ਤਾਜਾ ਖ਼ਬਰਾਂ


ਭਾਜਪਾ ਦੀ ਤੀਜੀ ਸੂਚੀ ਜਾਰੀ
. . .  1 minute ago
ਦਿਨੇਸ਼ ਬਾਂਸਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ
. . .  28 minutes ago
ਸੰਗਰੂਰ ,27 ਜਨਵਰੀ (ਧੀਰਜ ਪਸ਼ੌਰੀਆ )- ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ 2017 ’ਚ ਸੰਗਰੂਰ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਅੱਜ ਅਮ੍ਰਿਤਸਰ ਵਿਖੇ ਪੰਜਾਬ ...
ਜਲਦੀ ਹੀ ਮੁੱਖ ਮੰਤਰੀ ਚਿਹਰੇ ਲਈ ਇਕ ਨਾਮ ਹੋਵੇਗਾ ਤੁਹਾਡੇ ਸਾਹਮਣੇ - ਰਾਹੁਲ ਗਾਂਧੀ
. . .  52 minutes ago
ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਵਿੰਨ੍ਹਿਆ ਨਿਸ਼ਾਨਾ
. . .  about 2 hours ago
ਅੰਮ੍ਰਿਤਸਰ, 27 ਜਨਵਰੀ-ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਚੋਣਾਂ ਦਾ ਮਾਹੌਲ ਕਾਫੀ ਦੇਰ ਤੋਂ ਚੱਲ ਰਿਹਾ...
ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ
. . .  about 2 hours ago
ਨਵੀਂ ਦਿੱਲੀ, 27 ਜਨਵਰੀ- ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਵੀ ਢੁਕਵੀਂਆਂ ਸਾਵਧਾਨੀਆਂ..
ਚੋਣਾਂ ਤੋਂ ਪਹਿਲਾਂ ਸੀ.ਐੱਮ. ਦਾ ਚਿਹਰਾ ਕਰਾਂਗੇ ਐਲਾਨ- ਰਾਹੁਲ ਗਾਂਧੀ
. . .  about 3 hours ago
ਜਲੰਧਰ, 27 ਜਨਵਰੀ - ਜਲੰਧਰ 'ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਵਲੋਂ ਪੰਜਾਬ ਚੋਣਾਂ ਲਈ ਸੀ.ਐੱਮ. ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਹ ਫ਼ੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ...
ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ
. . .  about 3 hours ago
ਜਲੰਧਰ, 27 ਜਨਵਰੀ-ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
. . .  about 3 hours ago
ਚੰਡੀਗੜ੍ਹ, 27 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 82.62 ਕਰੋੜ ਰੁਪਏ ਦੀ ਕੀਮਤ ਦੀਆਂ...
ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ
. . .  about 3 hours ago
ਜਲੰਧਰ, 27 ਜਨਵਰੀ-ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ
. . .  about 3 hours ago
ਜਲੰਧਰ, 27 ਜਨਵਰੀ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ..
ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ
. . .  about 3 hours ago
ਜਲੰਧਰ, 27 ਜਨਵਰੀ-ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ..
ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ
. . .  about 3 hours ago
ਜਲੰਧਰ, 27 ਜਨਵਰੀ- ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ..
3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ
. . .  about 3 hours ago
ਜਲੰਧਰ, 27 ਜਨਵਰੀ-3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ...
ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ
. . .  about 3 hours ago
ਜਲੰਧਰ, 27 ਜਨਵਰੀ-ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ...
ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ
. . .  about 3 hours ago
ਜਲੰਧਰ, 27 ਜਨਵਰੀ- ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ...
ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ
. . .  about 3 hours ago
ਜਲੰਧਰ, 27 ਜਨਵਰੀ-ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ..
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ
. . .  about 3 hours ago
ਜਲੰਧਰ, 27 ਜਨਵਰੀ- ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ...
ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 3 hours ago
ਚੰਡੀਗੜ੍ਹ, 27 ਜਨਵਰੀ- ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ....
ਗੜ੍ਹਸ਼ੰਕਰ ਹਲਕੇ ਤੋਂ 'ਆਪ' ਆਗੂ ਸੁਨੀਲ ਚੌਹਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  about 4 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ ਹਲਕੇ ਦੇ ਬੀਤ ਖੇਤਰ 'ਚ ਚੰਗਾ ਆਧਾਰ ਰੱਖਦੇ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਚੌਹਾਨ ਵਲੋਂ ਗੜ੍ਹਸ਼ੰਕਰ ਹਲਕੇ ਤੋਂ ...
ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੁੱਜੇ ਜਲੰਧਰ
. . .  about 4 hours ago
ਜਲੰਧਰ, 27 ਜਨਵਰੀ (ਸ਼ਿਵ)-ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਜਲੰਧਰ ਪੁੱਜੇ ਹਨ ਅਤੇ ਵਾਈਟ ਡਾਇਮੰਡ 'ਚ ਸੰਬੋਧਨ ਕਰਨਗੇ...
ਮੋਗਾ ਹਲਕੇ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਭਰੇ ਕਾਗਜ਼
. . .  about 4 hours ago
ਮੋਗਾ, 27 ਜਨਵਰੀ (ਗੁਰਤੇਜ ਸਿੰਘ ਬੱਬੀ) - ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅੱਜ ਰਿਟਰਨਿੰਗ ਅਫ਼ਸਰ ਸਤਵੰਤ ਸਿੰਘ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ...
ਹਾਕੀ ਇੰਡੀਆ ਨੇ ਕੀਤਾ ਹਾਕੀ ਪੰਜਾਬ ਨੂੰ ਸਸਪੈਂਡ, ਬਣਾਈ ਤਿੰਨ ਮੈਂਬਰੀ ਐਡਹਾਕ ਕਮੇਟੀ
. . .  about 4 hours ago
ਜਲੰਧਰ, 27 ਜਨਵਰੀ- ਭਾਰਤ ਵਿਚ ਹਾਕੀ ਦੀ ਖੇਡ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਨੇ ਹਾਕੀ ਪੰਜਾਬ ਦੀਆਂ ਚੋਣਾਂ ਵਿਚ ਕੀਤੀ ਘਪਲੇਬਾਜ਼ੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਪੰਜਾਬ ਹਾਕੀ ਦੇ ਪ੍ਰਧਾਨ ਤੇ ਪੰਜਾਬ ਦੇ ਖੇਡ ਮੰਤਰੀ ਓਲੰਪੀਅਨ ਪ੍ਰਗਟ ਸਿੰਘ ਨੂੰ ਵੱਡਾ ਝਟਕਾ..
ਅਸੀਂ ਸਾਰੇ ਅਫ਼ਗਾਨਿਸਤਾਨ ਦੇ ਵਿਕਾਸ ਨੂੰ ਲੈ ਕੇ ਚਿੰਤਤ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 27 ਜਨਵਰੀ - ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਪਹਿਲੀ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਸੀ ਕੀ ਖੇਤਰੀ ਸੁਰੱਖਿਆ ਦੇ ਸਬੰਧ ਵਿਚ ਸਾਡੇ ਸਾਰਿਆਂ ਦੀਆਂ ਇਕੋ ਜਿਹੀਆਂ ਚਿੰਤਾਵਾਂ ਅਤੇ ਟੀਚੇ ...
ਅਕਾਲੀ ਦਲ ਨੂੰ ਝਟਕਾ, ਪ੍ਰਦੇਸ਼ ਦੇ ਸੀਨੀਅਰ ਉਪ ਪ੍ਰਧਾਨ ਭਾਜਪਾ 'ਚ ਸ਼ਾਮਿਲ
. . .  about 4 hours ago
ਪਠਾਨਕੋਟ, 27 ਜਨਵਰੀ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੱਡਾ ਝਟਕਾ ਲੱਗਾ ਹੈ ਜਦੋਂ ਪ੍ਰਦੇਸ਼ ਅਕਾਲੀ ਦਲ (ਬ) ਦੇ ਸੀਨੀਅਰ ਉਪ ਪ੍ਰਧਾਨ ਹਰਦੀਪ ਸਿੰਘ ਕਲੇਰ (ਸ਼੍ਰੋਮਣੀ) ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਜਪਾ 'ਚ ਸ਼ਾਮਿਲ...
ਸਿੱਖ ਜਥੇਬੰਦੀਆਂ ਨੇ ਦੋ ਘੰਟੇ ਲਈ ਹਾਈਵੇਅ ਕੀਤਾ ਜਾਮ
. . .  about 5 hours ago
ਫਗਵਾੜਾ, 27 ਜਨਵਰੀ (ਹਰੀਪਾਲ ਸਿੰਘ,ਹਰਜੋਤ ਸਿੰਘ ਚਾਨਾ)- ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਵਫ਼ਦ ਵਲੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਮੁਲਾਕਾਤ ਅਸਫ਼ਲ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ 2 ਘੰਟੇ ਦੇ ਲਈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਪਟਿਆਲਾ

ਮਾਮਲਾ ਆਟਾ ਦਾਲ ਦੇ ਕਾਰਡ ਨਾ ਬਣਾਏ ਜਾਣ ਦਾ ਕਸਬਾ ਬਾਦਸ਼ਾਹਪੁਰ ਦੇ ਲੋਕਾਂ ਵਲੋਂ ਨੰਗੇ ਪੈਰੀਂ ਮੁੱਖ ਮੰਤਰੀ ਕੋਲ ਜਾਣ ਲਈ ਪੈਦਲ ਯਾਤਰਾ ਕਰਨ ਦਾ ਐਲਾਨ

ਪਾਤੜਾਂ, 17 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸਰਕਾਰ ਵਲੋਂ ਲੋੜਵੰਦ ਲੋਕਾਂ ਦੇ ਆਟਾ ਦਾਲ ਦੇ ਕਾਰਡ ਬਣਾਏ ਜਾਣ ਤੇ ਹੋਰ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਬਾਦਸ਼ਾਹਪੁਰ 'ਚ ਗ਼ੁਰਬਤ ਭਰੀ ਜ਼ਿੰਦਗੀ ਜੀ ਰਹੇ ਲੋਕਾਂ ਨੇ ਇਨ੍ਹਾਂ ਦਾਅਵਿਆਂ ਦੀ ਫੂਕ ਕੱਢਦਿਆਂ ਦੋਸ਼ ਲਾਏ ਹਨ ਕਿ ਉਨ੍ਹਾਂ ਦੇ ਪਿੰਡ ਵਿਚ ਜ਼ਮੀਨਾਂ ਤੇ ਹੋਰ ਕਾਰੋਬਾਰ ਵਾਲਿਆਂ ਦੇ ਆਟਾ ਦਾਲ ਸਕੀਮ ਦੇ ਕਾਰਡ ਤਾਂ ਬਣੇ ਹੋਏ ਹਨ ਪਰ ਜੋ ਲੋਕ ਇਨ੍ਹਾਂ ਦੇ ਖੇਤਾਂ 'ਚ ਮਜ਼ਦੂਰੀ ਕਰਦੇ ਹਨ ਉਨ੍ਹਾਂ ਦੇ ਇਹ ਕਾਰਡ ਨਹੀਂ ਬਣਾਏ ਜਾ ਰਹੇ | ਇਹ ਕਾਰਡ ਬਣਾਉਣ ਲਈ ਅਧਿਕਾਰੀਆਂ ਕੋਲ ਫ਼ਰਿਆਦਾਂ ਕਰਕੇ ਥੱਕ ਚੁੱਕੇ ਲੋਕਾਂ ਨੇ ਪਿੰਡ ਦੇ ਸਰਪੰਚ ਦੀ ਅਗਵਾਈ 'ਚ ਨੰਗੇ ਪੈਰ ਮੁੱਖ ਮੰਤਰੀ ਕੋਲ ਜਾਣ ਲਈ ਪੈਦਲ ਯਾਤਰਾ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਹੈ | ਪਿੰਡ ਦ ਸਰਪੰਚ ਅਮਨਦੀਪ ਕੌਰ ਤੇ ਉਸ ਦੇ ਪਤੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਵੇਲੇ ਪਿੰਡ ਦੇ ਲੋੜਵੰਦ ਲੋਕਾਂ ਦੇ ਆਟਾ ਦਾਲ ਸਕੀਮ ਦੇ ਕਾਰਡ ਅਤੇ ਅਜਿਹੇ ਹੀ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਅਤੇ ਹੋਰ ਸਹੂਲਤਾਂ ਸਰਕਾਰ ਤੋਂ ਦਿਵਾਏ ਜਾਣ ਦਾ ਭਰੋਸਾ ਦੇ ਕੇ ਕਾਂਗਰਸ ਨੂੰ ਵੋਟਾਂ ਪਵਾਈਆਂ ਸਨ ਪਰ ਕਈ ਵਾਰ ਦਫ਼ਤਰਾਂ ਦੇ ਚੱਕਰ ਲਾਏ ਜਾਣ ਤੇ 1 ਵਾਰ ਧਰਨਾ ਦਿੱਤੇ ਜਾਣ ਦੇ ਬਾਵਜੂਦ ਵੀ ਉਨ੍ਹਾਂ ਦੇ ਕਾਰਡ ਨਹੀਂ ਬਣਾਏ ਗਏ ਤੇ ਜੋ 10 ਕਾਰਡ ਬਣਾਏ ਗਏ ਉਹ ਵੀ ਬਿਨਾਂ ਲੋੜ ਵਾਲਿਆਂ ਦੇ ਸਿਫ਼ਾਰਸ਼ੀ ਬਣਾਏ ਗਏ ਹਨ | ਪਿੰਡ ਦੀ ਆਸ਼ਾ ਦੇਵੀ ਨਾਂਅ ਦੀ ਔਰਤ ਨੇ ਦੱਸਿਆ ਕਿ ਉਹ ਜਿਨ੍ਹਾਂ ਜ਼ਿਮੀਂਦਾਰਾਂ ਦੇ ਖੇਤਾਂ 'ਚ ਕੰਮ ਕਰਨ ਜਾਂਦੇ ਹਨ ਉਨ੍ਹਾਂ ਦੇ ਆਟਾ ਦਾਲ ਸਕੀਮ ਵਾਲੇ ਕਾਰਡ ਬਣੇ ਹੋਏ ਹਨ ਤੇ ਇਸ ਸਕੀਮ ਤਹਿਤ ਆਈ ਕਣਕ ਲੈ ਕੇ ਇਹ ਲੋਕ ਪਸ਼ੂਆਂ ਨੂੰ ਪਾ ਰਹੇ ਹਨ ਪਰ ਸਾਡੇ ਬੱਚੇ ਰੋਟੀ ਤੋਂ ਮੁਥਾਜ ਹਨ | ਪਰਮਜੀਤ ਕੌਰ ਨਾਂਅ ਦੀ ਇਕ ਔਰਤ ਨੇ ਦੱਸਿਆ ਕਿ ਉਹ 6 ਭੈਣਾਂ ਹਨ ਤੇ 1 ਭਰਾ ਸਮੇਤ ਪਰਿਵਾਰ ਦੇ 10 ਮੈਂਬਰ ਹਨ ਤੇ ਮੇਰਾ ਪਿਉ, ਭਰਾ, ਮਾਂ ਤੇ ਦਾਦੀ ਬਿਮਾਰ ਰਹਿੰਦੇ ਹਨ ਜਿਸ ਕਰ ਕੇ ਅਸੀਂ ਸਾਰੀਆਂ ਭੈਣਾਂ ਲੋਕਾਂ ਦੇ ਘਰਾਂ 'ਚ ਮਾਤਰ 100 ਤੋਂ 150 ਰੁਪਏ ਪ੍ਰਤੀ ਮਹੀਨਾ 'ਚ ਪੋਚੇ ਲਾ ਕੇ ਪਰਿਵਾਰ ਦਾ ਗੁਜ਼ਾਰਾ ਕਰ ਰਹੀਆਂ ਹਾਂ ਪਰ ਸਾਨੂੰ ਆਟਾ ਦਾਲ ਸਕੀਮ ਤੇ ਹੋਰ ਕੋਈ ਵੀ ਸਹੂਲਤ ਨਹੀਂ ਮਿਲ ਰਹੀ ਹੈ | ਪਿੰਡ ਦੇ ਸਰਪੰਚ ਦੀ ਅਗਵਾਈ 'ਚ ਖੜ੍ਹੇ ਇਨ੍ਹਾਂ ਲੋਕਾਂ ਨੇ ਕਿਹਾ ਕਿ ਉਹ 25 ਅਕਤੂਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਵਾਸਤੇ ਨੰਗੇ ਪੈਰੀ ਪਿੰਡ ਤੋਂ ਰਵਾਨਾ ਹੋਣਗੇ ਤੇ ਉਦੋਂ ਤੱਕ ਵਾਪਸ ਨਹੀਂ ਹੋਣਗੇ ਜਦੋਂ ਤੱਕ ਉਨ੍ਹਾਂ ਦੇ ਮਸਲੇ ਹੱਲ ਨਹੀਂ ਕਰ ਦਿੱਤੇ ਜਾਂਦੇ | ਇਸ ਬਾਰੇ ਹਲਕਾ ਵਿਧਾਇਕ ਨਿਰਮਲ ਸਿੰਘ ਬਿਮਾਰ ਹੋਣ ਕਰ ਕੇ ਉਨ੍ਹਾਂ ਨਾਲ ਗੱਲ ਨਾ ਹੋਣ 'ਤੇ ਉਨ੍ਹਾਂ ਦੇ ਸਪੁੱਤਰ ਸਤਨਾਮ ਸਿੰਘ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਨਨੇ ਕਿਹਾ ਕਿ ਹਲਕੇ 'ਚ 6000 ਲੋੜਵੰਦ ਲੋਕਾਂ ਦੇ ਕਾਰਡ ਬਣਾਏ ਜਾਣ ਦੀ ਮੰਗ ਮੁੱਖ ਮੰਤਰੀ ਨੂੰ ਕੀਤੀ ਗਈ ਸੀ ਪਰ 2000 ਕਾਰਡ ਹੀ ਬਣਾਏ ਜਾਣ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਕਰ ਕੇ ਕਈ ਪਰਿਵਾਰ ਰਹਿ ਗਏ ਹਨ ਪਰ ਫਿਰ ਵੀ ਉਨ੍ਹਾਂ ਵਲੋਂ ਕੋਸ਼ਿਸ਼ਾਂ ਜਾਰੀ ਹਨ |

ਡੀ. ਜੀ. ਪੀ. ਸਹੋਤਾ ਵਲੋਂ ਪਟਿਆਲਾ ਰੇਂਜ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਮੀਟਿੰਗ

ਪਟਿਆਲਾ, 17 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਡੀ. ਜੀ. ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਅੱਜ ਆਈ. ਜੀ. ਪਟਿਆਲਾ ਰੇਂਜ ਦੇ ਦਫ਼ਤਰ ਵਿਖੇ ਰੇਂਜ ਅਧੀਨ ਪੈਂਦੇ ਜ਼ਿਲਿ੍ਹਆਂ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਮੀਟਿੰਗ ਕਰਨ ਪੁੱਜੇ ਹੋਏ ਸਨ | ਪੰਜਾਬ ਪੁਲਿਸ ਮੁਖੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ ਜ਼ਿਲਿ੍ਹਆਂ ਦੇ ਕਾਲਜ ਅਧਿਆਪਕਾਂ ਵਲੋਂ ਭੁੱਖ ਹੜਤਾਲ

ਪਟਿਆਲਾ, 17 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀ. ਸੀ. ਸੀ. ਟੀ. ਯੂ.) ਤੇ ਪੀਫੈਕਟੋ ਦੇ ਸੱਦੇ 'ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਆਪਣੀਆਂ ਮੰਗਾ ਮੰਨਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਪਿਛਲੇ 43 ਦਿਨਾਂ ਤੋਂ ਜਾਰੀ ...

ਪੂਰੀ ਖ਼ਬਰ »

12 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 17 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਥਾਣਾ ਸਿਵਲ ਲਾਈਨ ਦੀ ਪੁਲਿਸ ਪਾਰਟੀ ਗੁਰੂ ਨਾਨਕ ਫਾਊਾਡੇਸ਼ਨ ਸਕੂਲ ਕੋਲ ਮੌਜੂਦ ਸੀ ਜਿਥੇ ਪੁਲਿਸ ਪਾਰਟੀ ਵਲੋਂ ਰਾਜੂ ਵਾਸੀ ਦਾਰੂ ਕੁਟੀਆ ਨੂੰ ਸ਼ੱਕ ਦੇ ਆਧਾਰ 'ਤੇ ਰੋਕਣ 'ਤੇ ਉਸ ਕੋਲੋਂ 12 ਬੋਤਲਾਂ ਸ਼ਰਾਬ ਠੇਕਾ ਦੇਸੀ ...

ਪੂਰੀ ਖ਼ਬਰ »

ਵਿਅਕਤੀ ਘਰੋਂ ਲਾਪਤਾ, ਮਾਮਲਾ ਦਰਜ

ਪਟਿਆਲਾ, 17 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਥਾਣਾ ਸਿਵਲ ਲਾਈਨ ਵਿਖੇ ਰੋਹਿਤ ਗਰਗ ਵਾਸੀ ਮਜੀਠੀਆ ਇਨਕਲੇਵ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਪਿਤਾ 30 ਸਤੰਬਰ ਨੂੰ ਸਵੇਰੇ 9 ਵਜੇ ਘਰ ਤੋਂ ਦਵਾਈ ਲੈਣ ਜਾ ਰਿਹਾ ਹੈ ਕਹਿ ਕੇ ਵਾਪਸ ਨਹੀਂ ਆਇਆ | ਰੋਹਿਤ ਗਰਗ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਟਾ ਚੱਕੀ ਦੇ ਪਟੇ ਦੀ ਲਪੇਟ 'ਚ ਆਉਣ ਨਾਲ 13 ਸਾਲਾ ਲੜਕੀ ਦੀ ਮੌਤ

ਸਮਾਣਾ, 17 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਪਾਤੜਾਂ ਸੜਕ 'ਤੇ ਸਥਿਤ ਇਕ ਆਟਾ ਚੱਕੀ ਦੇ ਸ਼ਾਫਟ ਪਟੇ ਦੀ ਲਪੇਟ 'ਚ ਆਉਣ ਨਾਲ 13 ਸਾਲਾ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਏ. ਐਸ. ਆਈ. ਤੇਜਿੰਦਰ ਸਿੰਘ ਨੇ ਦੱਸਿਆ ਕਿ ਬੁੱਢਾ ਦਲ ਸਕੂਲ ਨੇੜੇ ਸਥਿਤ ਆਟਾ ...

ਪੂਰੀ ਖ਼ਬਰ »

ਰਜਿੰਦਰਾ ਹਸਪਤਾਲ ਦੀ ਪਾਰਕਿੰਗ 'ਚੋਂ ਕਾਰ ਚੋਰੀ

ਪਟਿਆਲਾ, 17 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸੁਖਵਿੰਦਰ ਸਿੰਘ ਵਾਸੀ ਪਿੰਡ ਲੁਬਾਣਾ ਟੇਕੂ ਨੇ ਥਾਣਾ ਸਿਵਲ ਲਾਈਨ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਰਜਿੰਦਰਾ ਹਸਪਤਾਲ ਦੀ ਕਾਰ ਪਾਰਕਿੰਗ ਵਿਖੇ ਉਸ ਦੀ ਕਾਰ ਕਿਸੇ ਅਣਪਛਾਤੇ ਵਲੋਂ ਚੋਰੀ ਕਰ ਲਈ ਗਈ ਹੈ | ਉਸ ਨੇ ...

ਪੂਰੀ ਖ਼ਬਰ »

ਦੇਹ ਵਪਾਰ ਦੇ ਅੱਡੇ ਤੋਂ 2 ਔਰਤਾਂ ਤੇ 5 ਮਰਦ ਕਾਬੂ

ਪਾਤੜਾਂ, 17 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਦੇਹ ਵਪਾਰ ਦਾ ਅੱਡਿਆਂ 'ਤੇ ਛਾਪਾਮਾਰੀ ਕਰਕੇ ਪਾਤੜਾਂ ਪੁਲਿਸ ਨੇ ਆਪਣੇ ਘਰਾਂ 'ਚ ਜਿਸਮ ਫ਼ਰੋਸ਼ੀ ਦਾ ਧੰਦਾ ਕਰਵਾ ਰਹੀਆਂ 2 ਔਰਤਾਂ ਤੇ 1 ਵਿਅਕਤੀ ਨੂੰ ਜਿਥੇ ਕਾਬੂ ਕੀਤਾ ਹੈ ਉੱਥੇ ਹੀ ਇਨ੍ਹਾਂ ਅੱਡਿਆਂ ਤੋਂ 4 ਮਰਦ ਗਾਹਕ ਤੇ 6 ...

ਪੂਰੀ ਖ਼ਬਰ »

ਵਿਧਾਇਕ ਰਜਿੰਦਰ ਸਿੰਘ ਵਲੋਂ ਪਟਿਆਲਾ ਬਲਾਕ ਦੀਆਂ 34 ਪੰਚਾਇਤਾਂ ਨੂੰ 4.44 ਕਰੋੜ ਦੀਆਂ ਵੰਡੀਆਂ ਗਰਾਂਟਾਂ

ਪਟਿਆਲਾ, 17 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਵਿਧਾਇਕ ਸਮਾਣਾ ਰਜਿੰਦਰ ਸਿੰਘ ਨੇ ਪਟਿਆਲਾ ਵਿਖੇ ਇਕ ਸਮਾਗਮ ਕਰਕੇ ਹਲਕਾ ਸਮਾਣਾ ਤੇ ਪਟਿਆਲਾ ਬਲਾਕ ਦੀਆਂ 34 ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 4.44 ਕਰੋੜ ਰੁਪਏ ਦੀਆਂ ਗਰਾਂਟਾਂ ਦਿੱਤੀਆਂ | ਵਿਧਾਇਕ ਨੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਪਾਤੜਾਂ, 17 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਨੇ ਪਾਤੜਾਂ ਪਿੰਡ ਇਕਾਈ ਨੇ ਪ੍ਰਧਾਨ ਕਰਮਜੀਤ ਸਿੰਘ ਦੀ ਅਗਵਾਈ 'ਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ | ਇਕੱਤਰ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਭਾਦਸੋਂ ਪਹੁੰਚਣ 'ਤੇ ਕੈਬਨਿਟ ਮੰਤਰੀ ਗੁਰਕੀਰਤ ਕੋਟਲੀ ਦਾ ਸਨਮਾਨ

ਭਾਦਸੋਂ, 17 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਵਣਜ ਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਦਾ ਭਾਦਸੋਂ ਵਿਖੇ ਪੁੱਜਣ ਤੇ ਜਲ ਸਰੋਤ ਵਿਭਾਗ ਦੇ ਚੇਅਰਮੈਨ ਹਰਵਿੰਦਰ ਸਿੰਘ ਖਨੌੜਾ ਦੀ ਅਗਵਾਈ 'ਚ ਭਰਵਾਂ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਖਾਨੇਵਾਲ ਕੋਲ ਆਵਾਰਾ ਪਸ਼ੂ ਦੀ ਲਪੇਟ 'ਚ ਆਉਣ ਕਾਰਨ ਭੈਣ ਦੀ ਮੌਤ, ਭਰਾ ਜ਼ਖ਼ਮੀ

ਪਾਤੜਾਂ, 17 ਅਕਤੂਬਰ (ਗੁਰਇਕਬਾਲ ਸਿੰਘ ਖ਼ਾਲਸਾ)-ਪਾਤੜਾਂ ਦੇ ਜਾਖਲ ਰੋਡ 'ਤੇ ਪਿੰਡ ਖਾਨੇਵਾਲ ਕੋਲ ਐਕਟਿਵਾ ਸਵਾਰ ਭੈਣ-ਭਰਾ ਨਾਲ ਵਾਪਰੇ ਇਕ ਦਰਦਨਾਕ ਸੜਕ ਹਾਦਸੇ 'ਚ ਭੈਣ ਦੀ ਮੌਤ ਹੋ ਗਈ ਜਦ ਕਿ ਭਰਾ ਨੂੰ ਗੰਭੀਰ ਸੱਟਾਂ ਲੱਗੀਆਂ ਹਨ | ਜਾਣਕਾਰੀ ਅਨੁਸਾਰ ਸ਼ੁਤਰਾਣਾ ...

ਪੂਰੀ ਖ਼ਬਰ »

ਡੇਰਾ ਬਾਬਾ ਬੁੱਧ ਦਾਸ 'ਚ ਕੱਤਕ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ

ਬਸੀ ਪਠਾਣਾਂ, 17 ਅਕਤੂਬਰ (ਰਵਿੰਦਰ ਮੌਦਗਿਲ)-ਕੱਤਕ ਮਹੀਨੇ ਦੀ ਸੰਗਰਾਂਦ ਮੌਕੇ ਡੇਰਾ ਬਾਬਾ ਬੁੱਧ ਦਾਸ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ 'ਚ ਡੇਰੇ ਦੇ ਮਹੰਤ ਡਾ. ਸਿਕੰਦਰ ਸਿੰਘ ਨੂੰ ਸ਼ਰਧਾਲੂਆਂ ਨੂੰ ਸੰਗਰਾਂਦ ਦੀ ਵਧਾਈ ਦਿੱਤੀ ਤੇ ਬਾਬਾ ਜੀ ਦੇ ਦਰਬਾਰ 'ਚ ...

ਪੂਰੀ ਖ਼ਬਰ »

ਜੀ.ਪੀ.ਐੱਸ ਦੀ ਓਪਨ ਜ਼ਿਲ੍ਹਾ ਪੱਧਰੀ ਪਾਵਰ ਲਿਫ਼ਟਿੰਗ ਮੁਕਾਬਲੇ 'ਚ ਵੱਡੀ ਪ੍ਰਾਪਤੀ

ਮੰਡੀ ਗੋਬਿੰਦਗੜ੍ਹ, 17 ਅਕਤੂਬਰ (ਮੁਕੇਸ਼ ਘਈ)-ਜਿੱਤਣ ਦਾ ਅਰਥ ਹੈ ਕਿ ਤੁਸੀਂ ਲੰਬੇ ਸਮੇਂ ਲਈ ਸਖ਼ਤ ਮਿਹਨਤ ਕਰੋ, ਗੋਬਿੰਦਗੜ੍ਹ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਦੇ ਵਿਦਿਆਰਥੀ ਸਾਹਿਲ ਸੋਫ਼ਤ ਨੇ ਜ਼ਿਲ੍ਹਾ ਪੱਧਰੀ ਪਾਵਰ ਲਿਫਟਿੰਗ ਮੁਕਾਬਲਿਆਂ 'ਚ 93 ਕਿੱਲੋ ਵਜ਼ਨ ...

ਪੂਰੀ ਖ਼ਬਰ »

ਬੀ.ਐਸ.ਐਫ਼ ਦਾ ਦਾਇਰਾ ਵਧਾਉਣ ਨਾਲ ਸੂਬੇ 'ਚ ਬਣ ਜਾਣਗੇ ਐਮਰਜੈਂਸੀ ਵਰਗੇ ਹਾਲਾਤ-ਮੁਨੀਮ ਐਸੋਸੀਏਸ਼ਨ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਮਨਪ੍ਰੀਤ ਸਿੰਘ)-ਕੇਂਦਰ ਸਰਕਾਰ ਵਲੋਂ ਪੰਜਾਬ 'ਚ ਬੀ.ਐਸ.ਐਫ਼ ਦਾ ਦਾਇਰੇ ਵਧਾਏ ਜਾਣ ਨਾਲ ਜਿੱਥੇ ਕਿਸਾਨਾਂ ਨੂੰ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪਵੇਗਾ, ਉੱਥੇ ਹੀ ਆਮ ਲੋਕ ਵੀ ਇਸ ਦੇ ਦਾਇਰੇ 'ਚ ਆਉਣਗੇ, ਇਸ ਲਈ ਸੂਬਾ ਸਰਕਾਰ ਨੂੰ ਇਸ ...

ਪੂਰੀ ਖ਼ਬਰ »

ਸੰਘੋਲ ਵਿਖੇ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਮੁਫ਼ਤ ਜਾਂਚ ਮੈਡੀਕਲ ਕੈਂਪ ਲਗਾਇਆ

ਸੰਘੋਲ, 17 ਅਕਤੂਬਰ (ਗੁਰਨਾਮ ਸਿੰਘ ਚੀਨਾ)-ਸੰਘੋਲ ਵਿਖੇ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕੈਂਸਰ ਦੇ ਰੋਗਾਂ ਸਬੰਧੀ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਜਿਸ ਦੌਰਾਨ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ 'ਚ ਪਹੁੰਚ ਕੇ ਆਪਣੀ ...

ਪੂਰੀ ਖ਼ਬਰ »

ਖੇਤੀਬਾੜੀ ਮਾਹਿਰਾਂ ਨੇ ਕਣਕ ਦੀ ਬਿਜਾਈ ਸਬੰਧੀ ਜਾਣਕਾਰੀ ਦਿੱਤੀ

ਸ਼ੁਤਰਾਣਾ, 17 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਕਿਸਾਨਾਂ ਵਲੋਂ ਫ਼ਸਲਾਂ ਦੀ ਪੈਦਾਵਾਰ ਲੈਣ ਲਈ ਵੱਧ ਤੋਂ ਵੱਧ ਕੀਟਨਾਸ਼ਕ ਅਤੇ ਨਦੀਨਨਾਸ਼ਕ ਦਵਾਈਆਂ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਕਿਸਾਨ ਦਾ ਭਾਰੀ ਆਰਥਿਕ ਨੁਕਸਾਨ ਹੁੰਦਾ ਹੈ | ਖੇਤੀਬਾੜੀ ਵਿਭਾਗ ਦੇ ...

ਪੂਰੀ ਖ਼ਬਰ »

ਰਾਜਪੁਰਾ ਸੁਪਰ ਕਿਡਜ਼ ਮੁਕਾਬਲਾ ਸਫਲਤਾ ਪੂਰਵਕ ਸਮਾਪਤ

ਰਾਜਪੁਰਾ, 17 ਅਕਤੂਬਰ (ਜੀ.ਪੀ. ਸਿੰਘ)-ਲੋਕ ਭਲਾਈ ਟਰੱਸਟ ਵਲੋਂ ਲੰਘੇ ਮਹੀਨੇ ਸ਼ੁਰੂ ਕੀਤਾ ਰਾਜਪੁਰਾ ਸੁਪਰ ਕਿਡਜ਼ ਮੁਕਾਬਲਾ ਸਫਲਤਾ ਪੂਰਵਕ ਸਮਾਪਤ ਹੋ ਗਿਆ | ਇਸ ਸੰਬੰਧ 'ਚ ਕਰਵਾਏ ਸਮਾਰੋਹ ਦੌਰਾਨ ਮੁੱਖ ਮਹਿਮਾਨ ਦੇ ਤੌਰ 'ਤੇ ਪੀ. ਆਰ. ਟੀ. ਸੀ. ਦੇ ਵਾਈਸ ਚੇਅਰਮੈਨ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਦੇ ਕੈਂਪ ਦਾ ਵਿਧਾਇਕ ਰਾਜਿੰਦਰ ਸਿੰਘ ਵਲੋਂ ਉਦਘਾਟਨ

ਸਮਾਣਾ, 17 ਅਕਤੂਬਰ (ਪ੍ਰੀਤਮ ਸਿੰਘ ਨਾਗੀ)-ਭਾਰਤ ਵਿਕਾਸ ਪ੍ਰੀਸ਼ਦ ਸਮਾਣਾ ਵਲੋਂ ਕੁਦਰਤੀ ਤਰੀਕਿਆਂ ਦੀ ਇਲਾਜ ਪ੍ਰਣਾਲੀ ਦੇ ਲਗਾਏ ਕੈਂਪ ਦਾ ਉਦਘਾਟਨ ਵਿਧਾਇਕ ਰਾਜਿੰਦਰ ਸਿੰਘ ਨੇ ਕੀਤਾ | ਵਿਸ਼ੇਸ਼ ਮਹਿਮਾਨ ਵਜੋਂ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਅਸ਼ਵਨੀ ਗੁਪਤਾ, ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦੇ ਖੇਡ ਵਿਦਿਆਰਥੀ ਵੱਖ-ਵੱਖ ਮੁਕਾਬਲਿਆਂ 'ਚ ਚਮਕੇ

ਪਟਿਆਲਾ, 17 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਡੀ. ਏ. ਵੀ. ਸਕੂਲ ਵਿਖੇ ਤਿੰਨ ਸਪਾਰਕਿੰਗ ਸਪੋਰਟਸ ਖਿਡਾਰੀਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ 10ਵੀਂ ਜਮਾਤ ਦੇ ਵਣਦ ਕੁਮਾਰ ਨੇ ਜਲੰਧਰ ਵਿਖੇ ਆਯੋਜਿਤ ਅੰਡਰ-17 ਪੰਜਾਬ ਸਿੰਗਲ ਟੇਬਲ-ਟੈਨਿਸ ਚੈਂਪੀਅਨਸ਼ਿਪ 'ਚ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ

ਦੇਵੀਗੜ੍ਹ, 17 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਲਖੀਮਪੁਰ ਖੀਰੀ ਵਿਖੇ ਸ਼ਹੀਦਾਂ ਕਿਸਾਨਾਂ ਦੀ ਯਾਦ 'ਚ ਹਲਕਾ ਸਨੌਰ ਦੇ ਮੁਖੀ ਹਰਿੰਦਰਪਾਲ ਸਿੰਘ ਹੈਰੀਮਾਨ ਵਲੋਂ ਇਲਾਕੇ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਨੌਵੀਂ ਮਗਰ ਸਾਹਿਬ ਇਸਰਹੇੜੀ ਵਿਖੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਮਿਅੰਕ ਸਿੰਗਲਾ ਸਬੰਧੀ ਸ਼ੋਕ ਸਮਾਗਮ ਸਮਾਪਤ

ਨਾਭਾ, 17 ਅਕਤੂਬਰ (ਕਰਮਜੀਤ ਸਿੰਘ)-ਹਲਕਾ ਨਾਭਾ ਅਤੇ ਸਾਬਕਾ ਵਿਧਾਇਕ ਰਮੇਸ਼ ਸਿੰਗਲਾ ਦੇ ਇਕਲੌਤੇ ਨੌਜਵਾਨ ਪੁੱਤਰ ਮਿਅੰਕ ਸਿੰਗਲਾ ਜਿਨ੍ਹਾਂ ਦਾ ਪਿਛਲੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ ਸਬੰਧੀ ਸ਼ੋਕ ਸਮਾਗਮ ਸਥਾਨਕ ਮਾਨਵ ਰਿਜ਼ਾਰਟ ਵਿਖੇ ਸੰਪੰਨ ਹੋਇਆ | ਭਜਨ ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਪੱਕਾ ਮੋਰਚੇ 'ਚ ਡੀ. ਐਮ. ਐੱਫ. ਦੇ ਬੈਨਰ ਹੇਠ ਮੁਲਾਜ਼ਮਾਂ ਤੇ ਅਧਿਆਪਕਾਂ ਨੇ ਕੀਤੀ ਸ਼ਮੂਲੀਅਤ

ਪਟਿਆਲਾ, 17 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਕੱਚੇ, ਮਾਣ ਭੱਤਾ ਵਰਕਰਾਂ ਤੇ ਪੱਕੇ ਮੁਲਾਜ਼ਮਾਂ ਦੀਆਂ ਚਿਰਾਂ ਤੋਂ ਲਟਕਾਈਆਂ ਜਾ ਰਹੀਆਂ ਮੰਗਾਂ ਦੇ ਚੱਲਦਿਆਂ 'ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ' ਦੇ ਸੱਦੇ 'ਤੇ ਬੀਤੇ ਕੱਲ੍ਹ ਤੋਂ ਨਵੇਂ ਬਣੇ ...

ਪੂਰੀ ਖ਼ਬਰ »

ਮਾਂ ਭਗਵਤੀ ਜਾਗਰਣ ਕਰਵਾਇਆ

ਪਟਿਆਲਾ, 17 ਅਕਤੂਬਰ (ਅ.ਸ. ਆਹਲੂਵਾਲੀਆ)-ਨੌਜਵਾਨ ਸਭਾ, ਮਹਿਲਾ ਮੰਡਲ, ਸਮੂਹ ਮੁਹੱਲਾ ਨਿਵਾਸੀ ਤੇ ਮਾਰਕੀਟ ਕਮੇਟੀ, ਨਿਊ ਡਿਫੈਂਸ ਕਾਲੋਨੀ, ਖੇੜੀ ਗੁੱਜਰਾਂ ਰੋਡ ਨੇੜੇ ਸ਼ਿਵ ਮੰਦਰ ਪਟਿਆਲਾ ਵਲੋਂ ਮਾਂ ਭਗਵਤੀ ਜਾਗਰਣ ਕਰਵਾਇਆ ਗਿਆ | ਜਿਸ 'ਚ ਰਾਵਿੰਦਰ ਪਾਲ ਸਿੰਘ ਜੌਨੀ ...

ਪੂਰੀ ਖ਼ਬਰ »

ਖ਼ਰਾਬ ਮੌਸਮ ਕਾਰਨ ਮੰਡੀਆਂ 'ਚ ਝੋਨੇ ਦੀ ਆਮਦ ਰਹੀ ਮਨਫ਼ੀ

ਪਟਿਆਲਾ, 17 ਅਕਤੂਬਰ (ਅ.ਸ. ਆਹਲੂਵਾਲੀਆ)-ਪਿਛਲੇ ਕੁੱਝ ਦਿਨਾਂ ਤੋਂ ਪਟਿਆਲਾ ਦੀਆਂ ਮੰਡੀਆਂ 'ਚ ਕਿਸਾਨਾਂ ਵਲੋਂ ਝੋਨਾ ਲਿਆਉਣ ਦਾ ਜਿੰਨਾ ਵੀ ਰੁਝਾਨ ਸੀ ਅੱਜ ਉਹ ਬਿਲਕੁਲ ਮੱਠਾ ਰਿਹਾ | ਦੱਸਣਯੋਗ ਹੈ ਕਿ ਫ਼ਿਲਹਾਲ ਸਰਕਾਰ ਨੂੰ ਇਸ ਗੱਲ ਦੀ ਰਾਹਤ ਜ਼ਰੂਰ ਮਿਲ ਰਹੀ ਹੈ ...

ਪੂਰੀ ਖ਼ਬਰ »

ਦੁਕਾਨਦਾਰਾਂ ਦੀ ਹੋਈ ਬੈਠਕ

ਪਟਿਆਲਾ, 17 ਅਕਤੂਬਰ (ਅ.ਸ. ਆਹਲੂਵਾਲੀਆ)-ਵਾਈ.ਪੀ.ਐਸ. ਮਾਰਕੀਟ ਐਸੋਸੀਏਸ਼ਨ, ਸਟੇਡੀਅਮ ਰੋਡ ਪਟਿਆਲਾ ਦੇ ਸਮੂਹ ਦੁਕਾਨਦਾਰਾਂ ਦੀ ਮੀਟਿੰਗ ਕੀਤੀ ਗਈ | ਜਿਸ 'ਚ ਸਰਬ ਸੰਮਤੀ ਨਾਲ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ | ਜਿਸ 'ਚ ਰਾਵਿੰਦਰ ਪਾਲ ਸਿੰਘ ਜੋਨੀ ਕੋਹਲੀ ਨੂੰ ...

ਪੂਰੀ ਖ਼ਬਰ »

ਪਿੰਡ ਦੁੱਧੜ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ 'ਚ ਪੰਚਾਇਤ ਨੇ ਲਿਆਂਦੀ ਤੇਜ਼ੀ

ਡਕਾਲਾ, 17 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਹਲਕਾ ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਦੁੱਧੜ ਪੰਚਾਇਤ ਦੀ ਅਗਵਾਈ 'ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਗਈ ਹੈ | ਇਸ ਸੰਬੰਧੀ ਪਿੰਡ ਦੇ ਸਰਪੰਚ ਜਸਪਾਲ ਕੌਰ ਨੇ ...

ਪੂਰੀ ਖ਼ਬਰ »

ਸ਼ਹਿਰ ਦੇ ਪੂਰਨ ਵਿਕਾਸ ਲਈ ਨਗਰ ਕੌਂਸਲ ਵਚਨਬੱਧ-ਰਜਨੀਸ਼ ਮਿੱਤਲ ਸ਼ੈਟੀ

ਨਾਭਾ, 17 ਅਕਤੂਬਰ (ਕਰਮਜੀਤ ਸਿੰਘ)-ਸ਼ਹਿਰ ਦੇ ਹਰ ਪੱਖੋਂ ਵਿਕਾਸ ਲਈ ਨਗਰ ਕੌਂਸਲ ਨਾਭਾ ਵਚਨਬੱਧ ਹੈ ਆਪਣੇ ਸ਼ਹਿਰ ਦੇ ਵਿਕਾਸ 'ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ | ਇਹ ਗੱਲ ਨਗਰ ਕੌਂਸਲ ਨਾਭਾ ਦੇ ਲਗਾਤਾਰ ਦੂਜੀ ਵਾਰ ਬਣੇ ਪ੍ਰਧਾਨ ਰਜਨੀਸ਼ ਮਿੱਤਲ ਸ਼ੈਟੀ ਨੇ ਕੁਝ ...

ਪੂਰੀ ਖ਼ਬਰ »

ਸਤਿਗੁਰ ਸਿੰਘ ਬਾਂਗੜ ਨੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਖਨੌਰੀ, 17 ਅਕਤੂਬਰ (ਬਲਵਿੰਦਰ ਸਿੰਘ ਥਿੰਦ)-ਨਗਰ ਪੰਚਾਇਤ ਖਨੌਰੀ ਦੇ ਸਾਬਕਾ ਪ੍ਰਧਾਨ ਸਤਿਗੁਰ ਸਿੰਘ ਬਾਂਗੜ (ਪਟਿਆਲਾ) ਨੇ ਕਿਸਾਨ ਅੰਦੋਲਨ ਤੇ ਪਰਿਵਾਰਕ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ...

ਪੂਰੀ ਖ਼ਬਰ »

ਬੀ. ਸੀ. ਵਿੰਗ ਜ਼ਿਲ੍ਹਾ ਪਟਿਆਲਾ ਵਲੋਂ ਹਲਕਾ ਵਾਰ ਮੀਟਿੰਗਾਂ ਦੀ ਸ਼ੁਰੂਆਤ

ਪਟਿਆਲਾ, 17 ਅਕਤੂਬਰ (ਅ. ਸ. ਆਹਲੂਵਾਲੀਆ)-ਹਲਕਾ ਸ਼ੁਤਰਾਣਾ ਦੇ ਬੀ. ਸੀ. ਵਿੰਗ ਦੀ ਮੀਟਿੰਗ ਪਾਤੜਾਂ ਵਿਖੇ ਹਲਕਾ ਪ੍ਰਧਾਨ ਠੇਕੇਦਾਰ ਅਮਰੀਕ ਸਿੰਘ ਦੀ ਪ੍ਰਧਾਨਗੀ 'ਚ ਹੋਈ | ਜਿਸ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਸ਼ੇਖਪੁਰਾ ਨੇ ਸ਼ਿਰਕਤ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ 'ਪੰਥ ਪ੍ਰਕਾਸ਼ ਪ੍ਰਾਚੀਨ ਗ੍ਰੰਥ' ਦੀ ਕਥਾ ਹੋਈ ਸੰਪੂਰਨ

ਪਟਿਆਲਾ, 17 ਅਕਤੂਬਰ (ਅ.ਸ. ਆਹਲੂਵਾਲੀਆ)-ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਚੱਲ ਰਹੀ 'ਪੰਥ ਪ੍ਰਕਾਸ਼ ਪ੍ਰਾਚੀਨ ਗ੍ਰੰਥ' ਦੀ ਕਥਾ ਅੱਜ ਸੰਪੂਰਨ ਹੋਈ | ਸੰਪੂਰਨਤਾ ਕਰਦਿਆਂ ਹੈੱਡ ...

ਪੂਰੀ ਖ਼ਬਰ »

ਗੁ: ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਡੀ. ਜੀ. ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਹੋਏ ਨਤਮਸਤਕ

ਪਟਿਆਲਾ, 17 ਅਕਤੂਬਰ (ਅ.ਸ.ਆਹਲੂਵਾਲੀਆ)-ਪੰਜਾਬ ਦੇ ਡੀ. ਜੀ. ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਤੇ ਗੁਰੂ ਘਰ ਬਖ਼ਸ਼ਿਸ਼ ਸਿਰੋਪਾਓ ਦੇ ...

ਪੂਰੀ ਖ਼ਬਰ »

ਅਜਨੌਦਾ ਕਲਾਂ ਦੀ ਸਰਪੰਚ ਸਰਬਜੀਤ ਕੌਰ ਤੇ ਦੋ ਸਾਬਕਾ ਸਰਪੰਚ 'ਆਪ' 'ਚ ਸ਼ਾਮਿਲ

ਭਾਦਸੋਂ, 17 ਅਕਤੂਬਰ (ਪ੍ਦੀਪ ਦੰਦਰਾਲਾ)-ਪਟਿਆਲਾ ਦਿਹਾਤੀ ਅਧੀਨ ਪੈਂਦੇ ਪਿੰਡ ਅਜਨੌਦਾ ਕਲਾਂ ਦੀ ਮੌਜੂਦਾ ਸਰਪੰਚ ਸਰਬਜੀਤ ਕੌਰ ਤੇ ਦੋ ਸਾਬਕਾ ਸਰਪੰਚ ਅਮਰੀਕ ਸਿੰਘ ਤੇ ਪਿ੍ਥੀ ਸਿੰਘ ਨੇ ਜਸਦੀਪ ਸਿੰਘ ਨਿੱਕੂ ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਮਜ਼ਬੂਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX