ਤਾਜਾ ਖ਼ਬਰਾਂ


ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  14 minutes ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  37 minutes ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 2 hours ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 2 hours ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 2 hours ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 3 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 3 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 3 hours ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 4 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 4 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 4 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 5 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 7 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 7 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 7 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 8 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 8 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 9 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 9 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 9 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 9 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 10 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 10 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 10 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਅੱਸੂ ਸੰਮਤ 553

ਬਠਿੰਡਾ

ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਬਠਿੰਡਾ, 15 ਅਕਤੂਬਰ (ਅਵਤਾਰ ਸਿੰਘ) - ਦੁਸਹਿਰੇ ਦਾ ਤਿਉਹਾਰ ਅੱਜ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਸਦੀਆਂ ਤੋਂ ਇਹ ਦੁਸਹਿਰਾ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ ਮਨਾਇਆ ਜਾਂਦਾ ਹੈ | ਅੱਜ ਬਠਿੰਡਾ ਵਿਖੇ ਦੁਸਹਿਰੇ ਦਾ ਮੁੱਖ ਤਿਉਹਾਰ ਲਾਈਨੋਪਾਰ ਇਲਾਕੇ ਵਿਚ ਰੇਲਵੇ ਗਰਾਊਾਡ ਵਿਖੇ ਸਰਕਾਰ ਪੱਧਰੀ ਮਨਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਿਰਕਤ ਕਰਨੀ ਸੀ ਪ੍ਰੰਤੂ ਉਨ੍ਹਾਂ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਨੀਂਹ ਪੱਥਰ ਰੱਖਣ ਬਾਅਦ ਚਲੇ ਗਏ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੁਸਹਿਰੇ ਵਿਚ ਸ਼ਾਮਿਲ ਹੋ ਕੇ ਰਾਵਣ ਆਦਿ ਬੁੱਤਾਂ ਨੂੰ ਅਗਨ ਭੇਟ ਕੀਤਾ ਗਿਆ ਅਤੇ ਕਿਹਾ ਕਿ ਪੁਰਾਤਨ ਲਿਖਤਾਂ ਅਨੁਸਾਰ ਰਾਵਣ ਬਹੁਤ ਸ਼ਕਤੀਸ਼ਾਲੀ ਯੋਧਾ, ਸ਼ਾਸਤਰੀ, ਸ਼ਾਸਤਰ ਵਿਦਿਆ ਦਾ ਗਿਆਤਾ, ਵਿਦਵਾਨ ਪੰਡਤ ਅਤੇ ਮਹਾਂ ਗਿਆਨੀ ਸੀ, ਇਹ ਵੀ ਕਿਹਾ ਜਾਂਦਾ ਹੈ ਕਿ ਉਸ ਦੇ ਦਸ ਸਿਰ ਭਾਵ ਕਿ ਦਸ ਆਦਮੀਆਂ ਜਿਨ੍ਹਾਂ ਬਲ ਸੀ, ਛੇ ਸ਼ਾਸਤਰ ਅਤੇ ਚਾਰ ਵੇਦਾਂ ਦਾ ਗਿਆਤਾ ਹੋਣ ਨੂੰ ਦਰਸਾਉਂਦੇ ਹਨ, ਪ੍ਰੰਤੂ ਹੰਕਾਰ ਕਾਰਨ ਉਸ ਦਾ ਅੰਤ ਹੋਇਆ | ਇਸ ਤੋਂ ਇਲਾਵਾ ਦੁਸਹਿਰੇ ਦਾ ਤਿਉਹਾਰ ਐਮ.ਐਸ.ਡੀ.ਸਕੂਲ, ਥਰਮਲ ਕਾਲੋਨੀ, ਐਨ.ਐਫ.ਐਲ. ਕਾਲੋਨੀ ਵਿਖੇ ਵੀ ਵਲੋਂ ਮਨਾਇਆ ਗਿਆ | ਦੁਸਹਿਰੇ ਵਿਚ ਸ਼ਹਿਰ ਵਾਸੀਆਂ ਵਲੋਂ ਪਰਵਾਸੀਆਂ ਲੋਕਾਂ ਦੀਆਂ ਬਹੁਤ ਹੀ ਭਾਰੀ ਰੌਣਕਾਂ ਵੇਖਣ ਨੂੰ ਮਿਲੀਆਂ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੁਸਹਿਰੇ ਦੇ ਮੇਲੇ ਨੂੰ ਵੇਖਦਿਆਂ ਸ਼ਹਿਰ ਅਤੇ ਦੁਸਹਿਰੇ ਮਨਾਉਣ ਵਾਲੀਆਂ ਥਾਵਾਂ 'ਤੇ ਭਾਰੀ ਫੋਰਸ ਦਾ ਪ੍ਰਬੰਧ ਕੀਤਾ ਹੋਇਆਂ ਸੀ | ਭਾਰਤ ਵਾਸੀ ਹਰ ਸਾਲ ਦੁਸਹਿਰੇ ਵਾਲੇ ਦਿਨ ਬਦੀ ਦੇ ਪ੍ਰਤੀਕ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਨੂੰ ਸਾੜ ਕੇ ਉਨ੍ਹਾਂ ਪ੍ਰਤੀ ਆਪਣੀ ਨਫ਼ਰਤ ਦਾ ਇਜ਼ਹਾਰ ਕਰਦਾ ਹੈ | ਦੁਸਹਿਰਾ ਕਮੇਟੀਆਂ ਵਲੋਂ ਭਰਵੇਂ ਮੇਲੇ ਵਿਚ ਦਰਸ਼ਕਾਂ ਲਈ ਖਾਣ ਪੀਣ ਦੀਆਂ ਸਟਾਲਾਂ ਦਾ ਪ੍ਰਬੰਧ ਕੀਤਾ ਗਿਆ ਸੀ | ਦੁਸਹਿਰਾ ਵੇਖਣ ਲਈ ਨਜ਼ਦੀਕੀ ਪਿੰਡਾਂ ਵਿਚੋਂ ਲੋਕ ਟਰੈਕਟਰ ਟਰਾਲੀਆਂ ਆਦਿ ਵਾਹਨਾਂ ਤੇ ਆਏ ਅਤੇ ਦੁਸਹਿਰੇ ਦਾ ਆਨੰਦ ਮਾਣਿਆ | ਥਰਮਲ ਕਾਲੋਨੀ ਦੇ ਵਿਚ ਦੁਸਹਿਰਾ ਮਨਾਉਂਣ ਮੌਕੇ ਜਗਰੂਪ ਸਿੰਘ ਗਿੱਲ ਹਲਕਾ ਇੰਚਾਰਜ਼ ਆਪ ਪਾਰਟੀ ਸ਼ਹਿਰੀ ਬਠਿੰਡਾ, ਸ਼ਿਵਰਾਜ ਸਿੰਘ ਔਲਖ, ਸੁਖਦੀਪ ਸਿੰਘ ਢਿੱਲੋਂ ਕੌਂਸਲਰ, ਗੋਪਾਲ ਕ੍ਰਿਸ਼ਨ ਸ਼ਰਮਾ ਪ੍ਰਧਾਨ ਸ੍ਰੀ ਰਾਮ ਕਲਾ ਕੇਂਦਰ ਸੁਸਾਇਟੀ ਥਰਮਲ ਕਾਲੋਨੀ ਆਦਿ ਹਾਜ਼ਰ ਸਨ |
ਥਰਮਲ ਕਾਲੋਨੀ ਲਹਿਰਾ ਮੁਹੱਬਤ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ
ਲਹਿਰਾ ਮੁਹੱਬਤ, (ਭੀਮ ਸੈਨ ਹਦਵਾਰੀਆ) - ਥਰਮਲ ਕਲੋਨੀ ਲਹਿਰਾ ਮੁਹੱਬਤ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ ਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ | ਪਾਵਰ ਕਾਲੋਨੀ ਦੇ ਸ੍ਰੀ ਰਾਮ ਕਲਾ ਕੇਂਦਰ ਵਲੋਂ ਕਾਲੋਨੀ ਦੇ ਖੁੱਲ੍ਹੇ ਗਰਾਊਾਡ 'ਚ ਹੋਏ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਚੀਫ਼ ਇੰਜੀਨੀਅਰ ਇੰਜੀ. ਦਵਿੰਦਰਪਾਲ ਸਿੰਘ, ਡਿਪਟੀ ਚੀਫ਼ ਇੰਜੀਨੀਅਰ ਕੁਲਵੰਤ ਸਿੰਘ ਸੈਣੀ ਅਤੇ ਇੰਜੀ. ਨੰਦ ਲਾਲ ਨੇ ਸ਼ਿਰਕਤ ਕੀਤੀ | ਇਸ ਮੌਕੇ ਸ੍ਰੀ ਰਾਮ ਕਲਾ ਕੇਂਦਰ ਦੇ ਪ੍ਰਧਾਨ ਮਹਾਰਾਜ ਕਿਸ਼ਨ ਸਮੇਤ ਸਮੁੱਚੇ ਅਹੁਦੇਦਾਰ, ਥਰਮਲ ਅਧਿਕਾਰੀ, ਕਰਮਚਾਰੀ ਅਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ | ਇਸ ਦੌਰਾਨ ਕਲਾ ਕੇਂਦਰ ਦੇ ਕਲਾਕਾਰਾਂ ਦੁਆਰਾ ਵੱਖ-ਵੱਖ ਝਾਕੀਆਂ ਤੋਂ ਇਲਾਵਾ ਬਾਜੀ, ਕੁਸ਼ਤੀ, ਗਿੱਧਾ ਅਤੇ ਭੰਗੜਾ ਆਦਿ ਦਾ ਦਰਸ਼ਕਾਂ ਨੇ ਭਰਪੂਰ ਆਨੰਦ ਮਾਣਿਆ | ਦੇਰ ਸ਼ਾਮ ਕਰੀਬ 6:21 ਵਜੇ ਰਾਵਣ ਦਾ ਪੁਤਲਾ ਜਲਾਇਆ ਗਿਆ |
ਓਮ ਸ਼ਾਂਤੀ ਭਵਨ ਵਿਖੇ ਮਨਾਇਆ ਦੁਸਹਿਰੇ ਦਾ ਤਿਉਹਾਰ
ਰਾਮਾਂ ਮੰਡੀ, (ਤਰਸੇਮ ਸਿੰਗਲਾ) - ਅੱਜ ਵਿਜੇ ਦਸ਼ਮੀਂ ਦਾ ਤਿੳਾੁਹਾਰ ਸਥਾਨਕ ਪ੍ਰਜਾਪਿਤਾ ਬ੍ਰਹਮਾ ਕੁੰਮਾਰੀਜ ਈਸ਼ਵਰੀਆ ਵਿਸ਼ਵਵਿਦਾਲਿਆ 'ਓਮ ਸ਼ਾਂਤੀ ਭਵਨ' ਵਿਖੇ ਮਨਾਇਆ ਗਿਆ | ਜਿਸ ਦੀ ਸ਼ੁਰੂਆਤ ਮੁੱਖ ਮਹਿਮਾਨ ਸੁਰਿੰਦਰ ਨਾਥ ਮਹੇਸ਼ਵਰੀ ਅਤੇ ਤਹਿਸੀਲਦਾਰ ਤਲਵੰਡੀ ਸਾਬੋ ਵਲੋਂ ਸ਼ਮਾ ਰੋਸ਼ਨ ਕਰਕੇ ਕੀਤੀ ਗਈ | ਦੁਸਹਿਰੇ ਦੇ ਅਧਿਆਤਮਿਕ ਭੇਦ ਦਾ ਵਰਨਣ ਕਰਦਿਆਂ ਬ੍ਰਹਮ ਕੁਮਾਰੀ ਮਧੂ ਦੀਦੀ ਨੇ ਕਿਹਾ ਕਿ ਜਦੋਂ ਅਸੀਂ ਰਾਵਣ ਦੇ 10 ਸਿਰ ਭਾਵ ਕਾਮ, ਕ੍ਰੋਧ, ਲੋਭ, ਮੋਹ, ਹੰਕਾਰ, ਈਰਖਾ, ਮਾਇਆ, ਨਫਰਤ, ਭੈਅ, ਵੈਰ ਨੂੰ ਖ਼ਤਮ ਕਰ ਦੇਵਾਂਗੇ ਤਾਂ ਹੀ ਅਸੀਂ ਰਾਵਣ ਨੂੰ ਸਹੀ ਅਰਥਾਂ ਵਿਚ ਖ਼ਤਮ ਕਰਨ ਦੇ ਯੋਗ ਹੋਵਾਗੇ ਕਿਉਂਕਿ ਅੱਜ ਹਰ ਮਨੁੱਖ ਵਿਚ ਇਕ ਰਾਵਣ ਬੈਠਾ ਹੈ | ਜਦੋਂ ਅਸੀਂ ਆਪਣੇ ਅੰਦਰ ਚੰਗਿਆਈ ਜਗਾਵਾਂਗੇ ਤਦ ਹੀ ਅਸੀਂ ਜਿੱਤ ਪ੍ਰਾਪਤ ਕਰ ਸਕਾਂਗੇੇ | ਬ੍ਰਹਮ ਕੁਮਾਰੀ ਮਧੂ ਦੀਦੀ ਨੇ ਸਾਰਿਆਂ ਨੂੰ ਦੁਸਹਿਰੇ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਦੱਸਿਆ ਕਿ ਅਸੀਂ ਸੀਮਾਵਾਂ ਦੇ ਦਾਇਰੇ ਵਿਚ ਰਹਿ ਕੇ, ਆਤਮਾ, ਮਨ ਦੀ ਸ਼ੁੱਧਤਾ ਅਤੇ ਬੋਲੀ ਵਿਚ ਸੰਜਮ ਰੱਖਾਂਗੇ ਫਿਰ ਅਸੀਂ ਵਿਕਾਰਾਂ ਦੇ ਰੂਪ ਵਿਚ ਅਸਲੀ ਰਾਵਣ ਨੂੰ ਖਤਮ ਕਰ ਸਕਾਂਗੇ | ਇਸ ਮੌਕੇ ਨਾਟਕ ਰਾਵਣ ਅਭੀ ਜਿੰਦਾ ਹੈ ਦਾ ਮੰਚਨ ਵੀ ਕੀਤਾ ਗਿਆ, ਜਿਸ ਦੀ ਲੋਕਾਂ ਵਲੋਂ ਬਹੁਤ ਸ਼ਲਾਘਾ ਕੀਤੀ ਗਈ | ਸਮਾਗਮ ਦੇ ਅੰਤ 'ਚ ਰਾਵਣ ਦਾ ਪੁਤਲਾ ਸਾੜਿਆ ਗਿਆ | ਇਸ ਮੌਕੇ ਸਪਰੇ ਵਿਕ੍ਰੇਤਾ ਕਿ੍ਸ਼ਨ ਕੁਮਾਰ ਭਾਗੀਵਾਂਦਰ, ਲੋਹਾ ਵਪਾਰੀ ਸੰਗੀਤ ਗਰਗ, ਡਾ: ਕੇ.ਕੇ. ਗੁਪਤਾ, ਮਨਧੀਰ ਸਿੰਘ ਸਰਾਫ, ਵਿਜੇ ਕੁਮਾਰ ਲਹਿਰੀ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਡਾ: ਰਮੇਸ਼ ਜੈਨ, ਡਾ: ਵਿਜੇ ਸਿੰਗਲ, ਡਾ: ਤੇਜਰਾਮ ਗਰਗ, ਐਡਵੋਕੇਟ ਵਿਕਰਾਂਤ ਗੋਇਲ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |
ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਫੂਕਿਆ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ
ਬਠਿੰਡਾ, (ਅਵਤਾਰ ਸਿੰਘ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਥਰਮਲ ਦੇ ਠੇਕਾ ਮੁਲਾਜ਼ਮਾਂ ਵਲੋਂ ਦੁਸਹਿਰੇ ਦੇ ਤਿਉਹਾਰ ਮੌਕੇ ਭਾਈ ਘਨ੍ਹੱਈਆ ਚੌਕ, ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 07 ਨੂੰ ਜਾਮ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਦਿਓਕੱਦ ਪੁਤਲਾ ਫੂਕਿਆ ਗਿਆ, ਇਸ ਸਮੇਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਵਰਿੰਦਰ ਸਿੰਘ ਬੀਬੀਵਾਲਾ, ਬਾਦਲ ਸਿੰਘ ਭੁੱਲਰ, ਬਲਜਿੰਦਰ ਸਿੰਘ ਮਾਨ, ਅਮਰੀਕ ਸਿੰਘ ਮਹਿਰਾਜ਼ ਅਤੇ ਹਰਜਿੰਦਰ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵਲੋਂ ਲਿਆਂਦੇ ਨਵੇਂ ਖੇਤੀ ਅਤੇ ਕਿਰਤ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ 2020 ਦੇ ਲਾਗੂ ਹੋਣ ਨਾਲ ਸਮੁੱਚੇ ਦੇਸ ਕਿਸਾਨਾਂ-ਮਜ਼ਦੂਰਾਂ-ਮੁਲਾਜ਼ਮਾਂ ਤੋਂ ਇਲਾਵਾ ਕੁੱਲ ਕਿਰਤੀ ਲੋਕਾਂ ਤੇ ਮਾਰੂ ਅਸਰ ਪੈਣਾ ਸ਼ੁਰੂ ਹੋ ਗਿਆ ਹੈ | ਇਨ੍ਹਾਂ ਕਾਲੇ ਕਾਨੂੰਨਾਂ ਨਾਲ ਗਰੀਬੀ, ਬੇਰੁਜ਼ਗਾਰੀ, ਮਹਿੰਗਾਈ ਤੇ ਕਾਲਾਬਾਜ਼ਾਰੀ ਹੋਰ ਸਿਖ਼ਰਾਂ ਨੂੰ ਛੋਹੇਗੀ, ਆਗੂਆਂ ਕਿਹਾ ਕਿ ਮੋਦੀ ਸਰਕਾਰ ਵਲੋਂ ਨਵੀਆਂ ਆਰਥਿਕ ਨੀਤੀਆਂ ਤਹਿਤ ਆਰਥਿਕ ਸੁਧਾਰਾਂ ਦੇ ਨਾਮ ਤੇ ਸਮੂਹ ਸਰਕਾਰੀ ਅਦਾਰਿਆਂ ਜਿਵੇਂ ਕਿ ਸਰਕਾਰ ਥਰਮਲ ਪਲਾਂਟ, ਸਿਹਤ, ਸਿੱਖਿਆ, ਟਰਾਂਸਪੋਰਟ, ਬੀਮਾ, ਬੈਂਕਾਂ, ਰੇਲਵੇ, ਹਵਾਈ ਅੱਡੇ ਅਤੇ ਜਹਾਜ਼, ਬੰਦਰਗਾਹਾਂ ਆਦਿ ਨੂੰ ਕਾਰਪੋਰੇਟਾਂ ਦੇ ਹਵਾਲੇ ਕਰਨ ਦੀ ਨੀਅਤ ਨਾਲ ਸਮੂਹ ਅਦਾਰਿਆਂ ਦਾ ਪੂਰਨ ਨਿੱਜੀਕਰਨ ਕੀਤਾ ਜਾ ਰਿਹਾ ਹੈ | ਨਵੀਂ ਕੌਮੀ ਸਿੱਖਿਆ ਨੀਤੀ ਰੱਦ ਕੀਤੀ ਜਾਵੇ, ਸਰਵਜਨਤਕ ਵੰਡ ਪ੍ਰਣਾਲੀ ਲਾਗੂ ਕਰਕੇ ਸਭਨਾਂ ਲੋੜਵੰਦਾਂ ਨੂੰ ਸਸਤਾ ਰਾਸ਼ਨ ਦਿੱਤਾ ਜਾਵੇ, ਸਭਨਾਂ ਨੂੰ ਸਸਤੀ ਵਿੱਦਿਆ ਅਤੇ ਸਸਤੀਆਂ ਸਿਹਤ ਸਹੂਲਤਾਂ ਦਿੱਤੀਆਂ ਜਾਣ, ਸਭਨਾਂ ਨੂੰ ਪੱਕਾ ਰੁਜ਼ਗਾਰ ਦਿੱਤਾ ਜਾਵੇ, ਗੁਜ਼ਾਰੇ ਨੂੰ ਆਧਾਰ ਮੰਨਕੇ ਤਨਖ਼ਾਹ ਨਿਸ਼ਚਿਤ ਕਰਨ ਦਾ ਕਾਨੂੰਨ ਲਾਗੂ ਕੀਤਾ ਜਾਵੇ ਆਦਿ ਮੰਗਾਂ ਰੱਖੀਆਂ |
ਬੱਚਿਆਂ ਨੇ ਦੁਸਹਿਰਾ ਧੂਮਧਾਮ ਨਾਲ ਮਨਾਇਆ
ਰਾਮਾਂ ਮੰਡੀ, (ਅਮਰਜੀਤ ਸਿੰਘ ਲੈਹਰੀ) - ਸਥਾਨਕ ਸ਼ਹਿਰ ਦੇ ਵਾਰਡ ਨੰਬਰ 8 ਵਿਖੇ ਗਲੀ ਨੰਬਰ 8/1 ਵਿੱਚ ਬੱਚਿਆਂ ਨੇ ਦਸ਼ਹਿਰਾ ਬੜ੍ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰਾਵਣ ਦੇ ਬੁੱਤ ਨੂੰ ਅੱਗ ਲਗਾਉਣ ਦੀ ਰਸਮ ਸਮੂਹ ਬੱਚਿਆਂ ਨੇ ਨਿਭਾਈ | ਇਸ ਮੌਕੇ ਬੱਚਿਆਂ ਨੇ ਰਾਮ ਲੀਲਾ ਦੀਆਂ ਝਾਕੀਆਂ ਪੇਸ਼ ਕਰਕੇ ਲੋਕਾਂ ਦਾ ਮਨ ਮੋਹ ਲਿਆ | ਇਸ ਮੌਕੇ ਅਜੈਬ ਸਿੰਘ ਲਹਿਰੀ, ਹਰਬੇਲ ਸਿੰਘ ਡੰਗ, ਵਿਨੋਦ ਕੁਮਾਰ ਬੰਗੀ, ਐਡਵੋਕਟ ਸੁਰੇਸ਼ ਕਾਂਸਲ ਨੇ ਕਿਹਾ ਕਿ ਜੋ ਅੱਜ ਨੇਕੀ ਤੇ ਬਦੀ ਦਾ ਪ੍ਰਤੀਕ ਤਿਉਹਾਰ ਦਸ਼ਹਿਰਾ ਬੱਚਿਆਂ ਵੱਲੋਂ ਮਨਾਇਆ ਗਿਆ ਹੈ, ਜੋ ਕਿ ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ, ਇਸ ਨਾਲ ਬੱਚਿਆਂ ਵਿੱਚ ਧਰਮ ਨਾਲ ਜੁੜਨ ਦੀ ਭਾਵਨਾ ਪੈਦਾ ਹੁੰਦੀ ਹੈ | ਉਨ੍ਹਾਂ ਨੇ ਕਿਹਾ ਕਿ ਸਮਾਜਸੇਵੀ ਅਤੇ ਧਾਰਮਿਕ ਸੰਸਥਾਂਵਾਂ ਨੂੰ ਇਸ ਲਈ ਵੱਧ ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਇਸ ਪਵਿੱਤਰ ਤਿਉਹਾਰ ਨੂੰ ਕਾਇਮ ਰੱਖਿਆ ਜਾ ਸਕੇ | ਇਸ ਮੌਕੇ ਬੱਚਿਆਂ ਨੇ ਕਿਹਾ ਕਿ ਜੋ ਅਸੀਂ ਕੋਸ਼ਿਸ਼ ਕਰਾਂਗੇਂ ਕਿ ਅਸੀਂ ਅੱਗੇ ਤੋਂ ਇਸ ਤੋਂ ਵੀ ਵਧੀਆ ਰਾਵਨ, ਮੇਘਨਾਥ ਅਤੇ ਕੁੰਭਕਰਨ ਦੇ ਬੁੱਤ ਬਨਾਵਾਂਗੇਂ ਅਤੇ ਦਸ਼ਹਿਰਾ ਤਿਉਹਾਰ ਇਸ ਤਰ੍ਹਾਂ ਹੀ ਮਨਾਉਂਦੇ ਰਹਾਂਗੇਂ | ਇਸ ਮੌਕੇ ਸਿਪਾਲੀ ਬਾਂਸਲ, ਮਨਜੀਤ ਕੌਰ, ਰੋਜ਼ੀ ਰਾ ਣੀ, ਮੈਡਮ ਜੋਤੀ ਸਾਂਖਲਾ ਆਦਿ ਗਲੀ ਵਾਸੀ ਹਾਜ਼ਰ ਸਨ |

ਕਿਸਾਨਾਂ ਵਲੋਂ ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਪੁੱਟਣੇ ਜਾਰੀ

ਭਾਗੀਵਾਂਦਰ, 15 ਅਕਤੂਬਰ (ਮਹਿੰਦਰ ਸਿੰਘ ਰੂਪ) - ਬਲਾਕ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਦੇ ਨੁਕਸਾਨੇ ਨਰਮੇ ਸਬੰਧੀ ਜਦ ਨਰਮੇ ਦੇ ਖੇਤਾਂ 'ਚ ਮੌਕੇ ਤੇ ਜਾ ਕੇ ਜਾਣਕਾਰੀ ਪ੍ਰਾਪਤ ਕੀਤੀ ਗਈ ਤਾਂ ਪਿੰਡ ਭਾਗੀਵਾਂਦਰ ਦੇ ਕਿਸਾਨ ਮਨਜੀਤ ਸਿੰਘ, ਹਰਜੀਤ ਸਿੰਘ, ਪੁੱਤਰ ...

ਪੂਰੀ ਖ਼ਬਰ »

ਧੂਮ-ਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਸੀਂਗੋ ਮੰਡੀ, (ਪਿ੍ੰਸ ਗਰਗ) - ਬਦੀ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦਾ ਤਿਉਹਾਰ ਦੁਸਹਿਰਾ ਸੀਂਗੋ ਮੰਡੀ ਖੇਤਰ ਅਤੇ ਆਸ ਪਾਸ ਦੇ ਪਿੰਡਾਂ 'ਚ ਵੀ ਇਹ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਵੇਰ ਤੋਂ ਹੀ ਘਰਾਂ ਵਿਚ ਪਰਿਵਾਰਿਕ ਮੈਂਬਰਾਂ ਵਲੋਂ ਪੂਜਾ ਕਰਨ ਦੇ ਨਾਲ-ਨਾਲ ...

ਪੂਰੀ ਖ਼ਬਰ »

ਕ੍ਰਿਕਟ ਮੈਚਾਂ 'ਤੇ ਸੱਟਾ ਲਗਾਉਣ ਦਾ ਮਾਮਲਾ ਸਾਹਮਣੇ ਆਉਣ 'ਤੇ 6 ਖ਼ਿਲਾਫ਼ ਮੁਕੱਦਮਾ ਦਰਜ

ਬਠਿੰਡਾ, 15 ਅਕਤੂਬਰ (ਵੀਰਪਾਲ ਸਿੰਘ) - ਬਠਿੰਡਾ ਪਿੁਲਸ ਵਲੋਂ ਕ੍ਰਿਕਟ ਮੈਚਾਂ 'ਤੇ ਸੱਟਾ ਲਗਾਉਣ ਵਾਲੇ 2 ਵਿਅਕਤੀਆਂ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ ਹੈ | ਜਾਂਚ ਪੁਲਿਸ ਅਧਿਕਾਰੀ ਹਰਜੀਵਨ ਸਿੰਘ ਏ.ਐਸ.ਆਈ. ਥਾਣਾ ਕੋਤਵਾਲੀ ਮੁਤਾਬਿਕ ਮੁਖ਼ਬਰੀ ਦੇ ਆਧਾਰ 'ਤੇ ...

ਪੂਰੀ ਖ਼ਬਰ »

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਫੂਕਿਆ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ

ਲਹਿਰਾ ਮੁਹੱਬਤ, 15 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਥਰਮਲ ਦੇ ਠੇਕਾ ਮੁਲਾਜ਼ਮਾਂ ਵਲੋਂ ਦੁਸਹਿਰੇ ਦੇ ਤਿਉਹਾਰ ਮੌਕੇ ਥਰਮਲ ਦੇ ਮੁੱਖ ਗੇਟ ਸਾਹਮਣੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 07 ਨੂੰ ਜਾਮ ਕਰਕੇ ...

ਪੂਰੀ ਖ਼ਬਰ »

ਨੁਕਸਾਨੇ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਦੀ ਕੀਤੀ ਮੰਗ

ਝੁਨੀਰ, 15 ਅਕਤੂਬਰ (ਨਿ. ਪ. ਪ.)- ਨੇੜਲੇ ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਗੁਲਾਬੀ ਸੁੰਡੀ ਕਾਰਨ ਨੁਕਸਾਨੀ ਨਰਮੇ ਦੀ ਫ਼ਸਲ ਜੋ ਕਿਸਾਨਾਂ ਨੂੰ ਮਜਬੂਰੀ ਵੱਸ ਪੁੱਟ ਦਿੱਤੀ ਹੈ, ਨੇ ਮੁਆਵਜ਼ੇ ਦੀ ਮੰਗ ਕੀਤੀ ਹੈ | ਕਿਸਾਨ ਤਰਸੇਮ ਸਿੰਘ ਖਿਆਲੀ ਚਹਿਲਾਂਵਾਲੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ 'ਤੇ ਕਾਸ਼ਤਕਾਰ ਅਨੁਸੂਚਿਤ ਜਾਤੀ ਵਰਗ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ ਦੀ ਮੰਗ

ਬਠਿੰਡਾ, 15 ਅਕਤੂਬਰ (ਪ.ਪ.) - ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਬਠਿੰਡਾ ਦੇ ਰਿੰਗ ਰੋਡ 'ਤੇ ਸਥਿਤ ਸ਼ਹੀਦ ਬਾਬਾ ਜੀਵਨ ਸਿੰਘ ਜੀ ਚੌਕ ਵਿਖੇ ਰਾਜਿੰਦਰ ਸਿੰਘ ਖ਼ਾਲਸਾ ਜਨਰਲ ਸਕੱਤਰ ਆਲ ਇੰਡੀਆ ਯੂਥ ਵਿੰਗ ਦੀ ਪ੍ਰਧਾਨਗੀ ਹੇਠ ਹੋਈ | ਇਸ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਬਠਿੰਡਾ ਫੇਰੀ 'ਤੇ ਮਾਡਲ ਟਾਊਨ ਫੇਸ-4 ਤੇ 5 ਵਾਸੀਆਂ ਨੇ ਕੀਤਾ ਵਿਰੋਧ

ਬਠਿੰਡਾ, 15 ਅਕਤੂਬਰ (ਵੀਰਪਾਲ ਸਿੰਘ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਬਠਿੰਡਾ ਦੀ ਦੂਸਰੀ ਫੇਰੀ ਦੌਰਾਨ ਅੱਜ ਮਾਡਲ ਟਾਊਨ ਫੇਸ-4 ਤੇ ਫੇਸ-5 ਦੇ ਲੋਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨੂੰ ਨਹੀਂ ਮਿਲਣ ਦਿੱਤਾ ਗਿਆ | ਵੱਡੀ ...

ਪੂਰੀ ਖ਼ਬਰ »

ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਵਲੋਂ ਹੱਕਾਂ ਸਬੰਧੀ ਮੰਗ ਪੱਤਰ

ਨਥਾਣਾ, 15 ਅਕਤੂਬਰ (ਗੁਰਦਰਸ਼ਨ ਲੁੱਧੜ) - ਪੰਜਾਬ ਦੇ ਠੇਕਾ ਆਧਾਰਿਤ ਅਤੇ ਆਊਟਸੋਰਸਿੰਗ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਦਿੱਤੇ ਹੜ੍ਹਤਾਲ ਦੇ ਸੱਦੇ ਦਾ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਵਲੋਂ ਸਰਗਰਮੀ ਨਾਲ ਸਮਰਥਨ ਕੀਤਾ ਗਿਆ ਹੈ | ਇਸੇ ਕੜੀ ਤਹਿਤ ਸੀ.ਐਚ.ਸੀ. ...

ਪੂਰੀ ਖ਼ਬਰ »

ਗੋਨਿਆਣਾ ਡਾਕਘਰ ਦੇ ਜਰਨੇਟਰ ਨੂੰ ਅਚਾਨਕ ਲੱਗੀ ਅੱਗ-ਜਾਨੀ ਨੁਕਸਾਨ ਤੋਂ ਬਚਾਅ

ਗੋਨਿਆਣਾ, 15 ਅਕਤੂਬਰ (ਲਛਮਣ ਦਾਸ ਗਰਗ) - ਅੱਜ ਬਾਅਦ ਦੁਪਹਿਰ ਸਥਾਨਕ ਡਾਕਘਰ ਦੀ ਛੱਤ 'ਤੇ ਪਏ ਜਰਨੇਟਰ ਨੂੰ ਅੱਗ ਲੱਗ ਗਈ | ਸੂਚਨਾ ਮਿਲਣ 'ਤੇ ਬਠਿੰਡਾ ਤੋਂ ਫਾਇਰ ਬਿ੍ਗੇਡ ਵੀ ਆ ਗਈ ਸੀ, ਉਸ ਵੇਲੇ ਫਾਇਰ ਬਿ੍ਗੇਡ ਅਤੇ ਲੋਕਾਂ ਨੇ ਅੱਗ 'ਤੇ ਕਾਬੂ ਪਾ ਲਿਆ ਸੀ | ਸੂਤਰਾਂ ਤੋਂ ...

ਪੂਰੀ ਖ਼ਬਰ »

ਬੀਬੀ ਕੁਲਦੀਪ ਕੌਰ ਇਸਤਰੀ ਵਿੰਗ ਦੀ ਸੂਬਾਈ ਮੀਤ ਪ੍ਰਧਾਨ ਨਿਯੁਕਤ

ਭਗਤਾ ਭਾਈਕਾ, 15 ਅਕਤੂਬਰ (ਸੁਖਪਾਲ ਸਿੰਘ ਸੋਨੀ) - ਆਮ ਆਦਮੀ ਪਾਰਟੀ ਬਠਿੰਡਾ ਦੇ ਪ੍ਰਧਾਨ ਬੀਬੀ ਕੁਲਦੀਪ ਕੌਰ ਭਗਤਾ ਦੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਉਪਰੰਤ ਉਨ੍ਹਾਂ ਨੂੰ ਅੱਜ ਸ਼ਾਮ ਵਕਤ ਇਸਤਰੀ ਵਿੰਗ ਦੇ ਸੂਬਾਈ ਮੀਤ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਨੂੰ ਲੈ ਕੇ ਇਨਕਲਾਬੀ ਕੇਂਦਰ ਵਲੋਂ ਸਖ਼ਤ ਨਿਖੇਧੀ

ਲਹਿਰਾ ਮੁਹੱਬਤ, 15 ਅਕਤੂਬਰ (ਭੀਮ ਸੈਨ ਹਦਵਾਰੀਆ) - ਇਨਕਲਾਬੀ ਕੇਂਦਰ ਪੰਜਾਬ ਨੇ ਮੋਦੀ ਸਰਕਾਰ ਵਲੋਂ ਪੰਜਾਬ ਸਮੇਤ ਕੁਝ ਹੋਰ ਰਾਜਾਂ ਵਿਚ ਬੀ.ਐਸ.ਐਫ. (ਸੀਮਾ ਸੁਰੱਖਿਆ ਬਲ) ਦਾ ਅਧਿਕਾਰ ਖੇਤਰ 15 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਕਰਨ ਦੀ ਸਖ਼ਤ ਸ਼ਬਦਾਂ ਵਿਚ ...

ਪੂਰੀ ਖ਼ਬਰ »

ਮੁੱਖ ਮੰਤਰੀ ਤੇ ਵਿੱਤ ਮੰਤਰੀ ਵਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਪ੍ਰਗਤੀ ਦੀ ਸ਼ਲਾਘਾ

ਬਠਿੰਡਾ, 15 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ. ਆਰ. ਐਸ. ਪੀ. ਟੀ. ਯੂ.), ਬਠਿੰਡਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਵਿੱਤ ਅਤੇ ਯੋਜਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦਾ ...

ਪੂਰੀ ਖ਼ਬਰ »

'ਆਪ' ਨੂੰ ਜਬਰਦਸਤ ਝਟਕਾ- ਜ਼ਿਲ੍ਹਾ ਪ੍ਰਧਾਨ ਬੀਬੀ ਕੁਲਦੀਪ ਕੌਰ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ

ਭਗਤਾ ਭਾਈਕਾ, 15 ਅਕਤੂਬਰ (ਸੁਖਪਾਲ ਸਿੰਘ ਸੋਨੀ) - ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਨੂੰ ਉਸ ਸਮੇਂ ਜਬਰ ਦਸਤ ਹੁੰਗਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਬਠਿੰਡਾ ਦੇ ਪ੍ਰਧਾਨ ਬੀਬੀ ਕੁਲਦੀਪ ਕੌਰ ਭਗਤਾ ਨੇ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਕੇ ...

ਪੂਰੀ ਖ਼ਬਰ »

ਚਾਨੀ ਐਗਰੋ ਇੰਡਸਟਰੀ ਵਲੋਂ ਡਾ. ਸਮਨਪ੍ਰੀਤ ਸਿੰਘ ਖੋਖਰ ਦਾ ਵਿਸ਼ੇਸ਼ ਸਨਮਾਨ

ਭਗਤਾ ਭਾਈ, 15 ਅਕਤੂਬਰ (ਸੁਖਪਾਲ ਸਿੰਘ ਸੋਨੀ) - ਸੂਬੇ ਅੰਦਰ ਵਾਤਾਵਰਨ ਦੀ ਸੁੱਧਤਾ ਲਈ ਤਤਪਰ ਚਾਨੀ ਐਗਰੋ ਇੰਡਸਟਰੀਜ਼ ਸਿਰੀਏਵਾਲਾ ਵੱਲੋਂ ਡਾ. ਵਾਈ ਐਸ ਪਰਮਾਰ ਬਾਗ਼ਬਾਨੀ ਅਤੇ ਜੰਗਲਾਤ ਯੂਨੀਵਰਸਿਟੀ ਸੋਲਨ (ਹਿਮਾਚਲ ਪ੍ਰਦੇਸ) ਦੇ ਰਿਸਰਚ ਐਸੋਸੀਏਟ ਡਾ. ਸਮਨਪ੍ਰੀਤ ...

ਪੂਰੀ ਖ਼ਬਰ »

ਗਹਿਲੇਵਾਲਾ ਪਿੰਡ ਦੀਆਂ ਦੋ ਔਰਤਾਂ ਦੀ ਸੜਕ ਹਾਦਸੇ 'ਚ ਮੌਤ ਨਾਲ ਫੈਲੀ ਸੋਗ ਦੀ ਲਹਿਰ

ਸੀਂਗੋ ਮੰਡੀ, 16 ਅਕਤੂਬਰ (ਲਕਵਿੰਦਰ ਸ਼ਰਮਾ) - ਅੱਜ ਦਸਹਿਰੇ ਵਾਲੇ ਖੇਤਰ ਦੇ ਪਿੰਡ ਗਹਿਲੇਵਾਲਾ ਵਿਚ ਪਿਛਲੇ ਦਿਨੀਂ ਹੋਈ ਨੌਜਵਾਨ ਦੀ ਮੌਤ ਦੀਆਂ ਖ਼ਬਰਾਂ ਦੀ ਸਿਆਹੀ ਵੀ ਨਹੀਂ ਸੀ ਸੁੱਕੀ ਕਿ ਅੱਜ ਪਿੰਡ ਦੇ ਗਰੇਵਾਲ ਪਰਿਵਾਰ ਦੀਆਂ ਦੋ ਔਰਤਾਂ ਸੱਸ ਨਸੀਬ ਕੌਰ (75) ਅਤੇ ...

ਪੂਰੀ ਖ਼ਬਰ »

ਸੜਕ ਹਾਦਸੇ ਦਾ ਪਤਾ ਲਗਦਿਆਂ ਤਲਵੰਡੀ ਸਾਬੋ 'ਚ ਛਾਇਆ ਮਾਤਮ

ਤਲਵੰਡੀ ਸਾਬੋ, 15 ਅਕਤੂਬਰ (ਰਣਜੀਤ ਸਿੰਘ ਰਾਜੂ)-ਮਾਨਸਾ ਨੇੜੇ ਵਾਪਰੇ ਸੜਕ ਹਾਦਸੇ ਦਾ ਪਤਾ ਲਗਦਿਆਂ ਹੀ ਇਲਾਕੇ 'ਚ ਮਾਤਮ ਛਾ ਗਿਆ ਤੇ ਦੁਸਹਿਰੇ ਦਾ ਚਾਅ ਫਿੱਕਾ ਪੈ ਗਿਆ ਹੈ | ਹਾਦਸੇ 'ਚ ਮਰੇ ਲੋਕਾਂ 'ਚ ਤਲਵੰਡੀ ਸਾਬੋ ਦੇ ਦੋ ਸਕੇ ਭਰਾ ਭੋਲਾ ਰਾਮ ਤੇ ਰਾਜ ਕੁਮਾਰ ਪੁੱਤਰਾਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਮੀਟਿੰਗ ਹੋਈ

ਮਹਿਮਾ ਸਰਜਾ, 15 ਅਕਤੂਬਰ (ਰਾਮਜੀਤ ਸ਼ਰਮਾ) - ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਮੀਟਿੰਗ ਬਲਾਕ ਮੀਤ ਪ੍ਰਧਾਨ ਸੁਖਮੰਦਰ ਸਿੰਘ ਲੱਖੀ ਜੰਗਲ ਦੀ ਪ੍ਰਧਾਨਗੀ ਹੇਠ ਲੱਖੀ ਜੰਗਲ ਵਿਖੇ ਹੋਈ | ਜਿਸ ਵਿਚ ਰਛਪਾਲ ਸਿੰਘ ਪੁੱਤਰ ਘੁੱਕਰ ਸਿੰਘ ਦੇ ਘਰ ਦੇ ਪਾਣੀ ਦੇ ਨਿਕਾਸ ਸਬੰਧੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਗੋਨਿਆਣਾ, 15 ਅਕਤੂਬਰ (ਲਛਮਣ ਦਾਸ ਗਰਗ) - ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਹਰਰਾਏਪੁਰ ਕੋਲ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ | ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ | ਲਖਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਮਲੂਕਾ ਨੇ ...

ਪੂਰੀ ਖ਼ਬਰ »

ਜੀਦਾ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੂੰ ਅਦਾਇਗੀ ਨਾ ਮਿਲਣ ਕਰਕੇ ਦਫ਼ਤਰ ਨੂੰ ਲਗਾਇਆ ਜਿੰਦਰਾ

ਗੋਨਿਆਣਾ, ਭੁੱਚੋ ਮੰਡੀ 15 ਅਕਤੂਬਰ (ਲਛਮਣ ਦਾਸ ਗਰਗ/ਬਿੱਕਰ ਸਿੰਘ ਸਿੱਧੂ) - ਖੇਤੀ ਕਾਨੰੂਨਾਂ ਨੂੰ ਲੈ ਕੇ ਪਿਛਲੇ ਤਕਰੀਬਨ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਦੇ ਦੌਰਾਨ ਕਿਸਾਨ ਸੰਘਰਸ਼ ਮੋਰਚੇ ਵਲੋਂ ਲਏ ਗਏ ਫ਼ੈਸਲਿਆਂ ਅਨੁਸਾਰ ਸੂਬੇ ਦੈ ਬਾਕੀ ਟੋਲ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਬਠਿੰਡਾ ਦਾ 7 ਰੋਜ਼ਾ ਐਨ.ਸੀ.ਸੀ. ਕੈਂਪ ਸੰਪੰਨ

ਬਠਿੰਡਾ, 15 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਡੀ.ਏ.ਵੀ. ਕਾਲਜ ਬਠਿੰਡਾ ਵਿਖੇ ਐਨ.ਸੀ.ਸੀ. ਦੇ ਏ.ਟੀ.ਸੀ. 117 ਅੰਤਰ ਕਾਲਜ ਕੈਂਪ ਸੰਪੰਨ ਹੋ ਗਿਆ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਪਰਵੀਨ ਕੁਮਾਰ ਗਰਗ ਅਤੇ ਕਮਾਂਡਿੰਗ ਅਫ਼ਸਰ ਸ਼੍ਰੀ ਅਜੇ ਕੁਮਾਰ ਧਿਲ ਨੇ ...

ਪੂਰੀ ਖ਼ਬਰ »

ਪਿੰਡ ਚੋਟੀਆਂ ਦੇ ਖ਼ਰੀਦ ਕੇਂਦਰ 'ਚ 4 ਦਿਨਾਂ ਤੋਂ ਝੋਨੇ ਲਿਆਈ ਬੈਠੇ ਕਿਸਾਨ ਹੋ ਰਹੇ ਨੇ ਪ੍ਰੇਸ਼ਾਨ

ਚਾਉਕੇ, 15 ਅਕਤੂਬਰ (ਮਨਜੀਤ ਸਿੰਘ ਘੜੈਲੀ) - ਪਿੰਡ ਚੋਟੀਆਂ ਦੇ ਖ਼ਰੀਦ ਕੇਂਦਰ 'ਚ ਪਿਛਲੇ ਕੁੱਝ ਦਿਨਾਂ ਤੋਂ ਝੋਨਾ ਲਿਆਈ ਬੈਠੇ ਕਿਸਾਨ ਮੰਡੀ 'ਚ ਅਜੇ ਤੱਕ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਨਿਰਾਸਤਾ ਦੇ ਆਲਮ 'ਚ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਨੰਬਰਦਾਰ ...

ਪੂਰੀ ਖ਼ਬਰ »

ਤਨਖ਼ਾਹਾਂ ਤੋਂ ਵਾਂਝੇ ਮੁਲਾਜ਼ਮਾਂ ਨੇ ਟੋਲ ਪਲਾਜ਼ੇ ਨੂੰ ਜਿੰਦਰਾ ਲਾਇਆ

ਲਹਿਰਾ ਮੁਹੱਬਤ, 15 ਅਕਤੂਬਰ (ਸੁਖਪਾਲ ਸਿੰਘ ਸੁੱਖੀ) - ਪਿਛਲੇ ਛੇ ਮਹੀਨਿਆਂ ਤੋਂ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੂੰ ਉਜ਼ਰਤਾਂ ਦੀ ਅਦਾਇਗੀ ਨਾ ਹੋਣ ਦੇ ਰੋਸ ਵਜੋਂ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਲਹਿਰਾ ਬੇਗਾ ਟੋਲ ਪਲਾਜ਼ਾ ਦੀ ਮੌਜੂਦਾ ਕਾਰਜ ਸੰਭਾਂਲ ...

ਪੂਰੀ ਖ਼ਬਰ »

ਸੰਤ ਕਬੀਰ ਕਾਨਵੈਂਟ ਸੀਨੀਅਰ ਸਕੂਲ ਭੁੱਚੋ ਖੁੁਰਦ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ

ਭੁੱਚੋ ਮੰਡੀ, 15 ਅਕਤੂਬਰ (ਬਿੱਕਰ ਸਿੰਘ ਸਿੱਧੂ) - ਸੰਤ ਕਬੀਰ ਕਾਨਵੈਂਟ ਸੀਨੀਅਰ ਸਕੂਲ ਭੁੱਚੋ ਖੁੁਰਦ ਵਿਖੇ ਅੱਜ ਬੁੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਦੇ ਲਈ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ...

ਪੂਰੀ ਖ਼ਬਰ »

ਭਾਕਿਯੂ ਮਾਨਸਾ ਨੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਬੀ.ਡੀ.ਪੀ.ਓ.ਵਿਖੇ ਧਰਨਾ ਲਗਾਉਣ ਦਾ ਦਿੱਤਾ ਅਲਟੀਮੇਟਮ

ਗੋਨਿਆਣਾ, 15 ਅਕਤੂਬਰ (ਲਛਮਣ ਦਾਸ ਗਰਗ) - ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੀ ਮੀਟਿੰਗ ਬਲਾਕ ਮੀਤ ਪ੍ਰਧਾਨ ਸੁਖਮੰਦਰ ਸਿੰਘ ਲੱਖੀ ਜੰਗਲ ਦੀ ਪ੍ਰਧਾਨਗੀ ਹੇਠ ਗੋਨਿਆਣਾ ਮੰਡੀ ਦੇ ਉੱਤਰੀ ਰੇਲਵੇ ਪਾਰਕ ਵਿਖੇ ਹੋਈ | ਉਕਤ ਮੀਟਿੰਗ 'ਚ ਰਛਪਾਲ ਸਿੰਘ ਪੁੱਤਰ ਘੁੱਕਰ ਸਿੰਘ ...

ਪੂਰੀ ਖ਼ਬਰ »

ਦੋ ਪਿੰਡਾਂ ਦੇ ਕਿਸਾਨਾਂ ਵਲੋਂ ਗੇਲ ਇੰਡੀਆ ਕੰਪਨੀ ਵਿਰੁੱਧ ਧਰਨਾ

ਰਾਮਾਂ ਮੰਡੀ, 15 ਅਕਤੂਬਰ (ਤਰਸੇਮ ਸਿੰਗਲਾ) - ਗੇਲ ਇੰਡੀਆ ਕੰਪਨੀ ਵਲੋਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿਚੋਂ ਕਈ ਪਿੰਡਾਂ ਦੀਆਂ ਜ਼ਮੀਨਾਂ ਵਿਚੋਂ ਦੀ ਜ਼ਮੀਨਦੋਜ਼ ਪਾਈਪ ਪਾਈ ਜਾ ਰਹੀ ਹੈ | ਕੰਪਨੀ ਵਲੋਂ ਪਾਈਪ ਪਾਉਣ ਲਈ ਕਿਸਾਨਾਂ ਨੂੰ ਮੁਆਵਜ਼ਾ ਵੀ ਦਿੱਤਾ ਜਾ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਰੋਜ਼ ਗਾਰਡਨ ਤੋਂ 50 ਕਿੱਲੋਮੀਟਰ ਸਾਈਕਲਿੰਗ ਯਾਤਰਾ ਕੱਢੀ

ਬਠਿੰਡਾ, 15 ਅਕਤੂਬਰ (ਅਵਤਾਰ ਸਿੰਘ) - ਬੀਸੀਆਰ ਬਠਿੰਡਾ ਵਲੋਂ ਦੁਸਹਿਰੇ ਮੌਕੇ ਰੋਜ ਗਾਰਡਨ ਬਠਿੰਡਾ ਤੋਂ ਲਹਿਰਾ ਮੁਹੱਬਤ ਤੱਕ 50 ਕਿੱਲੋਮੀਟਰ ਸਾਈਕਲ ਯਾਤਰਾ ਦਾ ਆਯੋਜਨ ਚਰਨਜੀਤ ਸਿੰਘ ਮਠਾੜੂ ਦੁਆਰਾ ਹਰੀ ਝੰਡੀ ਦੇ ਕੇ ਕੀਤਾ ਗਿਆ | ਇਸ ਮੌਕੇ ਪ੍ਰਦੀਪ ਅਰੋੜਾ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਪੁਸਤਕ ਸਾਹਿਤਕ ਮੇਲਾ ਸ਼ੁਰੂ

ਮੋਗਾ, 15 ਅਕਤੂਬਰ (ਜਸਪਾਲ ਸਿੰਘ ਬੱਬੀ, ਸੁਰਿੰਦਰਪਾਲ ਸਿੰਘ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਪੰਜਾਬੀ ਵਿਭਾਗ ਵਲੋਂ ਸਾਹਿਤ ਪਸਾਰ ਮੰਚ ਦੇ ਵਿਸ਼ੇਸ਼ ਉਪਰਾਲੇ ਸਦਕਾ ਕਾਲਜ ਕੈਂਪਸ ਵਿਖੇ ਤਿੰਨ ਰੋਜ਼ਾ ਪੁਸਤਕ ਸਾਹਿਤਕ ਮੇਲੇ ਦੀ ਆਰੰਭਤਾ ਹੋਈ ਜਿਸ ਵਿਚ ਪੰਜਾਬ ਭਰ ਤੋਂ ...

ਪੂਰੀ ਖ਼ਬਰ »

ਅਲਿਆਂਸ ਇੰਟਰਨੈਸ਼ਨਲ ਸਕੂਲ ਜੈਤੋ 'ਚ ਡਾਂਡੀਆ ਉਤਸਵ ਮਨਾਇਆ

ਜੈਤੋ, 15 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਅਲਿਆਂਸ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਡਾਂਡੀਆਂ ਉਤਸਵ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁੁਰੂਆਤ ਸ਼ਮਾ ਗੋਇਲ, ਪਿ੍ਅੰਕਾ ਗੋਇਲ, ਦਿੱਪੀ ਗਰਗ, ਕਿ੍ਸ਼ਨਾ ਗਰਗ ਅਤੇ ਗੁੁਰਸੇਵਕ ਮਾਨ ਦੁੁਆਰਾ ਸ਼ਮ੍ਹਾ ਰੌਸ਼ਨ ਕਰਕੇ ਕੀਤੀ ...

ਪੂਰੀ ਖ਼ਬਰ »

ਗੁਰਦੁਆਰਾ ਟਿੱਬੀ ਸਾਹਿਬ ਵਿਖੇ ਇਕੋਤਰੀ ਸਮਾਗਮਾਂ ਦੇ ਭੋਗ ਅੱਜ

ਨਿਹਾਲ ਸਿੰਘ ਵਾਲਾ, 15 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਪਿੰਡ ਬਿਲਾਸਪੁਰ ਦੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਇਕੋਤਰੀ ਸਮਾਗਮਾਂ ਦੀ ਸਮਾਪਤੀ ਦੇ ਭੋਗ 16 ਅਕਤੂਬਰ ਨੂੰ ਪਾਏ ਜਾਣਗੇ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਗਮੋਹਨ ਸਿੰਘ ਨੇ ਦੱਸਿਆ ਕਿ ਬਾਬਾ ...

ਪੂਰੀ ਖ਼ਬਰ »

ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਕੱਲ੍ਹ

ਫ਼ਰੀਦਕੋਟ, 15 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)- ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ 17 ਅਕਤੂਬਰ ਨੂੰ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਅਕਾਲਗੜ੍ਹ ਸਾਹਿਬ ਮੁਹੱਲਾ ਬਾਠਾਂ ਫ਼ਰੀਦਕੋਟ 'ਚ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਘਟਨਾ ਦੇ ਰੋਸ 'ਚ ਮੋਮਬੱਤੀ ਮਾਰਚ ਕੱਢਿਆ

ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਮੋਗਾ ਸ਼ਹਿਰ ਦੀਆਂ ਜਨਤਕ ਜਥੇਬੰਦੀਆਂ ਕਿਸਾਨ ਸੰਘਰਸ਼ ਸਹਾਇਤਾ ਕਮੇਟੀ, ਡੀ.ਟੀ.ਐਫ. ਪੰਜਾਬ, ਪੰਜਾਬ ਗੌਂ. ਪੈਨਸ਼ਨਰਜ਼ ਐਸੋਸੀਏਸ਼ਨ, ਰਾਜਪੂਤ ਭਲਾਈ ਸਭਾ, ਐਨ.ਜੀ.ਓ. ਐਸੋਸੀਏਸ਼ਨ ਤੇ ਸਮਾਜਿਕ ਸੰਸਥਾਵਾਂ ਦੇ ...

ਪੂਰੀ ਖ਼ਬਰ »

-ਮਾਮਲਾ ਕੋਕਰੀ ਕਲਾਂ ਡੀਪੂ ਹੋਲਡਰ ਵਲੋਂ ਅਣਵੰਡੀ ਕਣਕ ਦਾ-

ਦੂਸਰੇ ਦਿਨ ਸੈਂਕੜੇ ਲੋਕ ਗ਼ੌਰੀ ਸ਼ੰਕਰ ਦੇ ਹੱਕ 'ਚ ਪੁਲਿਸ ਵਿਰੁੱਧ ਕਰਦੇ ਰਹੇ ਨਾਅਰੇਬਾਜ਼ੀ

ਅਜੀਤਵਾਲ, 15 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)- ਕੋਕਰੀ ਕਲਾਂ ਡੀਪੂ ਹੋਲਡਰ ਵਿਰੁੱਧ ਪਏ ਅਣਵੰਡੇ ਮੁਫ਼ਤ ਕਣਕ ਦੇ ਸਟਾਕ ਸਬੰਧੀ ਫੁਰਤੀ ਨਾਲ ਕੀਤੀ ਕਾਰਵਾਈ ਨਾਲ ਮਾਮਲਾ ਦੂਸਰੇ ਦਿਨ ਵੀ ਤੂਲ ਫੜਦਾ ਨਜ਼ਰ ਆਇਆ ਹੈ, ਪੁਲਿਸ ਇਸ ਨੂੰ ਵੱਡਾ ਘੁਟਾਲਾ ਸਮਝ ਕੇ ਮਾਮਲਾ ਦਰਜ ...

ਪੂਰੀ ਖ਼ਬਰ »

ਸਾਫ਼ ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਮੁੱਢਲਾ ਕਾਰਜ - ਡਾ. ਸੰਦੀਪ ਗਰਗ

ਮਾਨਸਾ, 15 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਡਾ. ਸੰਦੀਪ ਗਰਗ ਨੇ ਸੀਨੀਅਰ ਕਪਤਾਨ ਪੁਲਿਸ ਮਾਨਸਾ ਵਜੋਂ ਅਹੁਦਾ ਸੰਭਾਲ ਲਿਆ ਹੈ | 2012 ਬੈਚ ਦੇ ਆਈ.ਪੀ.ਐਸ. ਅਧਿਕਾਰੀ ਗਰਗ ਇਸ ਤੋਂ ਪਹਿਲਾਂ ਪਟਿਆਲਾ ਵਿਖੇ ਤਾਇਨਾਤ ਸਨ | ਉਹ ਸੰਗਰੂਰ ਅਤੇ ਜਲੰਧਰ ਵਿਖੇ ਵੀ ਐਸ.ਐਸ.ਪੀ. ...

ਪੂਰੀ ਖ਼ਬਰ »

ਪੇਂਟਿੰਗ ਮੁਕਾਬਲੇ ਕਰਵਾਏ ਗਏ

ਜੋਗਾ, 15 ਅਕਤੂਬਰ (ਪ. ਪ.)- ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜ ਸ਼ਰਨਜੀਤ ਕੌਰ ਜੋਗਾ ਨੇ ਦੱਸਿਆ ਕਿ ਗੁਰਨੂਰ ਸਿੰਘ ਤੇ ਜੋਗਿੰਦਰ ਸਿੰਘ ਨੇ ਪਹਿਲਾ, ਹਰਪ੍ਰੀਤ ...

ਪੂਰੀ ਖ਼ਬਰ »

ਹੀਰੋਂ ਖੁਰਦ ਦਾ ਕਬੱਡੀ ਟੂਰਨਾਮੈਂਟ ਬੱਛੋਆਣਾ ਦੀ ਟੀਮ ਨੇ ਜਿੱਤਿਆ

ਭੀਖੀ, 15 ਅਕਤੂਬਰ (ਬਲਦੇਵ ਸਿੰਘ ਸਿੱਧੂ) - ਅਜਾਦ ਸਪੋਰਟਸ ਕਲੱਬ ਹੀਰੋਂ ਕਲਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਿਸਾਨੀ ਸੰਘਰਸ਼ ਨੂੰ ਸਮਰਪਿਤ ਇਕ ਰੋਜਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ 85 ਕਿੱਲੋ ਵਰਗ ਦੇ ਫਾਈਨਲ ਮੈਚ ਵਿਚ ਬੱਛੋਆਣਾ ਨੇ ਤੋਗਾਵਾਲ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੀ ਬੇਧਿਆਨੀ ਕਾਰਨ ਹੋ ਸਕਦਾ ਹੈ ਨੁਕਸਾਨ

ਬਰੇਟਾ, 15 ਅਕਤੂਬਰ (ਪਾਲ ਸਿੰਘ ਮੰਡੇਰ) - ਪਾਵਰਕਾਮ ਬਰੇਟਾ ਵਲੋਂ ਸ਼ਹਿਰ 'ਚ ਘਰਾਂ ਦੇ ਮੀਟਰ ਬਾਹਰ ਬਕਸਿਆਂ ਵਿਚ ਲਗਾਏ ਗਏ ਹਨ ਤਾਂ ਕਿ ਕੋਈ ਖਪਤਕਾਰ ਇਸ ਨਾਲ ਛੇੜਛਾੜ ਨਾ ਕਰ ਸਕੇ | ਇਸ ਨਾਲ ਭਾਵੇਂ ਬਿਜਲੀ ਚੋਰੀ ਰੋਕਣ ਦਾ ਢੌਂਗ ਵੀ ਨਜ਼ਰ ਆਉਂਦਾ ਹੈ | ਸ਼ਹਿਰ ਦੇ ਮੀਟਰ ...

ਪੂਰੀ ਖ਼ਬਰ »

ਦੇਰ ਰਾਤ ਸ਼ਹੀਦ ਸੰਦੀਪ ਸਿੰਘ ਚੌ ਾਕ 'ਚ ਮੋਟਰਸਾਈਕਲ ਨੂੰ ਲੱਗੀ ਅੱਗ

ਬਠਿੰਡਾ, 15 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ) - ਅੱਜ ਦੇਰ ਰਾਤ ਬਠਿੰਡਾ ਦੇ ਪਰਸ ਰਾਮ ਨਗਰ ਚੌਕ ਵਿਚ ਸ਼ਹੀਦ ਸੰਦੀਪ ਸਿੰਘ ਬੁੱਤ ਕੋਲ ਇਕ ਮੋਟਰ ਸਾਈਕਲ ਨੂੰ ਅੱਗ ਲੱਗਣ ਕਾਰਨ ਮੋਟਰਸਾਇਕਲ ਬੁਰੀ ਤਰ੍ਹਾਂ ਸੜ ਗਿਆ, ਹਾਲਾਂਕਿ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਹੋ ...

ਪੂਰੀ ਖ਼ਬਰ »

ਕੱਚੇ ਅਧਿਆਪਕ ਯੂਨੀਅਨ ਨੇ ਮੁੱਖ ਮੰਤਰੀ ਨੂੰ ਸੌਂਪਿਆ ਮੰਗ ਪੱਤਰ

ਬਠਿੰਡਾ, 15 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਸਥਾਨਕ ਪਰਸਰਾਮ ਨਗਰ 'ਚ ਸ਼ਹੀਦ ਸਿਪਾਹੀ ਸੰਦੀਪ ਸਿੰਘ ਦੀ ਯਾਦ ਵਿਚ ਬਣਾਏ ਚੌਂਕ ਨੂੰ ਲੋਕ ਸਪਰਪਿਤ ਕਰਨ ਲਈ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਜੀ ਨੂੰ ਮਿਲਦੇ ਹੋਏ ਕੱਚੇ ਅਧਿਆਪਕ ਯੂਨੀਅਨ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਸੰਯੁਕਤ ਪੰਜਾਬ ਦੇ ਸੁਖਪ੍ਰੀਤ ਸਿੰਘ ਮਹਿਰਾਜ ਜਨਰਲ ਸਕੱਤਰ ਨਿਯੁਕਤ

ਮਹਿਰਾਜ, 15 ਅਕਤੂਬਰ (ਸੁਖਪਾਲ ਮਹਿਰਾਜ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ, ਬੀਬੀ ਪਰਮਜੀਤ ਕੌਰ ਗੁਲਸ਼ਨ, ਪਰਮਿੰਦਰ ਸਿੰਘ ਢੀਂਡਸਾ ਵਲੋਂ ਸੁਖਪ੍ਰੀਤ ਸਿੰਘ ਮਹਿਰਾਜ ਦੀਆਂ ਸੇਵਾਵਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX