ਗੁਰਦਾਸਪੁਰ, 17 ਅਕਤੂਬਰ (ਗੁਰਪ੍ਰਤਾਪ ਸਿੰਘ)-ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮਾਝੇ ਖੇਤਰ ਦੇ ਹਲਕਾ ਦੀਨਾਨਗਰ ਵਿਖੇ 'ਮੇਰਾ ਘਰ ਮੇਰੇ ਨਾਂਅ' ਸਕੀਮ ਦੀ ਸ਼ੁਰੂਆਤ ਕੀਤੀ ਗਈ | ਜਿਸ ਤੋਂ ਬਾਅਦ ਉਨ੍ਹਾਂ ਵਲੋਂ ਹਲਕੇ ਅੰਦਰ ਸ਼ੁਰੂ ਹੋਣ ਵਾਲੇ ਕੁਝ ਹੋਰ ਪ੍ਰੋਜੈਕਟਾਂ 'ਤੇ ਚਾਨਣਾ ਪਾਇਆ ਗਿਆ | ਇਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਵਲੋਂ ਪਠਾਨਕੋਟ ਦਾ ਦੌਰਾ ਕੀਤਾ ਗਿਆ ਅਤੇ ਸ਼ਾਮ ਕਰੀਬ 4 ਵਜੇ ਮੁੱਖ ਮੰਤਰੀ ਚੰਨੀ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਗ੍ਰਹਿ ਵਿਖੇ ਰੱਖੀ ਗਈ ਮੀਟਿੰਗ ਵਿਚ ਪਹੁੰਚੇ, ਜਿਥੇ ਪਹੁੰਚਣ 'ਤੇ ਉਨ੍ਹਾਂ ਦਾ ਕਾਂਗਰਸੀ ਆਗੂਆਂ ਵਲੋਂ ਬਹੁਤ ਹੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਵਿਧਾਇਕ ਪਾਹੜਾ ਵਲੋਂ ਹਲਕੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਸ਼ਹਿਰ ਦੇ ਨਵੇਂ ਬੱਸ ਸਟੈਂਡ, ਰੇਲਵੇ ਅੰਡਰ ਬਿ੍ਜ ਅਤੇ ਹੋਰ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੱਤੀ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਦੇ ਭਲੇ ਅਤੇ ਵਿਕਾਸ ਕਾਰਜਾਂ ਲਈ ਸਰਕਾਰ ਕੋਲ ਬਹੁਤ ਪੈਸਾ ਹੈ ਅਤੇ ਲੋਕ ਹਿਤਾਂ ਦੇ ਕਾਰਜਾਂ ਲਈ ਸਰਕਾਰ ਦੇ ਖ਼ਜ਼ਾਨੇ ਭਰੇ ਹੋਏ ਹਨ | ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੇਰੇ ਅਤੇ ਵਿਧਾਇਕ ਪਾਹੜਾ ਵਿਚ ਕੋਈ ਵੀ ਫ਼ਰਕ ਨਹੀਂ ਹੈ | ਉਨ੍ਹਾਂ ਕਿਹਾ ਕਿ ਹਲਕੇ ਦੀ ਬਿਹਤਰੀ ਲਈ ਵਿਧਾਇਕ ਪਾਹੜਾ ਜੋ ਵੀ ਕੰਮ ਲੈ ਕੇ ਉਨ੍ਹਾਂ ਤੱਕ ਪਹੁੰਚ ਕਰਨਗੇ, ਉਹ ਰੁਕਣ ਨਹੀਂ ਦਿੱਤਾ ਜਾਵੇਗਾ | ਇਸ ਮੌਕੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵੀ ਉਚੇਚੇ ਤੌਰ 'ਤੇ ਹਾਜ਼ਰ ਰਹੇ | ਇਨ੍ਹਾਂ ਤੋਂ ਇਲਾਵਾ ਲੇਬਰ ਸੈੱਲ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ, ਐਡਵੋਕੇਟ ਸੁਧੀਰ ਵਾਲੀਆ, ਕ੍ਰਿਸਚਨ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬਾਊ ਸਲਾਮਤ ਮਸੀਹ, ਐਡਵੋਕੇਟ ਬਲਜੀਤ ਸਿੰਘ ਪਾਹੜਾ, ਕੇ.ਪੀ.ਸਿੰਘ ਪਾਹੜਾ, ਚੇਅਰਮੈਨ ਮਾਰਕੀਟ ਕਮੇਟੀ ਸੁੱਚਾ ਸਿੰਘ ਰਾਮਨਗਰ, ਲੈਂਡ ਮਾਰਟਗੇਜ ਬੈਂਕ ਦੇ ਚੇਅਰਮੈਨ ਮਲੂਕ ਸਿੰਘ ਬੱਬੇਹਾਲੀ, ਉਪ ਪ੍ਰਧਾਨ ਕ੍ਰਿਸਚਨ ਵੈੱਲਫੇਅਰ ਬੋਰਡ ਤਰਸੇਮ ਸਹੋਤਾ, ਕਾਂਗਰਸ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਅਮਨਦੀਪ ਕੌਰ ਰੰਧਾਵਾ, ਰੌਸ਼ਨ ਜੋਸਫ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਚੇਅਰਮੈਨ ਇੰਪਰੂਵਮੈਂਟ ਟਰੱਸਟ ਰੰਜੂ ਸ਼ਰਮਾ, ਨਿਖਿਲ ਮਹਾਜਨ, ਅਜੇ ਵਰਮਾ, ਰਾਜੂ ਘੁਰਾਲਾ, ਬਲਦੇਵ ਸਿੰਘ ਬੰਦੇਸ਼ਾ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |
ਬਟਾਲਾ, 17 ਅਕਤੂਬਰ (ਕਾਹਲੋਂ)-ਕੇਂਦਰ ਸਰਕਾਰ ਨੇ ਪੰਜਾਬ, ਪੱਛਮੀ ਬੰਗਾਲ ਅਤੇ ਆਸਾਮ ਵਿਚ ਬੀ.ਐੱਸ.ਐੱਫ. ਦਾ ਆਧਾਰ ਖੇਤਰ ਵਧਾ ਕੇ ਰਾਸ਼ਟਰਪਤੀ ਰਾਜ ਤੋਂ ਵੀ ਵੱਧ ਖ਼ਤਰਨਾਕ ਕਦਮ ਉਠਾਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ...
ਪੰਜਗਰਾਈਆਂ, 17 ਅਕਤੂਬਰ (ਬਲਵਿੰਦਰ ਸਿੰਘ)-ਥਾਣਾ ਰੰਗੜ ਨੰਗਲ ਅਧੀਨ ਆਉਂਦੇ ਪਿੰਡਾਂ ਵਿਚ ਪਿਛਲੇ ਲੰਬੇ ਸਮੇਂ ਤੋਂ ਚੋਰੀ ਦੀਆਂ ਵਾਰਦਾਤਾਂ ਵਿਚ ਕਾਫੀ ਵਾਧਾ ਹੋ ਰਿਹਾ ਹੈ | ਪੁਲਿਸ ਦੇ ਡਰ ਤੋਂ ਬੇਖ਼Ïਫ਼ ਚੋਰ ਦਿਨ-ਦਿਹਾੜੇ ਹੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ...
ਬਹਿਰਾਮਪੁਰ, 17 ਅਕਤੂਬਰ (ਬਲਬੀਰ ਸਿੰਘ ਕੋਲਾ)-ਕਸਬਾ ਬਹਿਰਾਮਪੁਰ ਦੀਆਂ ਖ਼ਸਤਾ ਹਾਲਤ ਸੜਕਾਂ ਤੋਂ ਪ੍ਰੇਸ਼ਾਨ ਗਰਾਮ ਸੁਧਾਰ ਸਭਾ ਬਹਿਰਾਮਪੁਰ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਰਾਮ ਸੁਧਾਰ ਸਭਾ ਦੇ ਪ੍ਰਧਾਨ ...
ਕਲਾਨੌਰ, 17 ਅਕਤੂਬਰ (ਪੁਰੇਵਾਲ)-ਬੇਘਰੇ ਅਤੇ ਬੇਜ਼ਮੀਨੇ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਦੇਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਗਏ ਐਲਾਨ ਨੂੰ ਅਮਲੀਜ਼ਾਮਾ ਪਹਿਨਾਉਂਦਿਆਂ ਨੇੜਲੇ ਸਰਹੱਦੀ ਪਿੰਡ ਸਰਜੇਚੱਕ 'ਚ ਸਰਪੰਚ ਸੁਖਰਾਜ ਕੌਰ ਦੀ ਅਗਵਾਈ ਹੇਠ ਪੰਚਾਇਤ ਸਕੱਤਰ ...
ਕਲਾਨੌਰ, 17 ਅਕਤੂਬਰ (ਪੁਰੇਵਾਲ)-ਨੇੜਲੇ ਆਲਵਲਪੁਰ 'ਚ ਸਰਪੰਚ ਸਰਬਜੀਤ ਕੌਰ ਅਤੇ ਚੇਅਰਮੈਨ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਆਕ੍ਰਸ਼ਿਤ ਢੰਗ ਨਾਲ ਤਿਆਰ ਕੀਤੇ ਗਏ ਥਾਪਰ ਮਾਡਲ ਛੱਪੜ ਦਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਉਦਘਾਟਨ ਕੀਤਾ ਗਿਆ | ਇਸ ਮੌਕੇ ...
ਬਟਾਲਾ, 17 ਅਕਤੂਬਰ (ਕਾਹਲੋਂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਰੋਜ਼ਾਨਾ ਪੈਟਰੋਲ, ਡੀਜ਼ਲ, ਗੈਸ ਤੇ ਘਰੇਲੂ ਵਸਤਾਂ ਦੀਆਂ ਕੀਮਤਾਂ ਵਧਾਉਣ ਵਿਚ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ, ਜਿਸ ਨਾਲ ਲੋਕਾਂ ਦਾ ਜਿਊਣਾ ਮੁਹਾਲ ਹੋ ਚੁੱਕਾ ਹੈ | ਇਨ੍ਹਾਂ ਸ਼ਬਦਾਂ ਦਾ ...
ਬਹਿਰਾਮਪੁਰ, 17 ਅਕਤੂਬਰ (ਬਲਬੀਰ ਸਿੰਘ ਕੋਲਾ)-ਫੋਕਲ ਪੁਆਇੰਟ ਮਰਾੜਾ ਅਤੇ ਕਸਬਾ ਬਹਿਰਾਮਪੁਰ ਦੇ ਆਸ ਪਾਸ ਦੀਆਂ ਆੜ੍ਹਤਾਂ 'ਤੇ ਹੁਣ ਤੱਕ 32 ਹਜ਼ਾਰ ਕੁਇੰਟਲ ਝੋਨਾ ਤੁੱਲ ਚੁੱਕਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਅੱਜ ...
ਫਤਹਿਗੜ੍ਹ ਚੂੜੀਆਂ, 17 ਅਕਤੂਬਰ (ਧਰਮਿੰਦਰ ਸਿੰਘ ਬਾਠ)-ਪਿਛਲੇ ਕਈ ਦਿਨਾਂ ਤੋਂ ਫਤਹਿਗੜ੍ਹ ਚੂੜੀਆਂ 'ਚ ਡੇਂਗੂ ਦਾ ਪ੍ਰਕੋਪ ਜਾਰੀ ਹੈ ਅਤੇ ਹੁਣ ਤੱਕ ਹਜ਼ਾਰਾਂ ਮਰੀਜ਼ ਇਸ ਦਾ ਸ਼ਿਕਾਰ ਹੋ ਚੁੱਕੇ ਹਨ, ਜੋ ਸ਼ਹਿਰ ਦੇ ਵੱਖ-ਵੱਖ ਪ੍ਰਾਈਵੇਟ ਡਾਕਟਰਾਂ ਕੋਲ ਆਪਣੇ ਇਲਾਜ ...
ਵਡਾਲਾ ਗ੍ਰੰਥੀਆਂ, 17 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਏਕਤਾ ਵਲੋਂ ਇਥੋਂ ਨਜ਼ਦੀਕੀ ਭਾਗੀਨੰਗਲ ਮੋੜ 'ਤੇ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਨਾਲ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ, ਕੇਂਦਰੀ ਗ੍ਰਹਿ ਰਾਜ ਮੰਤਰੀ ...
ਘਰੋਟਾ, 17 ਅਕਤੂਬਰ (ਸੰਜੀਵ ਗੁਪਤਾ)-ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਪ੍ਰਦੇਸ਼ ਕਮੇਟੀ ਆਗੂ ਵਿਨੋਦ ਕੁਮਾਰ ਨੇ ਘਰੋਟਾ ਵਿਖੇ ਇਕ ਪ੍ਰੋਗਰਾਮ ਉਪਰੰਤ ਕੀਤਾ | ਸੂਬਾ ਕਮੇਟੀ ਆਗੂ ਵਿਨੋਦ ਕੁਮਾਰ ਨੇ ਕਿਹਾ ...
ਪੁਰਾਣਾ ਸ਼ਾਲਾ, 17 ਅਕਤੂਬਰ (ਅਸ਼ੋਕ ਸ਼ਰਮਾ)-ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਮਹਿਕਮਾ ਮਾਪ ਤੋਲ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਆਮ ਜਨਤਾ 'ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ | ਜਾਣਕਾਰੀ ਅਨੁਸਾਰ ਮਾਪ ਤੋਲ ਮਹਿਕਮੇ ਵਲੋਂ ਪਹਿਲਾਂ ਦੁਕਾਨਦਾਰਾਂ, ...
ਪੁਰਾਣਾ ਸ਼ਾਲਾ, 17 ਅਕਤੂਬਰ (ਅਸ਼ੋਕ ਸ਼ਰਮਾ)-ਦਿਹਾਤੀ ਖੇਤਰ ਦੇ ਪਿੰਡਾਂ ਅੰਦਰ ਡੇਂਗੂ ਦਾ ਪ੍ਰਕੋਪ ਵਧਣ ਕਾਰਨ ਪਿੰਡਾਂ ਦੇ ਸਰਪੰਚਾਂ ਵਲੋਂ ਗਲੀਆਂ-ਨਾਲੀਆਂ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ 'ਤੇ ਆਰੰਭ ਕੀਤਾ ਹੋਇਆ ਹੈ | ਇਸ ਸਬੰਧੀ ਪਿੰਡ ਜਗਤਪੁਰ ਕਲਾਂ ਦੇ ਸਰਪੰਚ ਰਾਮ ...
ਕਲਾਨੌਰ, 17 ਅਕਤੂਬਰ (ਪੁਰੇਵਾਲ)-ਸਥਾਨਕ ਸ਼ਿਵ ਮੰਦਿਰ ਪਾਰਕ 'ਚ ਹੋਏ ਧਾਰਮਿਕ ਸਮਾਗਮ 'ਚ ਬਤੌਰ ਮੁੱਖ ਮਹਿਮਾਨ ਪਹੁੰਚੇ ਉਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਜਿੱਥੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵਿਚਾਰ ਪੇਸ਼ ਕੀਤੇ ਗਏ, ਉਥੇ ਸਰਕਾਰ ਵਲੋਂ ...
ਧਾਰੀਵਾਲ, 17 ਅਕਤੂਬਰ (ਸਵਰਨ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਫੱਜੂਪੁਰ ਵਿਖੇ ਬਲਵਿੰਦਰ ਪਾਲ ਟਾਕ ਦੇ ਗ੍ਰਹਿ ਨਿਵਾਸ ਦੇ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਸਪੁੱਤਰ ਕੁੰਵਰਪ੍ਰਤਾਪ ਸਿੰਘ ਬਾਜਵਾ ਯੂਥ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਨੇ ਸ਼ਿਰਕਤ ਕੀਤੀ | ਇਸ ...
ਘੁਮਾਣ, 17 ਅਕਤੂਬਰ (ਬੰਮਰਾਹ)-ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਹਲਕੇ ਵਿਚ 54 ਕਿਲੋਮੀਟਰ ਬਣਨ ਵਾਲੀਆਂ ਲਿੰਕ ਸੜਕਾਂ ਵਿਚੋਂ 1.5 ਕਿੱਲੋਮੀਟਰ ਪਿੰਡ ਮਹਿਮਦਪੁਰ ਤੋਂ ਪਿੰਡ ਬੋਲੇਵਾਲ ਤੇ ਹੋਰ ਪਿੰਡਾਂ ਨੂੰ ਜਾਣ ਵਾਲੀ ਲਿੰਕ ਸੜਕ ਨੂੰ ਬਣਾਉਣ ਲਈ ਉਦਘਾਟਨ ਕੀਤਾ ਗਿਆ ...
ਧਾਰੀਵਾਲ, 17 ਅਕਤੂਬਰ (ਸਵਰਨ ਸਿੰਘ)-ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਸਥਾਨਕ ਬਲਾਕ ਦਫ਼ਤਰ ਧਾਰੀਵਾਲ ਦੇ ਸਾਹਮਣੇ ਦੇ ਛੱਪੜ ਦੇ ਮਸਲੇ ਨੂੰ ਲੈ ਕੇ ਦੁਲੂਆਣਾ ਵਾਸੀਆਂ ਵਲੋਂ ਪਰਸੋਂ ਤੋਂ ਸ਼ੁਰੂ ਕੀਤਾ ਧਰਨਾ ਵਿਸ਼ਵਾਸ ਮਿਲਣ ਉੱਤੇ ਮੁਲਤਵੀ ਕਰ ਦਿੱਤਾ ਗਿਆ | ਇਸ ...
ਕਲਾਨੌਰ, 17 ਅਕਤੂਬਰ (ਸਤਵੰਤ ਸਿੰਘ ਕਾਹਲੋਂ)-ਸਥਾਨਕ ਸ਼ੋ੍ਰਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਹਲਕਾ ਡੇਰਾ ਬਾਬਾ ਨਾਨਕ ਦੇ ਸਾ. ਚੇਅਰਮੈਨਾਂ, ਸਾ. ਡਾਇਰੈਕਟਰਾਂ, ਸਾ. ਸਰਪੰਚਾਂ, ਨੰਬਰਦਾਰਾਂ, ਯੂਥ ਪ੍ਰਧਾਨਾਂ ਦੀ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਵਿਚ ਸਰਬਸੰਮਤੀ ...
ਕਲਾਨੌਰ, 17 ਅਕਤੂਬਰ (ਪੁਰੇਵਾਲ)-ਨੇੜਲੇ ਸਰਹੱਦੀ ਪਿੰਡ ਅਲਾਵਲਪੁਰ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਲੰਘੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕਰਨ ...
ਅਲੀਵਾਲ, 17 ਅਕਤੂਬਰ (ਸੁੱਚਾ ਸਿੰਘ ਬੁੱਲੋਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਾਰਚ 2020 ਵਿਚ ਲਏ ਗਏ ਓਪਨ ਸਕੂਲ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੇ ਇਮਤਿਹਾਨ ਵਿਚੋਂ ਆਈ ਕੰਪਾਰਟਮੈਂਟ ਲਈ ਦੁਬਾਰਾ ਇਮਤਿਹਾਨ ਦੀ ਫੀਸ ਲਈ ਗਈ ਸੀ, ਪਰ ਮਾਰਚ 2021 ਵਿਚ ਬੋਰਡ ਦੇ ...
ਦੀਨਾਨਗਰ, 17 ਅਕਤੂਬਰ (ਸੰਧੂ/ਸ਼ਰਮਾ)-ਮੁੱਖ ਮੰਤਰੀ ਚਰਨਜੀਤ ਚੰਨੀ ਦੇ ਦੀਨਾਨਗਰ ਪਹੁੰਚਣ 'ਤੇ ਬ੍ਰਾਹਮਣ ਭਲਾਈ ਬੋਰਡ ਤੇ ਸ੍ਰੀ ਬ੍ਰਾਹਮਣ ਸਭਾ ਵਲੋਂ ਬ੍ਰਾਹਮਣ ਭਲਾਈ ਬੋਰਡ ਦੇ ਮੈਂਬਰ ਡਾ: ਹਰੀ ਦੇਵ ਅਗਨੀਹੋਤਰੀ ਦੀ ਅਗਵਾਈ ਵਿਚ ਸਵਾਗਤ ਕੀਤਾ ਗਿਆ | ਸ੍ਰੀ ਬ੍ਰਾਹਮਣ ...
ਬਹਿਰਾਮਪੁਰ, 17 ਅਕਤੂਬਰ (ਬਲਬੀਰ ਸਿੰਘ ਕੋਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਗੁਰਦੀਪ ਸਿੰਘ ਨੰਗਲ ਡਾਲਾ ਨੰੂ ਜ਼ਿਲ੍ਹਾ ਜਨਰਲ ਸਕੱਤਰ ਬਣਾਉਣ 'ਤੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਬਹਿਰਾਮਪੁਰ ਵਲੋਂ ਉਨ੍ਹਾਂ ਨੰੂ ...
ਗੁਰਦਾਸਪੁਰ, 17 ਅਕਤੂਬਰ (ਆਰਿਫ਼)-ਐਜੂਕੇਸ਼ਨ ਵਰਲਡ ਦੇ ਕਰਨ ਅਨੰਦ ਨੇ ਜੇ.ਈ.ਈ ਐਡਵਾਂਸ ਪ੍ਰੀਖਿਆ ਪਾਸ ਕਰਕੇ ਜ਼ਿਲ੍ਹਾ ਗੁਰਦਾਸਪੁਰ ਦਾ ਨਾਂਅ ਰੌਸ਼ਨ ਕੀਤਾ ਹੈ | ਜ਼ਿਕਰਯੋਗ ਹੈ ਕਿ ਕਰਨ ਅਨੰਦ ਨੇ ਦਸਵੀਂ ਵਿਚ ਐਮ.ਆਰ.ਐਸ.ਏ.ਐਫ.ਪੀ.ਆਈ ਦੀ ਤਿਆਰੀ ਲਈ ਐਜੂਕੇਸ਼ਨ ਵਰਲਡ ...
ਘੁਮਾਣ, 17 ਅਕਤੂਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਮੰਗਲ ਸਿੰਘ ਸ੍ਰੀ ਹਰਗੋਬਿੰਦਪੁਰ ਦੇ ਹੱਕ ਵਿਚ ਘੁਮਾਣ ਵਿਖੇ ਇਸਾਈ ਭਾਈਚਾਰੇ ਵਲੋਂ ਇਕ ਵਿਸ਼ੇਸ਼ ਮੀਟਿੰਗ ਘੁਮਾਣ ਵਿਖੇ ਕਰਵਾਈ ਗਈ | ਇਸ ਮੌਕੇ ਪਾਸਟਰ ਸੈਮੂਅਲ ਅਲਿਆਸ ਘੁਮਾਣ ਦੀ ...
ਦੋਰਾਂਗਲਾ, 17 ਅਕਤੂਬਰ (ਚੱਕਰਾਜਾ)-ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਪਿੰਡ ਸੇਖਾ ਵਿਖੇ ਸੁਲੱਖਣ ਸਿੰਘ ਦੇ ਗ੍ਰਹਿ ਵਿਖੇ ਹੋਈ | ਜਿਸ ਵਿਚ ਹਲਕਾ ਦੀਨਾਨਗਰ ਦੇ ਸੀਨੀਅਰ ਅਕਾਲੀ ਆਗੂ ਰਵੀ ਮੋਹਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ...
ਪੁਰਾਣਾ ਸ਼ਾਲਾ, 17 ਅਕਤੂਬਰ (ਗੁਰਵਿੰਦਰ ਸਿੰਘ ਗੋਰਾਇਆ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸ਼ਹੀਦ ਬੀਬੀ ਸੁੰਦਰੀ ਦੇ ਆਗੂਆਂ ਦੀ ਮੀਟਿੰਗ ਪਿੰਡ ਗੁੰਝੀਆਂ ਵਿਖੇ ਹੋਈ | ਜਿਸ ਵਿਚ ਪਿੰਡ ਦੇ ਪ੍ਰਧਾਨ ਬਲਬੀਰ ਸਿੰਘ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ...
ਗੁਰਦਾਸਪੁਰ, 17 ਅਕਤੂਬਰ (ਆਰਿਫ਼)-ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ 'ਤੇ ਅੱਜ 299ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ | ਜਿਸ ਵਿਚ ਸਾਗਰ ਸਿੰਘ, ਪ੍ਰਦੀਪ ਸਿੰਘ, ਕ੍ਰਿਪਾਲ ਸਿੰਘ ਆਦਿ ਨੇ ਹਿੱਸਾ ਲਿਆ | ਇਸ ਮੌਕੇ ਸੰਬੋਧਨ ਕਰਦਿਆਂ ਗੁਰਦੀਪ ਸਿੰਘ ...
ਘੁਮਾਣ, 17 ਅਕਤੂਬਰ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਦੇ 751ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਤੇ ਇਲਾਕੇ ਦੀਆਂ ਹੋਰ ਪ੍ਰਬੰਧਕ ਕਮੇਟੀਆਂ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਨੂੰ ਲੈ ਕੇ ਹਲਕਾ ਸ੍ਰੀ ...
ਫਤਹਿਗੜ੍ਹ ਚੂੜੀਆਂ, 17 ਅਕਤੂਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਤੋਂ ਵੱਡੀ ਗਿਣਤੀ 'ਚ ਅਧਿਆਪਕਾਂ ਨੇ ਸ੍ਰੀ ਚਮਕੌਰ ਸਾਹਿਬ 'ਚ ਅਧਿਆਪਕਾਂ ਦੀ ਹੋਈ ਸੂਬਾ ਪੱਧਰੀ ਰੈਲੀ 'ਚ ਸ਼ਿਰਕਤ ਕੀਤੀ | ਇਸ ਸਬੰਧੀ ਅਧਿਆਪਕ ਆਗੂ ਇੰਦਰਪਾਲ ਸਿੰਘ, ਨਰੇਸ਼ ਸੋਢੀ, ਕਰਮਜੀਤ ...
ਭੈਣੀ ਮੀਆਂ ਖਾਂ, 17 ਅਕਤੂਬਰ (ਜਸਬੀਰ ਸਿੰਘ)-ਨਜ਼ਦੀਕ ਪੈਂਦੇ ਪਿੰਡ ਬਾਗੜ੍ਹੀਆਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਵਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਪਿੰਡ ਬਾਗੜੀਆਂ ਅਤੇ ਗੁਰੂ ਮਾਨਿਓ ...
ਨੌਸ਼ਹਿਰਾ ਮੱਝਾ ਸਿੰਘ, 17 ਅਕਤੂਬਰ (ਤਰਸੇਮ ਸਿੰਘ ਤਰਾਨਾ)-ਸਮਾਜ ਸੇਵਾ ਦੇ ਕਾਰਜ ਕਰਨ ਅਤੇ ਲੋੜਵੰਦ ਬੇਸਹਾਰਿਆਂ ਦੀ ਮਦਦ ਕਰਨ ਵਾਲੇ ਲੋਕਾਂ ਨੂੰ ਲੰਬਾ ਸਮਾਂ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਦੀਆਂ ਹਨ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਨਜ਼ਦੀਕੀ ਪਿੰਡ ...
ਡੇਹਰੀਵਾਲ ਦਰੋਗਾ, 17 ਅਕਤੂਬਰ (ਹਰਦੀਪ ਸਿੰਘ ਸੰਧੂ)-ਇੱਥੋਂ ਨਜ਼ਦੀਕੀ ਅਤੇ ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਆਉਂਦੇ ਪਿੰਡ ਗਿਲਮੰਝ ਵਿਖੇ ਦੀ ਗਿੱਲਮੰਝ ਬਹੁਮੰਤਵੀ ਸਹਿਕਾਰੀ ਸਭਾ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਪਿੰਡ ਕੱਲੂ ਸੋਹਲ ਦੇ ਸਾਬਕਾ ਸਰਪੰਚ ਦਲਬੀਰ ...
ਨੌਸ਼ਹਿਰਾ ਮੱਝਾ ਸਿੰਘ, 17 ਅਕਤੂਬਰ (ਤਰਸੇਮ ਸਿੰਘ ਤਰਾਨਾ)-ਨਜ਼ਦੀਕੀ ਪਿੰਡ ਸੰਤ ਨਗਰ ਵਿਖੇ ਮਹਾਂਮਾਈ ਜਵਾਲਾ ਜੀ ਯੂਥ ਕਲੱਬ ਵਲੋਂ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਛੇਵਾਂ ਸਾਲਾਨਾ ਮਹਾਂਮਾਈ ਜਾਗਰਣ ਕਰਵਾਇਆ ਗਿਆ, ਜਿਸ ਵਿਚ ਰਿੰਕੂ ਆਰ ਫਿਰੋਜ਼ ...
ਡੇਰਾ ਬਾਬਾ ਨਾਨਕ, 17 ਅਕਤੂਬਰ (ਵਿਜੇ ਸ਼ਰਮਾ)-ਮਸੀਹ ਭਾਈਚਾਰੇ ਨੂੰ ਦਰਪੇਸ਼ ਮੁਸ਼ਕਿਲਾਂ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ 'ਚ ਰਣਨੀਤੀ ਤੈਅ ਕਰਨ ਸਬੰਧੀ ਮਸੀਹ ਭਾਈਚਾਰੇ ਦੀ ਇਕ ਅਹਿਮ ਮੀਟਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗੀਰ ਮਸੀਹ ਦੀ ...
ਬਟਾਲਾ, 17 ਅਕਤੂਬਰ (ਬੁੱਟਰ)-ਦੁਸਹਿਰੇ ਦੇ ਸ਼ੁਭ ਤਿਉਹਾਰ ਦੇ ਸਬੰਧ ਵਿਚ ਵਿਸ਼ਨੂੰ ਡਰਾਮਾਟਿਕ ਕਲੱਬ ਵਲੋਂ ਰਾਮਲੀਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਬਟਾਲਾ ਤੋਂ ਇੰਚਾਰਜ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ...
ਕਲਾਨੌਰ, 17 ਅਕਤੂਬਰ (ਪੁਰੇਵਾਲ)-ਕੇਂਦਰ ਸਰਕਾਰ ਵਲੋਂ ਸਰਹੱਦਾਂ ਦੀ ਸੁਰੱਖਿਆ ਲਈ ਤਾਇਨਾਤ ਬੀ.ਐਸ.ਐੱਫ. ਨੂੰ ਸਰਹੱਦੀ ਖੇਤਰਾਂ 'ਚ ਜਿਆਦਾ ਅਧਿਕਾਰ ਖੇਤਰ ਕਰਨ ਦੀ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਵਲੋਂ ਨਿੰਦਾ ਕਰਦਿਆਂ ਕਿਹਾ ਕਿ ਇਸ ...
ਧਾਰੀਵਾਲ, 17 ਅਕਤੂਬਰ (ਸਵਰਨ ਸਿੰਘ)-ਕਿਸਾਨਾਂ ਦੀ ਖੱਜਲ-ਖੁਆਰੀ ਰੋਕਣ ਲਈ ਮੰਡੀਆਂ ਵਿਚੋਂ ਤੁਰੰਤ ਝੋਨੇ ਦੀ ਚੁਕਾਈ ਕੀਤੀ ਜਾਵੇੇ | ਇਸ ਗੱਲ ਦਾ ਪ੍ਰਗਟਾਵਾ ਸੁਖਦੇਵ ਕਿਸਾਨ ਤੇ ਜਵਾਨ ਭਲਾਈ ਜਥੇਬੰਦੀ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਧਾਰੀਵਾਲ ਦਾਣਾ ਮੰਡੀ ਦੇ ਦੌਰੇ ...
ਅਲੀਵਾਲ, 17 ਅਕਤੂਬਰ (ਸੁੱਚਾ ਸਿੰਘ ਬੁੱਲੋਵਾਲ)-ਹਲਕਾ ਫਤਹਿਗੜ੍ਹ ਚੂੜੀਆਂ 'ਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੰੂ ਨੇ ਸਰਕਲ ਪ੍ਰਧਾਨਾਂ, ਬਲਾਕ ਪ੍ਰਧਾਨਾਂ ਅਤੇ ਪਿੰਡਾਂ ਦੀਆਂ ਕਮਟੀਆਂ ਨੂੰ ਆਈ.ਡੀ. ਕਾਰਡ ਪ੍ਰਦਾਨ ਕੀਤੇ ਅਤੇ ਨਾਲ ਹੀ ਸਾਰਿਆਂ ...
ਧਾਰੀਵਾਲ, 17 ਅਕਤੂਬਰ (ਰਮੇਸ਼ ਨੰਦਾ/ਸਵਰਨ ਸਿੰਘ/ਜੇਮਸ ਨਾਹਰ)-ਭਾਰਤ ਡਰਾਮਾਟਿਕ ਕਲੱਬ ਧਾਰੀਵਾਲ ਵਲੋਂ ਸਥਾਨਕ ਨਵਾਂ ਬੱਸ ਅੱਡਾ ਵਿਖੇ ਖੇਡੀ ਜਾ ਰਹੀ ਸ੍ਰੀ ਰਾਮ ਲੀਲ੍ਹਾ ਦੀ ਲੰਕਾ ਦਹਿਨ ਨਾਈਟ ਦਾ ਉਦਘਾਟਨ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਕਰਕੇ ਕਲੱਬ ਨੂੰ ...
ਊਧਨਵਾਲ, 17 ਅਕਤੂਬਰ (ਪਰਗਟ ਸਿੰਘ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਯਤਨਾਂ ਸਦਕਾ ਪੰਜਾਬ ਸਰਕਾਰ ਤੇ ਉੱਘੇ ਐਨ.ਆਰ.ਆਈ. ਅਮਰਬੀਰ ਸਿੰਘ ਯੂ.ਐਸ.ਏ. ਤੇ ਹਰਸ਼ਰਨ ਸਿੰਘ ਯੂ.ਐਸ.ਏ. (ਘੁਮਾਣ ਭਰਾਵਾਂ) ਵਲੋਂ ਆਪਣੇ ਪਿਤਾ ਮਾ: ਹਰਭਜਨ ਸਿੰਘ ਦੀ ਯਾਦ ਵਿਚ ਧੰਦੋਈ ਵਿਖੇ ਬਣਨ ਜਾ ...
ਡੇਹਰੀਵਾਲ ਦਰੋਗਾ, 17 ਅਕਤੂਬਰ (ਹਰਦੀਪ ਸਿੰਘ ਸੰਧੂ)-ਸਥਾਨਕ ਪਿੰਡ ਡੇਹਰੀਵਾਲ ਦਰੋਗਾ ਵਿਖੇ ਦੁਸਹਿਰਾ ਕਮੇਟੀ ਪਿੰਡ ਡੇਹਰੀਵਾਲ ਦਰੋਗਾ ਤੇ ਸਮੂਹ ਐਨ.ਆਰ.ਆਈ. ਵੀਰਾਂ ਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਦੁਸਹਿਰੇ ਦਾ ਪਵਿੱਤਰ ਤਿਉਹਾਰ ਬੜੀ ਹੀ ਸ਼ਰਧਾ ਭਾਵਨਾ ...
ਪਠਾਨਕੋਟ, 17 ਅਕਤੂਬਰ (ਚੌਹਾਨ)-ਐਸ.ਐਮ.ਓ. ਡਾ: ਰਾਕੇਸ਼ ਸਰਪਾਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੋਈ ਵੀ ਕੋਰੋਨਾ ਮਰੀਜ਼ ਨਹੀਂ ਮਿਲਿਆ ਹੈ | ਤਿੰਨ ਮਰੀਜ਼ ਠੀਕ ਹੋ ਕੇ ਘਰਾਂ ਨੰੂ ਪਰਤੇ ਹਨ | ਜਿਸ ਨਾਲ ਐਕਟਿਵ ਮਰੀਜ਼ਾਂ ਦੀ ਗਿਣਤੀ 28 ਹੋ ਗਈ ਹੈ | ਜ਼ਿਲ੍ਹੇ ਅੰਦਰ ਕਿਸੇ ਵੀ ...
ਪਠਾਨਕੋਟ, 17 ਅਕਤੂਬਰ (ਚੌਹਾਨ)-ਜ਼ਿਲ੍ਹਾ ਪਠਾਨਕੋਟ ਦੇ ਚਰਚਿਤ ਬੈਂਕ 'ਦੀ ਹਿੰਦੂ ਕੋਆਪ੍ਰੇਟਿਵ ਅਰਬਨ ਬੈਂਕ' ਤੋਂ ਲਗਪਗ ਦੋ ਸਾਲਾਂ ਬਾਅਦ ਆਰ.ਬੀ.ਆਈ. ਵਲੋਂ ਪਾਬੰਦੀਆਂ ਹਟਾਏ ਜਾਣ 'ਤੇ ਜ਼ੋਰਦਾਰ ਸੰਘਰਸ਼ ਕਰਨ ਵਾਲੇ ਰਜਤ ਬਾਲੀ ਦੇ ਨਾਲ ਖਾਤਾ ਧਾਰਕਾਂ ਦਾ ਜਜ਼ਬਾ ...
ਪਠਾਨਕੋਟ, 17 ਅਕਤੂਬਰ (ਸੰਧੂ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅੱਜ ਜ਼ਿਲ੍ਹਾ ਪਠਾਨਕੋਟ ਸਥਿਤ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ 'ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ | ਸਭ ਤੋਂ ...
ਨਰੋਟ ਮਹਿਰਾ, 17 ਅਕਤੂਬਰ (ਰਾਜ ਕੁਮਾਰੀ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਠਾਨਕੋਟ ਫੇਰੀ ਦੌਰਾਨ ਜ਼ਿਲ੍ਹਾ ਪਠਾਨਕੋਟ ਦੇ ਹਲਕਾ ਭੋਆ ਅੰਦਰ ਸਥਿਤ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਮੁੱਖ ਮੰਤਰੀ ਵਲੋਂ ਨਤਮਸਤਕ ਹੋਣ ਦੇ ...
ਪਠਾਨਕੋਟ, 17 ਅਕਤੂਬਰ (ਚੌਹਾਨ)-ਕਾਂਗਰਸ ਪਾਰਟੀ ਨੇ 2017 ਦੀਆਂ ਦੌਰਾਨ ਆਪਣੇ ਚੋਣ ਮੈਨੀਫੈਸਟੋ ਵਿਚ ਪੰਜਾਬ ਵਾਸੀਆਂ ਨਾਲ ਵੱਡੇੇ ਵਾਅਦੇ ਕਰਕੇ ਹਰ ਵਰਗ ਨੰੂ ਗੁੰਮਰਾਹ ਕੀਤਾ ਅਤੇ ਹੁਣ ਆਗਾਮੀ ਚੋਣਾਂ ਵਿਚ ਫਿਰ ਤੋਂ ਆਪਣੀਆਂ ਨਾਕਾਮੀਆਂ 'ਤੇ ਪਰਦਾ ਪਾਉਣ ਲਈ ਮੁੱਖ ਮੰਤਰੀ ...
ਸ਼ਾਹਪੁਰ ਕੰਢੀ, 17 ਅਕਤੂਬਰ (ਰਣਜੀਤ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਥਿੰਦ ਅੱਖਾਂ ਦੇ ਹਸਪਤਾਲ ਦੇ ਸਹਿਯੋਗ ਨਾਲ ਵਿਸ਼ੇਸ਼ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਵਿਚ ਅੱਖਾਂ ਦੇ ਮਾਹਿਰ ਡਾ: ਤੇਜਿੰਦਰ ...
ਪਠਾਨਕੋਟ, 17 ਅਕਤੂਬਰ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ 31ਵਾਂ ਸਾਲਾਨਾ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX