ਮਾਨਸਾ, 16 ਅਕਤੂਬਰ - ਕਿਸਾਨਾਂ ਨੇ ਮਾਨਸਾ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਪੁਤਲੇ ਫੂਕ ਕੇ ਰੋਸ ਪ੍ਰਗਟਾਇਆ | ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ 3 ਖੇਤੀ ਕਾਨੂੰਨ ਲਿਆਂਦੇ ਹਨ, ਜੋ ਕਿਸਾਨਾਂ ਦੀ ਜਾਨ ਦਾ ਖੌਅ ਬਣੇ ਹੋਏ ਹਨ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਐਮ.ਐਸ.ਪੀ. ਵੀ ਲਾਗੂ ਨਾ ਕਰ ਕੇ ਕਿਸਾਨਾਂ ਨੂੰ ਜਿਣਸਾਂ ਦਾ ਨਿਗੂਣਾ ਭਾਅ ਦਿੱਤਾ ਜਾ ਰਿਹਾ ਹੈ | ਕਿਸਾਨੀ ਅੰਦੋਲਨ ਨੂੰ ਦਬਾਉਣ ਲਈ ਸਰਕਾਰ ਹੋਛੇ ਹੱਥ ਕੰਡਿਆਂ 'ਤੇ ਉੱਤਰ ਆਈ ਹੈ, ਜਿਸ ਦੀ ਉਦਾਹਰਨ ਲਖੀਮਪੁਰ ਖੀਰੀ ਹੈ, ਜਿੱਥੇ 4 ਬੇਦੋਸ਼ੇ ਕਿਸਾਨਾਂ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਕਾਕੇ ਨੇ ਗੱਡੀ ਥੱਲੇ ਦੇ ਕੇ ਕੁਚਲ ਦਿੱਤਾ | ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ ਜਾਂਦੀ, ਮੰਤਰੀ ਦਾ ਅਸਤੀਫ਼ਾ ਨਹੀਂ ਲਿਆ ਜਾਂਦਾ ਅਤੇ ਖੇਤੀ ਸਬੰਧੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ | ਸਥਾਨਕ ਰੇਲਵੇ ਸਟੇਸ਼ਨ 'ਤੇ ਕਿਸਾਨਾਂ, ਮਜ਼ਦੂਰਾਂ ਵਲੋਂ ਇਕੱਤਰ ਹੋ ਕੇ ਮੋਦੀ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਸੰਬੋਧਨ ਕਰਦਿਆਂ ਮਹਿੰਦਰ ਸਿੰਘ ਭੈਣੀਬਾਘਾ, ਕੁਲਵਿੰਦਰ ਸਿੰਘ, ਗੁਰਜੰਟ ਸਿੰਘ ਮਾਨਸਾ, ਹਰਦੇਵ ਸਿੰਘ ਬੁਰਜਰਾਠੀ, ਤੇਜ ਸਿੰਘ ਚਕੇਰੀਆਂ, ਕਿ੍ਸ਼ਨ ਚੌਹਾਨ ਨੇ ਕਿਹਾ ਕਿ ਇਤਿਹਾਸਕ ਕਿਸਾਨੀ ਅੰਦੋਲਨ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਿੱਧ ਹੋਵੇਗਾ ਤੇ ਹੰਕਾਰ ਦੇ ਘੋੜੇ 'ਤੇ ਸਵਾਰ ਮੋਦੀ ਸਰਕਾਰ ਦਾ ਅੰਤ ਹੋਵੇਗਾ | ਆਗੂਆਂ ਨੇ ਕਿਹਾ ਕਿ 18 ਅਕਤੂਬਰ ਨੂੰ ਮਾਨਸਾ ਰੇਲਵੇ ਸਟੇਸ਼ਨ 'ਤੇ ਸਵੇਰੇ 10 ਵਜੇ ਤੋਂ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ | ਇਸ ਮੌਕੇ ਮੇਜਰ ਸਿੰਘ ਦੂਲੋਵਾਲ, ਬੂਟਾ ਸਿੰਘ ਬਰਨਾਲਾ, ਭਜਨ ਸਿੰਘ ਘੁੰਮਣ, ਜਗਦੇਵ ਸਿੰਘ ਭੁਪਾਲ, ਐਡਵੋਕੇਟ ਬਲਵੀਰ ਕੌਰ, ਸੁਖਚਰਨ ਸਿੰਘ ਦਾਨੇਵਾਲੀਆ ਆਦਿ ਹਾਜ਼ਰ ਸਨ |
ਬੁਢਲਾਡਾ ਦੇ ਐਸ.ਡੀ.ਐਮ. ਦਫ਼ਤਰ ਅੱਗੇ ਪੁਤਲੇ ਸਾੜੇ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਖੇਤੀ ਸਬੰਧੀ ਕਾਲੇ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਵਲੋੋਂ ਆਰੰਭੇ ਇਤਿਹਾਸਿਕ ਕਿਸਾਨ ਅੰਦੋਲਨ ਵਿਰੁੱਧ ਘੜੀਆਂ ਜਾ ਰਹੀਆਂ ਸਾਜ਼ਿਸ਼ਾਂ ਵਿਰੁੱਧ ਅਤੇ ਯੂ.ਪੀ. ਦੇ ਲਖੀਮਪੁਰ ਖੀਰੀ ਵਿਖੇ ਸ਼ਹੀਦ ਕੀਤੇ ਗ੍ਰਹਿ ਰਾਜ ਮੰਤਰੀ ਮਿਸ਼ਰਾ ਸਮੇਤ ਕਾਤਲਾਂ ਨੂੰ ਫ਼ੌਰੀ ਗਿ੍ਫ਼ਤਾਰ ਕਰ ਕੇ ਜੇਲ੍ਹ 'ਚ ਡੱਕਣ ਲਈ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦਿਤਯ ਨਾਥ ਦੇ ਪੁਤਲੇ ਸਾੜੇ ਗਏ | ਇਸ ਮੌਕੇ ਮਹਿੰਦਰ ਸਿੰਘ ਦਿਆਲਪੁਰਾ, ਸਵਰਨਜੀਤ ਸਿੰਘ ਦਲਿਓ, ਦਿਲਬਾਗ ਸਿੰਘ ਗੱਗੀ ਕਲੀਪੁਰ, ਸਵਰਨ ਸਿੰਘ ਬੋੜਾਵਾਲ, ਭੁਪਿੰਦਰ ਸਿੰਘ ਗੁਰਨੇ ਕਲਾਂ, ਨਿੱਕਾ ਸਿੰਘ ਬਹਾਦਰਪੁਰ, ਸਤਪਾਲ ਸਿੰਘ ਬਰੇ੍ਹ, ਹਰਮੀਤ ਸਿੰਘ ਬੋੜਾਵਾਲ, ਅਸ਼ੋਕ ਕੁਮਾਰ ਕਾਠ, ਬਲਦੇਵ ਸਿੰਘ ਪਿੱਪਲੀਆਂ, ਤੇਜ ਰਾਮ ਅਹਿਮਦਪੁਰ, ਚਿਮਨ ਲਾਲ ਕਾਕਾ ਆਦਿ ਹਾਜ਼ਰ ਸਨ |
ਭਾਕਿਉ (ਉਗਰਾਹਾਂ) ਨੇ ਫੂਕਿਆ ਪੁਤਲਾ
ਸਥਾਨਕ ਰੋਇਲ ਸਿਟੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋ ਖੇਤੀ ਕਾਲੇ ਕਾਨੂੰਨਾਂ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੁਕਿਆ ਗਿਆ | ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਦਿਆਲਪੁਰਾ, ਮੇਜਰ ਸਿੰਘ, ਸੀਰਾ ਸਿੰਘ, ਜਗਸੀਰ ਸਿੰਘ, ਰਾਮ ਸਿੰਘ, ਦਿਲਾਵਰ ਸਿੰਘ ਆਦਿ ਹਾਜਰ ਸਨ |
ਭੀਖੀ 'ਚ ਮੋਦੀ, ਸ਼ਾਹ ਤੇ ਯੋਗੀ ਦਾ ਪੁਤਲਾ ਸਾੜਿਆ
ਭੀਖੀ ਤੋਂ ਗੁਰਿੰਦਰ ਸਿੰਘ ਔਲਖ/ਬਲਦੇਵ ਸਿੰਘ ਸਿੱਧੂ ਅਨੁਸਾਰ- ਸਥਾਨਕ ਗੁਰਦੁਆਰਾ ਚੌਂਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦੱਤਿਆ ਨਾਥ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ | ਸੰਬੋਧਨ ਕਰਦਿਆਂ ਕਿਸਾਨ ਆਗੂ ਛੱਜੂ ਰਾਮ ਰਿਸ਼ੀ, ਗੁਰਚਰਨ ਸਿੰਘ, ਸੁੱਖਾ ਰਾਮ ਪੰਡਤ ਤੇ ਭਰਭੂਰ ਸਿੰਘ ਢਿੱਲੋਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੇ ਸੰਘਰਸ਼ ਨੂੰ 10 ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ | ਇਸ ਦੌਰਾਨ 700 ਕਿਸਾਨ ਸ਼ਹੀਦ ਹੋ ਗਏ ਹਨ | ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਦੇ ਹੱਕ 'ਚ ਹਾਅ ਦਾ ਨਾਅਰਾ ਤਾਂ ਕੀ ਮਾਰਨਾ ਸੀ ਬਲਕਿ ਕਿਸਾਨੀ ਅੰਦੋਲਨ ਨੂੰ ਦਬਾਉਣ ਲਈ ਸ਼ਾਂਤਮਈ ਰੋਸ ਮਾਰਚ ਕਰਦੇ ਕਿਸਾਨਾਂ ਨੂੰ ਜੀਪਾਂ ਥੱਲੇ ਕੁਚਲਿਆ ਜਾ ਰਿਹਾ ਹੈ | ਸੰਘਰਸ਼ ਨੂੰ ਦਬਾਉਣ ਲਈ ਤਰ੍ਹਾਂ ਤਰ੍ਹਾਂ ਦੇ ਹੱਥ ਕੰਡੇ ਅਪਣਾਏ ਜਾ ਰਹੇ ਹਨ ਪਰ ਕਿਸਾਨ ਕੇਂਦਰ ਦੇ ਹਰ ਜੁਲਮ ਨੂੰ ਸਹਿ ਕੇ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਆਪਣੀ ਲੜਾਈ ਲੜਨਗੇ | ਇਸ ਮੌਕੇ ਰੂਪ ਸਿੰਘ ਢਿੱਲੋਂ, ਦਰਸ਼ਨ ਸਿੰਘ ਟੇਲਰ, ਬਲਕਰਨ ਸਿੰਘ ਬੱਲੀ, ਲਾਲ ਸਿੰਘ, ਗੁਰਨਾਮ ਸਿੰਘ ਗਾਮਾ, ਕੌਂਸਲਰ ਕੇਵਲ ਸਿੰਘ, ਭੁਪਿੰਦਰ ਫ਼ੌਜੀ, ਮੱਘਰ ਸਿੰਘ ਦਿਵਾਨਾ, ਸਾਧਾ ਸਿੰਘ, ਕਰਮਜੀਤ ਸਿੰਘ ਪੱਪੀ ਮਿੱਠਾ ਸਿੰਘ, ਹਰਪਾਲ ਕੌਰ, ਕੌਂਸਲਰ ਪਰਮਜੀਤ ਕੋਰ, ਸਰਬਜੀਤ ਕੌਰ, ਰਾਣੀ ਕੌਰ, ਮਨਜੀਤ ਕੌਰ, ਰਮਨ ਕੌਰ ਆਦਿ ਹਾਜ਼ਰ ਸਨ |
ਹੀਰੋਂ ਕਲਾਂ 'ਚ ਸਾੜਿਆ ਪ੍ਰਧਾਨ ਮੰਤਰੀ ਦਾ ਪੁਤਲਾ
ਨੇੜਲੇ ਪਿੰਡ ਹੀਰੋਂ ਕਲਾਂ ਵਿਖੇ ਪੰਜਾਬ ਕਿਸਾਨ ਯੂਨੀਅਨ (ਮਾਨਸਾ) ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਗਿਆ | ਸੰਬੋਧਨ ਕਰਦਿਆਂ ਜੁਗਰਾਜ ਸਿੰਘ ਹੀਰੋਂ ਕਲਾਂ ਨੇ ਕਿਹਾ ਕਿ ਲਖੀਮਪੁਰ ਖੀਰੀ ਦੀ ਘਟਨਾ ਬੇਹੱਦ ਸ਼ਰਮਨਾਕ ਹੈ | ਕੇਂਦਰ ਸਰਕਾਰ ਸੰਘਰਸ਼ ਦੇ ਰਾਹ ਪਏ ਕਿਸਾਨਾਂ ਨੂੰ ਕਤਲ ਕਰਨ ਦੇ ਰਾਹ 'ਤੇ ਤੁਰ ਪਈ ਹੈ | ਕਿਸਾਨਾਂ ਦੇ ਆਨੇ ਬਹਾਨੇ ਤਸ਼ੱਦਦ ਢਾਹਿਆ ਜਾ ਰਿਹਾ ਹੈ ਪਰ ਕਿਸਾਨ ਇਹ ਸੰਘਰਸ਼ ਜਿੱਤ ਕੇ ਹੀ ਘਰਾਂ ਨੂੰ ਪਰਤਨਗੇ | ਉਨ੍ਹਾਂ ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਦੀ ਮੰਗ ਕੀਤੀ | ਇਸ ਮੌਕੇ ਭੋਲਾ ਸਿੰਘ, ਗੁਰਜੰਟ ਸਿੰਘ, ਬਿੰਦਰ ਸਿੰਘ, ਜੀਤਾ ਸਿੰਘ, ਮਿੱਠੂ ਸਿੰਘ, ਦਲੀਪ ਸਿੰਘ, ਮਹਿੰਦਰ ਸਿੰਘ, ਸੁਖਦੇਵ ਸਿੰਘ, ਰੋਹੀ ਸਿੰਘ, ਕੇਸਰ ਸਿੰਘ, ਮੇਘ ਸਿੰਘ, ਬੇਅੰਤ ਸਿੰਘ, ਕਾਲਾ ਸਿੰਘ ਆਦਿ ਹਾਜ਼ਰ ਸਨ |
ਕਿਸਾਨਾਂ, ਮਜ਼ਦੂਰਾਂ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦਾ ਪੁਤਲਾ ਫੂਕਿਆ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੰੂਨਾਂ ਖ਼ਿਲਾਫ਼ ਕਿਸਾਨਾਂ ਅਤੇ ਮਜ਼ਦੂਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਰੇਟਾ ਵਿਖੇ ਬਿਜਲੀ ਗਰਿੱਡ ਦੇ ਸਾਹਮਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਗਿਆ | ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਅਤੇ ਮਜ਼ਦੂਰ ਵਿਰੋਧੀ ਫ਼ੈਸਲੇ ਲੈ ਰਹੀ ਹੈ, ਜਿਸ ਨੂੰ ਸਹਿਣ ਨਹੀ ਕੀਤਾ ਜਾਵੇਗਾ | ਇਸ ਮੌਕੇ ਸੁਖਪਾਲ ਸਿੰਘ ਗੋਰਖਨਾਥ, ਅਮਰੀਕ ਸਿੰਘ, ਮੇਵਾ ਸਿੰਘ ਖੁਡਾਲ, ਗੁਰਮੇਲ ਸਿੰਘ ਰੰਘੜਿਆਲ, ਜਰਨੈਲ ਸਿੰਘ ਬਹਾਦਰਪੁਰ, ਸਤਵੰਤ ਕੌਰ ਖੁਡਾਲ ਆਦਿ ਹਾਜਰ ਸਨ |
ਬੁਢਲਾਡਾ, 16 ਅਕਤੂਬਰ (ਸੁਨੀਲ ਮਨਚੰਦਾ)- ਸਥਾਨਕ ਗੁਰੂ ਨਾਨਕ ਕਾਲਜ ਦੇ ਅੰਗਰੇਜ਼ੀ ਵਿਭਾਗ ਦੇ ਲਿਟਰਾਟੀ ਕਲੱਬ ਵਲੋਂ ਅੰਤਰ ਕਾਲਜ ਕੁਇਜ਼ ਮੁਕਾਬਲੇ ਦਾ ਕਰਵਾਏ ਗਏ, ਜਿਸ ਵਿਚ ਮਾਨਸਾ ਜ਼ਿਲੇ੍ਹ ਦੇ ਨਾਮਵਰ ਕਾਲਜਾਂ ਨੇ ਭਾਗ ਲਿਆ | ਇਹ ਮੁਕਾਬਲਾ ਅੰਗਰੇਜ਼ੀ ਭਾਸ਼ਾ ਅਤੇ ...
ਸਰਦੂਲਗੜ੍ਹ, 16 ਅਕਤੂਬਰ (ਜੀ.ਐ.ਅਰੋੜਾ) - ਕੇਂਦਰ ਸਰਕਾਰ ਵਲੋਂ ਕਿਸਾਨ, ਮਜ਼ਦੂਰ, ਛੋਟੇ ਵਪਾਰੀ ਅਤੇ ਦੁਕਾਨਦਾਰਾਂ ਵਿਰੋਧੀ ਬਣਾਏ ਗਏ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ...
ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਜ਼ਿਲੇ੍ਹ ਦੀਆਂ ਮੰਡੀਆਂ 'ਚ ਪਿਛਲੇ ਸਾਲ ਦੇ ਮੁਕਾਬਲੇ ਅੱਜ ਤੱਕ ਝੋਨਾ ਘੱਟ ਆਇਆ ਹੈ | ਪਿਛਲੇ ਵਰੇ੍ਹ 57680 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਸੀ ਜਦਕਿ ਇਸ ਵਾਰ 15440 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | 14 ਅਕਤੂਬਰ ...
ਭੀਖੀ, 16 ਅਕਤੂਬਰ (ਗੁਰਿੰਦਰ ਸਿੰਘ ਔਲਖ) - ਕਸਬਾ ਭੀਖੀ ਨੇੜਲੇ ਪਿੰਡ ਹਮੀਰਗੜ੍ਹ ਢੈਪਈ ਵਿਖੇ ਕੱਲ੍ਹ ਦੇਰ ਸ਼ਾਮ ਸਮੇਂ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋ 1 ਸ਼ੈਲਰ 'ਚ ਬਾਹਰੋਂ ਆਏ ਝੋਨੇ ਦੇ 5 ਟਰਾਲੇ ਘੇਰ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਮੌਕੇ ...
ਮਾਨਸਾ, 16 ਅਕਤੂਬਰ (ਸਟਾਫ਼ ਰਿਪੋਰਟਰ) - ਡੀ.ਪੀ.ਈ. ਯੂਨੀਅਨ ਮਾਨਸਾ ਵਲੋਂ ਇਥੇ ਬੀ.ਪੀ.ਐੱਡ ਅਧਿਆਪਕਾਂ ਦੀ ਇਕੱਤਰਤਾ ਕੀਤੀ ਗਈ, ਜਿਸ 'ਚ 17 ਅਕਤੂਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕਰਨ ਦੇ ਸੂਬਾ ਕਮੇਟੀ ਦੇ ਫ਼ੈਸਲੇ ਦਾ ਸਮਰਥਨ ਕੀਤਾ ਗਿਆ | ...
ਕੋਟਫੱਤਾ, 16 ਅਕਤੂਬਰ (ਰਣਜੀਤ ਸਿੰਘ ਬੁੱਟਰ)- ਖੇਤੀ ਦੇ ਕਾਲੇ ਕਾਨੂੰਨਾਂ ਦੇ ਰੋਸ ਵਜੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਕਾਰਪੋਰੇਟ ਘਰਾਣਿਆਂ ਅੰਬਾਨੀ ਅਡਾਨੀ ਦੇ ਪੁਤਲੇ ਦੁਸਹਿਰੇ ਤੋਂ ...
ਮਾਨਸਾ, 16 ਅਕਤੂਬਰ (ਸਟਾਫ਼ ਰਿਪੋਰਟਰ) - 17 ਅਕਤੂਬਰ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਮਿੰਨੀ ਕਹਾਣੀ ਲੇਖਕ ਮੰਚ ਪੰਜਾਬ, ਅਦਾਰਾ ਤ੍ਰੈ ਮਾਸਿਕ ਮਿੰਨੀ ਅਤੇ ਭਾਰਤ ਗਿਆਨ ਵਿਗਿਆਨ ਸੰਮਤੀ ਪੰਜਾਬ ਵਲੋਂ ਕਰਵਾਏ ਜਾ ਰਹੇ ਅੰਤਰਰਾਜੀ ਮਿੰਨੀ ਕਹਾਣੀ ਸੰਮੇਲਨ ਵਲੋਂ ਕੀਤੇ ...
ਮਾਨਸਾ, 16 ਅਕਤੂਬਰ (ਸ. ਰਿ.) - ਜ਼ਿਲ੍ਹਾ ਮੈਜਿਸਟ੍ਰੇਟ ਮਹਿੰਦਰ ਪਾਲ ਨੇ ਜ਼ਿਲੇ੍ਹ 'ਚ ਦੁਕਾਨਦਾਰਾਂ ਵਲੋਂ ਡੱਬੇ ਸਮੇਤ ਮਠਿਆਈਆਂ ਤੋਲਣ ਜਾਂ ਵੇਚਣ 'ਤੇ ਪੂਰਨ ਪਾਬੰਦੀ ਲਗਾਈ ਹੈ | ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਮੌਕੇ ਲੋਕਾਂ ਵਲੋਂ ਮਠਿਆਈਆਂ ਦੀ ਖ਼ਰੀਦੋ-ਫ਼ਰੋਖ਼ਤ ...
ਮਾਨਸਾ, 16 ਅਕਤੂਬਰ (ਸਟਾਫ਼ ਰਿਪੋਰਟਰ) - ਈ.ਟੀ.ਟੀ. ਕਾਡਰ ਦੀਆਂ ਅਸਾਮੀਆਂ ਦੀ ਅੱਜ ਹੋਈ ਪ੍ਰੀਖਿਆ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਈ | ਕੁੱਲ 2245 ਵਿਚੋਂ 1989 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਦਕਿ 256 ਪ੍ਰੀਖਿਆਰਥੀ ਗੈਰ ਹਾਜ਼ਰ ਰਹੇ | ਜ਼ਿਲ੍ਹਾ ਸਿੱਖਿਆ ਅਫ਼ਸਰ ...
ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਸਥਾਨਕ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਉਮੀਦਵਾਰ ਪ੍ਰੇਮ ਕੁਮਾਰ ਅਰੋੜਾ ਵਲੋਂ ਪਿੰਡਾਂ 'ਚ ਵਰਕਰਾਂ ਨਾਲ ਤਾਲਮੇਲ ਬਣਾਉਣਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਅੱਜ ਪਿੰਡ ਬੱਪੀਆਣਾ, ਮੱਤੀ ਅਤੇ ਖੀਵਾ ...
ਬਰੇਟਾ, 16 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) - ਸਥਾਨਕ ਦਿਆਲਪੁਰਾ ਰੋਡ ਟਿੱਬਾ ਬਸਤੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ 'ਤੇ ਬਿਜਲੀ ਬਿੱਲਾਂ ਦੇ ਬਕਾਏ ਦੀ ਮੁਆਫ਼ੀ ਲਈ ਫਾਰਮ ਭਰਨ ਦਾ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਐਸ.ਡੀ.ਓ. ...
ਬਰੇਟਾ, 16 ਅਕਤੂਬਰ (ਪੱਤਰ ਪ੍ਰੇਰਕ) - ਇੰਪਲਾਈਜ਼ ਫੈਡਰੇਸ਼ਨ ਵਲੋਂ ਬਿਜਲੀ ਬੋਰਡ 'ਚ ਕੰਮ ਦੌਰਾਨ ਜਾਨ ਗੁਆ ਚੁੱਕੇ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਤਰਸ ਦੇ ਅਧਾਰ 'ਤੇ ਨੌਕਰੀ ਦੇਣ ਦੀ ਮੰਗ ਕੀਤੀ ਗਈ ਹੈ | ਫੈਡਰੇਸ਼ਨ ਦੇ ਸੂਬਾ ਪ੍ਰਧਾਨ ਕੌਰ ਸਿੰਘ ਸੋਹੀ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX