ਤਾਜਾ ਖ਼ਬਰਾਂ


ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਨੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  1 day ago
ਲੁਧਿਆਣਾ 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ..
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਮਲੇਰਕੋਟਲਾ ’ਚ ਐੱਫ.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 23 ਜਨਵਰੀ- ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 153ਏ ਤਹਿਤ ਮਲੇਰਕੋਟਲਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ...
ਵਿਜੈਇੰਦਰ ਸਿੰਗਲਾ ਜਿੰਨਾ ਭ੍ਰਿਸ਼ਟਾਚਾਰ ਪੰਜਾਬ 'ਚ ਕਿਸੇ ਨੇ ਨਹੀਂ ਕੀਤਾ- ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਸਭ ਤੋਂ ਵੱਧ ਭ੍ਰਿਸ਼ਟਾਚਾਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਬਰਨਾਲਾ

ਜ਼ਿਲ੍ਹਾ ਬਰਨਾਲਾ 'ਚ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਬਰਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਦਸਹਿਰੇ ਦਾ ਪਵਿੱਤਰ ਤਿਉਹਾਰ ਜ਼ਿਲ੍ਹਾ ਬਰਨਾਲਾ ਵਿਚ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਬਰਨਾਲਾ ਦੇ 25 ਏਕੜ ਟੋਭਾ ਸਕੀਮ ਵਿਖੇ ਭਾਰਤੀਆ ਸਨਾਤਨ ਧਰਮ ਮਹਾਂਵੀਰ ਦਲ ਤੇ ਸ੍ਰੀ ਗਣੇਸ਼ ਡਰਾਮਾਟਿਕ ਕਲੱਬ ਵਲੋਂ ਲਗਾਏ ਗਏ ਦਸਹਿਰੇ ਦੇ ਮੇਲੇ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਝੰਡੇ ਦੀ ਰਸਮ ਅਦਾ ਕੀਤੀ ਗਈ | ਸਮਾਗਮ ਵਿਚ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਕਾਂਗਰਸੀ ਆਗੂ ਕੁਲਦੀਪ ਸਿੰਘ ਕਾਲਾ ਢਿੱਲੋਂ, ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ, ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਅਸ਼ੋਕ ਮਿੱਤਲ, ਮਾਰਕੀਟ ਕਮੇਟੀ ਧਨੌਲਾ ਦੇ ਚੇਅਰਮੈਨ ਜੀਵਨ ਬਾਂਸਲ, ਸਾਬਕਾ ਸੈਨਿਕ ਵਿੰਗ ਦੇ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ, ਅਗਰਵਾਲ ਸਭਾ ਦੇ ਪ੍ਰਧਾਨ ਵਿਜੈ ਗਰਗ, ਬਰਨਾਲਾ ਕਲੱਬ ਦੇ ਸੈਕਟਰੀ ਰਾਜੀਵ ਗੁਪਤਾ ਲੂਬੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੇਲੇ ਵਿਚ ਲੋਕ ਗਾਇਕ ਰਵੀ ਦੀਵਾਨਾ (ਮਿੰਨੀ ਕੰਵਰ ਗਰੇਵਾਲ) ਵਲੋਂ ਸੱਭਿਆਚਾਰਕ ਪੋ੍ਰਗਰਾਮ ਪੇਸ਼ ਕੀਤਾ ਗਿਆ | ਮਹਾਂਵੀਰ ਦਲ ਦੇ ਪ੍ਰਧਾਨ ਐਡਵੋਕੇਟ ਰਾਜੀਵ ਮਿੱਤਲ, ਚੇਅਰਮੈਨ ਰਾਕੇਸ਼ ਵਰਮਾ ਬਿੱਟੂ, ਸਕੱਤਰ ਰਾਜ ਕੁਮਾਰ ਰਾਜੀ ਤੇ ਹੋਰ ਅਹੁਦੇਦਾਰਾਂ ਵਲੋਂ ਆਏ ਪਤਵੰਤਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਕਾਂਗਰਸੀ ਆਗੂ ਮਹੇਸ਼ ਕੁਮਾਰ ਲੋਟਾ, ਕੁਲਦੀਪ ਕੁਮਾਰ ਧਰਮਾ, ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬਾਂਸਲ ਨਾਣਾ, ਭਾਜਪਾ ਆਗੂ ਧੀਰਜ ਕੁਮਾਰ ਦੱਧਾਹੂਰ, ਸੂਰਿਆਵੰਸ਼ੀ ਖੱਤਰੀ ਸਭਾ ਦੇ ਪ੍ਰਧਾਨ ਸੁਖਵਿੰਦਰ ਭੰਡਾਰੀ, ਕੌਂਸਲਰ ਧਰਮਿੰਦਰ ਸ਼ੰਟੀ, ਜਗਜੀਤ ਸਿੰਘ ਜੱਗੂ ਮੌਰ, ਹਰਬਖਸ਼ੀਸ਼ ਸਿੰਘ ਗੋਨੀ, ਕਾਂਗਰਸੀ ਆਗੂ ਗੁਰਦਰਸ਼ਨ ਸਿੰਘ ਬਰਾੜ, ਪਰਮਜੀਤ ਸਿੰਘ ਪੱਖੋ, ਸੂਰਤ ਸਿੰਘ ਬਾਜਵਾ, ਧੰਨਾ ਸਿੰਘ ਗਰੇਵਾਲ, ਕਮਲਜੀਤ ਸਿੰਘ ਸ਼ੀਤਲ, ਦੀਪ ਸੰਘੇੜਾ, ਮਨੀਸ਼ੀ ਦੱਤ ਸ਼ਰਮਾ, ਸੋਨੂੰ ਉਪਲ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ |
ਕੇਵਲ ਸਿੰਘ ਢਿੱਲੋਂ ਨੇ ਸ਼ੋਭਾ ਯਾਤਰਾ ਨੂੰ ਝੰਡੀ ਦੇ ਕੇ ਕੀਤਾ ਰਵਾਨਾ : ਦਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਸ੍ਰੀ ਗੀਤਾ ਭਵਨ ਮੰਦਰ ਤੋਂ ਸ਼ੋਭਾ ਯਾਤਰਾ ਨੂੰ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ¢ ਇਸ ਤੋਂ ਪਹਿਲਾਂ ਸ: ਢਿੱਲੋਂ ਨੇ ਆਪਣੀ ਟੀਮ ਸਮੇਤ ਮੰਦਰ ਅੰਦਰ ਮੱਥਾ ਟੇਕ ਕੇ ਭਗਵਾਨ ਸ੍ਰੀ ਰਾਮ ਤੋਂ ਆਸ਼ੀਰਵਾਦ ਲਿਆ¢ ਸ: ਢਿੱਲੋਂ ਨੇ ਸਮੂਹ ਸ਼ਹਿਰ ਨਿਵਾਸੀਆਂ ਨੂੰ ਦਸਹਿਰੇ ਦੇ ਤਿਉਹਾਰ ਦੀ ਵਧਾਈ ਦਿੱਤੀ¢
ਤਪਾ ਮੰਡੀ, (ਪ੍ਰਵੀਨ ਗਰਗ, ਵਿਜੇ ਸ਼ਰਮਾ)-ਆਜ਼ਾਦ ਕਲਚਰਲ ਐਂਡ ਰਾਮਲੀਲ੍ਹਾ ਦਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਭਦੌੜ ਦੇ ਵਿਧਾਇਕ ਪਿਰਮਲ ਸਿੰਘ ਧੌਲਾ, ਨਗਰ ਕੌਂਸਲ ਤਪਾ ਦੇ ਪ੍ਰਧਾਨ ਅਨਿਲ ਕੁਮਾਰ ਕਾਲਾ ਭੂਤ, ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ, ਵਾਈਸ ਚੇਅਰਮੈਨ ਭੁਪਿੰਦਰ ਸਿੰਘ ਸਿੱਧੂ, ਸਾਬਕਾ ਪ੍ਰਧਾਨ ਨਗਰ ਕੌਂਸਲ ਅਸ਼ਵਨੀ ਕੁਮਾਰ ਆਸ਼ੂ ਭੂਤ ਤੋਂ ਇਲਾਵਾ ਹੋਰ ਪਤਵੰਤਿਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ, ਜਿਨ੍ਹਾਂ ਦਾ ਕਲੱਬ ਦੇ ਪ੍ਰਧਾਨ ਧਰਮਪਾਲ ਸ਼ਰਮਾ ਨੇ ਸਮੂਹ ਮੈਂਬਰਾਂ ਸਮੇਤ ਭਰਵਾਂ ਸਵਾਗਤ ਕੀਤਾ | ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਪਿਰਮਲ ਸਿੰਘ ਧੌਲਾ ਨੇ ਕਿਹਾ ਕਿ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਇਹ ਤਿਉਹਾਰ ਸਾਨੂੰ ਸਾਰਿਆਂ ਨੂੰ ਬੁਰਾਈ ਤਿਆਗ ਕੇ ਸਚਾਈ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ | ਕਲੱਬ ਦੇ ਪ੍ਰਧਾਨ ਨੇ ਆਏ ਮੁੱਖ ਮਹਿਮਾਨਾਂ ਨੂੰ ਧਾਰਮਿਕ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮੁੱਖ ਮਹਿਮਾਨ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨੀ ਭੇਟ ਕੀਤੀ | ਦਸਹਿਰੇ ਦੇ ਤਿਉਹਾਰ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਡੀ. ਐੱਸ. ਪੀ. ਤਪਾ ਜਤਿੰਦਰ ਪਾਲ ਸਿੰਘ ਤੇ ਥਾਣਾ ਮੁਖੀ ਜਸਵਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ | ਇਸ ਮੌਕੇ ਸਤਪਾਲ ਪੱਖੋਂ, ਜਵਾਹਰ ਲਾਲ ਬਾਂਸਲ, ਮਦਨ ਲਾਲ ਗਰਗ, ਗਿੰਦੂ ਧਾਲੀਵਾਲ, ਬਿੱਟੂ ਭੈਣੀ, ਅਨੀਸ਼ ਮੌੜ, ਐਂਟੀ ਨਾਰਕੋਟਿਕਸ ਸੈੱਲ ਹਲਕਾ ਭਦੌੜ ਦੇ ਚੇਅਰਮੈਨ ਮਨੀਸ਼ ਬਾਂਸਲ, ਲੁਭਾਸ਼ ਸਿੰਗਲਾ, ਕੌਂਸਲਰ ਡਾ: ਲਾਭ ਸਿੰਘ ਚਹਿਲ, ਕੌਂਸਲਰ ਰਣਜੀਤ ਸਿੰਘ ਲਾਡੀ, ਐਡਵੋਕੇਟ ਨਿਰਭੈ ਸਿੰਘ ਸਿੱਧੂ, ਜੀਵਨ ਭੂਤ, ਮੁਨੀਸ਼ ਮਿੱਤਲ, ਡਾ: ਬਾਲ ਚੰਦ ਬਾਂਸਲ, ਹੇਮ ਰਾਜ ਸ਼ੰਟੀ ਮੌੜ, ਕੁਲਵੰਤ ਸਿੰਘ ਧਾਲੀਵਾਲ, ਸੰਜੀਵ ਕੁਮਾਰ ਟਾਂਡਾ, ਸ਼ੰਟੀ ਬਹਾਵਲਪੁਰੀਆ, ਹਰਦੀਪ ਸੇਖੋਂ, ਮਨੋਜ ਕੁਮਾਰ ਮੌਜੀ, ਤਰਲੋਕ ਚੰਦ ਤੋਤੀ, ਉਮੇਸ਼ ਮਿੱਤਲ ਰਾਜੂ, ਪਵਨ ਬਤਾਰਾ ਤੋਂ ਇਲਾਵਾ ਕਲੱਬ ਦੇ ਸੁਰੇਸ਼ ਚੰਦੇਲ, ਪ੍ਰਵੀਨ ਘੁੰਨਸ, ਰਾਜਨ ਕਿਰਾੜ, ਰਮੇਸ਼ ਘੋਪਾ, ਕੇਸ਼ਵ ਸ਼ਰਮਾ, ਵਿਜੇ ਸ਼ਰਮਾ, ਲੱਖੀ ਬਦਰਾ, ਰੋਹਿਤ ਮਾਰਡੋਨਾ, ਵਿਜੇ ਭਾਈਰੂਪਾ, ਪੁਨੀਤ ਮੈਨਨ, ਪਿੰਕਾ ਅਗਰਵਾਲ, ਰਾਜੂ ਮੋੜ, ਅਰੁਣ ਗੋਇਲ, ਰਮੇਸ਼ ਧੌਲਾ, ਮੰਨਾ ਸਿੰਘ, ਸੋਮਾ ਦੁੱਧ ਵਾਲਾ, ਰਮੇਸ਼ ਪੱਖੋਂ, ਸੁਸ਼ੀਲ ਕੁਮਾਰ ਭੂਤ, ਮਿੰਟੂ ਭੁੱਚੋ ਆਦਿ ਸਮੂਹ ਮੈਂਬਰ ਮੌਜੂਦ ਸਨ |
ਧਨੌਲਾ, (ਜਤਿੰਦਰ ਸਿੰਘ ਧਨੌਲਾ)-ਸ੍ਰੀ ਆਦਿ ਸ਼ਕਤੀ ਰਾਮਲੀਲਾ ਕਲੱਬ ਧਨੌਲਾ ਵਲੋਂ ਦਸਹਿਰਾ ਧੂਮ-ਧਾਮ ਨਾਲ ਮਨਾਇਆ ਗਿਆ | ਪ੍ਰਬੰਧਕ ਕਮੇਟੀ ਵਲੋਂ ਸਥਾਨਕ ਵਿਸ਼ਾਲ ਸਕੂਲ ਦੀ ਉਸਾਰੀ ਲਈ ਤਿਆਰ ਕੀਤੇ ਮੈਦਾਨ ਵਿਚ ਰਾਵਣ ਦਾ ਪੁਤਲਾ ਲਗਾਇਆ ਗਿਆ | ਪੁਲਿਸ ਪ੍ਰਸ਼ਾਸਨ ਵਲੋਂ ਲੋਕਾਂ ਦੀ ਜੁੜੀ ਵੱਡੀ ਭੀੜ ਨੂੰ ਸਥਿਰ ਕਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ | ਰਾਮਲੀਲਾ ਦੇ ਆਖ਼ਰੀ ਦਿਨ ਉਚੇਚੇ ਤੌਰ 'ਤੇ ਪੁੱਜੇ ਐੱਸ.ਐੱਚ.ਓ. ਧਨੌਲਾ ਵਿਸ਼ਵਜੀਤ ਸਿੰਘ ਮਾਨ ਨੇ ਰਾਵਣ ਦੇ ਪੁਤਲੇ ਨੂੰ ਅਗਨੀ ਦਿਖਾਈ ਜਿਨ੍ਹਾਂ ਦਾ ਸਾਥ ਸ਼੍ਰੇਆ ਸ਼ਕਤੀ ਰਾਮਲੀਲਾ ਕਲੱਬ ਧਨੌਲਾ ਦੇ ਪ੍ਰਧਾਨ ਰਾਜਿੰਦਰ ਕੁਮਾਰ ਅਤੇ ਸਕੱਤਰ ਜਤਿੰਦਰ ਕੁਮਾਰ ਸੋਨੂੰ ਨੇ ਨਿਭਾਇਆ | ਇਸ ਮੌਕੇ ਨਗਰ ਕੌਂਸਲ ਧਨੌਲਾ ਦੀ ਪ੍ਰਧਾਨ ਰਣਜੀਤ ਕੌਰ ਦੇ ਸਪੁੱਤਰ ਯੂਥ ਵਿੰਗ ਦੇ ਸੀਨੀਅਰ ਆਗੂ ਹਰਦੀਪ ਸਿੰਘ ਸੋਢੀ, ਨਗਰ ਕੌਂਸਲ ਦੀ ਸਮੁੱਚੀ ਟੀਮ ਸਮੇਤ ਉਚੇਚੇ ਤੌਰ 'ਤੇ ਪੁੱਜੇ ਹੋਏ ਸਨ | ਰਾਮਲੀਲਾ ਪ੍ਰਬੰਧਕ ਕਮੇਟੀ ਤੇ ਪੁੱਜੇ ਪਤਵੰਤਿਆਂ ਵਲੋਂ ਵਿਸ਼ਵਜੀਤ ਸਿੰਘ ਮਾਨ ਨੂੰ ਸੁਚੱਜੇ ਸੁਰੱਖਿਆ ਪ੍ਰਬੰਧ ਦੇਣ ਬਦਲੇ ਸਨਮਾਨਿਤ ਕੀਤਾ ਗਿਆ | ਗੋਗੀ ਧਨੌਲਾ ਵਲੋਂ ਰਾਮਲੀਲਾ ਦੀ ਪੇਸ਼ਕਾਰੀ ਦੇ ਸਮੁੱਚੇ ਦਿਨ ਬਾਖ਼ੂਬੀ ਭੂਮਿਕਾ ਨਿਭਾ ਕੇ ਆਏ ਪਤਵੰਤਿਆਂ ਦਾ ਮਨੋਰੰਜਨ ਕੀਤਾ ਗਿਆ ਤੇ ਸਟੇਜ ਨੂੰ ਵਧੀਆ ਢੰਗ ਨਾਲ ਤਰਤੀਬ ਦਿੱਤੀ ਗਈ |
ਹੰਡਿਆਇਆ, (ਗੁਰਜੀਤ ਸਿੰਘ ਖੁੱਡੀ)-ਸਹਿਯੋਗ ਕਲੱਬ ਹੰਡਿਆਇਆ ਤੇ ਨਗਰ ਨਿਵਾਸੀਆਂ ਵਲੋਂ ਦਾਣਾ ਮੰਡੀ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ ਤੇ ਕਸਬੇ ਵਿਚ ਸੁੰਦਰ ਝਾਕੀਆਂ ਕੱਢੀਆਂ ਗਈਆਂ | ਇਸ ਮੌਕੇ ਜੋਗਿੰਦਰ ਸਿੰਘ ਭਰੀ, ਪਰਵਿੰਦਰ ਸਿੰਘ ਭਰੀ, ਪ੍ਰਧਾਨ ਅਸ਼ਵਨੀ ਆਸ਼ੂ, ਗੁਰਮੀਤ ਬਾਵਾ, ਯਸਪਾਲ ਗੋਗੀ, ਰਣਧੀਰ ਕੌਸ਼ਲ, ਪ੍ਰਮੋਦ ਗੋਇਲ ਸੋਨੂੰ, ਜਸਪਾਲ ਪਾਲੀ, ਅਸ਼ੋਕ ਸ਼ਾਸਤਰੀ, ਨਰੇਸ਼ ਕੁਮਾਰ ਨੀਟਾ ਲੋਹੇ ਵਾਲਾ, ਐਸ.ਐਚ.ਓ. ਜਗਜੀਤ ਸਿੰਘ, ਐਸ.ਆਈ. ਕਮਲਦੀਪ ਸਿੰਘ, ਸੁਰਿੰਦਰ ਬਾਵਾ, ਗੋਰਾ ਲਾਲਾ ਦਿਲ ਵਾਲਾ, ਮੋਹਿਤ ਮੋਂਟੀ, ਗੁਰਭਗਤ ਸਿੰਘ, ਸੁਖਪ੍ਰਤ ਸਿੰਘ ਗੋਗੀ, ਮਦਨ ਲਾਲ ਮੱਦੀ, ਅਮਿਤ ਕੁਮਾਰ ਸਿੰਗਲਾ, ਕਰਿਸਨ ਕੁਮਾਰ ਚੌਹਾਨ, ਵਰਿੰਦਰ ਕੁਮਾਰ ਡੀ. ਸੀ., ਕੁਲਜੀਤ ਕਾਕਾ ਆਦਿ ਕਲੱਬ ਮੈਂਬਰ ਸਮੇਤ ਵੱਡੀ ਗਿਣਤੀ ਵਿਚ ਕਸਬਾ ਨਿਵਾਸੀ ਹਾਜ਼ਰ ਸਨ | ਪੁਲਿਸ ਚੌਕੀ ਹੰਡਿਆਇਆ ਵਲੋਂ ਸੁਰੱਖਿਆ ਦੇ ਇੰਤਜਾਮ ਕੀਤੇ ਗਏ |
ਭਦੌੜ, (ਵਿਨੋਦ ਕਲਸੀ, ਰਜਿੰਦਰ ਬੱਤਾ)-ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਨੇ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਬਦੀ ਅਤੇ ਨੇਕੀ ਦੇ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਕਿਹਾ ਕਿ ਸਾਡੇ ਦੇਸ਼ ਦੀ ਸੰਸਕਿ੍ਤੀ ਅਨੁਸਾਰ ਦੁਸਹਿਰਾ ਬਦੀ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ ਮਨਾਇਆ ਜਾਂਦਾ ਹੈ | ਅੱਜ ਵੀ ਸਾਡੇ ਸਮਾਜ ਅੰਦਰ ਰਾਵਣ ਬਿਰਤੀ ਵਾਲੇ ਲੋਕਾਂ ਦੀ ਭਰਮਾਰ ਹੈ ਜਿਸ ਕਾਰਨ ਸਮਾਜਿਕ ਹਫ਼ੜਾ ਦਫ਼ੜੀ ਦਾ ਮਾਹੌਲ ਹੈ | ਉਨ੍ਹਾਂ ਨੇ ਵਲੰਟੀਅਰਾਂ ਨੂੰ ਸਮਾਜਿਕ ਕੁਰੀਤੀਆਂ ਦੇ ਖ਼ਿਲਾਫ਼ ਡਟਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਨ੍ਹਾਂ ਅਲਾਮਤਾਂ ਤੋਂ ਮੁਕਤ ਨਰੋਏ ਸਮਾਜ ਦੀ ਸਿਰਜਣਾ ਕਰ ਕੇ ਹੀ ਦੁਸਹਿਰਾ ਸਹੀ ਅਰਥਾਂ ਵਿਚ ਮਨਾਇਆ ਜਾ ਸਕਦਾ ਹੈ | ਇਸ ਮੌਕੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ, ਵਾਇਸ ਪਿ੍ੰਸੀਪਲ ਮੀਨਾ ਜੈਨ, ਗੁਰਚਰਨ ਸਿੰਘ ਰਾਮਾਂ ਆਦਿ ਹਾਜ਼ਰ ਸਨ |

ਮੋਦੀ ਸਰਕਾਰ ਨੇ ਬੀ.ਐੱਸ.ਐਫ. ਦੇ ਅਧਿਕਾਰ ਖੇਤਰ 'ਚ ਵਾਧਾ ਕਰ ਕੇ ਪੰਜਾਬ ਪੁਲਿਸ ਦੇ ਕਾਬਲ ਕਰਮੀਆਂ ਦੇ ਮਨੋਬਲ ਨੂੰ ਵੱਡੀ ਸੱਟ ਮਾਰੀ-ਪ੍ਰਧਾਨ ਕਾਦੀਆਂ

ਮਹਿਲ ਕਲਾਂ, 15 ਅਕਤੂਬਰ (ਅਵਤਾਰ ਸਿੰਘ ਅਣਖੀ)-ਲਖੀਮਪੁਰੀ ਖੀਰੀ 'ਚ ਸੰਘਰਸ਼ ਕਰਦੇ ਕਿਸਾਨਾਂ ਦੀ ਮੌਤ ਦੇ ਜ਼ਿੰਮੇਵਾਰੀ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰ ਕੇ 120ਬੀ ਤਹਿਤ ਸਲਾਖ਼ਾਂ ਦੇ ਪਿੱਛੇ ਬੰਦ ਕਰੇ ਸਰਕਾਰ ਨਹੀਂ ਤਾਂ 18 ਅਕਤੂਬਰ ਨੂੰ ਸਮੁੱਚੇ ...

ਪੂਰੀ ਖ਼ਬਰ »

ਪਬਲਿਕ ਪ੍ਰਾਪਰਟੀ ਨੂੰ ਨੁਕਸਾਨ ਪਹੰੁਚਾਉਣ ਵਾਲੇ ਤਿੰਨ ਖ਼ਿਲਾਫ਼ ਮਾਮਲਾ ਦਰਜ, ਇਕ ਗਿ੍ਫ਼ਤਾਰ

ਬਰਨਾਲਾ, 15 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਪਬਲਿਕ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗਿਆਨ ਸਿੰਘ ਨੇ ...

ਪੂਰੀ ਖ਼ਬਰ »

ਪਿੰਡ ਧਨੇਰ 'ਚ ਆਰਥਿਕ ਤੰਗੀ ਕਾਰਨ ਵਿਅਕਤੀ ਵਲੋਂ ਖ਼ੁਦਕੁਸ਼ੀ

ਮਹਿਲ ਕਲਾਂ, 15 ਅਕਤੂਬਰ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪਿੰਡ ਧਨੇਰ (ਬਰਨਾਲਾ) ਵਿਖੇ ਇਕ ਵਿਅਕਤੀ ਵਲੋਂ ਆਰਥਿਕ ਤੰਗੀ ਕਾਰਨ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੁਸਲਿਮ ਭਾਈਚਾਰੇ ਨਾਲ ਸਬੰਧਤ ...

ਪੂਰੀ ਖ਼ਬਰ »

ਕੰਟਰੈਕਟ ਵਰਕਰ ਯੂਨੀਅਨ ਪੰਜਾਬ (ਪਾਵਰ ਅਤੇ ਸੰਚਾਰ ਨਿਗਮ) ਸਰਕਲ ਬਰਨਾਲਾ ਦੀ ਮੀਟਿੰਗ

ਮੁੱਖ ਦਫ਼ਤਰ ਪਟਿਆਲਾ ਵਿਖੇ ਧਰਨਾ 18 ਨੂੰ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਕੰਟਰੈਕਟ ਵਰਕਰ ਯੂਨੀਅਨ ਪੰਜਾਬ (ਪਾਵਰ ਅਤੇ ਸੰਚਾਰ ਨਿਗਮ) ਸਰਕਲ ਬਰਨਾਲਾ ਦੀ ਮੀਟਿੰਗ ਸੂਬਾਈ ਜਨਰਲ ਸਕੱਤਰ ਸਾਥੀ ਮਲਕੀਤ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਸੰਘੇੜਾ ਸਬ-ਡਵੀਜ਼ਨ ਬਰਨਾਲਾ ਵਿਖੇ ਹੋਈ | ਜਿਸ ਸਰਕਲ ਬਰਨਾਲਾ ਦੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ : ਧਰਨੇ ਦਾ 380ਵਾਂ ਦਿਨ

ਭਾਜਪਾ ਆਗੂਆਂ ਅਤੇ ਕਾਰਪੋਰੇਟਾਂ ਦੇ ਅੱਜ ਫੂਕੇ ਜਾਣਗੇ ਪੁਤਲੇ-ਆਗੂ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 380ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨਰੈਣਗੜ੍ਹ ਸੋਹੀਆਂ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ

ਟੱਲੇਵਾਲ, 15 ਅਕਤੂਬਰ (ਸੋਨੀ ਚੀਮਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨਰੈਣ ਗੜ੍ਹ ਸੋਹੀਆਂ ਵਿਖੇ ਸਮੁੱਚੀ ਨਗਰ ਪੰਚਾਇਤ, ਐਨ.ਆਰ.ਆਈਜ, ਸ਼ਹੀਦ ਭਗਤ ਸਿੰਘ ਕਲੱਬ ਤੇ ਸਮੂਹ ਸਕੂਲ ਸਟਾਫ਼ ਦੇ ਸਾਂਝੇ ਸਹਿਯੋਗ ਨਾਲ ਜਵਾਹਰ ਨਵੋਦਿਆ ਵਿਦਿਆਲਾ ਦੀ ਪ੍ਰੀਖਿਆ ਪਾਸ ਹੋਣ 'ਤੇ ...

ਪੂਰੀ ਖ਼ਬਰ »

ਜਗਦੀਸ਼ ਕੁਮਾਰ ਗੁਪਤਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)- ਸ਼ਹਿਰ ਦੇ ਸਮਾਜ ਸੇਵੀ ਗੁਪਤਾ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਅਸ਼ੋਕ ਕੁਮਾਰ ਗੁਪਤਾ, ਸੁਰੇਸ਼ ਕੁਮਾਰ ਸ਼ੰਭੂ ਤੇ ਡਾ: ਸਤੀਸ਼ ਕੁਮਾਰ ਦੇ ਪਿਤਾ ਜਗਦੀਸ਼ ਗੁਪਤਾ (85) ਦੀ ਸੰਖੇਪ ਬਿਮਾਰੀ ਤੋਂ ਬਾਅਦ ਮੌਤ ਹੋ ਗਈ | ...

ਪੂਰੀ ਖ਼ਬਰ »

ਆਨਲਾਈਨ ਮਿਊਜ਼ਿਕ ਮੁਕਾਬਲੇ 'ਚੋਂ ਅਲੀ ਖਾਨ ਭਦੌੜ ਨੇ ਮਾਰੀ ਬਾਜ਼ੀ

ਭਦੌੜ, 15 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਪਿਛਲੇ ਦਿਨੀਂ ਸਟਾਰ 0001 'ਤੇ ਗੀਤਕਾਰ ਤੇ ਪੇਸ਼ਕਾਰ ਤੱਖੀ ਮੱਲ ਕੇ ਅਤੇ ਮਿਊਜ਼ਿਕ ਡਾਇਰੈਕਟਰ ਗੋਬਿੰਦ ਸਮਾਲਸਰ ਦੀ ਸਾਰੀ ਟੀਮ ਵਲੋਂ ਆਨਲਾਈਨ ਮਿਊਜ਼ਿਕ ਮੁਕਾਬਲੇ ਕਰਵਾਏ ਗਏ | ਇਸ ਵਿਚ 30 ਕਲਾਕਾਰਾਂ ਨੇ ਭਾਗ ਲਿਆ ਇਸ ...

ਪੂਰੀ ਖ਼ਬਰ »

ਰੂਬਲ ਗਿੱਲ ਕੈਨੇਡਾ ਯੂਥ ਅਕਾਲੀ ਦਲ (ਸ) ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਨਿਯੁਕਤ

ਮਹਿਲ ਕਲਾਂ, 15 ਅਕਤੂਬਰ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਲੋਂ ਮਿਹਨਤੀ ਯੂਥ ਨੇਤਾ ਰੂਬਲ ਗਿੱਲ ਕੈਨੇਡਾ ਨੂੰ ਯੂਥ ਅਕਾਲੀ ਦਲ (ਸ) ਜ਼ਿਲ੍ਹਾ ਬਰਨਾਲਾ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਧੂਮ ਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਮਹਿਲ ਕਲਾਂ, 15 ਅਕਤੂਬਰ (ਅਵਤਾਰ ਸਿੰਘ ਅਣਖੀ)-ਸਥਾਨਕ ਕਸਬੇ ਅੰਦਰ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦਸਹਿਰੇ ਦਾ ਤਿਉਹਾਰ ਉਤਸ਼ਾਹਪੂਰਵਕ ਢੰਗ ਨਾਲ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਵਿਸ਼ੇਸ਼ ਲੋੜ ਵਾਲੇ ਵਿਦਿਆਰਥੀਆਂ ਦਾ ਤਗਮਿਆਂ ਨਾਲ ਸਨਮਾਨ

ਸ਼ਹਿਣਾ, 15 ਅਕਤੂਬਰ (ਸੁਰੇਸ਼ ਗੋਗੀ)-ਆਪਣੇ ਸਰੀਰ ਨੂੰ ਪਿਆਰ ਕਰਨ ਵਾਲੇ ਬੱਚੇ ਹਮੇਸ਼ਾ ਹੀ ਖੇਡਾਂ ਵੱਲ ਵਿਸ਼ੇਸ਼ ਧਿਆਨ ਦਿੰਦੇ ਹਨ ਖੇਡਣ ਵਾਲੇ ਬੱਚੇ ਆਪਣੀ ਮਿਹਨਤ ਸਦਕਾ ਹੀ ਬੁਲੰਦੀਆਂ ਨੂੰ ਛੂਹ ਸਕਦਾ ਹੈ | ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਜੋ ...

ਪੂਰੀ ਖ਼ਬਰ »

ਸ਼ਿਉਰਵੇਅ ਨੇ ਚਾਰ ਵਾਰ ਰਫਿਊਜ਼ਲ ਆਉਣ ਤੋਂ ਬਾਅਦ ਵੀ ਲਗਾਇਆ ਕੈਨੇਡਾ ਦਾ ਵੀਜ਼ਾ

ਟੱਲੇਵਾਲ, 15 ਅਕਤੂਬਰ (ਸੋਨੀ ਚੀਮਾ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਸਿਉਰਵੇਅ ਇਮੀਗੇ੍ਰਸ਼ਨ ਕੈਨੇਡਾ ਦੇ ਵੀਜ਼ੇ ਲਗਾਉਣ ਵਿਚ ਮੋਹਰੀ ਬਣੀ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਨਦੀਪ ਸਿੰਘ ਦੀਵਾਨਾ ਐਮ.ਡੀ. ਮੋਗਾ ਅਤੇ ਸੁਖਚੈਨ ਸਿੰਘ ਦਿਉਲ ...

ਪੂਰੀ ਖ਼ਬਰ »

ਕਾਰ ਦਾ ਸੰਤੁਲਨ ਵਿਗੜਨ ਕਾਰਨ ਕਾਰ ਥੜੇ੍ਹ ਨਾਲ ਟਕਰਾਈ, ਦੋ ਜ਼ਖ਼ਮੀ

ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਮਹਿਤਾ ਚੌਕ ਨਜ਼ਦੀਕ ਇੱਕ ਕਾਰ ਦਾ ਸੰਤੁਲਨ ਵਿਗੜਨ ਕਾਰਨ ਕਾਰ 'ਚ ਸਵਾਰ ਦੋ ਚਚੇਰੇ ਭਰਾਵਾਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦੇ ਹੋਏ ਕਾਰ 'ਚ ਸਵਾਰ ਗੌਰਵ ਪੁੱਤਰ ਸੋਮਨਾਥ ...

ਪੂਰੀ ਖ਼ਬਰ »

ਪਿੰਡ ਜੋਧਪੁਰ ਵਿਖੇ ਦਿੱਲੀ ਮੋਰਚੇ 'ਚ ਗਏ ਪਹਿਲੇ 11 ਮੈਂਬਰੀ ਜਥੇ ਦਾ ਸਨਮਾਨ

ਸ਼ਹਿਣਾ, 15 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਪਿੰਡ ਜੋਧਪੁਰ ਵਿਖੇ ਜਥੇਬੰਦੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ 31 ਕਿਸਾਨ ਜਥੇਬੰਦੀਆਂ ਜਿਸ ਸਾਂਝੇ ਮਨੋਰਥ ਲਈ ਪਿਛਲੇ ਇਕ ਸਾਲ ਤੋਂ ...

ਪੂਰੀ ਖ਼ਬਰ »

ਧਨੌਲਾ ਖ਼ੁਰਦ ਵਿਖੇ ਭਗਤ ਰਵਿਦਾਸ ਦੀ ਜੀਵਨੀ 'ਤੇ ਸਤਿਸੰਗ ਕਰਵਾਇਆ

ਹੰਡਿਆਇਆ, 15 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਭਗਤ ਰਵਿਦਾਸ ਭਵਨ ਧਨੌਲਾ ਖ਼ੁਰਦ ਵਿਖੇ ਭਗਤ ਰਵਿਦਾਸ ਜੀ ਦੀ ਜੀਵਨੀ 'ਤੇ ਸਤਿਸੰਗ ਕਰਵਾਇਆ ਗਿਆ | ਸਮਾਗਮ ਦੌਰਾਨ ਗਿਆਨੀ ਉਕਾਰ ਸਿੰਘ ਹੁਸ਼ਿਆਰਪੁਰ ਵਾਲਿਆਂ ਨੇ ਕਿਹਾ ਕਿ ਸਾਨੂੰ ਇਕ ਪ੍ਰਮਾਤਮਾ ਦੇ ਲੜ ਲੱਗਣਾ ਚਾਹੀਦਾ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਪਾਠ ਦੇ ਭੋਗ ਪਾਏ

ਟੱਲੇਵਾਲ, 15 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਗੁਰਦੁਆਰਾ ਰਾਮਬਾਗ ਸਾਹਿਬ ਵਿਖੇ ਮੁੱਖ ਸੇਵਾਦਾਰ ਬਾਬਾ ਬਲਜੀਤ ਸਿੰਘ ਕੈਰੋ ਦੀ ਅਗਵਾਈ ਵਿਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਖੀਮਪੁਰ ਖੀਰੀ 'ਚ ਮਾਰੇ ਗਏ ਕਿਸਾਨਾਂ ਤੇ ਪੱਤਰਕਾਰ ਨਮਿਤ ਅਖੰਡ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX