ਤਾਜਾ ਖ਼ਬਰਾਂ


ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  30 minutes ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  56 minutes ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  about 1 hour ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  about 1 hour ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  about 2 hours ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  about 2 hours ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  about 3 hours ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  about 4 hours ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  about 4 hours ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  about 4 hours ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  about 5 hours ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  about 4 hours ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 6 hours ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  about 5 hours ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  about 6 hours ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  about 8 hours ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 8 hours ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 8 hours ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 9 hours ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 10 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਅੱਸੂ ਸੰਮਤ 553

ਕਪੂਰਥਲਾ / ਫਗਵਾੜਾ

ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਧੂਮਧਾਮ ਨਾਲ ਮਨਾਇਆ

ਦੁਸਹਿਰੇ ਦੀ ਮੂਲ ਭਾਵਨਾ ਨੂੰ ਆਪਣੇ ਜੀਵਨ 'ਚ ਅਪਣਾਉਣ ਦੀ ਲੋੜ-ਰਾਣਾ ਗੁਰਜੀਤ ਸਿੰਘ
ਕਪੂਰਥਲਾ, 15 ਅਕਤੂਬਰ (ਅਮਰਜੀਤ ਕੋਮਲ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਅੱਜ ਜ਼ਿਲ੍ਹੇ ਭਰ ਵਿਚ ਵੱਖ-ਵੱਖ ਸੰਸਥਾਵਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਹੋਏ ਸਮਾਗਮਾਂ ਵਿਚ ਵੱਖ-ਵੱਖ ਰਾਜਨੀਤਿਕ ਸ਼ਖ਼ਸੀਅਤਾਂ ਨੇ ਸ਼ਾਮਿਲ ਹੋ ਕੇ ਲੋਕਾਂ ਨੂੰ ਭਾਈਚਾਰਕ ਏਕਤਾ ਦਾ ਸੰਦੇਸ਼ ਦਿੱਤਾ | ਸਥਾਨਕ ਦੇਵੀ ਤਲਾਬ ਵਿਚ ਸ੍ਰੀ ਪ੍ਰਤਾਪ ਧਰਮ ਪ੍ਰਚਾਰਨੀ ਸਭਾ ਦੇਵੀ ਤਲਾਬ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦੇ ਸਬੰਧ ਵਿਚ ਕਰਵਾਏ ਗਏ ਸਮਾਗਮ ਦਾ ਉਦਘਾਟਨ ਦਵਿੰਦਰਬੀਰ ਸਿੰਘ ਚਾਹਲ ਪ੍ਰਧਾਨ ਰਾਈਸ ਮਿੱਲਰਜ਼ ਐਸੋਸੀਏਸ਼ਨ ਨੇ ਕੀਤਾ ਜਦਕਿ ਪ੍ਰਧਾਨਗੀ ਨਗਰ ਨਿਗਮ ਦੀ ਮੇਅਰ ਕੁਲਵੰਤ ਕੌਰ ਵਲੋਂ ਕੀਤੀ ਗਈ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਰਾਣਾ ਗੁਰਜੀਤ ਸਿੰਘ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਨੇ ਹਾਜ਼ਰ ਸੰਗਤਾਂ ਨੂੰ ਦੁਸਹਿਰੇ ਦੇ ਪਵਿੱਤਰ ਤਿਉਹਾਰ ਦੀ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਇਹ ਤਿਉਹਾਰ ਸਾਨੂੰ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਸੁਨੇਹਾ ਦਿੰਦਾ ਹੈ, ਇਸ ਲਈ ਸਾਨੂੰ ਇਸ ਤਿਉਹਾਰ ਦੀ ਮੂਲ ਭਾਵਨਾ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ | ਦੁਸਹਿਰਾ ਕਮੇਟੀ ਦੇ ਚੇਅਰਮੈਨ ਕਮਲਜੀਤ ਸਿੰਘ ਤੇ ਪ੍ਰਧਾਨ ਵਿਨੋਦ ਕੁਮਾਰ ਕਾਲੀਆ ਨੇ ਰਾਣਾ ਗੁਰਜੀਤ ਸਿੰਘ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ | ਇਸੇ ਦੌਰਾਨ ਹੀ ਭਗਵਾਨ ਰਾਮ ਤੇ ਰਾਵਣ ਦੀ ਸੈਨਾ ਦਰਮਿਆਨ ਯੁੱਧ ਹੋਇਆ, ਜਿਸ ਵਿਚ ਰਾਮ ਸੈਨਾ ਵਲੋਂ ਰਾਵਣ ਦਾ ਵਧ ਕੀਤਾ ਗਿਆ | ਉਪਰੰਤ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲੇ ਜਲਾਏ ਗਏ | ਸਮਾਗਮ ਵਿਚ ਅਦਿੱਤਿਆ ਉੱਪਲ ਵਧੀਕ ਡਿਪਟੀ ਕਮਿਸ਼ਨਰ ਕਪੂਰਥਲਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਐਸ.ਡੀ.ਐਮ. ਡਾ: ਜੈਇੰਦਰ ਸਿੰਘ, ਸੀਨੀਅਰ ਕਾਂਗਰਸੀ ਆਗੂ ਨਰਿੰਦਰ ਮਨਸੂ, ਦੀਪਕ ਸਲਵਾਨ, ਵਿਸ਼ਾਲ ਸੋਨੀ, ਕੁਲਦੀਪ ਸਿੰਘ ਮੋਬਾਈਲਾਂ ਵਾਲੇ, ਤਜਿੰਦਰ ਸਿੰਘ ਭੰਡਾਰੀ, ਹਰਜੀਤ ਸਿੰਘ ਕਾਕਾ, ਜਸਪਾਲ ਪਨੇਸਰ ਤੋਂ ਇਲਾਵਾ ਦੁਸਹਿਰਾ ਕਮੇਟੀ ਦੇ ਮੁੱਖ ਸਰਪ੍ਰਸਤ ਕ੍ਰਿਸ਼ਨ ਲਾਲ ਸਰਾਫ਼, ਸੈਕਟਰੀ ਰਜੇਸ਼ ਕੁਮਾਰ ਪਾਸੀ, ਪਵਨ ਕਾਲੀਆ ਐਡਵੋਕੇਟ, ਦੁਸਹਿਰਾ ਕਮੇਟੀ ਦੇ ਮੈਂਬਰ ਤੇ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਵੱਖ-ਵੱਖ ਥਾਵਾਂ 'ਤੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ
ਫਗਵਾੜਾ, (ਅਸ਼ੋਕ ਕੁਮਾਰ ਵਾਲੀਆ, ਹਰਜੋਤ ਸਿੰਘ ਚਾਨਾ)-ਦੁਸਹਿਰਾ ਅੱਜ ਫਗਵਾੜਾ ਦੇ ਵੱਖ-ਵੱਖ ਥਾਵਾਂ, ਜਿਨ੍ਹਾਂ ਵਿਚ ਹਨੂੰਮਾਨਗੜੀ, ਬਾਬਾ ਗਧੀਆ, ਅਰੋੜਿਆਂ ਤਲਾਅ, ਹਦੀਆਬਾਦ, ਉਂਕਾਰ ਨਗਰ ਤੇ ਜੇ.ਸੀ.ਟੀ. ਮਿੱਲ ਵਿਖੇ ਮਨਾਇਆ ਗਿਆ | ਸਥਾਨਕ ਹਨੂੰਮਾਨਗੜੀ ਮੰਦਰ ਵਿਖੇ ਕੌਮੀ ਸੇਵਕ ਰਾਮ-ਲੀਲ੍ਹਾ ਤਿਉਹਾਰ ਕਮੇਟੀ ਵਲੋਂ ਦੁਸਹਿਰੇ ਦਾ ਤਿਉਹਾਰ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਇਨ੍ਹਾਂ ਸਥਾਨਾਂ 'ਤੇ ਰਾਵਣ ਨੂੰ ਅਗਨ ਭੇਟ ਕੀਤਾ ਗਿਆ | ਇਸ ਮੌਕੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਥ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਜਸਵੀਰ ਸਿੰਘ ਗੜ੍ਹੀ ਸੂਬਾ ਪ੍ਰਧਾਨ ਬਸਪਾ, ਜਥੇਦਾਰ ਸਰਵਣ ਸਿੰਘ ਕੁਲਾਰ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ, ਐਡਵੋਕੇਟ ਜਰਨੈਲ ਸਿੰਘ ਵਾਹਦ ਸਾਬਕਾ ਚੇਅਰਮੈਨ ਮਾਰਕਫੈੱਡ ਪੰਜਾਬ, ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ, ਅਨੀਤਾ ਸੋਮ ਪ੍ਰਕਾਸ਼ ਨੇ ਦੁਸਹਿਰੇ ਦੀਆਂ ਸਭਨਾਂ ਨੂੰ ਵਧਾਈਆਂ ਦਿੱਤੀਆਂ ਤੇ ਕਿਹਾ ਕਿ ਸਾਨੂੰ ਇਸ ਤਰ੍ਹਾਂ ਦੇ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦਾ ਹਨ ਤਾਂ ਜੋ ਆਪਸੀ ਭਾਈਚਾਰਕ ਸਾਂਝ ਬਣੀ ਰਹੇ | ਪ੍ਰਬੰਧਕਾਂ ਵਲੋਂ ਕੀਤੀ ਗਈ ਆਤਿਸ਼ਬਾਜ਼ੀ ਦਾ ਨਜ਼ਾਰਾ ਦੇਖਣ ਨੂੰ ਮਿਲਿਆ | ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡਾਂ ਤੇ ਸ਼ਹਿਰਾਂ ਦੇ ਲੋਕ ਦੁਸਹਿਰਾ ਦੇਖਣ ਪੁੱਜੇ |
ਵਿਧਾਇਕ ਨਵਤੇਜ ਸਿੰਘ ਚੀਮਾ, ਕੈਪਟਨ ਹਰਮਿੰਦਰ ਸਿੰਘ, ਅਕਾਲੀ ਆਗੂ ਤੇ 'ਆਪ' ਆਗੂ ਸੱਜਣ ਸਿੰਘ ਨੇ ਲਵਾਈ ਦੁਸਹਿਰੇ ਵਿਚ ਹਾਜ਼ਰੀ
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ)-ਸ੍ਰੀ ਰਾਮ-ਲੀਲ੍ਹਾ ਕਮੇਟੀ ਚੌਕ ਚੇਲਿਆਂ ਵਲੋਂ ਦੁਸਹਿਰੇ ਮੌਕੇ ਰਾਮ-ਲੀਲ੍ਹਾ ਦਾ ਮੰਚਨ ਕਰਕੇ ਕਲਾਕਾਰਾਂ ਮੇਘਨਾਥ, ਕੁੰਭਕਰਨ, ਰਾਮ, ਲਛਮਣ ਨੇ ਠਾਠਾਂ ਮਾਰਦੇ ਵਿਸ਼ਾਲ ਲੋਕਾਂ ਦੇ ਇਕੱਠ ਦਾ ਮਨ ਮੋਹ ਲਿਆ | ਇਸ ਮੌਕੇ ਪੁੱਜੇ ਮੁੱਖ ਮਹਿਮਾਨ ਵਜੋਂ ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਕੈਪਟਨ ਹਰਮਿੰਦਰ ਸਿੰਘ ਉਮੀਦਵਾਰ ਸ਼੍ਰੋਮਣੀ ਅਕਾਲ ਦਲ ਬਸਪਾ ਤੇ ਆਪ ਆਗੂ ਸੱਜਣ ਸਿੰਘ ਨੇ ਸ਼ਿਰਕਤ ਕੀਤੀ ਤੇ ਸਮੂਹ ਨਗਰ ਨਿਵਾਸੀਆਂ ਨੂੰ ਵਧਾਈ ਦਿੰਦੇ ਹੋਏ ਰਾਮ ਲੀਲ੍ਹਾ ਕਮੇਟੀ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਆਪਣੇ ਧਰਮ ਤੇ ਸੰਸਕਿ੍ਤੀ ਨਾਲ ਨੌਜਵਾਨਾਂ ਨੂੰ ਜੋੜਨ ਲਈ ਜੋ ਰਾਮ-ਲੀਲ੍ਹਾ ਮੰਚਨ ਰਾਹੀਂ ਇਹ ਉਪਰਾਲੇ ਕਰ ਰਹੇ ਹਨ, ਉਸ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਘੱਟ ਹੈ | ਰਾਮ-ਲੀਲ੍ਹਾ ਕਮੇਟੀ ਚੌਕ ਚੇਲਿਆਂ ਦੇ ਪ੍ਰਧਾਨ ਪਵਨ ਸੇਠੀ ਅਤੇ ਖ਼ਜ਼ਾਨਚੀ ਇੰਦਰ ਮੋਹਨ ਗੁਪਤਾ ਨੇ ਸਮੂਹ ਮਹਿਮਾਨਾਂ ਦਾ ਚੌਕ ਚੇਲਿਆਂ ਵਿਚ ਪੁੱਜਣ 'ਤੇ ਧੰਨਵਾਦ ਕੀਤਾ ਅਤੇ ਜੀ ਆਇਆਂ ਕਿਹਾ | ਇਸ ਮੌਕੇ ਕਮੇਟੀ ਵਲੋਂ ਵਿਧਾਇਕ ਚੀਮਾ, ਕੈਪਟਨ ਅਮਰਿੰਦਰ ਸਿੰਘ, 'ਆਪ' ਆਗੂ ਸੱਜਣ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੈਪਟਨ ਹਰਮਿੰਦਰ ਸਿੰਘ ਅਕਾਲੀ ਬਸਪਾ ਗੱਠਜੋੜ ਉਮੀਦਵਾਰ ਅਤੇ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਵਲੋਂ ਵੀ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਗਈ ਤੇ ਸਮੂਹ ਇਲਾਕਾ ਨਿਵਾਸੀਆਂ ਨੂੰ ਦੁਸਹਿਰਾ ਦੀ ਵਧਾਈ ਦਿੱਤੀ | ਇਸ ਮੌਕੇ ਰਣਜੀਤ ਸਿੰਘ ਭੁੱਲਰ ਐਸ.ਡੀ.ਐਮ., ਤਹਿਸੀਲਦਾਰ ਵਿਨੋਦ ਕੁਮਾਰ ਸ਼ਰਮਾ, ਐਸ.ਪੀ.ਡੀ. ਵਿਸ਼ਾਲਜੀਤ ਸਿੰਘ, ਸਰਵਣ ਸਿੰਘ ਬੱਲ ਡੀ.ਐਸ.ਪੀ., ਐਸ.ਐਚ.ਓ. ਹਰਜੀਤ ਸਿੰਘ, ਨਗਰ ਕੌਂਸਲ ਪ੍ਰਧਾਨ ਦੀਪਕ ਧੀਰ ਰਾਜੂ, ਪਰਵਿੰਦਰ ਸਿੰਘ ਪੱਪਾ ਚੇਅਰਮੈਨ,ਤੇਜਵੰਤ ਸਿੰਘ ਚੇਅਰਮੈਨ, ਹਰਜਿੰਦਰ ਸਿੰਘ ਜਿੰਦਾ ਚੇਅਰਮੈਨ, ਨਵਨੀਤ ਸਿੰਘ ਚੀਮਾ ਵਾਈਸ ਪ੍ਰਧਾਨ, ਨਰਿੰਦਰ ਸਿੰਘ ਜੈਨਪੁਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਹਰਚਰਨ ਸਿੰਘ ਬੱਗਾ, ਸੰਜੀਵ ਮਰਵਾਹਾ, ਕੌਂਸਲਰ ਸੰਤਪ੍ਰੀਤ ਸਿੰਘ, ਜੈਲਦਾਰ ਮਾਨਵ ਧੀਰ, ਤਰਸੇਮ ਸਿੰਘ ਡੌਲਾ ਬਸਪਾ ਆਗੂ, ਜਗਜੀਤ ਸਿੰਘ ਚੰਦੀ, ਰਾਜੂ ਢਿੱਲੋਂ ਸਰਪੰਚ, ਪਰਮਿੰਦਰ ਸਿੰਘ ਸਰਪੰਚ, ਗੁਲਜ਼ਾਰ ਸਿੰਘ ਸਰਪੰਚ, ਡਾ.ਨਰਿੰਦਰ ਸਿੰਘ ਸਰਪੰਚ, ਜੋਬਨਪ੍ਰੀਤ ਸਿੰਘ ਸਰਪੰਚ, ਹਰਨੇਕ ਸਿੰਘ ਵਿਰਦੀ,ਸੰਦੀਪ ਸਿੰਘ ਕਲਸੀ, ਸਰਪੰਚ ਛਿੰਦਰ ਸਿੰਘ ਜਸਵਾਲ ਸਰਪੰਚ ਲਾਡੀ ਅੱਲੁੂਵਾਲ, ਹਰਜਿੰਦਰ ਸਿੰਘ ਕੰਡਾ, ਜੁਗਲ ਕੋਹਲੀ,ਨਰਿੰਦਰ ਸਿੰਘ ਪੰਨੂੰ, ਰਵਿੰਦਰ ਰਵੀ ਪੀਏ, ਬਲਜਿੰਦਰ ਸਿੰਘ
ਪੀ.ਏ., ਗੁਰਨਿਹਾਲ ਸਿੰਘ,ਬਲਦੇਵ ਸਿੰਘ ਪਰਮਜੀਤਪੁਰ ਆਦਿ ਹਾਜ਼ਰ ਸਨ |
ਦੁਸਹਿਰੇ ਦਾ ਤਿਉਹਾਰ ਮਨਾਇਆ
ਪਾਂਸ਼ਟਾ, (ਸਤਵੰਤ ਸਿੰਘ)-ਦੁਸਹਿਰੇ ਦੇ ਤਿਉਹਾਰ ਪਾਂਸ਼ਟਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਦੁਸਹਿਰਾ ਗਰਾਊਾਡ ਪਾਂਸ਼ਟਾ ਵਿਚ ਭਰਵੇਂ ਮੇਲੇ ਦੌਰਾਨ 'ਰਾਵਣ-ਵਧ' ਉਪਰੰਤ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ ਗਿਆ | ਅਮਰਜੀਤ ਸਿੰਘ ਪ੍ਰਧਾਨ ਤੇ ਹਰਭਜਨ ਸਿੰਘ ਸੀਨੀਅਰ ਮੀਤ ਪ੍ਰਧਾਨ ਦੁਸਹਿਰਾ ਵੈੱਲਫੇਅਰ ਕਮੇਟੀ ਦੀ ਅਗਵਾਈ ਹੇਠ ਇਸ ਤਿਉਹਾਰ ਨੂੰ ਵਧੇਰੇ ਅਰਥ-ਭਰਪੂਰ ਤੇ ਸੁਚੱਜੇ ਢੰਗ ਨਾਲ ਮਨਾਉਣ ਸਬੰਧੀ ਬਹੁਤ ਦਿਨਾਂ ਤੋਂ ਤਿਆਰੀਆਂ ਚੱਲ ਰਹੀਆਂ ਸਨ ਤੇ ਡਾਇਰੈਕਟਰ ਸੰਜੀਵ ਕੁਮਾਰ ਦੇ ਨਿਰਦੇਸ਼ਨ ਹੇਠ ਰਾਮ-ਲੀਲ੍ਹਾ ਦੇ ਦਿ੍ਸ਼ਾਂ ਨੂੰ ਹੋਰ ਵਧੇਰੇ ਪ੍ਰਭਾਵਸ਼ਾਲੀ ਤੇ ਯਥਾਰਥਿਕ ਢੰਗ ਨਾਲ ਪੇਸ਼ ਕੀਤਾ ਗਿਆ | ਇਸ ਮੌਕੇ ਬਲਵਿੰਦਰ ਸਿੰਘ ਧਾਲੀਵਾਲ ਹਲਕਾ ਵਿਧਾਇਕ ਫਗਵਾੜਾ ਤੇ ਕਾਂਗਰਸ ਆਗੂ ਜੋਗਿੰਦਰ ਸਿੰਘ ਮਾਨ ਉਚੇਚੇ ਤੌਰ 'ਤੇ ਲੋਕਾਂ ਨੂੰ ਮੁਬਾਰਕਬਾਦ ਦੇਣ ਲਈ ਪਹੁੰਚੇ | ਮੇਲੇ ਨੂੰ ਸ਼ਾਂਤਮਈ ਢੰਗ ਨਾਲ਼ ਨੇਪਰੇ ਚਾੜ੍ਹਨ ਵਿਚ ਏ.ਐੱਸ.ਆਈ. ਕੁਲਦੀਪ ਸਿੰਘ ਇੰਚਾਰਜ ਪੁਲਿਸ ਚੌਂਕੀ ਪਾਂਸ਼ਟਾ ਦੀ ਅਗਵਾਈ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ | ਇਸ ਮੌਕੇ ਦੁਸਹਿਰਾ ਵੈੱਲਫੇਅਰ ਕਮੇਟੀ ਦੇ ਖ਼ਜ਼ਾਨਚੀ ਰਾਮ ਕੁਮਾਰ, ਨਵ ਕਮਲ, ਸ਼ਾਮ ਲਾਲ, ਇੰਦਰਪਾਲ ਸਿੰਘ, ਸ਼ਾਮ ਸੁੰਦਰ, ਸੰਜੀਵ ਕੁਮਾਰ, ਸੰਦੀਪ ਸ਼ਰਮਾ, ਰਾਜੂ ਪਰਮਾਰ, ਅਵਿਨਾਸ਼ ਭਨੋਟ, ਮਾਨਵ, ਅਮਨ, ਸੰਤੋਖ ਸਿੰਘ, ਗੌਰਵ ਭਾਟੀਆ, ਸ਼ਿਵਨੰਦਨ ਕੁਮਾਰ, ਪਿ੍ੰਸੀਪਲ ਅਸ਼ੋਕ ਪਰਮਾਰ ਤੇ ਮਲਕੀਅਤ ਸਿੰਘ ਸਾਬਕਾ ਸਰਪੰਚ ਆਦਿ ਸਮੇਤ ਹੋਰ ਬਹੁਤ ਸਾਰੇ ਸੱਜਣ ਹਾਜ਼ਰ ਸਨ |
ਬੇਗੋਵਾਲ 'ਚ ਮਨਾਇਆ ਦੁਸਹਿਰਾ
ਬੇਗੋਵਾਲ, (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ 'ਚ ਪ੍ਰਾਚੀਨ ਸ਼ਿਵ ਮੰਦਰ ਰਾਮਲੀਲ੍ਹਾ ਕਮੇਟੀ ਬੇਗੋਵਾਲ ਵਲੋਂ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪ੍ਰਾਚੀਨ ਸ਼ਿਵ ਮੰਦਰ ਤੋਂ ਝਾਕੀਆਂ ਕੱਢੀਆਂ, ਜਿਸ ਵਿਚ ਭਗਵਾਨ ਰਾਮ, ਲਕਸ਼ਮਣ ਤੇ ਰਾਵਣ ਦੀ ਸੈਨਾ ਦੇ ਦਿ੍ਸ਼ ਦਿਖਾਏ ਗਏ | ਇਹ ਝਾਕੀਆਂ ਕਸਬੇ ਦੇ ਬਾਜ਼ਾਰਾਂ 'ਚੋਂ ਹੁੰਦੀ ਹੋਈ ਨਡਾਲਾ ਰੋਡ ਸਥਿਤ ਬਿੱਲੂ ਸ਼ਾਹ ਦੀ ਮੰਡੀ ਦੇ ਮੈਦਾਨ 'ਚ ਪੁੱਜੀ ਜਿੱਥੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਵਿਸ਼ਾਲ ਬੁੱਤ ਬਣਾਏ ਗਏ ਸਨ ਤੇ ਜਿੱਥੇ ਵੱਡੀ ਗਿਣਤੀ 'ਚ ਇਲਾਕੇ ਭਰ ਤੋਂ ਲੋਕ ਦੁਸਹਿਰੇ ਦੇਖਣ ਲਈ ਇਕੱਤਰ ਹੋਏ | ਸੂਰਜ ਡੁੱਬਦਿਆਂ ਹੀ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨੀ ਭੇਟ ਕੀਤੀ ਗਈ | ਇਸ ਮੌਕੇ ਪ੍ਰਧਾਨ ਸ਼੍ਰੀ ਵਿੱਦਿਆ ਸਾਗਰ, ਸੈਕਟਰੀ ਸੁਖਦੇਵ ਰਾਜ ਜੰਗੀ, ਰੂਪ ਲਾਲ ਭਾਰਦਵਾਜ, ਇੰਦਰ ਕੁਮਾਰ ਪ੍ਰਭਾਕਰ, ਰਕੇਸ਼ ਕੁਮਾਰ ਬਬਲਾ, ਇੰਦਰਜੀਤ ਗੌਰਵ, ਡਾ: ਰਮਿੰਦਰ ਕੁਮਾਰ, ਰਜੇਸ਼ ਕੁਮਾਰ ਖਿੰਦੜੀਆ, ਸੁਰਿੰਦਰ ਕੁਮਾਰ ਸੇਠੀ, ਕੌਂਸਲਰ ਸ਼੍ਰੀ ਨਿਵਾਸ ਕੁੱਕੂ, ਸ਼੍ਰੀ ਵਿਕਾਸ ਜੁਲਕਾ, ਰਜੇਸ਼ ਕੁਮਾਰ ਸਡਾਨਾ, ਕਮਲਜੀਤ ਸਿੰਘ, ਬਲਵਿੰਦਰ ਬਿੱਟੂ ਵਾਈਸ ਪ੍ਰਧਾਨ ਨਗਰ ਪੰਚਾਇਤ, ਸੁਨੀਲ ਸਹਾਰਨ, ਕੁਲਦੀਪ ਕੁਮਾਰ ਬੱਬੂ, ਜਰਨੈਲ ਸਿੰਘ ਮੰਡਕੁਲਾ, ਹਿਤੇਸ਼ ਕੁਮਾਰ, ਰਾਮ ਕੁਮਾਰ ਸਹਾਰਨ, ਵਨੀਤ ਕੁਮਾਰ ਜੁਲਕਾ, ਦਿਨੇਸ਼ ਕੁਮਾਰ, ਮੁਨੀਸ਼ ਕੁਮਾਰ, ਵਿਪਨ ਕੁਮਾਰ ਲੂੰਬਾ, ਦੀਪਕ ਸਹਾਰਨ, ਫੁੰਮਣ ਸਿੰਘ, ਧਰਮਪਾਲ ਸਰਾਫ਼, ਬਲਜਿੰਦਰ ਕੁਮਾਰ ਸੀਐਚਟੀ, ਹਰੀਸ਼ ਅਰੋੜਾ, ਦੀਪਕ ਠੇਕੇਦਾਰ, ਮਾਸਟਰ ਵੱਡੀ ਗਿਣਤੀ ਲੋਕ ਹਾਜ਼ਰ ਸਨ |
ਭੁਲੱਥ ਵਿਖੇ ਦੁਸਹਿਰਾ ਧੂਮਧਾਮ ਨਾਲ ਮਨਾਇਆ
ਭੁਲੱਥ, (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਸ੍ਰੀ ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ ਭੁਲੱਥ ਵਲੋਂ ਦੁਸਹਿਰਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਜਿਸ ਦਾ ਉਦਘਾਟਨ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਰੀਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ਖਹਿਰਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ | ਇਸ ਮੌਕੇ ਤੇ ਕਮੇਟੀ ਵਲੋਂ ਉਨ੍ਹਾਂ ਦਾ ਅਤੇ ਉਨ੍ਹਾਂ ਨਾਲ ਆਏ ਹੋਏ ਮੋਹਤਬਰ ਵਿਅਕਤੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸ੍ਰੀ ਰਾਮ ਚੰਦਰ ਜੀ ਅਤੇ ਰਾਵਣ ਦੀ ਸੈਨਾ ਵਲੋਂ ਸੁੰਦਰ ਝਾਕੀਆਂ ਕੱਢੀਆਂ ਗਈਆਂ | ਇਸ ਮੌਕੇ ਵੇਦ ਪ੍ਰਕਾਸ਼ ਖੁਰਾਣਾ ਪ੍ਰਧਾਨ ਨਗਰ ਪੰਚਾਇਤ ਭੁਲੱਥ, ਕੁਲਦੀਪ ਸਿੰਘ ਪੰਡੋਰੀ, ਕਲੱਬ ਚੇਅਰਮੈਨ ਰਮੇਸ਼ ਚੰਦਰ ਸ਼ਰਮਾ, ਅਨਿੱਲ ਕੁਮਾਰ ਦੱਤਾ, ਸ਼ਾਮ ਸੁੰਦਰ ਡੰਗ, ਸ਼ਾਮ ਲਾਲ ਸ਼ਰਮਾ, ਸੁਦੇਸ਼ ਕੁਮਾਰ ਦੱਤਾ, ਨੰਬਰਦਾਰ ਰਣਜੀਤ ਸਿੰਘ ਰਿੰਪੀ, ਗੁਰਵਿੰਦਰ ਸਿੰਘ ਬਾਜਵਾ, ਵਿਨੈ ਮਹਿਤਾ, ਰਾਜਾ ਖੁੱਲਰ, ਸੌਰਵ ਸਭਰਵਾਲ, ਮਨੀਸ਼, ਗੌਰਵ ਮੈਦਾਨ, ਅਭੈ ਸ਼ਰਮਾ, ਡਾ. ਸ਼ੁਭ ਸ਼ਰਮਾ, ਮਾ. ਕੰਵਲਜੀਤ ਮੰਨਣ, ਜਤਿੰਦਰ ਘਈ, ਡਾ. ਸੁਰਿੰਦਰ ਕੱਕੜ, ਸੁਖਵਿੰਦਰ ਵਧਾਵਨ, ਵਰਿੰਦਰ ਬਾਲੀ, ਲਵ ਧਵਨ ਅਤੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |
ਢਿਲਵਾਂ 'ਚ ਦੁਸਹਿਰਾ ਮਨਾਇਆ
ਢਿਲਵਾਂ, (ਗੋਬਿੰਦ ਸੁਖੀਜਾ)–ਰਾਮਾ ਕ੍ਰਿਸ਼ਨਾ ਡਰਾਮਾਟਿਕ ਕਲੱਬ ਢਿਲਵਾਂ ਅਤੇ ਦੁਸਹਿਰਾ ਕਮੇਟੀ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਦੁਸਹਿਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿਲਵਾਂ ਦੀ ਗਰਾੳਾੂਡ ਵਿਚ ਮਨਾਇਆ ਗਿਆ | ਦੁਸਹਿਰੇ 'ਚ ਮੁੱਖ ਮਹਿਮਾਨ ਵਜੋਂ ਯੁਵਰਾਜ ਭੁਪਿੰਦਰ ਸਿੰਘ ਮੀਤ ਪ੍ਰਧਾਨ ਯੂਥ ਅਕਾਲੀ ਦਲ ਬਾਦਲ ਪਹੁੰਚੇ ਸਨ ਤੇ ਉਨ੍ਹਾਂ ਨਾਲ ਡੀ.ਐੱਸ.ਪੀ. ਕੰਵਲਜੀਤ ਸਿੰਘ ਔਲਖ ਸਨ, ਉਨ੍ਹਾਂ ਨੇ ਇਸ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ | ਇਸ ਮੌਕੇ ਰਾਮਾ ਕ੍ਰਿਸ਼ਨਾ ਡਰਾਮਾਟਿਕ ਕਲੱਬ ਢਿਲਵਾਂ ਅਤੇ ਦੁਸਹਿਰਾ ਕਮੇਟੀ ਦੇ ਪ੍ਰਧਾਨ ਸ੍ਰੀ ਰਮੇਸ਼ ਕੁਮਾਰ ਬੱਗਾ ਅਤੇ ਜਨਰਲ ਸੈਕਟਰੀ ਸ੍ਰੀ ਕੁਲਦੀਪ ਪਾਠਕ ਨੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਸ਼ਾਮ ਸਮੇਂ ਰਾਵਣ ਦੇ ਪੁਤਲੇ ਨੂੰ ਅਗਨ ਭੇਟ ਕੀਤਾ ਗਿਆ | ਇਸ ਮੌਕੇ ਥਾਣਾ ਮੁਖੀ ਸੁਖਵਿੰਦਰ ਸਿੰਘ ਦਿਓਲ, ਪਰਮਜੀਤ ਸਿੰਘ ਏ.ਐਸ.ਆਈ,ਐਡਵੋਕੇਟ ਗੁਰਜਿੰਦਰ ਸਿੰਘ ਢਿੱਲੋਂ, ਹਰਨੇਕ ਸਿੰਘ ਚੱਕੀ ਵਾਲੇ, ਪ੍ਰਭਦਿਆਲ ਸਿੰਘ ਧਾਲੀਵਾਲ, ਪਾਵੇਲ ਬਜਾਜ, ਗੁਰਜਾਪ ਸਿੰਘ ਸਾਬਕਾ ਸਰਪੰਚ ਬੁਤਾਲਾ, ਲਖਵਿੰਦਰ ਸਿੰਘ ਵਿਜੋਲਾ, ਠੇਕੇਦਾਰ ਕੁਲਦੀਪ ਸਿੰਘ,ਸੁਰਿੰਦਰ ਸ਼ਰਮਾ,ਕਰਨ ਬੱਗਾ, ਸੁਮੇਰ ਬੱਗਾ, ਸੰਨੀ ਬੱਗਾ, ਨਿਰਵੈਲ ਸਿੰਘ ਢੱਲਾ, ਬਾਬਾ ਕਰਮਜੀਤ ਸਿੰਘ, ਅੰਮਿ੍ਤਪਾਲ ਸਿੰਘ ਢਿੱਲੋਂ ਆਦਿ ਹਾਜ਼ਰ ਸਨ |
ਸਿਧਵਾਂ ਦੋਨਾ ਵਿਖੇ 120ਵਾਂ ਦੁਸਹਿਰੇ ਦਾ ਤਿਉਹਾਰ ਮਨਾਇਆ
ਸਿਧਵਾਂ ਦੋਨਾ, (ਅਵਿਨਾਸ਼ ਸ਼ਰਮਾ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁਸਹਿਰਾ ਕਮੇਟੀ ਸਿਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਵਲੋਂ ਦੁਸਹਿਰੇ ਦੇ ਮੁੱਖ ਸੰਚਾਲਕ ਰਾਮ ਰਛਪਾਲ ਸੋਢੀ ਦੀ ਅਗਵਾਈ ਵਿਚ ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ 120ਵਾਂ ਦੁਸਹਿਰੇ ਦਾ ਤਿਉਹਾਰ ਦੁਸਹਿਰਾ ਗਰਾਊਾਡ ਸਿਧਵਾਂ ਦੋਨਾ ਵਿਖੇ ਮਨਾਇਆ ਗਿਆ | ਇਸ ਮੌਕੇ ਸੁਆਮੀ ਪ੍ਰਕਾਸ਼ਾ ਨੰਦ ਸਨਿਆਸ ਆਸ਼ਰਮ ਦੇ ਮੁੱਖ ਸੰਚਾਲਕ ਤੇ ਗੱਦੀ ਨਸ਼ੀਨ ਸੁਆਮੀ ਪੂਰਨਾ ਨੰਦ ਸਰਸਵਤੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਸਕੱਤਰ ਜਨਰਲ ਦਲਵਿੰਦਰ ਸਿੰਘ ਸਿੱਧੂ ਵਲੋਂ ਸਾਂਝੇ ਤੌਰ 'ਤੇ ਦੁਸਹਿਰਾ ਕਮੇਟੀ ਨੂੰ ਸਹਿਯੋਗ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ | ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਡੀ.ਐਸ.ਪੀ. ਸਹਿਬਾਜ ਸਿੰਘ ਦੀ ਦੇਖ ਰੇਖ ਅਤੇ ਥਾਣਾ ਸਦਰ ਦੇ ਐਸ.ਐਚ.ਓ. ਇੰਸਪੈਕਟਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਪੁਲਿਸ ਫੋਰਸ ਵਲੋਂ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ | ਰਾਵਣ ਦੇ ਪੁਤਲੇ ਨੂੰ ਅਗਨੀ ਭੇਟ ਕਰਨ ਉਪਰੰਤ ਦੁਸਹਿਰਾ ਸਮਾਪਤ ਹੋਇਆ | ਇਸ ਮੌਕੇ ਅਮਰੀਕ ਸਿੰਘ ਹੇਅਰ ਯੂ.ਐਸ.ਏ., ਬਰਿੰਦਰ ਪ੍ਰਤਾਪ ਸਿੰਘ ਹੇਅਰ, ਬਲਬੀਰ ਸਿੰਘ ਬੱਲੀ ਉਪ ਚੇਅਰਮੈਨ ਬਲਾਕ ਸੰਮਤੀ ਕਪੂਰਥਲਾ, ਮਾਸਟਰ ਸਰਬਣ ਸਿੰਘ ਪੰਚ, ਚਰਨਜੀਤ ਸਿੰਘ ਪੰਚ, ਸੁਰਿੰਦਰ ਸਿੰਘ ਪੰਚ, ਸੁਖਵਿੰਦਰ ਸਿੰਘ ਪੰਚ, ਅਵਤਾਰ ਸਿੰਘ ਨੰਬਰਦਾਰ, ਦਲਜੀਤ ਸਿੰਘ ਬਡਿਆਲ ਸਰਪੰਚ, ਬਾਬਾ ਸੰਦੀਪ ਸਿੰਘ, ਮਾਸਟਰ ਵਿਜੇ ਕੁਮਾਰ
ਸ਼ਰਮਾ, ਅਮਰੀਕ ਸਿੰਘ ਫਿੱਡੂ ਆਦਿ ਮੋਹਤਬਰ ਵਿਅਕਤੀਆਂ ਤੋਂ ਇਲਾਵਾ ਰਮੇਸ਼ ਕੁਮਾਰ, ਲਾਲ ਚੰਦ, ਸ਼ਾਮ ਸੁੰਦਰ, ਪ੍ਰਵੇਜ ਅਖ਼ਤਰ, ਤਜਿੰਦਰਪਾਲ ਸਿੰਘ ਢਿਲਵਾਂ, ਗੁਰਦੇਵ ਸਿੰਘ, ਤਿਲਕ ਰਾਜ ਸੂਦ, ਪ੍ਰਦੀਪ ਸੂਦ, ਪ੍ਰਵੀਨ ਕੁਮਾਰ, ਪਵਨ ਕੁਮਾਰ ਪੱਲੀ, ਰਿੰਕੂ ਸਰਨਾ, ਬਲਦੇਵ ਸਿੰਘ ਮਠਾੜੂ, ਮਨਿੰਦਰ ਸਿੰਘ ਭੰਵਰੀ, ਜਸਵੰਤ ਸਿੰਘ ਮਠਾੜੂ, ਜੋਗਾ ਸਿੰਘ ਸਿੱਧੂ ਆਦਿ ਕਮੇਟੀ ਮੈਂਬਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਤੇ ਇਲਾਕਾ ਵਾਸੀਆਂ ਦੁਸਹਿਰੇ ਦਾ ਆਨੰਦ ਮਾਣਿਆ | ਅੰਤ ਵਿਚ ਮਾਸਟਰ ਰਾਮ ਰਛਪਾਲ ਹੁਰਾਂ ਸਮੂਹ ਨਗਰ ਨਿਵਾਸੀਆਂ ਤੇ ਇਲਾਕਾ ਨਿਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ |
ਕਾਲਾ ਸੰਘਿਆਂ 'ਚ ਦੁਸਹਿਰਾ ਧੂਮ ਧਾਮ ਨਾਲ ਮਨਾਇਆ
ਕਾਲਾ ਸੰਘਿਆਂ, (ਬਲਜੀਤ ਸਿੰਘ ਸੰਘਾ)-ਦੁਸਹਿਰਾ ਸਥਾਨਕ ਕਸਬੇ ਦੇ ਸਟੇਡੀਅਮ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ | ਅਜੀਤ ਗਤਕਾ ਅਖਾੜਾ ਅਤੇ ਪਹਿਲਵਾਨ ਝੰਡਾ ਸਿੰਘ ਅਖਾੜਾ ਦੇ ਨੌਜਵਾਨਾਂ ਵਲੋਂ ਨਿਭਾਏ ਰਾਮ, ਲਛਮਣ, ਰਾਵਣ, ਮੇਘਨਾਥ ਤੇ ਕੁੰਭਕਰਨ ਸਮੇਤ ਹੋਰ ਪਾਤਰ ਲੋਕਾਂ ਦੀ ਖਿੱਚ ਦਾ ਕੇਂਦਰ ਬਣੇ | ਰਾਵਣ ਦੇ ਬਣਾਏ ਵਿਸ਼ਾਲ ਪੁਤਲੇ ਨੂੰ ਸ਼ਾਮ ਕਰੀਬ 6:30 ਜਲਾਇਆ ਗਿਆ | ਜ਼ਿਕਰਯੋਗ ਹੈ ਕਿ ਨੌਜਵਾਨਾਂ ਵਲੋਂ ਕਿਸਾਨ ਸੰਘਰਸ਼ ਨੂੰ ਲੈ ਕੇ ਲੀਡਰਾਂ ਦੇ ਦੋਹਰੇ ਰਵੀਈਏ ਨੂੰ ਸਮਰਪਿਤ ਝਾਕੀ ਕੱਢੀ ਗਈ | ਇਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਤਿਉਹਾਰ ਤੇ ਮੇਲੇ ਸਾਡੀ ਭਾਈਚਾਰਕ ਸਾਂਝ ਨੂੰ ਵਧਾਉਂਦੇ ਹਨ | ਉਨ੍ਹਾਂ ਨੇ ਸਟੇਡੀਅਮ ਲਈ 10 ਲੱਖ ਦੇਣ ਦਾ ਐਲਾਨ ਕੀਤਾ | ਇਸ ਮੌਕੇ ਏ.ਡੀ.ਸੀ. ਅਦਿੱਤਿਆ ਪਾਲ, ਐਸ. ਡੀ. ਐਮ. ਜੈ ਇੰਦਰ ਸਿੰਘ, ਗਿਆਨੀ ਪਿਆਰਾ ਸਿੰਘ ਖਾਲਸਾ, ਪਰਮਜੀਤ ਸਿੰਘ ਬੱਸਣ ਪ੍ਰਧਾਨ ਗੁਰਦੁਆਰਾ ਬਾਬਾ ਕਾਹਨ ਦਾਸ, ਦੁਸਹਿਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੇਦ ਪ੍ਰਕਾਸ਼ ਵਾਸਦੇਵ, ਮੰਦਿਰ ਠਾਕੁਰ ਦੁਆਰਾ ਦੇ ਪ੍ਰਧਾਨ ਕੁਲਦੀਪ ਕੁਮਾਰ ਚੱਡਾ, ਡਾ. ਬਲਰਾਮ ਸ਼ਰਮਾ, ਵਿਸ਼ਾਲ ਜੋਸ਼ੀ, ਮਾ. ਦਰਸ਼ਨ ਲਾਲ, ਮਾਸਟਰ ਵੇਦ ਪ੍ਰਕਾਸ਼, ਸਤੀਸ਼ ਕੁਮਾਰ ਘੋਨਾ, ਗੁਰਤਾਜ ਸਿੰਘ ਸੰਘਾ, ਸੰਜੀਵ ਕੁਮਾਰ ਹੈਪੀ ਸਾਬਕਾ ਸਰਪੰਚ, ਸਰਪੰਚ ਸੁਰਜੀਤ ਕੁਮਾਰ, ਮਨਿੰਦਰਪਾਲ ਸਿੰਘ ਮੰਨਾ ਸਰਪੰਚ, ਡਾ. ਪਰਮਜੀਤ, ਬੂਟਾ ਪੰਚ, ਮਨਜੀਤ ਸਿੰਘ ਸੋਹਲ, ਭੁਪਿੰਦਰ ਸਿੰਘ ਭੰਵਰਾ, ਬੂਟਾ ਗਿੱਲ ਮੈਂਬਰ ਸੰਮਤੀ, ਕੁਲਦੀਪ ਕੁਮਾਰ ਲੂ ਬਾ, ਸੋਨੂੰ ਵਾਲੀਆ, ਰਾਜੂ ਪੰਡਿਤ, ਪੰਡਿਤ ਰਕੇਸ਼, ਸੋਖਾ ਪੰਚ, ਪ੍ਰਧਾਨ ਮਨਜੀਤ ਮਾਨ, ਮਾ. ਸ਼ਾਮ ਕੁਮਾਰ, ਮਨਿੰਦਰ ਲਾਲ, ਸਾਬੀ ਰਸੂਲਪੁਰੀ ਆਦਿ ਵੀ ਹਾਜ਼ਰ ਸਨ |
ਨਡਾਲਾ 'ਚ ਦੁਸਹਿਰਾ ਸਮਾਗਮ ਮਨਾਇਆ
ਨਡਾਲਾ, (ਮਾਨ)-ਰਾਮ ਲੀਲਾ ਕਲੱਬ ਨਡਾਲਾ ਵਲੋਂ ਪ੍ਰਧਾਨ ਸਤੀਸ਼ ਕੁਮਾਰ ਜਰਮਨੀ ਦੀ ਅਗਵਾਈ ਹੇਠ ਦੁਸਹਿਰੇ ਸੰਬੰਧੀ ਸਾਲਾਨਾ ਸਮਾਗਮ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਦੀ ਗਰਾੳਾੂਡ 'ਚ ਕਰਵਾਇਆ ਗਿਆ | ਇਸ ਸੰਬੰਧੀ ਪੰਡਤਾਂ ਦੇ ਮੰਦਰ ਤੋ ਭਗਵਾਨ ਰਾਮ ਜੀ ਦੇ ਜੀਵਨ ਸੰਬੰਧੀ ਝਾਕੀਆਂ ਰਵਾਨਾ ਹੋਈਆਂ | ਇਹ ਝਾਕੀਆਂ ਅੱਡਾ ਨਡਾਲਾ ਦੀਆਂ ਸੜਕਾਂ ਤੋਂ ਹੋ ਕੇ ਦੁਸਹਿਰਾ ਸਮਾਗਮ ਵਾਲੀ ਥਾਂ ਕਾਲਜ ਦੀ ਗਰਾੳਾੂਡ
ਵਿਖੇ ਪਹੁੰਚੀਆਂ ਜਿੱਥੇ ਰਾਮ ਤੇ ਰਾਵਣ ਦਾ ਆਖ਼ਰੀ ਯੁੱਧ ਹੋਇਆ | ਇਸ ਮੌਕੇ ਰਾਵਣ ਦੇ ਬੁੱਤ ਨੂੰ ਸੀਨੀਅਰ ਕਾਂਗਰਸੀ ਆਗੂ ਦਲਜੀਤ ਸਿੰਘ ਨਡਾਲਾ ਵਲੋਂ ਅਗਨੀ ਦਿਖਾਈ ਗਈ | ਇਸ ਮੌਕੇ ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ, ਡਾ ਨਰਿੰਦਰ ਪਾਲ ਬਾਵਾ, ਮਾਸਟਰ ਬਲਦੇਵ ਰਾਜ, ਡਾ ਸੰਦੀਪ ਪਸਰੀਚਾ, ਜਸਪ੍ਰੀਤ ਸਿੰਘ ਗੁਰਾਇਆਂ, ਮਲਵਿੰਦਰਜੀਤ ਸਿੰਘ ਸਾਹੀ ਨੇ ਸੰਬੋਧਨ ਕੀਤਾ | ਇਸ ਮੌਕੇ ਕਲੱਬ ਦੇ ਪ੍ਰਧਾਨ ਸਤੀਸ਼ ਕੁਮਾਰ ਜਰਮਨੀ ਨੇ ਸਮਾਗਮ ਦੀ ਕਾਮਯਾਬੀ ਲਈ ਸਹਿਯੋਗੀਆਂ ਦਾ ਧੰਨਵਾਦ ਕੀਤਾ | ਮੰਚ ਦੀ ਭੂਮਿਕਾ ਸੰਦੀਪ ਸੈਣੀ ਤੇ ਰਿੰਕੂ ਨਡਾਲਾ ਨੇ ਨਿਭਾਈ | ਇਸ ਮੌਕੇ ਡੀ.ਐਸ.ਪੀ. ਸੁਰਿੰਦਰ ਸਿੰਘ, ਜਥੇਦਾਰ ਸੁਰਤ ਸਿੰਘ, ਵਜੀਰ ਸਿੰਘ ਦਲੀਪ ਸਿੰਘ ਫੋਰਮੈਨ, ਪੰਡਿਤ ਸਤਪਾਲ ਲਹੌਰੀਆ, ਸੰਜੀਵ ਕੁਮਾਰ ਜੋਸ਼ੀ, ਜੈ ਜਗਤ ਜੋਸ਼ੀ, ਬਲਵਿੰਦਰ ਸਿੰਘ ਬਿੱਟੂ ਖੱਖ, ਮਹਿੰਦਰ ਸਿੰਘ ਸਾਜਨ, ਸ਼ਰਨਜੀਤ ਸਿੰਘ ਪੱਡਾ ਚੇਅਰਮੈਨ ਮਾਰਕੀਟ ਕਮੇਟੀ ਢਿਲਵਾਂ, ਸੋਹਣ ਸਿੰਘ ਪੱਡਾ, ਸਰਪੰਚ ਨਿਰਮਲ ਸਿੰਘ ਰਾਮਗੜ੍ਹ, ਗੋਰਾ ਲਹੌਰੀਆ, ਲੱਖਾ ਲਹੌਰੀਆ, ਪ੍ਰਦੀਪ ਸਿੰਘ ਢਿੱਲੋਂ, ਜਸਬੀਰ ਸਿੰਘ ਪੀਟੀ, ਪੰਡਿਤ ਗੋਪੀ ਰਾਮ, ਸੁਰਿੰਦਰ ਸਿੰਘ ਸਿਪਰਾ, ਜਗੀਰ ਸਿੰਘ ਫ਼ੋਟੋਗਰਾਫ਼ਰ ਸੁਖਰਾਜ ਸ਼ਰਮਾ, ਮੋਹਣ ਸਿੰਘ ਸਰਪੰਚ ਡਾਲਾ, ਰਾਜੂ ਗੁਪਤਾ ਤੇ ਹਜ਼ਾਰਾਂ ਦੀ ਗਿਣਤੀ ਲੋਕ ਹਾਜ਼ਰ ਸਨ | ਇਸ ਮੌਕੇ ਪੁਲ ਵਲੋਂ ਐਸ.ਐਚ.ਓ ਸੁਭਾਨਪੁਰ ਸੁਰਜੀਤ ਸਿੰਘ ਪੱਡਾ ਤੇ ਚੌਕੀ ਮੁਖੀ ਪਾਲ ਸਿੰਘ ਦੀ ਅਗਵਾਈ ਹੇਠ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਹੋਏ ਸਨ |
ਕਪੂਰਥਲਾ, (ਸਡਾਨਾ)-ਦੁਸਹਿਰੇ ਦਾ ਤਿਉਹਾਰ ਸ੍ਰੀ ਰਾਮ ਲੀਲ੍ਹਾ ਧਰਮ ਕਮੇਟੀ ਮਸਜਿਦ ਚੌਕ ਵਿਖੇ ਮਨਾਇਆ ਗਿਆ | ਇਸ ਮੌਕੇ ਜਿੱਥੇ ਰਾਮ ਲੀਲਾ ਦਾ ਮੰਚਨ ਕੀਤਾ ਗਿਆ, ਉੱਥੇ ਨਾਲ ਹੀ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਵੀ ਸਾੜੇ ਗਏ | ਇਸ ਸਮਾਗਮ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਮੇਲਾ ਕਮੇਟੀ ਦੇ ਉੱਦਮ ਦੀ ਸ਼ਲਾਘਾ ਕੀਤੀ ਤੇ ਹਾਜ਼ਰ ਸ਼ਹਿਰ ਨਿਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਪ੍ਰਬੰਧਕਾਂ ਵਲੋਂ ਕੈਬਨਿਟ ਮੰਤਰੀ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ, ਐਸ.ਡੀ.ਐਮ. ਜੈਇੰਦਰ ਸਿੰਘ, ਰਾਮ ਲੀਲਾ ਕਮੇਟੀ ਦੇ ਪ੍ਰਧਾਨ ਸ਼ਾਮ ਸੁੰਦਰ ਮੱਲ੍ਹਣ, ਚੇਅਰਮੈਨ ਰਜਿੰਦਰ ਕੌੜਾ, ਨਰੇਸ਼ ਗੁਪਤਾ, ਅਸ਼ੋਕ ਗੁਪਤਾ, ਪਰਮਿੰਦਰ ਗੁਪਤਾ, ਸ਼ਾਮ ਲਾਲ, ਸੰਦੀਪ ਸਿੰਘ ਕੌਂਸਲਰ, ਪਵਨ, ਬਲਜੀਤ ਕਾਲਾ ਕੌਂਸਲਰ, ਐਡਵੋਕੇਟ ਹੈਰੀ ਸ਼ਰਮਾ, ਸਾਬਕਾ ਈ.ਟੀ.ਓ. ਯਸ਼ ਗਿੱਲ, ਪੱਪੂ ਧਿੰਜਣ, ਦੀਪ ਧਿੰਜਣ, ਨਰੇਸ਼ ਮੱਲ੍ਹਣ, ਨਰਿੰਦਰ ਮਨਸੂ ਕੌਂਸਲਰ, ਕਿੱਕੀ ਵਾਲੀਆ, ਜਸਪ੍ਰੀਤ ਸਿੰਘ ਨੰਬਰਦਾਰ, ਹਰਜੀਤ ਸਿੰਘ ਕਾਕਾ ਆਦਿ ਹਾਜ਼ਰ ਸਨ |
ਸ਼ੇਖੂਪੁਰ ਵਿਖੇ ਦੁਸਹਿਰਾ ਮਨਾਇਆ
ਰਾਮ ਲੀਲ੍ਹਾ ਕਮੇਟੀ ਸ਼ੇਖੂਪੁਰ ਤੇ ਮੰਦਰ ਕਮੇਟੀ ਮਾਤਾ ਭੱਦਰਕਾਲੀ ਜੀ ਵਲੋਂ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕਲਾਕਾਰਾਂ ਨੇ ਰਾਮ ਲੀਲ੍ਹਾ ਦਾ ਮੰਚਨ ਕੀਤਾ ਤੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ ਗਏ | ਸਮਾਗਮ ਦੌਰਾਨ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਇਲਾਕਾ ਨਿਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਉਨ੍ਹਾਂ ਮੰਦਰ ਕਮੇਟੀ ਤੇ ਰਾਮ ਲੀਲ੍ਹਾ ਕਮੇਟੀ ਦੇ ਅਹੁਦੇਦਾਰਾਂ ਦੇ ਉੱਦਮ ਦੀ ਸ਼ਲਾਘਾ ਕੀਤੀ ਤੇ ਪ੍ਰਬੰਧਕਾਂ ਵਲੋਂ ਕੈਬਨਿਟ ਮੰਤਰੀ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਨੂਪ ਕਲਹਣ, ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ, ਐਸ.ਡੀ.ਐਮ. ਜੈਇੰਦਰ ਸਿੰਘ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ਕੌਂਸਲਰ ਨਰਿੰਦਰ ਮਨਸੂ, ਰਾਧੇ ਸ਼ਿਆਮ ਸ਼ਰਮਾ, ਸਬ ਇੰਸਪੈਕਟਰ ਰਮਨ ਸ਼ਰਮਾ, ਰੀਡਰ ਰਾਜੀਵ ਸ਼ਰਮਾ, ਕੁਲਦੀਪ ਸਿੰਘ, ਕਿੱਕੀ ਵਾਲੀਆ, ਐਸ.ਪੀ. ਹੈੱਡ ਕੁਆਰਟਰ ਜਸਬੀਰ ਸਿੰਘ, ਡੀ.ਐਸ.ਪੀ. ਸਰਬਜੀਤ ਰਾਏ, ਐਡਵੋਕੇਟ ਐਸ.ਐਸ. ਮੱਲੀ ਆਦਿ ਹਾਜ਼ਰ ਸਨ |
'ਆਪ' ਨੇ ਸ਼ਹਿਰ ਨਿਵਾਸੀਆਂ ਦੀ ਕੀਤੀ ਪੀਣ ਵਾਲੇ ਪਾਣੀ ਨਾਲ ਸੇਵਾ
ਸ੍ਰੀ ਪ੍ਰਤਾਪ ਧਰਮ ਪ੍ਰਚਾਰਨੀ ਸਭਾ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਸਥਾਨਕ ਦੇਵੀ ਤਲਾਬ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਸੇਵਾ ਮੁਕਤ ਜੱਜ ਮੰਜੂ ਰਾਣਾ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਦੇ ਨਾਲ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਸ਼ਾਇਰ ਕੰਵਰ ਇਕਬਾਲ ਸਿੰਘ, ਘੱਟ ਗਿਣਤੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਧੰਨਾ, ਐਸ.ਸੀ. ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਯਸ਼ਪਾਲ ਆਜ਼ਾਦ, ਗੋਬਿੰਦ ਸਿੰਘ, ਅਵਤਾਰ ਸਿੰਘ ਥਿੰਦ, ਪਰਵਿੰਦਰ ਸਿੰਘ ਆਰਕੀਟੈਕਟ, ਪਿਆਰਾ ਸਿੰਘ, ਹੈਰੀ ਸਿੰਘ, ਕਮਲਦੀਪ ਸਿੰਘ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ ਜੌਹਲ, ਸੰਦੀਪ ਕੁਮਾਰ, ਬਲਵਿੰਦਰ ਕੌਰ, ਅਮਰਜੀਤ ਕੌਰ, ਗੁਰਦੀਪ ਕੌਰ ਆਦਿ ਵੀ ਹਾਜ਼ਰ ਸਨ | ਮੰਜੂ ਰਾਣਾ ਵਲੋਂ ਦੁਸਹਿਰੇ ਦੇ ਦਿਹਾੜੇ ਮੌਕੇ ਸ਼ਹਿਰ ਨਿਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਗਈ |
<br/>

 

ਮਾਸਟਰ ਕੇਡਰ ਯੂਨੀਅਨ ਦਾ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ

ਕਪੂਰਥਲਾ, 15 ਅਕਤੂਬਰ (ਵਿ.ਪ੍ਰ.)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਇਕ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਹਰਬੰਸ ਲਾਲ ਤੇ ਸੂਬਾ ਪ੍ਰੈੱਸ ਸਕੱਤਰ ਸੰਦੀਪ ਕੁਮਾਰ ਦੀ ਅਗਵਾਈ 'ਚ ਪੰਜਾਬ ਦੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੂੰ ਮਿਲ ਕੇ ਮੰਗ ਕੀਤੀ ਕਿ ਮਾਸਟਰ ਕੇਡਰ ਤੋਂ ...

ਪੂਰੀ ਖ਼ਬਰ »

ਬਜਰੰਗ ਦਲ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਅੱਤਵਾਦ ਦਾ ਪੁਤਲਾ ਫੂਕਿਆ

ਕਪੂਰਥਲਾ, 15 ਅਕਤੂਬਰ (ਵਿ.ਪ੍ਰ.)-ਬਜਰੰਗ ਦਲ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਵਲੋਂ ਜ਼ਿਲ੍ਹੇ ਦੇ ਜਨਰਲ ਸਕੱਤਰ ਰਾਜੂ ਸੂਦ, ਮੀਤ ਪ੍ਰਧਾਨ ਮੰਗਤ ਰਾਮ ਭੋਲਾ, ਸੀਨੀਅਰ ਮੀਤ ਪ੍ਰਧਾਨ ਓਮ ਪ੍ਰਕਾਸ਼ ਕਟਾਰੀਆ ਤੇ ਬਜਰੰਗ ਦਲ ਦੀ ਸੂਬਾ ਕਮੇਟੀ ਦੇ ਮੈਂਬਰ ਸੰਜੇ ਸ਼ਰਮਾ, ਜ਼ਿਲ੍ਹਾ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ 18 ਗਰਾਮ ਨਸ਼ੀਲਾ ਪਦਾਰਥ ਬਰਾਮਦ

ਕਪੂਰਥਲਾ, 15 ਅਕਤੂਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਨਸ਼ੀਲਾ ਪਦਾਰਥ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ 'ਚ ਸਹਾਇਕ ਸੁਪਰਡੈਂਟ ਦਲਬੀਰ ਸਿੰਘ ਨੇ ਦੱਸਿਆ ਕਿ ਬੈਰਕਾਂ ਦੀ ਜਾਂਚ ਦੌਰਾਨ ਹਵਾਲਾਤੀ ਸਤਿਕਾਰ ...

ਪੂਰੀ ਖ਼ਬਰ »

250 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਵਿਅਕਤੀ ਕਾਬੂ

ਢਿਲਵਾਂ, 15 ਅਕਤੂਬਰ (ਗੋਬਿੰਦ ਸੁਖੀਜਾ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ 2 ਨੌਜਵਾਨਾਂ ਨੂੰ 250 ਗਾ੍ਰਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਸੁਰਜੀਤ ਸਿੰਘ ਪੱਡਾ ਨੇ ਦੱਸਿਆ ਕਿ ਪੁਲਿਸ ਪਾਰਟੀ ਦੌਰਾਨੇ ਨਾਕਾਬੰਦੀ ਰੇਲਵੇ ਫਾਟਕ ਸੁਭਾਨਪੁਰ ਮੌਜੂਦ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਅੱਜ ਪੁਤਲਾ ਫੂਕਿਆ ਜਾਵੇਗਾ

ਫਗਵਾੜਾ, 15 ਅਕਤੂਬਰ (ਹਰਜੋਤ ਸਿੰਘ ਚਾਨਾ)-ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਦਾ ਪੁਤਲਾ 16 ਅਕਤੂਬਰ ਦਿਨ ਸਨਿਚਰਵਾਰ ਨੂੰ ਸਵੇਰੇ 10 ਵਜੇ ਫੂਕਿਆ ਜਾਵੇਗਾ | ਇਹ ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ

ਫਗਵਾੜਾ, 15 ਅਕਤੂਬਰ (ਹਰੀਪਾਲ ਸਿੰਘ)-ਫਗਵਾੜਾ ਦੇ ਨਜ਼ਦੀਕੀ ਪਿੰਡ ਖੁਰਮਪੁਰ ਵਿਖੇ ਖੇਤਾਂ ਵਿਚ ਡਿੱਗੀ ਹੋਈ ਬਿਜਲੀ ਦੀ ਤਾਰ ਦੀ ਲਪੇਟ 'ਚ ਆਉਣ ਦੇ ਨਾਲ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਵਕੀਲ ਕੁਮਾਰ ਪੁੱਤਰ ਹਰਿੰਦਰ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਜ਼ਿਲ੍ਹੇ 'ਚ 6 ਲੱਖ ਤੋਂ ਵੱਧ ਵਿਅਕਤੀਆਂ ਦਾ ਹੋ ਚੁੱਕਾ ਟੀਕਾਕਰਨ

ਕਪੂਰਥਲਾ, 15 ਅਕਤੂਬਰ (ਅਮਰਜੀਤ ਕੋਮਲ)-ਜ਼ਿਲ੍ਹੇ ਦੀ ਕੁੱਲ ਆਬਾਦੀ 8 ਲੱਖ 15168 'ਚੋਂ 6 ਲੱਖ 11800 ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ | ਇਨ੍ਹਾਂ 'ਚੋਂ 4 ਲੱਖ 43344 ਵਿਅਕਤੀ ਪਹਿਲੀ ਤੇ 1 ਲੱਖ 68456 ਲੋਕ ਦੂਜੀ ਡੋਜ਼ ਲੈ ਚੁੱਕੇ ਹਨ ਤੇ ਕੁੱਲ ਮਿਲਾ ਕੇ ਜ਼ਿਲ੍ਹੇ ਦੀ 72 ਫ਼ੀਸਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ

ਕਪੂਰਥਲਾ, 15 ਅਕਤੂਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਅੱਜ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ, ਜਦਕਿ 775 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਅੱਜ ਦੋ ਹੋਰ ਵਿਅਕਤੀਆਂ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਗਈ ਹੈ ਤੇ ਜ਼ਿਲ੍ਹੇ ਵਿਚ ਇਸ ਸਮੇਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX