ਤਾਜਾ ਖ਼ਬਰਾਂ


ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਚੰਨੀ ਪੰਜਾਬ ਵਿਚ ਰੇਤ ਮਾਫੀਆ ਦੀ ਅਗਵਾਈ ਕਰ ਰਿਹਾ ਹੈ - ਹਰਸਿਮਰਤ ਕੌਰ ਬਾਦਲ
. . .  1 day ago
ਭਗੀਰਥ ਸਿੰਘ ਗਿੱਲ ਲੋਪੋ ਯੂਥ ਅਕਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਚੰਡੀਗੜ੍ਹ, 20 ਜਨਵਰੀ- ਸੰਤ ਜਗਜੀਤ ਸਿੰਘ ਜੀ ਲੋਪੋਂ ਦੇ ਸਪੁੱਤਰ ਭਗੀਰਥ ਸਿੰਘ ਗਿੱਲ ਲੋਪੋਂ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਆਪਣਾ ਓ.ਐਸ.ਡੀ (ਓ.ਐਸ.ਡੀ ਟੂ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ) ਵਜੋਂ ਨਿਯੁਕਤ ਕੀਤਾ ਹੈ। ਇਸ 'ਤੇ ਸੁਖਬੀਰ ਸਿੰਘ ਬਾਦਲ...
ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ-ਬਿਕਰਮ ਸਿੰਘ ਮਜੀਠੀਆ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ.ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮਾਝੇ...
ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਵੀ.ਆਈ.ਪੀ. ਨੂੰ ਵੀ ਨਹੀਂ ਮਿਲੀ ਇਜਾਜ਼ਤ
. . .  1 day ago
ਅਟਾਰੀ, 20 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਗਈ..
ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ..
ਵਿਧਾਇਕ ਬੈਂਸ ਸਮੇਤ ਸੱਤ ਖ਼ਿਲਾਫ਼ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ
. . .  1 day ago
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ..
ਪੰਜਾਬ ਚੋਣਾਂ : ਬਸਪਾ ਨੇ 14 ਸੀਟਾਂ ਤੋਂ ਐਲਾਨੇ ਉਮੀਦਵਾਰ
. . .  1 day ago
ਚੰਡੀਗੜ੍ਹ, 20 ਜਨਵਰੀ-ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਬਸਪਾ ਨੇ ਆਪਣੇ ਹਿੱਸੇ ਦੀਆਂ 14 ਸੀਟਾਂ ਤੋਂ ਅੱਜ ਉਮੀਦਵਾਰਾਂ ਦਾ ਐਲਾਨ ਕਰ ..
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, ਦੋ ਔਰਤਾਂ ਸਮੇਤ 8 ਮਰੀਜ਼ਾਂ ਦੀ ਹੋਈ ਮੌਤ
. . .  1 day ago
ਅੰਮ੍ਰਿਤਸਰ, 20 ਜਨਵਰੀ (ਰੇਸ਼ਮ ਸਿੰਘ)- ਲਗਾਤਾਰ ਘਾਤਕ ਹੋ ਰਿਹਾ ਕੋਰੋਨਾ ਦਾ ਕਹਿਰ ਹਾਲੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਅੱਜ ਦੂਜੇ ਦਿਨ 2 ਔਰਤਾਂ ਸਮੇਤ 8 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ 7 ਮਰੀਜ਼ਾਂ ਦੀ ਮੌਤ ਹੋਈ ਸੀ ਜਦੋਂਕਿ...
ਚੰਨੀ ਦੇ ਪਰਿਵਾਰ ਨੇ 111 ਦਿਨਾਂ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ : ਹਰਸਿਮਰਤ ਕੌਰ ਬਾਦਲ
. . .  1 day ago
ਬਠਿੰਡਾ, 20 ਜਨਵਰੀ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ...
ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ
. . .  1 day ago
ਜਲੰਧਰ, 20 ਜਨਵਰੀ- ਥਾਣਾ ਨਕੋਦਰ ਦੇ ਚੂਹੜ ਪਿੰਡ ਵਿਖੇ ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ । ਇਸ ਗੋਲੀ ਦੇ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ ਜਿਸਦੀ ਗੰਭੀਰ ਹਾਲਤ ਨੂੰ ..
ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
. . .  1 day ago
ਚੰਡੀਗੜ੍ਹ, 20 ਜਨਵਰੀ-ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ 'ਤੇ ਰਣਦੀਪ ਸੂਰਜੇਵਾਲਾ ਦਾ ਕਹਿਣਾ ਹੈ ਕਿ ਭਾਜਪਾ 'ਆਪ' ਨਾਲ ਮਿਲੀ ਹੋਈ ਹੈ ਅਤੇ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਸਾਜ਼ਿਸ਼..
ਮੌਜੂਦਾ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਰਾਜਾ ਰਾਏ ਦਾ...
ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ ਮਨੀਲਾ ਤੋਂ ਪਿੰਡ ਪਹੁੰਚਣ 'ਤੇ ਹੋਇਆ ਅੰਤਿਮ ਸੰਸਕਾਰ
. . .  1 day ago
ਨੱਥੂਵਾਲਾ ਗਰਬੀ, 20 ਜਨਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਜ਼ਿਲ੍ਹਾ ਮੋਗਾ ਦੇ ਵਾਸੀ ਹਰਜਿੰਦਰ ਸਿੰਘ ਦਾ ਨੌਜਵਾਨ ਭਾਣਜਾ ਜਗਮੀਤ ਸਿੰਘ 24 ਸਾਲ ਪੁੱਤਰ ਬਲਬੀਰ ਸਿੰਘ ਜੱਟ ਸਿੱਖ ਵਾਸੀ ਪੰਜਗਰਾਈਂ ਖ਼ੁਰਦ ਜਿਸ ਦਾ ਕੁਝ ਦਿਨ..
ਲਾਹੌਰ 'ਚ ਧਮਾਕੇ ਨਾਲ 3 ਦੀ ਮੌਤ, 28 ਜ਼ਖ਼ਮੀ, ਟੀ. ਟੀ. ਪੀ. 'ਤੇ ਹਮਲੇ 'ਚ ਸ਼ਾਮਿਲ ਹੋਣ ਦਾ ਸ਼ੱਕ
. . .  1 day ago
ਅੰਮ੍ਰਿਤਸਰ, 20 ਜਨਵਰੀ (ਸੁਰਿੰਦਰ ਕੋਛੜ) - ਲਹਿੰਦੇ ਪੰਜਾਬ ਦੇ ਲਾਹੌਰ ਵਿਖੇ ਅਨਾਰਕਲੀ ਬਾਜ਼ਾਰ ਇਲਾਕੇ 'ਚ ਅੱਜ ਸੜਕ ਕਿਨਾਰੇ ਲੱਗੇ ਸਟਾਲ 'ਤੇ ਧਮਾਕਾ ਹੋਣ ਕਾਰਨ ਇਕ ਬੱਚੇ ਸਮੇਤ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 28 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ...
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਮਾਰੀਸ਼ਸ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮਾਰੀਸ਼ਸ ਦੇ ਹਮਰੁਤਬਾ ਪ੍ਰਵਿੰਦ ਕੁਮਾਰ ਜੁਗਨਾਥ ਨੇ ਮਾਰੀਸ਼ਸ ਵਿਚ ਭਾਰਤ-ਸਹਾਇਤਾ ਪ੍ਰਾਪਤ ਸੋਸ਼ਲ ਹਾਊਸਿੰਗ ਯੂਨਿਟ ਪ੍ਰੋਜੈਕਟ, ਸਿਵਲ ਸਰਵਿਸ ਕਾਲਜ ਅਤੇ 8 ਐੱਮ.ਡਬਲਯੂ. ਸੋਲਰ ਪੀ.ਵੀ. ਫਾਰਮ ਪ੍ਰੋਜੈਕਟਾਂ...
ਸਰਕਾਰੀ ਸਮਾਰਟ ਸਕੂਲ ਢੱਡਾ ਫਤਿਹ ਸਿੰਘ ਦੇ 12 ਅਧਿਆਪਕ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਬੁੱਲ੍ਹੋਵਾਲ, 20 ਜਨਵਰੀ (ਲੁਗਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਦੇ ਦੋ ਦਰਜਨ ਦੇ ਕਰੀਬ ਅਧਿਆਪਕਾਂ ਦਾ ਕੋਰੋਨਾ ਪਾਜ਼ੀਟਿਵ ਆ ਜਾਣ ਕਾਰਨ ਇਲਾਕੇ ਭਰ 'ਚ ਸਨਸਨੀ ਫ਼ੈਲ ਗਈ। ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਵਿਭਾਗ...
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿੱਖਿਆ ਪੱਤਰ
. . .  1 day ago
ਕੋਲਕਾਤਾ, 20 ਜਨਵਰੀ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਆਈ.ਏ.ਐੱਸ. ਕਾਡਰ ਨਿਯਮਾਂ ਦੇ ਕੇਂਦਰ ਦੇ ਸੋਧ ਦਾ ਖਰੜਾ ਵਾਪਸ ਲੈਣ ...
ਦੇਸ਼ 'ਚ ਕੋਰੋਨਾ ਟੀਕਾਕਰਨ ਦਾ ਆਂਕੜਾ 160 ਕਰੋੜ ਤੋਂ ਪਾਰ, ਸਿਹਤ ਮੰਤਰੀ ਨੇ ਦਿੱਤੀ ਜਾਣਕਾਰੀ
. . .  1 day ago
ਨਵੀਂ ਦਿੱਲੀ, 20 ਜਨਵਰੀ- ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 73 ਲੱਖ ਤੋਂ ਵੱਧ ਕੋਰੋਨਾ ਟੀਕੇ ਲਗਾਏ ਗਏ ਹਨ ਅਤੇ ਇਸ ਨਾਲ ਕੁੱਲ ਟੀਕਾਕਰਨ 160 ਕਰੋੜ ਨੂੰ ਪਾਰ ਕਰ ਗਿਆ ਹੈ। ਇਸ ਦੀ ਜਾਣਕਾਰੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ...
ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ, ਇਕ ਦੀ ਮੌਤ ਕਈ ਜ਼ਖ਼ਮੀ
. . .  1 day ago
ਲਾਹੌਰ, 20 ਜਨਵਰੀ- ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ ਹੋਇਆ ਹੈ। ਇਸ ਧਮਾਕੇ 'ਚ ਇਕ ਦੀ ਮੌਤ ਹੋ ਗਈ ਹੈ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਮਹਿਲਾ ਸਰਪੰਚ ਤੇ 15 ਹੋਰ ਵਿਅਕਤੀ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂ ਹਰਸਹਾਏ ਹਲਕੇ ਦੇ ਪਿੰਡ ਵਿਰਕ ਖ਼ੁਰਦ ਕਰਕਾਂਦੀ ਦੀ ਮਹਿਲਾ ਸਰਪੰਚ ਭੱਪੋ ਭਾਈ ਨੇ ਕਾਂਗਰਸ ਨੂੰ ਛੱਡਕੇ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ। ਸਰਪੰਚ ਬੀਬੀ ਭੱਪੋ ਬਾਈ ਦੇ ਨਾਲ ਸ਼ਾਮਿਲ ਹੋਏ ...
ਕਿਸਾਨਾਂ ਦੀ ਪਾਰਟੀ 'ਸੰਯੁਕਤ ਸਮਾਜ ਮੋਰਚਾ' ਦੇ ਨਾਂਅ ਬਦਲਣ ਨੂੰ ਲੈ ਕੇ ਉੱਠੀ ਆਵਾਜ਼
. . .  1 day ago
ਚੰਡੀਗੜ੍ਹ, 20 ਜਨਵਰੀ - ਰਾਜ ਅਤੇ ਕੇਂਦਰ ਦੀਆਂ ਸਰਕਾਰਾਂ ਵਿਚ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾ ਚੁੱਕੇ 1984 ਬੈਚ ਦੇ ਆਈ.ਏ.ਐੱਸ ਕੇ.ਬੀ.ਐੱਸ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਭਾਰਤ ਚੋਣ ਕਮਿਸ਼ਨ ਨੂੰ ਨਵੀਂ ਕਿਸਾਨ ਪਾਰਟੀ ਨੂੰ ''ਸੰਯੁਕਤ ਸਮਾਜ ਮੋਰਚਾ'' ਨਾਂਅ ਦਿੱਤੇ...
ਭਗਵੰਤ ਮਾਨ ਧੂਰੀ ਹਲਕੇ ਤੋਂ ਲੜਨਗੇ ਚੋਣ, ਅਧਿਕਾਰਤ ਤੌਰ 'ਤੇ ਹੋਇਆ ਐਲਾਨ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਲੜਨਗੇ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵਲੋਂ ਪ੍ਰੈੱਸ ਕਾਨਫ਼ਰੰਸ...
ਮਹਿਲਾ ਪਟਵਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  1 day ago
ਲੁਧਿਆਣਾ, 20ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪਟਵਾਰ ਹਲਕਾ ਭਨੌਹੜ ਦੀ ਮਹਿਲਾ ਪਟਵਾਰੀ ਆਸ਼ਨਾ ਨੂੰ ਵਿਜੀਲੈਂਸ ਬਿਊਰੋ ਵਲੋਂ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਵਿਜੀਲੈਂਸ ਮੈਡਮ ਗੁਰਪ੍ਰੀਤ ਕੌਰ ਪੁਰੇਵਾਲ ਨੇ ਦੱਸਿਆ...
ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)- ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ ਤੇ ਅੱਜ ਪਿੰਡ ਰਾਮਪੁਰਾ ਵਿਖੇ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰਾਂ ਨੇ ਮਥਾਜ ...
ਪਠਾਨਕੋਟ 'ਚ ਅੱਜ ਫ਼ਿਰ ਕੋਰੋਨਾ ਦਾ ਹੋਇਆ ਬਲਾਸਟ, 210 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 20 ਜਨਵਰੀ (ਸੰਧੂ)-ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 210 ਨਵੇਂ ਕੋਰੋਨਾ ਦੇ ਕੇਸ ਆਏ ਹਨ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਐਕਟਿਵ ਕੇਸਾਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੁਖਨਾ ਝੀਲ 'ਤੇ 'ਗੋ-ਗ੍ਰੀਨ ਸਾਈਕਲ ਡਰਾਈਵ' ਰੈਲੀ

ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ)-ਕੋਵਿਡ-19 ਕਰਕੇ ਲਾਈ ਤਾਲਾਬੰਦੀ ਕਰਕੇ ਦੁਨੀਆਂ ਭਰ 'ਚ ਪ੍ਰਦਰਸ਼ਨ ਦੀ ਕਾਫ਼ੀ ਕਮੀ ਦਰਜ ਕੀਤੀ ਗਈ | ਇਸ ਗੱਲ ਮੱਦੇਨਜ਼ਰ ਰੱਖਦਿਆਂ ਚੰਡੀਗੜ੍ਹ ਸ਼ਹਿਰ ਦੀ ਸੁਖਨਾ ਝੀਲ 'ਤੇ 'ਗੋ-ਗਰੀਨ ਸਾਈਕਲ ਡਰਾਇਵ' ਕਰਵਾਈ ਗਈ | ਟਚਸਟੋਨ ਐਜੂਕੇਸ਼ਨ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਇਸ 'ਚ ਹਿੱਸਾ ਲੈਂਦਿਆਂ ਸ਼ਹਿਰ ਦੇ ਲੋਕਾਂ ਨੂੰ ਵਾਤਰਵਰਨ ਨੂੰ ਸਾਫ਼-ਸੁਥਰਾ ਰੱਖਣ ਦੇ ਨਾਲ-ਨਾਲ ਪ੍ਰਦੂਸ਼ਣ ਰਹਿਤ ਬਣਾਉਣ ਲਈ ਜਾਗਰੂਕ ਕੀਤਾ | ਪ੍ਰਬੰਧਕਾਂ ਨੇ ਕਿਹਾ ਕਿ ਜੇ ਕਦੇ ਸੰਜਮ ਨਹੀਂ ਹੁੰਦਾ ਤਾਂ ਪ੍ਰਦੂਸ਼ਣ ਦਾ ਪੱਧਰ ਫਿਰ ਤੋਂ ਪਹਿਲਾਂ ਦੇ ਪੱਧਰ 'ਤੇ ਪਹੁੰਚ ਜਾਂਦਾ ਹੈ | ਲੋਕਾਂ ਨੇ ਸਾਈਕਲ ਚਲਾਉਣ ਦੀ ਮੁਹਿੰਮ 'ਚ ਗਰਮ ਜੋਸ਼ੀ ਨਾਲ ਹਿੱਸਾ ਲਿਆ | ਇਸ ਮੌਕੇ ਪ੍ਰਬੰਧਕਾਂ 'ਚ ਆਨੰਦ ਤੇ ਉਪਕਾਰ ਵਿਸ਼ਾਲ ਕੱਕੜ ਨੇ ਸਾਈਕਲਾਂ ਚਲਾਉਂਦੇ ਹੋਏ ਕਿਹਾ ਕਿ ਉਨ੍ਹਾਂ ਦਾ ਮਕਸਦ ਸਾਈਕਲ ਚਲਾਉਣ ਲਈ ਜਾਗਰੂਕਤਾ ਕਰਨਾ ਹੈ | ਸਾਈਕਲ ਡਰਾਇਵ ਦੇ ਸੰਚਾਲਕ ਉਪਕਾਰ ਵਿਸ਼ਾਲ ਕੱਕੜ ਨੂੰ ਕਿਹਾ ਹੈ ਕਿ ਸਿਰਫ਼ ਸ਼ਹਿਰ ਨੂੰ ਪ੍ਰਦੂਸ਼ਣ ਤੋਂ ਮੁਕਤ ਕਰਨ ਲਈ, ਬਲਕਿ ਇਕ ਸੁਤੰਤਰ ਜੀਵਨ ਸ਼ੈਲੀ ਲਈ ਸਾਇਕਲ ਦਾ ਉਪਯੋਗ ਕਰਨ ਦੀ ਲੋੜ ਹੈ |

ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਢੇਰ, 17 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਬੱਸ ਅੱਡਾ ਢੇਰ ਵਿਖੇ ਇਲਾਕੇ ਦੇ ਕਿਸਾਨਾਂ ਵਲੋਂ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿੱਤ ਸ਼ਾਹ ਆਦਿ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਕਿਸਾਨ ਆਗੂ ਤੇ ਸਰਪੰਚ ਰਜਿੰਦਰ ਸਿੰਘ ਡੋਡ, ਭਵਨ ਸਿੰਘ ਢੇਰ, ਬਰਜਿੰਦਰ ...

ਪੂਰੀ ਖ਼ਬਰ »

ਮਲੋਆ ਦੇ ਜੰਗਲ ਇਲਾਕੇ ਵਿਚ ਦਰੱਖ਼ਤ ਨਾਲ ਲਟਕੀ ਮਿਲੀ ਲਾਸ਼

ਚੰਡੀਗੜ੍ਹ, 17 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਮਲੋਆ ਨੇੜੇ ਪੈਂਦੇ ਜੰਗਲ ਇਲਾਕੇ 'ਚ ਇਕ ਦਰੱਖ਼ਤ ਨਾਲ ਭੇਦਭਰੇ ਹਾਲਾਤ 'ਚ ਵਿਅਕਤੀ ਦੀ ਲਾਸ਼ ਲਟਕਦੀ ਮਿਲੀ | ਮਾਮਲੇ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਵਿਅਕਤੀ ਨੂੰ ਦਰੱਖ਼ਤ ਤੋਂ ਉਤਾਰ ਕੇ ...

ਪੂਰੀ ਖ਼ਬਰ »

ਫ਼ਿਲਮ 'ਅਰਦਾਸ' ਲਈ ਲਿਖਿਆ ਗੀਤ 'ਕਾਵਾਂ ਵਾਲੀ ਪੰਚਾਇਤ', ਫ਼ਿਲਮ ਲੇਖਣੀ ਲਈ ਵੀ ਕਾਰਗਰ ਸਾਬਤ ਹੋਇਐ-ਗਿੱਲ ਰੌਂਤਾ

ਚੰਡੀਗੜ੍ਹ, 17 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬੀ ਗਾਇਕੀ ਖੇਤਰੀ ਵਿਚ ਨਾਮੀ ਗਾਇਕਾਂ ਵਲੋਂ ਜਿਥੇ ਗੀਤਕਾਰ ਗਿੱਲ ਰੌਂਤਾ (ਗੁਰਵਿੰਦਰ ਗਿੱਲ) ਦੇ ਲਿਖੇ ਗੀਤ ਗਾ ਕੇ ਖ਼ੂਬ ਨਾਮਣਾ ਖੱਟਿਆ, ਉਥੇ ਗਿੱਲ ਰੌਂਤਾ ਵੀ ਉਨ੍ਹਾਂ ਗਾਇਕਾਂ ਦੀਆਂ ਆਵਾਜ਼ਾਂ 'ਚ ਗਾਏ ਆਪਣੇ ...

ਪੂਰੀ ਖ਼ਬਰ »

ਚੰਡੀਗੜ੍ਹ ਵਿਚ ਡੇਂਗੂ ਦੇ 29 ਨਵੇਂ ਮਾਮਲੇ

ਚੰਡੀਗੜ੍ਹ, 17 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਡੇਂਗੂ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਸ਼ਹਿਰ 'ਚ ਅੱਜ ਡੇਂਗੂ ਦੇ 29 ਨਵੇਂ ਮਰੀਜ਼ਾਂ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕੀਤੀ ਗਈ ਹੈ | ਅੱਜ ਮਨੀਮਾਜਰਾ ਤੋਂ 19, ਮੌਲੀ ਜੱਗਰਾਂ ਤੋਂ 7, ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਗਰੈਜੂਏਟ ਹਲਕੇ ਲਈ ਦੂਜੇ ਪੜਾਅ ਦੀ ਪੋਿਲੰਗ

ਚੰਡੀਗੜ੍ਹ, 17 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਰਜਿਸਟਰਡ ਗਰੈਜੂਏਟ ਹਲਕੇ ਲਈ ਦੂਜੇ ਪੜਾਅ ਦੀ ਅੱਜ ਪੋਲਿਗ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਉਤਰਾਖੰਡ, ਰਾਜਸਥਾਨ ਤੇ ਚੰਡੀਗੜ੍ਹ 'ਚ 61 ਪੋਲਿਗ ਬੂਥਾਂ ਵਿਚ ਹੋਈ | ਦੂਜੇ ਪੜਾਅ 'ਚ ...

ਪੂਰੀ ਖ਼ਬਰ »

ਖੇਡਾਂ ਬੱਚਿਆਂ ਦੇ ਸਰਬਪੱਖੀ ਵਿਕਾਸ 'ਚ ਸਹਾਇਕ-ਸੂਦ

ਚੰਡੀਗੜ੍ਹ, 17 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਭਾਜਪਾ ਵਲੋਂ ਮਨਾਏ ਜਾ ਰਹੇ ਭਗਵਾਨ ਵਾਲਮੀਕਿ ਜੈਅੰਤੀ ਸਪਤਾਹ ਦੇ ਤਹਿਤ ਭਾਜਪਾ ਵਲੋਂ ਖੇਡ ਮੁਕਾਬਲੇ ਕਰਵਾਏ ਗਏ | ਇਨ੍ਹਾਂ 'ਚ ਕ੍ਰਿਕਟ, ਕਬੱਡੀ ਤੇ ਵਾਲੀਬਾਲ ਦੇ ਮੁਕਾਬਲੇ ਸ਼ਾਮਿਲ ਸਨ | ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਕੱਢੀ ਸ਼ੋਭਾ ਯਾਤਰਾ

ਚੰਡਿਗੜ੍ਹ, 17 ਅਕਤੂਬਰ (ਅਜੀਤ ਬਿਊਰੋ)-ਸ਼ਹਿਰ 'ਚ 20 ਅਕਤੂਬਰ ਨੂੰ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮਨਾਇਆ ਜਾ ਰਿਹਾ ਹੈ | ਜਿਸ ਦੇ ਮੱਦੇਨਜ਼ਰ ਸ਼ਹਿਰ 'ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਧਨਾਸ ਤੋਂ ਸ਼ੁਰੂ ਹੋ ਕੇ ਸੈਕਟਰ-25, 24, 23, 22 'ਚ ਦੀ ਹੁੰਦੀ ਹੋਈ ...

ਪੂਰੀ ਖ਼ਬਰ »

ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਖ਼ਿਲਾਫ਼ 'ਆਪ' ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 17 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੈਟਰੋਲ, ਡੀਜ਼ਲ, ਗੈਸ, ਸਬਜ਼ੀਆਂ, ਦਾਲਾਂ ਆਦਿ ਦੀਆਂ ਵੱਧ ਰਹੀਆਂ ਕੀਮਤਾਂ ਖ਼ਿਲਾਫ਼ ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਂਵਾਂ 'ਤੇ ਰੋਸ ਰੈਲੀ ਕੱਢੀ ਗਈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 3 ਨਵੇਂ ਮਾਮਲੇ

ਚੰਡੀਗੜ੍ਹ, 17 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ ਸਿਹਤਯਾਬ ਹੋਣ ਤੋਂ ਬਾਅਦ 6 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 25 ਹੋ ਗਈ ਹੈ | ਅੱਜ ਆਏ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਦੇ ਮੋਬਾਈਲ ਫੋਨ ਝਪਟੇ

ਚੰਡੀਗੜ੍ਹ, 17 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਇਕ ਰਾਹ ਜਾਂਦੇ ਵਿਅਕਤੀ ਨਾਲ ਝਪਟਮਾਰੀ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸੰਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ-26 ਦੇ ਰਹਿਣ ਵਾਲੇ ਜੌਨਸਨ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ 'ਚ ਉਸ ਨੇ ਦੱਸਿਆ ...

ਪੂਰੀ ਖ਼ਬਰ »

'ਆਪ' ਆਗੂ ਚੱਢਾ ਨੇ ਟਰਾਂਸਪੋਰਟ ਮੰਤਰੀ ਨੂੰ ਭੇਜੀ ਅਨਿਯਮਿਤ ਚੱਲਣ ਵਾਲੀਆਂ ਬੱਸਾਂ ਦੀ ਸੂਚੀ

ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਤੇ ਆਰ. ਟੀ. ਆਈ. ਕਾਰਕੁੰਨ ਵਕੀਲ ਦਿਨੇਸ਼ ਚੱਢਾ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਪੱਤਰ ਰਾਹੀਂ ਸਬੂਤ ਭੇਜੇ ਹਨ ਕਿ ਕਿਵੇਂ ਰਾਜ 'ਚ ਸਿਆਸੀ ਆਗੂਆਂ ਦੇ ਟਰਾਂਸਪੋਰਟ ...

ਪੂਰੀ ਖ਼ਬਰ »

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕਦੋਂ ਕਾਰਵਾਈ ਹੋਵੇਗੀ-ਚੀਮਾ

ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਸ. ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ 'ਤੇ ਦੋਸ਼ ਲਾਇਆ ਕਿ ਉਹ ਐਸ. ਸੀ ਵਿਦਿਆਰਥੀਆਂ ਦੇ ਪੋਸਟ ਮੈਟਿ੍ਕ ਸਕਾਲਰਸ਼ਿਪ ਵਜ਼ੀਫ਼ਾ ਰਾਸ਼ੀ 'ਚ ਕਰੋੜਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ 3 ਲੱਖ ਤੋਂ ਵੱਧ ਪੈਨਸ਼ਨਰਜ਼ ਸਰਕਾਰ ਦੀ 5ਵੀਂ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ-ਗੁਰਮੇਲ ਸਿੱਧੂ

ਚੰਡੀਗੜ੍ਹ, 17 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਸਰਕਾਰ ਦੇ 3 ਲੱਖ ਤੋਂ ਵੱਧ ਪੈਨਸ਼ਨਰਜ਼ ਇਸ ਵਾਰ ਵੀ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹੋਣ ਜਾ ਰਹੇ ਹਨ, ਕਿਉਂ ਜੋ ਸਰਕਾਰ ਵਲੋਂ ਨਹੀਂ ਲੱਗਦਾ ਕਿ ਉਹ ਪੈਸ਼ਨਰਜ਼ ਸੰਬੰਧੀ 6ਵੇਂ ਪੇ ਕਮਿਸ਼ਨ ਦੀ ਰਿਪੋਰਟ ਬਾਰੇ ਕੋਈ ...

ਪੂਰੀ ਖ਼ਬਰ »

ਗੁਰਦੁਆਰਾ ਭਗਤ ਰਵਿਦਾਸ ਦੀ ਪ੍ਰਬੰਧਕ ਕਮੇਟੀ ਦੀ ਚੋਣ

ਖਰੜ, 17 ਅਕਤੂਬਰ (ਜੰਡਪੁਰੀ)-ਗੁਰਦੁਆਰਾ ਭਗਤ ਰਵਿਦਾਸ ਜੀ ਲਾਂਡਰਾਂ ਰੋਡ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ | ਇਸ ਮੌਕੇ ਨਵੀਂ ਚੁਣੀ ਗਈ ਕਮੇਟੀ 'ਚ ਦਲਜੀਤ ਸਿੰਘ ਨੂੰ ਸਰਪ੍ਰਸਤ, ਸੁਰਜੀਤ ਸਿੰਘ ਟੋਨੀ ਨੂੰ ਪ੍ਰਧਾਨ, ਕਾਮਨ ਨੂੰ ਜਨਰਲ ਸਕੱਤਰ, ਜੇ. ਪੀ. ਬਾਜਵਾ ...

ਪੂਰੀ ਖ਼ਬਰ »

ਅਲੱਗ-ਅਲੱਗ ਵਿਸ਼ਿਆਂ 'ਤੇ ਹੋਈ ਵਿਸ਼ੇਸ਼ ਮੀਟਿੰਗ-ਡਾ. ਖੇੜਾ

ਖਰੜ, 17 ਅਕਤੂਬਰ (ਜੰਡਪੁਰੀ)-ਮਨੁੱਖੀ ਅਧਿਕਾਰ ਮੰਚ ਦੀ ਨੈਸ਼ਨਲ ਪੱਧਰੀ ਵਿਸ਼ੇਸ਼ ਮੀਟਿੰਗ ਫੂਡ ਪਲਾਜ਼ਾ ਲਾਂਡਰਾਂ ਰੋਡ ਖਰੜ ਵਿਖੇ ਸੰਸਥਾ ਦੇ ਕੌਮੀ ਪ੍ਰਧਾਨ ਡਾ. ਜਸਵੰਤ ਸਿੰਘ ਖੇੜਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ...

ਪੂਰੀ ਖ਼ਬਰ »

ਧਨੌਨੀ ਮੰਡੀ 'ਚ ਖੁੱਲ੍ਹੇ ਅਸਮਾਨ ਹੇਠਾਂ ਭਿੱਜਦੀਆਂ ਰਹੀਆਂ ਝੋਨੇ ਦੀਆਂ ਭਰੀਆਂ ਬੋਰੀਆਂ

ਡੇਰਾਬੱਸੀ, 17 ਅਕਤੂਬਰ (ਗੁਰਮੀਤ ਸਿੰਘ)-ਅੱਜ ਸਵੇਰੇ ਪਏ ਮੀਂਹ ਨੇ ਜਿਥੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਾਧਾ ਦਿੱਤੀਆਂ, ਉਥੇ ਹੀ ਮੀਂਹ ਨੇ ਮੰਡੀਆਂ 'ਚ ਪ੍ਰਬੰਧਾਂ ਸੰਬੰਧੀ ਸਰਕਾਰ ਵਲੋਂ ਕੀਤੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ | ਅਜਿਹਾ ਹੀ ਹਾਲ ਬਿਨਾਂ ਸ਼ੈੱਡ ...

ਪੂਰੀ ਖ਼ਬਰ »

ਪੜੌਲ ਵਿਖੇ ਸੰਗਰਾਂਦ ਮੌਕੇ ਕਿਸਾਨੀ ਸੰਘਰਸ਼ ਦੀ ਸਫ਼ਲਤਾ ਲਈ ਕੀਤੀ ਅਰਦਾਸ

ਮੁੱਲਾਂਪੁਰ ਗਰੀਬਦਾਸ, 17 ਅਕਤੂਬਰ (ਖੈਰਪੁਰ)-ਪਿੰਡ ਪੜੌਲ ਵਿਖੇ ਸ਼ਹੀਦ ਕਿਸਾਨਾਂ ਦੀ ਯਾਦ 'ਚ ਅਤੇ ਸੰਘਰਸ਼ ਦੀ ਸਫ਼ਲਤਾ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਪਿੰਡ ਦੇ ਗੁਰੂ ਘਰ 'ਚ ਸੰਗਰਾਂਦ ਮੌਕੇ ਸੰਘਰਸ਼ ਦੌਰਾਨ ਜਾਨਾਂ ਵਾਰਨ ਵਾਲੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਬਿਲਡਿੰਗ ਦੀ ਭੰਨ-ਤੋੜ ਕਰਨ ਉਪਰੰਤ ਲੱਖਾਂ ਦਾ ਸਾਮਾਨ ਚੋਰੀ

ਐੱਸ. ਏ. ਐੱਸ. ਨਗਰ, 17 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਉਦਯੋਗਿਕ ਖੇਤਰ ਦੀ ਇਕ ਬਿਲਡਿੰਗ 'ਚ ਦਾਖਲ ਕੇ ਅਣਪਛਾਤੇ ਵਿਅਕਤੀਆਂ ਵਲੋਂ ਬੁਰੀ ਤਰ੍ਹਾਂ ਭੰਨ-ਤੋੜ ਕਰਨ ਤੇ ਸਾਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਮਾਰੂਤੀ ਕਾਰ 'ਚੋਂ ਨਾਜਾਇਜ਼ ਸ਼ਰਾਬ ਬਰਾਮਦ, ਕਾਰ ਸਵਾਰ ਕਾਰ ਛੱਡ ਕੇ ਹੋਏ ਫ਼ਰਾਰ

ਐੱਸ. ਏ. ਐੱਸ. ਨਗਰ, 17 ਅਕਤੂਬਰ (ਜਸਬੀਰ ਸਿੰਘ ਜੱਸੀ)-ਸਥਾਨਕ ਥਾਣਾ ਫੇਜ਼-1 ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਨਾਜਾਇਜ਼ ਸ਼ਰਾਬ ਦੀਆਂ 60 ਬੋਤਲਾਂ ਸਮੇਤ ਮਾਰੂਤੀ ਐਸਪਰੈਸੋ ਕਾਰ ਨੂੰ ਕਬਜ਼ੇ 'ਚ ਲਿਆ ਗਿਆ ਹੈ, ਜਦ ਕਿ ਕਾਰ ਸਵਾਰ 2 ਵਿਅਕਤੀ ...

ਪੂਰੀ ਖ਼ਬਰ »

ਕਾਰੋਬਾਰੀ ਕੋਲੋਂ ਗੈਂਗਸਟਰ ਕਾਲਾ ਜਠੇਰੀ ਨੇ 1 ਕਰੋੜ ਦੀ ਮੰਗੀ ਫਿਰੌਤੀ-ਮਾਮਲਾ ਦਰਜ

ਐੱਸ. ਏ. ਐੱਸ. ਨਗਰ, 17 ਅਕਤੂਬਰ (ਜਸਬੀਰ ਸਿੰਘ ਜੱਸੀ)-ਗੈਂਗਸਟਰ ਕਾਲਾ ਜਠੇਰੀ ਵਲੋਂ ਇਕ ਕਾਰੋਬਾਰੀ ਨੂੰ ਧਮਕੀ ਦੇਣ ਤੇ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਕੁਦਰਤਦੀਪ ਸਿੰਘ ਨਾਂਅ ਦੇ ਕਾਰੋਬਾਰੀ ਵਲੋਂ ਥਾਣਾ ਫੇਜ਼-8 ਦੀ ਪੁਲਿਸ ...

ਪੂਰੀ ਖ਼ਬਰ »

ਡੇਂਗੂ ਦੀ ਬਿਮਾਰੀ ਨੂੰ ਦੇਖਦਿਆਂ ਹਲਕੇ 'ਚ ਜਲਦ ਖੋਲਿ੍ਹਆ ਜਾਵੇਗਾ ਆਰਜ਼ੀ ਹਸਪਤਾਲ-ਐਨ. ਕੇ. ਸ਼ਰਮਾ

ਲਾਲੜੂ, 17 ਅਕਤੂਬਰ (ਰਾਜਬੀਰ ਸਿੰਘ)-ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਦੱਸਿਆ ਕਿ ਪਿੰਡ ਹਮਾਂਯੂਪੁਰ-ਤਸਿੰਬਲੀ 'ਚ ਪਲੇਟਲੈਟਸ ਘੱਟਣ, ਡੇਂਗੂ ਤੇ ਬੁਖਾਰ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਉਨ੍ਹਾਂ ਵਲੋਂ ਪਿੰਡ ਲਈ ਇਕ ਫੌਗਿੰਗ ਮਸ਼ੀਨ ਸਮੇਤ ਵੈਨ ਭੇਜੀ ਗਈ ਹੈ, ...

ਪੂਰੀ ਖ਼ਬਰ »

ਨੌਜਵਾਨ ਸਭਾ ਵਲੋਂ ਖ਼ੂਨਦਾਨ ਕੈਂਪ

ਐੱਸ. ਏ. ਐੱਸ. ਨਗਰ, 17 ਅਕਤੂਬਰ (ਕੇ. ਐੱਸ. ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਪਿੰਡ ਦਬਾਲੀ ਤੇ ਨੌਜਵਾਨ ਸਭਾ ਪਿੰਡ ਦਬਾਲੀ ਵਲੋਂ ਦਸਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸਮਾਜ ਸੇਵੀ ਆਗੂ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਕੁਰਾਲੀ ਵਿਖੇ ਅੱਜ ਰੋਕੀਆਂ ਜਾਣਗੀਆਂ ਰੇਲ ਗੱਡੀਆਂ

ਮੁੱਲਾਂਪੁਰ ਗਰੀਬਦਾਸ, 17 ਅਕਤੂਬਰ (ਖੈਰਪੁਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 18 ਅਕਤੂਬਰ ਨੂੰ ਖੇਤਰ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਕੁਰਾਲੀ ਰੇਲਵੇ ਸਟੇਸ਼ਨ 'ਤੇ ਰੇਲ ਗੱਡੀਆਂ ਰੋਕਣ ਲਈ ਧਰਨਾ ਲਗਾਇਆ ਜਾਵੇਗਾ | ਇਸ ਸੰਬੰਧੀ ਕਿਸਾਨ ਆਗੂ ਰੇਸ਼ਮ ਸਿੰਘ ਬਡਾਲੀ, ...

ਪੂਰੀ ਖ਼ਬਰ »

ਕਿਸਾਨਾਂ ਦੇ ਸਮਰਥਨ 'ਚ ਜੀ.ਟੀ.ਯੂ. ਮੁਹਾਲੀ ਦੇ ਨੁਮਾਇੰਦੇ ਤੀਜੀ ਵਾਰ ਭੁੱਖ ਹੜਤਾਲ 'ਤੇ ਬੈਠੇ

ਐੱਸ. ਏ. ਐੱਸ. ਨਗਰ, 17 ਅਕਤੂਬਰ (ਕੇ. ਐੱਸ. ਰਾਣਾ)-ਸੰਯੁਕਤ ਕਿਸਾਨ ਮੋਰਚੇ ਦੇ ਹੱਕ 'ਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਦਰਸ਼ਨੀ ਡਿਓੜੀ ਨੇੜੇ ਚੱਲ ਰਹੀ ਲੜੀਵਾਰ ਭੁੱਖ ਹੜਤਾਲ 133ਵੇਂ ਦਿਨ 'ਚ ਦਾਖ਼ਲ ਹੋ ਚੁੱਕੀ ਹੈ | ਗੌਰਮਿੰਟ ਟੀਚਟਜ਼ ਯੂਨੀਅਨ ਮੁਹਾਲੀ ਵਲੋਂ ...

ਪੂਰੀ ਖ਼ਬਰ »

ਹਮਾਂਯੂਪੁਰ ਤਸਿੰਬਲੀ 'ਚ ਪਲੇਟਲੈਟ ਘਟਣ ਤੇ ਬੁਖਾਰ ਨਾਲ ਮਰਨ ਵਾਲਿਆਂ ਦਾ ਸਿਲਸਿਲਾ ਜਾਰੀ

ਲਾਲੜੂ, 17 ਅਕਤੂਬਰ (ਰਾਜਬੀਰ ਸਿੰਘ)-ਪਿੰਡ ਹਮਾਂਯੂਪੁਰ-ਤਸਿੰਬਲੀ ਵਿਖੇ ਪਲੇਟਲੈਟਸ ਘਟਣ ਤੇ ਬੁਖਾਰ ਦੀ ਬਿਮਾਰੀ ਦੇ ਚਲਦਿਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਤੇ ਕਰੀਬ ਇਕ ਹਫ਼ਤੇ 'ਚ ਹੀ 9 ਮੌਤਾਂ ਹੋ ਗਈਆਂ ਹਨ | ਪਿੰਡ ਹਮਾਂਯੂਪੁਰ ਵਾਸੀ ਦਲਬੀਰ ...

ਪੂਰੀ ਖ਼ਬਰ »

ਵੱਖ-ਵੱਖ ਵਿੰਗਾਂ ਦੀਆਂ ਅਧਿਆਪਕ ਯੂਨੀਅਨਾਂ ਨੇ ਹਸਪਤਾਲ ਰੋਡ 'ਤੇ ਲਗਾਇਆ ਰੋਸ ਧਰਨਾ

ਖਰੜ, 17 ਅਕਤੂਬਰ (ਗੁਰਮੁੱਖ ਸਿੰਘ ਮਾਨ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਨਵੀਂ ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕਾ ਯੂਨੀਅਨ, ਡੀ. ਪੀ. ਆਈ. ਅਧਿਆਪਕ ਯੂਨੀਅਨ ਤੇ ਡੋਮੀਸਾਈਲ ਯੂਨੀਅਨ ਪੰਜਾਬ ਦੀ ਅਗਵਾਈ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਹਸਪਤਾਲ ਰੋਡ 'ਤੇ ਰੋਸ ਧਰਨਾ ਦੇ ਕੇ ...

ਪੂਰੀ ਖ਼ਬਰ »

ਮਾਜਰਾ ਵਿਖੇ ਛਿੰਝ ਮੌਕੇ ਝੰਡੀ ਦੀ ਕੁਸ਼ਤੀ ਪਿ੍ਤਪਾਲ ਫ਼ਗਵਾੜਾ ਤੇ ਧਰਮਿੰਦਰ ਕੁਹਾਲੀ ਵਿਚਕਾਰ ਰਹੀ ਬਰਾਬਰ

ਮੁੱਲਾਂਪੁਰ ਗਰੀਬਦਾਸ, 17 ਅਕਤੂਬਰ (ਖੈਰਪੁਰ)-ਪਿੰਡ ਮਾਜਰਾ ਵਿਖੇ ਛਿੰਝ ਕਮੇਟੀ ਵਲੋਂ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 51ਵਾਂ ਕੁਸ਼ਤੀ ਦੰਗਲ ਕਰਵਾਇਆ ਗਿਆ | ਨੌਗਜ਼ਾ ਪੀਰ ਦੀ ਮਜਾਰ 'ਤੇ ਭਰਨ ਵਾਲੇ ਸਾਲਾਨਾ ਮੇਲੇ ਮੌਕੇ ਕਰਵਾਏ ਕੁਸ਼ਤੀ ਦੰਗਲ ਦੌਰਾਨ 1.50 ...

ਪੂਰੀ ਖ਼ਬਰ »

ਖਰੜ 'ਚ ਅਧਿਆਪਕਾਂ ਨੇ ਆਪਣੀਆਂ ਡਿਗਰੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਖਰੜ, 17 ਅਕਤੂਬਰ (ਗੁਰਮੁੱਖ ਸਿੰਘ ਮਾਨ)-ਐਨ. ਐਸ. ਕਿਊ. ਐਫ. ਵੋਕੇਸ਼ਨਲ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਹਸਪਤਾਲ ਰੋਡ ਤੋਂ ਜਾਂਦੀ ਸੜਕ 'ਤੇ ਮਿਹਨਤ ਨਾਲ ਪ੍ਰਾਪਤ ਕੀਤੀਆਂ ਡਿਗਰੀਆਂ ਸਾੜ ਕੇ ਰੋਸ ਪ੍ਰਦਰਸ਼ਨ ਕਰਦੇ ...

ਪੂਰੀ ਖ਼ਬਰ »

ਕੋਵਿਡ-19 ਮੈਡੀਕਲ ਤੇ ਪੈਰਾ-ਮੈਡੀਕਲ ਵਲੰਟੀਅਰਾਂ ਵਲੋਂ ਮੁੱਖ ਮੰਤਰੀ ਨਾਲ ਮੀਟਿੰਗ

ਖਰੜ, 17 ਅਕਤੂਬਰ (ਗੁਰਮੁੱਖ ਸਿੰਘ ਮਾਨ)-ਕੋਵਿਡ-19 ਮੈਡੀਕਲ ਤੇ ਪੈਰਾ-ਮੈਡੀਕਲ ਵਲੰਟੀਅਰ ਯੂਨੀਅਨ ਦੇ ਆਗੂਆਂ ਦੀ ਬੀਤੀ ਰਾਤ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਹੋਈ | ਯੂਨੀਅਨ ਦੇ ਪ੍ਰਧਾਨ ਰਾਜਵਿੰਦਰ ਸਿੰਘ ਤੇ ਚਮਕੌਰ ਸਿੰਘ ...

ਪੂਰੀ ਖ਼ਬਰ »

ਡੇਂਗੂ ਤੇ ਸਵੱਛਤਾ ਬਾਰੇ ਜਾਗਰੂਕਤਾ ਮੁਹਿੰਮ ਚਲਾਈ

ਐੱਸ. ਏ. ਐੱਸ. ਨਗਰ, 17 ਅਕਤੂਬਰ (ਕੇ. ਐੱਸ. ਰਾਣਾ)-ਸਿਟੀ ਅਪਾਰਟਮੈਂਟ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਸੈਕਟਰ-78 ਮੁਹਾਲੀ ਦੇ ਪ੍ਰਧਾਨ ਗੁਰਬਚਨ ਸਿੰਘ ਡੋਗਰਾ ਤੇ ਜਨਰਲ ਸਕੱਤਰ ਡਾ. ਐਸ. ਪੀ. ਸੁਰੀਲਾ ਵਲੋਂ ਆਪਣੀ ਸੁਸਾਇਟੀ ਦੇ ਇਕ ਵਿਸ਼ੇਸ਼ ਮੈਂਬਰ ਦੇ ਨਾਲ ਮਿਲ ਕੇ ...

ਪੂਰੀ ਖ਼ਬਰ »

ਸਿੱਖ ਸਮਾਜ ਦੇ ਦਬੇ-ਕੁਚਲੇ ਲੋਕਾਂ ਵਲੋਂ ਧਰਮ ਪਰਿਵਰਤਨ ਕਰਨਾ ਚਿੰਤਾ ਦਾ ਵੱਡਾ ਵਿਸ਼ਾ-ਬੀਬੀ ਰਾਮੂਵਾਲੀਆ

ਐੱਸ. ਏ. ਐੱਸ. ਨਗਰ, 17 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਤੇ ਹੋਰਨਾਂ ਸੂਬਿਆਂ 'ਚ ਸਿੱਖ ਸਮਾਜ ਦੇ ਦੱਬੇ ਕੁਚਲੇ ਲੋਕਾਂ ਵਲੋਂ ਧਰਮ ਪਰਿਵਰਤਨ ਕਰਦਿਆਂ ਕ੍ਰਿਸਚਨ ਧਰਮ ਨੂੰ ਅਪਣਾਇਆ ਜਾ ਰਿਹਾ ਹੈ, ਜੋ ਕਿ ਚਿੰਤਾ ਦਾ ਵੱਡਾ ਵਿਸ਼ਾ ਹੈ ਤੇ ਇਸ ਸਬੰਧੀ ਤੁਰੰਤ ਲੋੜੀਂਦੇ ਕਦਮ ...

ਪੂਰੀ ਖ਼ਬਰ »

ਰਾਤ ਦੀ ਨਾਕਾਬੰਦੀ ਦੌਰਾਨ ਕਈ ਅਪਰਾਧੀਆਂ ਨੂੰ ਕੀਤਾ ਗਿਆ ਗਿ੍ਫ਼ਤਾਰ-ਮਾਹਲ

ਐੱਸ. ਏ. ਐੱਸ. ਨਗਰ, 17 ਅਕਤੂਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਵਲੋਂ ਅਪਰਾਧ ਨੂੰ ਨੱਥ ਪਾਉਣ, ਨਸ਼ਾ ਤਸਕਰਾਂ ਨੂੰ ਕਾਬੂ ਕਰਨ ਤੇ ਤਿਉਹਾਰਾਂ ਦੇ ਦਿਨਾਂ 'ਚ ਸ਼ਰਾਰਤੀ ਅਨਸਰਾਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਚਲਾਈ ਮੁਹਿੰਮ ਤਹਿਤ ਜ਼ਿਲ੍ਹ ਮੁਹਾਲੀ ਅੰਦਰ ਪਿਛਲੇ ...

ਪੂਰੀ ਖ਼ਬਰ »

ਪੰਜਾਬੀ ਗਾਇਕ ਸਤਵਿੰਦਰ ਬੁੱਗਾ ਤੇ ਸੰਗੀਤਕਾਰ ਲਾਲ-ਕਮਲ ਵਲੋਂ ਮੌਂਟੀ ਬਾਵਾ ਦਾ ਗੀਤ 'ਰਪੀਟ' ਜਾਰੀ

ਖਰੜ, 17 ਅਕਤੂਬਰ (ਗੁਰਮੁੱਖ ਸਿੰਘ ਮਾਨ)-ਲੋਕ ਗਾਇਕ ਸਤਵਿੰਦਰ ਬੁੱਗਾ ਨੇ ਕਿਹਾ ਕਿ ਇਕ ਸੁਰੀਲੇ ਗਾਇਕ ਲਈ ਉਸ ਦੀ ਸਖ਼ਤ ਮਿਹਨਤ, ਰਿਆਜ ਤੇ ਚੰਗੀ ਸੰਗਤ ਹੀ ਉਸ ਦੀ ਸਫ਼ਲਤਾ ਦਾ ਮੁਕਾਮ ਹੁੰਦੀ ਹੈ | ਉਹ ਲਾਲ-ਕਮਲ ਸਟੂਡੀਓ ਖਰੜ ਵਿਖੇ ਗਾਇਕ ਮੌਂਟੀ ਬਾਵਾ ਦੇ ਸਿੰਗਲ ਟਰੈਕ ਗੀਤ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਜੀ ਨੇ ਮਹਾਂ-ਕਾਵਿ ਰਾਮਾਇਣ ਦੀ ਰਚਨਾ ਕਰਕੇ ਸਮੁੱਚੀ ਮਾਨਵਤਾ ਨੂੰ ਧਰਮ ਦਾ ਮਾਰਗ ਦਿਖਾਇਆ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 17 ਅਕਤੂਬਰ (ਕੇ. ਐੱਸ. ਰਾਣਾ)-ਮਹਾਂਰਿਸ਼ੀ ਵਾਲਮੀਕਿ ਜੀ ਨੇ ਮਹਾਂ-ਕਾਵਿ ਰਾਮਾਇਣ ਦੀ ਰਚਨਾ ਕਰਕੇ ਸਮੁੱਚੀ ਮਾਨਵਤਾ ਨੂੰ ਧਰਮ ਦਾ ਮਾਰਗ ਦਿਖਾਇਆ ਹੈ ਤੇ ਸਮੁੱਚੀ ਲੋਕਾਈ ਨੂੰ ਸਰਬ ਸਾਂਝੀਵਾਲਤਾ ਦੇ ਮੁਦਈ ਹੋਣ ਦਾ ਸੰਦੇਸ਼ ਦਿੱਤਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਪੰਜਾਬ ਭਰ ਦੇ ਅੰਗਹੀਣਾਂ ਤੇ ਨੇਤਰਹੀਣਾਂ ਨੇ ਦਿੱਤਾ ਰੋਸ ਧਰਨਾ

ਖਰੜ, 17 ਅਕਤੂਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਭਰ ਦੇ ਅੰਗਹੀਣਾਂ ਤੇ ਨੇਤਰਹੀਣਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਿਊਾਸੀਪਲ ਪਾਰਕ ਖਰੜ ਵਿਖੇ ਬੀਤੀ ਰਾਤ ਤੋਂ ਅੰਗਹੀਣ ਤੇ ਬਲਾਂਈਡ ਯੂਨੀਅਨ ਦੀ ਅਗਵਾਈ 'ਚ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ ਵੀ ਜਾਰੀ ਰਿਹਾ | ਸੂਬਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX