ਤਾਜਾ ਖ਼ਬਰਾਂ


ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਨੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  1 day ago
ਲੁਧਿਆਣਾ 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ..
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਮਲੇਰਕੋਟਲਾ ’ਚ ਐੱਫ.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 23 ਜਨਵਰੀ- ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 153ਏ ਤਹਿਤ ਮਲੇਰਕੋਟਲਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ...
ਵਿਜੈਇੰਦਰ ਸਿੰਗਲਾ ਜਿੰਨਾ ਭ੍ਰਿਸ਼ਟਾਚਾਰ ਪੰਜਾਬ 'ਚ ਕਿਸੇ ਨੇ ਨਹੀਂ ਕੀਤਾ- ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਸਭ ਤੋਂ ਵੱਧ ਭ੍ਰਿਸ਼ਟਾਚਾਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਮੋਗਾ

ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ 'ਦੁਸਹਿਰਾ' ਉਤਸ਼ਾਹ ਨਾਲ ਮਨਾਇਆ

ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਬਦੀ 'ਤੇ ਨੇਕੀ ਦਾ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਨਵੀਨ ਕਲਾਂ ਮੰਦਰ ਤੇ ਦੁਸਹਿਰਾ ਕਮੇਟੀ ਮੋਗਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਵੀਨ ਕਲਾਂ ਮੰਦਰ ਮੋਗਾ ਵਲੋਂ ਅਜੀਤ ਸਿੰਘ ਪਾਰਕ ਨੇੜੇ ਰਜਿੰਦਰਾ ਅਸਟੇਟ 'ਚ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ, ਮੇਅਰ ਨਗਰ ਨਿਗਮ ਮੈਡਮ ਨੀਤਿਕਾ ਭੱਲਾ, ਉੱਘੀ ਸਮਾਜ ਸੇਵਕਾ ਤੇ ਬਾਲੀਵੁੱਡ ਕਲਾਕਾਰ ਦੀ ਭੈਣ ਮਾਲਵਿਕਾ ਸੂਦ ਸੱਚਰ, ਸਾਬਕਾ ਵਿਧਾਇਕ ਵਿਜੇ ਸਾਥੀ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਗੌਤਮ ਸੱਚਰ, ਨਵਦੀਪ ਸੰਘਾ ਆਮ ਆਦਮੀ ਪਾਰਟੀ, ਪਰਮਪਾਲ ਸਿੰਘ ਤਖ਼ਤੂਪੁਰਾ ਚੇਅਰਮੈਨ ਮਾਰਕੀਟ ਕਮੇਟੀ, ਜਗਦੀਪ ਸਿੰਘ ਸੀਰਾ ਲੰਢੇਕੇ ਵਾਈਸ ਚੇਅਰਮੈਨ, ਵਿਜੇ ਧੀਰ ਇੰਟਕ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਅਮਨਦੀਪ ਅਰੋੜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਨਵੀਨ ਕਲਾਂ ਮੰਦਰ ਦੇ ਚੇਅਰਮੈਨ ਰਮੇਸ਼ ਕੁੱਕੂ ਤੇ ਉਨ੍ਹਾਂ ਦੇ ਸਪੁੱਤਰ ਰਮਨ ਮੱਕੜ ਨੇ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਦੁਸਹਿਰੇ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਨਵੀਨ ਕਲਾਂ ਮੰਦਰ ਦੇ ਕਲਾਕਾਰਾਂ ਵਲੋਂ ਦੁਸਹਿਰੇ ਨਾਲ ਸਬੰਧਤ ਵੱਖ ਵੱਖ ਤਰ੍ਹਾਂ ਦੀਆਂ ਝਲਕੀਆਂ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ | ਇਸ ਮੌਕੇ ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ, ਸਾਬਕਾ ਮੰਤਰੀ ਪੰਜਾਬ ਡਾ. ਮਾਲਤੀ ਥਾਪਰ, ਸਾਬਕਾ ਵਿਧਾਇਕ ਵਿਜੇ ਸਾਥੀ, ਮੇਅਰ ਨੀਤਿਕਾ ਭੱਲਾ, ਇੰਦਰਜੀਤ ਸਿੰਘ ਬੀੜ ਚੜਿੱਕ, ਚੇਅਰਮੈਨ, ਸੁਰਿੰਦਰ ਸਿੰਘ ਕਮਿਸ਼ਨਰ ਨਗਰ ਨਿਗਮ ਮੋਗਾ, ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ, ਸਮਾਜ ਸੇਵੀ ਮਾਲਵਿਕਾ ਸੂਦ ਸੱਚਰ ਨੇ ਆਪਣੇ ਸੰਬੋਧਨ ਵਿਚ ਜਿੱਥੇ ਭਾਰਤ ਵਾਸੀਆਂ ਨੂੰ ਦੁਸਹਿਰੇ ਦੀ ਮੁਬਾਰਕਬਾਦ ਦਿੱਤੀ ਉੱਥੇ ਉਨ੍ਹਾਂ ਨਵੀਨ ਕਲਾਂ ਮੰਦਰ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਜੋ ਕਿ ਹਰ ਸਾਲ ਦੁਸਹਿਰੇ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਂਦੇ ਹਨ | ਇਸ ਮੌਕੇ ਰਾਵਨ, ਮੇਘਨਾਥ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਸਮਾਜ ਸੇਵਿਕਾ ਮਾਲਵਿਕਾ ਸੂਦ, ਰਮੇਸ਼ ਕੁੱਕੂ ਚੇਅਰਮੈਨ ਨਵੀਨ ਕਲਾਂ ਮੰਦਰ, ਰਮਨ ਮੱਕੜ ਤੇ ਉਨ੍ਹਾਂ ਦੀ ਟੀਮ ਵਲੋਂ ਰਿਮੋਟ ਕੰਟਰੋਲ ਦਾ ਬਟਨ ਨੱਪ ਕੇ ਅਗਨ ਭੇਟ ਕੀਤਾ | ਸਟੇਜ ਦਾ ਸੰਚਾਲਕ ਸਟੇਜ ਰਾਕੇਸ਼ ਸਿਤਾਰਾ ਵਲੋਂ ਕੀਤਾ ਗਿਆ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ ਪੀਨਾ, ਡਿਪਟੀ ਮੇਅਰ ਅਸ਼ੋਕ ਕੁਮਾਰ ਧਮੀਜਾ, ਡਾ. ਰੀਮਾ ਸੂਦ, ਨਵੀਨ ਸੂਦ, ਪਾਇਲ ਗਰਗ, ਗੌਰੇ ਗਰਗ, ਗੁਰਮਿੰਦਰ ਸਿੰਘ ਬਬਲੂ, ਕ੍ਰਿਸਨ ਸੂਦ, ਅਜੇ ਗੋਰਾ ਸੂਦ, ਲੀਨਾ ਗੋਇਲ, ਭਾਵਨਾ ਬਾਂਸਲ, ਰਾਜ ਸ੍ਰੀ ਸ਼ਰਮਾ ਆਦਿ ਹਾਜ਼ਰ ਸਨ |
ਮੋਗਾ, (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਖੇ ਦੁਸਹਿਰੇ ਦਾ ਤਿਉਹਾਰ ਬਹੁਤ ਹੀ ਧੂਮਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਵਿਦਿਆਰਥੀਆਂ ਦੇ ਦੁਸਹਿਰੇ ਦੇ ਮਹੱਤਵ ਨੂੰ ਦਰਸਾਉਂਦੇ ਭਾਸ਼ਣ, ਕਵਿਤਾਵਾਂ ਤੇ ਪੋਸਟਰ ਮੁਕਾਬਲੇ ਕਰਵਾਏ ਗਏ | ਸਕੂਲ ਪਿ੍ੰਸੀਪਲ ਮੰਜੂ ਅਰੋੜਾ ਨੇ ਅਧਿਆਪਕਾਂ ਤੇ ਬੱਚਿਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ |
ਪੁਰਾਣੀ ਦਾਣਾ ਮੰਡੀ ਦੁਸਹਿਰਾ ਧੂਮਧਾਮ ਨਾਲ ਮਨਾਇਆ |
ਦੁਸਹਿਰਾ ਕਮੇਟੀ ਮੋਗਾ ਵਲੋਂ ਪੁਰਾਣੀ ਦਾਣਾ ਮੰਡੀ ਮੋਗਾ ਵਿਖੇ ਦੁਸਹਿਰੇ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਇਸ ਮੌਕੇ ਹਜ਼ਾਰਾਂ ਦੀ ਤਾਦਾਦ 'ਚ ਸ਼ਹਿਰ ਵਾਸੀਆਂ ਨੇ ਹਾਜ਼ਰੀ ਭਰੀ | ਮੁੱਖ ਮਹਿਮਾਨ ਵਿਧਾਇਕ ਡਾ. ਹਰਜੋਤ ਕਮਲ, ਬਰਜਿੰਦਰ ਸਿੰਘ ਮੱਖਣ ਬਰਾੜ, ਮੇਅਰ ਨੀਤਿਕਾ ਭੱਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪ੍ਰਧਾਨ ਮੋਹਣ ਲਾਲ ਸੇਠੀ, ਵਿਜੇ ਕੁਮਾਰ ਸਿੰਗਲਾ, ਡਾ. ਸੁਰੇਸ਼ ਕੁਮਾਰ ਸਿੰਗਲਾ, ਡਾ. ਸੁਤੰਤਰ ਰਾਏ ਮਿੱਤਲ, ਮੁਕੇਸ਼ ਸਿੰਗਲਾ, ਵਿਜੇ ਗਰਗ, ਅਨਿਲ ਬਾਂਸਲ, ਦਰਸ਼ਨ ਲਾਲ ਗੁਪਤਾ, ਬਲਵੰਤ ਰਾਏ ਅਗਰਵਾਲ, ਸੁਨੀਲ ਗਾਂਧੀ, ਅਸ਼ਵਨੀ ਕੁਮਾਰ ਰੌਕੀ, ਡਾ. ਆਰ.ਡੀ. ਚਾਵਲਾ, ਰਾਕੇਸ਼ ਭੱਲਾ, ਰਵਿੰਦਰ ਗੋਇਲ ਸੀ.ਏ., ਨਰੇਸ਼ ਗੋਇਲ ਕਿੱਟੂ ਆਦਿ ਹਾਜ਼ਰ ਸਨ | ਦੁਸਹਿਰਾ ਕਮੇਟੀ ਦੇ ਕਲਾਕਾਰਾਂ ਨੇ ਵੱਖ ਵੱਖ ਝਾਕੀਆਂ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ |

ਧਰਮਕੋਟ, (ਪਰਮਜੀਤ ਸਿੰਘ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਦਰਸ਼ ਦਸਹਿਰਾ ਕਮੇਟੀ ਧਰਮਕੋਟ ਵਲੋਂ ਸਮੂਹ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਬਦੀ 'ਤੇ ਨੇਕੀ ਦੀ ਜਿੱਤ ਦਸਹਿਰਾ ਉਤਸਵ ਬੜੀ ਧੂਮਧਾਮ ਨਾਲ ਏ.ਡੀ. ਕਾਲਜ ਦੀਆਂ ਗਰਾਊਾਡ 'ਚ ਮਨਾਇਆ ਗਿਆ | ਅੱਜ ਸਵੇਰ ਤੋਂ ਆਦਰਸ਼ ਦਸਹਿਰਾ ਕਮੇਟੀ ਵਲੋਂ ਵੱਖ-ਵੱਖ ਝਾਕੀਆਂ ਪੇਸ਼ ਕੀਤੀਆਂ ਗਈਆਂ | ਇਸ ਉਤਸਵ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਸਨ | ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਲਵਿੰਦਰ ਸਿੰਘ ਬਰਾੜ ਵਲੋਂ ਸ਼ਹਿਰ ਵਾਸੀਆਂ ਨੂੰ ਇਸ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਗਈ | ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਵੀ ਇਸ ਦਿਹਾੜੇ ਦੀ ਵਧਾਈ ਦਿੱਤੀ ਗਈ | ਸਮਾਗਮ ਦਾ ਉਦਘਾਟਨ ਇੰਦਰਪ੍ਰੀਤ ਸਿੰਘ ਬੰਟੀ ਪ੍ਰਧਾਨ ਨਗਰ ਕੌਂਸਲ ਧਰਮਕੋਟ ਵਲੋਂ ਕੀਤਾ ਗਿਆ | ਜੋਤੀ ਪ੍ਰਚੰਡ ਸੁਧੀਰ ਕੁਮਾਰ ਗੋਇਲ ਚੇਅਰਮੈਨ ਮਾਰਕੀਟ ਕਮੇਟੀ ਧਰਮਕੋਟ ਵਲੋਂ ਕੀਤੀ ਗਈ | ਸਮਾਗਮ ਵਿਚ ਸਨਮਾਨਿਤ ਸ਼ਖ਼ਸੀਅਤਾਂ ਵਿਚ ਐਸ.ਡੀ.ਐਮ. ਮੈਡਮ ਡਾਕਟਰ ਚਾਰੂਮਿਤਾ, ਵਿਜੇ ਕੁਮਾਰ ਜਿੰਦਲ ਸਨ | ਵਿਸ਼ੇਸ਼ ਸਹਿਯੋਗ ਰੌਸ਼ਨ ਲਾਲ ਨੌਕਰੀਆਂ ਚੇਅਰਮੈਨ ਰਾਮਦਾਸ ਮੈਮੋਰੀਅਲ ਚੈਰੀਟੇਬਲ ਹਸਪਤਾਲ ਧਰਮਕੋਟ ਵਲੋਂ ਦਿੱਤਾ ਗਿਆ | ਸਮਾਗਮ ਵਿਚ ਮਨਜੀਤ ਸਿੰਘ ਸਭਰਾਅ ਕੌਂਸਲਰ ਨੌਕਰੀਆਂ, ਸੰਦੀਪ ਸਿੰਘ ਸੰਧੂ, ਦਵਿੰਦਰ ਸਿੰਘ ਛਾਬੜਾ, ਬਲਰਾਜ ਕਲਸੀ, ਨਿਰਮਲ ਸਿੰਘ ਸੰਧੂ, ਟੰਡਨ ਕੌਂਸਲਰ, ਸੁਰਿੰਦਰ ਸ਼ਿਵਾ ਸਾਬਕਾ ਕੌਂਸਲਰ, ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਪ੍ਰੀਤ ਸਿੰਘ ਰੂਬੀ ਝੀਂਗਰ, ਅਕਾਲੀ ਆਗੂ ਗੁਰਮੇਲ ਸਿੰਘ ਸਿੱਧੂ, ਸਦਾ ਨਿਸ਼ਾਨ ਸਿੰਘ ਮੂਸੇਵਾਲ, ਬਾਬਾ ਮਹਿੰਦਰ ਸਿੰਘ ਸਰਕਲ ਪ੍ਰਧਾਨ, ਪਰਮਜੀਤ ਸਿੰਘ ਵਿਰਕ ਸਰਕਲ ਪ੍ਰਧਾਨ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਜੀਤ ਸਿੰਘ ਲਾਡੀ, ਡਾਕਟਰ ਸ਼ੰਭੂ, ਡਾਕਟਰ ਬਿੱਟੂ ਸਤਵੀਰ ਸਿੰਘ ਸੱਤੀ, ਕਮੇਟੀ ਚੇਅਰਮੈਨ ਹਰਦੀਪ ਸਿੰਘ ਫ਼ੌਜੀ, ਪ੍ਰਧਾਨ ਉਗਰਸੈਨ ਨੌਹਰੀਆਂ, ਵਾਈਸ ਪ੍ਰਧਾਨ ਰਾਉ ਬਰਿੰਦਰ ਸਿੰਘ ਪੱਬੀ, ਮੁੱਖ ਸਲਾਹਕਾਰ ਪੰਡਤ ਪ੍ਰੀਤਮ ਲਾਲ ਭਰਦਵਾਜ, ਜਨਰਲ ਸਕੱਤਰ ਅਸ਼ੋਕ ਸ਼ਰਮਾ, ਸੈਕਟਰੀ ਦਵਿੰਦਰ ਛਾਬੜਾ, ਸੰਜੀਵ ਕੋਛੜ, ਕਰਮ ਚੰਦ ਨੌਹਰੀਆ ਅਸ਼ੋਕ ਬਜਾਜ, ਮਦਨ ਲਾਲ ਤਲਵਾੜ, ਪ੍ਰੇਮ ਨਰੂਲਾ, ਮਾਸਟਰ ਗੌਰਵ ਸ਼ਰਮਾ, ਪ੍ਰਬੰਧਕ ਰਾਮ ਲੀਲ੍ਹਾ ਕਮੇਟੀ ਅਮਰਜੀਤ ਬੰਬੀ, ਬੋਬੀ ਕਟਾਰੀਆ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ | ਪੁਤਲਿਆਂ ਨੂੰ ਅਗਨੀ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਜੀਤ ਸਿੰਘ ਲਾਡੀ ਤੇ ਬਲਵਿੰਦਰ ਸਿੰਘ ਬਰਾੜ, ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਵਲੋਂ ਦਿੱਤੀ ਗਈ | ਇਸ ਮੌਕੇ ਸਮਾਗਮ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸ਼ਹਿਰ ਵਾਸੀਆਂ ਦਾ ਚੇਅਰਮੈਨ ਹਰਦੀਪ ਸਿੰਘ ਫ਼ੌਜੀ ਪ੍ਰਧਾਨ ਉਗਰਸੈਨ ਨੌਹਰੀਆ ਵਲੋਂ ਪਹੁੰਚਣ 'ਤੇ ਧੰਨਵਾਦ ਕੀਤਾ |
ਸਮਾਧ ਭਾਈ, (ਰਾਜਵਿੰਦਰ ਰੌਂਤਾ)- ਦੁਸਹਿਰਾ ਸਿਰਫ਼ ਤਿਉਹਾਰ ਹੀ ਨਹੀਂ ਨੇਕੀ ਦੀ ਬਦੀ 'ਤੇ ਜਿੱਤ ਦਾ ਪ੍ਰਤੀਕ ਹੈ ਜੋ ਕਿ ਸਾਨੂੰ ਬਹੁਤ ਵੱਡਾ ਸੁਨੇਹਾ ਦਿੰਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ ਦੇ ਚੇਅਰਮੈਨ ਲਾਭ ਸਿੰਘ ਨੇ ਬੀ.ਆਰ.ਸੀ. ਸਮਾਧ ਭਾਈ ਵਿਖੇ ਵਿਦਿਆਰਥੀਆਂ ਨੂੰ ਦੁਸਹਿਰੇ ਦੀ ਮਹੱਤਤਾ ਬਾਰੇ ਬੋਲਦਿਆਂ ਕਿਹਾ | ਸਕੂਲ ਪਿ੍ੰਸੀਪਲ ਸੁਖਵੀਰ ਸਿੰਘ ਬਰਾੜ, ਪ੍ਰਬੰਧਕ ਜਗਜੀਤ ਸਿੰਘ, ਡਾ: ਪ੍ਰਭਜੋਤ ਕੌਰ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਦੁਸਹਿਰੇ ਸਮੇਂ ਵਾਤਾਵਰਨ ਬਚਾਉਣ ਦੀ ਪਹਿਲ ਕਦਮੀ ਕਰਨ ਬਾਰੇ ਕਿਹਾ | ਇਸ ਸਮੇਂ ਸਕੂਲ ਸਟਾਫ਼ ਤੇ ਵਿਦਿਆਰਥੀ ਮੌਜੂਦ ਸਨ |
ਕੋਟ ਈਸੇ ਖਾਂ 'ਚ ਧੂਮਧਾਮ ਨਾਲ ਮਨਾਇਆ ਦੁਸਹਿਰਾ
• ਹਲਕਾ ਧਰਮਕੋਟ ਦੇ ਕੌਂਸਲਰ ਗੁਰਮੀਤ ਮਖੀਜਾ ਨੇ ਕੀਤਾ ਉਦਘਾਟਨ
ਕੋਟ ਈਸੇ ਖਾਂ, (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਮਸੀਤਾਂ ਰੋਡ 'ਤੇ ਗਊਸ਼ਾਲਾ ਨਜ਼ਦੀਕ ਪੰਡਤ ਹਰਸ਼ਵਰਧਨ ਆਜ਼ਾਦ (ਭੀਮ ਸੈਨ) ਤੇ ਸਮੂਹ ਦਸਹਿਰਾ ਕਮੇਟੀ ਵਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਦਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ, ਜਿਸ ਦਾ ਉਦਘਾਟਨ ਹਲਕਾ ਧਰਮਕੋਟ ਦੀ ਨਾਮਵਰ ਸ਼ਖ਼ਸੀਅਤ ਕੌਂਸਲਰ ਗੁਰਮੀਤ ਮਖੀਜਾ ਵਲੋਂ ਰੀਬਨ ਕੱਟ ਕੇ ਕੀਤਾ ਗਿਆ | ਪ੍ਰਬੰਧਕਾਂ ਵਲੋਂ ਦੁਸਹਿਰਾ ਸਮਾਗਮ ਦੇ ਪੱਚੀ ਵਰ੍ਹੇ ਪੂਰੇ ਹੋਣ 'ਤੇ ਬਹੁਤ ਸੁਚੱਜੇ ਪ੍ਰਬੰਧਾਂ ਹੇਠ ਇਸ ਵਾਰ ਸ਼ਹਿਰ ਤੇ ਇਲਾਕਾ ਵਾਸੀਆਂ ਵੱਡੀ ਇਕੱਤਰਤਾ ਨੇ ਦਸਹਿਰੇ ਦਾ ਖ਼ੂਬ ਅਨੰਦ ਮਾਣਿਆ | ਇਸ ਦੌਰਾਨ ਪੰਡਤ ਹਰਸ਼ਵਰਧਨ ਆਜ਼ਾਦ ਦੀ ਅਗਵਾਈ 'ਚ ਕਲਾਕਾਰਾਂ ਵਲੋਂ ਝਾਕੀਆਂ ਪੇਸ਼ ਕੀਤੀਆਂ | ਪ੍ਰਬੰਧਕਾਂ ਵਲੋਂ ਰਾਜਸੀ, ਧਾਰਮਿਕ, ਸਮਾਜਿਕ ਸ਼ਖ਼ਸੀਅਤਾਂ ਤੇ ਪੱਤਰਕਾਰ ਭਾਈਚਾਰੇ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਸਮਾਪਤੀ ਮੌਕੇ ਰਾਵਣ ਦੇ ਬੁੱਤ ਨੂੰ ਗੁਰਮੀਤ ਮੁਖੀਜਾ, ਵਿਜੇ ਕੁਮਾਰ ਧੀਰ, ਸੁਮੀਤ ਬਿੱਟੂ ਮਲਹੋਤਰਾ, ਮਦਨ ਲਾਲ ਸੀਕਰੀ, ਤਰਸੇਮ ਸਿੰਘ ਗਿੱਲ, ਗੁਰਪ੍ਰੀਤ ਸਿੰਘ ਭੁੱਲਰ ਤੇ ਹੋਰਨਾਂ ਵਲੋਂ ਸਾਂਝੇ ਰੂਪ 'ਚ ਅਗਨੀ ਦਿਖਾਈ ਗਈ | ਇਸ ਮੌਕੇ ਥਾਣਾ ਮੁਖੀ ਜਸਵੰਤ ਸਿੰਘ ਲਖਵਿੰਦਰ ਅਰੋੜਾ, ਤਰਸੇਮ ਗਿੱਲ ਪ੍ਰਧਾਨ ਨਾਮਦੇਵ ਸਭਾ, ਹਰਿੰਦਰਜੀਤ ਟੋਨੀ, ਪ੍ਰਮੋਦ ਬੱਬੂ ਸਚਿਨ ਧੀਰ, ਸ਼ਹਿਰੀ ਪ੍ਰਧਾਨ ਗੁਰਪ੍ਰੀਤ ਭੁੱਲਰ, ਸਬ ਇੰਸਪੈਕਟਰ ਸੁਰਿੰਦਰ ਸ਼ਰਮਾ, ਕੌਂਸਲਰ ਸੁੱਚਾ ਪੁਰਬਾ, ਕੌਂਸਲਰ ਗੁਰਪ੍ਰੀਤ ਸਿੱਧੂ, ਬਿਕਰਮ ਸ਼ਰਮਾ, ਅਰੁਣ ਸੀਕਰੀ ਕੌਂਸਲਰ, ਸੁਰਿੰਦਰਪਾਲ ਸਚਦੇਵਾ, ਬੇਅੰਤ ਬਿੱਟੂ ਸੈਦ ਮੁਹੰਮਦ, ਵਿਜੈ ਪੰਮਾ ਕਲਸੀ ਪ੍ਰਧਾਨ ਸ਼ੀਤਲਾ ਲੰਗਰ ਮਾਤਾ ਕਮੇਟੀ, ਜਨਕ ਰਾਜ ਕਾਲੜਾ, ਭਗਵਾਨ ਦਾਸ ਗੁੰਬਰ, ਐਡਵੋਕੇਟ ਸੋਨੂੰ ਪੁਰੀ, ਅਸ਼ੋਕ ਗਰੋਵਰ, ਸੁਰਿੰਦਰ ਗਗੜੇ ਵਾਲੇ, ਕੌਂਸਲਰ ਪ੍ਰਦੀਪ ਪਲਤਾ, ਮਾਸਟਰ ਸਵਰਨਜੀਤ ਸਿੰਘ, ਪਿੱਪਲ ਸਿੰਘ ਕੰਡਾ, ਤਿਲਕ ਰਾਜ ਗੁਲਾਟੀ, ਭੋਲਾ ਨਾਗਪਾਲ ਆਦਿ ਹਾਜ਼ਰ ਸਨ |
ਸੁੰਦਰ ਨਗਰ 'ਚ ਦੁਸਹਿਰੇ ਦੇ ਤਿਉਹਾਰ ਦੀਆਂ ਲੱਗੀਆਂ ਰੌਣਕਾਂ
ਕੋਟ ਈਸੇ ਖਾਂ, (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਥਾਨਕ ਸੁੰਦਰ ਨਗਰ ਵਿਖੇ ਭਾਊ ਲਖਵੀਰ ਸਿੰਘ ਲੱਖਾ ਕਾਲੜਾ ਤੇ ਸਮੂਹ ਦੁਸਹਿਰਾ ਕਮੇਟੀ ਵਲੋਂ ਮਨਾਏ ਗਏ ਦੁਸਹਿਰੇ ਦੇ ਤਿਉਹਾਰ ਦਾ ਲੋਕਾਂ ਨੇ ਖ਼ੂਬ ਅਨੰਦ ਮਾਣਿਆ | ਇਸ ਮੌਕੇ ਝਾਕੀਆਂ ਪੇਸ਼ ਕੀਤੀਆਂ ਗਈਆਂ | ਨਗਰ ਪੰਚਾਇਤ ਦੇ ਪ੍ਰਧਾਨ ਕੁਲਦੀਪ ਸਿੰਘ ਰਾਜਪੂਤ, ਭਾਊ ਲਖਵੀਰ ਸਿੰਘ ਕਾਲੜਾ, ਪ੍ਰਕਾਸ਼ ਸਿੰਘ ਰਾਜਪੂਤ, ਬੇਅੰਤ ਸਿੰਘ, ਬਿੱਟੂ ਸੈਦ ਮੁਹੰਮਦ ਤੇ ਹੋਰਨਾਂ ਆਗੂਆਂ ਨੇ ਲੋਕਾਂ ਨੂੰ ਤਿਉਹਾਰ ਦੀ ਵਧਾਈ ਦਿੱਤੀ | ਇਸ ਮੌਕੇ ਬਿੰਦਰ ਸਰਪੰਚ ਘਲੋਟੀ, ਸਿਟੀ ਪ੍ਰਧਾਨ ਅਸ਼ੋਕ ਠਾਕੁਰ, ਕੌਂਸਲਰ ਬੱਗੜ ਸਿੰਘ, ਕੌਂਸਲਰ ਗੁਰਵੀਰ ਕੌਰ ਕਾਲੜਾ ਪ੍ਰਸ਼ੋਤਮ ਸ਼ਰਮਾ, ਕੌਂਸਲਰ ਸੁੱਚਾ ਸਿੰਘ ਪੁਰਬਾ, ਕੌਂਸਲਰ ਗੁਰਪ੍ਰੀਤ ਸੋਨੂੰ ਸਿੱਧੂ, ਰਮੇਸ਼ ਕੋਛੜ, ਕੌਂਸਲਰ ਪ੍ਰਦੀਪ ਪਲਤਾ, ਸੁਖਵਿੰਦਰ ਸਿੰਘ ਸ਼ੌਂਕੀ, ਸਤਵੰਤ ਜੱਸਾ ਸਿੱਧੂ, ਜਗਰਾਜ ਸਿੰਘ ਸਿੱਧੂ, ਵਿਜੈ ਕਾਲੜਾ, ਭੋਲਾ ਨਾਗਪਾਲ, ਮਾਨਵਪ੍ਰੀਤ ਟੋਨੀ ਸ਼ਰਮਾ, ਕਾਮਰੇਡ ਕਾਕਾ ਕਾਮਰੇਡ, ਬਿਕਰਮ ਬਿੱਲਾ, ਪੰਕਜ ਛਾਬੜਾ, ਗੁਰਪ੍ਰੀਤ ਫ਼ੌਜੀ ਇਸ ਤੋਂ ਇਲਾਵਾ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ |
<br/>

ਰਾਸ਼ਟਰੀ ਮਾਰਗ ਸੜਕ ਦੀ ਉਸਾਰੀ ਨੂੰ ਲੈ ਕੇ ਪੀੜਤ ਪਰਿਵਾਰ ਤੇ ਬੀ. ਕੇ. ਯੂ. ਉਗਰਾਹਾਂ ਦੇ ਵਰਕਰਾਂ 'ਚ ਟਕਰਾਅ

ਨਿਹਾਲ ਸਿੰਘ ਵਾਲਾ, 15 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਪਿੰਡ ਮਾਛੀਕੇ ਵਿਖੇ ਉਸਾਰੀ ਅਧੀਨ ਮੋਗਾ ਬਰਨਾਲਾ ਨੈਸ਼ਨਲ ਹਾਈਵੇ ਦੀ ਉਸਾਰੀ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਤੇ ਪੀੜਤ ਪਰਿਵਾਰਾਂ ਵਿਚ ਭਾਰੀ ਤਕਰਾਰਬਾਜ਼ੀ ਅਤੇ ...

ਪੂਰੀ ਖ਼ਬਰ »

ਨਵੀਨ ਕਲਾ ਮੰਦਰ ਵਲੋਂ ਮਨਾਇਆ ਗਿਆ ਦੁਸਹਿਰਾ ਬਣਿਆ ਕਾਂਗਰਸ ਦਾ ਸਿਆਸੀ ਅਖਾੜਾ

• ਬਾਊਾਸਰ ਕਰਦੇ ਰਹੇ ਦਾਦਾਗਿਰੀ, ਲੋਕ ਹੋਏ ਖ਼ੱਜਲ-ਖ਼ੁਆਰ ਮੋਗਾ, (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਮੋਗਾ ਵਿਖੇ ਰਮੇਸ਼ ਕੁਕੂ ਦੀ ਅਗਵਾਈ ਵਿਚ ਹਰ ਸਾਲ ਮਨਾਇਆ ਜਾਣ ਵਾਲਾ ਦਸਹਿਰਾ ਵਿਸ਼ੇਸ਼ ਤੌਰ 'ਤੇ ਵੱਡਾ ਮਹੱਤਵ ਰੱਖਦਾ ਹੈ ਕਿਉਂਕਿ ਨਵੀਨ ਕਲਾ ਮੰਦਰ ਵਲੋਂ ...

ਪੂਰੀ ਖ਼ਬਰ »

ਕੇਂਦਰ ਵਲੋਂ ਬੀ. ਐੱਸ. ਐੱਫ. ਨੂੰ ਦਿੱਤੇ ਵੱਧ ਅਧਿਕਾਰਾਂ ਨੂੰ ਲੈ ਕੇ ਮੁੱਖ ਮੰਤਰੀ ਤੁਰੰਤ ਸੈਸ਼ਨ ਬੁਲਾਉਣ-ਵਿਧਾਇਕ ਬਿਲਾਸਪੁਰ

ਨਿਹਾਲ ਸਿੰਘ ਵਾਲਾ, 15 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਇਕ ਕੋਝੀ ਸਾਜ਼ਿਸ਼ ਤਹਿਤ ਸਰਹੱਦੀ ਸੂਬਿਆਂ ਅੰਦਰ ਬੀ.ਐੱਸ.ਐੱਫ. ਦੇ ਜਵਾਨਾਂ ਨੂੰ 50 ਕਿੱਲੋਮੀਟਰ ਤੱਕ ਕਿਸੇ ਵੀ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਗਿ੍ਫ਼ਤਾਰ ਕਰਨ, ਤਲਾਸ਼ੀ ...

ਪੂਰੀ ਖ਼ਬਰ »

ਵਿਧਾਇਕ ਡਾ: ਹਰਜੋਤ ਕਮਲ ਨੇ ਝੋਨੇ ਦੇ ਖ਼ਰੀਦ ਪ੍ਰੰਬਧਾਂ ਦਾ ਜਾਇਜ਼ਾ ਲਿਆ

ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਅੱਜ ਵਿਧਾਇਕ ਡਾ. ਹਰਜੋਤ ਕਮਲ ਨੇ ਝੋਨੇ ਦੀ ਖ਼ਰੀਦ ਸਬੰਧੀ ਜਾਇਜ਼ਾ ਲੈਣ ਲਈ ਸੋਸਣ ਮੰਡੀ ਦਾ ਦੌਰਾ ਕੀਤਾ ਅਤੇ ਖ਼ਰੀਦ ਪ੍ਰਬੰਧਾਂ ਦਾ ਨਿਰੀਖਣ ਕੀਤਾ | ਇਸ ਮੌਕੇ ਵਿਧਾਇਕ ਡਾ. ਹਰਜੋਤ ਕਮਲ ਨੇ ਕਿਹਾ ਕਿ ਸੋਸਣ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕ ਡਾ: ਹਰਜੋਤ ਕਮਲ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਾਲ ਵਿਸ਼ੇਸ਼ ਮੀਟਿੰਗ

ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਮੋਗਾ ਹਲਕੇ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਮੰਤਵ ਨਾਲ ਵਿਧਾਇਕ ਡਾ. ਹਰਜੋਤ ਕਮਲ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ ਨਾਲ ਵਿਸ਼ੇਸ਼ ਮੀਟਿੰਗ ਕਰਕੇ ਪ੍ਰਗਤੀ ਕੰਮਾਂ 'ਤੇ ਵਿਚਾਰ ...

ਪੂਰੀ ਖ਼ਬਰ »

ਚਮਕੌਰ ਸਾਹਿਬ ਵਿਖੇ ਹੋ ਰਹੀ ਰੋਸ ਰੈਲੀ 'ਚ ਸ਼ਮੂਲੀਅਤ ਕਰਨ ਦਾ ਈ. ਟੀ. ਯੂ. ਵਲੋਂ ਐਲਾਨ

ਮੋਗਾ, 15 ਅਕਤੂਬਰ (ਅਸ਼ੋਕ ਬਾਂਸਲ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵਲੋਂ ਪੰਜਾਬ 'ਚ ਚੱਲ ਰਹੇ ਪ੍ਰਮੋਸ਼ਨ ਪ੍ਰਕਿਰਿਆ ਲਈ ਜ਼ਰੂਰੀ ਵਿਚਾਰਾਂ ਕਰਨ ਤੇ 17 ਨੂੰ ਅਧਿਆਪਕ ਗੱਠਜੋੜ ਦੇ ਰੋਸ ਰੈਲੀ ਦੀਆਂ ਤਿਆਰੀਆਂ ਲਈ ਮੀਟਿੰਗ ਕੀਤੀ ਤੇ ਡਿਊਟੀਆਂ ...

ਪੂਰੀ ਖ਼ਬਰ »

ਚੇਅਰਮੈਨ ਵਿਨੋਦ ਬਾਂਸਲ ਵਲੋਂ ਨੇਚਰ ਪਾਰਕ 'ਚ ਓਪਨ ਜਿੰਮ ਲੋਕ ਅਰਪਣ

ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਵਲੋਂ ਮੋਗਾ ਸ਼ਹਿਰ ਨੂੰ ਖ਼ੂਬਸੂਰਤ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਤੇ ਉਹ ਇਸ ਪਾਸੇ ਲਗਾਤਾਰ ਯਤਨਸ਼ੀਲ ਹਨ, ਇਸ ਤੋਂ ਇਲਾਵਾ ਚੇਅਰਮੈਨ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਮੋਗਾ, 15 ਅਕਤੂਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਹਰੀਸ਼ ਨਾਇਰ ਡਿਪਟੀ ਕਮਿਸ਼ਨਰ ਮੋਗਾ ਨੂੰ ਸੀਨੀਅਰ ਸਿਟੀਜ਼ਨ ਕੌਂਸਲ ਰਿਟਾਇਰਡ ਸਰਕਾਰੀ ਮੁਲਾਜ਼ਮ ਵਿੰਗ ਮੋਗਾ ਦੇ ਪ੍ਰਧਾਨ ਸਰਦਾਰੀ ਲਾਲ ਕਾਮਰਾ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਵਾਰਡ ਨੰਬਰ 41 'ਚ ਸੀਵਰੇਜ ਦੀ ਨਵੀਂ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ

ਮੋਗਾ, 15 ਅਕਤੂਬਰ (ਅਸ਼ੋਕ ਬਾਂਸਲ)-ਮੋਗਾ ਦੇ ਵਾਰਡ ਨੰਬਰ 41 ਦੇ ਪਰਵਾਨਾ ਨਗਰ ਵਿਚ ਸੀਵਰੇਜ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਸੀਵਰੇਜ ਦੀ ਨਵੀਂ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ | ਵਾਰਡ ਦੀ ਕੌਂਸਲਰ ਪਾਇਲ ਗਰਗ ਨੇ ਦੱਸਿਆ ਕਿ ਗਲੀ ...

ਪੂਰੀ ਖ਼ਬਰ »

ਨਗਰ ਕੌਂਸਲ ਕੁੰਭਕਰਨੀ ਨੀਂਦ ਸੁੱਤਾ, ਬਾਘਾ ਪੁਰਾਣਾ 'ਚ ਸਫ਼ਾਈ ਪ੍ਰਬੰਧਾਂ ਦੀ ਘਾਟ

ਬਾਘਾ ਪੁਰਾਣਾ, 15 ਅਕਤੂਬਰ (ਕਿ੍ਸ਼ਨ ਸਿੰਗਲਾ)- ਬਾਘਾ ਪੁਰਾਣਾ ਨਗਰ ਕੌਂਸਲ ਜੋ ਚੰਗੇ ਕੰਮਾਂ ਲਈ ਘੱਟ ਜਾਣੀ ਜਾਂਦੀ ਹੈ ਤੇ ਅਣਗਹਿਲੀ ਕਰਨ ਵਾਲੇ ਪਾਸੇ ਜ਼ਿਆਦਾ ਧਿਆਨ ਦੇਣ ਵਜੋਂ ਸ਼ਹਿਰ ਦੇ ਲੋਕਾਂ 'ਚ ਜ਼ਿਆਦਾ ਮਸ਼ਹੂਰ ਹੋ ਚੁੱਕੀ ਹੈ | ਬੇਸ਼ੱਕ ਹਲਕਾ ਵਿਧਾਇਕ ਵਲੋਂ 2022 ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ 'ਤੇ ਸੂਬਾ ਪੱਧਰੀ ਸਮਾਗਮ ਅੱਜ

ਨਿਹਾਲ ਸਿੰਘ ਵਾਲਾ, 15 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਕਿਸਾਨੀ ਦੇ ਮੁਕਤੀ ਦਾਤਾ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ 351ਵਾਂ ਜਨਮ ਉਤਸਵ ਬਾਬਾ ਬੰਦਾ ਸਿੰਘ ਬਹਾਦਰ ਭਵਨ ਪਿੰਡ ਰਕਬਾ ਨੇੜੇ ਮੁੱਲਾਂਪੁਰ (ਲੁਧਿਆਣਾ) ਵਿਖੇ ਬੈਰਾਗੀ ਮਹਾਂ ਮੰਡਲ ਪੰਜਾਬ ਅਤੇ ਬਾਬਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਫੂਡ ਏਜੰਸੀਆਂ 'ਚ ਠੇਕੇਦਾਰੀ ਸਿਸਟਮ ਖ਼ਤਮ ਕਰ ਕੇ ਸਿੱਧਾ ਭੁਗਤਾਨ ਕਰੇ-ਰਮੇਸ਼ ਸਹੋਤਾ

ਬਾਘਾ ਪੁਰਾਣਾ 15 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਬਾਘਾ ਪੁਰਾਣਾ ਵਿਖੇ ਸਾਬਕਾ ਸੰਸਦ ਮੈਂਬਰ ਕੇਵਲ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਭਰ ਤੋਂ ਪੱਲੇਦਾਰ ਮਜ਼ਦੂਰ ਜਥੇਬੰਦੀਆਂ ਵਿਸ਼ਾਲ ਮੀਟਿੰਗ ਕੀਤੀ | ਮੀਟਿੰਗ ਵਿਚ ਪੰਜਾਬ ਦੀਆਂ ਖ਼ਰੀਦ ਏਜੰਸੀਆਂ ਪਨਗਰੇਨ, ...

ਪੂਰੀ ਖ਼ਬਰ »

ਮੋਰਚੇ 'ਚ ਫ਼ੌਤ ਕਿਸਾਨ ਦੇ ਪੁੱਤਰ ਨੂੰ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ

ਧਰਮਕੋਟ, 15 ਅਕਤੂਬਰ (ਪਰਮਜੀਤ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਲਕਾ ਧਰਮਕੋਟ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਕਿਸਾਨ ਮੋਰਚੇ 'ਚ ਫ਼ੌਤ ਹੋਏ ਰਣਜੀਤ ਸਿੰਘ ਢਿੱਲੋਂ ਜਲਾਲਾਬਾਦ ਪੂਰਬੀ ਦੇ ਘਰੇ ਜਾ ਕੇ ...

ਪੂਰੀ ਖ਼ਬਰ »

ਖੱਤਰੀ ਸਭਾ ਬੱਧਨੀ ਕਲਾਂ ਵਲੋਂ ਧਾਰਮਿਕ ਸਮਾਗਮ

ਬੱਧਨੀ ਕਲਾਂ, 15 ਅਕਤੂਬਰ (ਸੰਜੀਵ ਕੋਛੜ)- ਖੱਤਰੀ ਸਭਾ ਬੱਧਨੀ ਕਲਾਂ ਦੇ ਮੈਂਬਰਾਂ ਨੇ ਪ੍ਰਧਾਨ ਮਹਿੰਦਰਪਾਲ ਸਭਰਵਾਲ ਦੀ ਪ੍ਰਧਾਨਗੀ ਹੇਠ ਭੱਲਿਆਂ ਦੇ ਪ੍ਰਾਚੀਨ ਸ਼ਿਵ ਮੰਦਰ ਬੱਧਨੀ ਕਲਾਂ ਵਿਖੇ ਰਾਮ ਨੌਮੀ ਤੇ ਦੁਸਹਿਰੇ ਸਬੰਧੀ ਖੱਤਰੀ ਦਿਵਸ ਮਨਾਉਂਦੇ ਹੋਏ ਭਗਵਾਨ ...

ਪੂਰੀ ਖ਼ਬਰ »

ਭਿੰਡਰ ਕਲਾਂ ਦੇ ਕਿਸਾਨ ਮੱਖਣ ਖਾਨ ਦੇ ਪਰਿਵਾਰ ਨੂੰ ਨੌਕਰੀ ਲਈ ਸੌਂਪਿਆ ਨਿਯੁਕਤੀ ਪੱਤਰ

ਕਿਸ਼ਨਪੁਰਾ ਕਲਾਂ, 15 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)- ਪਿੰਡ ਭਿੰਡਰ ਕਲਾਂ ਦੇ ਕਿਸਾਨੀ ਸੰਘਰਸ਼ 'ਚ ਸਿੰਘੂ ਬਾਰਡਰ 'ਤੇ ਫ਼ੌਤ ਹੋਏ ਮੱਖਣ ਖਾਨ ਦੇ ਪਰਿਵਾਰ ਨੂੰ ਅੱਜ ਘਰ ਆ ਕੇ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ ਗਿਆ | ਇਹ ਨਿਯੁਕਤੀ ਪੱਤਰ ਅੱਜ ...

ਪੂਰੀ ਖ਼ਬਰ »

ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਨੇ ਪਿੰਡ ਮਾਣੂੰਕੇ 'ਚ ਕੀਤੀ ਮੀਟਿੰਗ

ਬਾਘਾ ਪੁਰਾਣਾ, ਨਿਹਾਲ ਸਿੰਘ ਵਾਲਾ, 15 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ, ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)- ਵਿਧਾਨ ਸਭਾ ਹਕਲਾ ਨਿਹਾਲ ਸਿੰਘ ਵਾਲਾ ਤੋਂ 2022 ਦੀਆਂ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ ਜਿੱਥੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ, ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਪੰਜਾਬ ਨੂੰ ਕੇਂਦਰ ਕੋਲ ਵੇਚ ਆਏ-ਜ਼ਿਲ੍ਹਾ ਪ੍ਰਧਾਨ ਹਰਮਨਜੀਤ

ਬਾਘਾ ਪੁਰਾਣਾ, 15 ਅਕਤੂਬਰ (ਕਿ੍ਸ਼ਨ ਸਿੰਗਲਾ)- ਆਮ ਆਦਮੀ ਪਾਰਟੀ ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਸੀਮਾ ਬਲ ਬੀ.ਐੱਸ.ਐੱਫ. ਦੇ ਅਧਿਕਾਰ ਖੇਤਰ ਵਿਚ ਵਾਧਾ ਕਰ ਕੇ ਇਸ ਨੂੰ ਅੰਤਰ-ਰਾਸ਼ਟਰੀ ਸਰਹੱਦ ਤੋਂ 15 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਕਰਨ ਦੇ ਫ਼ੈਸਲੇ ਦਾ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਇਸਤਰੀ ਅਕਾਲੀ ਦਲ ਨਿਭਾਏਗਾ ਅਹਿਮ ਭੂਮਿਕਾ-ਬੀਬੀ ਮਨਦੀਪ ਕੌਰ

ਕੋਟ ਈਸੇ ਖਾਂ, 15 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)- ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਜਿਸ ਦੇ ਚੱਲਦਿਆਂ ਇਸਤਰੀ ਵਿੰਗ ਦੀ ਇਕ ਵਿਸ਼ੇਸ਼ ਬੈਠਕ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਦੁਸਹਿਰੇ ਦੇ ਇਤਿਹਾਸ ਤੋਂ ਕਰਵਾਇਆ ਜਾਣੂੰ

ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ 'ਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਸਭਾ ਦੌਰਾਨ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਨੇ ਹੱਥ ਧੋਣ ਬਾਰੇ ਜਾਗਰੂਕ ਕੀਤਾ

ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੇ ਲੁਧਿਆਣਾ-ਮੋਗਾ ਜੀ. ਟੀ. ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਂਟ ਲਿਟਰਾ ਜੀ ਸਕੂਲ ਵਿਖੇ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਅੱਜ ਮੋਰਿੰਡਾ ਵਿਖੇ ਧਰਨੇ ਸੰਬੰਧੀ ਪੈਨਸ਼ਨਰਾਂ ਦੀ ਬਾਘਾ ਪੁਰਾਣਾ ਵਿਖੇ ਅਹਿਮ ਮੀਟਿੰਗ

ਬਾਘਾ ਪੁਰਾਣਾ, 15 ਅਕਤੂਬਰ (ਕਿ੍ਸ਼ਨ ਸਿੰਗਲਾ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜ਼ਨ ਬਾਘਾ ਪੁਰਾਣਾ ਵਰਕਿੰਗ ਕਮੇਟੀ ਦੀ ਵਿਸ਼ੇਸ਼ ਮੀਟਿੰਗ 16 ਅਕਤੂਬਰ ਨੂੰ ਮੋਰਿੰਡਾ ਵਿਖੇ ਲੱਗ ਰਹੇ ਪੱਕੇ ਮੋਰਚੇ ਵਿਚ ਸ਼ਮੂਲੀਅਤ ਕਰਨ ਲਈ ਪ੍ਰਧਾਨ ਸੁਖਮੰਦਰ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 15 ਅਕਤੂਬਰ (ਕਿ੍ਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ 'ਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਈਲਟਸ ਐਂਡ ਇਮੀਗ੍ਰੇਸ਼ਨ ਵਿਖੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਵਧੀਆ ਬੈਂਡ ...

ਪੂਰੀ ਖ਼ਬਰ »

ਐੱਸ. ਓ. ਆਈ. ਬਲਾਕ ਪ੍ਰਧਾਨ ਪਵਨ ਬਰਾੜ ਨੂੰ ਸਦਮਾ, ਪੜਦਾਦੇ ਦਾ ਦਿਹਾਂਤ

ਬਾਘਾ ਪੁਰਾਣਾ, 15 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਹਲਕਾ ਬਾਘਾ ਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਅਕਾਲੀ ਆਗੂ ਸੁਖਵੰਤ ਸਿੰਘ ਰਾਜਾ ਦੇ ਦਾਦਾ ਅਤੇ ਬਲਾਕ ਬਾਘਾ ਪੁਰਾਣਾ ਦੇ ਐਸ.ਓ.ਆਈ. ਦੇ ਪ੍ਰਧਾਨ ਪਵਨ ਬਰਾੜ ਸਮਾਧ ਭਾਈ ਦੇ ਪੜਦਾਦਾ ਸੁਰਜੀਤ ...

ਪੂਰੀ ਖ਼ਬਰ »

ਅਲਿਆਂਸ ਇੰਟਰਨੈਸ਼ਨਲ ਸਕੂਲ ਜੈਤੋ 'ਚ ਡਾਂਡੀਆ ਉਤਸਵ ਮਨਾਇਆ

ਜੈਤੋ, 15 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਅਲਿਆਂਸ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਡਾਂਡੀਆਂ ਉਤਸਵ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁੁਰੂਆਤ ਸ਼ਮਾ ਗੋਇਲ, ਪਿ੍ਅੰਕਾ ਗੋਇਲ, ਦਿੱਪੀ ਗਰਗ, ਕਿ੍ਸ਼ਨਾ ਗਰਗ ਅਤੇ ਗੁੁਰਸੇਵਕ ਮਾਨ ਦੁੁਆਰਾ ਸ਼ਮ੍ਹਾ ਰੌਸ਼ਨ ਕਰਕੇ ਕੀਤੀ ...

ਪੂਰੀ ਖ਼ਬਰ »

ਪਿੰਡ ਖਾਈ ਵਿਖੇ ਪਾਰਕ ਦਾ ਨੀਂਹ ਪੱਥਰ ਰੱਖਿਆ

ਸਮਾਧ ਭਾਈ, 15 ਅਕਤੂਬਰ (ਰਾਜਵਿੰਦਰ ਰੌਂਤਾ)- ਪੰਜਾਬ ਸਰਕਾਰ ਵਲੋਂ ਪਿੰਡਾਂ ਨੂੰ ਵੀ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲੇ ਤਹਿਤ ਪਿੰਡ ਖਾਈ ਵਿਖੇ ਸ਼ਾਨਦਾਰ ਪਾਰਕ ਦਾ ਨੀਂਹ ਪੱਥਰ ਜ਼ਿਲ੍ਹਾ ਪ੍ਰੀਸ਼ਦ ਮੋਗਾ ਦੇ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਘਟਨਾ ਦੇ ਰੋਸ 'ਚ ਮੋਮਬੱਤੀ ਮਾਰਚ ਕੱਢਿਆ

ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਮੋਗਾ ਸ਼ਹਿਰ ਦੀਆਂ ਜਨਤਕ ਜਥੇਬੰਦੀਆਂ ਕਿਸਾਨ ਸੰਘਰਸ਼ ਸਹਾਇਤਾ ਕਮੇਟੀ, ਡੀ.ਟੀ.ਐਫ. ਪੰਜਾਬ, ਪੰਜਾਬ ਗੌਂ. ਪੈਨਸ਼ਨਰਜ਼ ਐਸੋਸੀਏਸ਼ਨ, ਰਾਜਪੂਤ ਭਲਾਈ ਸਭਾ, ਐਨ.ਜੀ.ਓ. ਐਸੋਸੀਏਸ਼ਨ ਤੇ ਸਮਾਜਿਕ ਸੰਸਥਾਵਾਂ ਦੇ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 15 ਅਕਤੂਬਰ (ਕਿ੍ਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਵਿਖੇ ਵਿਦਿਆਰਥੀ ਆਈਲਟਸ ਕਰ ਕੇ ਆਪਣਾ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਸਾਕਾਰ ਕਰ ਰਹੇ ...

ਪੂਰੀ ਖ਼ਬਰ »

-ਮਾਮਲਾ ਕੋਕਰੀ ਕਲਾਂ ਡੀਪੂ ਹੋਲਡਰ ਵਲੋਂ ਅਣਵੰਡੀ ਕਣਕ ਦਾ- ਦੂਸਰੇ ਦਿਨ ਸੈਂਕੜੇ ਲੋਕ ਗ਼ੌਰੀ ਸ਼ੰਕਰ ਦੇ ਹੱਕ 'ਚ ਪੁਲਿਸ ਵਿਰੁੱਧ ਕਰਦੇ ਰਹੇ ਨਾਅਰੇਬਾਜ਼ੀ

ਅਜੀਤਵਾਲ, 15 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)- ਕੋਕਰੀ ਕਲਾਂ ਡੀਪੂ ਹੋਲਡਰ ਵਿਰੁੱਧ ਪਏ ਅਣਵੰਡੇ ਮੁਫ਼ਤ ਕਣਕ ਦੇ ਸਟਾਕ ਸਬੰਧੀ ਫੁਰਤੀ ਨਾਲ ਕੀਤੀ ਕਾਰਵਾਈ ਨਾਲ ਮਾਮਲਾ ਦੂਸਰੇ ਦਿਨ ਵੀ ਤੂਲ ਫੜਦਾ ਨਜ਼ਰ ਆਇਆ ਹੈ, ਪੁਲਿਸ ਇਸ ਨੂੰ ਵੱਡਾ ਘੁਟਾਲਾ ਸਮਝ ਕੇ ਮਾਮਲਾ ਦਰਜ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਗਲੋਬਲ ਹੈਂਡ ਵਾਸ਼ਿੰਗ ਦਿਵਸ ਮਨਾਇਆ

ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਸੀ.ਬੀ.ਐਸ.ਈ. ਬੋਰਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਵਿਡ-19 ਦੀ ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਹੱਥ ਧੋਣ ਦੀ ਮਹੱਤਤਾ ਬਾਰੇ ਤੇ ਬਿਮਾਰੀ ਤੋਂ ਬਚਣ ਲਈ ਜਾਗਰੂਕ ਕਰਦੇ ਹੋਏ ਗਲੋਬਲ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਪੁਸਤਕ ਸਾਹਿਤਕ ਮੇਲਾ ਸ਼ੁਰੂ

ਮੋਗਾ, 15 ਅਕਤੂਬਰ (ਜਸਪਾਲ ਸਿੰਘ ਬੱਬੀ, ਸੁਰਿੰਦਰਪਾਲ ਸਿੰਘ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਪੰਜਾਬੀ ਵਿਭਾਗ ਵਲੋਂ ਸਾਹਿਤ ਪਸਾਰ ਮੰਚ ਦੇ ਵਿਸ਼ੇਸ਼ ਉਪਰਾਲੇ ਸਦਕਾ ਕਾਲਜ ਕੈਂਪਸ ਵਿਖੇ ਤਿੰਨ ਰੋਜ਼ਾ ਪੁਸਤਕ ਸਾਹਿਤਕ ਮੇਲੇ ਦੀ ਆਰੰਭਤਾ ਹੋਈ ਜਿਸ ਵਿਚ ਪੰਜਾਬ ਭਰ ਤੋਂ ...

ਪੂਰੀ ਖ਼ਬਰ »

ਦਲੇਰੀ ਦਿਖਾਉਣ ਵਾਲੀਆਂ ਔਰਤਾਂ ਨੂੰ ਮੇਅਰ ਨੇ ਕੀਤਾ ਸਨਮਾਨਿਤ

ਮੋਗਾ, 15 ਅਕਤੂਬਰ (ਅਸ਼ੋਕ ਬਾਂਸਲ)- ਵਾਰਡ ਨੰਬਰ 37 ਦੀ ਨਿਊ ਟਾਊਨ ਦੀਆਂ ਮਹਿਲਾਵਾਂ ਵਲੋਂ ਦੁਰਗਾ ਨੌਮੀ 'ਤੇ ਸਤਿਸੰਗ ਕਰਵਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਡਾ. ਹਰਜੋਤ ਕਮਲ ਦੀ ਪਤਨੀ ਡਾ. ਰਾਜਿੰਦਰ ਕੌਰ ਕਮਲ ਤੇ ਨਗਰ ਨਿਗਮ ਮੋਗਾ ਦੀ ਮੇਅਰ ਨੀਤਿਕਾ ਭੱਲਾ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕੜਿਆਲ ਵਿਖੇ ਇਕਾਈ ਦਾ ਗਠਨ

ਧਰਮਕੋਟ, 15 ਅਕਤੂਬਰ (ਪਰਮਜੀਤ ਸਿੰਘ)- ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਕੜਿਆਲ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਇਕਾਈ ਦਾ ਗਠਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬਹਿਰਾਮ ਕੇ, ਜ਼ਿਲ੍ਹਾ ਜਰਨਲ ਸਕੱਤਰ ਹਰਨੇਕ ਸਿੰਘ ਮਸੀਤਾਂ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX