ਤਾਜਾ ਖ਼ਬਰਾਂ


ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਨੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  1 day ago
ਲੁਧਿਆਣਾ 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ..
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਮਲੇਰਕੋਟਲਾ ’ਚ ਐੱਫ.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 23 ਜਨਵਰੀ- ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 153ਏ ਤਹਿਤ ਮਲੇਰਕੋਟਲਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ...
ਵਿਜੈਇੰਦਰ ਸਿੰਗਲਾ ਜਿੰਨਾ ਭ੍ਰਿਸ਼ਟਾਚਾਰ ਪੰਜਾਬ 'ਚ ਕਿਸੇ ਨੇ ਨਹੀਂ ਕੀਤਾ- ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਸਭ ਤੋਂ ਵੱਧ ਭ੍ਰਿਸ਼ਟਾਚਾਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਰੂਪਨਗਰ

'ਬਦੀ 'ਤੇ ਨੇਕੀ ਦੀ ਜਿੱਤ' ਦਾ ਪ੍ਰਤੀਕ ਦੁਸਹਿਰਾ ਧੂਮਧਾਮ ਨਾਲ ਮਨਾਇਆ

ਰੂਪਨਗਰ, 15 ਅਕਤੂਬਰ (ਸਤਨਾਮ ਸਿੰਘ ਸੱਤੀ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਧਾਰਮਿਕ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਆਦਮ ਕੱਦ ਪੁਤਲੇ ਫੂਕੇ ਗਏ ਅਤੇ ਰਾਮ-ਲੀਲ੍ਹਾ ਦਾ ਮੰਚਨ ਕੀਤਾ ਗਿਆ | ਇਸ ਮੌਕੇ ਹੋਈ ਆਰਤੀ ਵਿਚ ਧਾਰਮਿਕ, ਸਿਆਸੀ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ | ਜ਼ਿਲ੍ਹੇ ਦੇ ਮੋਰਿੰਡਾ ਸ਼ਹਿਰ 'ਚ ਰਾਮ-ਲੀਲ੍ਹਾ ਮੈਦਾਨ 'ਚ ਦੁਸਹਿਰੇ ਦੇ ਸਮਾਗਮ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਿਰਕਤ ਕੀਤੀ ਅਤੇ ਰਾਵਣ ਦਾ ਪੁਤਲਾ ਫੂਕਣ ਦੀ ਰਸਮ ਅਦਾ ਕੀਤੀ | ਉਨ੍ਹਾਂ ਦੁਸਹਿਰੇ ਦੀ ਵਧਾਈ ਵੀ ਦਿੱਤੀਆਂ | ਰੂਪਨਗਰ ਸ਼ਹਿਰ ਦੀਆਂ ਦੋ ਥਾਵਾਂ ਸਨਾਤਨ ਧਰਮ ਸਭਾ ਵਲੋਂ ਰਾਮ-ਲੀਲ੍ਹਾ ਮੈਦਾਨ 'ਚ ਦੁਸਹਿਰੇ ਦਾ ਸਮਾਗਮ ਹੋਇਆ ਜਿੱਥੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨੀ ਦੇਣ ਦੀ ਰਸਮ ਸਾਬਕਾ ਮੰਤਰੀਆਂ ਡਾ. ਦਲਜੀਤ ਸਿੰਘ ਚੀਮਾ, ਮਦਨ ਮੋਹਨ ਮਿੱਤਲ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਤੇ ਨਗਰ ਕੌਂਸਲ ਪ੍ਰਧਾਨ ਸੰਜੇ ਵਰਮਾ ਬੇਲੇ ਵਾਲਿਆਂ ਨੇ ਅਦਾ ਕੀਤੀ ਅਤੇ ਸਭ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਤੇ ਪਿਆਰ-ਮੁਹੱਬਤ ਦੀ ਤਾਕੀਦ ਕਰਦਿਆਂ ਦੁਸਹਿਰੇ ਦੀਆਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਸਮਾਗਮ ਦੌਰਾਨ ਹਾਸੇ ਠੱਠੇ 'ਚ ਹੀ ਡਾ. ਚੀਮਾ ਨੇ ਬਰਿੰਦਰ ਢਿੱਲੋਂ ਨੂੰ ਕਿਹਾ ਕਿ ਹੁਣ ਤਾਂ ਮੁੱਖ ਮੰਤਰੀ ਤੇ ਸਪੀਕਰ ਸਾਹਬ ਰੂਪਨਗਰ ਜ਼ਿਲ੍ਹੇ ਦੇ ਹੀ ਹਨ | ਇਸ ਕਰਕੇ ਇੱਥੇ ਮੌਜੂਦ ਸੱਤਾਧਾਰੀ ਨੁਮਾਇੰਦੇ ਨੂੰ ਫ਼ੰਡ ਦੇਣਾ ਚਾਹੀਦਾ ਹੈ, ਇਸ ਦੇ ਜਵਾਬ 'ਚ ਬਰਿੰਦਰ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਤੇ ਸਪੀਕਰ ਸਾਹਬ ਵੀ ਆਪਣੇ ਜ਼ਿਲ੍ਹੇ ਦੇ ਬੜੀ ਮਾਣ ਦੀ ਗੱਲ ਹੈ ਪਰ ਅਗਲੀ ਵਾਰ ਐਮ.ਐਲ.ਏ ਬਣਾ ਦਿਓ 25 ਲੱਖ ਮੇਰੇ ਵਲੋਂ, 25 ਲੱਖ ਮੁੱਖ ਮੰਤਰੀ ਤੇ ਸਪੀਕਰ ਵਲੋਂ ਲੈ ਕੇ ਦਿਆਂਗਾ | ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮਾਕੜ, ਕੌਂ: ਚਰਨਜੀਤ ਸਿੰਘ ਚੰਨੀ, ਕੌਂ: ਅਮਰਜੀਤ ਸਿੰਘ ਜੌਲੀ, ਕੌਂ: ਗੁਰਮੀਤ ਸਿੰਘ ਰਿੰਕੂ, ਕੌਂ: ਮੋਹਿਤ ਸ਼ਰਮਾ, ਸਾ: ਕੌਂ: ਵੇਦ ਪ੍ਰਕਾਸ਼, 'ਆਪ' ਆਗੂ ਸੰਦੀਪ ਜੋਸ਼ੀ ਵੀ ਸ਼ਾਮਲ ਸਨ |
• ਗਿ: ਜ਼ੈਲ ਸਿੰਘ ਨਗਰ 'ਚ ਸਮਾਗਮ ਜੈ ਜਗਦੰਬੇ ਡਰਾਮੈਟਿਕ ਕਲੱਬ ਵਲੋਂ ਕਰਵਾਇਆ ਗਿਆ | ਇਸ ਮੌਕੇ ਰਾਵਣ ਦੇ ਪੁਤਲੇ ਫੂਕੇ ਗਏ ਅਤੇ ਰਾਮ-ਲੀਲ੍ਹਾ ਦਾ ਮੰਚਨ ਵੀ ਹੋਇਆ | ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ, ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾ. ਮੈਂਬਰ ਰਮੇਸ਼ ਗੋਇਲ, ਸੀਨੀਅਰ ਕੌਂਸਲਰ ਪੋਮੀ ਸੋਨੀ, ਸੀਨੀਅਰ ਵਕੀਲ ਰਾਜ ਕੁਮਾਰ ਅਰੋੜਾ, ਐਡਵੋਕੇਟ ਵਿਸ਼ਵਪਾਲ ਸਿੰਘ ਰਾਣਾ ਸਪੁੱਤਰ ਰਾਣਾ ਕੇ.ਪੀ. ਸਿੰਘ ਸਮੇਤ ਗੁਰਮੀਤ ਸਿੰਘ ਰਾਏ, ਸੀਨੀਅਰ ਕਾਂਗਰਸ ਆਗੂ ਰਾਮ ਸਿੰਘ ਸੈਣੀ, ਐਡਵੋਕੇਟ ਡੀ.ਐਸ. ਦਿਓਲ, ਸਤੀਸ਼ ਸ਼ਰਮਾ, ਜਗਦੀਸ਼ ਚੰਦਰ ਕਾਝਲਾ, ਮਾ. ਸੁਰਜਨ ਸਿੰਘ ਸਮੇਤ ਵੱਡੀ ਗਿਣਤੀ 'ਚ ਸ਼ਖ਼ਸੀਅਤਾਂ ਅਤੇ ਹੋਰ ਸ਼ਾਮਲ ਸਨ | ਭਾਵੇਂ ਸੰਯੁਕਤ ਕਿਸਾਨ ਮੋਰਚੇ ਵਲੋਂ ਦੁਸਹਿਰੇ 'ਤੇ ਮੋਦੀ, ਯੋਗੀ ਆਦਿ ਦੇ ਪੁਤਲੇ ਫੂਕਣ ਦੇ ਪ੍ਰੋਗਰਾਮ ਨੂੰ ਤਬਦੀਲ ਕਰਕੇ 16 ਅਕਤੂਬਰ ਨੂੰ ਤੈਅ ਕੀਤਾ ਸੀ ਕੁਝ ਕਿਸਾਨ ਜਥੇਬੰਦੀਆਂ ਵਲੋਂ ਅੱਜ ਸੋਲਖੀਆਂ ਟੋਲ ਪਲਾਜੇ ਉੱਤੇ ਮੋਦੀ , ਯੋਗੀ, ਅਮਿਤ ਸ਼ਾਹ, ਤੋਮਰ, ਖੱਟੜ, ਮੋਹਣ ਭਾਗਵਤ ( ਆਰ. ਐਸ. ਐਸ. ਮੁੱਖੀ), ਅਜੈ ਮਿਸਰਾ ਪ੍ਰਕਾਸ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਹਰਜੀਤ ਸਿੰਘ ਗਰੇਵਾਲ ਦੇ ਪੁਤਲੇ ਫੂਕੇ ਗਏ | ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਰਾਵਣ ਵਿਚ ਤਾਂ ਨੜਿੱਨਵੇੰ ਗੁਣ ਸੀ ਅਤੇ ਇਕ ਔਗਣ ਸੀ ਪਰ ਅੱਜ ਜਿਨ੍ਹਾਂ ਲੀਡਰਾਂ ਦੇ ਪੁਤਲੇ ਫੂਕੇ ਗਏ ਹਨ , ਉਨ੍ਹਾਂ ਵਿਚ ਇਕ ਵੀ ਗੁਣ ਨਹੀਂ ਬਸ ਔਗੁਣ ਹੀ ਔਗੁਣ ਹਨ | ਉਨ੍ਹਾਂ ਕਿਹਾ ਕਿ ਰਾਵਣ ਨੇ ਪਰਾਈ ਇਸਤਰੀ ਦਾ ਸਤਿਕਾਰ ਕੀਤਾ ਸੀ | ਪਰ ਅੱਜ ਬੀਜੇਪੀ ਰਾਜ ਵਿਚ ਸਾਡੀਆਂ ਧੀਆਂ ਭੈਣਾਂ ਦੀ ਇੱਜ਼ਤ ਨਾਲ ਖੇਡਿਆ ਜਾ ਰਿਹਾ ਹੈ | ਸਰਕਾਰ ਉਨ੍ਹਾਂ ਲੀਡਰਾਂ ਨੂੰ ਸ਼ਹਿ ਦੇ ਰਹੀ ਹੈ ਜੋ ਕਿਸਾਨਾ ਵਿਰੁੱਧ ਅੱਗ ਉਗਲਦੇ ਹਨ | ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤਕ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ , ਇਨ੍ਹਾਂ ਲੀਡਰਾਂ ਦੇ ਪੁਤਲੇ ਏਦਾਂ ਹੀ ਫੂਕੇ ਜਾਣਗੇ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਕਾਲੀ ਦੀਵਾਲੀ ਮਨਾਈ ਜਾਵੇ ਛੱਤਾਂ ਉਤੇ ਦੀਵਿਆਂ ਦੀ ਥਾਂ ਕਾਲੇ ਝੰਡੇ ਲਗਾਏ ਜਾਣ | ਇਸ ਮੌਕੇ ਕੁਲਵੰਤ ਸਿੰਘ ਸੈਣੀ, ਕੁਲਵਿੰਦਰ ਸਿੰਘ ਪੰਜੋਲਾ, ਸਤਨਾਮ ਸਿੰਘ ਮਾਜਰੀ ਜੱਟਾਂ, ਜਗਦੀਪ ਕੌਰ ਢੱਕੀ, ਪਰਵਿੰਦਰ ਕੌਰ ਢੱਕੀ,ਗੁਰਨਾਮ ਸਿੰਘ ਜੱਸੜਾਂ, ਗੁਰਿੰਦਰ ਸਿੰਘ ਭੰਗੂ, ਮਾਸਟਰ ਦਲੀਪ ਸਿੰਘ, ਬਲਵਿੰਦਰ ਸਿੰਘ ਅਸਮਾਨਪੁਰ, ਗੁਰਦੇਵ ਸਿੰਘ ਬਾਗੀ, ਗੁਰਇਕਬਾਲ ਸਿੰਘ ਬਰਦਾਰ, ਅਮਨਪ੍ਰੀਤ ਮਾਵੀ, ਸਤਨਾਮ ਸੋਹੀ ਇਸ ਤੋਂ ਇਲਾਵਾ ਇਲਾਕੇ ਦੇ ਬਹੁਤ ਕਿਸਾਨ ਮੌਜੂਦ ਸਨ |
• ਮੁੱਖ ਮੰਤਰੀ ਵਲੋਂ ਕੀਤਾ ਗਿਆ ਰਾਵਣ ਦਹਿਨ
ਮੋਰਿੰਡਾ ਤੋਂ ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ ਮੁਤਾਬਿਕ- ਦੁਸਹਿਰਾ ਸਥਾਨਕ ਰਾਮ-ਲੀਲ੍ਹਾ ਗਰਾਊਾਡ ਵਿਖੇ ਮਨਾਇਆ ਗਿਆ | ਇਸ ਮੌਕੇ ਰਾਮ-ਲੀਲ੍ਹਾ ਕਮੇਟੀ ਵਲੋਂ ਕਬੱਡੀ ਦੀਆਂ ਨਾਮਵਰ ਟੀਮਾਂ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਲੜਕੀਆਂ ਦੀ ਟੀਮ ਨੇ ਵੀ ਭਾਗ ਲਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੋਟਰਾਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਬਣਾ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ | ਹੁਣ ਉਹ ਥੋੜੇ੍ਹ ਸਮੇਂ ਵਿਚ ਹੀ ਹਲਕਾ ਸ੍ਰੀ ਚਮਕੌਰ ਸਾਹਿਬ ਨੂੰ ਪੰਜਾਬ ਭਰ ਵਿਚ ਮੋਹਰੀ ਹਲਕਾ ਬਣਾ ਦੇਣਗੇ | ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਘੱਟ ਸਮਾਂ ਮਿਲਿਆ ਹੈ ਪਰ ਫਿਰ ਵੀ ਥੋੜੇ੍ਹ ਸਮੇਂ ਵਿਚ ਉਹ ਕਾਫ਼ੀ ਕੁੱਝ ਕਰਕੇ ਪੰਜਾਬ ਵਾਸੀਆਂ ਨੂੰ ਵਿਖਾਉਣਗੇ | ਇਸ ਮੌਕੇ ਉਨ੍ਹਾਂ ਵਲੋਂ ਕਬੱਡੀ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸੇ ਮੌਕੇ ਹੋਰਨਾਂ ਤੋਂ ਇਲਾਵਾ ਵਿਜੇ ਸ਼ਰਮਾ ਟਿੰਕੂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ, ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪ੍ਰਸ਼ਾਸਨਿਕ ਅਧਿਕਾਰੀ ਸ਼ਾਮਿਲ ਹੋਏ |
• ਨੇਕੀ ਦੀ ਬਦੀ ਉੱਤੇ ਜਿੱਤ ਦਾ ਪ੍ਰਤੀਕ ਹੈ ਦੁਸਹਿਰੇ ਦਾ ਤਿਉਹਾਰ-ਰਾਣਾ ਕੇ. ਪੀ. ਸਿੰਘ
ਨੰਗਲ, (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਨੇਕੀ ਦੀ ਬਦੀ ਉੱਤੇ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਦੇਸ਼ ਭਰ ਵਿਚ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ | ਅੱਜ ਦੁਸਹਿਰੇ ਦੇ ਤਿਉਹਾਰ ਮੌਕੇ ਇਲਾਕੇ ਦੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਮਰਿਆਦਾ ਪ੍ਰਸ਼ੋਤਮ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਦਾ ਹਰ ਪਲ ਸਾਡੇ ਲਈ ਆਦਰਸ਼ ਹੈ | ਉਨ੍ਹਾਂ ਨੇ ਹਰ ਔਖੀ ਤੇ ਸੋਖੀ ਘੜੀ ਵਿਚ ਇਨਸਾਨ ਨੂੰ ਸੱਚਾਈ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਵਲੋਂ ਦਰਸਾਏ ਮਾਰਗ ਤੇ ਚੱਲ ਕੇ ਉਨ੍ਹਾਂ ਵਲੋਂ ਮਾਨਵਤਾ ਦੇ ਕਲਿਆਣ ਲਈ ਦਿੱਤੀਆਂ ਸਿੱਖਿਆਵਾਂ ਅਪਣਾਉਣੀਆਂ ਚਾਹੀਦੀਆਂ ਹਨ | ਇਸ ਤੋ ਪਹਿਲਾ ਸਪੀਕਰ ਰਾਣਾ ਕੇ.ਪੀ ਸਿੰਘ ਨੇ ਗੁਰਦੁਆਰਾ ਘਾਟ ਸਾਹਿਬ ਨੰਗਲ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ | ਇਸ ਮੌਕੇ ਸਨਾਤਨ ਧਰਮ ਸਭਾ ਦੇ ਪ੍ਰਧਾਨ ਰਮੇਸ਼ ਗੁਲ੍ਹਾਟੀ, ਕਿ੍ਸ਼ਨਾ ਡਰਾਮਾਟਿਕ ਕਲੱਬ ਦੇ ਪ੍ਰਧਾਨ ਸੁਰਿੰਦਰ ਪੱਮਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਕੇਸ਼ ਨਈਅਰ, ਨਗਰ ਕੌਂਸਲ ਪ੍ਰਧਾਨ ਸ੍ਰੀ ਸੰਜੇ ਸਾਹਨੀ, ਦਵਿੰਦਰ ਗਾਂਧੀ, ਸੁਧੀਰ ਕੁਮਾਰ, ਆਈ.ਟੀ.ਆਈ ਨੰਗਲ ਦੇ ਪਿ੍ੰ. ਲਲਿਤ ਮੋਹਨ, ਕੌਂਸਲਰ ਅਤੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ |
• ਵਿਜੈ ਦਸਮੀਂ ਦਾ ਤਿਉਹਾਰ ਮਨਾਇਆ
ਸ੍ਰੀ ਅਨੰਦਪੁਰ ਸਾਹਿਬ, (ਕਰਨੈਲ ਸਿੰਘ ਸੈਣੀ)-ਨੇੜਲੇ ਪਿੰਡ ਗੰਗੂਵਾਲ ਵਿਖੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਜਿਸ ਵਿਚ ਪੈੱ੍ਰਸ ਕਲੱਬ ਦੇ ਸਾਬਕਾ ਪ੍ਰਧਾਨ ਜੇ.ਐਸ. ਨਿੱਕੂਵਾਲ, ਸਾਬਕਾ ਚੇਅਰਮੈਨ ਗੋਪਾਲ ਸ਼ਰਮਾ, ਸ਼ਿਵ ਕੁਮਾਰ ਕਾਲੀਆ ਅਤੇ ਨੌਜਵਾਨ ਆਗੂ ਲੱਖੀ ਕਪਿਲਾ ਵਲੋਂ ਰਾਵਣ ਦੇ ਪੁਤਲੇ ਨੂੰ ਅੱਗ ਲਗਾਉਣ ਦੀ ਰਸਮ ਅਦਾ ਕੀਤੀ ਗਈ | ਇਸ ਤੋਂ ਪਹਿਲਾਂ 9 ਦਿਨ ਰਾਮ ਲੀਲ੍ਹਾ ਦਾ ਮੰਚਨ ਵੀ ਕੀਤਾ ਗਿਆ | ਇਸ ਮੌਕੇ ਅਜੇ ਸ਼ਰਮਾ, ਡਾਕਟਰ ਸਾਦੀ ਲਾਲ,ਬੰਟੀ ਕਪਲਾ, ਗੁਰਵਿੰਦਰ ਸਿੰਘ ਹੈਪੀ, ਸੰਤ ਕੁਮਾਰ ਕਪਿਲਾ, ਯਸ਼ਪਾਲ ਕਪਿਲਾ, ਅਸ਼ੋਕ ਕੁਮਾਰ, ਮੇਘ ਰਾਜ, ਰਾਕੇਸ਼ ਭੋਲਾ, ਪਾਵਨ ਹੈਪੀ, ਪਾਵਨ ਚੀਟੂ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ |
• ਚਰਨ ਗੰਗਾ ਸਟੇਡੀਅਮ ਵਿਚ ਮਨਾਇਆ ਦੁਸਹਿਰਾ
ਸ੍ਰੀ ਅਨੰਦਪੁਰ ਸਾਹਿਬ ਤੋਂ ਨਿੱਕੂਵਾਲ, ਕਰਨੈਲ ਸਿੰਘ ਮੁਤਾਬਿਕ-ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਖੇ ਦੁਸਹਿਰਾ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿਚ ਭਾਜਪਾ ਦੇ ਸੂਬਾ ਸਕੱਤਰ ਅਰਵਿੰਦ ਮਿੱਤਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਕਿਹਾ ਕਿ ਸਾਨੂੰ ਬੁਰਾਈ 'ਤੇ ਅਛਾਈ ਦੀ ਜਿੱਤ ਦੇ ਪ੍ਰਤੀਕ ਦੁਸਹਿਰਾ ਤਿਉਹਾਰ ਤੋਂ ਸਬਕ ਲੈਣਾ ਚਾਹੀਦਾ ਹੈ ਤਾਂ ਕਿ ਅਜੋਕੇ ਪਦਾਰਥਵਾਦੀ ਦੌਰ ਵਿਚ ਅਸੀਂ ਨੈਤਿਕ ਕਦਰ ਕੀਮਤਾਂ ਦੇ ਧਾਰਨੀ ਬਣ ਸਕੀਏ | ਇਸ ਤੋਂ ਪਹਿਲਾ ਮੁਹੱਲਾ ਬੜੀ ਸਰਕਾਰ ਦੇ ਰਾਮ ਲੀਲ੍ਹਾ ਮੈਦਾਨ ਵਿਖੇ 9 ਦਿਨ ਰਾਮ ਲੀਲ੍ਹਾ ਦਾ ਮੰਚਨ ਕੀਤਾ ਗਿਆ | ਜਿਸ ਤੋਂ ਬਾਅਦ ਸਥਾਨਕ ਚਰਨ ਗੰਗਾ ਸਟੇਡੀਅਮ ਵਿਖੇ ਰਾਵਣ ਦੇ ਪੁਤਲੇ ਨੂੰ ਸਾੜਿਆ ਗਿਆ | ਇਸ ਮੌਕੇ ਰਾਮ ਲੀਲ੍ਹਾ ਕਮੇਟੀ ਦੇ ਪ੍ਰਧਾਨ ਹਰ ਗੋਪਾਲ ਗਾਂਧੀ, ਮੁਨੀਸ਼ ਕੌਸ਼ਲ, ਪੰਡਿਤ ਤਿ੍ਲੋਚਨ ਸ਼ਰਮਾ, ਪੰਡਿਤ ਪੀਊਸ਼ ਵਸ਼ਿਸ਼ਟ, ਦਵਿੰਦਰ ਕੁਮਾਰ ਡੀ. ਏ, ਜੱਜ ਮਹੇਸ਼ ਗੋਸਵਾਮੀ, ਰਾਜੀਵ ਪੁਰੀ, ਰਜਨੀਸ਼ ਸ਼ਰਮਾ,ਈਸਾਨ ਗੌਤਮ,ਕਿ੍ਸ਼ਨਾ ਪਾਰਥ, ਮਨੋਜ ਗਾਂਧੀ, ਮਹੰਤ ਲਛਮਣ ਦਾਸ, ਮੁਨੀਸ਼ ਕੇਅਰਪਾਲ, ਸੇਠੀ ਮਹਿਤਾ, ਲਲਿਤ ਅਚਾਰੀਆ, ਮਨੋਹਰ ਲਾਲ, ਤਰੁਣ ਆਚਾਰਿਆ, ਮਾਸਟਰ ਮੋਹਨ ਲਾਲ, ਲਕਸ਼ੈ ਗੌਤਮ, ਗਿਆਨ ਚੰਦ ਸੋਨੂੰ, ਨਿਸ਼ਿਤ ਸ਼ਰਮਾ, ਹਰਸ਼ਿਤ ਸ਼ਰਮਾ, ਲਵ ਕੁਸ਼ ਗਾਂਧੀ, ਲਵਪ੍ਰੀਤ ਬਰਾੜ, ਕੁਸ਼ ਸ਼ਰਮਾ, ਜਸਵੰਤ ਸਿੰਘ, ਹਰਿ ਨਰਾਇਣ ਗਾਂਧੀ ਅਤੇ ਨਰੇਸ਼ ਕੰਚਨ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ |
• ਦੁਸਹਿਰੇ ਦਾ ਤਿਉਹਾਰ ਮਨਾਇਆ
ਘਨੌਲੀ, (ਜਸਵੀਰ ਸਿੰਘ ਸੈਣੀ)-ਦੁਸਹਿਰੇ ਦਾ ਤਿਉਹਾਰ ਨੂੰ ਹੋ ਕਲੋਨੀ ਵਿਖੇ ਸ੍ਰੀ ਰਾਮ ਕਲਾ ਕੇਂਦਰ ਨੂੰ ਹੋਂ ਕਲੋਨੀ ਵਲੋਂ ਧੂਮਧਾਮ ਨਾਲ ਮਨਾਇਆ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸੰਬੰਧ ਵਿਚ ਜਿੱਥੇ ਕਈ ਦਿਨਾਂ ਤੋਂ ਚੱਲ ਰਹੀ ਰਾਮ-ਲੀਲ੍ਹਾ ਦੀ ਸਮਾਪਤੀ ਹੋਈ ਉੱਥੇ ਹੀ ਅੱਜ ਰਾਮ ਲੀਲ੍ਹਾ ਨਾਲ ਸਬੰਧਿਤ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ | ਰਾਵਣ ਦੇ ਪੁਤਲੇ ਨੂੰ ਆਏ ਮੁੱਖ ਮਹਿਮਾਨਾਂ ਤੇ ਪ੍ਰਬੰਧਕਾਂ ਵਲੋਂ ਅਗਨ ਭੇਟ ਕੀਤਾ ਗਿਆ | ਇਸ ਦੌਰਾਨ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ ਨੇ ਹਾਜ਼ਰੀ ਭਰੀ |

18 ਅਕਤੂਬਰ ਨੂੰ ਰੇਲਾਂ ਰੋਕੋ ਅੰਦੋਲਨ ਨੂੰ ਕਾਮਯਾਬ ਕਰਨ ਲਈ ਪਿੰਡਾਂ ਵਿਚ ਮੀਟਿੰਗਾਂ

ਢੇਰ, 15 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਤੇ ਲਖੀਮਪੁਰ ਖੀਰੀ ਕਾਂਡ ਦੇ ਰੋਸ ਵਜੋਂ 18 ਅਕਤੂਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਸਾਮੀ 4 ਵਜੇ ਤੱਕ ਰੇਲਾਂ ਰੋਕਣ ਦੇ ਸੱਦੇ ਨੂੰ ਸਫਲ ਕਰਨ ਲਈ ਵੱਖ-ਵੱਖ ਪਿੰਡਾਂ ਵਿਚ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ ਝੋਨੇ ਦੀ ਖ਼ਰੀਦ ਕਰਵਾਈ

ਨੂਰਪੁਰ ਬੇਦੀ, 15 ਅਕਤੂਬਰ (ਰਾਜੇਸ਼ ਚੌਧਰੀ)-ਝੋਨੇ ਦੇ ਗ਼ਲਤ ਬੀਜ ਤੇ ਨਮੀ ਦੀ ਦਿੱਕਤ ਕਾਰਨ ਕਿਸਾਨਾਂ ਦਾ ਅਬਿਆਣਾ ਮੰਡੀ ਵਿਖੇ ਪਿਆ ਝੋਨਾ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੀ ਦਖ਼ਲਅੰਦਾਜ਼ੀ ਨਾਲ ਸੁਲਝਾਉਣ ਤੋਂ ਬਾਅਦ ਖ਼ਰੀਦ ਕਰਵਾ ਦਿੱਤਾ ਗਿਆ | ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤਹਿਤ ਮਾਮਲਾ ਦਰਜ

ਮਾਜਰੀ, 15 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਬੂਥਗੜ੍ਹ ਦੇ ਜਿੰਮੀਦਾਰਾਂ ਦੇ ਨੌਕਰ ਪ੍ਰਮੋਦ ਕੁਮਾਰ ਉਰਫ ਸੇਠੀ ਦੀ ਕੁੱਟਮਾਰ ਕਰਨ ਤਹਿਤ ਰਮਨਦੀਪ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਬੂਥਗੜ੍ਹ, 3-4 ਹੋਰ ਨਾ-ਮਾਲੂਮ ਵਿਅਕਤੀਆਂ ਖ਼ਿਲਾਫ਼ ਪੁਲਿਸ ਥਾਣਾ ਮਾਜਰੀ 'ਚ ...

ਪੂਰੀ ਖ਼ਬਰ »

ਪੰਜਾਬ ਰਾਜ ਅਧਿਆਪਕ ਗੱਠਜੋੜ ਦੀ ਸੂਬਾ ਪੱਧਰੀ ਰੋਸ ਰੈਲੀ ਕੱਲ੍ਹ-ਤਿਆਰੀਆਂ ਮੁਕੰਮਲ

ਸ੍ਰੀ ਚਮਕੌਰ ਸਾਹਿਬ, 15 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਰਾਜ ਅਧਿਆਪਕ ਗੱਠਜੋੜ ਦੇ ਵਲੋਂ ਮੁੱਖ ਮੰਤਰੀ ਪੰਜਾਬ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀਆਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

962 ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦਾ ਸ਼ੋਸ਼ਣ ਤੁਰੰਤ ਬੰਦ ਕਰਨ ਦੀ ਮੰਗ

ਨੰਗਲ, 15 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਸ਼ਿਵਾਲਿਕ ਕਾਲਜ 'ਚ ਕੰਮ ਕਰਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ | ਸਹਾਇਕ ਪ੍ਰੋਫੈਸਰਾਂ ਦੀ ਇਕੱਤਰਤਾ ਦੌਰਾਨ ਡਾਕਟਰ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦੇ ਬੱਚਿਆਂ ਨੇ ਦੁਸਹਿਰੇ ਮੌਕੇ ਦਿੱਤਾ 'ਪੰਛੀ ਮਿੱਤਰ' ਬਣਨ ਦਾ ਸੰਦੇਸ਼

ਨੰਗਲ, 15 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਡੀ. ਏ. ਵੀ. ਪਬਲਿਕ ਸਕੂਲ ਨੰਗਲ ਦੇ ਕੁੱਝ ਵਿਦਿਆਰਥੀਆਂ ਨੇ ਪਵਿੱਤਰ ਦੁਸ਼ਹਿਰੇ ਮੌਕੇ ਬਹੁਤ ਹੀ ਪਵਿੱਤਰ ਚੌਗਿਰਦਾ ਸਾਂਭਣ ਦਾ ਸੰਦੇਸ਼ ਦਿੱਤਾ | ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਨਾਲ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਸਜਾਏ ਨਗਰ ਕੀਰਤਨ ਨਾਲ ਦਰਬਾਰ ਖ਼ਾਲਸਾ ਸਮਾਗਮ ਹੋਏ ਸੰਪੂਰਨ

ਸ੍ਰੀ ਚਮਕੌਰ ਸਾਹਿਬ, 15 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਅਦ ਦੁਪਹਿਰ ਸਜਾਏ ਨਗਰ ਕੀਰਤਨ ਨਾਲ ਦਰਬਾਰ ਖ਼ਾਲਸਾ (ਦੁਸ਼ਹਿਰੇ ਦਾ ਜੋੜ ਮੇਲਾ) ਅਮਨ ਅਮਾਨ ਨਾਲ ਸੰਪੂਰਨ ਹੋ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ...

ਪੂਰੀ ਖ਼ਬਰ »

5 ਪਿੰਡਾਂ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਟਰੀਟਮੈਂਟ ਪਲਾਂਟ ਦਾ ਪ੍ਰੋਜੈਕਟ ਠੰਢੇ ਬਸਤੇ 'ਚ ਪਿਆ

ਨੂਰਪੁਰ ਬੇਦੀ, 15 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਸਮੇਤ ਪੰਜ ਪਿੰਡਾਂ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਪਿੰਡ ਗੋਪਾਲਪੁਰ ਦੀ ਜ਼ਮੀਨ ਵਿਚ ਲੱਗਣ ਵਾਲਾ ਟਰੀਟਮੈਂਟ ਪਲਾਂਟ ਪ੍ਰਾਜੈਕਟ ਪੈਸੇ ਦੀ ਘਾਟ ਕਾਰਨ ਠੰਢੇ ਬਸਤੇ ਵਿਚ ਪੈ ਗਿਆ ਹੈ | ਇਸ ਪ੍ਰਾਜੈਕਟ ...

ਪੂਰੀ ਖ਼ਬਰ »

ਨਰਾਤਿਆਂ ਮੌਕੇ ਸਪੀਕਰ ਵਲੋਂ ਕਰਵਾਇਆ ਗਿਆ ਧਾਰਮਿਕ ਸਮਾਗਮ ਸੰਤ ਸੰਮੇਲਨ ਹੋ ਨਿੱਬੜਿਆ

ਨੰਗਲ, 15 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਧਾਰਮਿਕ ਸਮਾਗਮ ਇਲਾਕੇ ਦੀ ਸੁੱਖ ਸ਼ਾਂਤੀ, ਖ਼ੁਸ਼ਹਾਲੀ ਅਤੇ ਤਰੱਕੀ ਦਾ ਸੁਨੇਹਾ ਦਿੰਦੇ ਹਨ ਸੰਤਾਂ ਮਹਾਂਪੁਰਸ਼ਾਂ ਵਲੋਂ ਇਨ੍ਹਾਂ ਧਾਰਮਿਕ ਸਮਾਗਮਾਂ ਮੌਕੇ ਕੀਤੇ ਸਤਿਸੰਗ ਵਿਚ ਸ਼ਮੂਲੀਅਤ ਕਰਨ ਨਾਲ ਧਰਮ ਬਾਰੇ ਡੂੰਘੀ ...

ਪੂਰੀ ਖ਼ਬਰ »

ਆਸ਼ਾ ਫੈਸੀਲੀਟੇਟਰ ਅਤੇ ਆਸ਼ਾ ਵਰਕਰ ਯੂਨੀਅਨ ਵਲੋਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਰੋਸ-ਪ੍ਰਦਰਸ਼ਨ

ਮੋਰਿੰਡਾ, 15 ਅਕਤੂਬਰ (ਕੰਗ)-ਆਸ਼ਾ ਫੈਸੀਲੀਟੇਟਰ ਅਤੇ ਆਸ਼ਾ ਵਰਕਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਢੋਲਣਮਾਜਰਾ ਰੋਡ ਮੋਰਿੰਡਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਰੋਸ-ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪ੍ਰਭਾਤ ਫੇਰੀਆਂ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਕਰਨੈਲ ਸਿੰਘ)-ਇਸਤਰੀ ਸਤਿਸੰਗ ਸਭਾ ਸ੍ਰੀ ਅਨੰਦਪੁਰ ਸਾਹਿਬ ਵਲੋਂ ਹਰ ਸਾਲ ਦੀ ਤਰ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਤੇ ਨਗਰ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਪਹਿਲੇ ਪਾਤਿਸ਼ਾਹ ਸ੍ਰੀ ...

ਪੂਰੀ ਖ਼ਬਰ »

ਦਰਬਾਰ ਖ਼ਾਲਸਾ ਦੀ ਸੰਪੂਰਨਤਾ 'ਤੇ ਨਿਹੰਗ ਸਿੰਘਾਂ ਨੇ ਮਹੱਲਾ ਸਜਾਇਆ

ਸ੍ਰੀ ਚਮਕੌਰ ਸਾਹਿਬ, 15 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ ਦੀ ਸੰਪੂਰਨਤਾ 'ਤੇ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਰਣਜੀਤ ਗੜ੍ਹ ਸਾਹਿਬ ਤੋਂ ਵੱਖ ਵੱਖ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁਢਾ ਦਲ ਦੇ ਮੁਖੀ ਜਥੇਦਾਰ ...

ਪੂਰੀ ਖ਼ਬਰ »

ਦਰਬਾਰ ਖ਼ਾਲਸਾ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਚਮਕੌਰ ਸਾਹਿਬ,15 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ (ਦੁਸ਼ਹਿਰਾ ਜੋੜ ਮੇਲਾ) ਦੇ ਸਬੰਧ ਵਿਚ ਸਜਾਏ ਜੋੜ ਮੇਲੇ ਮੌਕੇ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਇੱਥੋਂ ਦੇ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਈਆਂ ਅਤੇ ਬਾਣੀ ਦਾ ਅਨੰਦ ਮਾਣਿਆ | ਅੱਜ ...

ਪੂਰੀ ਖ਼ਬਰ »

ਸਰਪੰਚ ਕਮਲ ਸਿੰਘ ਅਬਿਆਣਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਨੂਰਪੁਰ ਬੇਦੀ, 15 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪਿੰਡ ਅਬਿਆਣਾ ਖ਼ੁਰਦ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਕਮਲ ਸਿੰਘ ਅਬਿਆਣਾ ਖ਼ੁਰਦ ਨਮਿਤ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਮੌਕੇ ਅੱਜ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀਆਂ ...

ਪੂਰੀ ਖ਼ਬਰ »

ਰੂਪਨਗਰ-ਭੰਗਲ ਬੱਸ ਸੇਵਾ ਦਾ ਰੂਟ ਮਿਸ ਹੋਣ 'ਤੇ ਕਾਰਵਾਈ ਦੇ ਆਦੇਸ਼

ਨੂਰਪੁਰ ਬੇਦੀ, 15 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਲੋਕਾਂ ਦੀ ਸਹੂਲਤ ਲਈ ਕੁੱਝ ਸਮਾਂ ਪਹਿਲਾਂ ਰੂਪਨਗਰ ਤੋਂ ਭੰਗਲ ਵਾਇਆ ਕਾਹਨਪੁਰ ਖੂਹੀ ਲਈ ਚਾਲੂ ਕੀਤੇ ਗਏ ਵੱਖ-ਵੱਖ ਬੱਸ ਰੂਟਾਂ ਨੂੰ ਪੂਰਾ ਨਾ ਕਰਨ ਅਤੇ ਰਸਤੇ 'ਚੋਂ ਹੀ ਡਰਾਈਵਰਾਂ ਤੇ ਕੰਡਕਟਰਾਂ ਵਲੋਂ ਆਪਣੀ ...

ਪੂਰੀ ਖ਼ਬਰ »

ਨੂਰਪੁਰ ਬੇਦੀ ਬਲਾਕ ਦੇ 138 ਪਿੰਡਾਂ ਦੇ 65 ਹਜ਼ਾਰ ਪਸ਼ੂ ਧਨ ਦੀ ਸੰਭਾਲ ਲਈ ਤਾਇਨਾਤ ਹਨ ਸਿਰਫ਼ ਦੋ ਵੈਟਰਨਰੀ ਡਾਕਟਰ

ਨੂਰਪੁਰ ਬੇਦੀ, 15 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਇਲਾਕੇ ਨੂੰ ਕੰਢੀ ਅਤੇ ਦੂਣੀ ਖੇਤਰ ਵਜੋਂ ਜਾਣਿਆ ਜਾਂਦਾ ਹੈ | ਇਸ ਖ਼ਿੱਤੇ ਦੇ ਜ਼ਿਆਦਾਤਰ ਲੋਕਾਂ ਦਾ ਹਾਲੇ ਵੀ ਮੁੱਖ ਕਿੱਤਾ ਖੇਤੀਬਾੜੀ ਅਤੇ ਪਸ਼ੂ ਪਾਲਨ ਹੈ ਤੇ ਬਲਾਕ ਦੇ 138 ...

ਪੂਰੀ ਖ਼ਬਰ »

ਆਸ਼ਾ ਫੈਸੀਲੀਟੇਟਰ ਅਤੇ ਆਸ਼ਾ ਵਰਕਰ ਯੂਨੀਅਨ ਵਲੋਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਰੋਸ-ਪ੍ਰਦਰਸ਼ਨ

ਮੋਰਿੰਡਾ, 15 ਅਕਤੂਬਰ (ਕੰਗ)-ਆਸ਼ਾ ਫੈਸੀਲੀਟੇਟਰ ਅਤੇ ਆਸ਼ਾ ਵਰਕਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਢੋਲਣਮਾਜਰਾ ਰੋਡ ਮੋਰਿੰਡਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਰੋਸ-ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪ੍ਰਭਾਤ ਫੇਰੀਆਂ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਕਰਨੈਲ ਸਿੰਘ)-ਇਸਤਰੀ ਸਤਿਸੰਗ ਸਭਾ ਸ੍ਰੀ ਅਨੰਦਪੁਰ ਸਾਹਿਬ ਵਲੋਂ ਹਰ ਸਾਲ ਦੀ ਤਰ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਤੇ ਨਗਰ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਪਹਿਲੇ ਪਾਤਿਸ਼ਾਹ ਸ੍ਰੀ ...

ਪੂਰੀ ਖ਼ਬਰ »

ਦਰਬਾਰ ਖ਼ਾਲਸਾ ਦੀ ਸੰਪੂਰਨਤਾ 'ਤੇ ਨਿਹੰਗ ਸਿੰਘਾਂ ਨੇ ਮਹੱਲਾ ਸਜਾਇਆ

ਸ੍ਰੀ ਚਮਕੌਰ ਸਾਹਿਬ, 15 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ ਦੀ ਸੰਪੂਰਨਤਾ 'ਤੇ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਰਣਜੀਤ ਗੜ੍ਹ ਸਾਹਿਬ ਤੋਂ ਵੱਖ ਵੱਖ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁਢਾ ਦਲ ਦੇ ਮੁਖੀ ਜਥੇਦਾਰ ...

ਪੂਰੀ ਖ਼ਬਰ »

ਦਰਬਾਰ ਖ਼ਾਲਸਾ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਚਮਕੌਰ ਸਾਹਿਬ,15 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ (ਦੁਸ਼ਹਿਰਾ ਜੋੜ ਮੇਲਾ) ਦੇ ਸਬੰਧ ਵਿਚ ਸਜਾਏ ਜੋੜ ਮੇਲੇ ਮੌਕੇ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਇੱਥੋਂ ਦੇ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਈਆਂ ਅਤੇ ਬਾਣੀ ਦਾ ਅਨੰਦ ਮਾਣਿਆ | ਅੱਜ ...

ਪੂਰੀ ਖ਼ਬਰ »

ਸਰਪੰਚ ਕਮਲ ਸਿੰਘ ਅਬਿਆਣਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਨੂਰਪੁਰ ਬੇਦੀ, 15 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪਿੰਡ ਅਬਿਆਣਾ ਖ਼ੁਰਦ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਕਮਲ ਸਿੰਘ ਅਬਿਆਣਾ ਖ਼ੁਰਦ ਨਮਿਤ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਮੌਕੇ ਅੱਜ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀਆਂ ...

ਪੂਰੀ ਖ਼ਬਰ »

ਰੂਪਨਗਰ-ਭੰਗਲ ਬੱਸ ਸੇਵਾ ਦਾ ਰੂਟ ਮਿਸ ਹੋਣ 'ਤੇ ਕਾਰਵਾਈ ਦੇ ਆਦੇਸ਼

ਨੂਰਪੁਰ ਬੇਦੀ, 15 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਲੋਕਾਂ ਦੀ ਸਹੂਲਤ ਲਈ ਕੁੱਝ ਸਮਾਂ ਪਹਿਲਾਂ ਰੂਪਨਗਰ ਤੋਂ ਭੰਗਲ ਵਾਇਆ ਕਾਹਨਪੁਰ ਖੂਹੀ ਲਈ ਚਾਲੂ ਕੀਤੇ ਗਏ ਵੱਖ-ਵੱਖ ਬੱਸ ਰੂਟਾਂ ਨੂੰ ਪੂਰਾ ਨਾ ਕਰਨ ਅਤੇ ਰਸਤੇ 'ਚੋਂ ਹੀ ਡਰਾਈਵਰਾਂ ਤੇ ਕੰਡਕਟਰਾਂ ਵਲੋਂ ਆਪਣੀ ...

ਪੂਰੀ ਖ਼ਬਰ »

ਨੂਰਪੁਰ ਬੇਦੀ ਬਲਾਕ ਦੇ 138 ਪਿੰਡਾਂ ਦੇ 65 ਹਜ਼ਾਰ ਪਸ਼ੂ ਧਨ ਦੀ ਸੰਭਾਲ ਲਈ ਤਾਇਨਾਤ ਹਨ ਸਿਰਫ਼ ਦੋ ਵੈਟਰਨਰੀ ਡਾਕਟਰ

ਨੂਰਪੁਰ ਬੇਦੀ, 15 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਇਲਾਕੇ ਨੂੰ ਕੰਢੀ ਅਤੇ ਦੂਣੀ ਖੇਤਰ ਵਜੋਂ ਜਾਣਿਆ ਜਾਂਦਾ ਹੈ | ਇਸ ਖ਼ਿੱਤੇ ਦੇ ਜ਼ਿਆਦਾਤਰ ਲੋਕਾਂ ਦਾ ਹਾਲੇ ਵੀ ਮੁੱਖ ਕਿੱਤਾ ਖੇਤੀਬਾੜੀ ਅਤੇ ਪਸ਼ੂ ਪਾਲਨ ਹੈ ਤੇ ਬਲਾਕ ਦੇ 138 ...

ਪੂਰੀ ਖ਼ਬਰ »

ਭਾਗੋਮਾਜਰਾ ਟੋਲ ਪਲਾਜ਼ੇ 'ਤੇ ਅੱਜ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਮਨਾਇਆ ਜਾਵੇਗਾ ਦੁਸਹਿਰਾ

ਖਰੜ, 15 ਅਕਤੂਬਰ (ਮਾਨ):-ਭਾਗੋਮਾਜਰਾ ਟੋਲ ਪਲਾਜ਼ਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਪੀਲ 'ਤੇ ਦੁਸਹਿਰੇ ਦਾ ਤਿਉਹਾਰ 16 ਅਕਤੂਬਰ ਨੂੰ ਦੁਪਹਿਰ ਢਾਈ ਵਜੇ ਮਨਾਇਆ ਜਾਵੇਗਾ | ਟੋਲ ਪਲਾਜ਼ਾ ਸੰਘਰਸ਼ ਕਮੇਟੀ ਦੇ ਆਗੂ ਦਿਲਬਾਗ ਸਿੰਘ ਮਾਨ, ਪਰਮਪ੍ਰੀਤ ਸਿੰਘ ਖਾਨਪੁਰ ਨੇ ...

ਪੂਰੀ ਖ਼ਬਰ »

17 ਨੂੰ ਟੇਡੇਵਾਲ ਵਿਖੇ ਕਰਵਾਏ ਜਾ ਰਹੇ ਗੁੱਜਰ ਏਕਤਾ ਮਹਾਂ ਸੰਮੇਲਨ ਦੀ ਲਾਮਬੰਦੀ ਲਈ ਦੂਨ ਗੁੱਜਰ ਸਭਾ ਵਲੋਂ ਪਿੰਡਾਂ 'ਚ ਮੀਟਿੰਗਾਂ

ਨੂਰਪੁਰ ਬੇਦੀ, 15 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਟੇਡੇਵਾਲ ਵਿਖੇ ਦੂਨ ਗੁੱਜਰ ਵੈੱਲਫੇਅਰ ਸਭਾ ਰੂਪਨਗਰ ਵਲੋਂ ਗੁੱਜਰ ਸਮਾਜ ਦੀ ਏਕਤਾ ਨੂੰ ਹੋਰ ਮਜ਼ਬੂਤ ਕਰਨ ਲਈ 17 ਅਕਤੂਬਰ ਦਿਨ ਐਤਵਾਰ ਨੂੰ ਕਰਵਾਏ ਜਾ ਰਹੇ ਵਿਸਾਲ ਗੁੱਜਰ ਏਕਤਾ ...

ਪੂਰੀ ਖ਼ਬਰ »

ਪੰਜਾਬ ਰਾਜ ਅਧਿਆਪਕ ਗੱਠਜੋੜ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਰੈਲੀ 17 ਨੂੰ -ਤਿਆਰੀਆਂ ਮੁਕੰਮਲ

ਨੂਰਪੁਰ ਬੇਦੀ, 15 ਅਕਤੂਬਰ (ਢੀਂਡਸਾ)-ਪੰਜਾਬ ਰਾਜ ਅਧਿਆਪਕ ਗੱਠਜੋੜ ਵੱਲੋਂ ਅਧਿਆਪਕਾਂ ਸਮੇਤ 24 ਕੈਟਾਗਰੀਆਂ ਤੇ 6ਵੇਂ ਪੇ-ਕਮਿਸਨ ਦੀ ਰਿਪੋਰਟ ਨੂੰ ਮੁਕੰਮਲ ਰੂਪ ਵਿਚ ਲਾਗੂ ਕਰਵਾਉਣ ਲਈ ਮੁੱਖ ਮੰਤਰੀ ਦੇ ਜੱਦੀ ਹਲਕੇ ਸ੍ਰੀ ਚਮਕੌਰ ਸਾਹਿਬ ਵਿਖੇ 17 ਅਕਤੂਬਰ ਨੂੰ ਲਾ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੇ ਫੂਕਿਆ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ

ਮੋਰਿੰਡਾ, 15 ਅਕਤੂਬਰ (ਕੰਗ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੁਸਹਿਰੇ ਦੇ ਤਿਉਹਾਰ ਮੌਕੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਰਿੰਦਰ ਸਿੰਘ ਮੋਮੀ, ਗੁਰਵਿੰਦਰ ਸਿੰਘ, ਸ਼ੇਰ ਸਿੰਘ, ...

ਪੂਰੀ ਖ਼ਬਰ »

ਬਿਨਾਂ ਰਜਿਸਟੇ੍ਰਸ਼ਨ ਤੋਂ ਚੱਲ ਰਹੇ ਕ੍ਰੈਸ਼ਰਾਂ ਦੇ ਖ਼ਿਲਾਫ਼ ਐਫ. ਆਈ. ਆਰ. ਦਰਜ ਕਰਨ ਲਈ ਪੱਤਰ ਜਾਰੀ

ਕਾਹਨਪੁਰ ਖੂਹੀ, 15 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਜ਼ਿਲੇ੍ਹ ਵਿਚ ਗ਼ੈਰ-ਕਾਨੂੰਨੀ ਮਾਈਨਿੰਗ ਨਿਰੰਤਰ ਜਾਰੀ ਹੈ | ਰੂਪਨਗਰ ਜ਼ਿਲੇ੍ਹ ਨਾਲ ਸਬੰਧਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਹਿਲੀ ਕਾਨਫ਼ਰੰਸ ਵਿਚ ਕਿਹਾ ਸੀ ਕਿ ਗੈਰ ਕਾਨੂੰਨੀ ਮਾਈਨਿੰਗ ਨਹੀਂ ਹੋਣ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦਰਬਾਰ ਖ਼ਾਲਸਾ ਮੌਕੇ ਸ੍ਰੀ ਚਮਕੌਰ ਸਾਹਿਬ ਹੋਏ ਨਤਮਸਤਕ

ਸ੍ਰੀ ਚਮਕੌਰ ਸਾਹਿਬ, 15 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ ਸਮਾਗਮ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਬਾਅਦ ਦੁਪਹਿਰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਦਰਬਾਰ ਸਾਹਿਬ ...

ਪੂਰੀ ਖ਼ਬਰ »

ਇਨਰਵ੍ਹੀਲ ਉਨ੍ਹਾਂ ਉਮੰਗ ਕਲੱਬ ਨੇ ਦੁਸਹਿਰੇ ਮੌਕੇ 'ਤੇ ਭਾਰਤ ਵਾਸੀਆਂ ਨੂੰ ਦਿੱਤੀ ਵਧਾਈ

ਨੂਰਪੁਰ ਬੇਦੀ, 15 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਇਨਰਵ੍ਹੀਲ ਉਨ੍ਹਾਂ ਉਮੰਗ ਕਲੱਬ ਦੀ ਪ੍ਰਧਾਨ ਮੈਡਮ ਅਨੁਰਾਧਾ ਵਰਮਾ ਨੇ ਦੁਸਹਿਰੇ ਮੌਕੇ ਕਿਹਾ ਕਿ ਭਗਵਾਨ ਸ੍ਰੀ ਰਾਮ ਨੇ ਦਸ਼ਮੀ ਦੇ ਦਿਨ ਹੀ ਰਾਵਣ ਦਾ ਵਧ ਕੀਤਾ ਅਤੇ ਜਿੱਤ ਹਾਸਲ ਕੀਤੀ | ਇਸ ਲਈ ਦੁਸਹਿਰੇ ਦੇ ...

ਪੂਰੀ ਖ਼ਬਰ »

ਭਾਖੜਾ ਨਹਿਰ ਦੀ ਪਟੜੀ 'ਤੇ ਫੈਲੇ ਕੂੜਾ ਕਰਕਟ ਨੂੰ ਸਾਫ਼ ਕਰਕੇ ਦੁਸਹਿਰੇ ਦਾ ਤਿਉਹਾਰ ਮਨਾਇਆ

ਘਨੌਲੀ, 15 ਅਕਤੂਬਰ (ਜਸਵੀਰ ਸਿੰਘ ਸੈਣੀ)-ਘਨੌਲੀ ਲਾਗੇ ਭਾਖੜਾ ਨਹਿਰ ਦੀ ਪਟੜੀ ਦੇ ਫੈਲੇ ਕੂੜਾ ਕਰਕਟ ਤੇ ਲਿਫ਼ਾਫ਼ੇ ਇਕੱਤਰ ਕਰਕੇ ਤੇ ਸਾਫ਼ ਸਫ਼ਾਈ ਕਰਦਿਆਂ ਸੰਸਥਾ ਦੇ ਅਹੁਦੇਦਾਰਾਂ ਨੇ ਦੁਸਹਿਰੇ ਦਾ ਤਿਉਹਾਰ ਮਨਾਇਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਵਿੱਕੀ ਧੀਮਾਨ ...

ਪੂਰੀ ਖ਼ਬਰ »

ਦੁਸਹਿਰੇ ਦੇ ਸੰਬੰਧ ਵਿਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਘਨੌਲੀ, 15 ਅਕਤੂਬਰ (ਜਸਵੀਰ ਸਿੰਘ ਸੈਣੀ)-ਸਿੰਘ ਸ਼ਹੀਦਾਂ ਦੇ ਅਸਥਾਨ ਮਕੌੜੀ ਕਲਾਂ ਦੀ ਪ੍ਰਬੰਧਕ ਕਮੇਟੀ ਵਲੋਂ ਦੁਸਹਿਰੇ ਦੇ ਸੰਬੰਧ ਵਿਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਪ੍ਰਬੰਧਕਾਂ ਨਰਿੰਦਰ ਸਿੰਘ, ਹਰਜਿੰਦਰ ਸਿੰਘ, ਹਰਜੀਤ ਸਿੰਘ ਤੇ ਹੋਰਨਾਂ ...

ਪੂਰੀ ਖ਼ਬਰ »

ਗੁਰਦੁਆਰਾ ਘਾਟ ਸਾਹਿਬ ਵਿਖੇ ਸਪੀਕਰ ਨੇ ਮੱਥਾ ਟੇਕਿਆ

ਨੰਗਲ, 15 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਇਤਿਹਾਸਕ ਗੁਰਦੁਆਰਾ ਸ੍ਰੀ ਘਾਟ ਸਾਹਿਬ ਪਾਤਿਸ਼ਾਹੀ ਦਸਵੀਂ ਨੰਗਲ ਵਿਖੇ ਅੱਜ ਦਸਹਿਰੇ ਦੇ ਤਿਉਹਾਰ ਮੌਕੇ ਹਲਕਾ ਵਿਧਾਇਕ ਤੇ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਵਲੋਂ ਮੱਥਾ ਟੇਕਿਆ ਗਿਆ | ਇਸ ਮੌਕੇ ਉਨ੍ਹਾਂ ਵਲੋਂ ਇਲਾਕੇ ...

ਪੂਰੀ ਖ਼ਬਰ »

ਬਾਜਵਾ ਵਲੋਂ ਲੋੜਵੰਦ ਪਰਿਵਾਰ ਨੂੰ ਲੜਕੀ ਦੇ ਵਿਆਹ ਲਈ 21000 ਰੁਪਏ ਸ਼ਗਨ ਰਾਸ਼ੀ ਭੇਟ

ਨੂਰਪੁਰ ਬੇਦੀ, 15 ਅਕਤੂਬਰ (ਵਿੰਦਰ ਪਾਲ ਝਾਂਡੀਆ)-ਬਾਬਾ ਗਾਜੀ ਦਾਸ ਕਲੱਬ ਦੇ ਪ੍ਰਧਾਨ ਤੇ ਨਾਮਵਰ ਸਮਾਜ ਸੇਵੀ ਆਗੂ ਦਵਿੰਦਰ ਸਿੰਘ ਬਾਜਵਾ ਵਲੋਂ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਕਰੂਰਾ ਟੱਪਰੀਆਂ ਵਿਖੇ ਭਜਨ ਲਾਲ ਦੀ ਸਪੁੱਤਰੀ ਦੇ ਵਿਆਹ ਲਈ ਸਗਨ ਵਜੋਂ 21000 ਰੁਪਏ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX