ਤਾਜਾ ਖ਼ਬਰਾਂ


ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਚੰਨੀ ਪੰਜਾਬ ਵਿਚ ਰੇਤ ਮਾਫੀਆ ਦੀ ਅਗਵਾਈ ਕਰ ਰਿਹਾ ਹੈ - ਹਰਸਿਮਰਤ ਕੌਰ ਬਾਦਲ
. . .  1 day ago
ਭਗੀਰਥ ਸਿੰਘ ਗਿੱਲ ਲੋਪੋ ਯੂਥ ਅਕਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਚੰਡੀਗੜ੍ਹ, 20 ਜਨਵਰੀ- ਸੰਤ ਜਗਜੀਤ ਸਿੰਘ ਜੀ ਲੋਪੋਂ ਦੇ ਸਪੁੱਤਰ ਭਗੀਰਥ ਸਿੰਘ ਗਿੱਲ ਲੋਪੋਂ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਆਪਣਾ ਓ.ਐਸ.ਡੀ (ਓ.ਐਸ.ਡੀ ਟੂ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ) ਵਜੋਂ ਨਿਯੁਕਤ ਕੀਤਾ ਹੈ। ਇਸ 'ਤੇ ਸੁਖਬੀਰ ਸਿੰਘ ਬਾਦਲ...
ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ-ਬਿਕਰਮ ਸਿੰਘ ਮਜੀਠੀਆ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ.ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮਾਝੇ...
ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਵੀ.ਆਈ.ਪੀ. ਨੂੰ ਵੀ ਨਹੀਂ ਮਿਲੀ ਇਜਾਜ਼ਤ
. . .  1 day ago
ਅਟਾਰੀ, 20 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਗਈ..
ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ..
ਵਿਧਾਇਕ ਬੈਂਸ ਸਮੇਤ ਸੱਤ ਖ਼ਿਲਾਫ਼ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ
. . .  1 day ago
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ..
ਪੰਜਾਬ ਚੋਣਾਂ : ਬਸਪਾ ਨੇ 14 ਸੀਟਾਂ ਤੋਂ ਐਲਾਨੇ ਉਮੀਦਵਾਰ
. . .  1 day ago
ਚੰਡੀਗੜ੍ਹ, 20 ਜਨਵਰੀ-ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਬਸਪਾ ਨੇ ਆਪਣੇ ਹਿੱਸੇ ਦੀਆਂ 14 ਸੀਟਾਂ ਤੋਂ ਅੱਜ ਉਮੀਦਵਾਰਾਂ ਦਾ ਐਲਾਨ ਕਰ ..
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, ਦੋ ਔਰਤਾਂ ਸਮੇਤ 8 ਮਰੀਜ਼ਾਂ ਦੀ ਹੋਈ ਮੌਤ
. . .  1 day ago
ਅੰਮ੍ਰਿਤਸਰ, 20 ਜਨਵਰੀ (ਰੇਸ਼ਮ ਸਿੰਘ)- ਲਗਾਤਾਰ ਘਾਤਕ ਹੋ ਰਿਹਾ ਕੋਰੋਨਾ ਦਾ ਕਹਿਰ ਹਾਲੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਅੱਜ ਦੂਜੇ ਦਿਨ 2 ਔਰਤਾਂ ਸਮੇਤ 8 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ 7 ਮਰੀਜ਼ਾਂ ਦੀ ਮੌਤ ਹੋਈ ਸੀ ਜਦੋਂਕਿ...
ਚੰਨੀ ਦੇ ਪਰਿਵਾਰ ਨੇ 111 ਦਿਨਾਂ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ : ਹਰਸਿਮਰਤ ਕੌਰ ਬਾਦਲ
. . .  1 day ago
ਬਠਿੰਡਾ, 20 ਜਨਵਰੀ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ...
ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ
. . .  1 day ago
ਜਲੰਧਰ, 20 ਜਨਵਰੀ- ਥਾਣਾ ਨਕੋਦਰ ਦੇ ਚੂਹੜ ਪਿੰਡ ਵਿਖੇ ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ । ਇਸ ਗੋਲੀ ਦੇ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ ਜਿਸਦੀ ਗੰਭੀਰ ਹਾਲਤ ਨੂੰ ..
ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
. . .  1 day ago
ਚੰਡੀਗੜ੍ਹ, 20 ਜਨਵਰੀ-ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ 'ਤੇ ਰਣਦੀਪ ਸੂਰਜੇਵਾਲਾ ਦਾ ਕਹਿਣਾ ਹੈ ਕਿ ਭਾਜਪਾ 'ਆਪ' ਨਾਲ ਮਿਲੀ ਹੋਈ ਹੈ ਅਤੇ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਸਾਜ਼ਿਸ਼..
ਮੌਜੂਦਾ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਰਾਜਾ ਰਾਏ ਦਾ...
ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ ਮਨੀਲਾ ਤੋਂ ਪਿੰਡ ਪਹੁੰਚਣ 'ਤੇ ਹੋਇਆ ਅੰਤਿਮ ਸੰਸਕਾਰ
. . .  1 day ago
ਨੱਥੂਵਾਲਾ ਗਰਬੀ, 20 ਜਨਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਜ਼ਿਲ੍ਹਾ ਮੋਗਾ ਦੇ ਵਾਸੀ ਹਰਜਿੰਦਰ ਸਿੰਘ ਦਾ ਨੌਜਵਾਨ ਭਾਣਜਾ ਜਗਮੀਤ ਸਿੰਘ 24 ਸਾਲ ਪੁੱਤਰ ਬਲਬੀਰ ਸਿੰਘ ਜੱਟ ਸਿੱਖ ਵਾਸੀ ਪੰਜਗਰਾਈਂ ਖ਼ੁਰਦ ਜਿਸ ਦਾ ਕੁਝ ਦਿਨ..
ਲਾਹੌਰ 'ਚ ਧਮਾਕੇ ਨਾਲ 3 ਦੀ ਮੌਤ, 28 ਜ਼ਖ਼ਮੀ, ਟੀ. ਟੀ. ਪੀ. 'ਤੇ ਹਮਲੇ 'ਚ ਸ਼ਾਮਿਲ ਹੋਣ ਦਾ ਸ਼ੱਕ
. . .  1 day ago
ਅੰਮ੍ਰਿਤਸਰ, 20 ਜਨਵਰੀ (ਸੁਰਿੰਦਰ ਕੋਛੜ) - ਲਹਿੰਦੇ ਪੰਜਾਬ ਦੇ ਲਾਹੌਰ ਵਿਖੇ ਅਨਾਰਕਲੀ ਬਾਜ਼ਾਰ ਇਲਾਕੇ 'ਚ ਅੱਜ ਸੜਕ ਕਿਨਾਰੇ ਲੱਗੇ ਸਟਾਲ 'ਤੇ ਧਮਾਕਾ ਹੋਣ ਕਾਰਨ ਇਕ ਬੱਚੇ ਸਮੇਤ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 28 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ...
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਮਾਰੀਸ਼ਸ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮਾਰੀਸ਼ਸ ਦੇ ਹਮਰੁਤਬਾ ਪ੍ਰਵਿੰਦ ਕੁਮਾਰ ਜੁਗਨਾਥ ਨੇ ਮਾਰੀਸ਼ਸ ਵਿਚ ਭਾਰਤ-ਸਹਾਇਤਾ ਪ੍ਰਾਪਤ ਸੋਸ਼ਲ ਹਾਊਸਿੰਗ ਯੂਨਿਟ ਪ੍ਰੋਜੈਕਟ, ਸਿਵਲ ਸਰਵਿਸ ਕਾਲਜ ਅਤੇ 8 ਐੱਮ.ਡਬਲਯੂ. ਸੋਲਰ ਪੀ.ਵੀ. ਫਾਰਮ ਪ੍ਰੋਜੈਕਟਾਂ...
ਸਰਕਾਰੀ ਸਮਾਰਟ ਸਕੂਲ ਢੱਡਾ ਫਤਿਹ ਸਿੰਘ ਦੇ 12 ਅਧਿਆਪਕ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਬੁੱਲ੍ਹੋਵਾਲ, 20 ਜਨਵਰੀ (ਲੁਗਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਦੇ ਦੋ ਦਰਜਨ ਦੇ ਕਰੀਬ ਅਧਿਆਪਕਾਂ ਦਾ ਕੋਰੋਨਾ ਪਾਜ਼ੀਟਿਵ ਆ ਜਾਣ ਕਾਰਨ ਇਲਾਕੇ ਭਰ 'ਚ ਸਨਸਨੀ ਫ਼ੈਲ ਗਈ। ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਵਿਭਾਗ...
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿੱਖਿਆ ਪੱਤਰ
. . .  1 day ago
ਕੋਲਕਾਤਾ, 20 ਜਨਵਰੀ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਆਈ.ਏ.ਐੱਸ. ਕਾਡਰ ਨਿਯਮਾਂ ਦੇ ਕੇਂਦਰ ਦੇ ਸੋਧ ਦਾ ਖਰੜਾ ਵਾਪਸ ਲੈਣ ...
ਦੇਸ਼ 'ਚ ਕੋਰੋਨਾ ਟੀਕਾਕਰਨ ਦਾ ਆਂਕੜਾ 160 ਕਰੋੜ ਤੋਂ ਪਾਰ, ਸਿਹਤ ਮੰਤਰੀ ਨੇ ਦਿੱਤੀ ਜਾਣਕਾਰੀ
. . .  1 day ago
ਨਵੀਂ ਦਿੱਲੀ, 20 ਜਨਵਰੀ- ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 73 ਲੱਖ ਤੋਂ ਵੱਧ ਕੋਰੋਨਾ ਟੀਕੇ ਲਗਾਏ ਗਏ ਹਨ ਅਤੇ ਇਸ ਨਾਲ ਕੁੱਲ ਟੀਕਾਕਰਨ 160 ਕਰੋੜ ਨੂੰ ਪਾਰ ਕਰ ਗਿਆ ਹੈ। ਇਸ ਦੀ ਜਾਣਕਾਰੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ...
ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ, ਇਕ ਦੀ ਮੌਤ ਕਈ ਜ਼ਖ਼ਮੀ
. . .  1 day ago
ਲਾਹੌਰ, 20 ਜਨਵਰੀ- ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ ਹੋਇਆ ਹੈ। ਇਸ ਧਮਾਕੇ 'ਚ ਇਕ ਦੀ ਮੌਤ ਹੋ ਗਈ ਹੈ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਮਹਿਲਾ ਸਰਪੰਚ ਤੇ 15 ਹੋਰ ਵਿਅਕਤੀ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂ ਹਰਸਹਾਏ ਹਲਕੇ ਦੇ ਪਿੰਡ ਵਿਰਕ ਖ਼ੁਰਦ ਕਰਕਾਂਦੀ ਦੀ ਮਹਿਲਾ ਸਰਪੰਚ ਭੱਪੋ ਭਾਈ ਨੇ ਕਾਂਗਰਸ ਨੂੰ ਛੱਡਕੇ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ। ਸਰਪੰਚ ਬੀਬੀ ਭੱਪੋ ਬਾਈ ਦੇ ਨਾਲ ਸ਼ਾਮਿਲ ਹੋਏ ...
ਕਿਸਾਨਾਂ ਦੀ ਪਾਰਟੀ 'ਸੰਯੁਕਤ ਸਮਾਜ ਮੋਰਚਾ' ਦੇ ਨਾਂਅ ਬਦਲਣ ਨੂੰ ਲੈ ਕੇ ਉੱਠੀ ਆਵਾਜ਼
. . .  1 day ago
ਚੰਡੀਗੜ੍ਹ, 20 ਜਨਵਰੀ - ਰਾਜ ਅਤੇ ਕੇਂਦਰ ਦੀਆਂ ਸਰਕਾਰਾਂ ਵਿਚ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾ ਚੁੱਕੇ 1984 ਬੈਚ ਦੇ ਆਈ.ਏ.ਐੱਸ ਕੇ.ਬੀ.ਐੱਸ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਭਾਰਤ ਚੋਣ ਕਮਿਸ਼ਨ ਨੂੰ ਨਵੀਂ ਕਿਸਾਨ ਪਾਰਟੀ ਨੂੰ ''ਸੰਯੁਕਤ ਸਮਾਜ ਮੋਰਚਾ'' ਨਾਂਅ ਦਿੱਤੇ...
ਭਗਵੰਤ ਮਾਨ ਧੂਰੀ ਹਲਕੇ ਤੋਂ ਲੜਨਗੇ ਚੋਣ, ਅਧਿਕਾਰਤ ਤੌਰ 'ਤੇ ਹੋਇਆ ਐਲਾਨ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਲੜਨਗੇ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵਲੋਂ ਪ੍ਰੈੱਸ ਕਾਨਫ਼ਰੰਸ...
ਮਹਿਲਾ ਪਟਵਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  1 day ago
ਲੁਧਿਆਣਾ, 20ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪਟਵਾਰ ਹਲਕਾ ਭਨੌਹੜ ਦੀ ਮਹਿਲਾ ਪਟਵਾਰੀ ਆਸ਼ਨਾ ਨੂੰ ਵਿਜੀਲੈਂਸ ਬਿਊਰੋ ਵਲੋਂ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਵਿਜੀਲੈਂਸ ਮੈਡਮ ਗੁਰਪ੍ਰੀਤ ਕੌਰ ਪੁਰੇਵਾਲ ਨੇ ਦੱਸਿਆ...
ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)- ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ ਤੇ ਅੱਜ ਪਿੰਡ ਰਾਮਪੁਰਾ ਵਿਖੇ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰਾਂ ਨੇ ਮਥਾਜ ...
ਪਠਾਨਕੋਟ 'ਚ ਅੱਜ ਫ਼ਿਰ ਕੋਰੋਨਾ ਦਾ ਹੋਇਆ ਬਲਾਸਟ, 210 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 20 ਜਨਵਰੀ (ਸੰਧੂ)-ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 210 ਨਵੇਂ ਕੋਰੋਨਾ ਦੇ ਕੇਸ ਆਏ ਹਨ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਐਕਟਿਵ ਕੇਸਾਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਜਗਰਾਓਂ

ਮੌਸਮ ਖਰਾਬੀ ਦੇ ਚਲਦਿਆਂ ਮੰਡੀਆਂ ਵਿਚ ਬੈਠਾ ਕਿਸਾਨ ਡਾਢਾ ਪ੍ਰੇਸ਼ਾਨ

ਸਿੱਧਵਾਂ ਬੇਟ, 17 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਖਰਾਬ ਮੌਸਮ ਦੇ ਚੱਲਦਿਆਂ ਅੱਜ ਸਵੇਰ ਤੋਂ ਪੂਰੇ ਬੇਟ ਇਲਾਕੇ ਵਿਚ ਹੋ ਰਹੀ ਕਿਣ-ਮਿਣ ਨੇ ਜਿੱਥੇ ਕਿਸਾਨਾਂ ਦੀ ਖੇਤ ਵਿਚ ਖੜੀ ਝੋਨੇ ਦੀ ਫ਼ਸਲ ਵਿਚ ਹੋਰ ਨਮੀ ਲੈ ਆਂਦੀ ਹੈ, ਉੱਥੇ ਆਪਣੀ ਫ਼ਸਲ ਵੱਢਕੇ ਮੰਡੀਆਂ ਵਿਚ ਬੈਠਾ ਕਿਸਾਨ ਵੀ ਡਾਢਾ ਪ੍ਰੇਸ਼ਾਨ ਵਿਖਾਈ ਦੇ ਰਿਹਾ ਹੈ | ਅੱਜ ਜਦੋਂ ਸਥਾਨਕ ਕਸਬੇ ਦੇ ਮੁੱਖ ਖ਼ਰੀਦ ਕੇਂਦਰ ਦਾ ਦੌਰਾ ਕੀਤਾ ਗਿਆ ਤਾਂ ਇਸ ਦਾਣਾ ਮੰਡੀ ਵਿਚ ਝੋਨੇ ਦੀ ਫ਼ਸਲ ਦੇ ਵੱਡੇ-ਵੱਡੇ ਅੰਬਾਰ ਲੱਗੇ ਹੋਏ ਸਨ, ਜਿੰਨ੍ਹਾਂ ਨੂੰ ਕਿਸਾਨਾਂ ਵਲੋਂ ਆੜ੍ਹਤੀਆਂ ਦੀ ਮਦਦ ਨਾਲ ਢੱਕਿਆ ਜਾ ਰਿਹਾ ਸੀ | ਜਿਸ ਤਰ੍ਹਾਂ ਮੌਸਮ ਵਿਭਾਗ ਵਲੋਂ ਆਉਂਦੇ ਦਿਨਾਂ ਵਿਚ ਤੇਜ਼ ਬਾਰਿਸ਼ ਦੀ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ, ਉਸ ਨੂੰ ਲੈ ਕੇ ਕਿਸਾਨ ਤੇਜ਼ੀ ਨਾਲ ਆਪਣੀ ਫ਼ਸਲ ਨੂੰ ਕੱਟਕੇ ਮੰਡੀਆਂ ਵਿਚ ਲਿਆ ਰਿਹਾ ਹੈ, ਕਿਉਂਕਿ ਉਸ ਨੂੰ ਡਰ ਹੈ ਕਿ ਜੇਕਰ ਬੇਟ ਇਲਾਕੇ ਵਿਚ ਜਿਆਦਾ ਬਾਰਿਸ਼ ਹੋ ਗਈ ਤਾਂ ਖੇਤਾਂ ਵਿਚ ਪਾਣੀ ਭਰ ਜਾਵੇਗਾ, ਜਿਸ ਨਾਲ ਫ਼ਸਲ ਦੀ ਕਟਾਈ ਕਰਨ ਲਈ ਹੋਰ ਮੁਸ਼ਕਿਲਾਂ ਦਾ ਸਾਹਮਣਾ ਕਰਨ ਪਵੇਗਾ | ਮੰਡੀਆਂ ਵਿਚ ਬੈਠੇ ਕਿਸਾਨਾਂ ਨਾਲ ਜਦੋਂ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਾਨੂੰ ਤਾਂ ਦੋਹੀਂ ਪਾਸੀਂ ਮਾਰ ਪੈ ਰਹੀ ਹੈ | ਜੇਕਰ ਫ਼ਸਲ ਨਹੀਂ ਕੱਟਦੇ ਤਾਂ ਕੁਦਰਤੀ ਮਾਰ ਤੇ ਜੇਕਰ ਫ਼ਸਲ ਕੱਟਕੇ ਮੰਡੀਆਂ ਵਿਚ ਲਿਆਉਂਦੇ ਹਾਂ ਤਾਂ ਫਿਰ ਅਫ਼ਸਰਸ਼ਾਹੀ ਦੀ ਮਾਰ ਪਵੇਗੀ | ਮੀਂਹ ਕਾਰਣ ਉਨ੍ਹਾਂ ਨੂੰ ਬਹਾਨਾ ਮਿਲ ਜਾਵੇਗਾ ਤੇ ਉਨ੍ਹਾਂ ਵਲੋਂ ਸਾਡੀ ਫ਼ਸਲ ਖਰੀਦਣ ਸਮੇਂ ਨੱਕ-ਬੁੱਲ੍ਹ ਮਾਰਨਾ ਸ਼ੁਰੂ ਕਰ ਦਿੱਤਾ ਜਾਵੇਗਾ | ਇਸ ਲਈ ਸਾਡੀ ਤਾਂ ਵਾਹਿਗੁਰੂ ਅੱਗੇ ਹੀ ਅਰਦਾਸ ਹੈ ਕਿ ਉਹ ਮੌਸਮ ਸਾਫ਼ ਰੱਖੇ | ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ ਰੁਕ-ਰੁਕ ਕੇ ਕਣੀਆਂ ਪੈ ਰਹੀਆਂ ਹਨ ਇਸ ਨਾਲ ਝੋਨੇ ਦੇ ਦਾਣੇ ਵਿਚ ਹੋਰ ਨਮੀ ਆ ਜਾਣੀ ਹੈ | ਇਸਦੇ ਨਾਲ ਦਾਣੇ ਦਾ ਰੰਗ ਵੀ ਕਾਲਾ ਹੋ ਸਕਦਾ ਹੈ | ਇਸ ਸਬੰਧੀ ਜਦੋਂ ਮਾਰਕੀਟ ਕਮੇਟੀ ਸਿੱਧਵਾਂ ਬੇਟ ਵਿਖੇ ਤਾਇਨਾਤ ਐਕਸ਼ਨ ਰਿਕਾਰਡਰ ਪ੍ਰੀਦਪ ਕੁਮਾਰ ਜਿੰਦਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਆਖਿਆ ਕਿ ਸਾਡੇ ਵਲੋਂ ਆੜ੍ਹਤੀਆਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸਾਨ ਦੀ ਜਿੰਨੀ ਵੀ ਫ਼ਸਲ ਮੰਡੀਆਂ ਵਿਚ ਆ ਰਹੀ ਹੈ, ਉਸ ਨੂੰ ਤਰਪਾਲਾਂ ਨਾਲ ਪੂਰੀ ਤਰ੍ਹਾਂ ਢੱਕ ਕੇ ਰੱਖਿਆ ਜਾਵੇ | ਉਨ੍ਹਾਂ ਆਖਿਆ ਕਿ ਹੁਣ ਤੱਕ ਸਾਡੇ ਦਫ਼ਤਰ ਅਧੀਨ ਪੈਂਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਵੱਖ-ਵੱਖ ਏਜੰਸੀਆਂ ਵਲੋਂ 69967.50 ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 19965 ਕੁਇੰਟਲ ਦੀ ਹੀ ਲਿਫਟਿੰਗ ਹੋਈ ਹੈ ਅਤੇ 50272.50 ਕੁਇੰਟਲ ਝੋਨਾਂ ਬੋਰੀਆਂ ਵਿੱਚ ਪਿਆ ਹੈ ਜਦਕਿ 3787 ਕੁਇੰਟਲ ਦੀ ਅਜੇ ਖ਼ਰੀਦ ਨਹੀਂ ਹੋ ਸਕੀ | ਇਸ ਦੌਰਾਨ ਜਦੋਂ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਤੁਹਾਡੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ |

ਰਾਏਕੋਟ ਦੇ ਜਗਰਾਉਂ ਰੋਡ 'ਤੇ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਹਫ਼ਤੇ 'ਚ ਵਾਪਰਿਆ ਦੂਜਾ ਹਾਦਸਾ

ਰਾਏਕੋਟ, 17 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਵਿਚ ਕਈ ਮਹੀਨਿਆਂ ਤੋਂ ਵੱਖ-ਵੱਖ ਸੜਕਾਂ 'ਤੇ ਪਾਇਆ ਜਾ ਰਿਹਾ ਸੀਵਰੇਜ ਜਿੱਥੇ ਲੋਕਾਂ ਲਈ ਸਿਰਦਰਦੀ ਦਾ ਕਾਰਨ ਬਣਿਆ ਹੋਇਆ ਹੈ, ਉੱਥੇ ਹੀ ਰਾਹਗੀਰਾਂ ਲਈ ਮੁਸ਼ੀਬਤ ਦਾ ਸਬੱਬ ਬਣਦਾ ਨਜ਼ਰ ਆ ਰਿਹਾ, ਸਗੋਂ ...

ਪੂਰੀ ਖ਼ਬਰ »

ਲੁਧਿਆਣਾ-ਬਠਿੰਡਾ ਰਾਜਮਾਰਗ 'ਤੇ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕਿਆ

ਰਾਏਕੋਟ, 17 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਲੁਧਿਆਣਾ-ਬਠਿੰਡਾ ਰਾਜਮਾਰਗ 'ਤੇ ਸਥਿਤ ਪਿੰਡ ਦੱਧਾਹੂਰ ਨਹਿਰ ਦੇ ਪੁਲ 'ਤੇ ਸੀਟੂ ਆਗੂ ਰੁਲਦਾ ਸਿੰਘ ਗੋਬਿੰਦਗੜ੍ਹ ਦੀ ਅਗਵਾਈ ਵਿਚ ਮੋਦੀ, ਅੰਬਾਨੀ, ਅਡਾਨੀ, ਯੋਗੀ, ਸ਼ਾਹ ਦਾ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੇ ਚਲਦਿਆਂ ਜਗਰਾਉਂ 'ਚ ਰੇਲ ਦਾ ਚੱਕਾ ਜਾਮ ਅੱਜ

ਜਗਰਾਉਂ, 17 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸਥਾਨਕ ਰੇਲ ਪਾਰਕ ਵਿਚ ਚੱਲ ਰਹੇ ਕਿਸਾਨ ਮੋਰਚੇ ਦੇ 382ਵੇਂ ਦਿਨ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਇੰਦਰਜੀਤ ਸਿੰਘ ਧਾਲੀਵਾਲ ਅਤੇ ਗੁਰਪ੍ਰੀਤ ਸਿੰਘ ਸਿੱਧਵਾਂ ਨੇ ਕਿਹਾ ਕਿ 18 ਅਕਤੂਬਰ ਨੂੰ 10 ਤੋਂ ਸ਼ਾਮ ...

ਪੂਰੀ ਖ਼ਬਰ »

ਪਿੰਡ ਮਾਜਰੀ ਵਿਖੇ ਮੈਡਮ ਪੁਨੀਤਾ ਸੰਧੂ ਨੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਚੌਂਕੀਮਾਨ, 17 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਮਾਜਰੀ ਵਿਖੇ ਸਰਪੰਚ ਪਰਮਿੰਦਰ ਸਿੰਘ ਮਾਜਰੀ ਦੇ ਗ੍ਰਹਿ ਵਿਖੇ ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ ਦੀ ਪਤਨੀ ਮੈਡਮ ਪੁਨੀਤਾ ਸੰਧੂ ਵਿਸ਼ੇਸ ਤੌਰ 'ਤੇ ਪਹੁੰਚੇ | ਇਸ ਮੌਕੇ ਬੀਬੀ ਸੁਰਿੰਦਰ ਕੌਰ ਮਾਜਰੀ ਤੇ ...

ਪੂਰੀ ਖ਼ਬਰ »

ਪਿੰਡ ਭੈਣੀ ਬੜਿੰਗਾਂ ਵਿਖੇ ਪੰਜਾਬ ਕਿਸਾਨ ਯੂਨੀਅਨ ਵਲੋਂ ਮੋਦੀ, ਸ਼ਾਹ ਤੇ ਹੋਰਾਂ ਦੇ ਪੁਤਲੇ ਫੂਕੇ

ਰਾਏਕੋਟ, 17 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਮੁਤਾਬਿਕ ਪਿੰਡ ਭੈਣੀ ਬੜਿੰਗਾਂ ਵਿਖੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਜਥੇਬੰਦਕ ਸਕੱਤਰ ਡਾ. ਗੁਰਚਰਨ ਸਿੰਘ ਬੜਿੰਗ ਦੀ ਅਗਵਾਈ ਅਤੇ ਕਿਸਾਨ ਤੇ ਸਮਾਜ ਭਲਾਈ ਕਮੇਟੀ ਭੈਣੀ ਬੜਿੰਗਾਂ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਰਾਏਕੋਟ ਤੋਂ ਸੰਧੂ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ

ਰਾਏਕੋਟ, 17 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦਾ ਸੂਬਾ ਪੱਧਰੀ ਸਮਾਗਮ ਮੰਦਰ ਰਾਮ ਤੀਰਥ (ਸ਼੍ਰੀ ਅੰਮਿ੍ਤਸਰ ਸਾਹਿਬ) ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ...

ਪੂਰੀ ਖ਼ਬਰ »

ਸੂਬਾ ਅਤੇ ਕੇਂਦਰ ਸਰਕਾਰ ਤੁਰੰਤ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 20-20 ਰੁਪਏ ਦੀ ਕਟੌਤੀ ਕਰਨ-ਕਲੇਰ

ਸਿੱਧਵਾਂ ਬੇਟ, 17 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਦਿਨ-ਬ-ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੇ ਆਮ ਲੋਕਾਂ ਦਾ ਜਿਊਣਾ ਦੁੱਭਰ ਕਰਕੇ ਰੱਖ ਦਿੱਤਾ ਹੈ, ਕਿਉਂਕਿ ਮਹਿੰਗਾਈ ਸਿਖਰਾਂ 'ਤੇ ਪੁੱਜ ਗਈ ਹੈ ਅਤੇ ਨਿੱਤ ਦਿਨ ਰਸੋਈ ਵਿਚ ਵਰਤੀਆਂ ਜਾਣ ...

ਪੂਰੀ ਖ਼ਬਰ »

ਪਿੰਡ ਅੱਚਰਵਾਲ ਵਿਖੇ ਮੋਦੀ ਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕਿਆ

ਰਾਏਕੋਟ, 17 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਅੱਚਰਵਾਲ ਵਿਖੇ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਜ਼ਿਲ੍ਹਾ ਸਕੱਤਰ ਸਾਧੂ ਸਿੰਘ ਅੱਚਰਵਾਲ ਨੇ ਕਿਹਾ ਕਿ ਲਖੀਮਪੁਰ ਖੀਰੀ (ਯੂਪੀ) ਵਿਚ ਸ਼ਹੀਦ ਹੋਏ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ

ਜਗਰਾਉਂ, 17 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਗੁਰੂ ਰਾਮ ਦਾਸ ਅਗਵਾੜ ਗੁੱਜਰਾਂ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਕਰਵਾਏ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਪ੍ਰਬੰਧਕਾਂ ...

ਪੂਰੀ ਖ਼ਬਰ »

ਵਿਗਿਆਨਕ ਤੇ ਵੈੱਲਫੇਅਰ ਕਲੱਬ ਅਮਰਗੜ੍ਹ ਵਲੋਂ ਕੁੱਪ ਕਲਾਂ ਤੀਜਾ ਖ਼ੂਨਦਾਨ ਕੈਂਪ

ਮਲੌਦ, 17 ਅਕਤੂਬਰ (ਸਹਾਰਨ ਮਾਜਰਾ)-ਨਾਮਵਰ ਸਮਾਜ ਸੇਵੀ ਸੰਸਥਾ ਵਿਗਿਆਨਕ ਅਤੇ ਵੈੱਲਫੇਅਰ ਕਲੱਬ ਅਮਰਗੜ੍ਹ ਵਲੋਂ ਸਮਾਜ ਸੇਵੀ ਜੋੜੇ ਡਾ. ਕੁਲਵਿੰਦਰ ਗਿੱਲ ਅਤੇ ਗੁਰਸ਼ਰਨਪ੍ਰੀਤ ਕੌਰ ਦੇ ਵਿਆਹ ਦੀ ਵਰ੍ਹੇਗੰਢ ਦੀ ਖ਼ੁਸ਼ੀ ਵਿਚ ਗੁਰੂ ਹਰਿਰਾਏ ਦੰਦਾਂ ਦਾ ਹਸਪਤਾਲ ...

ਪੂਰੀ ਖ਼ਬਰ »

ਸਵ: ਪਰਗਟ ਸਿੰਘ ਰਾਏ ਮੰਜਾਲੀਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਮੈਡੀਕਲ ਤੇ ਵਿਸ਼ਾਲ ਖੂਨਦਾਨ ਕੈਂਪ

ਬੀਜਾ, 17 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਮੰਜਾਲੀਆਂ ਕਲਾਂ ਦੇ ਕਬੱਡੀ ਦੇ ਪ੍ਰਸਿੱਧ ਖਿਡਾਰੀ ਸਮਾਜ ਸੇਵੀ ਸਵਰਗਵਾਸੀ ਪਰਗਟ ਸਿੰਘ ਰਾਏ ਮੰਜਾਲੀਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਜਰਨੈਲ ਹਰੀ ਸਿੰਘ ਨਲੂਆ ਕਲਚਰਲ ਐਂਡ ਵੈੱਲਫੇਅਰ ਸੁਸਾਇਟੀ ਵਲੋਂ ਸਤਿਗੁਰ ...

ਪੂਰੀ ਖ਼ਬਰ »

ਕਿਸਾਨ ਸਭਾ ਦਾ ਮੋਰਚਾ 22ਵੇਂ ਦਿਨ ਵੀ ਜਾਰੀ

ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵਲੋਂ ਤਿੰਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ 2020, ਚਾਰ ਲੇਬਰ ਕੋਡ ਬਿੱਲ ਰੱਦ ਕਰਵਾਉਣ ਤੇ ਪੁਰਾਣਾ ਕਿਰਤ ਕਾਨੂੰਨ ਬਹਾਲ ਕਰਵਾਉਣ ਲਈ ਖੰਨਾ ਲਲਹੇੜੀ ਚੌਕ ਪੁਲ ਥੱਲੇ ਜਥੇਦਾਰ ਹਰਚੰਦ ਸਿੰਘ ...

ਪੂਰੀ ਖ਼ਬਰ »

ਕੈਪਟਨ ਸੰਧੂ ਨੇ ਢੈਪਈ ਤੋਂ ਕਾਲਖ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ

ਜੋਧਾਂ, 17 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਪੈਂਦੇ ਪਿੰਡ ਢੈਪਈ ਤੋਂ ਪਿੰਡ ਕਾਲਖ ਨੂੰ ਜੋੜਦੀ ਲਿੰਕ ਸੜਕ ਜੋ ਪਿੰਡ ਚਮਿੰਡਾ, ਗੁੱਜਰਵਾਲ ਤੇ ਕੋਟ ਆਗਾਂ ਵਿਚੋਂ ਲੰਘਦੀ ਹੈ ਨੂੰ ਚੌੜਾ ਕਰਨ ਦੀ ਇਲਾਕੇ ਦੇ ਲੋਕਾਂ ਦੀ ਮੰਗ ਸੀ ਜੋ ...

ਪੂਰੀ ਖ਼ਬਰ »

ਸਨਮਤੀ ਵਿਮਲ ਜੈਨ ਸਕੂਲ ਵਿਖੇ 'ਕਹਾਣੀ ਉਚਾਰਨ' ਪ੍ਰਤੀਯੋਗਤਾ ਕਰਵਾਈ

ਜਗਰਾਉਂ, 17 ਅਕਤੂਬਰ (ਜੋਗਿੰਦਰ ਸਿੰਘ)-ਸਨਮਤੀ ਵਿਮਲ ਜੈਨ ਸੀਨੀ: ਸੈਕੰ: ਪਬਲਿਕ ਸਕੂਲ ਜਗਰਾਉਂ ਵਿਚ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਪੜ੍ਹਾਈ ਦੇ ਨਾਲ-ਨਾਲ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਦੀ ਕਹਾਣੀ ਉਚਾਰਨ ਪ੍ਰਤੀਯੋਗਤਾ ਕਰਵਾਈ ਗਈ | ਜਿਸ ਵਿਚ ...

ਪੂਰੀ ਖ਼ਬਰ »

ਪਿੰਡ ਪੰਡੋਰੀ ਵਿਖੇ ਸਰਪੰਚ ਪੰਡੋਰੀ ਨੇ ਕੀਤਾ ਛਿੰਝ ਮੇਲੇ ਦਾ ਉਦਘਾਟਨ

ਚੌਂਕੀਮਾਨ, 17 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਪੰਡੋਰੀ ਵਿਖੇ ਬਲਵੀਰ ਸਿੰਘ ਸਰਾਂ ਕੈਨੇਡਾ, ਸਰਪੰਚ ਰਣਜੀਤ ਕੌਰ ਪੰਡੋਰੀ ਤੇ ਸਾਬਕਾ ਸਰਪੰਚ ਰੁਲਦਾ ਸਿੰਘ ਪੰਡੋਰੀ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਕਰਵਾਏ ਗਏ ਛਿੰਝ ਮੇਲੇ ਦਾ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ਜਰਨਲ ਨਾਲਿਜ਼ ਮੁਕਾਬਲੇ ਕਰਵਾਏ

ਰਾਏਕੋਟ, 17 ਅਕਤੂਬਰ (ਬਲਵਿੰਦਰ ਸਿੰਘ ਲਿੱਰ)-ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ, ਜੋ ਕਿ ਸੀ.ਬੀ.ਐੱਸ.ਈ. ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, ਦੇ ਵਿਦਿਆਰਥੀਆ ਦੇ ਜਰਨਲ ਨਾਲਿਜ਼ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਖੁਸ਼ੀ 'ਚ ਸ਼ੋਭਾ ਯਾਤਰਾ ਕੱਢੀ

ਜਗਰਾਉਂ, 17 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਸਬੰਧੀ ਸੈਂਟਰਲ ਵਾਲਮੀਕਿ ਸਭਾ ਜਗਰਾਉਂ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸੋਭਾ ਯਾਤਰਾ ਭਗਵਾਨ ਬਾਲਮੀਕਿ ਮੰਦਰ ਚੂੰਗੀ ਨੰਬਰ ਸੱਤ ਜਗਰਾਉਂ ਤੋਂ ਕੱਢੀ ਗਈ | ਇਸ ...

ਪੂਰੀ ਖ਼ਬਰ »

ਦੇਸ਼ ਨੂੰ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਹਵਾਲੇ ਲੁੱਟਣ ਲਈ ਛੱਡਿਆ

ਰਾਏਕੋਟ, 17 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਬਲਾਕ ਰਾਏਕੋਟ ਦੇ ਪ੍ਰਧਾਨ ਰਣਧੀਰ ਸਿੰਘ ਬੱਸੀਆਂ ਦੀ ਅਗਵਾਈ 'ਚ ਪਿੰਡ ਬੱਸੀਆਂ ਤੋਂ ਕਿਸਾਨਾਂ ਦਾ 60ਵਾਂ ਜੱਥਾ ਰਵਾਨਾ ਹੋਇਆ | ਇਸ ਮੌਕੇ ਰਣਧੀਰ ਸਿੰਘ ਬੱਸੀਆਂ ਨੇ ਆਖਿਆ ਕਿ ...

ਪੂਰੀ ਖ਼ਬਰ »

ਬੁਜਰਗ ਅਨਾਜ ਮੰਡੀ 'ਚ ਚੇਅਰਮੈਨ ਗਰੇਵਾਲ ਨੇ ਖ਼ਰੀਦ ਸ਼ੁਰੂ ਕਰਵਾਈ

ਜਗਰਾਉਂ, 17 ਅਕਤੂਬਰ (ਗੁਰਦੀਪ ਸਿੰਘ ਮਲਕ)-ਮਾਰਕੀਟ ਕਮੇਟੀ ਜਗਰਾਉਂ ਅਧੀਨ ਪੈਂਦੀ ਪੇਂਡੂ ਅਨਾਜ ਮੰਡੀ ਬੁਜਰਗ 'ਚ ਅੱਜ ਝੋਨੇ ਦੀ ਖ਼ਰੀਦ ਸ਼ੁਰੂ ਹੋ ਗਈ | ਇਹ ਖ਼ਰੀਦ ਮਾਰਕੀਟ ਕਮੇਟੀ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ ਨੇ ਸਰਕਾਰੀ ਬੋਲੀ ਲਗਵਾ ਕੇ ਸ਼ੁਰੂ ਕਰਵਾਈ ...

ਪੂਰੀ ਖ਼ਬਰ »

ਹੰਬੜਾਂ 'ਚ ਖ਼ਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਗਤਕਾ ਕੱਪ 13 ਨਵੰਬਰ ਨੂੰ

ਹੰਬੜਾਂ, 17 ਅਕਤੂਬਰ (ਮੇਜਰ ਹੰਬੜਾਂ)-ਚੜ੍ਹਦੀ ਕਲਾ ਗੱਤਕਾ ਅਖਾੜਾ ਦੇ ਸਰਪਰਸਤ ਭਾਈ ਸੁਰਜੀਤ ਸਿੰਘ ਹੀਰਾ ਅਤੇ ਕੋਚ ਭਾਈ ਬਲਵਿੰਦਰ ਸਿੰਘ ਹੰਬੜਾਂ ਦੀ ਅਗਵਾਈ ਹੇਠ ਕਸਬਾ ਹੰਬੜਾਂ 'ਚ ਖ਼ਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ 13 ਨਵੰਬਰ 2021 ਨੂੰ ਕਰਵਾਏ ਜਾ ਰਹੇ ਗੱਤਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX