ਤਾਜਾ ਖ਼ਬਰਾਂ


⭐ਮਾਣਕ-ਮੋਤੀ⭐
. . .  19 minutes ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553

ਪਹਿਲਾ ਸਫ਼ਾ

ਮੁੱਖ ਮੰਤਰੀ ਵਲੋਂ 'ਮੇਰਾ ਘਰ ਮੇਰੇ ਨਾਮ' ਯੋਜਨਾ ਦੀ ਦੀਨਾਨਗਰ ਤੋਂ ਸ਼ੁਰੂਆਤ

ਦੀਨਾਨਗਰ, 17 ਅਕਤੂਬਰ (ਯਸ਼ਪਾਲ ਸ਼ਰਮਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦੀਨਾਨਗਰ ਪਹੁੰਚੇ, ਜਿੱਥੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ | ਦੀਨਾਨਗਰ ਵਿਖੇ ਉਨ੍ਹਾਂ ਵਲੋਂ ਪਹਿਲਾਂ ਕੋਹਲੀਆਂ ਮੋੜ 'ਤੇ ਸਬ ਡਵੀਜ਼ਨ ਦਫ਼ਤਰ ਦਾ ਨੀਂਹ ਪੱਥਰ ਰੱਖਿਆ ਗਿਆ | ਉਪਰੰਤ ਦੀਨਾਨਗਰ ਦੇ ਬਿਜਲੀ ਘਰ ਗਰਾਊਾਡ ਪਹੁੰਚੇ, ਜਿੱਥੇ ਨਵੇਂ ਉਸਾਰੇ ਜਾ ਰਹੇ ਪਾਰਕ ਦਾ ਨੀਂਹ ਪੱਥਰ ਰੱਖਿਆ | ਇਸ ਤੋਂ ਬਾਅਦ ਮੁੱਖ ਮੰਤਰੀ ਦੀਨਾਨਗਰ ਬਾਈਪਾਸ ਸਥਿਤ ਇਕ ਪੈਲੇਸ ਵਿਖੇ ਸੂਬਾ ਪੱਧਰੀ ਸਮਾਗਮ ਵਿਚ ਹਿੱਸਾ ਲੈਣ ਪਹੁੰਚੇ, ਜਿਥੇ ਉਨ੍ਹਾਂ ਵਲੋਂ 'ਮੇਰਾ ਘਰ ਮੇਰੇ ਨਾਮ' ਯੋਜਨਾ ਦੀ ਸ਼ੁਰੂਆਤ ਕਰਦਿਆਂ ਇਸ ਯੋਜਨਾ ਤਹਿਤ ਦੀਨਾਨਗਰ ਖੇਤਰ ਦੇ ਕੁਝ ਪਰਿਵਾਰਾਂ ਨੂੰ ਸਰਟੀਫਿਕੇਟ ਵੀ ਵੰਡੇ ਗਏ | ਇਸ ਮੌਕੇ ਸੰਬੋਧਨ ਕਰਦਿਆਂ ਚੰਨੀ ਨੇ ਕਿਹਾ ਕਿ ਇਸ ਸਕੀਮ ਨਾਲ ਲੱਖਾਂ ਲੋਕਾਂ ਨੂੰ ਲਾਭ ਪਹੁੰਚੇਗਾ | ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ 'ਚ ਲਾਲ ਲਕੀਰ ਅੰਦਰ ਆਉਂਦੇ ਉਨ੍ਹਾਂ ਲੋਕਾਂ ਨੂੰ ਮਾਲਕਾਨਾ ਹੱਕ ਦਿੱਤਾ ਜਾਵੇਗਾ, ਜਿਨ੍ਹਾਂ ਕੋਲ ਮਾਲਕਾਨਾ ਹੱਕ ਨਹੀਂ ਹਨ ਅਤੇ ਸਕੀਮ ਤਹਿਤ ਤਿੰਨ ਮਹੀਨੇ ਅੰਦਰ ਲੋਕਾਂ ਨੂੰ ਮੁਫ਼ਤ ਰਜਿਸਟਰੀਆਂ ਵੀ ਕਰਵਾ ਕੇ ਦਿੱਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਪੰਜਾਬ 'ਚ ਇਸ ਸਮੇਂ ਵਰਕਰਾਂ ਦਾ ਰਾਜ ਹੈ ਅਤੇ ਪੰਚਾਇਤਾਂ ਨੂੰ ਫ਼ੈਸਲੇ ਕਰਨ ਦੇ ਅਧਿਕਾਰ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਬਸੇਰਾ ਯੋਜਨਾ ਤਹਿਤ ਵੀ ਪੰਜਾਬ ਸਰਕਾਰ ਵਲੋਂ ਸਲੱਮ ਏਰੀਏ 'ਚ ਰਹਿੰਦੇ ਲੋਕਾਂ ਨੂੰ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ ਜਾਣਗੇ | ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2 ਕਿੱਲੋਵਾਟ ਤੱਕ ਦੇ ਬਿਜਲੀ ਉਪਭੋਗਤਾਵਾਂ ਦੇ ਬਕਾਏ ਬਿੱਲ ਮੁਆਫ਼ ਕੀਤੇ ਜਾਣ ਦਾ ਫ਼ੈਸਲਾ ਕੀਤਾ ਹੈ, ਜਿਸ ਨਾਲ ਪੰਜਾਬ ਦੇ ਖ਼ਜ਼ਾਨੇ 'ਤੇ 1200 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ ਅਤੇ ਜਿਨ੍ਹਾਂ ਦੇ ਬਿੱਲ ਨਾ ਦੇਣ ਕਰਕੇ ਕੁਨੈਕਸ਼ਨ ਕੱਟੇ ਗਏ ਹਨ, ਉਨ੍ਹਾਂ ਦੇ ਕੁਨੈਕਸ਼ਨ ਫਿਰ ਤੋਂ ਚਾਲੂ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਦੇ ਦਫ਼ਤਰ 'ਤੇ 4.50 ਕਰੋੜ ਰੁਪਏ ਖ਼ਰਚ ਆਵੇਗਾ ਜੋ ਤਿੰਨ ਮਹੀਨੇ ਅੰਦਰ ਬਣ ਕੇ ਤਿਆਰ ਹੋਵੇਗਾ | ਚੰਨੀ ਨੇ ਕਿਹਾ ਕਿ ਦੀਨਾਨਗਰ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਗਰਮੀਆਂ ਦੀ ਰਾਜਧਾਨੀ ਰਿਹਾ ਹੈ, ਇਸ ਲਈ ਇਥੇ ਉਸਾਰੇ ਜਾਣ ਵਾਲੇ ਪਾਰਕ ਦਾ ਨਾਂਅ ਮਹਾਰਾਜਾ ਰਣਜੀਤ ਸਿੰਘ ਦੇ ਨਾਂਅ 'ਤੇ ਹੀ ਰੱਖਿਆ ਗਿਆ ਹੈ | ਇਸ ਤੋਂ ਇਲਾਵਾ ਦੀਨਾਨਗਰ ਵਿਖੇ ਸੀ.ਐਚ.ਸੀ. ਸਿੰਘੋਵਾਲ ਹਸਪਤਾਲ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ | ਚੰਨੀ ਨੇ ਕਿਹਾ ਕਿ ਸੂਬੇ 'ਚ ਸਿਹਤ ਤੇ ਸਿੱਖਿਆ ਵਿਭਾਗਾਂ 'ਚ ਸੁਧਾਰ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ ਦੀਨਾਨਗਰ ਦੇ ਬੱਸ ਸਟੈਂਡ ਦੇ ਨਿਰਮਾਣ 'ਤੇ ਵੀ 2.80 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ | ਸਮਾਗਮ ਨੂੰ ਸੰਬੋਧਨ ਕਰਦਿਆਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਵਲੋਂ ਬੀ.ਐਸ.ਐਫ਼. ਦਾ ਦਾਇਰਾ ਵਧਾਏ ਜਾਣ ਦੇ ਲਏੇ ਫ਼ੈਸਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਨੇ ਇਹ ਫ਼ੈਸਲਾ ਲੈ ਕੇ ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰਨ ਵਾਲਾ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ੇ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾਵੇਗਾ | ਨਸ਼ਾ ਹੋਰਨਾਂ ਸੂਬਿਆਂ 'ਚ ਕਾਫ਼ੀ ਹੈ, ਪਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ | ਇਸ ਮੌਕੇ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਸ੍ਰੀ ਹਰਿਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ, ਵਿਧਾਇਕ ਅਮਿਤ ਵਿੱਜ, ਵੀ.ਕੇ ਜੰਜੂਆ, ਸਲਾਮਤ ਮਸੀਹ, ਅਮਨਦੀਪ ਕੌਰ ਰੰਧਾਵਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਇਸਤਰੀ ਵਿੰਗ ਅਤੇ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |

ਕੇਰਲ 'ਚ ਹੜ੍ਹਾਂ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ 'ਚ 22 ਮੌਤਾਂ

ਤਿੰਨੋਂ ਸੈਨਾਵਾਂ ਬਚਾਅ ਤੇ ਰਾਹਤ ਕਾਰਜਾਂ 'ਚ ਜੁਟੀਆਂ
ਕੋਟਾਯਮ/ ਇਡੁੱਕੀ (ਕੇਰਲ), 17 ਅਕਤੂਬਰ (ਪੀ.ਟੀ.ਆਈ.)-ਕੇਰਲ 'ਚ ਭਾਰੀ ਬਾਰਿਸ਼ ਕਾਰਨ ਆਏ ਹੜ੍ਹਾਂ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ 'ਚ 22 ਲੋਕਾਂ ਦੀ ਮੌਤ ਹੋ ਗਈ | ਕੇਰਲ ਦੇ 2 ਕੇਂਦਰੀ ਜ਼ਿਲਿ੍ਹਆਂ ਦੇ ਪਹਾੜੀ ਇਲਾਕਿਆਂ 'ਚ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਦੀ ਖ਼ਬਰ ਹੈ | ਸੂਬੇ ਦੇ ਮਾਲ ਮੰਤਰੀ ਕੇ. ਰਾਜਨ ਨੇ ਕਿਹਾ ਕਿ ਇਡੁੱਕੀ ਤੇ ਕੋਟਾਯਮ ਜ਼ਿਲਿ੍ਹਆਂ 'ਚ ਮਲਬੇ 'ਚੋਂ ਹੁਣ ਤੱਕ 18 ਲਾਸ਼ਾਂ ਨੂੰ ਬਰਾਮਦ ਕੀਤਾ ਜਾ ਚੁੱਕਾ ਹੈ, ਮਰਨ ਵਾਲਿਆਂ 'ਚ ਤਿੰਨ ਬੱਚੇ ਵੀ ਸ਼ਾਮਿਲ ਹਨ | ਇਡੁੱਕੀ ਦੀ ਜ਼ਿਲ੍ਹਾ ਕਲੈਕਟਰ ਸ਼ੀਬਾ ਜੌਰਜ ਨੇ ਦੱਸਿਆ ਕਿ ਲਾਪਤਾ 5 ਲੋਕਾਂ ਦੀ ਭਾਲ ਜਾਰੀ ਹੈ | ਪਥਾਨਾਮਥਿੱਟਾ ਜ਼ਿਲ੍ਹੇ 'ਚ ਐਨ.ਡੀ.ਆਰ.ਐਫ. ਟੀਮਾਂ ਨੇ ਹੜ੍ਹ 'ਚ ਫਸੇ 80 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ | ਥਲ, ਜਲ ਤੇ ਹਵਾਈ ਤਿੰਨੋ ਸੈਨਾਵਾਂ ਰਾਹਤ ਤੇ ਬਚਾਅ ਕਾਰਜਾਂ 'ਚ ਲੱਗੀਆਂ ਹਨ | ਦੱਖਣੀ ਜਲ ਸੈਨਾ ਕਮਾਂਡ ਦਫ਼ਤਰ ਨੂੰ ਸਥਾਨਕ ਪ੍ਰਸ਼ਾਸਨ ਦੇ ਨਾਲ ਬਚਾਅ ਕਾਰਜਾਂ 'ਚ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ | ਭਾਰਤੀ ਹਵਾਈ ਸੈਨਾ ਵਲੋਂ ਹੜ੍ਹ 'ਚ ਫਸੇ ਲੋਕਾਂ ਨੂੰ ਹੈਲੀਕਾਪਟਰਾਂ ਰਾਹੀਂ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ | ਹਾਲਾਂਕਿ ਰਾਹਤ ਵਾਲੀ ਗੱਲ ਇਹ ਹੈ ਕਿ ਐਤਵਾਰ ਨੂੰ ਘੱਟ ਬਾਰਿਸ਼ ਹੋਈ, ਜਿਸ ਨਾਲ ਬਚਾਅ ਕਾਰਜਾਂ 'ਚ ਤੇਜ਼ੀ ਆਈ ਹੈ | ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਭਾਵੇਂ ਮੌਸਮ ਵਿਭਾਗ ਨੇ ਦੱਖਣੀ-ਮੱਧ ਜ਼ਿਲਿ੍ਹਆਂ ਲਈ ਰੈੱਡ ਤੇ ਔਰੈਂਜ ਅਲਰਟ ਨੂੰ ਵਾਪਸ ਲੈ ਲਿਆ ਹੈ ਪਰ ਫਿਰ ਵੀ ਲੋਕ ਵੱਧ ਤੋਂ ਵੱਧ ਸਾਵਧਾਨੀ ਵਰਤਦਿਆਂ ਹੋਇਆਂ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ | ਉਨ੍ਹਾਂ ਦੱਸਿਆ ਕਿ ਸੂਬੇ ਭਰ 'ਚ 105 ਰਾਹਤ ਕੈਂਪ ਖੋਲ੍ਹੇ ਗਏ ਹਨ ਅਤੇ ਲੋੜ ਪੈਣ 'ਤੇ ਹੋਰ ਕੈਂਪ ਸਥਾਪਤ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ 18 ਅਕਤੂਬਰ ਤੋਂ ਸ਼ੁਰੂ ਹੋਣ ਵਾਲੀਆਂ ਉੱਚ ਸੈਕੰਡਰੀ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ |
ਪ੍ਰਧਾਨ ਮੰਤਰੀ ਮੋਦੀ ਵਲੋਂ ਕੇਰਲ ਦੇ ਮੁੱਖ ਮੰਤਰੀ ਨਾਲ ਗੱਲਬਾਤ

ਨਵੀਂ ਦਿੱਲੀ, (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲਬਾਤ ਕੀਤੀ ਅਤੇ ਸੂਬੇ ਦੀ ਸਥਿਤੀ ਬਾਰੇ ਚਰਚਾ ਕੀਤੀ | ਮੋਦੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰਸ਼ਾਸਨ ਜ਼ਖ਼ਮੀਆਂ ਤੇ ਪ੍ਰਭਾਵਿਤਾਂ ਦੀ ਸਹਾਇਤਾ ਲਈ ਜ਼ਮੀਨੀ ਪੱਧਰ 'ਤੇ ਕੰਮ ਕਰ ਰਿਹਾ ਹੈ | ਉਨ੍ਹਾਂ ਸਾਰਿਆਂ ਦੀ ਤੰਦਰੁਸਤੀ ਤੇ ਸਲਾਮਤੀ ਲਈ ਦੁਆ ਕੀਤੀ |

ਕੇਂਦਰ ਹਰ ਸੰਭਵ ਮਦਦ ਮੁਹੱਈਆ ਕਰਵਾਏਗਾ-ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਹੜ੍ਹ ਪ੍ਰਭਾਵਿਤ ਕੇਰਲ ਦੇ ਲੋਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਏਗਾ | ਸਰਕਾਰ ਕੇਰਲ ਦੀ ਸਥਿਤੀ 'ਤੇ ਲਗਾਤਾਰ ਨਿਗਰਾਨੀ ਰੱਖ ਰਹੀ ਹੈ | ਰਾਹਤ ਤੇ ਬਚਾਅ ਕਾਰਜਾਂ ਲਈ ਐਨ.ਡੀ.ਆਰ.ਐਫ. ਦੀਆਂ 11 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ |

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ 2 ਹੋਰ ਪ੍ਰਵਾਸੀ ਮਜ਼ਦੂਰਾਂ ਦੀ ਹੱਤਿਆ

ਸ੍ਰੀਨਗਰ, 17 ਅਕਤੂਬਰ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ 'ਚ ਅੱਤਵਾਦੀਆਂ ਵਲੋਂ ਐਤਵਾਰ ਨੂੰ ਦੋ ਹੋਰ ਪ੍ਰਵਾਸੀ ਮਜ਼ਦੂਰਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸ ਕਾਰਨ ਕੇਂਦਰ ਸ਼ਾਸਤ ਪ੍ਰਦੇਸ਼ 'ਚ ਰੋਜ਼ੀ-ਰੋਟੀ ਕਮਾਉਣ ਲਈ ਆਏ ਪ੍ਰਵਾਸੀ ਮਜ਼ਦੂਰਾਂ 'ਚ ਭਾਰੀ ਖੌਫ ਪਾਇਆ ਜਾ ਰਿਹਾ ਹੈ | ਦੂਜੇ ਪਾਸੇ ਕਸ਼ਮੀਰ ਦੇ ਆਈ.ਜੀ.ਪੀ. ਵਿਜੈ ਕੁਮਾਰ ਨੇ ਸਭ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਵਾਦੀ 'ਚ ਰਹਿੰਦੇ ਸਭ ਪ੍ਰਵਾਸੀ ਮਜ਼ਦੂਰਾਂ ਨੂੰ ਤੁਰੰਤ ਨੇੜੇ ਦੇ ਥਾਣਿਆਂ ਤੇ ਸੁਰੱਖਿਆ ਬਲਾਂ ਦੇ ਕੈਂਪਾਂ 'ਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ | ਪੁਲਿਸ ਮੁਤਾਬਿਕ ਦੇਰ ਸ਼ਾਮ ਕੁਲਗਾਮ ਦੇ ਵੰਨਪੂਹੁ ਇਲਾਕੇ 'ਚ ਅੱਤਵਾਦੀਆਂ ਨੇ ਬਿਹਾਰ ਦੇ ਤਿੰਨ ਮਜ਼ਦੂਰਾਂ ਨੂੰ ਨਜ਼ਦੀਕ ਤੋਂ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਨੂੰ ਤੁਰੰਤ ਨੇੜੇ ਦੇ ਸਬ ਜ਼ਿਲ੍ਹਾ ਹਸਪਤਾਲ ਅਨੰਤਨਾਗ ਲਿਜਾਇਆ ਗਿਆ, ਜਿਥੇ ਰਾਜ ਰੇਸ਼ੀ ਦੇਵ ਤੇ ਜੋਗਿੰਦਰ ਰੇਸ਼ੀ ਦੇਵ ਦੀ ਮੌਤ ਹੋ ਗਈ, ਜਦਕਿ ਤੀਜੇ ਮਜ਼ਦੂਰ ਛੁਨਛੁਨ ਰੇਸ਼ੀ ਦਾਸ ਦਾ ਇਲਾਜ ਜਾਰੀ ਹੈ | ਪਿਛਲੇ 24 ਘੰਟਿਆਂ ਦੌਰਾਨ ਗੈਰ-ਕਸ਼ਮੀਰੀਆਂ 'ਤੇ ਇਹ ਦੂਜਾ ਵੱਡਾ ਹਮਲਾ ਹੈ | ਸਨਿਚਰਵਾਰ ਨੂੰ ਸ੍ਰੀਨਗਰ ਤੇ ਪੁਲਵਾਮਾ ਵਿਖੇ ਵੀ ਅੱਤਵਾਦੀਆਂ ਵਲੋਂ 2 ਪ੍ਰਵਾਸੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ | ਇਸ ਮਹੀਨੇ ਦੌਰਾਨ ਵਾਦੀ 'ਚ 5 ਪ੍ਰਵਾਸੀ ਮਜ਼ਦੂਰ ਮਾਰੇ ਜਾ ਚੁੱਕੇ ਹਨ | ਅਕਤੂਬਰ ਮਹੀਨੇ ਦੌਰਾਨ ਜੰਮੂ ਕਸ਼ਮੀਰ 'ਚ 37 ਲੋਕ ਮਾਰੇ ਜਾ ਚੁੱਕੇ ਹਨ, ਜਿਨ੍ਹਾਂ 'ਚ 9 ਫ਼ੌਜੀ ਜਵਾਨ, 14 ਨਾਗਰਿਕ ਤੇ 14 ਅੱਤਵਾਦੀ ਸ਼ਾਮਿਲ ਹਨ | ਅੱਤਵਾਦੀਆਂ ਵਲੋਂ ਵਾਦੀ 'ਚ ਪ੍ਰਵਾਸੀ ਮਜ਼ਦੂਰਾਂ 'ਤੇ ਕੀਤੇ ਗਏ ਤਿੰਨ ਹਮਲਿਆਂ ਦੀ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਤੇ ਪੀ.ਡੀ.ਪੀ. ਦੀ ਪ੍ਰਧਾਨ ਮਹਿਬੂਬਾ ਮੁਫਤੀ, ਭਾਜਪਾ ਦੇ ਬੁਲਾਰੇ ਅਲਤਾਫ ਠਾਕੁਰ, ਸੀ.ਪੀ.ਆਈ. (ਐਮ.) ਦੇ ਨੇਤਾ ਐਮ.ਵਾਈ. ਪਰੇ ਸਮੇਤ ਕਈ ਹੋਰ ਨੇਤਾਵਾਂ ਨੇ ਨਿੰਦਾ ਕੀਤੀ ਹੈ |

ਸਿੱਧੂ ਨੇ ਸੋਨੀਆ ਗਾਂਧੀ ਤੋਂ ਮੰਗਿਆ ਮੁਲਾਕਾਤ ਦਾ ਸਮਾਂ

ਅਜੇ ਵੀ ਬਰਕਰਾਰ ਹਨ ਤੇਵਰ
ਨਵੀਂ ਦਿੱਲੀ, 17 ਅਕਤੂਬਰ (ਉਪਮਾ ਡਾਗਾ ਪਾਰਥ)-ਪੰਜਾਬ ਕਾਂਗਰਸ ਦੀ ਅੰਦਰੂਨੀ ਨੂਰਾ ਕੁਸ਼ਤੀ ਅਜੇ ਵੀ ਜਾਰੀ ਹੈ | ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਤਕਰੀਬਨ 3 ਹਫ਼ਤੇ ਦੀ ਅਨਿਸ਼ਚਤਤਾ ਤੋਂ ਬਾਅਦ ਮੁੜ ਅਹੁਦਾ ਸੰਭਾਲਣ ਵਾਲੇ ਸ. ਨਵਜੋਤ ਸਿੰਘ ਸਿੱਧੂ ਨੇ ਹੁਣ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਹੈ | ਸਿੱਧੂ ਨੇ ਚਿੱਠੀ 'ਚ ਪ੍ਰਸ਼ਾਸਨ ਸੰਬੰਧੀ 13 ਨੁਕਾਤੀ ਏਜੰਡਾ ਸਾਹਮਣੇ ਰੱਖਦਿਆਂ ਉਨ੍ਹਾਂ ਨੂੰ ਤਰਜੀਹੀ ਤੌਰ 'ਤੇ ਇਸ ਦਾ ਹੱਲ ਕਰਨ ਨੂੰ ਕਿਹਾ | ਜ਼ਿਕਰਯੋਗ ਹੈ ਕਿ ਸਿੱਧੂ ਦੀ ਇਹ ਚਿੱਠੀ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ 2 ਦਿਨ ਬਾਅਦ ਸਾਹਮਣੇ ਆਈ ਹੈ, ਜਦੋਂ ਉਨ੍ਹਾਂ ਬਾਹਰ ਆ ਕੇ ਮੀਡੀਆ ਨੂੰ ਕਿਹਾ ਸੀ ਕਿ ਸਭ ਕੁਝ ਸੁਲਝਾਅ ਲਿਆ ਗਿਆ ਹੈ | ਸਿੱਧੂ ਨੇ ਚਿੱਠੀ 'ਚ ਬੇਅਦਬੀ, ਨਸ਼ਿਆਂ, ਰੇਤ ਮਾਫ਼ੀਆ ਆਦਿ ਜਿਹੇ ਮੁੱਦੇ ਉਠਾਉਂਦਿਆਂ ਸੋਨੀਆ ਗਾਂਧੀ ਨੂੰ ਕਿਹਾ ਕਿ ਪਾਰਟੀ ਸੂਬਾ ਸਰਕਾਰ ਨੂੰ ਉਨ੍ਹਾਂ ਨੁਕਤਿਆਂ 'ਤੇ ਕੰਮ ਕਰਨ ਦਾ ਨਿਰਦੇਸ਼ ਦੇਵੇ ਜੋ ਕਿ ਪੰਜਾਬ ਦੇ ਵਿਗੜੇ ਹਾਲਾਤ 'ਤੇ ਕਾਬੂ ਪਾਉਣ ਦਾ ਆਖਰੀ ਤਰੀਕਾ ਹੈ | ਸਿੱਧੂ ਨੇ ਇਹ ਚਿੱਠੀ ਸੋਸ਼ਲ ਮੀਡੀਆ 'ਤੇ ਵੀ ਸਾਂਝੀ ਕੀਤੀ ਹੈ, ਜਿੱਥੇ ਉਨ੍ਹਾਂ ਅਜੇ ਤੱਕ ਆਪਣੇ ਪ੍ਰੋਫਾਈਲ 'ਤੇ ਸੂਬਾਈ ਕਾਂਗਰਸ ਪ੍ਰਧਾਨ ਨਹੀਂ ਲਾਇਆ ਹੈ |
ਅਸਿੱਧੇ ਢੰਗ ਨਾਲ ਚੰਨੀ ਨੂੰ ਲਿਆ ਨਿਸ਼ਾਨੇ 'ਤੇ

ਚਾਰ ਸਫ਼ਿਆਂ ਦੀ ਤਵਸੀਲੀ ਚਿੱਠੀ 'ਚ ਸਿੱਧੂ ਇਕ ਵਾਰ ਫਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਹੀ ਹਮਲਾ ਕਰਦੇ ਨਜ਼ਰ ਆਏ | ਮੰਤਰੀ ਮੰਡਲ 'ਚ ਅਨੁਸੂਚਿਤ ਜਾਤੀ ਅਤੇ ਮਜ਼੍ਹਬੀ ਪਛੜੀਆਂ ਸ਼੍ਰੇਣੀਆਂ ਨੂੰ ਢੁਕਵੀਂ ਨੁਮਾਇੰਦਗੀ ਦਾ ਮੁੱਦਾ ਉਠਾਉਂਦਿਆਂ ਸਿੱਧੂ ਨੇ ਕਿਹਾ ਕਿ ਮੰਤਰੀ ਮੰਡਲ 'ਚ ਘੱਟੋ-ਘੱਟ ਇਕ ਮਜ਼੍ਹਬੀ ਸਿੱਖ, ਦੁਆਬੇ ਤੋਂ ਓ.ਬੀ.ਸੀ. ਦਾ ਇਕ ਨੁਮਾਇੰਦਾ ਮੰਤਰੀ ਮੰਡਲ 'ਚ ਹੋਣੇ ਚਾਹੀਦੇ ਹਨ | ਇਸ ਤੋਂ ਬਾਅਦ ਰਾਖਵੇਂ ਵਿਧਾਨ ਸਭਾ ਹਲਕਿਆਂ ਦੇ ਵਿਕਾਸ ਲਈ 25 ਕਰੋੜ ਦਾ ਵਿਸ਼ੇਸ਼ ਪੈਕੇਜ ਦੇਣਾ ਚਾਹੀਦਾ ਹੈ | ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚੰਨੀ ਆਪ ਅਨੁਸੂਚਿਤ ਸ਼੍ਰੇਣੀ ਨਾਲ ਤਾਅਲੁਕ ਰੱਖਦੇ ਹਨ | ਚੰਨੀ ਦੇ ਮੁੱਖ ਮੰਤਰੀ ਰਹਿੰਦਿਆਂ ਹੀ ਪਛੜੀਆਂ ਸ਼੍ਰੇਣੀਆਂ ਅਤੇ ਅਨੁਸੂਚਿਤ ਕਬੀਲਿਆਂ ਨੂੰ ਲੋੜੀਂਦੀ ਤਵੱਜੋ ਨਾ ਦੇਣ ਦਾ ਮੁੱਦਾ ਉਠਾਉਂਦਿਆਂ ਸਿੱਧੂ ਨੇ ਨਾ ਸਿਰਫ਼ ਮੁੱਖ ਮੰਤਰੀ ਨੂੰ ਨਿਸ਼ਾਨੇ 'ਤੇ ਲਿਆ ਹੈ ਸਗੋਂ ਅਸਿੱਧੇ ਢੰਗ ਨਾਲ ਮੰਤਰੀ ਮੰਡਲ 'ਚ ਉਨ੍ਹਾਂ ਦੀ ਰਾਇ ਸ਼ਾਮਿਲ ਨਾ ਹੋਣ ਦਾ ਮੁੱਦਾ ਵੀ ਚੁੱਕਿਆ
ਬੇਅਦਬੀ, ਨਸ਼ਿਆਂ ਅਤੇ ਬਿਜਲੀ ਦੇ ਮੁੱਦੇ ਵੀ ਚੁੱਕੇ

ਚਿੱਠੀ 'ਚ ਦਰਜ 13 ਨੁਕਤਿਆਂ 'ਚ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀਕਾਂਡ 'ਚ ਇਨਸਾਫ਼ ਦੀ ਮੰਗ ਉਠਾਈ | ਉਨ੍ਹਾਂ ਲਿਖਿਆ ਕਿ ਦੇਸ਼ ਦਾ ਸਭ ਤੋਂ ਅਮੀਰ ਸੂਬਾ ਹੁਣ ਕਰਜ਼ੇ ਦੀ ਹਾਲਾਤ 'ਚ ਹੈ | ਸਿੱਧੂ ਨੇ ਵਿੱਤੀ ਐਮਰਜੈਂਸੀ ਦਾ ਖ਼ਦਸ਼ਾ ਪ੍ਰਗਟਾਉਣ ਤੋਂ ਇਲਾਵਾ ਸੂਬੇ 'ਚ ਨਸ਼ਿਆਂ ਵਿਵਾਦਤ ਕਾਨੂੰਨ ਲਾਗੂ ਨਾ ਕਰਨ ਦਾ ਐਲਾਨ, ਘਰੇਲੂ ਖਪਤਕਾਰਾਂ ਨੂੰ ਸਸਤੀ ਬਿਜਲੀ, ਖ਼ਾਲੀ ਪਈਆਂ ਸਰਕਾਰੀ ਅਸਾਮੀਆਂ ਨੂੰ ਭਰਨਾ, ਜਿਹੇ ਕਈ ਲੋਕ ਹਿੱਤ ਮੁੱਦੇ ਉਠਾਏ | ਚਿੱਠੀ 'ਚ ਸਿੱਧੂ ਨੇ ਨਵੇਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਲਾਘਾ ਵੀ ਕੀਤੀ | ਉਨ੍ਹਾਂ ਕਿਹਾ ਕਿ ਪੀ.ਆਰ.ਟੀ.ਸੀ. ਦੀਆਂ ਲਗਜ਼ਰੀ ਬੱਸਾਂ ਨੂੰ ਬਾਦਲਾਂ ਦੀਆਂ ਬੱਸਾਂ ਦੀ ਥਾਂ 'ਤੇ ਚਲਾਉਣ ਵਾਲੇ ਟਰਾਂਸਪੋਰਟ ਮੰਤਰੀ ਵੜਿੰਗ ਦੇ ਨਾਲ ਸੂਬਾ ਸਰਕਾਰ ਨੂੰ ਖੜ੍ਹਾ ਹੋਣਾ ਚਾਹੀਦਾ ਹੈ | ਚਿੱਠੀ 'ਚ ਵੜਿੰਗ ਦੀ ਸ਼ਲਾਘਾ ਕਰਨ ਦੇ ਨਾਲ ਹੀ ਸਿੱਧੂ ਨੇ ਆਪਣੀ ਸੂਬਾ ਸਰਕਾਰ 'ਤੇ ਵੀ ਨਿਸ਼ਾਨਾ ਲਾਉਂਦਿਆਂ ਇਹ ਵੀ ਕਹਿਣ ਤੋਂ ਗੁਰੇਜ਼ ਨਹੀਂ ਕੀਤਾ ਕਿ ਸੂਬਾ ਸਰਕਾਰ ਵਲੋਂ ਉਨ੍ਹਾਂ (ਵੜਿੰਗ) ਨੂੰ ਲੋੜੀਂਦਾ ਸਹਿਯੋਗ ਨਹੀਂ ਮਿਲ ਰਿਹਾ | ਸਿੱਧੂ ਨੇ ਸੋਨੀਆ ਗਾਂਧੀ ਨੂੰ ਮਿਲਣ ਦਾ ਸਮਾਂ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਮੁੱਦਿਆਂ ਤੋਂ ਇਲਾਵਾ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮਨੋਰਥ ਪੱਤਰ ਦੇ ਸੰਬੰਧ 'ਚ ਵੀ ਚਰਚਾ ਕਰਨਾ ਚਾਹੁੰਦੇ ਹਨ |

ਫ਼ਾਜ਼ਿਲਕਾ ਨੇੜੇ ਅਣਖ ਖ਼ਾਤਰ ਪ੍ਰੇਮੀ ਜੋੜੇ ਦਾ ਕਤਲ

ਖੂਈਆਂ ਸਰਵਰ, 17 ਅਕਤੂਬਰ (ਵਿਵੇਕ ਹੂੜੀਆ)-ਖੂਈਆਂ ਸਰਵਰ ਦੇ ਨਾਲ ਪੈਂਦੇ ਪਿੰਡ ਸੱਪਾਂ ਵਾਲੀ ਵਿਖੇ ਇਕ ਦਿਲ ਕੰਬਾਊ ਘਟਨਾ ਨੂੰ ਅੰਜਾਮ ਦਿੰਦਿਆਂ ਅਣਖ ਖ਼ਾਤਰ ਪ੍ਰੇਮੀ ਜੋੜੇ ਦਾ ਕਤਲ ਕਰਕੇ ਸ਼ਰੇ੍ਹਆਮ ਲਾਸ਼ਾਂ ਨੂੰ ਪਿੰਡ ਦੇ ਚੌਰਾਹੇ ਵਿਚ ਸੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਕਰੀਬ 20 ਦਿਨ ਪਹਿਲਾਂ ਪਿੰਡ ਦਾ ਹੀ ਨੌਜਵਾਨ ਰੋਹਤਾਸ਼ ਪੁੱਤਰ ਭਗਤ ਸਿੰਘ ਆਪਣੇ ਹੀ ਪਿੰਡ ਦੀ ਲੜਕੀ ਸੁਮਨ ਰਾਣੀ ਪੁੱਤਰੀ ਕਾਲੀ ਰਾਮ ਨੂੰ ਵਰਗਲਾ ਕੇ ਲੈ ਗਿਆ ਸੀ ਅਤੇ ਕਰੀਬ 2 ਹਫ਼ਤੇ ਪਹਿਲਾਂ ਉਸ ਨੇ ਅਦਾਲਤ 'ਚ ਜਾ ਕੇ ਵਿਆਹ ਕਰਵਾ ਲਿਆ ਸੀ, ਜਿਸ ਤੋਂ ਬਾਅਦ ਲੜਕੀ ਦੇ ਪਰਿਵਾਰ ਵਾਲੇ ਲੜਕੇ ਅਤੇ ਲੜਕੀ ਦੀ ਭਾਲ ਕਰ ਰਹੇ ਸਨ | ਲੋਕਾਂ ਦੇ ਦੱਸਣ ਮੁਤਾਬਿਕ ਲੜਕਾ ਮੋਗਾ ਜ਼ਿਲ੍ਹੇ ਦੇ ਪਿੰਡ ਰੌਂਤਾ ਵਿਖੇ ਰਹਿ ਰਹੀ ਆਪਣੀ ਭੈਣ ਦੇ ਕੋਲ ਲੜਕੀ ਨਾਲ ਵਿਆਹ ਕਰਵਾ ਕੇ ਰਹਿ ਰਿਹਾ ਸੀ | ਲੜਕੇ ਦੇ ਮਾਪਿਆਂ ਨੇ ਦੋਸ਼ ਲਗਾਇਆ ਕਿ ਜਿਸ ਦੀ ਭਿਣਕ ਲੜਕੀ ਦੇ ਮਾਪਿਆਂ ਨੂੰ ਪੈ ਗਈ ਅਤੇ ਉਨ੍ਹਾਂ ਨੇ ਲੜਕੇ-ਲੜਕੀ ਨੂੰ ਉਥੇ ਜਾ ਕੇ ਫੜ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਲਾਸ਼ਾਂ ਲਿਆ ਕੇ ਪਿੰਡ ਦੇ ਚੌਰਾਹੇ 'ਚ ਸੁੱਟ ਦਿੱਤੀਆਂ | ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਨ੍ਹਾਂ ਦਿਨ-ਦਿਹਾੜੇ ਇਹ ਕਾਰਾ ਕੀਤਾ ਹੈ | ਘਟਨਾ ਦਾ ਪਤਾ ਲੱਗਦਿਆਂ ਹੀ ਡੀ.ਐੱਸ.ਪੀ. ਦਿਹਾਤੀ ਅਵਤਾਰ ਸਿੰਘ, ਥਾਣਾ ਖੂਈਆਂ ਸਰਵਰ ਦੇ ਮੁਖੀ ਅਮਰਿੰਦਰ ਸਿੰਘ ਭਾਰੀ ਪੁਲਿਸ ਬਲ ਨਾਲ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਨੇ ਘਟਨਾ ਵਾਲਾ ਇਲਾਕਾ ਸੀਲ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਡੀ.ਐੱਸ.ਪੀ. ਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਹਰ ਪੱਖ ਤੋਂ ਕੀਤੀ ਜਾ ਰਹੀ ਹੈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ | ਉਧਰ ਲੜਕੇ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਹੈ ਕਿ ਜਿੰਨੀ ਦੇਰ ਤੱਕ ਪੁਲਿਸ ਵਲੋਂ ਕਾਤਲਾਂ ਨੂੰ ਕਾਬੂ ਨਹੀਂ ਕੀਤਾ ਜਾਂਦਾ ਓਨੀ ਦੇਰ ਤੱਕ ਉਹ ਆਪਣੇ ਲੜਕੇ ਦੀ ਲਾਸ਼ ਨਹੀਂ ਚੁੱਕਣਗੇ |

ਰਾਜਪੁਰਾ ਨੇੜੇ ਸੜਕ ਹਾਦਸਾ-3 ਨੌਜਵਾਨਾਂ ਦੀ ਮੌਤ

ਰਾਜਪੁਰਾ, 17 ਅਕਤੂਬਰ (ਜੀ.ਪੀ. ਸਿੰਘ)-ਰਾਜਪੁਰਾ-ਚੰਡੀਗੜ੍ਹ ਰੋਡ 'ਤੇ ਪਿੰਡ ਆਲਮਪੁਰ ਮੋੜ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ 3 ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ | ਥਾਣਾ ਸਦਰ ਪੁਲਿਸ ਨੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ 4 ਨੌਜਵਾਨ ਯਸ਼ ਮਿੱਤਲ ਵਾਸੀ ਚੰਡੀਗੜ੍ਹ, ਆਕਰਸ਼ਿਤ ਗੋਇਲ ਵਾਸੀ ਮਨੀਮਾਜਰਾ, ਇਸ਼ਾਂਤ ਕਾਲੜਾ ਵਾਸੀ ਪੰਚਕੂਲਾ ਅਤੇ ਹੁਨਰ ਪਾਲ ਵਾਸੀ ਚੰਡੀਗੜ੍ਹ (ਉਮਰ ਕਰੀਬ 21/22 ਸਾਲ) ਜੋ ਕਿ ਚਿਤਕਾਰਾ ਯੂਨੀਵਰਸਿਟੀ ਦੇ ਡੀ.ਫਾਰਮਾ ਦੇ ਵਿਦਿਆਰਥੀ ਸਨ, ਲੰਘੀ ਰਾਤ ਆਈ-20 ਕਾਰ ਰਾਹੀਂ ਪੰਚਕੂਲਾ ਤੋਂ ਪਟਿਆਲਾ ਦੇ ਇਕ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਲਈ ਆਏ ਤੇ ਤੜਕੇ 4 ਵਜੇ ਦੇ ਕਰੀਬ ਵਾਪਸ ਪਰਤ ਰਹੇ ਸਨ | ਇਸੇ ਦੌਰਾਨ ਜਦੋਂ ਉਹ ਪਿੰਡ ਆਲਮਪੁਰ ਦੇ ਮੋੜ ਨੇੜੇ ਪਹੰੁਚੇ ਤਾਂ ਸੜਕ ਕਿਨਾਰੇ ਖੜ੍ਹੇ ਟਰੱਕ 'ਚ ਉਨ੍ਹਾਂ ਦੀ ਕਾਰ ਪਿੱਛੇ ਤੋਂ ਟਕਰਾ ਗਈ | ਥਾਣਾ ਸਦਰ ਦੀ ਜਨਸੂਆ ਪੁਲਿਸ ਚੌਕੀ ਦੇ ਇੰਚਾਰਜ ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਹਾਦਸਾ ਏਨਾ ਭਿਆਨਕ ਸੀ ਕਿ ਟਰੱਕ ਹੇਠ ਵੜੀ ਕਾਰ ਨੂੰ 2 ਟਰੈਕਟਰ ਲਗਾ ਕੇ ਮੁਸ਼ਕਿਲ ਨਾਲ ਬਾਹਰ ਕੱਢਿਆ ਪਰ ਉਦੋਂ ਤੱਕ ਯਸ਼ ਮਿੱਤਲ, ਆਕਰਸ਼ਿਤ ਗੋਇਲ, ਇਸ਼ਾਂਤ ਕਾਲਰਾ ਦੀ ਮੌਤ ਹੋ ਚੁੱਕੀ ਸੀ ਤੇ ਹੁਨਰ ਪਾਲ ਗੰਭੀਰ ਜ਼ਖ਼ਮੀ ਸੀ, ਜਿਸ ਨੂੰ ਪੁਲਿਸ ਨੇ ਚੰਡੀਗੜ੍ਹ ਦੇ 32 ਸੈਕਟਰ ਹਸਪਤਾਲ 'ਚ ਇਲਾਜ ਲਈ ਭੇਜਿਆ ਤੇ ਬਾਕੀ 3 ਨੌਜਵਾਨਾਂ ਦੀਆਂ ਲਾਸ਼ਾਂ ਨੂੰ ਸਥਾਨਕ ਸਿਵਲ ਹਸਪਤਾਲ ਦੇ ਮੁਰਦਾ ਘਰ 'ਚ ਰਖਵਾਇਆ ਗਿਆ | ਉਨ੍ਹਾਂ ਦੱਸਿਆ ਕਿ ਮਿ੍ਤਕਾਂ ਦੇ ਵਾਰਸਾਂ ਦੇ ਪੁੱਜਣ 'ਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਟਰੱਕ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ | ਥਾਣੇਦਾਰ ਨੇ ਦੱਸਿਆ ਕਿ ਮਿ੍ਤਕ ਨੌਜਵਾਨਾਂ ਦੀਆਂ ਲਾਸ਼ਾਂ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ |

ਕਿਸਾਨਾਂ ਦਾ ਰੇਲ ਰੋਕੋ ਪ੍ਰੋਗਰਾਮ ਅੱਜ

ਨਵੀਂ ਦਿੱਲੀ, 17 ਅਕਤੂਬਰ (ਉਪਮਾ ਡਾਗਾ ਪਾਰਥ)-ਕੇਂਦਰ ਸਰਕਾਰ ਵਲੋਂ ਲਿਆਂਦੇ 3 ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਦਰਸ਼ਨਕਾਰੀ ਕਿਸਾਨ 18 ਅਕਤੂਬਰ ਨੂੰ ਦੇਸ਼ ਭਰ 'ਚ ਰੇਲ ਰੋੋਕੋ ਅੰਦੋਲਨ ਚਲਾਉਣਗੇ | ਸੰਯੁਕਤ ਕਿਸਾਨ ਮੋਰਚੇ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਪੂਰੇ ਭਾਰਤ ...

ਪੂਰੀ ਖ਼ਬਰ »

ਭਾਰਤ ਨੇ ਅਰੁਣਾਚਲ ਪ੍ਰਦੇਸ਼ ਨਾਲ ਲਗਦੀ ਅਸਲ ਕੰਟਰੋਲ ਰੇਖਾ 'ਤੇ ਵਧਾਈ ਦਿਨ-ਰਾਤ ਦੀ ਨਿਗਰਾਨੀ

ਮਿਸਾਮਾਰੀ (ਤੇਜਪੁਰ), 17 ਅਕਤੂਬਰ (ਪੀ. ਟੀ. ਆਈ.)-ਭਾਰਤ ਨੇ ਚੀਨ ਦੀ ਕਿਸੇ ਵੀ ਹਰਕਤ ਦਾ ਜਵਾਬ ਦੇਣ ਲਈ ਸਮੁੱਚੀ ਫ਼ੌਜੀ ਤਿਆਰੀ ਨੂੰ ਹੋਰ ਬਲ ਦੇਣ ਦੀ ਵਿਆਪਕ ਰਣਨੀਤੀ ਦੇ ਹਿੱਸੇ ਵਜੋਂ ਰਿਮੋਟ ਨਾਲ ਚੱਲਣ ਵਾਲੇ ਡਰੋਨਾਂ ਤੇ ਹੋਰ ਵਸੀਲਿਆਂ ਰਾਹੀਂ ਅਰੁਣਾਚਲ ਪ੍ਰਦੇਸ਼ ਨਾਲ ...

ਪੂਰੀ ਖ਼ਬਰ »

ਭਾਰਤ 'ਚ ਨਿਵੇਸ਼ਕਾਂ ਤੇ ਉਦਯੋਗ ਦੇ ਹਿਤਧਾਰਕਾਂ ਲਈ ਕਾਫ਼ੀ ਮੌਕੇ- ਸੀਤਾਰਮਨ

ਨਿਊਯਾਰਕ, 17 ਅਕਤੂਬਰ (ਏਜੰਸੀ)-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਕੌਮਾਂਤਰੀ ਸਪਲਾਈ ਲੜੀ ਨੂੰ ਨਵੇਂ ਸਿਰੇ ਤੋਂ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਭਾਰਤ 'ਚ ਸਾਰੇ ਨਿਵੇਸ਼ਕਾਂ ਤੇ ਉਦਯੋਗ ਦੇ ਹਿਤਧਾਰਕਾਂ ਲਈ ਕਾਫੀ ਮੌਕੇ ਹਨ | ਸੀਤਾਰਮਨ ਨੇ ਬੀਤੇ ਦਿਨ ...

ਪੂਰੀ ਖ਼ਬਰ »

ਖੁਫ਼ੀਆ, ਸੁਰੱਖਿਆ ਏਜੰਸੀਆਂ ਨੂੰ ਆਰ.ਟੀ.ਆਈ. ਦੇ ਦਾਇਰੇ 'ਚ ਲਿਆਉਣ 'ਤੇ ਫ਼ੈਸਲਾ ਕਰੇ ਹਾਈਕੋਰਟ- ਸੁਪਰੀਮ ਕੋਰਟ

ਨਵੀਂ ਦਿੱਲੀ, 17 ਅਕਤੂਬਰ (ਏਜੰਸੀ)-ਸੁਪਰੀਮ ਕੋਰਟ ਨੇ ਦਿੱਲੀ ਹਾਈਕੋਰਟ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਜਲਦ ਇਸ ਬਾਰੇ ਫ਼ੈਸਲਾ ਕਰੇ ਕਿ ਦੇਸ਼ ਦੀਆਂ ਖੁਫ਼ੀਆ ਤੇ ਸੁਰੱਖਿਆ ਏਜੰਸੀਆਂ 'ਤੇ ਸੂਚਨਾ ਦਾ ਅਧਿਕਾਰ ਕਾਨੂੰਨ (ਆਰ. ਟੀ. ਆਈ.) ਲਾਗੂ ਹੋ ਸਕਦਾ ਹੈ ਜਾਂ ਨਹੀਂ | ਅਸਲ ...

ਪੂਰੀ ਖ਼ਬਰ »

ਗੁਆਂਢੀ ਰਾਜਾਂ 'ਚ ਪਰਾਲੀ ਸਾੜੇ ਜਾਣ ਨਾਲ ਦਿੱਲੀ 'ਚ ਵਧ ਰਿਹੈ ਪ੍ਰਦੂਸ਼ਣ-ਕੇਜਰੀਵਾਲ

ਨਵੀਂ ਦਿੱਲੀ, 17 ਅਕਤੂਬਰ (ਪੀ.ਟੀ.ਆਈ.)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਆਂਢੀ ਰਾਜਾਂ 'ਚ ਪਰਾਲੀ ਸਾੜੇ ਜਾਣ ਨਾਲ ਦਿੱਲੀ 'ਚ ਪ੍ਰਦੂਸ਼ਣ ਵਧ ਰਿਹਾ ਹੈ | ਕੇਜਰੀਵਾਲ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਪਰਾਲੀ ਸਾੜੇ ਜਾਣ ਨੂੰ ਰੋਕਣ 'ਚ ਕਿਸਾਨਾਂ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ 35-35 ਪੈਸੇ ਹੋਰ ਮਹਿੰਗਾ

ਨਵੀਂ ਦਿੱਲੀ, 17 ਅਕਤੂਬਰ (ਏਜੰਸੀ)-ਤੇਲ ਕੰਪਨੀਆਂ ਨੇ ਅੱਜ ਦੇਸ਼ 'ਚ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 35-35 ਪੈਸੇ ਪ੍ਰਤੀ ਲੀਟਰ ਵਾਧਾ ਕਰ ਦਿੱਤਾ ਹੈ | ਇਹ ਅੱਜ ਲਗਾਤਾਰ ਚੌਥਾ ਦਿਨ ਹੈ ਜਦੋਂ ਪੈਟਰੋਲ ਡੀਜ਼ਲ 'ਚ 35-35 ਪੈਸੇ ਵਾਧਾ ਹੋਇਆ ਹੈ | ਦਿੱਲੀ 'ਚ ਪੈਟਰੋਲ ਦੀ ...

ਪੂਰੀ ਖ਼ਬਰ »

ਕਾਂਗਰਸ ਲਈ ਕੰਮ ਕਰਨ ਵਾਲੀ ਡਿਜੀਟਲ ਕੰਪਨੀ 'ਤੇ ਆਮਦਨ ਕਰ ਵਿਭਾਗ ਵਲੋਂ ਛਾਪਾ

ਨਵੀਂ ਦਿੱਲੀ, 17 ਅਕਤੂਬਰ (ਉਪਮਾ ਡਾਗਾ ਪਾਰਥ)-ਮੁੱਖ ਵਿਰੋਧੀ ਧਿਰ ਕਾਂਗਰਸ ਲਈ ਚੋਣ ਪ੍ਰਬੰਧਨ ਅਤੇ ਡਿਜੀਟਲ ਮਾਰਕੀਟਿੰਗ ਕਰਨ ਵਾਲੀ ਕੰਪਨੀ ਡਿਜ਼ਾਈਨ ਬਾਡਸਡ 'ਤੇ ਆਮਦਨ ਟੈਕਸ ਵਿਭਾਗ ਵਲੋਂ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ | ਵਿਭਾਗ ਵਲੋਂ ਕੰਪਨੀ ਦੇ ...

ਪੂਰੀ ਖ਼ਬਰ »

ਨਿਤਿਸ਼ ਕੁਮਾਰ ਨੇ ਮਨੋਜ ਸਿਨਹਾ ਨੂੰ ਕੀਤਾ ਫੋਨ

ਪਟਨਾ, (ਏਜੰਸੀ)- ਜੰਮੂ ਕਸ਼ਮੀਰ 'ਚ ਅੱਤਵਾਦੀਆਂ ਵਲੋਂ ਹਾਲ ਹੀ 'ਚ ਬਿਹਾਰੀ ਮਜ਼ਦੂਰਾਂ ਦੀ ਹੱਤਿਆ ਕੀਤੇ ਜਾਣ 'ਤੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਐਤਵਾਰ ਨੂੰ ਉਪ-ਰਾਜਪਾਲ ਮਨੋਜ ਸਿਨਹਾ ਨੂੰ ਫੋਨ ਕਰ ਕੇ ਚਿੰਤਾ ਪ੍ਰਗਟ ਕੀਤੀ ਹੈ | ਇਸ ਦੇ ਨਾਲ ਹੀ ਨਿਤਿਸ਼ ...

ਪੂਰੀ ਖ਼ਬਰ »

ਕਸ਼ਮੀਰੀਆਂ ਨੂੰ ਬਦਨਾਮ ਕਰਨ ਦੀ ਸਾਜਿਸ਼-ਫਾਰੂਕ ਅਬਦੁੱਲਾ

ਸ੍ਰੀਨਗਰ, (ਏਜੰਸੀਆਂ)-ਨੈਸ਼ਨਲ ਕਾਨਫ਼ਰੰਸ ਦੇ ਮੁਖੀ ਅਤੇ ਸੰਸਦ ਮੈਂਬਰ ਫਾਰੂਕ ਅਬਦੁੱਲਾ ਨੇ ਐਤਵਾਰ ਨੂੰ ਜੰਮੂ ਕਸ਼ਮੀਰ 'ਚ ਕੀਤੀਆਂ ਗਈਆਂ ਨਿਰਦੋਸ਼ ਲੋਕਾਂ ਦੀ ਹੱਤਿਆਵਾਂ ਨੂੰ ਬਹੁਤ ਹੀ ਦੁੱਖਦਾਈ ਅਤੇ ਮੰਦਭਾਗਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਹ ...

ਪੂਰੀ ਖ਼ਬਰ »

ਫ਼ੌਜ ਦੀ ਮਹਿਲਾ ਅਧਿਕਾਰੀ ਖ਼ੁਦਕੁਸ਼ੀ ਮਾਮਲੇ 'ਚ ਬਿ੍ਗੇਡੀਅਰ ਖ਼ਿਲਾਫ਼ ਕੇਸ ਦਰਜ

ਪੁਣੇ, 17 ਅਕਤੂਬਰ (ਏਜੰਸੀ)-ਇਥੇ ਮਹਾਰਾਸ਼ਟਰ ਦੇ ਮਿਲਟਰੀ ਇੰਟੈਲੀਜੈਂਸ ਟ੍ਰੇਨਿੰਗ ਸਕੂਲ ਅਤੇ ਡਿਪੂ (ਐਮ. ਆਈ. ਐਨ. ਟੀ. ਐਸ. ਡੀ.) ਦੇ ਕੰਪਲੈਕਸ 'ਚ ਭਾਰਤੀ ਫ਼ੌਜ ਦੀ 43 ਸਾਲਾ ਲੈਫ਼ਟੀਨੈਂਟ ਕਰਨਲ ਰੈਂਕ ਦੀ ਮਹਿਲਾ ਅਧਿਕਾਰੀ ਦੀ ਲਾਸ਼ ਉਸ ਦੀ ਸਰਕਾਰੀ ਰਿਹਾਇਸ਼ 'ਤੇ ਲਟਕਦੀ ...

ਪੂਰੀ ਖ਼ਬਰ »

ਅੱਤਵਾਦੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਸਿਨਹਾ

ਸ੍ਰੀਨਗਰ, (ਏਜੰਸੀ)-ਜੰਮੂ-ਕਸ਼ਮੀਰ 'ਚ ਆਮ ਨਾਗਰਿਕਾਂ ਦੀ ਹੱਤਿਆਵਾਂ 'ਤੇ ਸਖ਼ਤ ਰੋਸ ਪ੍ਰਗਟ ਕਰਦਿਆਂ ਉਪ-ਰਾਜਪਾਲ ਮਨੋਜ ਸਿਨਹਾ ਨੇ ਕਿਹਾ ਹੈ ਕਿ ਅੱਤਵਾਦੀਆਂ ਤੇ ਉਨ੍ਹਾਂ ਦੇ ਹਮਦਰਦਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਨਿਰਦੋਸ਼ਾਂ ਦੇ ਖੂਨ ਦੀ ਹਰ ਬੂੰਦ ਦਾ ਬਦਲਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX