤੇ 4 ਵਿਅਕਤੀਆਂ ਨਾਲ 20 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਔਰਤ ਸਮੇਤ 2 ਜਣਿਆਂ ਖ਼ਿਲਾਫ਼ ਧੋਖਾਧੜੀ ਸਮੇਤ ਹੋਰ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਕਿਸਾਨਾਂ ਦੀ ਹੜਤਾਲ 305ਵੇਂ ਦਿਨ ਵੀ ਰਹੀ ਜਾਰੀ

ਗੂਹਲਾ ਚੀਕਾ, 15 ਅਕਤੂਬਰ (ਓ. ਪੀ. ਸੈਣੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰਿਲਾਇੰਸ ਪੈਟਰੋਲ ਪੰਪ ਚੀਕਾ ਵਿਖੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਹੜਤਾਲ ਅੱਜ 305ਵੇਂ ਦਿਨ 'ਚ ਦਾਖਲ ਹੋ ਗਈ ਹੈ | ਅੱਜ ਦੇ ਧਰਨੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਕਾਂਗਰਸ ਪਾਰਟੀ ਹੋਰ ਜ਼ਿਆਦਾ ਮਜ਼ਬੂਤ ਹੋਈ-ਰਣਦੀਪ ਸਿੰਘ

ਅਮਲੋਹ, 15 ਅਕਤੂਬਰ (ਕੇਵਲ ਸਿੰਘ)-ਕੈਬਨਿਟ ਮੰਤਰੀ ਰਣਦੀਪ ਸਿੰਘ ਵਲੋਂ ਅੱਜ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੁਸਾਇਟੀ ਖਨਿਆਣ ਵਿਖੇ ਬਣ ਰਹੇ ਸਹਿਕਾਰਤਾ ਭਵਨ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ | ਗੱਲਬਾਤ ਕਰਦਿਆਂ ਰਣਦੀਪ ਸਿੰਘ ਨੇ ਕਿਹਾ ਕਿ ਸਹਿਕਾਰੀ ਖੇਤੀਬਾੜੀ ...

ਪੂਰੀ ਖ਼ਬਰ »

ਬੀ.ਐੱਸ.ਐੱਫ਼ ਦਾ ਘੇਰਾ ਵਧਿਆ ਤਾਂ ਲੋਕਾਂ ਨੂੰ ਕਰਨਾ ਪਵੇਗਾ ਐਮਰਜੈਂਸੀ ਹਾਲਾਤ ਦਾ ਸਾਹਮਣਾ-ਐਡ. ਟਿਵਾਣਾ

ਫ਼ਤਹਿਗੜ੍ਹ ਸਾਹਿਬ, 15 ਅਕਤੂਬਰ (ਮਨਪ੍ਰੀਤ ਸਿੰਘ)-ਕੇਂਦਰ ਸਰਕਾਰ ਦੁਆਰਾ ਪੰਜਾਬ ਦੇ ਸਰਹੱਦੀ ਖੇਤਰਾਂ 'ਚ ਬੀ. ਐਸ.ਐਫ਼ ਦੇ ਘੇਰੇ ਨੂੰ ਵਧਾਉਣਾ, ਸੂਬੇ ਦੀਆਂ ਸਾਰੀਆਂ ਗਤੀਵਿਧੀਆਂ ਨੂੰ ਆਪਣੇ ਹੱਥਾਂ 'ਚ ਲੈਣ ਦੇ ਬਰਾਬਰ ਹੈ, ਜਿਸ ਨਾਲ ਕਿ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਅਧਿਆਪਕ ਗੁਰੂ ਨੇ ਕੌਮੀ ਅਧਿਆਪਕ ਪੁਰਸਕਾਰ ਜੇਤੂ ਚੇਲੇ ਦਾ ਕੀਤਾ ਸਨਮਾਨ

ਖਮਾਣੋਂ, 15 ਅਕਤੂਬਰ (ਮਨਮੋਹਨ ਸਿੰਘ ਕਲੇਰ) - ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਨੈਲਾ ਦੇ ਕੌਮੀ ਪੁਰਸਕਾਰ ਜੇਤੂ ਅਧਿਆਪਕ ਜਗਤਾਰ ਸਿੰਘ ਮਨੈਲਾ ਜੋ ਪਿ੍ੰਸੀਪਲ ਰਾਮ ਭੂਸ਼ਨ ਕੋਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨੈਲੀ ਧਨੌਲਾ ਵਿਖੇ ਪੜ੍ਹੇ ਹੋਏ ਹਨ | ਉਨ੍ਹਾਂ ...

ਪੂਰੀ ਖ਼ਬਰ »

ਗੁਦਾਮਾਂ 'ਚੋਂ ਚੋਰੀ ਕੀਤੇ ਸਾਮਾਨ ਸਮੇਤ 3 ਵਿਅਕਤੀ ਗਿ੍ਫ਼ਤਾਰ

ਰਾਜਪੁਰਾ, 15 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਸ਼ੰਭੂ ਖੇਤਰ 'ਚ ਪੈਂਦੇ ਗੁਦਾਮਾਂ 'ਚੋਂ ਚੋਰੀ ਕੀਤੇ ਸਮਾਨ ਸਮੇਤ 3 ਕਾਰ ਸਵਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਮਾਲਵਿੰਦਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਫਿਿਲੰਗ ਸਟੇਸ਼ਨ ਦਾ ਸ਼ਮਸ਼ੇਰ ਸਿੰਘ ਦੂਲੋ ਵਲੋਂ ਉਦਘਾਟਨ

ਅਮਲੋਹ, 15 ਅਕਤੂਬਰ (ਕੇਵਲ ਸਿੰਘ) - ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਵਲੋਂ ਪਿੰਡ ਭੱਦਲਥੂਹਾ ਵਿਖੇ ਸ੍ਰੀ ਗੁਰੂ ਰਾਮਦਾਸ ਫਿਿਲੰਗ ਸਟੇਸ਼ਨ ਦਾ ਉਦਘਾਟਨ ਮਸ਼ੀਨ ਦਾ ਬਟਨ ਦਬਾ ਕੇ ਕੀਤਾ ਗਿਆ | ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਡਾ. ਮਨੋਹਰ ਸਿੰਘ ਦਾ ਖਮਾਣੋਂ ਵਿਖੇ ਕੀਤਾ ਭਰਵਾਂ ਸਵਾਗਤ

ਖਮਾਣੋਂ, 15 ਅਕਤੂਬਰ (ਜੋਗਿੰਦਰ ਪਾਲ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਵਲੋਂ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਵਿਖੇ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰਦਿਆਂ ਹਲਕਾ ਬਸੀ ਪਠਾਣਾਂ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ 'ਚ ਲੋਕਾਂ ...

ਪੂਰੀ ਖ਼ਬਰ »

ਐੱਸ.ਵੀ.ਐੱਮ. ਖਮਾਣੋਂ 'ਚ ਮਨਾਇਆ ਦੁਸਹਿਰੇ ਦਾ ਤਿਉਹਾਰ

ਖਮਾਣੋਂ, 15 ਅਕਤੂਬਰ (ਜੋਗਿੰਦਰ ਪਾਲ)-ਐਸ.ਵੀ.ਐਮ ਖਮਾਣੋਂ ਵਿਖੇ ਸਕੂਲ ਪਿ੍ੰ. ਗੁਰਪ੍ਰੀਤ ਕੌਰ ਦੀ ਦੇਖ ਰੇਖ ਹੇਠ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਜਿਸ 'ਚ ਵਿਭਾਗ ਪ੍ਰਮੁੱਖ ਮਹੇਸ਼ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸਕੂਲ ਪਿ੍ੰ: ਗੁਰਪ੍ਰੀਤ ਕੌਰ ਦੁਆਰਾ ...

ਪੂਰੀ ਖ਼ਬਰ »

ਨਗਰ ਕੌ ਾਸਲ ਪ੍ਰਧਾਨ ਤੇ ਮੀਤ ਪ੍ਰਧਾਨ ਨੇ ਗਲੀ ਦੇ ਕਾਰਜਾਂ ਦੀ ਕਾਰਵਾਈ ਸ਼ੁਰੂਆਤ

ਅਮਲੋਹ, 15 ਅਕਤੂਬਰ (ਰਿਸ਼ੂ ਗੋਇਲ) - ਨਗਰ ਕੌਂਸਲ ਅਮਲੋਹ ਵਲੋਂ ਸ਼ਹਿਰ ਅਮਲੋਹ ਵਿਖੇ ਵੱਖ-ਵੱਖ ਵਾਰਡਾਂ ਵਿਚ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਨ੍ਹਾਂ ਦੇ ਚੱਲਦਿਆਂ ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਡਾ. ਹਰਪ੍ਰੀਤ ਸਿੰਘ ਤੇ ਮੀਤ ਪ੍ਰਧਾਨ ਹੈਪੀ ਸੇਢਾ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਡਾ. ਮਨੋਹਰ ਸਿੰਘ ਨੇ ਸੁਣੀਆਂ ਸਮੱਸਿਆਵਾਂ

ਨੰਦਪੁਰ ਕਲੌੜ, 15 ਅਕਤੂਬਰ (ਜਰਨੈਲ ਸਿੰਘ ਧੁੰਦਾ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਨੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਅਧੀਨ ਪਿੰਡ ਸ਼ੇਰਗੜ੍ਹ ਬਾੜਾ, ਲੁਹਾਰ ਮਾਜਰਾ ਤੇ ਖਮਾਣੋਂ ਦਾ ਦੌਰਾ ਕੀਤਾ | ਉਨ੍ਹਾਂ ਮੁਹਤਬਰ ਵਿਅਕਤੀਆਂ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ 'ਚ ਧੂਮ-ਧਾਮ ਨਾਲ ਮਨਾਇਆ ਦੁਸਹਿਰਾ

ਮੰਡੀ ਗੋਬਿੰਦਗੜ੍ਹ, 15 ਅਕਤੂਬਰ (ਮੁਕੇਸ਼ ਘਈ) - ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਪਿੰਡ ਜਲਾਲਪੁਰ ਮੰਡੀ ਗੋਬਿੰਦਗੜ੍ਹ ਵਿਖੇ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ ਦਾ ਆਗਾਜ਼ ਸਕੂਲ ਦੇ ...

ਪੂਰੀ ਖ਼ਬਰ »

ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ- ਬੀਬਾ ਬਹਿਸਤਾ ਸਿੰਘ

ਅਮਲੋਹ, 15 ਅਕਤੂਬਰ (ਕੇਵਲ ਸਿੰਘ) - ਕੈਬਨਿਟ ਮੰਤਰੀ ਰਣਦੀਪ ਸਿੰਘ ਦੀ ਧਰਮ ਪਤਨੀ ਬੀਬਾ ਬਹਿਸਤਾ ਸਿੰਘ ਵਲੋਂ ਸ਼ਹਿਰ ਅਮਲੋਹ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਜਿਸ ਦਾ ਉਨ੍ਹਾਂ ਵਲੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਡੇਂਗੂ ਦਾ ਪ੍ਰਕੋਪ ਜਾਰੀ, ਦੂਜੇ ਮਰੀਜ਼ ਦੀ ਹੋਈ ਪੁਸ਼ਟੀ

ਬਸੀ ਪਠਾਣਾਂ, 15 ਅਕਤੂਬਰ (ਰਵਿੰਦਰ ਮੌਦਗਿਲ, ਐਚ.ਐਸ ਗੌਤਮ)-ਬਸੀ ਪਠਾਣਾਂ 'ਚ ਡੇਂਗੂ ਦਾ ਪ੍ਰਕੋਪ ਜਾਰੀ ਹੈ, ਸਿਹਤ ਵਿਭਾਗ ਵਲੋਂ ਇਕ ਹੋਰ ਮਰੀਜ਼ 'ਚ ਲੱਛਣ ਮਿਲਣ ਦੀ ਪੁਸ਼ਟੀ ਕੀਤੇ ਜਾਣ ਤੋਂ ਬਾਅਦ ਸਰਕਾਰੀ ਆਂਕੜਿਆਂ ਮੁਤਾਬਿਕ ਸ਼ਹਿਰ 'ਚ ਡੇਂਗੂ ਨਾਲ ਪੀੜਤ ਮਰੀਜ਼ਾਂ ਦੀ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਨਰਿੰਦਰ ਮੋਦੀ, ਯੋਗੀ ਅਤੇ ਅਜੈ ਮਿਸ਼ਰਾ ਦੇ ਪੁਤਲੇ ਸਾੜੇ ਤੇ ਕੀਤਾ ਰੋਸ ਮੁਜ਼ਾਹਰਾ

ਭੁੱਨਰਹੇੜੀ, 15 ਅਕਤੂਬਰ (ਧਨਵੰਤ ਸਿੰਘ)-ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉੱਤਰ ਪ੍ਰਦੇਸ ਦੇ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਅਤੇ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁਤਲੇ ਸਾੜਨ ਦੇ ਸੱਦੇ 'ਤੇ ਭੁੱਨਰਹੇੜੀ ਅਨਾਜ ਮੰਡੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX