ਤਾਜਾ ਖ਼ਬਰਾਂ


ਉਨ੍ਹਾਂ ਦੀ ਪਾਰਟੀ ਨੇ ਸਾਰੀਆਂ ਵਿਧਾਨ ਸਭਾਵਾਂ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ – ਪੀ.ਟੀ.ਆਈ. ਦੇ ਚੇਅਰਮੈਨ ਇਮਰਾਨ ਖਾਨ
. . .  1 day ago
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤਿੰਨ ਇਕ ਦਿਨਾ ਮੈਚਾਂ ਦੀ ਲੜੀ ਦਾ ਦੂਜਾ ਮੈਚ ਕੱਲ੍ਹ ਸਵੇਰੇ 7 ਵਜੇ ਕ੍ਰਾਈਸਟਚਰਚ 'ਚ
. . .  1 day ago
ਜਾਅਲੀ ਬਿੱਲਾਂ ਰਾਹੀਂ ਲਗ-ਪਗ 2 ਲੱਖ ਦਾ ਘੋਟਾਲਾ ਕਰਨ ਦੇ ਦੋਸ਼ਾਂ ਹੇਠ ਨਗਰ ਕੌਂਸਲ ਦਾ ਈ.ਓ. ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਗੁਰਦਾਸਪੁਰ, 26 ਨਵੰਬਰ (ਗੁਰਪ੍ਰਤਾਪ ਸਿੰਘ)-ਅੱਜ ਵਿਜੀਲੈਂਸ ਬਿਊਰੋ ਵਲੋਂ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਗਰਾਂਟਾਂ ਵਿਚ ਲਗ-ਪਗ ...
ਸਰਕਾਰੀ ਸਕੂਲ ਦੀ ਇਕ ਕੰਧ ਡਿੱਗੀ, ਛੱਤ ਤੋਂ ਡਿੱਗੇ ਸਕੂਲੀ ਸੱਤ ਬੱਚੇ ਹੋਏ ਜ਼ਖਮੀ
. . .  1 day ago
ਕਰਨਾਲ , 26 ਨਵੰਬਰ ( ਗੁਰਮੀਤ ਸਿੰਘ ਸੱਗੂ )-ਸਰਕਾਰੀ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਛਤ ਦੀ ਚਾਰ ਦੀਵਾਰੀ ਦੀ ਇਕ ਕੰਧ ਉਸ ਸਮੇਂ ਡਿਗ ਗਈ ਜਦ ਸਕੂਲ ਦੇ ਬੱਚੇ ...
ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  1 day ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  1 day ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  1 day ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  1 day ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  1 day ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  1 day ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  1 day ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  1 day ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  1 day ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  1 day ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਕੱਤਕ ਸੰਮਤ 553

ਸੰਗਰੂਰ

ਵੱਖ-ਵੱਖ ਥਾਈਂ 'ਚ ਕਿਸਾਨ ਜਥੇਬੰਦੀਆਂ ਨੇ ਭਾਜਪਾ ਆਗੂਆਂ ਤੇ ਅੰਡਾਨੀ-ਅੰਬਾਨੀ ਦੇ ਫੂਕੇ ਪੁਤਲੇ

ਛਾਜਲੀ, 16 ਅਕਤੂਬਰ (ਕੁਲਵਿੰਦਰ ਸਿੰਘ ਰਿੰਕਾ) - ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੀ ਦੁਖਦਾਈ ਘਟਨਾ ਦੇ ਰੋਸ ਵਿਚ ਸੰਯੁਕਤ ਕਿਸਾਨ ਮੋਰਚਾ ਦੀ ਕਾਲ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਬਲਾਕ ਪ੍ਰਧਾਨ ਦੀ ਅਗਵਾਈ ਵਿਚ ਪਿੰਡ ਛਾਜਲੀ ਵਿਖੇ ਇਕੱਠੇ ਹੋਏ ਕਿਸਾਨਾਂ ਵਲੋਂ ਜ਼ਬਰਦਸਤ ਨਾਅਰੇਬਾਜ਼ੀ ਕਰਦੇ ਹੋਏ ਦੇਸ਼ ਦੇ ਬੇਈਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਯੋਗੀ, ਅਮਿਤ ਸ਼ਾਹ, ਖੱਟਰ, ਅਜੈ ਮਿਸਰਾ, ਅਸੀਸ ਮਿਸਰਾ ਟੈਨੀ, ਕਾਰਪੋਰੇਟ ਘਰਾਣਿਆਂ 'ਚੋਂ ਅੰਡਾਨੀ ਅੰਬਾਨੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਬੀ.ਕੇ.ਯੂ. ਡਕੌਂਦਾ ਪ੍ਰਧਾਨ ਸੰਤ ਰਾਮ ਛਾਜਲੀ ਨੇ ਕਿਹਾ ਕਿ ਸੰਘਰਸ਼ ਕਰਨਾ ਸਭ ਦਾ ਸੰਵਿਧਾਨਕ ਅਧਿਕਾਰ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੇ ਨੇਤਾ ਸੱਤਾ ਦੇ ਨਸ਼ੇ ਵਿੱਚ ਅੰਨ੍ਹੇ ਹੋਏ ਹਨ | ਉਨ੍ਹਾਂ ਨੇ ਕਿਹਾ ਕਿ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੀ ਦੁਖਦਾਈ ਘਟਨਾ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਸਾਨਾਂ ਦੇ ਕਾਤਲਾ ਨੂੰ ਬਿਨ੍ਹਾਂ ਕਿਸੇ ਦੇਰੀ ਗਿ੍ਫਤਾਰ ਕਰਕੇ ਸਜਾ ਹੋਣੀ ਚਾਹੀਦੀ ਹੈ ਅਤੇ ਉੱਤਰ ਪ੍ਰਦੇਸ਼ ਦੇ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ 'ਚੋਂ ਤੁਰੰਤ ਬਰਖ਼ਾਸਤ ਕਰਕੇ ਗਿ੍ਫਤਾਰ ਕੀਤਾ ਜਾਵੇ | ਕਿਸਾਨਾਂ ਦੇ ਕਾਤਲ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿਵਾਉਣ ਤੱਕ ਅਤੇ ਤਿੰਨੇ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ | ਇਸ ਮੌਕੇ ਦਰਸਨ ਸਿੰਘ ਮੀਤਾ, ਬਿੰਦਰ ਪਾਲ ਸਿੰਘ , ਗੋਕਲ ਰਾਮ, ਨਛੱਤਰ ਸਿੰਘ ਪੂਨੀਆ, ਸੋਨੀ ਫ਼ੌਜੀ, ਮਿਸਰੀ ਸਿੰਘ, ਸਿੰਦਰ ਸਿੰਘ, ਸੁਖਪਾਲ ਸਿੰਘ, ਭੋਲਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਨੌਜਵਾਨ ਅਤੇ ਕਿਸਾਨ ਬੀਬੀਆਂ ਮੌਜੂਦ ਸਨ |
ਸ਼ੇਰਪੁਰ, (ਦਰਸ਼ਨ ਸਿੰਘ ਖੇੜੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਬਲਾਕ ਸ਼ੇਰਪੁਰ ਵਲੋਂ ਦਾਣਾ ਮੰਡੀ ਸ਼ੇਰਪੁਰ 'ਚ ਮੋਦੀ, ਅਮਿੱਤ ਸ਼ਾਹ ਅਤੇ ਅਡਾਨੀਆ, ਅਬਾਨੀਆਂ ਦੇ ਪੁਤਲੇ ਸਾੜੇ ਗਏ | ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਸੁਖਮਿੰਦਰ ਸਿੰਘ ਲੀਲਾ, ਬਲਾਕ ਆਗੂ ਬਲਵੰਤ ਸਿੰਘ ਰਾਮਨਗਰ ਛੰਨਾ, ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ, ਮਾ ਚਰਨ ਸਿੰਘ ਜਵੰਧਾ ਅਤੇ ਮਨਜੀਤ ਸਿੰਘ ਧਾਮੀ ਆਦਿ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਸ ਤਰ੍ਹਾਂ ਬੁਰਾਈ ਅਤੇ ਅਛਿਆਈ, ਅਧਰਮ ਅਤੇ ਧਰਮ ਅਤੇ ਬੇਇਨਸਾਫ਼ੀ ਅਤੇ ਇਨਸਾਫ਼ ਦੀ ਜਿੱਤ ਦਾ ਤਿਉਹਾਰ ਦੁਸਹਿਰੇ ਮੌਕੇ ਰਾਵਣ ਦਾ ਪੁਤਲਾ ਸਾੜਿਆ ਜਾਂਦਾ ਹੈ ਉਸੇ ਤਰ੍ਹਾਂ ਹੀ ਇਨ੍ਹਾਂ ਦੇ ਪੁਤਲੇ ਸਾੜੇ ਜਾਣਗੇ | ਕੇਂਦਰ ਦੀ ਮੋਦੀ ਸਰਕਾਰ ਵਲੋਂ ਜਿਸ ਤਰ੍ਹਾਂ ਖੇਤੀ ਕਾਲੇ ਕਾਨੂੰਨ ਬਣਾ ਕੇ ਲੋਕਾਂ 'ਤੇ ਅੱਤਿਆਚਾਰ ਕੀਤੇ ਜਾ ਰਹੇ ਹਨ, ਇਨ੍ਹਾਂ ਕਾਲੇ ਕਾਨੂੰਨਾਂ ਨੂੰ ਲੋਕਾਂ 'ਤੇ ਜਬਰੀ ਥੋਪਿਆ ਜਾ ਰਿਹਾ ਹੈ ਪਰ ਕਿਸਾਨ ਇਨ੍ਹਾਂ ਕਾਨੂੰਨਾਂ ਦਾ ਪਿਛਲੇ ਇਕ ਸਾਲ ਤੋਂ ਵਿਰੋਧ ਕਰਦੇ ਆ ਰਹੇ ਹਨ | ਇਸ ਕਿਸਾਨ ਮੋਰਚੇ ਵਿੱਚ 600 ਤੋਂ ਜ਼ਿਆਦਾ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ ਫਿਰ ਵੀ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ | ਇਸ ਮੌਕੇ ਜੱਟ ਬਾਬੇ ਮਲਵਈ ਗਿੱਧਾ ਟੀਮ ਖੇੜੀ ਕਲਾਂ, ਢਾਡੀ ਕੁਲਦੀਪ ਸਿੰਘ ਖ਼ਾਲਸਾ ਅਤੇ ਪਿਆਰਾ ਸਿੰਘ ਪ੍ਰੇਮੀ ਲੌਂਗੋਵਾਲ ਵਾਲੇ ਦੇ ਜਥੇ ਨੇ ਕਿਸਾਨੀ ਸੰਘਰਸ਼ ਨਾਲ ਸੰਬੰਧਤ ਵਿਚਾਰ ਪੇਸ਼ ਕੀਤੇ | ਇਸ ਮੌਕੇ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਜਸਬੀਰ ਸਿੰਘ ਖੇੜੀ, ਕਾਮਰੇਡ ਹਰਗੋਬਿੰਦ ਸ਼ੇਰਪੁਰ, ਸਰਪੰਚ ਰਣਜੀਤ ਸਿੰਘ, ਜਸਮੇਲ ਸਿੰਘ ਬਡੀ, ਨਿਰਮਲ ਸਿੰਘ, ਗੁਰਚਰਨ ਸਿੰਘ, ਸੰਦੀਪ ਸਿੰਘ ਗਰੇਵਾਲ, ਦਰਸਨ ਸਿੰਘ ਬਾਜਵਾ, ਭਾਨ ਸਿੰਘ ਜੱਸੀ, ਬਾਬਾ ਚਰਨਜੀਤ ਸਿੰਘ ਛਾਪਾ ਮੁੱਖ ਗ੍ਰੰਥੀ, ਸੁਖਵਿੰਦਰ ਸਿੰਘ ਧਾਲੀਵਾਲ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ |
ਦਿੜ੍ਹਬਾ ਮੰਡੀ, (ਪਰਵਿੰਦਰ ਸੋਨੰੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਵਲੋਂ ਸ਼ਹੀਦ ਬਚਨ ਸਿੰਘ ਸਟੇਡੀਅਮ ਦਿੜ੍ਹਬਾ ਵਿਖੇ ਭਾਜਪਾ ਜੁੰਡਲੀ ਦੇ ਪੁਤਲੇ ਸਾੜੇ ਗਏ ਜਿਸ ਵਿੱਚ ਵੱਡੀ ਗਿਣਤੀ ਕਿਰਤੀ ਲੋਕ ਕਿਸਾਨ, ਮਜ਼ਦੂਰ, ਔਰਤਾਂ, ਨੌਜਵਾਨਾਂ ਅਤੇ ਬੱਚੇ ਸ਼ਾਮਿਲ ਹੋਏ | ਇਸ ਮੌਕੇ ਸੰਬੋਧਨ ਕਰਦਿਆ ਬਲਾਕ ਪ੍ਰਧਾਨ ਦਰਸ਼ਨ ਸਿੰਘ ਸ਼ਾਦੀਹਰੀ ਨੇ ਕਿਹਾ ਕਿ ਭਾਰਤ ਦੇਸ਼ ਅੰਦਰ ਅਨੇਕਾਂ ਤਿਉਹਾਰ ਮਨਾਏ ਜਾਂਦੇ ਹਨ ਜੋ ਸਾਡੇ ਦੇਸ਼ ਦੀ ਸਭਿਅਤਾ ਅਤੇ ਸੰਸਕਿ੍ਤੀ ਨਾਲ ਜੁੜੇ ਹੋਏ ਹਨ ਦਸਹਿਰਾ ਵੀ ਸਾਡੇ ਦੇਸ਼ ਦੇ ਲੋਕ ਕੋਈ ਖ਼ਾਸ ਮਕਸਦ ਨਾਲ ਮਨਾਉਂਦੇ ਹਨ ਇਸ ਦਿਨ ਰਾਵਣ ਨੂੰ ਸ੍ਰੀ ਰਾਮ ਚੰਦਰ ਨੇ ਮਾਰਿਆ ਸੀ ਜਿਸ ਨੂੰ ਬੁਰਾਈ ਤੇ ਨੇਕੀ ਦੀ ਜਿੱਤ ਵਜੋਂ ਮੰਨਿਆ ਜਾਂਦਾ ਹੈ ਪਰ ਅੱਜ ਦੇਸ਼ ਦੇ ਹਾਲਾਤ ਉਸ ਸਮੇਂ ਅੱਜ ਦੇ ਹਲਾਤਾਂ ਨਾਲੋਂ ਬਹੁਤ ਮਾੜੇ ਹਨ ਧਰਮ ਜਾਤ ਪਾਤ ਦਾ ਬੋਲਬਾਲਾ ਹੈ ਰਾਜਨੀਤਕ, ਕਾਰਪੋਰੇਟ ਘਰਾਨਿਆਂ, ਸ਼ਾਹੂਕਾਰ, ਅਫ਼ਸਰਸ਼ਾਹੀ ਸਰਕਾਰ ਦੀ ਸ਼ਹਿ ਤੇ ਲੋਕਾਂ ਨੂੰ ਲੁੱਟਣ 'ਤੇ ਲੱਗੇ ਹੋਏ ਹਨ | ਲੋਕਤੰਤਰ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ ਜਿਸ ਲਈ ਦੇਸ਼ ਦੇ ਕਿਰਤੀ ਲੋਕਾਂ ਦੇ ਦਿਲਾਂ ਵਿਚ ਗ਼ੁੱਸਾ ਹੈ ਜਿਸ ਦਾ ਕਾਰਨ ਲੋਕ ਮੋਦੀ ਸਰਕਾਰ ਤੇ ਮੰਤਰੀਆਂ ਦੇ ਪੁਤਲੇ ਰਾਵਣ ਦੀ ਥਾਂ ਫੂਕ ਕੇ ਸਰਕਾਰ ਪ੍ਰਤੀ ਆਪਣਾ ਗ਼ੁੱਸਾ ਪ੍ਰਗਟ ਕਰ ਰਹੇ ਹਨ | ਇਸ ਮੌਕੇ ਨੌਜਵਾਨ ਗੁਰਸੇਵਕ ਸਿੰਘ, ਮੇਜਰ ਸਿੰਘ, ਹੁਸ਼ਿਆਰ ਸਿੰਘ, ਹਰਬੰਸ ਸਿੰਘ ਦਿੜ੍ਹਬਾ, ਤਰਸੇਮ ਸਿੰਘ, ਕੁਲਵਿੰਦਰ ਕੌਰ, ਜਸਵਿੰਦਰ ਕੌਰ, ਮਨਜੀਤ ਕੌਰ, ਰਘਵੀਰ ਸਿੰਘ, ਬਲਜੀਤ ਸਿੰਘ, ਨੈਬ ਸਿੰਘ, ਪ੍ਰੇਮ ਸਿੰਘ ਵੱਡੀ ਗਿਣਤੀ ਨੌਜਵਾਨ, ਔਰਤਾਂ ਅਤੇ ਮਜ਼ਦੂਰ ਮੌਜੂਦ ਸਨ |
ਸੁਨਾਮ ਊਧਮ ਸਿੰਘ ਵਾਲਾ, (ਧਾਲੀਵਾਲ, ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵਿੱਢੇ ਗਏ ਸੰਘਰਸ਼ ਨੂੰ ਤੇਜ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਸਥਾਨਕ ਟ੍ਰੈਂਡਜ ਮਾਲ ਅੱਗੇ ਦਿੱਤੇ ਜਾ ਰਹੇ ਅਣਮਿਥੇ ਸਮੇਂ ਦੇ ਧਰਨੇ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਅਜੈ ਮਿਸ਼ਰਾ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਯੂ.ਪੀ. ਦੇ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਕਿਸਾਨ ਆਗੂਆਂ ਗੋਬਿੰਦ ਸਿੰਘ ਚੱਠਾ ਨਨਹੇੜਾ, ਮਹਿੰਦਰ ਸਿੰਘ ਨਮੋਲ, ਪਾਲ ਸਿੰਘ ਦੌਲਾ ਸੰਘ ਵਾਲਾ, ਪਰਵਿੰਦਰ ਸਿੰਘ ਗੋਰਾ ਆਦਿ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਕਰੀਬ ਪਿਛਲੇ ਇਕ ਸਾਲ ਤੋਂ ਸੜਕਾਂ ਤੇ ਰੁਲ ਲਈ ਮਜਬੂਰ ਹਨ ਪਰ ਸਤਾ ਦੇ ਨਸ਼ੇ ਵਿਚ ਹੰਕਾਰੀ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦ ਗੱਲ ਸੁਣਨ ਵੀ ਤਿਆਰ ਨਹੀ | ਇਸ ਸਮੇਂ ਉਨ੍ਹਾਂ ਕੁੰਡਲੀ ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਦੀ ਸਖ਼ਤ ਨਿੰਦਿਆ ਕਰਦਿਆਂ ਕਿਸਾਨ, ਮਜ਼ਦੂਰ ਅਤੇ ਕਿਰਤੀ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਕੋਝੀਆਂ ਚਾਲਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ | ਇਸ ਮੌਕੇ ਹਰਭਗਵਾਨ ਸਿੰਘ ਮੂਨਕ, ਦਰਸ਼ਨ ਸਿੰਘ ਸੁਨਾਮ, ਗੁਰਚਰਨ ਸਿੰਘ ਗੰਢੂਆਂ, ਭਗਵਾਨ ਸਿੰਘ ਸੁਨਾਮ, ਐਡਵੋਕੇਟ ਹਰਿੰਦਰ ਸਿੰਘ ਲਾਲੀ, ਗੁਰਚਰਨ ਸਿੰਘ ਬਿਗੜਵਾਲ, ਜਗਤਾਰ ਸਿੰਘ ਬਖਸ਼ੀਵਾਲਾ, ਮਨਜੀਤ ਕੌਰ ਤੋਲਾਵਾਲ, ਬਲਜੀਤ ਕੌਰ ਖਡਿਆਲ, ਜਸਵੀਰ ਕੌਰ ਉਗਰਾਹਾਂ ਅਤੇ ਰਣਦੀਪ ਕੌਰ ਰਟੋਲਾਂ ਆਦਿ ਮੌਜੂਦ ਸਨ |
ਚੀਮਾ ਮੰਡੀ, (ਦਲਜੀਤ ਸਿੰਘ ਮੱਕੜ)-ਅੱਜ ਕਸਬੇ ਦੀ ਮੁੱਖ ਸੜਕ ਸੁਨਾਮ-ਬਠਿੰਡਾ ਉੱਪਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਤੇ ਰੋਸ ਮੁਜ਼ਾਹਰਾ ਕੀਤਾ ਤੇ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਇਸ ਮੌਕੇ ਕਸਬੇ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਚੀਮਾਂ ਮੰਡੀ-ਬੀ ਦੇ ਪ੍ਰਧਾਨ ਹਰਜਿੰਦਰ ਸਿੰਘ ਔਲਖ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਾਰਪੋਰੇਟ ਦੀ ਅਗਵਾਈ 'ਚ ਚਲਦੀ ਹੈ ਜੋ ਕਿਸਾਨ ਮਾਰੂ ਫ਼ੈਸਲਾ ਲੈ ਕੇ ਅੰਨਦਾਤੇ ਨੂੰ ਪ੍ਰੇਸ਼ਾਨ ਕਰ ਰਹੀ ਹੈ | ਇਸ ਮੌਕੇ ਸੀ. ਮੀਤ ਪ੍ਰਧਾਨ ਬਲਵੀਰ ਸਿੰਘ ਸੰਧੂ, ਸਕੱਤਰ ਸਰਵਨ ਸਿੰਘ, ਗੁਰਜੀਤ ਸਿੰਘ ਗੁੱਡੂ ਰਾਮਲਾਲ ਸਿੰਘ, ਨਾਜਰ ਸਿੰਘ, ਜੀਤ ਸਿੰਘ, ਕਾਲਾ ਸਿੰਘ, ਗੁਰਮੇਲ ਸਿੰਘ, ਮਨਜੀਤ ਕੌਰ ਤੋਲਾਵਾਲ, ਭੋਲੀ ਕੌਰ, ਸੁਰਜੀਤ ਕੌਰ, ਰਜਿੰਦਰ ਕੌਰ ਸਮੇਤ ਭਾਰਤੀ ਗਿਣਤੀ ਵਿੱਚ ਕਿਸਾਨ ਅਤੇ ਕਿਸਾਨ ਬੀਬੀਆਂ ਮੌਜੂਦ ਸਨ |
ਅਮਰਗੜ੍ਹ, (ਜਤਿੰਦਰ ਮੰਨਵੀ)-ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲੇ੍ਹ 'ਚ ਹੋਏ ਕਿਸਾਨੀ ਹੱਤਿਆ ਕਾਂਡ ਦੇ ਦੋਸ਼ੀ ਭਾਜਪਾ ਮੰਤਰੀ ਦੇ ਪੁੱਤਰ ਅਤੇ ਹੋਰਨਾਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਮਾਲੇਰਕੋਟਲਾ-ਪਟਿਆਲਾ ਮੁੱਖ ਸੜਕ ਤੇ ਸਥਿਤ ਪਿੰਡ ਮਾਹੋਰਾਣਾ ਨਜ਼ਦੀਕ ਲੱਗੇ ਟੋਲ ਪਲਾਜ਼ਾ ਤੇ ਕਿਸਾਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਪੁਤਲਾ ਸਾੜ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਵੱਖ-ਵੱਖ ਕਿਸਾਨ ਆਗੂਆਂ ਨੇ ਲਖੀਮਪੁਰ ਖੀਰੀ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਇੱਕ ਵਾਰ ਫੇਰ ਭਾਜਪਾ ਸਰਕਾਰ ਦੇ ਜ਼ਾਲਮ ਤੇ ਗੈਰ ਜਮਹੂਰੀ ਚਿਹਰੇ ਨੂੰ ਬੇਨਕਾਬ ਕਰਕੇ ਰੱਖ ਦਿੱਤਾ ਹੈ | ਕਿਸਾਨ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਪੀੜਤ ਪਰਿਵਾਰਾਂ ਲਈ ਨਿਆਂ ਯਕੀਨੀ ਬਣਾਉਣ ਵਾਸਤੇ ਜੇਕਰ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖ਼ਾਸਤ ਨਹੀਂ ਕਰਦੀ ਤਾਂ ਉਹ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸੇ ਵੀ ਤਰ੍ਹਾਂ ਦਾ ਸੰਘਰਸ਼ ਵਿੱਢਣ ਤੋਂ ਗੁਰੇਜ਼ ਨਹੀਂ ਕਰਨਗੇ | ਇਸ ਮੌਕੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਨਰਿੰਦਰਜੀਤ ਸਿੰਘ ਸਲਾਰ, ਸਾਬਕਾ ਸਰਪੰਚ ਪਰਮਜੀਤ ਸਿੰਘ ਸਲਾਰ, ਕਰਮਜੀਤ ਸਿੰਘ ਬਨਭੌਰਾ, ਅਵਤਾਰ ਸਿੰਘ ਤੋਲੇਵਾਲ, ਸਾਬਕਾ ਸਰਪੰਚ ਲਾਲ ਸਿੰਘ ਤੋਲੇਵਾਲ, ਹਰਨੇਕ ਸਿੰਘ ਤੋਲੇਵਾਲ, ਨਿਰਭੈ ਸਿੰਘ, ਮਾਸਟਰ ਬਲਵੀਰ ਸਿੰਘ, ਹਰਬੰਸ ਸਿੰਘ ਸਲਾਰ, ਮਨੀ ਭੁੱਲਰ, ਭਗਵੰਤ ਸਿੰਘ ਸਲਾਰ, ਗੁਰਬਾਜ ਸਿੰਘ ਬਾਠਾਂ, ਰੁਪਿੰਦਰ ਸਿੰਘ, ਗੁਰਲੀਨ ਕੌਰ ਲਾਂਗੜੀਆਂ, ਨੇਤਰ ਸਿੰਘ, ਗੁਰਜੰਟ ਸਿੰਘ, ਜਗਦੀਸ਼ ਸਿੰਘ ਘੁੰਮਣ, ਬਾਬਾ ਅਵਤਾਰ ਸਿੰਘ, ਮਨਜੀਤ ਸਿੰਘ ਭੁੱਲਰ ਅਤੇ ਰਘਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ |
ਮਲੇਰਕੋਟਲਾ, (ਪਰਮਜੀਤ ਸਿੰਘ ਕੁਠਾਲਾ)-ਤਿੰਨ ਕੇਂਦਰੀ ਖੇਤੀ ਕਾਲੇ ਕਾਨੰੂਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਦਿਤੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਅੱਜ ਸਥਾਨਕ ਰੈਸਟ ਹਾਊਸ ਸਾਹਮਣੇ ਆਰਮੀ ਗਰਾਊਾਡ ਵਿਚ ਵਿਸ਼ਾਲ ਰੋਸ ਰੈਲੀ ਕਰਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਸਮੇਤ ਹਰਿਆਣਾ, ਯੂ.ਪੀ. ਦੇ ਮੁੱਖ ਮੰਤਰੀਆਂ, ਕਾਰਪੋਰੇਟਰ ਅੰਬਾਨੀ ਅਤੇ ਅਡਾਨੀ ਆਦਿ ਦੇ ਵਿਸ਼ਾਲ ਕੱਦ ਪੁਤਲੇ ਫੂਕੇ ਗਏ | ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸਥਾਨਕ ਆਗੂਆਂ ਸਰਬਜੀਤ ਸਿੰਘ ਭੁਰਥਲਾ, ਨਿਰਮਲ ਸਿੰਘ ਅਲੀਪੁਰ ਮੀਤ ਪ੍ਰਧਾਨ ਅਤੇ ਬਲਾਕ ਖ਼ਜ਼ਾਨਚੀ ਕੁਲਵਿੰਦਰ ਸਿੰਘ ਭੂਦਨ, ਮੇਜਰ ਸਿੰਘ ਕਲੇਰਾਂ ਤੇਜਵੰਤ ਸਿੰਘ ਕੁਠਾਲਾ, ਦਰਸਨ ਸਿੰਘ ਹਥੋਆ, ਐਡਵੋਕੇਟ ਗੁਰਮੁੱਖ ਸਿੰਘ ਟਿਵਾਣਾ, ਦਰਸਨ ਸਿੰਘ ਰਟੋਲਾਂ, ਇੰਦਰਜੀਤ ਸਿੰਘ ਕੁਠਾਲਾ, ਸੁਖਦੇਵ ਸਿੰਘ ਸੇਹਕੇ ਅਤੇ ਮੇਜਰ ਸਿੰਘ ਹਥਨ ਆਦਿ ਬੁਲਾਰਿਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਇੱਕ ਖ਼ਾਸ ਫ਼ਿਰਕੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਦਸਹਿਰੇ ਮੌਕੇ 15 ਅਕਤੂਬਰ ਨੂੰ ਭਾਜਪਾਈ ਆਗੂਆਂ ਦੇ ਪੁਤਲੇ ਫੂਕਣ ਦਾ ਪ੍ਰੋਗਰਾਮ ਇਕ ਦਿਨ ਲਈ ਟਾਲ ਦਿੱਤਾ ਸੀ | ਉਨ੍ਹਾਂ ਕੇਂਦਰੀ ਮੋਦੀ ਸਰਕਾਰ ਅਤੇ ਭਾਜਪਾਈਆਂ ਉੱਪਰ ਵਰ੍ਹਦਿਆਂ ਕਿਹਾ ਕਿ ਉਹ ਜਾਣਬੁੱਝ ਕੇ ਕਿਸਾਨ ਮੋਰਚੇ ਦੇ ਹਰ ਫ਼ੈਸਲੇ ਨੂੰ ਧਾਰਮਿਕ ਰੰਗਤ ਦੇਣ ਦੀ ਕੋਸ਼ਿਸ਼ ਕਰ ਕੇ ਮੋਰਚੇ ਨੂੰ ਤਾਰਪੀਡੋ ਕਰਨ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ | ਬੁਲਾਰਿਆਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਧਰਮਾਂ ਅਤੇ ਜਾਤਾਂ ਦੇ ਪਾੜੇ ਪਾ ਕੇ ਮੋਰਚੇ ਨੂੰ ਕਮਜ਼ੋਰ ਕਰਨ ਦੀਆਂ ਚਾਲਾਂ ਦਾ ਜਥੇਬੰਦਕ ਏਕੇ ਅਤੇ ਸ਼ਾਂਤਮਈ ਤਰੀਕੇ ਨਾਲ ਜਵਾਬ ਦਿੱਤਾ ਜਾਵੇ | ਯੂ.ਪੀ. ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀ ਸ਼ਹਾਦਤ ਅਜ਼ਾਈਾ ਨਹੀਂ ਜਾਵੇਗੀ ਅਤੇ ਇਹ ਕੁਰਬਾਨੀ ਦਿੱਲੀ ਮੋਰਚੇ ਦੀ ਕੇਂਦਰੀ ਹਕੂਮਤ ਖ਼ਿਲਾਫ਼ ਧਾਰ ਨੂੰ ਹੋਰ ਪ੍ਰਚੰਡ ਕਰੇਗੀ |
ਜਖੇਪਲ, (ਮੇਜਰ ਸਿੰਘ ਸਿੱਧੂ) - ਪਿੰਡ ਜਖੇਪਲ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੁੱਲ ਹਿੰਦ ਕਿਸਾਨ ਸਭਾ ਦੇ ਤਹਿਸੀਲ ਪ੍ਰਧਾਨ ਸੁਰਜੀਤ ਸਿੰਘ ਭੋਲਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਮੋਦੀ, ਅਮਿਤ ਸ਼ਾਹ ਅਤੇ ਯੋਗੀ ਦੇ ਪੁੱਤਲੇ ਫੂਕੇ ਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ | ਪ੍ਰਧਾਨ ਸੁਰਜੀਤ ਸਿੰਘ ਭੋਲਾ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਸਰਕਾਰ ਤਿੰਨੋਂ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਸੰਘਰਸ ਜਾਰੀ ਰਹੇਗਾ | ਇਸ ਮੌਕੇ ਤਹਿ.ਪ੍ਰਧਾਨ ਸੁਰਜੀਤ ਸਿੰਘ ਭੋਲਾ, ਤਹਿਸੀਲ ਕਮੇਟੀ ਮੈਬਰ ਪੋਹਲੂ ਸਿੰਘ, ਸੁਰਜੀਤ ਸਿੰਘ ਮਿੱਡੂ, ਨਰੰਗ ਸਿੰਘ, ਬਲਦੇਵ ਸਿੰਘ ਲੱਧੜ, ਨਿੱਕੂ ਸਿੰਘ, ਯੋਗੀ ਸਿੰਘ, ਗੁਰਚਰਨ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ |

ਅਕਾਲ ਅਕੈਡਮੀ ਚੀਮਾ ਸਾਹਿਬ ਵਿਖੇ ਫੁੱਟਬਾਲ ਦੇ ਮੈਚ ਕਰਵਾਏ

ਚੀਮਾ ਮੰਡੀ, 16 ਅਕਤੂਬਰ (ਦਲਜੀਤ ਸਿੰਘ ਮੱਕੜ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਬਰਾਂਚ ਅਕਾਲ ਅਕੈਡਮੀ ਚੀਮਾ ਸਾਹਿਬ ਵਿਖੇ ਫੁੱਟਬਾਲ ਦੇ ਮੈਚ ਕਰਵਾਏ ਗਏ | ਜਾਣਕਾਰੀ ਦਿੰਦਿਆਂ ਟਰੱਸਟ ਦੇ ਮੀਡੀਆ ਕੋਆਰਡੀਨੇਟਰ ਗੁਰਜੀਤ ਸਿੰਘ ਚਹਿਲ ਨੇ ਦੱਸਿਆ ਕਿ ਇਸ ਮੁਕਾਬਲੇ 'ਚ ...

ਪੂਰੀ ਖ਼ਬਰ »

ਸੁਸਾਇਟੀਆਂ 'ਚ ਖਾਦ ਨਾ ਭੇਜਣ 'ਤੇ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਸੰਘਰਸ਼ ਦੀ ਤਿਆਰੀ

ਭਵਾਨੀਗੜ੍ਹ, 16 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਵਲੋਂ ਜੇਕਰ ਕੋਆਪਰੇਟਿਵ ਸੁਸਾਇਟੀਆਂ ਵਿਚ ਖਾਦ ਨਾ ਭੇਜੀ ਤਾਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ, ਇਹ ਵਿਚਾਰ ਦਲ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਡੌਲਫ਼ਿਨ ਕੈਂਪਸ ਦੀ ਵਰੇ੍ਹਗੰਢ ਮਨਾਈ

ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਧਾਲੀਵਾਲ, ਭੁੱਲਰ)-ਡੌਲਫ਼ਿਨ ਕੈਂਪਸ ਦੇ ਪ੍ਰਬੰਧਕਾਂ, ਸਟਾਫ਼ ਅਤੇ ਬੱਚਿਆਂ ਵਲੋਂ ਮਿਲਕੇ ਕੈਂਪਸ ਦੀ 9ਵੀਂ ਵਰੇ੍ਹਗੰਢ ਮਨਾਈ ਗਈ | ਇਸ ਸਮੇਂ ਮਾਰਕਫੈੱਡ ਦੇ ਸਾਬਕਾ ਡਾਇਰੈਕਟਰ ਗੁਰਪ੍ਰੀਤ ਸਿੰਘ ਲਖਮੀਰਵਾਲਾ, ਫ਼ਿਲਮੀ ਕਲਾਕਾਰ ...

ਪੂਰੀ ਖ਼ਬਰ »

ਕਾਂਗਰਸ ਦੇ ਕਾਟੋ ਕਲੇਸ਼ ਨੇ ਪੰਜਾਬ ਨੂੰ ਕਈ ਸਾਲ ਪਿੱਛੇ ਧੱਕਿਆ-ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਭੁੱਲਰ, ਧਾਲੀਵਾਲ)-ਆਮ ਆਦਮੀ ਪਾਰਟੀ ਦੇ ਸੂਬਾਈ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿਚ ਕਾਂਗਰਸ ਪਾਰਟੀ ਦੇ ਆਪਸੀ ਕਾਟੋ ਕਲੇਸ਼ ਨੇ ਸੂਬੇ ਦਾ ਵਿਕਾਸ ਕਈ ਸਾਲ ...

ਪੂਰੀ ਖ਼ਬਰ »

ਅਕਾਲ ਗਰੁੱਪ ਆਫ਼ ਇੰਸਟੀਚਿਊਟਸ ਨੇ ਸਥਾਪਨਾ ਦਿਵਸ ਮਨਾਇਆ

ਸੰਗਰੂਰ, 16 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਅਕਾਲ ਗਰੁੱਪ ਆਫ਼ ਇੰਸਟੀਚਿਊਟਸ ਵਲੋਂ ਅਕਾਲ ਡਿਗਰੀ ਕਾਲਜ ਫ਼ਾਰ ਵਿਮੈਨ ਸੰਗਰੂਰ ਵਿਖੇ ਕਾਲਜ ਦੇ ਬਾਨੀ ਚੇਅਰਮੈਨ ਸ. ਗੁਰਬਖਸ਼ ਸਿੰਘ ਸਿਬੀਆ ਦੇ 100ਵੇਂ ਜਨਮ ਦਿਵਸ ਦੇ ਅਵਸਰ ਸੰਸਥਾਪਕ ਦਿਵਸ ਮਨਾਇਆ ਗਿਆ | ਸ਼੍ਰੀ ਸਹਿਜ ...

ਪੂਰੀ ਖ਼ਬਰ »

ਕੈਨੇਡਾ 'ਚ ਵਾਪਰੇ ਹਾਦਸੇ 'ਚ ਪਿੰਡ ਝਨੇੜੀ ਦੇ ਨੌਜਵਾਨ ਦੀ ਹੋਈ ਮੌਤ

ਭਵਾਨੀਗੜ੍ਹ, 16 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਝਨੇੜੀ ਦੇ ਕੈਨੇਡਾ ਗਏ ਨੌਜਵਾਨ ਦੀ ਕੈਨੇਡਾ ਵਿਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਮੀਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਵਲੋਂ ਐਤਵਾਰ ਨੂੰ ਮਲੇਰਕੋਟਲਾ ਵਿਖੇ ਕਾਂਗਰਸ ਰੈਲੀ ਕਰਨ ਦਾ ਐਲਾਨ ਰਿਟਾਇਰਮੈਂਟ ਪਿੱਛੋਂ ਪਹਿਲੀ ਵਾਰ ਕਾਂਗਰਸ ਰੈਲੀ ਦੀ ਸਟੇਜ 'ਤੇ ਦਿਖਾਈ ਦੇਣਗੇ ਮੁਹੰਮਦ ਮੁਸਤਫ਼ਾ

ਮਲੇਰਕੋਟਲਾ, 16 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਪੰਜਾਬ ਕਾਂਗਰਸ ਨਵਜੋਤ ਸਿੰਘ ਸਿੱਧੂ ਦੇ ਪ੍ਰਮੁੱਖ ਰਣਨੀਤੀ ਸਲਾਹਕਾਰ ਅਤੇ ਸੂਬਾਈ ਕਾਂਗਰਸ ਦੇ ਆਲ ਇੰਡੀਆ ਕਾਂਗਰਸ ਕਮੇਟੀ ਦਰਮਿਆਨ ਕੋਆਰਡੀਨੇਟਰ ਸੇਵਾ ਮੁਕਤ ਡੀ.ਜੀਪੀ. ਜਨਾਬ ਮੁਹੰਮਦ ਮੁਸਤਫ਼ਾ ਸਰਕਾਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਕਾਬੂ

ਲਹਿਰਾਗਾਗਾ, 16 ਅਕਤੂਬਰ (ਅਸ਼ੋਕ ਗਰਗ)-ਸਥਾਨਕ ਪੁਲਿਸ ਨੇ ਮੁਖ਼ਬਰ ਦੇ ਆਧਾਰ 'ਤੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਹਾਇਕ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰਾਂ ਦੀ ਹਰ ਮੁਸ਼ਕਿਲ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇਗਾ-ਸਿੰਗਲਾ

ਭਵਾਨੀਗੜ੍ਹ, 16 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਟਰੱਕ ਅਪਰੇਟਰਾਂ ਦੀ ਹਰ ਮੁਸ਼ਕਿਲ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇਗਾ, ਇਹ ਵਿਚਾਰ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਥਾਨਕ ਟਰੱਕ ਯੂਨੀਅਨ ਵਿਖੇ ਸੀਜ਼ਨ ਦੀ ਸ਼ੁਰੂਆਤ ਮੌਕੇ ਕਰਾਏ ਸ਼੍ਰੀ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਕਿਸਾਨ ਜਥੇਬੰਦੀਆਂ ਨੇ ਭਾਜਪਾ ਆਗੂਆਂ ਤੇ ਅੰਡਾਨੀ-ਅੰਬਾਨੀਆਂ ਦੇ ਫੂਕੇ ਪੁਤਲੇ

ਸੰਗਰੂਰ, 16 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਭਾਜਪਾ ਆਗੂਆਂ ਦੇ ਪੁਤਲੇ ਫੂਕੇ ਜਾਣ ਦੇ ਸੱਦੇ 'ਤੇ ਸੰਗਰੂਰ 'ਚ ਦੋ ਥਾਵਾਂ 'ਤੇ ਇਹ ਰੋਸ ਪ੍ਰਦਰਸ਼ਨ ਕੀਤੇ ਗਏ | ਪਹਿਲਾਂ ਪ੍ਰਦਰਸ਼ਨ ਰੇਲਵੇ ਚੌਂਕ ਸੰਗਰੂਰ ਵਿਚ 31 ਕਿਸਾਨ ...

ਪੂਰੀ ਖ਼ਬਰ »

ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਧਾਲੀਵਾਲ, ਭੁੱਲਰ)-ਕਿਸਾਨ ਮੋਰਚਾ ਤਹਿਸੀਲ ਸੁਨਾਮ ਵਲੋਂ ਲਖੀਮਪੁਰ ਖੀਰੀ 'ਚ ਸ਼ਹੀਦ ਹੋਏ ਕਿਸਾਨਾਂ ਦੀ ਮੌਤ ਦੇ ਕਥਿਤ ਦੋਸ਼ੀ ਤੇ ਸਾਜਿਸ਼ਘਾੜੇ ਮੋਦੀ ਸਰਕਾਰ ਵਿਚ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਦੇ ਅਸਤੀਫ਼ੇ ਦੀ ਮੰਗ ...

ਪੂਰੀ ਖ਼ਬਰ »

ਸਤਵਿੰਦਰ ਸਿੰਘ ਨਹਿਲ ਯੂਥ ਵਿੰਗ ਦੇ ਸੂਬਾ ਜਨਰਲ ਸਕੱਤਰ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਭੁੱਲਰ, ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਯੂਥ ਵਿੰਗ ਪੰਜਾਬ ਦੇ ਕਨਵੀਨਰ ਮਨਪ੍ਰੀਤ ਸਿੰਘ ਤਲਵੰਡੀ ਵਲੋਂ ਪਾਰਟੀ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ, ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਅਤੇ ...

ਪੂਰੀ ਖ਼ਬਰ »

26 ਦੀ ਲਖਨਊ ਮਹਾਂ ਪੰਚਾਇਤ 'ਚ ਸ਼ਮੂਲੀਅਤ ਕਰਨ ਲਈ ਕੀਤੀ ਭਰਵੀਂ ਬੈਠਕ

ਸੰਗਰੂਰ, 16 ਅਕਤੂਬਰ (ਧੀਰਜ ਪਸ਼ੌਰੀਆ)-26 ਅਕਤੂਬਰ ਨੂੰ ਲਖਨਊ ਵਿਖੇ ਹੋ ਰਹੀ ਕਿਸਾਨ ਮਹਾਂ ਪੰਚਾਇਤ ਅਤੇ 18 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ ਵਿਚ ਭਰਵੀਂ ਸ਼ਮੂਲੀਅਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਬੈਠਕ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸੁਮਨ ਸਿੰਘ ਅਧਿਆਪਕ ਦਲ ਦੇ ਬਣੇ ਬਲਾਕ ਪ੍ਰਧਾਨ

ਸੰਗਰੂਰ, 16 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਅਧਿਆਪਕ ਦਲ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਵਲੋਂ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਹਿਤ ਜ਼ਿਲ੍ਹਾ ਪ੍ਰਧਾਨ ਵਰਿੰਦਰਜੀਤ ਸਿੰਘ ਬਜਾਜ, ਵਿਸ਼ਾਲ ਸ਼ਰਮਾ, ਕੁਲਵੰਤ ਸਿੰਘ ਅਮਰਗ਼ੜ੍ਹ, ਚੋਣ ਅਬਜ਼ਰਵਰ ...

ਪੂਰੀ ਖ਼ਬਰ »

ਮੁੱਖ ਸੜਕ ਰੋਕ ਕੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਪੁਤਲੇ ਸਾੜੇ

ਭਵਾਨੀਗੜ੍ਹ, 16 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਸੰਯੁਕਤ ਮੋਰਚੇ ਵਲੋਂ ਦੁਸਹਿਰੇ ਨੂੰ ਲੈ ਕੇ 16 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਸਾੜਨ ਦੇ ਦਿੱਤੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ...

ਪੂਰੀ ਖ਼ਬਰ »

'ਆਪ' ਆਗੂ ਦਲਬੀਰ ਸਿੰਘ ਕਲਿਆਣ ਦੀ ਪਤਨੀ ਦਾ ਦਿਹਾਂਤ

ਸੰਦੌੜ, 16 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਆਮ ਆਦਮੀ ਪਾਰਟੀ ਦੇ ਆਗੂ ਦਲਬੀਰ ਸਿੰਘ (ਧਲੇਰੀਆ) ਕਲਿਆਣ ਦੀ ਧਰਮਪਤਨੀ ਬੀਬੀ ਬਲਜੀਤ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ | ਬੀਬੀ ਬਲਜੀਤ ਕੌਰ 45 ਵਰਿ੍ਹਆਂ ਦੇ ਸਨ | ਉਨ੍ਹਾਂ ਦਾ ਅੱਜ ਸੇਜਲ ਅੱਖਾਂ ਨਾਲ ਅੰਤਿਮ ਸਸਕਾਰ ਕਰ ...

ਪੂਰੀ ਖ਼ਬਰ »

ਸੰਤ ਅਤਰ ਸਿੰਘ ਸੈਨਿਕ ਅਕੈਡਮੀ ਨੇ ਚੇਤਨਾ ਸਮਾਗਮ ਕਰਵਾਇਆ

ਧਰਮਗੜ੍ਹ, 16 ਅਕਤੂਬਰ (ਗੁਰਜੀਤ ਸਿੰਘ ਚਹਿਲ)-ਰਾਜਯੋਗੀ ਸ੍ਰੀਮਾਨ ਸੰਤ ਅਤਰ ਸਿੰਘ ਜੀ ਮਹਾਰਾਜ ਦੇ ਨਾਨਕਾ ਨਗਰ ਵਿਖੇ ਸੇਵਾਮੁਕਤ ਸੂਬੇਦਾਰ ਮਹਿੰਦਰ ਸਿੰਘ ਵਲੋਂ ਚਲਾਈ ਜਾ ਰਹੀ ਸੈਨਿਕ ਅਕੈਡਮੀ ਦੌਰਾਨ ਬੱਚੇ ਅਤੇ ਮਾਪੇ ਚੇਤਨਾ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ...

ਪੂਰੀ ਖ਼ਬਰ »

ਵਰ੍ਹੇਗੰਢ ਮੌਕੇ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਸਮਰਪਿਤ ਲਗਾਇਆ ਖ਼ੂਨਦਾਨ ਕੈਂਪ

ਕੁੱਪ ਕਲਾਂ, 16 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਅੰਦਰ ਵੱਡਾ ਯੋਗਦਾਨ ਪਾਉਣ ਵਾਲੇ ਪਿੰਡ ਝਨੇਰ ਵਾਸੀ ਗਿੱਲ ਪਰਿਵਾਰ ਦੇ ਹੋਣਹਾਰ ਸਪੁੱਤਰ ਡਾ. ਕੁਲਵਿੰਦਰ ਸਿੰਘ ਗਿੱਲ ਅਤੇ ਗੁਰਸ਼ਮਨਪ੍ਰੀਤ ਕੌਰ ਵਲੋਂ ਵਿਆਹ ਦੀ ਤੀਜੀ ...

ਪੂਰੀ ਖ਼ਬਰ »

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਚੀਮਾ ਮੰਡੀ, 16 ਅਕਤੂਬਰ (ਮੱਕੜ, ਮਾਨ, ਸ਼ੇਰੋਂ)-ਸ੍ਰੀ ਦੁਰਗਾ ਸਕਤੀ ਰਾਮ ਲੀਲਾ ਕਲੱਬ ਦੇ ਪ੍ਰਧਾਨ ਗੋਰਾ ਲਾਲ ਦੀ ਅਗਵਾਈ ਹੇਠ ਦੁਸਹਿਰਾ ਮੇਲਾ ਸਥਾਨਕ ਅਨਾਜ ਮੰਡੀ ਵਿਖੇ ਹੋਇਆ ਜਿਸ ਵਿਚ ਰਾਵਣ ਕੰੁਭਕਰਨ ਮੇਘਨਾਥ ਦੇ ਪੁਤਲੇ ਫੂਕਣ ਉਪਰੰਤ ਗੀਤ-ਸੰਗੀਤ ਦਾ ਸਭਿਆਚਾਰਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX