ਤਾਜਾ ਖ਼ਬਰਾਂ


ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  3 minutes ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 1 hour ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 2 hours ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 1 hour ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 2 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 2 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 2 hours ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 3 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 4 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 4 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 5 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 6 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 7 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 7 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 7 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 7 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 8 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 8 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 8 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 8 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 9 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 10 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਅੱਸੂ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਸਰਕਾਰ ਕਿਸਾਨਾਂ ਨੂੰ ਨਿਗੂਣਾ ਮੁਆਵਜ਼ਾ ਦੇ ਕੇ ਮਾਮਲੇ ਨੂੰ ਸ਼ਾਂਤ ਕਰਨਾ ਚਾਹੁੰਦੀ ਹੈ-ਭਾਕਿਯੂ

ਲੰਬੀ, 15 ਅਕਤੂਬਰ (ਮੇਵਾ ਸਿੰਘ)- ਨਰਮੇ ਤੇ ਹੋਰ ਫ਼ਸਲਾਂ ਦਾ ਮੁਆਵਜ਼ਾ ਲੈਣ ਸਬੰਧੀ ਪਿਛਲੇ ਲਗਾਤਾਰ 11 ਦਿਨਾਂ ਤੋਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਦੀ ਰਿਹਾਇਸ਼ ਪਿੰਡ ਬਾਦਲ ਦੇ ਦੋਵੇਂ ਗੇਟਾਂ ਦਾ ਘਿਰਾਓ ਕਰੀ ਬੈਠੇ ਕਿਸਾਨਾਂ ਵਲੋਂ ਆਪਸੀ ਸਲਾਹ ਮਸ਼ਵਰੇ ਨਾਲ ਕੀਤੇ ਫ਼ੈਸਲੇ ਅਨੁਸਾਰ ਅੱਜ ਦੁਸਹਿਰੇ ਦੇ ਮੌਕੇ ਕਾਰਪੋਰੇਟ ਘਰਾਣਿਆਂ ਤੇ ਸਰਕਾਰਾਂ ਦੇ ਪੁਤਲੇ ਨਹੀਂ ਫੂਕੇ ਤੇ ਹੁਣ 16 ਅਕਤੂਬਰ ਵਾਲੇ ਦਿਨ ਪੁਤਲਿਆਂ ਨੂੰ ਫੂਕਣ ਦੀ ਕਾਰਵਾਈ ਕੀਤੀ ਜਾਵੇਗੀ | ਬੀਤੇ ਦਿਨੀਂ ਮੁਆਵਜ਼ੇ ਸਬੰਧੀ ਸਰਕਾਰ ਨਾਲ ਗੱਲਬਾਤ ਟੁੱਟਣ ਤੋਂ ਬਾਅਦ ਤੇ ਹੁਣ ਬੀਤੀ ਕੱਲ੍ਹ ਤੋਂ ਮਨਪ੍ਰੀਤ ਸਿੰਘ ਬਾਦਲ ਦੀ ਰਿਹਾਇਸ਼ ਦੇ ਅਗਲੇ ਤੇ ਪਿਛਲੇ ਸਾਰੇ ਗੇਟਾਂ ਦਾ ਮੁਕੰਮਲ ਘਿਰਾਓ ਕਰੇ ਬੈਠੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਹੁਣ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਸ਼ਾਸਨ ਅਧਿਕਾਰੀਆਂ ਦੇ ਨਾਲ-ਨਾਲ ਬਠਿੰਡਾ ਜ਼ਿਲੇ੍ਹ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਜਿਨ੍ਹਾਂ ਵਿਚ ਸੁਖਬੀਰ ਸਿੰਘ ਬਰਾੜ ਤਹਿਸੀਲਦਾਰ ਬਠਿੰਡਾ ਤੇ ਗੁਰਜੀਤ ਸਿੰਘ ਰੋਮਾਣਾ ਡੀ.ਐੱਸ.ਪੀ. ਬਠਿੰਡਾ ਨੇ ਵੀ ਬੀਤੀ ਸਾਮ ਗੱਲਬਾਤ ਕੀਤੀ ਸੀ, ਜੋ ਕਿ ਕਿਸੇ ਤਣ ਪੱਤਣ ਲਗਦੀ ਨਜ਼ਰ ਨਹੀਂ ਆਈ | ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਗੁਰਪਾਸ਼ ਸਿੰਘ ਸਿੰਘੇਵਾਲਾ ਤੇ ਪਰਮਜੀਤ ਕੌਰ ਪਿੱਥੋ ਨੇ ਆਖਿਆ ਕਿ ਬੀਜ ਤਿਆਰ ਕਰਨ ਵਾਲੀਆਂ ਪ੍ਰਾਈਵੇਟ ਕੰਪਨੀਆਂ ਵਲੋਂ ਸਿਰਫ ਆਪਣੇ ਮੋਟੇ ਮੁਨਾਫੇ ਨੂੰ ਧਿਆਨ ਵਿਚ ਰੱਖਦਿਆਂ ਕਿਸਾਨਾਂ ਨੂੰ ਮਾੜੇ ਬੀਜ ਵੇਚਣ ਕਰਕੇ ਇਸ ਵਾਰ ਗੁਲਾਬੀ ਸੁੰਡੀ ਦੇ ਹਮਲੇ ਨਾਲ ਨਰਮੇ ਦੀ ਫ਼ਸਲ ਤਬਾਹ ਹੋ ਚੁੱਕੀ ਹੈ | ਮੌਜੂਦਾ ਸਰਕਾਰ ਕਿਸਾਨਾਂ ਦੇ ਹੋਏ ਆਰਥਿਕ ਨੁਕਸਾਨ ਦੀ ਪੂਰਤੀ ਕਰਨ ਦੀ ਬਜਾਏ ਸੜਕਾਂ 'ਤੇ ਰੁਲ ਰਹੇ ਕਿਸਾਨਾਂ ਨੂੰ ਅਣਗੌਲਿਆ ਕਰ ਰਹੀ ਹੈ ਤੇ ਕਿਸਾਨਾਂ ਨੂੰ ਮੁਆਵਜ਼ੇ ਦੀ ਸਿਰਫ਼ ਨਿਗੂਣੀ ਜਿਹੀ ਰਕਮ ਦੇ ਕੇ ਮਾਮਲੇ ਨੂੰ ਸ਼ਾਂਤ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਐਨੀ ਛੋਟੀ ਰਕਮ ਨਾਲ ਮਾਮਲਾ ਸ਼ਾਂਤ ਨਹੀਂ ਹੋਣਾ ਕਿਉਂਕਿ ਕਿਸਾਨਾਂ ਦੀ ਹਾਲਤ ਤਾਂ ਪਹਿਲਾਂ ਆਰਥਿਕ ਪੱਖੋਂ ਬਹੁਤ ਕਮਜ਼ੋਰ ਹੈ | ਕਿਸਾਨ ਆਗੂਆਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਆਪਣੀਆਂ ਐਨੀਆਂ ਵੱਡੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਚੱਲ ਰਹੇ ਸੰਘਰਸ਼ 'ਚ ਵੱਡੀ ਗਿਣਤੀ 'ਚ ਪਹੁੰਚਿਆ ਜਾਵੇ | ਸਿਆਸੀ ਪਾਰਟੀਆਂ ਤੇ ਨਿਸ਼ਾਨਾ ਵਿੰਨਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸੰਨ 2015 ਚਿੱਟੀ ਮੱਖੀ ਨਾਲ ਖ਼ਤਮ ਹੋਈ ਨਰਮੇ ਦੀ ਫ਼ਸਲ ਕੀਤੇ ਗਏ ਸੰਘਰਸ਼ ਦੌਰਾਨ ਅਕਾਲੀ-ਭਾਜਪਾ ਦੀ ਸਰਕਾਰ ਸਮੇਂ ਕਾਂਗਰਸ ਪਾਰਟੀ ਸਿਆਸੀ ਰੋਟੀਆਂ ਸੇਕਦੀ ਸੀ ਤੇ ਹੁਣ ਸਰਕਾਰ ਤੋਂ ਬਾਹਰ ਅਕਾਲੀ ਦਲ ਵਲੋਂ ਨਰਮੇ ਦੀ ਮੁਆਵਜ਼ੇ ਲਈ ਵੱਡੇ ਸਿਆਸੀ ਇਕੱਠ ਕਰਨਾ ਵੀ ਆਪਣੀਆਂ ਪੱਕੀਆਂ ਕਰਨਾ ਹੈ | ਕਿਸਾਨ ਆਗੂਆਂ ਨੇ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੋਟ ਪਾਰਟੀਆਂ ਦੀਆਂ ਚਾਲਾਂ ਨੂੰ ਸਮਝਦੇ ਹੋਏ, ਇਨ੍ਹਾਂ ਤੋਂ ਕਿਸੇ ਭਲੇ ਦੀ ਆਸ ਨਾ ਰੱਖਣ | ਅੱਜ ਦੇ ਰੋਸ ਧਰਨੇ ਨੂੰ ਬਲਜੀਤ ਸਿੰਘ ਪੂਹਲਾ, ਧੀਰਾ ਸਿੰਘ ਮਲੂਕਾ, ਕੁਲਵੰਤ ਸ਼ਰਮਾ ਰਾਏ ਕੇ ਕਲਾਂ, ਨਿਸ਼ਾਨ ਸਿੰਘ ਕੱਖਾਂਵਾਲੀ, ਕੁਲਦੀਪ ਕੌਰ ਪਥਰਾਲਾ, ਸੁਖਬੀਰ ਸਿੰਘ ਵੜਿੰਗ ਖੇੜਾ, ਭਰਪੂਰ ਸਿੰਘ ਚੰਨੂੰ, ਦਵਿੰਦਰ ਸਿੰਘ ਮਾਨ, ਨਿਰਮਲ ਸਿੰਘ ਸਿਵੀਆ, ਬਲਵੰਤ ਸਿੰਘ ਰੜ ਤੇ ਜਗਦੇਵ ਸਿੰਘ ਜੋਗੇਵਾਲਾ ਨੇ ਵੀ ਸੰਬੋਧਨ ਕੀਤਾ |

ਹਰਸਿਮਰਤ ਕੌਰ ਬਾਦਲ ਦੇ 18 ਦੇ ਸ੍ਰੀ ਮੁਕਤਸਰ ਸਾਹਿਬ ਦੌਰੇ ਨੂੰ ਲੈ ਕੇ ਵਿਧਾਇਕ ਰੋਜ਼ੀ ਬਰਕੰਦੀ ਵਲੋਂ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ 18 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਰਹੇ ਹਨ | ਇਸ ਸਬੰਧੀ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਵਿਧਾਇਕ ...

ਪੂਰੀ ਖ਼ਬਰ »

ਰਸੋਈ ਗੈਸ ਸਿਲੰਡਰ ਤੋਂ ਅੱਗ ਲੱਗਣ ਨਾਲ ਘਰ ਦਾ ਸਾਮਾਨ ਸੜਿਆ

ਮਲੋਟ, 15 ਅਕਤੂਬਰ (ਪਾਟਿਲ) - ਅੱਜ ਦੁਪਹਿਰ ਲਗਪਗ 1 ਵਜੇ ਗੁਰੂ ਰਵਿਦਾਸ ਨਗਰ ਵਾਰਡ ਨੰਬਰ 18 ਵਿਖੇ ਇਕ ਘਰ ਦੇ ਕਮਰੇ 'ਚ ਅਚਾਨਕ ਅੱਗ ਲੱਗ ਗਈ | ਫਾਇਰ ਬਿ੍ਗੇਡ ਮਲੋਟ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ ਤੇ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਫਾਇਰ ਅਫ਼ਸਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਦਿਆਰਥੀ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਹਰਾਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀ ਦੀ ਪਟਿਆਲਾ ਨੇੜੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ (24) ਪੁੱਤਰ ਜਗਰੂਪ ਸਿੰਘ ਰੂਪਾ ਸਰਕਲ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਦਾ ਵਫ਼ਦ ਵਧੀਕ ਡੀ. ਸੀ. ਤੇ ਡੀ. ਡੀ. ਪੀ. ਓ. ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਗੁਰਜੰਟ ਸਿੰਘ ਸਾਉਂਕੇ ਦੀ ਅਗਵਾਈ 'ਚ ਵਫ਼ਦ ਵਧੀਕ ਡਿਪਟੀ ਕਮਿਸ਼ਨਰ ਅਤੇ ਡੀ.ਡੀ.ਪੀ.ਓ. ਨੂੰ ਮਿਲਿਆ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਲਖਵਿੰਦਰ ਸਿੰਘ ਚੰਨੂੰ ਨੂੰ ਬਣਾਇਆ ਯੂਥ ਕਾਂਗਰਸ ਪ੍ਰਧਾਨ

ਲੰਬੀ, 15 ਅਕਤੂਬਰ (ਮੇਵਾ ਸਿੰਘ)- ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਅਤੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਇਕ ਸਮਾਗਮ ਕਰਵਾਇਆ | ਇਸ ਮੌਕੇ ਨਰਿੰਦਰ ਸਿੰਘ ਕਾਉਣੀ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਤੇ ਯੂਥ ਕਾਂਗਰਸ ਦੇ ...

ਪੂਰੀ ਖ਼ਬਰ »

ਜਸਵੀਰ ਸ਼ਰਮਾ ਦੱਦਾਹੂਰ ਦੀ ਛੇਵੀਂ ਪੁਸਤਕ 'ਸਾਡਾ ਵਿਰਸਾ' ਜਲਦੀ ਹੋਵੇਗੀ ਜਾਰੀ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਲੇਖਕ ਜਸਵੀਰ ਸ਼ਰਮਾ ਦੱਦਾਹੂਰ ਪਹਿਲਾਂ ਪੰਜ ਪੁਸਤਕਾਂ ਵਿਰਸੇ ਦੀ ਲੋਅ, ਵਿਰਸੇ ਦੀ ਖ਼ੁਸ਼ਬੋ, ਵਿਰਸੇ ਦੀ ਸੌਗਾਤ, ਪੰਜਾਬੀ ਵਿਰਸੇ ਦੀਆਂ ਅਣਮੁੱਲੀਆਂ ਯਾਦਾਂ ਅਤੇ ਵਿਰਸੇ ਦੀਆਂ ਪੌਣਾਂ ਸਾਹਿਤ ਜਗਤ ਦੀ ...

ਪੂਰੀ ਖ਼ਬਰ »

ਖੇਡ ਸਟੇਡੀਅਮ ਮਲੋਟ ਵਿਖੇ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਮਲੋਟ, 15 ਅਕਤੂਬਰ (ਪਾਟਿਲ, ਬਰਾੜ)- ਅੱਜ ਬਦੀ 'ਤੇ ਨੇਕੀ ਦੀ ਜਿੱਤ ਦਾ ਤਿਉਹਾਰ ਮਹਾਂਵੀਰ ਗਊਸ਼ਾਲਾ ਨੇੜੇ ਖੇਡ ਸਟੇਡੀਅਮ ਮਲੋਟ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਹਲਕਾ ਵਿਧਾਇਕ ਅਜਾਇਬ ਸਿੰਘ ਭੱਟੀ ਨੇ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ

ਮੰਡੀ ਬਰੀਵਾਲਾ, 15 ਅਕਤੂਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਬਰੀਵਾਲਾ ਦੀ ਮੀਟਿੰਗ ਬਲਾਕ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਿਸਾਨੀ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

'ਪੈਸੇ ਤੋਂ ਸੱਤਾ ਤੇ ਸੱਤਾ ਤੋਂ ਪੈਸਾ' ਭਾਜਪਾ ਦਾ ਨਾਅਰਾ-ਚੜੂਨੀ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਧੀਰ ਸਿੰਘ ਸਾਗੂ)- ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਆਪਣੀ ਹਲਕਾ ਵਾਰ ਫੇਰੀ ਤਹਿਤ ਇਥੇ ਡਾਕਟਰ ਕੇਹਰ ਸਿੰਘ ਇਨਕਲੇਵ ਵਿਖੇ ਪੁੱਜੇ | ਇਸ ਮੌਕੇ ਉਨ੍ਹਾਂ ਨਾਲ ਪਰਮਜੀਤ ਸਿੰਘ ਬਿੱਲੂ, ਬੋਹੜ ਸਿੰਘ ਜਟਾਣਾ ਤੇ ਹੋਰ ਕਿਸਾਨ ਆਗੂ ਵੀ ...

ਪੂਰੀ ਖ਼ਬਰ »

ਕਤਲ ਦੇ ਦੋਸ਼ 'ਚ ਦੋ ਨੂੰ ਉਮਰ ਕੈਦ, ਤੀਜੇ ਦੋਸ਼ੀ ਦੇ ਗਿ੍ਫ਼ਤਾਰੀ ਵਰੰਟ ਜਾਰੀ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਹਰਮਹਿੰਦਰ ਪਾਲ, ਰਣਧੀਰ ਸਿੰਘ ਸਾਗੂ)- ਵਧੀਕ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਕਤਲ ਦੇ ਇਕ ਮਾਮਲੇ 'ਚ ਦੋ ਵਿਅਕਤੀਆਂ ਨੂੰ ਵੱਖ-ਵੱਖ ਜੁਰਮਾਂ ਤਹਿਤ ਉਮਰ ਕੈਦ ਤੇ 15-15 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ...

ਪੂਰੀ ਖ਼ਬਰ »

ਪੁਲਿਸ ਵਲੋਂ ਪਿੰਡ ਤੱਪਾਖੇੜਾ 'ਚ 75 ਤੋਲੇ ਸੋਨਾ ਤੇ ਡੇਢ ਲੱਖ ਦੇ ਲਗਪਗ ਨਕਦੀ ਚੋਰੀ ਮਾਮਲੇ 'ਚ ਕਥਿਤ ਦੋਸ਼ੀਆਂ ਦੀ ਪਛਾਣ

ਲੰਬੀ, 15 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਲੰਬੀ ਪੁਲਿਸ ਵਲੋਂ ਹਲਕੇ ਦੇ ਪਿੰਡ ਤੱਪਾਖੇੜਾ ਵਿਖੇ ਲੱਖਾਂ ਰੁਪਏ ਦਾ ਸੋਨਾ ਤੇ ਨਕਦੀ ਚੋਰੀ ਮਾਮਲੇ 'ਚ ਚੋਰਾਂ ਦੀ ਪਹਿਚਾਣ ਕਰਨ ਵਿਚ ਸਫ਼ਲਤਾ ਹਾਸਲ ਕਰ ਲਈ ਹੈ | ਪੁਲਿਸ ਵਲੋਂ ਦੋ ਜਣਿਆਂ ਨੰੂ ਪੁੱਛਗਿੱਛ ਲਈ ਥਾਣੇ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX