ਤਾਜਾ ਖ਼ਬਰਾਂ


ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਨੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  1 day ago
ਲੁਧਿਆਣਾ 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ..
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਮਲੇਰਕੋਟਲਾ ’ਚ ਐੱਫ.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 23 ਜਨਵਰੀ- ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 153ਏ ਤਹਿਤ ਮਲੇਰਕੋਟਲਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ...
ਵਿਜੈਇੰਦਰ ਸਿੰਗਲਾ ਜਿੰਨਾ ਭ੍ਰਿਸ਼ਟਾਚਾਰ ਪੰਜਾਬ 'ਚ ਕਿਸੇ ਨੇ ਨਹੀਂ ਕੀਤਾ- ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਸਭ ਤੋਂ ਵੱਧ ਭ੍ਰਿਸ਼ਟਾਚਾਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

'ਬਦੀ 'ਤੇ ਨੇਕੀ ਦੀ ਜਿੱਤ' ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਵੱਖ-ਵੱਖ ਸੈਕਟਰਾਂ 'ਚ ਧੂਮਧਾਮ ਨਾਲ ਮਨਾਇਆ

ਚੰਡੀਗੜ੍ਹ, 15 ਅਕਤੂਬਰ (ਅਜਾਇਬ ਸਿੰਘ ਔਜਲਾ) - ਕੋਰੋਨਾ ਮਹਾਂਮਾਰੀ ਕਾਰਨ ਦੋ ਸਾਲਾਂ ਦੇ ਅਰਸੇ ਬਾਅਦ ਚੰਡੀਗੜ੍ਹੀਆਂ ਨੂੰ ਦੁਸਹਿਰੇ ਦੀਆਂ ਰੌਣਕਾਂ ਮਾਨਣ ਦਾ ਮੌਕਾ ਮਿਲਿਆ | ਸ਼ਹਿਰ ਦੇ ਵੱਖ ਵੱਖ ਸੈਕਟਰਾਂ ਵਿਚ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਸਾੜੇ ਗਏ | 'ਬੁਰਾਈ 'ਤੇ ਅਛਾਈ' ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਦੀਆਂ ਰੌਣਕਾਂ ਨੂੰ ਦੇਖਣ ਲਈ ਮਾਪੇ ਆਪਣੇ ਬੱਚਿਆਂ ਨੂੰ ਰੰਗ-ਬਰੰਗੀਆਂ ਪੁਸ਼ਾਕਾਂ ਪਵਾ ਕੇ ਵੱਡੀ ਗਿਣਤੀ ਵਿਚ ਪਹੁੰਚੇ ਹੋਏ ਸਨ | ਉਲੇਖਣੀ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਹਾਲ ਹੀ ਵਿਚ ਨੈਸ਼ਨਲ ਗਰੀਨ ਟਿ੍ਬਿਊਨਲ (ਐਨ.ਜੀ.ਟੀ) ਦੇ ਆਦੇਸ਼ਾਂ ਮੁਤਾਬਕ ਪੂਰੇ ਯੂਟੀ ਚੰਡੀਗੜ੍ਹ ਵਿਚ ਕਿਸੇ ਕਿਸਮ ਦੇ ਪਟਾਕੇ ਵੇਚਣ ਅਤੇ ਵਰਤਣ 'ਤੇ ਪਾਬੰਦੀ ਲਗਾਈ ਗਈ ਸੀ, ਪ੍ਰੰਤੂ ਇਸ ਦੇ ਬਾਵਜੂਦ ਵੀ ਕਈ ਥਾਵਾਂ 'ਤੇ ਪਟਾਕੇ ਵਜਾਏ ਵੀ ਗਏ ਅਤੇ ਵੇਚਦੇ ਲੋਕੀ ਫੜੇ ਵੀ ਗਏ | ਅਟਾਵਾ ਵਿਖੇ ਇਕ ਜਨਰਲ ਸਟੋਰ 'ਤੇ ਐਸ.ਡੀ.ਐਮ ਰੁਪੇਸ਼ ਕੁਮਾਰ (ਦੱਖਣ) ਵਲੋਂ ਪਟਾਕੇ ਵੇਚਣ 'ਤੇ ਕੇਸ ਵੀ ਰਜਿਸਟਰਡ ਕੀਤਾ ਗਿਆ | ਦੁਸਹਿਰੇ ਦਾ ਤਿਉਹਾਰ ਦੁਸਹਿਰਾ ਕਮੇਟੀਆਂ ਵਲੋਂ ਸ਼ਹਿਰ ਵਿਚ ਵੱਖ ਵੱਖ ਥਾਵਾਂ 'ਤੇ ਧੂੰਮ ਧਾਮ ਨਾਲ ਮਨਾਇਆ ਗਿਆ, ਖਾਸ ਕਰਕੇ ਸੈਕਟਰ 17 ਵਿਖੇ 60 ਫੁੱਟ ਦੇ ਰਾਵਣ ਦਹਿਨ ਨੂੰ ਵੇਖਣ ਲਈ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ 'ਤੇ ਯੂ.ਟੀ ਦੇ ਵਿੱਤ ਸਕੱਤਰ ਵਿਜੇ ਐਨ. ਜਾਡੇ ਮੁੱਖ ਮਹਿਮਾਨ ਵਜੋਂ ਪੁੱਜੇ ਤੇ ਉਨ੍ਹਾਂ ਵਲੋਂ ਭਗਵਾਨ ਸ੍ਰੀ ਰਾਮ ਦੀਆਂ ਸਿੱਖਿਆਵਾਂ 'ਤੇ ਲੋਕਾਂ ਨੂੰ ਚੱਲਣ ਲਈ ਪ੍ਰੇਰਿਆ | ਇਸ ਮੌਕੇ 'ਤੇ ਉਨ੍ਹਾਂ ਨਾਲ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਵੀ ਅਧਿਕਾਰੀ ਪਹੁੰਚੇ ਹੋਏ ਸਨ | ਸ੍ਰੀ ਸਨਾਤਨ ਧਰਮ ਦੁਸਹਿਰਾ ਕਮੇਟੀ ਸੈਕਟਰ 46 ਵਲੋਂ ਇਸ ਵਾਰੀ 25 ਫੁੱਟ ਦਾ ਰਾਵਣ ਦਾ ਪੁਤਲਾ ਬਣਾਇਆ ਗਿਆ, ਜੋ ਕਿ ਪਿਛਲੇ ਵਰਿ੍ਹਆਂ ਵਿਚ 80 ਫੁੱਟ ਤੋਂ ਵੱਧ ਉਚਾਈ ਦਾ ਪੁਤਲਾ ਬਣਾਇਆ ਜਾਂਦਾ ਸੀ | ਇਸ ਮੌਕੇ 'ਤੇ ਕਮੇਟੀ ਦੇ ਮੁੱਖ ਪੈਟਰਨ ਜਤਿੰਦਰ ਭਾਟੀਆ ਦੀ ਅਗਵਾਈ ਵਿਚ ਕਮੇਟੀ ਦੇ ਮੈਂਬਰਾਂ ਵਲੋਂ ਕੋਰੋਨਾ ਨਿਯਮਾਂ ਦਾ ਵੀ ਧਿਆਨ ਰੱਖਿਆ ਗਿਆ | ਬਾਰ ਬਾਰ ਪ੍ਰਬੰਧਕ ਲੋਕਾਂ ਨੂੰ ਫੇਸ ਮਾਸਕ ਪਹਿਨਣ ਦੇ ਨਾਲ ਨਾਲ ਸਮਾਜਿਕ ਦੂਰੀ ਬਣਾਏ ਰੱਖਣ ਲਈ ਵੀ ਪ੍ਰੇਰਦੇ ਰਹੇ | ਚੰਡੀਗੜ੍ਹ ਵਿਚ ਪੈਂਦੇ ਪਿੰਡ ਮਲੋਆ ਵਿਖੇ ਵੀ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ, ਇੱਥੇ ਪਟਾਕੇ ਵਜਾਉਣ ਦੇ ਮਾਮਲੇ ਵੀ ਸਾਹਮਣੇ ਆਏ | ਇਸੇ ਦੌਰਾਨ ਸੈਕਟਰ 24, 27, 29, 34 ਆਦਿ ਥਾਵਾਂ 'ਤੇ ਵੀ ਰਾਵਣ, ਕੁੰਭਕਰਨ, ਮੇਘਨਾਥ ਦੇ ਪੁਤਲੇ ਦਹਿਨ ਕੀਤੇ ਗਏ | ਇਸ ਦੌਰਾਨ ਵਿਸ਼ੇਸ਼ ਰੂਪ ਵਿਚ ਡਾਇਰੈਕਟਰ ਡਾ. ਹਰਦੀਪ ਸਿੰਘ ਸੰਤੋਖ ਦੀ ਅਗਵਾਈ ਹੇਠ ਸੈਕਟਰ 38 ਵਿਖੇ ਸੰਤੋਖ ਹਸਪਤਾਲ ਦੇ ਕਰਮਚਾਰੀਆਂ, ਡਾਕਟਰਾਂ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਸੈਕਟਰ 38 ਦੇ ਪ੍ਰਧਾਨ ਮੇਜਰ (ਸੇਵਾਮੁਕਤ) ਡੀ.ਪੀ. ਸਿੰਘ ਵਲੋਂ ਸਥਾਨਕ ਨਿਵਾਸੀਆਂ ਦੇ ਸਹਿਯੋਗ ਨਾਲ 'ਰਾਵਣ ਰੂਪੀ ਕੋਰੋਨਾ ਵਾਇਰਸ' ਦੇ ਪੁਤਲੇ ਨੂੰ ਵੀ ਅਗਨੀ ਭੇਂਟ ਕੀਤਾ ਗਿਆ | ਇਸ ਘਾਤਕ ਵਾਇਰਸ ਨੂੰ ਰੋਕਣ ਲਈ ਟੀਕਾਕਰਨ ਦੀ ਮਹੱਤਤਾ ਦਾ ਸੰਦੇਸ਼ ਵੀ ਦਿੱਤਾ ਗਿਆ | ਪੁਤਲੇ ਨੂੰ ਅੱਗ ਲਗਾਉਣ ਲਈ ਤੀਰ ਜਿਹੀ ਦਿਸਣ ਵਾਲੀ ਟੀਕਾ ਲਗਾਉਣ ਵਾਲੀ ਸਰਿੰਜ ਦੀ ਵਰਤੋਂ ਕੀਤੀ ਗਈ | ਸੂਰਜ ਛਿਪਦਿਆਂ ਹੀ ਰਾਵਣ ਦੇ ਪੁਤਲੇ ਨੂੰ ਅਗਨ ਭੇਂਟ ਕਰਦੇ ਹੋਏ ਰਸਮ ਅਦਾ ਕੀਤੀ ਗਈ |
ਇਸ ਤੋਂ ਪਹਿਲਾਂ ਸ਼ਹਿਰ ਵਿਚ ਵੱਖ ਵੱਖ ਰਾਮਲੀਲ੍ਹਾ ਕਮੇਟੀਆਂ ਦੇ ਕਲਾਕਾਰਾਂ ਨੂੰ ਮਾਨ ਸਨਮਾਨ ਦੇ ਕੇ ਵੀ ਨਿਵਾਜਿਆ ਗਿਆ | ਸ਼ਹਿਰ ਵਿਚ ਵੱਖ ਵੱਖ ਰਾਮਲੀਲ੍ਹਾ ਪ੍ਰਬੰਧਕਾਂ ਅਤੇ ਦੁਸਹਿਰੇ ਦੀਆਂ ਸੰਸਥਾਵਾਂ ਵਲੋਂ ਸ਼ਹਿਰ ਵਿਚ ਝਾਕੀਆਂ ਵੀ ਕੱਢੀਆਂ ਗਈਆਂ | ਵੱਖ ਵੱਖ ਕਿਰਦਾਰਾਂ ਵਿਚ ਆਏ ਕਲਾਕਾਰਾਂ ਦਰਮਿਆਨ ਛੋਟੇ ਛੋਟੇ ਬੱਚਿਆਂ ਵਲੋਂ ਉਨ੍ਹਾਂ ਨਾਲ ਤਸਵੀਰਾਂ ਖਿਚਵਾ ਕੇ ਖੁਸ਼ੀਆਂ ਵੀ ਸਾਂਝੀਆਂ ਕੀਤੀਆਂ ਗਈਆਂ | ਦੁਸਹਿਰੇ ਦੇ ਤਿਉਹਾਰ ਨੂੰ ਦੇਖਣ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਵੀ ਕੀਤੇ ਗਏ ਸਨ | ਇਸ ਤੋਂ ਇਲਾਵਾ ਚੰਡੀਗੜ੍ਹ ਟਰੈਫਿਕ ਪੁਲਿਸ ਵਲੋਂ ਦੁਸਹਿਰੇ ਮੌਕੇ ਪਹੁੰਚਣ ਵਾਲੇ ਲੋਕਾਂ ਲਈ ਪਾਰਕਿੰਗ ਦੇ ਪੁੱਖਤਾ ਪ੍ਰਬੰਧ ਵੀ ਕੀਤੇ ਗਏ ਸਨ, ਉੱਥੇ ਟਰੈਫਿਕ ਨੂੰ ਕੰਟਰੋਲ ਕਰਨ ਖ਼ਾਤਰ ਵੀ ਪੁਲਿਸ ਕਰਮਚਾਰੀ ਥਾਂ ਥਾਂ 'ਤੇ ਆਪਣੀ ਡਿਊਟੀ ਨਿਭਾਉਂਦੇ ਦੇਖੇ ਗਏ |

ਭਾਜਪਾ ਨੇਤਾ ਦੇ ਬੇਟੇ ਦੀ ਮੌਤ ਦੇ ਮਾਮਲੇ 'ਚ ਸਰਕਾਰ ਤੋਂ ਸਟੇਟਸ ਰਿਪੋਰਟ ਤਲਬ

ਚੰਡੀਗੜ੍ਹ, 15 ਅਕਤੂਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਠਾਨਕੋਟ ਤੋਂ ਸਬੰਧਤ ਭਾਜਪਾ ਨੇਤਾ ਦੇ 26 ਸਾਲਾਂ ਦੇ ਲੜਕੇ ਦੀ ਮੌਤ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ | ਸਰਕਾਰ ਤੋਂ 17 ਨਵੰਬਰ ਨੂੰ ਕੇਸ ਦੀ ਅਗਲੀ ...

ਪੂਰੀ ਖ਼ਬਰ »

21 ਸਾਲਾਂ ਤੋਂ ਘੱਟ ਉਮਰ ਦੇ ਲੜਕੇ ਵਲੋਂ ਕੀਤੇ ਵਿਆਹ ਨੂੰ ਲੈ ਕੇ ਪੁਲਿਸ ਕਮਿਸ਼ਨਰ ਨੂੰ ਜਾਂਚ ਦੇ ਹੁਕਮ

ਚੰਡੀਗੜ੍ਹ, 15 ਅਕਤੂਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਚਕੂਲਾ ਦੇ ਪੁਲਿਸ ਕਮਿਸ਼ਨਰ ਨੂੰ ਇਕ 20 ਸਾਲਾਂ ਦੇ ਲੜਕੇ ਵਲੋਂ ਦ ਪ੍ਰੋਹਿਬਿਸ਼ਨ ਆਫ਼ ਚਾਈਲਡ ਮੈਰਿਜ ਐਕਟ, 2006 ਦੇ ਪ੍ਰਾਵਧਾਨਾਂ ਦੀ ਉਲੰਘਣਾ ਕਰ ਕੀਤੇ ਵਿਆਹ ਸਬੰਧੀ ਜਾਂਚ ਦੇ ਹੁਕਮ ...

ਪੂਰੀ ਖ਼ਬਰ »

ਸਿਗਰਟ ਤਸਕਰੀ ਮਾਮਲੇ ਵਿਚ ਸੀ.ਬੀ.ਆਈ. ਜਾਂਚ ਦੇ ਹੁਕਮ

ਚੰਡੀਗੜ੍ਹ, 15 ਅਕਤੂਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਿਗਰੇਟ ਤਸਕਰੀ ਮਾਮਲੇ ਵਿਚ ਸੀ.ਬੀ.ਆਈ ਜਾਂਚ ਦੇ ਹੁਕਮ ਜਾਰੀ ਕੀਤੇ ਹਨ | ਹਾਈਕੋਰਟ ਨੇ ਮਾਮਲੇ ਵਿਚ ਕਸਟਮ ਵਿਭਾਗ ਅਤੇ ਸੀ.ਜੀ.ਐਸ.ਟੀ ਵਿਭਾਗ ਵਲੋਂ ਗੈਰ ਜ਼ਿੰਮੇਦਾਰਾਂ, ਢਿੱਲੀ ਕਾਰਵਾਈ ...

ਪੂਰੀ ਖ਼ਬਰ »

ਸਟਾਫ਼ ਨਰਸਾਂ ਦੀ ਭਰਤੀ ਸਮੇਂ ਪੱਖਪਾਤ ਦਾ ਦੋਸ਼

ਚੰਡੀਗੜ੍ਹ, 15 ਅਕਤੂਬਰ (ਵਿ. ਪ੍ਰਤੀ.) -ਸਰਵਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਣਦੀਪ ਸਿੰਘ ਸੂਰਜੇਵਾਲਾ ਨੇ ਰਾਜ ਦੀ ਭਾਜਪਾ ਤੇ ਜੇ.ਜੇ.ਪੀ. ਗੱਠਜੋੜ ਸਰਕਾਰ 'ਤੇ ਨੌਜਵਾਨਾਂ ਨਾਲ ਵਿਸ਼ੇਸ਼ ਤੌਰ ਤੇ ਭੇਦ-ਭਾਵ ਧਾਰਨ ਕਰਨ ਦਾ ਦੋਸ਼ ਲਾਇਆ ਹੈ | ਸ੍ਰੀ ਸੂਰਜੇਵਾਲਾ ਨੇ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਦਾ ਮੋਟਰਸਾਈਕਲ ਖੋਹਿਆ

ਚੰਡੀਗੜ੍ਹ, 15 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਬਾਪੂਧਾਮ ਕਾਲੋਨੀ ਨੇੜੇ ਇਕ ਵਿਅਕਤੀ ਦਾ ਮੋਟਰਸਾਈਕਲ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਮਨੀਮਾਜਰਾ ਡੇਰਾ ਸਾਹਿਬ ਗੁਰਦੁਆਰਾ ਨੇੜੇ ਰਹਿਣ ਵਾਲੇ ...

ਪੂਰੀ ਖ਼ਬਰ »

ਪੇਂਡੂ ਸਿਹਤ ਸੇਵਾਵਾਂ ਪੰਚਾਇਤ ਵਿਭਾਗ ਅਤੇ ਸਿਹਤ ਮਹਿਕਮੇ ਦਰਮਿਆਨ ਪਿਸ ਰਹੀਆਂ ਹਨ-ਅਮਨ ਅਰੋੜਾ

ਚੰਡੀਗੜ੍ਹ, 15 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੀਆਂ ਪੇਂਡੂ ਡਿਸਪੈਂਸਰੀਆਂ 'ਚ ਤੈਨਾਤ ਡਾਕਟਰਾਂ, ਨਰਸਾਂ ਅਤੇ ਸਟਾਫ਼ ਨੂੰ ਪਿਛਲੇ 4 ਮਹੀਨਿਆਂ ਤੋਂ ਤਨਖ਼ਾਹ ਨਾ ਦਿੱਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਪਿੰਡਾਂ ਵਿੱਚ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਜੱਜ ਸੁਰਿਆ ਕਾਂਤ ਨੇੇ ਹਾਈਕੋਰਟ ਬਾਰ ਦੇ ਰੈਨੋਵੇਟ ਬਾਰ ਰੂਮ ਦਾ ਕੀਤਾ ਉਦਘਾਟਨ

ਚੰਡੀਗੜ੍ਹ, 15 ਅਕਤੂਬਰ (ਬਿ੍ਜੇਂਦਰ ਗੌੜ)-ਸੁਪਰੀਮ ਕੋਰਟ ਦੇ ਜੱਜ ਸੁਰਿਆ ਕਾਂਤ ਅੱਜ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਸੱਦੇ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪੁੱਜੇ, ਜਿੱਥੇ ਉਨ੍ਹਾਂ ਰੈਨੋਵੇਟ ਬਾਰ ਰੂਮ ਦਾ ਉਦਘਾਟਨ ਕੀਤਾ | ਇਸ ਪ੍ਰੋਗਰਾਮ ਵਿਚ ਜਸਟਿਸ ਅਜੇ ...

ਪੂਰੀ ਖ਼ਬਰ »

ਲਾਲੜੂ ਵਿਖੇ ਮਨਾਇਆ ਦੁਸਹਿਰਾ

ਲਾਲੜੂ, (ਰਾਜਬੀਰ ਸਿੰਘ)-ਦੁਸਹਿਰੇ ਦਾ ਤਿਉਹਾਰ ਲਾਲੜੂ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਦੋ ਵੱਖ-ਵੱਖ ਸਮਾਗਮਾਂ ਵਿਚ ਜਿੱਥੇ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ ਉਥੇ ਹੀ ਵੱਖ-ਵੱਖ ਕਲਾਕਾਰਾਂ ਵਲੋਂ ਲੋਕਾਂ ਦਾ ਘੰਟਿਆਂਬੱਧੀ ਮਨੋਰੰਜਨ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਚਲਦਿਆਂ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪੈਣ ਤੋਂ ਬਾਅਦ ਦੁਸਹਿਰੇ ਦਾ ਤਿਉਹਾਰ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸੇ ਲੜੀ ਤਹਿਤ ...

ਪੂਰੀ ਖ਼ਬਰ »

ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ

ਚੰਡੀਗੜ੍ਹ, 15 ਅਕਤੂਬਰ (ਬਿ੍ਜੇਂਦਰ)-ਸ਼ਹਿਰ ਵਿਚ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ | ਇਸ ਦੇ ਨਾਲ ਸ਼ਹਿਰ ਵਿਚ ਕੋਰੋਨਾ ਐਕਟਿਵ ਕੇਸਾਂ ਦੀ ਸੰਖਿਆ 30 ਹੋ ਗਈ ਹੈ | ਸੈਕਟਰ-35 ਅਤੇ ਸੈਕਟਰ-48 ਤੋਂ ਇਹ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਇਕ ਵਿਅਕਤੀ ਅਤੇ ਇਕ ਮਹਿਲਾ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤਹਿਤ ਮਾਮਲਾ ਦਰਜ

ਮਾਜਰੀ, 15 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਬੂਥਗੜ੍ਹ ਦੇ ਜਿੰਮੀਦਾਰਾਂ ਦੇ ਨੌਕਰ ਪ੍ਰਮੋਦ ਕੁਮਾਰ ਉਰਫ ਸੇਠੀ ਦੀ ਕੁੱਟਮਾਰ ਕਰਨ ਤਹਿਤ ਰਮਨਦੀਪ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਬੂਥਗੜ੍ਹ, 3-4 ਹੋਰ ਨਾ-ਮਾਲੂਮ ਵਿਅਕਤੀਆਂ ਖ਼ਿਲਾਫ਼ ਪੁਲਿਸ ਥਾਣਾ ਮਾਜਰੀ 'ਚ ...

ਪੂਰੀ ਖ਼ਬਰ »

ਭਾਗੋਮਾਜਰਾ ਟੋਲ ਪਲਾਜੇ 'ਤੇ ਅੱਜ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਮਨਾਇਆ ਜਾਵੇਗਾ ਦੁਸਹਿਰਾ

ਖਰੜ, 15 ਅਕਤੂਬਰ (ਮਾਨ):-ਭਾਗੋਮਾਜਰਾ ਟੋਲ ਪਲਾਜ਼ਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਪੀਲ 'ਤੇ ਦੁਸਹਿਰੇ ਦਾ ਤਿਉਹਾਰ 16 ਅਕਤੂਬਰ ਨੂੰ ਦੁਪਹਿਰ ਢਾਈ ਵਜੇ ਮਨਾਇਆ ਜਾਵੇਗਾ | ਟੋਲ ਪਲਾਜ਼ਾ ਸੰਘਰਸ਼ ਕਮੇਟੀ ਦੇ ਆਗੂ ਦਿਲਬਾਗ ਸਿੰਘ ਮਾਨ, ਪਰਮਪ੍ਰੀਤ ਸਿੰਘ ਖਾਨਪੁਰ ਨੇ ...

ਪੂਰੀ ਖ਼ਬਰ »

ਬੇਰੁਜ਼ਗਾਰ 646 ਪੀ. ਟੀ. ਆਈ. ਅਧਿਆਪਕ ਯੂਨੀਅਨ ਵਲੋਂ ਰੋਸ ਮਾਰਚ

ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਬੇਰੁਜ਼ਗਾਰ 646 ਪੀ. ਟੀ. ਆਈ. ਅਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਸਾਲ 2011 ਵਿਚ 646 ਪੀ. ਟੀ. ਆਈ. ਅਧਿਆਪਕਾਂ ਦੀ ਭਰਤੀ ਲਈ ਜਾਰੀ ਕੀਤੇ ਇਸ਼ਤਿਹਾਰ ਦੀ ਮੈਰਿਟ ਸੂਚੀ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਮੁਹਾਲੀ ...

ਪੂਰੀ ਖ਼ਬਰ »

ਵਿਧਾਇਕ ਸਿੱਧੂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 15 ਅਕਤੂਬਰ (ਕੇ. ਐੱਸ. ਰਾਣਾ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਅਤੇ ਹੋਰਨਾਂ ...

ਪੂਰੀ ਖ਼ਬਰ »

ਮਰੀਜ਼ਾਂ ਦੀ ਗਿਣਤੀ ਅੱਗੇ ਡੇਰਾਬੱਸੀ ਦਾ ਸਰਕਾਰੀ ਹਸਪਤਾਲ ਛੋਟਾ ਪਿਆ-ਐਮਰਜੈਂਸੀ 'ਚ ਵੀ ਉਪਲੱਬਧ ਨਹੀਂ ਹਨ ਪੂਰੇ ਬੈੱਡ

ਡੇਰਾਬੱਸੀ, 15 ਅਕਤੂਬਰ (ਗੁਰਮੀਤ ਸਿੰਘ)-ਪਿਛਲੇ ਦਿਨਾਂ ਤੋਂ ਡੇਰਾਬੱਸੀ ਖੇਤਰ 'ਚ ਬੁਖ਼ਾਰ ਅਤੇ ਪਲੇਟਲੈਟਸ ਘਟਣ ਦੇ ਮਰੀਜ਼ਾਂ ਦੀ ਗਿਣਤੀ ਇਸ ਕਦਰ ਵਧ ਰਹੀ ਹੈ ਕਿ ਡੇਰਾਬੱਸੀ ਦਾ ਸਰਕਾਰੀ ਹਸਪਤਾਲ ਤੇ ਇਸ ਵਿਚਲੀ ਐਮਰਜੈਂਸੀ ਵੀ ਛੋਟੀ ਪੈ ਰਹੀ ਹੈ | ਬੀਤੀ ਰਾਤ ਕਰੀਬ 12 ...

ਪੂਰੀ ਖ਼ਬਰ »

ਪੰਜਾਬ ਦੀ ਕਿਸੇ ਵੀ ਯੂਨੀਵਰਸਿਟੀ 'ਚ 'ਭਾਈ ਜੈਤਾ ਜੀ ਚੇਅਰ' ਸਥਾਪਤ ਕਰਨ ਦਾ ਐਲਾਨ ਕਰਨ ਦੀ ਮੁੱਖ ਮੰਤਰੀ ਨੂੰ ਕੀਤੀ ਅਪੀਲ

ਐੱਸ. ਏ. ਐੱਸ. ਨਗਰ, 15 ਅਕਤੂਬਰ (ਕੇ. ਐੱਸ. ਰਾਣਾ)-ਅੱਜ ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਸ਼ਹੀਦ ਭਾਈ ਜੈਤਾ ਜੀ ਦੀ ਯਾਦ 'ਚ ਬਣੇ ਗੁਰਦੁਆਰਾ ਸਾਹਿਬ ਪਲਾਟ ਨੰ. 4 ਫੇਜ਼-3ਏ ਮੁਹਾਲੀ ਵਿਖੇ ਕਮੇਟੀ ਦੀ ਕਾਰਜਕਾਰਨੀ ਅਤੇ ਬੁੱਧੀਜੀਵੀਆਂ ਦੀ ਮੀਟਿੰਗ ਹੋਈ, ਜਿਸ 'ਚ ਸਰਬਸੰਮਤੀ ...

ਪੂਰੀ ਖ਼ਬਰ »

ਅਜੋਕੇ ਮਸ਼ੀਨੀ ਅਤੇ ਮੁਕਾਬਲੇ ਦੇ ਯੁੱਗ 'ਚ ਦਸਤਕਾਰੀ ਸਿੱਖਿਆ ਲੜਕੀਆਂ ਲਈ ਵਰਦਾਨ-ਤਨੂੰ ਕਸ਼ਿਅਪ

ਐੱਸ. ਏ. ਐੱਸ. ਨਗਰ, 15 ਅਕਤੂਬਰ (ਕੇ. ਐੱਸ. ਰਾਣਾ)-ਅਜੋਕੇ ਮਸ਼ੀਨੀ ਅਤੇ ਮੁਕਾਬਲੇ ਦੇ ਯੁੱਗ 'ਚ ਦਸਤਕਾਰੀ ਸਿੱਖਿਆ ਲੜਕੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜਿਸ ਨੂੰ ਨਿਰੰਤਰ ਜਾਰੀ ਰੱਖਣ ਲਈ ਵਿਭਾਗ 'ਚ ਕੰਮ ਕਰਦੇ ਹਰ ਮੁਲਾਜ਼ਮ ਨੂੰ ਹਰ ਸੰਭਵ ਉਪਰਾਲਾ ਕਰਨਾ ਚਾਹੀਦਾ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮਨਾਇਆ ਦਸਵੀਂ ਦਾ ਦਿਹਾੜਾ

ਐੱਸ. ਏ. ਐੱਸ. ਨਗਰ, 15 ਅਕਤੂਬਰ (ਕੇ. ਐੱਸ. ਰਾਣਾ)-ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਮਨਾਇਆ ਗਿਆ | ਇਸ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ...

ਪੂਰੀ ਖ਼ਬਰ »

'ਭਾਈ ਜੈਤਾ ਜੀ ਚੇਅਰ' ਸਥਾਪਿਤ ਕਰਨ ਲਈ ਉਪ ਮੁੱਖ ਮੰਤਰੀ ਰੰਧਾਵਾ ਨੂੰ ਮਿਲਿਆ ਵਫ਼ਦ

ਚੰਡੀਗੜ੍ਹ, 15 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਗੁਰਦੁਆਰਾ ਯਾਦਗਾਰ 'ਸ਼ਹੀਦ ਭਾਈ ਜੈਤਾ ਜੀ' ਫੇਜ਼ 3 ਏ ਮੋਹਾਲੀ ਦੀ ਪ੍ਰਬੰਧਕ ਕਮੇਟੀ ਦਾ ਡੈਪੂਟੇਸ਼ਨ ਐਡਵੋਕੇਟ ਈਸ਼ਰ ਸਿੰਘ, ਸਾਬਕਾ ਪ੍ਰਧਾਨ ਦੀ ਰਹਿਨੁਮਾਈ ਹੇਠ ਸ. ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਤਿਉਹਾਰਾਂ ਮੌਕੇ ਸਟਾਲਾਂ ਲਗਾਉਣ ਲਈ ਦੁਕਾਨਦਾਰਾਂ ਤੋਂ ਘੱਟ ਫੀਸ ਵਸੂਲ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 15 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਵਪਾਰ ਮੰਡਲ ਦਾ ਇਕ ਵਫ਼ਦ ਸੰਸਥਾ ਦੇ ਪ੍ਰਧਾਨ ਵਿਨੀਤ ਵਰਮਾ ਦੀ ਅਗਵਾਈ ਹੇਠ ਨਗਰ ਨਿਗਮ ਦੇ ਕਮਿਸ਼ਨਰ ਕਮਲ ਕੁਮਾਰ ਗਰਗ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਮੁਹਾਲੀ ਦੇ ਦੁਕਾਨਦਾਰਾਂ ਨੂੰ ਤਿਉਹਾਰਾਂ ਦੇ ਸੀਜ਼ਨ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਸੱਭਿਆਚਾਰਕ ਮੇਲਾ ਕਰਵਾਇਆ

ਕੁਰਾਲੀ, 15 ਅਕਤੂਬਰ (ਅਕਾਲਗੜ੍ਹੀਆ)-ਸਥਾਨਕ ਦੁਸਹਿਰਾ ਗਰਾਊਾਡ ਕਮੇਟੀ ਵਲੋਂ ਵਿਸ਼ਾਲ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਕਮੇਟੀ ਦੇ ਮੁੱਖ ਪ੍ਰਬੰਧਕ ਰਾਣਾ ਹਰਮੇਸ਼ ਕੁਮਾਰ ਅਤੇ ਉਮਿੰਦਰ ਓਮਾ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸੱਭਿਆਚਾਰਕ ਮੇਲੇ ਦਾ ਉਦਘਾਟਨ ਸੰਸਦ ...

ਪੂਰੀ ਖ਼ਬਰ »

1 ਕਿਲੋ 600 ਗ੍ਰਾਮ ਅਫੀਮ ਸਮੇਤ ਦੋ ਕਾਬੂ

ਲਾਲੜੂ, 15 ਅਕਤੂਬਰ (ਰਾਜਬੀਰ ਸਿੰਘ)-ਲਾਲੜੂ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ 2 ਵਿਅਕਤੀਆਂ ਨੂੰ 1 ਕਿਲੋ 600 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਲਾਲੜੂ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਪਹਿਲੇ ਮਾਮਲੇ ਵਿਚ ਪੁਲਿਸ ਪਾਰਟੀ ਨੇ ਅੰਬਾਲਾ-ਚੰਡੀਗੜ੍ਹ ...

ਪੂਰੀ ਖ਼ਬਰ »

ਹਮਾਂਯੂਪੁਰ-ਤਸਿੰਬਲੀ ਵਿਖੇ ਪਲੇਟਲੈੱਟਸ ਘਟਣ ਦਾ ਕਹਿਰ ਜਾਰੀ, ਛੇਵੇਂ ਮਰੀਜ਼ ਨੇ ਤੋੜਿਆ ਦਮ

ਲਾਲੜੂ, 15 ਅਕਤੂਬਰ (ਰਾਜਬੀਰ ਸਿੰਘ)-ਪਿਛਲੇ ਇਕ ਹਫ਼ਤੇ ਤੋਂ ਪਿੰਡ ਹਮਾਂਯੂਪੁਰ ਤੇ ਤਸਿੰਬਲੀ ਵਿਖੇ ਪਲੇਟਲੈਟਸ ਘਟਣ ਤੇ ਬੁਖ਼ਾਰ ਹੋਣ ਦਾ ਕਹਿਰ ਹਾਲੇ ਤੱਕ ਜਾਰੀ ਹੈ ਜਿਸ ਦੇ ਚਲਦਿਆਂ ਅੱਜ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਨਾਲ ਮਿ੍ਤਕਾਂ ਦੀ ਗਿਣਤੀ ਵਧ ਕੇ 6 ਹੋ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ 'ਵਰਲਡ ਸਟੂਡੈਂਟ ਡੇ' ਮਨਾਇਆ

ਐੱਸ. ਏ. ਐੱਸ. ਨਗਰ, 15 ਅਕਤੂਬਰ (ਕੇ. ਐੱਸ. ਰਾਣਾ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵਲੋਂ ਜਾਰੀ ਹਦਾਇਤਾਂ ਅਨੁਸਾਰ 'ਪੈਨ ਇੰਡੀਆ ਆਊਟਰੀਚ ਅਤੇ ਅਵੇਅਰਨੈੱਸ ਪ੍ਰੋਗਰਾਮ ਅਧੀਨ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਵਿਚ ਸ਼ਹੀਦ ਹੋਏ ਫੌਜੀ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕੱਢਿਆ ਮੋਮਬੱਤੀ ਮਾਰਚ

ਖਰੜ, 15 ਅਕਤੂਬਰ (ਗੁਰਮੁੱਖ ਸਿੰਘ ਮਾਨ)-ਪਿਛਲੇ ਦਿਨੀ ਜੰਮੂ-ਕਸ਼ਮੀਰ ਵਿਚ ਸ਼ਹੀਦ ਹੋਏ ਭਾਰਤੀ ਫੌਜ ਦੇ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਗਾਇਕ ਕਰਮ ਸਿੰਘ ਕਬੂਲਪੁਰੀ ਅਤੇ ਵਾਰਡ ਨੰ: 16 ਦੇ ਵਸਨੀਕਾਂ ਵਲੋਂ ਮੋਮਬੱਤੀਆਂ ਜਗਾ ਕੇ ਮਾਰਚ ਕੱਢਿਆ ਗਿਆ ਅਤੇ ਸ਼ਹੀਦ ਹੋਏ ...

ਪੂਰੀ ਖ਼ਬਰ »

ਨੌਜਵਾਨ ਹਮੇਸ਼ਾ ਹੀ ਕਿਸੇ ਨਾ ਕਿਸੇ ਖੇਡ ਵਿਚ ਜ਼ਰੂਰ ਭਾਗ ਲੈਣ-ਪਡਿਆਲਾ

ਖਰੜ, 15 ਅਕਤੂਬਰ (ਗੁਰਮੁੱਖ ਸਿੰਘ ਮਾਨ)-ਨੌਜਵਾਨਾਂ ਨੂੰ ਆਪਣੀ ਸਿਹਤ ਹਮੇਸ਼ਾਂ ਲਈ ਤੰਦਰੁਸਤ ਰੱਖਣ ਲਈ ਕਿਸੇ ਨਾ ਕਿਸੇ ਖੇਡ ਵਿਚ ਜ਼ਰੂਰ ਭਾਗ ਲੈਣਾ ਚਾਹੀਦਾ ਹੈ ਅਤੇ ਖੇਡਾਂ ਵਿਚ ਮੱਲਾਂ ਮਾਰ ਕੇ ਆਪਣੇ ਦੇਸ਼, ਸੂਬੇ ਦਾ ਨਾਅ ਚਮਕਾਉਣਾ ਚਾਹੀਦਾ ਹੈ | ਇਹ ਪ੍ਰਗਟਾਵਾ ਖਰੜ ...

ਪੂਰੀ ਖ਼ਬਰ »

ਐੱਡ. ਮਨਪ੍ਰੀਤ ਸਿੰਘ ਭੱਟੀ ਹੋਏ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਲਾਲੜੂ, 15 ਅਕਤੂਬਰ (ਰਾਜਬੀਰ ਸਿੰਘ)-ਵਿਦਿਆਰਥੀ ਆਗੂ ਅਤੇ ਨਗਰ ਕੌਂਸਲ ਲਾਲੜੂ ਦੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇ ਐਡਵੋਕੇਟ ਮਨਪ੍ਰੀਤ ਸਿੰਘ ਭੱਟੀ ਨੇ ਅੱਜ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਦੀ ਨਵੀਂ ਟੀਮ ਨੇ ਭਗਵਾਨ ਸ੍ਰੀ ਪਰਸ਼ੂਰਾਮ ਮੰਦਰ ਵਿਖੇ ਪੂਜਾ ਅਰਚਨਾ ਕੀਤੀ

ਐੱਸ. ਏ. ਐੱਸ. ਨਗਰ, 15 ਅਕਤੂਬਰ (ਕੇ. ਐੱਸ. ਰਾਣਾ)-ਸ੍ਰੀ ਬ੍ਰਾਹਮਣ ਸਭਾ ਮੁਹਾਲੀ ਦੀ ਨਵੀਂ ਟੀਮ ਦੇ ਪ੍ਰਧਾਨ ਵਿਸ਼ਾਲ ਸ਼ਰਮਾ ਦੀ ਅਗਵਾਈ ਹੇਠ ਦੁਸਹਿਰੇ ਮੌਕੇ ਸਥਾਨਕ ਉਦਯੋਗਿਕ ਖੇਤਰ ਫੇਜ਼-9 ਸਥਿਤ ਭਗਵਾਨ ਸ੍ਰੀ ਪਰਸ਼ੂਰਾਮ ਮੰਦਰ ਵਿਖੇ ਪੂਜਾ ਅਰਚਨਾ ਕੀਤੀ ਗਈ ਅਤੇ ਆਪਣੇ ...

ਪੂਰੀ ਖ਼ਬਰ »

ਅਰਵਿੰਦ ਕੇਜਰੀਵਾਲ ਦਾ ਮੁਹਾਲੀ ਪਹੁੰਚਣ 'ਤੇ ਕੀਤਾ ਭਰਵਾਂ ਸਵਾਗਤ

ਐੱਸ. ਏ. ਐੱਸ. ਨਗਰ, 15 ਅਕਤੂਬਰ (ਕੇ. ਐੱਸ. ਰਾਣਾ)-ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਜਲੰਧਰ ਦੌਰੇ ਉਪਰੰਤ ਵਾਪਸੀ ਮੌਕੇ ਮੁਹਾਲੀ ਪਹੁੰਚਣ 'ਤੇ ਐਰੋਸਿਟੀ ਵਿਖੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਵਲੋਂ ਰੋਜ਼ਾਨਾ ਇਕ ਘੰਟਾ ਰੋਸ ਪ੍ਰਦਰਸ਼ਨ ਤਹਿਤ ਕਿਸਾਨਾਂ ਦੇ ਸਮਰਥਨ 'ਚ ਕੀਤੀ ਨਾਅਰੇਬਾਜ਼ੀ

ਖਰੜ, 15 ਅਕਤੂਬਰ (ਮਾਨ)-ਤਿੰਨ ਖੇਤੀਬਾੜੀ ਕਾਲੇ ਕਾਨੂੰਨਾਂ ਦੇ ਖਿਲਾਫ਼ ਕੇਦਰ ਦੀ ਭਾਜਪਾ ਸਰਕਾਰ ਖਿਲਾਫ਼ ਬੱਸ ਅੱਡਾ ਖਰੜ ਵਿਖੇ ਸ਼ਹਿਰ ਨਿਵਾਸੀਆਂ ਵਲੋਂ ਰੋਜਾਨਾ ਇਕ ਘੰਟਾ ਰੋਸ ਪ੍ਰਦਰਸ਼ਨ ਕਰਦਿਆਂ ਕਿਸਾਨਾਂ ਦੇ ਸਮਰਥਨ ਵਿਚ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX