ਜ਼ੀਰਾ, 15 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਜਾਰੀ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਦੌਰਾਨ ਲਖਮੀਰਪੁਰ ਖੀਰੀ (ਯੂ.ਪੀ) ਵਿਚ ਵਾਪਰੇ ਘਟਨਾਕ੍ਰਮ ਮੌਕੇ ਮਾਰੇ ਗਏ ਲੋਕਾਂ ਨੂੰ ਸਮਰਪਿਤ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਜ਼ੀਰਾ ਦੇ ਜੀਵਨ ਮੱਲ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਉਂਡ ਵਿਚ ਕਿਸਾਨ-ਮਜ਼ਦੂਰ ਮਹਾਂ-ਪੰਚਾਇਤ ਕਰਵਾਈ ਗਈ | ਇਸ ਮੌਕੇ ਲਖਮੀਰਪੁਰ ਖੀਰੀ ਦੇ ਮਿ੍ਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਉੱਥੇ ਦੁਸਹਿਰੇ 'ਤੇ ਰਾਵਣ ਦੀ ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਡ ਅਕਾਰੀ ਬੁੱਤ ਫੂਕਿਆ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਰਾਵਣ ਦੀ ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਡਾਨੀ ਅੰਬਾਨੀ ਯੋਗੀ ਅਤੇ ਉਸ ਦੇ ਸਹਿਯੋਗੀ ਅਮਿਤ ਸ਼ਾਹ ਆਦਿ ਦਾ ਸਾਂਝਾ ਪੁਤਲਾ ਫ਼ੂਕ ਕੇ ਦਸਹਿਰਾ ਫੂਕਿਆ ਗਿਆ | ਇਸ ਦੌਰਾਨ ਇਕੱਤਰ ਇਕੱਠ ਨੂੰ ਸੰਬੋਧਨ ਕਰਦਿਆਂ ਆਗੂ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਤੋਂ ਜ਼ਮੀਨਾਂ ਦੇ ਮਾਲਕੀ ਹੱਕ ਖ਼ਤਮ ਕਰਕੇ ਪੂੰਜੀਪਤੀਆਂ ਦੇ ਗ਼ੁਲਾਮ ਕਰਨਾ ਚਾਹੁੰਦੀ ਹੈ, ਜਿਸ ਕਰਕੇ ਇਹ ਤਿੰਨ ਕਾਲੇ ਕਾਨੂੰਨ ਪਾਸ ਕੀਤੇ ਗਏ ਹਨ, ਜਿਨ੍ਹਾਂ ਨੂੰ ਰੱਦ ਕਰਵਾਏ ਜਾਣ ਤੱਕ ਕਿਰਸਾਨੀ ਸੰਘਰਸ਼ ਜਾਰੀ ਰਹੇਗਾ | ਇਸ ਦੌਰਾਨ ਆਗੂਆਂ ਨੇ ਯੂ.ਪੀ ਦੀ ਘਟਨਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਕੋਈ ਸੜਕ ਹਾਦਸਾ ਨਹੀਂ ਸਗੋਂ ਕਿਸਾਨਾਂ ਦਾ ਕਤਲ ਕੀਤਾ ਗਿਆ ਹੈ, ਪਰ ਅਫ਼ਸੋਸ ਕਿ ਕੇਂਦਰ ਦੀ ਭਾਜਪਾ ਸਰਕਾਰ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਬਜਾਏ, ਉਸ ਨੂੰ ਇਕ ਹਾਦਸਾ ਕਰਾਰ ਦੇ ਕੇ ਦੋਸ਼ੀਆਂ ਬਚਾਉਣ ਦੀ ਕੋਸ਼ਿਸ਼ ਵਿਚ ਲੱਗੀ ਹੋਈ ਹੈ | ਇਸ ਮੌਕੇ ਕਿਸਾਨ ਮਹਾਂ ਪੰਚਾਇਤ ਵਿਚ ਗੁਰਨਾਮ, ਸੁਰਜੀਤ ਸਿੰਘ ਫੂਲ, ਗੁਰਨਾਮ ਸਿੰਘ ਚੜੂਨੀ, ਲੱਖਾ ਸਧਾਣਾ, ਮਾਸਟਰ ਮੇਘ ਰਾਜ ਰਲਾ, ਪਰਮਜੀਤ ਸਿੰਘ ਜੇ.ਈ, ਦਿਲਬਾਗ ਸਿੰਘ, ਅਵਤਾਰ ਸਿੰਘ ਫੇਰੋ ਕੇ, ਟਹਿਲ ਸਿੰਘ ਝੰਡੇਆਣਾ, ਹਰਪ੍ਰੀਤ ਕੌਰ ਜ਼ੀਰਾ, ਜਸਵਿੰਦਰ ਕੌਰ, ਕਿਰਨਦੀਪ ਕੌਰ, ਸਰਬਜੀਤ ਸਿੰਘ ਭਾਣਾ, ਗੋਰਾ ਸਿੰਘ, ਅਮਰਜੀਤ ਸਿੰਘ, ਬਬਲੀ ਅਟਵਾਲ, ਪ੍ਰਸ਼ੋਤਮ ਸਿੰਘ, ਮਹਿਰਾਜ ਜ਼ਿਲ੍ਹਾ ਪ੍ਰਧਾਨ, ਤਾਰਾ ਸਿੰਘ ਮੋਗਾ, ਕੁਲਵਿੰਦਰ ਕੌਰ ਅੰਮਿ੍ਤਸਰ, ਰਾਜ ਕੌਰ ਗਿੱਲ, ਅਮਰਜੀਤ ਸਿੰਘ ਰਾੜਾ ਆਜ਼ਾਦ ਕਿਸਾਨ ਕਮੇਟੀ ਦੋਆਬਾ, ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ: ਦਰਸ਼ਨਪਾਲ, ਰਣਜੀਤ ਸਿੰਘ ਰਾਜੂ, ਰਾਜਸਥਾਨ ਤੋਂ ਪਰਮਜੀਤ ਕੌਰ, ਕਿਰਪਾਲ ਸਿੰਘ, ਮਾਸਟਰ ਮੇਘ ਰਾਜ ਰਲਾ, ਸੁਰਜੀਤ ਸਿੰਘ ਫੂਲ, ਹਰਜੀਤ ਸਿੰਘ ਰਵੀ, ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਸੁਬੇਗ ਸਿੰਘ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਡਾ: ਗੁਰਚਰਨ ਸਿੰਘ ਨੂਰਪੁਰ ਜ਼ੀਰਾ, ਭਾਨਾ ਸਿੱਧੂ, ਗੁਰਨਾਮ, ਸੁਰਜੀਤ ਸਿੰਘ ਫੂਲ, ਗੁਰਨਾਮ ਸਿੰਘ ਚੜੂਨੀ ਆਦਿ ਆਗੂ ਹਾਜ਼ਰ ਸਨ |
ਗੁਰੂਹਰਸਹਾਏ,15 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਅੰਦਰ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ | ਚੋਰਾਂ ਅਤੇ ਲੁਟੇਰਿਆਂ ਵਲੋਂ ਦਿਨ-ਦਿਹਾੜੇ ਹੀ ਇਨ੍ਹਾਂ ਵਾਰਦਾਤਾਂ ਨੂੰ ਬਿਨਾਂ ਕਿਸੇ ਡਰ ਦੇ ਅੰਜਾਮ ਦਿੱਤਾ ਜਾ ...
ਮਮਦੋਟ, 15 ਅਕਤੂਬਰ (ਸੁਖਦੇਵ ਸਿੰਘ ਸੰਗਮ)-ਕੇਂਦਰ ਸਰਕਾਰ ਵਲੋਂ ਬੀ.ਐੱਸ.ਐੱਫ. ਲਈ ਸਰਹੱਦੀ ਘੇਰਾ ਵਧਾ ਕੇ 50 ਕਿੱਲੋਮੀਟਰ ਕੀਤੇ ਜਾਣ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਵਲੋਂ ਮਾਰਕੀਟ ਕਮੇਟੀ ਮਮਦੋਟ ਤੋਂ ਸ਼ੁਰੂ ਕੀਤਾ, ਜੋ ਕਸਬੇ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ...
ਖੋਸਾ ਦਲ ਸਿੰਘ, 15 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਜ਼ਮੀਨ ਨਾਲ ਜੁੜੇ ਹੋਏ ਇਕ ਆਮ ਘਰ ਦੇ ਨੌਜਵਾਨ ਕਮਲਜੀਤ ਸਿੰਘ ਢੋਲੇਵਾਲਾ ਨੂੰ ਯੂਥ ਅਕਾਲੀ ਦਲ ਦਾ ...
ਗੁਰੂਹਰਸਹਾਏ/ਲੱਖੋਂ ਕੇ ਬਹਿਰਾਮ, 15 ਅਕਤੂਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ, ਰਾਜਿੰਦਰ ਸਿੰਘ ਹਾਂਡਾ)- ਗੁਰੂਹਰਸਹਾਏ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਵਰਦੇਵ ਸਿੰਘ ਮਾਨ ਵਲੋਂ ਆਪਣੀ ਚੁਣਾਵੀ ਮੁਹਿੰਮ ਨੂੰ ਤੇਜ਼ ਕਰਦੇ ਹੋਏ ਪਿੰਡ ਗਜਨੀਵਾਲਾ ਦੇ 15 ...
ਫ਼ਿਰੋਜ਼ਪੁਰ, 15 ਅਕਤੂਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜਥੇਬੰਦਕ ਢਾਂਚੇ ਵਿਚ ਕੀਤੇ ਵਿਸਥਾਰ ਦੌਰਾਨ ਬਲਜਿੰਦਰ ਸਿੰਘ ਲੋਹਗੜ੍ਹ ਨੂੰ ਸਰਕਲ ਕੁੱਲਗੜੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ...
ਫ਼ਿਰੋਜ਼ਪੁਰ, 15 ਅਕਤੂਬਰ (ਤਪਿੰਦਰ ਸਿੰਘ)- ਸਟੇਟ ਬਾਡੀ ਦੇ ਸੱਦੇ 'ਤੇ ਪੰਜਾਬ ਡਰਾਫਟਸਮੈਨ ਐਸੋਸੀਏਸ਼ਨ ਜ਼ਿਲ੍ਹਾ ਯੂਨਿਟ ਫ਼ਿਰੋਜ਼ਪੁਰ ਵਲੋਂ ਹੱਕੀ ਅਤੇ ਜਾਇਜ਼ ਮੰਗਾਂ ਮਨਵਾਉਣ ਲਈ ਸੰਘਰਸ਼ ਵਿੱਢ ਦਿੱਤਾ ਗਿਆ ਹੈ | ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ...
ਮੁੱਦਕੀ, 15 ਅਕਤੂਬਰ (ਭੁਪਿੰਦਰ ਸਿੰਘ)- ਸਮਾਜ ਸੇਵੀ ਸੰਸਥਾ ਹਿਊਮਨ ਰਾਈਟਸ ਸੁਰੱਖਿਆ ਸੁਸਾਇਟੀ ਆਫ਼ ਇੰਡੀਆ ਵਲੋਂ ਸਮਾਜ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ | ਇਸੇ ਲੜੀ ਤਹਿਤ ਸੰਸਥਾ ਦੀ ਮਹਿਲਾ ਵਿੰਗ ਦੀ ਮੀਤ ਪ੍ਰਧਾਨ ਅਤੇ ਬਰਾੜ ਹਸਪਤਾਲ ਦੇ ਸੰਚਾਲਕ ਡਾ: ਸਰਬਜੀਤ ਕੌਰ ...
ਫ਼ਿਰੋਜ਼ਪੁਰ, 15 ਅਕਤੂਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਵਿਚ ਹਿੰਦ-ਪਾਕਿ ਕੌਮਾਂਤਰੀ ਸਰਹੱਦ ਤੋਂ ਹੁੰਦੀ ਨਸ਼ਿਆਂ ਤੇ ਡਰੋਨ ਰਾਹੀਂ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਸਮਾਜ ਤੇ ਦੇਸ਼ ...
ਫ਼ਿਰੋਜ਼ਪੁਰ, 15 ਅਕਤੂਬਰ (ਤਪਿੰਦਰ ਸਿੰਘ)- ਕੇਂਦਰ ਵਲੋਂ ਬੀ.ਐੱਸ.ਐਫ. ਦਾ ਘੇਰਾ 15 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਕਰਨਾ ਸਿੱਧਾ ਲੋਕਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ | ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਦੇ ਜ਼ੋਨ ਪ੍ਰਧਾਨ ਬਲਕਾਰ ਸਿੰਘ ਭੁੱਲਰ ਨੇ ਕਿਹਾ ...
ਲੱਖੋ ਕੇ ਬਹਿਰਾਮ, 15 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਗੁਰੂਹਰਸਹਾਏ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਵਰਦੇਵ ਸਿੰਘ ਮਾਨ ਵਲੋਂ ਆਪਣੀ ਚੁਣਾਵੀ ਮੁਹਿੰਮ ਨੂੰ ਤੇਜ਼ ਕਰਦੇ ਹੋਏ ਪਿੰਡ ਖੁੰਦਰ ਹਿਠਾੜ ਦੇ 15 ਕੱਟੜ ਕਾਂਗਰਸ ਪਰਿਵਾਰ ਅਕਾਲੀ ਆਗੂ ਰੌਸ਼ਨ ਸਿੰਘ ...
ਕੁੱਲਗੜ੍ਹੀ, 15 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਅਧਿਕਾਰੀ ਅਤੇ ਕਰਮਚਾਰੀ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਟਿੱਚ ਕਰਕੇ ਜਾਣਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਘੱਲ ਖ਼ੁਰਦ ਦੇ ਮਨਰੇਗਾ ਨਿਗਰਾਨ ਇੰਚਾਰਜ ਬਚਿੱਤਰ ਸਿੰਘ ਮੋਰ ...
ਫ਼ਿਰੋਜ਼ਪੁਰ, 15 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਜ਼ਿਲ੍ਹੇ ਭਰ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਫ਼ਿਰੋਜ਼ਪੁਰ, ਜ਼ੀਰਾ, ਗੁਰੂਹਰਸਹਾਏ ਸਮੇਤ ਵੱਖ-ਵੱਖ ਥਾਵਾਂ 'ਤੇ ਰਾਵਣ, ਕੁੰਭਕਰਣ ਅਤੇ ਮੇਘਨਾਥ ਦੇ ਪੁਤਲੇ ਫੂਕੇ ਗਏ, ...
ਆਰਿਫ਼ ਕੇ, 15 ਅਕਤੂਬਰ (ਬਲਬੀਰ ਸਿੰਘ ਜੋਸਨ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 3 ਅਕਤੂਬਰ ਤੋਂ ਸੂਬੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾ ਦਿੱਤੀ ਗਈ ਸੀ, ਪਰ ਫ਼ਿਰੋਜ਼ਪੁਰ ਮਾਰਕੀਟ ਕਮੇਟੀ ਅਧੀਨ ਆਉਂਦੇ ਖ਼ਰੀਦ ਕੇਂਦਰਾਂ 'ਚ ਖ਼ਰੀਦ ...
ਫ਼ਿਰੋਜ਼ਪੁਰ, 15 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਫੈਲੀ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਪੈਰ ਪਸਾਰਦੇ ਹੋਏ ਜਿੱਥੇ ਦੋ ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ ਵਿਚ ਲੈ ਲਿਆ, ਉੱਥੇ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਵਿਚੋਂ ਇਕ ਦੀ ਜਾਨ ...
ਮੰਡੀ ਲਾਧੂਕਾ, 15 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਦੀ ਅਨਾਜ ਮੰਡੀ ਵਿਖੇ ਕਿਸਾਨਾਂ ਦੇ ਵਿਕੇ ਹੋਏ ਪਰਮਲ ਝੋਨੇ ਦੀਆਂ ਬੋਰੀਆਂ ਅਤੇ ਕੰਡੇ ਦੀ ਤੁਲਾਈ ਦੀ ਚੈਕਿੰਗ ਕਰਦੇ ਹੋਏ ਮਾਰਕੀਟ ਕਮੇਟੀ ਦੇ ਸੁਪਰਵਾਈਜ਼ਰ ਜਗਰੂਪ ਸਿੰਘ ਨੇ ਦੱਸਿਆ ਕਿ ਹੇਮ ਰਾਜ ਐਡ ...
ਅਬੋਹਰ, 15 ਅਕਤੂਬਰ (ਸੁਖਜੀਤ ਸਿੰਘ ਬਰਾੜ)-ਕਿਸਾਨ-ਮਜ਼ਦੂਰ-ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਸੰਘਰਸ਼ ਕਮੇਟੀ ਦਾ ਦਫ਼ਤਰ ਢਾਹੇ ਜਾਣ ਦੇ ਰੋਸ ਵਜੋਂ ਸ਼ੁਰੂ ਕੀਤਾ ਗਿਆ ਅਣਮਿਥੇ ਸਮੇਂ ਦਾ ਧਰਨਾ ਅੱਜ ਲਗਾਤਾਰ ਸੱਤਵੇਂ ਦਿਨ ਵੀ ਜਾਰੀ ਰਿਹਾ | ਇਸ ਦੌਰਾਨ ਸੰਬੋਧਨ ਕਰਦਿਆਂ ...
ਫ਼ਾਜ਼ਿਲਕਾ, 15 ਅਕਤੂਬਰ (ਦਵਿੰਦਰ ਪਾਲ ਸਿੰਘ)- ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਸੀਮਾ ਸੁਰੱਖਿਆ ਬੱਲ ਦੇ ਅਧਿਕਾਰ ਖੇਤਰ ਵਿਚ ਵਾਧੇ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ...
ਜਲਾਲਾਬਾਦ, 15 ਅਕਤੂਬਰ (ਕਰਨ ਚੁਚਰਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਜਲਾਲਾਬਾਦ ਦੀ ਮੀਟਿੰਗ ਅਸ਼ੀਸ਼ ਕੁਮਾਰ ਸੂਬਾ ਮੈਂਬਰ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ | ਇਸ ਮੀਟਿੰਗ 'ਚ ਜਲਾਲਾਬਾਦ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਜਿਸ 'ਚ ਪ੍ਰਧਾਨ ਵਰਿੰਦਰ ...
ਫ਼ਿਰੋਜ਼ਪੁਰ, 15 ਅਕਤੂਬਰ (ਗੁਰਿੰਦਰ ਸਿੰਘ)- ਕੇਂਦਰ ਸਰਕਾਰ ਵਲੋਂ ਸੀਮਾ ਸੁਰੱਖਿਆ ਬਲ ਦੇ ਅਧਿਕਾਰ ਖੇਤਰ ਵਿਚ ਕੀਤੇ ਵਾਧੇ ਦੀ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਫ਼ੈਸਲੇ ਨੂੰ ਪੰਜਾਬ ਖ਼ਾਸ ਕਰ ਸਰਹੱਦੀ ਖੇਤਰ ਨੂੰ ...
ਗੁਰੂਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- ਝੋਨੇ ਦੇ ਚੱਲ ਰਹੇ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣਨ ਲਈ ਗੁਰੂਹਰਸਹਾਏ ਤੋਂ ਸ਼ੋ੍ਰਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਵਰਦੇਵ ਸਿੰਘ ਮਾਨ ਨੇ ਪੇਂਡੂ ...
ਤਲਵੰਡੀ ਭਾਈ, 15 ਅਕਤੂਬਰ (ਰਵਿੰਦਰ ਸਿੰਘ ਬਜਾਜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸੁਹਿਰਦ ਪ੍ਰਬੰਧਾਂ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਦੇ ਪਿ੍ੰਸੀਪਲ ਡਾ: ...
ਗੁਰੂਹਰਸਹਾਏ, 15 ਅਕਤੂਬਰ (ਕਪਿਲ ਕੰਧਾਰੀ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਰਾਮਾ ਨਾਟਕ ਐਂਡ ਡਰਾਮੈਟਿਕ ਕਲੱਬ ਵਲੋਂ ਗੁਰੂਹਰਸਹਾਏ ਸ਼ਹਿਰ ਵਿਖੇ ਦਸਹਿਰੇ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਰਾਮਾ ...
ਗੁਰੂਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)-ਹਲਕਾ ਗੁਰੂਹਰਸਹਾਏ ਅੰਦਰ ਵਿਕਾਸ ਕਾਰਜ ਤੇਜ਼ੀ ਲਾਲ ਕਰਵਾਉਣ ਲਈ ਸੱਤਾਧਾਰੀ ਆਗੂ ਸਰਗਰਮ ਨਜ਼ਰ ਆ ਰਹੇ ਹਨ | ਇਸੇ ਹੀ ਲੜੀ ਤਹਿਤ ਕਾਂਗਰਸੀ ਆਗੂ ਅਨੁਮੀਤ ਸਿੰਘ ਹੀਰਾ ਸੋਢੀ ਨੇ ਬਾਰਡਰ ਏਰੀਆ ਸਕੀਮ ਤਹਿਤ ਸਪੈਸ਼ਲ ...
ਫ਼ਿਰੋਜ਼ਪੁਰ, 15 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਮਾਜ ਸੇਵਾ ਨੂੰ ਸਮਰਪਿਤ ਹੋ ਸਾਲਾਂ-ਬੱਧੀ ਸਮੇਂ ਤੋਂ ਸਮਾਜ ਭਲਾਈ ਦਾ ਕੰਮ 'ਚ ਜੁਟੀ ਲਾਈਫ਼ ਸੇਵਰ ਵੈੱਲਫੇਅਰ ਸੋਸਾਇਟੀ ਫ਼ਿਰੋਜ਼ਪੁਰ ਸ਼ਹਿਰ ਦੀਆਂ ਨਿਸ਼ਕਾਮ ਵੱਡੀਆਂ ਸੇਵਾਵਾਂ ਦੇਖ ਵਿਧਾਇਕ ਪਰਮਿੰਦਰ ਸਿੰਘ ...
ਫ਼ਿਰੋਜ਼ਪੁਰ, 15 ਅਕਤੂਬਰ (ਤਪਿੰਦਰ ਸਿੰਘ)- ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਪਿ੍ੰਸੀਪਲ ਡਾ: ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਦੀ ਅਗਵਾਈ ਹੇਠ 'ਵਿਸ਼ਵ ਵਿਦਿਆਰਥੀ ਦਿਵਸ' ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX