ਤਾਜਾ ਖ਼ਬਰਾਂ


ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  19 minutes ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 2 hours ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 2 hours ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 2 hours ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 2 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 2 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 2 hours ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 4 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 4 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 4 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 5 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 6 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 7 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 7 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 7 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 8 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  1 minute ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 9 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 9 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 9 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 9 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 10 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 10 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 10 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਅੱਸੂ ਸੰਮਤ 553

ਮਾਨਸਾ

ਜ਼ਿਲ੍ਹੇ ਭਰ 'ਚ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਮਾਨਸਾ, 15 ਅਕਤੂਬਰ (ਰਾਵਿੰਦਰ ਸਿੰਘ ਰਵੀ) - ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ | ਸਥਾਨਕ ਨਵੀਂ ਅਨਾਜ ਮੰਡੀ ਸਿਰਸਾ ਰੋਡ 'ਤੇ ਨਿਊ ਦੁਸਹਿਰਾ ਕਮੇਟੀ ਵਲੋਂ ਇਹ ਤਿਉਹਾਰ ਮਨਾਉਣ ਮੌਕੇ ਬੁਲਾਰਿਆਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਸਮਾਜਿਕ ਅਲਾਮਤਾਂ ਦੇ ਖ਼ਾਤਮੇ ਲਈ ਅੱਗੇ ਆਉਣ ਤਾਂ ਜੋ ਨਿਰੋਏ ਸਮਾਜ ਦੀ ਸਿਰਜਣਾ ਹੋ ਸਕੇ | ਰਾਵਣ ਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨੀ ਡਾ. ਸੰਦੀਪ ਗਰਗ ਐਸ.ਐਸ.ਪੀ. ਮਾਨਸਾ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਮਨਜੀਤ ਸਿੰਘ ਝੱਲਬੂਟੀ ਨੇ ਵਿਖਾਈ | ਉਨ੍ਹਾਂ ਲੋਕਾਈ ਨੂੰ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰਾ ਕਾਇਮ ਰੱਖਣ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਵਿਜੇ ਕੁਮਾਰ ਸਿੰਗਲਾ, ਕਾਂਗਰਸ ਆਗੂ ਗੁਰਪ੍ਰੀਤ ਕੌਰ ਗਾਗੋਵਾਲ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਚੁਸਪਿੰਦਰਵੀਰ ਸਿੰਘ ਚਹਿਲ ਆਦਿ ਤੋਂ ਇਲਾਵਾ ਦੁਸਹਿਰਾ ਕਮੇਟੀ ਦੇ ਪ੍ਰਧਾਨ ਪ੍ਰਵੀਨ ਕੁਮਾਰ ਗੋਇਲ, ਰਾਕੇਸ਼ ਕੁਮਾਰ, ਅਨਿਲ ਕੁਮਾਰ, ਸੁਨੀਲ ਕੁਮਾਰ, ਪ੍ਰਦੀਪ ਟੋਨੀ ਆਦਿ ਹਾਜ਼ਰ ਸਨ | ਗਾਇਕ ਜਸ ਬੂੱਘੀ ਪੂੜੀਆ ਅਤੇ ਬੀਬਾ ਬਲਜੀਤ ਗਿੱਲ ਬਰਨਾਲਾ ਵਲੋਂ ਆਪਣੇ ਚਰਚਿਤ ਗੀਤ ਗਾ ਕੇ ਸਰੋਤਿਆਂ ਦਾ ਮਨੋਰੰਜਨ ਕੀਤਾ ਗਿਆ |
ਬੁਢਲਾਡਾ ਵਿਖੇ ਵਿਜੈ ਦਸਵੀਂ ਤੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ- ਸ੍ਰੀ ਰਾਮ ਲੀਲਾ ਮੈਦਾਨ ਵਿਖੇ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅੱਗ ਰਾਮ ਲੀਲਾ ਦੇ ਪੁਰਾਣੇ ਕਲਾਕਾਰਾ ਵਲੋਂ ਹੀ ਲਗਾਈ ਗਈ | ਰਾਮ-ਲੀਲ੍ਹਾ ਕਲਾਕਾਰਾਂ ਅਤੇ ਹੋਰਨਾਂ ਬੱਚਿਆਂ ਨੇ ਗੀਤਾ, ਸਕਿੱਟਾਂ ਤੇ ਕੋਰੀਓਗ੍ਰਾਫ ਰਾਹੀਂ ਲੋਕਾਂ ਦਾ ਮਨੋਰੰਜਨ ਕੀਤਾ | ਇਸ ਤੋਂ ਪਹਿਲਾਂ ਵਿਜੈ ਦਸਵੀਂ ਸਬੰਧੀ ਸ਼ਹਿਰ ਅੰਦਰ ਸ਼ੋਭਾ ਯਾਤਰਾ ਕੱਢੀ ਗਈ, ਜਿਸ 'ਚ ਰੂਪਮਾਨ ਸ੍ਰੀ ਰਾਮ ਚੰਦਰ, ਸੀਤਾ ਅਤੇ ਸ੍ਰੀ ਲਛਮਣ ਨੂੰ ਤਿਲਕ ਲਗਾਉਣ ਦੀ ਰਸਮ ਕਾਂਗਰਸੀ ਆਗੂ ਸੱਤਪਾਲ ਸਿੰਘ ਮੂਲੇਵਾਲ, ਚਿਰੰਜੀ ਲਾਲ ਜੈਨ, ਡਾ: ਕਪਲਾਸ਼ ਗਰਗ ਨੇ ਨਿਭਾਈ | ਯਾਤਰਾ ਦੀ ਅਗਵਾਈ ਸੰਸਥਾ ਦੇ ਪ੍ਰਧਾਨ ਸੱਤਪਾਲ ਕੁਲੈਹਰੀ, ਮਾਂਗੇ ਰਾਮ ਅਗਰਵਾਲ, ਸੰਕੇਤ ਬਿਹਾਰੀ ਕਾਰਜਕਾਰੀ ਪ੍ਰਧਾਨ, ਪਾਲ ਬਿਹਾਰੀ ਪ੍ਰਧਾਨ ਪੰਜਾਬ ਮਹਾਂਵੀਰ ਦਲ, ਸ਼ੁਭਾਸ਼ ਘੋਚਾ, ਹਰਵਿੰਦਰ ਸਿੰਘ ਸਵੀਟੀ, ਰਾਕੇਸ਼ ਜੈਨ, ਭਲਿੰਦਰ ਵਾਲੀਆ, ਹਨੀ ਗੌੜ, ਰਾਜੂ ਵਰਮਾ, ਟਿੰਕੂ ਬਿਹਾਰੀ ਆਦਿ ਹਾਜ਼ਰ ਸਨ |
ਬੱਚਿਆਂ ਨੇ ਮਨਾਇਆ ਤਿਉਹਾਰ
ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਸਕੂਲ ਸਟਾਫ਼ ਵਲੋਂ ਪ੍ਰਾਇਮਰੀ ਵਿਭਾਗ ਵਿੱਚ ਰਾਵਣ ਦੇ ਦਸ ਸਿਰ ਬਣਾ ਕੇ ਉਨ੍ਹਾਂ ਨੂੰ ਨਿੱਕੇ ਬਾਲਾਂ ਦੀ ਮੌਜੂਦਗੀ ਵਿਚ ਜਲਾਇਆ ਗਿਆ | ਪਿੰ੍ਰਸੀਪਲ ਰਾਜਨ ਖੁਰਾਨਾ ਤੇ ਪ੍ਰਾਇਮਰੀ ਹੈੱਡ ਟੀਚਰ ਦਿਲਪ੍ਰੀਤ ਖੁਰਾਨਾ ਨੇ ਬੱਚਿਆਂ ਨੂੰ ਇਸ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ | ਇਸ ਮੌਕੇ ਮਨਦੀਪ ਕੌਰ, ਪ੍ਰਬੰਧਕ ਕਮੇਟੀ ਦੇ ਆਗੂ ਭਗਵਾਨ ਦਾਸ ਸਿੰਗਲਾ, ਰਾਮਸਰਨ, ਅਟਲ ਬਿਹਾਰੀ ਬਾਂਸਲ, ਸੱਤਪਾਲ ਸਿੰਘ ਕਟੌਦੀਆ ਆਦਿ ਹਾਜ਼ਰ ਸਨ |
ਉਤਸ਼ਾਹ ਨਾਲ ਤਿਉਹਾਰ ਮਨਾਇਆ
ਬਰੇਟਾ ਤੋਂ ਜੀਵਨ ਸ਼ਰਮਾ/ਪਾਲ ਸਿੰਘ ਮੰਡੇਰ- ਸ੍ਰੀ ਰਾਮਾ ਨਾਟਕ ਕਲੱਬ ਵੱਲੋਂ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਪਿਛਲੇ 10 ਦਿਨਾਂ ਤੋਂ ਕਲੱਬ ਵੱਲੋਂ ਰਾਮ-ਲੀਲ੍ਹਾ ਵੀ ਖੇਡੀ ਗਈ | ਬੱਚਿਆਂ ਵਲੋਂ ਪ੍ਰੋਗਰਾਮ ਪੇਸ਼ ਕੀਤਾ ਗਿਆ | ਰਾਵਣ ਨੂੰ ਅਗਨੀ ਭੇਟ ਕਾਂਗਰਸੀ ਆਗੂ ਕੁਲਵੰਤ ਰਾਏ ਸਿੰਗਲਾ ਵੱਲੋਂ ਕੀਤੀ ਗਈ | ਨਗਰ ਕਾੌਸਲ ਦੇ ਪ੍ਰਧਾਨ ਗਾਂਧੀ ਰਾਮ ਸਿੰਗਲਾ, ਮੀਤ ਪ੍ਰਧਾਨ ਅਮਨਦੀਪ ਜੈਨ ਆਦਿ ਹਾਜ਼ਰ ਸਨ |
ਤਿਉਹਾਰ ਮਨਾਇਆ
ਸਰਦੂਲਗੜ੍ਹ ਤੋਂ ਜੀ. ਐਮ.ਅਰੋੜਾ ਅਨੁਸਾਰ- ਸਥਾਨਕ ਸ਼ਹਿਰ ਦੇ ਸਵੀਟ ਬਲੋਸਮ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਸਕੂਲ ਦੀ ਪਿ੍ੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਮਨਾਇਆ ਗਿਆ, ਜਿਸ ਵਿਚ ਬੱਚਿਆਂ ਨੇ ਰਾਮ ਲੀਲਾ ਨਾਲ ਸਬੰਧਿਤ ਗੀਤ ਪੇਸ਼ ਕੀਤੇ ਉੱਥੇ ਬੱਚੇ ਰਾਮ, ਲਛਮਣ, ਰਾਵਨ, ਹਨੂਮਾਨ, ਸੀਤਾ ਆਦਿ ਦੀਆਂ ਝਾਕੀਆਂ ਪੇਸ਼ ਕੀਤੀਆਂ | ਮੈਨੇਜਮੈਂਟ ਕਮੇਟੀ ਦੇ ਦੀਪਕ ਗਰਗ, ਸੁਨੀਲ ਗਰਗ, ਜੈਨ ਭੂਸ਼ਣ ਜੈਨ ਆਦਿ ਹਾਜ਼ਰ ਸਨ |
ਭੀਖੀ 'ਚ ਦੁਸਹਿਰਾ ਮਨਾਇਆ
ਭੀਖੀ ਤੋਂ ਗੁਰਿੰਦਰ ਸਿੰਘ ਔਲਖ ਅਨੁਸਾਰ- ਸ੍ਰੀ ਰਾਮ ਲੀਲਾ ਵੈੱਲਫੇਅਰ ਕਲੱਬ ਵੱਲੋਂ ਦੁਸਹਿਰੇ ਦਾ ਤਿਉਹਾਰ ਸਥਾਨਕ ਖੇਡ ਸਟੇਡੀਅਮ ਵਿਖੇ ਮਨਾਇਆ ਗਿਆ | ਸਮਾਗਮ ਦੌਰਾਨ ਮਿੱਠੂ ਸਿੰਘ ਮੋਫਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਰਾਵਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਅੱਗ ਲਗਾਈ ਗਈ | ਕਲੱਬ ਦੇ ਸਰਪ੍ਰਸਤ ਹਰਬੰਸ ਲਾਲ ਬਾਂਸਲ, ਸੁਲਤਾਨ ਸ਼ਾਹ, ਮਨੋਜ ਕੁਮਾਰ, ਰਵਿੰਦਰ ਕੁਮਾਰ ਗੁਗੂ, ਕੁਲਸ਼ੇਰ ਸਿੰਘ ਰੂਬਲ, ਭੀਮ ਸੈਨ ਬਾਂਸਲ, ਗੁਲਸ਼ਨ ਮਿੱਤਲ, ਕੌਂਸਲਰ ਸੁਖਦੀਪ ਸਿੰਘ, ਬਿੰਦਰ ਸਿੰਘ, ਕਾਲਾ ਕੁਮਾਰ ਦਖਣੀਆ, ਹੈਪੀ ਮਾਨਸਾ ਆਦਿ ਹਾਜ਼ਰ ਸਨ |
ਦੁਸਹਿਰੇ ਦਾ ਤਿਉਹਾਰ ਮਨਾਇਆ
ਬੋਹਾ ਤੋਂ ਰਮੇਸ਼ ਤਾਂਗੜੀ ਅਨੁਸਾਰ- ਸਥਾਨਕ ਕਸਬੇ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਦੁਸਹਿਰਾ ਗਰਾਊਾਡ ਵਿਖੇ ਰਾਵਣ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਨੇ ਅਗਨੀ ਵਿਖਾਈ | ਨਗਰ ਪੰਚਾਇਤ ਦੇ ਪ੍ਰਧਾਨ ਸੁਖਜੀਤ ਕੌਰ ਬਾਵਾ, ਕਮਲਦੀਪ ਸਿੰਘ ਬਾਵਾ, ਹਰਪਾਲ ਸਿੰਘ ਪੰਮੀ ਉਪ ਪ੍ਰਧਾਨ, ਮਾ. ਮਿੱਠੂ ਸਿੰਘ, ਲਾਟ ਸਿੰਘ, ਬ੍ਰਹਮਦੇਵ ਮੰਗਲਾ, ਮਹਿੰਦਰ ਸਿੰਘ ਕਾਕੂ, ਜੋਗਾ ਸਿੰਘ ਆਦਿ ਹਾਜ਼ਰ ਸਨ |

ਸੰਯੁਕਤ ਕਿਸਾਨ ਮੋਰਚੇ ਦੀ ਇਕੱਤਰਤਾ ਹੋਈ

ਝੁਨੀਰ, 15 ਅਕਤੂਬਰ (ਸੰਧੂ) - ਸਥਾਨਕ ਡੇਰਾ ਬਾਬਾ ਧਿਆਨ ਦਾਸ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਇਕੱਤਰਤਾ ਅਮਰੀਕ ਸਿੰਘ ਕੋਟਧਰਮੂ ਦੀ ਪ੍ਰਧਾਨਗੀ ਹੇਠ ਕੀਤੀ ਗਈ | ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਅੱਜ ਫੂਕੇ ਜਾਣਗੇ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਦੇ ਪੁਤਲੇ

ਮਾਨਸਾ, 15 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਧਰਨੇ ਜਾਰੀ ਹਨ ...

ਪੂਰੀ ਖ਼ਬਰ »

ਆਮ ਲੋਕਾਂ ਨੂੰ ਇਨਸਾਫ਼ ਦੇਣ ਲਈ ਪੁਲਿਸ ਅਧਿਕਾਰੀ ਦਿਆਨਤਦਾਰ ਹੋਣ -ਐਸ.ਐਸ.ਪੀ.

ਮਾਨਸਾ, 15 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਮ ਲੋਕਾਂ ਨੂੰ ਇਨਸਾਫ਼ ਦੇਣ ਲਈ ਦਿਆਨਤਦਾਰ ਹੋਣ | ਐਸ.ਐਸ.ਪੀ. ਵਜੋਂ ਅਹੁਦਾ ਸੰਭਾਲਣ ਉਪਰੰਤ ਜ਼ਿਲੇ੍ਹ ਦੇ ਪੁਲਿਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX